ਤਾਜਾ ਖ਼ਬਰਾਂ


ਹਨੀਟ੍ਰੈਪ 'ਚ ਫਸਾ ਕੇ ਇਕ ਨੌਜਵਾਨ ਨੂੰ ਅਗਵਾ ਕਰਨ ਵਾਲੇ ਤਿੰਨ ਮੁਲਜ਼ਮ ਗ੍ਰਿਫ਼ਤਾਰ
. . .  6 minutes ago
ਐਸ.ਏ.ਐਸ. ਨਗਰ, 19 ਅਗਸਤ (ਜਸਬੀਰ ਸਿੰਘ ਜੱਸੀ) - ਖਰੜ ਨਜ਼ਦੀਕ ਇਕ ਯੂਨੀਵਰਸਿਟੀ ਵਿਚ ਪੜ੍ਹਦੇ ਇਕ ਵਿਦਿਆਰਥੀ ਨੂੰ ਹਨੀਟ੍ਰੈਪ 'ਚ ਫਸਾ ਕੇ ਅਗਵਾ ਕਰਨ ਵਾਲੀ ਇਕ ਲੜਕੀ ਸਮੇਤ ਤਿੰਨ ਮੁਲਜ਼ਮਾਂ ਨੂੰ ਮੁਹਾਲੀ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਇਸ...
ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ
. . .  11 minutes ago
ਚੌਲਾਂਗ, 19 ਅਗਸਤ (ਸੁਖਦੇਵ ਸਿੰਘ) - ਅੱਜ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਚੌਲਾਂਗ ਟੋਲ ਪਲਾਜ਼ੇ 'ਤੇ ਧਰਨਾ ਦਿੱਤਾ ਗਿਆ। ਇਸ ਸੰਬੰਧੀ ਨੰਬਰਦਾਰ ਦਲੀਪ ਸਿੰਘ ਮੁੱਖ ਬੁਲਾਰਾ ਮਾਝਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਦੱਸਿਆ ਕਿ ਕੱਲ੍ਹ ਮੈਂ ਚੌਲਾਂਗ ਟੋਲ ਪਲਾਜ਼ਾ ਤੋਂ ਲੰਘਿਆ...
ਡਾ. ਐਸ.ਐਸ.ਗੋਸਲ ਪੀ.ਏ.ਯੂ. ਦੇ ਉਪ ਕੁਲਪਤੀ ਨਿਯੁਕਤ
. . .  23 minutes ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪੀ.ਏ.ਯੂ. ਦੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਐਸ.ਐਸ. ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਉਪ ਕੁਲਪਤੀ...
ਪੰਚਾਇਤ ਮੰਤਰੀ ਧਾਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੀ ਸਰਪੰਚ ਦਾ ਸਨਮਾਨ
. . .  48 minutes ago
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੇੜਲੇ ਪਿੰਡ ਮੰਡਿਆਣੀ ਪਹੁੰਚ ਕੇ ਪਿਛਲੇ ਸਮੇਂ ਨਸ਼ਿਆਂ ਖ਼ਿਲਾਫ਼...
ਵਿਜੀਲੈਂਸ ਵਲੋਂ ਆਰ.ਟੀ.ਏ. ਦਫ਼ਤਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
. . .  about 1 hour ago
ਸੰਗਰੂਰ, 19 ਅਗਸਤ (ਧੀਰਜ ਪਸ਼ੋਰੀਆ) - ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸੰਗਰੂਰ ਵਿਚ ਇਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ. ਮੋਟਰ ਵਹੀਕਲ ਇੰਸਪੈਕਟਰ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਤਤਕਾਲੀ ਆਬਕਾਰੀ ਕਮਿਸ਼ਨਰ ਦੇ ਘਰ ਵੀ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ 'ਤੇ ਛਾਪੇਮਾਰੀ ਦੇ ਨਾਲ ਨਾਲ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪੇਮਾਰੀ ਕੀਤੀ...
ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  about 1 hour ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  about 1 hour ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  about 2 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  about 2 hours ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 4 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 4 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 4 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 5 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 5 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 5 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 6 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  46 minutes ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554

ਲੁਧਿਆਣਾ

ਏ.ਟੀ.ਐਮ. ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਖ਼ਤਰਨਾਕ ਲੁਟੇਰਾ ਗਰੋਹ ਦੇ 3 ਮੈਂਬਰ ਗਿ੍ਫ਼ਤਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਏਟੀਐੱਮ 'ਤੇ ਲੋਕਾਂ ਨਾਲ ਠੱਗੀ ਕਰਨ ਵਾਲੇ ਖਤਰਨਾਕ ਲੁਟੇਰਾ ਗਿਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 31 ਏਟੀਐਮ ਕਾਰਡ, ਦੋ ਮੋਟਰਸਾਈਕਲ ਅਤੇ ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏਡੀਸੀਪੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਏਸੀਪੀ ਰਜੇਸ਼ ਕੁਮਾਰ ਦੀ ਅਗਵਾਈ ਹੇਠ ਥਾਣਾ ਡਿਵੀਜ਼ਨ ਨੰਬਰ 6 ਦੀ ਐਸਐਚਓ ਮੈਡਮ ਮਧੂਬਾਲਾ ਨੇ ਅਮਲ ਵਿਚ ਲਿਆਂਦੀ ਹੈ ਤੇ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ 'ਚ ਹਰਮਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਨਿਊ ਅਮਨ ਨਗਰ, ਰਣਬੀਰ ਸਿੰਘ ਉਰਫ਼ ਲੱਡੂ ਪੁੱਤਰ ਬੰਤ ਸਿੰਘ ਵਾਸੀ ਕਬੀਰ ਨਗਰ ਤੇ ਹਰਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਗੁਰਪਾਲ ਨਗਰ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਏਟੀਐਮ ਬੂਥਾਂ 'ਤੇ ਭੋਲੇ ਭਾਲੇ ਲੋਕਾਂ ਤੋਂ ਪੈਸੇ ਜਲਦ ਕਢਵਾਉਣ ਦਾ ਝਾਂਸਾ ਦੇ ਕੇ ਉਨ੍ਹਾਂ ਦਾ ਏਟੀਐਮ ਕਾਰਡ ਲੈ ਲੈਂਦੇ ਸਨ ਤੇ ਗੱਲਾਂ 'ਚ ਲਗਾ ਕੇ ਏਟੀਐੱਮ ਕਾਰਡ ਬਦਲ ਦਿੰਦੇ ਸਨ | ਬਾਅਦ 'ਚ ਬਦਲੇ ਹੋਏ ਏਟੀਐਮ ਕਾਰਡ ਤੋਂ ਉਹ ਨਕਦੀ ਕਢਵਾ ਲੈਂਦੇ ਸਨ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿਚ ਕਈ ਮਾਮਲੇ ਦਰਜ ਹਨ ਤੇ ਇਹ ਕਥਿਤ ਦੋਸ਼ੀ ਅਜਿਹੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਵੀ ਸੁਮਨ ਪਾਂਡੇ ਪਤਨੀ ਭੋਲਾ ਨਾਥ ਵਾਸੀ ਸੁਰਜੀਤ ਨਗਰ ਸੂਆ ਰੋਡ ਸਥਿਤ ਐਚਡੀਐਫਸੀ ਬੈਂਕ ਦੇ ਏਟੀਐਮ ਤੋਂ ਪੈਸੇ ਕਢਵਾਉਣ ਗਈ ਸੀ ਜਿੱਥੇ ਕਿ ਉਸ ਨੂੰ ਪੈਸੇ ਕਢਵਾਉਣ ਵਿਚ ਦਿੱਕਤ ਆ ਰਹੀ ਸੀ | ਇਸ ਦੌਰਾਨ ਉਥੇ ਹਰਮਿੰਦਰ ਸਿੰਘ ਤੇ ਅਜੇ ਕੁਮਾਰ ਆਏ ਅਤੇ ਉਨ੍ਹਾਂ ਨੇ ਸੁਮਨ ਪਾਂਡੇ ਨੂੰ ਪੈਸੇ ਕਢਵਾਉਣ ਦਾ ਕਹਿ ਕੇ ਉਸ ਪਾਸੋਂ ਏਟੀਐਮ ਕਾਰਡ ਲੈ ਲਿਆ ਤੇ ਬਾਅਦ ਵਿਚ ਬਦਲ ਦਿੱਤਾ | ਕਥਿਤ ਦੋਸ਼ੀਆਂ ਵਲੋਂ ਸੁਮਨ ਪਾਂਡੇ ਦੇ ਖਾਤੇ 'ਚੋਂ 10 ਹਜ਼ਾਰ ਰੁਪਏ ਦੀ ਨਕਦੀ ਕਢਵਾ ਲਈ | ਸੁਮਨ ਪਾਂਡੇ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਇਨ੍ਹਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ | ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਲੁਧਿਆਣਾ ਮਾਰਕੀਟ ਕਮੇਟੀ ਦੀਆਂ ਮੰੰਡੀਆਂ 'ਚ 13559 ਟਨ ਕਣਕ ਦੀ ਹੋਈ ਖਰੀਦ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਮਾਰਕੀਟ ਕਮੇਟੀ ਲੁਧਿਆਣਾ ਦੀਆਂ 8 ਮੰਡੀਆਂ 'ਚ ਅੱਜ ਤੱਕ 13928 ਟਨ ਕਣਕ ਦੀ ਆਮਦ 'ਚੋਂ 13559 ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ | ਮੰਡੀਆਂ 'ਚ ਪਈ 368.88 ਟਨ ਕਣਕ ਦੀ ਖਰੀਦ ਬਾਕੀ ਹੈ ਤੇ 6029.30 ਟਨ ਕਣਕ ਦੀ ਲਿਫ਼ਟਿੰਗ ਨਹੀਂ ਹੋਈ | ਪ੍ਰਾਪਤ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫਤਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ...

ਪੂਰੀ ਖ਼ਬਰ »

ਭੈਣ ਨਾਲ ਜਾਇਦਾਦ ਦੇ ਮਾਮਲੇ 'ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਭਰਾ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਇਦਾਦ ਦੇ ਮਾਮਲੇ 'ਚ ਭੈਣ ਨਾਲ ਧੋਖਾਧੜੀ ਕਰਨ ਵਾਲੇ ਭਰਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪਵਨਦੀਪ ਕੌਰ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਮਾਮੂਲੀ ਸੜਕ ਹਾਦਸੇ ਤੋਂ ਬਾਅਦ ਕਾਰ ਸਵਾਰਾਂ ਨੇ ਕੀਤੀ ਨੌਜਵਾਨ ਦੀ ਕੁੱਟਮਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜੀ.ਐਮ.ਟੀ ਸਕੂਲ ਸਲੇਮਟਾਬਰੀ ਨੇੜੇ ਹੋਏ ਮਾਮੂਲੀ ਸੜਕ ਹਾਦਸੇ ਤੋਂ ਬਾਅਦ ਕਾਰ ਸਵਾਰਾਂ ਵਲੋਂ ਇਕ ਨੌਜਵਾਨ ਦੀ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਕੁੱਟਮਾਰ ਦਾ ...

ਪੂਰੀ ਖ਼ਬਰ »

ਜੇਲ੍ਹ 'ਚੋਂ ਭਾਰੀ ਮਾਤਰਾ 'ਚ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਭਾਰੀ ਮਾਤਰਾ 'ਚ ਜਰਦੇ ਦੀਆਂ ਪੁੜੀਆਂ ਤੇ ਮੋਬਾਇਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਤੇ ਬੈਰਕਾਂ ਦੀ ...

ਪੂਰੀ ਖ਼ਬਰ »

ਸਾਬਕਾ ਪੁਲਿਸ ਮੁਲਾਜ਼ਮ ਦੇ ਲੜਕੇ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਸਾਬਕਾ ਪੁਲਿਸ ਮੁਲਾਜ਼ਮ ਦੇ ਲੜਕੇ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ ਪੁਲਿਸ ਨੇ 6 ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੁਲਿਸ ਮੁਲਾਜ਼ਮ ਨਿਰਮਲਜੀਤ ਸਿੰਘ ਦੇ ਲੜਕੇ ਅੰਮਿ੍ਤਪਾਲ ਸਿੰਘ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਸਿਰਜਣਧਾਰਾ ਦਾ ਸਨਮਾਨ ਸਮਾਗਮ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਪੰਜਾਬੀ ਭਾਸ਼ਾ ਨੂੰ ਪਿਆਰ ਕਰਨ ਵਾਲਿਆਂ ਦਾ ਘੇਰਾ ਹੁਣ ਪੰਜ ਦਰਿਆਵਾਂ ਦੀ ਧਰਤੀ ਤੱਕ ਹੀ ਸੀਮਤ ਨਹੀਂ ਰਿਹਾ ਬਲਕਿ ਸੱਤ ਸਮੁੰਦਰਾਂ ਤੱਕ ਫੈਲ ਚੁੱਕਾ ਹੈ | ਇਸ ਲਈ ਹੁਣ ਪੰਜਾਬੀ ਭਾਸ਼ਾ ਦੀ ਪਹਿਚਾਣ ਸੰਸਾਰ ਭਰ ਵਿਚ ਇਕ ਕੌਮਾਂਤਰੀ ...

ਪੂਰੀ ਖ਼ਬਰ »

ਵਿਧਾਇਕ ਬੱਗਾ ਵਲੋਂ ਸ਼ਹਿਰ ਦੇ ਸੰਵੇਦਨਸ਼ੀਲ ਮੁੱਦਿਆਂ ਸਬੰਧੀ ਮੁੱਖ ਮੰਤਰੀ ਨਾਲ ਮੁਲਾਕਾਤ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਲੁਧਿਆਣਾ ਸ਼ਹਿਰ ਦੇ ਬੇਹੱਦ ਸੰਵੇਦਨਸ਼ੀਲ ਮੁੱਦਿਆਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਖਾਸ ਮੁਲਾਕਾਤ ਕੀਤੀ ਤੇ ਇਨ੍ਹਾਂ ਮਸਲਿਆਂ ਦੇ ਨਿਪਟਾਰੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੇ ਪਹਿਰਾ ਦਿੰਦਿਆਂ ਹਿੰਦੂ ਧਰਮ ਦੀ ਰੱਖਿਆ ਲਈ ਜੋ ਆਪਣੀ ਸ਼ਹਾਦਤ ਦਿੱਤੀ | ਉਹ ਸਮੁੱਚੇ ਵਿਸ਼ਵ ਦੇ ਇਤਿਹਾਸ ਵਿਚ ਕਿਧਰੇ ਵੀ ਦੇਖਣ ਨੂੰ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਦਾ ਰੁਝਾਨ ਪਤਿਤਪੁਣੇ ਤੇ ਨਸ਼ਿਆਂ ਵੱਲ ਵਧਣਾ ਚਿੰਤਾ ਦਾ ਵਿਸ਼ਾ-ਸਲੂਜਾ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਨੌਜਵਾਨ ਪੀੜ੍ਹੀ ਦਾ ਰੁਝਾਨ ਪਤਿਤਪੁਣੇ ਤੇ ਨਸ਼ਿਆਂ ਵੱਲ ਵੱਧਣਾ ਸਿੱਖ ਕੌਮ ਲਈ ਚਿੰਤਾ ਦਾ ਵਿਸ਼ਾ ਹੈ ਜਿਸ ਨੂੰ ਠੱਲ੍ਹ ਪਾਉਣੀ ਬਹੁਤ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਨਾਈਟਿਡ ਵੈਲਫੇਅਰ ਸੁਸਾਇਟੀ ...

ਪੂਰੀ ਖ਼ਬਰ »

ਨਿਰਮਾਣ ਦੌਰਾਨ ਵਰਤੀਆਂ ਜਾ ਰਹੀਆਂ ਬੇਨਿਯਮੀਆਂ ਦੀ ਜਾਂਚ ਕਰਾ ਕੇ ਕਾਰਵਾਈ ਦੀ ਮੰਗ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਤਾਜਪੁਰ ਰੋਡ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਸੜਕ ਨਿਰਮਾਣ ਦੌਰਾਨ ਵਰਤੀਆਂ ਜਾ ਰਹੀਆਂ ਬੇਨਿਯਮੀਆਂ ਕਾਰਨ ਪੇਸ਼ ਆ ਰਹੀਆਂ ਪ੍ਰੇਸ਼ਾਨੀਆਂ ਜਲਦ ਹੱਲ ਕਰਵਾਈਆਂ ਜਾਣ | ਇਲਾਕਾ ਨਿਵਾਸੀ ਗੁਰਬਚਨ ਸਿੰਘ, ਹਰਸ਼ ਕੁਮਾਰ, ...

ਪੂਰੀ ਖ਼ਬਰ »

ਵਿਧਾਇਕ ਭੋਲਾ ਗਰੇਵਾਲ ਨੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਬੀਤੇ ਦਿਨ ਸਥਾਨਕ ਮੋਤੀ ਨਗਰ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਫੁੱਟਬਾਲ ਟੂਰਨਾਮੈਂਟ 'ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਜੇਤੂ ਖਿਡਾਰੀਆਂ ...

ਪੂਰੀ ਖ਼ਬਰ »

ਕਲੀਓ ਦੇ ਪਹਿਲੇ ਸਥਾਪਨਾ ਦਿਵਸ ਮੌਕੇ ਸਮਾਗਮ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਜੱਚਾ-ਬੱਚਾ ਇੰਸਟੀਚਿਊਟ ਸੀ ਐਲ ਆਈ ਓ (ਕਲੀਓ) ਹਸਪਤਾਲ ਵਿਚ ਉਨ੍ਹਾਂ ਔਰਤਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਕਰਵਇਆ ਗਿਆ ਜਿਨ੍ਹਾਂ ਨੇ ਬਿਮਾਰੀ ਨਾਲ ਜੰਗ ਲੜਦਿਆਂ ਮੌਤ ਦੇ ਮੂੰਹ 'ਚੋਂ ਬਚ ਕੇ ਜ਼ਿੰਦਗੀ ਹਾਸਲ ਕੀਤੀ | ਇਸ ਮੌਕੇ ਸਟਾਫ ...

ਪੂਰੀ ਖ਼ਬਰ »

2 ਕਿੱਲੋ ਵਾਲਾ ਸਿਲੰਡਰ ਵੀ ਹੁਣ ਬਾਜ਼ਾਰ 'ਚ ਮੁਹੱਈਆ ਹੋਵੇਗਾ

ਲੁਧਿਆਣਾ, 17 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਹੁਣ ਉਨ੍ਹਾਂ ਨੂੰ 2 ਕਿੱਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਵੀ ਬਾਜ਼ਾਰ ਵਿਚ ਮੁਹੱਈਆ ਹੋ ਗਿਆ ਹੈ ਤੇ ਇਹ ਸਿਲੰਡਰ ਆਸਾਨੀ ਨਾਲ ਮਿਲ ਸਕੇਗਾ | ਵਿਸ਼ੇਸ਼ ਤੌਰ 'ਤੇ ਛੋਟੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੀਆਂ ਸਕੀਮਾਂ ਘਰ ਘਰ ਤੱਕ ਪਹੁੰਚਾਵੇਗਾ- ਸਿੰਘਲ, ਗੋਸ਼ਾ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਜ਼ਿਲ੍ਹਾ ਭਾਜਪਾ ਵਲੋਂ ਈ-ਸ਼੍ਰਮ ਕਾਰਡ ਸਬੰਧੀ ਇਕ ਸੰਮੇਲਨ ਜ਼ਿਲ੍ਹਾ ਪ੍ਰਧਾਨ ਪੁਸ਼ਪੇਂਦਰ ਸਿੰਘਲ ਦੀ ਪ੍ਰਧਾਨਗੀ ਹੇਠ ਸਨਾਤਨ ਧਰਮਸ਼ਾਲਾ ਵਿਖੇ ਕਰਵਾਈ ਗਈ | ਇਸ ਕਾਨਫਰੰਸ ਵਿਚ ਵਿਸ਼ੇਸ਼ ਤੌਰ 'ਤੇ ਪੰਜਾਬ ਭਾਜਪਾ ਦੇ ਮੀਤ ...

ਪੂਰੀ ਖ਼ਬਰ »

ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਅੱਖਾਂ ਦਾ ਕੈਂਪ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਨੇ ਕਿਹਾ ਕਿ ਨੈਤਿਕ ਕਦਰਾਂ ਕੀਮਤਾਂ 'ਤੇ ਪਹਿਰਾ ਦੇਣਾ ਤੇ ਆਪਣੀ ਉਸਾਰੂ ਸੋਚ ਨੂੰ ਮਨੁੱਖੀ ਭਲਾਈ ਦੇ ਕਾਰਜਾਂ ਵਿਚ ਲਗਾਉਣਾ ਹੀ ਸੱਚੀ ਸੇਵਾ ਹੈ | ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ...

ਪੂਰੀ ਖ਼ਬਰ »

ਖੂਨਦਾਨ ਕੈਂਪ ਲਗਾਇਆ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਵਿਸ਼ਵ ਪ੍ਰਸਿੱਧ ਭਗਤੀ ਦਾ ਘਰ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ 'ਤੇ ਬਾਬਾ ਲੱਖਾ ਸਿੰਘ ਨਾਨਕਸਰ ਕਲੇਰਾਂ ...

ਪੂਰੀ ਖ਼ਬਰ »

1 ਕਰੋੜ 34 ਲੱਖ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਬੱਗਾ ਵਲੋਂ ਉਦਘਾਟਨ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਨਗਰ ਨਗਮ ਵਾਰਡ 64 ਅਧੀਨ ਪੈਂਦੀ ਜੇਲ੍ਹ ਰੋਡ ਸ਼ਾਹਪੁਰ ਰੋਡ 'ਤੇ ਕੌਂਸਲਰ ਰਕੇਸ਼ ਪਰਾਸ਼ਰ ਦੇ ਯਤਨਾਂ ਸਦਕਾ ਸ਼ੁਰੂ ਹੋਏ 1 ਕਰੋੜ 34 ਲੱਖ ਰੁਪਏ ਦੇ ਪ੍ਰੋਜੈਕਟ ਦਾ ਉਦਘਾਟਨ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ...

ਪੂਰੀ ਖ਼ਬਰ »

'ਆਪ' ਸਰਕਾਰ ਵਲੋਂ ਮੁਫ਼ਤ ਬਿਜਲੀ ਦੇ ਕੀਤੇ ਐਲਾਨ ਨੇ ਜਨਰਲ ਵਰਗ ਨੂੰ ਕੀਤਾ ਨਿਰਾਸ਼

ਇਯਾਲੀ/ਥਰੀਕੇ, 17 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-'ਆਪ' ਦੀ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਆਪਣੇ ਵਾਅਦਿਆਂ 'ਚੋਂ ਇਕ ਵਾਅਦਾ 300 ਯੂਨਿਟ ਬਿਜਲੀ ਮੁਫ਼ਤ 1 ਜੁਲਾਈ ਤੋਂ ਦੇਣ ਦੇ ਕੀਤੇ ਐਲਾਨ ਦਾ ਲੋਕਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ ਜਦ ਕਿ ਜਨਰਲ ...

ਪੂਰੀ ਖ਼ਬਰ »

ਹੰਬੜਾਂ ਦੇ ਜੰਮਪਲ ਆਈ.ਏ.ਐੱਸ. ਅਧਿਕਾਰੀ ਤਰਨਜੋਤ ਸਿੰਘ ਹੀਰਾ ਵਿਆਹ ਬੰਧਨ 'ਚ ਬੱਝੇ

ਹੰਬੜਾਂ, 17 ਅਪ੍ਰੈਲ (ਮੇਜਰ ਹੰਬੜਾਂ)-ਕਸਬਾ ਹੰਬੜਾਂ ਤੋਂ ਸਮਾਜ ਸੇਵੀ ਨੰਬਰਦਾਰ ਜਗਤਾਰ ਸਿੰਘ ਯੂ.ਐੱਸ.ਏ. ਦੇ ਪੋਤਰੇ ਤੇ ਡਾ. ਸੰਤੋਂਖ ਸਿੰਘ ਹੀਰਾ, ਕਰਮਜੀਤ ਕੌਰ ਹੀਰਾ (ਪ੍ਰੀਤ ਨਰਸਿੰਗ ਹੋਮ) ਦੇ ਹੋਣਹਾਰ ਸਪੁੱਤਰ ਆਈ.ਏ.ਐੱਸ ਅਧਿਕਾਰੀ ਤਰਨਜੋਤ ਸਿੰਘ ਹੀਰਾ ਕਮਿਸ਼ਨਰ ...

ਪੂਰੀ ਖ਼ਬਰ »

ਗੁਰਕੀਰਤ ਕੌਰ ਐਡਵੋਕਟ ਦੀ ਦੇਖ ਰੇਖ 'ਚ ਭਗਵਾਨ ਵਾਲਮੀਕਿ ਪਾਰਕ 'ਚ ਬੂਟੇ ਲਗਾਏ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਸਥਾਨਕ ਵਾਰਡ ਨੰਬਰ 85 ਛਾਉਣੀ ਮੁਹੱਲਾ ਜੀ ਟੀ ਰੋਡ ਭਗਵਾਨ ਵਾਲਮੀਕਿ ਪਾਰਕ 'ਚ ਸੁਸਾਇਟੀ ਦੇ ਪ੍ਰਧਾਨ ਅਜੇ ਸਿੱਧੂ ਦੀ ਅਗਵਾਈ ਹੇਠ ਪਾਰਕ ਵਿਚ ਲਗਭਗ ਅੱਧੀ ਦਰਜਨ ਛਾਂਦਾਰ ਬੂਟੇ ਲਗਾਏ ਗਏ ਜਿਸ 'ਚ ਮੁੱਖ ਮਹਿਮਾਨ ਮੈਡਮ ਗੁਰਕੀਰਤ ...

ਪੂਰੀ ਖ਼ਬਰ »

ਬਿਨਾਂ ਵਰਦੀ ਤੋਂ ਦਿੱਤੀ ਜਾ ਰਹੀ ਰਸੋਈ ਗੈਸ ਦੀ ਸਪਲਾਈ

ਲੁਧਿਆਣਾ, 17 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਘਰ ਘਰ ਰਸੋਈ ਗੈਸ ਦੀ ਡਿਲਿਵਰੀ ਦੇਣ ਵਾਲੇ ਅਨੇਕਾਂ ਹੀ ਰੇਹੜਾ ਚਾਲਕ ਕਥਿਤ ਤੌਰ 'ਤੇ ਬਿਨ੍ਹਾਂ ਵਰਦੀ ਤੋਂ ਰਸੋਈ ਗੈਸ ਦੀ ਸਪਲਾਈ ਦੇ ਰਹੇ ਹਨ | ਅਨੇਕਾਂ ਕੋਲ ਹੀ ਮੌਕੇ 'ਤੇ ਨਾਪ ਤੋਲ ...

ਪੂਰੀ ਖ਼ਬਰ »

ਯੂਕਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਦੀ ਪੜ੍ਹਾਈ ਮੁਕੰਮਲ ਕਰਨ ਦੇ ਠੋਸ ਪ੍ਰਬੰਧ ਕੀਤੇ ਜਾਣ-ਮੱਕੜ

ਲੁਧਿਆਣਾ, 17 ਅਪ੍ਰੈਲ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਰੂਸ ਯੁਕਰੇਨ ਦਰਮਿਆਨ ਚੱਲ ਰਹੀ ਜੰਗ ਪੂਰੀ ਦੁਨੀਆਂ ਲਈ ਵਿਨਾਸ਼ਕਾਰੀ ਹੈ | ਉਨ੍ਹਾਂ ਕਿਹਾ ਕਿ ਜੰਗ ...

ਪੂਰੀ ਖ਼ਬਰ »

ਗਾਂਜੇ ਸਮੇਤ 2 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ 'ਚੋਂ ਗਾਂਜਾ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਸੰਜੈ ਮੁਖੀਆ ਵਾਸੀ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ 2 ਮੈਂਬਰ ਗਿ੍ਫਤਾਰ

ਲੁਧਿਆਣਾ, 17 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਨਵਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਅਤੇ ਇੰਦਰ ਵੀਰ ਸਿੰਘ ...

ਪੂਰੀ ਖ਼ਬਰ »

ਹਲਕਾ ਗਿੱਲ ਦੇ ਵਿਧਾਇਕ ਸੰਗੋਵਾਲ ਵਲੋਂ ਇੰਟਰਲਾਕ ਗਲੀਆਂ ਦਾ ਉਦਘਾਟਨ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)- ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵਲੋਂ ਪਿੰਡ ਲਾਦੀਆਂ ਕਲਾਂ ਵਿਖੇ ਤਕਰੀਬਨ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਇੰਟਰਲਾਕ ਗਲੀਆਂ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸੰਯੁਕਤ ਸਕੱਤਰ ਪੰਜਾਬ ਗੁਰਜੀਤ ...

ਪੂਰੀ ਖ਼ਬਰ »

ਮਾਮਲਾ ਸ਼ਹਿਰ 'ਚ ਖੁੱਲ੍ਹੇ ਅਸਮਾਨ ਹੇਠ ਬਣੇ ਕੂੜੇ ਦੇ ਡੰਪਾਂ ਦਾ

ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰਾਂ ਵਲੋਂ ਵਿਧਾਇਕ ਬੱਗਾ ਦੀ ਰਿਹਾਇਸ਼ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ

ਲੁਧਿਆਣਾ, 17 ਅਪ੍ਰੈਲ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਖੁੱਲ੍ਹੇ ਅਸਮਾਨ ਹੇਠ ਬਣੇ ਕੂੜੇ ਦੇ ਡੰਪ ਤੇ ਮਲਬੇ ਦੇ ਢੇਰ ਚੁਕਾਉਣ ਲਈ ਪਿਛਲੇ 2 ਮਹੀਨਿਆਂ ਤੋਂ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰਾਂ ਵਲੋਂ ਐਤਵਾਰ ਨੂੰ ਹਲਕਾ ...

ਪੂਰੀ ਖ਼ਬਰ »

ਅੱਜ ਤੋਂ ਜ਼ਿਲ੍ਹੇ 'ਚ ਲਗਾਏ ਜਾਣਗੇ ਸਿਹਤ ਮੇਲੇ-ਸਿਵਲ ਸਰਜਨ

ਲੁਧਿਆਣਾ, 17 ਅਪ੍ਰੈਲ (ਸਲੇਮਪੁਰੀ)-ਸਿਵਲ ਸਰਜਨ ਡਾ. ਐਸ. ਪੀ. ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਰ ਦੇ ਵੱਖ-ਵੱਖ ਸਿਹਤ ਬਲਾਕਾਂ 'ਚ ਕੱਲ੍ਹ 18 ਅਪ੍ਰੈਲ ਤੋਂ 22 ਅਪ੍ਰੈਲ ਤੱਕ ਸਿਹਤ ਮੇਲੇ ਲਗਾਏ ਜਾ ਰਹੇ ਹਨ | ਡਾ. ...

ਪੂਰੀ ਖ਼ਬਰ »

ਸਾਹਿਤਕ ਮਿਲਣੀ ਤੇ ਅੰਤਰਰਾਸ਼ਟਰੀ ਕਵੀ ਦਰਬਾਰ ਕਰਵਾਇਆ

ਲੁਧਿਆਣਾ, 17 ਅਪ੍ਰੈਲ (ਕਵਿਤਾ ਖੁੱਲਰ)-ਪੰਜਾਬੀ ਲੇਖਕ ਕਲਾਕਾਰ ਸੁਸਾਇਟੀ ਲੁਧਿਆਣਾ ਵਲੋਂ ਪੰਜਾਬੀ ਭਵਨ ਵਿਖੇ 'ਨਵੀਆਂ ਕਲਮਾਂ ਨਾਲ ਸਾਹਿਤਕ ਮਿਲਣੀ ਤੇ ਅੰਤਰਰਾਸ਼ਟਰੀ ਕਵੀ ਦਰਬਾਰ' ਕਰਵਾਇਆ ਗਿਆ ਜਿਸ 'ਚ ਦੇਸ਼ ਦੇ ਵੱਖ- ਵੱਖ ਸੂਬਿਆਂ ਤੇ ਕੈਨੇਡਾ, ਅਮਰੀਕਾ, ...

ਪੂਰੀ ਖ਼ਬਰ »

ਸੜਕ ਉੱਪਰ ਖਿੱਲਰੇ ਪੱਥਰਾਂ ਕਾਰਨ ਵਾਹਨ ਚਾਲਕ ਤੇ ਦੁਕਾਨਾਂ ਦੇ ਸ਼ੀਸ਼ੇ ਟੁੱਟਣ ਨਾਲ ਦੁਕਾਨਦਾਰਾਂ ਪ੍ਰੇਸ਼ਾਨ

ਫੁੱਲਾਂਵਾਲ, 17 ਅਪ੍ਰੈਲ (ਮਨਜੀਤ ਸਿੰਘ ਦੁੱਗਰੀ)-ਪਿੰਡ ਫੁੱਲਾਂਵਾਲ ਤੋਂ ਸ਼ਿਵ ਵਾਟਿਕਾ ਫੁਲਾਵਰ ਇਨਕਲੇਵ ਨੂੰ ਜਾਂਦੀ ਮੇਨ ਸੜਕ 'ਤੇ ਬਣਨ ਤੋਂ ਰਹਿੰਦੇ 300 ਮੀਟਰ ਦੇ ਕਰੀਬ ਟੋਟੇ ਉੱਪਰ ਖਿੱਲਰੇ ਪੱਥਰਾਂ ਕਾਰਨ ਨਿੱਤ ਦਿਨ ਦੋ ਪਹੀਆ ਵਾਹਨ ਚਾਲਕਾਂ ਨਾਲ ਵਾਪਰਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX