ਤਾਜਾ ਖ਼ਬਰਾਂ


ਡਾ. ਐਸ.ਐਸ.ਗੋਸਲ ਪੀ.ਏ.ਯੂ. ਦੇ ਉਪ ਕੁਲਪਤੀ ਨਿਯੁਕਤ
. . .  11 minutes ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਬਕਾ ਨਿਰਦੇਸ਼ਕ ਖੋਜ ਅਤੇ ਪੀ.ਏ.ਯੂ. ਦੀ ਪ੍ਰਬੰਧਕੀ ਬੋਰਡ ਦੇ ਮੈਂਬਰ ਡਾ. ਐਸ.ਐਸ. ਗੋਸਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਉਪ ਕੁਲਪਤੀ...
ਪੰਚਾਇਤ ਮੰਤਰੀ ਧਾਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੀ ਸਰਪੰਚ ਦਾ ਸਨਮਾਨ
. . .  36 minutes ago
ਮੁੱਲਾਂਪੁਰ-ਦਾਖਾ, 19 ਅਗਸਤ (ਨਿਰਮਲ ਸਿੰਘ ਧਾਲੀਵਾਲ)- ਅੱਜ ਪੰਜਾਬ ਦੇ ਪੰਚਾਇਤ ਤੇ ਪੇਂਡੂ ਵਿਕਾਸ ਅਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨੇੜਲੇ ਪਿੰਡ ਮੰਡਿਆਣੀ ਪਹੁੰਚ ਕੇ ਪਿਛਲੇ ਸਮੇਂ ਨਸ਼ਿਆਂ ਖ਼ਿਲਾਫ਼...
ਵਿਜੀਲੈਂਸ ਵਲੋਂ ਆਰ.ਟੀ.ਏ. ਦਫ਼ਤਰ ’ਚ ਵਾਹਨਾਂ ਦੇ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
. . .  51 minutes ago
ਸੰਗਰੂਰ, 19 ਅਗਸਤ (ਧੀਰਜ ਪਸ਼ੋਰੀਆ) - ਵਿਜੀਲੈਂਸ ਬਿਊਰੋ ਨੇ ਸੂਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਚਲਾਈ ਮੁਹਿੰਮ ਤਹਿਤ ਰਿਜ਼ਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਸੰਗਰੂਰ ਵਿਚ ਇਕ ਵੱਡੇ ਘੁਟਾਲੇ ਦਾ ਪਰਦਾਫਾਸ਼ ਕਰਦਿਆਂ ਆਰ.ਟੀ.ਏ. ਮੋਟਰ ਵਹੀਕਲ ਇੰਸਪੈਕਟਰ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਤਤਕਾਲੀ ਆਬਕਾਰੀ ਕਮਿਸ਼ਨਰ ਦੇ ਘਰ ਵੀ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ 'ਤੇ ਛਾਪੇਮਾਰੀ ਦੇ ਨਾਲ ਨਾਲ ਤਤਕਾਲੀ ਆਬਕਾਰੀ ਕਮਿਸ਼ਨਰ ਅਰਵਾ ਗੋਪੀ ਕ੍ਰਿਸ਼ਨਾ ਦੇ ਘਰ ਵੀ ਛਾਪੇਮਾਰੀ ਕੀਤੀ...
ਮੁੰਬਈ 'ਚ ਡਿਗੀ 4 ਮੰਜ਼ਿਲਾਂ ਇਮਾਰਤ
. . .  about 1 hour ago
ਮੁੰਬਈ, 19 ਅਗਸਤ - ਮੁੰਬਈ ਦੇ ਬੋਰੀਵਲੀ ਪੱਛਮ 'ਚ ਸਾਈ ਬਾਬਾ ਨਗਰ ਵਿਖੇ ਇਕ 4 ਮੰਜ਼ਿਲਾਂ ਇਮਾਰਤ ਡਿਗ...
ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  about 1 hour ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  about 1 hour ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  about 1 hour ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  about 2 hours ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 2 hours ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 3 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 3 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 3 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 4 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 4 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 4 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 5 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 5 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 6 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 6 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  34 minutes ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554

ਰੂਪਨਗਰ

ਸੁਪਰ ਸਿੱਖ ਫਾਊਾਡੇਸ਼ਨ ਨੇ ਗੁਰੂ ਨਗਰੀ ਵਿਖੇ ਕਰਵਾਈ ਮੈਰਾਥਨ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ.ਐਸ.ਨਿੱਕੂਵਾਲ)- ਸੁਪਰ ਸਿੱਖ ਫਾਊਾਡੇਸ਼ਨ ਵਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੈਰਾਥਨ ਕਰਵਾਈ ਗਈ ਜਿਸ ਨੂੰ ਹਲਕੇ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ 111 ਸਾਲਾ ਦੌੜਾਕ ਫ਼ੌਜਾ ਸਿੰਘ ਨੇ ਵਿਰਾਸਤ ਏ ਖ਼ਾਲਸਾ ਤੋਂ ਅੱਜ ਸਵੇਰੇ ਤੜਕੇ ਰਵਾਨਾ ਕੀਤਾ | ਇਹ ਮੈਰਾਥਨ ਦੌੜ 5,10,21,42 ਕਿੱਲੋਮੀਟਰ ਕੈਟਾਗਰੀ ਵਿਚ ਸੀ, ਜਿਸ ਵਿਚ ਜੰਮੂ ਕਸ਼ਮੀਰ, ਦਿੱਲੀ, ਚੰਡੀਗੜ੍ਹ, ਲੁਧਿਆਣਾ ਜਲੰਧਰ, ਪਠਾਨਕੋਟ ਸਮੇਤ ਕਈ ਹੋਰ ਸ਼ਹਿਰਾਂ ਤੋਂ ਰਨਰ ਨੇ ਹਿੱਸਾ ਲਿਆ | ਮੈਰਾਥਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਨੇ ਕਿਹਾ ਕਿ ਅੱਜ ਦੇ ਮੁੱਖ ਮਹਿਮਾਨ 111 ਸਾਲਾਂ ਦੌੜਾਕ ਫ਼ੌਜਾ ਸਿੰਘ ਹਨ ਜੋ ਉਚੇਚੇ ਤੌਰ 'ਤੇ ਇਸ ਮੈਰਾਥਨ ਵਿਚ ਸ਼ਾਮਲ ਹੋਣ ਲਈ ਇੱਥੇ ਪੁੱਜੇ ਹਨ | ਉਨ੍ਹਾਂ ਅਜਿਹੇ ਮੈਰਾਥਨ ਕਰਵਾਉਣ ਲਈ ਸੁਪਰ ਸਿੱਖ ਸੰਸਥਾ ਦੀ ਸ਼ਲਾਘਾ ਕਰਦਿਆਂ ਇਹ ਮੈਰਾਥਨ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਕਰਵਾਉਣ ਲਈ ਪ੍ਰੇਰਿਤ ਵੀ ਕੀਤਾ | ਇਸ ਮੌਕੇ ਸੰਸਥਾ ਦੇ ਮੈਂਬਰ ਰਾਜੀਵ ਚਾਵਲਾ, ਗੁਰਪ੍ਰੀਤ ਵਸੀ, ਡਾ: ਜਸਸਿਮਰਨ ਸਿੰਘ ਕਹਿਲ, ਵਿਜੇ ਕੁਮਾਰ ਸੋਢੀ, ਅਰੁਣਜੀਤ ਸਿੰਘ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਦੌੜਾਕ ਫ਼ੌਜਾ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪ੍ਰਬੰਧਕਾਂ ਵਲੋਂ ਇਸ ਦੌਰਾਨ ਵੱਖ-ਵੱਖ ਉਮਰ ਵਰਗ ਵਿਚ ਪਹਿਲੇ ਅਤੇ ਦੂਜੇ ਨੰਬਰ 'ਤੇ ਆਉਣ ਵਾਲੇ ਰਨਰ ਨੂੰ ਵਿਸ਼ੇਸ਼ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਡਾ. ਸੰਜੀਵ ਗੌਤਮ, ਵਿਰਾਸਤ-ਏ-ਖ਼ਾਲਸਾ ਦੇ ਐਕਸੀਅਨ ਭੁਪਿੰਦਰ ਸਿੰਘ ਚਾਨਾ, ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਅਰੋੜਾ, ਪੰਡਿਤ ਸ਼ਾਮ ਲਾਲ, ਐਸ.ਪੀ.ਜਗਜੀਤ ਸਿੰਘ ਜੱਲ੍ਹਾ, ਡੀ.ਐੱਸ.ਪੀ ਅਜੇ ਸਿੰਘ, ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਇੰਜੀਨੀਅਰ ਐਸੋਸੀਏਸ਼ਨ ਤੇ ਇੰਪਲਾਈਜ਼ ਫੈਡਰੇਸ਼ਨ ਥਰਮਲ ਪਲਾਂਟ ਰੂਪਨਗਰ ਨੇ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਦੱਸੀਆਂ ਮੁਸ਼ਕਿਲਾਂ

ਘਨੌਲੀ, 17 ਅਪ੍ਰੈਲ (ਜਸਵੀਰ ਸਿੰਘ ਸੈਣੀ)- ਅੱਜ ਬਿਜਲੀ ਮੰਤਰ ੀ ਹਰਭਜਨ ਸਿੰਘ ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀ ਅਨਾਜ ਮੰਡੀ ਵਿਚ ਕਣਕ ਦੀ ਆਮਦ ਤੇਜ਼, ਲਿਫਟਿੰਗ ਸੁਸਤ

ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਅਤੇ ਇਸ ਅਧੀਨ ਬੇਲਾ,ਬਸੀ ਗੁਜਰਾਂ, ਹਾਫਿਜਾਬਾਦ ਤੇ ਗੱਗੋਂ ਮੰਡੀਆਂ ਵਿਚ ਕਣਕ ਦੀ ਆਮਦ ਤੇਜ਼ ਤੇ ਲਿਫਟਿੰਗ ਸੁਸਤ ਹੋਣ ਕਾਰਨ ਮੰਡੀਆਂ ਵਿਚ ਦੋ ਲੱਖ ਦੇ ਕਰੀਬ ਬੋਰੀ ਚੁਕਾਈ ਦੀ ਇੰਤਜ਼ਾਰ ...

ਪੂਰੀ ਖ਼ਬਰ »

ਮੈਰਾਥਨ ਮੌਕੇ ਜੰਮੂ ਦੇ ਇਕ ਦੌੜਾਕ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ.ਐਸ.ਨਿੱਕੂਵਾਲ)- ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਪਰ ਸਿੱਖ ਮੈਰਾਥਨ ਦੌਰਾਨ ਜੰਮੂ ਦੇ ਇੱਕ ਦੌੜਾਕ ਦੀ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਮੈਰਾਥਨ ਪ੍ਰਬੰਧਕ ਡਾ. ਜਸਸਿਮਰਨ ਸਿੰਘ ਕਹਿਲ ਨੇ ਦੱਸਿਆ ...

ਪੂਰੀ ਖ਼ਬਰ »

ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਨੇ ਡੀ. ਆਈ. ਜੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਆਈ.ਪੀ.ਐਸ. ਗੁਰਪ੍ਰੀਤ ਸਿੰਘ ਭੁੱਲਰ ਨੇ ਬੀਤੇ ਕੱਲ੍ਹ ਡੀ.ਆਈ.ਜੀ. ਰੂਪਨਗਰ ਰੇਂਜ ਵਜੋਂ ਅਹੁਦਾ ਸੰਭਾਲਿਆ | ਰੂਪਨਗਰ ਵਿਖੇ ਪਹੁੰਚਣ 'ਤੇ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸਿਹਤ ਕੇਂਦਰ ਪੁਰਖਾਲੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਵਿਧਾਇਕ ਚੱਢਾ ਨੂੰ ਦਿੱਤਾ ਮੰਗ-ਪੱਤਰ

ਪੁਰਖਾਲੀ, 17 ਅਪ੍ਰੈਲ (ਬੰਟੀ)- ਇਲਾਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਦਿਨੇਸ਼ ਚੱਢਾ ਤੋਂ ਮੰਗ ਕੀਤੀ ਕਿ ਪੁਰਖਾਲੀ ਦੇ ਸਿਹਤ ਕੇਂਦਰ ਦੀ ਹਾਲਤ ਸੁਧਾਰੀ ਜਾਵੇ | ਇਸ ਸਬੰਧੀ ਪਤਵੰਤਿਆਂ ਵਲੋਂ ਗੁਰਦੁਆਰਾ ਸਾਹਿਬ ਬਿੰਦਰਖ ਵਿਖੇ ਸ੍ਰੀ ਚੱਢਾ ਨੂੰ ਇੱਕ ਮੰਗ ਪੱਤਰ ਵੀ ...

ਪੂਰੀ ਖ਼ਬਰ »

ਹਰਜੋਤ ਸਿੰਘ ਬੈਂਸ ਨੇ ਆਪਣੇ ਗ੍ਰਹਿ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਢੇਰ, 17 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)- ਅੱਜ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵਲੋਂ ਆਪਣੇ ਗ੍ਰਹਿ ਪਿੰਡ ਗੰਭੀਰਪੁਰ ਵਿਖੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ | ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਨੇ ਕੈਬਨਿਟ ਮੰਤਰੀ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਪਾਰਕਿੰਗ 'ਚ ਖੜ੍ਹੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਨਕਦੀ ਤੇ 3 ਮੋਬਾਈਲ ਕੀਤੇ ਚੋਰੀ

ਸ੍ਰੀ ਚਮਕੌਰ ਸਾਹਿਬ, 17 ਅਪ੍ਰੈਲ (ਜਗਮੋਹਣ ਸਿੰਘ ਨਾਰੰਗ)-ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਖੜੀਆਂ ਦੋ ਕਾਰਾਂ ਦੇ ਸ਼ੀਸ਼ੇ ਤੋੜ ਕੇ ਚੋਰਾਂ ਨੇ ਉਨ੍ਹਾਂ ਵਿਚੋਂ ਨਗਦੀ ਤੇ ਮੋਬਾਈਲ ਚੋਰੀ ਕਰ ਲਏ | ਮੌਕੇ 'ਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਲੁਹਾਰ ਮਾਜਰਾ ਜ਼ਿਲ੍ਹਾ ...

ਪੂਰੀ ਖ਼ਬਰ »

ਮਾਈਨਿੰਗ ਵਿਭਾਗ ਰੂਪਨਗਰ ਵਲੋਂ ਮਾਈਨਿੰਗ ਠੇਕੇਦਾਰ ਚੌਧਰੀ ਮੁਅੱਤਲ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਰੂਪਨਗਰ ਜ਼ਿਲ੍ਹੇ 'ਚ ਲੰਬੇ ਅਰਸੇ ਤੋਂ ਮਾਈਨਿੰਗ ਦਾ ਕੰਮ ਕਰਨ ਵਾਲਾ ਠੇਕੇਦਾਰ ਰਕੇਸ਼ ਕੁਮਾਰ ਚੌਧਰੀ ਨੂੰ ਰੂਪਨਗਰ ਜ਼ਿਲ੍ਹੇ 'ਚੋਂ ਮਾਈਨਿੰਗ ਲਈ ਮੁਅੱਤਲ ਕਰ ਦਿੱਤਾ ਗਿਆ ਹੈ | ਮੁੱਖ ਇੰਜੀਨੀਅਰ, ਡਰੇਨੇਜ ਕਮ ਮਾਈਨਿੰਗ ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਵਲੋਂ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਫ਼ੈਸਲਾ ਕਰਕੇ ਪਹਿਲੀ ਗਾਰੰਟੀ ਪੂਰੀ ਕੀਤੀ- 'ਆਪ' ਆਗੂ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਸ਼ਿਵ ਕੁਮਾਰ ਲਾਲਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਆਪ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਕੀਤੇ ਐਲਾਨ ਦਾ ਸਵਾਗਤ ਕੀਤਾ ਹੈ ...

ਪੂਰੀ ਖ਼ਬਰ »

ਅਰੋਗਤਾ ਭਾਰਤੀ ਪੰਜਾਬ ਦੀ ਮੀਟਿੰਗ ਆਰੀਆ ਸਮਾਜ ਮੰਦਰ 'ਚ ਹੋਈ

ਨੰਗਲ, 17 ਅਪ੍ਰੈਲ (ਗੁਰਪ੍ਰੀਤ ਸਿੰਘ ਗਰੇਵਾਲ)- ਅਰੋਗਿਯਾ ਭਾਰਤੀ ਪੰਜਾਬ ਦੀ ਮੀਟਿੰਗ ਨੰਗਲ ਵਿਖੇ ਆਰੀਆ ਸਮਾਜ ਮੰਦਿਰ ਵਿਚ ਹੋਈ | ਮੀਟਿੰਗ ਵਿਚ ਕੌਮੀ ਜਨਰਲ ਸਕੱਤਰ (ਸੰਗਠਨ) ਅਸ਼ੋਕ ਵਾਰਸਨੇ ਤੇ ਕੌਮੀ ਆਯਾਮ ਪ੍ਰਮੁੱਖ ਮਨਿੰਦਰ ਕੌਰ ਦਾ ਭਾਸ਼ਣ ਤੇ ਪੰਜਾਬ (ਸੰਗਠਨ) ...

ਪੂਰੀ ਖ਼ਬਰ »

ਬਿਜਲੀ ਮੰਤਰੀ ਨੂੰ ਮੰਗਾਂ ਸੰਬੰਧੀ ਦਿੱਤਾ ਮੰਗ-ਪੱਤਰ

ਘਨੌਲੀ, 17 ਅਪ੍ਰੈਲ (ਜਸਵੀਰ ਸਿੰਘ ਸੈਣੀ)- ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਰੂਪਨਗਰ ਦੇ ਦੌਰੇ ਦੌਰਾਨ ਮੰਚ ਦਾ ਇੱਕ ਵਫ਼ਦ ਬਿਜਲੀ ਮੰਤਰੀ ਹਰਭਜਨ ਸਿੰਘ ਨੂੰ ਮਿਲਿਆ | ਮੰਚ ਵਲੋਂ ਥਰਮਲ ਕੰਟਰੈਕਟਰ ਵਰਕਰਾਂ ਨੂੰ ਬੋਰਡ ਵਿਚ ਪੱਕਾ ਕਰਨ ਦੀ ਮੰਗ ਕੀਤੀ ਗਈ ਅਤੇ ਵਰਕਰਾਂ ...

ਪੂਰੀ ਖ਼ਬਰ »

ਮਾਰਕਫੈੱਡ ਦੇ ਡਾਇਰੈਕਟਰ ਗਿਆਨ ਸਿੰਘ ਵਲੋਂ ਅਨਾਜ ਮੰਡੀ ਬੇਲਾ ਦਾ ਦੌਰਾ

ਬੇਲਾ, 17 ਅਪ੍ਰੈਲ (ਮਨਜੀਤ ਸਿੰਘ ਸੈਣੀ)- ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਗਿਆਨ ਸਿੰਘ ਬੇਲਾ ਵਲੋਂ ਅਨਾਜ ਬੇਲਾ ਮੰਡੀ ਦਾ ਦੌਰਾ ਕੀਤਾ ਗਿਆ ਤੇ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਮੌਕੇ ਮੰਡੀ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਗਿਆਨ ਸਿੰਘ ਬੇਲਾ ਦਾ ...

ਪੂਰੀ ਖ਼ਬਰ »

ਦੋ ਕੀਮਤੀ ਮੋਬਾਈਲ ਸੰਬੰਧਿਤ ਮਾਲਕਾਂ ਨੂੰ ਸੌਂਪ ਕੇ ਦਿੱਤੀ ਇਮਾਨਦਾਰੀ ਦੀ ਮਿਸਾਲ

ਭਰਤਗੜ੍ਹ, 17 ਅਪ੍ਰੈਲ (ਜਸਬੀਰ ਸਿੰਘ ਬਾਵਾ)- ਬੇਲੀ ਦੇ ਵਸਨੀਕ ਮਾ: ਗੁਰਮੀਤ ਸਿੰਘ ਸੈਣੀ ਨੂੰ ਸੈਰ ਕਰਦਿਆਂ ਭਰਤਗੜ੍ਹ ਦੇ ਰੇਲਵੇ ਸਟੇਸ਼ਨ ਨੇੜੇ ਰਸਤੇ 'ਚ ਦੋ ਕੀਮਤੀ ਮੋਬਾਈਲ ਮਿਲੇ ਸਨ, ਇਨ੍ਹਾਂ ਨੇ ਇੱਕ ਫੋਨਾਂ 'ਤੇ ਆਈ ਕਾਲ 'ਤੇ ਮੁੜ ਆਪਣੇ ਫ਼ੋਨ 'ਤੇ ਕਾਲ ਕਰਕੇ ਦੋਸਤਾਂ ...

ਪੂਰੀ ਖ਼ਬਰ »

ਰਜੌਰੀ ਵਿਖੇ 2003 'ਚ ਸ਼ਹੀਦ ਹੋਏ ਹਵਾਲਦਾਰ ਮੁਖ਼ਤਿਆਰ ਸਿੰਘ ਦੇ ਮਾਤਾ-ਪਿਤਾ ਦਾ ਸਨਮਾਨ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਆਜ਼ਾਦੀ ਦੇ 75ਵੇਂ ਅੰਮਿ੍ਤ ਮਹੋਤਸਵ ਨੂੰ ਸਮਰਪਿਤ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਸ਼ਹੀਦੋ ਕੋ ਸ਼ੱਤ ਸ਼ੱਤ ਨਮਨ' ਮੁਹਿੰਮ ਤਹਿਤ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਹੀਦ ਹਵਾਲਦਾਰ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਕਰਵਾਇਆ ਗਿਆ ਕਵਿਤਾ ਸਮਾਗਮ

ਨੰਗਲ, 17 ਅਪੈ੍ਰਲ (ਪ੍ਰੀਤਮ ਸਿੰਘ ਬਰਾਰੀ)- ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਅੱਜ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਬਰਾਰੀ ਵਿਖੇ ਬੱਚਿਆਂ ਦਾ ਸ਼ਬਦ ਕੀਰਤਨ ਤੇ ਕਵਿਤਾ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸੁੰਦਰਤਾ ਇਹ ਰਹੀ ਕਿ ਸਟੇਜ ਦੀ ਸੇਵਾ ਅਰਦਾਸ, ...

ਪੂਰੀ ਖ਼ਬਰ »

ਪਿੰਡ ਕਾਈਨੌਰ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮੋਰਿੰਡਾ, 17 ਅਪ੍ਰੈਲ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਕਾਈਨੌਰ ਵਿਖੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦਵਾਰਾ ਜੰਡਸਰ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ...

ਪੂਰੀ ਖ਼ਬਰ »

ਸੋਲਰ ਸਿਸਟਮ ਦਾ ਹਲਕਾ ਵਿਧਾਇਕ ਡਾ: ਚਰਨਜੀਤ ਸਿੰਘ ਵਲੋਂ ਉਦਘਾਟਨ

ਮੋਰਿੰਡਾ, 17 ਅਪ੍ਰੈਲ (ਕੰਗ)-ਗੁਰਦੁਆਰਾ ਰਾਮਗੜ੍ਹੀਆ ਸਿੰਘ ਸਭਾ ਮੋਰਿੰਡਾ ਵਲੋਂ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਇਸ ਮੌਕੇ ਇਸਤਰੀ ਸਤਿਸੰਗ ਸਭਾ ਮੋਰਿੰਡਾ ਵਲੋਂ 10 ਲੱਖ ਦੀ ਗ੍ਰਾਂਟ ਨਾਲ ਲਗਾਏ ਸੋਲਰ ਸਿਸਟਮ ਦਾ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਉਦਘਾਟਨ ...

ਪੂਰੀ ਖ਼ਬਰ »

ਭਾਈ ਨੰਦ ਲਾਲ ਸਕੂਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਕੂਲਾਂ ਦੇ ਵਿਦਿਆਰਥੀਆਂ ਦਾ ਗੁਰਮਤਿ ਚੇਤਨਾ ਕੈਂਪ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਨਿੱਕੂਵਾਲ, ਕਰਨੈਲ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਸਾਹਿਬ, ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਐਮ.ਐਮ.ਏ. ਲਾਇਨਜ਼ ਕਲੱਬ, ਬਰਮਿੰਘਮ ਯੂ.ਕੇ. ਵਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ, ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸਤਨਾਮ ਜੀ ਰੂਪਨਗਰ ਵਿਖੇ ਸੰਗਤ ਦਾ ਭਰਵਾਂ ਇਕੱਠ

ਰੂਪਨਗਰ, 17 ਅਪ੍ਰੈਲ (ਸਤਨਾਮ ਸਿੰਘ ਸੱਤੀ)- ਗੁਰਦੁਆਰਾ ਬਾਬਾ ਸਤਨਾਮ ਜੀ ਰੂਪਨਗਰ ਵਿਖੇ ਸਿੱਖ ਸੰਗਤਾਂ ਦਾ ਭਰਵਾਂ ਇਕੱਠ ਹੋਇਆ | ਬਾਬਾ ਹਰਦੀਪ ਸਿੰਘ ਮੁੱਖ ਪ੍ਰਬੰਧਕ ਦੀ ਰਹਿਨੁਮਾਈ ਹੇਠ ਹੋਏ ਇਕੱਠ ਵਿਚ ਗੁਰਮਤਿ ਵਿਚਾਰ ਮੰਚ ਪੰਜਾਬ ਦੇ ਕਨਵੀਨਰ ਨਿਰਮਲ ਸਿੰਘ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ

ਨੂਰਪੁਰ ਬੇਦੀ, 17 ਅਪ੍ਰੈਲ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਏਕਨੂਰ ਚੈਰੀਟੇਬਲ ਸੋਸਾਇਟੀ ਰੂਪਨਗਰ ਵਲੋਂ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਚਰਨਜੀਤ ਸਿੰਘ ਰੂਬੀ ਦੀ ਪ੍ਰਧਾਨਗੀ ਹੇਠ ਪੀਰ ਬਾਬਾ ਜ਼ਿੰਦਾ ਸ਼ਹੀਦ ਜੀ ਦੇ ਅਸਥਾਨ ਨੂਰਪੁਰ ਬੇਦੀ ਵਿਖੇ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਵਿਉਂਤਬੰਦੀ ਨਾਲ ਨਹੀਂ ਚੱਲ ਰਿਹਾ ਮੋਰਿੰਡਾ ਵਿਚ ਸੀਵਰੇਜ ਦਾ ਕੰਮ-ਮੋਰਿੰਡਾ ਵਾਸੀ

ਮੋਰਿੰਡਾ, 17 ਅਪ੍ਰੈਲ (ਕੰਗ)- ਅੱਜ ਇੱਥੇ ਮੋਰਿੰਡਾ ਦੇ ਵਸਨੀਕ ਨੰਬਰਦਾਰ ਜਗਵਿੰਦਰ ਸਿੰਘ ਪੰਮੀ, ਲਖਵੀਰ ਸਿੰਘ ਬੱਬੂ, ਪਰਵਿੰਦਰ ਸਿੰਘ ਸ਼ੈਂਟੀ, ਮੋਹਣ ਲਾਲ ਵੀਰਜੀ, ਬਚਨ ਲਾਲ ਵਰਮਾ, ਤੇਜਪਾਲ ਸਿੰਘ ਕੰਗ, ਕੁਲਵੀਰ ਸਿੰਘ ਕੁੱਕੀ, ਲਖਵੀਰ ਸਿੰਘ ਲਵਲੀ, ਫ਼ਤਿਹ ਚੰਦ, ਬਲਵੀਰ ...

ਪੂਰੀ ਖ਼ਬਰ »

ਪਿੰਡ ਕਾਂਝਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਮੋਰਿੰਡਾ, 17 ਅਪ੍ਰੈਲ (ਕੰਗ)- ਮੋਰਿੰਡਾ ਨਜ਼ਦੀਕੀ ਪਿੰਡ ਕਾਂਝਲਾ ਵਿਖੇ ਨੌਜਵਾਨਾਂ ਵਲੋਂ ਵਿਸਾਖੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਪਿੰਡ ਦੇ 14 ਬੱਚਿਆਂ ਨੂੰ ਗੁਰਮੁਖੀ ਤੇ ਗੁਰਬਾਣੀ ਦੀ ਸਿੱਖਿਆ ਪ੍ਰਾਪਤ ਕਰਨ 'ਤੇ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਐਸ.ਡੀ.ਐਮ. ਕੇਸ਼ਵ ਗੋਇਲ ਨੂੰ ਸਟਾਫ਼ ਨੇ ਦਿੱਤੀ ਵਿਦਾਇਗੀ

ਸ੍ਰੀ ਅਨੰਦਪੁਰ ਸਾਹਿਬ, 17 ਅਪ੍ਰੈਲ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ ਸੈਣੀ)- ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀ ਸੇਵਾ ਦਾ ਮੌਕਾ ਜੀਵਨ ਦਾ ਯਾਦਗਾਰੀ ਸਮਾ ਹੈ, ਇਸ ਦੌਰਾਨ ਗੁਰੂ ਨਗਰੀ ਵਿਚ ਸੇਵਾ ਕਰਦੇ ਹੋਏ ਬਹੁਤ ਸਕੂਨ ਮਿਲਿਆ ਹੈ | ਨਗਰ ਨਿਵਾਸੀਆਂ ਤੇ ਸਟਾਫ਼ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੰਡੇ ਪੈਨਸ਼ਨਾਂ ਦੇ ਚੈੱਕ

ਨੂਰਪੁਰ ਬੇਦੀ, 17 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) -ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਜੇ.ਕੇ. ਜੱਗੀ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਜਿੱਥੇ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਉੱਥੇ ਬੇਸਹਾਰਾ ਅਤੇ ਵਿਧਵਾ ਔਰਤਾਂ ਨੂੰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਕਬੱਡੀ ਕਲੱਬ ਵਲੋਂ ਕਰਵਾਇਆ ਗਿਆ 7 ਦਿਨਾਂ ਪਹਿਲਾਂ ਕਿ੍ਕਟ ਟੂਰਨਾਮੈਂਟ ਸਮਾਪਤ

ਨੰਗਲ, 17 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)- ਸਥਾਨਕ ਕਿ੍ਕਟ ਗਰਾਊਾਡ ਵਿਖੇ ਬਾਬਾ ਦੀਪ ਸਿੰਘ ਕਬੱਡੀ ਕਲੱਬ ਵਲੋਂ ਕਰਵਾਇਆ ਜਾ ਰਿਹਾ 7 ਦਿਨਾਂ ਪਹਿਲਾ ਕਿ੍ਕਟ ਟੂਰਨਾਮੈਂਟ ਅੱਜ ਸ਼ਾਮ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਟੂਰਨਾਮੈਂਟ ਦਾ ਅੱਜ ਫਾਈਨਲ ਮੁਕਾਬਲਾ ਵਿਨੈ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਕਬੱਡੀ ਕਲੱਬ ਵਲੋਂ ਲਗਾਇਆ ਗਿਆ ਖ਼ੂਨਦਾਨ ਕੈਂਪ

ਨੰਗਲ, 17 ਅਪ੍ਰੈਲ (ਪ੍ਰੀਤਮ ਸਿੰਘ ਬਰਾਰੀ)- ਬਾਬਾ ਦੀਪ ਸਿੰਘ ਕਬੱਡੀ ਕਲੱਬ ਨੰਗਲ ਵਲੋਂ ਪ੍ਰਧਾਨ ਮਨੋਜ ਪਹਿਲਵਾਨ ਦੀ ਅਗਵਾਈ ਹੇਠ ਸਥਾਨਕ ਕਿ੍ਕਟ ਗਰਾਊਾਡ ਨੰਗਲ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਖ਼ੂਨਦਾਨ ਕੈਂਪ ਦਾ ਰਸਮੀ ਉਦਘਾਟਨ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦੇ ਵਫ਼ਦ ਵਲੋਂ ਮਾਲ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ

ਨੂਰਪੁਰ ਬੇਦੀ, 17 ਅਪ੍ਰੈਲ (ਵਿੰਦਰ ਪਾਲ ਝਾਂਡੀਆਂ)- ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਚੌਧਰੀ ਵਰਿੰਦਰ ਕੁਮਾਰ ਬਾਲੇਵਾਲ ਨੇ ਦੱਸਿਆ ਕਿ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

ਕਾਂਗਰਸੀ ਆਗੂ ਨੂੰ ਸਦਮਾ, ਪੁੱਤਰ ਸਵਰਗਵਾਸ

ਸ੍ਰੀ ਅਨੰਦਪੁਰ ਸਾਹਿਬ 17 ਅਪ੍ਰੈਲ (ਜੇ ਐਸ ਨਿੱਕੂਵਾਲ)- ਪਿੰਡ ਨਿੱਕੂਵਾਲ ਦੀ ਖੇਤੀਬਾੜੀ ਸਹਿਕਾਰੀ ਸਭਾ ਦੇ ਸਾਬਕਾ ਪ੍ਰਧਾਨ ਅਤੇ ਬਜ਼ੁਰਗ ਕਾਂਗਰਸੀ ਆਗੂ ਚੌਧਰੀ ਜਗਦੀਸ਼ ਚੰਦ ਸੈਣੀ ਦੇ ਨੌਜੁਆਨ ਪੁੱਤਰ ਰਵਿੰਦਰ ਕੁਮਾਰ ਬੱਬੂ (51) ਕੁੱਝ ਦਿਨ ਬਿਮਾਰ ਰਹਿਣ ਤੋਂ ਬਾਅਦ ...

ਪੂਰੀ ਖ਼ਬਰ »

ਹਲਕਾ ਰੂਪਨਗਰ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਵਿਧਾਇਕ ਚੱਢਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਨੂਰਪੁਰ ਬੇਦੀ, 16 ਅਪ੍ਰੈਲ (ਰਾਜੇਸ਼ ਚੌਧਰੀ ਤਖਤਗੜ੍ਹ)- ਹਲਕਾ ਰੂਪਨਗਰ ਦੇ ਸਰਬਪੱਖੀ ਵਿਕਾਸ ਨੂੰ ਲੈ ਕੇ ਅੱਜ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ | ਵਿਧਾਇਕ ਚੱਢਾ ਨੇ ਦੱਸਿਆ ਕਿ ਹਲਕੇ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਭੱਦਲ 'ਚੋਂ ਲੰਘ ਰਹੀਆਂ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਬਣ ਸਕਦੀਆਂ ਨੇ ਹਾਦਸੇ ਦਾ ਸਬੱਬ...

ਪੁਰਖਾਲੀ, 17 ਅਪ੍ਰੈਲ (ਬੰਟੀ)- ਸਰਕਾਰੀ ਮਿਡਲ ਸਕੂਲ ਭੱਦਲ ਵਿਚੋਂ ਬਿਜਲੀ ਦੀਆਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ ਵੱਲ ਪਾਵਰਕਾਮ ਦਾ ਕੋਈ ਧਿਆਨ ਨਹੀਂ ਹੈ ਜਿਸ ਕਾਰਨ ਬੱਚੇ ਡਰ ਦੇ ਸਾਏ ਥੱਲੇ ਸਕੂਲ ਚ ਪੜ੍ਹਾਈ ਕਰਨ ਲਈ ਮਜਬੂਰ ਹੋਏ ਪਏ ਹਨ | ਇਸ ਸਬੰਧੀ ਮਿਲੀ ਜਾਣਕਾਰੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX