ਤਾਜਾ ਖ਼ਬਰਾਂ


ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
. . .  23 minutes ago
ਨਵੀਂ ਦਿੱਲੀ, 13 ਅਗਸਤ-ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਤਨੀ ਸੋਨਲ ਸ਼ਾਹ ਦੇ ਨਾਲ ਆਪਣੇ ਘਰ 'ਤੇ ਤਿਰੰਗਾ ਲਹਿਰਾਇਆ
⭐ਮਾਣਕ - ਮੋਤੀ⭐
. . .  57 minutes ago
⭐ਮਾਣਕ - ਮੋਤੀ⭐
ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਦਾ ਕੀਤਾ ਸਨਮਾਨ
. . .  1 day ago
ਨਵੀਂ ਦਿੱਲੀ, 12 ਅਗਸਤ - ਨੈਸ਼ਨਲ ਪੈਰਾਲੰਪਿਕ ਕਮੇਟੀ ਨੇ ਪੈਰਾ ਰਾਸ਼ਟਰਮੰਡਲ ਖੇਡਾਂ 'ਚ ਤਮਗਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ | ਪੀ.ਸੀ.ਆਈ .ਦੀ ਪ੍ਰਧਾਨ ਦੀਪਾ ਮਲਿਕ ਨੇ ਕਿਹਾ, ਟੀਮ ਵਰਕ ...
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਅਤੇ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨਵੀਂ ਦਿੱਲੀ ਵਿੱਚ ਯੁਵਾ ਸੰਵਾਦ “ਇੰਡੀਆ-2047” ਨੂੰ ਕੀਤਾ ਸੰਬੋਧਨ
. . .  1 day ago
ਨਿਊਯਾਰਕ ’ਚ ਸਮਾਗਮ ਦੌਰਾਨ ਸਲਮਾਨ ਰਸ਼ਦੀ ਦੀ ਗਰਦਨ ਵਿਚ ਮਾਰਿਆ ਚਾਕੂ, ਹਸਪਤਾਲ ਕੀਤਾ ਦਾਖ਼ਲ
. . .  1 day ago
ਸੈਕਰਾਮੈਂਟੋ ,12 ਅਗਸਤ (ਹੁਸਨ ਲੜੋਆ ਬੰਗਾ)-ਅੱਜ ਸਵੇਰੇ ਪੱਛਮੀ ਨਿਊਯਾਰਕ ਚ ਇੱਕ ਸਮਾਗਮ ਦੌਰਾਨ ਪ੍ਰਸਿਧ ਲੇਖਕ ਸਲਮਾਨ ਰਸ਼ਦੀ 'ਤੇ ਸਟੇਜ 'ਤੇ ਹੀ ਹਮਲਾ ਕੀਤਾ ਗਿਆ । ਪੁਲਿਸ ਮੁਤਾਬਕ ਰਸ਼ਦੀ ਦੀ ਗਰਦਨ 'ਤੇ ...
ਵਿਵਾਦਿਤ ਨਗਨ ਫੋਟੋਸ਼ੂਟ ਨੂੰ ਲੈ ਕੇ ਮੁੰਬਈ ਪੁਲਿਸ ਨੇ ਰਣਵੀਰ ਸਿੰਘ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਖੇਤਰ 'ਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ , ਆਵਾਜਾਈ ਪ੍ਰਭਾਵਿਤ
. . .  1 day ago
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 12 ਅਗਸਤ-ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਅਤੇ ਹਲਕਾ ਇੰਚਾਰਜਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਮਜ਼ਬੂਤੀ ਲਈ ਲੋੜੀਂਦੇ ਕਦਮ ਚੁੱਕਣ ਅਤੇ ਪਾਰਟੀ ਅੰਦਰ ਅਨੁਸ਼ਾਸਨ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ...
ਅੰਮ੍ਰਿਤਸਰ: ਕੰਪਲੈਕਸ 'ਚੋਂ ਮਾਸੂਮ ਲੜਕੀ ਦੀ ਲਾਸ਼ ਮਿਲਣ ਦਾ ਮਾਮਲਾ, ਔਰਤ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ)- ਬੀਤੇ ਦਿਨੀਂ ਇੱਥੇ ਇਕ ਮਾਸੂਮ ਲੜਕੀ ਦਾ ਕਤਲ ਕਰਕੇ ਲਾਸ਼ ਸੁੱਟ ਦੇਣ ਵਾਲੀ ਔਰਤ ਨੂੰ ਪੁਲਿਸ ਵਲੋਂ ਰਾਜਪੁਰਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਸਰ ਪੁਲਿਸ ਉਸ ਨੂੰ ਰਾਜਪੁਰਾ ਤੋਂ ਲੈ ਕੇ ਇੱਥੇ ਪਹੁੰਚ ਰਹੀ ਹੈ, ਜਿਸ ਉਪਰੰਤ ਇਸ ਕਤਲ ਦੇ ਕਾਰਨਾਂ ਬਾਰੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਪ੍ਰਧਾਨ ਮੰਤਰੀ ਮੋਦੀ ਭਲਕੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 12 ਅਗਸਤ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਦਿੱਲੀ 'ਚ ਆਪਣੀ ਸਰਕਾਰੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖ਼ੇਡਾਂ 2022 ਦੇ ਸਾਰੇ ਤਗਮਾ ਜੇਤੂਆਂ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਗੰਨਾ ਕਿਸਾਨਾਂ ਨੂੰ ਸੌਗਾਤ, ਬਕਾਇਆ 100 ਕਰੋੜ ਰੁਪਏ ਹੋਰ ਕੀਤੇ ਜਾਰੀ
. . .  1 day ago
ਚੰਡੀਗੜ੍ਹ, 12 ਅਗਸਤ-ਮੁੱਖ ਮੰਤਰੀ ਭਗਵੰਤ ਮਾਨ ਨੇ ਗੰਨਾ ਕਿਸਾਨਾਂ ਨੂੰ ਇਕ ਹੋਰ ਸੌਗਾਤ ਦਿੰਦੇ ਹੋਏ ਬਕਾਇਆ ਦੇ ਸਰਕਾਰੀ ਮਿੱਲਾਂ ਵੱਲ ਖੜ੍ਹੇ ਬਕਾਏ 'ਚੋਂ 100 ਕਰੋੜ ਰੁਪਏ ਹੋਰ ਜਾਰੀ ਕੀਤੇ ਹਨ। ਜਾਣਕਾਰੀ ਮੁਤਾਬਿਕ ਪਿਛਲੇ ਦਿਨੀਂ ਕਿਸਾਨਾਂ ਨਾਲ ਮੀਟਿੰਗ...
ਕਸ਼ਮੀਰ 'ਚ ਪੁਲਿਸ ਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਹੋਇਆ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਕੀਤੀ ਘੇਰਾਬੰਦੀ
. . .  1 day ago
ਸ਼੍ਰੀਨਗਰ, 12 ਅਗਸਤ- ਕਸ਼ਮੀਰ ਡਿਵੀਜ਼ਨ 'ਚ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ 'ਚ ਪੁਲਿਸ ਅਤੇ ਸੀ.ਆਰ.ਪੀ.ਐੱਫ. ਦੀ ਸਾਂਝੀ ਟੀਮ 'ਤੇ ਅੱਤਵਾਦੀ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਇਕ ਪੁਲਿਸ ਮੁਲਾਜ਼ਮ...
15 ਅਗਸਤ ਤੋਂ ਪਹਿਲਾਂ ਦਿੱਲੀ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, 2 ਹਜ਼ਾਰ ਕਾਰਤੂਸ ਸਮੇਤ 6 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 12 ਅਗਸਤ- ਸੁਤੰਤਰਤਾ ਦਿਵਸ ਤੋਂ ਪਹਿਲਾਂ ਦਿੱਲੀ 'ਚ ਰਚੀ ਜਾ ਰਹੀ ਖ਼ਤਰਨਾਕ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਦਿੱਲੀ ਪੁਲਿਸ ਨੇ 2 ਹਜ਼ਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਨੇ ਇਸ ਮਾਮਲੇ 'ਚ ਕਾਰਤੂਸ ਦੀ ਸਪਲਾਈ ਕਰਨ ਵਾਲੇ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਲਾਰੈਂਸ ਬਿਸ਼ਨੋਈ ਅੱਜ ਫ਼ਿਰ ਅਦਾਲਤ 'ਚ ਪੇਸ਼
. . .  1 day ago
ਫ਼ਰੀਦਕੋਟ, 12 ਅਗਸਤ (ਜਸਵੰਤ ਸਿੰਘ ਪੁਰਬਾ)-ਲਾਰੈਂਸ ਬਿਸ਼ਨੋਈ ਨੂੰ ਫ਼ਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਣਕਾਰੀ ਮੁਤਾਬਿਕ ਕਤਲ ਦੇ ਇਕ ਮੁਕੱਦਮੇ 'ਚ ਬਟਾਲਾ ਪੁਲਿਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਲੈ ਸਕਦੀ ਹੈ। ਦਸ ਦੇਈਏ ਕਿ ਫ਼ਰੀਦਕੋਟ ਕਚਹਿਰੀਆਂ 'ਚ ਬਟਾਲਾ ਪੁਲਿਸ ਪਹੁੰਚੀ ਹੋਈ ਹੈ।
ਰੱਖੜ ਪੁੰਨਿਆ ਮੌਕੇ ਔਰਤਾਂ ਨੂੰ ਮੁੱਖ ਮੰਤਰੀ ਦਾ ਤੋਹਫ਼ਾ, ਆਂਗਨਵਾੜੀ ’ਚ 6 ਹਜ਼ਾਰ ਭਰਤੀਆਂ ਜਲਦ
. . .  1 day ago
ਬਾਬਾ ਬਕਾਲਾ, 12 ਅਗਸਤ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦੇ ਸਮਾਗਮ 'ਚ ਪਹੁੰਚੇ ਹਨ। ਦਸ ਦੇਈਏ ਕਿ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ...
31 ਕਿਸਾਨ ਜਥੇਬੰਦੀਆਂ ਦੀ ਚੱਲ ਰਹੀ ਵਿਸ਼ੇਸ਼ ਮੀਟਿੰਗ, ਅਗਲੀ ਰਣਨੀਤੀ ਲਈ ਤਿਆਰੀ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਫਗਵਾੜਾ ਮਿੱਲ ਮਾਲਕਾਂ ਵਲੋਂ ਗੰਨੇ ਦੀ ਬਕਾਇਆ ਰਾਸ਼ੀ ਅਦਾ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂਆਂ ਵਲੋਂ ਸਤਨਾਮਪੁਰਾ ਪੁਲ ਉੱਪਰ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਹੋਇਆ ਹੈ...
ਅਗਨੀਪਥ ਯੋਜਨਾ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮਲੇਰਕੋਟਲਾ ਦੇ ਟਰੱਕ ਯੂਨੀਅਨ ਚੌਕ 'ਚ ਆਵਾਜਾਈ ਠੱਪ
. . .  1 day ago
ਮਲੇਰਕੋਟਲਾ, 12 ਅਗਸਤ (ਪਰਮਜੀਤ ਸਿੰਘ ਕੁਠਾਲਾ)-ਕੇਂਦਰੀ ਅਗਨੀਪਥ ਯੋਜਨਾ ਖ਼ਿਲਾਫ਼ ਡੀ.ਸੀ. ਦਫ਼ਤਰ ਮਲੇਰਕੋਟਲਾ ਸਾਹਮਣੇ ਧਰਨੇ 'ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਤੋਂ ਡਿਪਟੀ ਕਮਿਸ਼ਨਰ ਮਲੇਰਕੋਟਲਾ...
ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 12 ਅਗਸਤ-ਭਾਰਤ ਦੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤ ਦੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਕੀਤੀ ਮੁਲਾਕਾਤ
ਗੰਨੇ ਦੀ ਅਦਾਇਗੀ ਨਾ ਹੋਣ ਕਾਰਨ ਕਿਸਾਨਾਂ ਨੇ ਪੂਰਨ ਤੌਰ 'ਤੇ ਜੀ.ਟੀ.ਰੋਡ ਕੀਤਾ ਜਾਮ
. . .  1 day ago
ਫਗਵਾੜਾ, 12 ਅਗਸਤ (ਹਰਜੋਤ ਸਿੰਘ ਚਾਨਾ)-ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ 'ਚ ਦਾਖ਼ਲ ਹੋ ਗਿਆ ਤੇ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ-ਦਿੱਲੀ, ਹੁਸ਼ਿਆਰਪੁਰ ਰੋਡ ਤੇ ਨਕੋਦਰ ਰੋਡ ਦੀ ਆਵਾਜਾਈ...
ਬਲਜੀਤ ਸਿੰਘ ਦਾਦੂਵਾਲ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 12 ਅਗਸਤ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦਾਦੂਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਨਵੇਂ ਲਗਾਏ ਏ.ਜੀ. ਵਿਨੋਦ ਘਈ ਨੂੰ ਬਦਲਿਆ...
ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
. . .  1 day ago
ਫਗਵਾੜਾ, 12 ਅਗਸਤ-ਫਗਵਾੜਾ ਧਰਨੇ 'ਚ ਪਹੁੰਚੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਤੀ ਚਿਤਾਵਨੀ, ਸੰਘਰਸ਼ ਹੋਰ ਤਿੱਖਾ ਹੋਵੇਗਾ
'ਆਪ' ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਦੇ ਕਰਮਚਾਰੀਆਂ ਨੇ ਲਾਇਆ ਧਰਨਾ
. . .  1 day ago
ਅਬੋਹਰ, 12 ਅਗਸਤ (ਸੰਦੀਪ ਸੋਖਲ) - ਬੀਤੀ ਦਿਨ ਅਬੋਹਰ ਦੇ ਸਿਵਲ ਹਸਪਤਾਲ ਵਿਚ 'ਆਪ' ਆਗੂ ਵਲੋਂ ਫੇਸਬੁੱਕ 'ਤੇ ਲਾਈਵ ਹੋ ਕੇ ਝੂਠੀ ਅਫ਼ਵਾਹ ਫੈਲਾਉਣ ਦੇ ਰੋਸ ਵਿਚ ਹਸਪਤਾਲ ਦੇ ਡਾਕਟਰਾਂ ਤੇ ਕਰਮਚਾਰੀਆਂ ਵਲੋਂ ਉਸ...
ਹਥਿਆਰਬੰਦ ਹਮਲਾਵਰਾਂ ਦੇ ਹਮਲੇ 'ਚ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਜ਼ਖਮੀ
. . .  1 day ago
ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਇਆਲੀ ਚੌਕ 'ਚ ਅੱਜ ਸਵੇਰੇ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਨਿੱਜੀ ਸਹਾਇਕ ਸਹਾਇਕ ਹਰਜਿੰਦਰ ਸਿੰਘ ਢੀਂਡਸਾ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਮੈਡੀਕਲ ਕਾਲਜ ਹਸਪਤਾਲ ਦਾਖਲ...
ਜੇ ਦਿੱਲੀ ਦੇ ਸਰਕਾਰੀ ਸਕੂਲ ਠੀਕ ਚੱਲ ਰਹੇ ਹਨ, ਤਾਂ 'ਆਪ' ਵਿਧਾਇਕਾਂ ਦੇ ਬੱਚੇ ਉੱਥੇ ਕਿਉਂ ਨਹੀਂ ਪੜ੍ਹ ਰਹੇ? - ਪ੍ਰਹਿਲਾਦ ਜੋਸ਼ੀ
. . .  1 day ago
ਨਵੀਂ ਦੱਲੀ, 12 ਅਗਸਤ - ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਦਾ ਕਹਿਣਾ ਹੈ ਕਿ ਦਿੱਲੀ ਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਝੂਠਾ ਹੈ। ਉਸ ਨੇ ਕਈ ਸੂਬਿਆਂ 'ਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਪਰ ਉਸ...
ਵਿਧਾਨ ਸਭਾ ਸਪੀਕਰ ਸੰਧਵਾ ਦੇ ਡਰਾਈਵਰ ਵਲੋਂ ਟਰੱਕ ਡਰਾਈਵਰ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ
. . .  1 day ago
ਅੰਮ੍ਰਿਤਸਰ, 12 ਅਗਸਤ (ਰੇਸ਼ਮ ਸਿੰਘ) - ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਗੰਨਮੈਨ ਵਲੋਂ ਇਕ ਟਰੱਕ ਡਰਾਈਵਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਅਸਲ 'ਚ ਕੁਲਤਾਰ ਸਿੰਘ ਸੰਧਵਾਂ ਬੀਤੇ ਦਿਨ ਇੱਥੇ ਮਾਨਾਂਵਾਲਾ ਨੇੜੇ ਗੁਜ਼ਰ ਰਹੇ ਸਨ, ਜਿਨ੍ਹਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਪੰਜਾਬ / ਜਨਰਲ

ਜਥੇ ਦਾ ਲਾਹੌਰ ਗੁਰਦੁਆਰਾ ਡੇਰਾ ਸਾਹਿਬ ਪਹੁੰਚਣ 'ਤੇ ਨਿੱਘਾ ਸਵਾਗਤ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਗਿਆ ਭਾਰਤੀ ਸਿੱਖ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ 'ਚ ਰੱਖੇ ਪਾਠ ਦੇ ਭੋਗ ਉਪਰੰਤ ਅੱਜ ਦੁਪਹਿਰ ਤਿੰਨ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਲਾਹੌਰ ਪਹੁੰਚਿਆ | ਲਾਹੌਰ ਗੁਲਾਬੀ ਬਾਗ਼ ਰੇਲਵੇ ਸਟੇਸ਼ਨ ਵਿਖੇ ਪਹੁੰਚਣ 'ਤੇ ਸੰਗਤ ਨੂੰ ਬੱਸਾਂ ਰਾਹੀਂ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨਾਲ ਸਬੰਧਤ ਗੁਰਦੁਆਰਾ ਡੇਰਾ ਸਾਹਿਬ ਵਿਖੇ ਲਿਜਾਇਆ ਗਿਆ | ਜਿੱਥੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਕੇਅਰ ਟੇਕਰ ਅਜ਼ਹਰ ਸ਼ਾਹ ਅਤੇ ਸਿੱਖ ਸੰਗਤ ਵਲੋਂ ਜਥਾ ਲੀਡਰ ਅਰਵਿੰਦਰ ਸਿੰਘ ਖ਼ਾਲਸਾ, ਬਲਵਿੰਦਰ ਸਿੰਘ ਵੇਂਈਪੰੂਈਾ, ਭੁਪਿੰਦਰ ਸਿੰਘ, ਭਾਈ ਮੰਗਲ ਸਿੰਘ, ਬੀਬੀ ਜੋਗਿੰਦਰ ਕੌਰ ਦੇ ਨਾਲ-ਨਾਲ ਮਰਦਾਨਾ ਯਾਦਗਾਰੀ ਕੀਰਤਨ ਸੁਸਾਇਟੀ, ਖਾਲੜਾ ਮਿਸ਼ਨ ਆਦਿ ਸਮੇਤ ਆਗੂਆਂ ਦਾ ਸਵਾਗਤ ਕੀਤਾ ਗਿਆ | ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਨੇ ਦੱਸਿਆ ਕਿ ਲਾਹੌਰ ਆਉਣ ਤੋਂ ਪਹਿਲਾਂ ਸੰਗਤ ਨੇ ਫ਼ਾਰੂਖ਼ਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਦਰਸ਼ਨ ਕੀਤੇ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਦੀਵਾਨ ਹਾਲ 'ਚ ਕੀਰਤਨ ਦਾ ਆਨੰਦ ਮਾਣਿਆ | ਉਨ੍ਹਾਂ ਦੱਸਿਆ ਕਿ ਵਿਸਾਖੀ ਮੇਲੇ ਦੇ ਮੱਦੇਨਜ਼ਰ ਸ੍ਰੀ ਨਨਕਾਣਾ ਸਾਹਿਬ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਗਰੀ ਕਾਲਜ ਦੀ ਗਰਾਉਂਡ 'ਚ ਸੂਫ਼ੀ ਨਾਈਟ ਕਰਵਾਈ ਗਈ | ਇਸ ਤੋਂ ਪਹਿਲਾਂ ਨੌਜਵਾਨਾਂ ਦੇ ਕਬੱਡੀ ਮੈਚ, ਗੁਰੂ ਨਾਨਕ ਜੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਗਤਕਾ, ਲੜਕੀਆਂ ਦੀ ਚਾਟੀ ਰੇਸ ਆਦਿ ਮੁਕਾਬਲੇ ਵੀ ਕਰਵਾਏ ਗਏ | ਸੂਫ਼ੀ ਨਾਈਟ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਉਸਤਾਦ ਹਾਫ਼ਿਜ਼ ਅਲੀ ਖ਼ਾਨ ਅਤੇ ਹੋਰਨਾਂ ਵਲੋਂ ਸੂਫ਼ੀ ਕਲਾਮ ਪੇਸ਼ ਕੀਤੇ ਗਏ | ਬਾਬਰ ਜਲੰਧਰੀ ਨੇ ਦੱਸਿਆ ਕਿ ਵਿਸਾਖੀ ਮੌਕੇ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸਿੱਖ ਯਾਤਰੂਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦਿਆਂ ਪਿਛਲੇ ਵਰਿ੍ਹਆਂ ਦੇ ਮੁਕਾਬਲੇ ਵਧੇਰੇ ਸਖ਼ਤ ਪ੍ਰਬੰਧ ਕੀਤੇ ਗਏ ਹਨ |

ਭਾਰਤ ਅਫ਼ਗਾਨਿਸਤਾਨ ਨੂੰ ਪਾਕਿ ਰਸਤੇ 2 ਹੋਰ ਮਹੀਨੇ ਭੇਜ ਸਕੇਗਾ ਮਨੁੱਖੀ ਸਹਾਇਤਾ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਕਿ ਅਫ਼ਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਲਈ ਭਾਰਤ ਨੂੰ ਹੋਰ 2 ਮਹੀਨੇ ਦਾ ਸਮਾਂ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਹਾਲ ਹੀ 'ਚ ਭਾਰਤ ਸਰਕਾਰ ਨੇ ਆਵਾਜਾਈ ...

ਪੂਰੀ ਖ਼ਬਰ »

ਮੈਨੂੰ ਪਤਾ ਸੀ ਕਿ 'ਮੈਚ ਫਿਕਸ' ਹੈ-ਇਮਰਾਨ ਖ਼ਾਨ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਰਾਚੀ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਖ਼ੁਦ ਨੂੰ ਸੱਤਾ ਤੋਂ ਬੇਦਖ਼ਲ ਕਰਨ ਪਿੱਛੇ ਵਿਦੇਸ਼ੀ ਸਾਜਿਸ਼ ਦੇ ਦੋਸ਼ ਨੂੰ ਦੁਹਰਾਇਆ ਅਤੇ ਕਿਹਾ ਕਿ ...

ਪੂਰੀ ਖ਼ਬਰ »

ਈ.ਡੀ. ਕਰ ਸਕਦੀ ਹੈ ਚੰਨੀ ਦੇ ਪੁੱਤਰਾਂ ਨੂੰ ਸੰਮਨ ਜਾਰੀ

ਜਲੰਧਰ, 17 ਅਪ੍ਰੈਲ (ਸ਼ਿਵ)- ਨਾਜਾਇਜ਼ ਮਾਈਨਿੰਗ ਅਤੇ ਅਫ਼ਸਰਾਂ ਦੀਆਂ ਬਦਲੀਆਂ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਇਹ ਸਮਝਿਆ ਜਾ ਰਿਹਾ ਹੈ ਕਿ ਆਉਣ ਵਾਲੇ ਸਮੇਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਹੁਸ਼ਿਆਰਪੁਰ, 17 ਅਪ੍ਰੈਲ (ਬਲਜਿੰਦਰਪਾਲ ਸਿੰਘ)- ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਬੁੱਲੋ੍ਹਵਾਲ ਪੁਲਿਸ ਨੇ ਇਸ ਸੰਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪਾਕਿ ਗਏ ਜਥੇ ਤੋਂ ਵਸੂਲੇ ਯਾਤਰਾ ਖ਼ਰਚ ਦੇ 7650 ਰੁਪਏ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)- ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ 'ਤੇ ਗਏ ਭਾਰਤੀ ਜਥੇ ਤੋਂ ਇਸ ਵਾਰ ਪ੍ਰਤੀ ਯਾਤਰੂ ਰੇਲ ਟਿਕਟ ਦੇ 3950 ਰੁਪਏ (ਪਾਕਿਸਤਾਨੀ ਕਰੰਸੀ) ਅਤੇ ਬੱਸ ਖ਼ਰਚ ਦੇ 3700 ਰੁਪਏ (ਪਾਕਿਸਤਾਨੀ ਕਰੰਸੀ) ਵਸੂਲ ਕੀਤੇ ਗਏ | ...

ਪੂਰੀ ਖ਼ਬਰ »

ਦਿੱਲੀ ਦੀ ਨਕਲ ਕਰਨ ਤੋਂ ਪਹਿਲਾਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਸਮਝਣ ਦੀ ਲੋੜ

ਫ਼ਾਜ਼ਿਲਕਾ, 17 ਅਪ੍ਰੈਲ (ਦਵਿੰਦਰ ਪਾਲ ਸਿੰਘ)- ਪੰਜਾਬ 'ਚ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਅਤੇ ਸਿਹਤ ਹੈ ਅਤੇ ਮਾਨ ਸਰਕਾਰ ਵਲੋਂ ਸਿੱਖਿਆ ਸੁਧਾਰਾਂ ਲਈ ਦਿੱਲੀ ਮਾਡਲ ਨੂੰ ਅਪਣਾਉਣ ਲਈ ਦਿੱਲੀ ਦੇ ਸਕੂਲਾਂ ਦਾ ਦੌਰਾ ਹੋਣ ਜਾ ਰਿਹਾ ਹੈ | ਇਸ ਫੇਰੀ ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਕੋਰੋਨਾ ਦੇ 8 ਨਵੇਂ ਮਾਮਲੇ

ਚੰਡੀਗੜ੍ਹ, 17 ਅਪ੍ਰੈਲ (ਅਜੀਤ ਬਿਊਰੋ)- ਪੰਜਾਬ 'ਚ ਅੱਜ ਕੋਰੋਨਾ ਦੇ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 5 ਮਰੀਜ਼ ਸਿਹਤਯਾਬ ਹੋਏ ਹਨ | ਅੱਜ ਜਿਨ੍ਹਾਂ ਜ਼ਿਲਿ੍ਹਆਂ ਤੋਂ ਕੋਰੋਨਾ ਦੇ ਨਵੇਂ ਮਾਮਲੇ ਆਏ ਹਨ, ਉਨ੍ਹਾਂ ਵਿਚ ਐਸ.ਏ.ਐਸ. ਨਗਰ ਤੋਂ 5, ਗੁਰਦਾਸਪੁਰ ਤੋਂ 1, ਲੁਧਿਆਣਾ ...

ਪੂਰੀ ਖ਼ਬਰ »

ਮੁੱਖ ਮੰਤਰੀ ਭਗਵੰਤ ਮਾਨ ਦਾ ਦਿੱਲੀ ਦੌਰਾ ਤਿੰਨ ਦਿਨ ਲਈ ਟਲਿਆ

ਚੰਡੀਗੜ੍ਹ, 17 ਅਪ੍ਰੈਲ (ਗੁਰਪ੍ਰੀਤ ਸਿੰਘ ਜਾਗੋਵਾਲ)- ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਦਿੱਲੀ ਦੌਰਾ ਤਿੰਨ ਦਿਨ ਲਈ ਟਾਲ ਦਿੱਤਾ ਗਿਆ ਹੈ | ਇਸ ਦੌਰੇ ਦੇ ਰੱਦ ਹੋਣ ਪਿੱਛੇ ਕੀ ਕਾਰਨ ਰਹੇ, ਇਸ ਬਾਰੇ ਫਿਲਹਾਲ ਸਰਕਾਰ ਵਲੋਂ ਕੋਈ ਜਾਣਕਾਰੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਅਹਿਮ ਇਕੱਤਰਤਾ

ਅੰਮਿ੍੍ਰਤਸਰ, 17 ਅਪ੍ਰੈਲ (ਹਰਮਿੰਦਰ ਸਿੰਘ)- ਧਾਰਮਿਕ ਅਤੇ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਕਾਰਜਸਾਧਕ ਕਮੇਟੀ ਦੀ ਇਕੱਤਰਤਾ ਵਿਚ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਦੇ ਖਾਲੀ ਅਹੁਦੇ ਲਈ ਚੋਣ 8 ਮਈ ਨੂੰ ਕਰਵਾਉਣ ਸਬੰਧੀ ਫੈਸਲਾ ਲਿਆ ਗਿਆ ਹੈ | ਦੀਵਾਨ ਦੇ ...

ਪੂਰੀ ਖ਼ਬਰ »

ਨੌਰਾ 'ਚ ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ

ਬੰਗਾ, 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ, ਕੁਲਦੀਪ ਸਿੰਘ ਪਾਬਲਾ)- ਪਿੰਡ ਨੌਰਾ ਵਿਖੇ ਬੀਤੀ ਰਾਤ 8 ਵਜੇ ਘਰ ਦੇ ਬਾਹਰ ਸੁਖਵਿੰਦਰ ਸਿੰਘ ਉਰਫ ਮੰਗਾ ਪੁੱਤਰ ਸਤਨਾਮ ਸਿੰਘ ਦੀ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ | ਸੁਖਵਿੰਦਰ ਦੀ ਨਜ਼ਦੀਕੀ ...

ਪੂਰੀ ਖ਼ਬਰ »

ਪਿੰਡ ਮਾਨੂੰਪੁਰ 'ਚ ਭਤੀਜੇ ਵਲੋਂ ਟਰੈਕਟਰ ਹੇਠਾਂ ਦੇ ਕੇ ਚਾਚੇ ਦਾ ਕਤਲ

ਸਮਰਾਲਾ, 17 ਅਪ੍ਰੈਲ (ਗੋਪਾਲ ਸੋਫਤ)-ਸਥਾਨਕ ਥਾਣੇ ਦੇ ਪਿੰਡ ਮਾਨੂੰਪੁਰ ਵਿਖੇ ਇਕ ਭਤੀਜੇ ਨੇ ਆਪਣੇ ਚਾਚੇ ਨੂੰ ਟਰੈਕਟਰ ਹੇਠ ਦਰੜ ਕੇ ਮੌਤ ਦੇ ਘਾਟ ਉਤਾਰ ਦਿੱਤਾ | ਇਸ ਮਾਮਲੇ ਨੂੰ ਦਬਾਉਣ ਲਈ ਪਰਿਵਾਰ ਵਾਲੇ ਅਤੇ ਮਿ੍ਤਕ ਦਾ ਲੜਕਾ ਵੀ ਲਾਸ਼ ਦਾ ਸ਼ਮਸ਼ਾਨਘਾਟ ਵਿਚ ...

ਪੂਰੀ ਖ਼ਬਰ »

ਸੂਬਾ ਸਰਕਾਰ ਦੇ ਬਿਜਲੀ ਸੰਬੰਧੀ ਐਲਾਨ ਨੇ ਜਨਰਲ ਵਰਗ ਨੂੰ ਕੀਤਾ ਭਾਰੀ ਨਿਰਾਸ਼

ਫ਼ਿਰੋਜ਼ਪੁਰ, 17 ਅਪ੍ਰੈਲ (ਕੁਲਬੀਰ ਸਿੰਘ ਸੋਢੀ, ਰਾਕੇਸ਼ ਚਾਵਲਾ)- ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬਾ ਵਾਸੀਆਂ ਨੂੰ ਗਰੰਟੀਆਂ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਚੋਣ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਦੇ ਚੱਲਦੇ ...

ਪੂਰੀ ਖ਼ਬਰ »

ਪਾਕਿ ਦੇ ਸਿੱਖ ਤੇ ਹਿੰਦੂ ਸੈਨੇਟਰ ਨੇ ਸੰਸਦ 'ਚ ਕੀਤਾ ਈ.ਟੀ.ਪੀ.ਬੀ. ਦੀ ਲੁੱਟ ਦਾ ਖ਼ੁਲਾਸਾ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)- ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸਿੱਖ ਸੈਨੇਟਰ ਗੁਰਦੀਪ ਸਿੰਘ ਅਤੇ ਬਲੋਚਿਸਤਾਨ ਅਵਾਮੀ ਪਾਰਟੀ ਦੇ ਸੈਨੇਟਰ ਦਿਨੇਸ਼ ਕੁਮਾਰ ਨੇ ਅੱਜ ਸੰਸਦ ਦੀ ਕਾਰਵਾਈ ਦੌਰਾਨ ਸਿੱਧੇ ਤੌਰ 'ਤੇ ਇਵੈਕੂਈ ਟਰੱਸਟ ਪ੍ਰਾਪਰਟੀ ...

ਪੂਰੀ ਖ਼ਬਰ »

ਸਰਕਾਰ ਦੀ ਲਾਪਰਵਾਹੀ ਕਾਰਨ ਕੋਰੋਨਾ 'ਚ 40 ਲੱਖ ਲੋਕਾਂ ਦੀ ਹੋਈ ਮੌਤ-ਰਾਹੁਲ ਗਾਂਧੀ

ਨਵੀਂ ਦਿੱਲੀ, 17 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਸਰਕਾਰੀ ਅੰਕੜੇ ਨੂੰ ਫਰਜ਼ੀ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਦੀ ਲਾਪਰਵਾਹੀ ਕਾਰਨ ਕੋਵਿਡ ਦੌਰਾਨ 40 ਲੱਖ ਭਾਰਤੀਆਂ ਦੀ ਮੌਤ ਹੋਈ ਹੈ | ਇਸ ਦੇ ਨਾਲ ਹੀ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ 20 ਨੂੰ ਚੰਡੀਗੜ੍ਹ ਵਿਖੇ ਗੁਪਤ ਐਕਸ਼ਨ ਦਾ ਐਲਾਨ

ਲੁਧਿਆਣਾ, 17 ਅਪ੍ਰੈਲ (ਪੁਨੀਤ ਬਾਵਾ)-ਪਿਛਲੇ 17 ਸਾਲ ਤੋਂ ਇਨਸਾਫ਼ ਨਾ ਮਿਲਣ ਤੋਂ ਦੁਖੀ ਕੰਪਿਊਟਰ ਅਧਿਆਪਕਾਂ ਵਲੋਂ 20 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਗੁਪਤ ਐਕਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਪੰਜਾਬ ਭਰ ਦੇ ਸਰਕਾਰੀ ਅਦਾਰਿਆਂ 'ਚ ਸਿੱਖਿਆ ਦੇ ਰਹੇ ਕੰਪਿਊਟਰ ...

ਪੂਰੀ ਖ਼ਬਰ »

ਅਦਾਲਤ ਸਿੱਖਿਆ ਦੇ ਖੇਤਰ 'ਚ ਮਾਹਰਾਂ ਵਾਂਗ ਕੰਮ ਨਹੀ ਕਰ ਸਕਦੀ-ਸੁਪਰੀਮ ਕੋਰਟ

ਨਵੀਂ ਦਿੱਲੀ, 17 ਅਪ੍ਰੈਲ (ਏਜੰਸੀ)-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਕੋਈ ਅਦਾਲਤ ਸਿੱਖਿਆ ਦੇ ਖ਼ੇਤਰ ਵਿਚ ਮਾਹਿਰਾਂ ਦੀ ਤਰ੍ਹਾਂ ਕੰਮ ਨਹੀਂ ਕਰ ਸਕਦੀ ਅਤੇ ਇਹ ਤੈਅ ਕਰਨਾ ਸੰਸਥਾਵਾਂ 'ਤੇ ਛੱਡ ਦਿੱਤਾ ਜਾਣਾ ਚਾਹੀਦਾ ਹੈ ਕਿ ਕੋਈ ਉਮੀਦਵਾਰ ਲੋੜੀਂਦੀ ਯੋਗਤਾ ਰੱਖਦਾ ਹੈ ...

ਪੂਰੀ ਖ਼ਬਰ »

ਢੇਸੀ ਵਿਰੁੱਧ ਨਫ਼ਰਤੀ ਮੁਹਿੰਮ ਨਾ ਰੋਕੀ ਤਾਂ ਗੰਭੀਰ ਨਤੀਜੇ ਨਿਕਲਣਗੇ- ਕਿਸਾਨ ਜਥੇਬੰਦੀਆਂ

ਜਲੰਧਰ, 17 ਅਪੈ੍ਰਲ (ਜਸਪਾਲ ਸਿੰਘ)-ਇੰਗਲੈਂਡ ਦੇ ਐਮ.ਪੀ. ਤਨਮਨਜੀਤ ਸਿੰਘ ਢੇਸੀ ਵਿਰੁੱਧ ਭਾਜਪਾ ਵਲੋਂ ਵਿੱਢੀ ਨਫ਼ਰਤ ਪ੍ਰਚਾਰ ਮੁਹਿੰਮ ਵਿਰੁੱਧ ਕਿਸਾਨ ਜਥੇਬੰਦੀਆਂ ਡਟ ਗਈਆਂ ਹਨ | ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਜਾਲਫ਼ ਗਿੱਦੜ ਪਿੰਡੀ ਨੂੰ ਸ਼ਰਧਾਂਜਲੀਆਂ ਭੇਟ

ਲੋਹੀਆਂ ਖਾਸ, 17 ਅਪ੍ਰੈਲ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਮਾਜ ਸੇਵਕ ਅਤੇ ਪ੍ਰਵਾਸੀ ਭਾਰਤੀ ਬਲਵਿੰਦਰ ਸਿੰਘ ਜਾਲਫ ਅਮਰੀਕਾ, ਜੋਗਾ ਸਿੰਘ ਜਾਲਫ਼ ਯੂ.ਕੇ., ਤੇਗਾ ਸਿੰਘ ਜਾਲਫ ਯੂ.ਕੇ. ਵਾਲਿਆਂ ਦੇ ਪਿਤਾ ਜੋਗਿੰਦਰ ਸਿੰਘ ਜਾਲਫ਼ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ...

ਪੂਰੀ ਖ਼ਬਰ »

ਵਿਸਾਖੀ ਬੰਪਰ ਨੇ ਮਹਿਰਾਜ ਦੇ ਰੌਸ਼ਨ ਸਿੰਘ ਦੀ ਜ਼ਿੰਦਗੀ ਕੀਤੀ ਰੌਸ਼ਨ

ਮਹਿਰਾਜ, 17 ਅਪ੍ਰੈਲ (ਸੁਖਪਾਲ ਮਹਿਰਾਜ)-ਪੰਜਾਬ ਸਰਕਾਰ ਵਲੋਂ ਕੱਢੇ ਗਏ ਵਿਸਾਖੀ ਬੰਪਰ ਦਾ ਪਹਿਲਾ ਇਨਾਮ ਢਾਈ ਕਰੋੜ ਪਿੰਡ ਮਹਿਰਾਜ ਦੇ ਮੁੱਖ ਕੋਟਲੀ ਬਾਜ਼ਾਰ 'ਚ ਕੱਪੜੇ ਦੀ ਛੋਟੀ ਜਿਹੀ ਦੁਕਾਨ ਕਰਨ ਵਾਲੇ ਰੋਸ਼ਨ ਸਿੰਘ ਮਹਿਰਾਜ ਨੂੰ ਮਿਲਿਆ | ਰੋਸ਼ਨ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਘਰੇਲੂ ਜੰਗ ਵੱਲ ਵਧ ਰਿਹੈ ਪਾਕਿ-ਫ਼ਵਾਦ ਚੌਧਰੀ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੇਤਾ ਫ਼ਵਾਦ ਚੌਧਰੀ ਨੇ ਚਿਤਾਵਨੀ ਦਿੱਤੀ ਹੈ ਕਿ ਦੇਸ਼ ਘਰੇਲੂ ਜੰਗ ਵੱਲ ਵਧ ਰਿਹਾ ਹੈ | ਉਨ੍ਹਾਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਅਤੇ ਖ਼ਜ਼ਾਨਾ ਬੈਂਚ ਦਰਮਿਆਨ ਹੋਈ ਹਿੰਸਾ ਦੇ ...

ਪੂਰੀ ਖ਼ਬਰ »

19 ਨੂੰ ਸਿੱਖ ਯਾਤਰੂ ਪਹੁੰਚਣਗੇ ਕਰਤਾਰਪੁਰ ਸਾਹਿਬ-ਸੀ.ਈ.ਓ.

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰ ਕੋਛੜ)-ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਪਹੁੰਚੇ ਭਾਰਤੀ ਸਿੱਖ ਯਾਤਰੂ 19 ਅਪ੍ਰੈਲ ਨੂੰ ਲਾਹੌਰ ਤੋਂ ਵਿਸ਼ੇਸ਼ ਬੱਸਾਂ ਰਾਹੀਂ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ...

ਪੂਰੀ ਖ਼ਬਰ »

20 ਨੂੰ ਚੰਡੀਗੜ੍ਹ ਵਿਖੇ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਕਰਨਗੇ ਕੰਪਿਊਟਰ ਅਧਿਆਪਕ

ਸੰਗਰੂਰ, 17 ਅਪੈ੍ਰਲ (ਧੀਰਜ ਪਸ਼ੋਰੀਆ)- ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਫ਼ਤਿਹਪੁਰ ਅਤੇ ਸਰਪ੍ਰਸਤ ਗੁਰਵਿੰਦਰ ਸਿੰਘ ਤਰਨਤਾਰਨ ਨੇ ਕਿਹਾ ਕਿ ਪਿਛਲੇ 17 ਸਾਲਾਂ ਤੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਦੇ ਰਹੇ ...

ਪੂਰੀ ਖ਼ਬਰ »

ਸੀ.ਐਲ.ਯੂ. ਸਰਟੀਫਿਕੇਟ ਲੈਣ ਲਈ ਹੋਣ ਵਾਲੇ ਭਿ੍ਸ਼ਟਾਚਾਰ ਵੱਲ ਮੁੱਖ ਮੰਤਰੀ ਨੂੰ ਧਿਆਨ ਦੇਣ ਦੀ ਲੋੜ

ਸੰਦੌੜ, 17 ਅਪੈ੍ਰਲ (ਜਸਵੀਰ ਸਿੰਘ ਜੱਸੀ)- ਪੰਜਾਬ 'ਚ ਬੇਰੁਜ਼ਗਾਰੀ ਨੂੰ ਖ਼ਤਮ ਕਰਨ ਲਈ ਸਭ ਤੋਂ ਉਤਮ ਤਰੀਕਾ ਹੈ ਕਿ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਕਰਨ ਵੱਲ ਪ੍ਰੇਰਿਤ ਕਰਕੇ ਆਪਣਾ ਕਾਰੋਬਾਰ ਸ਼ੁਰੂ ਕਰਨਾ ਅਤੇ ਇਸ ਦੇ ਨਾਲ ਹੀ ਨਵੀਂ ਇੰਡਸਟਰੀ ਲਗਾਉਣ ਲਈ ਸਭ ਤੋਂ ...

ਪੂਰੀ ਖ਼ਬਰ »

16ਵਾਂ ਰੋਜ਼ਾ ਖੋਲ੍ਹਣ ਦਾ ਸਮਾਂ

ਮਾਲੇਰਕੋਟਲਾ, 17 ਅਪ੍ਰੈਲ (ਹਨੀਫ਼ ਥਿੰਦ)- ਰਮਜ਼ਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦਾ 16ਵਾਂ ਰੋਜ਼ਾ ਦੀ ਸਮਾਂ ਸਾਰਨੀ 18 ਅਪ੍ਰੈਲ ਦਿਨ ਸੋਮਵਾਰ ਨੂੰ ਸ਼ਾਮ 6:57 ਵਜੇ ਖੋਲਿ੍ਹਆ ਜਾਵੇਗਾ ਅਤੇ 19 ਅਪ੍ਰੈਲ ਨੂੰ 17ਵਾਂ ਰੋਜ਼ਾ ਸਵੇਰੇ 4:33 ਵਜੇ ਤੱਕ ਰੱਖਿਆ ਜਾ ਸਕੇਗਾ | ਜਦੋਂ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX