ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਿਆਂ ਇੱਕ ਮਹੀਨਾ ਬੀਤ ਚੁੱਕਾ ਹੈ | ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ੱਕ ਪੰਜਾਬ ਪੱਧਰ 'ਤੇ ਲੋਕਾਂ ਦੀ ਭਲਾਈ ਲਈ ਕੁੱਝ ਵਧੀਆ ਫ਼ੈਸਲੇ ਅਤੇ ਐਲਾਨ ਵੀ ਕੀਤੇ ਹਨ ਪਰ ਨਾਲ ਹੀ ਸਰਕਾਰੀ ਧਿਰ ਨਾਲ ਸਬੰਧਤ ਆਗੂਆਂ ਵਲੋਂ ਹੇਠਲੇ ਪੱਧਰ 'ਤੇ ਆਪਣਾ ਦਬਦਬਾ ਕਾਇਮ ਕਰਨ ਲਈ ਟਰੱਕ ਯੂਨੀਅਨਾਂ, ਸਰਕਾਰੀ ਕਲੱਬਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ 'ਤੇ ਵੀ ਕਬਜ਼ੇ ਕਰਨੇ ਲਗਾਤਾਰ ਜਾਰੀ ਹਨ | ਜੇਕਰ ਹਲਕਾ ਬਰਨਾਲਾ ਦੀ ਗੱਲ ਕੀਤੀ ਜਾਵੇ ਤਾਂ ਸਰਕਾਰੀ ਧਿਰ ਜਿੱਥੇ ਟਰੱਕ ਯੂਨੀਅਨਾਂ 'ਤੇ ਕਾਬਜ਼ ਹੋ ਗਈ ਹੈ ਉੱਥੇ ਸ਼ਹਿਰ ਦੇ ਮਸ਼ਹੂਰ ਬਰਨਾਲਾ ਕਲੱਬ ਦੀ ਨਵੀਂ ਟੀਮ ਚੁਣ ਕੇ 'ਆਪ' ਨੇ ਆਪਣਾ ਅਧਿਕਾਰ ਜਮਾਂ ਲਿਆ ਹੈ | ਹੁਣ ਪਿਛਲੇ ਕਈ ਦਿਨਾਂ ਤੋਂ ਸੱਤਾਧਾਰੀ ਧਿਰ ਦੀ ਨਜ਼ਰ ਨਗਰ ਕੌਂਸਲ ਬਰਨਾਲਾ ਉਪਰ ਟਿਕੀ ਹੋਈ ਹੈ | ਦੱਸਣਯੋਗ ਹੈ ਕਿ ਨਗਰ ਕੌਂਸਲ ਚੋਣਾਂ 'ਚ 31 ਕੌਂਸਲਰਾਂ ਵਾਲੀ ਨਗਰ ਕੌਂਸਲ ਬਰਨਾਲਾ ਵਿਚ ਆਮ ਆਦਮੀ ਪਾਰਟੀ ਨੂੰ ਤਿੰਨ ਸੀਟਾਂ 'ਤੇ ਜਿੱਤ ਪ੍ਰਾਪਤ ਹੋਈ ਸੀ ਅਤੇ ਇਨ੍ਹਾਂ ਵਿਚੋਂ ਵੀ ਇੱਕ ਕੌਂਸਲਰ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ | ਜਿਸ ਕਾਰਨ ਪਾਰਟੀ ਕੋਲ ਦੋ ਕੌਂਸਲਰ ਹੀ ਰਹਿ ਗਏ ਸਨ ਪਰ ਨਗਰ ਕੌਂਸਲ 'ਤੇ ਕਾਬਜ਼ ਹੋਣ ਲਈ ਸੱਤਾਧਾਰੀ ਧਿਰ ਵਲੋਂ ਆਜ਼ਾਦ ਅਤੇ ਦੂਸਰੀਆਂ ਪਾਰਟੀਆਂ ਦੇ ਕੌਂਸਲਰਾਂ ਨਾਲ ਨਾ ਕੇਵਲ ਕਲੱਬ ਅਤੇ ਢਾਬਿਆਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਬਲਕਿ ਕੁਝ ਕੁ ਨੂੰ ਤਾਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਵੀ ਕਰਵਾ ਲਿਆ ਗਿਆ ਹੈ | ਲੇਕਿਨ ਅਜੇ ਵੀ ਨਗਰ ਕੌਂਸਲ ਬਰਨਾਲਾ ਦਾ ਪ੍ਰਧਾਨ ਬਦਲਣ ਦੇ ਅੰਕੜੇ ਤੋਂ ਆਮ ਆਦਮੀ ਪਾਰਟੀ ਕਾਫ਼ੀ ਪਿੱਛੇ ਚੱਲ ਰਹੀ ਹੈ | ਇਸ ਲਈ ਦੇਖਣਾ ਹੋਵੇਗਾ ਕਿ ਨਗਰ ਕੌਂਸਲ 'ਚ ਆਪਣਾ ਪ੍ਰਧਾਨ ਅਤੇ ਮੀਤ ਪ੍ਰਧਾਨ ਬਣਾਉਣ ਲਈ ਸੱਤਾਧਾਰੀ ਧਿਰ ਕਿਹੜੀ ਖੇਡ ਖੇਡਦੀ ਹੈ ਕਿਉਂਕਿ ਪ੍ਰਧਾਨ ਬਦਲਣ ਲਈ ਦੋ-ਤਿਹਾਈ ਬਹੁਮਤ ਦੀ ਲੋੜ ਹੈ | ਦੂਸਰੇ ਪਾਸੇ ਨਗਰ ਕੌਂਸਲ ਦਾ ਪ੍ਰਧਾਨ ਬਦਲਣ ਨੂੰ ਲੈ ਕੇ ਸੱਤਾਧਾਰੀ ਧਿਰ ਵਲੋਂ ਖੇਡੀ ਜਾ ਰਹੀ ਖੇਡ ਤਹਿਤ ਜਿੱਥੇ ਨਗਰ ਕੌਂਸਲ ਵਲੋਂ ਠੇਕੇਦਾਰਾਂ ਨੂੰ ਪਿਛਲੇ ਕੀਤੇ ਕੰਮਾਂ ਦੀ ਅਦਾਇਗੀ ਰੋਕ ਦਿੱਤੀ ਗਈ ਹੈ ਉੱਥੇ ਠੇਕੇਦਾਰਾਂ ਵਲੋਂ ਚੱਲ ਰਹੇ ਕੰਮ ਰੋਕ ਦਿੱਤੇ ਗਏ ਹਨ | ਨਗਰ ਕੌਂਸਲ ਬਰਨਾਲਾ ਦੇ ਸਾਬਕਾ ਮੀਤ ਪ੍ਰਧਾਨ ਮਹੇਸ਼ ਕੁਮਾਰ ਲੋਟਾ ਦਾ ਕਹਿਣਾ ਹੈ ਕਿ ਸੱਤਾਧਾਰੀ ਧਿਰ ਵਲੋਂ ਠੇਕੇਦਾਰਾਂ ਦੀ ਪੇਮੈਂਟ ਨਹੀਂ ਰੋਕਣੀ ਚਾਹੀਦੀ | ਜੇਕਰ ਲੱਗਦਾ ਹੈ ਕਿ ਕੰਮ ਘਟੀਆ ਹੋਇਆ ਹੈ ਤਾਂ ਉਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਕਿਉਂਕਿ ਅੱਧ-ਵਿਚਾਲੇ ਕੰਮ ਰੁਕ ਜਾਣ ਕਾਰਨ ਕਾਰਨ ਸ਼ਹਿਰ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
ਭਦੌੜ, 17 ਅਪ੍ਰੈਲ (ਰਜਿੰਦਰ ਬੱਤਾ, ਵਿਨੋਦ ਕਲਸੀ)-ਦਿਮਾਗ਼ੀ ਦੌਰ 'ਤੇ ਪ੍ਰੇਸ਼ਾਨ ਰਹਿੰਦੇ ਇੱਥੋਂ ਦੇ ਵਾਰਡ ਨੰਬਰ 3 ਦੇ ਵਸਨੀਕ ਨੌਜਵਾਨ ਨੇ ਬੀਤੀ ਰਾਤ ਜ਼ਹਿਰੀਲੀ ਵਸਤੂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਥਾਣਾ ਭਦੌੜ ਦੇ ਏ.ਐਸ.ਆਈ. ਜਗਤਾਰ ਸਿੰਘ ਨੇ ਦੱਸਿਆ ਕਿ ...
ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਅਨਾਜ ਮੰਡੀ ਬਰਨਾਲਾ ਦਾ ਦÏਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ¢ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ...
ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਬੀਤੇ ਦਿਨੀਂ ਬੱਸ ਸਟੈਂਡ ਰੋਡ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਵਿਅਕਤੀ ਦੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ 11 ਅਪ੍ਰੈਲ ਨੂੰ ...
ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਬਰਨਾਲਾ, ਫ਼ਰੀਦਕੋਟ, ਮਾਨਸਾ, ਸੰਗਰੂਰ, ਪਟਿਆਲਾ, ਸ੍ਰੀ ਫ਼ਤਿਹਗੜ੍ਹ ਸਾਹਿਬ ਅਤੇ ਬਠਿੰਡਾ ਦੇ ਬੇਰੁਜ਼ਗਾਰ ਲਾਈਨਮੈਨ ਯੂਨੀਅਨ (ਪੰਜਾਬ) 'ਚ ਰੁਜ਼ਗਾਰ ਪ੍ਰਾਪਤੀ ਲਈ ਚੱਲੇ ਸੰਘਰਸ਼ ਵਿਚ ...
ਬਰਨਾਲਾ, 17 ਅਪ੍ਰੈਲ (ਰਾਜ ਪਨੇਸਰ)-ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਗੱਡੀ ਦੀ ਭੰਨਤੋੜ ਕਰਨ ਅਤੇ ਧਮਕੀਆਂ ਦੇਣ ਵਾਲੇ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕ ਚੌਕੀ ਦੇ ਸਹਾਇਕ ਥਾਣੇਦਾਰ ਦਲਵਿੰਦਰ ਸਿੰਘ ਨੇ ...
ਸੰਗਰੂਰ, 17 ਅਪੈ੍ਰਲ (ਸੁਖਵਿੰਦਰ ਸਿੰਘ ਫੁੱਲ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਕੋਆਰਡੀਨੇਟਰ ਜਤਿੰਦਰ ਕਾਲੜਾ ਨੇ ਕਿਹਾ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ 300 ਯੂਨਿਟ ਪ੍ਰਤੀ ਘਰ ਬਿਜਲੀ ਮੁਆਫ਼ੀ ਦੇ ਐਲਾਨ ਨਾਲ ਨਾ ਕੇਵਲ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ ਹੈ ...
ਅਹਿਮਦਗੜ੍ਹ, 17 ਅਪ੍ਰੈਲ (ਸੋਢੀ)-ਸਥਾਨਕ ਸਮਾਜਸੇਵਾ ਸੁਸਾਇਟੀ ਵਲੋਂ 38ਵਾਂ ਰਾਸ਼ਨ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ | ਅਗਰਵਾਲ ਧਰਮਸ਼ਾਲਾ ਵਿਖੇ ਰਛਪਾਲ ਸਿੰਘ, ਖ਼ਜ਼ਾਨਚੀ ਅਰੁਣ ਸ਼ੈਲੀ ਦੀ ਅਗਵਾਈ 'ਚ ਆਯੋਜਿਤ ਇਸ ਰਾਸ਼ਨ ਵੰਡ ਸਮਾਰੋਹ ਵਿਚ 35 ਲੋੜਵੰਦ ਪਰਿਵਾਰਾਂ ...
ਸੁਨਾਮ ਊਧਮ ਸਿੰਘ ਵਾਲਾ, 17 ਅਪ੍ਰੈਲ (ਭੁੱਲਰ, ਧਾਲੀਵਾਲ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਇਕ ਵਫ਼ਦ ਵਲੋਂ ਹਲਕਾ ਵਿਧਾਇਕ ਅਮਨ ਅਰੋੜਾ ਨੂੰ ਮਿਲ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਕੋਲ ਪੁੱਜਦਾ ਕਰਨ ਲਈ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਉਨ੍ਹਾਂ ...
ਮਹਿਲ ਕਲਾਂ, 17 ਅਪ੍ਰੈਲ (ਅਵਤਾਰ ਸਿੰਘ ਅਣਖੀ)-ਮਾਰਕੀਟ ਕਮੇਟੀ ਮਹਿਲ ਕਲਾਂ ਦੇ ਸਕੱਤਰ ਡੀਨਪਾਲ ਸਿੰਘ, ਚੇਅਰਮੈਨ ਰੌਸ਼ਨ ਲਾਲ ਬਾਂਸਲ ਦੀ ਦੇਖ-ਰੇਖ ਹੇਠ ਕਮੇਟੀ ਅਧੀਨ ਆਉਂਦੇ ਸਾਰੇ 24 ਖ਼ਰੀਦ ਕੇਂਦਰਾਂ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਅੱਜ ਤੱਕ ਕਣਕ ਦੀ ਖ਼ਰੀਦ 37,860 ...
ਤਪਾ ਮੰਡੀ, 17 ਅਪ੍ਰੈਲ (ਪ੍ਰਵੀਨ ਗਰਗ)-ਜਿੱਥੇ ਇੱਕ ਪਾਸੇ ਕਣਕ ਦੇ ਘੱਟ ਨਿਕਲੇ ਝਾੜ ਕਾਰਨ ਕਿਸਾਨ ਨਿਰਾਸ਼ਾ ਦੇ ਆਲਮ 'ਚ ਦਿਖਾਈ ਦੇ ਰਹੇ ਹਨ, ਉੱਥੇ ਦੂਜੇ ਪਾਸੇ ਸ਼ਹਿਰ ਦੀਆਂ ਗਊਸ਼ਾਲਾਵਾਂ 'ਚ ਤੂੜੀ ਦੀ ਘਾਟ ਵੱਡੀ ਸਮੱਸਿਆ ਬਣੀ ਹੋਈ ਹੈ ਜਿਸ ਦੇ ਚੱਲਦਿਆਂ ਕਮੇਟੀ ...
ਬਰਨਾਲਾ, 17 ਅਪ੍ਰੈਲ (ਨਰਿੰਦਰ ਅਰੋੜਾ)-ਆਦਿ ਸ਼ਕਤੀ ਮੰਦਿਰ ਨੇੜੇ ਗ਼ਜ਼ਲ ਹੋਟਲ ਬਰਨਾਲਾ ਵਿਖੇ ਹਨੂਮਾਨ ਜੈਅੰਤੀ ਮੌਕੇ 'ਇਕ ਸ਼ਾਮ ਬਾਲਾ ਜੀ' ਦੇ ਨਾਂਅ ਕਰਵਾਈ ਗਈ | ਜਾਣਕਾਰੀ ਦਿੰਦਿਆਂ ਬਲਦੇਵ ਕਿ੍ਸ਼ਨ ਮੱਖਣ, ਭੋਲਾ ਰਾਮ ਗੋਇਲ, ਦੀਪਕ ਮਾਡਰਨ, ਰਿਸ਼ੀ ਗੋਇਲ ਆਦਿ ਨੇ ...
ਮਹਿਲ ਕਲਾਂ, 17 ਅਪ੍ਰੈਲ (ਅਵਤਾਰ ਸਿੰਘ ਅਣਖੀ)-ਕਿਸਾਨ ਅੰਦੋਲਨ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਭਾਕਿਯੂ ਡਕੌਂਦਾ ਦੇ ਕਿਸਾਨ ਆਗੂ ਬਿੱਕਰ ਸਿੰਘ ਮਾਂਗੇਵਾਲ ਦੇ ਅੰਤਿਮ ਸਸਕਾਰ ਮੌਕੇ ਭਾਕਿਯੂ ਡਕੌਂਦਾ ਦੇ ਸਾਥੀ ਗੁਰਦੇਵ ਸਿੰਘ ਮਾਂਗੇਵਾਲ, ਸੁਖਦੇਵ ਸਿੰਘ ਕੁਰੜ ਦੀ ...
ਟੱਲੇਵਾਲ, 17 ਅਪ੍ਰੈਲ (ਸੋਨੀ ਚੀਮਾ)-ਪਿੰਡ ਚੀਮਾ ਦੇ ਡੇਰਾ ਜਲਾਲ ਵਾਲਾ ਵਿਵੇਕ ਆਸ਼ਰਮ ਵਿਖੇ ਡੇਰੇ ਦੇ ਮੁੱਖ ਸੇਵਾਦਾਰ ਸਵਾਮੀ ਰਾਮ ਤੀਰਥ ਐਮ.ਏ. ਵੈਦਾਂਤਾਚਾਰੀਆਂ ਦੀ ਅਗਵਾਈ ਵਿਚ ਸੰਗਤ ਵਲੋਂ ਪਵਨ ਪੁੱਤਰ ਹਨੂਮਾਨ ਜੀ ਦੇ ਜਨਮ ਦਿਹਾੜੇ ਮੌਕੇ ਸਮਾਗਮ ਸੰਗਤ ਵਲੋਂ ...
ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੁਆਰਾ 20 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਤੈਅ ਮੀਟਿੰਗ ਵਿਚ ਅਧਿਆਪਕਾਂ ਦੇ ਅਹਿਮ ਮੁੱਦੇ ਉਠਾਏ ਜਾਣ ਦੇ ਨਾਲ ਸਕੂਲੀ ਸਿੱਖਿਆ ਦੇ ਸੁਧਾਰ ਲਈ ...
ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-1158 ਸਹਾਇਕ ਪ੍ਰੋਫ਼ੈਸਰ ਤੇ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੇ ਸੱਦੇ 'ਤੇ ਪੰਜਾਬ ਦੇ 6 ਸ਼ਹਿਰਾਂ ਪਟਿਆਲਾ, ਬਰਨਾਲਾ, ਅਬੋਹਰ, ਅੰਮਿ੍ਤਸਰ, ਜਲੰਧਰ ਤੇ ਮੋਹਾਲੀ ਵਿਖੇ ਪੋਸਟਰ ਪ੍ਰਦਰਸ਼ਨ ਕੀਤਾ ਗਿਆ | 1158 ਸਹਾਇਕ ਪ੍ਰੋਫ਼ੈਸਰਾਂ ਤੇ ...
ਬਰਨਾਲਾ, 17 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਸਾਹਿਤਕਾਰ ਅਤੇ ਗਾਇਕ ਡਾ: ਅਮਨਦੀਪ ਸਿੰਘ ਟੱਲੇਵਾਲੀਆ ਵਲੋਂ ਸੰਨ 1947 ਵਿਚ ਹੋਈ ਦੇਸ਼ ਦੀ ਵੰਡ ਸਮੇਂ ਦੇ ਵਿਛੋੜੇ ਦੇ ਹਾਲਾਤਾਂ ਨੂੰ ਬਿਆਨ ਦੇ ਗਾਏ ਗੀਤ 'ਈਦ ਮੁਬਾਰਕ' ਦਾ ਪੋਸਟਰ ਲੋਕ ਅਰਪਣ ਕੀਤਾ ਗਿਆ | ਪੋਸਟਰ ਲੋਕ ਅਰਪਣ ...
ਬਰਨਾਲਾ, 17 ਅਪ੍ਰੈਲ (ਅਸ਼ੋਕ ਭਾਰਤੀ)-ਓਵਰਏਜ ਬੇਰੁਜ਼ਗਾਰ ਯੂਨੀਅਨ ਨੇ ਸੂਬਾ ਪ੍ਰਧਾਨ ਰਮਨ ਕੁਮਾਰ ਦੀ ਅਗਵਾਈ ਵਿਚ ਬਰਨਾਲਾ ਵਿਖੇ ਪਹੁੰਚ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨਾਲ ਮੁਲਾਕਾਤ ਕੀਤੀ ਗਈ | ਜਿੱਥੇ ਉਨ੍ਹਾਂ ਨੂੰ 4161 ਮਾਸਟਰ ਕੇਡਰ ਪੋਸਟਾਂ ਵਿਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX