ਤਾਜਾ ਖ਼ਬਰਾਂ


ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  51 minutes ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  about 1 hour ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 1 hour ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 1 hour ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 1 hour ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 2 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 2 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 2 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 4 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 4 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 4 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 3 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 4 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 4 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  1 minute ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 5 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 5 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 5 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 5 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 6 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 6 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਦਿੱਲੀ / ਹਰਿਆਣਾ

ਹਾਈ ਪਾਵਰ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਮਜ਼ਦੂਰ ਦੀ ਮੌਤ

ਕਰਨਾਲ, 17 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਸਥਾਨਕ ਬਸੰਤ ਵਿਹਾਰ ਕਾਲੋਨੀ ਵਿਖੇ ਇਕ ਨਿਰਮਾਣ ਅਧੀਨ ਮਕਾਨ 'ਤੇ ਕੰਮ ਕਰ ਰਹੇ ਇਕ ਮਜ਼ਦੂਰ ਦੀ ਮਕਾਨ ਦੇ ਉਤੋਂ ਦੀ ਲੰਘ ਰਹੀਆਂ 132 ਕੇ. ਵੀ. ਹਾਈ ਪਾਵਰ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਆ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਕਲਪਨਾ ਚਾਵਲਾ ਮੈਡੀਕਲ ਕਾਲਜ ਹਸਪਤਾਲ ਦੇ ਮੋਰਚਰੀ ਹਾਊਸ ਵਿਖੇ ਭੇਜ ਕੇ ਮਾਮਲੇ ਦੀ ਜਾਂਚ ਅਤੇ ਮਿ੍ਤਕ ਦੀ ਪਛਾਣ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਬਸੰਤ ਵਿਹਾਰ ਕਾਲੋਨੀ ਵਾਸੀ ਨਰੇਸ਼ ਜਿਸ ਦਾ ਘਰ 132 ਕੇ. ਵੀ. ਹਾਈ ਪਾਵਰ ਬਿਜਲੀ ਦੀਆਂ ਤਾਰਾਂ ਦੇ ਬਿਲਕੁਲ ਹੀ ਹੇਠਾਂ ਹੈ ਆਪਣੇ ਘਰ ਦੀ ਦੂਜੀ ਮੰਜ਼ਿਲ 'ਤੇ ਇਕ ਕਮਰਾ ਬਣਵਾ ਰਿਹਾ ਸੀ ਜਿਸ ਦਾ ਕੰਮ ਕਰਵਾਉਣ ਲਈ ਉਸ ਨੇ ਮੁਗਲ ਕੈਨਾਲ ਸਥਿਤ ਰਣਬੀਰ ਪਾਰਕ ਰੋਡ 'ਤੇ ਮਜ਼ਦੂਰੀ ਲਈ ਬੈਠਦੇ ਮਜ਼ਦੂਰਾਂ ਵਿਚੋਂ ਅੱਜ ਸਵੇਰੇ ਹੀ ਇਕ ਮਜ਼ਦੂਰ ਲਿਆਂਦਾ ਸੀ ਜੋ ਕਿ ਛੱਤ 'ਤੇ ਚੜਿ੍ਹਆ ਤਾਂ ਹਾਈ ਪਾਵਰ ਬਿਜਲੀ ਦੀਆਂ ਤਾਰਾਂ ਨੇ ਉਸ ਨੂੰ ਉੱਪਰ ਖਿੱਚ ਲਿਆ ਅਤੇ ਉਹ ਤਾਰਾਂ ਵਿਚ ਲਟਕ ਗਿਆ ਅਤੇ ਉਸ ਦੇ ਸਰੀਰ ਨੂੰ ਅੱਗ ਲੱਗ ਗਈ | ਕੁੱਝ ਮਿੰਟਾਂ ਤੱਕ ਤਾਂ ਉਹ ਤਾਰਾਂ ਨਾਲ ਲਟਕ ਕੇ ਸੜਦਾ ਰਿਹਾ ਪਰ ਜਦ ਉਸ ਦੀ ਮੌਤ ਹੋ ਗਈ ਤਾਂ ਛੱਤ 'ਤੇ ਡਿੱਗ ਗਿਆ | ਇਸ ਹਾਦਸੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਬਿਜਲੀ ਵਿਭਾਗ ਨੂੰ ਇਸ ਦੀ ਸੂਚਨਾ ਦਿੱਤੀ ਅਤੇ ਹਾਈ ਪਾਵਰ 'ਤੇੇ ਚੱਲ ਰਹੀ ਬਿਜਲੀ ਨੂੰ ਬੰਦ ਕਰਵਾਉਣ ਲਈ ਕਿਹਾ | ਮੌਕੇ 'ਤੇ ਬਿਜਲੀ ਵਿਭਾਗ ਦਾ ਅਮਲਾ ਵੀ ਪਹੁੰਚ ਗਿਆ ਅਤੇ ਬਿਜਲੀ ਦੀ ਸਪਲਾਈ ਬੰਦ ਕਰਵਾਈ ਗਈ, ਜਿਸ ਤੋਂ ਬਾਅਦ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਲੈ ਕੇ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿਤਾ | ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਘੱਟੋ ਘੱਟ 6 ਮੀਟਰ ਤੋਂ ਜ਼ਿਆਦਾ ਤੱਕ ਹਾਈ ਪਾਵਰ ਤਾਰਾਂ ਹੇਠ ਨਿਰਮਾਣ ਕਾਰਜ ਕੀਤਾ ਜਾ ਸਕਦਾ ਹੈ | ਇਸ ਤੋਂ ਘੱਟ ਪੂਰਾ ਖਤਰਾ ਬਣਿਆ ਰਹਿੰਦਾ ਹੈ ਜਦਕਿ ਜਿਹੜਾ ਨਿਰਮਾਣ ਕਾਰਜ ਕਰਵਾਇਆ ਜਾ ਰਿਹਾ ਹੈ ਉਹ ਦੋ ਮੀਟਰ ਤੋਂ ਵੀ ਘੱਟ ਹੈ | ਜਿਸ ਕਾਰਨ ਕਰਵਾਏ ਜਾ ਰਹੇ ਨਿਰਮਾਣ ਕਾਰਜ ਨੂੰ ਤੁੜਵਾਇਆ ਜਾਵੇਗਾ ਅਤੇ ਨਿਰਮਾਣ ਕਰਵਾ ਰਹੇ ਵਿਅਕਤੀ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਵੇਗੀ |

ਮੋਬਾਈਲ ਵਿੰਗ ਨੇ ਰਈਏ ਤੋਂ ਪਲਾਈਵੱੁਡ ਦਾ ਟਰੱਕ ਲਿਆ ਕਬਜ਼ੇ 'ਚ

ਅੰਮਿ੍ਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਨੇ ਟੈਕਸ ਚੋਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਰਈਏ ਤੋਂ ਇਕ ਪਲਾਈਵੁੱਡ ਦਾ ਟਰੱਕ ਕਬਜ਼ੇ 'ਚ ਲਿਆ ਹੈ | ਜਾਣਕਾਰੀ ਅਨੁਸਾਰ ਮੋਬਾਈਲ ਵਿੰਗ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

ਪ੍ਰਾਪਰਟੀ ਡੀਲਰ ਖ਼ੁਦਕੁਸ਼ੀ ਮਾਮਲੇ 'ਚ ਇੱਕ ਔਰਤ ਸਮੇਤ ਦੋ ਨਾਮਜ਼ਦ

ਡੱਬਵਾਲੀ, 17 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਸਿਟੀ ਪੁਲਿਸ ਨੇ ਬੀਤੇ ਪਰਸੋਂ ਸਰਹਿੰਦ ਫੀਡਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੇ ਪ੍ਰਾਪਰਟੀ ਡੀਲਰ ਕੁਲਦੀਪ ਗਰਗ ਦੇ ਮਾਮਲੇ 'ਚ ਇੱਕ ਔਰਤ ਸਮੇਤ ਦੋ ਜਣਿਆਂ ਨੂੰ ਨਾਮਜ਼ਦ ਕੀਤਾ ਹੈ | ਇਹ ਮਾਮਲਾ ਇੱਕ ਮਕਾਨ ਦੀ ...

ਪੂਰੀ ਖ਼ਬਰ »

- ਮਾਮਲਾ ਲੰਘੀ ਮਿਆਦ ਵਾਲੀ ਬੀਅਰ ਵਿਕਣ ਦਾ -

ਬੋਤਲਾਂ 'ਤੇ ਮਿਆਦ ਲਾਈਨ ਖੁਰਚ ਕੇ ਮਿਟਾਉਣ ਦੇ ਲਗਾਏ ਦੋਸ਼

ਡੱਬਵਾਲੀ, 17 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)- ਡੱਬਵਾਲੀ ਵਿਖੇ ਸ਼ਰਾਬ ਦੇ ਠੇਕੇ 'ਤੇ ਲੰਘੀ ਮਿਆਦ ਵਾਲੀ ਬੀਅਰ ਵਿਕਣ ਦਾ ਮਾਮਲਾ ਸਾਹਮਣੇ ਆਇਆ ਹੈ | ਮਲੋਟ ਸ਼ਹਿਰ ਦੇ ਵਾਸੀ ਦੋ ਨੌਜਵਾਨਾਂ ਨੇ ਗੋਲ ਚੌਕ ਸਥਿਤ ਸ਼ਰਾਬ ਠੇਕੇ 'ਤੇ ਲੰਘੀ ਮਿਆਦ ਦੀ ਮਿੱਲਰ ਬਰਾਂਡ ਦੀ ਬੀਅਰ ...

ਪੂਰੀ ਖ਼ਬਰ »

399 ਗਰਾਮ ਅਫੀਮ ਸਮੇਤ ਪਿਤਾ ਕਾਬੂ, ਪੁੱਤਰ ਫਰਾਰ

ਸਿਰਸਾ, 17 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਕਮਾਲ ਵਿੱਚੋਂ ਥਾਣਾ ਕਾਲਾਂਵਾਲੀ ਪੁਲੀਸ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਮਹੱਤਵਪੂਰਣ ਸੂਚਨਾ ਦੇ ਆਧਾਰ ਉੱਤੇ 399 ਗਰਾਮ ਅਫੀਮ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਜਦੋਂ ਕਿ ਉਸ ਦਾ ਪੁੱਤਰ ...

ਪੂਰੀ ਖ਼ਬਰ »

ਜਸ ਦੇ ਨਮਿਤ ਸ਼ਰਧਾਂਜਲੀ ਸਭਾ ਦਾ ਆਯੋਜਨ

ਕਰਨਾਲ, 17 ਅਪ੍ਰੈਲ (ਗੁਰਮੀਤ ਸਿੰਘ ਸੱਗੂ)-ਕਤਲ ਕੀਤੇ ਗਏ 4 ਸਾਲਾ ਜਸ ਦੇ ਨਮਿਤ ਸ਼ਰਧਾਂਜਲੀ ਸਭਾ ਦਾ ਆਯੋਜਨ ਮਿ੍ਤਕ ਦੇ ਪਿੰਡ ਕਮਲਾਪੁਰ ਰੋਡਾਨ ਵਿਖੇ ਕੀਤਾ ਗਿਆ ਜਿਸ ਵਿਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕਾਂ ਨੇ ...

ਪੂਰੀ ਖ਼ਬਰ »

ਔਢਾਂ 'ਚ ਸਿਹਤ ਮੇਲਾ ਅੱਜ

ਸਿਰਸਾ, 17 ਅਪ੍ਰੈਲ (ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੇ ਕਮਿਊਨਿਟੀ ਸਿਹਤ ਕੇਂਦਰ ਵਿੱਚ ਸਿਹਤ ਵਿਭਾਗ ਵੱਲੋਂ 18 ਅਪਰੈਲ ਨੂੰ ਬਲਾਕ ਪੱਧਰ ਦਾ ਸਿਹਤ ਮੇਲਾ ਲਾਇਆ ਜਾਵੇਗਾ ਜਿਸ ਦਾ ਉਦਘਾਟਨ ਸਿਰਸਾ ਦੀ ਐਮ.ਪੀ. ਸੁਨੀਤਾ ਦੁੱਗਲ ਕਰੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮੀਟਿੰਗ- ਪੰਜਾਬੀ ਭਾਸ਼ਾ ਦੇ ਵਿਕਾਸ ਸੰਬੰਧੀ ਵਿਚਾਰਾਂ

ਸਿਰਸਾ, 17 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਪੰਜਾਬੀ ਸਾਹਿਤ ਸਭਾ ਕਾਲਾਂਵਾਲੀ ਦੀ ਇੱਕ ਮੀਟਿੰਗ ਸਭਾ ਦੀ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਈਬ੍ਰੇਰੀ 'ਚ ਸਭਾ ਦੇ ਜਨਰਲ ਸਕੱਤਰ ਮਾ. ਸੁਰਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿੱਚ ਸਭਾ ਦੀਆਂ ...

ਪੂਰੀ ਖ਼ਬਰ »

ਪਿੰਡ ਭਾਵਦੀਨ ਦਾ ਜਵਾਨ ਅਨੰਤਨਾਗ 'ਚ ਸ਼ਹੀਦ

ਸਿਰਸਾ, 17 ਅਪ੍ਰੈਲ (ਭੁਪਿੰਦਰ ਪੰਨਵਾਲੀਆ)- ਦੇਸ਼ ਦੀ ਰੱਖਿਆ ਲਈ ਸਿਰਸਾ ਜ਼ਿਲ੍ਹੇ ਦੇ ਪਿੰਡ ਭਾਵਦੀਨ ਵਾਸੀ 27 ਸਾਲਾ ਜਵਾਨ ਨਿਸ਼ਾਨ ਸਿੰਘ ਸ਼ਹੀਦ ਹੋ ਗਿਆ | ਬੀਤੇ ਕੱਲ੍ਹ ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਜਵਾਨ ਨਿਸ਼ਾਨ ਸਿੰਘ ਨੇ ਸ਼ਹਾਦਤ ...

ਪੂਰੀ ਖ਼ਬਰ »

ਢਾਬੇ 'ਤੇ ਖੜ੍ਹੇ ਕੈਂਟਰ 'ਚੋਂ 70 ਹਜ਼ਾਰ ਰੁਪਏ ਦੀ ਨਕਦੀ ਅਤੇ ਮੋਬਾਈਲ ਚੋਰੀ

ਸਿਰਸਾ, 17 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਔਢਾਂ ਦੇ ਕੋਲ ਇੱਕ ਢਾਬੇ 'ਤੇ ਖੜ੍ਹੇ ਕੈਂਟਰ ਵਿੱਚੋਂ ਅਣਪਛਾਤੇ ਚੋਰ ਨੇ 70 ਹਜ਼ਾਰ ਰੁਪਏ ਦੀ ਨਗਦੀ ਅਤੇ ਮੋਬਾਈਲ ਚੋਰੀ ਕਰ ਲਿਆ | ਥਾਣਾ ਔਢਾਂ ਪੁਲਿਸ ਨੇ ਕੈਂਟਰ ਡਰਾਈਵਰ ਦੀ ਸ਼ਿਕਾਇਤ 'ਤੇ ਚੋਰੀ ...

ਪੂਰੀ ਖ਼ਬਰ »

ਤਿ੍ਣਮੂਲ ਦੀ ਡਬਲ ਜਿੱਤ, ਭਾਜਪਾ ਦੀ ਜ਼ਮਾਨਤ ਜ਼ਬਤ, ਸੀ. ਪੀ. ਐਮ. ਵੀ ਖੁਸ਼

ਕੋਲਕਾਤਾ, 17 ਅਪ੍ਰੈਲ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ 'ਚ ਇਕ ਲੋਕ ਸਭਾ ਅਤੇ ਵਿਧਾਨ ਸਭਾ ਸੀਟ 'ਤੇ ਹੋਈ ਜ਼ਿਮਨੀ ਚੋਣ 'ਚ ਤਿ੍ਣਮੂਲ ਕਾਂਗਰਸ ਨੇ ਸਫਲਤਾ ਪ੍ਰਾਪਤ ਕੀਤੀ ਹੈ | ਵਿਧਾਨ ਸਭਾ 'ਚ ਭਾਜਪਾ ਉਮੀਦਵਾਰ ਤੀਜੇ ਥਾਂ 'ਤੇ ਰਿਹਾ ਅਤੇ ਉਸ ਦੀ ਜ਼ਮਾਨਤ ਜਬਤ ਹੋ ਗਈ ...

ਪੂਰੀ ਖ਼ਬਰ »

ਅਮਰੀਕਾ 'ਚ ਹਮਲੇ ਦੇ ਪੀੜਤ ਸਿੱਖ ਸੱਜਣ ਸਿੰਘ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਨੇ ਕੀਤੀ ਮੁਲਾਕਾਤ

ਅੰਮਿ੍ਤਸਰ, 17 ਅਪ੍ਰੈਲ (ਜੱਸ)-ਅਮਰੀਕਾ 'ਚ ਨਿਊਯਾਰਕ ਦੇ ਰਿਚਮੰਡ ਹਿੱਲ ਵਿਚ ਬੀਤੇ ਦਿਨੀਂ ਦੋ ਸਿੱਖਾਂ 'ਤੇ ਹੋਏ ਹਮਲੇ ਦੇ ਇਕ ਪੀੜ੍ਹਤ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਨੇ ਮੁਲਾਕਾਤ ਕਰਕੇ ਹਾਲ ਚਾਲ ਜਾਣਿਆ | ਇਥੋਂ ਮੁੱਖ ...

ਪੂਰੀ ਖ਼ਬਰ »

ਜੇਕਰ ਪੰਜਾਬੀ ਫੀਚਰ ਫਿਲਮ ਮਦਰਹੱੁਡ ਰਿਲੀਜ਼ ਹੋਈ ਤਾਂ ਪੰਜਾਬ 'ਚ ਕਰਾਂਗੇ ਵਿਰੋਧ-ਸਮਾਜ ਭਲਾਈ ਗਰੁੱਪ

ਸੁਲਤਾਨਵਿੰਡ, 17 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਪੰਜਾਬੀ ਫਿਲਮ ਮਦਰਹੁਡ ਜੋ ਕੁਝ ਦਿਨਾਂ ਤੱਕ ਪੰਜਾਬ 'ਚ ਰਿਲੀਜ਼ ਹੋਣ ਜਾ ਰਹੀ ਹੈ, ਦੇ ਵਿਰੋਧ ਵਿਚ ਅੱਜ ਲੋਕ ਭਲਾਈ ਸਮਾਜ ਸੇਵਾ ਗਰੁੱਪ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਫੌਜੀ ਦੀ ਇਕ ਵਿਸ਼ੇਸ ਮੀਟਿੰਗ ਪਿੰਡ ...

ਪੂਰੀ ਖ਼ਬਰ »

ਚੋਰੀਸ਼ੁਦਾ ਗਹਿਣੇ ਤੇ ਇਕ ਮੋਟਰਸਾਈਕਲ ਬਰਾਮਦ ਕੋਠੀ 'ਚੋਂ ਗਹਿਣੇ ਤੇ ਨਕਦੀ ਚੋਰੀ ਕਰਨ ਵਾਲਾ ਗਿ੍ਫ਼ਤਾਰ

ਅੰਮਿ੍ਤਸਰ, 17 ਅਪ੍ਰੈਲ (ਗਗਨਦੀਪ ਸ਼ਰਮਾ)-ਸਿਵਲ ਲਾਈਨ ਪੁਲਿਸ ਵਲੋਂ ਇਕ ਕੋਠੀ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਨੂੰ 48 ਘੰਟਿਆਂ ਅੰਦਰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਸ ਪਾਸੋਂ ਚੋਰੀਸ਼ੁਦਾ ਗਹਿਣੇ (ਕੀਮਤ ਕਰੀਬ 22 ਲੱਖ 55 ਹਜ਼ਾਰ ...

ਪੂਰੀ ਖ਼ਬਰ »

ਕੋਠੀ 'ਚੋਂ ਗਹਿਣੇ ਤੇ ਨਕਦੀ ਚੋਰੀ ਕਰਨ ਵਾਲਾ ਗਿ੍ਫ਼ਤਾਰ

ਅੰਮਿ੍ਤਸਰ, 17 ਅਪ੍ਰੈਲ (ਗਗਨਦੀਪ ਸ਼ਰਮਾ)-ਸਿਵਲ ਲਾਈਨ ਪੁਲਿਸ ਵਲੋਂ ਇਕ ਕੋਠੀ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਨੂੰ 48 ਘੰਟਿਆਂ ਅੰਦਰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ, ਜਿਸ ਪਾਸੋਂ ਚੋਰੀਸ਼ੁਦਾ ਗਹਿਣੇ (ਕੀਮਤ ਕਰੀਬ 22 ਲੱਖ 55 ਹਜ਼ਾਰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸੇਵਾ-ਮੁਕਤ ਕਰਮਚਾਰੀ ਐਸੋਸੀਏਸ਼ਨ ਵਲੋਂ ਪ੍ਰਧਾਨ ਧਾਮੀ ਸਨਮਾਨਿਤ

ਅੰਮਿ੍ਤਸਰ, 17 ਅਪ੍ਰੈਲ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁਲਾਕਾਤ ਕਰਨ ਆਏ ਸਾਬਕਾ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਕਾਰਜਾਂ ਤੋਂ ਸੰਗਤਾਂ ਨੂੰ ਜਾਣੰੂ ਕਰਵਾਉਣ ...

ਪੂਰੀ ਖ਼ਬਰ »

ਖੰਨਾ ਪੇਪਰ ਮਿੱਲ ਦੇ ਚੇਅਰਮੈਨ ਆਈ.ਪੀ.ਪੀ.ਟੀ.ਏ. ਵਲੋਂ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 17 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਇੰਡੀਅਨ ਪਲਪ ਐਂਡ ਪੇਪਰ ਟੈਕਨੀਕਲ ਐਸੋਸੀਏਸ਼ਨ (ਆਈ. ਪੀ. ਪੀ. ਟੀ. ਏ.) ਵਲੋਂ ਅੰਮਿ੍ਤਸਰ ਦੇ ਪ੍ਰਸਿੱਧ, ਸੀਨੀਅਰ ਅਤੇ ਤਜਰਬੇਕਾਰ ਉਦਯੋਗਪਤੀ ਅਤੇ ਖੰਨਾ ਪੇਪਰ ਮਿੱਲ ਦੇ ਚੇਅਰਮੈਨ ਬੀ. ਐੱਮ. ਖੰਨਾ ਨੂੰ ਲਾਈਫ ਟਾਈਮ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਐੱਸ.ਐੱਸ.ਪੀ ਦਫ਼ਤਰ ਦਾ ਘਿਰਾਓ

ਅੰਮਿ੍ਤਸਰ, 17 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਵਲੋਂ ਅੱਜ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਐੱਸ. ਐੱਸ. ਪੀ. ਦਿਹਾਤੀ ਅੰਮਿ੍ਤਸਰ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ, ਜਿਸ 'ਚ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਜੰਮੂ-ਕਸ਼ਮੀਰ ਸੈਂਟਰ ਫ਼ਾਰ ਕ੍ਰੀਏਟਵ ਆਰਟਸ ਵਲੋਂ ਕੌਮੀ ਪੱਧਰ ਦੀ ਕਲਾ ਪ੍ਰਦਰਸ਼ਨੀ ਸ਼ੁਰੂ

ਅੰਮਿ੍ਤਸਰ, 17 ਅਪ੍ਰੈਲ (ਜਸਵੰਤ ਸਿੰਘ ਜੱਸ)-ਜੰਮੂ-ਕਸ਼ਮੀਰ ਸੈਂਟਰ ਫ਼ਾਰ ਕ੍ਰੀਏਟਵ ਆਰਟਸ ਵਲੋਂ ਜੰਮੂ ਦੀ ਕੌਮੀ ਪੱਧਰ ਦੀ ਕਲਾ ਪ੍ਰਦਰਸ਼ਨੀ ਅੱਜ ਸਥਾਨਕ ਇੰਡੀਅਨ ਅਕਾਦਮੀ ਆਫ਼ ਫਾਈਨ ਆਰਟਸ ਦੀ ਆਰਟ ਗੈਲਰੀ ਵਿਖੇ ਲਗਾਈ ਗਈ, ਜਿਸ ਦਾ ਉਦਘਾਟਨ ਅੱਜ ਅਕੈਡਮੀ ਦੇ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਪੰਜ ਏਕੜ ਕਣਕ ਦੀ ਫ਼ਸਲ ਸੜੀ

ਸਿਰਸਾ, 17 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਬੜਾਗੁੜਾ ਵਿੱਚ ਅੱਗ ਨਾਲ ਇੱਕ ਕਿਸਾਨ ਦੀ ਕਰੀਬ 5 ਏਕੜ ਕਣਕ ਦੀ ਫਸਲ ਸੜ ਕੇ ਰਾਖ ਹੋ ਗਈ | ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਹੋਰ ਕਿਸਾਨ ਮੌਕੇ ਉੱਤੇ ਪੁੱਜੇ ਅਤੇ ਅੱਗ ...

ਪੂਰੀ ਖ਼ਬਰ »

ਦਹੇਜ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ 'ਤੇ ਪਤੀ ਅਤੇ ਸੱਸ ਖਿਲਾਫ਼ ਕੇਸ ਦਰਜ

ਸਿਰਸਾ, 17 ਅਪ੍ਰੈਲ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਪੀਰਖੇੜਾ ਵਾਸੀ ਇੱਕ ਮਹਿਲਾ ਦੀ ਸ਼ਿਕਾਇਤ ਉੱਤੇ ਪੁਲੀਸ ਨੇ ਉਸ ਦੇ ਪਤੀ ਅਤੇ ਸੱਸ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਦਰਜ ਕੀਤਾ ਹੈ | ਔਢਾਂ ਦੇ ਥਾਣਾ ਇੰਚਾਰਜ ਸੁਰੇਸ਼ ਕੁਮਾਰ ...

ਪੂਰੀ ਖ਼ਬਰ »

ਗੁਰਦੁਆਰਾ ਦਾਤਾ ਬੰਦੀਛੋੜ ਗਵਾਲੀਅਰ ਵਿਖੇ ਬਾਬਾ ਬੁੱਢਾ ਜੀ ਸਰਾਂ ਦੀ ਛੱਤ ਪਾਈ

ਗਵਾਲੀਅਰ, 17 ਅਪ੍ਰੈਲ (ਰਤਨਜੀਤ ਸਿੰਘ ਸ਼ੈਰੀ)-ਦਾਤਾ ਬੰਦੀਛੋੜ, ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 52 ਰਾਜਿਆਂ ਸਮੇਤ ਗਵਾਲੀਅਰ ਦੇ ਕਿਲ੍ਹੇ 'ਚੋਂ ਰਿਹਾਈ ਨੂੰ ੇ 400 ਸਾਲ ਪੂਰੇ ਹੋਣ ਦੀ ਖ਼ੁਸ਼ੀ 'ਚ ਗੁਰਦੁਆਰਾ ਦਾਤਾ ਬੰਦੀਛੋੜ ਗਵਾਲੀਅਰ ਵਿਖੇ ਸੰਸਾਰ ਪੱਧਰ 'ਤੇ ਗੁਰਮਤਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX