ਤਾਜਾ ਖ਼ਬਰਾਂ


ਬੱਦਲ ਫਟਣ ਕਾਰਨ 6 ਬਾਈਕ ਤੇ 2 ਕਾਰਾਂ ਨਾਲੇ 'ਚ ਵਹਿ ਗਈਆਂ, 15 ਸਾਲਾ ਨੌਜਵਾਨ ਦੀ ਮੌਤ
. . .  37 minutes ago
ਡਮਟਾਲ,8 ਅਗਸਤ (ਰਾਕੇਸ਼ ਕੁਮਾਰ) : ਜਿਲ੍ਹਾ ਚੰਬਾ ਦੇ ਸਲੂਨੀ ਉਪਮੰਡਲ ਦੇ ਸਾਵਨੀ ਧਾਰ, ਗੁਲੇਲ ਅਤੇ ਕੰਧਵਾੜਾ ਵਿਚ ਬੱਦਲ ਫਟਣ ਕਾਰਨ 2 ਕਾਰਾਂ, 2 ਪਿਕਅੱਪ ਅਤੇ 6 ਬਾਈਕ ਪਾਣੀ ਵਿਚ ਰੁੜ ...
ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  52 minutes ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  about 1 hour ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  about 1 hour ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  about 1 hour ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 2 hours ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 2 hours ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 2 hours ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 2 hours ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 2 hours ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 3 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 3 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 4 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 3 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 4 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 4 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 4 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 5 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 5 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 5 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 6 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 6 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 6 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਵੈਸਾਖ ਸੰਮਤ 554
ਵਿਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਮਾਨਸਾ

'ਆਪ' ਸਰਕਾਰ ਵਲੋਂ ਜਾਤੀ ਆਧਾਰਿਤ ਬਿਜਲੀ ਯੂਨਿਟਾਂ ਮੁਆਫ਼ ਕਰਨ ਦੇ ਫ਼ੈਸਲੇ ਦੀ ਨਿੰਦਾ

ਮਾਨਸਾ/ਸਰਦੂਲਗੜ੍ਹ, 17 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਜੀ.ਐਮ.ਅਰੋੜਾ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਰਾਜ 'ਚ ਪਹਿਲੀ ਜੁਲਾਈ ਤੋਂ 300 ਬਿਜਲੀ ਯੂਨਿਟਾਂ ਪ੍ਰਤੀ ਮਹੀਨਾ ਮੁਆਫ਼ ਕਰਨ ਦੇ ਫ਼ੈਸਲੇ ਦੀ ਜਨਰਲ ਵਰਗ ਦੇ ਲੋਕਾਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ | ਉਨ੍ਹਾਂ ਦਾ ਕਹਿਣਾ ਹੈ ਕਿ 'ਆਪ' ਸਰਕਾਰ ਵਲੋਂ ਜਾਤੀ ਆਧਾਰਿਤ ਲਿਆ ਗਿਆ ਫ਼ੈਸਲਾ ਸਮਾਜ 'ਚ ਵੰਡੀਆਂ ਪਾਵੇਗਾ | ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਕੱਲ੍ਹ ਕੀਤੇ ਗਏ ਐਲਾਨ ਮੁਤਾਬਿਕ 2 ਮਹੀਨਿਆਂ ਦੇ ਬਿਜਲੀ ਬਿੱਲ 'ਚ ਜੇਕਰ ਜਨਰਲ ਵਰਗ ਦੇ ਲੋਕ 600 ਯੂਨਿਟ ਬਿਜਲੀ ਤੋਂ ਵਧ ਖਪਤ ਕਰਦੇ ਹਨ ਤਾਂ ਉਨ੍ਹਾਂ ਨੂੰ ਸਾਰੀਆਂ ਯੂਨਿਟਾਂ ਦਾ ਬਿੱਲ ਭੁਗਤਾਨ ਕਰਨਾ ਪਵੇਗਾ ਜਦਕਿ ਹੋਰ ਵਰਗਾਂ ਨੂੰ ਸਿਰਫ਼ 600 ਤੋਂ ਉੱਪਰ ਖਪਤ ਕੀਤੀਆਂ ਯੂਨਿਟਾਂ ਦਾ ਹੀ ਬਿੱਲ ਅਦਾ ਕਰਨਾ ਪਵੇਗਾ | ਜਨਰਲ ਕੈਟਾਗਿਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੇ ਜ਼ਿਲ੍ਹਾ ਯੂਨਿਟ ਦੇ ਆਗੂਆਂ ਨੇ ਕਿਹਾ ਕਿ ਇਹ ਫ਼ੈਸਲਾ ਮਤਰੇਈ ਮਾਂ ਵਾਲਾ ਹੈ, ਜਿਸ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ | ਫੈਡਰੇਸ਼ਨ ਦੇ ਆਗੂ ਸਰਬਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਫ਼ੈਸਲੇ 'ਤੇ ਨਜ਼ਰਸਾਨੀ ਕਰਨ ਦੀ ਮੰਗ ਕੀਤੀ | ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਮਾਨਸ਼ਾਹੀਆ, ਜਨਰਲ ਸਕੱਤਰ ਬਲਰਾਜ ਨੰਗਲ ਤੋਂ ਇਲਾਵਾ ਕਾਂਗਰਸ ਆਗੂ ਜਗਜੀਤ ਸਿੰਘ ਝੱਲਬੂਟੀ, ਸੇਵਾ ਮੁਕਤ ਪੁਲਿਸ ਮੁਲਾਜ਼ਮ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਲੇਲੇਵਾਲੀਆ ਨੇ ਕਿਹਾ ਕਿ ਲੋੜ ਹੈ ਕਿ ਆਰਥਿਕਤਾ ਦੇ ਆਧਾਰ 'ਤੇ ਸਬਸਿਡੀ ਦਿੱਤੀ ਜਾਵੇ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਜਨਰਲ ਵਰਗ ਨਾਲ ਵਿਤਕਰਾ ਹੈ | ਇਸੇ ਦੌਰਾਨ ਇਹ ਵੀ ਤਰਕ ਦਿੱਤਾ ਕਿ ਖੇਤੀ ਟਿਊਬਵੈਲਾਂ ਲਈ ਸਾਰਿਆਂ ਨੂੰ ਬਿਜਲੀ ਮੁਫ਼ਤ ਹੈ ਅਤੇ ਖੇਤੀ ਭਾਵੇਂ ਕਿਸੇ ਵੀ ਵਰਗ ਦਾ ਵਿਅਕਤੀ ਕਰਦਾ ਹੋਵੇ |
ਸਰਦੂਲਗੜ੍ਹ 'ਚ ਰੋਸ ਪ੍ਰਦਰਸ਼ਨ ਅੱਜ
ਸਥਾਨਕ ਸ਼ਹਿਰ ਦੇ ਜਨਰਲ ਵਰਗ ਦੀ ਮੀਟਿੰਗ ਅਗਰਵਾਲ ਸਭਾ ਦੇ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ਦੀ ਪ੍ਰਧਾਨਗੀ ਹੇਠ ਹੋਈ | ਹਾਜ਼ਰੀਨ ਨੇ ਸਰਕਾਰ ਖ਼ਿਲਾਫ਼ ਬਿਜਲੀ ਯੂਨਿਟਾਂ ਮੁਆਫ਼ੀ ਦੌਰਾਨ ਜਨਰਲ ਵਰਗ ਨਾਲ ਕੀਤੇ ਧੱਕੇ ਦੇ ਨਿੰਦਾ ਕੀਤੀ ਗਈ | ਭੁਪਿੰਦਰ ਸਿੰਘ ਸਰਾਂ ਐਡਵੋਕੇਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵਲੋਂ 600 ਯੂਨਿਟਾਂ ਬਿਜਲੀ ਮੁਆਫ਼ੀ ਦਾ ਐਲਾਨ ਸਾਰੇ ਵਰਗਾਂ ਲਈ ਕੀਤਾ ਗਿਆ ਸੀ ਪਰ ਮੁੱਖ ਮੰਤਰੀ ਦੀ ਕੁਰਸੀ ਹਥਿਆਉਣ ਤੋ ਬਾਅਦ ਜੋ ਬਿਜਲੀ ਮੁਆਫ਼ੀ ਦਾ ਐਲਾਨ ਕੀਤਾ ਗਿਆ ਹੈ, ਪਹਿਲਾ ਤਾਂ ਤਿੰਨ ਮਹੀਨੇ ਅੱਗੇ ਪਾ ਦਿੱਤਾ ਗਿਆ ਹੈ ਅਤੇ ਫਿਰ ਉਸ ਵਿਚ ਜਨਰਲ ਵਰਗ ਨਾਲ ਭਾਰੀ ਵਿਤਕਰੇਬਾਜ਼ੀ ਕੀਤੀ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਕੀਤੀ ਧੱਕੇਸ਼ਾਹੀ ਨੂੰ ਲੈ ਕੇ 18 ਅਪ੍ਰੈਲ ਨੂੰ ਸ਼ਾਮ 6 ਵਜੇ ਸਿਵਲ ਹਸਪਤਾਲ ਵਿਖੇ ਇਕੱਠੇ ਹੋ ਕੇ ਰੋਸ ਮਾਰਚ ਕੱਢਣਗੇ | ਇਸ ਮੌਕੇ ਪ੍ਰੇਮ ਕੁਮਾਰ ਗਰਗ, ਸੱਤਪਾਲ ਸੁਰਤੀਆ ਵਾਲੇ, ਆਤਮ ਪ੍ਰਕਾਸ਼ ਲੱਛੀ, ਹਰਿੰਦਰ ਕੁਮਾਰ ਗਰਗ, ਪ੍ਰਮੋਦ ਕੁਮਾਰ, ਸਮਾਜ ਸੇਵੀ ਕਾਕਾ ਉੱਪਲ, ਦਵਿੰਦਰ ਕੁਮਾਰ ਆਦਿ ਸਨ |
ਮੁੱਖ ਮੰਤਰੀ ਕੋਲ ਲੋਕ ਭਾਵਨਾਵਾਂ ਪ੍ਰਗਟ ਕਰਾਂਗੇ- ਵਿਧਾਇਕ ਬਣਾਂਵਾਲੀ
ਇਸੇ ਦੌਰਾਨ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸੰਪਰਕ ਕਰਨ 'ਤੇ ਕਿਹਾ ਕਿ ਉਹ ਲੋਕ ਭਾਵਨਾਵਾਂ ਦੀ ਕਦਰ ਕਰਦੇ ਹਨ | ਉਨ੍ਹਾਂ ਦੱਸਿਆ ਕਿ ਜਨਰਲ ਵਰਗ ਦੇ ਲੋਕਾਂ ਦੀ ਭਾਵਨਾ ਮੁੱਖ ਮੰਤਰੀ ਤੇ ਪਾਰਟੀ ਹਾਈਕਮਾਨ ਤੱਕ ਪਹੁੰਚਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਕੀਤੇ ਕੌਲ ਪੂਰੇ ਕਰਨ ਲਈ ਯਤਨਸ਼ੀਲ ਰਹਿਣਗੇ |

ਅਲਟ੍ਰਾਟੈੱਕ ਸੀਮੈਂਟ ਵਲੋਂ ਪਲਾਂਟ ਤੱਕ ਜਾਂਦੀ ਲਹਿਰਾ-ਬਾਠ ਸੜਕ 'ਤੇ ਲਗਾਈਆਂ ਸੋਲਰ ਲਾਈਟਾਂ

ਲਹਿਰਾ ਮੁਹੱਬਤ, 14 ਅਪ੍ਰੈਲ (ਭੀਮ ਸੈਨ ਹਦਵਾਰੀਆ)- ਅਲਟ੍ਰਾਟੈਕ ਸੀਮਿੰਟ ਵਲੋਂ ਲਹਿਰਾ ਮੁਹੱਬਤ-ਬਾਠ ਿਲੰਕ ਸੜਕ 'ਤੇ ਪਲਾਂਟ ਤੋਂ ਲੈ ਕੇ ਨੈਸ਼ਨਲ ਹਾਈਵੇ ਤੱਕ ਪੁਰਾਣਾ ਬੱਸ ਸਟੈਂਡ ਲਹਿਰਾ ਮੁਹੱਬਤ ਤੱਕ ਰਾਤ ਸਮੇਂ ਰੌਸ਼ਨੀ ਲਈ ਲਈ ਲਗਾਈਆਂ ਸੋਲਰ ਲਾਈਟਾਂ ਦੇ ਉਦਘਾਟਨ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਬੇਧਿਆਨੀ ਕਰਕੇ ਮੰਡੀ ਕਲਾਂ ਡਰੇਨ 'ਚ ਬੇਖ਼ੌਫ ਪਾਇਆ ਜਾ ਰਿਹੈ ਪਲਾਈ ਫ਼ੈਕਟਰੀ ਦਾ ਤੇਜ਼ਾਬੀ ਪਾਣੀ

ਬਾਲਿਆਂਵਾਲੀ, 17 ਅਪ੍ਰੈਲ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਮੰਡੀ ਕਲਾਂ ਅਤੇ ਕੋਠੇ ਮੰਡੀ ਕਲਾਂ ਦੇ ਵਿਚਕਾਰ ਲੰਘਦੀ ਡਰੇਨ ਵਿਚ ਇਥੋਂ ਦੀ ਇਕ ਨਿੱਜੀ ਪਲਾਈ ਫ਼ੈਕਟਰੀ ਦਾ ਦੂਸ਼ਿਤ ਹੋਇਆ ਤੇਜ਼ਾਬੀ ਪਾਣੀ ਪ੍ਰਸ਼ਾਸਨ ਦੀ ਬੇਧਿਆਨੀ ਕਰਕੇ ਬੇਖ਼ੌਫ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਰਜਬਾਹੇ 'ਚ ਪਾਣੀ ਨਾ ਆਉਣ ਕਰਕੇ ਮਾਨਸਾ ਖੁਰਦ ਦੇ ਕਿਸਾਨ ਪ੍ਰੇਸ਼ਾਨ

ਮਾਨਸਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਸਮਾਉਂ ਰਜਬਾਹੇ 'ਚ ਨਹਿਰੀ ਪਾਣੀ ਨਾ ਆਉਣ ਕਰ ਕੇ ਨੇੜਲੇ ਪਿੰਡ ਮਾਨਸਾ ਖੁਰਦ ਦੇ ਕਿਸਾਨ ਪ੍ਰੇਸ਼ਾਨ ਹਨ | ਇੰਨੀ ਦਿਨੀਂ ਨਰਮੇ ਦੀ ਬਿਜਾਈ ਲਈ ਪਾਣੀ ਦੀ ਸਖ਼ਤ ਜ਼ਰੂਰਤ ਹੈ | ਮਨਦੀਪ ਸਿੰਘ ਸੋਨੂੰ ਮਾਨਸ਼ਾਹੀਆ, ਰਣਜੀਤ ਸਿੰਘ ...

ਪੂਰੀ ਖ਼ਬਰ »

ਹਨੂੰਮਾਨ ਜੈਅੰਤੀ ਸ਼ਰਧਾ ਨਾਲ ਮਨਾਈ

ਮਾਨਸਾ, 17 ਅਪ੍ਰੈਲ (ਵਿ.ਪ੍ਰਤੀ.)- ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਮਾਨਸਾ ਵਲੋਂ ਸਥਾਨਕ ਬੀਰ ਬਜਰੰਗ ਬਲੀ ਮੰਦਰ ਵਿਖੇ ਹਨੂਮਾਨ ਜੈਅੰਤੀ ਸ਼ਰਧਾ ਨਾਲ ਮਨਾਈ ਗਈ | ਦਲ ਦੇ ਪ੍ਰਧਾਨ ਮਾ. ਰੁਲਦੂ ਰਾਮ ਬਾਂਸਲ ਨੇ ਦੱਸਿਆ ਕਿ ਭੰਡਾਰੇ ਮੌਕੇ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਢਾਈ ਏਕੜ ਕਣਕ ਸੜ ਕੇ ਸੁਆਹ

ਸਰਦੂਲਗੜ੍ਹ, 17 ਅਪ੍ਰੈਲ (ਜ਼ੈਲਦਾਰ)-ਸਬ-ਡਵੀਜ਼ਨ ਦੇ ਪਿੰਡ ਚੂਹੜੀਆ ਵਿਖੇ ਅੱਗ ਲੱਗਣ ਨਾਲ ਢਾਈ ਏਕੜ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ ਹੈ | ਅੱਗ ਲੱਗਣ ਦਾ ਕਾਰਨ ਕਣਕ ਦੀ ਕਟਾਈ ਕਰ ਰਹੀ ਕੰਬਾਈਨ ਦੱਸੀ ਜਾਂਦੀ ਹੈ | ਦੱਸਣਯੋਗ ਹੈ ਕਿ ਮੇਜਰ ਸਿੰਘ ਪੁੱਤਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਕਿਸਾਨ ਯੂਨੀਅਨ ਫਫੜੇ ਭਾਈਕੇ ਇਕਾਈ ਦੀ ਚੋਣ

ਮਾਨਸਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਕਿਸਾਨ ਯੂਨੀਅਨ ਪਿੰਡ ਫਫੜੇ ਭਾਈਕੇ ਇਕਾਈ ਦੀ ਚੋਣ ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਜਿਲਾ ਆਗੂ ਕਰਨੈਲ ਸਿੰਘ ਮਾਨਸਾ ਦੀ ਅਗਵਾਈ 'ਚ ਸਰਬਸੰਮਤੀ ਨਾਲ ਕੀਤੀ ਗਈ | ਗੁਰਜੰਟ ਸਿੰਘ ਜੰਟਾ ਪ੍ਰਧਾਨ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਕੱਢੀ

ਬੁਢਲਾਡਾ, 17 ਅਪ੍ਰੈਲ (ਰਾਹੀ)- ਅਕਾਲ ਅਕੈਡਮੀ ਚੱਕ ਭਾਈਕੇ ਦੇ ਵਿਦਿਆਰਥੀਆਂ ਵਲੋਂ ਪਿੰਡ ਚੱਕ ਭਾਈਕੇ ਅਤੇ ਗੁਰਨੇ ਕਲਾਂ ਵਿਖੇ ਨਸ਼ਿਆਂ ਵਿਰੋਧੀ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਪਿ੍ੰਸੀਪਲ ਪ੍ਰਵੀਨ ਕੌਰ ਵਲੋਂ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ | ਸੰਬੋਧਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਿਹਤ ਮੰਤਰੀ ਨੂੰ ਮੰਗ ਪੱਤਰ ਦਿੱਤਾ

ਮਾਨਸਾ, 17 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫਦ ਇੱਥੇ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੂੰ ਮਿਲਿਆ | ਉਨ੍ਹਾਂ ਮੰਤਰੀ ਨੂੰ ਸੌਂਪੇ ਮੰਗ ਪੱਤਰ 'ਚ ...

ਪੂਰੀ ਖ਼ਬਰ »

ਚਲਦੀ ਰੇਲ ਗੱਡੀ ਤੋਂ ਡਿਗ ਕੇ ਇਕ ਬਜ਼ੁਰਗ ਵਿਅਕਤੀ ਦੀ ਮੌਤ

ਬਠਿੰਡਾ, 17 ਅਪ੍ਰੈਲ (ਅਵਤਾਰ ਸਿੰਘ)- ਬਠਿੰਡਾ-ਬੀਕਾਨੇਰ ਰੇਲਵੇ ਲਾਈਨ 'ਤੇ ਸਥਿਤ ਬਾਦਲ ਪੁਲ ਨੇੜੇ ਸਵੇਰੇ 5 ਵਜੇ ਚਲਦੀ ਰੇਲਗੱਡੀ ਤੋਂ ਡਿੱਗ ਕੇ ਇਕ ਬਜ਼ੁਰਗ ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਜਾਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਣਕ ਦੀ ਫ਼ਸਲ ਵੇਚਣ ਵਿਚ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਪ੍ਰੋ: ਬਲਜਿੰਦਰ ਕੌਰ

ਸੀਂਗੋ ਮੰਡੀ, 17 ਅਪ੍ਰੈਲ (ਲੱਕਵਿੰਦਰ ਸ਼ਰਮਾ):-ਹਲਕਾ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਅੱਜ ਇਲਾਕੇ ਦੀਆਂ ਦਾਣਾ ਮੰਡੀਆਂ ਵਿਚ ਖ੍ਰੀਦ ਪ੍ਰਬੰਧਾਂ ਵਿਚ ਤੇਜ਼ੀ ਲਿਆਉਣ ਦੇ ਮਕਸਦ ਨਾਲ ਸੀਂਗੋ ਮੰਡੀ, ਨਥੇਹਾ ਤੇ ਕੌਰੇਆਣਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ | ਇਸ ...

ਪੂਰੀ ਖ਼ਬਰ »

ਘੋੜਾ-ਟਰਾਲਾ ਚਾਲਕ ਤੇ ਸਹਾਇਕ 5 ਕਿੱਲੋ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 17 ਅਪ੍ਰੈਲ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਨੇੜੇ ਘੋੜਾ-ਟਰਾਲਾ ਚਾਲਕ ਤੇ ਸਹਾਇਕ ਨੂੰ 5 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸੰਗਤ ਅਧੀਨ ਪੈਂਦੀ ਪੁਲਿਸ ਚੌਕੀ ...

ਪੂਰੀ ਖ਼ਬਰ »

ਗੁਰਦੀਪ ਸਿੰਘ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲਿਆ

ਝੁਨੀਰ, 17 ਅਪ੍ਰੈਲ (ਨਿ.ਪ.ਪ.)- ਇੰਸਪੈਕਟਰ ਗੁਰਦੀਪ ਸਿੰਘ ਨੇ ਥਾਣਾ ਮੁਖੀ ਝੁਨੀਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਕਿਹਾ ਕਿ ਉਹ ਇਲਾਕੇ 'ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਾਰ ਰੱਖਣਗੇ ਅਤੇ ਕਿਸੇ ਵੀ ਮਾੜੇ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਮਾਨਸਾ ਜ਼ਿਲ੍ਹੇ 'ਚ ਕੌਮੀ ਲੋਕ ਅਦਾਲਤ 14 ਮਈ ਨੂੰ

ਮਾਨਸਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਮਾਨਸਾ ਜ਼ਿਲ੍ਹੇ 'ਚ 14 ਮਈ ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫ਼ਲ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਿਲਪਾ ਵਰਮਾ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਡੇਰਾ ਸਿਰਸਾ ਦੇ ਸ਼ਰਧਾਲੂਆਂ ਵਲੋਂ ਲੋਕ ਭਲਾਈ ਦੇ ਕਾਰਜ ਤੇਜ਼ ਕਰਨ ਦਾ ਅਹਿਦ

ਮਾਨਸਾ, 17 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ)- ਡੇਰਾ ਸਿਰਸਾ ਦੇ ਸ਼ਰਧਾਲੂਆਂ ਨੇ ਅਹਿਦ ਕੀਤਾ ਹੈ ਕਿ ਅਗਲੇ ਦਿਨਾਂ 'ਚ ਲੋਕ ਭਲਾਈ ਦੇ ਕਾਰਜ ਹੋਰ ਤੇਜ਼ ਕੀਤੇ ਜਾਣਗੇ | ਇੱਥੇ ਅਮਨਪੁਰਾ ਧਾਮ ਵਿਖੇ ਡੇਰੇ ਦੇ ਸਥਾਪਨਾ ਦਿਵਸ ਮੌਕੇ ਸੂਬਾ ਪੱਧਰੀ ਚਰਚਾ ਦੌਰਾਨ ਬੁਲਾਰਿਆਂ ...

ਪੂਰੀ ਖ਼ਬਰ »

ਨਿਰਮਾਣ ਮੁਕੰਮਲ ਹੋਣ ਤੋਂ ਪਹਿਲਾਂ ਹੀ ਖਿੰਡ-ਪੁੰਡ ਰਹੀਆਂ ਨੇ ਬੁਢਲਾਡਾ ਸ਼ਹਿਰ 'ਚ ਨਵੀਆਂ ਬਣੀਆਂ ਮੁੱਖ ਸੜਕਾਂ

ਸਵਰਨ ਸਿੰਘ ਰਾਹੀ ਬੁਢਲਾਡਾ- ਸਥਾਨਕ ਸ਼ਹਿਰ 'ਚ ਲੋਕਾਂ ਨੂੰ ਦਰਪੇਸ਼ ਜਨਤਕ ਮੁਸ਼ਕਲਾਂ ਦਾ ਕੋਈ ਅੰਤ ਨਹੀਂ ਜਾਪਦਾ, ਜੇਕਰ ਇੱਕ ਮੁਸ਼ਕਿਲ ਹੱਲ ਹੁੰਦੀ ਹੈ ਤਾਂ ਦੂਜੀ ਪਹਿਲਾਂ ਮੂੰਹ ਅੱਡ ਲੈਂਦੀ ਹੈ | ਰਾਜ 'ਚ 'ਆਪ' ਸਰਕਾਰ ਬਣਨ ਤੋਂ ਬਾਅਦ ਹਲਕਾ ਵਿਧਾਇਕ ਦੀਆਂ ...

ਪੂਰੀ ਖ਼ਬਰ »

ਸਰਕਾਰੀ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸਰਦੂਲਗੜ੍ਹ, 17 ਅਪ੍ਰੈਲ (ਨਿ.ਪ.ਪ.)- ਸਰਕਾਰੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਰਦੂਲਗੜ੍ਹ ਦੀ ਮੀਟਿੰਗ ਬਾਬੂ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨੂੰ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਸਰਕਾਰ ਤੋ ਮੰਗ ਕੀਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX