ਦਰਜ ਹੋਏ ਮਾਮਲੇ ਵਿਚ ਧਾਰਾ 302 ਦਾ ਕੀਤਾ ਵਾਧਾ, ਇਕ ਔਰਤ ਗਿ੍ਫ਼ਤਾਰ
ਕਪੂਰਥਲਾ, 17 ਅਪ੍ਰੈਲ (ਅਮਰਜੀਤ ਸਿੰਘ ਸਡਾਨਾ)-ਬੀਤੇ ਦਿਨੀਂ ਥਾਣਾ ਸਿਟੀ ਦੇ ਬਾਹਰ ਅੱਗ ਨਾਲ ਝੁਲਸਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਨੌਜਵਾਨ ਰਵੀ ਗਿੱਲ ਵਾਸੀ ਕਪੂਰਥਲਾ ਜਿਸ ਦਾ ਕਿ ਅੰਮਿ੍ਤਸਰ ਮੈਡੀਕਲ ਕਾਲਜ ਵਿਖੇ ਇਲਾਜ ਚੱਲ ਰਿਹਾ ਸੀ, ਦੀ ਅੱਜ ਸਵੇਰੇ ਮੌਤ ਹੋ ਗਈ | ਜਿਸ ਦਾ ਕਿ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਪਰਿਵਾਰ ਮੈਂਬਰਾਂ ਵਲੋਂ ਪੁਰਾਣੀ ਦਾਣਾ ਮੰਡੀ ਨੇੜੇ ਸਥਿਤ ਸ਼ਮਸ਼ਾਨਘਾਟ ਵਿਖੇ ਬਾਅਦ ਦੁਪਹਿਰ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਦੂਸਰੇ ਪਾਸੇ ਥਾਣਾ ਸਿਟੀ ਵਿਖੇ ਪਹਿਲਾਂ ਦਰਜ ਹੋਏ ਇਰਾਦਾ ਕਤਲ ਦੇ ਮਾਮਲੇ ਵਿਚ ਰਵੀ ਗਿੱਲ ਦੀ ਮੌਤ ਹੋਣ ਉਪਰੰਤ ਜ਼ੁਰਮ ਵਾਧਾ ਕਰਦੇ ਹੋਏ ਕਤਲ ਦੀ ਧਾਰਾ 302 ਲਗਾ ਦਿੱਤੀ ਗਈ ਹੈ | ਅੰਤਿਮ ਸੰਸਕਾਰ ਮੌਕੇ ਮਿ੍ਤਕ ਦੀ ਪਤਨੀ ਕਾਜਲ, ਉਸ ਦੀ ਸੱਸ ਕੁਲਵਿੰਦਰ ਕੌਰ ਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ ਤੇ ਬਹੁਤ ਹੀ ਗਮਗੀਨ ਮਾਹੌਲ ਵਿਚ ਮਿ੍ਤਕ ਦਾ ਸਸਕਾਰ ਹੋਇਆ | ਸਸਕਾਰ ਦੌਰਾਨ ਡਿਊਟੀ ਮੈਜਿਸਟਰੇਟ ਵਲੋਂ ਨਾਇਬ ਤਹਿਸੀਲਦਾਰ ਇੰਦਰਜੀਤ ਕੌਰ, ਐਸ.ਪੀ. ਹੈੱਡ ਕੁਆਟਰ ਜਸਬੀਰ ਸਿੰਘ, ਡੀ.ਐਸ.ਪੀ. (ਡੀ) ਅੰਮਿ੍ਤ ਸਰੂਪ ਡੋਗਰਾ, ਡੀ.ਐਸ.ਪੀ. ਸਰਵਣ ਸਿੰਘ ਬੱਲ, ਡੀ.ਐਸ.ਪੀ. ਅਮਰੀਕ ਸਿੰਘ ਚਾਹਲ, ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਤੇ ਹੋਰ ਪੁਲਿਸ ਕਰਮਚਾਰੀ ਹਾਜ਼ਰ ਸਨ | ਮਿ੍ਤਕ ਦੇ ਪਰਿਵਾਰਕ ਮੈਂਬਰ ਮੰਗ ਕਰ ਰਹੇ ਸਨ ਕਿ ਇਸ ਕੇਸ ਵਿਚ ਨਾਮਜ਼ਦ ਕੀਤੇ ਗਏ 11 ਦੋਸ਼ੀਆਂ ਨੂੰ ਜਲਦੀ ਗਿ੍ਫ਼ਤਾਰ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ ਤੇ ਪਰਿਵਾਰ ਦੀ ਸਰਕਾਰ ਵਲੋਂ ਆਰਥਿਕ ਮਦਦ ਕਰਵਾਈ ਜਾਵੇ | ਇਸ ਮੌਕੇ ਡੀ.ਐਸ.ਪੀ. ਅੰਮਿ੍ਤਸਰ ਸਰੂਪ ਡੋਗਰਾ ਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਨੇ ਦੱਸਿਆ ਕਿ ਮਾਮਲੇ ਵਿਚ ਨਾਮਜ਼ਦ ਇਕ ਔਰਤ ਮਨਜੀਤ ਕੌਰ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਕਥਿਤ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਪੁਲਿਸ ਟੀਮਾਂ ਵੱਖ-ਵੱਖ ਥਾਵਾਂ 'ਤੇ ਰਵਾਨਾ ਕੀਤੀਆਂ ਗਈਆਂ ਹਨ ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਪਨਾਹ ਦੇਣ ਵਾਲਿਆਂ ਨੂੰ ਵੀ ਪੁਲਿਸ ਜਾਂਚ ਦੇ ਘੇਰੇ ਵਿਚ ਲਿਆਂਦਾ ਜਾਵੇਗਾ | ਅੰਤਿਮ ਸੰਸਕਾਰ ਮੌਕੇ ਸ਼ਮਸ਼ਾਨਘਾਟ ਵਿਖੇ ਪਹੁੰਚੀ ਆਮ ਆਦਮੀ ਪਾਰਟੀ ਦੀ ਹਲਕਾ ਇੰਚਾਰਜ ਮੰਜੂ ਰਾਣਾ ਨੇ ਕਿਹਾ ਕਿ ਪੁਲਿਸ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਲਈ ਆਪਣੀ ਕਾਰਵਾਈ ਤੇਜ਼ ਕਰੇ ਤਾਂ ਜੋ ਪੀੜਤ ਪਰਿਵਾਰ ਨੂੰ ਜਲਦੀ ਇਨਸਾਫ਼ ਮਿਲ ਸਕੇ | ਉਨ੍ਹਾਂ ਪੀੜਤ ਪਰਿਵਾਰ ਨਾਲ ਇਸ ਮੌਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਇੱਥੇ ਜ਼ਿਕਰਯੋਗ ਹੈ ਕਿ ਮਿ੍ਤਕ ਨੌਜਵਾਨ ਦੀ ਪਤਨੀ ਨੇ ਆਪਣੇ ਬਿਆਨ ਵਿਚ ਇਹ ਦੱਸਿਆ ਸੀ ਕਿ ਉਸਦੇ ਪਤੀ ਨੂੰ ਰਣਜੀਤ ਰੇਨੂੰ, ਜਤਿੰਦਰ ਸ਼ੇਰਾ, ਸੁੱਖਾ ਤੇ ਇਨ੍ਹਾਂ ਦੇ ਇਕ ਸਾਥੀ ਨੇ ਥਾਣਾ ਸਿਟੀ ਦੇ ਬਾਹਰ ਅੱਗ ਲਗਾਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ ਜਿਸ ਉਪਰੰਤ ਸਿਟੀ ਪੁਲਿਸ ਨੇ ਇਕ ਕਾਂਗਰਸੀ ਕੌਂਸਲਰ ਸਮੇਤ 11 ਵਿਅਕਤੀਆਂ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਸੀ ਤੇ ਅੱਜ ਉਸ ਦੀ ਮੌਤ ਤੋਂ ਬਾਅਦ ਇਸ ਕੇਸ ਨੂੰ ਕਤਲ ਕੇਸ ਵਿਚ ਤਬਦੀਲ ਕਰ ਦਿੱਤਾ ਗਿਆ |
ਬੇਗੋਵਾਲ, 17 ਅਪ੍ਰੈਲ (ਸੁਖਜਿੰਦਰ ਸਿੰਘ)-ਕਸਬਾ ਬੇਗੋਵਾਲ ਦੇ ਭੁਲੱਥ ਰੋਡ 'ਤੇ ਸੁਖਮਨੀ ਕਾਲੋਨੀ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਕਲੋਨੀ ਵਿਚ ਬਣੇ ਕੁੱਝ ਘਰਾਂ ਵਿਚ ਬਿਜਲੀ ਵਿਭਾਗ ਵਲੋਂ ਮੀਟਰ ਨਾ ਲਗਾਉਣ 'ਤੇ ਕਾਲੋਨੀ ਵਾਸੀਆਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ...
ਫਗਵਾੜਾ, 17 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਇੰਗਲੈਂਡ ਕਬੱਡੀ ਫੈਡਰੇਸ਼ਨ ਯੂ. ਕੇ. ਦੇ ਪ੍ਰਧਾਨ ਐਡਵੋਕੇਟ ਸੁਰਿੰਦਰ ਸਿੰਘ ਮਾਣਕ ਨੇ ਦੱਸਿਆ ਕਿ 2022 ਦਾ ਇੰਗਲੈਂਡ ਕਬੱਡੀ ਸੀਜ਼ਨ ਉਹੀ ਖਿਡਾਰੀ ਖੇਡਣ ਜਾਣਗੇ, ਜਿਹੜੇ ਡੋਪ ਟੈਸਟ ਅੰਤਰਰਾਸ਼ਟਰੀ ਮਿਆਰ ਦੀਆਂ ਹਦਾਇਤਾਂ ...
ਸੁਲਤਾਨਪੁਰ ਲੋਧੀ, 17 ਅਪ੍ਰੈਲ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਪਿੰਡ ਮਸੀਤਾਂ ਦੀ ਇਕ ਲੜਕੀ ਨੂੰ ਵਰਗਲਾ ਕੇ ਲੈ ਜਾਣ 'ਤੇ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ...
ਸਿਟੀ ਥਾਣੇ ਮੂਹਰੇ ਅੱਗ ਕਾਰਨ ਝੁਲਸੇ ਨੌਜਵਾਨ ਦੀ ਹੋਈ ਮੌਤ ਪੁਲਿਸ ਪ੍ਰਸ਼ਾਸਨ 'ਤੇ ਵੀ ਕਈ ਤਰ੍ਹਾਂ ਦੇ ਸਵਾਲ ਖੜੇ ਕਰਦੀ ਹੈ | ਮਿ੍ਤਕ ਰਵੀ ਗਿੱਲ ਆਪਣੀ ਪਤਨੀ ਕਾਜਲ ਨੂੰ ਮਾੜੇ ਕੰਮ ਵੱਲ ਜਾਣ ਤੋਂ ਬਚਾਉਣਾ ਚਾਹੁੰਦਾ ਸੀ ਤੇ ਪਤੀ-ਪਤਨੀ ਆਪਣੀ ਫ਼ਰਿਆਦ ਲੈ ਕੇ ਕਈ ਵਾਰ ...
ਕਾਲਾ ਸੰਘਿਆਂ, 17 ਅਪ੍ਰੈਲ (ਬਲਜੀਤ ਸਿੰਘ ਸੰਘਾ)- ਕਾਮਨ ਵੈਲਥ ਖੇਡਾਂ ਜੋ ਹਰ 4 ਸਾਲ ਬਾਅਦ ਹੁੰਦੀਆਂ ਹਨ ਤੇ ਇਸ ਸਾਲ ਅਗਸਤ ਦੇ ਮਹੀਨੇ ਬਰਮਿੰਘਮ (ਇੰਗਲੈਂਡ) ਵਿਚ ਹੋਣ ਜਾ ਰਹੀਆਂ, ਪਰ ਅੱਜ ਉਸ ਸਮੇਂ ਭਾਰਤੀ ਪਹਿਲਵਾਨਾਂ ਤੇ ਖੇਡ ਪ੍ਰੇਮੀਆਂ ਦੇ ਮਨ ਨੂੰ ਬੜੀ ਠੇਸ ਪਹੁੰਚੀ, ...
ਡਡਵਿੰਡੀ, 17 ਅਪ੍ਰੈਲ (ਦਿਲਬਾਗ ਸਿੰਘ ਝੰਡ)-ਪੰਜਾਬ ਵਿਚਲੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੇ ਘਰੇਲੂ ਬਿਜਲੀ ਦੇ ਹਰ ਮਹੀਨੇ 300 ਯੂਨਿਟ ਮੁਆਫ਼ ਕਰਕੇ ਲੋਕਾਂ ਦੀ ਸਰਕਾਰ ਹੋਣ ਦਾ ਸਬੂਤ ਦਿੱਤਾ ਹੈ ਜੋ ਇੱਕ ਇਤਿਹਾਸਿਕ ਤੇ ਲੋਕਾਂ ...
ਫਗਵਾੜਾ, 17 ਅਪ੍ਰੈਲ (ਅਸ਼ੋਕ ਕੁਮਾਰ ਵਾਲੀਆ)-ਮਾਨਵਤਾ ਦੇ ਮਸੀਹਾ ਭਾਰਤ ਰਤਨ ਡਾ: ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਸ੍ਰੀ ਗੁਰੂ ਰਵਿਦਾਸ ਭਵਨ ਪ੍ਰਬੰਧਕ ਕਮੇਟੀ ਪ੍ਰੀਤ ਨਗਰ ਫਗਵਾੜਾ ਵਲੋਂ ਕੀਤਾ ਗਿਆ | ਉੱਘੇ ਚਿੰਤਕ ਸ੍ਰੀ ...
ਖਲਵਾੜਾ, 17 ਅਪ੍ਰੈਲ (ਪੱਤਰ ਪ੍ਰੇਰਕ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਚਮਕੌਰ ਦੀ ਗੜ੍ਹੀ ਵਿਖੇ ਕਲਗੀ ਤੋੜੇ ਦੀ ਬਖਸ਼ਿਸ਼ ਪ੍ਰਾਪਤ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਡੇਰਾ ਸ੍ਰੀ ਹਰਗੋਬਿੰਦਗੜ ਸਾਹਿਬ ...
ਹੁਸੈਨਪੁਰ, 17 ਅਪ੍ਰੈਲ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਲੋਂ ਪੂਰਨਮਾਸ਼ੀ ਦੇ ਦਿਹਾੜੇ ਸਬੰਧੀ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸ੍ਰੀ ਗੁਰੂ ਰਵਿਦਾਸ ...
ਕਪੂਰਥਲਾ, 17 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਸ਼ਬਦ ਗੁਰੂ ਪ੍ਰਚਾਰ ਸਭਾ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਪਿਛਲੇ ਵਰ੍ਹੇ ਅਕਤੂਬਰ ਮਹੀਨੇ ਵਿਚ ਆਰੰਭ ਕੀਤੇ ਸਮੂਹਿਕ ਸ੍ਰੀ ਸਹਿਜ ਪਾਠਾਂ ਦੇ ਭੋਗ 24 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 9 ਵਜੇ ਸਟੇਟ ਗੁਰਦੁਆਰਾ ਸਾਹਿਬ ...
ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਕਣਕ ਦੀ ਮੰਡੀਆਂ 'ਚ ਹੋ ਰਹੀ ਨਾਲੋਂ ਨਾਲ ਖ਼ਰੀਦ , ਲਿਫ਼ਟਿੰਗ ਤੇ ਭੁਗਤਾਨ ਤੋਂ ਇਲਾਕੇ ਦੇ ਕਿਸਾਨ ...
ਬੇਗੋਵਾਲ, 17 ਅਪ੍ਰੈਲ (ਸੁਖਜਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਜੋ ਵਾਅਦੇ ਪੰਜਾਬ ਵਾਸੀਆਂ ਨਾਲ ਚੋਣਾਂ ਤੋ ਪਹਿਲਾਂ ਕੀਤੇ ਸਨ, ਉਹ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਚੋਣਾਂ ਵਿਚ ਲੋਕਾਂ ਨਾਲ ਵਾਅਦੇ ਦੇ ਰੂਪ ਵਿਚ ਦਿੱਤੀਆਂ ਗਰੰਟੀਆਂ ਨੂੰ ਇੱਕ ਇੱਕ ਕਰਕੇ ਪੂਰਾ ...
ਸੁਲਤਾਨਪੁਰ ਲੋਧੀ, 17 ਅਪ੍ਰੈਲ (ਨਰੇਸ਼ ਹੈਪੀ, ਥਿੰਦ)-ਸਵ: ਮਾਸਟਰ ਮੁਖਤਾਰ ਸਿੰਘ ਸੇਵਾਮੁਕਤ ਬੀ.ਪੀ.ਈ.ਓ., ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਦੀ ਆਤਮਿਕ ਸ਼ਾਂਤੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਹਰਨਾਮਪੁਰ ਵਿਖੇ ...
ਕਪੂਰਥਲਾ, 17 ਅਪ੍ਰੈਲ (ਸਡਾਨਾ)-ਦਬੁਰਜੀ ਚਰਚ ਵਿਖੇ ਈਸਟਰ ਦਾ ਤਿਉਹਾਰ ਨਾਲ ਮਨਾਇਆ ਗਿਆ | ਇਸ ਮੌਕੇ ਪਾਸਟਰ ਸ਼ਿਵਮੋਨ ਨਈਅਰ ਤੇ ਪਾਸਟਰ ਮੋਨਿਕਾ ਨੇ ਆਏ ਹੋਏ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ ਤੇ ਉਨ੍ਹਾਂ ਨੂੰ ਪ੍ਰਭੂ ਯਿਸੂ ਮਸੀਹ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਣ ਲਈ ...
ਕਪੂਰਥਲਾ, 17 ਅਪ੍ਰੈਲ (ਅਮਰਜੀਤ ਕੋਮਲ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਹੁਣ ਤੱਕ 110172 ਮੀਟਰਿਕ ਟਨ ਕਣਕ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ ਖ਼ਰੀਦੀ ਗਈ ਹੈ ਤੇ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ 111.26 ਕਰੋੜ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਗੱਲ ਵਿਸ਼ੇਸ਼ ਸਾਰੰਗਲ ...
ਸੁਲਤਾਨਪੁਰ ਲੋਧੀ, 17 ਅਪ੍ਰੈਲ (ਥਿੰਦ, ਹੈਪੀ)-ਸੀਵਰੇਜ ਦੇ ਓਵਰਫ਼ਲੋ ਬਦਬੂਦਾਰ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਅੱਜ ਪੁੱਡਾ ਵਿਭਾਗ ਦੇ ਅਧਿਕਾਰੀਆਂ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀ ...
ਕਪੂਰਥਲਾ, 17 ਅਪ੍ਰੈਲ (ਸਡਾਨਾ)-ਸ਼ੇਖੂਪੁਰ ਨਿਵਾਸੀਆਂ ਵਲੋਂ ਸ਼ੇਖੂਪੁਰ ਵਿਚ ਚੱਲਦੇ ਦੋ ਸ਼ੈਲਰਾਂ ਨੂੰ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਸਵੇਰੇ ਕਪੂਰਥਲਾ ਸੁਲਤਾਨਪੁਰ ਲੋਧੀ ਸੜਕ 'ਤੇ ਚੱਕਾ ਜਾਮ ਕਰਕੇ ਰੋਸ ਵਿਖਾਵਾ ਕੀਤਾ ਅਤੇ ਹਵਾ ਪ੍ਰਦੂਸ਼ਣ ਫੈਲਾਅ ਰਹੇ, ...
ਕਪੂਰਥਲਾ, 17 ਅਪ੍ਰੈਲ (ਅਮਰਜੀਤ ਕੋਮਲ)-ਮਸੀਹੀ ਭਾਈਚਾਰੇ ਵਲੋਂ ਈਸਟਰ ਦਾ ਤਿਉਹਾਰ ਵੱਖ-ਵੱਖ ਥਾਵਾਂ 'ਤੇ ਸ਼ਰਧਾ ਨਾਲ ਮਨਾਇਆ ਗਿਆ ਤੇ ਇਸ ਸਬੰਧ ਵਿਚ ਦੀ ਓਪਨ ਡੋਰ ਚਰਚ ਖੋਜੇਵਾਲ ਵਿਖੇ ਇਕ ਸਮਾਗਮ ਹੋਇਆ | ਜਿਸ ਵਿਚ ਚਰਚ ਦੇ ਮੁੱਖ ਪਾਸਟਰ ਹਰਪ੍ਰੀਤ ਦਿਓਲ ਨੇ ਈਸਟਰ ਬਾਰੇ ...
ਫਗਵਾੜਾ, 17 ਅਪੈ੍ਰਲ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਪਲਾਹੀ ਰੋਡ 'ਤੇ ਸਥਿਤ ਸਿਵਲ ਵੈਟਰਨਰੀ ਹਸਪਤਾਲ ਦੀ ਬਿਲਡਿੰਗ ਲਾਗਿਉਂ ਇਕ ਵਿਅਕਤੀ ਦੀ ਲਾਸ਼ ਭੇਦ ਭਰੇ ਹਾਲਾਤ 'ਚ ਮਿਲੀ ਹੈ | ਐਸ.ਐਚ.ਓ ਸਿਟੀ ਮੌਕੇ 'ਤੇ ਪੁਲਿਸ ਪਾਰਟੀ ਨਾਲ ਪੁੱਜ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ...
• ਮਨਜੀਤ ਸਿੰਘ ਰਤਨ ਭੁਲੱਥ, 17 ਅਪ੍ਰੈਲ-ਕਸਬਾ ਭੁਲੱਥ ਦੇ ਅੱਡਾ ਭੋਗਪੁਰ ਤੋਂ ਕਮਰਾਏ ਦੀ ਤਰਸਯੋਗ ਹਾਲਤ ਤੋਂ ਰਾਹਗੀਰ ਤੇ ਦੁਕਾਨਦਾਰ ਡਾਹਢੇ ਪ੍ਰੇਸ਼ਾਨ ਹਨ | ਇਸ ਸਬੰਧੀ ਗੱਲਬਾਤ ਕਰਦੇ ਹੋਏ ਦੁਕਾਨਦਾਰਾਂ ਤੇ ਸੜਕ ਕਿਨਾਰੇ ਰਹਿੰਦੇ ਵਸਨੀਕਾਂ ਨੇ ਦੱਸਿਆ ਕਿ ਇਸ ਸੜਕ ...
ਸੁਲਤਾਨਪੁਰ ਲੋਧੀ/ਤਲਵੰਡੀ ਚੌਧਰੀਆਂ, 17 ਅਪ੍ਰੈਲ (ਥਿੰਦ, ਭੋਲਾ, ਹੈਪੀ)-ਸੇਵਾ ਦੇ ਪੁੰਜ ਸੰਤ ਬਾਬਾ ਗੁਰਚਰਨ ਸਿੰਘ ਜੀ ਮੁੱਖ ਸੇਵਾਦਾਰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਜੋ ਬੀਤੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਸੰਸਾਰੀ ...
ਫਗਵਾੜਾ, 17 ਅਪੈ੍ਰਲ (ਹਰਜੋਤ ਸਿੰਘ ਚਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਦੇਣ ਦਾ ਵਾਅਦਾ ਪੂਰਾ ਕਰਨ ਦਾ ਨਿੱਘਾ ਸੁਆਗਤ ਕੀਤਾ ਹੈ | ...
ਕਪੂਰਥਲਾ, 17 ਅਪ੍ਰੈਲ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਪਾਰਟੀ ਨੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ ਤੇ ਇਸ ਸਬੰਧੀ ਥਾਣਾ ਸਦਰ ਵਿਖੇ ਦੋ ਵਿਅਕਤੀਆਂ ਵਿਰੁੱਧ ਆਬਕਾਰੀ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ | ਪ੍ਰਾਪਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX