ਤਾਜਾ ਖ਼ਬਰਾਂ


ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  37 minutes ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  41 minutes ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  45 minutes ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  49 minutes ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 2 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 2 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 2 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 1 hour ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 2 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 2 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 2 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 3 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 3 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 3 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 3 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 4 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 4 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 4 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  about 4 hours ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਦਿੱਲੀ 'ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੋਈ 174 - ਦਿੱਲੀ ਨਗਰ ਨਿਗਮ
. . .  about 4 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਅਗਸਤ ਮਹੀਨੇ 'ਚ ਦਿੱਲੀ 'ਚ ਡੇਂਗੂ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 174 ਹੋ ਗਈ ਹੈ। ਇਸੇ ਤਰਾਂ ਇਸ ਸਾਲ ਦਿੱਲੀ 'ਚ...
ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਬੋਲੇ ਮਲਿਕ ਅਰਜੁਨ ਖੜਗੇ
. . .  about 5 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ 'ਤੇ ਰਾਜ ਸਭਾ 'ਚ ਬੋਲਦਿਆਂ ਵਿਰੋਧੀ ਧਿਰ ਦੇ ਨੇਤਾ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਅਸੀਂ ਵੱਖ-ਵੱਖ ਵਿਚਾਰਧਾਰਾ ਦੇ ਲੋਕ ਹੋ ਸਕਦੇ ਹਾਂ। ਮੈਨੂੰ ਤੁਹਾਡੇ ਨਾਲ ਕੁਝ...
ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ - ਮਨੋਜ ਕੁਮਾਰ ਝਾਅ (ਆਰ.ਜੇ.ਡੀ. ਸੰਸਦ ਮੈਂਬਰ)
. . .  about 5 hours ago
ਨਵੀਂ ਦਿੱਲੀ, 8 ਅਗਸਤ - ਰਾਸ਼ਟਰੀ ਜਨਤਾ ਦਲ (ਆਰ.ਜੇ.ਡੀ.) ਦੇ ਸੰਸਦ ਮੈਂਬਰ ਮਨੋਜ ਕੁਮਾਰ ਝਾਅ ਨੇ ਕਿਹਾ ਕਿ ਅਸੀਂ ਬਿਹਾਰ ਵਿਚ ਸਭ ਤੋਂ ਵੱਡੀ ਪਾਰਟੀ ਹਾਂ ਤੇ ਅਸੀ ਬਿਹਾਰ 'ਚ ਅਸਥਿਰਤਾ ਨਹੀਂ ਦੇਖ ਸਕਦੇ। ਬਿਹਾਰ ਫ਼ੈਸਲਾ ਕਰੇਗਾ ਕਿ ਇਸ ਲਈ ਸਭ ਤੋਂ ਵਧੀਆ...
ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਅਣਮਿਥੇ ਸਮੇਂ ਲਈ ਰੋਸ ਧਰਨਾ
. . .  about 5 hours ago
ਅਮਲੋਹ, 8 ਅਗਸਤ - (ਕੇਵਲ ਸਿੰਘ) - ਅੱਜ ਕਾਲੋਨਾਈਜ਼ਰਾਂ, ਪ੍ਰਾਪਰਟੀ ਡੀਲਰਾ, ਵਸੀਕਾ ਨਵੀਸਾਂ ਅਤੇ ਅਸ਼ਟਾਮ ਫਰੋਸ਼ਾਂ ਵਲੋਂ ਤਹਿਸੀਲ ਅਮਲੋਹ ਅੱਗੇ ਆਪਣੀਆਂ ਮੰਗਾਂ ਸੰਬੰਧੀ ਅਣਮਿਥੇ ਸਮੇਂ ਲਈ ਰੋਸ ਧਰਨੇ ਦੀ ਸ਼ੁਰੂਆਤ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਪਹਿਲਾ ਸਫ਼ਾ

ਮੁਹਾਲੀ ਧਮਾਕੇ ਲਈ ਵਰਤਿਆ ਰਾਕਟ ਲਾਂਚਰ ਬਰਾਮਦ ਐਨ.ਆਈ.ਏ. ਸਮੇਤ ਵੱਖ-ਵੱਖ ਟੀਮਾਂ ਵਲੋਂ ਜਾਂਚ ਸ਼ੁਰੂ

• ਕਈ ਸ਼ੱਕੀ ਹਿਰਾਸਤ 'ਚ • ਸਵਿਫਟ ਕਾਰ 'ਚ ਸਵਾਰ 2 ਨੌਜਵਾਨਾਂ ਨੂੰ ਇਮਾਰਤ ਕੋਲੋਂ ਜਾਂਦੇ ਦੇਖਿਆ
ਜਸਬੀਰ ਸਿੰਘ ਜੱਸੀ

ਐੱਸ. ਏ. ਐੱਸ. ਨਗਰ, 10 ਮਈ -ਦੇਰ ਰਾਤ ਮੁਹਾਲੀ ਵਿਚਲੇ ਸਟੇਟ ਪੁਲਿਸ ਇੰਟੈਲੀਜੈਂਸ ਦਫ਼ਤਰ 'ਚ ਧਮਾਕਾ ਕਰਨ ਲਈ ਵਰਤਿਆ ਗਿਆ ਰਾਕੇਟ ਲਾਂਚਰ ਪੁਲਿਸ ਨੇ ਬਰਾਮਦ ਕਰ ਲਿਆ ਹੈ ਤੇ ਇਸ ਮਾਮਲੇ 'ਚ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ | ਸੂਤਰਾਂ ਅਨੁਸਾਰ ਪੁਲਿਸ ਨੇ ਅੰਬਾਲਾ ਤੋਂ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ ਹੈ, ਪਰ ਇਸ ਸੰਬੰਧੀ ਪੁਲਿਸ ਦੇ ਕਿਸੇ ਵੀ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ | ਉਧਰ ਮਾਮਲੇ 'ਚ ਅੱਜ ਸਾਰਾ ਦਿਨ ਪੰਜਾਬ ਤੇ ਕੇਂਦਰ ਦੀਆਂ ਵੱਖ-ਵੱਖ ਜਾਂਚ ਏਜੰਸੀਆਂ ਵਲੋਂ ਜਿਥੇ ਮਾਮਲੇ ਦੀ ਜਾਂਚ ਕੀਤੀ ਗਈ ਉਥੇ ਹੀ ਫ਼ੌਜ ਦੀ ਇਕ ਟੁਕੜੀ ਵਲੋਂ ਵੀ ਮੌਕੇ 'ਤੇ ਜਾ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ | ਉਧਰ ਥਾਣਾ ਸੋਹਾਣਾ ਵਿਖੇ ਪੁਲਿਸ ਨੇ ਇਸ ਸੰਬੰਧ 'ਚ ਸਬ-ਇੰਸਪੈਕਟਰ ਬਲਕਾਰ ਸਿੰਘ ਇੰਚਾਰਜ ਇੰਟੈਲੀਜੈਂਸ ਭਵਨ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਸੂਤਰਾਂ ਅਨੁਸਾਰ ਇਸ ਹਮਲੇ ਲਈ ਜਿਸ ਰਾਕੇਟ ਲਾਂਚਰ ਦਾ ਇਸਤੇਮਾਲ ਕੀਤਾ ਗਿਆ ਹੈ, ਉਹ ਰੂਸ ਦਾ ਬਣਿਆ ਹੋਇਆ ਦੱਸਿਆ ਜਾ ਰਿਹਾ ਹੈ ਤੇ ਇਸ ਦੀ ਵਰਤੋਂ ਪਾਕਿਸਤਾਨ 'ਚ ਹੁੰਦੀ ਦੱਸੀ ਜਾ ਰਹੀ ਹੈ | ਸੂਤਰਾਂ ਮੁਤਾਬਿਕ ਜਦੋਂ ਸ਼ਾਮ 7.45 ਵਜੇ ਇਹ ਧਮਾਕਾ ਹੋਇਆ ਤਾਂ ਇੰਟੈਲੀਜੈਂਸ ਦੀ ਬਿਲਡਿੰਗ 'ਚ ਇਕ ਪੁਲਿਸ ਕਰਮਚਾਰੀ ਗੇਟ 'ਤੇ ਪਿੱਜ਼ੇ ਦੀ ਡਲਿਵਰੀ ਲੈਣ ਲਈ ਆਇਆ ਸੀ ਤੇ ਉਸ ਨੇ ਧਮਾਕੇ ਦੀ ਆਵਾਜ਼ ਸੁਣ ਕੇ ਬਿਲਡਿੰਗ ਦੇ ਸਕਿਉਰਿਟੀ ਇੰਚਾਰਜ ਨੂੰ ਜਾਣਕਾਰੀ ਦਿੱਤੀ ਤੇ ਉਸ ਨੇ ਸ਼ੁਰੂਆਤ 'ਚ ਸਮਝਿਆ ਕਿ ਸ਼ਾਇਦ ਕੋਈ ਏ.ਸੀ. ਫਟ ਗਿਆ ਹੈ | ਸਕਿਓਰਿਟੀ ਇੰਚਾਰਜ ਵਲੋਂ ਜਦੋਂ ਜਾਂਚ ਕੀਤੀ ਗਈ ਤਾਂ ਉਹ ਉਕਤ ਰਾਕੇਟ ਲਾਂਚਰ ਨੂੰ ਦੇਖ ਕੇ ਹੈਰਾਨ ਰਹਿ ਗਿਆ ਤੇ ਉਸ ਨੇ ਤੁਰੰਤ ਉੱਚ-ਅਧਿਕਾਰੀਆਂ ਨੂੰ ਇਸ ਦੀ ਜਾਣਕਾਰੀ ਦਿੱਤੀ | ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਜਿਹੜਾ ਪੁਲਿਸ ਕਰਮਚਾਰੀ ਪਿੱਜੇ ਦੀ ਡਲਿਵਰੀ ਲੈਣ ਲਈ ਗੇਟ ਕੋਲ ਆਇਆ ਸੀ, ਉਸ ਨੇ ਇਕ ਸਵਿਫਟ ਡਿਜ਼ਾਇਰ ਗੱਡੀ ਉਥੋਂ ਜਾਂਦੀ ਦੇਖੀ ਸੀ, ਜਿਸ 'ਚ 2 ਨੌਜਵਾਨ ਸਵਾਰ ਸਨ | ਸੂਤਰ ਇਹ ਵੀ ਦੱਸ ਰਹੇ ਹਨ ਕਿ ਉਕਤ ਸਵਿਫਟ ਕਾਰ ਏਅਰਪੋਰਟ ਰੋਡ ਤੋਂ ਡੇਰਾਬੱਸੀ ਨੂੰ ਹੁੰਦੀ ਹੋਈ ਅੰਬਾਲਾ ਵੱਲ ਗਈ ਦੱਸੀ ਜਾ ਰਹੀ ਹੈ | ਉਧਰ ਪੁਲਿਸ ਅਧਿਕਾਰੀਆਂ ਨੇ ਉਸ ਜਗ੍ਹਾ ਦੀ ਵੀ ਸ਼ਨਾਖਤ ਕਰ ਲਈ ਹੈ, ਜਿਥੋਂ ਉਕਤ ਰਾਕੇਟ ਲਾਂਚਰ ਨੂੰ ਚਲਾਇਆ ਗਿਆ ਸੀ | ਪੁਲਿਸ ਤੋਂ ਇਲਾਵਾ ਕੌਮੀ ਜਾਂਚ ਏਜੰਸੀ (ਐਨ. ਆਈ. ਏ.), ਫ਼ੌਜ ਦੇ ਬੰਬ ਵਿਰੋਧੀ ਦਸਤੇ ਤੇ ਹੋਰ ਏਜੰਸੀਆ ਵਲੋਂ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ ਗਿਆ ਤੇ ਫੋਰੈਂਸਿਕ ਟੀਮ ਵਲੋਂ ਵੀ ਘਟਨਾ ਸਥਾਨ ਦੇ ਆਸ-ਪਾਸ ਤੋਂ ਸੈਂਪਲ ਇਕੱਤਰ ਕੀਤੇ ਗਏ | ਮਾਮਲੇ ਸੰਬੰਧੀ ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਕਿਹਾ ਕਿ ਇਸ ਹਮਲੇ ਨਾਲ ਜ਼ਿਆਦਾ ਨੁਕਸਾਨ ਨਹੀਂ ਹੋਇਆ | ਉਨ੍ਹਾਂ ਯਕੀਨੀ ਤੌਰ 'ਤੇ ਕਿਹਾ ਕਿ ਇਹ ਹਮਲਾ ਥੋੜ੍ਹੀ ਦੂਰੀ ਤੋਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਵਿਸਫੋਟਕ ਸਮੱਗਰੀ ਨੂੰ ਟੀ.ਐਨ.ਟੀ. ਕਹਿੰਦੇ ਹਨ ਤੇ ਉਨ੍ਹਾਂ ਨੂੰ ਇਸ ਹਮਲੇ ਸੰਬੰਧੀ ਲੀਡ ਮਿਲ ਗਈ ਹੈ ਤੇ ਪੁਲਿਸ ਉਸ ਲੀਡ 'ਤੇ ਆਪਣਾ ਕੰਮ ਕਰ ਰਹੀ ਹੈ | ਪੁਲਿਸ ਨੇ ਇਸ ਮਾਮਲੇ 'ਚ ਫ਼ਿਲਹਾਲ ਕਿਸੇ ਦੀ ਵੀ ਗਿ੍ਫ਼ਤਾਰੀ ਨਹੀਂ ਪਾਈ | ਇਸ ਹਮਲੇ ਤੋਂ ਬਾਅਦ ਪੂਰੇ ਪੰਜਾਬ ਨੂੰ ਹਾਈ ਅਲਰਟ 'ਤੇ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਮੁਹਾਲੀ ਤੇ ਚੰਡੀਗੜ੍ਹ ਨਾਲ ਲਗਦੀ ਸਰਹੱਦ 'ਤੇ ਸਖ਼ਤੀ ਵਧਾ ਦਿੱਤੀ ਗਈ ਹੈ | ਇਸ ਮੌਕੇ ਡੀ.ਆਈ.ਜੀ. ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਤੇ ਜ਼ਿਲ੍ਹਾ ਪੁਲਿਸ ਮੁਖੀ ਵਿਵੇਕ ਸ਼ੀਲ ਸੋਨੀ ਵੀ ਹਾਜ਼ਰ ਸਨ |
ਪੁਲਿਸ ਨੇ ਸੀ.ਸੀ.ਟੀ.ਵੀ. ਕੈਮਰੇ ਤੇ ਮੋਬਾਈਲ ਫ਼ੋਨ ਦੇ ਡੰਪ ਚੁੱਕੇ
ਪੁਲਿਸ ਵਲੋਂ ਇਸ ਮਾਮਲੇ 'ਚ ਇੰਟੈਲੀਜੈਂਸ ਦੀ ਬਿਲਡਿੰਗ ਸਮੇਤ ਹੋਰ ਥਾਵਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੇਰ ਰਾਤ ਤੋਂ ਹੀ ਖੰਗਾਲਣੀ ਸ਼ੁਰੂ ਕਰ ਦਿੱਤੀ ਗਈ ਸੀ | ਇਸ ਤੋਂ ਇਲਾਵਾ ਪੁਲਿਸ ਵਲੋਂ ਉਕਤ ਥਾਂ ਤੋਂ ਮੋਬਾਈਲ ਫ਼ੋਨਾਂ ਦੇ ਡਾਟਾ ਡੰਪ ਵੀ ਚੁੱਕੇ ਗਏ ਹਨ ਤੇ ਇੰਟੈਲੀਜੈਂਸ ਦੀ ਇਸ ਬਿਲਡਿੰਗ ਨੂੰ ਜਾਂਦੀ ਸੜਕ ਨੂੰ ਦੋਵੇਂ ਪਾਸੇ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ | ਪੁਲਿਸ ਵਲੋਂ ਫ਼ਿਲਹਾਲ ਇਸ ਖੇਤਰ ਅੰਦਰ ਸਿਰਫ ਉਸ ਬਿਲਡਿੰਗ ਦੇ ਆਸ-ਪਾਸ ਰਹਿੰਦੇ ਲੋਕਾਂ ਨੂੰ ਹੀ ਜਾਣ ਦਿੱਤਾ ਜਾ ਰਿਹਾ ਹੈ | ਮੀਡੀਆ ਨੂੰ ਵੀ ਅੱਜ 12 ਵਜੇ ਉਕਤ ਬਿਲਡਿੰਗ ਕੋਲ ਜਾਣ ਦਿੱਤਾ ਗਿਆ | ਪੁਲਿਸ ਦੀਆਂ ਕਮਾਂਡੋ ਟੀਮਾਂ ਵੀ ਉਕਤ ਬਿਲਡਿੰਗ ਦੇ ਆਸ-ਪਾਸ ਤਾਇਨਾਤ ਕਰ ਦਿੱਤੀਆਂ ਗਈਆਂ ਹਨ |
ਪੁਲਿਸ ਦੀ ਇਕ ਟੀਮ ਹਰਿਆਣਾ ਗਈ
ਸੂਤਰਾਂ ਅਨੁਸਾਰ ਪੁਲਿਸ ਦੀ ਇਕ ਟੀਮ ਨੂੰ ਹਰਿਆਣਾ ਵੱਲ ਰਾਤ ਸਮੇਂ ਹੀ ਕੂਚ ਕਰਵਾ ਦਿੱਤਾ ਗਿਆ ਸੀ | ਸੂਤਰਾਂ ਮੁਤਾਬਿਕ ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ ਸੀ ਕਿ ਉਕਤ ਹਮਲਾਵਰ ਡੇਰਾਬੱਸੀ ਤੋਂ ਹਰਿਆਣਾ ਵੱਲ ਨੂੰ ਭੱਜੇ ਹਨ ਤੇ ਉਨ੍ਹਾਂ ਦੀ ਹਰਕਤ ਕਿਸੇ ਕੈਮਰੇ 'ਚ ਕੈਦ ਹੋ ਗਈ ਹੈ | ਪੁਲਿਸ ਸੂਤਰਾਂ ਮੁਤਾਬਿਕ ਇਸ ਮਾਮਲੇ 'ਚ ਕਰੀਬ ਇਕ ਦਰਜਨ ਵਿਅਕਤੀਆਂ ਕੋਲੋਂ ਪੁੱਛਗਿੱਛ ਕਰਨ ਲਈ ਉਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ | ਹਮਲਾ ਸਮੇਂ ਉਕਤ ਬਿਲਡਿੰਗ 'ਚ 100 ਦੇ ਕਰੀਬ ਕਰਮਚਾਰੀ ਮੌਜੂਦ ਦੱਸੇ ਜਾ ਰਹੇ ਹਨ |
ਦੂਜੇ ਧਮਾਕੇ ਦੀ ਝੂਠੀ ਖ਼ਬਰ ਨੇ ਪੁਲਿਸ ਨੂੰ ਪਾਈਆਂ ਭਾਜੜਾਂ
ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਦੂਜੇ ਧਮਾਕੇ ਦੀ ਖ਼ਬਰ, ਜੋ ਕਿ ਕੁਝ ਰਾਸ਼ਟਰੀ ਪੱਧਰ ਦੇ ਨਿਊਜ਼ ਚੈਨਲਾਂ ਦੁਆਰਾ ਪ੍ਰਸਾਰਿਤ ਕੀਤੀ ਗਈ ਹੈ, ਬੇਬੁਨਿਆਦ ਤੇ ਝੂਠੀ ਹੈ | ਅਜਿਹੇ ਸੰਵੇਦਨਸ਼ੀਲ ਮੁੱਦਿਆਂ 'ਤੇ ਅਨੈਤਿਕ ਪੱਤਰਕਾਰੀ ਸਮਾਜ 'ਚ ਅਸ਼ਾਂਤੀ ਦਾ ਮਾਹੌਲ ਪੈਦਾ ਕਰਦੀ ਹੈ | ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਿਵੇਕ ਸ਼ੀਲ ਸੋਨੀ ਨੇ ਸਪੱਸ਼ਟ ਕੀਤਾ ਕਿ ਮੁਹਾਲੀ ਇੰਟੈਲੀਜੈਂਸ ਦਫ਼ਤਰ ਦੇ ਬਾਹਰ ਅਜਿਹਾ ਕੋਈ ਹੋਰ ਧਮਾਕਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਬੀਤੀ ਰਾਤ ਹੋਏ ਧਮਾਕੇ ਦੀ ਉੱਚ-ਪੱਧਰੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ |

ਪੰਜਾਬ 'ਚ ਪਹਿਲੀ ਵਾਰ ਇਸਤੇਮਾਲ ਕੀਤਾ ਗਿਆ ਘਾਤਕ ਆਰ.ਪੀ.ਜੀ.

ਚੰਡੀਗੜ੍ਹ, 10 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁਹਾਲੀ ਸਥਿਤ ਹੈੱਡਕੁਆਟਰ 'ਤੇ ਹਮਲੇ ਨੇ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਦੇ ਨਾਲ-ਨਾਲ ਕੌਮੀ ਖ਼ੁਫ਼ੀਆ ਏਜੰਸੀਆਂ ਦੀ ਚਿੰਤਾ ਵੀ ਵਧਾ ਦਿੱਤੀ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਖ਼ੁਫ਼ੀਆ ਏਜੰਸੀਆਂ ਦੇ ਸਾਹਮਣੇ ਇਹ ਗੱਲ ਆਈ ਹੈ ਕਿ ਪੰਜਾਬ 'ਚ ਪਹਿਲੀ ਵਾਰ ਹਮਲਾਵਰਾਂ ਵਲੋਂ ਆਰ.ਪੀ.ਜੀ. (ਰਾਕੇਟ ਪ੍ਰੋਪੈਲਡ ਗ੍ਰਨੇਡ, ਰਾਕੇਟ ਦੇ ਜ਼ਰੀਏ ਦਾਗਿਆ ਜਾਣ ਵਾਲਾ ਗ੍ਰਨੇਡ) ਦਾ ਇਸਤੇਮਾਲ ਕੀਤਾ ਗਿਆ ਹੈ | ਮੁਹਾਲੀ 'ਚ ਬਰਾਮਦ ਹੋਏ ਹਥਿਆਰ ਦੀ ਪੂਰੀ ਜਾਣਕਾਰੀ ਲਈ ਫੋਰੈਂਸਿਕ ਵਿਸ਼ਲੇਸ਼ਣ ਕੀਤਾ ਜਾ ਰਿਹਾ ਹੈ ਪਰ ਪਹਿਲੀ ਨਜ਼ਰੇ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਹਥਿਆਰ ਬਖ਼ਤਰਬੰਦ ਵਾਹਨ ਅਤੇ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਾ ਸਕਦਾ ਹੈ | ਸੂਤਰ ਦੱਸਦੇ ਹਨ ਕਿ ਇਸ ਹਥਿਆਰ ਦੀ ਵਰਤੋਂ ਜੰਮੂ ਕਸ਼ਮੀਰ 'ਚ ਹਮਲਿਆਂ ਦੌਰਾਨ ਜ਼ਰੂਰ ਹੁੰਦੀ ਰਹੀ ਹੈ | ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਵਲੋਂ ਮਾਰੇ ਗਏ ਅੱਤਵਾਦੀਆਂ ਵਲੋਂ ਆਰ. ਪੀ. ਜੀ. ਦੇ ਇਸਤੇਮਾਲ ਦੇ ਸਬੂਤ ਸਾਹਮਣੇ ਆਏ ਸਨ | ਉਧਰ ਉੱਚ ਪੱਧਰੀ ਸੂਤਰਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਹੁਣ ਤੱਕ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਹੀ ਉਨ੍ਹਾਂ ਨੂੰ ਆਮ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ ਪਰ ਤਾਜ਼ਾ ਹਾਲਾਤ ਨੂੰ ਦੇਖਦੇ ਹੋਏ ਉਨ੍ਹਾਂ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ | ਸੂਤਰਾਂ ਅਨੁਸਾਰ ਹੁਣ ਮੁੱਖ ਮੰਤਰੀ ਦੀ ਸੁਰੱਖਿਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਮਿਲਣ ਵਾਲਿਆਂ 'ਤੇ ਵੀ ਪੂਰੀ ਨਜ਼ਰ ਰੱਖੀ ਜਾਵੇਗੀ |

ਮਾਹੌਲ ਖ਼ਰਾਬ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਮੁੱਖ ਮੰਤਰੀ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁਹਾਲੀ ਸਥਿਤ ਹੈੱਡਕੁਆਰਟਰ ਵਿਖੇ ਬੀਤੀ ਰਾਤ ਹੋਏ ਧਮਾਕੇ ਦਾ ਤੁਰੰਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਸ ਘਟਨਾ ਦੀ ਤਹਿ ਤੱਕ ਪਹੁੰਚ ਕੀਤੀ ਜਾ ਸਕੇ | ਅੱਜ ਸਵੇਰੇ ਆਪਣੇ ਸਰਕਾਰੀ ਨਿਵਾਸ ਸਥਾਨ 'ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਇਜਾਜ਼ਤ
ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕੁਝ ਦੁਸ਼ਮਣ ਤਾਕਤਾਂ ਸੂਬੇ ਭਰ 'ਚ ਗੜਬੜੀ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹਨ, ਜੋ ਆਪਣੇ ਨਾਪਾਕ ਮਨਸੂਬਿਆਂ 'ਚ ਕਦੇ ਕਾਮਯਾਬ ਨਹੀਂ ਹੋ ਸਕਣਗੀਆਂ | ਇਸ ਦੌਰਾਨ ਡੀ.ਜੀ.ਪੀ. ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਗਿਆ ਹੈ ਤਾਂ ਜੋ ਪੁਲਿਸ ਇਸ ਅਣਸੁਖਾਵੀਂ ਘਟਨਾ ਦੀਆਂ ਜੜ੍ਹਾਂ ਤੱਕ ਪਹੁੰਚ ਸਕੇ | ਇਸ 'ਤੇ ਭਰੋਸਾ ਜਤਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਜਲਦ ਹੀ ਕਾਨੂੰਨ ਦੇ ਸ਼ਿਕੰਜੇ 'ਚ ਲਿਆਂਦਾ ਜਾਵੇਗਾ ਤੇ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਹੋਰ ਅਜਿਹੇ ਸਮਾਜ ਵਿਰੋਧੀ ਅਨਸਰ ਭਵਿੱਖ 'ਚ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਨੂੰ ਅੰਜਾਮ ਨਾ ਦੇਣ | ਮੀਟਿੰਗ 'ਚ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ, ਡੀ.ਜੀ.ਪੀ. ਵੀ.ਕੇ. ਭਾਵਰਾ, ਏ.ਡੀ.ਜੀ.ਪੀ. ਅੰਦਰੂਨੀ ਸੁਰੱਖਿਆ ਆਰ.ਐਨ. ਢੋਕੇ ਤੇ ਏ.ਡੀ.ਜੀ.ਪੀ. ਇੰਟੈਲੀਜੈਂਸ ਐਸ.ਐਸ. ਸ੍ਰੀਵਾਸਤਵਾ ਸ਼ਾਮਿਲ ਸਨ |

ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ

ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ ਦਿੰਦਿਆਂ, ਉਨ੍ਹਾਂ ਵਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ | ਜਸਟਿਸ ਡੀ. ਵਾਈ. ਚੰਦਰਚੂੜ ਤੇ ਸੂਰਯਾਕਾਂਤ ਦੇ ਬੈਂਚ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕਰਨ ਨੂੰ ਕਿਹਾ ਹੈ | ਮਜੀਠੀਆ ਵਲੋਂ ਦਾਇਰ ਪਟੀਸ਼ਨ 'ਚ ਪੰਜਾਬ ਪੁਲਿਸ ਵਲੋਂ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸ ਐਕਟ 1985 ਤਹਿਤ ਆਪਣੇ ਖ਼ਿਲਾਫ਼ ਦਰਜ ਮਾਮਲਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ | ਸੁਪਰੀਮ ਕੋਰਟ ਨੇ ਕਿਹਾ ਕਿ ਇਸ ਨੂੰ ਹਾਈਕੋਰਟ ਦੇ ਡਵੀਜਨਲ ਬੈਂਚ ਅੱਗੇ ਰੱਖਿਆ ਜਾਵੇ | ਮਜੀਠੀਆ ਨੇ ਅਗਾਊਾ ਜ਼ਮਾਨਤ ਲਈ ਪਹਿਲਾਂ ਮੁਹਾਲੀ ਕੋਰਟ ਫਿਰ ਹਾਈਕੋਰਟ ਅਤੇ ਹੁਣ ਸੁਪਰੀਮ ਕੋਰਟ 'ਚ ਗੁਹਾਰ ਲਗਾਈ ਸੀ | ਹਾਲਾਂਕਿ ਹਾਈਕੋਰਟ ਨੇ ਚੋਣਾਂ ਲੜਨ ਤੱਕ ਉਨ੍ਹਾਂ ਨੂੰ ਰਾਹਤ ਦਿੱਤੀ ਹੋਈ ਸੀ | ਜਿਸ ਤੋਂ ਬਾਅਦ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਕੋਰਟ 'ਚ ਆਤਮ-ਸਮਰਪਣ ਕਰ ਦਿੱਤਾ ਸੀ |

ਬਿਜਲੀ ਮੰਤਰੀ ਨਾਲ ਬੇਸਿੱਟਾ ਰਹੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 10 ਮਈ-ਚੰਡੀਗੜ੍ਹ ਵਿਖੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਬੇਸਿੱਟਾ ਰਹੀ | ਬਿਜਲੀ ਮੰਤਰੀ ਨਾਲ ਕਰੀਬ ਦੋ ਘੰਟੇ ਚੱਲੀ ਮੀਟਿੰਗ ਮਗਰੋਂ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਤੇ ਜਗਜੀਤ ਸਿੰਘ ਡੱਲੇਵਾਲ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਮੀਟਿੰਗ ਸਿਰੇ ਨਹੀਂ ਚੜ੍ਹ ਸਕੀ ਤੇ ਉਨ੍ਹਾਂ ਵਲੋਂ 17 ਮਈ ਨੂੰ ਪੰਜਾਬ ਸਰਕਾਰ ਖ਼ਿਲਾਫ਼ ਚੰਡੀਗੜ੍ਹ 'ਚ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਰੱਖੀਆਂ ਜ਼ਿਆਦਾਤਰ ਮੰਗਾਂ 'ਤੇ ਸਹਿਮਤੀ ਹੀ ਨਹੀਂ ਬਣੀ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ 'ਤੇ ਸਰਕਾਰ ਵਲੋਂ ਬੇਮਤਲਬ ਬੰਦਿਸ਼ਾਂ ਲਗਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਜਿਵੇਂ ਮੋਟਰਾਂ ਦੇ ਲੋਡ ਵਧਾਉਣ, ਝੋਨਾ ਲਾਉਣ ਦੀ ਤਰੀਕ ਸਮੇਤ ਕਈ ਮਸਲਿਆਂ 'ਤੇ ਸਹਿਮਤੀ ਨਹੀਂ ਬਣ ਸਕੀ, ਜਿਸ ਦੇ ਚੱਲਦੇ ਕਿਸਾਨ ਜਥੇਬੰਦੀਆਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ 17 ਮਈ ਨੂੰ ਚੰਡੀਗੜ੍ਹ ਵਿਖੇ 23 ਜਥੇਬੰਦੀਆਂ ਵਲੋਂ ਬਿਜਲੀ, ਕਿਸਾਨੀ, ਬੋਨਸ, ਬੀ.ਬੀ.ਐਮ.ਬੀ, ਕਿਸਾਨਾਂ ਦੀ ਗਿ੍ਫ਼ਤਾਰੀ ਤੇ ਹੋਰ ਮਸਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਇਸ ਤੋਂ ਪਹਿਲਾਂ ਸਰਕਾਰ ਵਲੋਂ ਮੀਟਿੰਗ ਲਈ ਕੋਈ ਸਮਾਂ ਦੇ ਕੇ ਉਨ੍ਹਾਂ ਨੂੰ ਸੱਦਿਆ ਜਾਂਦਾ ਹੈ ਤਾਂ ਮੀਟਿੰਗ 'ਚ ਜ਼ਰੂਰ ਸ਼ਾਮਿਲ ਹੋਣਗੇ | ਉਨ੍ਹਾਂ ਕਿਹਾ ਕਿ ਕਿਸਾਨ 10 ਜੂਨ ਨੂੰ ਝੋਨਾ ਲਾਉਣ ਤੇ ਜੇਕਰ ਉਨ੍ਹਾਂ ਨਾਲ ਧੱਕੇਸ਼ਾਹੀ ਹੁੰਦੀ ਹੈ ਤਾਂ ਜਥੇਬੰਦੀਆਂ ਕਿਸਾਨਾਂ ਨਾਲ ਖੜ੍ਹੀਆਂ ਹਨ | ਉਨ੍ਹਾਂ ਕਿਹਾ ਕਿ 28 ਜੂਨ ਤੋਂ ਝੋਨਾ ਲਾਉਣ ਦੀ ਸਰਕਾਰ ਦੀ ਇਹ ਤਜਵੀਜ਼ ਗ਼ੈਰ-ਵਾਜਬ ਹੈ | ਉਨ੍ਹਾਂ ਕਿਹਾ ਇਕ ਪਾਸੇ ਸਰਕਾਰ ਪੀ.ਆਰ. 126 ਲਾਉਣ ਦੀ ਗੱਲ ਕਰਦੀ ਹੈ ਤੇ ਜਦੋਂ ਬੀਜ ਮੰਗੇ ਜਾਂਦੇ ਹਨ ਤਾਂ ਉਪਲਬਧ ਨਹੀਂ ਕਰਵਾਏ ਜਾਂਦੇ | ਉਨ੍ਹਾਂ ਕਿਹਾ ਕਿ ਅੱਜ ਬਿਜਲੀ ਮੰਤਰੀ ਨਾਲ ਮੀਟਿੰਗ ਸੀ ਤੇ ਐੱਮ.ਐੱਸ.ਪੀ. ਦੇ ਮੁੱਦੇ 'ਤੇ ਗੱਲ ਨਹੀਂ ਹੋ ਸਕੀ | ਉਧਰ ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਮੀਟਿੰਗ 'ਚ ਸਪੱਸ਼ਟ ਕੀਤਾ ਕਿ ਭਾਵੇਂ ਦੇਸ਼ ਬਿਜਲੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ, ਪਰ ਪੰਜਾਬ ਸਰਕਾਰ ਨੇ ਬਿਜਲੀ ਸਪਲਾਈ ਦੇ ਪੁਖ਼ਤਾ ਪ੍ਰਬੰਧ ਕੀਤੇ ਹਨ ਤੇ ਅਸੀਂ ਝੋਨੇ ਦੀ ਲਵਾਈ ਦੇ ਸੀਜ਼ਨ ਲਈ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ | ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਝੋਨੇ ਦੀ ਪੜਾਅਵਾਰ ਲਵਾਈ ਸਬੰਧੀ ਸੁਝਾਏ ਗਏ ਫ਼ਾਰਮੂਲੇ ਨੂੰ ਅਪਨਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਫ਼ਾਰਮੂਲੇ ਨੂੰ ਅਪਨਾਉਣ ਨਾਲ ਬਿਜਲੀ ਦੀ ਕਿੱਲਤ ਤੋਂ ਇਲਾਵਾ ਮਜ਼ਦੂਰਾਂ ਤੇ ਖਾਦ ਦੀ ਘਾਟ ਵਰਗੇ ਹੋਰ ਸਾਰੇ ਮਸਲੇ ਆਪਣੇ ਆਪ ਹੱਲ ਹੋ ਜਾਣਗੇ | ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸ ਸਬੰਧੀ ਕੋਈ ਸ਼ਿਕਵਾ ਹੈ ਤਾਂ ਅਸੀਂ ਸੁਖਾਵੇਂ ਹੱਲ ਲਈ ਕਮੇਟੀ ਬਣਾਉਣ ਵਾਸਤੇ ਤਿਆਰ ਹਾਂ | ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਲਵਾਈ ਦੀ ਰਵਾਇਤੀ ਪ੍ਰਣਾਲੀ ਨੂੰ ਛੱਡ ਕੇ ਸਿੱਧੀ ਬਿਜਾਈ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਜੇਕਰ ਕਿਸਾਨ ਖੇਤੀ ਮਾਹਿਰਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਗੇ ਤਾਂ ਸਿੱਧੀ ਬਿਜਾਈ ਨਾਲ ਝਾੜ 'ਤੇ ਕੋਈ ਅਸਰ ਨਹੀਂ ਪਵੇਗਾ | ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਝੋਨਾ ਲਾਉਣ ਬਾਰੇ ਐਲਾਨਿਆ ਫ਼ਾਰਮੂਲਾ ਬਿਲਕੁਲ ਮਨਜ਼ੂਰ ਨਹੀਂ ਹੈ | ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਅੱਗੇ 25 ਮੰਗਾਂ ਰੱਖੀਆਂ ਗਈਆਂ ਸਨ ਤੇ ਸਰਕਾਰ ਜ਼ਰੂਰੀ ਮੰਗਾਂ ਤੋਂ ਸਾਫ਼ ਪੱਲਾ ਝਾੜ ਗਈ | ਇਸ ਮੌਕੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਕਮਰਸ਼ੀਅਲ ਪੀ.ਐਸ.ਪੀ.ਸੀ.ਐਲ. ਗੋਪਾਲ ਸ਼ਰਮਾ, ਡਾਇਰੈਕਟਰ ਜਨਰੇਸ਼ਨ ਪਰਮਜੀਤ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ ਡੀ.ਪੀ.ਐਸ.ਗਰੇਵਾਲ, ਸਕੱਤਰ ਖੇਤੀਬਾੜੀ ਦਿਲਰਾਜ ਸਿੰਘ ਸੰਧਾਵਾਲੀਆ, ਵਿਸ਼ੇਸ਼ ਸਕੱਤਰ ਜਲ ਸਪਲਾਈ ਪਰਮਪਾਲ ਕੌਰ, ਵਧੀਕ ਸਕੱਤਰ ਮਾਲ ਕੈਪਟਨ ਕਰਨੈਲ ਸਿੰਘ ਆਦਿ ਹਾਜ਼ਰ ਸਨ |

ਦੇਸ਼ ਧ੍ਰੋਹ ਕਾਨੂੰਨ ਮਾਮਲੇ 'ਚ ਜਵਾਬ ਦੇਣ ਲਈ ਕੇਂਦਰ ਨੂੰ ਇਕ ਦਿਨ ਦਾ ਸਮਾਂ

ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਦੇਸ਼ ਧੋ੍ਰਹ ਕਾਨੂੰਨ ਦੀ ਸਮੀਖਿਆ ਕਰਨ ਨੂੰ ਰਾਜ਼ੀ ਹੋਈ ਕੇਂਦਰ ਸਰਕਾਰ ਤੋਂ ਸੁਪਰੀਮ ਕੋਰਟ ਨੇ ਸਪੱਸ਼ਟਤਾ ਦੀ ਮੰਗ ਕੀਤੀ ਹੈ | ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਕ ਦਿਨ ਦਾ ਸਮਾਂ ਦਿੰਦਿਆਂ ਹਦਾਇਤ ਦਿੱਤੀ ਹੈ ਕਿ ਉਹ (ਸਰਕਾਰ) ਦੱਸੇ ਕਿ ਜਦ ਤੱਕ ਕੇਂਦਰ ਇਸ ਕਾਨੂੰਨ ਦੀ ਸਮੀਖਿਆ ਕਰ ਰਿਹਾ ਹੈ, ਤਦ ਤੱਕ ਜਿਨ੍ਹਾਂ ਲੋਕਾਂ 'ਤੇ ਧਾਰਾ 124-ਏ ਦੇ ਤਹਿਤ ਦੋਸ਼ ਹਨ, ਉਨ੍ਹਾਂ ਮਾਮਲਿਆਂ ਦਾ ਕੀ ਬਣੇਗਾ | ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਮੀਖਿਆ ਹੋਣ ਤੱਕ ਇਸ ਧਾਰਾ ਤਹਿਤ ਨਵੇਂ ਮਾਮਲੇ ਦਰਜ ਹੋਣਗੇ ਜਾਂ ਨਹੀਂ | ਇਸ ਮਾਮਲੇ ਦੀ ਅਗਲੀ ਸੁਣਵਾਈ ਅੱਜ ਹੋਵੇਗੀ | ਚੀਫ਼ ਜਸਟਿਸ ਐਨ. ਵੀ. ਰਮੰਨਾ, ਜਸਟਿਸ ਸੂਰਯਾਕਾਂਤ ਅਤੇ ਹਿਮਾ ਕੋਹਲੀ ਦੇ 3 ਮੈਂਬਰੀ ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਅਦਾਲਤ ਦੀ ਚਿੰਤਾ ਬਕਾਇਆ ਅਤੇ ਭਵਿੱਖ 'ਚ ਆਉਣ ਵਾਲੇ ਮਾਮਲਿਆਂ ਦੀ ਹੈ | ਜਦੋਂ ਤੱਕ ਕਾਨੂੰਨ ਦੀ ਸਮੀਖਿਆ ਹੋਵੇਗੀ ਸਰਕਾਰ ਉਨ੍ਹਾਂ ਮਾਮਲਿਆਂ ਦਾ ਕੀ ਕਰੇਗੀ | ਚੀਫ਼ ਜਸਟਿਸ ਨੇ ਕਿਹਾ ਕਿ ਲੋਕਾਂ ਦੇ ਹਿਤਾਂ ਦੀ ਰਾਖੀ ਲਈ ਜਿਨ੍ਹਾਂ 'ਤੇ ਦੇਸ਼ ਧ੍ਰੋਹ ਦੇ ਕੇਸ ਚੱਲ ਰਹੇ ਹਨ ਅਤੇ ਭਵਿੱਖ ਦੇ ਮਾਮਲਿਆਂ ਨੂੰ ਧਿਆਨ 'ਚ ਰੱਖਦਿਆਂ ਕੇਂਦਰ ਨੂੰ ਬੁੱਧਵਾਰ ਤੱਕ ਇਸ ਗੱਲ ਦਾ ਜਵਾਬ ਦੇਣਾ ਹੋਵੇਗਾ ਕਿ ਤਦ ਤੱਕ ਇਨ੍ਹਾਂ ਕੇਸਾਂ ਨੂੰ ਕਿਵੇਂ ਸੰਭਾਲੇਗੀ | ਪਟੀਸ਼ਨਕਰਤਾਵਾਂ ਵਲੋਂ ਦਲੀਲ ਦਿੰਦਿਆਂ ਕਪਿਲ ਸਿੱਬਲ ਨੇ ਇਤਰਾਜ਼ ਪ੍ਰਗਟਾਉਂਦਿਆਂ ਕਿਹਾ ਕਿ ਨਵਾਂ ਸੋਧਿਆ ਹੋਇਆ ਕਾਨੂੰਨ ਜਦੋਂ ਆਵੇਗਾ, ਉਦੋਂ ਆਵੇਗਾ, ਪਰ ਅਸੀਂ ਮੌਜੂਦਾ ਵਿਵਸਥਾ ਨੂੰ ਅਤੇ ਧਾਰਾ 124-ਏ ਨੂੰ ਚੁਣੌਤੀ ਦਿੱਤੀ ਹੈ |
ਸੁਪਰੀਮ ਕੋਰਟ ਨੇ ਕੇਂਦਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਅਦਾਲਤ ਵਲੋਂ ਨੋਟਿਸ ਭੇਜੇ ਹੋਏ ਤਕਰੀਬਨ 9 ਮਹੀਨੇ ਹੋ ਗਏ ਹਨ | ਹਾਲੇ ਵੀ ਕੇਂਦਰ ਨੂੰ ਹੋਰ ਸਮਾਂ ਚਾਹੀਦਾ ਹੈ? ਸਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸਰਕਾਰ ਵਲੋਂ ਲਏ ਯੂ-ਟਰਨ ਬਾਰੇ ਵੀ ਸਪੱਸ਼ਟਤਾ ਦਿੰਦਿਆਂ ਕਿਹਾ ਕਿ ਕੇਂਦਰ ਨੇ ਰਾਸ਼ਟਰ ਹਿਤ ਅਤੇ ਦੇਸ਼ ਦੀ ਏਕਤਾ ਨੂੰ ਧਿਆਨ 'ਚ ਰੱਖਦਿਆਂ ਇਹ ਨਵਾਂ ਫ਼ੈਸਲਾ ਲਿਆ ਹੈ | ਹਾਲਾਂਕਿ ਇਸ 'ਚੋਂ ਸਜ਼ਾ ਦੀ ਵਿਵਸਥਾ ਨੂੰ ਹਟਾਇਆ ਨਹੀਂ ਜਾਵੇਗਾ, ਪਰ ਸਰਕਾਰ ਇਸ 'ਚ ਹੋਰ ਸੁਧਾਰ ਕਰਨ ਬਾਰੇ ਵਿਚਾਰ ਕਰ ਰਹੀ ਹੈ, ਇਸ ਲਈ ਅਦਾਲਤ ਹਾਲੇ ਸੁਣਵਾਈ ਟਾਲ ਦੇਵੇ |

ਕਹਿਰ ਦੀ ਗਰਮੀ ਨੇ ਇਕ ਦਿਨ 'ਚ ਵਧਾਈ 1000 ਮੈਗਾਵਾਟ ਬਿਜਲੀ ਦੀ ਮੰਗ

• ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੋਣ ਲੱਗਾ ਵਾਧਾ • ਵਿਦੇਸ਼ੀ ਕੋਲੇ ਦੀ ਵਰਤੋਂ ਨਾਲ ਖਪਤਕਾਰਾਂ ਲਈ ਬਿਜਲੀ ਵੀ ਹੋ ਸਕਦੀ ਹੈ ਮਹਿੰਗੀ
ਸ਼ਿਵ ਸ਼ਰਮਾ

ਜਲੰਧਰ, 10 ਮਈ-ਕੁਝ ਦਿਨ ਮੌਸਮ 'ਚ ਆਏ ਬਦਲਾਅ ਤੋਂ ਬਾਅਦ ਕਹਿਰ ਦੀ ਗਰਮੀ ਨੇ ਇਕ ਵਾਰ ਫਿਰ ਪਾਵਰਕਾਮ ਕੋਲ ਬਿਜਲੀ ਦੀ ਮੰਗ 'ਚ 1000 ਮੈਗਾਵਾਟ ਵਧ ਗਈ ਹੈ, ਜਿਹੜੀ ਕਿ ਕਈ ਸਾਲਾਂ ਬਾਅਦ ਮਈ 'ਚ ਸਭ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ | ਸੋਮਵਾਰ ਨੂੰ ਪਾਵਰਕਾਮ ਕੋਲ ਬਿਜਲੀ ਦੀ ਮੰਗ 9300 ਮੈਗਾਵਾਟ ਸੀ ਤਾਂ ਮੰਗਲਵਾਰ ਨੂੰ ਦੁਪਹਿਰ ਨੂੰ ਬਿਜਲੀ ਦੀ ਮੰਗ 10300 ਮੈਗਾਵਾਟ ਦਰਜ ਕੀਤੀ ਗਈ ਹੈ | ਜਿਸ ਤਰ੍ਹਾਂ ਨਾਲ ਤਾਪਮਾਨ ਵਧ ਰਿਹਾ ਹੈ ਉਸ ਦੇ ਨਾਲ-ਨਾਲ ਪਾਵਰਕਾਮ ਦੀ ਚਿੰਤਾ ਵਧ ਰਹੀ ਹੈ ਤੇ ਉਸ ਨੂੰ ਜ਼ਿਆਦਾ ਬਿਜਲੀ ਉਪਲਬਧ ਕਰਵਾਉਣ ਦੇ ਯਤਨ ਕਰਨੇ ਪੈ ਰਹੇ ਹਨ | ਜ਼ਿਆਦਾ ਤਾਪਮਾਨ ਵਧਣ ਕਰਕੇ ਹੀ ਬਿਜਲੀ ਦੀ ਮੰਗ ਵਧ ਗਈ ਹੈ, ਕਿਉਂਕਿ ਏ. ਸੀ. ਦੀ ਗਿਣਤੀ ਪਿਛਲੇ ਸਾਲਾਂ ਨਾਲੋਂ ਕਈ ਗੁਣਾ ਵਧ ਗਈ ਹੈ | ਇਸ ਗਰਮੀ ਵਿਚ ਪਾਵਰਕਾਮ ਉੱਪਰ ਭਾਰੀ ਦਬਾਅ ਹੈ | ਕਿਉਂਕਿ ਇਕ ਪਾਸੇ ਤਾਂ ਉਸ ਨੂੰ ਗਰਮੀ ਵਧਣ ਕਰਕੇ ਬਿਜਲੀ ਦਾ ਜ਼ਿਆਦਾ ਪ੍ਰਬੰਧ ਕਰਨੇ ਪੈ ਰਹੇ ਹਨ, ਸਗੋਂ ਉਸ ਦੇ ਉੱਪਰ ਕੋਲੇ ਦੀ ਕਮੀ ਦੂਰ ਕਰਨ ਲਈ ਵੀ ਲਗਾਤਾਰ ਯਤਨ ਕਰਨੇ ਪੈ ਰਹੇ ਹਨ | ਬਿਜਲੀ ਮਾਹਿਰਾਂ ਦਾ ਕਹਿਣਾ ਸੀ ਕਿ ਪਾਵਰਕਾਮ ਕੋਲ ਕਦੇ ਵੀ ਪਹਿਲਾਂ ਐਨਾ ਦਬਾਅ ਨਹੀਂ ਸੀ | 122 ਸਾਲ ਬਾਅਦ ਕਹਿਰ ਦੀ ਪੈ ਰਹੀ ਗਰਮੀ ਨੇ ਹੀ ਪਾਵਰਕਾਮ ਦੀ ਬਿਜਲੀ ਸੰਬੰਧੀ ਸਾਰੇ ਪ੍ਰਬੰਧ ਫ਼ੇਲ੍ਹ ਕਰ ਦਿੱਤੇ ਹਨ ਕਿ ਅਪ੍ਰੈਲ ਮਹੀਨੇ ਵਿਚ ਹੀ ਗਰਮੀ ਦੀ ਮੰਗ 32 ਫੀਸਦੀ ਵਧ ਦਰਜ ਕੀਤੀ ਗਈ ਸੀ ਤਾਂ ਮਈ ਵਿਚ ਇਹ ਵਧਦੇ ਹੋਏ 42 ਫ਼ੀਸਦੀ ਮੰਗ ਦਰਜ ਹੋ ਗਈ ਹੈ | ਪਾਵਰਕਾਮ ਵਲੋਂ ਲਗਾਤਾਰ ਯਤਨ ਕਰਕੇ ਤਾਂ ਅਜੇ ਵੀ ਕਈ ਤਾਪਘਰਾਂ ਲਈ ਕੋਲੇ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤੇ ਤਾਪਘਰਾਂ ਕੋਲ ਜ਼ਿਆਦਾ ਸਟਾਕ ਨਾ ਹੋਣ ਕਰਕੇ ਕੋਲੇ ਦੀ ਸਪਲਾਈ ਕੰਮ ਚਲਾਊ ਵਰਗੀ ਹੀ ਚੱਲ ਰਹੀ ਹੈ | ਰਾਜਪੁਰਾ ਕੋਲ ਇਸ ਵੇਲੇ 19 ਦਿਨ ਦਾ ਕੋਲਾ, ਤਲਵੰਡੀ ਸਾਬੋ ਕੋਲ 6 ਦਿਨ ਦਾ ਕੋਲਾ, ਲਹਿਰਾ ਮੁਹੱਬਤ ਕੋਲ 2 , ਜੀ. ਵੀ. ਕੇ. ਕੋਲ 2 ਦਿਨ ਦਾ ਕੋਲਾ, ਰੋਪੜ ਵਿਚ 4 ਦਿਨ ਦਾ ਕੋਲਾ ਸਟਾਕ ਮੌਜੂਦ ਹੈ | ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪਾਵਰਕਾਮ ਨੇ ਬਿਜਲੀ ਤਾਪਘਰਾਂ ਲਈ ਵਿਦੇਸ਼ੀ ਕੋਲੇ ਦੀ ਖ਼ਰੀਦ ਕਰਨੀ ਹੈ, ਜਿਸ ਕਰਕੇ ਸਤੰਬਰ ਤੱਕ ਵਰਤੇ ਜਾਣ ਵਾਲੇ ਕੋਲੇ ਲਈ ਪਾਵਰਕਾਮ ਦਾ ਕਰੀਬ 1000 ਕਰੋੜ ਦਾ ਖਰਚਾ ਵਧ ਆਵੇਗਾ ਤਾਂ ਖਪਤਕਾਰਾਂ ਲਈ ਇਸ ਵਿੱਤੀ ਵਰੇ੍ਹ ਵਿਚ ਬਿਜਲੀ ਮਹਿੰਗੀ ਵੀ ਹੋ ਸਕਦੀ ਹੈ, ਕਿਉਂਕਿ ਪਾਵਰਕਾਮ ਨੂੰ ਇਸ ਵੇਲੇ ਕਹਿਰ ਦੀ ਗਰਮੀ ਵਿਚ ਨਾ ਸਿਰਫ਼ ਮਹਿੰਗੇ ਕੋਲੇ ਦੀ ਖ਼ਰੀਦ ਕਰਨੀ ਪੈ ਰਹੀ ਹੈ, ਸਗੋਂ ਮਹਿੰਗੀ ਬਿਜਲੀ ਦੀ ਵੀ ਖ਼ਰੀਦ ਕਰਨੀ ਪੈ ਰਹੀ ਹੈ |

ਸ੍ਰੀਲੰਕਾ ਦੇ ਰੱਖਿਆ ਮੰਤਰਾਲੇ ਵਲੋਂ ਦੰਗਾਕਾਰੀਆਂ ਨੂੰ ਗੋਲੀ ਮਾਰਨ ਦਾ ਆਦੇਸ਼

• ਮਰਨ ਵਾਲਿਆਂ ਦੀ ਗਿਣਤੀ 8 ਹੋਈ, 250 ਤੋਂ ਵੱਧ ਜ਼ਖ਼ਮੀ • ਰਾਸ਼ਟਰਪਤੀ ਵਲੋਂ ਲੋਕਾਂ ਨੂੰ ਹਿੰਸਾ ਰੋਕਣ ਦੀ ਅਪੀਲ ਕੋਲੰਬੋ, 10 ਮਈ (ਏਜੰਸੀ)-ਸੰਕਟ 'ਚ ਘਿਰੇ ਸ੍ਰੀਲੰਕਾ ਦੇ ਰੱਖਿਆ ਮੰਤਰਾਲੇ ਨੇ ਅੱਜ ਫ਼ੌਜ, ਹਵਾਈ ਸੈਨਾ ਅਤੇ ਜਲ ਸੈਨਾ ਦੇ ਜਵਾਨਾਂ ਨੂੰ ਜਨਤਕ ਜਾਇਦਾਦ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਤੇਜਿੰਦਰਪਾਲ ਸਿੰਘ ਬੱਗਾ ਦੀ ਗਿ੍ਫ਼ਤਾਰੀ 'ਤੇ 6 ਜੁਲਾਈ ਤੱਕ ਰੋਕ

ਚੰਡੀਗੜ੍ਹ, 10 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗਿ੍ਫ਼ਤਾਰੀ 'ਤੇ 6 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ | ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਮੁਹਾਲੀ ...

ਪੂਰੀ ਖ਼ਬਰ »

ਸ਼ੋਪੀਆਂ ਤੇ ਅਨੰਤਨਾਗ ਮੁਕਾਬਲਿਆਂ 'ਚ ਇਕ ਨਾਗਰਿਕ ਤੇ 2 ਅੱਤਵਾਦੀ ਹਲਾਕ

ਸ੍ਰੀਨਗਰ, 10 ਮਈ (ਮਨਜੀਤ ਸਿੰਘ)-ਵਾਦੀ 'ਚ ਅੱਜ ਹੋਏ 2 ਵੱਖ-ਵੱਖ ਮੁਕਾਬਲਿਆਂ 'ਚ ਇਕ ਨਾਗਰਿਕ ਹਲਾਕ ਹੋ ਗਿਆ ਅਤੇ ਜਵਾਨ ਸਮੇਤ 2 ਜ਼ਖ਼ਮੀ ਹੋ ਗਏ | ਇਸੇ ਤਰ੍ਹਾਂ ਦੂਜੇ ਮੁਕਾਬਲੇ 'ਚ ਦੱਖਣੀ-ਕਸ਼ਮੀਰ ਦੇ ਜ਼ਿਲ੍ਹਾ ਅਨੰਤਨਾਗ ਵਿਖੇ ਦੇਰ ਸ਼ਾਮ ਸ਼ੁਰੂ ਹੋਏ ਮੁਕਾਬਲੇ 'ਚ ਲਸ਼ਕਰ ...

ਪੂਰੀ ਖ਼ਬਰ »

ਮਰਹੂਮ ਫੋਟੋ ਪੱਤਰਕਾਰ ਦਾਨਿਸ਼ ਸਿੱਦੀਕੀ ਸਮੇਤ 4 ਭਾਰਤੀ ਪੁਲਿਤਜ਼ਰ ਪੁਰਸਕਾਰ ਨਾਲ ਸਨਮਾਨਿਤ

ਨਿਊਯਾਰਕ, 10 ਮਈ (ਏਜੰਸੀ)-ਮਰਹੂਮ ਫੋਟੋ ਪੱਤਰਕਾਰ ਦਾਨਿਸ਼ ਸਿੱਦੀਕੀ ਨੂੰ ਫੀਚਰ ਫੋਟੋਗ੍ਰਾਫੀ ਸ਼੍ਰੇਣੀ 'ਚ ਵੱਕਾਰੀ ਪੁਲਿਤਜ਼ਰ ਪੁਰਸਕਾਰ 2022 ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਉਸ ਦੇ ਸਹਿਯੋਗੀ-ਅਦਨਾਨ ਅਬੀਦੀ, ਸੱਨਾ ਇਰਸ਼ਾਦ ਮੱਟੂ ਅਤੇ ਅਮਿਤ ਦਵੇ ਨੇ ਰਾਈਟਰਜ਼ ...

ਪੂਰੀ ਖ਼ਬਰ »

ਨਹੀਂ ਰਹੇ ਪ੍ਰਸਿੱਧ ਸੰਤੂਰ ਵਾਦਕ ਪੰਡਿਤ ਸ਼ਿਵ ਕੁਮਾਰ

ਮੁੰਬਈ, 10 ਮਈ (ਏਜੰਸੀ)-ਪ੍ਰਸਿੱਧ ਸੰਤੂਰ ਵਾਦਕ ਅਤੇ ਸੰਗੀਤਕਾਰ ਪੰਡਿਤ ਸ਼ਿਵ ਕੁਮਾਰ ਸ਼ਰਮਾ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਹ 84 ਸਾਲ ਦੇ ਸਨ | ਉਨ੍ਹਾਂ ਦੇ ਸੈਕਟਰੀ ਦਿਨੇਸ਼ ਨੇ ਦੱਸਿਆ ਕਿ ਪੰਡਿਤ ਸ਼ਿਵ ਕੁਮਾਰ ਦਾ ਦਿਹਾਂਤ ਸਵੇਰੇ 8 ਤੋਂ 8:30 ਵਜੇ ...

ਪੂਰੀ ਖ਼ਬਰ »

ਘੱਟ-ਗਿਣਤੀਆਂ ਦੀ ਪਛਾਣ ਮੁੱਦੇ 'ਤੇ ਸੂਬਿਆਂ ਨਾਲ ਵਿਚਾਰ ਕਰੇ ਕੇਂਦਰ-ਸੁਪਰੀਮ ਕੋਰਟ

ਨਵੀਂ ਦਿੱਲੀ, 10 ਮਈ (ਏਜੰਸੀ)-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕੇਂਦਰ ਵਲੋਂ ਸੂਬਾ ਪੱਧਰ 'ਤੇ ਹਿੰਦੂਆਂ ਸਮੇਤ ਘੱਟ-ਗਿਣਤੀਆਂ ਦੀ ਪਛਾਣ ਦੇ ਮੁੱਦੇ 'ਤੇ ਵੱਖੋ-ਵੱਖ ਸਟੈਂਡ ਲੈਣ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕੇਂਦਰ ਨੂੰ ਇਸ ਮੁੱਦੇ 'ਤੇ ਸੂਬਿਆਂ ਨਾਲ 3 ਮਹੀਨਿਆਂ ਦੇ ...

ਪੂਰੀ ਖ਼ਬਰ »

ਰਾਸ਼ਟਰਪਤੀ ਕੋਵਿੰਦ ਵਲੋਂ 13 ਸੈਨਿਕਾਂ ਨੂੰ ਸ਼ੌਰਿਆ ਚੱਕਰ ਪੁਰਸਕਾਰ ਪ੍ਰਦਾਨ

ਨਵੀਂ ਦਿੱਲੀ, 10 ਮਈ (ਏਜੰਸੀ)-ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਹੋਏ ਇਕ ਰੱਖਿਆ ਸਨਮਾਨ ਪ੍ਰਦਾਨ ਸਮਾਗਮ 2022 ਦੌਰਾਨ 13 ਸ਼ੌਰਿਆ ਚੱਕਰ ਪ੍ਰਦਾਨ ਕੀਤੇ ਜਿਨ੍ਹਾਂ 'ਚੋਂ 6 ਸੈਨਿਕਾਂ ਨੂੰ ਇਹ ਸਨਮਾਨ ਮਰਨ ਉਪਰੰਤ ਦਿੱਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਅਸ਼ੀਸ਼ ਮਿਸ਼ਰਾ ਮਾਮਲੇ ਦੀ ਅਗਲੀ ਸੁਣਵਾਈ 24 ਨੂੰ

ਲਖੀਮਪੁਰ ਖੀਰੀ (ਯੂ.ਪੀ.), 10 ਮਈ (ਏਜੰਸੀ)-ਇਥੋਂ ਦੀ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ 'ਚ ਇਸਤਗਾਸਾ ਧਿਰ ਨੇ ਮੰਗਲਵਾਰ ਨੂੰ ਅਸ਼ੀਸ਼ ਮਿਸ਼ਰਾ ਦੀ ਰਿਹਾਈ ਅਰਜ਼ੀ 'ਤੇ ਇਤਰਾਜ਼ ਦਾਇਰ ਕਰਵਾਇਆ, ਜੋ ਤਿਕੂਨੀਆ ਹਿੰਸਾ ਕੇਸ 'ਚ ਮੁੱਖ ਦੋਸ਼ੀ ਹੈ | ਜ਼ਿਲ੍ਹਾ ਸਰਕਾਰੀ ਵਕੀਲ ...

ਪੂਰੀ ਖ਼ਬਰ »

ਮੰਗ ਪੱਤਰ 'ਚ ਉਠਾਏ 28 ਨੁਕਤੇ

ਹਰਜਿੰਦਰ ਸਿੰਘ ਲਾਲ ਖੰਨਾ, 10 ਮਈ-ਉਧਰ ਮੰਗ ਪੱਤਰ 'ਚ ਉਠਾਏ 28 ਨੁਕਤਿਆਂ 'ਚ ਮੰਗ ਕੀਤੀ ਗਈ ਕਿ ਬਿਜਲੀ ਸੋਧ ਬਿੱਲ 2020 ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ, ਪੰਜਾਬ ਦੇ ਲੋਕਾਂ, ਜਥੇਬੰਦੀਆਂ ਨੂੰ ਨਾਲ ਲੈ ਕੇ ਕੇਂਦਰ ਸਰਕਾਰ 'ਤੇ ਦਬਾਅ ਪਾਵੇ | ਬਾਦਲ ਸਰਕਾਰ ਸਮੇਂ ਪਾਵਰਕਾਮ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਧਮਕੀ, ਮੁਹਾਲੀ ਵਾਂਗ ਸ਼ਿਮਲਾ 'ਚ ਵੀ ਹੋ ਸਕਦੈ ਹਮਲਾ-ਪੰਨੂੰ

ਮੁਹਾਲੀ ਵਿਚਲੇ ਇੰਟੈਲੀਜੈਂਸ ਦਫ਼ਤਰ 'ਤੇ ਹੋਏ ਹਮਲੇ ਤੋਂ ਬਾਅਦ ਖ਼ਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂੰ ਨੇ ਇਕ ਆਡੀਓ ਮੈਸੇਜ ਭੇਜ ਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਧਮਕੀ ਦਿੱਤੀ ਹੈ ਕਿ ਮੁਹਾਲੀ 'ਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX