ਤਾਜਾ ਖ਼ਬਰਾਂ


ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  22 minutes ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  17 minutes ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  34 minutes ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 1 hour ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 1 hour ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 1 hour ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 2 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 3 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 3 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 2 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 3 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 3 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 4 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 4 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 5 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 5 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਦਿੱਲੀ 'ਚ ਡੇਂਗੂ ਦੇ ਕੁੱਲ ਮਾਮਲਿਆਂ ਦੀ ਗਿਣਤੀ ਹੋਈ 174 - ਦਿੱਲੀ ਨਗਰ ਨਿਗਮ
. . .  about 5 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਨਗਰ ਨਿਗਮ ਦਾ ਕਹਿਣਾ ਹੈ ਕਿ ਅਗਸਤ ਮਹੀਨੇ 'ਚ ਦਿੱਲੀ 'ਚ ਡੇਂਗੂ ਦੇ 5 ਮਾਮਲੇ ਸਾਹਮਣੇ ਆਏ ਹਨ ਤੇ ਕੁੱਲ ਮਾਮਲਿਆਂ ਦੀ ਗਿਣਤੀ 174 ਹੋ ਗਈ ਹੈ। ਇਸੇ ਤਰਾਂ ਇਸ ਸਾਲ ਦਿੱਲੀ 'ਚ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਫਾਜ਼ਿਲਕਾ / ਅਬੋਹਰ

ਭੱਠਾ ਮਜ਼ਦੂਰ ਯੂਨੀਅਨ ਨੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਹਾਈਵੇਅ ਕੀਤਾ ਜਾਮ

ਮੰਡੀ ਘੁਬਾਇਆ, 10 ਮਈ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜੇ ਮੌਜ਼ੇ ਵਾਲਾ ਦੀ ਪੁਲ 'ਤੇ ਭੱਠਾ ਮਜ਼ਦੂਰ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਤੇ ਫ਼ਿਰੋਜਪੁਰ-ਫ਼ਾਜ਼ਿਲਕਾ ਹਾਈਵੇਅ ਜਾਮ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਭੱਠਾ ਮਾਲਕਾ ਵਲੋਂ ਸਰਕਾਰੀ ਰੇਟ ਦੀ ਬਜਾਏ ਆਪਣੀ ਮਰਜ਼ੀ ਦਾ ਰੇਟ ਦੇਣ ਦੇ ਚੱਲਦਿਆਂ ਇਹ ਧਰਨਾ ਲਗਾਇਆ ਗਿਆ ਹੈ ਅਤੇ ਇਹ ਧਰਨਾ ਅਣਮਿਥੇ ਸਮੇਂ ਲਈ ਲਗਾਇਆ ਗਿਆ ਹੈ | ਜਾਣਕਾਰੀ ਦਿੰਦਿਆਂ ਆਗੂ ਸੁਰਿੰਦਰ ਢੰਡੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਜਮਾਦਾਰੀ ਸਮੇਤ ਘੱਟੋ ਘੱਟ 820 ਰੁਪਏ 89 ਪੈਸੇ ਪ੍ਰਤੀ ਹਜ਼ਾਰ ਇੱਟ ਦੇ ਹਿਸਾਬ ਨਾਲ ਸਰਕਾਰ ਵਲੋਂ ਨਿਰਧਾਰਿਤ ਹੈ ਪਰ ਭੱਠਾ ਸੰਚਾਲਕ ਆਪਣੀ ਮਰਜ਼ੀ ਨਾਲ 500 ਤੋਂ 550 ਰੁਪਏ ਦੇ ਹਿਸਾਬ ਨਾਲ ਦਿੰਦੇ ਹਨ ਤੇ ਇਸ ਸੰਬੰਧੀ ਕਈ ਵਾਰ ਐੱਸ.ਡੀ.ਐੱਮ. ਜਲਾਲਾਬਾਦ ਦੇ ਦਫ਼ਤਰ ਸਾਹਮਣੇ ਧਰਨੇ ਲਗਾਏ ਜਾ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਤਸੱਲੀ ਵੀ ਦਿੱਤੀ ਗਈ ਸੀ ਕਿ ਸਰਕਾਰੀ ਰੇਟ ਦੇ ਹਿਸਾਬ ਨਾਲ ਹੀ ਮਿਹਨਤਾਨਾ ਮਿਲੇਗਾ, ਪਰ ਭੱਠਾ ਸੰਚਾਲਕਾਂ ਵਲੋਂ ਆਪਣੀ ਮਨਮਾਨੀ ਕੀਤੀ ਜਾ ਰਹੀ ਹੈ ਅਤੇ ਮਜ਼ਦੂਰਾਂ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭੱਠਾ ਸੰਚਾਲਕਾਂ ਵਲੋਂ ਆਪਣੇ ਨਿੱਜੀ ਫ਼ਾਇਦੇ ਲਈ ਮਸ਼ੀਨਾਂ ਨਾਲ ਇੱਟਾਂ ਬਣਾਈਆਂ ਜਾਂਦੀਆਂ ਹਨ ਕਿਉਂਕਿ ਕੱਲਰ ਡੰਗੀ ਮਿੱਟੀ ਅਤੇ ਚਿਕਨੀ ਮਿੱਟੀ ਨੂੰ ਮਸ਼ੀਨ ਰਾਹੀ ਮਿਲਾ ਕਿ ਇੱਟਾਂ ਬਣਾਈਆਂ ਜਾ ਰਹੀਆਂ ਹਨ, ਜਿਸ ਕਰਕੇ ਮਜ਼ਦੂਰਾਂ ਤੋਂ ਤਕਰੀਬਨ 300 ਰੁਪਏ ਕੱਟੇ ਜਾ ਰਹੇ ਹਨ ਜਦਕਿ ਮਜ਼ਦੂਰ ਤਾਂ ਹੱਥ ਨਾਲ ਕੰਮ ਕਰਨ ਲਈ ਤਿਆਰ ਹਨ, ਪਰ ਆਪਣੇ ਨਿੱਜੀ ਹਿਤਾਂ ਲਈ ਉਹ ਮਸ਼ੀਨ ਦੀ ਵਰਤੋਂ ਕਰ ਰਹੇ ਹਨ, ਕਿਉਂਕਿ ਕੱਲਰ ਡੰਗੀ ਮਿੱਟੀ ਮੁਫ਼ਤ 'ਚ ਮਿਲ ਜਾਂਦੀ ਹੈ ਤੇ ਚੀਕਨੀ ਮਿੱਟੀ ਮੁੱਲ ਮਿਲਦੀ ਹੈ | ਉਨ੍ਹਾਂ ਕਿਹਾ ਕਿ ਇਹ ਧਰਨਾ ਅਣਮਿਥੇ ਸਮੇਂ ਲਈ ਚੱਲੇਗਾ ਜਦੋਂ ਤੱਕ ਭੱਠਾ ਸੰਚਾਲਕ ਲਿਖਤੀ ਵਿਚ ਨਹੀਂ ਦੇ ਦਿੰਦੇ ਜਾਂ ਫਿਰ ਜੋ ਸਰਕਾਰ ਦੇ ਹੁਕਮਾਂ ਦੀ ਪਾਲਨਾ ਨਹੀਂ ਕਰਦੇ ਉਨ੍ਹਾਂ ਦਾ ਭੱਠਾ ਸੀਲ ਕੀਤਾ ਜਾਵੇ |
ਕੀ ਕਹਿਣਾ ਹੈ ਐੱਸ. ਡੀ. ਐੱਮ. ਰਵਿੰਦਰ ਸਿੰਘ ਅਰੋੜਾ ਦਾ
ਜਦੋਂ ਉਨ੍ਹਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਮੈ ਭੱਠਾ ਸੰਚਾਲਕਾਂ ਨਾਲ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਦੂਸਰੀ ਮੀਟਿੰਗ ਕਰਨ 'ਤੇ ਉਨ੍ਹਾਂ ਵਲੋਂ ਇਨਕਾਰ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਕਾਨੂੰਨੀ ਤੌਰ 'ਤੇ ਮਜ਼ਦੂਰ ਸਹੀ ਹੈ ਅਤੇ ਉਨ੍ਹਾਂ ਦਾ ਬਣਦਾ ਘੱਟੋ ਘੱਟ ਮਿਹਨਤਾਨਾ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ |

ਟਿਊਸ਼ਨ ਜਾਂਦੀ ਬੱਚੀ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਵੱਢਿਆ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸ਼ਹਿਰ ਦੀ ਗਲੀ ਨੰਬਰ-7 ਵਿਚ ਟਿਊਸ਼ਨ ਪੜ੍ਹਨ ਜਾਂਦੀ ਇਕ ਬੱਚੀ ਨੂੰ ਇਕ ਕੌਂਸਲਰ ਦੇ ਪਾਲੇ ਹੋਏ ਕੁੱਤੇ ਵਲੋਂ ਬੁਰੀ ਤਰ੍ਹਾਂ ਵੱਢ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਜਾਣਕਾਰੀ ਦਿੰਦਿਆਂ ਸਥਾਨਕ ਸਰਕੁਲਰ ਰੋਡ ਦੀ ਗਲੀ ...

ਪੂਰੀ ਖ਼ਬਰ »

ਅਬੋਹਰ ਨਿਗਮ ਦੀ ਟੀਮ ਨੇ ਡੇਢ ਕੁਇੰਟਲ ਪਲਾਸਟਿਕ ਦੇ ਲਿਫ਼ਾਫ਼ੇ ਫੜੇ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਨਿਗਮ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਰਾਜਸਥਾਨ ਤੋਂ ਸ਼ਹਿਰ ਵਿਚ ਆਉਂਦੇ ਕਰੀਬ ਡੇਢ ਕੁਇੰਟਲ ਪਲਾਸਟਿਕ ਦੇ ਲਿਫ਼ਾਫ਼ੇ ਬਰਾਮਦ ਕੀਤੇ ਗਏ ਹਨ | ਨਿਗਮ ਦੇ ਇੰਸਪੈਕਟਰ ਕਰਤਾਰ ਸਿੰਘ, ਜਸਵਿੰਦਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 70 ਉਮੀਦਵਾਰਾਂ ਦੀ ਹੋਈ ਚੋਣ

ਫ਼ਾਜ਼ਿਲਕਾ, 10 ਮਈ (ਦਵਿੰਦਰਪਾਲ ਸਿੰਘ)-ਜ਼ਿਲ੍ਹਾ ਰੁਜ਼ਗਾਰ ਦਫ਼ਤਰ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਮੇਲੇ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਕਿ੍ਸ਼ਨ ਕੁਮਾਰ ਆਪਣੀ ਟੀਮ ਸਮੇਤ ਪਹੁੰਚੇ | ਇਸ ਮੇਲੇ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਗਰਮੀ ਕਾਰਨ ਦੋ ਵਿਦਿਆਰਥਣਾਂ ਦੀ ਤਬੀਅਤ ਵਿਗੜੀ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਅੱਤ ਦੀ ਗਰਮੀ ਵਿਚ ਜਿੱਥੇ ਆਮ ਲੋਕਾਂ ਦਾ ਜੀਣਾ ਮੁਸ਼ਕਿਲ ਹੋਇਆ ਪਿਆ ਹੈ, ਹੁਣ ਸਕੂਲੀ ਵਿਦਿਆਰਥੀ ਵੀ ਇਸ ਗਰਮੀ ਦੇ ਲਪੇਟ ਵਿਚ ਆਉਂਦੇ ਨਜ਼ਰ ਆ ਰਹੇ ਹਨ | ਫ਼ਾਜ਼ਿਲਕਾ ਦੇ ਸਰਕਾਰੀ ਕੰਨਿਆ ਸਕੂਲ ਵਿਚ ਛੇਵੀਂ ਜਮਾਤ ਵਿਚ ...

ਪੂਰੀ ਖ਼ਬਰ »

ਮੈਣੀ ਕਾਲੋਨੀ 'ਚ ਹੋਏ ਕਤਲ ਦੇ ਮਾਮਲੇ 'ਚ 3 'ਤੇ ਮੁਕੱਦਮਾ ਦਰਜ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਮੈਣੀ ਕਾਲੋਨੀ ਵਿਚ ਹੋਏ ਕਤਲ ਮਾਮਲੇ ਵਿਚ ਇਕ ਔਰਤ ਤੇ ਉਸ ਦੇ ਪੁੱਤਰਾਂ 'ਤੇ ਮਾਮਲਾ ਦਰਜ ਕੀਤਾ ਹੈ | ਥਾਣਾ ਸਿਟੀ ਮੁਖੀ ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਸਤਪਾਲ ਸਿੰਘ ਪੁੱਤਰ ਰਣਜੀਤ ...

ਪੂਰੀ ਖ਼ਬਰ »

ਸਿੰਚਾਈ ਵਿਭਾਗ ਵਲੋਂ ਨਿਗਰਾਨ ਇੰਜੀਨੀਅਰ ਫ਼ਿਰੋਜਪੁਰ ਮੁਅੱਤਲ

ਮੰਡੀ ਅਰਨੀਵਾਲਾ, 10 ਮਈ (ਨਿਸ਼ਾਨ ਸਿੰਘ ਮੋਹਲਾਂ)-ਸਰਹਿੰਦ ਫੀਡਰ 'ਚ ਪਾੜ ਪੈਣ ਜਾਣ ਕਰਕੇ ਜਲ ਸਰੋਤ , ਮਾਈਨਿੰਗ ਤੇ ਜਿੳਲੋਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਆਈ. ਏ .ਐੱਸ. ਵਲੋਂ ਰਾਜੀਵ ਗੋਇਲ ਨਿਗਰਾਨ ਇੰਜੀਨੀਅਰ ਫ਼ਿਰੋਜਪੁਰ ਕੈਨਾਲ ਨੂੰ ਤੁਰੰਤ ...

ਪੂਰੀ ਖ਼ਬਰ »

ਸ਼ੁਭਮ ਭਠੇਜਾ ਪੰਜਵੀਂ ਦੀ ਪ੍ਰੀਖਿਆ 'ਚੋਂ ਅੱਵਲ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਸੱਪਾਂਵਾਲੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀ ਸ਼ੁਭਮ ਭਠੇਜਾ ਪੁੱਤਰ ਵਿਸ਼ਾਲ ਭਠੇਜਾ ਨੇ ਪੰਜਵੀਂ ਜਮਾਤ ਦੇ ਬੋਰਡ ਐਲਾਨੇ ਨਤੀਜਿਆਂ ਵਿਚੋਂ ਕੁੱਲ 500 ਅੰਕਾਂ ਵਿਚੋਂ 499 ਅੰਕ ਪ੍ਰਾਪਤ ਕਰਕੇ ਸਕੂਲ ਤੇ ...

ਪੂਰੀ ਖ਼ਬਰ »

ਹੈਰੋਇਨ ਪੀਂਦੇ 3 ਕਾਬੂ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਥਾਣਾ ਵੈਰੋਂ ਕੇ ਪੁਲਿਸ ਨੇ ਤਿੰਨ ਵਿਅਕਤੀਆਂ ਨੰੂ ਹੈਰੋਇਨ ਪੀਂਦੇ ਹੋਏ ਕਾਬੂ ਕੀਤਾ ਹੈ | ਸਬ ਇੰਸਪੈਕਟਰ ਰਮੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੰੂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਸੀ ਕਿ ਪਿੰਡ ਕਾਠਗੜ੍ਹ ਦੇ ਸੇਮ-ਨਾੇ ਦੇ ...

ਪੂਰੀ ਖ਼ਬਰ »

ਬੱਸ ਹਾਦਸੇ 'ਚ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਜਥੇਬੰਦੀਆਂ ਨੇ ਮੁਆਵਜ਼ੇ ਤੇ ਨੌਕਰੀ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਜਲਾਲਾਬਾਦ, 10 ਮਈ (ਕਰਨ ਚੁਚਰਾ)-ਹਲਕੇ ਦੇ ਪਿੰਡ ਚੱਕ ਅਰਨੀਵਾਲਾ ਨਜ਼ਦੀਕ ਹੋਏ ਮਿੰਨੀ ਬੱਸ ਸੜਕ ਹਾਦਸੇ 'ਚ ਮਿ੍ਤਕਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਹੋਰ ਸਮਾਜਿਕ ਜਥੇਬੰਦੀਆਂ ਨਾਲ ਮਿਲ ਕੇ ਮੁਆਵਜ਼ੇ ਅਤੇ ਨੌਕਰੀ ਦੀ ਮੰਗ ਨੂੰ ਲੈ ਕੇ ਮੱੁਖ ਮਾਰਗ 'ਤੇ ਲਾਸ਼ਾਂ ਰੱਖ ਕੇ ...

ਪੂਰੀ ਖ਼ਬਰ »

'ਆਪ' ਦੀ ਮੀਟਿੰਗ ਹੋਈ

ਬੱਲੂਆਣਾ, 10 ਮਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਖੇ ਹਲਕਾ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਆਮ ਆਦਮੀ ਪਾਰਟੀ ਦੀ ਮੀਟਿੰਗ ਸੇਵਾਮੁਕਤ ਲੈਕਚਰਾਰ ਭਜਨ ਲਾਲ ਦੇ ਘਰ ਹੋਈ, ਜਿਸ ਵਿਚ ਪਿੰਡ ਦੇ ...

ਪੂਰੀ ਖ਼ਬਰ »

ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਸੈਮੀਨਾਰ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਕਾਮਰਸ ਵਿਭਾਗ ਵਲੋਂ ਸੋਸ਼ਲ ਮੀਡੀਆ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰੋਫੈਸਰ ਅਮਰਿੰਦਰ ਸਿੰਘ ਸੰਧੂ ਨੇ ਵਿਦਿਆਰਥਣਾਂ ਨੂੰ ਸੋਸ਼ਲ ਮੀਡੀਆ ਦੇ ਸਾਰਥਿਕ ਅਤੇ ...

ਪੂਰੀ ਖ਼ਬਰ »

ਹਿੰਮਤਪੁਰਾ ਦੇ ਨੌਜਵਾਨ ਦੀ ਅਚਨਚੇਤ ਮੌਤ

ਬੱਲੂਆਣਾ, 10 ਮਈ (ਜਸਮੇਲ ਸਿੰਘ ਢਿੱਲੋਂ)-ਪਿੰਡ ਹਿੰਮਤਪੁਰਾ ਦੇ ਇਕ ਨੌਜਵਾਨ ਦੀ ਅਚਨਚੇਤ ਮੌਤ ਹੋ ਗਈ | ਪਰ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਸਰਪੰਚ 'ਤੇ ਨਸ਼ੇ ਦੀ ਓਵਰਡੋਜ ਦੇਣ ਦੇ ਦੋਸ਼ ਲਗਾਏ ਹਨ | ਜਾਣਕਾਰੀ ਅਨੁਸਾਰ ਦੁਪਹਿਰ ਵਕਤ ਪਿੰਡ ਦੇ ਸਰਪੰਚ ਮਨੋਜ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਸੱਦੀ ਮੀਟਿੰਗ 'ਚ ਪਿ੍ੰਸੀਪਲ ਤੇ ਮੁੱਖ ਅਧਿਆਪਕ ਹੋਏ ਰਵਾਨਾ

ਫ਼ਾਜ਼ਿਲਕਾ, 10 ਮਈ (ਦਵਿੰਦਰਪਾਲ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਸਿੰਘ ਦੇ ਸੱਦੇ 'ਤੇ ਵੱਖ-ਵੱਖ ਜ਼ਿਲਿ੍ਹਆਂ ਵਿਚੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ), ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਸਮੂਹ ਬਲਾਕ ...

ਪੂਰੀ ਖ਼ਬਰ »

ਬੈਂਕ ਕਰਮਚਾਰੀ 'ਤੇ ਮੋਟਰਸਾਈਕਲ ਸਵਾਰਾਂ ਵਲੋਂ ਹਮਲਾ

ਜਲਾਲਾਬਾਦ, 10 ਮਈ (ਕਰਨ ਚੁਚਰਾ)-ਫ਼ਾਜ਼ਿਲਕਾ ਰੋਡ 'ਤੇ ਬੀਤੀ ਸ਼ਾਮ ਬੈਂਕ ਦੀ ਡਿਊਟੀ ਤੋਂ ਬਾਅਦ ਘਰ ਜਾ ਰਹੇ ਇਕ ਬੈਂਕ ਕਰਮਚਾਰੀ 'ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਹਮਲਾ ਕਰ ਦਿੱਤਾ | ਇਸ ਘਟਨਾ 'ਚ ਬੈਂਕ ਕਰਮਚਾਰੀ ਨੂੰ ...

ਪੂਰੀ ਖ਼ਬਰ »

ਲਾਹਣ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਜਲਾਲਾਬਾਦ, 10 ਮਈ (ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਤੇ ਥਾਣਾ ਵੈਰੋਂ ਕੇ ਪੁਲਿਸ ਨੇ 55 ਲੀਟਰ ਲਾਹਣ ਤੇ 15 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 1 ਔਰਤ ਸਣੇ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪਹਿਲੇ ਮੁਕੱਦਮੇ ਵਿਚ ਥਾਣਾ ਸਦਰ ਜਲਾਲਾਬਾਦ ਦੇ ...

ਪੂਰੀ ਖ਼ਬਰ »

ਵਾਹਿਗੁਰੂ ਕਾਲਜ ਦਾ ਨਤੀਜਾ ਸ਼ਾਨਦਾਰ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ. ਏ. ਸਮੈਸਟਰ ਪੰਜਵੇਂ ਦੇ ਐਲਾਨੇ ਨਤੀਜਿਆਂ ਵਿਚ ਸਥਾਨਕ ਵਾਹਿਗੁਰੂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ | ਇਨ੍ਹਾਂ ਨਤੀਜਿਆਂ ਵਿਚ ਕਾਲਜ ਦੇ ਵਿਦਿਆਰਥੀ ਰਾਜ ਸਿੰਘ ਨੇ 91.6 ਫ਼ੀਸਦੀ ਅੰਕ ਲੈ ...

ਪੂਰੀ ਖ਼ਬਰ »

ਸੁਲਤਾਨਪੁਰਾ ਦੇ ਪ੍ਰਾਇਮਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਸੁਲਤਾਨਪੁਰਾ ਨਿੰਮਾਂ ਵਾਲਾ ਸਕੂਲ ਦੀ ਪੰਜਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਜਾਣਕਾਰੀ ਦਿੰਦਿਆਂ ਮੁੱਖ ਅਧਿਆਪਕਾ ਸ਼ਾਲੂ ਗਰੋਵਰ ਤੇ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਸਕੂਲ ...

ਪੂਰੀ ਖ਼ਬਰ »

ਸਤਿਅਮ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਏ. ਭਾਗ ਪੰਜਵਾਂ ਦੇ ਨਤੀਜਿਆਂ ਵਿਚ ਅਬੋਹਰ-ਗੰਗਾਨਗਰ ਮਾਰਗ 'ਤੇ ਪੈਂਦੇ ਪਿੰਡ ਸੈਦਾਵਾਲੀ ਵਿਖੇ ਸਥਿਤ ਸਤਿਅਮ ਕਾਲਜ ਫ਼ਾਰ ਗਰਲਜ਼ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜਿਆਂ ...

ਪੂਰੀ ਖ਼ਬਰ »

ਵਿਧਾਇਕ ਗੋਲਡੀ ਮੁਸਾਫ਼ਰ ਨੇ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨਾਲ ...

ਪੂਰੀ ਖ਼ਬਰ »

ਵਿਜ਼ਡਮ ਸਕੂਲ 'ਚ 'ਮਾਂ ਦਿਵਸ' ਮਨਾਇਆ

ਫ਼ਾਜ਼ਿਲਕਾ, 10 ਮਈ (ਦਵਿੰਦਰ ਪਾਲ ਸਿੰਘ)-ਮਾਂ ਦੇ ਪਿਆਰ ਤੇ ਤਿਆਗ ਪ੍ਰਤੀ ਸਨੇਹ ਜਿਤਾਉਣ ਲਈ ਵਿਜ਼ਡਮ ਕਾਨਵੈਂਟ ਸਕੂਲ ਫ਼ਾਜ਼ਿਲਕਾ ਵਿਚ 'ਮਾਂ ਦਿਵਸ' ਮਨਾਇਆ ਗਿਆ, ਜਿਸ ਵਿਚ ਬੱਚਿਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੇ ਵੀ ਹਿੱਸਾ ਲਿਆ | ਪ੍ਰੋਗਰਾਮ ਵਿਚ ਸ਼੍ਰੀਮਤੀ ਸੰਦੀਪ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਸਿਰਜਣਾਤਮਿਕ ਮੁਕਾਬਲੇ ਕਰਵਾਏ

ਫ਼ਾਜ਼ਿਲਕਾ, 10 ਮਈ (ਅਮਰਜੀਤ ਸ਼ਰਮਾ)-ਭਾਸ਼ਾ ਮੰਚ ਫ਼ਾਜ਼ਿਲਕਾ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਤਹਿਤ ਸਰਕਾਰੀ ਐੱਮ.ਆਰ. ਕਾਲਜ ਵਿਖੇ ਸਿਰਜਣਾਤਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਲੋਕ ਗੀਤ, ਸੁੰਦਰ ਲਿਖਾਈ, ਕਵਿਤਾ ਲਿਖਣ ਤੇ ਉਚਾਰਨ ਆਦਿ ...

ਪੂਰੀ ਖ਼ਬਰ »

ਏਸ਼ੀਅਨ ਚੈਂਪੀਅਨਸ਼ਿਪ 'ਚ ਦਿੱਲੀ ਖੇਡਣਗੀਆਂ ਗਰੀਨ ਵਿਊ ਸਕੂਲ ਦੀਆਂ ਦੋ ਵਿਦਿਆਰਥਣਾਂ

ਬੱਲੂਆਣਾ, 10 ਮਈ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਦੇ ਗਰੀਨ ਵੀਊ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਿੱਲੀ ਵਿਚ ਪਹਿਲੀ ਵਾਰ ਬਾਲ ਫੈਡਰੇਸ਼ਨ ਆਫ਼ ਇੰਡੀਆ ਵਲੋਂ ਏਸ਼ੀਅਨ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਵਿਚ ਹਿੱਸਾ ਲੈਣਗੀਆਂ | ਇਸ ...

ਪੂਰੀ ਖ਼ਬਰ »

ਅਰੋੜਾ ਵਿਕਾਸ ਮੰਚ ਵਲੋਂ 2 ਲੜਕੀਆਂ ਦੇ ਵਿਆਹ ਲਈ ਸਹਾਇਤਾ ਰਾਸ਼ੀ ਭੇਟ

ਅਬੋਹਰ, 10 ਮਈ (ਵਿਵੇਕ ਹੂੜੀਆ)-ਅਰੋੜਾ ਵਿਕਾਸ ਮੰਚ ਲਗਾਤਾਰ ਸਮਾਜ ਸੇਵੀ ਕੰਮਾਂ ਵਿਚ ਆਪਣੀ ਭੂਮਿਕਾ ਨਿਭਾ ਰਿਹਾ ਹੈ | ਲੋੜਵੰਦ ਪਰਿਵਾਰਾਂ ਲਈ ਹਮੇਸ਼ਾ ਤਤਪਰ ਰਹਿਣ ਵਾਲੀ ਸੰਸਥਾ ਨੇ ਹੁਣ ਦੋ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ ਰਾਸ਼ਨ ਤੇ ਸਮਾਨ ਭੇਟ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ, ਔਰਤ ਫ਼ਰਾਰ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ ਜਦ ਕਿ ਇਸ ਮਾਮਲੇ ਵਿਚ ਔਰਤ ਨੂੰ ਨਾਮਜ਼ਦ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਰਵੀ ਕਾਂਤ ਨੂੰ ਗੁਪਤ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਹੇ ਨੇ ਕਰੋੜਾਂ ਦੀ ਲਾਗਤ ਨਾਲ ਬਣੇ ਸੁਵਿਧਾ ਕੇਂਦਰ

ਮੰਡੀ ਲਾਧੂਕਾ, 10 ਮਈ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 2016 ਵਿਚ ਸੂਬੇ ਭਰ ਦੇ ਪਿੰਡਾਂ 'ਚ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਮਕਸਦ ਵਜੋਂ ਕਰੀਬ 2100 ਸੁਵਿਧਾ ਕੇਂਦਰ ਖੋਲ੍ਹੇ ਗਏ ਸਨ, ਜਿਨ੍ਹਾਂ 'ਤੇ ਪੰਜਾਬ ਸਰਕਾਰ ਦਾ ਕਰੋੜਾਂ ਰੁਪਿਆ ਖ਼ਰਚ ਆਇਆ ...

ਪੂਰੀ ਖ਼ਬਰ »

ਭਾਜਪਾ ਆਗੂਆਂ ਨੇ ਡੀ. ਐੱਸ. ਪੀ. ਅਬੋਹਰ ਨੂੰ ਦਿੱਤਾ ਮੰਗ ਪੱਤਰ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਭਾਜਪਾ ਦੇ ਸੂਬਾ ਉਪ ਪ੍ਰਧਾਨ ਧਨਪਤ ਸਿਆਗ ਦੀ ਅਗਵਾਈ ਹੇਠ ਭਾਜਪਾ ਲੀਡਰਸ਼ਿਪ ਵਲੋਂ ਸ਼ਹਿਰ ਵਿਚ ਚੋਰੀ, ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਨਕ ਡੀ. ਐੱਸ. ਪੀ. ਸੰਦੀਪ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ...

ਪੂਰੀ ਖ਼ਬਰ »

ਸ਼ਿਵਾਲਿਕ ਸਕੂਲ ਦਾ ਨਤੀਜਾ ਸ਼ਾਨਦਾਰ

ਫ਼ਾਜ਼ਿਲਕਾ, 10 ਮਈ (ਦਵਿੰਦਰਪਾਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜੇ ਵਿਚ ਸ਼ਿਵਾਲਿਕ ਪਬਲਿਕ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਸ਼੍ਰੀਮਤੀ ਸੁਨੀਤਾ ਛਾਬੜਾ ਤੇ ਸਕੂਲ ...

ਪੂਰੀ ਖ਼ਬਰ »

ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਮੀਟਿੰਗ ਯੂਨੀਅਨ ਦੇ ਦਫ਼ਤਰ ਨਹਿਰੀ ਕਾਲੋਨੀ ਵਿਖੇ ਹੋਈ | ਮੀਟਿੰਗ ਨੂੰ ਵੱਖ-ਵੱਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲਾ ਵਾਲੀਆਂ ਰਿਵਾਇਤੀ ਪਾਰਟੀਆਂ ...

ਪੂਰੀ ਖ਼ਬਰ »

ਯੁਵਾ ਰਾਜਪੂਤ ਸਭਾ ਨੇ ਸਕੂਲ ਨੂੰ ਭੇਟ ਕੀਤਾ ਸਾਮਾਨ

ਫ਼ਾਜ਼ਿਲਕਾ, 10 ਮਈ (ਦਵਿੰਦਰਪਾਲ ਸਿੰਘ)-ਯੁਵਾ ਰਾਜਪੂਤ ਸਭਾ ਵਲੋਂ ਸਰਕਾਰੀ ਮਿਡਲ ਸਕੂਲ ਪਿੰਡ ਸਲੇਮ ਸ਼ਾਹ ਨੂੰ ਵਿਦਿਆਰਥੀਆਂ ਲਈ ਸਮਾਨ ਭੇਟ ਕੀਤਾ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਸਤੀਸ਼ ਵਰਮਾ ਨੇ ਵਿਦਿਆਰਥੀਆਂ ਨੂੰ ਆਗਿਆਕਾਰੀ ਬਣਨ ਤੇ ਮਿਹਨਤ ਨਾਲ ਪੜ੍ਹਾਈ ਕਰਨ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਗੁਰੂ ਨਾਨਕ ਖ਼ਾਲਸਾ ਕਾਲਜ ਦਾ ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਕੌਰ ਸੰਧੂ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚੋਂ ਕਾਲਜ ਦੀ ਵਿਦਿਆਰਥਣ ...

ਪੂਰੀ ਖ਼ਬਰ »

ਕੈਨਵੇ ਕਾਲਜ 'ਚ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਕੈਂਪ ਲਗਾਇਆ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਕੈਨਵੇ ਕਾਲਜ ਆਫ਼ ਐਜੂਕੇਸ਼ਨ ਵਿਖੇ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਓਰਲ ਹੈਲਥ ਅਵੇਅਰਨੈੱਸ ਕੈਂਪ ਲਗਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ. ਸੁਸ਼ੀਲਾ ਨਾਰੰਗ ਨੇ ਦੱਸਿਆ ਕਿ ਡਾ. ਮੀਨਾਕਸ਼ੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੂੰ ਮਾਣ ਭੱਤਾ ਨਾ ਮਿਲਣ 'ਤੇ ਵਰਕਰਾਂ 'ਚ ਰੋਸ-ਘੁੜਿਆਣਾ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ/ਵਿਵੇਕ ਹੂੜੀਆ)-ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਣ ਵਾਲਾ ਮਾਣ ਭੱਤਾ ਪਿਛਲੇ ਦੋ ਮਹੀਨਿਆਂ ਤੋਂ ਨਾ ਮਿਲਣ ਕਾਰਨ ਵਰਕਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੀ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਹੇ ਨੇ ਕਰੋੜਾਂ ਦੀ ਲਾਗਤ ਨਾਲ ਬਣੇ ਸੁਵਿਧਾ ਕੇਂਦਰ

ਮੰਡੀ ਲਾਧੂਕਾ, 10 ਮਈ (ਮਨਪ੍ਰੀਤ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 2016 ਵਿਚ ਸੂਬੇ ਭਰ ਦੇ ਪਿੰਡਾਂ 'ਚ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਮਕਸਦ ਵਜੋਂ ਕਰੀਬ 2100 ਸੁਵਿਧਾ ਕੇਂਦਰ ਖੋਲ੍ਹੇ ਗਏ ਸਨ, ਜਿਨ੍ਹਾਂ 'ਤੇ ਪੰਜਾਬ ਸਰਕਾਰ ਦਾ ਕਰੋੜਾਂ ਰੁਪਿਆ ਖ਼ਰਚ ਆਇਆ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਪ੍ਰੋ. ਗੁਰਪ੍ਰੀਤ ਕੌਰ ਤੇ ਅਰਸ਼ਦੀਪ ਸਿੰਘ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਤ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਸਥਾਨਕ ਡੀ. ਏ. ਵੀ. ਕਾਲਜ ਆਫ਼ ਐਜੂਕੇਸ਼ਨ ਦੇ ਪ੍ਰੋਫੈਸਰ ਗੁਰਪ੍ਰੀਤ ਕੌਰ ਤੇ ਅਰਸ਼ਦੀਪ ਸਿੰਘ ਨੂੰ ਪੰਜਾਬ ਯੂਨੀਵਰਸਿਟੀ ਵਲੋਂ ਆਯੋਜਿਤ 69ਵੀਂ ਦੀਕਸ਼ਾਂਤ ਸਮਾਰੋਹ ਵਿਚ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ...

ਪੂਰੀ ਖ਼ਬਰ »

ਫੋਟੋਗ੍ਰਾਫਰ ਨਾਲ ਕੁੱਟਮਾਰ ਤੇ ਕੈਮਰੇ ਖੋਹਣ ਦੀ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ

ਮੰਡੀ ਲਾਧੂਕਾ, 10 ਮਈ (ਰਾਕੇਸ਼ ਛਾਬੜਾ)-ਮੰਡੀ ਦੇ ਫੋਟੋਗ੍ਰਾਫਰ ਨਾਲ ਕੁੱਟਮਾਰ ਕਰਕੇ ਕੈਮਰੇ ਖੋਹਣ ਦੀ ਘਟਨਾ ਦੇ ਸੀ.ਸੀ.ਟੀ.ਵੀ. ਫੁਟੇਜ਼ ਮਿਲ ਗਏ ਹਨ | ਇਸ ਮਾਮਲੇ ਵਿਚ ਪੀੜਤ ਲਖਵਿੰਦਰ ਸਿੰਘ ਪੁੱਤਰ ਰਤਨ ਸਿੰਘ ਨੇ ਕਿਹਾ ਹੈ 8 ਮਈ ਵਾਲੇ ਦਿਨ ਸ਼ਾਮ ਨੂੰ ਉਹ ਇਕ ਧਾਰਮਿਕ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX