ਤਾਜਾ ਖ਼ਬਰਾਂ


ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਨਵ-ਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ
. . .  10 minutes ago
ਚੰਡੀਗੜ੍ਹ, 8 ਅਗਸਤ - ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ 43 ਨਵਨਿਯੁਕਤ ਡਰਾਫਟਮੈਨਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤਾ ਗਏ । ਇਸ ਦੌਰਾਨ ਨਵ-ਨਿਯੁਕਤ ਡਰਾਫਟਮੈਨਾਂ ...
ਭੁਵਨੇਸ਼ਵਰ : ਅਮਿਤ ਸ਼ਾਹ ਨੇ ਭਾਜਪਾ ਪਾਰਟੀ ਦਫ਼ਤਰ ਤੋਂ 'ਹਰ ਘਰ ਤਿਰੰਗਾ ਅਭਿਆਨ' ਦੀ ਕੀਤੀ ਸ਼ੁਰੂਆਤ
. . .  37 minutes ago
ਕੇਂਦਰੀ ਮੰਤਰੀ ਪਿਊਸ਼ ਗੋਇਲ ਵਲੋਂ ਰੂਰਲ ਡਿਵੈਲਪਮੈਂਟ ਫੰਡ ਦਾ 1760 ਕਰੋੜ ਰੁਪਏ ਬਕਾਇਆ ਰਾਸ਼ੀ ਜਾਰੀ ਕਰਨ ਦੇ ਦਿੱਤੇ ਨਿਰਦੇਸ਼-ਭਗਵੰਤ ਮਾਨ
. . .  32 minutes ago
ਨਵੀਂ ਦਿੱਲੀ, 8 ਅਗਸਤ - ਕੇਂਦਰੀ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕਰਨ ਉਪਰੰਤ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀ ਪਿਛਲੀ ਸਰਕਾਰ ਦੀ ਅਣਗਹਿਲੀ ਕਾਰਨ ਜੋ ਰੂਰਲ...
ਚੰਡੀਗੜ੍ਹ :ਪੰਜਾਬ ਕੈਬਨਿਟ ਦੀ ਮੀਟਿੰਗ 11 ਅਗਸਤ ਨੂੰ ਹੋਵੇਗੀ , ਪੰਜਾਬ ਦੇ ਅਹਿਮ ਮੁੱਦਿਆ 'ਤੇ ਹੋ ਸਕਦੀ ਹੈ ਚਰਚਾ
. . .  49 minutes ago
ਸਪੀਕਰ ਸੰਧਵਾਂ ਤੇ ਖੇਤੀ ਮੰਤਰੀ ਧਾਲੀਵਾਲ ਵਲੋਂ ਖੇਤੀ ਵਿਰਾਸਤ ਮਿਸ਼ਨ ਤੇ ਕੇ.ਕੇ. ਬਿਰਲਾ ਸੋਸਾਇਟੀ ਦਾ 'ਪ੍ਰਾਜੈਕਟ ਭੂਮੀ' ਲਾਂਚ
. . .  about 1 hour ago
ਪਟਿਆਲਾ, 8 ਅਗਸਤ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਖੇਤੀ ਵਿਰਾਸਤ ਮਿਸ਼ਨ ਅਤੇ ਕੇ.ਕੇ. ਬਿਰਲਾ ...
ਰਾਸ਼ਟਰਮੰਡਲ ਖੇਡਾਂ: ਸ਼ਟਲਰ ਲਕਸ਼ਯ ਸੇਨ ਨੇ ਪੁਰਸ਼ ਸਿੰਗਲਜ਼ ਵਿਚ ਸੋਨ ਤਗ਼ਮਾ ਜਿੱਤਿਆ, ਮਲੇਸ਼ੀਆ ਦੇ ਯੋਂਗ ਨੂੰ ਹਰਾਇਆ
. . .  about 1 hour ago
ਰਾਸ਼ਟਰਮੰਡਲ ਖੇਡਾਂ: ਗਿਆਨਸੇਕਰਨ ਸਾਥੀਆਨ ਨੇ ਟੇਬਲ ਟੈਨਿਸ ਵਿਚ ਕਾਂਸੀ ਦਾ ਤਗਮਾ ਜਿੱਤਿਆ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਇਕ ਮੁਕੱਦਮੇ ਸੰਬੰਧੀ ਜ਼ੀਰਾ ਅਦਾਲਤ ਵਿਚ ਭੁਗਤੀ ਨਿੱਜੀ ਪੇਸ਼ੀ
. . .  about 1 hour ago
ਜ਼ੀਰਾ , 8 ਅਗਸਤ (ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ੀਰਾ ਦੀ ਮਾਣਯੋਗ ਅਦਾਲਤ ਵਿਚ ਨਿੱਜੀ ਤੌਰ ’ਤੇ ਪੇਸ਼ ਹੋ ...
ਲਖਬੀਰ ਕੌਰ ਭੁੱਲਰ ਨਗਰ ਕੌਂਸਲ ਪੱਟੀ ਦੇ ਪ੍ਰਧਾਨ ਚੁਣੇ ਗਏ
. . .  about 1 hour ago
ਪੱਟੀ ,8 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) -ਨਗਰ ਕੌਂਸਲ ਪੱਟੀ ਦੀ ਪ੍ਰਧਾਨਗੀ ਦੀ ਚੋਣ ਵਿਚ ਲਖਬੀਰ ਕੌਰ ਭੁੱਲਰ ਪ੍ਰਧਾਨ ਚੁਣੇ ਗਏ ਜਦਕਿ ਬਲਕਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ...
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਨਿੱਜੀ ਖ਼ਰਚੇ ’ਚੋਂ ਹਸਪਤਾਲ ’ਚ ਭੇਜੇ 200 ਗੱਦੇ
. . .  about 3 hours ago
ਫ਼ਰੀਦਕੋਟ, 8 ਅਗਸਤ (ਜਸਵੰਤ ਸਿੰਘ ਪੁਰਬਾ) - ਪਿਛਲੇ ਦਿਨੀਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਗੁਰੂ ਗੋਬਿੰਦ ਸਿੰਘ ਹਸਪਤਾਲ ਵਿਖੇ ਦੌਰਾ ਕਰਨ ਪਹੁੰਚੇ ਸਨ ਤੇ ਹਸਪਤਾਲ ਦੇ ਮਾੜੇ ਪ੍ਰਬੰਧਾਂ ਨੂੰ ਵੇਖ ਕੇ ਕਾਫ਼ੀ ਤੱਲਖੀ ’ਚ ਆ ਗਏ ਸਨ। ਹਸਪਤਾਲ ਦੇ ਚਮੜੀ ਵਿਭਾਗ ਦੇ ਵਾਰਡ ਵਿਚ ਬੈੱਡਾਂ ’ਤੇ ਵਿਛੇ ਗੱਦਿਆਂ...
ਪ੍ਰਧਾਨ ਮੰਤਰੀ ਨੇ ਸੋਨ ਤਗਮਾ ਜਿੱਤਣ 'ਤੇ ਪੀ.ਵੀ. ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  about 3 hours ago
ਨਵੀਂ ਦਿੱਲੀ, 8 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤਣ 'ਤੇ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੂੰ ਮੁਬਾਰਕਬਾਦ ਦਿੱਤੀ...
ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ ਕੇਂਦਰ ਸਰਕਾਰ - ਹਰਪਾਲ ਸਿੰਘ ਚੀਮਾ
. . .  about 3 hours ago
ਚੰਡੀਗੜ੍ਹ, 8 ਅਗਸਤ (ਸੁਰਿੰਦਰਪਾਲ) - ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਿਜਲੀ ਸੋਧ ਬਿੱਲ 'ਤੇ ਕਿਹਾ ਕਿ ਕੇਂਦਰ ਸਰਕਾਰ ਸੂਬਿਆਂ ਦੇ ਹੱਕ ਖੋਹਣਾ ਚਾਹੁੰਦੀ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ...
ਸਕੂਲੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ, ਗੰਭੀਰ ਜ਼ਖਮੀ ਬੱਚਿਆਂ ਨੂੰ ਲੁਧਿਆਣਾ ਕੀਤਾ ਗਿਆ ਰੈਫਰ
. . .  about 2 hours ago
ਦੋਰਾਹਾ, 8 ਅਗਸਤ (ਜਸਵੀਰ ਝੱਜ)- ਜੀ.ਟੀ. ਰੋਡ ਮੱਲੀਪੁਰ ਵਿਖੇ ਵਾਪਰੇ ਸੜਕ ਹਾਦਸੇ ਵਿਚ ਦੋਰਾਹਾ ਸਕੂਲ ਨਾਲ ਸੰਬੰਧਿਤ ਕਰੀਬ ਇਕ ਦਰਜਨ ਬੱਚੇ ਜਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਦੇ ਇਕ ਨਿੱਜੀ ਸਕੂਲ ਦੀ ਵੈਨ ਤੇ ਆਲਟੋ ਕਾਰ ਵਿਚਕਾਰ ਟੱਕਰ...
ਹਲਕਾ ਅਮਲੋਹ 'ਚ ਕਾਂਗਰਸ ਵਲੋਂ 10 ਅਗਸਤ ਨੂੰ ਕੱਢੀ ਜਾਵੇਗੀ ਤਿਰੰਗਾ ਯਾਤਰਾ - ਜਗਬੀਰ ਸਲਾਣਾ
. . .  about 3 hours ago
ਅਮਲੋਹ, 8 ਅਗਸਤ, (ਕੇਵਲ ਸਿੰਘ) - ਅਖਿਲ ਭਾਰਤੀ ਕਾਂਗਰਸ ਕਮੇਟੀ ਦੇ ਸੱਦੇ ਉੱਪਰ ਹਲਕਾ ਅਮਲੋਹ ਵਿਚ ਕਾਕਾ ਰਣਦੀਪ ਸਿੰਘ ਨਾਭਾ ਸਾਬਕਾ ਕੈਬਨਿਟ ਮੰਤਰੀ ਦੀ ਅਗਵਾਈ 10 ਅਗਸਤ ਨੂੰ ਕੱਢੀ ਜਾਣ ਵਾਲੀ ਤਿਰੰਗਾ ਯਾਤਰਾ ਸੰਬੰਧੀ ਕਾਂਗਰਸ ਦਫ਼ਤਰ ਅਮਲੋਹ ਵਿਖੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ...
ਰਾਸ਼ਟਰਮੰਡਲ ਖੇਡਾਂ : ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਨੇ ਜਿੱਤਿਆ ਸੋਨ ਤਗਮਾ
. . .  about 3 hours ago
ਬਰਮਿੰਘਮ, 8 ਅਗਸਤ - ਰਾਸ਼ਟਰਮੰਡਲ ਖੇਡਾਂ 'ਚ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੇ ਬੈਡਮਿੰਟਨ 'ਚ ਦੇਸ਼ ਲਈ ਸੋਨ ਤਗਮਾ ਜਿੱਤਿਆ ਹੈ। ਫਾਈਨਲ 'ਚ ਕੈਨੇਡਾ ਦੀ ਮਿਸ਼ੇਲ ਲੀ ਨੂੰ 21-15, 21-13 ਨਾਲ ਹਰਾ ਕੇ ਪੀ.ਵੀ. ਸਿੰਧੂ ਨੇ ਸੋਨ...
ਉਮੀਦ ਹੈ, ਵਾਪਸ ਲੈ ਲਿਆ ਜਾਵੇਗਾ ਬਿਜਲੀ ਸੋਧ ਬਿੱਲ - ਭਗਵੰਤ ਮਾਨ
. . .  about 3 hours ago
ਚੰਡੀਗੜ੍ਹ, 8 ਅਗਸਤ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਚਾਰੇ ਪਾਸਿਓਂ ਬਿਜਲੀ ਸੋਧ ਬਿੱਲ 2022 ਦੇ ਵਿਰੋਧ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ ਇਸ ਬਿੱਲ ਨੂੰ ਪਾਰਲੀਮੈਂਟ ਸਟੈਂਡਿੰਗ ਕਮੇਟੀ ਕੋਲ ਭੇਜ ਦਿੱਤਾ ਹੈ।ਉਮੀਦ ਹੈ ਉੱਥੇ ਵੱਖ-ਵੱਖ...
ਰਾਘਵ ਚੱਢਾ ਵਲੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਐਸ.ਜੈਸ਼ੰਕਰ ਨਾਲ ਮੁਲਾਕਾਤ ਕਰ ਮਨਦੀਪ ਕੌਰ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਮਨਦੀਪ ਕੌਰ ਨੇ 3 ਅਗਸਤ ਨੂੰ ਘਰੇਲੂ ਹਿੰਸਾ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ...
ਆਲ ਇੰਡੀਆ ਬਾਰ ਐਸੋਸੀਏਸ਼ਨ ਵਲੋਂ ਕਪਿਲ ਸਿੱਬਲ ਦਾ ਬਿਆਨ ਅਪਮਾਨਜਨਕ ਕਰਾਰ
. . .  about 4 hours ago
ਨਵੀਂ ਦਿੱਲੀ, 8 ਅਗਸਤ - ਆਲ ਇੰਡੀਆ ਬਾਰ ਐਸੋਸੀਏਸ਼ਨ ਨੇ ਸਾਬਕਾ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਕਪਿਲ ਸਿੱਬਲ ਦੇ ਉਸ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਹੈ, ਜਿਸ ਵਿਚ ਕਪਿਲ ਸਿੱਬਲ ਨੇ ਕਿਹਾ ਹੈ ਕਿ ਉਹ ਭਾਰਤੀ ਨਿਆਂਪਾਲਿਕਾ ਤੋਂ ਉਮੀਦ ਗੁਆ...
'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ
. . .  about 4 hours ago
ਗੁਰੂ ਕਾ ਬਾਗ਼ (ਅੰਮ੍ਰਿਤਸਰ) - 8 ਅਗਸਤ (ਸ਼ਰਨਜੀਤ ਸਿੰਘ ਗਿੱਲ) 'ਮੋਰਚਾ ਗੁਰੂ ਕਾ ਬਾਗ਼' ਦੇ ਸ਼ਤਾਬਦੀ ਸਮਾਗਮਾਂ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ
. . .  about 4 hours ago
ਨਵੀਂ ਦਿੱਲੀ, 8 ਅਗਸਤ - ਦਿੱਲੀ ਦੀ ਇਕ ਅਦਾਲਤ ਨੇ ਕੋਲਾ ਘੋਟਾਲੇ 'ਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ ਨੂੰ 3 ਸਾਲ ਦੀ ਸਜ਼ਾ ਸੁਣਾਈ...
ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਨੂੰ ਭੇਜਿਆ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ
. . .  about 4 hours ago
ਮੁੰਬਈ, 8 ਅਗਸਤ - ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਊਤ ਨੂੰ ਹਵਾਲਾ ਰਾਸ਼ੀ ਮਾਮਲੇ 'ਚ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ...
ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ
. . .  about 5 hours ago
ਨਵੀਂ ਦਿੱਲੀ, 8 ਅਗਸਤ - ਉੱਪ-ਰਾਸ਼ਟਰਪਤੀ ਅਤੇ ਰਾਜ ਸਭਾ ਚੇਅਰਮੈਨ ਐਮ ਵੈਂਕਈਆ ਨਾਇਡੂ ਦੀ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 2.05 ਤੱਕ ਮੁਲਤਵੀ ਕਰ ਦਿੱਤੀ...
ਡੀ.ਸੀ. ਦਫ਼ਤਰ ਬਠਿੰਡਾ ਅੱਗੇ ਗਰਜੇ ਖੇਤ ਮਜ਼ਦੂਰ
. . .  about 5 hours ago
ਬਠਿੰਡਾ, 8 ਅਗਸਤ (ਅੰਮਿ੍ਤਪਾਲ ਸਿੰਘ ਵਲਾਣ) - ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਮਜ਼ਦੂਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਡੀ.ਸੀ. ਦਫ਼ਤਰ ਬਠਿੰਡਾ ਅੱਗੇ ਧਰਨਾ ਮਾਰ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਤਿੱਖੇ ਰੋਹ ਦਾ ਪ੍ਰਗਟਾਵਾ ਕੀਤਾ...
ਹਿਮਾਚਲ ਪ੍ਰਦੇਸ਼ : ਢਿਗਾਂ ਡਿੱਗਣ ਕਾਰਨ ਕੌਮੀ ਮਾਰਗ ਬੰਦ
. . .  about 5 hours ago
ਸ਼ਿਮਲਾ, 8 ਅਗਸਤ - ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਦੇ ਭਾਵਨਗਰ ਨੇੜੇ ਅਚਾਨਕ ਢਿਗਾਂ ਡਿੱਗਣ ਕਾਰਨ ਕੌਮੀ ਮਾਰ 45 ਬੰਦ ਹੋ ਗਿਆ ਹੈ। ਮਲਬੇ ਨੂੰ ਹਟਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ...।
ਤੇਲੰਗਾਨਾ : ਕਾਂਗਰਸ ਤੋਂ ਅਸਤੀਫ਼ਾ ਦੇਣ ਵਾਲੇ ਵਿਧਾਇਕ ਰਾਜਗੋਪਾਲ ਰੈੱਡੀ ਨੇ ਵਿਧਾਨ ਸਭਾ ਸਪੀਕਰ ਨੂੰ ਸੌਂਪਿਆ ਅਸਤੀਫ਼ਾ
. . .  about 5 hours ago
ਹੈਦਰਾਬਾਦ, 8 ਅਗਸਤ - ਕੋਮਾਟਿਰੈੱਡੀ ਰਾਜਗੋਪਾਲ ਰੈੱਡੀ ਨੇ ਵਿਧਾਇਕ ਵਜੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ 3 ਅਗਸਤ ਨੂੰ ਕਾਂਗਰਸ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਘੋਸ਼ਣਾ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554
ਵਿਚਾਰ ਪ੍ਰਵਾਹ: ਮੁਸ਼ਕਿਲਾਂ ਨਾਲ ਜੂਝਣ 'ਤੇ ਇਨ੍ਹਾਂ ਦਾ ਦੇਰ-ਸਵੇਰ ਹੱਲ ਜ਼ਰੂਰ ਹੁੰਦਾ ਹੈ। ਆਰਿਆ ਭੱਟ

ਅੰਮ੍ਰਿਤਸਰ

ਵਪਾਰ ਤੇ ਸਨਅਤ ਨੂੰ ਹੁਲਾਰਾ ਦੇ ਕੇ ਪੰਜਾਬ ਦੀ ਡਾਵਾਂਡੋਲ ਆਰਥਿਕਤਾ ਨੂੰ ਮੁੜ ਲੀਹ 'ਤੇ ਪਾਵਾਂਗੇ : ਹਰਪਾਲ ਸਿੰਘ ਚੀਮਾ

ਅੰਮਿ੍ਤਸਰ, 10 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਵਪਾਰੀਆਂ, ਸਨਅਤਕਾਰਾਂ ਤੇ ਹੋਰ ਕਾਰੋਬਾਰੀਆਂ ਨਾਲ ਗੱਲਬਾਤ ਕਰਦੇ ਕਿਹਾ ਕਿ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕੀਤੇ ਬਿਨਾਂ ਸੂਬੇ ਦੀ ਤਰੱਕੀ ਸੰਭਵ ਨਹੀਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਉਨ੍ਹਾਂ ਦੀ ਸਰਕਾਰ ਉਦਯੋਗਾਂ ਨੂੰ ਹੁਲਾਰਾ ਦੇ ਕੇ ਸੂਬੇ ਦੀ ਡਾਵਾਂਡੋਲ ਆਰਥਿਕ ਹਾਲਤ ਨੂੰ ਮੁੜ ਮਜਬੂਤ ਕਰਕੇ ਲੀਹ 'ਤੇ ਪਾਵੇਗੀ | ਗੁਰੂ ਨਾਨਕ ਦੇਵ ਯੁਨੀਵਰਸਿਟੀ ਵਿਖੇ ਜਨਤਾ ਬਜਟ ਸੰਬੰਧੀ ਅਹਿਮ ਵਿਚਾਰਾਂ ਕਰਨ ਪੁੱਜੇ ਵਿੱਤ, ਕਰ ਤੇ ਆਬਕਾਰੀ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਦਾ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਰਵਾਂ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜਟ ਬਣਾਉਣ ਲਈ ਹਰ ਇਕ ਤਬਕੇ ਦੇ ਸੁਝਾਅ ਮੰਗਣਾ ਇਤਿਹਾਸਿਕ ਫ਼ੈਸਲੇ ਦੇ ਨਾਲ-ਨਾਲ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਜਿਸ ਰਾਹੀਂ ਸੂਬੇ ਦੇ ਲੋਕ ਜਨਤਾ ਬਜਟ 'ਚ ਭਾਈਵਾਲ ਬਣਨਗੇ | ਵਿੱਤ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿਚ ਉਦਯੋਗਾਂ ਨਾਲ ਜੁੜੇ ਨੁਮਾਇੰਦਿਆਂ ਵਲੋਂ ਦਿੱਤੇ ਸੁਝਾਵਾਂ ਨੂੰ ਗਹੁ ਨਾਲ ਸੁਣਦਿਆਂ ਕਿਹਾ ਕਿ ਜਨਤਾ ਬਜਟ ਲਈ ਹਰ ਇਕ ਵਿਅਕਤੀ ਦੇ ਸੁਝਾਅ ਨੂੰ ਪੂਰੀ ਸੁਹਿਰਦਤਾ ਤੇ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਜਿਸ ਉਪਰੰਤ ਉਸ 'ਤੇ ਢੁੱਕਵਾਂ ਫ਼ੈਸਲਾ ਲੈ ਕੇ ਲੋਕਾਂ ਦੀ ਰਾਇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ | ਸੂਬੇ ਦੇ ਵਿਕਾਸ, ਤਰੱਕੀ ਅਤੇ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਉਦਯੋਗਾਂ ਨੂੰ ਰੀੜ ਦੀ ਹੱਡੀ ਦਸਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਵਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ਨੂੰ ਪੰਜਾਬ ਸਰਕਾਰ ਵਲੋਂ ਪੂਰੀ ਸ਼ਿੱਦਤ ਨਾਲ ਵਿਚਾਰ ਕੇ ਆਉਂਦੇ ਸਮੇਂ 'ਚ ਬਣਦਾ ਹੱਲ ਕੱਢਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਦੌਰਾਨ ਕਿਸੇ ਵੀ ਸਰਕਾਰ ਨੇ ਉਦਯੋਗਾਂ ਦੀ ਬਾਤ ਨਹੀਂ ਪੁੱਛੀ ਤੇ ਉਦਯੋਗਾਂ ਲਈ ਲੋੜੀਂਦੇ ਬੁਨਿਆਦੀ ਢਾਂਚੇ ਫੋਕਲ ਪੁਆਇੰਟ ਆਦਿ ਦੀ ਵੀ ਸਾਰ ਨਹੀਂ ਲਈ | ਉਨ੍ਹਾਂ ਨੇ ਭਰੋਸਾ ਦੁਆਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਜਨਤਾ ਬਜਟ ਵਿਚ ਲੋਕ ਮਸਲਿਆਂ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ ਤੇ ਹੁਣ ਉਦਯੋਗਾਂ ਨੂੰ ਬੜਾਵਾ ਦੇ ਕੇ ਸੂਬੇ ਵਿਚ ਆਰਥਿਕਤਾ ਦੀ ਮਜਬੂਤੀ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਕੀਤੇ ਜਾਣਗੇ | 'ਜਨਤਾ ਬਜਟ' ਸੰਬੰਧੀ ਚੀਮਾ ਨੇ ਕਿਹਾ ਕਿ ਲੋਕ ਆਪੋ-ਆਪਣੇ ਸੁਝਾਅ ਲਿਖਤ ਰੂਪ ਵਿਚ ਪੰਜਾਬ ਸਰਕਾਰ ਵਲੋਂ ਜਾਰੀ ਪੋਰਟਲ 'ਤੇ ਭੇਜਣ ਦੇ ਨਾਲ-ਨਾਲ ਆਪਣੇ ਹਲਕੇ ਦੇ ਵਿਧਾਇਕ ਜਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਦੇ ਸਕਦੇ ਹਨ | ਇਸ ਮੌਕੇ ਪਿਆਰੇ ਲਾਲ ਸੇਠ, ਕਿ੍ਸ਼ਨ ਕੁਮਾਰ ਕੁੱਕੂ, ਅਰਵਿੰਦਰਪਾਲ ਸਿੰਘ, ਸੰਦੀਪ ਖੋਸਲਾ, ਕਮਲ ਡਾਲਮੀਆ, ਰੰਜਨ ਅਗਰਵਾਲ, ਮੁਕੇਸ਼ ਨੰਦਾ, ਸੁਰਿੰਦਰ ਸਿੰਘ, ਜਤਿੰਦਰਪਾਲ ਸਿੰਘ, ਸੁਰਿੰਦਰ ਦੁੱਗਲ ਆਦਿ ਨੇ ਵੀ ਆਪੋ-ਆਪਣੇ ਵਿਚਾਰ ਰੱਖੇ | ਇਸ ਮੌਕੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਜੀਵਨ ਜੋਤ ਕੌਰ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਵਿਧਾਇਕ ਜਸਬੀਰ ਸਿੰਘ ਸੰਧੂ, ਵਿਧਾਇਕ ਦਲਬੀਰ ਸਿੰਘ, ਵਿਧਾਇਕ ਅਜੇ ਗੁਪਤਾ, ਉਪ ਕੁਲਪਤੀ ਡਾ: ਜਸਪਾਲ ਸਿੰਘ ਸੰਧੂ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਗੁਰਭੇਜ ਸਿੰਘ, ਮੁਨੀਸ਼ ਅਗਰਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ |

ਸਾਈਕਲਿੰਗ ਟਰੈਕ ਪ੍ਰਾਜੈਕਟ ਤਹਿਤ ਹੁਣ ਸਕੱਤਰੀ ਬਾਗ ਵਿਖੇ ਨਹੀਂ ਕੱਟੇ ਜਾਣਗੇ ਰੁੱਖ

ਅੰਮਿ੍ਤਸਰ, 10 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਹਲਕਾ ਦੱਖਣੀ ਅਧੀਨ ਪੈਂਦੇ ਬੁਲਾਰੀਆ ਪਾਰਕ (ਸਕੱਤਰੀ ਬਾਗ) ਵਿਖੇ ਬਨਣ ਜਾ ਰਹੇ ਸਾਈਕਲਿੰਗ ਟਰੈਕ ਕਾਰਨ ਕਈ ਰੁੱਖ ਵੱਢੇ ਜਾਣੇ ਸਨ ਪਰ ਅੰਮਿ੍ਤਸਰ ਵਿਕਾਸ ਮੰਚ ਵਲੋਂ ਇਹ ਮਾਮਲਾ ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ...

ਪੂਰੀ ਖ਼ਬਰ »

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਗੁਰਮਤਿ ਸਮਾਗਮ ਤੇ ਮੁਫ਼ਤ ਮੈਡੀਕਲ ਕੈਂਪ 12 ਮਈ ਨੂੰ

ਅੰਮਿ੍ਤਸਰ, 10 ਮਈ (ਜੱਸ)- ਗਰੀਬਾਂ ਤੇ ਲੋੜਵੰਦਾਂ ਦੀਆਂ ਸੇਵਾਵਾਂ ਲਈ ਯਤਨਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਆਪਣੇ 25 ਸਾਲਾ ਸੇਵਾ ਸੰਪੂਰਨਤਾ ਦਿਵਸ ਨੂੰ ਪ੍ਰਮਾਤਮਾ ਦੇ ਸ਼ੁਕਰਾਨੇ ਅਤੇ ਸਿਲਵਰ ਜੁਬਲੀ ਦਿਵਸ ਵਜੋਂ 12 ਮਈ ਨੂੰ ਮਾਤਾ ਕੌਲਾਂ ਜੀ ਮਿਸ਼ਨ ...

ਪੂਰੀ ਖ਼ਬਰ »

ਉਡਣ ਦਸਤੇ ਨੇ ਬਾਰ੍ਹਵੀਂ ਜਮਾਤ ਦੇ ਪ੍ਰੀਖਿਆ ਕੇਂਦਰਾਂ ਦਾ ਨਿਰੀਖਣ ਕੀਤਾ

ਅੰਮਿ੍ਤਸਰ, 10 ਮਈ (ਰਾਜੇਸ਼ ਕੁਮਾਰ ਸ਼ਰਮਾ)-ਇਸ ਵਾਰ 12ਵੀਂ ਬੋਰਡ ਸਮੈਸਟਰ ਦੀ ਪ੍ਰੀਖਿਆ ਆਫਲਾਈਨ ਮੋਡ ਵਿਚ ਚੱਲ ਰਹੀ ਹੈ | ਅੱਜ ਪੰਜਾਬੀ ਦੀ ਪ੍ਰੀਖਿਆ ਹੋਈ | ਇਹ ਪ੍ਰੀਖਿਆ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ 'ਤੇ ਬਾਅਦ ਦੁਪਹਿਰ 2.15 ਤੋਂ 4.15 ਵਜੇ ਤੱਕ ਲਈ ਗਈ | ਇਸ ਦÏਰਾਨ ਨਕਲ ...

ਪੂਰੀ ਖ਼ਬਰ »

ਛੇਹਰਟਾ ਖੇਤਰ ਵਿਚ ਨਾਜਾਇਜ਼ ਕਬਜ਼ਿਆਂ ਦਾ ਸਿਲਸਿਲਾ ਜਾਰੀ

ਛੇਹਰਟਾ, 10 ਮਈ (ਸੁਰਿੰਦਰ ਸਿੰਘ ਵਿਰਦੀ)-ਜਿਥੇ ਛੇਹਰਟਾ ਚੌਂਕ ਫੁੱਟਪਾਥਾਂ 'ਤੇ ਕੀਤੇ ਗਏ ਲੰਮੇ ਸਮੇਂ ਤੋਂ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਸੰਬੰਧਿਤ ਵਿਭਾਗ ਵਲੋਂ ਕਾਰਵਾਈ ਅਮਲ ਵਿਚ ਲਿਆਂਦੇ ਜਾਣ ਤੋਂ ਕੁੱਝ ਸਮੇਂ ਬਾਅਦ ਹੀ ਉਕਤ ਕਬਜ਼ਾਧਾਰੀ ਫਿਰ ਕਾਬਜ਼ ਹੋ ...

ਪੂਰੀ ਖ਼ਬਰ »

ਡੀ. ਟੀ. ਐੱਫ. ਦੀ ਜਨਰਲ ਕੌਂਸਲ ਦੌਰਾਨ 'ਸੱਤਾ ਦੇ ਵਧਦੇ ਕੇਂਦਰੀਕਰਨ' 'ਤੇ ਹੋਈ ਚਰਚਾ

ਅੰਮਿ੍ਤਸਰ, 10 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡੈਮੋਕਰੇਟਿਕ ਟੀਚਰਜ਼ ਫਰੰਟ (ਡੀ. ਟੀ. ਐੱਫ.) ਪੰਜਾਬ ਦੇ ਸੂਬਾਈ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਡੀ. ਟੀ. ਐੱਫ. ਦੇ ਜਨਰਲ ਕੌਂਸਲ ਦੀ ਦੂਜੀ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਰੋਡਵੇਜ਼ ਵਰਕਸ਼ਾਪ 'ਚ ਗੇਟ ਰੈਲੀਆਂ ਕਰਕੇ ਸੂਬਾ ਸਰਕਾਰ ਨੂੰ ਭੰਡਿਆ

ਅੰਮਿ੍ਤਸਰ, 10 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੀ ਰੋਡਵੇਜ਼ ਵਰਕਸ਼ਾਪ 'ਚ ਅੰਮਿ੍ਤਸਰ-1 ਤੇ ਅੰਮਿ੍ਤਸਰ-2 ਡੀਪੂ ਵਲੋਂ ਗੇਟ ਰੈਲੀਆਂ ਕਰਕੇ ਸੂਬਾ ਸਰਕਾਰ ਨੂੰ ਭੰਡਿਆ ਗਿਆ | ਪੰਜਾਬ ਰੋਡਵੇਜ਼, ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਆਗੂ ਜੋਧ ...

ਪੂਰੀ ਖ਼ਬਰ »

ਡਾ: ਇੰਦਰਬੀਰ ਸਿੰਘ ਨਿੱਝਰ ਨੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਵਜੋਂ ਅਹੁਦਾ ਸੰਭ ਾਲਿਆ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਬੀਤੇ ਦਿਨੀਂ ਨਵੇਂ ਚੁਣੇ ਗਏ ਪ੍ਰਧਾਨ ਤੇ 'ਆਪ' ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਵਲੋਂ ਅੱਜ ਆਪਣਾ ਅਹੁਦਾ ਸੰਭਾਲਿਆ ਗਿਆ | ਇਸ ਮੌਕੇ ਮੁੱਖ ਦਫ਼ਤਰ ਵਿਖੇ ਪੁੱਜਣ 'ਤੇ ਦੀਵਾਨ ਦੇ ...

ਪੂਰੀ ਖ਼ਬਰ »

ਜਲੰਧਰ ਪੁਲਿਸ ਵਲੋਂ ਗੈਂਗਸਟਰ ਗੁਰਪ੍ਰੀਤ ਸਿੰਘ ਗੋਰਾ ਅਜਨਾਲਾ ਅਦਾਲਤ ਵਿਚ ਪੇਸ਼

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਸਮੇਂ ਦੌਰਾਨ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਨਾਮੀ ਗੈਂਗਸਟਰ ਗੁਰਪ੍ਰੀਤ ਸਿੰਘ ਗੋਰਾ ਨੂੰ ਅੱਜ ਜਲੰਧਰ ਪੁਲਿਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸਥਾਨਕ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ | ਪ੍ਰਾਪਤ ...

ਪੂਰੀ ਖ਼ਬਰ »

ਖੰਡਰ 'ਚ ਤਬਦੀਲ ਹੋ ਚੁੱਕੀ ਸ਼ੇਰ-ਏ-ਪੰਜਾਬ ਦੇ ਮਹਿਲ ਦੀ ਡਿਓੜੀ ਦੀ ਬਦਲ ਰਹੀ ਨੁਹਾਰ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਵਲੋਂ ਅੰਮਿ੍ਤਸਰ 'ਚ ਗੁਰੂ ਰਾਮਦਾਸ ਜੀ ਦੇ ਨਾਂਅ 'ਤੇ 84 ਏਕੜ ਭੂਮੀ 'ਚ ਲਗਾਏ ਰਾਮ ਬਾਗ਼ ਦੇ ਅੱਧ ਵਿਚਾਲੇ ਉਸਾਰੇ ਗਰਮੀਆਂ ਦੇ ਮਹਿਲ ਦੀ ਖੰਡਰ 'ਚ ਤਬਦੀਲ ਹੋ ਚੁੱਕੀ ਇਤਿਹਾਸਕ ਡਿਓੜੀ ਦੀ ...

ਪੂਰੀ ਖ਼ਬਰ »

ਅੰਮਿ੍ਤਸਰ ਪੈਕਡ ਵਾਟਰ ਐਸੋਸੀਏਸ਼ਨ ਵਲੋਂ ਗ਼ੈਰ-ਕਾਨੂੰਨੀ ਪੈਕਡ ਵਾਟਰ ਦੀਆਂ ਫੈਕਟਰੀਆਂ 'ਤੇ ਕਾਰਵਾਈ ਲਈ ਸੰਘਰਸ਼ ਦਾ ਐਲਾਨ

ਅੰਮਿ੍ਤਸਰ, 10 ਮਈ (ਰਾਜੇਸ਼ ਕੁਮਾਰ ਸ਼ਰਮਾ)-ਅੰਮਿ੍ਤਸਰ ਪੈਕਡ ਵਾਟਰ ਐਸੋਸੀਏਸ਼ਨ ਵਲੋਂ ਗ਼ੈਰ-ਕਾਨੂੰਨੀ ਪੈਕਡ ਵਾਟਰ ਦੀਆਂ ਫੈਕਟਰੀਆਂ 'ਤੇ ਕਾਰਵਾਈ ਲਈ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ | ਇਨ੍ਹਾਂ 'ਤੇ ਕਾਰਵਾਈ ਨਾ ਹੋਣ ਦੀ ਸੂਰਤ 'ਚ ਉਨ੍ਹਾਂ ਆਪਣੀਆਂ ਲੀਗਲ ਫੈਕਟਰੀਆਂ ...

ਪੂਰੀ ਖ਼ਬਰ »

ਨਿਗਮ ਮੁਲਾਜ਼ਮਾਂ ਦਾ ਡੀ.ਏ. ਦਾ ਦੇਣ ਦੀ ਕਵਾਇਦ ਸ਼ੁਰੂ

ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਨਗਰ ਨਿਗਮ ਏਕਤਾ ਸੰਗਠਨ ਵਲੋਂ ਨਿਗਮ ਮੁਲਾਜ਼ਮਾਂ ਦੇ 2014 ਵਿਚ ਡੀ.ਏ. ਦੇ 30 ਫੀਸਦੀ ਤੋਂ ਵਧਾ ਕੇ 100 ਫੀਸਦੀ ਕਰਨ ਦਾ 10 ਫੀਸਦੀ ਬਕਾਇਆ ਦੇਣ ਲਈ ਸ਼ੁਰੂ ਕੀਤੀ ਜਦੋਜਹਿਦ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਇਸ ਸਬੰਧ ਵਿਚ ਨਿਗਮ ਦੇ ...

ਪੂਰੀ ਖ਼ਬਰ »

ਡਾ: ਨਿੱਝਰ ਦੇ ਚੀਫ਼ ਖ਼ਾਲਸਾ ਦੀਵਾਨ ਦਾ ਪ੍ਰਧਾਨ ਬਣਨ 'ਤੇ ਆਨ: ਸਕੱਤਰ ਕੱਥੂਨੰਗਲ ਨੇ ਕੀਤਾ ਸਨਮਾਨਿਤ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)- ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਦੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਦੀਵਾਨ ਦੇ ਆਨ: ਸਕੱਤਰ ਤੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ, ਜੋ ਸਿਹਤ ਠੀਕ ਨਾ ਹੋਣ ਕਾਰਨ ਘਰ ਵਿਚ ਹੀ ਜ਼ੇਰੇ ਇਲਾਜ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਹੇਠ ਆਵੇਗਾ ਜ਼ਿਲ੍ਹੇ ਦਾ 67 ਹਜ਼ਾਰ ਹੈਕਟੇਅਰ ਰਕਬਾ

ਅੰਮਿ੍ਤਸਰ, 10 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਧਰਤੀ ਹੇਠਲੇ ਪਾਣੀ ਦੀ ਸੱਤਾ ਨੂੰ ਹੋਰ ਡਿੱਗਣ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਆਰੰਭੇ ਗਏ ਹਨ | ਜਿਸ 'ਚ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਡੇ ਪੱਧਰ 'ਤੇ ਰਕਬਾ ਵਧਾਇਆ ...

ਪੂਰੀ ਖ਼ਬਰ »

ਸੰਤ ਭਿੰਡਰਾਵਾਲਿਆਂ ਦੇ ਪੈਰੋਕਾਰ ਕਹਾਉਣ ਵਾਲਿਆਂ ਨੇ ਕਾਰਜਕਾਰੀ ਜਥੇਦਾਰ ਦੇ ਪੰਥਕ ਇਕੱਠ ਵਿਚ ਸ਼ਾਮਿਲ ਹੋ ਕੇ ਪੰਥ ਨਾਲ ਧ੍ਰੋਹ ਕਮਾਇਆ : ਭਾਈ ਸਖੀਰਾ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸਰਬੱਤ ਖ਼ਾਲਸਾ ਸੰਮੇਲਨ ਦੇ ਪ੍ਰਬੰਧਕ ਰਹੇ ਭਾਈ ਜਰਨੈਲ ਸਿੰੰਘ ਸਖੀਰਾ ਨੇ ਬੀਤੇ ਦਿਨੀਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸੱਦੇ 'ਤੇ ਹੋਈ ਪੰਥਕ ਇਕੱਤਰਤਾ ਵਿਚ ਅਕਾਲੀ ਦਲ (ਅੰਮਿ੍ਤਸਰ) ਦੇ ...

ਪੂਰੀ ਖ਼ਬਰ »

ਡਾ. ਗੁਰਨਾਮ ਸਿੰਘ ਤੀਰ ਦੀ ਸਾਹਿਤਕ ਵਿਰਾਸਤ ਨੂੰ ਸੰਭਾਲੇਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ

ਅੰਮਿ੍ਤਸਰ, 10 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਗੁਰਨਾਮ ਸਿੰਘ ਤੀਰ ਦੀਆਂ ਸਾਹਿਤਕ ਕਿਰਤਾਂ ਨੂੰ ਸੰਭਾਲਣ ਹਿਤ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ 'ਚ ਇਕ ਕੇਂਦਰ ਦੀ ਸਥਾਪਨਾ ਕਰੇਗੀ | ਇਸ ਸਬੰਧੀ ਵਿਚ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਐਮ. ਪੀ. ਔਜਲਾ ਨੇ ਛੇਹਰਟਾ ਵਿਖੇ ਕੀਤੀ ਵਿਸ਼ੇਸ਼ ਮੀਟਿੰਗ

ਛੇਹਰਟਾ, 10 ਮਈ (ਸੁਰਿੰਦਰ ਸਿੰਘ ਵਿਰਦੀ)-ਹਲਕਾ ਪੱਛਮੀ ਦੀ ਵਾਰਡ ਨੰਬਰ 83 ਨਿਊ ਰਣਜੀਤਪੁਰਾ ਛੇਹਰਟਾ ਸਥਿਤ ਸੀਨੀਅਰ ਕਾਂਗਰਸੀ ਲੀਡਰ ਅਰੁਣ ਪਿੰਕਾ ਦੇ ਗ੍ਰਹਿ ਵਿਖੇ ਟਕਸਾਲੀ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਜਿਸ ਦੌਰਾਨ ਮੈਂਬਰ ਪਾਰਲੀਮੈਂਟ ...

ਪੂਰੀ ਖ਼ਬਰ »

ਪੈਸੇਂਜਰ ਸਰਵਿਸਿਜ਼ ਕਮੇਟੀ ਅੱਜ ਪਹੁੰਚੇਗੀ ਅੰਮਿ੍ਤਸਰ ਰੇਲਵੇ ਸਟੇਸ਼ਨ

ਅੰਮਿ੍ਤਸਰ, 10 ਮਈ (ਗਗਨਦੀਪ ਸ਼ਰਮਾ)-ਰੇਲਵੇ ਦੀ ਪੰਜ ਮੈਂਬਰੀ ਪੈਸੇਂਜਰ ਸਰਵਿਸਿਜ਼ (ਯਾਤਰੀ ਸੇਵਾਵਾਂ ਕਮੇਟੀ) ਭਲਕੇ ਬੁੱਧਵਾਰ 11 ਮਈ ਨੂੰ ਦੁਪਹਿਰ 1.30 ਵਜੇ ਸ਼ਤਾਬਦੀ ਐਕਸਪ੍ਰੈੱਸ ਰਾਹੀਂ ਅੰਮਿ੍ਤਸਰ ਰੇਲਵੇ ਸਟੇਸ਼ਨ 'ਤੇ ਪਹੁੰਚੇਗੀ ਜੋ ਕਿ ਯਾਤਰੀਆਂ ਨੂੰ ਮੁਹੱਈਆ ...

ਪੂਰੀ ਖ਼ਬਰ »

ਸੀਵਰੇਜ਼ ਵਿਵਸਥਾ ਲਈ ਮੇਅਰ ਵਲੋਂ 4 ਕਰੋੜ ਦੀਆਂ ਸੁਪਰ ਸੱਕਰ ਤੇ ਜੈਟਿੰਗ-ਸੱਕਸ਼ਨ ਮਸ਼ੀਨਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਸ਼ਹਿਰ ਦੀ ਸੀਵਰੇਜ ਪ੍ਰਣਾਲੀ ਨੂੰ ਹੋਰ ਬਿਹਤਰ ਕਰਨ ਲਈ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਕਰੀਬ 4 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੀਤੀਆਂ ਗਈਆਂ 5 ਸੀਵਰੇਜ਼ ਸੱਕਸ਼ਨ-ਕਮ-ਜੈਟਿੰਗ ਮਸ਼ੀਨਾਂ ਸਮਰੱਥਾ 4000 ਲੀਟਰ, 2 ...

ਪੂਰੀ ਖ਼ਬਰ »

ਪਾਕਿ ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਜਾਂਚ ਕਰਨ ਵਾਲ ਐਫ. ਆਈ. ਏ. ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਚੋਟੀ ਦੀ ਜਾਂਚ ਏਜੰਸੀ ਦੇ ਸਾਬਕਾ ਉੱਚ ਅਧਿਕਾਰੀ ਜਿਸ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਕਈ ਹੋਰਨਾ ਨੇਤਾਵਾਂ ਦੇ ਖ਼ਿਲਾਫ਼ ਭਿ੍ਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ...

ਪੂਰੀ ਖ਼ਬਰ »

ਪਾਕਿ ਨੇ ਨਸ਼ੀਲੇ ਪਦਾਰਥ ਭੇਜਣ ਲਈ ਡਰੋਨ ਦੀ ਵਰਤੋਂ ਵਧਾਈ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਦੀ ਰਹਿਨੁਮਾਈ ਅਤੇ ਪਾਕਿ ਫ਼ੌਜ ਦੀ ਮਿਲੀਭੁਗਤ ਨਾਲ ਸਰਹੱਦ ਪਾਰ ਦੇ ਤਸਕਰਾਂ ਅਤੇ ਅੱਤਵਾਦੀ ਸੰਗਠਨਾਂ ਵਲੋਂ ਭਾਰਤ 'ਚ ਨਸ਼ੀਲੇ ਪਦਾਰਥ ਭੇਜਣ ਲਈ ਡਰੋਨ ਦੀ ਵਰਤੋਂ ਵਧਾ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕਿ੍ਕਟ ਟੂਰਨਾਮੈਂਟ ਸ਼ੁਰੂ

ਅੰਮਿ੍ਤਸਰ, 10 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਵਿਭਾਗੀ ਕਿ੍ਕਟ ਟੂਰਨਾਮੈਂਟ ਯੂਨੀਵਰਸਿਟੀ ਦੇ ਕਿ੍ਕਟ ਖੇਡ ਮੈਦਾਨ ਵਿਖੇ ਸ਼ੁਰੂ ਹੋ ਗਏ ਹਨ | ਇਸ ਸੰਬੰਧੀ ਡਾ: ਅਮਨਦੀਪ ਸਿੰਘ, ਟੀਚਰ ਇੰਚਾਰਜ ਜੀ. ਐਨ. ਡੀ. ਯੂ. ਕੈਂਪਸ ...

ਪੂਰੀ ਖ਼ਬਰ »

ਮੁਲਾਜ਼ਮਾਂ ਨੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਦਿੱਤਾ

ਅੰਮਿ੍ਤਸਰ, 10 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਮਨਿਸਟਰੀਅਲ ਯੂਨੀਅਨ ਤੇ ਪੰਜਾਬ ਸਟੇਟ ਖ਼ਜ਼ਾਨਾ ਕਰਮਚਾਰੀ ਐਸੋਸੀਏਸ਼ਨ ਵਲੋਂ ਵੱਖ-ਵੱਖ ਮੰਗਾਂ ਸਬੰਧੀ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਦਿੱਤਾ ਗਿਆ | ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਦੀਆਂ ਚੋਣ 15 ਮਈ ਤੋਂ : ਅਸ਼ੋਕ ਸ਼ਰਮਾ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਪੰਜਾਬ ਰਾਜ ਫਾਰਮੇਸੀ ਅਫਸਰ ਐਸੋਸੀਏਸ਼ਨ ਦੀਆਂ ਚੋਣਾਂ 15 ਮਈ ਤੋਂ ਸ਼ੁਰੂ ਹੋ ਕੇ 12 ਜੂਨ ਤੱਕ ਪੰਜ ਪੜਾਵਾਂ ਵਿਚ ਹੋਣਗੀਆਂ ਅਤੇ ਇਸਦੀ ਸ਼ੁਰੂਆਤ 15 ਮਈ ਅੰਮਿ੍ਤਸਰ ਤੋਂ ਹੋ ਰਹੀ ਹੈ | ਇਹ ਪ੍ਰਗਟਾਵਾ ਕਰਦਿਆਂ ਐਸੋਸੀਏਸ਼ਨ ਦੇ ਜਨ: ਸਕੱਤਰ ...

ਪੂਰੀ ਖ਼ਬਰ »

ਵਰਪਾਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੈਂਪ

ਚੱਬਾ, 10 ਮਈ (ਜੱਸਾ ਅਨਜਾਣ)-ਬਲਾਕ ਅਟਾਰੀ ਅਧੀਨ ਆਉਂਦੇ ਪਿੰਡ ਵਰਪਾਲ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਇਕ ਕਾਨੂੰਨੀ ਸਹਾਇਤਾ ਕੈਂਪ ਚੇਅਰਮੈਨ ਤੇ ਸੈਸ਼ਨ ਜੱਜ ਮੈਡਮ ਹਰਪ੍ਰੀਤ ਕੌਰ ਅਤੇ ਚੀਫ਼ ਜੁਡੀਸ਼ੀਅਲ ਮੈਜ਼ਿਸਟ੍ਰੇਟ ਪੁਸ਼ਪਿੰਦਰ ਸਿੰਘ ਦੀ ...

ਪੂਰੀ ਖ਼ਬਰ »

ਚੋਰੀਸ਼ੁਦਾ 9 ਕਿੱਲੋ ਬਿਜਲੀ ਦੀਆਂ ਤਾਰਾਂ ਸਮੇਤ ਨੌਜਵਾਨ ਕਾਬੂ

ਵੇਰਕਾ, 10 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੱਲਾ ਦੀ ਪੁਲਿਸ ਚੋਰੀ ਸੰਬੰਧੀ ਦਰਜ ਮਾਮਲੇ ਵਿਚ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਮਨਜੀਤ ਸਿੰਘ ਪੁੱਤਰ ਚੰਨਣ ਸਿੰਘ ...

ਪੂਰੀ ਖ਼ਬਰ »

ਖੁੱਲ੍ਹ ਗਏ ਪਟਵਾਰਖਾਨਿਆਂ ਦੇ ਤਾਲੇ : ਤਹਿਸੀਲਾਂ 'ਚ ਵੀ ਰੌਣਕਾਂ ਪਰਤੀਆਂ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਰੈਵੀਨਿਊ ਪਟਵਾਰ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਛੋਕਰਾ ਖ਼ਿਲਾਫ਼ ਵਿਜੀਲੈਂਸ ਵਲੋਂ ਦਰਜ਼ ਮਾਮਲੇ 'ਚ ਸਰਕਾਰ ਵਲੋਂ ਵਿਜੀਲੈਂਸ ਅਧਿਕਾਰੀ ਬਦਲੇ ਜਾਣ 'ਤੇ ਸਹੀ ਜਾਂਚ ਕੀਤੇ ਜਾਣ ਦਾ ਭਰੋਸਾ ਦਿੱਤੇ ...

ਪੂਰੀ ਖ਼ਬਰ »

ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਰਾਜਸਥਾਨ ਦੀ ਲੋਕ ਸੰਸਕ੍ਰਿਤੀ ਦਾ ਬਦਲਦਾ ਪਰਿਦਿ੍ਸ਼ ਵਿਸ਼ੇ 'ਤੇ ਐਕਸਟੈਂਸ਼ਨ ਲੈਕਚਰ ਕਰਵਾਇਆ

ਅੰਮਿ੍ਤਸਰ, 10 ਮਈ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਅੰਮਿ੍ਤਸਰ ਦੇ ਏਕ ਭਾਰਤ ਸ਼੍ਰੇਸ਼ਠ ਭਾਰਤ ਕਲੱਬ ਵਲੋਂ ਰਾਜਸਥਾਨ ਦੀ ਲੋਕ ਸੰਸਕ੍ਰਿਤੀ ਦਾ ਬਦਲਦਾ ਪਰਿਦਿ੍ਸ਼ ਵਿਸ਼ੇ 'ਤੇ ਐਕਸਟੈਂਸ਼ਨ ਲੈਕਚਰ ਕਰਵਾਇਆ ਗਿਆ, ਜਿਸਦੇ ਮੁੱਖ ...

ਪੂਰੀ ਖ਼ਬਰ »

ਸ. ਸ. ਸ. ਸ. ਸਕੂਲ ਛੇਹਰਟਾ ਵਿਚ ਐਨ. ਸੀ. ਸੀ. ਕੈਡਿਟਾਂ ਦੀ ਕੀਤੀ ਚੋਣ

ਛੇਹਰਟਾ, 10 ਮਈ (ਸੁਰਿੰਦਰ ਸਿੰਘ ਵਿਰਦੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਵਿਖੇ 24 ਪੰਜਾਬ ਬਟਾਲੀਅਨ ਐਨ. ਸੀ. ਸੀ. ਅੰਮਿ੍ਤਸਰ ਵਲੋਂ 24 ਬਟਾਲੀਅਨ ਦੇ ਲੈਫਟੀਨੈਂਟ ਕਰਨਲ ਅਤੁੱਲ ਸਿੰਘ ਚੌਹਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਨ. ਸੀ. ਸੀ. ਜੂਨੀਅਰ ਡਵੀਜ਼ਨ ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰਾ ਤੇ ਇਮਾਰਤੀ ਕਾਰਕੁੰਨ ਕਮੇਟੀ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਇਆ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਰਾਮਗੜੀਆ ਭਾਈਚਾਰਾ ਅੰਮਿ੍ਤਸਰ ਤੇ ਇਮਾਰਤੀ ਕਾਰਕੁੰਨ ਕਮੇਟੀ ਵਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਸਥਾਨਕ ਤਰਨ ਤਾਰਨ ਰੋਡ ਸਥਿਤ ਗੁਰਦੇਵ ਨਗਰ ਵਿਖੇ ਸੰਸਥਾ ਦੇ ਸਰਪ੍ਰਸਤ ...

ਪੂਰੀ ਖ਼ਬਰ »

ਪੋਸਟ ਗਰੈਜੂਏਟ ਇੰਸਟੀਚਿਊਟ ਆਫ ਹੌਰਟੀਕਲਚਰ ਰੀਸਰਚ ਐਂਡ ਐਜੂਕੇਸ਼ਨ ਲਈ ਜ਼ਮੀਨ ਖ਼ਰੀਦਣ ਤੇ ਗੁਰੂ ਨਗਰੀ ਵਿਖੇ ਕ੍ਰਿਕਟ ਸਟੇਡੀਅਮ ਬਣਾਉਣ ਦੀ ਮੰਗ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸਮਾਜ ਸੇਵੀ ਸੰਸਥਾ ਅੰਮਿ੍ਤਸਰ ਵਿਕਾਸ ਮੰਚ ਦੇ ਸਰਪ੍ਰਸਤ ਪਿ੍ੰਸੀਪਲ ਕੁਲਵੰਤ ਸਿੰਘ ਅਣਖੀ ਤੇ ਮਨਮੋਹਣ ਸਿੰਘ ਬਰਾੜ ਦੀ ਅਗਵਾਈ ਹੇਠ ਇੱਕ ਵਫਦ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਉਨ੍ਹਾਂ ਦੀ ਅੰਮਿ੍ਤਸਰ ...

ਪੂਰੀ ਖ਼ਬਰ »

ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਨਿਰਯਾਤਕਰਤਾਵਾਂ ਲਈ ਉਦਯੋਗਿਕ ਗੱਲਬਾਤ ਦੇ ਸੈਸ਼ਨ ਕਰਵਾਏ

ਅੰਮਿ੍ਤਸਰ, 10 ਮਈ (ਰਾਜੇਸ਼ ਕੁਮਾਰ ਸ਼ਰਮਾ)-ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ ਨਿਰਯਾਤਕਰਤਾਵਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਲਈ ਉਦਯੋਗਿਕ ਗੱਲਬਾਤ ਦੇ ਸੈਸ਼ਨ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸੁਮਿਤਾ ਡਾਵਰਾ ਆਈ. ਏ. ...

ਪੂਰੀ ਖ਼ਬਰ »

ਗੋਡੇ ਤੇ ਚੂਲ਼ੇ ਬਦਲਣ ਲਈ ਅੰਮਿ੍ਤਸਰ 'ਚ ਪਹਿਲੀ ਮਾਕੋ ਰੋਬੋਟਿਕ ਤਕਨਾਲੋਜੀ ਕੀਤੀ ਸ਼ੁਰੂ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਯੂ. ਐਸ. ਤੇ ਐਫ. ਡੀ. ਏ. ਵਲੋਂ ਮਾਨਤਾ ਪ੍ਰਾਪਤ ਮਾਕੋ ਰੋਬੋਟਿਕ ਆਰਮ ਅਸਿਸਟੈਂਟ ਤਕਨਾਲੋਜੀ ਦੀ ਸ਼ੁਰੂਆਤ ਹੋਣ ਨਾਲ ਇਥੇ ਗੋਡੇ ਅਤੇ ਚੂਲੇ ਬਦਲਣ 'ਚ ਇਕ ਨਵਾ ਦਿਸਹੱਦਾ ਕਾਇਮ ਹੋਇਆ ਹੈ ਤੇ ਇਸਦੀ ਸ਼ੁਰੂਆਤ ਇਥੇ ਪ੍ਰਕਾਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਨੇ ਵਿੱਤ ਮੰਤਰੀ ਨੂੰ ਦਿੱਤਾ ਮੰਗ ਪੱਤਰ

ਅੰਮਿ੍ਤਸਰ, 10 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ ਐਸੋਸੀਏਸ਼ਨ ਦੇ ਵਫ਼ਦ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਫੇਰੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ | ਵਫਦ ਦੀ ਅਗਵਾਈ ਕਰਦੇ ਹੋਏ ਪ੍ਰੋ. ...

ਪੂਰੀ ਖ਼ਬਰ »

ਰੀਟਰੀਟ ਸੈਰੇਮਨੀ ਦੇਖਣ ਆਏ ਹਜ਼ਾਰਾਂ ਸੈਲਾਨੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਕਰਨਾ ਪੈਂਦਾ ਹੈ ਸਾਹਮਣਾ

ਅਟਾਰੀ, 10 ਮਈ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਦੋਵਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ-ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰੇਮਨੀ ਦੇਖਣ ਆਏ ਹਜ਼ਾਰਾਂ ਸੈਲਾਨੀਆਂ ਨੂੰ ਰੋਜ਼ਾਨਾ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਸੰਬੰਧੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਦਿੱੱਤਾ ਮੰਗ ਪੱਤਰ

ਜੰਡਿਆਲਾ ਗੁਰੂ, 10 ਮਈ (ਰਣਜੀਤ ਸਿੰਘ ਜੋਸਨ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੂੰ ਮੰਗ ਪੱਤਰ ਦਿੱਤਾ | ਉਨ੍ਹਾਂ ਮੰਗ ਪੱਤਰ ਵਿਚ ਕਿਹਾ ਕਿ ਕਣਕ ਦੀ ਜ਼ਿਆਦਾ ...

ਪੂਰੀ ਖ਼ਬਰ »

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀ. ਸੈ. ਸਕੂਲ ਚੂੰਘ ਦਾ ਨਤੀਜਾ ਰਿਹਾ ਸ਼ਾਨਦਾਰ

ਚੌਕ ਮਹਿਤਾ, 10 ਮਈ (ਧਰਮਿੰਦਰ ਸਿੰਘ ਭੰਮਰਾ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਚੂੰਘ ਦਾ ਪੰਜਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਅਨਮੋਲਪ੍ਰੀਤ ਕੌਰ 96 ਫੀਸਦੀ ਨੰਬਰ ਲੈ ਕੇ ਅੱਵਲ ਰਹੀ | ਓਥੇ ਹੀ ...

ਪੂਰੀ ਖ਼ਬਰ »

ਰਾਜਾਸਾਂਸੀ ਹਲਕੇ ਦੇ ਹਰ ਵਰਕਰ ਦੀ ਸ਼ਿਕਾਇਤ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ-ਮਿਆਦੀਆਂ

ਓਠੀਆਂ, 10 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੀ ਹੁੰਦੀ ਖੱਜਲ ਖੁਆਰੀ ਤੋਂ ਰੋਕਣ ਲਈ ਉਸ ਦਾ ਮੌਕੇ 'ਤੇ ਨਿਪਟਰਾ ਕੀਤਾ ਜਾ ਰਿਹਾ ਹੈ | ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਨੱਢਾ ਦੇ ਲੁਧਿਆਣਾ 'ਚ ਹੋਣ ਵਾਲੇ ਪ੍ਰੋਗਰਾਮ 'ਚ ਜ਼ਿਲ੍ਹੇ ਭਰ ਤੋਂ ਭਾਜਪਾ ਦਾ ਕਾਫ਼ਲਾ ਰਵਾਨਾ ਹੋਵੇਗਾ : ਮਹਾਜਨ

ਅੰਮਿ੍ਤਸਰ, 10 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਜਦਮ ਪ੍ਰਕਾਸ਼ ਨੱਢਾ ਵਲੋਂ ਲੁਧਿਆਣਾ ਵਿਖੇ 14 ਮਈ ਨੂੰ ਰੱਖੇ ਲੋਕ ਇਜਲਾਸ ਸੰਬੰਧੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਜ਼ਿਲ੍ਹਾ ਦਫ਼ਤਰ ਵਿਖੇ ਇਕ ਬੈਠਕ ਹੋਈ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਜਸਪਾਲ ਆਜ਼ਾਦ ਕਿਸਾਨ ਸੰਘਰਸ਼ ਕਮੇਟੀ 'ਚ ਹੋਏ ਸ਼ਾਮਿਲ

ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਅਜ਼ਾਦ ਕਿਸਾਨ ਸੰਗਰਸ਼ ਕਮੇਟੀ ਪੰਜਾਬ ਦੀ ਤਹਿਸੀਲ ਬਾਬਾ ਬਕਾਲਾ ਸਾਹਿਬ ਇਕਾਈ ਨੂੰ ਉਦੋਂ ਵੱਡਾ ਬਲ ਮਿਲਿਆ, ਜਦੋਂ ਮੁਲਾਜ਼ਮ ਆਗੂ ਬਲਵਿੰਦਰ ਸਿੰਘ ਜਸਪਾਲ ਜੇ.ਈ. ਨੇ ਕਿਸਾਨ ਸੰਘਰਸ਼ ਕਮੇਟੀ ਨੂੰ ਛੱਡ ਕੇ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਆਈ ਮਨਰੇਗਾ ਟੀਮ ਨੇ ਅਟਾਰੀ ਬਲਾਕ ਦੇ 69 ਪਿੰਡਾਂ ਦਾ ਕੀਤਾ ਲੇਖਾ ਜੋਖਾ

ਅਟਾਰੀ, 10 ਮਈ (ਗੁਰਦੀਪ ਸਿੰਘ ਅਟਾਰੀ)-ਰਾਜਧਾਨੀ ਚੰਡੀਗੜ੍ਹ ਤੋਂ ਆਈਆਂ ਸੋਸ਼ਲ ਆਡਿਟ ਟੀਮਾਂ ਨੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡਾਂ ਵਿਚ ਦੌਰਾ ਕਰਦੇ ਹੋਏ ਗ੍ਰਾਮ ਪੰਚਾਇਤਾਂ, ਗ੍ਰਾਮ ਸੇਵਕਾਂ ਅਤੇ ਬੀ.ਡੀ.ਪੀ.ਓ. ਅਟਾਰੀ ਨੂੰ ਨਾਲ ਲੈ ਕੇ ਪਿੰਡਾਂ ਵਿਚ ...

ਪੂਰੀ ਖ਼ਬਰ »

ਪੰਜਾਬ ਸਰਕਾਰ ਹਰ ਤਹਿਸੀਲ ਵਿਚ ਖੋਲ੍ਹੇ ਪੁੱਡਾ ਦੇ ਦਫਤਰ : ਸੂਬੇਦਾਰ ਹਰਜੀਤ ਸਿੰਘ

ਬਾਬਾ ਬਕਾਲਾ ਸਾਹਿਬ, 10 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਵਿਚ ਸ: ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੀ ਬਣੀ ਮਾਨ ਸਰਕਾਰ ਤੋਂ ਪੰਜਾਬ ਦੇ ਲੋਕ ਕਾਫ਼ੀ ਖੁਸ਼ੀ ਮਹਿਸੂੂਸ ਕਰ ਰਹੇ ਹਨ, ਕਿਉਂਕਿ ਪੰਜਾਬ ਦੇ ਲੋਕਾਂ ਦੀ ਸਰਕਾਰੀ ਦਫ਼ਤਰਾਂ ਵਿਚੋਂ ਕਾਫ਼ੀ ...

ਪੂਰੀ ਖ਼ਬਰ »

ਕਣਕ ਦੇ ਨਾੜ ਨੂੰ ਅੱਗ ਲਾਉਣ ਕਾਰਨ ਅਟਾਰੀ-ਲਾਹੌਰ ਹਾਈਵੇ 'ਤੇ ਲਗਾਏ ਹਰੇ ਬੂਟੇ ਸੜੇ

ਅਟਾਰੀ, 10 ਮਈ (ਗੁਰਦੀਪ ਸਿੰਘ ਅਟਾਰੀ)-ਕੌਮਾਂਤਰੀ ਅਟਾਰੀ ਲਾਹੌਰ ਹਾਈਵੇ ਰੋਡ 'ਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਵਲੋਂ ਸੁੰਦਰਤਾ ਵਧਾਉਣ ਤੇ ਆਕਸੀਜ਼ਨ ਛੱਡਣ ਵਾਲੇ ਬਹੁਮੁਲੇ ਲਗਾਏ ਗਏ ਬੂਟੇ ਕਣਕ ਦੇ ਨਾੜ ਨੂੰ ਲਗਾਈ ਅੱਗ ਨੇ ਸਾੜ ਦਿੱਤੇ ਹਨ | ਕਣਕ ਦੇ ਸੁੱਕੇ ...

ਪੂਰੀ ਖ਼ਬਰ »

ਉੁੱਤਰ ਰੇਲਵੇ ਵਲੋਂ 21 ਤੋਂ 25 ਮਈ ਵਿਚਕਾਰ 31 ਰੇਲ ਗੱਡੀਆਂ ਰੱਦ ਅੰਮਿ੍ਤਸਰ ਨਾਲ ਸੰਬੰਧਿਤ 14 ਰੇਲ ਗੱਡੀਆਂ ਵੀ ਸ਼ਾਮਿਲ

ਅੰਮਿ੍ਤਸਰ, 10 ਮਈ (ਗਗਨਦੀਪ ਸ਼ਰਮਾ)-ਉੱਤਰ ਰੇਲਵੇ ਵਲੋਂ ਅੰਬਾਲਾ ਰੇਲਵੇ ਡਵੀਜ਼ਨ ਅਧੀਨ ਪੈਂਦੇ ਮੰਡੀ ਗੋਬਿੰਦਗੜ੍ਹ ਸਟੇਸ਼ਨ 'ਤੇ ਬਣੇ ਨਵੇਂ ਗੁਡਸ ਪਲੇਟਫ਼ਾਰਮ ਨੂੰ ਓਪਰੇਟਿੰਗ ਪ੍ਰਣਾਲੀ ਨਾਲ ਜੋੜਨ ਅਤੇ ਸਹਾਰਨਪੁਰ-ਪਿਲਖਾਨੀ ਵੱਲ ਫ਼ਰੰਟ ਆਵਾਜਾਈ ਨੂੰ ਆਸਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਮਾਂ ਦਿਵਸ ਮਨਾਇਆ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕਿ੍ਸ਼ਨ ਸੀ. ਸੈ. ਪਬਲਿਕ ਸਕੂਲ ਜੀ. ਟੀ. ਰੋਡ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੀਆਂ ਕਲਾ-ਕਿ੍ਤੀਆਂ ਤਿਆਰ ਕੀਤੀਆਂ ਗਈਆਂ | ਇਸ ...

ਪੂਰੀ ਖ਼ਬਰ »

ਰੈੱਡ ਕਰਾਸ ਭਵਨ ਵਿਖੇ ਰੈੱਡ ਕਰਾਸ ਦਿਵਸ ਮਨਾਇਆ

ਅੰਮਿ੍ਤਸਰ, 10 ਮਈ (ਰੇਸ਼ਮ ਸਿੰਘ)-ਵਿਸ਼ਵ ਰੈੱਡ ਕਰਾਸ ਦਿਵਸ ਮੌ ਸਰ ਜੀਨ ਹੈਨਰੀ ਦੇ ਜਨਮ ਦਿਨ ਮੌਕੇ ਇਥੇ ਰੈੱਡ ਕਰਾਸ ਭਵਨ ਵਿਖੇ ਰੈੱਡ ਕਰਾਸ ਦਿਹਾੜਾ ਮਨਾਇਆ ਗਿਆ ਜਿਸਦੀ ਪ੍ਰਧਾਨਗੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ | ਇਸ ਮੌਕੇ ਵਧੀਕ ਡੀ.ਸੀ. ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ 13 ਵਿਦਿਆਰਥੀਆਂ ਦੀ ਪਲੇਸਮੈਂਟ

ਅੰਮਿ੍ਤਸਰ, 10 ਮਈ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ 13 ਵਿਦਿਆਰਥੀਆਂ ਦੀ ਚੋਣ ਕੈਪਜੇਮਿਨੀ ਵਲੋਂ ਕੀਤੀ ਗਈ ਹੈ | ਇਹ ਵਿਦਿਆਰਥੀ ਐਨਾਲਿਸਟ ਵਜੋਂ ਕੰਮ ਕਰਨਗੇ ਤੇ ਇਨ੍ਹਾਂ ਦੀ ਸਾਲਾਨਾ ਤਨਖਾਹ ਪੈਕੇਜ 2.75 ਲੱਖ ਰੁਪਏ ਹੋਵੇਗਾ | ਇਹ ਜਾਣਕਾਰੀ ...

ਪੂਰੀ ਖ਼ਬਰ »

ਸੁਲਤਾਨਵਿੰਡ ਦੇ ਗੁਰਦੁਆਰਾ ਅਟਾਰੀ ਸਾਹਿਬ ਵਲੋਂ ਲੇਖਕ ਭਾਈ ਰੇਸ਼ਮ ਸਿੰਘ ਸਨਮਾਨਿਤ

ਸੁਲਤਾਨਵਿੰਡ, 10 ਮਈ (ਗੁਰਨਾਮ ਸਿੰਘ ਬੁੱਟਰ)-ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਕੌਮ ਦੇ ਲੇਖਕ ਭਾਈ ਰੇਸ਼ਮ ਸਿੰਘ ਨੂੰ ਅੱਜ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਪਾਕਿ ਸੰਸਦ ਮੈਂਬਰ ਆਮਿਰ ਲਿਆਕਤ ਦੀ ਤੀਜੀ ਪਤਨੀ ਨੇ ਮੰਗਿਆ ਤਲਾਕ

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਇਮਰਾਨ ਖ਼ਾਨ ਦੀ ਪੀ. ਟੀ. ਆਈ. (ਪਾਕਿਸਤਾਨ ਤਹਿਰੀਕ-ਏ-ਇਨਸਾਫ਼) ਪਾਰਟੀ ਦੇ ਸੰਸਦ ਮੈਂਬਰ ਅਤੇ ਮਸ਼ਹੂਰ ਟੀ. ਵੀ. ਹੋਸਟ ਆਮਿਰ ਲਿਆਕਤ ਦੀ ਤੀਜੀ ਪਤਨੀ ਸਈਦਾ ਦਾਨੀਆ ਸ਼ਾਹ ਨੇ ਉਸ ਤੋਂ ਤਲਾਕ ਮੰਗਿਆ ਹੈ | ਉਸ ਨੇ ਤਲਾਕ ਲਈ ਦਿੱਤੀ ਅਰਜ਼ੀ 'ਚ ...

ਪੂਰੀ ਖ਼ਬਰ »

ਪਾਕਿ ਪ੍ਰਧਾਨ ਮੰਤਰੀ ਨੇ ਇਮਰਾਨ ਖ਼ਾਨ 'ਤੇ ਲਗਾਇਆ ਗ੍ਰਹਿ ਯੁੱਧ ਦੀ ਸਾਜਿਸ਼ ਰਚਣ ਦਾ ਦੋਸ਼

ਅੰਮਿ੍ਤਸਰ, 10 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਘਰੇਲੂ ਯੁੱਧ ਛੇੜਨ ਦੀ ਸਾਜਿਸ਼ ਰਚਣ ਅਤੇ ਰਾਸ਼ਟਰੀ ਸੰਸਥਾਵਾਂ ਦੇ ਖ਼ਿਲਾਫ਼ ਮਨਘੜਤ ਕਹਾਣੀ ਘੜਨ ਦੇ ਦੋਸ਼ ਲਗਾਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੀ ਰੋਹ ਭਰੀ ਮੀਟਿੰਗ ਹੋਈ

ਚੋਗਾਵਾਂ, 10 ਮਈ (ਗੁਰਬਿੰਦਰ ਸਿੰਘ ਬਾਗੀ)-ਭਾਰਤੀ ਕਿਸਾਨ ਯੂਨੀਅਨ ਸੰਯੁਕਤ ਕਿਸਾਨ ਦੇ ਜ਼ਿਲ੍ਹਾ ਪ੍ਰਧਾਨ ਸੁਖਬੀਰ ਸਿੰਘ ਢਿੱਲੋਂ, ਕਮਾਸਕਾ ਪਿੰਡ ਦੇ ਪ੍ਰਧਾਨ ਗੁਰਚਰਨ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ ਪੰਜੂਰਾਏ ਦੀ ਅਗਵਾਈ ਹੇਠ ਇਕ ਰੋਹ ਭਰੀ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਬਲ ਕਲਾਂ ਵਿਖੇ ਨਰੇਗਾ ਤਹਿਤ 'ਆਪ' ਦੇ ਵਰਕਰਾਂ ਨੇ ਕੰਮ ਸ਼ੁਰੂ ਕਰਵਾਇਆ

ਚੇਤਨਪੁਰਾ, 10 ਮਈ (ਮਹਾਂਬੀਰ ਸਿੰਘ ਗਿੱਲ)-ਅੱਜ ਪਿੰਡ ਬੱਲ ਕਲਾਂ ਵਿਖੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿੰਡ ਦੀ ਮੇਨ ਰੋਡ 'ਤੇ ਨਰੇਗਾ ਤਹਿਤ ਸੜਕ ਦੀਆਂ ਸਾਈਡਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ...

ਪੂਰੀ ਖ਼ਬਰ »

ਲਕਸ਼ਮੀ ਯੋਜਨਾ ਭੋਪਾਲ ਦੇ ਡੈਲੀਗੇਸ਼ਨ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਆਨੰਦ

ਅਟਾਰੀ, 10 ਮਈ (ਗੁਰਦੀਪ ਸਿੰਘ ਅਟਾਰੀ)- ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਅਟਾਰੀ ਵਾਹਗਾ ਸਰਹੱਦ 'ਤੇ ਹੋਣ ਵਾਲੀ ਸਾਂਝੀ ਰੀਟਰੀਟ ਸੈਰਾਮਨੀ ਦਾ ਲਕਸ਼ਮੀ ਯੋਜਨਾ ਭੋਪਾਲ ਦੇ ਡੈਲੀਗੇਸ਼ਨ ਨੇ ਅਨੰਦ ਮਾਣਿਆ | 204 ਮੈਂਬਰਾਂ ਦੇ ...

ਪੂਰੀ ਖ਼ਬਰ »

ਛੀਨਾ ਕਰਮ ਸਿੰਘ 'ਚ ਬਲਦੇਵ ਸਿੰਘ ਮਿਆਦੀਆਂ ਨੇ ਲੋਕਾਂ ਦੀਆਂ ਮੁਸ਼ਿਕਲਾਂ ਸੁਣੀਆਂ

ਓਠੀਆਂ, 10 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਵਿਚ ਪਹੁੰਚ ਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਿਕਲਾਂ ਸੁਣੀਆਂ ਜਾ ਰਹੀਆਂ ਹਨ ਤੇ ਉਨ੍ਹਾਂ ਮੁਸ਼ਿਕਲਾਂ ਨੂੰ ਤੁਰੰਤ ਹੱਲ ਕੀਤਾ ਜਾ ਰਿਹਾ | ਹਲਕਾ ਰਾਜਾਸਾਂਸੀ ਤੋਂ ...

ਪੂਰੀ ਖ਼ਬਰ »

ਵਿਧਾਇਕ ਰਮਦਾਸ ਵਲੋਂ ਮਾਹਲ ਦੀਆਂ ਗਲੀਆਂ ਨਾਲੀਆਂ ਪੱਕੀਆਂ ਕਰਨ ਦਾ ਉਦਘਾਟਨ

ਰਾਮ ਤੀਰਥ, 10 ਮਈ (ਧਰਵਿੰਦਰ ਸਿੰਘ ਔਲਖ)-ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਅੱਜ 72 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪਿੰਡ ਮਾਹਲ, ਵਾਰਡ ਨੰਬਰ 3 ਦੀਆਂ ਗਲੀਆਂ ਨਾਲੀਆਂ ਤੇ ਬਾਬਾ ਜਾਗੋਆਣਾ ਰੋਡ ਨੂੰ ਪੱਕਾ ਕਰਨ ਦਾ ਉਦਘਾਟਨ ਕੀਤਾ ਗਿਆ | ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਨਸ਼ਿਆਂ ਨੂੰ ਲੈ ਕੇ ਨਵਾਂ ਪਿੰਡ ਵਿਖੇ ਦਰਜਨਾਂ ਪਿੰਡਾਂ ਦੇ ਮੁਹਤਬਰਾਂ ਦੀ ਮੀਟਿੰਗ

ਨਵਾਂ ਪਿੰਡ, 10 ਮਈ (ਜਸਪਾਲ ਸਿੰਘ)- ਨਸ਼ਿਆਂ ਤੇ ਲੁੱਟਾਂ-ਖੋਹਾਂ ਦੇ ਚੱਲਦਿਆਂ ਸਥਾਨਕ ਕਸਬਾ ਵਿਖੇ ਉੱਘੇ ਸਮਾਜ ਸੁਧਰਾਕ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਫ਼ਤਿਹਪੁਰ ਰਾਜਪੂਤਾਂ ਦੀ ਪਹਿਲ-ਕਦਮੀ ਸਦਕਾ ਸਥਾਨਕ ਵਾਸੀਆਂ ਸਮੇਤ ਦਰਜਨਾਂ ਪਿੰਡਾਂ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਤਲਵੰਡੀ ਖੁੰਮਣ ਦੀ ਹੋਈ ਮੀਟਿੰਗ

ਜੈਂਤੀਪੁਰ, 10 ਮਈ (ਭੁਪਿੰਦਰ ਸਿੰਘ ਗਿੱਲ)-ਗ੍ਰਾਮ ਪੰਚਾਇਤ ਤਲਵੰਡੀ ਖੁੰਮਣ ਵਿਖੇ ਪੰਚਾਇਤ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ ਤੌਰ ਤੇ ਪੰਚਾਇਤ ਅਫਸਰ ਕੁਲਬੀਰ ਸਿੰਘ, ਪਰਮਿੰਦਰ ਸਿੰਘ, ਸਰਪੰਚ ਕੁਲਵਿੰਦਰ ਕੌਰ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਸ਼ਾਮਲ ਹੋਏ | ...

ਪੂਰੀ ਖ਼ਬਰ »

ਪੈਨਸ਼ਨ ਐਸੋਸੀਏਸ਼ਨ ਨੇ ਬਿਜਲੀ ਦਫਤਰ ਕੰਪਲੈਕਸ ਵਿਚ ਇਕੱਤਰਤਾ ਕਰਕੇ ਲਹਿਰਾਇਆ ਝੰਡਾ

ਮਜੀਠਾ, 10 ਮਈ (ਜਗਤਾਰ ਸਿੰਘ ਸਹਿਮੀ)-ਪੰਜਾਬ ਰਾਜ ਪਾਵਰਕਾਮ ਟ੍ਰਾਂਸਕੋ ਲਿਮਟਿਡ ਪੈਨਸ਼ਨ ਐਸੋਸੀਏਸ਼ਨ ਸਬ ਅਰਬਨ ਮੰਡਲ ਅਮਿ੍ਤਸਰ ਦੇ ਪ੍ਰਧਾਨ ਰਾਮ ਲੁਭਾਇਆ ਮਜੀਠਾ ਦੀ ਅਗਵਾਈ ਵਿਚ ਪੈਨਸ਼ਨਰਜ਼ ਦਾ ਭਰਵਾਂ ਇੱਕਠ ਬਿਜਲੀ ਘਰ ਮਜੀਠਾ ਵਿਖੇ ਹੋਇਆ, ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »

ਐਜੂਕੇਟ ਪੰਜਾਬ ਪ੍ਰਾਜੈਕਟ ਸੰਸਥਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਸਕੂਲ ਉਗਰ ਔਲਖ ਵਿਖੇ ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਅਜਨਾਲਾ, 10 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਅੰਮਿ੍ਤਸਰ ਮੁੱਖ ਮਾਰਗ ਤੇ ਪਿੰਡ ਉਗਰ ਔਲਖ ਨਜ਼ਦੀਕ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਐਜੂਕੇਟ ਪੰਜਾਬ ਪ੍ਰੋਜੈਕਟ ਸੰਸਥਾ ਵਲੋਂ ਐੱਮ. ਡੀ. ਅਵਤਾਰ ਸਿੰਘ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਨੇ ਝੰਜਾਰਪੁਰ ਸਕੂਲ ਵਿਚ ਬੱਚਿਆਂ ਨੂੰ ਵੰਡਿਆ ਸਟੇਸ਼ਨਰੀ ਦਾ ਸਾਮਾਨ

ਅਟਾਰੀ, 10 ਮਈ (ਗੁਰਦੀਪ ਸਿੰਘ ਅਟਾਰੀ)-ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਢੋਡੀਵਿੰਡ ਸਥਿੱਤ ਸਕੂਲ ਝੰਜਾਰਪੁਰ ਵਿਖੇ ਮਾਤਾ ਗੁਜਰੀ ਵੈੱਲਫੇਅਰ ਸੁਸਾਇਟੀ ਦੇ ਮੁੱਖੀ ਹਰਿੰਦਰ ਪਾਲ ਸਿੰਘ ਨਾਰੰਗ ਤੇ ਮਲਕੀਅਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਆਂਗਨਵਾੜੀ ...

ਪੂਰੀ ਖ਼ਬਰ »

ਸਠਿਆਲਾ 'ਚ ਸੜਕ ਹਾਦਸੇ ਨੂੰ ਠੱਲ੍ਹ ਪਾਉਣ ਲਈ ਕਨਵੈਕਸ ਸ਼ੀਸ਼ੇ ਲਗਾਏ

ਸਠਿਆਲਾ, 10 ਮਈ (ਸਫਰੀ)-ਕਸਬਾ ਸਠਿਆਲਾ ਦੇ ਖ਼ਤਰਨਾਕ ਚੌਕ 'ਚ ਕਨਵੈਕਸ ਸ਼ੀਸ਼ੇ ਲਗਾਏ ਗਏ | ਇਸ ਬਾਰੇ ਉੱਘੇ ਸਮਾਜ ਸੇਵਕ ਜਸਵਿੰਦਰ ਸਿੰਘ ਡਾਂਗਾ ਨੇ ਪ੍ਰੈੱਸ ਨੂੰ ਦੱਸਿਆ ਹੈ ਕਿ ਸੜਕ ਹਾਦਸੇ ਨੂੰ ਠੱਲ੍ਹ ਪਾਉਣ ਲਈ ਕਨਵੈਕਸ ਸ਼ੀਸ਼ੇ ਲਗਾਏ ਗਏ ਹਨ ਤਾਂ ਕਿ ਵਿਦਿਆਰਥੀ ਅਤੇ ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਨਵੀਂ ਇਮਾਰਤ ਦਾ ਉਦਘਾਟਨ

ਸਠਿਆਲਾ, 10 ਮਈ (ਸਫਰੀ)-ਭਾਰਤ ਤੇ ਪਾਕਿਸਤਾਨ ਦੀ ਜੰਗ 1965 ਦੇ ਸ਼ਹੀਦ ਬਾਬਾ ਬਾਬਾ ਮਿਲਖਾ ਸਿੰਘ ਸਠਿਆਲਾ ਦੀ ਯਾਦ ਵਿਚ ਬਣੇ ਗੁ: ਸਾਹਿਬ ਦੀ ਨਵੀਂ ਇਮਾਰਤ ਦਾ ਉਦਘਾਟਨ ਸ: ਮੋਹਨ ਸਿੰਘ ਇੰਗਲੈਂਡ ਵਲੋਂ ਕੀਤਾ ਗਿਆ | ਇਸ ਮੌਕੇ ਤੇ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਨਰਿੰਦਰ ...

ਪੂਰੀ ਖ਼ਬਰ »

ਦਾਤਾ ਬੰਦੀ ਛੋੜ ਪਬਲਿਕ ਸਕੂਲ ਵਿਖੇ ਮਨਾਇਆ ਮਾਂ ਦਿਵਸ

ਰਾਮ ਤੀਰਥ, 10 ਮਈ (ਧਰਵਿੰਦਰ ਸਿੰਘ ਔਲਖ)-ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਮੁਖੀ ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਿਹਾ ਦਾਤਾ ਬੰਦੀ ਛੋੜ ਪਬਲਿਕ (ਸੀ. ਬੀ. ਐਸ. ਈ. ਐਫੀਲੇਟਿਡ) ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਮਾਂ ਦਿਵਸ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX