ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਮੁਹਾਲੀ 'ਚ ਬੀਤੀ ਰਾਤ ਇੰਟੈਲੀਜੈਂਸ ਮੁੱਖ ਦਫ਼ਤਰ 'ਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਲੋਂ ਸ਼ਹਿਰ 'ਚ ਚੌਕਸੀ ਵਧਾ ਦਿੱਤੀ ਗਈ ਹੈ, ਜਿਸ ਤਹਿਤ ਪੁਲਿਸ ਕਮਿਸ਼ਨਰੇਟ ਦਫ਼ਤਰ ਤੋਂ ਇਲਾਵਾ ਰੇਲਵੇ ਸਟੇਸ਼ਨ ਤੇ ਹੋਰ ਥਾਵਾਂ 'ਤੇ ਪੁਲਿਸ ਵਲੋਂ ਚੈਕਿੰਗ ਕੀਤੀ ਗਈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਮੁਹਾਲੀ 'ਚ ਹੋਏ ਧਮਾਕੇ ਤੋਂ ਬਾਅਦ ਸ਼ਹਿਰ ਵਿਚ ਕੁੱਝ ਥਾਵਾਂ 'ਤੇ ਨਾਕਾਬੰਦੀ ਕੀਤੀ ਗਈ ਹੈ | ਸ਼ਹਿਰ ਦੇ ਚਾਰੇ ਬਾਈਪਾਸ 'ਤੇ ਵੀ ਪੁਲਿਸ ਵਲੋਂ ਸੁਰੱਖਿਆ ਵਧਾਈ ਗਈ ਹੈ | ਅੱਜ ਸਵੇਰੇ ਪੁਲਿਸ ਕਮਿਸ਼ਨਰ ਦਫ਼ਤਰ 'ਚ ਪੁਲਿਸ ਵਲੋਂ ਵਿਸ਼ੇਸ਼ ਤੌਰ 'ਤੇ ਚੈਕਿੰਗ ਮੁਹਿੰਮ ਚਲਾਈ ਗਈ, ਜਿਸ 'ਚ ਕੁੱਤਾ ਸਕੁਐਡ, ਬੰਬ ਨਿਰੋਧਕ ਦਸਤੇ ਤੋਂ ਇਲਾਵਾ ਪੁਲਿਸ ਮੁਲਾਜ਼ਮ ਭਾਰੀ ਗਿਣਤੀ 'ਚ ਸ਼ਾਮਿਲ ਹੋਏ | ਪੁਲਿਸ ਵਲੋਂ ਥਾਂ-ਥਾਂ 'ਤੇ ਚੈਕਿੰਗ ਕੀਤੀ ਗਈ | ਇਥੋਂ ਤੱਕ ਕਿ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪਏ ਬੂਟਿਆਂ ਤੇ ਗਮਲਿਆਂ ਦੀ ਵੀ ਚੈਕਿੰਗ ਕੀਤੀ ਗਈ | ਅਦਾਲਤੀ ਕੰਪਲੈਕਸ ਤੇ ਉਸ ਦੇ ਨੇੜਲੇ ਇਲਾਕਿਆਂ ਵਿਚ ਵੀ ਪੁਲਿਸ ਵਲੋਂ ਅਜਿਹੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ | ਪੁਲਿਸ ਕਮਿਸ਼ਨਰ ਦਫ਼ਤਰ ਤੋਂ ਇਲਾਵਾ ਸੀ. ਆਈ. ਏ. ਸਟਾਫ਼ ਦੇ ਬਾਹਰ ਵੀ ਇਨ੍ਹਾਂ ਬੰਬ ਤੇ ਕੁੱਤਾ ਸਕੁਆਇਡ ਤੇ ਦਸਤਿਆਂ ਵਲੋਂ ਚੈਕਿੰਗ ਕੀਤੀ ਗਈ | ਇਸ 'ਚ ਮੌਜੂਦ ਪੁਲਿਸ ਮੁਲਾਜ਼ਮਾਂ ਨੂੰ ਅਧਿਕਾਰੀਆਂ ਵਲੋਂ ਵੀ ਵਧੇਰੇ ਚੌਕਸੀ ਵਰਤਣ ਦੇ ਹੁਕਮ ਦਿੱਤੇ ਗਏ | ਪੁਲਿਸ ਦਫ਼ਤਰ ਦੇ ਬਾਹਰ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਵੀ ਚੌਕਸੀ ਵਰਤਣ ਲਈ ਕਿਹਾ ਗਿਆ ਹੈ ਅਤੇ ਲਾਵਾਰਸ ਤੇ ਸ਼ੱਕੀ ਵਸਤਾਂ ਬਾਰੇ ਤੁਰੰਤ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਬਾਰੇ ਪੁਲਿਸ ਮੁਲਾਜ਼ਮਾਂ ਨੂੰ ਨਿਰਦੇਸ਼ ਦਿੱਤੇ ਗਏ ਹਨ | ਪੁਲਿਸ ਅਧਿਕਾਰੀਆਂ ਵਲੋਂ ਇਸ ਤੋਂ ਇਲਾਵਾ ਰੇਲਵੇ ਸਟੇਸ਼ਨ, ਬੱਸ ਅੱਡੇ ਤੇ ਕੁਝ ਹੋਰ ਜਨਤਕ ਥਾਵਾਂ 'ਤੇ ਵੀ ਚੈਕਿੰਗ ਕੀਤੀ ਗਈ | ਇਹ ਸਿਲਸਿਲਾ ਅੱਜ ਦੇਰ ਸ਼ਾਮ ਤੱਕ ਜਾਰੀ ਰਿਹਾ | ਪੁਲਿਸ ਅਧਿਕਾਰੀਆਂ ਵਲੋਂ ਸ਼ਹਿਰ ਵਿਚ ਪੀ. ਸੀ. ਆਰ. ਗਸ਼ਤ ਵਿਚ ਵੀ ਵਾਧਾ ਕੀਤਾ ਗਿਆ ਹੈ |
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਸਥਿਤ ਇਕ ਸਕੂਲ ਦੇ ਬਾਹਰ ਸਕੂਲੀ ਵਿਦਿਆਰਥੀਆਂ ਨੇ ਆਪਣੇ ਸਾਥੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ | ਜ਼ਖਮੀ ਹੋਏ ਨੌਜਵਾਨ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ...
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿ੍ਪਾਲ ਨਗਰ 'ਚ ਬੀਤੀ ਦੇਰ ਰਾਤ ਇਕ ਕੱਪੜਾ ਗੁਦਾਮ ਨੂੰ ਅੱਗ ਲੱਗਣ ਕਾਰਨ ਉਥੇ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਉਦੋਂ ਵਾਪਰੀ ਜਦੋਂ ਏਸੀ ਗੁਪਤਾ ਨਾਮੀਂ ਫ਼ਰਮ ਦੇ ...
ਲੁਧਿਆਣਾ, 10 ਮਈ (ਪੁਨੀਤ ਬਾਵਾ)-ਜ਼ਿਲ੍ਹੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਕਾਰਵਾਈ ਕਰਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਦੇ ਨਾੜ ਨੂੰ ਜਾਣ-ਬੁੱਝ ਕੇ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ...
ਢੰਡਾਰੀ ਕਲਾਂ, 10 ਮਈ (ਪਰਮਜੀਤ ਸਿੰਘ ਮਠਾੜੂ)-ਮੋਦੀ ਸਰਕਾਰ ਵਲੋਂ ਭਾਰਤ ਨੂੰ ਸਵੱਛ ਕਰਨ ਦੇ ਮਕਸਦ ਨਾਲ ਦੇਸ਼ 'ਚ ਪੋਰਟੇਬਲ ਪਾਖਾਨੇ ਬਣਾਏ ਗਏ ਸਨ | ਇਨ੍ਹਾਂ ਦਾ ਮੁੱਖ ਮੰਤਵ ਇਹ ਸੀ ਕਿ ਗ਼ਰੀਬ ਪਰਿਵਾਰਾਂ ਦੇ ਲੋਕਾਂ ਨੂੰ ਖੁੱਲ੍ਹੇ ਅਸਮਾਨ 'ਚ ਸੌਚ ਕਰਨ ਜਾਣ ਤੋਂ ਰੋਕਿਆ ...
ਢੰਡਾਰੀ ਕਲਾਂ, 10 ਮਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 28 ਢੰਡਾਰੀ ਖ਼ੁਰਦ ਇਲਾਕੇ 'ਚ ਲੋਕ ਆਜ਼ਾਦੀ ਦੇ 75 ਵਰ੍ਹੇ ਬੀਤ ਜਾਣ ਤੋਂ ਬਾਅਦ ਅੱਜ ਵੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ | ਇਸ ਇਲਾਕੇ 'ਚ ਸੀਵਰੇਜ ਦੇ ਮੇਨ ਹੋਲ ਖੁੱਲ੍ਹੇ ਪਏ ਹਨ ਤੇ ਪ੍ਰਦੂਸ਼ਿਤ ਪਾਣੀ ...
ਲੁਧਿਆਣਾ, 10 ਮਈ (ਜੁਗਿੰਦਰ ਸਿੰਘ ਅਰੋੜਾ)-ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਐਸੋਸੀਏਸ਼ਨ ਦਾ ਇਕ ਵਫਦ ਸੂਬੇ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਮਿਲਿਆ ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ | ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ...
ਲੁਧਿਆਣਾ, 10 ਮਈ (ਸਲੇਮਪੁਰੀ)-ਪੰਜਾਬ ਰੋਡਵੇਜ਼/ਪਨਬਸ ਤੇ ਪੀ. ਆਰ. ਟੀ. ਸੀ. 'ਚ ਠੇਕਾ ਅਧਾਰਿਤ ਕੱਚੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਦੇ ਸਮੂਹ ਪੰਜਾਬ ਰੋਡਵੇਜ਼/ ਪਨਬਸ / ਪੀ. ਆਰ. ਟੀ. ਸੀ. ਦੇ ਬੱਸ ਡਿਪੂਆਂ ਅੱਗੇ ਗੇਟ ਰੈਲੀਆਂ ਕੀਤੀਆਂ ਗਈਆਂ | ਸੂਬੇ ਦੇ ...
ਲੁਧਿਆਣਾ, 10 ਮਈ (ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਸਥਿਤ ਕਰਮਸਰ ਕਾਲੋਨੀ 'ਚ ਰਹਿਣ ਵਾਲੀ 19 ਸਾਲਾ ਲੜਕੀ ਨੇ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖ਼ਤ ਸਰੋਜਨੀ ਦੇਵੀ ਵਜੋਂ ਕੀਤੀ ਗਈ ਹੈ, ਜੋ ਕਿ ਫ਼ੈਕਟਰੀ 'ਚ ਕੰਮ ...
ਲੁਧਿਆਣਾ, 10 ਮਈ (ਆਹੂਜਾ)-ਪੁਲਿਸ ਨੇ ਲੜਕੀ ਨਾਲ ਛੇੜਖ਼ਾਨੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਸ਼ਫਾਕ ਪੁੱਤਰ ਮੁਹੰਮਦ ਵਾਸੀ ਗਿਆਸਪੁਰਾ ਵਜੋਂ ਕੀਤੀ ਗਈ ਹੈ | ਪੁਲਿਸ ਨੇ ਇਹ ਕਾਰਵਾਈ ਲੜਕੀ ...
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਦੇ ਨੌਜਵਾਨ ਨੂੰ ਅਗਵਾ ਕਰਕੇ ਉਸ ਦੀ ਕੁੱਟਮਾਰ ਕਰਨ ਵਾਲੇ 16 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਰਸ਼ ਕੁਮਾਰ ਵਾਸੀ ਭਾਮੀਆਂ ਖ਼ੁਰਦ ਦੀ ਸ਼ਿਕਾਇਤ 'ਤੇ ਅਮਲ 'ਚ ...
ਲੁਧਿਆਣਾ, 10 ਮਈ (ਆਹੂਜਾ)-ਪੁਲਿਸ ਕਮਿਸ਼ਨਰ ਡਾ. ਕੌਸ਼ਤੁਭ ਸ਼ਰਮਾ ਨੇ ਸਪਾ ਤੇ ਮਸਾਜ ਸੈਂਟਰਾਂ ਲਈ ਹਦਾਇਤਾਂ ਜਾਰੀ ਕੀਤੀਆਂ ਹਨ | ਉਨ੍ਹਾਂ ਆਪਣੇ ਹੁਕਮਾਂ 'ਚ ਕਿਹਾ ਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਏਰੀਏ 'ਚ ਪੈਂਦੇ ਸਪਾ ਤੇ ਮਸਾਜ ਸੈਂਟਰਾਂ ਦੇ ਰਿਸੈੱਪਸ਼ਨ ਏਰੀਆ 'ਚ ...
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ 18 ਦਸੰਬਰ 2018 ਨੂੰ ਇਸ ਮਾਮਲੇ ਵਿਚ ਵਿੱਕੀ ਕੁਮਾਰ ...
ਡਾਬਾ/ਲੁਹਾਰਾ, 10 ਮਈ (ਕੁਲਵੰਤ ਸਿੰਘ ਸੱਪਲ)-ਸ਼ਾਰਪ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਬੀਰ ਨਗਰ ਦਾ ਪੰਜਵੀਂ ਜਮਾਤ ਰਿਜਲਟ 100 ਫੀਸਦੀ ਰਿਹਾ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸੁਖ਼ਪਾਲ ਸਿੰਘ ਸਰਾਓ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਏਕਮਜੋਤ ਕੌਰ 95 ਫੀਸਦੀ, ਵਿਨੈਪਾਲ 93 ...
ਢੰਡਾਰੀ ਕਲਾਂ, 10 ਮਈ (ਪਰਮਜੀਤ ਸਿੰਘ ਮਠਾੜੂ)-ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਯੋਜਨਾ ਦਾ ਬੰਦ ਕਰਨ ਦਾ ਫ਼ੈਸਲਾ ਅਤਿ ਮੰਦਭਾਗਾ ਹੈ | ਵਾਰਡ ਨੰਬਰ 30 ਦੇ ਕੌਂਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਕਿਹਾ ਕਿ ਲੱਖਾਂ ਹੀ ਲੋਕ ਇਸ ਯੋਜਨਾ ਦੇ ਅਧੀਨ ਫ਼ਾਇਦਾ ...
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਔਰਤ ਤੇ ਉਸ ਦੇ ਸਾਥੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵੀਰ ਸਿੰਘ ਨੇ ...
ਲੁਧਿਆਣਾ, 10 ਮਈ (ਅ.ਬ.)-ਮਾਹੀ ਹੈਲਥ ਕੇਅਰ ਵਲੋਂ ਓ. ਪੀ. ਡੀ. ਸ੍ਰੀ ਰਾਮ ਭਵਨ ਧਰਮਸ਼ਾਲਾ ਮੇਨ ਰੋਡ ਸੀਤਾ ਨਗਰ ਸ਼ਾਮ ਨਗਰ ਨੇੜੇ ਬੱਸ ਅੱਡਾ ਲੁਧਿਆਣਾ ਵਿਖੇ 11 ਤੇ 12 ਮਈ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਚਲਾਈ ਜਾ ਰਹੀ ਹੈ | ਓ. ਪੀ. ਡੀ. 'ਚ 9 ਮਈ ਤੇ 10 ਮਈ ਨੂੰ 60 ਤੋਂ ਵੱਧ ...
ਆਲਮਗੀਰ, 10 ਮਈ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਰੋਡ ਲੁਧਿਆਣਾ ਦੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਲਾਸ ਦੀ ਗਤੀਵਿਧੀ 'ਚ ਰਹਿੰਦ-ਖੂੰਹਦ ਵਿਚੋਂ ਵਧੀਆ ਵਰਤਣਯੋਗ ਚੀਜ਼ਾਂ ਬਣਾ ਕੇ ਪ੍ਰਦਰਸ਼ਨ ਕਰਕੇ ਆਪਣੀ ਸਿਰਜਣਾਤਮਿਕਤਾ ਨੂੰ ਦਰਸਾਇਆ | ...
ਆਲਮਗੀਰ, 10 ਮਈ (ਜਰਨੈਲ ਸਿੰਘ ਪੱਟੀ)-ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ ਸੋਹਲ, ਯੂਥ ਅਕਾਲੀ ਦਲ ਸਰਕਲ ਆਲਮਗੀਰ ਦੇ ਪ੍ਰਧਾਨ ਤਲਵਿੰਦਰ ਸਿੰਘ ਗਰੇਵਾਲ ਆਲਮਗੀਰ ਨੇ ਕਿਹਾ ਕਿ ਪੈ ਰਹੀ ਗਰਮੀ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੂਬਾ ...
ਲੁਧਿਆਣਾ, 10 ਮਈ (ਕਵਿਤਾ ਖੁੱਲਰ)-ਮਾਂ ਉਹ ਲਫ਼ਜ਼ ਹੈ ਜਿਸ 'ਚੋਂ ਮਮਤਾ ਦੀ ਝਲਕ ਨਜ਼ਰ ਆਉਂਦੀ ਹੈ | ਇਹ ਪ੍ਰਗਟਾਵਾ ਰਾਮਗੜ੍ਹੀਆ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਪ੍ਰਤਾਪ ਨਗਰ ਵਿਖੇ ਮਨਾਏ ਮਦਰ-ਡੇਅ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਸੋਹਣ ਸਿੰਘ ਗੋਗਾ ਸਾਬਕਾ ...
ਡਾਬਾ/ਲੁਹਾਰਾ, 10 ਮਈ (ਕੁਲਵੰਤ ਸਿੰਘ ਸੱਪਲ)-ਜੀ. ਟੀ. ਬੀ. ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਾਰੇ ਹੀ ਵਿਦਿਆਰਥੀਆਂ ਨੇ ਪਹਿਲੇ ਸਥਾਨ 'ਚ ਪੰਜਵੀਂ ਜਮਾਤ ਪਾਸ ਕੀਤੀ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਮਨਜੀਤ ...
ਲੁਧਿਆਣਾ, 10 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਪ੍ਰਸ਼ਾਸਨ ਵਲੋਂ ਕਾਰਵਾਈ ਕਰਦੇ ਹੋਏ ਬੁਲਡੋਜ਼ਰ ਚਲਾ ਕੇ 5 ਕਾਲੋਨੀਆਂ 'ਚ ਸੀਵਰੇਜ ਦੇ ਕੁਨੈਕਸ਼ਨ ਕੱਟ ਦਿੱਤੇ ਗਏ | ਅੱਜ ਜ਼ੋਨ ਬੀ ਤੇ ਸੀ ਦੇ ਵੱਖ-ਵੱਖ ਇਲਾਕਿਆਂ ਟਿੱਬਾ ਰੋਡ ਸਮੇਤ ਹੋਰ ਵੱਖ-ਵੱਖ ਇਲਾਕਿਆਂ 'ਚ ਨਗਰ ...
ਲੁਧਿਆਣਾ, 10 ਮਈ (ਆਹੂਜਾ)-ਥਾਣਾ ਡਾਬਾ ਦੀ ਪੁਲਿਸ ਇਹ ਦੁਕਾਨਦਾਰ ਦੀ ਕੁੱਟਮਾਰ ਕਰਨ ਦੇ ਦੋਸ਼ ਤਹਿਤ 6 ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਮੀਰ ਖਾਂ ਵਾਸੀ ਲੋਹਾਰਾ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਮਾਮਲੇ 'ਚ ਪੁਲਿਸ ਨੇ ਆਕਾਸ਼ ...
ਲੁਧਿਆਣਾ, 10 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਰਧਾ ਨਾਲ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ਰਣਜੋਧ ਸਿੰਘ, ਭਾਈ ਗੁਰਦੀਪ ਸਿੰਘ, ਭਾਈ ...
ਲੁਧਿਆਣਾ, 10 ਮਈ (ਪੁਨੀਤ ਬਾਵਾ)-ਪੰਜਾਬ ਰੋਲਰ ਫਲੋਰ ਮਿੱਲਜ਼ ਦੇ ਚੈਂਬਰ ਵਲੋਂ ਸਨਅਤਕਾਰਾਂ ਦੀ ਭਲਾਈ ਲਈ ਚੈਂਬਰ ਆਫ਼ ਇੰਡਸਟਰੀਆਂ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ (ਸੀਸੂ) ਨਾਲ ਹੱਥ ਮਿਲਾਇਆ ਗਿਆ ਹੈ | ਇਹ ਸਮਝੌਤਾ ਪੰਜਾਬ ਰੋਲਰ ਫਲੋਰ ਮਿੱਲਜ਼ ਦੇ ਚੈਂਬਰ ਦੇ ...
ਲੁਧਿਆਣਾ, 10 ਮਈ (ਸਲੇਮਪੁਰੀ)-ਜਲੰਧਰ ਬਾਈਪਾਸ ਨੇੜੇ ਆਟੋ ਰਿਕਸ਼ਾ ਚਾਲਕ ਯੂਨੀਅਨ ਭੌਰਾ ਸਟੈਂਡ ਦੇ ਵਰਕਰਾਂ ਵਲੋਂ ਜਥੇਬੰਦੀ ਦੇ ਪ੍ਰਧਾਨ ਸੀਪਾ ਸਿੰਮਕ ਦੀ ਅਗਵਾਈ ਹੇਠ ਇਲਾਕੇ ਦੇ ਇਕ ਵਿਅਕਤੀ ਜੋ ਇਕ ਸਿਆਸੀ ਪਾਰਟੀ ਦਾ ਵਰਕਰ ਹੈ, ਨੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ...
ਲੁਧਿਆਣਾ, 10 ਮਈ (ਆਹੂਜਾ)-ਪੁਲਿਸ ਨੇ ਧੀ ਨਾਲ ਜਬਰ ਜਨਾਹ ਕਰਨ ਵਾਲੇ ਪਿਉ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਤੇ ਕਥਿਤ ਦੋਸ਼ੀ ਦੀ ਪਤਨੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਮਾਮਲੇ 'ਚ ਪੁਲਿਸ ਵਲੋਂ ...
ਮੁੱਲਾਂਪੁਰ-ਦਾਖਾ, 10 ਮਈ (ਨਿਰਮਲ ਸਿੰਘ ਧਾਲੀਵਾਲ)-ਸ਼ਾਨਦਾਰ ਇੰਮੀਗ੍ਰੇਸ਼ਨ ਸਰਵਿਸ ਤੇ ਆਈਲਟਸ ਦੀ ਕੋਚਿੰਗ ਸੰਬੰਧੀ ਵਿਦਿਆਰਥੀਆਂ ਲਈ ਮਦਦਗਾਰ ਬਣੇ ਗੁਰਮਿਲਾਪ ਸਿੰਘ ਡੱਲਾ ਦੇ ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਿਊਟ ਦੀ ਲੁਧਿਆਣਾ ਪਾਸਪੋਰਟ ਦਫ਼ਤਰ ...
ਲੁਧਿਆਣਾ, 10 ਮਈ (ਕਵਿਤਾ ਖੁੱਲਰ)-ਸਥਾਨਕ ਸੈਕਟਰ 39 ਜਮਾਲਪੁਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ 'ਚ ਪੰਜਵੀਂ ਦੀ ਪ੍ਰੀਖਿਆ ਵਿਚ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਦਾ ਨਵਚੇਤਨਾ ਵੂਮੈਨ ਫ਼ਰੰਟ ਵਲੋਂ ਸਨਮਾਨ ਕੀਤਾ ਗਿਆ | ਇਸ ਸਮੇਂ ਸਕੂਲ ਦੇ ਮੁਖੀ ...
ਢੰਡਾਰੀ ਕਲਾਂ, 10 ਮਈ (ਪਰਮਜੀਤ ਸਿੰਘ ਮਠਾੜੂ)-ਹਲਕਾ ਦੱਖਣੀ ਦੇ ਉਦਯੋਗਿਕ ਇਲਾਕੇ 'ਚ ਚੋਰਾਂ ਵਲੋਂ ਲਗਾਤਾਰ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਜਸਪਾਲ ਬਾਂਗਰ ਇੰਡਸਟਰੀਅਲ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੱਕਡ, ਜਨਰਲ ਸਕੱਤਰ ਰਮੇਸ਼ ਗੁਪਤਾ, ਵਿੱਤ ...
ਲੁਧਿਆਣਾ, 10 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਭੂਆ ਦੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਮਾਂ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਸੰਬੰਧੀ ਪੁਲਿਸ ...
ਡਾਬਾ/ਲੁਹਾਰਾ, 10 ਮਈ (ਕੁਲਵੰਤ ਸਿੰਘ ਸੱਪਲ)-ਗੁਰੂ ਸਹਾਏ ਕਾਨਵੈਂਟ ਸਕੂਲ ਗੁਰੂ ਅੰਗਦ ਕਲੋਨੀ ਦਾ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਸਕੂਲ ਦੇ ਵਿਦਿਆਰਥੀ ਕਰਨਦੀਪ ਸਿੰਘ 96 ਫੀਸਦੀ , ਸੁਜਾਨ ਸਿੰਘ 96 ਫੀਸਦੀ, ਗਰਮਾ 95 ਫੀਸਦੀ, ਜਸ਼ਨਪ੍ਰੀਤ ਸਿੰਘ 95 ਫੀਸਦੀ, ਜਸਮੀਤ ...
ਲੁਧਿਆਣਾ/ਮੁੱਲਾਂਪੁਰ ਦਾਖਾ, 10 ਮਈ (ਪੁਨੀਤ ਬਾਵਾ, ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੁਧਿਆਣਾ ਵਿਖੇ ਪੰਜਾਬ ਭਰ ਦੇ ਅਧਿਆਪਕਾਂ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਤੋਂ ਬਾਅਦ ਖਾਣਾ ਖਾਣ ਲਈ ਪਲੇਟਾਂ ਲੈਣ ਲਈ ਅਧਿਆਪਕਾਂ ਨੂੰ ...
ਲੁਧਿਆਣਾ, 10 ਮਈ (ਪੁਨੀਤ ਬਾਵਾ)-ਪੀ. ਏ. ਯੂ. ਦੇ ਪਸਾਰ ਸਿੱਖਿਆ ਵਿਭਾਗ ਵਲੋਂ ਕਿਸਾਨਾਂ ਤੇ ਵਿਗਿਆਨੀਆਂ ਦਾ ਇਕ ਸੰਵਾਦ ਰਚਾਇਆ ਗਿਆ | ਸਮਾਗਮ 'ਚ ਪੀ. ਏ. ਯੂ. ਦੇ ਵਿਗਿਆਨੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਦੇ ਨਾਲ-ਨਾਲ ਕੁਦਰਤੀ ਸਰੋਤਾਂ ਦੀ ਸੰਭਾਲ ਦੇ ਗੁਰ ਦੱਸੇ | ...
ਲੁਧਿਆਣਾ, 10 ਮਈ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਅਧਿਕਾਰੀਆਂ ਵਲੋਂ ਸਨਅਤੀ ਆਗੂਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਨੂੰ ਤਕਨੀਕੀ ਸਿੱਖਿਆ ਤੇ ਹੁਨਰ/ਵੋਕੇਸ਼ਨਲ ਸਿਖਲਾਈ ਦਾ ਮੋਢੀ ਬਣਾਉਣ ਦਾ ਸੱਦਾ ਦਿੱਤਾ ਗਿਆ | ਉੱਚ-ਪੱਧਰੀ ਮੀਟਿੰਗ 'ਚ ...
ਲੁਧਿਆਣਾ 10 ਮਈ (ਕਵਿਤਾ ਖੁੱਲਰ)-ਪੰਜਾਬ ਸਰਕਾਰ ਆਉਣ ਵਾਲੇ ਦਿਨਾਂ ਦੌਰਾਨ ਬਜਟ ਪੇਸ਼ ਕਰਨ ਜਾ ਰਹੀ ਹੈ, ਜਿਸ ਸੰਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਤੋਂ ਸੁਝਾਅ ਮੰਗੇ ਹਨ ਕਿ ਪੰਜਾਬ ਦਾ ਬਜਟ ਕਿਸ ਤਰ੍ਹਾਂ ਦਾ ਹੋਣਾ ਚਾਹੀਦਾ ਹੈ | ਇਸ ਸੰਬੰਧੀ ...
ਹੰਬੜਾਂ, 10 ਮਈ (ਹਰਵਿੰਦਰ ਸਿੰਘ ਮੱਕੜ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪ੍ਰਸ਼ਾਸ਼ਨ ਦੇ ਸਮੂਹ ਕਰਮਚਾਰੀਆਂ ਦਾ ਮਨੋਬਲ ਵਧਾਉਣ ਦੇ ਮੰਤਵ ਨਾਲ ਜਾਰੀ ਕੀਤੇ ਤੇ ਵੀ. ਕੇ. ਭਾਵਰਾ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ ...
ਲੁਧਿਆਣਾ, 10 ਮਈ (ਪੁਨੀਤ ਬਾਵਾ)-ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਲੁਧਿਆਣਾ ਵਲੋਂ ਕੈਰੀਅਰ ਕਾਉਂਸਲਿੰਗ ਸੈਸ਼ਨ ਕਰਵਾਇਆ ਗਿਆ, ਜਿਸ ਦੌਰਾਨ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਲੁਧਿਆਣਾ ਦੀਆਂ 45 ਵਿਦਿਆਰਥਣਾਂ ਨੇ ਹਿੱਸਾ ਲਿਆ | ਸੈਸ਼ਨ 'ਚ ਨਵੀਆਂ ...
ਲੁਧਿਆਣਾ, 10 ਮਈ (ਪੁਨੀਤ ਬਾਵਾ)-ਰਾਜ 'ਚ ਉਦਯੋਗ ਅਤੇ ਕਾਰੋਬਾਰ ਦੇ ਵਿਕਾਸ ਲਈ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਤੋਂ ਕੀਮਤੀ ਸੁਝਾਅ ਲੈਣ ਲਈ ਮੀਟਿੰਗ ਕੀਤੀ, ਜਿਸ ਦੌਰਾਨ ਚੈਂਬਰ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਅੰਡਰਟੇਕਿੰਗਜ਼ ...
ਲੁਧਿਆਣਾ, 10 ਮਈ (ਪੁਨੀਤ ਬਾਵਾ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤੇ ਐਲ. ਐਂਡ. ਟੀ. ਸੀ. ਐਸ. ਟੀ. ਆਈ. ਪਿਲਖੁਵਾ ਦੁਆਰਾ ਪੰਜਾਬ ਦੇ ਨੌਜਵਾਨਾਂ ਲਈ 45-90 ਦਿਨਾਂ ਦੀ ਕਿੱਤਾਮੁਖੀ ਰਿਹਾਇਸ਼ੀ ...
ਲਾਡੋਵਾਲ, 10 ਮਈ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬਾ ਲਾਡੋਵਾਲ ਦੇ ਵਾਰਡ ਨੰਬਰ (2) ਦੇ ਮੁਹੱਲਾ ਵਾਸੀਆਂ ਵਲੋਂ ਘਰਾਂ ਦੇ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੰਚਾਇਤ ਦੇ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ | ਰੋਸ ਵਿਖਾਵਾ ਕਰਨ ਵਾਲਿਆਂ 'ਚ ਬੀਬੀ ਮਨਜੀਤ ਕੌਰ, ਮਨਿੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX