ਚੰਡੀਗੜ੍ਹ, 10 ਮਈ (ਅਜਾਇਬ ਸਿੰਘ ਔਜਲਾ) ਚੰਡੀਗੜ੍ਹ ਦੀ ਜੰਮਪਲ ਸੀਰਤ ਸਿੱਧੂ ''ਫੈਮਿਨਾ ਮਿਸ ਇੰਡੀਆ ਯੂ.ਟੀ. 2022'' ਦਾ ਖ਼ਿਤਾਬ ਹਾਸਲ ਕਰਨ ਉਪਰੰਤ ਅੱਜ ਚੰਡੀਗੜ੍ਹ ਪੁੱਜੀ | ਇਸ ਮੌਕੇ ਉਨ੍ਹਾਂ ਕਿਹਾ ਕਿ ਜਿੱਥੇ ਉਹ ਇਹ ਖ਼ਿਤਾਬ ਹਾਸਲ ਕਰਕੇ ਉਤਸ਼ਾਹਤ ਹੋਈ ਹੈ, ਉਥੇ ਇਹ ਜਿੱਤ ਉਸ ਨੂੰ 'ਫੈਮਿਨਾ ਮਿਸ ਇੰਡੀਆ' ਦੇ ਮੁਕਾਬਲੇ ਲਈ ਵੀ ਕਾਫ਼ੀ ਸਹਾਈ ਹੋਵੇਗੀ | ਫੈਮਿਨਾ ਮਿਸ ਇੰਡੀਆ ਯੂਟੀ 2022 ਸੀਰਤ ਸਿੱਧੂ ਨੇ ਚੰਡੀਗੜ੍ਹ ਵਿਚ ਇੰਟਰ ਨੈਸ਼ਨਲ ਇੰਸਟੀਚਿਊਟ ਆਫ ਫੈਸ਼ਨ ਡਿਜ਼ਾਈਨ ਦਾ ਵੀ ਦੌਰਾ ਕੀਤਾ ਅਤੇ ਸੈਂਟਰ ਵਿਚ ਫੈਸ਼ਨ ਅਤੇ ਇੰਟੀਰੀਅਰ ਡਿਜ਼ਾਈਨ ਦੇ ਵਿਦਿਆਰਥੀਆਂ ਨਾਲ ਫ਼ੈਸਨ ਦੀ ਦੁਨੀਆ ਦੀ ਗੱਲਬਾਤ ਕੀਤੀ | ਇਸ ਦੌਰਾਨ ਵਿਦਿਆਰਥੀ ਉਨ੍ਹਾਂ ਨਾਲ ਜੇਤੂ ਹੋਣ ਦਾ ਅਨੁਭਵ, ਫੈਸ਼ਨ ਅਤੇ ਜੀਵਨ ਸ਼ੈਲੀ ਬਾਰੇ ਸੀਰਤ ਸਿੱਧੂ ਦੇ ਮਾਰਗ ਦਰਸ਼ਨ ਤੋਂ ਲਾਭ ਲੈਣ ਦਾ ਮੌਕਾ ਪ੍ਰਾਪਤ ਕਰਕੇ ਖੁਸ਼ ਦਿਖਾਈ ਦਿੱਤੇ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖ ਵਿਚ ਸਥਾਪਿਤ ਡਿਜ਼ਾਈਨਰ ਬਣਨ ਲਈ ਨਿਯਮਤ ਡਿਜ਼ਾਈਨ ਸਿੱਖਿਆ ਦੀ ਲੋੜ ਹੈ | ਸੀਰਤ ਸਿੱਧੂ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਤੇਜ਼ੀ ਨਾਲ ਵਧ ਰਹੇ ਡਿਜ਼ਾਈਨ ਉਦਯੋਗ ਵਿਚ ਸ਼ਾਮਲ ਹੋਣ ਲਈ ਮਾਰਗ ਦਰਸ਼ਨ ਵੀ ਕੀਤਾ | ਚੰਡੀਗੜ੍ਹ ਵਿਚ ਫੈਸ਼ਨ ਅਤੇ ਇੰਟੀਰੀਅਰ ਡਿਜ਼ਾਈਨ ਦੇ ਵਿਦਿਆਰਥੀ ਨੇ ਬਿਊਟੀਫੁੱਲ ਵੀਐਲਸੀਸੀ ਫੈਮਿਨਾ ਮਿਸ ਇੰਡੀਆ ਯੂਨੀਅਨ ਟੈਰੀਟਰੀ 2022 ਸੀਰਤ ਸਿੱਧੂ ਦੇ ਨਾਲ ਅਜੋਕੇ ਦੌਰ 'ਚ ਦੌੜ ਭੱਜ ਦੀ ਜ਼ਿੰਦਗੀ ਬਾਰੇ ਦਿੱਤੇ ਟਿਪਸ ਤੋਂ ਕਾਫ਼ੀ ਉਤਸ਼ਾਹਤ ਹੋਏ | ਚੰਡੀਗੜ੍ਹ ਵਿਚ ਜਨਮੀ ਡਾ. ਸੀਰਤ ਸਿੱਧੂ ਨੇ ਕਿਹਾ ਕਿ ਉਹ ਦਿਲੋਂ ਇਕ ਪੂਰੀ ਪੰਜਾਬਣ ਹੈ | ਉਸ ਦੇ ਪਿਤਾ ਇੱਕ ਪਾਇਲਟ ਹਨ ਅਤੇ ਉਸ ਨੂੰ ਯਾਤਰਾ ਕਰਨਾ ਪਸੰਦ ਹੈ | ਉਹ ਇਕ ਗਾਇਕਾ ਅਤੇ ਇਕ ਸਮਰਪਿਤ ਡਾਕਟਰ ਵੀ ਹੈ | ਉਹ ਇਕ ਕਾਰਡੀਓਥੋਰੇਸਿਕ ਸਰਜਨ ਬਣਨ ਦੀ ਇੱਛਾ ਰੱਖਦੀ ਹੈ ਅਤੇ ਇਕ ਉਦੇਸ਼ ਨਾਲ ਸੁੰਦਰਤਾ ਦੇ ਵਾਅਦੇ ਨੂੰ ਪੂਰਾ ਕਰਨ ਲਈ ਮਾਵਾਂ ਅਤੇ ਬਾਲ ਮੌਤ ਦਰ ਸਮੇਤ ਜਨਤਕ ਸਿਹਤ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰਦੀ ਹੈ |
ਕੁਰਾਲੀ, 10 ਮਈ (ਹਰਪ੍ਰੀਤ ਸਿੰਘ)-ਸੰਯੁਕਤ ਮੋਰਚੇ ਦੀਆਂ 16 ਜਥੇਬੰਦੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਵਲੋਂ ਹਲਕਾ ਖਰੜ ਦੀ ਵਿਧਾਇਕਾ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਮਾਂ ਦੇ ਸਮਰਪਣ ਲਈ ਉਸ ਦਾ ਧੰਨਵਾਦ ਪ੍ਰਗਟਾਉਣ ਦੇ ਉਦੇਸ਼ ਤਹਿਤ 108 ਨੰ. ਐਂਬੂਲੈਂਸ ਦੇ ਪ੍ਰਬੰਧਕਾਂ ਵਲੋਂ ਮਾਂ ਦਿਵਸ ਮਨਾਇਆ ਗਿਆ ਅਤੇ ਮਾਂ ਪ੍ਰਤੀ ਆਪਣੀਆਂ ਦਿਲੀ ਭਾਵਨਾਵਾਂ ਪ੍ਰਗਟਾਈਆਂ ਗਈਆਂ | ਇਸ ਸੰਬੰਧੀ ਜਿਕਿਤਸਾ ...
ਚੰਡੀਗੜ੍ਹ, 10 ਮਈ (ਵਿ. ਪ੍ਰਤੀ.)-ਕੇਂਦਰੀ ਸੜਕ ਟਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਈ ਗਈ ਵਾਹਨ ਸਕ੍ਰੇਪਿੰਗ ਪਾਲਿਸੀ ਨਾਲ ਪ੍ਰਦੂਸ਼ਣ ਵਿਚ ਕਮੀ ਆਵੇਗੀ, ਉੱਥੇ ਆਟੋਮੋਬਾਇਲ ਖੇਤਰ ਵਿਚ ਘੱਟ ਲਾਗਤ ਦੇ ਨਾਲ ...
ਚੰਡੀਗੜ੍ਹ, 10 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਸੈਕਟਰ- 33 ਵਿਖੇ ਸਥਿਤ ਚੰਡੀਗੜ੍ਹ ਭਾਜਪਾ ਦਫ਼ਤਰ ਕਮਲਮ ਵਿਖੇ ਸ਼ਹਿਰ ਦੇ ਵੱਖ -ਵੱਖ ਵਰਗਾਂ ਦੇ ਲੋਕਾਂ ਅਤੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ...
ਚੰਡੀਗੜ੍ਹ, 10 ਮਈ (ਵਿ. ਪ੍ਰਤੀ.)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਡਵੀਜਨਲ ਕਮਿਸ਼ਨਰ ਕਰਨਾਲ ਦਫਤਰ ਵਿਚ ਓ.ਐਸ.ਡੀ ਹਰਿਆਣਾ ਸਿਵਲ ਸੇਵਾ ਦੇ ਅਧਿਕਾਰੀ ਗੌਰਵ ਕੁਮਾਰ ਨੂੰ ਇਕ ਖਾਲੀ ਸਥਾਨ 'ਤੇ ਨਗਰ ਨਿਗਮ ਕਰਨਾਲ ਦਾ ਸੰਯੁਕਤ ਕਮਿਸ਼ਨਰ ਲਗਾਇਆ ਹੈ | ...
ਚੰਡੀਗੜ੍ਹ, 10 ਮਈ (ਅਜਾਇਬ ਸਿੰਘ ਔਜਲਾ)-ਗੁਰੂਦੇਵ ਰਾਬਿੰਦਰ ਨਾਥ ਟੈਗੋਰ ਦੀ 161ਵੀਂ ਜਯੰਤੀ 'ਤੇ ਡਾ. 35 ਸਥਿਤ ਬੰਗਾ ਭਵਨ ਵਿਖੇ ਬੰਗੀਆ ਕਲਚਰਲ ਐਸੋਸੀਏਸ਼ਨ ਵੱਲੋਂ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੰਸਥਾ ਦੇ ਪ੍ਰਧਾਨ ਅਨਿੰਦੂ ਦਾਸ ਅਤੇ ਸੱਭਿਆਚਾਰਕ ਮੀਤ ਪ੍ਰਧਾਨ ...
ਚੰਡੀਗੜ੍ਹ, 10 ਮਈ (ਵਿ. ਪ੍ਰਤੀ.) -ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਜੇਪੀ ਦਲਾਲ ਨੇ ਕਿਹਾ ਕਿ ਰਾਜ ਸਰਕਾਰ ਸਮੇਂ-ਸਮੇਂ 'ਤੇ ਕਿਸਾਨ ਦੇ ਹਿੱਤ ਵਿਚ ਵੱਖ-ਵੱਖ ਕਦਮ ਚੁੱਕ ਰਹੀ ਹੈ | ਅੱਜ ਇਸੀ ਲੜੀ ਵਿਚ ਰਾਜ ਦੇ ਕਿਸਾਨਾਂ ਲਈ ਚਾਰਾ-ਬਿਜਾਈ ਯੋਜਨਾ ਨੂੰ ...
ਜ਼ੀਰਕਪੁਰ, 10 ਮਈ (ਹੈਪੀ ਪੰਡਵਾਲਾ)-ਸਿਹਤ ਵਿਭਾਗ ਵਲੋਂ ਤੰਬਾਕੂ ਮੁਕਤ ਮੁਹਿੰਮ ਤਹਿਤ ਸ਼ਹਿਰ ਦੇ ਮੁੱਖ ਤੰਬਾਕੂ ਸਪਲਾਇਰਾਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਕਾਫ਼ੀ ਮਾਤਰਾ 'ਚ ਪਾਬੰਦੀਸ਼ੁਦਾ ਤੰਬਾਕੂ ਉਤਪਾਦ ਮਿਲੇ, ਜਿਸ ਦੇ ਚਲਦਿਆਂ ਜਾਂਚ ਟੀਮ ਵਲੋਂ ਸਪਲਾਇਰਾਂ ...
ਚੰਡੀਗੜ੍ਹ, 10 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 12 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 14 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 76 ਹੋ ਗਈ ਹੈ | ਅੱਜ ਆਏ ਕੋਰੋਨਾ ਦੇ ਮਾਮਲੇ ਸੈਕਟਰ-4, 8, 9, 15, 16, 26, 33, 44, 47, ...
ਚੰਡੀਗੜ੍ਹ, 10 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਔਰਤਾਂ ਨਾਲ ਝਪਟਮਾਰੀ ਦੇ ਦੋ ਮਾਮਲੇ ਸਾਹਮਣੇ ਆਏ ਹਨ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਦੀ ਸ਼ਿਕਾਇਤ ਸੈਕਟਰ 22 ਦੀ ਰਹਿਣ ਵਾਲੀ ਔਰਤ ਨੇ ਪੁਲਿਸ ਨੂੰ ਦਿੱਤੀ ਹੈ ਜਿਸ ਵਿਚ ਉਸ ਨੇ ...
ਚੰਡੀਗੜ੍ਹ, 10 ਮਈ (ਅਜੀਤ ਬਿਊਰੋ)- ਪੰਜਾਬ ਦੇ ਹਸਪਤਾਲਾਂ ਵੱਲੋਂ ਸੋਮਵਾਰ ਤੋਂ ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ ਦੇ ਕਾਰਡ ਧਾਰਕਾਂ ਦਾ ਇਲਾਜ ਬੰਦ ਕੀਤੇ ਜਾਣ 'ਤੇ ਸਖ਼ਤ ਨੋਟਿਸ ਲੈਂਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਇਹ ਸਭ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨੂੰ ਤਿਆਗ ਕੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ | ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ...
ਚੰਡੀਗੜ੍ਹ, 10 ਮਈ (ਮਨਜੋਤ ਸਿੰਘ ਜੋਤ)-ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐੱਮ.ਸੀ. ਇੰਪਲਾਇਜ਼ ਐਂਡ ਵਰਕਰਜ਼ ਯੂ. ਟੀ. ਚੰਡੀਗੜ੍ਹ ਦੇ ਇਕ ਵਫ਼ਦ ਨੇ ਪ੍ਰਸ਼ਾਸਕ ਬਨਵਾਰੀ ਲਾਲ ਪ੍ਰੋਹਿਤ ਨੂੰ ਯੂ. ਟੀ. ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਦੇ ਸਬੰਧ ਵਿਚ ਮੰਗ-ਪੱਤਰ ...
ਚੰਡੀਗੜ੍ਹ, 10 ਮਈ (ਨਵਿੰਦਰ ਸਿੰਘ ਬੜਿੰਗ)-ਇੰਡੋ-ਤਿੱਬਤ ਸਹਿਯੋਗ ਮੰਚ ਦੇ 23ਵੇਂ ਸਥਾਪਨਾ ਦਿਵਸ ਮੌਕੇ ਇੱਥੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਇੰਡੋ-ਤਿੱਬਤ ਸਹਿਯੋਗ ਮੰਚ ਦੇ ਰਾਸ਼ਟਰੀ ਪ੍ਰਧਾਨ ਵਿਜੇ ਸ਼ਰਮਾ, ਉੱਤਰੀ ਜ਼ੋਨ ਦੇ ਕੋ-ਕਨਵੀਨਰ ਅਸ਼ਵਨੀ ਪਰਾਸਰ, ਪ੍ਰਭਦੀਪ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਵਪ੍ਰੀਤ ਕੌਰ ਜ਼ਿਲ੍ਹਾ ਬਾਲ ...
ਜ਼ੀਰਕਪੁਰ, 10 ਮਈ (ਅਵਤਾਰ ਸਿੰਘ) -ਪੰਜਾਬ ਸਰਕਾਰ ਦੇ ਮਾਲ ਵਿਭਾਗ ਵਲੋਂ ਸ਼ਹਿਰ ਵਿਖੇ ਹੋ ਰਹੀਆਂ ਰਜਿਸਟਰੀਆਂ 'ਚ ਬੇਨਿਯਮੀਆਂ ਵਰਤਣ ਦੇ ਦੋਸ਼ ਹੇਠ ਜ਼ੀਰਕਪੁਰ ਸਬ-ਤਹਿਸੀਲ ਦੇ ਨਾਇਬ ਤਹਿਸੀਲਦਾਰ ਹਰਮਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਮਾਲ ...
ਲਾਲੜੂ, 10 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਅਧੀਨ ਪੈਂਦੇ ਵਾ. ਨੰ. 8 ਵਿਚ ਪੈਂਦੀ ਸਿਵਜੋਤ ਕਾਲੋਨੀ ਨੇੜੇ ਪਿਛਲੇ ਦੋ ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਹੋ ਰਹੀ ਲੀਕੇਜ ਵਾਰਡ ਵਾਸੀਆਂ ਲਈ ਸਿਰਦਰਦੀ ਦਾ ਸਬੱਬ ਬਣ ਗਈ ਹੈ | ਪਾਈਪ ਲਾਈਨ ਠੀਕ ਕਰਨ ਦੇ ਮਾਮਲੇ ਵਿਚ ...
ਜ਼ੀਰਕਪੁਰ, 10 ਮਈ (ਅਵਤਾਰ ਸਿੰਘ)-ਸ਼ਹਿਰ ਦੀ ਵੀ. ਆਈ. ਪੀ. ਸੜਕ 'ਤੇ ਸਥਿਤ ਕੇਨਰਾ ਬੈਂਕ ਦੀ ਬ੍ਰਾਂਚ ਅਤੇ ਜ਼ੀਰਕਪੁਰ- ਅੰਬਾਲਾ ਮੁੱਖ ਸੜਕ 'ਤੇ ਸਥਿਤ ਬਾਰ-ਬੀਕਿਊ-ਪੈਰਾਡਾਈਜ਼ ਹੋਟਲ 'ਚ ਸ਼ੱਕੀ ਹਾਲਤ 'ਚ ਅੱਗ ਲੱਗ ਗਈ | ਦੋਵੇਂ ਥਾਵਾਂ 'ਤੇ ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ...
ਚੰਡੀਗੜ੍ਹ, 10 ਮਈ (ਪਰਵਾਨਾ) ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਕੌਮੀ ਤਕਨਾਲੋਜੀ ਸੰਸਥਾਨ ਕੁਰੂਕਸ਼ੇਤਰ 60 ਸਾਲਾਂ ਦੀ ਮਿਹਨਤ ਅਤੇ ਤਪੱਸਿਆ ਬਾਅਦ ਤਕਨੀਕੀ ਸਿਖਿਆ ਖੋਜ ਵਿਚ ਇਕ ਰੋਲ ਮਾਡਲ ਵਜੋਂ ਉਭਰਿਆ ਹੈ | ਇਸ ਸੰਸਥਾਨ ਨੇ ਤਕਨੀਕੀ ...
ਜ਼ੀਰਕਪੁਰ, 10 ਮਈ (ਅਵਤਾਰ ਸਿੰਘ)-ਹਰਿਆਣਾ 'ਚ ਪੈਂਦੇ ਪੰਚਕੂਲਾ ਪ੍ਰਸ਼ਾਸਨ ਨੇ ਜ਼ੀਰਕਪੁਰ (ਪੰਜਾਬ) 'ਚ ਰਹਿ ਰਹੇ ਲੋਕਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਕਿਹਾ ਹੈ | ਨੋਟਿਸ ਪ੍ਰਾਪਤ ਕਰਨ ਵਾਲੇ ਲੋਕ ਹੈਰਾਨ ਹਨ ...
ਕੁਰਾਲੀ, 10 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਮੇਨ ਬਾਜ਼ਾਰ ਵਿਖੇ ਇਕ ਰੇਡੀਮੇਡ ਕੱਪੜਿਆਂ ਦੇ ਤਿੰਨ ਮੰਜ਼ਿਲਾ ਸ਼ੋਅਰੂਮ ਏ. ਕੇ. ਕੁਲੈਕਸ਼ਨ 'ਚ ਭੇਦਭਰੀ ਹਾਲਤ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਸ਼ੋਅਰੂਮ ਦੇ ਮਾਲਕ ਰਾਜੇਸ਼ ਬੰਸਲ ਨੇ ...
ਐੱਸ. ਏ. ਐੱਸ. ਨਗਰ, 10 ਮਈ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਚਿੱਲਾ ਦੇ ਨੇੜਿਓਾ ਇਕ ਵਿਅਕਤੀ ਨੂੰ ਨਵਜਾਤ ਬੱਚੇ ਦਾ ਭਰੂਣ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸੰਬੰਧੀ ਜਾਂਚ ਅਧਿਕਾਰੀ ਸੰਜੇ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਇਸ ਸੰਬੰਧੀ ...
ਡੇਰਾਬੱਸੀ, 10 ਮਈ (ਗੁਰਮੀਤ ਸਿੰਘ)-ਬਰਵਾਲਾ ਸੜਕ 'ਤੇ ਪਿੰਡ ਸੈਦਪੁਰਾ ਨੇੜੇ ਖੁੱਲ੍ਹੇ ਸ਼ਰਾਬ ਦੇ ਠੇਕੇ ਲਾਗੇ ਬੈਠੇ ਇਕ ਵਿਅਕਤੀ ਦੀ ਅਚਾਨਕ ਮੌਤ ਹੋ ਗਈ, ਜਿਸ ਬਾਰੇ ਲੋਕਾਂ ਨੂੰ ਕਰੀਬ 2 ਘੰਟੇ ਬਾਅਦ ਪਤਾ ਚੱਲਿਆ ਕਿਉਂਕਿ ਮਰਨ ਉਪਰੰਤ ਵੀ ਇੰਝ ਜਾਪ ਰਿਹਾ ਸੀ ਕਿ ਇਹ ...
ਕੁਰਾਲੀ, 10 ਮਈ (ਬਿੱਲਾ ਅਕਾਲਗੜ੍ਹੀਆ)-ਰਣਜੀਤ ਸਿੰਘ ਜੀਤੀ ਪਡਿਆਲਾ ਪ੍ਰਧਾਨ ਨਗਰ ਕੌਂਸਲ ਕੁਰਾਲੀ ਵਲੋਂ ਅੱਜ ਸਥਾਨਕ ਰੇਲਵੇ ਸਟੇਸ਼ਨ ਨੇੜੇ ਡੇਰਾ ਗੁਸਾਈਾਆਣਾ ਦੀ ਗਊਸ਼ਾਲਾ ਲਈ ਪ੍ਰਬੰਧਕਾਂ ਨੂੰ ਤਿੰਨ ਲੱਖ ਰੁ. ਦਾ ਚੈੱਕ ਸੌਂਪਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ...
ਲਾਲੜੂ, 10 ਮਈ (ਰਾਜਬੀਰ ਸਿੰਘ)-ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ 'ਤੇ ਸਥਿਤ ਓਵਰਬਿ੍ਜ ਲਾਲੜੂ ਮੰਡੀ ਵਿਖੇ ਵਾਹਨ ਦੀ ਫੇਟ ਲੱਗਣ ਕਾਰਨ ਇਕ 80 ਸਾਲਾ ਬਜ਼ੁਰਗ ਦੀ ਮੌਤ ਹੋ ਗਈ | ਲਾਲੜੂ ਪੁਲਿਸ ਨੇ ਫ਼ਰਾਰ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਸੀ. ਜੀ. ਸੀ. ਲਾਂਡਰਾਂ ਵਿਖੇ 'ਫਾਰਮਾਕੋਵਿਜੀਲੈਂਸ ਅਤੇ ਕਲੀਨਿਕਲ ਖੋਜ' ਵਿਸ਼ੇ 'ਤੇ ਰਾਸ਼ਟਰੀ ਕਾਨਫ਼ਰੰਸ ਕਰਵਾਈ ਗਈ | ਚੰਡੀਗੜ੍ਹ ਕਾਲਜ ਆਫ਼ ਫਾਰਮੇਸੀ ਸੀ. ਜੀ. ਸੀ. ਲਾਂਡਰਾਂ ਵਲੋਂ ਏ. ਪੀ. ਟੀ. ਆਈ. ਪੰਜਾਬ ਦੇ ਸਹਿਯੋਗ ਸਦਕਾ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਅਧੀਨ ਗ਼ਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁਫ਼ਤ 'ਚ ਕਿੱਤਾਮੁੱਖੀ ਕੋਰਸ ਕਰਵਾਏ ਜਾਂਦੇ ਹਨ | ਇਹ ਪ੍ਰਗਟਾਵਾ ਕਰਦਿਆਂ ਵਧੀਕ ...
ਲਾਲੜੂ, 10 ਮਈ (ਰਾਜਬੀਰ ਸਿੰਘ) -ਅੰਬਾਲਾ-ਰਾਮਪੁਰ ਸੈਣੀਆਂ ਮਾਰਗ 'ਤੇ ਪਿੰਡ ਜਿਊਲੀ ਵਿਖੇ ਇਕ ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਹੰਡੇਸਰਾ ਪੁਲਿਸ ਨੇ ਵਾਹਨ ਨੂੰ ਕਬਜ਼ੇ ਵਿਚ ਲੈ ਕੇ ਫਰਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ...
ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਮਸੌਲ ਵਿਖੇ ਵਣ ਵਿਭਾਗ ਦੀ ਜ਼ਮੀਨ 'ਚ ਖੜੇ੍ਹ ਦਰੱਖ਼ਤ ਕੱਟ ਕੇ ਉਸ 'ਤੇ ਨਾਜਾਇਜ਼ ਕਬਜ਼ਾ ਕਰਕੇ ਫਾਰਮ ਹਾਊਸ ਬਣਾਉਣ ਦੇ ਦੋਸ਼ ਤਹਿਤ ਪੁਲਿਸ ਨੇ ਬਲਜੀਤ ਸਿੰਘ ਸੰਧੂ ਤੇ ਤਰਸੇਮ ਸਿੰਘ ਵਾਸੀਆਨ ਪਿੰਡ ਨਾਡਾ ਖ਼ਿਲਾਫ਼ ਮਾਮਲਾ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਮੁਹਾਲੀ ਅਮਿਤ ਤਲਵਾੜ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਵਿਭਾਗੀ ਸਕੀਮਾਂ ਦੀ ਸਮੀਖਿਆ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-1 ਸਥਿਤ ਸ਼ਾਸਤਰੀ ਮਾਡਲ ਸਕੂਲ ਵਿਖੇ ਕਵੀ ਮੰਚ ਮੁਹਾਲੀ ਵਲੋਂ ਵਿਸ਼ੇਸ਼ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਪ੍ਰਸਿੱਧ ਲੇਖਿਕਾ ਗੁਰਪ੍ਰੀਤ ਕੌਰ ਸੈਣੀ 'ਪ੍ਰੀਤ' ਹਿਸਾਰ ਨੂੰ ਲਾਈਫ਼-ਟਾਈਮ ਅਚੀਵਮੈਂਟ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਜਿਥੇ ਗਰਮੀ ਦੇ ਮੌਸਮ ਨੂੰ ਵੇਖਦਿਆਂ ਮੁਹਾਲੀ ਨਗਰ ਨਿਗਮ ਵਲੋਂ ਸ਼ਹਿਰ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਬਚਾਅ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ ਉਥੇ ਹੀ ਹੁਣ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ...
ਐੱਸ. ਏ. ਐੱਸ. ਨਗਰ, 10 ਮਈ (ਰਾਣਾ)- ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 11 ਮਈ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁ. ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਵੇਰੇ 9 ਵਜੇ ਸ੍ਰੀ ...
ਖਰੜ, 10 ਮਈ (ਜੰਡਪੁਰੀ)-ਸੁਰ ਸਾਂਝ ਕਲਾ ਮੰਚ (ਰਜਿ.) ਖਰੜ ਦੀ ਇਕ ਮੀਟਿੰਗ ਸਥਾਨਕ ਸਹਿਜਧਾਰਾ ਇੰਸਟੀਚਿਊਟ ਆਫ਼ ਸਟੱਡੀਜ਼ ਵਿਖੇ ਹੋਈ ਜਿਸ ਦੀ ਪ੍ਰਧਾਨਗੀ ਉੱਘੇ ਕਹਾਣੀਕਾਰ ਤੇ ਗਲਪਕਾਰ ਜਸਪਾਲ ਮਾਨਖੇੜਾ ਵਲੋਂ ਕੀਤੀ ਗਈ | ਰਚਨਾਵਾਂ ਦੇ ਦੌਰ ਵਿਚ ਮੀਟਿੰਗ ਵਿਚ ਵਿਸ਼ੇਸ਼ ...
ਲਾਲੜੂ, 10 ਮਈ (ਰਾਜਬੀਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਲੜੂ (ਮੁੰਡਿਆਂ) ਵਿਖੇ ਅੱਜ ਨਵੇਂ ਸੈਸ਼ਨ ਦੀ ਸ਼ੁਰੂਆਤ ਨੂੰ ਮੁੱਖ ਰੱਖਦਿਆਂ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸਕੂਲ ਪਿ੍ੰ. ਪਰਮਿੰਦਰ ਕੌਰ ...
ਲਾਲੜੂ, 10 ਮਈ (ਰਾਜਬੀਰ ਸਿੰਘ)-ਹੰਡੇਸਰਾ ਨੇੜਲੇ ਪਿੰਡ ਦੇ ਕਿਸਾਨਾਂ ਨੂੰ ਕਰਜ਼ ਨਾ ਚੁਕਾਉਣ ਉੱਤੇ ਉਨ੍ਹਾਂ ਦੀ ਜ਼ਮੀਨ ਕੁਰਕੀ ਕਰਨ ਸੰਬੰਧੀ ਮਿਲੇ ਨੋਟਿਸਾਂ ਦੇ ਸੰਬੰਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਵਫ਼ਦ ਸਥਾਨਕ ਕੋਆਪ੍ਰੇਟਿਵ ਬੈਂਕ ਦੇ ...
ਜ਼ੀਰਕਪੁਰ, 10 ਮਈ (ਅਵਤਾਰ ਸਿੰਘ)-ਅਮਰ ਪ੍ਰੋਫੈਸ਼ਨਲ ਕਾਲਜ ਆਫ਼ ਨਰਸਿੰਗ ਪਿੰਡ ਦਿਆਲਪੁਰਾ ਵਿਖੇ ਅੱਜ ਨਰਸਿੰਗ ਹਫ਼ਤੇ ਨੂੰ ਮੁੱਖ ਰੱਖਦਿਆਂ ਨੀਲਮ ਹਸਪਤਾਲ ਰਾਜਪੁਰਾ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਐਕਸ ਸਰਵਿਸਮੈਨ ਗ੍ਰੀਵੈਂਸਿਸ ਸੈੱਲ ਮੁਹਾਲੀ ਦੇ ਪ੍ਰਧਾਨ ਲੈਫ਼ਟੀਨੈਂਟ ਕਰਨਲ ਐੱਸ. ਐੱਸ. ਸੋਹੀ (ਸੇਵਾਮੁਕਤ) ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਗਮਾਡਾ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਮੁਹਾਲੀ ਦੇ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਮਾਸ ਮੀਡੀਆ ਅਧਿਕਾਰੀ ਜਗਤਾਰ ਸਿੰਘ ਬਰਾੜ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਮੁੱਖ ਦਫ਼ਤਰ ਵਿਖੇ ਬਤੌਰ ਸਟੇਟ ਮਾਸ ਮੀਡੀਆ ਤੇ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸਿਵਲ ਸਰਜਨ ...
ਡੇਰਾਬੱਸੀ, 10 ਮਈ (ਗੁਰਮੀਤ ਸਿੰਘ)-ਸਿਹਤ ਵਿਭਾਗ ਡੇਰਾਬੱਸੀ ਵਲੋਂ ਆਮ ਲੋਕਾਂ ਦੀ ਸਹੂਲਤ ਲਈ ਸਮੇਂ-ਸਮੇਂ 'ਤੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ | ਇਸੇ ਕੜੀ ਤਹਿਤ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ ਚੈੱਕ ਕਰਨ ਲਈ ਇਕ ਅਤਿ-ਆਧੁਨਿਕ ਮਸ਼ੀਨ ਸਿਵਲ ਹਸਪਤਾਲ ਡੇਰਾਬੱਸੀ ਵਿਖੇ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਭਾਜਪਾ ਦੇ ਬੁਲਾਰੇ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਪੰਜਾਬ ਪੁਲਿਸ ਵਲੋਂ ਬੀਤੇ ਦਿਨੀਂ ਦਿੱਲੀ ਦੇ ਯੂਥ ਭਾਜਪਾ ਆਗੂ ਤੇਜਿੰਦਰ ਬੱਗਾ ਦੀ ਗਿ੍ਫ਼ਤਾਰੀ ਪਾਉਣ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਦਿੱਲੀ ਦੇ ਮੁੱਖ ...
ਡੇਰਾਬੱਸੀ, 10 ਮਈ (ਗੁਰਮੀਤ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਹਰਕਿ੍ਸ਼ਨ ਸਾਹਿਬ ਸੇਵਕ ਜਥਾ ਤੇ ਗੁਰਦੁਆਰਾ ਕਮੇਟੀ ਸ੍ਰੀ ਗੁਰੂ ਅੰਗਦ ਦੇਵ ਜੀ ਅਨਾਜ ਮੰਡੀ ਵਲੋਂ ਸੰਗਤ ਦੇ ਸਹਿਯੋਗ ਨਾਲ ਸਥਾਨਕ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਲੋੜਵੰਦ ਲੋਕਾਂ ਦੀ ਮਦਦ ਕਰਨਾ ਪ੍ਰਮਾਤਮਾ ਦੀ ਉਸਤਤ ਕਰਨ ਦੇ ਬਰਾਬਰ ਹੈ | ਇਸ ਨਾਲ ਜਿਥੇ ਮਨ ਨੂੰ ਸੰਤੁਸ਼ਟੀ ਮਿਲਦੀ ਹੈ, ਉਥੇ ਹੀ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਵੀ ਮਿਲਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਸਰਕਾਰ ਵਲੋਂ ਪ੍ਰਭ ਆਸਰਾ ਸੰਸਥਾ ਦੀ ਬਿਜਲੀ ਤੇ ਪਾਣੀ ਦੀ ਸੁਵਿਧਾ ਬੰਦ ਕੀਤੇ ਜਾਣ ਕਾਰਨ ਅੱਤ ਦੀ ਗਰਮੀ ਵਿਚ ਸੈਂਕੜੇ ਬੇਸਹਾਰਾ ਪ੍ਰਾਣੀਆਂ ਨੂੰ ਮੁੱਢਲੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ...
ਐੱਸ. ਏ. ਐੱਸ. ਨਗਰ, 10 ਮਈ (ਜਸਬੀਰ ਸਿੰਘ ਜੱਸੀ)-ਬਲੌਂਗੀ ਦੇ ਆਜ਼ਾਦ ਨਗਰ ਵਿਖੇ ਰਹਿਣ ਵਾਲੇ ਇਕ ਵਸਨੀਕ ਨੇ ਆਪਣੇ ਗੁਆਂਢੀ ਅਤੇ ਉਸ ਦੇ ਕਿਰਾਏਦਾਰਾਂ ਵਲੋਂ ਉਸ ਨਾਲ ਕੁੱਟਮਾਰ ਕਰਨ ਅਤੇ ਪੁਲਿਸ ਨੂੰ ਸ਼ਿਕਾਇਤ ਕਰਨ ਦੇ ਬਾਵਜੂਦ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦਾ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਣ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਕਿ੍ਪਾਲ ਸਿੰਘ ਸਿਆਊ ਦੀ ਅਗਵਾਈ ਹੇਠ ਇਕ ਵਫ਼ਦ ਵਲੋਂ ਮੁੱਖ ਮੰਤਰੀ ਪੰਜਾਬ ਦੇ ਨਾਂਅ 'ਤੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਭਾਰਤ ਵਿਕਾਸ ਪ੍ਰੀਸ਼ਦ ਮੁਹਾਲੀ ਵਲੋਂ ਜੇ. ਪੀ. ਆਈ. ਹਸਪਤਾਲ ਮੁਹਾਲੀ ਅਤੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਹਾਲ ਉਦਯੋਗਿਕ ਖੇਤਰ ਫੇਜ਼-7 ਮੁਹਾਲੀ ਵਿਖੇ ਅੱਖਾਂ ਦਾ ...
ਲਾਲੜੂ, 10 ਮਈ (ਰਾਜਬੀਰ ਸਿੰਘ)- ਖੇਤੀਬਾੜੀ ਵਿਭਾਗ ਵਲੋਂ ਪਿੰਡ ਮਲਕਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਖੇਤੀਬਾੜੀ ਅਫ਼ਸਰ ਡਾ. ਹਰਸੰਗੀਤ ਸਿੰਘ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪਿੰਡ ...
ਚੰਡੀਗੜ੍ਹ, 10 ਮਈ (ਅਜਾਇਬ ਸਿੰਘ ਔਜਲਾ)- ਕੋਰੋਨਾ ਮਹਾਂਮਾਰੀ ਦੇ ਲੰਮੇ ਅਰਸੇ ਉਪਰੰਤ ਚੰਡੀਗੜ੍ਹ ਸ਼ਹਿਰ ਜਿੱਥੇ ਸੱਭਿਆਚਾਰਕ, ਸਾਹਿਤਕ ਖੇਤਰਾਂ 'ਚ ਰੌਣਕਾਂ ਵਧੀਆਂ ਹਨ | ਉੱਥੇ ਸਕੂਲਾਂ ਵਿਚ ਵੀ ਵਿਦਿਆਰਥੀਆਂ ਨੂੰ ਲੈ ਕੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ ਸਾਡੇ ...
ਡੇਰਾਬੱਸੀ, 10 ਮਈ (ਰਣਬੀਰ ਸਿੰਘ ਪੜ੍ਹੀ) -ਡੇਰਾਬੱਸੀ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ (ਰਜਿ. 4606) ਵਲੋਂ ਜੂਨ ਮਹੀਨੇ ਵਿਚ ਖੂਨਦਾਨ ਕੈਂਪ ਅਤੇ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ | ਇਹ ਪ੍ਰਗਟਾਵਾ ਇੱਥੇ ਹੋਈ ਮੀਟਿੰਗ ਦੌਰਾਨ ਸੰਸਥਾ ਦੇ ਪ੍ਰਧਾਨ ਮਿੱਤਰ ...
ਐੱਸ. ਏ. ਐੱਸ. ਨਗਰ, 10 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹਾ ਰੈੱਡ ਕਰਾਸ ਮੁਹਾਲੀ ਅਤੇ ਭਾਈ ਘਨੱਈਆ ਜੀ ਕੇਅਰ ਸਰਵਿਸ ਐਂਡ ਵੈੱਲਫੇਅਰ ਸੁਸਾਇਟੀ ਵਲੋਂ ਸੈਕਟਰ 70 ਦੇ ਮੈਰੀਟੋਰੀਅਸ ਸਕੂਲ ਵਿਖੇ ਰੈੱਡ ਕਰਾਸ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇੇ ਸਕੂਲ ਦੇ ...
ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ 2021-22 ਸੈਸ਼ਨ ਦੇ ਐਲਾਨੇ ਗਏ ਨਤੀਜੇ ਦੌਰਾਨ ਪਿੰਡ ਮਾਜਰੀ ਦੇ ਗੁਰੂ ਨਾਨਕ ਖ਼ਾਲਸਾ ਮਾਡਲ ਹਾਈ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ ਹੈ ਅਤੇ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ...
ਡੇਰਾਬੱਸੀ 10 ਮਈ (ਗੁਰਮੀਤ ਸਿੰਘ)-ਸਥਾਨਕ ਸਰਕਾਰੀ ਕਾਲਜ ਵਿਖੇ ਪਿ੍ੰ. ਡਾ. ਅਮਨਦੀਪ ਕੌਰ ਦੀ ਸਰਪ੍ਰਸਤੀ ਹੇਠ ਕਾਲਜ ਦੇ ਸਮਾਜ ਸ਼ਾਸਤਰ ਵਿਭਾਗ ਵਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ | 'ਮਹਿਲਾ ਸਸ਼ਕਤੀਕਰਨ' ਵਿਸ਼ੇ ਤਹਿਤ ਕਰਵਾਏ ਗਏ ਇਸ ਮੁਕਾਬਲੇ 'ਚ ਬੀ. ਏ. ਭਾਗ ...
ਚੰਡੀਗੜ੍ਹ, 10 ਮਈ (ਨਵਿੰਦਰ ਸਿੰਘ ਬੜਿੰਗ)- ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਸੈਕਟਰ 41 ਬੀ ਚੰਡੀਗੜ੍ਹ ਦੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਪੰਜਾਬੀ ਸੱਭਿਆਚਾਰ ਵਿੱਚੋਂ ਅਲੋਪ ਹੋ ਰਹੇ ਕਿੱਤਿਆਂ (ਜਿਵੇਂ ਕਿ ਕਾਰੀਗਰ, ਮਾਸਕੀ, ਘੁਮਿਆਰ, ਲੁਹਾਰ, ...
ਮੁੱਲਾਂਪੁਰ ਗਰੀਬਦਾਸ, 10 ਮਈ (ਖੈਰਪੁਰ)-ਮੁੱਲਾਂਪੁਰ ਗਰੀਬਦਾਸ ਵਿਖੇ 'ਇਕ ਸ਼ਾਮ, ਸਾਈਾ ਦੇ ਨਾਮ' ਬੈਨਰ ਹੇਠ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ | ਮੁੰਨਾ ਲਾਲ ਪੁਰੀ ਸਕੂਲ ਦੇ ਖੇਡ ਮੈਦਾਨ ਵਿਖੇ ਕਰਵਾਏ ਪ੍ਰੋਗਰਾਮ ਦਾ ਆਨੰਦ ਮਾਣਨ ਲਈ ਦੂਰੋਂ ਨੇੜਿਓਾ ਵੱਡੀ ਗਿਣਤੀ ...
ਐੱਸ. ਏ. ਐੱਸ. ਨਗਰ, 10 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-69 ਸਥਿਤ ਸ਼ੈਮਰਾਕ ਸਕੂਲ ਵਿਖੇ 'ਮਾਂ ਦਿਵਸ' ਨੂੰ ਮੁੱਖ ਰੱਖਦਿਆਂ ਮਾਂ ਦੀ ਮਮਤਾ, ਉਸ ਦੀ ਕੁਰਬਾਨੀ ਅਤੇ ਪਿਆਰ ਦੇ ਰੰਗ ਨੂੰ ਸਮਰਪਿਤ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਜਿਥੇ ਜੂਨੀਅਰ ਕਲਾਸ ਦੇ ...
ਐੱਸ. ਏ. ਐੱਸ. ਨਗਰ, 10 ਮਈ (ਜਸਬੀਰ ਸਿੰਘ ਜੱਸੀ)- ਰਾਜ ਯੋਗਾ ਐਜੂਕੇਸ਼ਨ ਰਿਸਰਚ ਫਾਊਾਡੇਸ਼ਨ ਅਤੇ ਪ੍ਰਜਾਪਿਤਾ ਬ੍ਰਹਮਾ ਕੁਮਾਰੀ ਈਸ਼ਵਰਿਆ ਵਿਸ਼ਵ ਵਿਦਿਆਲਿਆ ਦੇ ਪ੍ਰਬੰਧਕੀ ਵਿਭਾਗ ਵਲੋਂ ਸੁਖ ਸ਼ਾਂਤੀ ਭਵਨ ਫੇਜ਼-7 ਮੁਹਾਲੀ ਵਿਖੇ ਦਇਆ ਅਤੇ ਰਹਿਮ ਲਈ ਅਧਿਆਤਮਿਕ ...
ਖਰੜ, 10 ਮਈ (ਜੰਡਪੁਰੀ)-ਲਾਂਡਰਾਂ ਰੋਡ 'ਤੇ ਸਥਿਤ ਰੇਡੀਐਂਸ ਹਸਪਤਾਲ ਵਿਖੇ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿਚ ਹਸਪਤਾਲ ਦੇ ਡਾਇਰੈਕਟਰ ਡਾ. ਰਮਨ ਸਿੰਗਲਾ ਅਤੇ ਉੱਘੇ ਗਾਇਨੀਕੋਲੋਜਿਸਟ ਡਾ. ਰਿੰਮੀ ਸਿੰਗਲਾ ਦੀ ਅਗਵਾਈ ਹੇਠ ਹਾਲ ਹੀ ਵਿਚ ਮਾਂ ਬਣਨ ਦਾ ਸੁੱਖ ...
ਖਰੜ, 10 ਮਈ (ਮਾਨ)-ਸ਼ਹਿਰ ਦੇ ਸਮੂਹ ਮੋਬਾਇਲ ਫ਼ੋਨ ਦੇ ਦੁਕਾਨਦਾਰਾਂ ਦੀ ਮੀਟਿੰਗ ਹੋਈ, ਜਿਸ ਵਿਚ ਸਰਬ ਸੰਮਤੀ ਨਾਲ ਮੋਬਾਈਲ ਫ਼ੋਨ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਖਰੜ ਮੋਬਾਇਲ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ ਹੈ | ਐਸੋਸੀਏਸ਼ਨ ਦੇ ਅਮਿੱਤ ਖੰਨਾ ਮਨੀ ...
ਐੱਸ. ਏ. ਐੱਸ. ਨਗਰ, 10 ਮਈ (ਕੇ. ਐੱਸ. ਰਾਣਾ)-ਜਨਰਲ ਕੈਟਾਗਰੀਜ਼ ਵੈੱਲਫ਼ੇਅਰ ਫੈਡਰੇਸ਼ਨ ਪੰਜਾਬ (ਰਜਿ.) ਦੀ ਲੰਬੀ ਜੱਦੋ-ਜਹਿਦ ਤੋਂ ਬਾਅਦ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ ਹੋਂਦ ਵਿਚ ਆਇਆ ਸੀ ਅਤੇ ਇਸ ਸੰਬੰਧੀ ਬਕਾਇਦਾ 29 ਦਸੰਬਰ 2021 ਨੂੰ ਨੋਟੀਫ਼ਿਕੇਸ਼ਨ ਵੀ ਜਾਰੀ ਹੋ ...
ਜ਼ੀਰਕਪੁਰ, 10 ਮਈ (ਅਵਤਾਰ ਸਿੰਘ)-ਜ਼ੀਰਕਪੁਰ 'ਚ ਸਫ਼ਾਈ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਲਈ ਜ਼ੀਰਕਪੁਰ ਨਗਰ ਕੌਂਸਲ ਕੋਈ ਠੋਸ ਕਦਮ ਨਹੀਂ ਚੁੱਕ ਰਿਹਾ ਹੈ | ਸ਼ਹਿਰ 'ਚੋਂ ਰੋਜ਼ਾਨਾ 50 ਟਨ ਕੂੜਾ ਨਿਕਲਣ ਦੇ ਬਾਵਜੂਦ ਨਗਰ ਕੌਂਸਲ ਕੋਲ ਕੂੜੇ ਦੀ ਸਾਂਭ-ਸੰਭਾਲ ਲਈ ਕੋਈ ਠੋਸ ...
ਡੇਰਾਬੱਸੀ, 10 ਮਈ (ਗੁਰਮੀਤ ਸਿੰਘ)-ਨਗਰ ਕੌਂਸਲ ਡੇਰਾਬੱਸੀ ਦੇ ਵਾਰਡ ਨੰ. 1, 2, 3 ਤੇ 4 'ਚ ਪੈਂਦੇ ਪਿੰਡ ਮੁਬਾਰਕਪੁਰ ਅਤੇ ਮੀਰਪੁਰ ਵਿਖੇ ਪਿਛਲੇ 6 ਮਹੀਨਿਆਂ ਤੋਂ ਪਾਣੀ ਦੀ ਸੁਚਾਰੂ ਸਪਲਾਈ ਨਾ ਆਉਣ ਕਾਰਨ ਵਾਰਡ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ...
ਮਾਜਰੀ, 10 ਮਈ (ਕੁਲਵੰਤ ਸਿੰਘ ਧੀਮਾਨ)-ਪਿੰਡ ਸਿਆਲਬਾ ਮਾਜਰੀ ਦੇ ਲਕਸ਼ਮੀ ਤਾਰਾ ਰਾਠੌਰ ਪਬਲਿਕ ਸਕੂਲ ਵਿਖੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਮੁਹਾਲੀ ਦੇ ਇੰਚਾਰਜ ਜਨਕ ਰਾਜ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਸੰਬੰਧੀ ਜਾਗਰੂਕ ਕਰਦਿਆਂ ਇਨ੍ਹਾਂ ਦੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX