ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  about 1 hour ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  about 2 hours ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  about 2 hours ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  about 3 hours ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  about 5 hours ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  about 5 hours ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  about 5 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  about 6 hours ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  about 7 hours ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  about 7 hours ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  about 7 hours ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  about 7 hours ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  about 8 hours ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  about 8 hours ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  about 8 hours ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 7 hours ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  about 9 hours ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  about 7 hours ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  about 9 hours ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  about 9 hours ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  about 9 hours ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  about 10 hours ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  about 11 hours ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਪੰਜਾਬ / ਜਨਰਲ

ਸਿੱਖਿਆ ਪ੍ਰਣਾਲੀ 'ਚ ਵਿਆਪਕ ਸੁਧਾਰ ਲਿਆਉਣ ਲਈ ਆਨਲਾਈਨ ਪੋਰਟਲ ਜਾਰੀ

ਲੁਧਿਆਣਾ/ਮੁੱਲਾਂਪੁਰ ਦਾਖਾ, 10 ਮਈ (ਪੁਨੀਤ ਬਾਵਾ/ਨਿਰਮਲ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਕੂਲੀ ਸਿੱਖਿਆ ਪ੍ਰਣਾਲੀ 'ਚ ਵਿਆਪਕ ਸੁਧਾਰ ਲਿਆਉਣ ਲਈ ਇਥੇ ਇਕ ਨਿੱਜੀ ਰਿਜ਼ੋਰਟ ਵਿਚ ਸਰਕਾਰੀ ਸਕੂਲਾਂ ਦੇ ਮੁੱਖ ਅਧਿਆਪਕਾ ਤੇ ਸਿੱਖਿਆ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਨੇ ਵਿੱਦਿਅਕ ਸੁਧਾਰਾਂ ਲਈ ਅਧਿਆਪਕਾਂ ਤੋਂ ਵਿਚਾਰ ਤੇ ਸੁਝਾਅ ਲੈਣ ਲਈ ਇਕ ਆਨਲਾਈਨ ਪੋਰਟਲ ਜਾਰੀ ਕੀਤਾ | ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਪੋਰਟਲ ਰਾਹੀਂ ਆਨਲਾਈਨ ਵਿਚਾਰ ਭੇਜਣ ਤਾਂ ਜੋ ਸਿੱਖਿਆ ਦੀ ਰਵਾਇਤੀ ਪ੍ਰਣਾਲੀ ਨੂੰ ਬਦਲ ਕੇ ਸਿੱਖਿਆ ਪ੍ਰਣਾਲੀ ਨੂੰ ਪੇਪਰ ਰਹਿਤ, ਡਿਜੀਟਲ ਸ਼ਕਤੀਕਰਨ ਅਤੇ 'ਪੇਰੈਂਟਸ-ਟੀਚਰ' ਮੀਟ (ਪੀ.ਟੀ.ਐਮ.) ਆਦਿ ਦੀ ਸ਼ੁਰੂਆਤ ਕੀਤੀ ਜਾ ਸਕੇ | ਮੁੱਖ ਮੰਤਰੀ ਨੇ ਸਰਵੋਤਮ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਪਿ੍ੰਸੀਪਲਾਂ ਲਈ ਸਾਲਾਨਾ ਇਨਾਮਾਂ ਦਾ ਐਲਾਨ ਵੀ ਕੀਤਾ | ਉਨ੍ਹਾਂ ਕਿਹਾ ਕਿ ਹਰ ਸਾਲ ਵਧੀਆ ਕਾਰਗੁਜ਼ਾਰੀ ਵਾਲੇ 10 ਅਧਿਆਪਕ ਤੇ ਪਿ੍ੰਸੀਪਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਸਕੂਲਾਂ ਵਿਚ ਮਾਅਰਕੇ ਵਾਲਾ ਕੰਮ ਹੋਇਆ ਹੈ ਉਸ ਨੂੰ ਪੰਜਾਬ ਅੰਦਰ ਮਾਡਲ ਵਜੋਂ ਵਿਕਸਿਤ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖ਼ਰਚੇ 'ਤੇ ਪੰਜਾਬ ਦੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲੈ ਕੇ ਜਾਣ ਲਈ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿਚ ਵੀ ਵਿੱਦਿਅਕ ਦੌਰਿਆਂ 'ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਆਦਿ ਸੰਸਥਾਵਾਂ ਵਿਚ ਸਿੱਖਿਆ ਤੇ ਸਿਖਲਾਈ ਲਈ ਭੇਜਿਆ ਜਾਵੇਗਾ | ਉਨ੍ਹਾਂ ਨੇ ਦਿੱਲੀ ਵਿਚ ਸਿੱਖਿਆ ਦੇ ਖੇਤਰ ਵਿਚ ਕੇਜਰੀਵਾਲ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਕਿਹਾ ਕਿ 4 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿਚ ਦਾਖਲ ਹੋਏ ਹਨ | ਉਨ੍ਹਾਂ ਕਿਹਾ ਕਿ ਦਿੱਲੀ ਤੋਂ ਹਰ ਸਾਲ 450 ਵਿਦਿਆਰਥੀ ਆਈ.ਆਈ.ਟੀ. ਵਰਗੇ ਵੱਕਾਰੀ ਅਦਾਰਿਆਂ 'ਚ ਦਾਖਲਾ ਲੈਂਦੇ ਹਨ | ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਡੇ ਅਧਿਆਪਕਾਂ ਦੇ ਵਿਚਾਰਾਂ ਤੋਂ ਇਲਾਵਾ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿਚ ਵੀ ਲਾਗੂ ਕੀਤਾ ਜਾਵੇਗਾ | ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ, ਜਿਸ ਨੂੰ ਬਹਾਲ ਕਰਨ ਲਈ ਹਰ ਹੀਲਾ ਕਰਾਂਗੇ | ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ 'ਚ ਉਦਯੋਗਾਂ ਨੂੰ ਵਾਪਸ ਲਿਆ ਕੇ ਦਿਮਾਗੀ ਨਿਕਾਸ ਨੂੰ ਰੋਕਣ ਲਈ ਵਚਨਬੱਧ ਹ,ੈ ਜਿਥੇ ਸਾਡੇ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਸਰਕਾਰੀ ਸਕੂਲਾਂ ਨੂੰ ਅਪਣਾਉਣ ਲਈ ਤਿਆਰ ਹਨ ਪਰ ਉਨ੍ਹਾਂ ਦੇ ਪੈਸੇ ਦੀ ਵਰਤੋਂ ਵਿਦਿਆਰਥੀਆਂ ਨੂੰ ਆਧੁਨਿਕ ਵਿੱਦਿਅਕ ਤਕਨੀਕਾਂ ਮੁਹੱਈਆ ਕਰਵਾਉਣ ਲਈ ਕੀਤੀ ਜਾਣੀ ਚਾਹੀਦੀ ਹੈ ਨਾ ਕਿ ਸਿਰਫ਼ ਕਮਰੇ ਬਣਾਉਣ ਲਈ ਕੀਤੀ ਜਾਣੀ ਚਾਹੀਦੀ ਹੈ | ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਜਿਹੜੇ ਕੰਮ ਹੋਰ ਸਰਕਾਰਾਂ ਪੰਜਵੇਂ ਸਾਲ ਵਿਚ ਕਰਦੀਆਂ ਸਨ, ਉਹ ਕੰਮ ਭਗਵੰਤ ਮਾਨ ਦੀ ਸਰਕਾਰ ਵਲੋਂ ਪਹਿਲੇ ਦਿਨ ਤੋਂ ਹੀ ਸ਼ੁਰੂ ਕਰ ਦਿੱਤੇ ਗਏ ਹਨ | ਉਨ੍ਹਾਂ ਨੇ ਅਧਿਆਪਕਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਦਿੱਲੀ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਅਧਿਆਪਕਾਂ ਤੋਂ ਪੜ੍ਹਾਉਣ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਲਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਬਣਾਉਣ ਲਈ ਸਾਰਥਕ ਵਿਚਾਰਾਂ ਨੂੰ ਸਾਰੇ ਸਕੂਲਾਂ ਵਿਚ ਲਾਗੂ ਕੀਤਾ ਜਾਵੇਗਾ | ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਮੀਤ ਹੇਅਰ ਵਲੋਂ ਮੁੱਖ ਮੰਤਰੀ ਨੂੰ ਪੁਸਤਕ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਰਜਿੰਦਰਪਾਲ ਕੌਰ ਛੀਨਾ, ਗੁਰਪ੍ਰੀਤ ਬੱਸੀ ਗੋਗੀ, ਜੀਵਨ ਸਿੰਘ ਸੰਗੋਵਾਲ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ, ਮਦਨ ਲਾਲ ਬੱਗਾ, ਦਲਜੀਤ ਸਿੰਘ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਹਰਦੀਪ ਸਿੰਘ ਮੁੰਡੀਆਂ, ਜਗਤਾਰ ਸਿੰਘ ਦਿਆਲਪੁਰਾ, ਮਨਵਿੰਦਰ ਸਿੰਘ ਗਿਆਸਪੁਰਾ, ਸਿੱਖਿਆ ਸ਼ਾਸਤਰੀ ਡਾ.ਕੇ.ਐਨ.ਐਸ. ਕੰਗ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ, ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ, ਡੀ.ਜੀ.ਐਸ.ਈ. ਪ੍ਰਦੀਪ ਅਗਰਵਾਲ, ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਆਈ.ਜੀ.ਐਸ.ਪੀ.ਐਸ. ਪਰਮਾਰ ਸ਼ਾਮਲ ਸਨ |

ਪਾਬੰਦੀ ਦੇ ਬਾਵਜੂਦ ਐਸ. ਐਸ. ਏ. ਨਾਨ ਟੀਚਿੰਗ ਸਟਾਫ਼ ਜਥੇਬੰਦੀ ਦੇ ਨੁਮਾਇੰਦੇ ਮੁੱਖ ਮੰਤਰੀ ਦੇ ਸਮਾਗਮ 'ਚ ਪੁੱਜੇ

ਲੁਧਿਆਣਾ/ਮੁੱਲਾਂਪੁਰ-ਦਾਖਾ, (ਪੁਨੀਤ ਬਾਵਾ/ਨਿਰਮਲ ਸਿੰਘ ਧਾਲੀਵਾਲ)-ਸਥਾਨਕ ਕਿੰਗਜ਼ ਵਿਲਾ ਰਿਜ਼ੋਰਟਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਸਿੱਖਿਆ ਅਫ਼ਸਰਾਂ ਨੂੰ ਸੰਬੋਧਨ ਸਮੇਂ ਸੱਦਾ ਪੱਤਰ ਦੇ ਕੇ ਬੁਲਾਏ ...

ਪੂਰੀ ਖ਼ਬਰ »

ਜਲਾਲਾਬਾਦ ਨੇੜੇ ਤੇਜ਼ ਰਫ਼ਤਾਰ ਮਿੰਨੀ ਬੱਸ ਖੇਤਾਂ 'ਚ ਪਲਟੀ 3 ਵਿਦਿਆਰਥੀਆਂ ਦੀ ਮੌਤ, 37 ਸਵਾਰੀਆਂ ਜ਼ਖ਼ਮੀ

ਜਲਾਲਾਬਾਦ, 10 ਮਈ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਜਲਾਲਾਬਾਦ-ਵੈਰੋ ਕਾ ਲਿੰਕ ਰੋਡ ਤੇ ਚੱਕ ਅਰਨੀਵਾਲਾ (ਕੱਟੀਆਂ ਵਾਲਾ) ਨਜ਼ਦੀਕ ਕੱਲਰਾਂ ਵਾਲਾ ਪੁਲ ਦੇ ਕੋਲ ਅੱਜ ਸਵੇਰੇ ਇੱਕ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਬੇਕਾਬੂ ਹੋ ਕੇ ਨਾਲ ਲੱਗਦੇ ਨੀਵੇਂ ਖੇਤਾਂ 'ਚ ਜਾ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨ ਦੇ ਠੇਕੇ ਨੇ ਸਾਰੇ ਰਿਕਾਰਡ ਤੋੜੇ

ਪਾਤੜਾਂ, 10 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਠੇਕੇ 'ਤੇ ਦੇਣ ਦੀ ਬੋਲੀ ਪਾਰਦਰਸ਼ੀ ਢੰਗ ਨਾਲ ਕੀਤੇ ਜਾਣ ਨਾਲ ਪਿੰਡ ਬੂਟਾ ਸਿੰਘ ਵਾਲਾ ਦੀ ਪੰਚਾਇਤੀ ਜ਼ਮੀਨ ਨੂੰ ਠੇਕੇ 'ਤੇ ਲੈਣ ਵਾਲਿਆਂ ਨੇ ਸਾਰੇ ਰਿਕਾਰਡ ਤੋੜਦਿਆਂ ਅੱਧਾ ...

ਪੂਰੀ ਖ਼ਬਰ »

ਏਮਜ਼ 'ਚ ਅਪ੍ਰੇਸ਼ਨ ਉਪਰੰਤ ਜਥੇਦਾਰ ਭਾਈ ਹਵਾਰਾ ਨੂੰ ਮੁੜ ਤਿਹਾੜ ਜੇਲ੍ਹ ਭੇਜਿਆ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸਰਬੱਤ ਖ਼ਾਲਸਾ ਵਲੋਂ ਸ੍ਰੀ ਅਕਾਲ ਤਖ਼ਤ ਦੇ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਮੱਥੇ ਦੀ ਰਸੌਲੀ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿਖੇ ਸਫ਼ਲ ਅਪ੍ਰੇਸ਼ਨ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਗਲੇਰੇ ਇਲਾਜ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੇ 5 ਜਨਰਲ ਮੈਨੇਜਰਾਂ ਦੇ ਤਬਾਦਲੇ

ਲੁਧਿਆਣਾ, 10 ਮਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਟਰਾਂਸਪੋਰਟ ਵਿਭਾਗ ਅਧੀਨ ਤਾਇਨਾਤ ਵੱਖ-ਵੱਖ ਬੱਸ ਡਿਪੂਆਂ ਦੇ 5 ਜਨਰਲ ਮੈਨੇਜਰ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਨਵਰਾਜ ...

ਪੂਰੀ ਖ਼ਬਰ »

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਅੱਜ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਵੱਖ-ਵੱਖ ਜੇਲ੍ਹਾਂ 'ਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਭਵਿੱਖ ਦੀ ਪੰਥਕ ਰੂਪ-ਰੇਖਾ ਤੈਅ ਕਰਨ ਸੰਬੰਧੀ 11 ਮਈ ਨੂੰ ਅੰਮਿ੍ਤਸਰ ...

ਪੂਰੀ ਖ਼ਬਰ »

ਸੰਗਰੂਰ ਦੇ ਐਸ. ਪੀ. ਖ਼ਿਲਾਫ਼ ਰਿਸ਼ਵਤ ਲੈਣ ਦਾ ਮਾਮਲਾ ਦਰਜ, ਰੀਡਰ ਗਿ੍ਫ਼ਤਾਰ

ਸੰਗਰੂਰ, 10 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਜ਼ਿਲ੍ਹਾ ਸੰਗਰੂਰ ਪੁਲਿਸ ਵਿਖੇ ਤਾਇਨਾਤ ਐਸ.ਪੀ. (ਪੀ.ਬੀ.ਆਈ.) ਕਰਨਵੀਰ ਸਿੰਘ ਤੇ ਉਸ ਦੇ ਰੀਡਰ ਦਵਿੰਦਰ ਸਿੰਘ ਖ਼ਿਲਾਫ਼ ਜ਼ਿਲ੍ਹਾ ਸੰਗਰੂਰ ਪੁਲਿਸ ਵਲੋਂ 3 ਲੱਖ ਰੁਪਏ ਰਿਸ਼ਵਤ ਦੇ ਮਾਮਲੇ ਵਿਚ ਮੁਕੱਦਮਾ ਦਰਜ਼ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਛੱਡਿਆ 40 ਸਾਲ ਪੁਰਾਣਾ ਕਬਜ਼ਾ

ਲਹਿਰਾਗਾਗਾ, 10 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ ਸਰਕਾਰੀ ਥਾਵਾਂ ਉਪਰ ਕੀਤੇ ਨਾਜਾਇਜ਼ ਕਬਜ਼ੇ ਛਡਵਾਉਣ ਲਈ ਚਲਾਈ ਮੁਹਿੰਮ ਵਿਚ ਸਹਿਯੋਗ ਕਰਦੇ ਹੋਏ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ...

ਪੂਰੀ ਖ਼ਬਰ »

ਚਿੱਟੇ ਦੇ ਆਦੀ ਮਾਂ-ਪੁੱਤਰਾਂ ਨੇ ਤਿੰਨ ਮੰਜ਼ਲੀ ਕੋਠੀ ਨੂੰ ਬਣਾਇਆ ਖੰਡਰ

ਘੁੰਮਣਾਂ, 10 ਮਈ (ਮਹਿੰਦਰਪਾਲ ਸਿੰਘ)-ਇਥੋਂ ਥੋੜੀ ਦੂਰ ਪਿੰਡ ਮਾਣਕ ਜਿਥੇ ਇਕ ਪ੍ਰਵਾਸੀ ਭਾਰਤੀ ਵਲੋਂ ਇਸ ਪਿੰਡ ਨੂੰ ਮਾਡਲ ਗ੍ਰਾਮ ਪਿੰਡ ਬਣਾਇਆ ਹੈ, ਉਥੇ ਸ਼ਾਇਦ ਇਹ ਪੰਜਾਬ ਦੀ ਪਹਿਲੀ ਅਜਿਹੀ ਘਟਨਾ ਹੈ, ਜਿਸ ਨੂੰ ਸੁਣ ਕੇ ਰੰਗਲੇ ਪੰਜਾਬ ਦੇ ਲੋਕ ਸ਼ਰਮਸਾਰ ਹੋ ਜਾਣਗੇ | ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਮੁਅੱਤਲ

ਚੰਡੀਗੜ੍ਹ, 10 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਇਕ ਮਾਮਲੇ 'ਚ ਨਾਇਬ ਤਹਿਸੀਲਦਾਰ ਪੱਧਰ ਦੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਗਿਆ | ਇਸ ਸੰਬੰਧੀ ਮਾਲ ਕਮਿਸ਼ਨਰ-ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਵਲੋਂ ਜਾਰੀ ਹੁਕਮਾਂ 'ਚ ਦੱਸਿਆ ਗਿਆ ਹੈ ਕਿ ਸਬ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋ ਨਾਬਾਲਗ ਲੜਕਿਆਂ ਦੀ ਮੌਤ

ਰਾਜਪੁਰਾ, 10 ਮਈ (ਜੀ.ਪੀ. ਸਿੰਘ)-ਪਿੰਡ ਲੋਹਾਖੇੜੀ ਨੇੜੇ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਦੋ ਨਾਬਾਲਗ ਲੜਕਿਆਂ ਦੇ ਡੁੱਬਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਖੇੜੀ ਗੰਡਿਆਂ ਦੇ ਮੁੱਖ ਅਫ਼ਸਰ ਇੰਸਪੈਕਟਰ ਕਿ੍ਪਾਲ ਸਿੰਘ ਤੇ ਸਹਾਇਕ ਥਾਣੇਦਾਰ ਜਸਭਿੰਦਰ ਸਿੰਘ ...

ਪੂਰੀ ਖ਼ਬਰ »

ਪਹਿਲੀ ਵਾਰ 1935 'ਚ ਜਾਰੀ ਹੋਈ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੀ ਡਾਕ ਟਿਕਟ

ਸੁਰਿੰਦਰ ਕੋਛੜ ਅੰਮਿ੍ਤਸਰ, 10 ਮਈ-ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲੀ ਪਹਿਲੀ ਡਾਕ ਟਿਕਟ ਸੰਨ 1935 'ਚ ਜਾਰੀ ਕੀਤੀ ਗਈ ਸੀ | ਜਾਣਕਾਰੀ ਅਨੁਸਾਰ ਇਹ ਡਾਕ ਟਿਕਟ 6 ਮਈ, 1935 ਨੂੰ ਕਿੰਗ ਜਾਰਜ ਪੰਜਵੇਂ ਦੇ ਸ਼ਾਸਨ ਦੇ 25 ਸਾਲ ਪੂਰੇ ਹੋਣ ਮੌਕੇ 'ਤੇ ਜਾਰੀ ਕੀਤੀ ਗਈ ਸੀ | ਕਿੰਗ ...

ਪੂਰੀ ਖ਼ਬਰ »

ਪਤੀ-ਪਤਨੀ ਵਲੋਂ ਫ਼ਾਹਾ ਲਾ ਕੇ ਜੀਵਨ ਲੀਲ੍ਹਾ ਸਮਾਪਤ

ਕਾਲਾ ਅਫ਼ਗਾਨਾ, 10 ਮਈ (ਅਵਤਾਰ ਸਿੰਘ ਰੰਧਾਵਾ)-ਪੁਲਿਸ ਥਾਣਾ ਫਤਹਿਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਛਿਛਰੇਵਾਲ 'ਚ ਪਤੀ-ਪਤਨੀ ਵਲੋਂ ਫ਼ਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖ਼ਬਰ ਹੈ | ਪੁਲਿਸ ਚੌਕੀ ਕਾਲਾ ਅਫਗਾਨਾ ਦੇ ਇੰਚਾਰਜ ਏ.ਐਸ.ਆਈ. ਮਲਕੀਤ ਸਿੰਘ ਅਤੇ ...

ਪੂਰੀ ਖ਼ਬਰ »

ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ 'ਚ ਵਿਦਿਆਰਥੀਆਂ ਦਾ ਦਾਖ਼ਲਾ ਕੇਵਲ 16 ਫ਼ੀਸਦੀ ਰਿਹਾ

ਧਰਮਿੰਦਰ ਸਿੰਘ ਸਿੱਧੂ ਪਟਿਆਲਾ, 10 ਮਈ-ਬਾਦਲ ਸਰਕਾਰ ਵਲੋਂ ਸਾਲ 2014 'ਚ ਚਲਾਏ 'ਡਰੀਮ ਪ੍ਰੋਜੈਕਟ' ਤਹਿਤ ਮੈਰੀਟੋਰੀਅਸ ਸਕੂਲ (ਸੁਸਾਇਟੀ ਫਾਰ ਪ੍ਰੋਸੋਸਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਅਤੇ ਮੈਰੀਟੋਰੀਅਸ ਸਟੂਡੈਂਟਸ) ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ...

ਪੂਰੀ ਖ਼ਬਰ »

ਪ੍ਰਸ਼ਾਂਤ ਕਿਸ਼ੋਰ ਮਗਰੋਂ ਭਗਵੰਤ ਮਾਨ ਨਾਲ ਸਿੱਧੂ ਵਲੋਂ ਕੀਤੀ ਮੁਲਾਕਾਤ ਨੇ ਖੜ੍ਹੇ ਕੀਤੇ ਕਈ ਸਵਾਲ

ਚੰਡੀਗੜ੍ਹ, 10 ਮਈ (ਵਿਕਰਮਜੀਤ ਸਿੰਘ ਮਾਨ)-ਸੂਬੇ ਦੀਆਂ ਵਿਧਾਨ ਸਭਾ ਚੋਣਾਂ 'ਚ ਨਮੋਸ਼ੀਜਨਕ ਹਾਰ ਮਗਰੋਂ ਜਿਥੇ ਕਾਂਗਰਸ ਹਾਈਕਮਾਨ ਨੇ ਸੂਬੇ ਦੀ ਲੀਡਰਸ਼ਿਪ 'ਚ ਵੱਡਾ ਫੇਰਬਦਲ ਕੀਤਾ ਹੈ, ਉਥੇ ਪ੍ਰਧਾਨਗੀ ਦਾ ਅਹੁਦਾ ਖੁੱਸਣ ਮਗਰੋਂ ਨਵਜੋਤ ਸਿੰਘ ਸਿੱਧੂ ਦੇ ਤੇਵਰ ਵੱਖਰੇ ...

ਪੂਰੀ ਖ਼ਬਰ »

ਕੇਂਦਰ ਦੀਆਂ ਫਿਰਕੂ ਤੇ ਫਾਸੀਵਾਦੀ ਨੀਤੀਆਂ ਦੇਸ਼ ਲਈ ਘਾਤਕ-ਖੱਬੇ ਪੱਖੀ ਆਗੂ

ਜਲੰਧਰ, 10 ਮਈ (ਜਸਪਾਲ ਸਿੰਘ)-ਫਾਸੀ ਹਮਲਿਆਂ ਵਿਰੋਧੀ ਫਰੰਟ ਵਲੋਂ ਦੇਸ਼ ਭਗਤ ਯਾਦਗਾਰ ਕੰਪਲੈਕਸ ਜਲੰਧਰ ਵਿਚ ਉਸਾਰੇ ਵਿਸ਼ਨੂੰ ਗਣੇਸ਼ ਪਿੰਗਲੇ ਹਾਲ ਵਿਖੇ ਸੂਬਾਈ ਪੱਧਰ ਦੀ ਕਨਵੈਨਸ਼ਨ ਕਰਵਾਈ ਗਈ, ਜਿਸ ਵਿਚ ਬੋਲਦਿਆਂ ਆਰ.ਐਮ.ਪੀ.ਆਈ. ਦੇ ਕੁੱਲ ਹਿੰਦ ਜਨਰਲ ਸਕੱਤਰ ...

ਪੂਰੀ ਖ਼ਬਰ »

ਦੋ ਡੀ. ਡੀ. ਪੀ. ਓਜ਼ ਤੇ ਦੋ ਬੀ. ਡੀ. ਪੀ. ਓਜ਼ ਦੇ ਤਬਾਦਲੇ

ਹੁਸ਼ਿਆਰਪੁਰ, 10 ਮਈ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ 2 ਡੀ.ਡੀ.ਪੀ.ਓਜ਼ ਅਤੇ 2 ਬੀ.ਡੀ.ਪੀ.ਓਜ਼ ਦੇ ਤਬਾਦਲੇ ਕੀਤੇ ਹਨ | ਡੀ.ਡੀ.ਪੀ.ਓ. ਗੁਰਪ੍ਰੀਤ ਸਿੰਘ ਗਿੱਲ ਨੂੰ ਮੁੱਖ ਦਫ਼ਤਰ ਮੋਹਾਲੀ ਤੋਂ ਡੀ.ਡੀ.ਪੀ.ਓ. ...

ਪੂਰੀ ਖ਼ਬਰ »

ਗੋਲਡਨ ਸਟਾਰ ਮਲਕੀਤ ਸਿੰਘ ਨੂੰ ਸਦਮਾ, ਪਿਤਾ ਦਾ ਦਿਹਾਂਤ

ਜਲੰਧਰ, 10 ਮਈ (ਹਰਵਿੰਦਰ ਸਿੰਘ ਫੁੱਲ)-ਪ੍ਰਸਿੱਧ ਗਾਇਕ ਤੇ ਗੋਲਡਨ ਸਟਾਰ ਵਜੋਂ ਮਸ਼ਹੂਰ ਮਲਕੀਤ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਧਰਮ ਸਿੰਘ (84) ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | ਧਰਮ ਸਿੰਘ ਦੀ ਮਿ੍ਤਕ ਦੇਹ ਦਾ ਸਸਕਾਰ ...

ਪੂਰੀ ਖ਼ਬਰ »

ਸਰਕਾਰ ਮੁਆਵਜ਼ੇ ਲਈ ਨੀਤੀ ਸਪੱਸ਼ਟਰ ਕਰੇ-ਰਾਜੇਵਾਲ

ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਨੇ ਕਿਹਾ ਕਿ ਝੋਨੇ ਦੀ ਲੁਆਈ 10 ਜੂਨ ਤੋਂ ਬਦਲ ਕੇ 26 ਜੂਨ ਤੱਕ ਲਿਜਾਣ ਦਾ ਮਤਲਬ ਹੈ ਕਿ ਇਸ ਸਮੇਂ ਲੱਗਿਆ ਝੋਨਾ ਅਕਤੂਬਰ ਦੇ ਅੰਤ ਤੇ ਨਵੰਬਰ ਵਿਚ ਮੰਡੀਆਂ ...

ਪੂਰੀ ਖ਼ਬਰ »

ਹੋਟਲ ਉਦਯੋਗ ਦੇ ਭੀਸ਼ਮ ਪਿਤਾਮਾ ਪੀ. ਆਰ. ਐਸ. ਓਬਰਾਏ

ਜਲੰਧਰ, 10 ਮਈ (ਅ.ਬ.)-ਪਿ੍ਥਵੀ ਰਾਜ ਸਿੰਘ (ਪੀ.ਆਰ.ਐਸ.) ਓਬਰਾਏ (93) ਜੋ ਆਮ ਕਰਕੇ 'ਬਿਕੀ' ਦੇ ਨਾਂਅ ਨਾਲ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਆਪਣੇ ਪਿਤਾ ਦਿੱਗਜ਼ ਮੋਹਨ ਸਿੰਘ ਓਬਰਾਏ ਕਾਰਨ ਕਦੇ ਵੀ ਕਿਸੇ ਸੰਘਰਸ਼ ਦਾ ਸਾਹਮਣਾ ਨਹੀਂ ਕਰਨਾ ਪਿਆ ਜੋ ਇਕ ਹੋਟਲ ਕਾਰੋਬਾਰੀ ਸਨ | ...

ਪੂਰੀ ਖ਼ਬਰ »

ਸੰਧਵਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਉਂਗਲ ਚੁੱਕਣੀ ਨਿੰਦਣਯੋਗ-ਪਿ੍ੰ. ਸੁਰਿੰਦਰ ਸਿੰਘ, ਭਾਈ ਚਾਵਲਾ

ਸ੍ਰੀ ਅਨੰਦਪੁਰ ਸਾਹਿਬ, 10 ਮਈ (ਨਿੱਕੂਵਾਲ, ਕਰਨੈਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪਿ੍ੰਸੀਪਲ ਸੁਰਿੰਦਰ ਸਿੰਘ, ਸਾਬਕਾ ਜਨਰਲ ਸਕੱਤਰ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੰਜਾਬ ...

ਪੂਰੀ ਖ਼ਬਰ »

ਸਰਕਾਰਾਂ ਦੀ ਬੇਰੁਖੀ ਦੇ ਸ਼ਿਕਾਰ ਹੋਏ ਹੋਟਲ ਤੇ ਰੈਸਟੋਰੈਂਟ ਕਾਰੋਬਾਰੀ

ਅੰਮਿ੍ਤਸਰ, 10 ਮਈ (ਰਾਜੇਸ਼ ਕੁਮਾਰ ਸ਼ਰਮਾ)- ਹੋਟਲ ਤੇ ਰੈਸਟੋਰੈਂਟ ਉਦਯੋਗ ਸਮੇਂ ਦੀ ਮਾਰ ਦੇ ਚਲਦਿਆਂ ਸਰਕਾਰਾਂ ਦੀ ਬੇਰੁਖੀ ਦਾ ਸ਼ਿਕਾਰ ਹੋ ਰਿਹਾ ਹੈ | ਹੋਟਲ ਕਾਰੋਬਾਰੀ ਸਰਕਾਰੀ ਸਹੂਲਤਾਂ ਦੀ ਉਡੀਕ 'ਚ ਹਨ ਪ ਰ ਉਨ੍ਹਾਂ ਦਾ ਬਾਂਹ ਫੜ੍ਹਨ ਨੂੰ ਕੋਈ ਤਿਆਰ ਨਹੀਂ ਹੈ, ...

ਪੂਰੀ ਖ਼ਬਰ »

ਦਲ ਖ਼ਾਲਸਾ ਆਗੂ ਕੰਵਰਪਾਲ ਸਿੰਘ ਦਾ 'ਫੇਸਬੁੱਕ' ਵਲੋਂ ਖਾਤਾ ਮੁਅੱਤਲ

ਅੰਮਿ੍ਤਸਰ, 10 ਮਈ (ਜਸਵੰਤ ਸਿੰਘ ਜੱਸ)-ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਵਲੋਂ ਸਿੱਖ ਸੰਸਥਾ ਦਲ ਖ਼ਾਲਸਾ ਦੇ ਸੀਨੀਅਰ ਆਗੂ ਕੰਵਰਪਾਲ ਸਿੰਘ ਦਾ ਖਾਤਾ ਮੁਅੱਤਲ ਕਰਨ ਦੀ ਖ਼ਬਰ ਹੈ | ਕੰਵਰਪਾਲ ਸਿੰਘ ਨੇ ਉਕਤ ਜਾਣਕਾਰੀ ਦਿੰਦਿਆਂ ਇਥੇ ਦੱਸਿਆ ਕਿ ਫੇਸਬੱੁਕ ਵਲੋਂ ...

ਪੂਰੀ ਖ਼ਬਰ »

ਸਰਕਾਰੀ ਪ੍ਰੋਗਰਾਮ ਲਈ ਵਰਤੀਆਂ ਪਨਬੱਸ ਤੇ ਪੀ. ਆਰ. ਟੀ. ਸੀ. ਦੀਆਂ ਵੋਲਵੋ ਬੱਸਾਂ

ਅੰਮਿ੍ਤਸਰ, 10 ਮਈ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਦੇ ਨਾਂਅ 'ਚ ਭਾਵੇਂ ਸਾਦਾਪਣ ਝਲਕਦਾ ਹੈ ਪਰ ਸਮਾਂ ਬੀਤਣ ਦੇ ਨਾਲ-ਨਾਲ ਇਸ ਸਰਕਾਰ ਦਾ ਅੰਦਾਜ਼ ਸ਼ਾਹੀ ਹੁੰਦਾ ਨਜ਼ਰ ਆ ਰਿਹਾ ਹੈ | ਇਸ ਦਾ ਅੰਦਾਜ਼ਾ ਲੁਧਿਆਣਾ ਵਿਖੇ ਸਰਕਾਰੀ ਪ੍ਰੋਗਰਾਮ 'ਚ ਜ਼ਿਲ੍ਹਾ ...

ਪੂਰੀ ਖ਼ਬਰ »

ਸੰਤ ਬਾਵਾ ਪੂਰਨ ਦਾਸ ਦੀ 56ਵੀਂ ਬਰਸੀ ਰੋੜੇਵਾਲ ਸਾਹਿਬ ਵਿਖੇ ਸ਼ਰਧਾ ਨਾਲ ਮਨਾਈ

ਭਾਦਸੋਂ, 10 ਮਈ (ਪ੍ਰਦੀਪ ਦੰਦਰਾਲਾ)-ਸੰਤ ਬਾਵਾ ਪੂਰਨ ਦਾਸ ਮਹਾਰਾਜ ਦੀ 56ਵੀਂ ਬਰਸੀ ਫਕਿਰੋਂ ਕੇ ਬਖ਼ਸ਼ੀਸ਼-ਏ-ਤਖ਼ਤ ਪ੍ਰਾਚੀਨ ਉਦਾਸੀਨ ਡੇਰਾ ਗੁਰਦੁਆਰਾ ਗੁਫਾਸਰ ਸਾਹਿਬ ਰੋੜਗੜ੍ਹ (ਰੋੜੇਵਾਲ) ਵਿਖੇ ਸ਼ਰਧਾ ਭਾਵਨਾ ਨਾਲ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਗੁਰਚਰਨ ...

ਪੂਰੀ ਖ਼ਬਰ »

ਐਗਰੋ ਕੈਮੀਕਲਜ਼ ਸੰਬੰਧੀ ਗਿਆਨ-ਵਿਗਿਆਨ ਕਿਸਾਨਾਂ ਤੱਕ ਪਹੁੰਚਾਉਣ ਲਈ ਭਗਵਾਨ ਦਾਸ ਸਨਮਾਨਿਤ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਭਾਰਤ ਸਰਕਾਰ ਦੇ ਕੈਮੀਕਲਜ਼ ਤੇ ਫਰਟੀਲਾਇਜ਼ਰਜ਼ ਮੰਤਰਾਲੇ ਦੇ ਕੈਮੀਕਲਜ਼ ਤੇ ਪੈਟਰੋਕੈਮੀਕਲਜ਼ ਵਿਭਾਗ ਤੇ ਇੰਡੀਅਨ ਕੈਮੀਕਲਜ਼ ਕੌਂਸਲ ਵਲੋਂ ਕਰਵਾਏ ਗਏ 'ਹੰਡਣਸਾਰ ਖੇਤੀ 'ਚ ਐਗਰੋ ਕੈਮੀਕਲਜ਼ ਦਾ ਰੋਲ' ਵਿਸ਼ੇ 'ਤੇ ਰਾਸ਼ਟਰੀ ...

ਪੂਰੀ ਖ਼ਬਰ »

ਨਸ਼ੇ ਦੇ ਆਦੀ ਨੌਜਵਾਨ ਵਲੋਂ ਫ਼ਾਹਾ ਲਾ ਕੇ ਆਤਮ ਹੱਤਿਆ

ਤਰਨ ਤਾਰਨ, 10 ਮਈ (ਹਰਿੰਦਰ ਸਿੰਘ)-ਨਸ਼ੇ ਦੇ ਆਦੀ ਇਕ ਨੌਜਵਾਨ ਵਲੋਂ ਸਿਵਲ ਹਸਪਤਾਲ ਕੰਪਲੈਕਸ ਵਿਚ ਨਿੰਮ ਦੇ ਦਰੱਖ਼ਤ ਨਾਲ ਫ਼ਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਸਿਵਲ ਸਰਜਨ ਡਾ. ਸੀਮਾ, ਐੱਸ.ਐੱਮ.ਓ. ਡਾ. ਸਵਰਨਜੀਤ ਧਵਨ, ...

ਪੂਰੀ ਖ਼ਬਰ »

ਕੋਰੋਨਾ ਦੇ 28 ਨਵੇਂ ਮਾਮਲੇ

ਚੰਡੀਗੜ੍ਹ, 10 ਮਈ (ਅਜੀਤ ਬਿਊਰੋ)-ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਕੋਰੋਨਾ ਦੇ 28 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 74 ਮਰੀਜ਼ ਸਿਹਤਯਾਬ ਹੋਏ ਹਨ | ਨਵੇਂ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 12, ਜਲੰਧਰ ਤੋਂ 4, ਲੁਧਿਆਣਾ ਤੋਂ 3, ਗੁਰਦਾਸਪੁਰ ਤੋਂ 2, ਕਪੂਰਥਲਾ ਤੋਂ 2, ਪਠਾਨਕੋਟ ...

ਪੂਰੀ ਖ਼ਬਰ »

ਕੇਜਰੀਵਾਲ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ 'ਤੇ ਬੇਬੁਨਿਆਦ ਦੋਸ਼ ਲਗਾਉਣਾ ਦੇਸ਼ ਧ੍ਰੋਹ-ਡਾ. ਰਾਜੂ

ਚੰਡੀਗੜ੍ਹ, 10 ਮਈ (ਮਨਜੋਤ ਸਿੰਘ ਜੋਤ)-ਭਾਜਪਾ ਦੇ ਸੀਨੀਅਰ ਨੇਤਾ ਡਾ. ਜਗਮੋਹਨ ਸਿੰਘ ਰਾਜੂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਸਾਲ 2019 'ਚ ਸ਼ੋਸ਼ਲ ਮੀਡੀਆ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਨੂੰ ...

ਪੂਰੀ ਖ਼ਬਰ »

ਬਜਟ ਸਿਹਤ, ਸਿੱਖਿਆ, ਵਾਤਾਵਰਨ ਤੇ ਰੁਜ਼ਗਾਰ ਮੁਖੀ ਹੋਵੇ-ਮਾਣਕ, ਬਾਲੀ

ਜਲੰਧਰ, 10 ਮਈ (ਜਸਪਾਲ ਸਿੰਘ)-ਪੰਜਾਬ ਜਾਗਿ੍ਤੀ ਮੰਚ ਦੇ ਪ੍ਰਧਾਨ ਤੇ ਉਘੇ ਪੱਤਰਕਾਰ ਸਤਨਾਮ ਸਿੰਘ ਮਾਣਕ ਅਤੇ ਜਨਰਲ ਸਕੱਤਰ ਦੀਪਕ ਬਾਲੀ ਨੇ ਕਿਹਾ ਹੈ ਕਿ ਪੰਜਾਬ ਦੀ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅਗਲੇ ਮਹੀਨੇ ਪੇਸ਼ ਕੀਤਾ ਜਾਣ ਵਾਲਾ ਪਹਿਲਾ ਬਜਟ ਸਿਹਤ, ...

ਪੂਰੀ ਖ਼ਬਰ »

ਸੂਬੇ ਦੇ ਹਾਲਾਤ ਨੂੰ ਲੈ ਕੇ ਵਿਰੋਧੀ ਪਾਰਟੀਆਂ ਵਲੋਂ ਚਿੰਤਾ ਦਾ ਪ੍ਰਗਟਾਵਾ

ਚੰਡੀਗੜ੍ਹ, 10 ਮਈ (ਵਿਕਰਮਜੀਤ ਸਿੰਘ ਮਾਨ)-ਸੂਬੇ ਦੀ ਵਿਗੜ ਰਹੀ ਕਾਨੰੂਨ ਵਿਵਸਥਾ ਨੂੰ ਲੈ ਕੇ ਵਿਰੋਧੀ ਸਿਆਸੀ ਪਾਰਟੀਆਂ ਵਲੋਂ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ | ਤਾਜ਼ਾ ਮੋਹਾਲੀ ਘਟਨਾ ਮਗਰੋਂ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਦੋ ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਲਗਾਈਆਂ ਗੈਰ-ਵਿੱਦਿਅਕ ਕੰਮਾਂ 'ਤੇ ਡਿਊਟੀਆਂ ਕਾਰਨ ਪੜ੍ਹਾਈ ਹੋ ਰਹੀ ਪ੍ਰਭਾਵਿਤ

ਸੰਗਰੂਰ, 10 ਮਈ (ਧੀਰਜ਼ ਪਸ਼ੌਰੀਆ)-ਸੂਬੇ 'ਚ ਦੋ ਹਜ਼ਾਰ ਤੋਂ ਵੱਧ ਅਧਿਆਪਕਾਂ ਦੀਆਂ ਡਿਊਟੀਆਂ ਗੈਰ-ਵਿੱਦਿਅਕ ਕੰਮਾਂ 'ਤੇ ਲਗਾਏ ਜਾਣ ਕਾਰਨ ਸਕੂਲਾਂ 'ਚ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ | ਇਸ ਸੰਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਸਿੱਖਿਆ ...

ਪੂਰੀ ਖ਼ਬਰ »

ਅਕਾਲੀ ਦਲ (ਸ) ਨੇ ਬੰਦੀ ਸਿੰਘਾਂ ਦੀ ਰਿਹਾਈ ਤੇ ਸ਼ੋ੍ਰਮਣੀ ਕਮੇਟੀ ਚੋਣਾਂ ਕਰਵਾਉਣ ਲਈ ਮੰਗ ਪੱਤਰ ਰਾਜਪਾਲ ਨੂੰ ਭੇਜਿਆ

ਸੰਗਰੂਰ, 10 ਮਈ (ਦਮਨਜੀਤ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੇ ਨਾਲ-ਨਾਲ ਪੰਜਾਬ ਦੇ ਹੋਰਨਾਂ ਭਖਦੇ ਮਸਲਿਆਂ ਨੰੂ ਲੈ ਕੇ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਫੈਡਰੇਸ਼ਨ ਆਫ ਪ੍ਰਾਈਵੇਟ ਅਨਏਡਿਡ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਦੀ ਮੀਟਿੰਗ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਫੈਡਰੇਸ਼ਨ ਆਫ ਪ੍ਰਾਈਵੇਟ ਅਨਏਡਿਡ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਦੀ ਮੀਟਿੰਗ ਦੌਰਾਨ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਵਿਚ ਪੰਜਾਬ ਦੇ ਸਕੂਲਾਂ ਵਿਚ 15 ਮਈ ਤੋਂ ਲੈ ਕੇ 31 ਮਈ ਤੱਕ ਕੀਤੀਆਂ ਛੁੱਟੀਆਂ ਦੇ ...

ਪੂਰੀ ਖ਼ਬਰ »

ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੀ ਬਰਸੀ ਨੂੰ ਸਮਰਪਿਤ ਸਮਾਗਮ

ਤਲਵੰਡੀ ਸਾਬੋ, 10 ਮਈ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਦੇ 12ਵੇਂ ਮੁਖੀ ਸੱਚਖੰਡ ਵਾਸੀ ਬਾਬਾ ਚੇਤ ਸਿੰਘ ਤੇ 13ਵੇਂ ਮੁਖੀ ਬਾਬਾ ਸੰਤਾ ਸਿੰਘ ਦੀ ਕ੍ਰਮਵਾਰ 54ਵੀਂ ਤੇ 14ਵੀਂ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਗੁਰਮਨ ਸਿੰਘ ਧਾਲੀਵਾਲ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਇਲਟਸ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟ ਮੋਗਾ, ਜੋ ਕਿ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਪਿਛਲੇ ਕਈ ਸਾਲਾਂ ਤੋਂ ਇਮੀਗ੍ਰੇਸ਼ਨ ਖੇਤਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਪਹੁੰਚੀਆਂ ਹਨ ਅਜੇ ਅੱਧੀਆਂ ਕਿਤਾਬਾਂ

ਸੰਗਰੂਰ, 10 ਮਈ (ਧੀਰਜ ਪਸ਼ੌਰੀਆ)-ਪੰਜਾਬ ਦੀ ਲੀਹੋਂ ਲੱਥੀ ਸਿੱਖਿਆ ਨੰੂ ਮੁੜ ਲੀਹ 'ਤੇ ਲਿਆਉਣ ਲਈ ਦਾਅਵੇ ਤਾਂ ਬੇਸ਼ੱਕ ਹਰ ਸਰਕਾਰ ਵਲੋਂ ਕੀਤੇ ਜਾਂਦੇ ਹਨ ਪਰ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਕਦੇ ਵੀ ਕਿਤਾਬਾਂ ਸਮੇਂ ਸਿਰ ਨਹੀਂ ਮਿਲੀਆਂ | ਇਸ ਵਾਰ ...

ਪੂਰੀ ਖ਼ਬਰ »

ਭੁੱਕੀ ਤਸਕਰ ਹੱਥਕੜੀ ਸਮੇਤ ਫ਼ਰਾਰ

ਅਜੀਤਵਾਲ, 10 ਮਈ (ਸ਼ਮਸ਼ੇਰ ਸਿੰਘ ਗਾਲਿਬ)-ਰਾਜਸਥਾਨ ਪੁਲਿਸ ਵਲੋਂ 40 ਕੁਇੰਟਲ ਭੁੱਕੀ ਸਮੇਤ ਫੜੇ ਗਏ ਤਸਕਰ ਦੇ ਹੱਥਕੜੀ ਸਮੇਤ ਫ਼ਰਾਰ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਾਜਸਥਾਨ ਪੁਲਿਸ ਉਕਤ ਤਸਕਰ ਨੂੰ ਉਸ ਦੇ ਸਾਥੀ ਨੂੰ ਕਾਬੂ ਕਰਨ ਲਈ ਮੋਗਾ ਵਿਖੇ ਸ਼ਨਾਖਤ ...

ਪੂਰੀ ਖ਼ਬਰ »

ਚਿੱਟੇ ਨਾਲ ਨੌਜਵਾਨ ਦੀ ਮੌਤ

ਅਬੋਹਰ, 10 ਮਈ (ਸੁਖਜੀਤ ਸਿੰਘ ਬਰਾੜ)-ਉਪ ਮੰਡਲ ਦੇ ਪਿੰਡ ਸੀਡ ਫਾਰਮ ਵਿਖੇ ਇਕ 25 ਸਾਲਾ ਨੌਜਵਾਨ ਦੀ ਚਿੱਟੇ ਦੇ ਸੇਵਨ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪਿੰਡ ਦੇ ਵਸਨੀਕ ਤੇ ਮਿ੍ਤਕ ਨੌਜਵਾਨ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਸ ਦਾ ਪੱਤਰ ਜਸਵੀਰ ਸਿੰਘ, ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX