ਤਾਜਾ ਖ਼ਬਰਾਂ


ਜ਼ਿਲ੍ਹਾ ਮੋਗਾ ਦੇ ਕਾਂਗਰਸ ਦੇ ਸਾਬਕਾ ਪ੍ਰਧਾਨ ਕਮਲਜੀਤ ਬਰਾੜ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਪਾਰਟੀ 'ਚੋਂ ਕੱਢਿਆ
. . .  1 day ago
ਸਟੱਡੀ ਵੀਜ਼ਾ ਅਰਜ਼ੀ ਰੱਦ ਹੋਣ ਤੋਂ ਦੁਖੀ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਬਾਲਿਆਂਵਾਲੀ, 27 ਨਵੰਬਰ (ਕੁਲਦੀਪ ਮਤਵਾਲਾ)- ਜ਼ਿਲ੍ਹਾ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਵਿਖੇ ਪੜ੍ਹੀ ਲਿਖੀ ਨੌਜਵਾਨ ਲੜਕੀ ਦਾ ਵਿਦੇਸ਼ ਜਾਣ ਲਈ ਕਈ ਵਾਰ ਲਗਾਇਆ ਵੀਜ਼ਾ ਰੱਦ ਹੋਣ ਤੋਂ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋਈ ਲੜਕੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ । ਕਰਮਜੀਤ ਕੌਰ ਦਾ ਵਿਦੇਸ਼ ਦੀ ...
ਦਿੱਲੀ : ਦੁਬਈ ਤੋਂ ਆਏ 94.8 ਲੱਖ ਰੁਪਏ ਦੀ ਕੀਮਤ ਦੇ 1849 ਗ੍ਰਾਮ ਸੋਨੇ ਦੇ ਗਹਿਣੇ ਕਸਟਮਜ਼ ਨੇ ਕੀਤੇ ਬਰਾਮਦ
. . .  1 day ago
ਨਸ਼ੇ ’ਚ ਟੱਲੀ ਹੋਏ ਡਰਾਈਵਰ ਨੇ ਛੋਟਾ ਹਾਥੀ ਦੁਕਾਨ ’ਚ ਵਾੜਿਆ, ਕਈ ਜ਼ਖ਼ਮੀ
. . .  1 day ago
ਸੁਲਤਾਨਵਿੰਡ , 27 ਨਵੰਬਰ (ਗੁਰਨਾਮ ਸਿੰਘ ਬੁੱਟਰ) -ਪਿੰਡ ਸੁਲਤਾਨਵਿੰਡ ਦੇ ਮੇਨ ਬਾਜ਼ਾਰ ਸਥਿਤ ਅੱਜ ਉਸ ਵੇਲੇ ਚੀਕ ਚਿਹਾੜਾ ਪੈ ਗਿਆ ਜਦੋ ਨਸ਼ੇ ’ਚ ਟੱਲੀ ਹੋਏ ਛੋਟਾ ਹਾਥੀ ਡਰਾਈਵਰ ਅਤੇ ਉਸ ਦੇ ਸਾਥੀਆਂ ਨੇ ਕਰਿਆਨੇ ...
ਅੱਤਵਾਦ ਕਾਂਗਰਸ ਲਈ ਵੋਟ ਬੈਂਕ ਹੈ : ਪ੍ਰਧਾਨ ਮੰਤਰੀ ਮੋਦੀ ਗੁਜਰਾਤ 'ਚ
. . .  1 day ago
ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਾਂਝੇ ਤੌਰ ‘ਤੇ ਕੰਮ ਕਰਨਗੇ – ਜਥੇਦਾਰ ਦਾਦੂਵਾਲ
. . .  1 day ago
ਕਰਨਾਲ, 27 ਨਵੰਬਰ ( ਗੁਰਮੀਤ ਸਿੰਘ ਸੱਗੂ )- ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਭਵਿੱਖ ਅੰਦਰ ਸਾਂਝੇ ਤੌਰ ‘ਤੇ ਕੰਮ ਕਰਨਗੇ । ਇਹ ਪ੍ਰਗਟਾਵਾ ਹਰਿਆਣਾ ...
ਕਾਂਗਰਸ ਦੀ ‘ਭਾਰਤ ਜੋੜੋ ਯਾਤਰਾ’ ਆਗਾਮੀ ਲੋਕ ਸਭਾ ਚੋਣਾਂ ਲਈ ਨਹੀਂ ਸਗੋਂ ਫੁੱਟ ਪਾਊ ਤਾਕਤਾਂ ਵਿਰੁੱਧ ਲੋਕਾਂ ਨੂੰ ਇਕਜੁੱਟ ਕਰਨ ਲਈ ਹੈ - ਮਲਿਕਅਰਜੁਨ ਖੜਗੇ
. . .  1 day ago
ਪੰਜਾਬ ਸਰਕਾਰ ਵਲੋਂ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਪ੍ਰਵਾਨਗੀ, ਨੋਟੀਫਿਕੇਸ਼ਨ ਜਾਰੀ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ । ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ...
ਬੈਂਗਲੁਰੂ-ਹਾਵੜਾ ਐਕਸਪ੍ਰੈਸ ਟਰੇਨ ਦੇ ਇਕ ਡੱਬੇ ਵਿਚ ਅੱਗ ਲੱਗ ਗਈ
. . .  1 day ago
ਆਂਧਰਾ ਪ੍ਰਦੇਸ਼, 27 ਨਵੰਬਰ - ਚਿਤੂਰ 'ਚ ਬੈਂਗਲੁਰੂ -ਹਾਵੜਾ ਐਕਸਪ੍ਰੈਸ ਟਰੇਨ ਦੇ ਡੱਬੇ ਨੂੰ ਅੱਗ ਲੱਗਣ ਤੋਂ ਬਾਅਦ ਸਥਾਨਕ ਪੁਲਿਸ ਮੁਸਾਫ਼ਰਾਂ ਨੂੰ ਬਚਾਉਣ ਲਈ ਪਹੁੰਚ ਗਈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਹੁਸ਼ਿਆਰਪੁਰ ਫੇਰੀ ਦੌਰਾਨ ਕਿਸਾਨਾਂ ਵਲੋਂ ਮੁੱਖ ਮੰਤਰੀ ਦਾ ਵਿਰੋਧ
. . .  1 day ago
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਹੁਸ਼ਿਆਰਪੁਰ ਫੇਰੀ ਸਮੇਂ ਉਨ੍ਹਾਂ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ...
ਰਾਹੁਲ ਗਾਂਧੀ 'ਤੇ ਦੋਸ਼ ਲਗਾਉਣ 'ਚ ਰੁੱਝੀ ਭਾਜਪਾ-ਵੇਣੂਗੋਪਾਲ
. . .  1 day ago
ਇੰਦੌਰ, 27 ਨਵੰਬਰ -'ਭਾਰਤ ਜੋੜੋ ਯਾਤਰਾ' ਦੇ ਵਿਰੁੱਧ "ਕੁਝ ਕਾਢ ਕੱਢਣ ਦੀ ਕੋਸ਼ਿਸ਼" ਕਰਨ ਲਈ ਭਾਜਪਾ ਦੀ ਨਿੰਦਾ ਕਰਦੇ ਹੋਏ, ਕਾਂਗਰਸ ਦੇ ਜਨਰਲ ਸਕੱਤਰ-ਸੰਗਠਨ ਕੇਸੀ ਵੇਣੂਗੋਪਾਲ ਨੇ ਪਾਰਟੀ...
ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ
. . .  1 day ago
ਕਟੜਾ, 27 ਨਵੰਬਰ-ਜੰਮੂ-ਕਸ਼ਮੀਰ ਅਤੇ ਹਰਿਆਣਾ ਸਰਕਾਰ ਵਿਚਕਾਰ ਸਹਿਮਤੀ ਪੱਤਰ 'ਤੇ ਹਸਤਾਖਰ ਹੋਏ ਹਨ। ਇਸ ਸੰਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਜੰਮੂ-ਕਸ਼ਮੀਰ ਨੂੰ ਪਹਿਲਾਂ ਵੀ ਬਹੁਤ...
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਪਾਕਿ ਸਰਹੱਦ ਨਜ਼ਦੀਕ ਵਿਭਾਗ ਦੀ ਬੰਜਰ ਹੋ ਰਹੀ ਜ਼ਮੀਨ ਦਾ ਲਿਆ ਜਾਇਜ਼ਾ
. . .  1 day ago
ਲੋਪੋਕੇ/ਅਜਨਾਲਾ 27 ਨਵੰਬਰ (ਗੁਰਵਿੰਦਰ ਸਿੰਘ ਕਲਸੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੱਜ ਭਾਰਤ ਪਾਕਿਸਤਾਨ ਸਰਹੱਦ ਦੇ ਨੇੜੇ ਕੰਡਿਆਲੀ ਤਾਰ ਤੋਂ ਪਾਰ ਭਾਰਤ ਵਾਲੇ ਪਾਸੇ ਵਿਭਾਗ ਦੀ ਬੰਜਰ ਹੋ ਰਹੀ 700 ਏਕੜ ਜ਼ਮੀਨ ਦਾ ਅਧਿਕਾਰੀਆਂ...
ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ,ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਕੀਤੇ ਬਰਾਮਦ
. . .  1 day ago
ਅਟਾਰੀ,27 ਨਵੰਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਤੋਂ ਡਰੋਨ ਰਸਤੇ ਭਾਰਤ ਆਏ 8 ਪਿਸਟਲ, ਦੋ ਕਿੱਲੋ ਹੈਰੋਇਨ, 14 ਮੈਗਜ਼ੀਨ ਅਤੇ 68 ਰਾਊਂਡ ਪੁਲਿਸ ਨੇ ਬਰਾਮਦ ਕਰ ਕੇ ਵੱਡੀ ਸਫ਼ਲਤਾ ਪ੍ਰਾਪਤ ਕੀਤੀ ਹੈ। ਐੱਸ.ਟੀ.ਐੱਫ਼. ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ ਪਛਾਣ...
ਮੁੱਖ ਮੰਤਰੀ ਨੇ ਕਪੂਰਥਲਾ 'ਚ ਬਣਨ ਵਾਲੇ ਮੈਡੀਕਲ ਕਾਲਜ ਦੀ ਜ਼ਮੀਨ ਤੇ ਨਕਸ਼ੇ ਦਾ ਕੀਤਾ ਨਿਰੀਖਣ
. . .  1 day ago
ਕਪੂਰਥਲਾ, 27 ਨਵੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਪੂਰਥਲਾ ਵਿਚ 428.59 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਵਾਲੀ ਜ਼ਮੀਨ ਤੇ ਨਕਸ਼ੇ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨਾਲ ਮੈਡੀਕਲ ਕਾਲਜ ਬਣਾਉਣ ਤੇ ਸਿਵਲ ਹਸਪਤਾਲ ਨੂੰ ਅਪਗਰੇਡ ਕਰਨ ਸੰਬੰਧੀ ਵਿਚਾਰ ਵਟਾਂਦਰਾ...
ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰਾਂ ਸਮੇਤ ਇਕ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 27 ਨਵੰਬਰ (ਗਗਨਦੀਪ ਸ਼ਰਮਾ)-ਨਸ਼ਾ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਦੇ ਨੈਟਵਰਕ ਨੂੰ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ਦੇ ਤਹਿਤ ਐਸ.ਟੀ.ਐਫ. ਵਲੋਂ 2 ਕਿੱਲੋ ਤੋਂ ਵਧੇਰੇ ਹੈਰੋਇਨ ਅਤੇ 8 ਪਿਸਤੌਲਾਂ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ...
ਪੰਜਾਬ ਸਰਕਾਰ ਵਲੋਂ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 27 ਨਵੰਬਰ-ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 22 ਆਈ.ਏ.ਐੱਸ ਤੇ 10 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਦਰਦਨਾਕ ਰੇਲ ਹਾਦਸੇ ਵਿੱਚ ਤਿੰਨ ਮਾਸੂਮ ਬੱਚਿਆਂ ਦੀ ਮੌਤ
. . .  1 day ago
ਕੀਰਤਪੁਰ ਸਾਹਿਬ, 27 ਨਵੰਬਰ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)-ਅੱਜ ਸਵੇਰੇ ਕੀਰਤਪੁਰ ਸਾਹਿਬ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ਵਿੱਚ ਪ੍ਰਵਾਸੀ ਮਜ਼ਦੂਰਾਂ ਦੇ ਤਿੰਨ ਮਾਸੂਮ ਬੱਚਿਆਂ ਦੀ ਮੌਤ ਹੋ ਗਈ। ਹਾਦਸੇ ਦਾ ਸ਼ਿਕਾਰ...
ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ-ਗਿਰੀਰਾਜ ਸਿੰਘ
. . .  1 day ago
ਨਵੀਂ ਦਿੱਲੀ, 27 ਨਵੰਬਰ-ਕੇਂਦਰੀ ਮੰਤਰੀ ਗਿਰੀਰਾਜ ਸਿੰਘ ਦਾ ਕਹਿਣਾ ਹੈ ਕਿ ਆਬਾਦੀ ਕੰਟਰੋਲ ਬਿੱਲ ਮਹੱਤਵਪੂਰਨ ਹੈ, ਸਾਡੇ ਕੋਲ ਸੀਮਤ ਸਰੋਤ ਹਨ। ਚੀਨ ਨੇ 'ਇਕ ਬੱਚਾ ਨੀਤੀ' ਲਾਗੂ ਕੀਤੀ, ਆਬਾਦੀ ਨੂੰ ਕੰਟਰੋਲ ਕੀਤਾ ਅਤੇ ਵਿਕਾਸ ਪ੍ਰਾਪਤ ਕੀਤਾ। ਚੀਨ 'ਚ ਇਕ...
15 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਨਵੰਬਰ (ਪਰਮਿੰਦਰ ਸਿੰਘ ਆਹੂਜਾ)- ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ...
ਮੀਂਹ ਕਾਰਨ ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ ਰੱਦ
. . .  1 day ago
ਕ੍ਰਾਈਸਟਚਰਚ, 27 ਨਵੰਬਰ-ਭਾਰਤ ਅਤੇ ਨਿਊਜ਼ੀਲੈਂਡ ਦੀਆਂ ਕ੍ਰਿਕਟ ਟੀਮਾਂ ਵਿਚ ਦੂਜਾ ਇਕ ਦਿਨਾਂ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ। ਟਾਸ ਹਾਰ ਕੇ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ 12.5 ਓਵਰਾਂ 'ਚ ਇਕ ਵਿਕਟ ਗੁਆ ਕੇ 89 ਦੌੜਾਂ ਬਣਾਈਆਂ ਸਨ ਕਿ ਮੀਂਹ ਕਾਰਨ...
ਪੰਜਾਬ ਸਰਕਾਰ ਵਲੋਂ 17 ਸਬ-ਡਵੀਜ਼ਨਾਂ, ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ ਦੀ ਉਸਾਰੀ ਨੂੰ ਪ੍ਰਵਾਨਗੀ
. . .  1 day ago
ਚੰਡੀਗੜ੍ਹ, 27 ਅਕਤੂਬਰ-ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰਦਿਆਂ ਕਿਹਾ ਕਿ ਸਰਕਾਰਾਂ ਦਾ ਫਰਜ਼ ਹੁੰਦਾ ਹੈ ਕਿ ਲੋਕ ਬੁਨਿਆਦੀ ਲੋੜਾਂ ਪੱਖੋਂ ਵਾਂਝੇ ਨਾ ਰਹਿਣ। ਸਾਡੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪੰਜਾਬ ਭਰ 'ਚ 17 ਸਬ-ਡਵੀਜ਼ਨਾਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦੀਆਂ ਸ਼ਾਨਦਾਰ ਬਿਲਡਿੰਗਾ...
ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਵੱਡਾ ਮੌਕਾ-'ਮਨ ਕੀ ਬਤ' 'ਚ ਬੋਲੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 27 ਨਵੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਰੇਡਿਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀ-20 ਦੀ ਪ੍ਰਧਾਨਗੀ ਸਾਡੇ ਲਈ ਇਕ ਮੌਕਾ ਹੈ। ਸਾਨੂੰ ਆਲਮੀ ਭਲੇ 'ਤੇ ਧਿਆਨ ਕੇਂਦਰਤ ਕਰਨਾ ਹੋਵੇਗਾ। ਚਾਹੇ ਉਹ ਸ਼ਾਂਤੀ...
ਫ਼ਿਰੋਜ਼ਪੁਰ ਦੇ ਪਿੰਡ ਨੂਰਪੁਰ ਸੇਠਾਂ ਵਿਚ ਚੱਲੀ ਗੋਲੀ
. . .  1 day ago
ਕੁੱਲਗੜ੍ਹੀ 27 ਨਵੰਬਰ (ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਦੇ ਥਾਣਾ ਕੁੱਲਗੜ੍ਹੀ ਦੇ ਪਿੰਡ ਨੂਰਪੁਰ ਸੇਠਾਂ ਵਿਖੇ ਗੋਲੀ ਚੱਲਣ ਦੀ ਘਟਨਾ ਵਾਪਰੀ ਹੈ ਤੇ ਇਕ ਔਰਤ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।ਇਸ ਘਟਨਾ ਸੰਬੰਧੀ ਥਾਣਾ ਕੁੱਲਗੜ੍ਹੀ ਦੇ ਐਸ.ਐਚ.ਓ. ਇੰਸਪੈਕਟਰ ਗੁਰਜੰਟ ਸਿੰਘ ਸੰਧੂ...
ਭਾਰਤ-ਨਿਊਜ਼ੀਲੈਂਡ ਦੂਜਾ ਇਕ ਦਿਨਾਂ ਮੈਚ: ਮੀਂਹ ਕਾਰਨ ਰੁਕੀ ਖੇਡ, 12.5 ਓਵਰਾਂ 'ਚ ਭਾਰਤ 89/1
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਮੋਗਾ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਦੂਸਰੇ ਦਿਨ ਵੀ ਲਗਾਇਆ ਧਰਨਾ

ਬੱਧਨੀ ਕਲਾਂ, 10 ਮਈ (ਸੰਜੀਵ ਕੋਛੜ)-ਬੀਤੀ 16 ਅਪ੍ਰੈਲ ਦੀ ਰਾਤ ਨੂੰ ਪਿੰਡ ਬੌਡੇ ਵਿਖੇ ਪੈਟਰੋਲ ਪੰਪ 'ਤੇ ਕੰਮ ਕਰਦੇ ਕਰਿੰਦੇ ਜੋਗਿੰਦਰ ਸਿੰਘ ਦੇ ਹੋਏ ਕਤਲ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਬੌਡੇ, ਬਲਾਕ ਅਤੇ ਸੰਘਰਸ਼ ਕਮੇਟੀ ਵਲੋਂ ਸਾਂਝੇ ਤੌਰ 'ਤੇ ਪੁਲਿਸ ਥਾਣਾ ਬੱਧਨੀ ਕਲਾਂ ਅੱਗੇ ਦਿਨ ਰਾਤ ਦਾ ਲਗਾਇਆ ਪੱਕਾ ਧਰਨਾ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ | ਇਸ ਸਮੇਂ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਗੁਰਚਰਨ ਸਿੰਘ ਰਾਮਾ, ਬਲਾਕ ਖ਼ਜ਼ਾਨਚੀ ਕੇਵਲ ਕ੍ਰਿਸ਼ਨ ਸ਼ਰਮਾ, ਅਮਰਜੀਤ ਸਿੰਘ ਸੈਦੋਕੇ, ਬੂਟਾ ਸਿੰਘ ਭਾਗੀਕੇ ਆਦਿ ਬੁਲਾਰਿਆਂ ਨੇ ਕਿਹਾ ਕਿ 23 ਦਿਨ ਬੀਤ ਜਾਣ ਦੇ ਬਾਅਦ ਵੀ ਪੁਲਿਸ ਪ੍ਰਸ਼ਾਸਨ ਵਲੋਂ ਕੋਈ ਵੀ ਠੋਸ ਕਾਰਵਾਈ ਨਹੀਂ ਕੀਤੀ ਗਈ | ਜਿਸ ਕਰਕੇ ਪੀੜਤ ਪਰਿਵਾਰ ਅਤੇ ਉਨ੍ਹਾਂ ਦੇ ਸਮਰਥਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਬਾਰ-ਬਾਰ ਮੀਟਿੰਗਾਂ ਕਰਕੇ ਟਾਲਮਟੋਲ ਦੀ ਨੀਤੀ ਅਪਨਾ ਰਿਹਾ ਹੈ | ਅੱਜ ਵੀ ਹਲਕਾ ਨਿਹਾਲ ਸਿੰਘ ਵਾਲਾ ਦੇ ਏ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਬੱਧਨੀ ਕਲਾਂ ਦੇ ਥਾਣਾ ਮੁਖੀ ਪ੍ਰਤਾਪ ਸਿੰਘ ਨਾਲ ਸੰਘਰਸ਼ ਕਮੇਟੀ, ਕਿਸਾਨ ਜਥੇਬੰਦੀ ਅਤੇ ਪੀੜਤ ਪਰਿਵਾਰ ਦੇ ਮੈਂਬਰਾਂ ਵਲੋਂ ਮੀਟਿੰਗ ਕੀਤੀ ਗਈ ਜੋ ਕਿ ਬੇਸਿੱਟਾ ਰਹੀ ਜਦੋਂ ਕਿ ਇਨਸਾਫ਼ ਕਮੇਟੀ ਧਰਨੇ 'ਚ ਪੂਰੀ ਤਰ੍ਹਾਂ ਨਾਲ ਡਟੀ ਹੋਈ | ਕਿਸਾਨ ਆਗੂਆਂ ਤੇ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਹਮਲਾਵਰਾਂ ਨੂੰ ਜਿੰਨ੍ਹਾਂ ਚਿਰ ਕਾਬੂ ਨਹੀਂ ਕੀਤਾ ਜਾਂਦਾ ਅਤੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਨਹੀਂ ਮਿਲਦਾ ਧਰਨਾ ਓਨੀ ਦੇਰ ਤੱਕ ਲਗਾਤਾਰ ਚੱਲਦਾ ਰਹੇਗਾ | ਇਸ ਮੌਕੇ ਜਗਜੀਤ ਸਿੰਘ ਪ੍ਰਧਾਨ ਬੱਧਨੀ, ਮਨਦੀਪ ਸਿੰਘ ਮੋਨਾ ਸਕੱਤਰ, ਗੁਰਚਰਨ ਸਿੰਘ ਰਾਮਾ ਬਲਾਕ ਪ੍ਰਧਾਨ, ਕੇਵਲ ਕ੍ਰਿਸ਼ਨ ਸ਼ਰਮਾ ਬਲਾਕ ਆਗੂ, ਅਮਰਜੀਤ ਸਿੰਘ ਸੈਦੋਕੇ, ਬੂਟਾ ਸਿੰਘ ਭਾਗੀਕੇ, ਪਰਮਜੀਤ ਕੌਰ ਬੌਡੇ, ਬਲਵੀਰ ਕੌਰ, ਗੁਰਤੇਜ ਕੌਰ, ਅਵਤਾਰ ਸਿੰਘ ਪ੍ਰਧਾਨ, ਸ਼ਿੰਗਾਰਾ ਸਿੰਘ ਤਖਤੂਪੁਰਾ, ਗੁਰਦੀਪ ਸਿੰਘ ਤਖਤੂਪੁਰਾ, ਕਰਮਜੀਤ ਕੌਰ, ਜਸਵੰਤ ਕੌਰ, ਅਮਰਜੀਤ ਕੌਰ, ਰਜਿੰਦਰ ਕੌਰ, ਸ਼ਿੰਦਰ ਕੌਰ ਆਦਿ ਹਾਜ਼ਰ ਸਨ | ਇਸ ਸੰਬੰਧੀ ਏ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਕੇਸ ਦੀ ਤਫ਼ਤੀਸ਼ ਪੂਰੀ ਤੇਜ਼ੀ ਨਾ ਕੀਤੀ ਜਾ ਰਹੀ ਹੈ | ਜਲਦ ਹੀ ਕੇਸ ਨਾਲ ਸਬੰਧਿਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਦੁਆਉਂਦੇ ਹੋਏ ਲੋਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ |

ਨਸ਼ੇ 'ਚ ਧੁੱਤ ਮੋਟਰਸਾਈਕਲ ਸਵਾਰਾਂ ਦੀ ਕਾਰ ਨਾਲ ਟੱਕਰ

ਠੱਠੀ ਭਾਈ, 10 ਮਈ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪਿੰਡ ਸੇਖਾ ਕਲਾਂ ਅਤੇ ਠੱਠੀ ਭਾਈ ਦੀ ਹੱਦ 'ਤੇ ਖੇਤਾਂ ਵਿਚਕਾਰ ਬਣੀ ਬਾਬਾ ਰੁੱਖੜ ਦਾਸ ਦੀ ਸਮਾਧ ਹੈ ਜਿੱਥੇ ਰੋਜ਼ਾਨਾ ਸ਼ਰਾਬ ਦਾ ਚੜ੍ਹਾਵਾ ਚੜ੍ਹਦਾ ਹੈ ਤੋਂ ਸ਼ਰਾਬ ਦੇ ਨਸ਼ੇ ਨਾਲ ਧੁੱਤ ਹੋ ਕੇ ਆਪਣੇ ਪਿੰਡ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪਨਬਸ ਤੇ ਪੀ.ਆਰ.ਟੀ.ਸੀ. ਦੇ ਬਣ ਰਹੇ ਤਰਸਯੋਗ ਹਾਲਾਤ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਰੋਡਵੇਜ਼ ਡੀਪੂ ਮੋਗਾ ਦੇ ਗੇਟ 'ਤੇ ਭਰਵੀਂ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਕੈਸ਼ੀਅਰ ਬਲਜਿੰਦਰ ਸਿੰਘ ਬਰਾੜ ਗੁਰਪ੍ਰੀਤ ...

ਪੂਰੀ ਖ਼ਬਰ »

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਦੇ ਵਫਦ ਨੇ ਡੀ. ਸੀ. ਨੂੰ ਦਿੱਤਾ ਮੰਗ ਪੱਤਰ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਇੱਥੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ (ਏਟਕ) ਮੋਗਾ ਵਲੋਂ ਯੂਨੀਅਨ ਦੇ ਕਨਵੀਨਰ ਸ਼ੇਰ ਸਿੰਘ ਦੌਲਤਪੁਰਾ ਤੇ ਸਲਾਹਕਾਰ ਕੁਲਦੀਪ ਸਿੰਘ ਭੋਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਮੋਗਾ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਅਰੋੜਾ ਮਹਾਂ ਸਭਾ ਦਾ ਵਫ਼ਦ ਡਿਪਟੀ ਕਮਿਸ਼ਨਰ ਮੋਗਾ ਨੂੰ ਮਿਲਿਆ

ਕੋਟ ਈਸੇ ਖਾਂ, 10 ਮਈ (ਗੁਰਮੀਤ ਸਿੰਘ ਖਾਲਸਾ)-ਅਰੋੜਾ ਮਹਾਂਸਭਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਪਿੰਟੂ ਦੀ ਅਗਵਾਈ ਵਿਚ ਮਹਾਂ ਸਭਾ ਦੇ ਵਫ਼ਦ ਨੇ ਕੁਲਵੰਤ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਮੋਗਾ ਨਾਲ ਮੁਲਾਕਾਤ ਕਰਦਿਆਂ ਅਰੂਟ ਮਹਾਰਾਜ ਦੇ ਬੁੱਤ ਨੂੰ ਮੋਗਾ ਵਿਚ ਸਥਾਪਤ ...

ਪੂਰੀ ਖ਼ਬਰ »

10 ਗਰਾਮ ਹੈਰੋਇਨ ਸਮੇਤ 1 ਵਿਅਕਤੀ ਕਾਬੂ

ਧਰਮਕੋਟ 10 ਮਈ (ਪਰਮਜੀਤ ਸਿੰਘ)-ਥਾਣਾ ਧਰਮਕੋਟ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਇਕ ਵਿਅਕਤੀ 10 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ | ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਏ.ਐਸ.ਆਈ. ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਖੇਤੀਬਾੜੀ ਅਤੇ ਹੋਰ ਵਿਭਾਗਾਂ ਦੀ ਟਰੇਨਿੰਗ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਡਾ: ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ, ਬਾਗ਼ਬਾਨੀ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਉਪ ਮੰਡਲ ਭੂਮੀ ਰੱਖਿਆ ਅਫ਼ਸਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਝੋਨੇ ਦੀ ਸਿੱਧੀ ...

ਪੂਰੀ ਖ਼ਬਰ »

ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਤਹਿਤ ਪਿਲਖੁਵਾ ਦੁਆਰਾ ਪੰਜਾਬ ਦੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਕਿੱਤਾਮੁਖੀ ਸਿਖਲਾਈ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਪੰਜਾਬ 'ਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਗਰੀਬ ਬੇਰੁਜ਼ਗਾਰ ਨੌਜਵਾਨ ਲੜਕੇ, ਲੜਕੀਆਂ ਲਈ ਮੁਫ਼ਤ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਾਕਿਯੂ ਖੋਸਾ ਵਲੋਂ ਕੋਟਲਾ ਕਾਹਨ ਸਿੰਘ ਵਾਲਾ ਵਿਖੇ ਇਕਾਈ ਦਾ ਗਠਨ

ਬਾਘਾ ਪੁਰਾਣਾ, 10 ਮਈ (ਗੁਰਮੀਤ ਸਿੰਘ ਮਾਣੂੰਕੇ)-ਭਾਰਤੀ ਕਿਸਾਨ ਯੂਨੀਅਨ ਖੋਸਾ ਦਾ ਪਿੰਡ-ਪਿੰਡ ਇਕਾਈਆਂ ਬਣਾ ਕੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪੰਜਾਬ ਸਰਕਾਰ ਤੱਕ ਪੁੱਜਦਾ ਕਰਨਾ ਮੁੱਖ ਮਕਸਦ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪੰਜਾਬ ਮੀਤ ...

ਪੂਰੀ ਖ਼ਬਰ »

ਡੀਪੂ ਹੋਲਡਰਾਂ ਵਲੋਂ 16 ਦੇ ਰੋਸ ਧਰਨੇ ਸੰਬੰਧੀ ਮੀਟਿੰਗ

ਨਿਹਾਲ ਸਿੰਘ ਵਾਲਾ, 10 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਬਲਾਕ ਨਿਹਾਲ ਸਿੰਘ ਵਾਲਾ ਦੇ ਸਮੂਹ ਡੀਪੂ ਹੋਲਡਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਸਾ ਦੀ ਅਗਵਾਈ ਹੇਠ ਬਲਵੰਤ ਰਾਏ ਦੇ ਗ੍ਰਹਿ ਨਿਹਾਲ ਸਿੰਘ ਵਾਲਾ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨ ਸੰਸਥਾ ਮੋਗਾ ਆਈ.ਡੀ.ਪੀ. ਵਲੋਂ 3 ਸਟਾਰ ਬੈਸਟ ਸਪੋਰਟ ਪਾਰਟਨਰ ਐਵਾਰਡ ਨਾਲ ਸਨਮਾਨਿਤ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਮੋਗਾ ਲੁਧਿਆਣਾ ਜੀ.ਟੀ. ਰੋਡ 'ਤੇ ਜੀ.ਕੇ. ਪਲਾਜ਼ਾ ਬਿਲਡਿੰਗ ਵਿਖੇ ਸਥਿਤ ਵੇਵਜ਼ ਐਜੂਕੇਸ਼ਨ ਸੰਸਥਾ ਵਿਦਿਆਰਥੀਆਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਵਿਦੇਸ਼ ਵਿਚ ਪੜ੍ਹਾਈ ਪੂਰੀ ਕਰਨ ਦੇ ਸੁਪਨੇ ਸਾਕਾਰ ਕਰ ਰਹੀ ਹੈ ਨੂੰ ਹੋਏ ਐਵਾਰਡ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਲੇਖ ਰਚਨਾ ਮੁਕਾਬਲੇ ਕਰਵਾਏ

ਮੋਗਾ, 10 ਮਈ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਐਨ.ਐੱਸ.ਐੱਸ. ਯੂਨਿਟ ਦੇ ਇੰਚਾਰਜ ਡਾ. ਹਰਿੰਦਰ ਮੋਹਨ, ਡਾ. ਗੁਰਮੀਤ ਕੌਰ ਅਤੇ ਡਾ. ਮਨਪ੍ਰੀਤ ਕੌਰ ਵਲੋਂ ਸਾਈਬਰ ਕ੍ਰਾਈਮ ਦਿਵਸ ਮੌਕੇ ਲੇਖ ਰਚਨਾ ਮੁਕਾਬਲਾ ...

ਪੂਰੀ ਖ਼ਬਰ »

ਡੀ.ਏ.ਵੀ.ਕੇ.ਆਰ.ਬੀ. ਸਕੂਲ 'ਚ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ

ਕੋਟ ਈਸੇ ਖਾਂ, 10 ਮਈ (ਨਿਰਮਲ ਸਿੰਘ ਕਾਲੜਾ)-ਡੀ.ਏ.ਵੀ.ਕੇ.ਆਰ.ਬੀ. ਸਕੂਲ ਕੋਟ ਈਸੇ ਖਾਂ ਵਿਖੇ ਪਿ੍ੰਸੀਪਲ ਸਤਪਾਲ ਅੱਤਰੀ ਦੀ ਅਗਵਾਈ ਹੇਠ ਦੂਸਰੀ ਤੋਂ ਚੌਥੀ ਕਲਾਸ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ | ਬੱਚਿਆਂ ਨੇ ਇਸ ਵਿਚ ...

ਪੂਰੀ ਖ਼ਬਰ »

ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਬਾਘਾ ਪੁਰਾਣਾ ਦੀ ਵਿਦਿਆਰਥਣ ਨੇ ਪ੍ਰਾਪਤ ਕੀਤੇ 6.5 ਬੈਂਡ

ਬਾਘਾਪੁਰਾਣਾ, 10 ਮਈ (ਗੁਰਮੀਤ ਸਿੰਘ ਮਾਣੂੰਕੇ)-ਕੋਟਕਪੂਰਾ ਰੋਡ ਬਾਘਾਪੁਰਾਣਾ ਵਿਖੇ ਸਥਿਤ ਪ੍ਰਫੈਕਟ ਆਈਲਟਸ ਐਂਡ ਇਮੀਗੇ੍ਰਸ਼ਨ ਆਈਲਟਸ ਸੰਸਥਾ ਜਿਸ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਮਨਚਾਹੇ ਬੈਂਡ ਸਕੋਰ ਪ੍ਰਾਪਤ ਕਰਕੇ ਵੱਖ-ਵੱਖ ਦੇਸ਼ਾਂ 'ਚ ਸਟੱਡੀ ਪ੍ਰਾਪਤ ...

ਪੂਰੀ ਖ਼ਬਰ »

ਐੱਸ.ਡੀ. ਕਾਲਜ ਫ਼ਾਰ ਵੋਮੈਨ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ 6 ਰੋਜ਼ਾ ਵਰਕਸ਼ਾਪ ਸਮਾਪਤ

ਮੋਗਾ, 10 ਮਈ (ਜਸਪਾਲ ਸਿੰਘ ਬੱਬੀ)-ਐੱਸ.ਡੀ. ਕਾਲਜ ਫਾਰ ਵੋਮੈਨ ਮੋਗਾ ਵਿਖੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ 6 ਰੋਜ਼ਾ ਵਰਕਸ਼ਾਪ ਅਧਿਆਪਨ ਸਿੱਖਣ ਦੀ ਪ੍ਰਕਿਰਿਆ ਦਾ ਹੁਨਰ ਅਤੇ ਤਕਨੀਕ ਵਿਸ਼ੇ ਤਹਿਤ ਲੱਗੀ | ਪਿ੍ੰਸੀਪਲ ਡਾ. ...

ਪੂਰੀ ਖ਼ਬਰ »

ਭਾਈ ਰੂਪ ਚੰਦ ਹਾਈ ਸਕੂਲ ਸਮਾਧ ਭਾਈ ਦਾ ਨਤੀਜਾ ਸ਼ਾਨਦਾਰ

ਸਮਾਧ ਭਾਈ, 10 ਮਈ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਮਾਡਲ ਹਾਈ ਸਕੂਲ ਸਮਾਧ ਭਾਈ ਦੀ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਾਡੀ ਸੰਸਥਾ ਦੀ ਵਿਦਿਆਰਥਣ ਜੈਸਮੀਨ ਕੌਰ ਨੇ 97 ਫ਼ੀਸਦੀ, ...

ਪੂਰੀ ਖ਼ਬਰ »

ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਦਾ ਪੰਜਵੀਂ ਦਾ ਨਤੀਜਾ ਸ਼ਾਨਦਾਰ

ਨਿਹਾਲ ਸਿੰਘ ਵਾਲਾ, 10 ਮਈ (ਸੁਖਦੇਵ ਸਿੰਘ ਖਾਲਸਾ)-ਸੰਤ ਬਾਬਾ ਭਜਨ ਸਿੰਘ ਜੀ ਨਾਨਕਸਰ ਪਟਿਆਲੇ ਵਾਲੇ, ਚੇਅਰਪਰਸਨ ਬੀਬੀ ਕਰਤਾਰ ਕੌਰ ਅਤੇ ਵਾਈਸ ਚੇਅਰਪਰਸਨ ਜੰਗੀਰ ਕੌਰ ਮਲੇਸ਼ੀਆ ਦੀ ਅਗਵਾਈ ਹੇਠ ਚੱਲ ਰਹੇ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ ਦਾ ਪੰਜਵੀਂ ਦਾ ਨਤੀਜਾ ...

ਪੂਰੀ ਖ਼ਬਰ »

ਹਾਰਵਰਡ ਕਾਨਵੈਂਟ ਸਕੂਲ ਵਿਖੇ 'ਮਾਂ ਦਿਵਸ' ਸੰਬੰਧੀ ਕਰਵਾਏ ਮੁਕਾਬਲੇ

ਬਾਘਾ ਪੁਰਾਣਾ, 10 ਮਈ (ਕਿ੍ਸ਼ਨ ਸਿੰਗਲਾ)-ਹਾਰਵਰਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਮਾਂ ਦਿਵਸ' ਨੂੰ ਸਮਰਪਿਤ ਵਿਸ਼ੇਸ਼ ਮੁਕਾਬਲੇ ਕਰਵਾਏ | ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਬੱਚਿਆਂ ਦੇ ਕੁਕਿੰਗ ਵਿਚ ਆਊਟ ਫਾਇਰ ਮੁਕਾਬਲੇ ਕਰਵਾਏ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀ ਸਨਮਾਨਿਤ ਕੀਤੇ

ਨਿਹਾਲ ਸਿੰਘ ਵਾਲਾ, 10 ਮਈ (ਸੁਖਦੇਵ ਸਿੰਘ ਖਾਲਸਾ)-ਮੀਰੀ-ਪੀਰੀ ਸਿੱਖਿਆ ਸੰਸਥਾ ਦੇ ਚੇਅਰਮੈਨ ਜਗਜੀਤ ਸਿੰਘ ਯੂ. ਐਸ. ਏ. ਅਤੇ ਚੇਅਰਪਰਸਨ ਸੁਖਦੀਪ ਕੌਰ ਯੂ. ਐਸ. ਏ. ਦੀ ਅਗਵਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਕਾਂਗਰਸ ਨੇ ਪੰਜਾਬ ਦਾ ਵਿਕਾਸ ਨਹੀਂ ਵਿਨਾਸ਼ ਕੀਤਾ-ਕੈਬਨਿਟ ਮੰਤਰੀ ਧਾਲੀਵਾਲ

ਨਿਹਾਲ ਸਿੰਘ ਵਾਲਾ, 10 ਮਈ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਅੰਦਰ ਰਾਜ-ਸੱਤਾ 'ਤੇ ਲੰਬਾ ਸਮਾਂ ਬਿਰਾਜਮਾਨ ਰਹੀਆਂ ਪਾਰਟੀਆਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੇ ਪੰਜਾਬ ਦਾ ਵਿਕਾਸ ਨਹੀਂ ਵਿਨਾਸ਼ ਹੀ ਕੀਤਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵਿਸ਼ਵ ਥੈਲਾਸੀਮੀਆ ਦਿਵਸ ਮਨਾ ਕੇ ਦਿੱਤੀ ਜਾਣਕਾਰੀ

ਕੋਟ ਈਸੇ ਖਾਂ, 10 ਮਈ (ਗੁਰਮੀਤ ਸਿੰਘ ਖਾਲਸਾ)-ਪੰਜਾਬ ਸਿਹਤ ਵਿਭਾਗ ਵਲੋਂ ਮਨਾਏ ਜਾ ਰਹੇ ਵਿਸ਼ਵ ਥੈਲਾਸੀਮੀਆ ਦਿਵਸ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਬਲਾਕ ਕੋਟ ਈਸੇ ਖਾਂ ਨਾਲ ਸੰਬੰਧਿਤ ਸਕੂਲਾਂ ਅੰਦਰ ਜਾ ਕੇ ਬੱਚਿਆਂ ਨੂੰ ਥੈਲਾਸੀਮੀਆ ਰੋਗ ਤੋਂ ਬਚਣ ਦੀ ...

ਪੂਰੀ ਖ਼ਬਰ »

ਦਸਮੇਸ਼ ਹਾਈ ਸਕੂਲ 'ਚ ਮਾਂ ਦਿਵਸ ਮਨਾਇਆ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਦਸਮੇਸ਼ ਹਾਈ ਸਕੂਲ 'ਚ ਮਾਂ ਦਿਵਸ ਮਨਾਇਆ ਗਿਆ ਅਤੇ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਇਸ ਵਿਚ ਸੱਦਾ ਦਿੱਤਾ ਗਿਆ | ਮਾਂ ਦਿਵਸ ਦੇ ਸੰਬੰਧ 'ਚ ਮੈਡਮ ਸਰਬਜੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਬਹੁਤ ਵਧੀਆ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਨੱਥੂਵਾਲਾ ਗਰਬੀ, 10 ਮਈ (ਸਾਧੂ ਰਾਮ ਲੰਗੇਆਣਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਦਾ ਪੰਜਵੀਂ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ ਹੈ ਤੇ ਸਾਰੇ ਬੱਚੇ ਪਹਿਲੀ ਪੁਜ਼ੀਸ਼ਨ ਵਿਚ ਪਾਸ ਹੋਏ | ਖੁਸ਼ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ 'ਚ ਫਰੈਸ਼ਰ ਪਾਰਟੀ

ਕਿਸ਼ਨਪੁਰਾ ਕਲਾਂ, 10 ਮਈ (ਅਮੋਲਕ ਸਿੰਘ ਕਲਸੀ)-ਬਲੌਜਮਜ਼ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਨਰਸਰੀ ਜਮਾਤ ਵਿਚ ਦਾਖਲ ਹੋਏ ਬੱਚਿਆਂ ਲਈ ਇਕ ਫਰੈਸ਼ਰ ਪਾਰਟੀ ਰੱਖ ਕੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ | ਇਸ ਮੌਕੇ ਬੱਚੇ ਰੰਗ-ਬਰੰਗੀਆਂ ਡਰਿੱਸਾਂ ਪਾ ਕੇ ਆਏ ਸਨ ਤੇ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਮੋਗਾ ਦੀ ਮੁਸਕਾਨ ਨੇ ਬਾਜ਼ੀ ਮਾਰੀ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੀ ਸਾਬਕਾ ਵਿਦਿਆਰਥਣ ਮੁਸਕਾਨ ਜੋ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਚ ਐਮ.ਬੀ.ਏ. ਦੀ ਵਿਦਿਆਰਥਣ ਹੈ ਨੇ ਨੈਸ਼ਨਲ ਪ੍ਰੋਗਰਾਮ ਆਨ ਟੈਕਨਾਲੋਜੀ ਐਡਵਾਂਸਡ ਲਰਨਿੰਗ ਜੋ ਕਿ ਆਈ. ਆਈ. ਟੀ. ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਵਿਖੇ ਰਬਿੰਦਰ ਨਾਥ ਟੈਗੋਰ ਦੀ 161ਵੀਂ ਜੈਅੰਤੀ ਮਨਾਈ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਰਬਿੰਦਰ ਨਾਥ ਟੈਗੋਰ ਦਾ 161ਵਾਂ ਜਨਮ ਦਿਨ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਅੰਬਿਕਾ ਦਾਨੀ ਨੇ ਦੱਸਿਆ ਕਿ ਰਬਿੰਦਰ ਨਾਥ ਟੈਗੋਰ ਦਾ ਜਨਮ ਪੱਛਮੀ ਬੰਗਾਲ ਦੇ ਕਲਕੱਤਾ ਵਿਖੇ ...

ਪੂਰੀ ਖ਼ਬਰ »

ਹੋਲੀ ਹਾਰਟ ਕਿੰਡਰ ਗਾਰਟਨ ਸਕੂਲ ਮੋਗਾ ਵਲੋਂ ਮਾਂ ਦਿਵਸ 'ਤੇ ਵਿਸ਼ਾਲ ਸਮਾਗਮ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਿੰਡਰਗਾਰਟਨ ਸਕੂਲ ਮੋਗਾ ਵਲੋਂ ਮਾਂ ਦਿਵਸ ਮੌਕੇ ਸ਼ਹਿਰ ਦੇ ਮਾਘੀ ਰਿਜੋਰਟ ਵਿਚ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਅਤੇ ਪਿ੍ੰਸੀਪਲ ਡਾਇਰੈਕਟਰ ਸ਼ਿਵਾਨੀ ਅਰੋੜਾ ਦੀ ਰਹਿਨੁਮਾਈ ਹੇਠ ਇਕ ਸਮਾਗਮ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੀ ਜਨਰਲ ਬਾਡੀ ਮੀਟਿੰਗ

ਕੋਟ ਈਸੇ ਖਾਂ, 10 ਮਈ (ਨਿਰਮਲ ਸਿੰਘ ਕਾਲੜਾ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ ਕਾਮਰੇਡ ਸੁਰਜੀਤ ਸਿੰਘ ਗਗੜਾ ਸੂਬਾ ਕਮੇਟੀ ਮੈਂਬਰ ਦੀ ਪ੍ਰਧਾਨਗੀ ਹੇਠ ਮੋਗਾ ਰੋਡ 'ਤੇ ਸਥਿਤ ਦਫਤਰ ਵਿਖੇ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਸ਼ੁਰੂ ਕਰੇਗਾ ਮੁਫ਼ਤ ਕੋਚਿੰਗ ਕਲਾਸਾਂ-ਡੀ. ਸੀ.

ਮੋਗਾ, 10 ਮਈ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)–ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਲੋਂ ਲੋੜਵੰਦ ਕਾਬਿਲ ਵਿਦਿਆਰਥੀਆਂ ਲਈ ਯੂ.ਪੀ.ਐੱਸ.ਸੀ., ਭਾਰਤੀ ਪ੍ਰਸ਼ਾਸਕੀ ਸੇਵਾਵਾਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ...

ਪੂਰੀ ਖ਼ਬਰ »

ਐਨ.ਐਚ.ਐਮ. ਕਾਮਿਆਂ ਨੇ ਸਰਕਾਰ ਵਲੋਂ ਕੱਢੇ ਪੱਤਰ ਨੂੰ ਵਾਪਸ ਲੈਣ ਲਈ ਕਿਹਾ

ਮੋਗਾ, 10 ਮਈ (ਗੁਰਤੇਜ ਸਿੰਘ)-ਕੌਮੀ ਸਿਹਤ ਮਿਸ਼ਨ ਦੇ ਮੁਲਾਜ਼ਮਾਂ ਨੇ ਸਰਕਾਰ ਵਲੋਂ ਲੋਆਲਟੀ ਬੋਨਸ ਬਾਰੇ ਭੁਲੇਖੇ ਵਾਲੇ ਪੱਤਰ ਦਾ ਵਿਰੋਧ ਕਰਦਿਆਂ ਅੱਜ ਜ਼ਿਲ੍ਹਾ ਪੱਧਰ 'ਤੇ ਸਮੂਹ ਸਿਵਲ ਸਰਜਨਾਂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਬਾਰੇ ਕੌਮੀ ਸਿਹਤ ਮਿਸ਼ਨ ਮੋਗਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਗੋਪਾਲ ਗਊਸ਼ਾਲਾ ਦਾ ਦੌਰਾ

ਮੋਗਾ, 10 ਮਈ (ਅਸ਼ੋਕ ਬਾਂਸਲ)-ਲਾਇਨਜ਼ ਕਲੱਬ ਮੋਗਾ ਸੈਂਟਰਲ ਦੇ ਇਕ ਵਫ਼ਦ ਨੇ ਪ੍ਰਧਾਨ ਸਾਹਿਲ ਗਰਗ ਦੀ ਅਗਵਾਈ ਹੇਠ ਗੋਪਾਲ ਗਊਸ਼ਾਲਾ ਦਾ ਦੌਰਾ ਕੀਤਾ | ਇਸ ਮੌਕੇ ਗਊਸ਼ਾਲਾ ਦੇ ਸੈਕਟਰੀ ਪਰਮਜੀਤ ਗਰਗ ਅਤੇ ਐਸ.ਕੇ. ਬਾਂਸਲ ਨੇ ਵਫਦ ਨੂੰ ਗਊਸ਼ਾਲਾ ਦੇ ਪ੍ਰਬੰਧਾਂ ਬਾਰੇ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਆਨ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ

ਮੋਗਾ, 10 ਮਈ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਖੇ ਪਿ੍ੰਸੀਪਲ ਡਾ. ਜਤਿੰਦਰ ਕੌਰ ਦੀ ਅਗਵਾਈ ਹੇਠ ਪਲੇਸਮੈਂਟ ਸੈੱਲ ਵਲੋਂ ਇੰਸੋਨਿਕਸ ਆਈ.ਟੀ. ਕੰਪਨੀ ਦੇ ਸਹਿਯੋਗ ਦੇ ਨਾਲ ਆਨ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ ਗਈ | ਇਸ ਪਲੇਸਮੈਂਟ ਡਰਾਈਵ 'ਚ ਵੱਖ-ਵੱਖ ...

ਪੂਰੀ ਖ਼ਬਰ »

ਸੰਤ ਸਮਾਜ ਤੇ ਸਮਾਜ ਸੇਵੀਆਂ ਵਲੋਂ ਮੀਟਿੰਗ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਰੈਸਟ ਹਾਊਸ ਵਿਖੇ ਸ਼ਹਿਰ ਦੇ ਪਤਵੰਤਿਆਂ ਅਤੇ ਸੰਤ ਸਮਾਜ ਦੇ ਮਹਾਂਪੁਰਖਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਧਰਮ ਗ੍ਰੰਥਾਂ ...

ਪੂਰੀ ਖ਼ਬਰ »

ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਲ ਕੀਤੇ ਓਵਰਆਲ 6.5 ਬੈਂਡ

ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਕਰੀਅਰ ਜੋਨ ਮੋਗਾ ਦੀ ਪ੍ਰਸਿੱਧ ਤੇ ਪੁਰਾਣੀ ਸੰਸਥਾ ਆਈਲਟਸ ਦੀ ਤਿਆਰੀ ਅਤੇ ਇੰਗਲਿੰਸ਼ ਕੋਰਸਾਂ ਵਾਸਤੇ ਮੰਨੀ ਪ੍ਰਮੰਨੀ ਸੰਸਥਾ ਹੈ | ਇਸ ਸੰਬੰਧੀ ਸੰਸਥਾ ਦੇ ਐਮ. ਡੀ. ਨੇ ਕਿਹਾ ਕਿ ਵਿਦਿਆਰਥੀ ਵਧੀਆ ਬੈਂਡ ਹਾਸਲ ਕਰਨ ਵਾਸਤੇ ਬਹੁਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX