ਕੁਹਾੜਾ/ਮਾਛੀਵਾੜਾ ਸਾਹਿਬ, 10 ਮਈ (ਸੰਦੀਪ ਸਿੰਘ ਕੁਹਾੜਾ/ਸੁਖਵੰਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਵਲੋਂ ਸਰਕਾਰੀ ਜ਼ਮੀਨਾਂ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਮੰਡ ਚੌਂਤਾ ਵਿਖੇ ਪ੍ਰਸ਼ਾਸਨ ਵਲੋਂ 60 ਏਕੜ ਦੇ ਕਰੀਬ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੁਡਵਾਇਆ ਗਿਆ | ਮੰਡ ਚੌਂਤਾ ਵਿਖੇ ਸਰਕਾਰੀ ਜ਼ਮੀਨ ਤੋਂ ਕਬਜ਼ਾ ਛੁਡਵਾਉਣ ਲਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਹਲਕਾ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੂੰਡੀਆਂ, ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਤੇ ਹਲਕਾ ਗਿੱਲ ਦੇ ਵਿਧਾਇਕ ਜਗਜੀਵਨ ਸਿੰਘ ਸੰਗੋਵਾਲ ਵਿਸ਼ੇਸ਼ ਤੌਰ 'ਤੇ ਪੁੱਜੇ | ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਸਿਰਫ ਲੁਧਿਆਣਾ 'ਚੋਂ ਹੁਣ ਤੱਕ ਇਕ 121 ਏਕੜ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਮੰਡ ਚੌਂਤਾ ਵਿਖੇ ਪਿਛਲੀਆਂ ਸਰਕਾਰਾਂ ਸਮੇਂ 2007 ਤੋਂ 18 ਪਰਿਵਾਰਾਂ ਨੇ 60 ਏਕੜ ਚਾਰ ਕਨਾਲ ਗਿਆਰਾਂ ਮਰਲੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਸੀ, ਜਿਨ੍ਹਾਂ ਤੋਂ ਕਬਜ਼ਾ ਛੁਡਵਾ ਕੇ ਸਰਕਾਰ ਵਲੋਂ ਇਹ ਜ਼ਮੀਨ ਠੇਕੇ 'ਤੇ ਦੇ ਕੇ ਸਰਕਾਰ ਦੀ ਆਮਦਨ ਵਿਚ ਵਾਧਾ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾ ਕੇ ਉਸ ਨੂੰ ਲੀਜ਼ 'ਤੇ ਦੇ ਕੇ ਉਸ ਤੋਂ ਆਉਣ ਵਾਲੀ ਆਮਦਨ ਨਾਲ ਸੂਬੇ ਸਿਰ ਚੜਿ੍ਹਆ ਸਾਰਾ ਕਰਜ਼ਾ ਉਤਾਰੇਗੀ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਲੋਕਾਂ ਤੋਂ ਮਾਲਕੀ ਜ਼ਮੀਨ ਨਹੀਂ ਖੋਹ ਰਹੀ, ਪਰ ਜਿਨ੍ਹਾਂ ਲੋਕਾਂ ਵਲੋਂ ਸਰਕਾਰੀ ਜ਼ਮੀਨਾਂ 'ਤੇ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਨੂੰ ਛੁਡਵਾ ਰਹੀ ਹੈ ਤਾਂ ਜੋ ਸੂਬੇ ਨੂੰ ਤਰੱਕੀ ਵੱਲ ਲਿਜਾਇਆ ਜਾ ਸਕੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਜ਼ਮੀਨਾਂ ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਨੂੰ ਛੱਡ ਕੇ ਸਰਕਾਰ ਦਾ ਸਾਥ ਦੇਣ | ਇਸ ਮੌਕੇ ਡੀ. ਡੀ. ਪੀ. ਓ. ਸੰਜੀਵ ਕੁਮਾਰ, ਬੀ. ਡੀ. ਓ. ਗੁਰਪ੍ਰੀਤ ਸਿੰਘ ਮਾਂਗਟ, ਕਾਨੂੰਗੋ ਹਲਕਾ ਮੱਤੇਵਾੜਾ ਇਕਬਾਲ ਸਿੰਘ, ਬਲਜਿੰਦਰ ਸਿੰਘ ਬਾਜਵਾ ਪਟਵਾਰੀ, ਨਿਰਮਲ ਸਿੰਘ ਸਰਪੰਚ, ਏ. ਸੀ. ਪੀ. ਸਾਹਨੇਵਾਲ ਸਿਮਰਨਜੀਤ ਸਿੰਘ ਲੰਗ, ਐੱਸ. ਐੱਚ. ਓ. ਕੂੰਮਕਲਾਂ ਤੇ ਭਾਰੀ ਗਿਣਤੀ 'ਚ ਪੁਲਿਸ ਫੋਰਸ ਦੇ ਅਧਿਕਾਰੀ ਮੌਜੂਦ ਸਨ |
ਮਲੌਦ, 10 ਮਈ (ਸਹਾਰਨ ਮਾਜਰਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਜਥੇਦਾਰ ਤੇ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਸਾਬਕਾ ਚੇਅਰਮੈਨ ਸੰਤਾ ਸਿੰਘ ਉਮੈਦਪੁਰ ਨੇ ਪਾਰਟੀ ਦੇ ਸਿਰਕੱਢ ਯੂਥ ਆਗੂ ਚੇਅਰਮੈਨ ਵਰਿੰਦਰਪ੍ਰੀਤ ਸਿੰਘ ਵਿੱਕੀ ਬੇਰ ਕਲਾਂ, ਸੰਤ ਬਾਬਾ ...
ਲੁਧਿਆਣਾ, 10 ਮਈ (ਆਹੂਜਾ)-ਪੁਲਿਸ ਨੇ ਲੜਕੀ ਨਾਲ ਛੇੜਖ਼ਾਨੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਅਸ਼ਫਾਕ ਪੁੱਤਰ ਮੁਹੰਮਦ ਵਾਸੀ ਗਿਆਸਪੁਰਾ ਵਜੋਂ ਕੀਤੀ ਗਈ ਹੈ | ...
ਖੰਨਾ, 10 ਮਈ (ਮਨਜੀਤ ਸਿੰਘ ਧੀਮਾਨ)-ਸੀ. ਆਈ. ਏ. ਸਟਾਫ਼ ਖੰਨਾ ਪੁਲਿਸ ਨੇ 30 ਕਿੱਲੋ ਭੁੱਕੀ ਚੂਰਾ ਸਮੇਤ 2 ਟਰੱਕ ਸਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਮਾਮਲੇ ਦੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਦੇ ਸਬ ਇੰਸਪੈਕਟਰ ਸੰਤੋਖ ਸਿੰਘ ਨੇ ਕਿਹਾ ਕਿ ਉਹ ਪੁਲਿਸ ਪਾਰਟੀ ...
ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)-ਪ੍ਰਾਪਰਟੀ ਨਾਲ ਸੰਬੰਧਿਤ ਕਾਰੋਬਾਰ ਕਰਨ ਵਾਲਿਆਂ ਨੂੰ ਆਉਂਦੀਆਂ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਜਿਵੇਂ ਕਿ ਅਧਿਕਾਰਤ ਤੇ ਅਣ ਅਧਿਕਾਰਤ ਕਾਲੋਨੀਆਂ ਦੇ ਪਲਾਟ, ਐਨ. ਓ. ਸੀ. ਆਦਿ ਦੀਆਂ ਸਮੱਸਿਆਵਾਂ ਨੂੰ ਹੱਲ ਕਰਾਉਣ ਤੇ ਜਾਇਦਾਦ ...
ਪਾਇਲ, 10 ਮਈ (ਪੱਤਰ ਪ੍ਰੇਰਕ)-ਪਿੰਡ ਕੋਟਲਾ ਅਫ਼ਗ਼ਾਨਾਂ ਦੀ ਕਰੀਬ 23 ਏਕੜ ਜ਼ਮੀਨ ਜਿਸ ਬਾਰੇ ਆਮ ਆਦਮੀ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਇਕ ਦਿਨ ਪਹਿਲਾਂ ਦਾਅਵਾ ਕੀਤਾ ਸੀ ਕਿ ਇਸ ਦੀ ਪਹਿਲੀ ਵਾਰ ਬੋਲੀ ਕਰਵਾ ਕੇ ਕਬਜ਼ਾ ਪੰਚਾਇਤ ਨੂੰ ਦਿਵਾ ...
ਰਾੜਾ ਸਾਹਿਬ, 10 ਮਈ (ਸਰਬਜੀਤ ਸਿੰਘ ਬੋਪਾਰਾਏ)-ਸਰਕਾਰੀ ਕਾਲਜ ਕਰਮਸਰ ਰਾੜਾ ਸਾਹਿਬ ਦੇ ਵਿਦਿਆਰਥੀਆਂ ਦਾ ਯੁਵਕ ਸੇਵਾਵਾਂ ਤੇ ਟੂਰਿਜ਼ਮ ਕਲੱਬ ਦੇ ਅਧੀਨ ਇਕ ਰੋਜ਼ਾ ਟੂਰ ਟਰਿਪ ਸ੍ਰੀ ਫ਼ਤਹਿਗੜ੍ਹ ਸਾਹਿਬ ਤੇ ਚੰਡੀਗੜ੍ਹ ਵਿਖੇ ਗਿਆ, ਜਿਸ 'ਚ ਯੁਵਕ ਸੇਵਾਵਾਂ ਕਲੱਬ ਦੇ ...
ਸਮਰਾਲਾ, 10 ਮਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਅਕਾਲੀ ਦਲ ਦੇ ਸਥਾਨਕ ਹਲਕਾ ਇੰਚਾਰਜ ਪਰਮਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਸ਼ਰਾਰਤੀ ਅਨਸਰਾਂ ਵਲੋਂ ਅਕਾਲੀ ਵਰਕਰਾਂ 'ਤੇ ਗੋਲੀਆਂ ਚਲਾਉਣ ਵਾਲਿਆਂ ਨੂੰ ਜਲਦ ਗਿ੍ਫ਼ਤਾਰ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ...
ਦੋਰਾਹਾ, 10 ਮਈ (ਜਸਵੀਰ ਝੱਜ)-ਸਰਕਾਰੀ ਪ੍ਰਾਇਮਰੀ ਸਕੂਲ ਰਾਜਗੜ੍ਹ ਦਾ ਪੰਜਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ | ਸਕੂਲ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਪਲਕਪ੍ਰੀਤ ਕੌਰ ਨੇ 485 ਅੰਕ ਪ੍ਰਾਪਤ ਕਰ ਕੇ ਪਹਿਲਾ, ਮੁਸਕਾਨ ਨੇ 484 ਅੰਕ ਪ੍ਰਾਪਤ ਕਰ ਕੇ ਦੂਜਾ ਤੇ ਸਿਮਰਨ ਨੇ 480 ...
ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਖੰਨਾ ਵਿਖੇ ਸਾਬਕਾ ਸੈਨਿਕਾਂ ਦੀ ਮੀਟਿੰਗ 'ਚ ਕੈਪਟਨ ਨੰਦ ਲਾਲ ਮਾਜਰੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਾਬਕਾ ਸੈਨਿਕਾਂ ਦੇ ਹੱਕਾਂ ਨੂੰ ਦਬਾਉਂਦੀ ਜਾ ਰਹੀ ਹੈ, ਜਿਵੇਂ ਕਿ ਇਕ ਰੈਂਕ ਇਕ ਪੈਨਸ਼ਨ ਤੇ ...
ਖੰਨਾ, 10 ਮਈ (ਮਨਜੀਤ ਸਿੰਘ ਧੀਮਾਨ)-ਖੰਨਾ ਦੇ ਅਮਲੋਹ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਇਕ ਔਰਤ ਕੋਲੋਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ ਤੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ | ਉਥੇ ਹੀ ਪੁਲਿਸ ਨੇ ਅਮਲੋਹ ਰੋਡ ਇਲਾਕੇ 'ਚ ਲੱਗੇ ...
ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗ਼ਾਲਿਬ) ਤਹਿਸੀਲ ਖੰਨਾ ਦੀ ਮੀਟਿੰਗ ਪ੍ਰਧਾਨ ਸ਼ੇਰ ਸਿੰਘ ਫੈਜ਼ਗੜ੍ਹ ਦੀ ਅਗਵਾਈ ਵਿਚ ਹੋਈ | ਮੀਟਿੰਗ 'ਚ ਜਨਰਲ ਸਕੱਤਰ ਆਲਮਜੀਤ ਸਿੰਘ ਚਕੋਹੀ ਵੀ ਪੁੱਜੇ | ਮੀਟਿੰਗ ਨੂੰ ...
ਰਾੜਾ ਸਾਹਿਬ, 10 ਮਈ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਮਕਸੂਦੜਾ ਵਿਖੇ ਥਾਣਾ ਪਾਇਲ ਦੇ ਨਵ-ਨਿਯੁਕਤ ਐੱਸ. ਐੱਚ. ਓ. ਅਮਰੀਕ ਸਿੰਘ ਨਸਰਾਲੀ ਵਲੋਂ ਪੁਲਿਸ ਪਬਲਿਕ ਮੀਟਿੰਗ ਕੀਤੀ ਗਈ | ਇਸ ਮੌਕੇ ਐੱਸ. ਐੱਚ. ਓ. ਪਾਇਲ ਅਮਰੀਕ ਸਿੰਘ ਨੇ ਕਿਹਾ ਕਿ ਸਮਾਜ ਅੰਦਰ ਵਾਪਰ ਰਹੀਆਂ ...
ਬੀਜਾ, 10 ਮਈ (ਕਸ਼ਮੀਰਾ ਸਿੰਘ ਬਗ਼ਲੀ)-ਖੰਨਾ ਸ਼ਹਿਰ ਦੀ ਰਹਿਣ ਵਾਲੀ 72 ਸਾਲਾਂ ਮਾਤਾ ਨੇ ਗੋਡਿਆਂ ਦੇ ਆਪੇ੍ਰਸ਼ਨ ਤੋਂ 15 ਦਿਨ ਬਾਅਦ ਕੁਲਾਰ ਹਸਪਤਾਲ ਵਿਖੇ ਚੈੱਕਅਪ ਕਰਵਾਉਣ ਆਈ ਨੇ ਕਿਹਾ ਕਿ ਉਹ ਤਕਰੀਬਨ 15 ਸਾਲਾਂ ਤੋਂ ਗੋਡਿਆਂ ਦੇ ਦਰਦ ਦੀ ਬਿਮਾਰੀ ਕਰ ਕੇ ਪੀੜਤ ਸੀ | ਹੁਣ ...
ਦੋਰਾਹਾ, 10 ਮਈ (ਜਸਵੀਰ ਝੱਜ)-ਦੋਰਾਹਾ ਪਬਲਿਕ ਸਕੂਲ ਵਿਖੇ ਦਸਤਾਰ ਬੰਦੀ ਮੁਕਾਬਲਾ 'ਚ ਤੀਸਰੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੰਚਾਲਕ ਦੀ ਭੂਮਿਕਾ ਤੀਸਰੀ ਜਮਾਤ ਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਤੇ ਜੱਜ ਦੀ ਭੂਮਿਕਾ ਦੋਰਾਹਾ ਪਬਲਿਕ ਸਕੂਲ ...
ਈਸੜੂ, 10 ਮਈ (ਬਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜੇ ਸੱਤਿਆ ਭਾਰਤੀ ਸਕੂਲ ਫਤਿਹਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ | ਸਕੂਲ ਪਿ੍ੰਸੀਪਲ ਜਸਵਿੰਦਰ ਕੌਰ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ...
ਡੇਹਲੋਂ, 10 ਮਈ (ਅੰਮਿ੍ਤਪਾਲ ਸਿੰਘ ਕੈਲੇ)-ਜਰਖੜ ਖੇਡ ਸਟੇਡੀਅਮ ਵਿਖੇ ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਵਲੋਂ ਓਲੰਪੀਅਨ ਪਿ੍ਥੀਪਾਲ ਹਾਕੀ ਫ਼ੈਸਟੀਵਲ ਦੀ ਆਰੰਭਤਾ ਫਲੱਡ ਲਾਈਟਾਂ ਦੀ ਰੌਸ਼ਨੀ 'ਚ ਹੋਈ | 5ਜਾਪ ਫਾਊਾਡੇਸ਼ਨ ਵਲੋਂ ਸਪਾਂਸਰ ਲੀਗ ...
ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬੀ. ਏ ਪੰਜਵੇਂ ਸਮੈਸਟਰ ਦੇ ਨਤੀਜੇ 'ਚ ਵੀ ਏ. ਐੱਸ. ਕਾਲਜ ਫ਼ਾਰ ਵਿਮੈਨ ਦੀਆਂ ਵਿਦਿਆਰਥਣਾਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਡਾ. ਮੀਨੰੂ ਸ਼ਰਮਾ ਨੇ ਦੱਸਿਆ ਕਿ ਇਸ ਨਤੀਜੇ 'ਚ ...
ਸਮਰਾਲਾ, 10 ਮਈ (ਗੋਪਾਲ ਸੋਫਤ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੇ ਸਥਾਨਕ ਮੰਡਲ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਸ਼ੁਰੂਆਤ 'ਚ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਚਰਚਾ ਕੀਤੀ ...
ਬੀਜਾ, 10 ਮਈ (ਕਸ਼ਮੀਰਾ ਸਿੰਘ ਬਗ਼ਲੀ)-ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਪੰਜਾਬੀ ਸਹਿਤ ਸਭਾ ਦੇ ਸਹਿਯੋਗ ਨਾਲ ਪੰਜਾਬੀ ਦੇ ਉੱਘੇ ਸਾਹਿਤਕਾਰ/ਕਹਾਣੀਕਾਰ/ਸ਼ਾਇਰ ਸੁਰਿੰਦਰ ਰਾਮਪੁਰੀ ਦਾ ਰੂਬਰੂ ਸਾਹਿਤਕ ...
ਖੰਨਾ, 10 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਨਜ਼ਦੀਕੀ ਪਿੰਡ ਰਸੂਲੜਾ ਵਿਖੇ ਇਕ ਬਜ਼ੁਰਗ ਮਾਤਾ ਦਾ 100ਵਾਂ ਜਨਮ ਦਿਨ ਮਨਾਇਆ ਗਿਆ | ਪਰਿਵਾਰ ਨੇ ਮਾਂ ਦਿਵਸ ਮੌਕੇ ਇਸ ਮਾਤਾ ਦਾ ਜਨਮ ਦਿਨ ਮਨਾ ਕੇ ਪਿੰਡ ਨਾਲ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਤੇ ਅੱਜ ਦੀ ਪੀੜ੍ਹੀ ਨੂੰ ਮਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX