ਰੂੜੇਕੇ ਕਲਾਂ, 10 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿਛਲੇ ਦੋ ਹਫ਼ਤਿਆਂ ਤੋਂ ਕਿਸਾਨਾਂ ਦੀ ਮੱਕੀ ਦੀ ਫ਼ਸਲ 'ਤੇ ਹੋਏ ਸੁੰਡੀ ਦੇ ਹਮਲੇ ਨੇ ਕਿਸਾਨਾਂ ਦਾ ਨੱਕ ਵਿਚ ਦਮ ਕੀਤਾ ਹੋਇਆ ਹੈ | ਚਾਰ-ਚਾਰ ਵਾਰ ਜ਼ਹਿਰੀਲੀਆਂ ਦਵਾਈਆਂ ਦਾ ਛਿੜਕਾਅ ਕਰਨ ਦੇ ਬਾਵਜੂਦ ਵੀ ਸੁੰਡੀ ਦਾ ਹਮਲਾ ਕੰਟਰੋਲ ਨਹੀਂ ਹੋ ਰਿਹਾ ਹੈ | ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ ਹੋ ਰਹੀਆਂ ਹਨ | ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਬਿੱਟੂ, ਕਿਸਾਨ ਆਗੂ ਰੂਪ ਸਿੰਘ, ਗੱਗੀ ਸਿੰਘ, ਜਗਸੀਰ ਸਿੰਘ, ਜਸਵਿੰਦਰ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਅੰਮਿ੍ਤ ਸਿੰਘ, ਸੁਖਵਿੰਦਰ ਸਿੰਘ, ਜਸਪ੍ਰੀਤ ਸਿੰਘ ਆਦਿ ਨੇ ਦੱਸਿਆ ਕਿ ਸੁੰਡੀ ਦੇ ਹਮਲੇ ਤੋਂ ਪ੍ਰਭਾਵਿਤ ਕਿਸਾਨਾਂ ਦੀਆਂ ਫ਼ਸਲਾਂ ਦਾ ਨਰੀਖਣ ਕੀਤਾ ਗਿਆ | ਪਿੰਡ ਰੂੜੇਕੇ ਕਲਾਂ, ਪੱਖੋ ਕਲਾਂ, ਰੂੜੇਕੇ ਖ਼ੁਰਦ, ਭੈਣੀ ਫੱਤਾ, ਧੂਰਕੋਟ, ਕਾਹਨੇਕੇ, ਧੌਲਾ, ਪਿਰਥਾ ਪੱਤੀ ਧੂਰਕੋਟ ਆਦਿ ਪਿੰਡਾਂ ਤੋਂ ਇਲਾਵਾ ਸਥਾਨਕ ਇਲਾਕੇ ਦੇ ਸਾਰੇ ਪਿੰਡਾਂ ਦੇ ਕਿਸਾਨਾਂ ਦੀਆਂ ਮੱਕੀ ਦੀ ਫ਼ਸਲ 'ਤੇ ਸੁੰਡੀ ਦਾ ਤਿੱਖਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ | ਕਿਸਾਨਾਂ ਵਲੋਂ ਕਈ-ਕਈ ਜ਼ਹਿਰੀਲੀਆਂ ਦਵਾਈਆਂ ਦਾ ਛਿੜਕਾਅ ਕਰਨ ਦੇ ਬਾਵਜੂਦ ਵੀ ਸੁੰਡੀ ਦਾ ਪ੍ਰਭਾਵ ਘੱਟ ਨਹੀਂ ਰਿਹਾ ਹੈ ਜਿਸ ਕਰ ਕੇ ਕਿਸਾਨਾਂ ਦੀਆਂ ਮੱਕੀ ਦੀਆਂ ਫ਼ਸਲਾਂ ਬਰਬਾਦ ਹੋ ਰਹੀਆਂ ਹਨ | ਸੁੰਡੀ ਦੇ ਕੰਟਰੋਲ ਲਈ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਜ਼ਹਿਰੀਲੀਆਂ ਦਵਾਈਆਂ ਕੰਮ ਹੀ ਨਹੀਂ ਕਰ ਰਹੀਆਂ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਜ਼ਹਿਰੀਲੀਆਂ ਦਵਾਈਆਂ ਕਿਸਾਨਾਂ ਨੂੰ ਸਹੀ ਨਹੀਂ ਮਿਲ ਰਹੀਆਂ ਹਨ | ਵੱਡੀਆਂ ਕੰਪਨੀਆਂ ਵਲੋਂ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਕਿਸਾਨਾਂ ਨੂੰ ਮਾੜੀਆਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ | ਇਕ ਪਾਸੇ ਤਾਂ ਪੰਜਾਬ ਸਰਕਾਰ ਕਹਿ ਰਹੀ ਹੈ ਕਿ ਝੋਨੇ ਦੀ ਫ਼ਸਲ ਦੀ ਬਜਾਏ ਹੋਰ ਫ਼ਸਲਾਂ ਦੀ ਕਾਸ਼ਤ ਕੀਤੀ ਜਾਵੇ ਜੇਕਰ ਕਿਸਾਨਾਂ ਨੇ ਪਿਛਲੇ ਸਾਲ ਨਰਮੇਂ ਦੀ ਫ਼ਸਲ ਦੀ ਕਾਸ਼ਤ ਕੀਤੀ ਸੀ ਤਾਂ ਘਟੀਆ ਕਿਸਮ ਦੀਆਂ ਜ਼ਹਿਰੀਲੀਆਂ ਦਵਾਈਆਂ ਕਰ ਕੇ ਕਿਸਾਨਾਂ ਦੀ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤੀ | ਸਰਕਾਰ ਨੇ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਵੀ ਨਹੀਂ ਦਿੱਤਾ | ਹੁਣ ਕਿਸਾਨਾਂ ਦੀ ਮੱਕੀ ਦੀ ਫ਼ਸਲ ਸੁੰਡੀ ਦੇ ਹਮਲੇ ਕਾਰਨ ਬਰਬਾਦ ਹੋ ਰਹੀ ਹੈ | ਕਿਸਾਨ ਭਲਾਈ ਤੇ ਖੇਤੀਬਾੜੀ ਵਿਭਾਗ ਪੰਜਾਬ ਦਾ ਕੋਈ ਵੀ ਜ਼ਿੰਮੇਵਾਰ ਅਧਿਕਾਰੀ ਪੀੜਤ ਕਿਸਾਨਾਂ ਦੀ ਸਾਰ ਨਹੀਂ ਲੈ ਰਿਹਾ ਹੈ | ਕਿਸਾਨ ਆਗੂਆਂ ਅਤੇ ਪੀੜਤ ਕਿਸਾਨਾਂ ਨੇ ਡੀ.ਸੀ. ਬਰਨਾਲਾ ਤੋਂ ਮੰਗ ਕੀਤੀ ਹੈ ਕਿ ਪਿੰਡਾਂ ਦੇ ਵਿਚ ਆ ਕੇ ਖੇਤੀਬਾੜੀ ਵਿਭਾਗ ਬਰਨਾਲਾ ਦੇ ਅਧਿਕਾਰੀ ਕਿਸਾਨਾਂ ਦੀਆਂ ਫ਼ਸਲਾਂ ਦਾ ਨਰੀਖਣ ਕਰਨ, ਪੀੜਤ ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਵਧੀਆ ਜ਼ਹਿਰੀਲੀਆਂ ਦਵਾਈਆਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣ | ਘਟੀਆਂ ਕਿਸਮ ਦੀਆਂ ਦਵਾਈਆਂ ਵੇਚ ਰਹੀਆਂ ਕੰਪਨੀਆਂ ਖ਼ਿਲਾਫ਼ ਚੈਕਿੰਗ ਕਰ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਜਦੋਂ ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ: ਬਲਵੀਰ ਚੰਦ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਅੱਜ ਅਸੀਂ ਕਿਸਾਨਾਂ ਦੀਆਂ ਸੁੰਡੀ ਦੇ ਹਮਲੇ ਤੋਂ ਪ੍ਰਭਾਵਿਤ ਫ਼ਸਲਾਂ ਦਾ ਨਰੀਖਣ ਕੀਤਾ ਹੈ, ਕਿਸਾਨ ਸਿਫ਼ਾਰਸ਼ ਕੀਤੀਆਂ ਜ਼ਹਿਰੀਲੀਆਂ ਦਵਾਈਆਂ ਦੀ ਵਰਤੋਂ ਕਰਨ ਡੀਲਰਾਂ ਦੀ ਸਲਾਹ ਅਨੁਸਾਰ ਜ਼ਹਿਰੀਲੀਆਂ ਦਵਾਈਆਂ ਦੀ ਵਰਤੋਂ ਨਾ ਕਰਨ |
ਤਪਾ ਮੰਡੀ, 10 ਮਈ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਇਕ ਕਾਰ ਦੇ ਮਿੱਟੀ ਦੇ ਗੱਟਿਆਂ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਜਾਣ ਦਾ ਸਮਾਚਾਰ ਹੈ, ਜਦਕਿ ਕਾਰ ਸਵਾਰਾਂ ਦਾ ਬਚਾਅ ਰਿਹਾ | ਜਾਣਕਾਰੀ ਅਨੁਸਾਰ ਮੁੱਖ ਮਾਰਗ 'ਤੇ ...
ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)-ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੁਲਿਸ ਮੁਖੀ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਜ਼ਿਲ੍ਹੇ ਦੀਆਂ ...
ਸ਼ਹਿਣਾ, 10 ਮਈ (ਸੁਰੇਸ਼ ਗੋਗੀ)-ਸ਼ਹਿਣਾ ਪੁਲਿਸ ਵਲੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੂੰ ਉਸ ਦੇ ਮਾਪਿਆਂ ਹਵਾਲੇ ਕੀਤਾ ਗਿਆ | ਥਾਣਾ ਮੁਖੀ ਬਲਦੇਵ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲੇ੍ਹ ਦੇ ਪਿੰਡ ਖੜਕ ਸਿੰਘ ਵਾਲਾ ਦਾ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਅਤੇ ...
ਟੱਲੇਵਾਲ, 10 ਮਈ (ਸੋਨੀ ਚੀਮਾ)-ਪਿੰਡ ਜੋਧਪੁਰ ਤੋਂ ਲੈ ਕੇ ਚੀਮਾ ਸਮੇਤ ਕੈਰੇ ਅਤੇ ਰਾਏਸਰ ਤੱਕ ਬਣਨ ਵਾਲੀ 18 ਫੁੱਟੀ ਸੜਕ ਦੇ ਨਿਰਮਾਣ ਕਾਰਜ ਅੱਧ ਵਿਚਕਾਰ ਲਟਕਣ ਕਾਰਨ ਸਬੰਧਤ ਪਿੰਡਾਂ ਦੇ ਲੋਕਾਂ ਲਈ ਸੜਕ ਨਾਸੂਰ ਬਣ ਗਈ ਹੈ, ਜਿਸ ਤੋਂ ਅੱਕੇ ਪਿੰਡ ਚੀਮਾ ਵਾਸੀਆਂ ਵਲੋਂ ...
ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟ੍ਰੇਟ ਹਰੀਸ਼ ਨਈਅਰ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਬਰਨਾਲਾ ਅੰਦਰ ਰਾਤ ਸਮੇਂ ਸ਼ਰਾਬ ਦੀਆਂ ਦੁਕਾਨਾਂ ਰਾਤ 11 ...
ਸੰਗਰੂਰ, 10 ਮਈ (ਧੀਰਜ ਪਸ਼ੌਰੀਆ)- ਅਗਰਵਾਲ ਸਭਾ ਸੰਗਰੂਰ ਜਿਸ ਦੀ ਚੋਣ 22 ਮਈ ਨੰੂ ਹੋ ਰਹੀ ਹੈ ਲਈ ਚੋਣ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ਦੇ ਸਰਪ੍ਰਸਤ ਅਸ਼ੋਕ ਕੁਮਾਰ ਰੱਜਾ, ਰਾਮ ਪਾਲ ਰਾਮਾ ਅਤੇ ਸ਼ਾਮ ਲਾਲ ਸਿੰਗਲਾ ਜ਼ਿਲ੍ਹਾ ਪ੍ਰਧਾਨ ਹੋਣਗੇ ਅਤੇ ਸੰਜੇ ਗੁਪਤਾ, ਰਾਜ ...
ਸੰਗਰੂਰ, 10 ਮਈ (ਦਮਨਜੀਤ ਸਿੰਘ) - ਗਰਾਮ ਪੰਚਾਇਤ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀਆਂ ਦੇ ਪੰਪ ਆਪ੍ਰੇਟਰ ਯੂਨੀਅਨ (296) ਪੰਜਾਬ ਦੀ ਮੀਟਿੰਗ ਸਥਾਨਕ ਬਨਾਸਰ ਬਾਗ਼ ਵਿਚ ਕੀਤੀ ਗਈ | ਸੂਬਾ ਖ਼ਜ਼ਾਨਚੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਕਾਫ਼ੀ ਸਮੇਂ ਤੋਂ ਪੇਂਡੂ ਜਲ ...
ਮਲੇਰਕੋਟਲਾ, 10 ਮਈ (ਪਰਮਜੀਤ ਸਿੰਘ ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਪੱਧਰ 'ਤੇ ਅਕਾਲੀ ਆਗੂਆਂ ਤੋਂ ਸੁਝਾਅ ਲੈ ਕੇ ਪਾਰਟੀ ਦੀ ਸਾਖ ਬਹਾਲੀ ਲਈ ਬਣਾਈ ਕਮੇਟੀ ਨੂੰ ਪੰਥ ਅਤੇ ਪੰਜਾਬ ਦੀਆਂ ਅੱਖਾਂ ਵਿਚ ਘੱਟਾ ਪਾ ਕੇ ਸ਼ੋ੍ਰਮਣੀ ਅਕਾਲੀ ਦਲ ਉੱਪਰ ...
ਸੁਨਾਮ ਊਧਮ ਸਿੰਘ ਵਾਲਾ, 10 ਮਈ (ਧਾਲੀਵਾਲ, ਭੁੱਲਰ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 16, 17, 18, 19 ਅਤੇ 20 ਦੇ ਵਾਸੀਆਂ ਵਲੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਦੀ ਅਗਵਾਈ ਵਿਚ ਮਿਲ ਕੇ ਇਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਕਿਹਾ ਕਿ ਸ਼ਹਿਰ 'ਚ ਪੀਣ ਵਾਲੇ ...
ਬਰਨਾਲਾ 10 ਮਈ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਵਿਖੇ ਗ੍ਰੈਂਡ ਫਿਨਾਲੇ ਅਤੇ ਅਵਾਰਡ ਸਮਾਰੋਹ 'ਟਾਈ' ਵਪਾਰ ਯੋਜਨਾ ਮੁਕਾਬਲਾ 14 ਮਈ ਨੂੰ ਸਵੇਰੇ 9:30 ਵਜੇ ਕਰਵਾਇਆ ਜਾ ਰਿਹਾ ਹੈ | ਇਸ ਮੁਕਾਬਲੇ ਦੀਆਂ ਪਹਿਲੀਆਂ 12 ਸਰਬੋਤਮ ਟੀਮਾਂ ਆਪਣੇ ਜ਼ੋਹਰ ...
ਤਪਾ ਮੰਡੀ, 10 ਮਈ (ਪ੍ਰਵੀਨ ਗਰਗ)-ਪਿਛਲੇ ਦਿਨੀਂ ਤਪਾ ਪੁਲਿਸ ਨੇ ਮੋਬਾਈਲ ਖੋਹਣ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਚੋਰ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਸੀ, ਜਿਸ ਪਾਸੋਂ ਪੁੱਛਗਿੱਛ ਦੌਰਾਨ ਇਕ ਹੋਰ ਘਟਨਾ 'ਚ ਝਪਟਿਆ ਹੋਇਆ ਮੋਬਾਈਲ ਅਤੇ ਮੋਟਰਸਾਈਕਲ ...
ਭਦੌੜ, 10 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੂਬੇ ਦੇ ਹਰ ਬਾਸ਼ਿੰਦੇ ਨਾਲ ਕੀਤੇ ਵਾਅਦਿਆਂ ਨੂੰ ਹਰ ਹੀਲੇ ਪੂਰਾ ਕਰਨ ਲਈ ਪੰਜਾਬ ਸਰਕਾਰ ਦਿਨ ਰਾਤ ਮਿਹਨਤ ਕਰ ਰਹੀ ਹੈ, ਪਰ ਵਾਅਦਿਆਂ ਨੂੰ ਪੂਰਾ ਕਰਨ ਲਈ ਅਜੇ ਥੋੜਾ ਸਮਾਂ ਜ਼ਰੂਰ ਲੱਗੇਗਾ | ਇਹ ਪ੍ਰਗਟਾਵਾ ਸਿੱਖਿਆ ਮੰਤਰੀ ...
ਮਹਿਲ ਕਲਾਂ, 10 ਮਈ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਸਿਵਲ ਸਰਜਨ ਬਰਨਾਲਾ ਤੇ ਐਸ.ਐਮ.ਓ. ਮਹਿਲ ਕਲਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ. ਮਹਿਲ ਕਲਾਂ ਦੀ ਟੀਮ ਵਲੋਂ ਘਰ-ਘਰ ਜਾ ਕੇ ਲੋਕਾਂ ਨੰੂ ਚਿਕਨਗੁਨੀਆ, ਡੇਂਗੂ ਅਤੇ ਗਰਮੀਆਂ ਦੀਆਂ ਹੋਰ ਬਿਮਾਰੀਆਂ ...
ਮਹਿਲ ਕਲਾਂ, 10 ਮਈ (ਤਰਸੇਮ ਸਿੰਘ ਗਹਿਲ)-ਪੰਜਾਬ ਨੰਬਰਦਾਰ ਯੂਨੀਅਨ ਇਕਾਈ ਬਲਾਕ ਮਹਿਲ ਕਲਾਂ ਦੀ ਮੀਟਿੰਗ ਬਲਾਕ ਪ੍ਰਧਾਨ ਨੰਬਰਦਾਰ ਬਲਦੇਵ ਸਿੰਘ ਸਹੌਰ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ | ਇਸ ਸਮੇਂ ਜਥੇਬੰਦੀ ਦੇ ਆਗੂਆਂ ਵਲੋਂ ...
ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਛੁਡਾਉਣ ਦੀ ਵਿੱਢੀ ਮੁਹਿੰਮ ਨੂੰ ਜ਼ਿਲ੍ਹਾ ਬਰਨਾਲਾ ਵਿਚ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਦੇ ਨਿਰਦੇਸ਼ਾਂ ਤਹਿਤ ...
ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)-ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਵਿਚ ਮੋਗਾ ਵਿਖੇ ਹੋਏ ਸੂਬਾ ਪੱਧਰੀ ਇਜਲਾਸ ਦੌਰਾਨ ਜ਼ਿਲ੍ਹਾ ਬਰਨਾਲਾ ਦੇ ...
ਬਰਨਾਲਾ, 10 ਮਈ (ਨਰਿੰਦਰ ਅਰੋੜਾ)-ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਵਲੋਂ ਬਰਨਾਲਾ ਡਿਪੂ ਦੇ ਬਾਹਰ ਗੇਟ ਰੈਲੀ ਕੀਤੀ ਗਈ ਅਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਨੂੰ ਮੰਗ-ਪੱਤਰ ਦਿੱਤਾ ...
ਤਪਾ ਮੰਡੀ, 10 ਮਈ (ਪ੍ਰਵੀਨ ਗਰਗ)-ਮਾਂ ਦਿਵਸ ਨੂੰ ਸਮਰਪਿਤ ਮੁਹਾਲੀ ਦੇ ਡਾ: ਜੀ.ਸੀ. ਮਿਸ਼ਰਾ ਮੈਮੋਰੀਅਲ ਐਜੂਕੇਸ਼ਨਲ ਤੇ ਚੈਰੀਟੇਬਲ ਟਰੱਸਟ ਅਤੇ ਮਾਨਵ ਮੰਗਲ ਸਮਾਰਟ ਸਕੂਲ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਰਾਜਪਾਲ ਬਨਵਾਰੀ ...
ਧਨੌਲਾ, 10 ਮਈ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ (ਬਰਨਾਲਾ) ਵਿਖੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤਹਿਤ ਵਿਦਿਆਰਥੀਆਂ ਦਾ ਇੰਟਰ ਪੌਲੀਟੈਕਨਿਕ ਕਾਲਜ ਪੋਸਟਰ ਮੇਕਿੰਗ ਮੁਕਾਬਲਾ ਯਾਦਵਿੰਦਰ ਸਿੰਘ ਪਿ੍ੰਸੀਪਲ ਕਮ ਪ੍ਰਧਾਨ, ...
ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਵਿਖੇ ਪੰਜਵਾਂ ਬਰਸੀ ਸਮਾਗਮ 14 ਮਈ ਨੂੰ ਮੁੱਖ ਸੇਵਾਦਾਰ ਸੰਤ ਕੇਹਰ ਸਿੰਘ, ਬਾਬਾ ਗੁਰਦੀਪ ਸਿੰਘ, ਮਹੰਤ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਅਨੁਸਾਰ ਸੱਚਖੰਡ ਵਾਸੀ ...
ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਵੀਂ ਜਮਾਤ ਦੇ ਐਲਾਨੇ ਨਤੀਜਿਆਂ 'ਚ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਕੁਰੜ (ਬਰਨਾਲਾ) ਦਾ ਨਤੀਜਾ ਸ਼ਾਨਦਾਰ ਰਿਹਾ | ਸੰਸਥਾ ਦੇ ਐਮ.ਡੀ. ਸੁਖਜੀਤ ...
ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)-ਕੈਮਿਸਟ ਐਸੋਸੀਏਸ਼ਨ ਮਹਿਲ ਕਲਾਂ ਦੀ ਅਹਿਮ ਮੀਟਿੰਗ ਅਨਾਜ ਮੰਡੀ ਮਹਿਲ ਕਲਾਂ ਵਿਖੇ ਪ੍ਰਧਾਨ ਲਾਜਪਤ ਰਾਏ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਇਲਾਕੇ ਨਾਲ ਸਬੰਧਤ ਸਮੂਹ ਕੈਮਿਸਟਾਂ ਨੇ ਭਾਗ ਲਿਆ | ਇਸ ਮੌਕੇ ਵਿਸ਼ੇਸ਼ ਤੌਰ ...
ਸ਼ਹਿਣਾ, 10 ਮਈ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਵਿਖੇ ਪੀਣ ਵਾਲੇ ਪਾਣੀ ਦੀ ਤੰਗੀ ਤੋਂ ਦੁਖੀ ਪਿੰਡ ਵਾਸੀਆਂ ਨੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਨਾਅਰੇਬਾਜੀ ਕੀਤੀ | ਪੰਚ ਮਨਜਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ 2006 'ਚ ਵਾਟਰ ਵਰਕਸ ਸੈਨੀਟੇਸ਼ਨ ਵਿਭਾਗ ਵਲੋਂ ਬਣਾਏ ...
ਰੂੜੇਕੇ ਕਲਾਂ, 10 ਮਈ (ਗੁਰਪ੍ਰੀਤ ਸਿੰਘ ਕਾਹਨੇਕੇ)-ਅੰਤਰਰਾਸ਼ਟਰੀ ਪੱਧਰ ਦੀ ਪੜ੍ਹਾਈ ਕਰਵਾ ਰਹੀ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਅਮਰਜੀਤ ...
ਹੰਡਿਆਇਆ, 10 ਮਈ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਬਣ ਰਹੀ ਪ੍ਰਧਾਨ ਮੰਤਰੀ ਸੜਕ ਯੋਜਨਾ ਦਾ ਕੰਮ ਪਿਛਲੇ ਇਕ ਸਾਲ ਤੋਂ ਲਟਕਿਆ ਪਿਆ ਹੈ | ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੰਡਿਆਇਆ ਤੋਂ ਲੈ ਕੇ ਧੌਲਾ ...
ਭਦੌੜ, 10 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਪੰਜਵੀ ਦੇ ਨਤੀਜਿਆਂ 'ਚ ਮਾਤਾ ਗੁਜਰੀ ਪਬਲਿਕ ਹਾਈ ਸਕੂਲ ਭਦੌੜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਪਿ੍ੰਸੀਪਲ ਸੁਖਵੀਰ ਕੌਰ ਧਾਲੀਵਾਲ ਨੇ ਦੱਸਿਆ ਕਿ ਪੰਜਵੀਂ ਜਮਾਤ ਦੇ ਸਾਰੇ ...
ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਐਗਰੋ ਇਨਪੁਟਸ ਡੀਲਰਜ਼ ਐਸੋਸੀਏਸ਼ਨ ਦਾ ਇਕ ਵਫ਼ਦ ਪੰਜਾਬ ਦੇ ਡੀਲਰਾਂ ਨੂੰ ਆ ਰਹੀਆਂ ਸਮੱਸਿਆਵਾਂ ਜਿਵੇਂਕਿ ਝੋਨੇ ਦੇ ਬੀਜ ਦੀ ਵਿੱਕਰੀ ਸਬੰਧੀ, ਸਰਕਾਰ ਵਲੋਂ ਬਣਾਈ ਕੋਆਪਰੇਟਿਵ ਅਤੇ ਪ੍ਰਾਈਵੇਟ ਡੀਲਰਾਂ ਨੂੰ ...
ਭਦੌੜ, 10 ਮਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸਾਬਕਾ ਵਿਧਾਇਕ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਦੇ ਭਰਾ ਰਵਿੰਦਰ ਸਿੰਘ ਫੂਲਕਾ ਦੀ ਬੇਵਕਤੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ | ਰਵਿੰਦਰ ਸਿੰਘ ਫੂਲਕਾ ਆਪਣੇ ਪਿੱਛੇ ਦੋ ...
ਟੱਲੇਵਾਲ, 10 ਮਈ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਅੱਜ ਕੁਝ ਪੰਚਾਇਤੀ ਆਗੂਆਂ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਸਬੰਧੀ ਸਰਪੰਚ ਮਹਿੰਦਰ ਕੌਰ ਦੇ ਪਤੀ ਜਗਤਾਰ ਸਿੰਘ ਚੀਮਾ, ਲਖਵਿੰਦਰ ...
ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਗਾਮੀ ਮੌਨਸੂਨ ਸੀਜ਼ਨ ਦੌਰਾਨ ਸੰਭਾਵੀਂ ਦਿੱਕਤਾਂ ਦੇ ਮੱਦੇਨਜ਼ਰ ਅਗਾਊਾ ਰਣਨੀਤੀ ਉਲੀਕੀ ਜਾ ਰਹੀ ਹੈ | ਇਸ ਤਹਿਤ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ...
ਸੰਗਰੂਰ, 10 ਮਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਰਾਜ ਡੀਪੂ ਹੋਲਡਰ ਯੂਨੀਅਨ (ਸਿੱਧੂ) ਦੇ ਸੂਬਾ ਪ੍ਰਧਾਨ ਅਤੇ ਆਲ ਇੰਡੀਆ ਯੂਨੀਅਨ ਦੇ ਮੀਤ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਡੀਪੂ ਹੋਲਡਰ ਆਟਾ ਸਕੀਮ ਵੰਡ ਦਾ ਵਿਰੋਧ ਕਰਨਗੇ ਕਿਉਂਕਿ ਆਟਾ ਸਕੀਮ ਗਰੀਬ ਵਰਗ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX