ਤਾਜਾ ਖ਼ਬਰਾਂ


ਧਰਮਸ਼ਾਲਾ 'ਚ ਖਿਸਕੀ ਜ਼ਮੀਨ
. . .  13 minutes ago
ਧਰਮਸ਼ਾਲਾ, 19 ਅਗਸਤ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਜ਼ਮੀਨ ਖਿਸਕਣ ਦਾ ਮਾਮਲਾ ਸਾਹਮਣੇ ਆਇਆ...
ਆਜ਼ਾਦ ਭਾਰਤ ਦੇ ਸਭ ਤੋਂ ਵਧੀਆ ਸਿੱਖਿਆ ਮੰਤਰੀ ਹਨ ਮਨੀਸ਼ ਸਿਸੋਦੀਆ - ਭਗਵੰਤ ਮਾਨ
. . .  21 minutes ago
ਚੰਡੀਗੜ੍ਹ, 19 ਅਗਸਤ - ਮਨੀਸ਼ ਸਿਸੋਦੀਆਂ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਛਾਪੇਮਾਰੀ 'ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ...
ਨਸ਼ੇੜੀ ਪਤੀ ਦਾ ਦਿਲ ਦਹਿਲਾ ਦੇਣ ਵਾਲਾ ਕਾਰਨਾਮਾ, 7 ਧੀਆਂ ਦੀ ਮਾਂ ਨੂੰ ਕਹੀ ਨਾਲ ਵੱਢਿਆ
. . .  33 minutes ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਜਿਲ੍ਹੇ ਦੇ ਪਿੰਡ ਬੁੱਟਰ ਵਿਚ ਨਸ਼ੇੜੀ ਪਤੀ ਨੇ ਕਹੀ ਨਾਲ ਵਾਰ ਕਰ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਹਿਚਾਣ ਪਰਮਜੀਤ ਕੌਰ...
ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ ਨਿਕਲੇਗਾ - ਬਿਕਰਮ ਸਿੰਘ ਮਜੀਠੀਆ
. . .  43 minutes ago
ਬਾਬਾ ਬਕਾਲਾ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੀ.ਬੀ.ਆਈ. ਦੀ ਛਾਪੇਮਾਰੀ 'ਚ ਬਹੁਤ ਕੁਝ...
ਦਿੱਲੀ ਦੇ ਸਿੱਖਿਆ ਮਾਡਲ ਤੋਂ ਕੇਂਦਰ ਪ੍ਰੇਸ਼ਾਨ - ਕੇਜਰੀਵਾਲ
. . .  52 minutes ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਘਰ ਅਤੇ ਠਿਕਾਣਿਆਂ ਉੱਪਰ ਸੀ.ਬੀ.ਆਈ. ਦੀ ਛਾਪੇਮਾਰੀ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਵਾਰਤਾ ਦੌਰਾਨ...
ਸੀ.ਬੀ.ਆਈ. ਦਾ ਸਵਾਗਤ ਹੈ ਤੇ ਸੀ.ਬੀ.ਆਈ. ਨਾਲ ਪੂਰਾ ਸਹਿਯੋਗ ਕਰਨਗੇ ਮਨੀਸ਼ ਸਿਸੋਦੀਆ - ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 19 ਅਗਸਤ - ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਸੀ.ਬੀ.ਆਈ. ਦੀ ਛਾਪੇਮਾਰੀ ਉੱਪਰ ਟਵੀਟ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਸ ਦਿਨ ਅਮਰੀਕਾ ਦੀ ਸਭ ਤੋਂ ਵੱਡੀ ਅਖ਼ਬਾਰ ਦੇ ਪਹਿਲੇ ਪੇਜ 'ਤੇ ਮਨੀਸ਼ ਸਿਸੋਦੀਆ ਦੀ ਫ਼ੋਟੋ...
ਭਾਰਤ 'ਚ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ
. . .  about 2 hours ago
ਨਵੀਂ ਦਿੱਲੀ, 19 ਅਗਸਤ - ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 15,754 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਤੇ 15,220 ਠੀਕ ਹੋਏ...
ਆਬਕਾਰੀ ਨੀਤੀ ਮਾਮਲੇ 'ਚ ਸੀ.ਬੀ.ਆਈ. ਵਲੋਂ ਮਨੀਸ਼ ਸਿਸੋਦੀਆ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  about 2 hours ago
ਨਵੀਂ ਦਿੱਲੀ, 19 ਅਗਸਤ - ਆਬਕਾਰੀ ਨੀਤੀ ਮਾਮਲੇ ਨੂੰ ਲੈ ਕੇ ਸੀ.ਬੀ.ਆਈ. ਵਲੋਂ ਦਿੱਲੀ ਐਨ.ਸੀ.ਆਰ. 'ਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਠਿਕਾਣਿਆਂ ਸਮੇਤ 21 ਥਾਵਾਂ 'ਤੇ ਛਾਪੇਮਾਰੀ ਕੀਤੀ...
2 ਮੋਟਰਸਾਈਕਲਾਂ ਦੀ 'ਚ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ
. . .  about 2 hours ago
ਠੱਠੀ ਭਾਈ, 19 ਅਗਸਤ (ਜਗਰੂਪ ਸਿੰਘ ਮਠਾੜੂ) - ਠੱਠੀ ਭਾਈ ਅਤੇ ਪਿੰਡ ਮਾੜੀ ਮੁਸਤਫਾ ਵਿਚਕਾਰ ਪੈਂਦੇ ਪਿੰਡ ਮੌੜ ਨੌਂ ਆਬਾਦ ਦੇ ਇਕ ਭਿਆਨਕ ਮੋੜ 'ਤੇ 2 ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਹੋਈ...
ਬਰਨਾਲਾ ਜ਼ਿਲ੍ਹੇ 'ਚ ਵੀ 20 ਅਗਸਤ ਨੂੰ ਛੁੱਟੀ ਦਾ ਐਲਾਨ
. . .  about 2 hours ago
ਬੁਢਲਾਡਾ, 19 ਅਗਸਤ (ਸਵਰਨ ਸਿੰਘ ਰਾਹੀ) - ਸ਼ਹੀਦ ਸੰਤ ਹਰਚੰਦ ਸਿੰਘ ਲੋਂਗੋਵਾਲ ਦੀ ਬਰਸੀ ਦੇ ਸੰਬੰਧ ਵਿਚ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦੇ ਐਲਾਨ ਤੋਂ ਬਾਅਦ ਹੁਣ ਸਰਕਾਰ ਨੇ ਇਸੇ ਦਿਨ ਬਰਨਾਲਾ ਜ਼ਿਲ੍ਹੇ ਚ ਵੀ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਬਰਨਾਲਾ...
ਅਗਵਾ ਹੋਇਆ ਬੱਚਾ ਪੁਲਿਸ ਨੇ ਕੀਤਾ ਬਰਾਮਦ, ਅਗਵਾਰਕਾਰ ਕਾਬੂ
. . .  about 2 hours ago
ਲੁਧਿਆਣਾ, 19 ਅਗਸਤ (ਪਰਮਿੰਦਰ ਸਿੰਘ ਆਹੂਜਾ) - ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ਤੋਂ ਬੀਤੇ ਦਿਨ ਅਗਵਾ ਹੋਏ ਤਿੰਨ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ ਦੇਰ ਰਾਤ ਬਠਿੰਡਾ ਤੋਂ ਬਰਾਮਦ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਸੰਯੁਕਤ ਪੁਲਿਸ ਕਮਿਸ਼ਨਰ ਰਵਚਰਨ ਸਿੰਘ ਬਰਾੜ ਨੇ ਦੱਸਿਆ ਕਿ ਅਗਵਾਕਾਰਾਂ ਨੇ ਬੱਚੇ ਨੂੰ ਅਗਵਾ ਕਰਨ ਉਪਰੰਤ...
ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚੋਂ ਇਕ ਵਾਰ ਫਿਰ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ
. . .  about 3 hours ago
ਫ਼ਰੀਦਕੋਟ, 19 ਅਗਸਤ (ਜਸਵੰਤ ਸਿੰਘ ਪੁਰਬਾ) - ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਪ੍ਰਸ਼ਾਸਨ ਵਲੋਂ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਲਈ ਗਈ। ਇਸ ਤਲਾਸ਼ੀ ਮੁਹਿੰਮ ਦੌਰਾਨ 8 ਮੋਬਾਈਲ ਅਤੇ 2 ਹੈੱਡਫੋਨ ਬਰਾਮਦ ਹੋਏ...
ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਮਿਲੇ ਰਾਜਨਾਥ ਸਿੰਘ
. . .  about 3 hours ago
ਇੰਫਾਲ, 19 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੰਫਾਲ ਦੇ ਮੰਤਰੀਪੁਖਾਰੀ ਗੈਰੀਸਨ ਵਿਖੇ ਫ਼ੌਜ ਅਤੇ ਅਸਾਮ ਰਾਈਫਲਜ਼ ਦੇ ਜਵਾਨਾਂ ਨਾਲ ਗੱਲਬਾਤ ਕੀਤੀ।ਇਸ ਮੌਕੇ ਉਨ੍ਹਾਂ ਕਿਹਾ ਕਿ ਜਦੋਂ ਵੀ ਮੈਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਅਧਿਕਾਰੀਆਂ ਨੂੰ...
ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਮੰਤਰੀ ਮਨੀਸ਼ ਸਿਸੋਦੀਆ ਦਾ ਟਵੀਟ
. . .  about 3 hours ago
ਨਵੀਂ ਦੱਲੀ, 19 ਅਗਸਤ - ਸੀ.ਬੀ.ਆਈ. ਟੀਮ ਦੇ ਆਪਣੇ ਨਿਵਾਸ ਪਹੁੰਚਣ 'ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰ ਕਿਹਾ ਕਿ ਸੀ.ਬੀ.ਆਈ. ਦੀ ਟੀਮ ਆ ਗਈ ਹੈ। ਅਸੀਂ ਇਮਾਨਦਾਰ...
ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਹਾਦਸਾਗ੍ਰਸਤ ਹੋਣ ਕਾਰਨ ਕਈ ਮੌਤਾਂ
. . .  about 4 hours ago
ਵਾਸ਼ਿੰਗਟਨ, 19 ਅਗਸਤ - ਅਮਰੀਕਾ ਦੇ ਕੈਲੇਫੋਰਨੀਆ 'ਚ ਦੋ ਜਹਾਜ਼ਾਂ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਈ ਲੋਕਾਂ ਦੀ ਮੌਤ ਹੋਣ ਦੀ ਖ਼ਬਰ...
ਪ੍ਰਧਾਨ ਮੰਤਰੀ ਵਲੋਂ ਜਨਮ ਅਸ਼ਟਮੀ ਦੀਆਂ ਸਮੂਹ ਦੇਸ਼ ਵਾਸੀਆ ਨੂੰ ਸ਼ੁੱਭਕਾਮਨਾਵਾਂ
. . .  about 4 hours ago
ਨਵੀਂ ਦਿੱਲੀ, 19 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮੂਹ ਦੇਸ਼ ਵਾਸੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਉਤਸਵ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ...
⭐ਮਾਣਕ - ਮੋਤੀ⭐
. . .  about 5 hours ago
⭐ਮਾਣਕ - ਮੋਤੀ⭐
ਨਵੀਂ ਦਿੱਲੀ : ਆਈ.ਏ.ਐਸ. ਰਾਜੇਸ਼ ਵਰਮਾ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਸਕੱਤਰ ਨਿਯੁਕਤ ਕੀਤਾ ਗਿਆ
. . .  1 day ago
ਪੁਲਿਸ ਕਮਿਸ਼ਨਰ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਮੰਗੇ ਪੈਸੇ
. . .  1 day ago
ਲੁਧਿਆਣਾ ,18 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਦੀ ਨਕਲੀ ਆਈ.ਡੀ. ਬਣਾ ਕੇ ਵ੍ਹੱਟਸਐਪ ’ਤੇ ਇਕ ਨੌਜਵਾਨ ਵਲੋਂ ਅਧਿਕਾਰੀਆਂ ਤੋਂ ਪੈਸੇ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਮਾਮਲੇ ਦੀ ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ’ਚ ਛੁੱਟੀ ਦਾ ਐਲਾਨ
. . .  1 day ago
ਬੁਢਲਾਡਾ ,18 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ’ਤੇ 20 ਅਗਸਤ ਨੂੰ ਸੰਗਰੂਰ ਜ਼ਿਲ੍ਹੇ ਅੰਦਰ ਛੁੱਟੀ ਦਾ ਐਲਾਨ ਕੀਤਾ ਹੈ ...
ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਦੇ ਵੈਟਰਨਰੀ ਸਟਾਫ਼ ਦੀਆਂ ਛੁੱਟੀਆਂ ਬੰਦ
. . .  1 day ago
ਮਲੇਰਕੋਟਲਾ,18 ਅਗਸਤ (ਪਰਮਜੀਤ ਸਿੰਘ ਕੂਠਾਲਾ)- ਪਸ਼ੂਆਂ ਅੰਦਰ ਫੈਲੇ ਲੰਪੀ ਚਮੜੀ ਰੋਗ ’ਤੇ ਕਾਬੂ ਪਾਉਣ ਤੱਕ ਪਸ਼ੂ ਪਾਲਣ ਵਿਭਾਗ ਪੰਜਾਬ ਨੇ ਆਪਣੇ ਸਾਰੇ ਸਟਾਫ਼ ਨੂੰ ਐਤਵਾਰ ਅਤੇ ਗਜ਼ਟਿਡ ਛੁੱਟੀਆਂ ਦੌਰਾਨ ਵੀ ...
ਵਿਜੀਲੈਂਸ ਬਿਊਰੋ ਵਲੋਂ ਗ੍ਰਾਮ ਪੰਚਾਇਤ ਧੀਰੇਕੋਟ ਦਾ ਸਾਬਕਾ ਸਰਪੰਚ, ਪੰਚਾਇਤ ਵਿਭਾਗ ਦੇ ਜੇ.ਈ.ਤੇ ਪੰਚਾਇਤ ਸਕੱਤਰ ਗ੍ਰਿਫ਼ਤਾਰ
. . .  1 day ago
ਜੰਡਿਆਲਾ ਗੁਰੂ, 18 ਅਗਸਤ(ਰਣਜੀਤ ਸਿੰਘ ਜੋਸਨ)- ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗ੍ਰਾਮ ਪੰਚਾਇਤ ਧੀਰੇਕੋਟ, ਬਲਾਕ ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਦੇ ਪੰਚਾਇਤੀ ਫੰਡਾਂ, ਵਿਕਾਸ ਗ੍ਰਾਂਟਾਂ ...
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪਟਨਾ ਮੈਟਰੋ ਰੇਲ ਪ੍ਰੋਜੈਕਟ ਦੇ ਜ਼ਮੀਨਦੋਜ਼ ਨਿਰਮਾਣ ਕਾਰਜ ਦਾ ਰੱਖਿਆ
. . .  1 day ago
ਪੰਜਾਬ ਦੇ ਮੁੱਖ ਸਕੱਤਰ ਵੀ. ਕੇ. ਜੰਜੂਆ ਨੂੰ ਵੱਡੀ ਰਾਹਤ,ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਦਾਇਰ ਪਟੀਸ਼ਨ ਕੀਤੀ ਖ਼ਾਰਜ
. . .  1 day ago
ਭਾਰਤ- ਜ਼ਿੰਬਾਬਵੇ ਪਹਿਲਾ ਇਕ ਦਿਨਾ ਮੈਚ : ਭਾਰਤ ਦੀ 10 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 28 ਵਿਸਾਖ ਸੰਮਤ 554

ਸ੍ਰੀ ਮੁਕਤਸਰ ਸਾਹਿਬ

ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਸਣੇ ਘੇਰਿਆ ਐੱਸ.ਐੱਸ.ਪੀ. ਦਫ਼ਤਰ

ਸ੍ਰੀ ਮੁਕਤਸਰ ਸਾਹਿਬ, 10 ਮਈ (ਹਰਮਹਿੰਦਰ ਪਾਲ)-ਬੀਤੇ ਦਿਨੀਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੰਗਚੜੀ ਵਿਖੇ 20 ਸਾਲਾ ਨੌਜਵਾਨ ਦੀ ਹੋਈ ਮੌਤ ਨੂੰ ਲੈ ਕੇ ਮੰਗਲਵਾਰ ਨੂੰ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਸਮੇਤ ਇਨਸਾਫ ਲੈਣ ਲਈ ਸਥਾਨਕ ਐੱਸ.ਐੱਸ.ਪੀ ਦਫ਼ਤਰ ਮੂਹਰੇ ਧਰਨਾ ਲਗਾ ਦਿੱਤਾ | ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦੇ ਕਿਹਾ ਕਿ ਪਿੰਡ ਭੰਗਚੜੀ ਵਿਖੇ ਸ਼ਰੇ੍ਹਆਮ ਚਿੱਟਾ ਅਤੇ ਹੋਰ ਨਸ਼ਾ ਵਿਕਦਾ ਹੈ, ਪੁਲਿਸ ਕੋਈ ਵੀ ਕਾਰਵਾਈ ਨਹੀਂ ਕਰਦੀ, ਜਿਸ ਦੇ ਚੱਲਦਿਆਂ ਉਨ੍ਹਾਂ ਦੇ ਨੌਜਵਾਨ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ | ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਨੌਜਵਾਨ ਦੀ ਮੌਤ ਸਿਰਫ ਨਸ਼ੇ ਨਾਲ ਹੀ ਨਹੀਂ ਹੋਈ, ਬਲਕਿ ਉਸ ਦਾ ਕਤਲ ਕੀਤਾ ਗਿਆ ਹੈ | ਇਸ ਮੌਕੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਜਸਕਰਨ ਸਿੰਘ ਤੇ ਕੁਲਦੀਪ ਕੌਰ ਨੇ ਦੱਸਿਆ ਕਿ ਪਿੰਡ 'ਚ ਨਸ਼ਾ ਵੇਚਣ ਵਾਲੇ ਵਿਅਕਤੀ ਕਾਰਨ ਹੀ ਉਨ੍ਹਾਂ ਦੇ ਅਰਸ਼ਦੀਪ ਸਿੰਘ ਦੀ ਮੌਤ ਹੋਈ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਅਰਸ਼ਦੀਪ ਨੇ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਉਹ ਪਿਛਲੇ 2 ਸਾਲਾਂ ਤੋਂ ਰਾਜਸਥਾਨ ਵਿਖੇ ਰਹਿ ਰਿਹਾ ਸੀ ਅਤੇ ਹੁਣ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਆਇਆ ਹੋਇਆ ਸੀ, ਜਿਸ ਦੇ ਚੱਲਦਿਆਂ ਉਕਤ ਦੋਸ਼ੀਆਂ ਨੇ ਅਰਸ਼ਦੀਪ ਨੂੰ ਕੋਈ ਨਸ਼ੀਲੀ ਚੀਜ਼ ਦੀ ਓਵਰਡੋਜ ਦੇ ਕੇ ਉਸ ਦਾ ਕਤਲ ਕਰ ਦਿੱਤਾ ਹੈ, ਜਿਸ 'ਤੇ ਪਰਿਵਾਰਕ ਮੈਂਬਰਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਤਾਂ ਥਾਣਾ ਲੱਖੇਵਾਲੀ ਦੀ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ 'ਚ ਰਖਵਾ ਦਿੱਤਾ ਗਿਆ | ਕਾਰਵਾਈ ਨਾ ਹੁੰਦੇ ਵੇਖ ਰੋਸ 'ਚ ਆਏ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਵਾਸੀਆਂ ਸਣੇ ਐੱਸ.ਐੱਸ.ਪੀ ਦਫ਼ਤਰ ਘੇਰ ਲਿਆ, ਜਿਸ 'ਤੇ ਥਾਣਾ ਲੱਖੇਵਾਲੀ ਪੁਲਿਸ ਨੇ ਹੁਣ ਕਾਰਵਾਈ ਕਰਦੇ ਹੋਏ ਗੁਰਚਰਨ ਸਿੰਘ, ਹਰਜੀਤ ਕੌਰ, ਮਨਦੀਪ ਸਿੰਘ, ਟੀਨੂੰ ਅਤੇ ਪਿੰਦੀ ਦੇ ਖ਼ਿਲਾਫ਼ ਆਈ.ਪੀ.ਸੀ ਦੀ ਧਾਰਾ 302, 120 ਬੀ ਅਧੀਨ ਮਾਮਲਾ ਦਰਜ ਕਰ ਲਿਆ ਹੈ |

ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਅੱਜ ਮੁਲਾਜ਼ਮਾਂ ਵਲੋਂ ਪੰਜਾਬ ਰੋਡਵੇਜ਼ ਡੀਪੂ ਸ੍ਰੀ ਮੁਕਤਸਰ ਸਾਹਿਬ ਦੇ ਗੇਟ 'ਤੇ ਭਰਵੀਂ ਗੇਟ ਰੈਲੀ ਕੀਤੀ ...

ਪੂਰੀ ਖ਼ਬਰ »

ਡਾ. ਬਲਜੀਤ ਕੌਰ ਵਲੋਂ ਨਸ਼ਿਆਂ ਦੇ ਖਾਤਮੇ ਸੰਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਨ ਸਮੇਂ ...

ਪੂਰੀ ਖ਼ਬਰ »

ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹੈ ਇਲਾਜ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੀ ਦੇਖ-ਰੇਖ ਵਿਚ ਜ਼ਿਲੇ੍ਹ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਅੰਦਰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਵਿਸ਼ੇਸ਼ ਕੈਂਪ ਲਾਏ ਗਏ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 10 ਮਈ (ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਵਿਚ ਜ਼ਿਲ੍ਹਾ ਕਮੇਟੀ ਦੀ ਬੈਠਕ ਪਿੰਡ ਭੁੱਟੀਵਾਲਾ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਕਮੇਟੀ ਕਾਕਾ ਸਿੰਘ ਖੁੰਡੇ ਹਲਾਲ, ...

ਪੂਰੀ ਖ਼ਬਰ »

-ਮਾਮਲਾ ਪਿੰਡ ਦੇ ਅੱਡੇ 'ਤੇ ਬੱਸਾਂ ਨਾ ਰੁਕਣ ਦਾ-

ਪਿੰਡ ਚੱਕ ਦੂਹੇਵਾਲਾ ਦੇ ਵਾਸੀਆਂ ਨੇ ਮੁੱਖ ਮੰਤਰੀ ਪੰਜਾਬ ਨੂੰ ਲਾਈ ਗੁਹਾਰ

ਸ੍ਰੀ ਮੁਕਤਸਰ ਸਾਹਿਬ, 10 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਸਥਿਤ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਚੱਕ ਦੂਹੇਵਾਲਾ ਦੇ ਲੋਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਟਰਾਂਸਪੋਰਟ ਮੰਤਰੀ ਨੂੰ ਗੁਹਾਰ ਲਾਈ ਹੈ ਕਿ ਪੰਜਾਬ ਰੋਡਵੇਜ਼ ...

ਪੂਰੀ ਖ਼ਬਰ »

ਰੇਲਵੇ ਪੁਲ਼ ਤੋਂ ਡਿੱਗ ਕੇ ਮੋਟਰਸਾਈਕਲ ਚਾਲਕ ਜ਼ਖ਼ਮੀ

ਕੋਟਕਪੂਰਾ, 10 ਮਈ (ਮੋਹਰ ਸਿੰਘ ਗਿੱਲ)-ਦੇਰ ਸ਼ਾਮ ਸਥਾਨਕ ਮੁਕਤਸਰ ਸੜਕ 'ਤੇ ਰੇਲਵੇ ਓਵਰ ਪੁਲ ਉਪਰ ਇਨੋਵਾ ਕਾਰ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ...

ਪੂਰੀ ਖ਼ਬਰ »

ਕਤਲ ਕਰਨ ਦੇ ਦੋਸ਼ 'ਚ 2 ਵਿਰੁੱਧ ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 10 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕਤਲ ਕਰਨ ਦੇ ਦੋਸ਼ 'ਚ 2 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ 'ਚੋਂ ਇਕ ਦੀ ਗਿ੍ਫ਼ਤਾਰੀ ਹੋ ਚੁੱਕੀ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡ ਕੋਟਲੀ ਦੇਵਨ ...

ਪੂਰੀ ਖ਼ਬਰ »

ਈਸ਼ਰਸਰ ਸਥਾਨ ਪਿੰਡ ਮਨੀਆਂਵਾਲਾ ਵਿਖੇ 3 ਦਿਨਾ ਗੁਰਮਤਿ ਸਮਾਗਮ ਸਮਾਪਤ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਸਥਾਨ ਈਸ਼ਰਸਰ ਪਿੰਡ ਮਨੀਆਂਵਾਲਾ ਵਿਖੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ, ਮਾਲਵੇ ਦੀ ਸ਼ਾਨ ਬਾਬਾ ਦਾਨ ਸਿੰਘ ਅਤੇ ਸੰਤ ਬਾਬਾ ਈਸ਼ਰ ਸਿੰਘ ...

ਪੂਰੀ ਖ਼ਬਰ »

ਅਪਾਹਜ ਬੱਚਿਆਂ ਦੀਆਂ ਕੌਮੀ ਖੇਡਾਂ 'ਚ ਸ੍ਰੀ ਮੁਕਤਸਰ ਸਾਹਿਬ ਦੇ ਸੁਖਬੀਰ ਸਿੰਘ ਨੇ ਕੀਤੀ ਪੰਜਾਬ ਦੀ ਪ੍ਰਤੀਨਿਧਤਾ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਸੈਰੇਬ੍ਰਲ ਪਾਲਸੀ ਨਾਲ ਸੰਬੰਧਿਤ ਅਪਾਹਜ ਬੱਚਿਆਂ ਦੀਆਂ ਨੈਸ਼ਨਲ ਪੱਧਰ ਦੀਆਂ ਖੇਡਾਂ ਸੈਰੇਬ੍ਰਲ ਪਾਲਸੀ ਸਪੋਰਟਸ ਫੈਡਰੇਸ਼ਨ ਆਫ਼ ਇੰਡੀਆ ਵਲੋਂ ਜਵਾਹਰ ਲਾਲ ਨਹਿਰੂ ਸਟੇਡੀਅਮ ਨਵੀਂ ਦਿੱਲੀ ਵਿਖੇ ਕਰਵਾਈਆਂ ...

ਪੂਰੀ ਖ਼ਬਰ »

ਖਾਲੇ ਦਾ ਪਾਣੀ ਓਵਰਫ਼ਲੋ ਹੋ ਕੇ ਘਰਾਂ 'ਚ ਦਾਖਲ ਹੋਇਆ

ਦੋਦਾ, 10 ਮਈ (ਰਵੀਪਾਲ)-ਸਥਾਨਕ ਨਗਰ ਦੇ ਵਾਰਡ ਨੰਬਰ 1 ਵਾਟਰ ਵਰਕਸ ਮਹੱਲਾ 'ਚ ਸੀਵਰੇਜ ਵਾਲੇ ਖਾਲੇ ਦਾ ਗੰਦਾ ਪਾਣੀ ਓਵਰਫ਼ਲੋ ਹੋ ਕੇ ਘਰਾਂ 'ਚ ਦਾਖਲ ਹੋ ਗਿਆ | ਮਹੱਲਾ ਵਾਸੀਆਂ ਨੇ ਸੀਵਰੇਜ ਦੇ ਪਾਣੀ ਦੇ ਨਿਕਾਸ ਲਈ ਤੁਰੰਤ ਹੱਲ ਕਰਨ ਦੀ ਮੰਗ ਕੀਤੀ | ਕਾਕਾ ਗਰੋਵਰ, ਮਮਨਾ ...

ਪੂਰੀ ਖ਼ਬਰ »

ਮਹਿੰਗਾਈ ਦੀ ਮਾਰ ਕਾਰਨ ਘਰੇਲੂ ਔਰਤਾਂ ਬੇਹੱਦ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 10 ਮਈ (ਰਣਜੀਤ ਸਿੰਘ ਢਿੱਲੋਂ)-ਅੱਜ-ਕੱਲ੍ਹ ਦੇਸ਼ ਵਿਚ ਘਰੇਲੂ ਵਰਤੋਂ ਦੀਆਂ ਵਸਤੂਆਂ, ਫ਼ਲ, ਸਬਜ਼ੀਆਂ, ਘਿਉ, ਤੇਲ, ਦਾਲਾਂ ਸਮੇਤ ਪੈਟਰੋਲ, ਡੀਜ਼ਲ ਅਤੇ ਗੈਸ ਦੇ ਭਾਅ ਅਸਮਾਨ ਨੂੰ ਛੂਹ ਰਹੇ ਹਨ | ਮਹਿੰਗਾਈ ਕਾਰਨ ਇਹ ਵਸਤੂਆਂ ਆਮ ਆਦਮੀ ਦੀ ਪਹੁੰਚ ...

ਪੂਰੀ ਖ਼ਬਰ »

ਗਿੱਦੜਬਾਹਾ ਰੇਲਵੇ ਲਾਈਨ 'ਤੇ ਆਉਣ ਵਾਲੇ 2 ਫਾਟਕ ਬਣ ਰਹੇ ਹਨ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ

ਪਰਮਜੀਤ ਸਿੰਘ ਥੇੜ੍ਹੀ ਗਿੱਦੜਬਾਹਾ, 10 ਮਈ -ਗਿੱਦੜਬਾਹਾ ਸ਼ਹਿਰ ਤੇ ਪਿੰਡ ਨੂੰ ਦੋ ਹਿੱਸਿਆਂ ਵਿਚ ਵੰਡਣ ਵਾਲੀ ਬਠਿੰਡਾ-ਸ੍ਰੀ ਗੰਗਾਨਗਰ ਰੇਲਵੇ ਲਾਈਨ ਤੋਂ ਲੰਘਣ ਵਾਲੀਆਂ 2 ਮੁੱਖ ਸੜਕਾਂ 'ਤੇ ਆਉਂਦੇ 2 ਰੇਲਵੇ ਫਾਟਕ 'ਲੰਮੀ ਵਾਲਾ ਫਾਟਕ' ਤੇ 'ਪਿਉਰੀ ਵਾਲਾ ਫਾਟਕ' ਪਿੰਡ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX