ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ) - ਫਗਵਾੜਾ ਚੰਡੀਗੜ੍ਹ ਬਾਈਪਾਸ 'ਤੇ ਮਿਲਟਰੀ ਦੇ ਟਰੱਕ 'ਚ ਕਾਰ ਵੱਜਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਮੈਂਬਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਜਾਣਕਾਰੀ ਅਨੁਸਾਰ ਇਕ ਪਰਿਵਾਰ ਜੋ ਆਪਣੀ ਕਾਰ ਵਿਚ ਸਵਾਰ ਹੋ ਕੇ ਬੰਗਾ ਸਾਈਡ ਵਲੋਂ ਆ ਰਿਹਾ ਸੀ ਤੇ ਵਾਪਸ ਆਪਣੇ ਘਰ ਮੱਖੂ ਵੱਲ ਨੂੰ ਜਾ ਰਹੇ ਸਨ | ਜਦੋਂ ਇਹ ਕਾਰ ਖਲਵਾੜਾ ਚੌਕ 'ਚ ਪੁੱਜੀ ਤਾਂ ਮਿਲਟਰੀ ਦੇ ਟਰੱਕ ਨਾਲ ਟਕਰਾ ਗਈ ਜਿਸ ਕਾਰਨ ਕਾਰ 'ਚ ਸਵਾਰ 3 ਔਰਤਾਂ ਸਮੇਤ 6 ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਪੁਲਿਸ ਮੁਲਾਜਮਾਂ ਅਤੇ ਰਾਹਗੀਰਾਂ ਵਲੋਂ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਵਲੋਂ ਇਕ ਵਿਅਕਤੀ ਨੂੰ ਮਿ੍ਤਕ ਕਰਾਰ ਦੇ ਦਿੱਤਾ ਤੇ ਬਾਕੀ 5 ਮੈਂਬਰ ਸਿਵਲ ਹਸਪਤਾਲ ਵਿਚ ਜੇਰੇ ਇਲਾਜ ਹਨ | ਸਿਵਲ ਹਸਪਤਾਲ 'ਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਆਸ਼ੀਸ਼ ਜੇਤਲੀ ਨੇ ਦੱਸਿਆ ਕਿ ਉਨ੍ਹਾਂ ਕੋਲ ਸੜਕ ਹਾਦਸੇ 'ਚ ਜ਼ਖਮੀ ਹੋਏ 6 ਲੋਕ ਆਏ ਸਨ ਜਿਨਾਂ ਵਿਚੋਂ ਇਕ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਅਤੇ ਬਾਕੀ ਜੇਰੇ ਇਲਾਜ ਹਨ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਛਾਣ ਬਲਵਿੰਦਰ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਮੱਖੂ ਵਜੋਂ ਹੋਈ ਹੈ | ਜਦਕਿ ਜ਼ਖ਼ਮੀਆਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਸੁਖਵੰਤ ਸਿੰਘ, ਨਛੱਤਰ ਸਿੰਘ ਪੁੱਤਰ ਹਰਬੰਸ ਸਿੰਘ, ਹਰਜੀਤ ਕੌਰ ਪਤਨੀ ਬਲਵਿੰਦਰ ਸਿੰਘ, ਗੁਰਮੀਤ ਕੌਰ ਪਤਨੀ ਨਛੱਤਰ ਸਿੰਘ, ਨਵਜੋਤ ਕੌਰ ਪਤਨੀ ਸਤਨਾਮ ਸਿੰਘ ਸਾਰੇ ਵਾਸੀ ਕਿਲੀ ਬੋਤਲਾਂ ਮੱਖੂ ਵਜੋਂ ਹੋਈ ਹੈ | ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |
ਖਲਵਾੜਾ, 10 ਮਈ (ਮਨਦੀਪ ਸਿੰਘ ਸੰਧੂ) - ਵਿਧਾਨ ਸਭਾ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਅੱਜ ਦੇਰ ਸ਼ਾਮ ਇੱਕ ਸੜਕੀ ਹਾਦਸੇ 'ਚ ਉਸ ਵੇਲੇ ਵਾਲ-ਵਾਲ ਬਚ ਗਏ, ਜਦੋਂ ਉਹ ਚੰਡੀਗੜ੍ਹ ਤੋਂ ਵਾਪਸ ਪਰਤ ਰਹੇ ਸਨ | ਪ੍ਰਾਪਤ ਕੀਤੇ ਗਏ ਵੇਰਵੇ ਅਨੁਸਾਰ ਜਦੋਂ ...
ਕਪੂਰਥਲਾ, 10 ਮਈ (ਸਡਾਨਾ) - ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜੇਸ਼ ਪਾਸੀ, ਸੂਬਾ ਕਮੇਟੀ ਮੈਂਬਰ ਉਮੇਸ਼ ਸ਼ਾਰਧਾ ਤੇ ਜ਼ਿਲ੍ਹਾ ਉਪ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਵਿਚ ਭਾਜਪਾ ਆਗੂਆਂ ਦਾ ਵਫ਼ਦ ਐਸ.ਐਸ.ਪੀ. ਰਾਜਬਚਨ ਸਿੰਘ ਸੰਧੂ ਨੂੰ ਮਿਲਿਆ ਤੇ ਉਨ੍ਹਾਂ ਨੂੰ ...
ਫਗਵਾੜਾ, 10 ਮਈ (ਤਰਨਜੀਤ ਸਿੰਘ ਕਿੰਨੜਾ) - ਸਥਾਨਕ ਨਿਊ ਮੰਡੀ ਰੋਡ ਸਥਿਤ ਮੋਹਨ ਫਾਸਟ ਫੂਡ ਦੀ ਦੁਕਾਨ ਤੇ ਬੀਤੇ ਦਿਨੀਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਚਾਰ ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀਆਂ ਫਗਵਾੜਾ ਦੀਆਂ ਦੋ ਧੀਆਂ ਨਿਧੀ ਵਾਲੀਆ ...
ਢਿਲਵਾਂ, 10 ਮਈ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ) - ਢਿਲਵਾਂ ਤੋਂ ਨਡਾਲਾ ਨੂੰ ਜਾਂਦੀ ਸੰਪਰਕ ਸੜਕ ਦੇ ਦੋਨੋਂ ਪਾਸੇ ਉੱਗੀ ਭੰਗ ਬੂਟੀ ਦੇ ਕਾਰਨ ਜਿੱਥੇ ਲੋਕਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਹੈ ਉੱਥੇ ਸੜਕ ਦੇ ਬਿਲਕੁਲ ਕਿਨਾਰੇ 'ਤੇ ਭੰਗ ਬੂਟੀ ਦੇ ਫੈਲੇ ਹੋਣ ਕਾਰਨ ...
ਕਪੂਰਥਲਾ, 10 ਮਈ (ਸਡਾਨਾ) - ਤੂੜੀ ਬਣਾਉਣ ਦੇ ਮਾਮਲੇ ਤੋਂ ਕੁੱਝ ਨੌਜਵਾਨਾਂ ਵਲੋਂ ਇਕ ਵਿਅਕਤੀ ਤੇ ਉਸ ਦੀ ਮਾਂ ਅਤੇ ਭੈਣ ਦੀ ਮਾਰਕੁੱਟ ਕਰਨ ਦੇ ਮਾਮਲੇ ਨੂੰ ਲੈ ਕੇ ਕੋਤਵਾਲੀ ਪੁਲਿਸ ਨੇ 6 ਨੌਜਵਾਨਾਂ ਤੇ ਇਨ੍ਹਾਂ ਦੇ ਸਾਥੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ...
ਕਪੂਰਥਲਾ, 10 ਮਈ (ਸਡਾਨਾ) - ਅਜੈ ਅਰੋੜਾ ਆਈ.ਏ.ਐਸ. ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਵਜੋਂ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਮਾਨਸਾ ਜ਼ਿਲ੍ਹੇ ਵਿਚ ਬਤੌਰ ਏ.ਡੀ.ਸੀ. ਆਪਣੀਆਂ ਸੇਵਾਵਾਂ ਦੇ ਰਹੇ ਹਨ | ਅਹੁਦਾ ਸੰਭਾਲਣ ਮੌਕੇ ਉਨ੍ਹਾਂ ਕਿਹਾ ਕਿ ਕਪੂਰਥਲਾ ...
ਕਪੂਰਥਲਾ, 10 ਮਈ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਤੇ ਕਰਮਜੀਤ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ...
ਕਪੂਰਥਲਾ, 10 ਮਈ (ਸਡਾਨਾ) - ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਲੋਂ ਸੰਯੁਕਤ ਰਾਸ਼ਟਰ ਦੀਆਂ ਹਦਾਇਤਾਂ ਤਹਿਤ ਕੌਮਾਂਤਰੀ ਜੈਵਿਕ ਵਿਭਿੰਨਤਾ ਦਿਵਸ ਮਨਾਉਣ ਸੰਬੰਧੀ ਉਲੀਕੇ ਗਏ 22 ਦਿਨਾਂ ਪ੍ਰੋਗਰਾਮ ਦੌਰਾਨ ਵੱਖ-ਵੱਖ ਸਰਗਰਮੀਆਂ ਸਬੰਧੀ ਵੈਬੀਨਾਰ ਕਰਵਾਏ ਜਾ ਰਹੇ ਹਨ ਤੇ ...
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ) - ਇੱਥੋਂ ਦੇ ਮੁਹੱਲਾ ਭਗਤਪੁਰਾ ਵਿਖੇ ਇੱਕ ਜੀਜੇ ਵਲੋਂ ਆਪਣੇ ਸਾਲੇ ਨੂੰ ਪੈਟਰੋਲ ਪਾ ਕੇ ਸਾੜਨ ਦੇ ਮਾਮਲੇ 'ਚ ਸਤਨਾਮਪੁਰਾ ਪੁਲਿਸ ਨੇ ਜੀਜੇ ਤੇ ਸਾਲੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਵਰੁਣ ...
ਕਪੂਰਥਲਾ, 10 ਮਈ (ਸਡਾਨਾ) - ਕਪੂਰਥਲਾ ਸੁਭਾਨਪੁਰ ਸੜਕ 'ਤੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਸਾਲ 19 ਦਸੰਬਰ ਨੂੰ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ ਇਕ ਨੌਜਵਾਨ ਦੀ ਕਥਿਤ ਤੌਰ 'ਤੇ ਬੇਅਦਬੀ ਦੇ ਸ਼ੱਕ 'ਚ ਮਾਰਕੁੱਟ ਕਰਕੇ ਕੀਤੇ ਗਏ ਕਤਲ ਦੇ ਮਾਮਲੇ ...
ਕਪੂਰਥਲਾ, 10 ਮਈ (ਸਡਾਨਾ) - ਕਪੂਰਥਲਾ ਸੁਭਾਨਪੁਰ ਸੜਕ 'ਤੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬੀਤੇ ਸਾਲ 19 ਦਸੰਬਰ ਨੂੰ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਏ ਇਕ ਨੌਜਵਾਨ ਦੀ ਕਥਿਤ ਤੌਰ 'ਤੇ ਬੇਅਦਬੀ ਦੇ ਸ਼ੱਕ 'ਚ ਮਾਰਕੁੱਟ ਕਰਕੇ ਕੀਤੇ ਗਏ ਕਤਲ ਦੇ ਮਾਮਲੇ ...
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ) - ਸੜਕ ਹਾਦਸੇ 'ਚ ਨੌਜਵਾਨ ਦੀ ਹੋਈ ਮੌਤ ਸੰਬੰਧੀ 'ਚ ਸਦਰ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਧਾਰਾ 304-ਏ, 279, 337 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਸ਼ਿਵਾਨੀ ਪੁੱਤਰੀ ਅਮਿਤ ਕੁਮਾਰ ਵਾਸੀ ਮੁਹੱਲਾ ਦੀਪ ਨਗਰ ...
ਫਗਵਾੜਾ, 10 ਮਈ (ਹਰੀਪਾਲ ਸਿੰਘ)- ਸਫ਼ਾਈ ਕਰਮਚਾਰੀ ਯੂਨੀਅਨ (ਅਜ਼ਾਦ) ਨੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਆਪਣੀਆਂ ਮੰਗਾਂ ਦੇ ਸੰਬੰਧ ਵਿਚ 20 ਮਈ ਨੂੰ ਨਗਰ ਨਿਗਮ ਦਫ਼ਤਰ ਦੇ ਬਾਹਰ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਹੈ | ਯੂਨੀਅਨ ਦੇ ਪ੍ਰਧਾਨ ਰਾਜੇਸ਼ ਕੁਮਾਰ ਨੇ ...
ਸੁਲਤਾਨਪੁਰ ਲੋਧੀ, 10 ਮਈ (ਪ.ਪ. ਰਾਹੀਂ) - ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਰਜਿਸਟਰੀਆਂ ਦੀਆਂ ਤਰੀਕਾਂ ਬਦਲ ਕੇ ਧੋਖਾਧੜੀ ਕਰਨ ਤੇ ਇੱਕ ਕਲੋਨਾਈਜਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ...
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ) - ਕਮਲਾ ਨਹਿਰੂ ਕਾਲਜ ਵੁਮੈਨ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਰੈੱਡ ਕਰਾਸ ਦਿਵਸ ਪਿ੍ੰਸੀਪਲ ਡਾ. ਸਵਿੰਦਰਪਾਲ ਦੀ ਅਗਵਾਈ 'ਚ ਮਨਾਇਆ ਗਿਆ | ਜਿਸ ਤਹਿਤ ਡਾ. ਪਿ੍ਅੰਕਾ ਐਰੀ ਤੇ ਮਿਸ ਨਿਧੀ ਜੱਸਲ ਨੇ ਵਿਦਿਆਰਥਣਾਂ ਨੂੰ ਰੈੱਡ ਕਰਾਸ ਦੀ ...
ਕਪੂਰਥਲਾ, 10 ਮਈ (ਸਡਾਨਾ) - ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡ ਕੁਆਰਟਰ 'ਤੇ ਹੋਏ ਗਰਨੇਡ ਹਮਲੇ 'ਤੇ ਸ਼ਿਵ ਸੈਨਾ ਬਾਲ ਠਾਕਰੇ ਨੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਕਤ ਘਟਨਾ ਨੇ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ 'ਤੇ ਸਵਾਲੀਆਂ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ | ਸ਼ਿਵ ...
ਫਗਵਾੜਾ, 10 ਮਈ (ਤਰਨਜੀਤ ਸਿੰਘ ਕਿੰਨੜਾ) - ਕਿ੍ਏਟਿਵ ਏਜ ਅਕੈਡਮੀ ਹਦੀਆਬਾਦ ਰੋਡ ਫਗਵਾੜਾ ਵੱਲੋਂ ਮਾਂ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਫਗਵਾੜਾ ਸ਼ਹਿਰ ਦੀ ਪ੍ਰਸਿੱਧ ਯੂਨੀਵਰਸਿਟੀ ਜੀ.ਐੱਨ.ਏ ਹੁਸ਼ਿਆਰਪੁਰ ਰੋਡ ਫਗਵਾੜਾ ਦੇ ਆਡੀਟੋਰੀਅਮ ਵਿਖੇ ਇਕ ...
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ) - ਪਿੰਡ ਮਾਨਾਵਾਲੀ ਦੇ ਪ੍ਰਵਾਸੀ ਭਾਰਤੀਆਂ ਵਲੋਂ ਸਹਾਰਾ ਚੈਰੀਟੇਬਲ ਸੁਸਾਇਟੀ ਨੂੰ ਐਂਬੂਲੈਂਸ ਭੇਂਟ ਕੀਤੀ ਗਈ ਜਿਸ ਦਾ ਉਦਘਾਟਨ ਪਿੰਡ ਦੀਆਂ ਛੋਟੀਆਂ ਬੱਚੀਆਂ ਵਲੋਂ ਕੀਤਾ ਗਿਆ | ਸੁਸਾਇਟੀ ਦੇ ਕੋਆਰਡੀਨੇਟਰ ਰਘਬੀਰ ਸਿੰਘ ਮਾਨ ...
ਫਗਵਾੜਾ, 10 ਮਈ (ਤਰਨਜੀਤ ਸਿੰਘ ਕਿੰਨੜਾ) - ਜੀ.ਡੀ.ਆਰ ਕਾਨਵੈਂਟ ਸੀ. ਸੈ. ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਵਿਖੇ ਤਿੰਨ ਰੋਜ਼ਾ ਭੰਗੜਾ ਵਰਕਸ਼ਾਪ ਲਗਾਈ ਗਈ ਜਿਸ ਵਿਚ ਭੰਗੜਾ ਕੋਚ ਅਨੂਪ ਕੁਮਾਰ ਅਤੇ ਕਰਨ ਨੇ ਬੱਚਿਆਂ ਨੂੰ ਭੰਗੜੇ ਸਬੰਧੀ ਮੁੱਢਲੇ ਹਾਵ-ਭਾਵਾਂ ਬਾਰੇ ...
ਫਗਵਾੜਾ, 10 ਮਈ (ਤਰਨਜੀਤ ਸਿੰਘ ਕਿੰਨੜਾ) - ਭਾਰਤੀ ਭੋਜਨ ਆਪਣੇ ਪੋਸ਼ਕ ਤੱਤਾਂ ਸਵਾਦ ਅਤੇ ਵਿਭਿੰਨਤਤਾ ਲਈ ਦੁਨੀਆ ਭਰ ਵਿਚ ਪ੍ਰਸਿੱਧ ਹੈ | ਇਸੇ ਵਿਭਿੰਨਤਾ ਨੂੰ ਮਨਾਉਣ ਲਈ ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ ਫਗਵਾੜਾ ਵਿਖੇ 'ਫਲੇਵਰਜ਼ ਆਫ ਇੰਡੀਆ' ਫੈਸਟੀਵਲ ਦਾ ਆਯੋਜਨ ...
ਸਿੱਧਵਾਂ ਦੋਨਾ, 10 ਮਈ (ਅਵਿਨਾਸ਼ ਸ਼ਰਮਾ) - ਨਿਊ ਐਰਾ ਇੰਟਰਨੈਸ਼ਨਲ ਸਕੂਲ ਰਜ਼ਾਪੁਰ ਜ਼ਿਲ੍ਹਾ ਕਪੂਰਥਲਾ ਵਿਖੇ ਸਕੂਲ ਨਿਰਦੇਸ਼ਕ ਪ੍ਰਦੀਪ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਰਸ ਦਿਵਸ ਦਾ ਆਯੋਜਨ ਕੀਤਾ ਗਿਆ ਜਿਸ ਵਿਚ 8ਵੀਂ ਜਮਾਤ ਦੀ ਤਨਵੀਰ ਕੌਰ ਨੇ ...
ਸੁਲਤਾਨਪੁਰ ਲੋਧੀ, 10 ਮਈ (ਨਰੇਸ਼ ਹੈਪੀ, ਥਿੰਦ) - ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ 'ਚ ਫੜ੍ਹਾਂ ਦੀ ਵੰਡ, ਬਾਰਦਾਨੇ ਦੀ ਵੰਡ ਤੇ ਭਰੇ ਹੋਏ ਮਾਲ ਦੀ ਲਿਫ਼ਟਿੰਗ ਦੇ ਮਾਮਲੇ ਅਤੇ ਮੰਡੀ ਨਾਲ ਸਬੰਧਿਤ ਹੋਰ ਝਗੜੇ ਨਿਪਟਾਉਣ ਲਈ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ...
ਕਪੂਰਥਲਾ, 10 ਮਈ (ਸਡਾਨਾ) - ਬੀਤੇ ਦਿਨ ਗੁਰੂ ਅਮਰਦਾਸ ਪਬਲਿਕ ਸਕੂਲ ਵਿਖੇ ਮਾਂ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਕੂਲ ਦੀ ਕਮੇਟੀ ਦੇ ਪ੍ਰਧਾਨ ਬਲਜੀਤ ਕੌਰ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਬੱਚਿਆਂ ਵਲੋਂ ...
ਸੁਲਤਾਨਪੁਰ ਲੋਧੀ, 10 ਮਈ (ਥਿੰਦ, ਹੈਪੀ) - ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਤਾਂ ਮਹਾਂਪੁਰਸ਼ਾਂ, ਇਲਾਕਾ ਨਿਵਾਸੀ ਸੰਗਤਾਂ, ਐਨ ਆਰ ਆਈ ...
ਢਿਲਵਾਂ, 10 ਮਈ (ਗੋਬਿੰਦ ਸੁਖੀਜਾ, ਪ੍ਰਵੀਨ) - ਮੇਲਾ ਪ੍ਰਬੰਧਕਾਂ ਵਲੋਂ ਸਮੂਹ ਪਿੰਡ ਵਾਸੀਆਂ, ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਸੱਖੀ ਸੁਲਤਾਨ ਦੀ ਯਾਦ ਵਿਚ 21ਵਾਂ ਸਭਿਆਚਾਰਕ ਮੇਲਾ 21 ਮਈ ਨੂੰ ਪਿੰਡ ਖੈੜਾ ਬੇਟ ਵਿਖੇ ਕਰਵਾਇਆ ਜਾ ਰਿਹਾ ਹੈ | ...
ਕਪੂਰਥਲਾ, 10 ਮਈ (ਸਡਾਨਾ) - ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਵੀ ਰਾਜਪੂਤ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੇਬਾਕੀ ਨਾਲ ਚੁੱਕਿਆ ਜਾ ਰਿਹਾ ਹੈ ਤੇ ਪ੍ਰਸ਼ਾਸਨ ਇਨ੍ਹਾਂ ਸਮੱਸਿਆਵਾਂ ਵੱਲ ਧਿਆਨ ਦੇ ਕੇ ਇਨ੍ਹਾਂ ਦਾ ਹੱਲ ਵੀ ਕਰ ਰਿਹਾ ਹੈ, ਜਿਸ ਕਾਰਨ ਇਲਾਕੇ ...
ਸੁਲਤਾਨਪੁਰ ਲੋਧੀ, 10 ਮਈ (ਥਿੰਦ, ਹੈਪੀ) - ਦੋਆਬੇ ਦੇ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਸੁਲਤਾਨਪੁਰ ਲੋਧੀ ਤੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਟਿਕਟ ਦੇ ਵੱਡੇ ਦਾਅਵੇਦਾਰ ਰਹੇ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਦੇ ਅਮਰੀਕਾ ਦੇ ਸ਼ਹਿਰ ਨਿਊ ਯਾਰਕ ਪੁੱਜਣ 'ਤੇ ...
ਨਡਾਲਾ, 10 ਮਈ (ਮਾਨ)- ਫੁਲਵਾੜੀ ਵਾਤਾਵਰਨ ਸੇਵਾ ਸੁਸਾਇਟੀ ਨਡਾਲਾ ਤੇ ਨਗਰ ਪੰਚਾਇਤ ਨਡਾਲਾ ਵੱਲੋਂ ਪਿੰਡ ਬਿੱਲਪੁਰ ਦੇ ਸ਼ਮਸ਼ਾਨਘਾਟ ਨੂੰ ਸੰਵਾਰਨ ਲਈ ਕਾਰਜ ਕੀਤੇ ਜਾ ਰਹੇ ਹਨ | ਇਸ ਸਬੰਧੀ ਨਗਰ ਪੰਚਾਇਤ ਵੱਲੋਂ ਸਾਰੇ ਸ਼ਮਸ਼ਾਨਘਾਟ ਵਿਚ ਇੰਟਰਲਾਕ ਇੱਟਾਂ ਲਗਾਈਆਂ ...
ਸੁਲਤਾਨਪੁਰ ਲੋਧੀ, 10 ਮਈ (ਨਰੇਸ਼ ਹੈਪੀ, ਥਿੰਦ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਜ਼ਿਲ੍ਹਾ ਸਕੱਤਰ ਸੁਖਪ੍ਰੀਤ ਸਿੰਘ ਪੱਸਣ ਕਦੀਮ, ਜ਼ਿਲ੍ਹਾ ਪੈੱ੍ਰਸ ਸਕੱਤਰ ਤਰਸੇਮ ਸਿੰਘ ਵਿੱਕੀ ਜੈਨਪੁਰ, ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ ਸ਼ਾਹਜਹਾਨਪੁਰ ਨੇ ...
ਸੁਲਤਾਨਪੁਰ ਲੋਧੀ, 10 ਮਈ (ਥਿੰਦ, ਹੈਪੀ) - ਰੈਵੀਨਿਊ ਪਟਵਾਰ ਯੂਨੀਅਨ ਸੰਗਰੂਰ ਦੇ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਖ਼ਿਲਾਫ਼ ਵਿਜੀਲੈਂਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਸਮੁੱਚੇ ਪੰਜਾਬ ਦੇ ਪਟਵਾਰੀ ਆਪਣਾ ਕੰਮਕਾਜ ਠੱਪ ਕਰਕੇ ਸਮੂਹਿਕ ਛੁੱਟੀ ਤੇ ਚਲੇ ਗਏ ਸਨ | ...
ਬੇਗੋਵਾਲ, 10 ਮਈ (ਸੁਖਜਿੰਦਰ ਸਿੰਘ) - ਗਰਮੀ ਦਾ ਪ੍ਰਕੋਪ ਦਿਨੋਂ ਦਿਨ ਵੱਧ ਰਿਹਾ ਹੈ ਤੇ ਵੱਧ ਰਹੇ ਤਾਪਮਾਨ ਵਿਚ ਬੱਚਿਆਂ ਅਤੇ ਬਜ਼ੁਰਗਾਂ ਨੂੰ ਲੂ ਲੱਗਣ ਦਾ ਖ਼ਤਰਾ ਵੱਧ ਜਾਂਦਾ ਹੈ | ਇਹ ਜਾਣਕਾਰੀ ਡਾ: ਕਿਰਨਪ੍ਰੀਤ ਕੌਰ ਸੇਖੋਂ ਐਸਐਮਓ ਸਿਵਲ ਹਸਪਤਾਲ ਬੇਗੋਵਾਲ ਨੇ ...
ਕਪੂਰਥਲਾ, 10 ਮਈ (ਵਿ.ਪ੍ਰ.) - ਕਪੂਰਥਲਾ ਤੇ ਜਲੰਧਰ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਆਈ.ਟੀ.ਆਈਜ਼. ਦੇ ਵਿਦਿਆਰਥੀਆਂ ਦੇ ਖੇਡ ਮੁਕਾਬਲੇ 11 ਤੇ 12 ਮਈ ਨੂੰ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਕਰਵਾਏ ਜਾ ਰਹੇ ਹਨ | ਵਿਸ਼ੇਸ਼ ਸਾਰੰਗਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ...
ਕਪੂਰਥਲਾ, 10 ਮਈ (ਸਡਾਨਾ) - ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਸੁੱਚਾ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਹੋਈ | ਇਸ ਮੌਕੇ 1-1-16 ਤੋਂ ਤਨਖ਼ਾਹ ਰਿਵੀਜ਼ਨ ਵਾਲੇ ਪੈਨਸ਼ਨਰਾਂ ਦੇ ਲੀਵ ਇਨਕੈਸ਼ਮੈਂਟ ਦੇ ਕੇਸ ...
ਢਿਲਵਾਂ, 10 ਮਈ (ਸੁਖੀਜਾ, ਪ੍ਰਵੀਨ) - ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਬਲਾਕ ਢਿਲਵਾਂ ਦੇ ਪ੍ਰਧਾਨ ਸਤਪਾਲ ਸਿੰਘ ਤਾਜਪੁਰ ਅਤੇ ਸਮੂਹ ਕਿਸਾਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਥਾਣਾ ਮੁਖੀ ਸੁਭਾਨਪੁਰ ਹਰਜੀਤ ਸਿੰਘ ਨਾਲ ਹੋਈ | ਇਸ ਮੌਕੇ ਉਨ੍ਹਾਂ ਥਾਣਾ ...
ਫਗਵਾੜਾ, 10 ਮਈ (ਹਰਜੋਤ ਸਿੰਘ ਚਾਨਾ)- ਮੋਹਨ ਲਾਲ ਉੱਪਲ ਡੀ.ਏ.ਵੀ ਕਾਲਜ ਵਿਖੇ ਡਾ. ਕਿਰਨਜੀਤ ਰੰਧਾਵਾ ਦੀ ਅਗਵਾਈ 'ਚ ਅੰਤਰ ਰਾਸ਼ਟਰੀ ਅਸਥਮਾ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ਪਿ੍ੰਸੀਪਲ ਨੇ ਦੱਸਿਆ ਕਿ ਸੈਮੀਨਾਰ ਦਾ ਮੁੱਖ ਮੰਤਵ 'ਅਸਥਮਾ' ਪ੍ਰਤੀ ...
ਤਲਵੰਡੀ ਚੌਧਰੀਆਂ, 10 ਮਈ (ਪਰਸਨ ਲਾਲ ਭੋਲਾ) - ਮਹਾਨ ਤਪੱਸਵੀ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ 178ਵਾਂ ਸ਼ਹੀਦੀ ਜੋੜ ਮੇਲਾ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਕਾਰ ਸੇਵਾ ਵਾਲਿਆਂ ਦੀ ਅਗਵਾਈ ਵਿਚ ਇਲਾਕੇ ਦੀਆਂ ਸਮੂਹ ਸੰਗਤਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX