ਲੁਧਿਆਣਾ, 11 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦਾ ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇਗਾ ਜਿੱਥੇ ਕੋਈ ਕੋਈ ਨਾਜਾਇਜ਼ ਕਬਜਾ ਨਾ ਕੀਤਾ ਗਿਆ ਹੋਵੇ | ਸੜਕਾਂ ਉਪਰ ਨਾਜਾਇਜ਼ ਕਬਜ਼ਾ ਕਰਨਾ ਪੂਰੀ ਤਰ੍ਹਾਂ ਨਿਯਮਾਂ ਦੀ ਉਲੰਘਣਾ ਹੈ, ਹੋਰ ਤਾਂ ਹੋਰ ਸ਼ਹਿਰ ਦੇ ਅੰਦਰੂਨੀ ਹਿੱਸੇ ਵਿਚ ਸਥਿਤ ਨਗਰ ਨਿਗਮ ਦੇ ਮੁੱਖ ਦਫ਼ਤਰ ਦੇ ਆਸ-ਪਾਸ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਹੈ ਅਤੇ ਸੜਕਾਂ ਉਪਰ ਹੀ ਨਾਜਾਇਜ਼ ਕਬਜੇ ਕਰਕੇ ਕਾਰੋਬਾਰ ਕੀਤੀ ਜਾ ਰਿਹਾ ਹੈ | ਦਿਨ ਵਿਚ ਅਨੇਕਾਂ ਹੀ ਵਾਰ ਨਗਰ ਨਿਗਮ ਅਧਿਕਾਰੀ ਇਨ੍ਹਾਂ ਰਸਤਿਆਂ ਤੋਂ ਆਉਂਦੇ ਜਾਂਦੇ ਹਨ ਫਿਰ ਵੀ ਉੱਥੇ ਹੋਏ ਨਾਜਾਇਜ਼ ਕਬਜ਼ਿਆਂ ਖਿਲਾਫ਼ ਕਾਰਵਾਈ ਨਾ ਹੋਣਾ ਜਿੱਥੇ ਬੜਾ ਹੈਰਾਨੀਜਨਕ ਹੈ ਉੱਥੇ ਇਹ ਗੱਲ ਅਨੇਕਾਂ ਹੀ ਪ੍ਰਸ਼ਨ ਵੀ ਪੈਦਾ ਕਰਦੀ ਹੈ ਅਤੇ ਇਹ ਕਹਾਵਤ 'ਦੀਵੇ ਥੱਲੇ ਹਨ੍ਹੇਰਾ' ਇਹ ਇਥੇ ਪੂਰੀ ਤਰ੍ਹਾਂ ਠੀਕ ਸਿੱਧ ਹੋ ਰਹੀ ਹੈ | ਇਸ ਦੇ ਨਾਲ ਨਾਲ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿਚ ਵੀ ਥਾਂ-ਥਾਂ 'ਤੇ ਨਾਜਾਇਜ਼ ਕਬਜ਼ਿਆਂ ਦੀ ਭਰਮਾਰ ਦੇਖੀ ਜਾ ਸਕਦੀ ਹੈ ਜਿਸ ਨਾਲ ਰਾਹਗੀਰਾਂ ਨੂੰ ਭਾਰੀ ਦਿੱਕਤ ਪੇਸ਼ ਆਉਂਦੀ ਹੈ ਅਤੇ ਟਰੈਫਿਕ ਚੱਲਣ ਵਿਚ ਵੀ ਵਿਘਨ ਪੈਣ ਨਾਲ ਲੋਕਾਂ ਦਾ ਕੀਮਤੀ ਸਮਾਂ ਬਰਬਾਦ ਹੁੰਦਾ ਹੈ | ਨਗਰ ਨਿਗਮ ਦਫ਼ਤਰ ਦੇ ਨੇੜੇ ਸਥਿਤ ਸੜਕਾਂ ਉਪਰ ਲੋਕਾਂ ਵਲੋਂ ਮਨਮਰਜ਼ੀ ਕਰਦੇ ਹੋਏ ਆਪਣੇ ਵਾਹਨਾਂ ਨੂੰ ਖੜ੍ਹਾ ਕਰ ਦਿੱਤਾ ਜਾਂਦਾ ਹੈ ਜਿਸ ਨਾਲ ਰਾਹਗੀਰਾਂ ਨੂੰ ਭਾਰੀ ਦਿੱਕਤਾਂ ਪੇਸ਼ ਆਉਂਦੀਆਂ ਹਨ | ਸ਼ਹਿਰ ਦੇ ਪ੍ਰਸਿੱਧ ਘੰਟਾ ਘਰ ਚੌਕ ਦੇ ਆਸ ਪਾਸ ਥਾਂ-ਥਾਂ ਨਾਜਾਇਜ਼ ਕਬਜੇ ਕੀਤੇ ਹੋਏ ਨਜ਼ਰ ਆ ਰਹੇ ਹਨ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਸੜਕਾਂ ਉਪਰ ਹੀ ਨਾਜਾਇਜ਼ ਕਬਜਾ ਕਰਕੇ ਕਾਰੋਬਾਰ ਕੀਤਾ ਜਾ ਰਿਹਾ ਹੈ | ਭਾਵੇਂ ਕਿ ਨਗਰ ਨਿਗਮ ਵਲੋਂ ਨਾਜਾਇਜ਼ ਕਬਜੇ ਹਟਾਉਣ ਲਈ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਅਤੇ ਸਮਾਨ ਵੀ ਕਬਜ਼ੇ ਵਿਚ ਲਿਆ ਜਾਂਦਾ ਹੈ ਪਰ ਥੋੜ੍ਹੀ ਦੇਰ ਬਾਅਦ ਹੀ ਫਿਰ ਉਸੇ ਥਾਂ 'ਤੇ ਨਾਜਾਇਜ਼ ਕਬਜੇ ਕੀਤੇ ਹੋਏ ਨਜਰ ਆਉਂਦੇ ਹਨ | ਨਗਰ ਨਿਗਮ ਵਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਖੋਖਲੀਆਂ ਸਾਬਤ ਹੋ ਰਹੀਆਂ ਹਨ ਅਤੇ ਜਿਸ ਦੇ ਚੱਲਦਿਆਂ ਲੋਕਾਂ ਦੇ ਮਨਾਂ ਵਿਚ ਨਾਰਾਜ਼ਗੀ ਵੀ ਪਾਈ ਜਾਂਦੀ ਹੈ ਅਤੇ ਮੰਗ ਕੀਤੀ ਜਾਂਦੀ ਹੈ ਕਿ ਨਾਜਾਇਜ਼ ਕਬਜੇ ਹਟਾਉਣ ਲਈ ਠੋਸ ਕਾਰਵਾਈਆਂ ਕੀਤੀਆਂ ਜਾਣ | ਜਦਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਨਾਜਾਇਜ਼ ਕਬਜੇ ਹਟਾਉਣ ਲਈ ਲਗਾਤਾਰ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ |
ਲੁਧਿਆਣਾ, 11 ਮਈ (ਪੁਨੀਤ ਬਾਵਾ)-'ਅਜੀਤ' ਪ੍ਰਕਾਸ਼ ਸਮੂਹ ਦੇ ਲੁਧਿਆਣਾ ਤੋਂ ਪੱਤਰਕਾਰ ਅਮਰੀਕ ਸਿੰਘ ਬੱਤਰਾ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ | ਸਵ. ਬੱਤਰਾ ਦੇ ਸਪੁੱਤਰ ਤੇ ਪੱਤਰਕਾਰ ਹਰਸਿਮਰਨ ਸਿੰਘ ਬੱਤਰਾ, ਪਤਨੀ ਰਣਜੀਤ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਨਗਰ ਦੇ ਇਲਾਕੇ ਪੁਨੀਤ ਨਗਰ ਵਿਚ ਮਲਬੇ ਹੇਠਾਂ ਆਉਣ ਕਾਰਨ ਪੰਜ ਸਾਲਾ ਬੱਚੇ ਦੀ ਮੌਤ ਹੋ ਗਈ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਗਵਾਂਢੀ ਨੂੰ ਨਾਮਜ਼ਦ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਹਾਲ ਦੀ ਘੜੀ ਇਸ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ 'ਨਸ਼ਾ ਮੁਕਤ ਸਮਾਜ ਮੁਹਿੰਮ-ਅੰਦੋਲਨ ਕੌਸ਼ਲ ਕਾ' ਦੀ 12 ਮਈ ਨੂੰ ਸ਼ੁੁਰੂਵਾਤ ਕੀਤੀ ਜਾਵੇਗੀ | ਇਸ ਮੁਹਿੰਮ ਨੂੰ ਸ਼ੁਰੂ ਕਰਨ ਲਈ ਕੇਂਦਰੀ ਰਾਜ ਮੰਤਰੀ ਕੌਸ਼ਲ ਕਿਸ਼ੋਰ ਵਿਸ਼ੇਸ਼ ਤੌਰ 'ਤੇ ਪੁੱਜ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 19 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਪ੍ਰੇਮ ਵਿਹਾਰ ਵਿਚ ਮੋਬਾਇਲ ਟਾਵਰ ਠੀਕ ਕਰਨ ਗਏ ਜੀਓ ਕੰਪਨੀ ਦੇ ਮੁਲਾਜ਼ਮਾਂ ਨੂੰ ਲੋਕਾਂ ਨੇ ਬੰਦੀ ਬਣਾ ਕੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਟਾਵਰ ਦੀ ਬੁਰੀ ਤਰ੍ਹਾਂ ਨਾਲ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਹਿੰਦਰ ਨਗਰ ਵਿਚ ਬਿਮਾਰੀ ਤੋਂ ਪ੍ਰੇਸ਼ਾਨ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸ਼ਿਵਮ ਕੁਮਾਰ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 21 ਸਾਲ ਦੇ ...
ਲੁਧਿਆਣਾ, 11 ਮਈ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਕਥਿਤ ਤੌਰ 'ਤੇ ਹੋ ਰਹੀਆਂ ਨਜਾਇਜ਼ ਉਸਾਰੀਆਂ ਇੱਕ ਗੰਭੀਰ ਸਮੱਸਿਆ ਬਣੀ ਹੋਈ ਹੈ | ਅਜਿਹਾ ਕਰਨਾ ਜਿੱਥੇ ਨਿਯਮਾਂ ਦੀ ਉਲੰਘਣਾ ਹੈ ਉਥੇ ਨਜਾਇਜ਼ ਉਸਾਰੀ ਹੋਣ ਨਾਲ ਨਗਰ ਨਿਗਮ ਦਾ ਵਿੱਤੀ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਪੀ.ਐਚ.ਡੀ. ਚੈਂਬਰ ਦੇ ਪੰਜਾਬ ਰਾਜ ਚੈਪਟਰ ਵਲੋਂ ਨਿਰਯਾਤ ਦੇ ਮੁੱਦਿਆਂ 'ਤੇ ਇਕ ਉਦਯੋਗਿਕ ਗੱਲਬਾਤ ਦਾ ਆਯੋਜਨ ਕੀਤਾ ਤਾਂ ਜੋ ਨਿਰਯਾਤਕਾਂ ਨੂੰ ਦਰਪੇਸ਼ ਚੁਣੌਤੀਆਂ ਨੂੰ ਉਜਾਗਰ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਹੱਲ ਕੀਤਾ ਜਾ ਸਕੇ ਤੇ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 1 ਕਰੋੜ 20 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ. ਟੀ. ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਨਿਊ ਕਰਤਾਰ ਨਗਰ ਪੰਜਾਬੀ ਬਾਗ਼ ਵਿਚ ਛਾਪੇਮਾਰੀ ਕਰਕੇ 16 ਨੌਜਵਾਨਾਂ ਨੂੰ ਜੂਆ ਖੇਡਦਿਆਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਅੱਠ ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਹੈ | ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਬਿਜਲੀ ਨਿਗਮ ਵਲੋਂ ਬਿਜਲੀ ਚੋਰੀ ਕਰਨ ਵਾਲਿਆ ਖਿਲਾਫ਼ ਸਖ਼ਤੀ ਵਧਾ ਦਿੱਤੀ ਗਈ ਹੈ | ਜਿਸ ਦੇ ਤਹਿਤ ਬਿਜਲੀ ਨਿਗਮ ਇਨਫੋਰਸਮੈਂਟ ਵਿੰਗ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕਰਕੇ ਬਿਜਲੀ ਚੋਰੀ ਦੇ ਮਾਮਲੇ ਫੜ੍ਹੇ ਗਏ | ਬਿਜਲੀ ਨਿਗਮ ਦੀ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਨਿਰਦੇਸ਼ਕ ਪਸਾਰ ਹਨ ਪਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਮਾਈਕਰੋਬਾਇਲੋਜੀ ਵਿਭਾਗ ਦੇ ਸਹਿਯੋਗ ...
ਲੁਧਿਆਣਾ, 11 ਮਈ (ਕਵਿਤਾ ਖੁੱਲਰ)-ਭਾਜਪਾ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਹਨੀ ਨੇ ਕਿਹਾ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੇ ਲੁਧਿਆਣਾ ਦੌਰੇ 'ਤੇ ਆਉਣ ਨੂੰ ਲੈ ਕੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰਾਂ ਵਲੋਂ ਉਨ੍ਹਾਂ ਦਾ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਵਿਨੋਦ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਖਾਲਸਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਵਿਖੇ 6ਵਾਂ ਸਾਲਾਨਾ ਡਿਗਰੀ ਵੰਡ ਸਮਾਰੋਹ ਕਮ ਅਲੂਮਨੀ ਮੀਟ ਕਰਵਾਈ ਗਈ, ਜਿਸ ਵਿਚ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਦੁਖੀ ਸਨਅਤਕਾਰਾਂ ਦੇ ਇਕ ਵਫ਼ਦ ਵਲੋਂ ਉਦਯੋਗਿਕ ਐਸੋਸੀਏਸ਼ਨਾਂ ਦੇ ਕਨਸੋਰਟੀਅਮ ਅਵਤਾਰ ਸਿੰਘ ਭੋਗਲ ਪ੍ਰਧਾਨ ਵਿਸ਼ਵਕਰਮਾ ਫਾਊਾਡੇਸ਼ਨ ਇੰਟਰਨੈਸ਼ਨਲ ਦੀ ਅਗਵਾਈ ਹੇਠ ਬਿਜਲੀ ਨਿਗਮ ਦੇ ਹਰਜੀਤ ...
ਲੁਧਿਆਣਾ/ਭਾਮੀਆਂ ਕਲਾਂ, 11 ਮਈ (ਪੁਨੀਤ ਬਾਵਾ/ਜਤਿੰਦਰ ਭੰਬੀ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਬਲਾਕ ਲੁਧਿਆਣਾ-2 ਅਧੀਨ ਪਿੰਡ ਕੜਿਆਣਾ ਕਲਾਂ ਵਿਖੇ 2 ਏਕੜ 5 ਕਨਾਲ ਜ਼ਮੀਨ ਕਬਜ਼ਾ ਮੁਕਤ ਕਰਵਾਈ ਗਈ | ਇਹ ਜਾਣਕਾਰੀ ਬਲਾਕ ਵਿਕਾਸ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ...
ਲੁਧਿਆਣਾ, 11 ਮਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਨਸ਼ੇ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਖਾਤਮਾ ਕਰਨਾ ਜ਼ਰੂਰੀ ਹੈ ਅਤੇ ਸਾਨੂੰ ਸਾਰਿਆਂ ਨੂੰ ਨਰੋਏ ਸਮਾਜ ਦੀ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਪੀ.ਏ.ਯੂ. ਦੇ ਭੋਜਨ ਇੰਜੀਨੀਅਰਿੰਗ ਅਤੇ ਪ੍ਰੋਸੈਸਿੰਗ ਵਿਭਾਗ ਵਿਚ ਪੀ. ਐੱਚ. ਡੀ. ਦੀ ਖੋਜ ਕਰਨ ਵਾਲੀ ਵਿਦਿਆਰਥਣ ਰੁਚਿਕਾ ਜ਼ਲਪੌਰੀ ਨੂੰ ਅੰਤਰਰਾਸ਼ਟਰੀ ਕਾਨਫ਼ਰੰਸ ਵਿਚ ਡੇਅਰੀ ਅਤੇ ਭੋਜਨ ਪ੍ਰੋਸੈਸਿੰਗ ਵਰਗ ਅਧੀਨ ਹੌਸਲਾ ਵਧਾਊ ...
ਲੁਧਿਆਣਾ, 11 ਮਈ (ਕਵਿਤਾ ਖੁੱਲਰ)-ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜ਼ਿਦ ਤੋਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਾਊਦੀ ਅਰਬ ਦੇ ਬਾਦਸ਼ਾਹ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਦੇ ਨਾਮ ਸਾਊਦੀ ਅਰਬ 'ਚ ਕੈਦ ਸਜ਼ਾ-ਏ-ਮੌਤ ਦੇ ਕੈਦੀ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਕੋਵਾਲ ਰੋਡ 'ਤੇ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਖੋਹ ਕੇ ਭੱਜ ਰਹੇ ਇਕ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਧੰਨ ...
ਲੁਧਿਆਣਾ, 11 ਮਈ(ਪੁਨੀਤ ਬਾਵਾ)-ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਨੇ ਇਕਨਾਮਿਕਸ ਅਤੇ ਸ਼ੋਸ਼ਆਲੋਜੀ ਵਿਭਾਗ ਦੀ ਸਹਾਇਤਾ ਨਾਲ ਸਰਵੇਖਣ ਦੇ ਤਰੀਕਿਆਂ ਅਤੇ ਅੰਕੜੇ ਇਕੱਠੇ ਕਰਨ ਸੰਬੰਧੀ ਇਕ ਸਿਖਲਾਈ ਕੋਰਸ ਦਾ ਆਯੋਜਨ ਕੀਤਾ | ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ...
ਲੁਧਿਆਣਾ, 11 ਮਈ (ਕਵਿਤਾ ਖੁੱਲਰ)-ਬੀਤੀ ਰਾਤ ਮੋਹਾਲੀ ਵਿਚ ਪੰਜਾਬ ਪੁਲਿਸ ਖੁਫੀਆ ਵਿਭਾਗ ਦੇ ਮੁੱਖ ਦਫ਼ਤਰ ਵਿਚ ਦੇਸ਼ ਵਿਰੋਧੀਆਂ ਵਲੋਂ ਰਾਕੇਟ ਲਾਂਚਰ ਨਾਲ ਕੀਤੇ ਗਏ ਹਮਲੇ ਨੂੰ ਸ਼ਿਵਸੇਨਾ ਬਾਲਾ ਸਾਹੇਬ ਠਾਕਰੇ ਨੇ ਬੇਹੱਦ ਨਿੰਦਣਯੋਗ ਦੱਸਿਆ ਹੈ | ਮੁੱਖ ਬੁਲਾਰੇ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਪੀ.ਏ.ਯੂ. ਵਿਚ ਫ਼ਲ ਵਿਗਿਆਨ ਮਹਿਕਮੇ ਵਿਚ ਬਤੌਰ ਸਹਾਇਕ ਪ੍ਰੋਫੈਸਰ ਕੰਮ ਕਰਦੇ ਹਰਪ੍ਰੀਤ ਸਿੰਘ ਦੇ ਦਫ਼ਤਰ ਵਿਚੋਂ ਚੋਰ ਉਨ੍ਹਾਂ ਦਾ ਲੈਪਟਾਪ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਹਰਪ੍ਰੀਤ ਸਿੰਘ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਲੜਕੀਆਂ ਦੇ ਫੈਸ਼ਨ ਡਿਜ਼ਾਈਨਿੰਗ ਫਾਈਨ ਆਰਟਸ ਵਿਭਾਗ ਵਲੋਂ ਅੰਤਰ ਰਾਜੀ ਸੱਭਿਆਚਾਰਕ ਵਿਰਸੇ ਦੇ ਆਦਾਨ-ਪ੍ਰਦਾਨ ਨੂੰ ਮੁੱਖ ਰੱਖਿਦਆਂ 'ਏਕ ਭਾਰਤ ਸ੍ਰੇਸ਼ਠ ਭਾਰਤ ਕੱਲਬ' ਦੁਆਰਾ 'ਆਰਟ ਆਫ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ (ਜੀ. ਜੀ. ਐਨ. ਆਈ. ਐਮ. ਟੀ.) ਸਿਵਲ ਲਾਈਨਜ਼ ਵਲੋਂ ਆਪਣੇ ਫੈਸ਼ਨ ਡਿਜ਼ਾਈਨ ਦੇ ਵਿਦਿਆਰਥੀਆਂ ਲਈ 10 ਦਿਨਾਂ ਫੈਸ਼ਨ ਫੋਟੋਗ੍ਰਾਫੀ ਵਰਕਸ਼ਾਪ ਲਗਾਈ ਗਈ | ਇਹ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਗੁਰੂੁ ਨਾਨਕ ਗਰਲਜ਼ ਕਾਲਜ ਮਾਡਲ ਟਾਊਨ ਲੁਧਿਆਣਾ ਵਿਖੇ ਅੰਡਰ-ਗ੍ਰੈਜੂਏਟ ਕੰਪਿਊਟਰ ਸਾਇੰਸ, ਮੈਨੇਜਮੈਂਟ ਅਤੇ ਕਾਮਰਸ ਵਿਭਾਗਾਂ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਇੱਕ ਵਿਦਾਇਗੀ ਪਾਰਟੀ ਕੀਤੀ ਗਈ | ਜਿਸ ਵਿਚ ਗੁਰੂੁ ਨਾਨਕ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX