ਤਾਜਾ ਖ਼ਬਰਾਂ


‘ਆਪ’ ਦੇ ਪ੍ਰਦੀਪ ਚੌਪੜਾ ਬਣੇ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦੇ ਚੇਅਰਮੈਨ
. . .  3 minutes ago
ਚੰਡੀਗੜ੍ਹ, 21 ਮਾਰਚ (ਅਵਤਾਰ ਸਿੰਘ)- ਆਮ ਆਦਮੀ ਪਾਰਟੀ ਦੇ ਪ੍ਰਦੀਪ ਚੋਪੜਾ ਨੂੰ ਪੰਜਾਬ ਉਦਯੋਗ ਤੇ ਵਿਕਾਸ ਬੋਰਡ ਦਾ ਚੇਅਰਮੈਨ ਨਿਯੁਕਤ....
ਪੁਲਿਸ ਅਤੇ ਪੈਰਾ ਮਿਲਟਰੀ ਫ਼ੋਰਸਾਂ ਵਲੋਂ ਫਲ਼ੈਗ ਮਾਰਚ ਕੀਤਾ
. . .  6 minutes ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਚੱਲ ਰਹੀ ਕਾਰਵਾਈ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਡੀ.ਐਸ.ਪੀ ਰਾਜਾਸਾਂਸੀ ਪ੍ਰਵੇਸ਼ ਚੋਪੜਾ ਦੀ ਅਗਵਾਈ...
ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  29 minutes ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  32 minutes ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  53 minutes ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  about 1 hour ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 2 hours ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 2 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 2 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 3 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 3 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  about 1 hour ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 3 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 4 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 4 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 5 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਵਿਸਾਖ ਸੰਮਤ 554

ਫਰੀਦਕੋਟ \ ਸ੍ਰੀ ਮੁਕਤਸਰ ਸਾਹਿਬ

ਐਡਵੋਕੇਟ ਜਨਰਲ ਦੀ ਟੀਮ ਨੇ ਮੋਰਚੇ ਦੀਆਂ ਮੰਗਾਂ ਮਿੱਥੇ ਸਮੇਂ 'ਚ ਪੂਰਾ ਹੋਣ ਦਾ ਦਿੱਤਾ ਭਰੋਸਾ

ਬਰਗਾੜੀ, 11 ਮਈ (ਲਖਵਿੰਦਰ ਸ਼ਰਮਾ)-ਸੰਨ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦਾ ਇਨਸਾਫ਼ ਲੈਣ ਲਈ ਬਹਿਬਲ ਕਲਾਂ ਵਿਖੇ ਭਾਈ ਸੁਖਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਚੱਲ ਰਹੇ ਇਨਸਾਫ਼ ਮੋਰਚਾ ਸਥਾਨ 'ਤੇ ਅੱਜ ਆਪਣੇ ਵਾਅਦੇ ਮੁਤਾਬਿਕ ਚੱਲ ਰਹੀ ਜਾਂਚ ਅਤੇ ਕੋਰਟ ਕੇਸਾਂ ਦੀ ਜਾਣਕਾਰੀ ਦੇਣ ਲਈ ਐਡਵੋਕੇਟ ਜਨਰਲ ਦੀ ਵਕੀਲਾਂ ਦੀ ਟੀਮ ਬਹਿਬਲ ਮੋਰਚਾ ਸਥਾਨ 'ਤੇ ਪਹੁੰਚੀ ਅਤੇ ਉਨ੍ਹਾਂ ਧਰਨਾਕਾਰੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਮਿਥੇ ਸਮੇਂ ਵਿਚ ਪੂਰੀਆਂ ਕੀਤੀਆਂ ਜਾਣਗੀਆਂ | ਟੀਮ ਨੇ ਕਿਹਾ ਕਿ ਅਸੀਂ ਅਜੇ ਜਾਂਚ ਦਾ ਵਿਸ਼ਾ ਜਨਤਕ ਨਹੀਂ ਕਰ ਸਕਦੇ ਅਤੇ ਸਭ ਕੁਝ ਸਹੀ ਪਾਸੇ ਵੱਲ ਚੱਲ ਰਿਹਾ ਹੈ | ਕੁਝ ਦਿਨ ਪਹਿਲਾਂ ਟੀਮ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਹੋਈ ਸੀ ਅਤੇ ਉਨ੍ਹਾਂ ਸਪੱਸ਼ਟ ਆਦੇਸ਼ ਦਿੱਤਾ ਸੀ ਕਿ ਬੇਅਦਬੀ ਅਤੇ ਗੋਲੀਕਾਂਡ ਦਾ ਕੋਈ ਵੀ ਕਸੂਰਵਾਰ ਬਚਣਾ ਨਹੀਂ ਚਾਹੀਦਾ ਅਤੇ ਬੇਕਸੂਰ ਫ਼ਸਣਾ ਨਹੀਂ ਚਾਹੀਦਾ | ਇਨ੍ਹਾਂ ਦੋਨੋਂ ਘਟਨਾਵਾਂ ਦਾ ਸੰਗਤਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲਣਾ ਚਾਹੀਦਾ ਹੈ | ਵਰਨਣਯੋਗ ਹੈ ਕਿ ਧਰਨਾਕਾਰੀਆਂ ਨੇ 10 ਅਪ੍ਰੈਲ ਵਾਲੇ ਦਿਨ ਇਸ ਟੀਮ ਨੂੰ ਮੰਗਾਂ ਪੂਰੀਆਂ ਕਰਨ ਲਈ 3 ਮਹੀਨੇ ਦਾ ਸਮਾਂ ਦਿੱਤਾ ਸੀ, ਜਿਸ 'ਚੋਂ 1 ਮਹੀਨੇ ਦਾ ਸਮਾਂ ਅੱਜ ਪੂਰਾ ਹੋ ਗਿਆ ਅਤੇ ਬਾਕੀ 2 ਮਹੀਨੇ ਬਚੇ ਹਨ | ਇਸ ਟੀਮ ਨੇ ਜਾਂਚ ਕੇਸਾਂ ਦੀ ਜਾਣਕਾਰੀ ਦੇਣ ਲਈ ਹਰ ਮਹੀਨੇ ਮੋਚਰਾ ਸਥਾਨ 'ਤੇ ਆ ਕੇ ਜਾਣਕਾਰੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਅਨੁਸਾਰ ਅੱਜ ਇਹ ਟੀਮ ਇੱਥੇ ਆਈ | ਇਸ ਟੀਮ ਦੀ ਅਗਵਾਈ ਸੀਨੀਅਰ ਵਕੀਲ ਸੰਤੋਖਇੰਦਰ ਸਿੰਘ ਗਰੇਵਾਲ ਕਰ ਰਹੇ ਸਨ ਅਤੇ ਇਸ ਟੀਮ ਵਿਚ ਵਕੀਲ ਇਕਬਾਲ ਸਿੰਘ, ਵਕੀਲ ਜਗਜੀਤ ਸਿੰਘ, ਵਕੀਲ ਬਲਰਾਜ ਸਿੰਘ, ਵਕੀਲ ਗੁਰਪ੍ਰੀਤ ਸਿੰਘ ਹਾਜ਼ਰ ਸਨ | ਇਸ ਮੌਕੇ ਭਾਈ ਸੁਖਰਾਜ ਸਿੰਘ ਖਾਲਸਾ, ਭਾਈ ਸਾਧੂ ਸਿੰਘ ਸਰਾਵਾਂ, ਵਕੀਲ ਹਰਪਾਲ ਸਿੰਘ ਖਾਰਾ, ਭਾਈ ਸੁਖਜੀਤ ਸਿੰਘ ਖੋਸਾ ਆਦਿ ਹਾਜ਼ਰ ਸਨ |

ਇਕ ਕਿੱਲੋ ਗਾਂਜੇ ਸਮੇਤ ਦੋ ਔਰਤਾਂ ਕਾਬੂ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਥਾਣਾ ਸਿਟੀ ਪੁਲਿਸ ਨੇ ਦੋ ਮਹਿਲਾਵਾਂ ਨੂੰ ਇਕ ਕਿੱਲੋ ਗਾਂਜੇ ਸਮੇਤ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਜਗਤਾਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਦੀ ਟੀਮ ...

ਪੂਰੀ ਖ਼ਬਰ »

ਟਾਇਰ ਫ਼ਟਣ ਕਾਰਨ ਖ਼ਤਾਨ 'ਚ ਪਲਟੀ ਕਾਰ

ਸਾਦਿਕ, 11 ਮਈ (ਗੁਰਭੇਜ ਸਿੰਘ ਚੌਹਾਨ)-ਅੱਜ ਸਵੇਰੇ ਗੁਰੂਹਰਸਹਾਏ ਤੋਂ ਸਾਦਿਕ ਵੱਲ ਨੂੰ ਆ ਰਹੀ ਇਕ ਕਾਰ ਦਾ ਪਿਛਲਾ ਟਾਇਰ ਫ਼ਟਣ ਕਰ ਕੇ ਕਾਰ ਅਚਾਨਕ ਪਲਟ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਪਤਾ ਲੱਗਿਆ ਕਿ ਕਾਰ ਸਵਾਰ 2 ਨੌਜਵਾਨ ਸਵੇਰੇ ਗੁਰੂਹਰਸਹਾਏ ਤੋਂ ਵਾਇਆ ਸਾਦਿਕ ...

ਪੂਰੀ ਖ਼ਬਰ »

ਆਊਟਸੋਰਸ ਦੀ ਨੀਤੀ ਰੱਦ ਕਰ ਕੇ ਮੁਲਾਜ਼ਮਾਂ ਨੂੰ ਸੰਬੰਧਿਤ ਵਿਭਾਗਾਂ ਦੇ ਅਧੀਨ ਲਿਆਂਦਾ ਜਾਵੇ-ਹਰਵਿੰਦਰ ਸ਼ਰਮਾ

ਜੈਤੋ, 11 ਮਈ (ਭੋਲਾ ਸ਼ਰਮਾ)-ਪਿਛਲੀਆਂ ਸਰਕਾਰਾਂ ਨੇ ਆਊਟਸੋਰਸ ਨੀਤੀ ਤਹਿਤ ਵਰਿ੍ਹਆਂਬੱਧੀ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦਾ ਗਲਾ ਪ੍ਰਾਈਵੇਟ ਕੰਪਨੀਆਂ ਦੇ ਹੱਥ ਫੜਾ ਰੱਖਿਆ ਜੋ ਪੰਜ ਹਜ਼ਾਰ ਤੋਂ ਅੱਠ ਦਸ ਹਜ਼ਾਰ ਰੁਪਏ 'ਤੇ ਸਰਕਾਰੀ ਵਿਭਾਗਾਂ 'ਚ ਇਨ੍ਹਾਂ ਮਜਬੂਰ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੁਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਦਫ਼ਤਰ ਦਾ ਦੌਰਾ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਸੂਬੇ ਵਿਚ ਵੱਧ ਰਹੀ ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਤਹਿਤ ਪ੍ਰੀਤ ਮਹਿੰਦਰ ਸਿੰਘ ਸਹੋਤਾ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦੀ ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਵਲੋਂ ਹੜਤਾਲ ਜਾਰੀ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਬੀਤੇ ਦਿਨ ਤੋਂ ਸ਼ੁਰੂ ਕੀਤੀ ਗਈ ਕਰਮਚਾਰੀ ਕਲਮਛੋੜ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ | ਕੇਂਦਰੀ ਸਹਿਕਾਰੀ ਬੈਂਕ ਫ਼ਰੀਦਕੋਟ ਕਰਮਚਾਰੀ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵਲੋਂ ਹੀਟ ਵੇਵ ਸੰਬੰਧੀ ਐਡਵਾਈਜ਼ਰੀ ਜਾਰੀ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਵਲੋਂ ਹੀਟ ਵੇਵ-2022 ਬਾਰੇ ਜਾਰੀ ਐਡਵਾਈਜ਼ਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਫ਼ਰੀਦਕੋਟ ਡਾ. ਰੂਹੀ ਦੁੱਗ ਵਲੋਂ ਸੰਬੰਧਿਤ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਗਈ ਹੈ ਕਿ ਉਹ ਤੁਰੰਤ ...

ਪੂਰੀ ਖ਼ਬਰ »

ਬਿਜਲੀ ਦੀ ਤਾਰ ਚੋਰੀ ਕਰਨ ਦੇ ਦੋਸ਼ਾਂ 'ਚ 3 ਕਾਬੂ

ਫ਼ਰੀਦਕੋਟ, 11 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਬਿਜਲੀ ਵਾਲੀ ਤਾਰ ਚੋਰੀ ਕਰਨ ਦੇ ਦੋਸ਼ਾਂ ਤਹਿਤ 3 ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਵਿਅਕਤੀਆਂ ਪਾਸੋਂ 200 ਫੁੱਟ ਬਿਜਲੀ ਵਾਲੀ ਤਾਰ ਵੀ ਬਰਾਮਦ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ ਕਾਬੂ

ਫ਼ਰੀਦਕੋਟ, 11 ਮਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਸ਼ਹਿਬਾਜ ਨਗਰ ਤੋਂ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ...

ਪੂਰੀ ਖ਼ਬਰ »

ਚਾਈਲਡ ਲਾਈਨ ਵਲੋਂ ਜਾਗਰੂਕਤਾ ਪ੍ਰੋਗਰਾਮ

ਫ਼ਰੀਦਕੋਟ, 11 ਮਈ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਟੀਮ ਵਲੋਂ ਸਥਾਨਕ ਮਨਜੀਤ ਇੰਦਰਪੁਰਾ ਡੋਗਰ ਬਸਤੀ ਦੇ ਸਰਕਾਰੀ ਮਿਡਲ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਪੰਚ ਸੂਰਘੁਰੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਬਣਾਉਣ ਦਾ ਸਵਾਗਤ

ਜੈਤੋ, 11 ਮਈ (ਗੁਰਚਰਨ ਸਿੰਘ ਗਾਬੜੀਆ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਵਲੋਂ ਪਿੰਡ ਸੂਰਘੁੁਰੀ ਦੇ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਬਲਤੇਜ ਸਿੰਘ ਬਰਾੜ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਫ਼ਰੀਦਕੋਟ, 11 ਮਈ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਮੀਤ ਸਿੰਘ ਗੋਲੇਵਾਲਾ ਸੀਨੀਅਰ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕੋਟਕਪੂਰਾ, ਫ਼ਰੀਦਕੋਟ ਜੇਤੋ ਦੇ ਜ਼ਿਲ੍ਹਾ ਆਗੂ ਅਤੇ ਬਲਾਕ ਦੇ ਆਗੂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਬਰਗਾੜੀ, 11 ਮਈ (ਸੁਖਰਾਜ ਸਿੰਘ ਗੋਂਦਾਰਾ)-ਸੰਤ ਪੁਸ਼ਕਰ ਸਿੰਘ ਯਾਦਗਾਰੀ ਸੁਸਾਇਟੀ ਗੁਰੂਸਰ ਵਲੋਂ ਡੇਰਾ ਨਿਰਮਲਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਨਵਰੀਤ ਬਲੱਡ ਡੋਨਰਜ਼ ਸੁਸਾਇਟੀ ਬਰਗਾੜੀ ਦੇ ਪ੍ਰਧਾਨ ਅਜੈਪਾਲ ਸਿੰਘ ਨੂੰ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਲੱਖੋਵਾਲ ਇਕਾਈ ਸ਼ੇਰ ਸਿੰਘ ਵਾਲਾ ਦੀ ਮੀਟਿੰਗ

ਸਾਦਿਕ, 11 ਮਈ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਇਕਾਈ ਸ਼ੇਰ ਸਿੰਘ ਵਾਲਾ ਦੀ ਮੀਟਿੰਗ ਇਕਾਈ ਪ੍ਰਧਾਨ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਵਿਚਾਰ ਕਰਨ ਉਪਰੰਤ ਸਰਬਸੰਮਤੀ ਨਾਲ ਇਕ ...

ਪੂਰੀ ਖ਼ਬਰ »

ਰਿਸ਼ੀ ਜੋਸ਼ੀ ਸੂਬਾ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ ਤੀਜੇ ਸਥਾਨ 'ਤੇ ਰਿਹਾ

ਕੋਟਕਪੂਰਾ, 11 ਮਈ (ਮੇਘਰਾਜ)-ਕੋਟਕਪੂਰਾ ਦੇ ਪੁਰਾਣਾ ਸ਼ਹਿਰ ਨਿਵਾਸੀ ਸੰਦੀਪ ਕੁਮਾਰ ਗੱਗੂ ਜੋਸ਼ੀ ਦੇ ਸਪੁੱਤਰ ਰਿਸ਼ੀ ਜੋਸ਼ੀ ਨੇ 97ਵੇਂ ਓਪਨ ਪੰਜਾਬ ਐਥਲੈਟਿਕਸ ਮੁਕਾਬਲੇ ਉਮਰ ਵਰਗ 20 'ਚ ਪੰਜਾਬ ਭਰ 'ਚੋਂ ਤੀਜਾ ਸਥਾਨ ਹਾਸਲ ਕੀਤਾ | ਰਿਸ਼ੀ ਜੋਸ਼ੀ (17) ਪੰਜਾਬ ...

ਪੂਰੀ ਖ਼ਬਰ »

ਜਸਵੰਤ ਸਿੰਘ ਸੋਢੀ ਵਲੋਂ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਮਾਇਕ ਸਹਾਇਤਾ ਭੇਟ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਸਾਬਕਾ ਚੇਅਰਮੈਨ ਪੀ. ਆਰ. ਟੀ. ਸੀ. ਪੰਜਾਬ ਦੀ ਪ੍ਰੇਰਨਾ ਸਦਕਾ ਫ਼ਰੀਦਕੋਟ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਤੇ ਸੁੰਦਰ ਬਣਾਉਣ ਲਈ ...

ਪੂਰੀ ਖ਼ਬਰ »

ਯੂਨੀਅਨ ਦੇ ਸੱਦੇ 'ਤੇ ਕੀਤੀ ਕਲਮਛੋੜ ਹੜਤਾਲ

ਕੋਟਕਪੂਰਾ, 11 ਮਈ (ਮੋਹਰ ਸਿੰਘ ਗਿੱਲ)-ਫ਼ਰੀਦਕੋਟ ਕੇਂਦਰੀ ਸਹਿਕਾਰੀ ਲਿਮ. ਦੇ ਸਮੂਹ ਬੈਂਕ ਕਰਮਚਾਰੀਆਂ ਵਲੋਂ ਬੈਂਕ 'ਚ ਛੇਵਾਂ ਤਨਖਾਹ ਕਮਿਸ਼ਨ ਲਾਗੂ ਨਾ ਹੋਣ ਦੇ ਰੋਸ ਵਜੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਚਲੇ ਗਏ | ਫ਼ਰੀਦਕੋਟ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ...

ਪੂਰੀ ਖ਼ਬਰ »

ਰੁਪਿੰਦਰ ਪਾਲ ਸਿੰਘ ਦੇ ਹਾਕੀ ਟੀਮ ਦਾ ਕਪਤਾਨ ਬਣਨ 'ਤੇ ਖੇਡ ਪ੍ਰੇਮੀਆਂ 'ਚ ਖ਼ੁਸ਼ੀ ਦੀ ਲਹਿਰ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਫ਼ਰੀਦਕੋਟ ਦੇ ਹਾਕੀ ਖਿਡਾਰੀ ਰੁਪਿੰਦਰ ਪਾਲ ਸਿੰਘ ਨੂੰ ਜਕਾਰਤਾ (ਇੰਡੋਨੇਸ਼ੀਆ) ਵਿਚ ਹੋਣ ਵਾਲੇ ਏਸ਼ੀਆ ਕੱਪ 'ਚ ਭਾਰਤ ਦੀ ਪੁਰਸ਼ ਹਾਕੀ ਦੀ ਟੀਮ ਵਿਚ ਬਤੌਰ ਕਪਤਾਨ ਅਗਵਾਈ ਕਰਨ 'ਤੇ ਪਰਮਿੰਦਰ ਸਿੰਘ ਜ਼ਿਲ੍ਹਾ ਖੇਡ ...

ਪੂਰੀ ਖ਼ਬਰ »

ਲਖਵੀਰ ਸਿੰਘ ਬਰਾੜ ਬੀ. ਕੇ. ਯੂ. ਡਕੌਂਦਾ ਪਿੰਡ ਕਰੀਰਵਾਲੀ ਇਕਾਈ ਦੇ ਪ੍ਰਧਾਨ ਬਣੇ

ਜੈਤੋ, 11 ਮਈ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਧਰਮਪਾਲ ਸਿੰਘ ਰੋੜੀਕਪੂਰਾ ਅਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ ਚੈਨਾ ਦੀ ਅਗਵਾਈ ਹੇਠ ਪਿੰਡ ਕਰੀਰਵਾਲੀ ਦੇ ਕਿਸਾਨਾਂ ਵਲੋਂ ...

ਪੂਰੀ ਖ਼ਬਰ »

ਖੇਤੀ ਵਿਰਾਸਤ ਮਿਸ਼ਨ ਜੈਤੋ ਵਲੋਂ ਕੁਕਿੰਗ ਕਲਾਸ ਸੰਬੰਧੀ ਪ੍ਰੋਗਰਾਮ

ਜੈਤੋ, 11 ਮਈ (ਭੋਲਾ ਸ਼ਰਮਾ)-ਖੇਤੀ ਵਿਰਾਸਤ ਮਿਸ਼ਨ ਜੈਤੋ ਦੀ ਸੰਸਥਾ ਜੋ ਕਿ ਪਿਛਲੇ 16 ਸਾਲਾਂ ਤੋਂ ਕੁਦਰਤੀ, ਵਾਤਾਵਰਨ, ਸਿਹਤ ਅਤੇ ਸੁਰੱਖਿਅਤ ਭੋਜਨ ਕੁਝ ਸਮੇਂ ਤੋਂ ਇਨ੍ਹਾਂ ਵਿਸ਼ਿਆਂ 'ਤੇ ਕੰਮ ਕਰ ਰਹੀ ਹੈ | ਖੇਤੀ ਵਿਰਾਸਤ ਮਿਸ਼ਨ ਨੇ ਪਿਛਲੇ ਕੁਝ ਸਮੇਂ ਤੋਂ ਮਿਲਟ ਮੂਲ ...

ਪੂਰੀ ਖ਼ਬਰ »

ਕਲਮਾਂ ਦੇ ਰੰਗ ਸਾਹਿਤ ਸਭਾ ਵਲੋਂ 101 ਕਲਮਕਾਰਾਂ ਦਾ ਸਨਮਾਨ ਸਮਾਰੋਹ

ਫ਼ਰੀਦਕੋਟ, 11 ਮਈ (ਹਰਮਿੰਦਰ ਸਿੰਘ ਮਿੰਦਾ)-ਕਲਮਾਂ ਦੇ ਰੰਗ ਸਾਹਿਤ ਸਭਾ ਫ਼ਰੀਦਕੋਟ ਵਲੋਂ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਅਗਵਾਈ 'ਚ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਸਾਂਝਾ ਕਾਵਿ ਸੰਗ੍ਰਹਿ 'ਕਲਮਾਂ ਦੇ ਰੰਗ' ਲੋਕ ਅਰਪਣ, 101 ...

ਪੂਰੀ ਖ਼ਬਰ »

ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਤੋਂ ਮੱਧਵਰਗ ਦੇ ਲੋਕ ਪ੍ਰੇਸ਼ਾਨ

ਪੰਜਗਰਾਈਾ ਕਲਾਂ, 11 ਮਈ (ਕੁਲਦੀਪ ਸਿੰਘ ਗੋਂਦਾਰਾ)-ਕੇਂਦਰ ਸਰਕਾਰ ਨੇ ਰਸੋਈ ਗੈਸ ਸਿਲੰਡਰ ਦੀ ਕੀਮਤ 'ਚ 50 ਰੁਪਏ ਦਾ ਹੋਰ ਵਾਧਾ ਕੀਤਾ ਹੈ, ਜਿਸ ਨਾਲ ਮੱਧ ਵਰਗ ਤੇ ਗਰੀਬ ਵਰਗ ਦੇ ਲੋਕਾਂ ਨੂੰ ਸਿਲੰਡਰ ਭਰਵਾਉਣਾ ਮੁਸ਼ਕਿਲ ਹੋ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਮਰਹੂਮ ਸ਼ਾਇਰ ਤੇ ਵਾਤਾਵਰਨ ਪ੍ਰੇਮੀ ਅਮਰਜੀਤ ਢਿੱਲੋਂ ਦੇ ਜਨਮ ਦਿਨ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਜੈਤੋ, 11 ਮਈ (ਗੁਰਚਰਨ ਸਿੰਘ ਗਾਬੜੀਆ)-ਸਾਹਿਤਕ ਸੰਸਥਾ ਪਾਠਕ ਮੰਚ ਦਬੜ੍ਹੀਖਾਨਾ ਵਲੋਂ ਮਰਹੂਮ ਸ਼ਾਇਰ ਅਤੇ ਵਾਤਾਵਰਨ ਪ੍ਰੇਮੀ ਅਮਰਜੀਤ ਢਿੱਲੋਂ ਦੇ ਜਨਮ ਦਿਨ ਨੂੰ ਸਮਰਪਿਤ ਤੀਸਰਾ ਕਵੀ ਦਰਬਾਰ ਕਰਵਾਇਆ ਗਿਆ ਜੋ ਆਪਣੀਆਂ ਅਮਿੱਟ ਪੈੜਾਂ ਛੱਡਦਿਆਂ ਹੋਇਆ ਯਾਦਗਾਰੀ ...

ਪੂਰੀ ਖ਼ਬਰ »

ਕਾਸਕੋ ਕਿ੍ਕਟ ਲੀਗ 'ਚ ਰੋਹਿਤ ਲਾਲਾ ਬਣੇ ਮੈਨ ਆਫ਼ ਦ ਮੈਚ

ਜੈਤੋ, 11 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਰਾਮ ਲੀਲਾ ਗਰਾਊਾਡ 'ਚ ਕਰਵਾਈ ਜਾ ਰਹੀ ਕਾਸਕੋ ਕਿ੍ਕਟ ਲੀਗ ਦੇ 6ਵੇਂ ਦਿਨ ਸਪਾਂਸਰ ਗਲੋਰੀ ਤੇ ਸੌਰਵ ਐੱਲ.ਆਈ.ਸੀ. ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ 'ਚ ਚੰਨੂੰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ...

ਪੂਰੀ ਖ਼ਬਰ »

ਸਿਵਲ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਫ਼ਰੀਦਕੋਟ, 11 ਮਈ (ਸਤੀਸ਼ ਬਾਗ਼ੀ)-ਸਿਵਲ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਪੈਨਸ਼ਨਰ ਭਵਨ ਵਿਖੇ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਪੈਨਸ਼ਨਰਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਖਾਸ ਕਰ ਕੇ ਪੰਜਾਬ ਨੈਸ਼ਨਲ ਬੈਂਕ ਵਲੋਂ ...

ਪੂਰੀ ਖ਼ਬਰ »

ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ

ਜੈਤੋ, 11 ਮਈ (ਭੋਲਾ ਸ਼ਰਮਾ)- ਸਰਕਾਰੀ ਹਾਈ ਸਕੂਲ ਚੈਨਾ ਵਿਖੇ ਇੱਕ ਨਸ਼ਾ ਮੁਕਤੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦਾ ਮਕਸਦ ਪੰਜਾਬ ਦੇ ਕਿਸ਼ੋਰ ਅਵਸਥਾ ਵਾਲੇ ਬੱਚਿਆਂ ਨੂੰ ਨਸ਼ੇ ਵੱਲ ਜਾਣ ਤੋਂ ਰੋਕਿਆ ਜਾ ਸਕੇ | ਜਿਸ ਤਹਿਤ ਓਟ ਸੈਂਟਰ ਜੈਤੋ ਦੇ ਕਾਊਾਸਲਰ ਲਵਲੀ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ 'ਚ ਵਰਲਡ ਅਥਲੈਟਿਕਸ ਦਿਵਸ ਮਨਾਇਆ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਵਿਚ ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਪੋਰਟਸ ਕੋਆਰਡੀਨੇਟਰ/ਜੁੱਡੋ ਕੋਚ ਰਾਜ ਕੁਮਾਰ ਅਤੇ ਕਬੱਡੀ ਕੋਚ ਜਸਪਾਲ ਸਿੰਘ ਪਾਲਾ ਦੀ ...

ਪੂਰੀ ਖ਼ਬਰ »

ਸ਼ਹਿਰ 'ਚ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੀਤਾ ਜਨਰੇਟਰ ਦਾ ਪ੍ਰਬੰਧ

ਕੋਟਕਪੂਰਾ, 11 ਮਈ (ਮੋਹਰ ਸਿੰਘ ਗਿੱਲ)-ਸੀਵਰੇਜ ਅਤੇ ਵਾਟਰ ਸਪਲਾਈ ਵਿਭਾਗ ਵਲੋਂ ਸਥਾਨਕ ਸ਼ਹਿਰ ਵਿਚ ਪਾਣੀ ਦੀ ਵਧਦੀ ਹੋਈ ਮੰਗ ਨੂੰ ਪੂਰਾ ਕਰਨ ਅਤੇ ਸਪਲਾਈ ਲਗਾਤਾਰ ਯਕੀਨੀ ਬਣਾਉਣ ਲਈ ਜਨਰੇਟਰ ਦਾ ਪ੍ਰਬੰਧ ਕੀਤਾ ਗਿਆ | ਆਮ ਆਦਮੀ ਪਾਰਟੀ ਦੇ ਸਥਾਨਕ ਆਗੁੂਆਂ ਨੇ ਇਹ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਸਕੂਲ 'ਚ 15 ਰੋਜ਼ਾ ਸਮਰ ਕੈਂਪ 16 ਤੋਂ

ਫ਼ਰੀਦਕੋਟ, 11 ਮਈ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਕੋਟ ਸੁਖੀਆ ਅਧੀਨ ਚੱਲ ਰਹੀ ਸੰਸਥਾ ਐੱਸ. ਐੱਮ. ਡੀ. ਵਰਲਡ ਸਕੂਲ ਅਤੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਚ ਸਾਂਝੇ ਤੌਰ 'ਤੇ ਸੰਸਥਵਾਂ ਦੇ ...

ਪੂਰੀ ਖ਼ਬਰ »

ਡੇਅਰੀ ਵਿਕਾਸ ਵਿਭਾਗ ਨੇ ਦੁੱਧ ਖ਼ਪਤਕਾਰ ਜਾਗਰੂਕਤਾ ਕੈਂਪ ਲਗਾਇਆ

ਫ਼ਰੀਦੋਕਟ, 11 ਮਈ (ਜਸਵੰਤ ਸਿੰਘ ਪੁਰਬਾ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖ਼ਪਤਕਾਰ ਜਾਗਰੂਕਤਾ ਮੁਹਿੰਮ ਦੇ ਤਹਿਤ ਮੋਬਾਈਲ ਦੁੱਧ ਟੈਸਟਿੰਗ ਵੈਨ ਦੁਆਰਾ ਡਿਪਟੀ ਡਾਇਰੈਕਟਰ ਡੇਅਰੀ ਫ਼ਰੀਦਕੋਟ ਨਿਰਵੈਰ ਸਿੰਘ ਬਰਾੜ ਦੀ ...

ਪੂਰੀ ਖ਼ਬਰ »

ਸ਼ਿਵਾਲਿਕ ਪਬਲਿਕ ਸਕੂਲ ਜੈਤੋ 'ਚ 'ਮਦਰਜ਼ ਡੇਅ' ਮਨਾਇਆ

ਜੈਤੋ, 11 ਮਈ (ਭੋਲਾ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਚ 'ਮਦਰਜ਼ ਡੇਅ' ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਵਿਚ ਵਿਦਿਆਰਥੀਆਂ ਦੁਆਰਾ ਸਵੇਰ ਦੀ ਸਭਾ ਵਿਚ 'ਮਦਰਜ਼ ਡੇਅ' ਨਾਲ ਸੰਬੰਧਿਤ ਕਈ ਗਤੀਵਿਧੀਆਂ ਕੀਤੀਆਂ ਗਈਆਂ | ਦਸਵੀਂ ਜਮਾਤ ਦੇ ...

ਪੂਰੀ ਖ਼ਬਰ »

ਕੋਆਰਡੀਨੇਟਰ ਸਵੱਛ ਅਭਿਆਨ ਨੇ ਸਕੂਲੀ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ, 11 ਮਈ (ਸਤੀਸ਼ ਬਾਗ਼ੀ)-ਕਰਮਜੀਤ ਕੌਰ ਕੋਆਰਡੀਨੇਟਰ ਸਵੱਛ ਭਾਰਤ ਅਭਿਆਨ, ਫ਼ਰੀਦਕੋਟ ਨੇ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਸਾਦਿਕ ਵਿਖੇ ਸਕੂਲੀ ਵਿਦਿਆਰਥਣਾਂ ਨੂੰ ਸਵੱਛਤਾ ਮੁਹਿੰਮ ਨੂੰ ਜਾਰੀ ਰੱਖਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸਫ਼ਾਈ ...

ਪੂਰੀ ਖ਼ਬਰ »

ਬਾਬਾ ਸ਼ੇਖ ਫ਼ਰੀਦ ਬਿਲਡਿੰਗ ਮਟੀਰੀਅਲ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 11 ਮਈ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ਼ ਫ਼ਰੀਦ ਬਿਲਡਿੰਗ ਮਟੀਰੀਅਲ ਯੂਨੀਅਨ ਦੀ ਮੀਟਿੰਗ ਹੋਈ, ਜਿਸ 'ਚ ਸਰਬਸੰਮਤੀ ਨਾਲ 6ਵੀਂ ਵਾਰ ਲਗਾਤਾਰ ਰਾਜਬੀਰ ਸਿੰਘ ਗਿੱਲ ਸੰਧਵਾਂ ਨੂੰ ਪ੍ਰਧਾਨ ਚੁਣਿਆ ਗਿਆ | ਸ. ਗਿੱਲ ਨੇ ਵਿਸ਼ਵਾਸ ਦਿਵਾਇਆ ਕਿ ਯੂਨੀਅਨ ਲਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX