ਚੰਡੀਗੜ੍ਹ, 11 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਲਈ 26,754 ਅਸਾਮੀਆਂ ਲਈ ਭਰਤੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ 2373 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ | ਇਹ ਨਿਯੁਕਤੀ ਪੱਤਰ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਕਮਿਊਨਿਟੀ ਹੈਲਥ ਅਫਸਰਾਂ, ਸਟਾਫ ਨਰਸਾਂ, ਵਾਰਡ ਅਟੈਂਡੈਂਟਾਂ ਆਦਿ ਤੋਂ ਇਲਾਵਾ ਜਲ ਸਰੋਤ ਵਿਭਾਗ ਵਿਚ ਐਸ.ਡੀ.ਈਜ. ਅਤੇ ਪੰਪ ਆਪਰੇਟਰਾਂ ਦੀਆਂ ਅਸਾਮੀਆਂ ਲਈ ਦਿੱਤੇ ਗਏ | ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ ਕਾਰਜਕਾਲ ਦੇ ਆਖ਼ਰੀ ਦੋ ਮਹੀਨਿਆਂ ਵਿਚ ਜੋ ਕਰਦੀਆਂ ਰਹੀਆਂ ਹਨ, ਉਹ ਸਾਡੀ ਸਰਕਾਰ ਨੇ ਸ਼ੁਰੂਆਤੀ ਦੋ ਮਹੀਨਿਆਂ ਵਿਚ ਕੀਤਾ ਹੈ, ਜਿਸ ਨਾਲ ਉਮੀਦਵਾਰਾਂ ਨੂੰ ਨਿਰੋਲ ਮੈਰਿਟ ਤੇ ਉਨ੍ਹਾਂ ਦੀਆਂ ਵਿਦਿਅਕ ਯੋਗਤਾਵਾਂ ਦੇ ਅਧਾਰ 'ਤੇ ਨੌਕਰੀਆਂ ਦੇਣ ਸੰਬੰਧੀ ਸਾਡੀ ਸਰਕਾਰ ਦੇ ਇਰਾਦੇ ਸਪੱਸ਼ਟ ਹੋ ਜਾਂਦੇ ਹਨ |
ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਭਗਵੰਤ ਮਾਨ ਨੇ ਸੰਬੰਧਤ ਮੰਤਰੀਆਂ ਨੂੰ ਨਵ-ਨਿਯੁਕਤ ਨੌਜਵਾਨਾਂ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਨੇੜੇ ਤਾਇਨਾਤ ਕਰਨ ਲਈ ਕਿਹਾ ਤਾਂ ਜੋ ਉਹ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਸਕਣ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਜਾਣਬੁੱਝ ਕੇ ਸਰਕਾਰੀ ਮੁਲਾਜ਼ਮਾਂ ਨੂੰ ਤੰਗ-ਪ੍ਰੇਸ਼ਾਨ ਕਰਨ ਲਈ ਦੂਰ-ਦੁਰਾਡੇ ਦੀਆਂ ਥਾਵਾਂ 'ਤੇ ਤਾਇਨਾਤ ਕੀਤਾ ਜਾਂਦਾ ਸੀ | ਹਾਲਾਂਕਿ, ਉਨ੍ਹਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਦੂਰ-ਦੁਰਾਡੇ ਵਾਲੀਆਂ ਥਾਵਾਂ 'ਤੇ ਤਾਇਨਾਤੀ ਤੋਂ ਵੀ ਸੰਕੋਚ ਨਾ ਕਰਨ | ਨੌਜਵਾਨਾਂ ਨੂੰ ਸੰਦੇਸ਼ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਮਾਜ ਵਿਚ ਫੈਲੀ ਬੇਰੁਜ਼ਗਾਰੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਜਨਮ ਦਿੰਦੀ ਹੈ ਅਤੇ ਇਹ ਸਾਡੀ ਵਚਨਬੱਧਤਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਡੇ ਮੌਕੇ ਪ੍ਰਦਾਨ ਕੀਤੇ ਜਾਣ | ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਸਬਰ ਰੱਖਣ ਤੇ ਕੁਝ ਸਮਾਂ ਉਡੀਕ ਕਰਨ ਤਾਂ ਜੋ ਸਰਕਾਰ ਵਲੋਂ ਨਿਯੁਕਤੀ ਪੱਤਰ ਜਾਰੀ ਕਰਨ ਲਈ ਲੋੜੀਂਦੀ ਕਾਰਵਾਈ ਪੂਰੀ ਕੀਤੀ ਜਾ ਸਕੇ | ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ, ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਪ੍ਰਮੁੱਖ ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਹੁਸਨ ਲਾਲ, ਪ੍ਰਮੁੱਖ ਸਕੱਤਰ ਜਲ ਸਰੋਤ ਕਿ੍ਸ਼ਨ ਕੁਮਾਰ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਸਕੱਤਰ ਸਿਹਤ ਤੇ ਪਰਿਵਾਰ ਭਲਾਈ ਅਜੋਏ ਸ਼ਰਮਾ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਪੁਨੀਤ ਗੋਇਲ ਹਾਜ਼ਰ ਸਨ |
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਰੋਕਣ ਲਈ ਆਬਕਾਰੀ ਟੀਮਾਂ ਵਲੋਂ ਮੰਗਲਵਾਰ ਤੜਕਸਾਰ ਜ਼ਿਲੇ੍ਹ ਦੇ ਬੇਟ ਇਲਾਕੇ 'ਚ ਛਾਪੇਮਾਰੀ ਕਰਕੇ 2 ਲੱਖ 80 ਹਜ਼ਾਰ ਲਾਹਣ ਤੇ 100 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜੋ ਕਿ ਮੌਕੇ 'ਤੇ ...
ਅੰਮਿ੍ਤਸਰ, 11 ਮਈ (ਰੇਸ਼ਮ ਸਿੰਘ)-ਇਥੇ ਕੁਝ ਦਿਨ ਪਹਿਲਾਂ ਦਿਨ-ਦਿਹਾੜੇ ਹਥਿਆਰਬੰਦ ਲੁਟੇਰਿਆਂ ਵਲੋਂ ਇਕ ਬੈਂਕ 'ਚ ਡਕੈਤੀ ਕਰਕੇ ਪੌਣੇ ਛੇ ਲੱਖ ਰੁਪਏ ਲੁੱਟਣ ਦੇ ਮਾਮਲੇ ਦੀ ਗੁੱਥੀ ਪੁਲਿਸ ਵਲੋਂ ਸੁਲਝਾਅ ਲਈ ਗਈ ਹੈ | ਇਸ ਮਾਮਲੇ 'ਚ ਸ਼ਾਮਿਲ ਦੋ ਨੌਜਵਾਨਾਂ ਨੂੰ ...
ਤਰਨ ਤਾਰਨ, 11 ਮਈ (ਹਰਿੰਦਰ ਸਿੰਘ)-ਤਰਨ ਤਾਰਨ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਬ੍ਰਾਜ਼ੀਲ ਤੋਂ ਅਮਰੀਕਾ ਨੂੰ ਜਾਂਦਿਆਂ ਪਨਾਮਾ ਦੇ ਜੰਗਲਾਂ 'ਚ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਕਾਰਨ ਪੂਰਾ ਪਰਿਵਾਰ ਸਦਮੇ 'ਚ ਹੈ | ਡੌਂਗਲਾਂ ਰਾਹੀਂ ਪਤਾ ਲੱਗਾ ਕਿ ...
ਚੰਡੀਗੜ੍ਹ, 11 ਮਈ (ਅਜੀਤ ਬਿਊਰੋ)-ਪੰਜਾਬ ਵਿਚ ਕੋਰੋਨਾ ਵਾਇਰਸ ਦੇ 22 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 82 ਮਰੀਜ਼ ਸਿਹਤਯਾਬ ਹੋਏ ਹਨ | ਨਵੇਂ ਮਾਮਲਿਆਂ 'ਚ ਐਸ.ਏ.ਐਸ. ਨਗਰ ਤੋਂ 8, ਜਲੰਧਰ ਤੋਂ 3, ਅੰਮਿ੍ਤਸਰ ਤੋਂ 2, ਲੁਧਿਆਣਾ ਤੋਂ 2, ਪਠਾਨਕੋਟ ਤੋਂ 2, ਪਟਿਆਲਾ ਤੋਂ 2, ਬਰਨਾਲਾ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਖ਼ੁਸ਼ਰੂਪ ਕੌਰ ਸੰਧੂ ਨੂੰ ਰਾਇਲ ਆਸਟ੍ਰੇਲੀਅਨ ਏਅਰ ਫੋਰਸ (ਰਾਫ਼) ਵਿਚ ਬਤੌਰ ਅਧਿਕਾਰੀ ਭਰਤੀ ਹੋਣ ਦਾ ਮਾਣ ਹਾਸਲ ਹੋਇਆ ਹੈ, ਜਦੋਂਕਿ ਉਸ ਦੀ ਮਾਤਾ ਮਨਜੀਤ ਕੌਰ ਵੀ ਆਸਟ੍ਰੇਲੀਆਈ ਏਅਰ ...
ਗੁਰਦਾਸਪੁਰ, 11 ਮਈ (ਗੁਰਪ੍ਰਤਾਪ ਸਿੰਘ)-ਮਾਣਯੋਗ ਅਡੀਸ਼ਨਲ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ ਵਲੋਂ ਸਾਲ 2019 ਵਿਚ ਇਕ ਕਾਰ ਵਿਚੋਂ ਭਾਰੀ ਮਾਤਰਾ ਵਿਚ ਬਰਾਮਦ ਹੋਏ ਹਥਿਆਰਾਂ ਦੇ ਮਾਮਲੇ ਵਿਚ ਜੱਗੂ ਭਗਵਾਨਪੁਰੀਆ ਸਮੇਤ 5 ਨੰੂ ਬਰੀ ਕਰ ਦਿੱਤਾ ਗਿਆ | ਜ਼ਿਕਰਯੋਗ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫੋਕਲ ਪੁਆਇੰਟ ਦੇ ਫੇਜ਼ 7 ਵਿਚ ਸਥਿਤ ਫਾਰੇਨਹੀਟ ਕਲਾਥਿੰਗ ਇੰਡੀਆ ਪ੍ਰਾਈਵੇਟ ਲਿਮਟਿਡ ਵਿਚ ਦਿਨ-ਦਿਹਾੜੇ ਤਿੰਨ ਹਥਿਆਰਬੰਦ ਲੁਟੇਰੇ 15 ਲੱਖ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬਾਅਦ ...
ਚੰਡੀਗੜ੍ਹ, 11 ਮਈ (ਪ੍ਰੋ. ਅਵਤਾਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖਿਆ ਵਿਭਾਗ ਦੀ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਬੇਸ਼ਕ ਡਾ. ਧਾਲੀਵਾਲ ਵਲੋਂ ਅਸਤੀਫ਼ਾ ਦੇਣ ਦਾ ਕਾਰਨ ਘਰੇਲੂ ...
ਕੇਵਲ ਸਿੰਗਲਾ ਮੂਣਕ, 11 ਮਈ-ਪੰਜਾਬ ਅਤੇ ਹਰਿਆਣਾ ਨੂੰ ਛੱਡ ਕੇ ਦੇਸ਼ ਦੇ ਦੂਜੇ ਸੂਬਿਆਂ 'ਚ ਪ੍ਰਾਈਵੇਟ ਵਪਾਰੀਆ ਵਲੋਂ ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਤੋਂ ਵੱਧ ਭਾਅ ਦੇ ਕੇ ਕਣਕ ਖ਼ਰੀਦਣ, ਵੱਡੇ ਕਿਸਾਨਾਂ ਵਲੋਂ ਵੱਧ ਭਾਅ ਮਿਲਣ ਦੀ ਉਮੀਦ ਨਾਲ ਕਣਕ ਦਾ ਭੰਡਾਰ ਕਰਨ ...
ਫ਼ਿਰੋਜ਼ਪੁਰ, 11 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਪਿਛਲੇ ਦਿਨੀਂ ਕਰਨਾਲ ਤੋਂ ਹਥਿਆਰਾਂ ਤੇ ਧਮਾਕਾਖੇਜ਼ ਸਮਗਰੀ ਸਮੇਤ ਕਾਬੂ ਕੀਤੇ 4 ਵਿਅਕਤੀਆਂ ਦੀ ਗਿ੍ਫ਼ਤਾਰੀ ਤੋਂ ਬਾਅਦ ਫ਼ਿਰੋਜ਼ਪੁਰ ਪੁਲਿਸ ਨੇ ਉਕਤ ਮਾਮਲੇ 'ਚ ਗਿ੍ਫ਼ਤਾਰ ਕੀਤੇ 2 ਨੌਜਵਾਨਾਂ ਦੀ ...
ਮਾਨਸਾ, 11 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਪਿੰਡ ਕੋਟਲੀ ਕਲਾਂ ਦੇ ਕਿਸਾਨ ਵਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਮੇਵਾ ਸਿੰਘ (48) ਪੁੱਤਰ ਬਲਵੀਰ ਸਿੰਘ ਠੇਕੇ 'ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ, ਜਿਸ ਸਿਰ 5-6 ਲੱਖ ਰੁਪਏ ਦੇ ...
ਅੰਮਿ੍ਤਸਰ, 11 ਮਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਦੇ ਭਾਰਤ ਵਿਚ ਕੌਮੀ ਘੱਟ ਗਿਣਤੀਆਂ ਵਜੋਂ ਦਰਜੇ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ | ਇਥੇ ਜਾਰੀ ਵੀਡੀਓ ਬਿਆਨ ਵਿਚ ਉਨ੍ਹਾਂ ਕਿਹਾ ਕਿ ਉਨ੍ਹਾਂ ...
ਐੱਸ. ਏ. ਐੱਸ. ਨਗਰ, 11 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼ੇ੍ਰਣੀ ਦੀ 13 ਦਸੰਬਰ ਤੋਂ ਲੈ ਕੇ 22 ਦਸੰਬਰ ਤੱਕ ਕਰਵਾਈ ਗਈ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲ ਦੀ ਲਾਗਇੰਨ ਆਈ. ਡੀ. 'ਤੇ ਜਾਰੀ ਕਰ ਦਿੱਤਾ ਗਿਆ ਹੈ, ਜਿਸ ਨੂੰ ਸਕੂਲ ਮੁਖੀ ...
ਸੰਗਤ ਮੰਡੀ, 11 ਮਈ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਪਥਰਾਲਾ ਵਿਖੇ ਨਸ਼ੇ ਕਾਰਨ ਮਾਨਸਿਕ ਪ੍ਰੇਸ਼ਾਨੀ ਦੀ ਹਾਲਤ 'ਚ ਰਹਿੰਦੇ ਵਿਅਕਤੀ ਵਲੋਂ ਪਤਨੀ ਨੂੰ ਗੰਭੀਰ ਜ਼ਖ਼ਮੀ ਕਰਕੇ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ...
ਪੁਨੀਤ ਬਾਵਾ ਲੁਧਿਆਣਾ, 11 ਮਈ -ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਪੰਜਾਬ ਅੰਦਰ ਸਕੂਲ ਸਿੱਖਿਆ ਵਿਚ ਸੁਧਾਰ ਕਰਨ ਲਈ ਸਿੱਖਿਆ ਅਧਿਕਾਰੀਆਂ ਤੇ ਮੁੱਖ ਅਧਿਆਪਕਾਂ ਨਾਲ ਮੁੱਖ ਮੰਤਰੀ ਦੀ ਲੁਧਿਆਣਾ ਵਿਖੇ ਮੀਟਿੰਗ ਕਰਵਾਈ ਗਈ | ਮੀਟਿੰਗ ਵਿਚ ਸੁਝਾਅ ਲੈਣ ਲਈ ...
ਗੁਰਦਾਸਪੁਰ, 11 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਦੀਨਾਨਗਰ ਅਧੀਨ ਪੈਂਦੇ ਪਿੰਡ ਸੈਨਪੁਰ ਦੀ ਇਕ 20 ਸਾਲਾ ਲੜਕੀ ਦੀ ਉਸ ਦੇ ਜੀਜੇ ਦੇ ਭਰਾ ਤੇ ਉਸ ਦੇ ਚਾਚੇ ਦੇ ਲੜਕੇ ਵਲੋਂ ਜ਼ਹਿਰ ਦੇ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕਾ ਦੀ ਭੈਣ ਕਿਰਨ ਬਾਲਾ ਨੇ ...
ਪਟਿਆਲਾ, 11 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸਊਦੀ ਅਰਬ 'ਚ ਮੌਤ ਦੀ ਸਜ਼ਾ ਭੁਗਤ ਰਹੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਮੱਲਣ ਦੇ ਬਲਵਿੰਦਰ ਸਿੰਘ ਪੁੱਤਰ ਕਰਮ ਸਿੰਘ ਦੀ ਜ਼ਿੰਦਾ ਪਰਤਣ ਦੀ ਆਸ ਅੱਜ ਉਸ ਵੇਲੇ ਬੱਝੀ, ਜਦੋਂ ਨਾਮਵਰ ਸਮਾਜ ਸੇਵੀ ਤੇ ਸਰਬੱਤ ਦਾ ਭਲਾ ...
ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਸਰਕਾਰ ਵਲੋਂ ਝੋਨਾ ਲਾਉਣ ਸੰਬੰਧੀ ਜਾਰੀ ਤਰੀਕਾਂ ਵਿਚ ਤਬਦੀਲੀ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ...
ਲੁਧਿਆਣਾ, 11 ਮਈ (ਪੁਨੀਤ ਬਾਵਾ)-ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ 'ਚ ਪੰਜਾਬ ਅੰਦਰ ਲੂ ਚੱਲੇਗੀ, ਜਿਸ ਨਾਲ ਮੌਸਮ ਆਮ ਦਿਨਾਂ ਨਾਲੋਂ ਜ਼ਿਆਦਾ ਗਰਮ ਤੇ ਖ਼ੁਸ਼ਕ ਰਹੇਗਾ | ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਕਿਸਾਨਾਂ ਨੂੰ ਸਬਜ਼ੀਆਂ ਨੂੰ 4-5 ਦਿਨਾਂ ਦੇ ...
ਲੁਧਿਆਣਾ, 11 ਮਈ (ਸਲੇਮਪੁਰੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਸੂਬੇ ਦੇ ਲੋਕਾਂ ਨੂੰ ਢੁਕਵੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਾਲ 2006 ਵਿਚ 1186 ਪੇਂਡੂ ਸਿਹਤ ਕੇਂਦਰ ਸਥਾਪਿਤ ਕੀਤੇ ਗਏ ਸਨ | ਇਨ੍ਹਾਂ ਸਿਹਤ ਕੇਂਦਰਾਂ ਵਿਚ ਸਰਕਾਰ ਵਲੋਂ ਡਾਕਟਰਾਂ ਅਤੇ ...
ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਜਥੇਬੰਦਕ ਕੰਮਕਾਜ ਨੂੰ ਅੱਗੇ ਵਧਾਉਣ ਲਈ ਪੰਜਾਬ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਮੀਤ ਪ੍ਰਧਾਨਾਂ ਨੂੰ ਜ਼ਿਲ੍ਹੇਵਾਰ ਜ਼ਿੰਮੇਵਾਰੀਆਂ ਦੇ ਦਿੱਤੀਆਂ ਗਈਆਂ ਹਨ | ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ...
ਚੰਡੀਗੜ੍ਹ, 11 ਮਈ (ਵਿਕਰਮਜੀਤ ਸਿੰਘ ਮਾਨ)-ਕਾਂਗਰਸ ਆਗੂ ਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱੱਟੂ ਵਲੋਂ ਪੰਜਾਬ 'ਚ ਕਾਨੂੰਨ ਵਿਵਸਥਾ ਸਮੇਤ ਹੋਰ ਮੁੱਦਿਆਂ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ ਹੈ | ਰਾਜਪਾਲ ਨਾਲ ਮੁਲਾਕਾਤ ...
ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਸ਼ੇਰਪੁਰ ਕਲਾਂ ਸਥਿਤ ਫੀਨੋ ਪੇਮੈਂਟ ਬੈਂਕ ਦੀ ਸ਼ਾਖਾ 'ਚੋਂ ਪੰਜ ਹਥਿਆਰਬੰਦ ਲੁਟੇਰੇ 4 ਲੱਖ 40 ਹਜ਼ਾਰ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਦੁਪਹਿਰ ਵੇਲੇ ...
ਸ਼ਿਵ ਸ਼ਰਮਾ
ਜਲੰਧਰ, 11 ਮਈ-ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਇਕ ਮੰਗ ਪੱਤਰ ਭੇਜ ਕੇ ਕਿਹਾ ਹੈ ਕਿ ਡੀਜ਼ਲ ਉਪਰ ਵੈਟ ਦੀ ਦਰ ਜ਼ਿਆਦਾ ਹੋਣ ਕਰਕੇ ਸੂਬੇ ਨੂੰ 800 ਕਰੋੜ ਤੋਂ ਲੈ ਕੇ 1000 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ ਤੇ ...
ਚੰਡੀਗੜ੍ਹ, 11 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਆਪਣੀ ਸਰਕਾਰ ਦੇ ਪਹਿਲੇ ਬਜਟ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਿੱਤ ਮੰਤਰੀ ਵਲੋਂ ਲੋਕਾਂ ਦੀ ...
ਚੰਡੀਗੜ੍ਹ, 11 ਮਈ (ਅਜੀਤ ਬਿਊਰੋ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਸੜਕੀ ਹਾਦਸਿਆਂ 'ਚ ਮੌਤ ਦਰ ਘਟਾਉਣ ਲਈ ਪੰਜਾਬ ਵਿਚ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾਣਗੇ | ਇਥੇ ਪੰਜਾਬ ਭਵਨ ਵਿਖੇ ਸੜਕ ਸੁਰੱਖਿਆ ਟ੍ਰੈਫ਼ਿਕ ਪ੍ਰਬੰਧਨ ਅਤੇ ...
ਚੰਡੀਗੜ੍ਹ, 11 ਮਈ (ਐਨ.ਐਸ.ਪਰਵਾਨਾ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਉਦੇਭਾਨ ਦੇ ਅਨੁਸਾਰ 13, 14 ਤੇ 15 ਮਈ ਨੂੰ ਉਦੇਪੁਰ ਵਿਚ ਕਾਂਗਰਸ ਦਾ ਜੋ ਚਿੰਤਨ ਕੈਂਪ ਲੱਗ ਰਿਹਾ ਹੈ, ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX