ਤਾਜਾ ਖ਼ਬਰਾਂ


ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  33 minutes ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  59 minutes ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 1 hour ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 1 hour ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 1 hour ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 2 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  28 minutes ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 2 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 3 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 3 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 4 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 5 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਅੰਮ੍ਰਿਤਪਾਲ ਸਿੰਘ ਦੇ 4 ਹੋਰ ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਕੀਤਾ ਪੇਸ਼
. . .  1 day ago
ਬਾਬਾ ਬਕਾਲਾ ਸਾਹਿਬ, 20 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)- ‘ਵਾਰਿਸ ਪੰਜਾਬ ਦੇ’ ਜਥੇਬੰਦੀ ਖ਼ਿਲਾਫ਼ ਪੁਲਿਸ ਵਲੋਂ ਵਿੱਢੀ ਮੁਹਿੰਮ ਤਹਿਤ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੀ ਗਿ੍ਰਫ਼ਤਾਰੀ ਲਗਾਤਾਰ ਜਾਰੀ ਹੈ । ਬੀਤੇ ਕੱਲ੍ਹ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਨ ਪਿੱਛੋਂ ਅੱਜ ਅੰਮ੍ਰਿਤਪਾਲ.....
ਲੰਡਨ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਲੋਂ ਬਿ੍ਟਿਸ਼ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 20 ਮਾਰਚ- ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਖ਼ਾਲਿਸਤਾਨੀ ਸਮਰਥਕਾਂ ਵਲੋਂ ਭਾਰਤੀ ਝੰਡਾ ਉਤਾਰਨ ਦੀ ਕੋਸ਼ਿਸ਼ ਦੀ ਘਟਨਾ ਨੂੰ ਲੈ ਕੇ ਅੱਜ ਸਿੱਖ ਭਾਈਚਾਰੇ ਨੇ ਇੱਥੇ ਸਥਿਤ ਬ੍ਰਿਟਿਸ਼ ਹਾਈ....
ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਸਿੱਖ ਜਥੇਬੰਦੀਆਂ ਨੇ ਦੂਸਰੇ ਦਿਨ ਵੀ ਕੀਤਾ ਜਾਮ
. . .  1 day ago
ਮਖੂ, 20 ਮਾਰਚ (ਵਰਿੰਦਰ ਮਨਚੰਦਾ)- ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੱਲ੍ਹ ਸਵੇਰ ਤੋਂ ਹੀ ਮਖੂ ਦੇ ਨਜ਼ਦੀਕ ਨੈਸ਼ਨਲ ਹਾਈਵੇ ਬੰਗਾਲੀ ਵਾਲਾ ਪੁਲ ਮਖੂ ਵਿਖੇ ਸਿੱਖ ਜਥੇਬੰਦੀਆਂ ਤੇ ਆਮ ਲੋਕਾਂ ਨੇ ਜੋ ਜਾਮ ਲਗਾਇਆ ਸੀ, ਉਹ ਅੱਜ ਦੂਸਰੇ ਦਿਨ ਵੀ ਲਗਾਤਾਰ ਜਾਰੀ ਰਿਹਾ। ਕੱਲ੍ਹ ਮੌਕੇ ’ਤੇ ਜ਼ਿਲ੍ਹੇ ਭਰ.....
ਇਲਾਕੇ ਵਿਚ ਮੀਂਹ ਦੇ ਨਾਲ ਹਲਕੀ ਗੜ੍ਹੇਮਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਮਾਰਚ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅੱਜ ਮੁੜ ਮੀਂਹ ਦੇ ਨਾਲ ਹਲਕੀ ਗੜੇਮਾਰੀ ਵੀ ਹੋਈ, ਜਿਸ ਨਾਲ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕੁਝ ਦਿਨਾਂ ਤੋਂ ਮੌਸਮ ਦੀ ਲਗਾਤਾਰ ਖ਼ਰਾਬੀ ਚੱਲ ਰਹੀ ਹੈ, ਜਿਸ ਕਾਰਨ ਕਣਕ ਦੀ ਪੱਕੀ ਫ਼ਸਲ ਡਿੱਗਣ....
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
. . .  1 day ago
ਪੰਜਾਬ ਪੁਲਿਸ ਦੇ ਆਈ. ਜੀ. ਸੁਖਚੈਨ ਸਿੰਘ ਗਿੱਲ ਵਲੋਂ ਅੰਮ੍ਰਿਤਪਾਲ ਸੰਬੰਧੀ ਵੱਡੇ ਖ਼ੁਲਾਸੇ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਵਿਸਾਖ ਸੰਮਤ 554

ਸੰਗਰੂਰ

ਜ਼ਿਲ੍ਹਾ ਸੰਗਰੂਰ 'ਚ ਵੀ 397 ਏਕੜ ਪੰਚਾਇਤੀ ਜ਼ਮੀਨ 'ਤੇ ਹਨ ਨਾਜਾਇਜ਼ ਕਬਜ਼ੇ

ਸੰਗਰੂਰ, 11 ਮਈ (ਧੀਰਜ ਪਸ਼ੌਰੀਆ)- ਪੰਜਾਬ 'ਚ ਨਵੀਂ ਸਰਕਾਰ ਬਣਦਿਆਂ ਹੀ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜਿਆਂ ਨੰੂ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਲਗਾਤਾਰ ਅੱਗੇ ਵਧ ਰਹੀ ਹੈ ਤੇ ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਮੁਹਿੰਮ ਵਿਚ ਪੂਰੀ ਦਿਲਚਸਪੀ ਲੈ ਰਹੇ ਹਨ ਤੇ ਖੁਦ ਮੌਕੇ 'ਤੇ ਜਾ ਕੇ ਨਾਜਾਇਜ਼ ਕਬਜ਼ੇ ਛੁਡਾ ਰਹੇ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਕੀਤੇ ਐਲਾਨ ਕਿ 31 ਮਈ ਤੱਕ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੰੂ ਦੇ ਦਿੱਤੀਆਂ ਜਾਣ ਨਹੀਂ ਤਾਂ ਪੁਰਾਣੇ ਖਰਚੇ ਤੇ ਨਵੇਂ ਪਰਚੇ ਪਾਏ ਜਾਣਗੇ ਤੋਂ ਬਾਅਦ ਰਾਜਨੀਤਿਕ ਆਗੂਆਂ, ਰਸੂਖਦਾਰ ਲੋਕਾਂ ਅਤੇ ਅਫ਼ਸਰਾਂ ਜਿਨ੍ਹਾਂ ਨੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਨੂੰ ਭਾਜੜਾਂ ਪੈ ਗਈਆਂ ਹਨ | ਗੱਲ ਜ਼ਿਲ੍ਹਾ ਸੰਗਰੂਰ ਦੀ ਕਰੀਏ ਤਾਂ ਡੀ.ਡੀ.ਪੀ.ਓ. ਵਿਨੀਤ ਸ਼ਰਮਾ ਦੇ ਕਹਿਣਾ ਕਿ ਕੁਝ ਦਿਨ ਪਹਿਲਾਂ ਹੀ ਅਦਾਲਤੀ ਫ਼ੈਸਲੇ ਤੋਂ ਬਾਅਦ 24 ਬਿੱਘੇ ਪੰਚਾਇਤੀ ਜ਼ਮੀਨ ਪਿੰਡ ਈਸੀ ਵਿਖੇ ਛੁਡਾਈ ਗਈ ਹੈ | ਇਸ ਪਿੰਡ ਦੇ ਸਰਪੰਚ ਬੂਟਾ ਸਿੰਘ ਨੇ ਦੱਸਿਆ ਕਿ ਇਸ ਜ਼ਮੀਨ 'ਤੇ ਪਿਛਲੇ 35 ਸਾਲਾਂ ਤੋਂ ਨਾਜਾਇਜ਼ ਕਬਜ਼ਾ ਸੀ | ਇਸੇ ਤਰ੍ਹਾਂ ਇਸੇ ਪਿੰਡ ਦੀ 38 ਬਿੱਘੇ ਹੋਰ ਜ਼ਮੀਨ ਤੋਂ ਨਾਜਾਇਜ਼ ਕਬਜਾ ਛੁਡਾਉਣ ਲਈ ਪੈਰਵੀ ਕੀਤੀ ਜਾ ਰਹੀ ਹੈ | ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ 10.50 ਏਕੜ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਹੋਈ ਹੈ | ਡੀ.ਡੀ.ਡੀ.ਪੀ.ਓ. ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਅਜੇ ਜ਼ਿਲ੍ਹੇ 'ਚ 397 ਏਕੜ ਹੋਰ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਹਨ, ਜਿਨ੍ਹਾਂ ਨੰੂ ਛੁਡਾਉਣ ਲਈ ਵਿਭਾਗ ਵਲੋਂ ਪੈਰਵੀਂ ਕੀਤੀ ਜਾ ਰਹੀ ਹੈ |
ਨਾਜਾਇਜ਼ ਕਬਜ਼ੇ ਛੱਡਣ ਲਈ ਦਿੱਤੇ ਸਮੇਂ ਦਾ ਸਵਾਗਤ
31 ਮਈ ਤੋਂ ਬਾਅਦ ਪੁਰਾਣੇ ਖਰਚੇ ਤੇ ਨਵੇਂ ਪਰਚੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਐਲਾਨ ਦਾ ਸਵਾਗਤ ਕਰਦਿਆਂ 'ਆਪ' ਬੁੱਧੀਜੀਵੀ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਈਲਵਾਲ ਅਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਬਲਬੀਰ ਚੰਗਾਲ ਅਤੇ ਬੰਟੀ ਸੈਣੀ ਥਲੇਸਾਂ ਨੇ ਕਿਹਾ ਕਿ ਪੰਜਾਬ ਨੰੂ ਕਰਜਾਈ ਕਰਨ ਵਿਚ ਪਿਛਲੇ ਸਰਕਾਰਾਂ ਦੇ ਕਈ ਰਸੂਖਦਾਰ ਆਗੂਆਂ ਅਤੇ ਅਫਸਰਸਾਹੀ ਦਾ ਵੱਡਾ ਹੱਥ ਹੈ, ਇਸ ਲਈ ਨਾਜਾਇਜ਼ ਕਬਜ਼ੇ ਛੁਡਾਉਣ ਦੇ ਨਾਲ-ਨਾਲ ਪੰਜਾਬ ਦੇ ਖ਼ਜ਼ਾਨੇ ਤੇ ਪੰਜਾਬ ਦੇ ਲੋਕਾਂ ਨੰੂ ਲੁੱਟਣ ਵਾਲਿਆਂ ਵਲੋਂ ਬਣਾਈਆਂ ਨਾਜਾਇਜ਼ ਜਾਇਦਾਦਾਂ ਨੰੂ ਕਬਜ਼ੇ ਵਿਚ ਲੈ ਕੇ ਪੰਜਾਬ ਨੰੂ ਕਰਜ਼ਾ ਮੁਕਤ ਕਰ ਕੇ ਰਾਹਤ ਦਿੱਤੀ ਜਾਵੇ | ਪੰਜਾਬ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੱਟਾਨ ਵਾਂਗ ਖੜ੍ਹਨਗੇ |

 

ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ 'ਚ ਪੈ ਸਕਦੈ ਖਿਲਾਰਾ

ਸੂਬਾਈ ਆਗੂਆਂ ਨੇ ਮੀਟਿੰਗ ਕਰ ਸਥਾਨਕ ਉਮੀਦਵਾਰ ਨੂੰ ਟਿਕਟ ਦੇਣ ਦੀ ਕੀਤੀ ਮੰਗ

ਸੰਗਰੂਰ, 11 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਲੋਕ ਸਭਾ ਹਲਕਾ ਸੰਗਰੂਰ ਦੀ ਜਿਮਨੀ ਚੋਣ ਨੰੂ ਲੈ ਕੇ ਭਾਰਤੀ ਜਨਤਾ ਪਾਰਟੀ ਅੰਦਰ ਖਿਲਾਰਾ ਪੈਣ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ | ਪਾਰਟੀ ਗਤੀਵਿਧੀਆਂ ਤੋਂ ਆਸ ਲਗਾਈ ਜਾ ਰਹੀ ਹੈ ਕਿ ਭਾਜਪਾ ਇਸ ਚੋਣ ਵਿਚ ਕਿਸੇ ...

ਪੂਰੀ ਖ਼ਬਰ »

ਗੋਲਕ ਦੇ ਪੈਸਿਆਂ 'ਤੇ ਹੱਥ ਸਾਫ਼ ਕਰਨ ਵਾਲੇ ਆਗੂ ਖ਼ਿਲਾਫ਼ ਕਾਰਵਾਈ ਦੀ ਮੰਗ

ਅਮਰਗੜ੍ਹ, 11 ਮਈ (ਜਤਿੰਦਰ ਮੰਨਵੀ)- ਗੁਰਦੁਆਰਾ ਸ੍ਰੀ ਗੁਰਸਰ ਸਾਹਿਬ ਬੁਰਜ ਬਘੇਲ ਸਿੰਘ ਵਾਲਾ ਵਿਖੇ ਪਿਛਲੇ ਦਿਨੀਂ ਗੋਲਕ ਦੇ ਪੈਸਿਆਂ ਦੀ ਗਿਣਤੀ ਕਰਦੇ ਸਮੇਂ ਅਮਰਗੜ੍ਹ ਹਲਕੇ ਨਾਲ ਸੰਬੰਧਤ ਇਕ ਰਾਜਸੀ ਪਾਰਟੀ ਦੇ ਆਗੂ ਵਲੋਂ ਪੈਸਿਆਂ 'ਤੇ ਹੱਥ ਸਾਫ਼ ਕਰਨ ਦੀ ਵਾਇਰਲ ਹੋ ...

ਪੂਰੀ ਖ਼ਬਰ »

ਸੰਘਰਸ਼ਸ਼ੀਲ ਕੋਰੋਨਾ ਵਲੰਟੀਅਰਾਂ ਨੇ ਸੰਗਰੂਰ-ਪਟਿਆਲਾ ਮੁੱਖ ਮਾਰਗ ਕੀਤਾ ਜਾਮ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦਾ ਨਿਵਾਸ ਸਥਾਨ ਡਰੀਮ ਲੈਂਡ ਕਲੋਨੀ ਅੱਜ ਵੀ ਧਰਨਾਕਾਰੀਆਂ ਦੇ ਸੰਘਰਸ਼ ਦਾ ਕੇਂਦਰ ਬਿੰਦੂ ਬਣਿਆ ਰਿਹਾ। 4 ਮਈ ਤੋਂ ਮੁੱਖ ਮੰਤਰੀ ਨਿਵਾਸ ਬਾਹਰ ਧਰਨੇ 'ਤੇ ਬੈਠੇ ਰਜਿੰਦਰਾ ਹਸਪਤਾਲ ਵਿਚ ...

ਪੂਰੀ ਖ਼ਬਰ »

ਜੈ ਜਵਾਲਾ ਸੰਮਤੀ ਵਲੋਂ 15ਵਾਂ ਜਾਗਰਣ 14 ਨੂੰ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਜੈ ਜਵਾਲਾ ਸੇਵਾ ਸੰਮਤੀ ਦੇ ਚੇਅਰਮੈਨ ਤੇ ਸਟੇਟ ਸੋਸਲ ਵੈਲਫੇਅਰ ਐਸੋਸੀਏਸਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਰਾਜ ਕੁਮਾਰ ਅਰੋੜਾ ਨੇ ਅੱਜ ਮੁਹੱਲਾ ਮੈਗਜ਼ੀਨ ਵਿਖੇ 14 ਮਈ ਨੂੰ ਕਰਵਾਏ ਜਾ ਰਹੇ ਮਹਾਂਮਾਈ ਦੇ ...

ਪੂਰੀ ਖ਼ਬਰ »

ਧੀ ਦੇ ਕਤਲ ਦੇ ਦੋਸ਼ਾਂ 'ਚੋਂ ਮਾਂ-ਪਿਓ ਸਮੇਚ ਚਾਰ ਬਰੀ ਤਿੰਨ ਸਾਲ ਪਹਿਲਾਂ ਹੋਇਆ ਸੀ ਮਾਮਲਾ ਦਰਜ

ਸੰਗਰੂਰ, 11 ਮਈ (ਧੀਰਜ ਪਸੌਰੀਆ)- ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੱਧੂ ਦੀ ਅਦਾਲਤ ਨੇੇ ਬਚਾਅ ਪੱਖ ਦੇ ਵਕੀਲ ਪਵਿੱਤਰ ਸਿੰਘ ਗਰੇਵਾਲ, ਰਾਜਬੀਰ ਸਿੰਘ ਗਰੇਵਾਲ ਅਤੇ ਹੋਰਨਾਂ ਵਲੋਂ ਕੀਤੀ ਪੈਰਵੀਂ ਤੋਂ ਬਾਅਦ ਇਕ ਲੜਕੀ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ...

ਪੂਰੀ ਖ਼ਬਰ »

ਹਰਪਾਲ ਸਿੰਘ ਸੋਨੂੰ ਸਰਦੂਲਗੜ੍ਹ ਹਲਕੇ ਦੇ ਰਿਟਰਨਿੰਗ ਅਫ਼ਸਰ ਨਿਯੁਕਤ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸੰਗਰੂਰ ਦੇ ਉੱਘੇ ਕਾਂਗਰਸੀ ਆਗੂ ਹਰਪਾਲ ਸਿੰਘ ਸੋਨੰੂ ਨੰੂ ਹਲਕਾ ਸਰਦੂਲਗੜ੍ਹ ਦਾ ਬਲਾਕ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਹੈ | ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਐਸ.ਐਸ.ਪੀ. ਸਿੱਧੂ ਨੂੰ ਜਨਮ ਦਿਨ ਮੌਕੇ ਮੁੱਖ ਮੰਤਰੀ ਤੇ ਡੀ.ਜੀ.ਪੀ. ਨੇ ਭੇਜਿਆ ਵਧਾਈ ਪੱਤਰ

ਸੰਗਰੂਰ, 11 ਮਈ (ਦਮਨਜੀਤ ਸਿੰਘ) - ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਸ. ਮਨਦੀਪ ਸਿੰਘ ਸਿੱਧੂ ਨੰੂ ਅੱਜ ਉਨ੍ਹਾਂ ਦੇ ਜਨਮ ਦਿਨ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ.ਜੀ.ਪੀ. ਪੰਜਾਬ ਵੀ.ਕੇ. ਭਾਵਰਾ ਵਲੋਂ ਵਧਾਈ ਪੱਤਰ ਭੇਜ ਕੇ ਸ਼ੁੱਭ ਇੱਛਾਵਾਂ ਭੇਟ ਕੀਤੀਆਂ ਗਈਆਂ | ...

ਪੂਰੀ ਖ਼ਬਰ »

ਮੈਡੀਕਲ ਕੈਂਪ 'ਚ 2050 ਮਰੀਜ਼ਾਂ ਦੀ ਜਾਂਚ

ਦਿੜ੍ਹਬਾ ਮੰਡੀ, 11 ਮਈ (ਪਰਵਿੰਦਰ ਸੋਨੂੰ)- ਦਿੜ੍ਹਬਾ ਵਿਖੇ ਸ਼ਹੀਦ ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਸਾਰਾ ਖਰਚਾ ਜ਼ਿਲ੍ਹਾ ਇੰਡਸਟਰੀ ਚੈਂਬਰ ਬਲਾਕ ਦਿੜ੍ਹਬਾ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅਧਿਆਪਕਾਂ ਨੂੰ ਨਹੀਂ ਮਿਲੀਆਂ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ, ਪ੍ਰਵੀਨ ਖੋਖਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਲਹਿਰਾਗਾਗਾ ਦੇ ਅਧਿਆਪਕਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਜਿਸ ਕਾਰਨ ਅੱਜ ਸਟਾਫ਼ ਨੇ ਮੀਟਿੰਗ ਕਰਕੇ ਫ਼ੈਸਲਾ ਕੀਤਾ ਕਿ ਜੇਕਰ ਤੁਰੰਤ ...

ਪੂਰੀ ਖ਼ਬਰ »

ਪਿੰਡ ਹੇੜੀਕੇ ਦੀ ਪੰਚਾਇਤੀ ਜ਼ਮੀਨ ਦੀ ਛੇਤੀ ਬੋਲੀ ਕਰਵਾਉਣ ਦੀ ਕੀਤੀ ਮੰਗ

ਸ਼ੇਰਪੁਰ, 11 ਮਈ (ਸੁਰਿੰਦਰ ਚਹਿਲ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਕੌਰ ਲੌਂਗੋਵਾਲ, ਜਸਵੰਤ ਸਿੰਘ ਖੇੜੀ, ਸ਼ਿੰਦਰ ਹੇੜੀਕੇ ਅਤੇ ਸ਼ਿੰਗਾਰਾ ਹੇੜੀਕੇ ਨੇ ਦੱਸਿਆ ਪਿੰਡ ਹੇੜੀਕੇ ਦੀ ਪੰਚਾਇਤ ਵਲੋਂ ਐਸ.ਸੀ. ਭਾਈਚਾਰੇ ਦੀ ਰਿਜ਼ਰਵ ਕੋਟੇ ਦੀ ...

ਪੂਰੀ ਖ਼ਬਰ »

ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਮੁਕਾਬਲੇ ਕਰਵਾਏ

ਕੁੱਪ ਕਲਾਂ, 11 ਮਈ (ਮਨਜਿੰਦਰ ਸਿੰਘ ਸਰੌਦ)- ਇਲਾਕੇ ਦੀ ਨਾਮੀ ਵਿੱਦਿਅਕ ਸੰਸਥਾ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਫੱਲੇਵਾਲ ਵਿਖੇ ਵਿਦਿਆਰਥੀਆਂ ਦੇ ਸਲਾਦ ਸਜਾਵਟ ਮੁਕਾਬਲੇ ਕਰਵਾਏ ਗਏ, ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਦੇ ਵਿਦਿਆਰਥੀਆਂ ਨੇ ਹਿੱਸਾ ਲੈਣ ਸਮੇਂ ਫਲ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਾਈਕਲ ਰੈਲੀ ਲਈ ਕੀਤਾ ਪ੍ਰੇਰਿਤ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਭੁੱਲਰ, ਧਾਲੀਵਾਲ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਵਾਇਸ ਪਿ੍ੰਸੀਪਲ ਡਾ.ਅਚਲਾ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਪੜਾਈ ਵੱਲ ਪ੍ਰੇਰਿਤ, ਨਸ਼ਿਆਂ ਖਿਲਾਫ਼ ਲਾਮਬੰਦ ਅਤੇ ਪੰਜਾਬ ਨੂੰ ਪ੍ਰਦੂਸ਼ਨ ਰਹਿਤ ਅਤੇ ...

ਪੂਰੀ ਖ਼ਬਰ »

ਐਸ.ਡੀ.ਐਮ. ਸੁਨਾਮ ਵਲੋਂ ਨਸ਼ਾ ਛੁਡਾਉ ਕੇਂਦਰ ਚੀਮਾ ਦਾ ਅਚਨਚੇਤ ਦੌਰਾ

ਚੀਮਾ ਮੰਡੀ, 11 ਮਈ (ਦਲਜੀਤ ਸਿੰਘ ਮੱਕੜ, ਜਸਵਿੰਦਰ ਸਿੰਘ ਸ਼ੇਰੋਂ, ਜਗਰਾਜ ਮਾਨ)-ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਸੁਨਾਮ ਜਸਪ੍ਰੀਤ ਸਿੰਘ ਵਲੋਂ ਚੀਮਾ ਮੰਡੀ ਵਿਖੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਉ ਕੇਂਦਰ ਦਾ ਅਚਨਚੇਤ ਦੌਰਾ ...

ਪੂਰੀ ਖ਼ਬਰ »

ਮੱਖੀਆਂ ਤੋਂ ਪ੍ਰੇਸ਼ਾਨ ਧਰਨਾਕਾਰੀਆਂ ਨੇ ਪੋਲਟਰੀ ਫਾਰਮ ਦਾ ਗੇਟ ਕੀਤਾ ਬੰਦ

ਲੌਂਗੋਵਾਲ, 11 ਮਈ (ਵਿਨੋਦ, ਖੰਨਾ) -ਪਿੰਡ ਭਗਵਾਨਪੁਰਾ ਸ਼ੇਰੋਂ ਦੇ ਕੋਲ ਬਣੇ ਪੋਲਟਰੀ ਫਾਰਮ ਦੀਆਂ ਮੱਖੀਆਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਵਲੋਂ ਵਿੱਢਿਆ ਸੰਘਰਸ਼ ਅੱਜ ਪੰਜਵੇ ਦਿਨ 'ਚ ਪ੍ਰਵੇਸ਼ ਕਰ ਗਿਆ ਹੈ | ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਜੌਲੀਆਂ ਵਿਖੇ ਗੁਰੂ ਘਰ ਦੇ ਦਰਬਾਰ ਸਾਹਿਬ ਮੁੜ ਤਿਆਰ ਕਰਵਾਏ

ਭਵਾਨੀਗੜ੍ਹ, 11 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਸਾਲ ਇਕ ਔਰਤ ਵਲੋਂ ਦਰਬਾਰ ਸਾਹਿਬ ਨੂੰ ਅਗਨ ਭੇਟ ਕਰ ਦੇਣ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੀ ਅਗਨ ਭੇਟ ਹੋਣ ਕਾਰਨ ਦਰਬਾਰ ਸਾਹਿਬ ਮੁੜ ਤਿਆਰ ਕਰਵਾ ...

ਪੂਰੀ ਖ਼ਬਰ »

ਪਿੰਡ ਤੁੰਗਾਂ 'ਚ ਗੁਟਕਾ ਸਾਹਿਬ ਦੀ ਬੇਅਦਬੀ-4 ਖ਼ਿਲਾਫ਼ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਧਾਲੀਵਾਲ, ਭੁੱਲਰ)- ਨੇੜਲੇ ਪਿੰਡ ਤੁੰਗਾਂ ਵਿਖੇ ਅੱਜ ਸਵੇਰੇ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਸਦਰ ਪੁਲਿਸ ਸੰਗਰੂਰ ਵਲੋਂ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼੍ਰੋਮਣੀ ਭਗਤ ਨਾਮਦੇਵ ਦੇ ਨਾਂਅ 'ਤੇ ਖੇਤੀਬਾੜੀ ਜਾਂ ਆਯੁਰਵੈਦਿਕ ਯੂਨੀਵਰਸਿਟੀ ਬਣਾਉਣ ਦੀ ਮੰਗ

ਸੰਗਰੂਰ, 11 ਮਈ (ਚੌਧਰੀ ਨੰਦ ਲਾਲ ਗਾਂਧੀ)- ਆਲ ਇੰਡੀਆ ਕਸ਼ੱਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਅਹੁਦੇਦਾਰਾਂ ਦਾ ਵਫ਼ਦ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਦੀ ਅਗਵਾਈ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮਿਲ ਕੇ ਮੀਟਿੰਗ ਕੀਤੀ ਗਈ | ਮੀਟਿੰਗ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਦਾ ਮੁੱਖ ਮੰਤਰੀ ਦਫ਼ਤਰ ਅੱਗੇ ਧਰਨਾ ਜਾਰੀ

ਧੂਰੀ, 11 ਮਈ (ਦੀਪਕ, ਲਹਿਰੀ)-ਮੁੱਖ ਮੰਤਰੀ ਦੇ ਹਲਕਾ ਧੂਰੀ 'ਚ ਸਥਿਤ ਭਗਵਾਨਪੁਰਾ ਸ਼ੂਗਰ ਮਿੱਲ ਵੱਲ ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਨੂੰ ਲੈ ਕੇ ਪਿਛਲੇ 24 ਘੰਟਿਆਂ ਤੋਂ ਕਿਸਾਨਾਂ ਵਲੋਂ ਮੁੱਖ ਮੰਤਰੀ ਦਫ਼ਤਰ ਧੂਰੀ ਅੱਗੇ ਲਗਾਤਾਰ ਧਰਨਾ ਜਾਰੀ ਹੈ | ਇਸ ਰੋਸ ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਵਾਲਾ ਫੋਟੋਗ੍ਰਾਫਰ ਗਿ੍ਫ਼ਤਾਰ

ਸੰਗਰੂਰ, 11 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸ਼ਹਿਰ ਸੰਗਰੂਰ ਦੇ ਮੁੱਖ ਬਾਜ਼ਾਰ ਸੁਨਾਮੀ ਗੇਟ ਵਿਖੇ ਫੋਟੋਗ੍ਰਾਫ਼ਰ ਦੀ ਦੁਕਾਨ ਕਰਦੇ ਇਕ ਵਿਅਕਤੀ 'ਤੇ ਪ੍ਰਵਾਸੀ ਲੜਕੀ ਨਾਲ ਤਸਵੀਰਾਂ ਖਿੱਚਣ ਮੌਕੇ ਛੇੜਛਾੜ ਕਰਨ ਦੇ ਮਾਮਲੇ ਦੇ ਚੱਲਦਿਆਂ ਥਾਣਾ ਸਿਟੀ ...

ਪੂਰੀ ਖ਼ਬਰ »

ਅਗਲੇ ਹਫ਼ਤੇ ਚੱਬੇਵਾਲ ਕਰਨਗੇ ਐਸ.ਸੀ. ਸੈੱਲ ਦੇ ਜਥੇਬੰਦਕ ਢਾਂਚੇ ਦਾ ਐਲਾਨ-ਜੱਸੀ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ)- ਕਾਂਗਰਸ ਐਸ.ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਜੱਸੀ ਕਰਤਾਰਪੁਰਾ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਜਥੇਬੰਦਕ ਢਾਂਚੇ ਦਾ ਅਗਲੇ ਹਫਤੇ ਐਲਾਨ ਕਰ ਦਿੱਤਾ ਜਾਵੇਗਾ | ਜ਼ਿਲ੍ਹੇ ਦੇ ਪੰਜ ਹਲਕਿਆਂ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਕੀਤਾ ਪ੍ਰੇਰਿਤ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਭੁੱਲਰ, ਧਾਲੀਵਾਲ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੁਨਾਮ ਵਲੋਂ ਪੰਜਾਬ ਸਰਕਾਰ ਦੀ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਵਿੱਢੀ ਗਈ ਮੁਹਿੰਮ ਤਹਿਤ ਬਲਾਕ ਸੁਨਾਮ ਦੇ ਵੱਖ-ਵੱਖ ਪਿੰਡਾਂ 'ਚ ਜਾ ਕੇ ...

ਪੂਰੀ ਖ਼ਬਰ »

ਸੰਗਰੂਰ 'ਚ ਵੀ ਉੱਠਣ ਲੱਗੀ ਇੰਟਰਲਾਕ ਟਾਈਲਾਂ ਦੇ ਕੰਮਾਂ ਦੀ ਜਾਂਚ ਦੀ ਮੰਗ

ਸੰਗਰੂਰ, 11 ਮਈ (ਧੀਰਜ ਪਸ਼ੌਰੀਆ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੀਆਂ ਹਦਾਇਤਾਂ 'ਤੇ ਕੋਟਕਪੁਰਾ ਵਿਚ ਇੰਟਰਲਾਕ ਟਾਈਲਾਂ ਦੇ ਕੰਮਾਂ ਦੀ ਜਾਂਚ ਲਈ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਪਿੱਛੋਂ ਹੁਣ ਸੰਗਰੂਰ ਵਿਚ ਵੀ ਪਿਛਲੇ ਸਮੇਂ ਦੌਰਾਨ ਹੋਏ ...

ਪੂਰੀ ਖ਼ਬਰ »

ਜ਼ਿਲ੍ਹਾ ਮਲੇਰਕੋਟਲਾ ਨੂੰ ਸ਼ੇਰ ਸ਼ਾਹ ਸੂਰੀ ਮਾਰਗ ਨਾਲ ਜੋੜਦੀ ਮੁੱਖ ਸੜਕ ਖੱਡਿਆਂ 'ਚ ਹੋਈ ਅਲੋਪ

ਕੁੱਪ ਕਲਾਂ, ਮਾਲੇਰਕੋਟਲਾ, 11 ਮਈ (ਮਨਜਿੰਦਰ ਸਿੰਘ ਸਰੌਦ, ਹਨੀਫ਼ ਥਿੰਦ)- ਜ਼ਿਲ੍ਹਾ ਮਲੇਰਕੋਟਲਾ ਨੂੰ ਵਾਇਆ ਮਲੌਦ ਹੋ ਕੇ ਸ਼ੇਰ ਸ਼ਾਹ ਸੂਰੀ ਮਾਰਗ ਨਾਲ ਜੋੜਦੀ ਮੁੱਖ ਸੜਕ ਦੀ ਮਾੜੀ ਹਾਲਤ ਨੂੰ ਵੇਖਦਿਆਂ, ਜਿੱਥੇ ਮੀਂਹ ਦੇ ਮੌਸਮ ਤੋਂ ਪਹਿਲਾਂ ਹੀ ਸਰਸਰੀ ਝਾਤੀ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਹਸਪਤਾਲ ਦੀ ਅਚਨਚੇਤ ਚੈਕਿੰਗ ਘਾਟਾਂ ਨੂੰ ਦੂਰ ਕਰਨ ਦਾ ਦਿੱਤਾ ਭਰੋਸਾ

ਭਵਾਨੀਗੜ੍ਹ, 11 ਮਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਸ਼ਹਿਰ ਵਿਖੇ ਆਏ ਨਵੇਂ ਐਸ.ਡੀ.ਐਮ ਵਿਨੀਤ ਕੁਮਾਰ ਨੇ ਸਿਵਲ ਹਸਪਤਾਲ ਵਿਖੇ ਸਥਿਤ ਓਟ ਕਲੀਨਿਕ ਸਮੇਤ ਹਸਪਤਾਲ ਦੇ ਐਮਰਜੈਂਸੀ ਵਾਰਡ, ਜੱਚਾ ਬੱਚਾ ਵਾਰਡ ਅਤੇ ਹੋਰ ਵਾਰਡਾਂ ਦਾ ਅਚਨਚੇਤ ਦੌਰਾ ਕਰ ਕੇ ਹਸਪਤਾਲ ...

ਪੂਰੀ ਖ਼ਬਰ »

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਸਨਮਾਨਿਤ

ਭਵਾਨੀਗੜ੍ਹ, 11 ਮਈ (ਅਜੀਤ ਬਿਊਰੋ)- ਸਥਾਨਕ ਬੀ.ਪੀ.ਈ.ਓ ਦਫ਼ਤਰ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸਖ਼ਸ਼ੀਅਤਾਂ ਨੂੰ ਸਨਮਾਨਿਤ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਕਰੀਬ 2 ਦਰਜ਼ਨ ਸਖ਼ਸ਼ੀਅਤਾਂ ਨੂੰ 'ਬੇਬੇ ਨਾਨਕੀ ਅਵਾਰਡ' ਨਾਲ ਸਨਮਾਨਿਤ ...

ਪੂਰੀ ਖ਼ਬਰ »

ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਅੱਜ ਤੋਂ

ਧਰਮਗੜ੍ਹ, 11 ਮਈ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਤ ਅਤਰ ਸਿੰਘ ਮਸਤੂਆਣਾ ਵਾਲਿਆਂ ਦੇ ਅਨਿੰਨ ਸੇਵਕ ਸੰਤ ਤੇਜਾ ਸਿੰਘ ਐਮ.ਏ., ਐਲ.ਐਲ.ਬੀ., ਏ.ਐਮ. ਹਾਰਵਰਡ ਯੂ.ਐਸ.ਏ.) ਦੇ 145ਵੇਂ ਜਨਮ ਦਿਨ ਮੌਕੇ ਸੱਚਖੰਡ ਵਾਸੀ ਬਾਬਾ ਇਕਬਾਲ ਸਿੰਘ ਬੜੂ ਸਾਹਿਬ ...

ਪੂਰੀ ਖ਼ਬਰ »

ਡੀ.ਸੀ. ਦੀਆਂ ਹਦਾਇਤਾਂ 'ਤੇ ਜ਼ਿਲੇ 'ਚ ਸਰਕਾਰੀ ਤੇ ਪ੍ਰਾਈਵੇਟ ਨਸ਼ਾ ਮੁਕਤੀ ਕੇਂਦਰਾਂ ਦੀ ਅਚਨਚੇਤ ਜਾਂਚ

ਸੰਗਰੂਰ, 11 ਮਈ (ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ 'ਤੇ ਅਧਿਕਾਰੀਆਂ ਵਲੋਂ ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ...

ਪੂਰੀ ਖ਼ਬਰ »

ਪੰਜਾਬ 'ਚ ਝੋਨੇ ਦੇ ਬੀਜ ਪੀ. ਆਰ. 126 ਦੀ ਕਾਲਾਬਾਜ਼ਾਰੀ ਸਿਖ਼ਰਾਂ 'ਤੇ ਪੂਰਾ ਮੁੱਲ ਦੇਣ ਦੇ ਬਾਵਜੂਦ ਵੀ ਦੁਕਾਨਦਾਰਾਂ ਵਲੋਂ ਕਿਸਾਨਾਂ ਨੂੰ ਨਹੀਂ ਦਿੱਤੇ ਜਾ ਰਹੇ ਬਿੱਲ

ਕੁੱਪ ਕਲਾਂ, 11 ਮਈ (ਮਨਜਿੰਦਰ ਸਿੰਘ ਸਰੌਦ)-ਪਿਛਲੇ ਵਰ੍ਹੇ ਝੋਨੇ ਦੇ ਬੀਜ ਦਾ ਰੇਟ ਪ੍ਰਤੀ ਕਿੱਲੋ 50 ਤੋਂ ਲੈ ਕੇ 70 ਰੁਪਏ ਦੇ ਆਸ-ਪਾਸ ਸੀ ਪਰ ਮੌਜੂਦਾ ਸਮੇਂ ਜੋ ਹੈਰਾਨੀਜਨਕ ਅੰਕੜੇ ਸਾਹਮਣੇ ਆ ਰਹੇ ਹਨ, ਜੇਕਰ ਉਨ੍ਹਾਂ ਨੂੰ ਧਿਆਨ ਨਾਲ ਵਾਚਿਆ ਜਾਵੇ ਤਾਂ ਝੋਨੇ ਦੀ ਬੀਜ ...

ਪੂਰੀ ਖ਼ਬਰ »

ਮਾਂ ਦਿਵਸ ਮੌਕੇ ਸਮਾਗਮ ਕਰਵਾਇਆ

ਚੀਮਾ ਮੰਡੀ, 11 ਮਈ (ਜਸਵਿੰਦਰ ਸਿੰਘ ਸ਼ੇਰੋਂ)-ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਵਿਖੇ ਮਾਂ ਦਿਵਸ ਦੇ ਮੌਕੇ ਤੇ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਦੀ ਅਗਵਾਈ ਹੇਠ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਕਾਲਜ ਦੇ ਪਿ੍ੰਸੀਪਲ ਡਾ. ਵੀ.ਕੇ ਰਾਏ ਨੇ ਅਪਣੇ ...

ਪੂਰੀ ਖ਼ਬਰ »

ਰੈੱਡ ਕਰਾਸ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 11 ਮਈ (ਧਾਲੀਵਾਲ, ਭੁੱਲਰ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਪਿ੍ੰਸੀਪਲ ਕਾਮਨਾ ਗੁਪਤਾ ਦੀ ਅਗਵਾਈ ਵਿਚ ਰੈੱਡ ਕਰਾਸ ਦਿਵਸ ਮਨਾਇਆ ਗਿਆ | ਰੈੱਡ ਕਰਾਸ ਵਿਭਾਗ ਦੇ ਇੰਚਾਰਜ ਪ੍ਰੋ: ਮੁਖ਼ਤਿਆਰ ਸਿੰਘ ਨੇ ਕਿਹਾ ਕਿ 8 ਮਈ 1948 ਨੂੰ ਪਹਿਲੀ ...

ਪੂਰੀ ਖ਼ਬਰ »

ਹਲਕੇ ਦੇ ਵਿਕਾਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਅਮਨ ਅਰੋੜਾ

ਮਸਤੂਆਣਾ ਸਾਹਿਬ, 11 ਮਈ (ਦਮਦਮੀ)- ਹਲਕਾ ਸੁਨਾਮ ਤੋਂ ਆਮ ਆਦਮੀ ਦੇ ਦੂਸਰੀ ਵਾਰ ਸਭ ਤੋਂ ਵੱਧ ਵੋਟਾਂ ਲੈ ਕੇ ਬਣੇ ਵਿਧਾਇਕ ਬਾਬੂ ਅਮਨ ਅਰੋੜਾ ਦੀ ਜਿੱਤ ਦੀ ਖ਼ੁਸ਼ੀ ਵਿਚ ਆਪ ਆਗੂ ਸਰਦਾਰ ਜਸਪਾਲ ਸਿੰਘ ਸਿੱਧੂ ਦੁੱਗਾ ਵਲੋਂ ਮਸਤੂਆਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਖਜਾਨੇ 'ਤੇ ਲੱਗੀ ਰੋਕ ਦੇ ਮੱਦੇਨਜ਼ਰ ਤਨਖਾਹਾਂ 'ਚ ਦੇਰੀ ਹੋਣ ਕਾਰਨ ਮੁਲਾਜ਼ਮ ਵਰਗ 'ਚ ਰੋਸ

ਸੰਗਰੂਰ, 11 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਸੁਬਾਰਡੀਨੇਟਰ ਸਰਵਿਸ ਫੈਡਰੇਸ਼ਨ ਦੇ ਸੂਬਾਈ ਆਗੂ ਅਤੇ ਪੈਰਾ ਮੈਡੀਕਲ, ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੁੱਪ ਚੁਪੀਤੇ ਪੰਜ ਮਈ ਤੋਂ ਸਰਕਾਰੀ ਖਜਾਨੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦਾ ਗਠਨ

ਅਹਿਮਦਗੜ੍ਹ, 11 ਮਈ (ਸੋਢੀ)- ਸਥਾਨਕ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੇ ਸਰਬਸੰਮਤੀ ਹੋਈ ਪ੍ਰਧਾਨ ਦੀ ਚੋਣ ਕਿ੍ਸ਼ਨ ਸਿੰਘ ਰਾਜੜ੍ਹ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣਿਆਂ ਗਿਆ ਅਤੇ ਉਨ੍ਹਾਂ ਨੂੰ ਪ੍ਰਬੰਧਕ ਕਮੇਟੀ ਦੇ ਚੁਣਨ ਦੇ ਅਧਿਕਾਰ ...

ਪੂਰੀ ਖ਼ਬਰ »

ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ ਮੰਗ ਪੱਤਰ ਦਿੱਤਾ

ਲੌਂਗੋਵਾਲ, 11 ਮਈ (ਵਿਨੋਦ, ਖੰਨਾ)- ਲੌਂਗੋਵਾਲ ਇਲਾਕੇ ਵਿਚ ਸਿੰਥੈਟਿਕ ਨਸਿਆਂ, ਜਾਨਲੇਵਾ ਨਸ਼ਾ ਚਿੱਟਾ, ਨਸ਼ੇ ਦੀਆਂ ਗੋਲੀਆਂ ਅਤੇ ਟੀਕਿਆਂ ਦਾ ਵਪਾਰ ਕਰਕੇ ਭੋਲੇ ਭਾਲੇ ਨੌਜਵਾਨਾਂ ਨੂੰ ਮੌਤ ਦੇ ਮੂੰਹ ਵਿਚ ਧੱਕਣ ਵਾਲੇ ਨਸ਼ਾ ਤਸਕਰਾਂ ਨੂੰ ਨੱਥ ਪਾ ਕੇ ਸਖ਼ਤ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦਾ ਵਫ਼ਦ ਮੰਗਾਂ ਲਈ ਐਸ.ਡੀ.ਐਮ. ਮਲੇਰਕੋਟਲਾ ਨੂੰ ਮਿਲਿਆ

ਮਲੇਰਕੋਟਲਾ, 11 ਮਈ (ਪਰਮਜੀਤ ਸਿੰਘ ਕੁਠਾਲਾ)-ਪੰਜਾਬ ਨੰਬਰਦਾਰ ਯੂਨੀਅਨ 'ਬਲੌਂਗੀ' ਜ਼ਿਲ੍ਹਾ ਮਲੇਰਕੋਟਲਾ ਵਲੋਂ ਪ੍ਰਧਾਨ ਰਾਜ ਸਿੰਘ ਦੁਲਮਾਂ ਦੀ ਅਗਵਾਈ ਹੇਠ ਅੱਜ ਨੰਬਰਦਾਰਾਂ ਦੇ ਵਫ਼ਦ ਨੇ ਐਸ.ਡੀ.ਐਮ. ਮਲੇਰਕੋਟਲਾ ਜਸਵੀਰ ਸਿੰਘ ਨਾਲ ਮੁਲਾਕਾਤ ਕਰਕੇ ਨੰਬਰਦਾਰਾਂ ...

ਪੂਰੀ ਖ਼ਬਰ »

ਨੈਸ਼ਨਲ ਸ਼ਤਰੰਜ ਖੇਡਾਂ ਸੰਬੰਧੀ ਸੂਬਾ ਸਕੱਤਰ ਰਾਕੇਸ਼ ਗੁਪਤਾ ਦੀ ਰਾਜਿੰਦਰ ਕੌਰ ਮਾਨ ਨਾਲ ਮੀਟਿੰਗ

ਸੰਗਰੂਰ, 11 ਮਈ (ਦਮਨਜੀਤ ਸਿੰਘ)- ਆਲ ਇੰਡੀਆ ਸ਼ਤਰੰਜ਼ ਫੈਡਰੇਸ਼ਨ ਵਲੋਂ ਇਸ ਸਾਲ ਨੈਸ਼ਨਲ ਐਮਚਿਊਰ ਸਤਰੰਜ ਪ੍ਰਤੀਯੋਗਿਤਾ ਪੰਜਾਬ ਰਾਜ ਨੰੂ ਦਿੱਤੀ ਗਈ ਹੈ | ਇਹ ਚੈਂਪੀਅਨਸ਼ਿਪ 15 ਤੋਂ 19 ਫਰਵਰੀ 2023 ਨੰੂ ਸੰਗਰੂਰ ਵਿਖੇ ਕਰਵਾਈ ਜਾਵੇਗੀ | ਸੂਬਾ ਸਕੱਤਰ ਰਾਕੇਸ਼ ਗੁਪਤਾ ਨੇ ...

ਪੂਰੀ ਖ਼ਬਰ »

ਡਾ: ਗਗਨਦੀਪ ਸਿੰਘ ਨੇ ਡਾਕਟਰੇਟ ਦੀ ਉਪਾਧੀ ਹਾਸਲ ਕੀਤੀ

ਲੌਂਗੋਵਾਲ, 11 ਮਈ (ਵਿਨੋਦ­ ਖੰਨਾ)-ਲੌਂਗੋਵਾਲ ਨਾਲ ਸੰਬੰਧਤ ਡਾ. ਗਗਨਦੀਪ ਸਿੰਘ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਭਾਰਤ ਦੇ ਉਪ ਰਾਸ਼ਟਰਪਤੀ ਸ੍ਰੀ ਐਮ. ਵੈਂਕਈਆ ਨਾਇਡੂ ਦੀ ਪ੍ਰਧਾਨਗੀ ਹੇਠ ਹੋਏ 69ਵੇਂ ਡਿਗਰੀ ਵੰਡ ਸਮਾਗਮ ਦੌਰਾਨ ਡਾਕਟਰੇਟ ਦੀ ਉਪਾਧੀ ਹਾਸਲ ...

ਪੂਰੀ ਖ਼ਬਰ »

ਸੋਨ ਤਗਮਾ ਜੇਤੂ ਸਿਮਰਜੀਤ ਕੌਰ ਦਾ ਵਿੱਤ ਮੰਤਰੀ ਵਲੋਂ ਸਨਮਾਨ

ਮਸਤੂਆਣਾ ਸਾਹਿਬ, 11 ਮਈ (ਦਮਦਮੀ)- ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਦੀ ਹੋਣਹਾਰ ਖਿਡਾਰਨ ਸਿਮਰਜੀਤ ਕੌਰ ਗੰਢੂਆਂ ਨੇ ਕੋਚ ਸੁਖਪਾਲ ਸਿੰਘ ਲਖਮੀਰ ਵਾਲਾ ਦੀ ਅਗਵਾਈ ਵਿਚ ਬੰਗਲੌਰ ਵਿਖੇ ਹੋਈਆਂ 'ਖੇਲੋ ਇੰਡੀਆ' ਖੇਡਾਂ ਵਿਚ ਪੰਜਾਬੀ ਯੂਨੀਵਰਸਿਟੀ ਵਲੋਂ 400/400 ਰਿਲੇਅ ...

ਪੂਰੀ ਖ਼ਬਰ »

ਵਿਧਾਇਕ ਗੋਇਲ ਨੇ ਪਿੰਡ ਅਨਦਾਣਾ ਵਿਖੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਖਨੌਰੀ, 11 ਮਈ (ਬਲਵਿੰਦਰ ਸਿੰਘ ਥਿੰਦ)- ਵਿਧਾਨ ਸਭਾ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਕਿਹਾ ਕਿ ਇਲਾਕੇ ਦੀਆਂ ਸਾਰੀਆਂ ਅਹਿਮ ਮੰਗਾਂ ਨੂੰ ਬਹੁਤ ਹੀ ਜਲਦੀ ਪਹਿਲ ਦੇ ਆਧਾਰ 'ਤੇ ਪੂਰਿਆਂ ਕੀਤਾ ਜਾਵੇਗਾ | ਐਡਵੋਕੇਟ ਗੋਇਲ ਨਜ਼ਦੀਕੀ ਪਿੰਡ ...

ਪੂਰੀ ਖ਼ਬਰ »

ਗੁੰਮਰਾਹ ਕਰਕੇ ਪੈਸੇ ਠੱਗਣ ਵਾਲੇ 'ਤੇ ਮੁਕੱਦਮਾ ਦਰਜ

ਧੂਰੀ, 11 ਮਈ (ਦੀਪਕ)- ਗੁੰਮਰਾਹ ਕਰ ਕੇ ਪੈਸੇ ਠੱਗਣ ਦਾ ਮਾਮਲਾ ਥਾਣਾ ਸਦਰ ਧੂਰੀ ਦਰਜ ਹੋਣ ਦੀ ਜਾਣਕਾਰੀ ਮਿਲੀ ਹੈ, ਇਸ ਸਬੰਧੀ ਨੇੜਲੇ ਪਿੰਡ ਅਲਾਲ ਦੇ ਗੁਰਮੇਲ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਹਲਫ਼ੀਆ ਬਿਆਨ ਰਾਹੀ ਜਾਣਕਾਰੀ ਦਿੰਦਿਆਂ ਦੋਸ਼ ਲਾਇਆ ਕਿ ਜਗਸੀਰ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX