ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸਹਿਕਾਰੀ ਬੈਂਕ ਦੇ ਕਰਮਚਾਰੀਆਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਨਾਲ ਜਿੱਥੇ ਬੈਂਕਾਂ ਦਾ ਕੰਮਕਾਜ ਠੱਪ ਹੋ ਕੇ ਰਹਿ ਗਿਆ ਹੈ, ਉੱਥੇ ਬੈਂਕਾਂ ਨਾਲ ਜੁੜੀਆਂ ਸਹਿਕਾਰੀ ਸਭਾਵਾਂ ਦਾ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ, ਜਿਸ ਕਾਰਨ ਕਿਸਾਨ ਪ੍ਰੇਸ਼ਾਨ ਹਨ | ਅੱਜ ਦੂਜੇ ਦਿਨ ਵੀ ਸ੍ਰੀ ਮੁਕਤਸਰ ਸਾਹਿਬ ਦੀ ਕੋਟਕਪੂਰਾ ਰੋਡ ਸਥਿਤ ਦੀ ਮੁਕਤਸਰ ਕੋਆਪ੍ਰੇਟਿਵ ਬੈਂਕ ਦੀ ਮੁੱਖ ਸ਼ਾਖ਼ਾ ਅੱਗੇ ਹੜਤਾਲੀ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸਰਕਾਰ ਤੋਂ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ | ਜ਼ਿਕਰਯੋਗ ਹੈ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ, ਪੰਜਾਬ ਅਤੇ ਬੈਂਕ ਮੈਨੇਜਮੈਂਟ ਵਲੋਂ ਮੁਲਾਜ਼ਮਾਂ ਦੀ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਵਿਚ ਲਾਗੂ ਨਾ ਕਰਨ ਅਤੇ ਪੇ-ਫ਼ਿਕਸ਼ੇਸ਼ਨ ਦਾ ਕੰਮ ਰੋਕੇ ਜਾਣ ਦੇ ਵਿਰੁੱਧ ਦੀ ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਦੇ ਮੁੱਖ ਦਫ਼ਤਰ ਅਤੇ ਸਮੂਹ ਬਰਾਂਚ ਦੇ ਮੁਲਾਜ਼ਮਾਂ ਵਲੋਂ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਬੈਂਕ ਦੀ ਮੁੱਖ ਸ਼ਾਖਾ ਅੱਗੇ 10 ਮਈ ਤੋਂ ਅਣਮਿੱਥੇ ਸਮੇਂ ਲਈ ਕਲਮਛੋੜ ਹੜਤਾਲ ਕੀਤੀ ਗਈ ਹੈ | ਇਸ ਮੌਕੇ ਗੱਲਬਾਤ ਕਰਦਿਆਂ ਦੀ ਮੁਕਤਸਰ ਕੇਂਦਰੀ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਅਧਿਕਾਰੀਆਂ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰ ਦਿੱਤੀ ਗਈ ਹੈ ਜਦਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸਮੇਤ 2-3 ਹੋਰ ਜ਼ਿਲਿ੍ਹਆਂ 'ਚ ਇਹ ਰਿਪੋਰਟ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ ਮੁਲਾਜ਼ਮ ਆਪਣੇ ਹੱਕਾਂ ਤੋਂ ਵਾਂਝੇ ਰਹਿ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਬੋਰਡ ਵਲੋਂ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਧਰਨੇ ਡਾਇਰੈਕਟਰਾਂ ਤੇ ਮੁਲਾਜ਼ਮਾਂ ਦੇ ਨਾਲ ਬੈਠੇ ਸਹਿਕਾਰੀ ਬੈਂਕ ਦੇ ਚੇਅਰਮੈਨ ਸਾਹਬ ਸਿੰਘ ਭੂੰਦੜ ਨੇ ਕਿਹਾ ਕਿ ਹੜਤਾਲ ਕਾਰਨ ਜ਼ਿਲ੍ਹੇ ਦੀਆਂ ਬੈਂਕਾਂ ਬੰਦ ਹਨ | ਹੁਣ ਸੀਜ਼ਨ ਦਾ ਸਮਾਂ ਹੈ | ਕਿਸਾਨਾਂ ਨੇ ਆਪਣੇ ਪੈਸੇ ਬੈਂਕਾਂ ਵਿਚ ਜਮ੍ਹਾਂ ਕਰਵਾਉਣੇ ਹਨ ਅਤੇ ਫ਼ਿਰ ਵਾਪਿਸ ਲੈਣੇ ਹਨ | ਇਨ੍ਹਾਂ ਪੈਸਿਆਂ ਨਾਲ ਸਹਿਕਾਰੀ ਸਭਾਵਾਂ ਤੋਂ ਖਾਦ, ਬੀਜ ਅਤੇ ਖੇਤੀਬਾੜੀ ਨਾਲ ਸੰਬੰਧਿਤ ਸਾਮਾਨ ਦੀ ਖ਼ਰੀਦ ਕਰਨੀ ਹੈ | ਉਨ੍ਹਾਂ ਕਿਹਾ ਕਿ ਅਸੀਂ ਬੋਰਡ ਵਲੋਂ ਤਿੰਨ ਮਹੀਨੇ ਪਹਿਲਾਂ ਮਤਾ ਪਾ ਚੁੱਕੇ ਹਾਂ ਪਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅਧਿਕਾਰੀ 6ਵਾਂ ਤਨਖ਼ਾਹ ਕਮਿਸ਼ਨ ਲਾਗੂ ਨਹੀਂ ਕਰ ਰਹੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਜਲਦੀ ਗੌਰ ਕੀਤਾ ਜਾਵੇ ਅਤੇ ਬੈਂਕਾਂ ਦਾ ਕੰਮਕਾਜ ਚਲਾਇਆ ਜਾਵੇ | ਇਸ ਮੌਕੇ ਵੱਖ-ਵੱਖ ਬਰਾਂਚਾਂ ਦੇ ਕਰਮਚਾਰੀ ਹਾਜ਼ਰ ਸਨ |
ਮਲੋਟ, 11 ਮਈ (ਪਾਟਿਲ)-ਅੱਜ ਸਟੇਟ ਇੰਸਟੀਚਿਊਟ ਆਫ਼ ਆਟੋਮੋਟਿਵ ਐਂਡ ਡਰਾਈਵਿੰਗ ਸਕਿੱਲਜ਼ ਮਾਹੂਆਣਾ ਦੇ ਸਾਹਮਣੇ ਕੋਲੇ ਦੇ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਜਾਣ ਨਾਲ ਕੁਝ ਕੋਲੇ ਦੇ ਬੋਰੇ ਨੁਕਸਾਨੇ ਗਏ ਅਤੇ ਪਿੰਡ ਮਹਿਣਾ ਵਿਖੇ ਅਚਾਨਕ ਛਟੀਆਂ ਦੇ ਸ਼ੋਰ ਨੂੰ ਅੱਗ ਲੱਗ ...
ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਦੀ ਮੁਕਤਸਰ ਸੈਂਟਰਲ ਕੋਆਪ੍ਰੇਟਿਵ ਬੈਂਕ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਜਾ ਰਹੀ ਹੜਤਾਲ ਕਾਰਨ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਅਤੇ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ | ਇਸ ਸੰਬੰਧ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਦੇ ਦੋਸ਼ 'ਚ 3 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਗਸ਼ਤ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਹਰਮਹਿੰਦਰ ਪਾਲ)-ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਐੱਸ. ਐੱਸ. ਪੀ. ਦਫ਼ਤਰ ਸਾਹਮਣੇ ਧਰਨਾ ਲਗਾ ਕੇ ਟ੍ਰੈਫ਼ਿਕ 'ਚ ਵਿਘਨ ਪਾਉਣ ਦੇ ਦੋਸ਼ 'ਚ 11 ਨਾਮਜ਼ਦ ਅਤੇ ਕੁਝ ਅਣਪਛਾਤਿਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ...
ਮਲੋਟ, 11 ਮਈ (ਪਾਟਿਲ)-ਪੰਜਾਬ ਸਰਕਾਰ ਵਲੋਂ ਨਸ਼ਾ-ਮੁਕਤ ਪੰਜਾਬ ਕਰਨ ਲਈ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਮੰਗਿਆ ਹੈ ਤਾਂ ਜੋ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਰਲ ਕੇ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਮਨਰੇਗਾ ਵਰਕਰ ਯੂਨੀਅਨ ਵਲੋਂ ਮੰਗਾਂ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂਅ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਆਖਿਆ ਕਿ ਪੰਜਾਬ 'ਚ ਮੁਰੱਬੇਬੰਦੀ ਪ੍ਰਬੰਧ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਧੀਰ ਸਿੰਘ ਸਾਗੂ)-ਸਥਾਨਕ ਬਾਜ਼ਾਰ 'ਚ ਨਾਜਾਇਜ਼ ਕਬਜ਼ਿਆਂ ਦੀ ਬਦੌਲਤ ਲੋਕਾਂ ਦਾ ਬਾਜ਼ਾਰ ਵਿਚੋਂ ਲੰਘਣਾ ਮੁਸ਼ਕਿਲ ਹੋ ਗਿਆ ਹੈ ਪਰ ਪ੍ਰਸ਼ਾਸਨ ਨੇ ਪਿਛਲੇ ਕੁਝ ਦਿਨਾਂ ਵਿਚ ਥੋੜੀ ਬਹੁਤ ਕਾਰਵਾਈ ਕੀਤੀ ਪਰ ਫਿਰ ਪਰਨਾਲਾ ਉੱਥੇ ਦਾ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫ਼ੈੱਡਰੇਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ (ਬਠਿੰਡਾ) ਵਲੋਂ ਪੰਜਾਬ ਸਰਕਾਰ ਦੇ ਬਜਟ 2022-23 ਸਬੰਧੀ ਵਿੱਤ ਮੰਤਰੀ ਦੇ ਨਾਂਅ ਸੁਝਾਅ ਪੱਤਰ ਭੇਜਿਆ ਗਿਆ | ਇਸ ਸੰਬੰਧੀ ਜਾਣਕਾਰੀ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਪ੍ਰਸਤ ਚੌਧਰੀ ਦੌਲਤ ਰਾਮ ਸਿੰਘ, ਚੇਅਰਮੈਨ ਜਗਜੀਤ ਸਿੰਘ ਹਨੀ ...
ਦੋਦਾ, 11 ਮਈ (ਰਵੀਪਾਲ)-ਸੁਖਮੰਦਰ ਸਿੰਘ ਮਾਨ (ਮੰਦਰ) ਸਾਬਕਾ ਬਲਾਕ ਸੰਮਤੀ ਮੈਂਬਰ ਵਾਸੀ ਪਿੰਡ ਕੋਟਭਾਈ ਨਮਿਤ ਅੱਜ ਇਤਿਹਾਸਕ ਗੁਰਦੁਆਰਾ ਸਾਹਿਬ ਪਿੰਡ ਕੋਟਭਾਈ ਵਿਖੇ ਕਰਵਾਏ ਸ਼ਰਧਾਂਜਲੀ ਸਮਾਗਮ 'ਚ ਵੱਖ-ਵੱਖ ਸਿਆਸੀ, ਧਾਰਮਿਕ, ਸਮਾਜ ਸੇਵੀ, ਮੁਲਾਜ਼ਮ ਤੇ ਅਕਾਦਮਿਕ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਵਾਰਡ ਨੰਬਰ-13 ਤੋਂ ਕੌਂਸਲਰ ਅਨਮੋਲ ਚਹਿਲ ਪਤਨੀ ਭਾਈ ਜਸ਼ਨਦੀਪ ਸਿੰਘ ਚਹਿਲ ਵਲੋਂ ਕਿਰਤ ਨਗਰ 'ਚ ਕੱਸੀ ਦੇ ਨਾਲ 7 ਹੋਰ ਸਟਰੀਟ ਲਾਈਟਾਂ ਲਗਵਾਈਆਂ ਗਈਆਂ ਹਨ ਤਾਂ ਜੋ ਰਾਤ ਸਮੇਂ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 5 ਵਿਚ ਪੈਂਦੇ ਹਰਗੋਬਿੰਦ ਨਗਰ ਗਲੀ ਨੰਬਰ-1 ਦੇ ਵਸਨੀਕ ਸੀਵਰੇਜ ਦੇ ਗੰਦੇ ਪਾਣੀ ਤੋਂ ਬੇਹੱਦ ਦੁਖੀ ਹਨ | ਭਾਜਪਾ ਦੇ ਸਪੋਕਸਪਰਸਨ ਅਨੁਰਾਗ ਸ਼ਰਮਾ ਨੇ ਇਸ ਗਲੀ ਦੀ ਦੁਰਦਸ਼ਾ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਐੱਸ. ਸੀ. ਵਿੰਗ ਦੀ ਮੀਟਿੰਗ ਸਰਕਲ ਚੜ੍ਹੇਵਣ ਦੇ ਪ੍ਰਧਾਨ ਮੰਗਲ ਸਿੰਘ ਸਾਬਕਾ ਸਰਪੰਚ ਦੀ ਦੇਖ-ਰੇਖ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਬਾਬਾ ਦਲੀਪ ਸਿੰਘ ਮਾਂਗਟਕੇਰ ਨੇ ਕੀਤੀ | ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਦੇ ਮਿਸ਼ਨ ਤਹਿਤ ਅੱਜ ਰਾਜਦੀਪ ਕੌਰ ਸੀ. ਈ. ਓ.-ਕਮ-ਵਧੀਕ ਡਿਪਟੀ ਕਮਿਸ਼ਨਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਪ੍ਰਧਾਨਗੀ ਹੇਠ ਡੀ. ਸੀ. ਦਫ਼ਤਰ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਅਰੁਨਵੀਰ ਵਸ਼ਿਸਟ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਸ੍ਰੀ ਮਹੇਸ਼ ਗਰੋਵਰ ਸਿਵਲ ਜੱਜ ...
ਗਿੱਦੜਬਾਹਾ, 11 ਮਈ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਦੌਰਾਨ ਸਥਾਨਕ ਕੇਸ਼ਵ ਵਿੱਦਿਆ ਮੰਦਿਰ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਲਵਨਿਆ ਸ਼ਰਮਾ ਪੁੱਤਰੀ ਮਨਦੀਪ ਸ਼ਰਮਾ ਨੇ 490 ਅੰਕ ...
ਮੰਡੀ ਬਰੀਵਾਲਾ, 11 ਮਈ (ਨਿਰਭੋਲ ਸਿੰਘ)-ਜਸਪ੍ਰੀਤ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਜੰਡੋਕੇ ਅਤੇ ਪਿੰਡ ਰੰਧਾਵਾ ਦੇ ਵਿਚਕਾਰ ਪੈਣ ਵਾਲੀ ਿਲੰਕ ਡਰੇਨ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਲੋਕ ਪੇ੍ਰਸ਼ਾਨ ਹਨ | ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚੋਂ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਐੱਮ. ਐੱਸ. ਸੀ. ਫਿਜ਼ਿਕਸ ਭਾਗ ਦੂਜਾ, ਸਮੈਸਟਰ ਤੀਜਾ ਦਾ ਨਤੀਜਾ ਸੌ ਫੀਸਦੀ ਰਿਹਾ | ਬੇਸਿਕ ਸਾਇੰਸ ...
ਲੰਬੀ, 11 ਮਈ (ਸ਼ਿਵਰਾਜ ਸਿੰਘ ਬਰਾੜ)-ਸਿਟਰਸ ਅਸਟੇਟ ਬਾਦਲ ਵਿਖੇ ਸਹਾਇਕ ਡਾਇਰੈਕਟਰ ਬਾਗ਼ਬਾਨੀ ਗੁਰਸ਼ਰਨ ਸਿੰਘ ਮਾਨ ਦੀ ਅਗਵਾਈ 'ਚ ਸਿਟਰਸ ਅਸਟੇਟ ਬਾਦਲ ਦੀ ਅਗਜੈਕਟਿਵ ਕਮੇਟੀ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਡਾ. ਗੁਰਸ਼ਰਨ ਸਿੰਘ ਮਾਨ ਨੇ ਦੱਸਿਆ ਕਿ ਸਿਟਰਸ ਅਸਟੇਟ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਟਿੱਬੀ ਸਾਹਿਬ ਰੋਡ ਸਥਿਤ ਸ੍ਰੀ ਰਾਮ ਭਵਨ ਵਿਖੇ ਦੇਵਭੂਮੀ ਹਰਿਦੁਆਰ ਦੇ ਅਨੰਤ ਸ੍ਰੀ ਵਿਭੂਸ਼ਿਤ 1008 ਮਹਾਂਮੰਡਲੇਸ਼ਵਰ ਸਵਾਮੀ ਕਮਲਾਨੰਦ ਗਿਰੀ ਜੀ ਦੀ ਸਦਪ੍ਰੇਰਨਾ ਸਦਕਾ ਮਾਂ ਜਾਨਕੀ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਟਰਾਂਸਮਿਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ...
ਰੁਪਾਣਾ, 11 ਮਈ (ਜਗਜੀਤ ਸਿੰਘ)-ਪਿੰਡ ਚੱਕ ਗਿਲਜੇਵਾਲਾ ਦੇ ਨੌਜਵਾਨਾਂ ਵਲੋੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਰੁਪਾਣਾ ਤੋਂ ਗਿੱਦੜਬਾਹਾ ਰੋਡ 'ਤੇ ਪਿੰਡ ਚੱਕ ਗਿਲਜੇਵਾਲਾ ਦੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਜਲ ਜ਼ੀਰੇ ਦੀ ਛਬੀਲ ਲਾਈ ਗਈ | ਇਸ ਦੌਰਾਨ ਨੌਜਵਾਨਾਂ 'ਚ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਅਜਰਾਈਲ ਹਰਬਲ ਕੰਪਨੀ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬੰਦਨਾ ਬਾਂਸਲ ਦੀ ਅਗਵਾਈ ਵਿਚ ਬੱਚਿਆਂ ਦੇ ਨਿਯਮਿਤ ਟੀਕਾਕਰਨ ਮੁਹਿੰਮ ਬਹੁਤ ਵਧੀਆ ਚੱਲ ਰਹੀ ਹੈ | ਡਾ. ਰੰਜੂ ਸਿੰਗਲਾ ਨੇ ਦੱਸਿਆ ਕਿ ਹਫ਼ਤੇ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਧੀਰ ਸਿੰਘ ਸਾਗੂ)-ਬੂੜਾ ਗੁੱਜਰ ਸੜਕ 'ਤੇ ਰੇਲਵੇ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਇਕ ਸਾਂਝਾ ਸਰਵੇਖਣ ਰੇਲਵੇ ਲਾਈਨ ਦੇ ਥੱਲੇ ਦੀ ਅੰਡਰਬਿ੍ਜ ਏ-29 ਬਣਾਉਣ ਲਈ ਮਿਤੀ 25 ਜੂਨ 2017 ਨੂੰ ਕਰਵਾਇਆ ਗਿਆ, ਜਿਸ 'ਚ ਇਕ ਰੂਪ-ਰੇਖਾ ਤਿਆਰ ਕੀਤੀ ਗਈ ਕਿ ...
ਲੰਬੀ, 11 ਮਈ (ਸ਼ਿਵਰਾਜ ਸਿੰਘ ਬਰਾੜ, ਮੇਵਾ ਸਿੰਘ)-ਫ਼ੌਜ ਦੇ ਹੈਲੀਕਾਪਟਰ ਵਿਚ ਤਕਨੀਕੀ ਨੁਕਸ ਪੈਣ ਕਾਰਨ ਪਾਇਲਟ ਵਲੋਂ ਸੁਰੱਖਿਅਤ ਲੰਬੀ ਹਲਕੇ ਦੇ ਪਿੰਡ ਫ਼ਤਿਹਪੁਰ ਮਨੀਆਂ ਵਿਖੇ ਉਤਾਰ ਲਿਆ ਗਿਆ | ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇਖਿਆ ਕਿ ਇਕ ਫ਼ੌਜ ਦਾ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਹਰਮਹਿੰਦਰ ਪਾਲ, ਰਣਧੀਰ ਸਿੰਘ ਸਾਗੂ)-ਨਿੱਜੀ ਸਕੂਲਾਂ ਦੀਆਂ ਕਿਤਾਬਾਂ ਵੇਚਣ ਦੇ ਮਾਮਲੇ 'ਚ ਚਰਚਿਤ ਦੋ ਦੁਕਾਨਾਂ ਉੱਪਰ ਅੱਜ ਆਮਦਨ ਕਰ ਵਿਭਾਗ ਦੀ ਉੱਚ ਪੱਧਰੀ ਟੀਮ ਵਲੋਂ ਛਾਪਾਮਾਰੀ ਕੀਤੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ...
ਮੰਡੀ ਕਿੱਲਿਆਂਵਾਲੀ, 11 ਮਈ (ਇਕਬਾਲ ਸਿੰਘ ਸ਼ਾਂਤ)-ਲੱਖਾਂ ਰੁਪਏ ਦੀ ਸਰਕਾਰੀ ਗ੍ਰਾਂਟ ਨਾਲ ਦਿੱਖ ਸੰਵਾਰਨ ਦੀ ਬਜਾਇ ਸਾਬਕਾ ਉੱਪ ਪ੍ਰਧਾਨ ਮੰਤਰੀ ਮਰਹੂਮ ਚੌਧਰੀ ਦੇਵੀ ਲਾਲ ਸਮਾਰਕ ਦੀ ਦਿੱਖ ਵਿਗਾੜ ਕੇ ਰੱਖ ਦਿੱਤੀ | ਪੰਚਾਇਤ ਵਿਕਾਸ ਅਤੇ ਪੰਚਾਇਤ ਵਿਭਾਗ ਬਲਾਕ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸ. ਰੁਪਿੰਦਰ ਸਿੰਘ ਸੰਧੂ ਸੀ. ਐੱਮ. ਐੱਸ. ਸ੍ਰੀ ਮੁਕਤਸਰ ਸਾਹਿਬ ਅਤੇ ਜਸਪਾਲ ਸਿੰਘ ਸੰਧੂ ਦੇ ਪਿਤਾ ਸ. ਬਲਦੇਵ ਸਿੰਘ ਸੰਧੂ ਫ਼ੱਤਣਵਾਲਾ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਦਿਹਾਂਤ 'ਤੇ ਸਾਬਕਾ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਦਿੱਤੇ ਬਿਆਨ ਦੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਗੁਰਲਾਭ ਸਿੰਘ ਖੰਗੂੜਾ ਯੂ. ਐੱਸ. ਏ., ਤਰਸੇਮ ਸਿੰਘ ਖੰਗੂੜਾ ਦੇ ਮਾਤਾ ਅਤੇ ਰਾਜਵੀਰ ਸਿੰਘ ਖੰਗੂੜਾ ਤੇ ਪਰਮਵੀਰ ਸਿੰਘ ਖੰਗੂੜਾ ਦੇ ਚਾਚੀ ਸਰਦਾਰਨੀ ਸੁਰਜੀਤ ਕੌਰ ਪਤਨੀ ਸੁਖਦੇਵ ਸਿੰਘ ਖੰਗੂੜਾ ਵਾਸੀ ਪਿੰਡ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ 5ਵੀਂ ਜਮਾਤ ਦੇ ਨਤੀਜੇ 'ਚ ਬਾਬਾ ਨੰਦ ਸਿੰਘ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਿੰਡ ਹਰੀਕੇ ਕਲਾਂ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ...
ਮੰਡੀ ਕਿੱਲਿਆਂਵਾਲੀ, 11 ਮਈ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ 'ਚ ਜਰਾਇਮ ਪੇਸ਼ਾ ਗਤੀਵਿਧੀਆਂ ਲਗਾਤਾਰ ਵਧ ਰਹੀਆਂ ਹਨ | ਇੱਥੇ ਬਾਦਲ ਕਾਲੋਨੀ ਵਿਚੋਂ ਪਟਵਾਰੀ ਦੇ ਦਫ਼ਤਰ ਨੇੜਿਓਾ ਭੀਟੀਵਾਲਾ ਦੇ ਛਿੰਦੂ ਸਿੰਘ ਨੰਬਰਦਾਰ ਦਾ ਦਿਨ-ਦਿਹਾੜੇ ਮੋਟਰਸਾਈਕਲ ...
ਲੰਬੀ, 11 ਮਈ (ਸ਼ਿਵਰਾਜ ਸਿੰਘ ਬਰਾੜ)-ਏਜੰਸੀ ਵਲੋਂ ਹਲਕੇ ਭਰ ਦੇ ਕੁਝ ਖ਼ਰੀਦ ਕੇਂਦਰਾਂ ਤੇ ਪਈਆਂ ਕਣਕ ਦੀਆਂ ਬੋਰੀਆਂ ਨਾ ਚੁੱਕੇ ਜਾਣ 'ਤੇ ਨਿਗਰਾਨੀ ਕਰ ਰਹੇ ਮਜ਼ਦੂਰਾਂ ਵਿਚ ਬੇਚੈਨੀ ਪਾਈ ਜਾ ਰਹੀ ਹੈ | ਮਜ਼ਦੂਰਾਂ ਦਾ ਰੋਸ ਹੈ ਕਿ ਕਈ ਦਿਨ ਬਿਨਾਂ ਕਿਸੇ ਵਜ੍ਹਾ ਖ਼ਰੀਦ ...
ਸ੍ਰੀ ਮੁਕਤਸਰ ਸਾਹਿਬ, 11 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪਾਰਟੀ ਦੇ ਹੁਕਮ ਅਨੁਸਾਰ ਪਿੰਡਾਂ ਦੇ ਬੂਥ ਪ੍ਰਧਾਨ, ਯੂਥ ਪ੍ਰਧਾਨ, ਕਿਸਾਨ ਵਿੰਗ ਪ੍ਰਧਾਨ, ਪਟਵਾਰ ਸਰਕਲ, ਕਾਨੂੰਨਗੋ ਸਰਕਲ, ਤਹਿਸੀਲ ਪਾਰਟੀ ਪ੍ਰਧਾਨ ਬਣਾਉਣ, ਪਾਰਟੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX