ਤਾਜਾ ਖ਼ਬਰਾਂ


ਪੰਜਾਬ ਨੂੰ ਅਸਥਿਰ ਕਰਨ ਲਈ ਹੋ ਰਹੀ ਗੰਦੀ ਰਾਜਨੀਤੀ - ਗਿਆਨੀ ਹਰਪ੍ਰੀਤ ਸਿੰਘ
. . .  13 minutes ago
ਤਲਵੰਡੀ ਸਾਬੋ, 21 ਮਾਰਚ (ਰਣਜੀਤ ਸਿੰਘ ਰਾਜੂ)- ਪੰਜਾਬ ਦੇ ਮੌਜੂਦਾ ਹਾਲਾਤ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਨੂੰ ਅਸਥਿਰ ਕਰਨ ਲਈ ਗੰਦੀ ਰਾਜਨੀਤੀ ਕੀਤੀ ਜਾ ਰਹੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ....
ਪ੍ਰਾਪਰਟੀ ਡੀਲਰਾਂ ’ਚ ਲੈਣ-ਦੇਣ ਨੂੰ ਲੈ ਕੇ ਚੱਲੀਆਂ ਗੋਲੀਆਂ, 1 ਜ਼ਖ਼ਮੀ
. . .  16 minutes ago
ਹੁਸ਼ਿਆਰਪੁਰ, 21 ਮਾਰਚ (ਬਲਜਿੰਦਰਪਾਲ ਸਿੰਘ)- ਅੱਜ ਤਹਿਸੀਲ ਕੰਪਲੈਕਸ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ 2 ਪ੍ਰਾਪਰਟੀ ਡੀਲਰਾਂ ਵਿਚਕਾਰ ਲੈਣ-ਦੇਣ ਨੂੰ ਲੈ ਕੇ ਹੋਏ ਤਕਰਾਰ ਤੋਂ ਬਾਅਦ ਗੋਲੀਆਂ ਚੱਲ ਗਈਆਂ। ਸੂਤਰਾਂ ਅਨੁਸਾਰ ਘਟਨਾ ਦੌਰਾਨ ਗੋਲੀ ਲੱਗਣ ਨਾਲ ਧੀਰਜ ਕੁਮਾਰ ਵਾਸੀ ਮੁਹੱਲਾ ਵਿਜੇ ਨਗਰ....
ਅੰਮ੍ਰਿਤਪਾਲ ਮਾਮਲੇ ’ਤੇ ਚਾਰ ਦਿਨ ਬਾਅਦ ਹੋਵੇਗੀ ਮੁੜ ਸੁਣਵਾਈ
. . .  47 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ਅੰਮ੍ਰਿਤਪਾਲ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿਚ ਸੁਣਵਾਈ ਚੱਲ ਰਹੀ ਹੈ। ਪੰਜਾਬ ਦੇ ਏ. ਜੀ. ਵਿਨੋਦ ਘਈ ਨੇ ਅਦਾਲਤ ਵਿਚ ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਅੰਮ੍ਰਿਤਪਾਲ ’ਤੇ ਐਨ. ਐਸ. ਏ. ਲਗਾਇਆ ਗਿਆ ਹੈ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ.....
ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਪਹੁੰਚੇ ਵਿਜੀਲੈਂਸ ਦਫ਼ਤਰ
. . .  37 minutes ago
ਸੰਗਰੂਰ, 21 ਮਾਰਚ (ਦਮਨਜੀਤ ਸਿੰਘ)- ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਜੀਲੈਂਸ ਦਫ਼ਤਰ ਪਹੁੰਚੇ ਹਨ।ਦੋ ਤਿੰਨ ਪਹਿਲਾਂ ਵੀ ਉਨ੍ਹਾਂ ਨੂੰ ਸੱਦਿਆ ਗਿਆ ਸੀ, ਪਰ ਉਦੋਂ ਉਹ ਪਹੁੰਚੇ ਨਹੀਂ ਸਨ। ਅੱਜ ਅਚਾਨਕ ਉਹ...
ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ’ਤੇ ਹਾਈ ਕੋਰਟ ਵਿਚ ਹੋਈ ਸੁਣਵਾਈ
. . .  57 minutes ago
ਚੰਡੀਗੜ੍ਹ, 21 ਮਾਰਚ (ਤਰੁਣ ਭਜਨੀ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਦਾਲਤ ਵਿਚ ਪੇਸ਼ ਕਰਨ ਦੀ ਮੰਗ ਕਰਦੀ ਹੈਬੀਅਸ ਕਾਰਪਸ ਪਟੀਸ਼ਨ ’ਤੇ ਅੱਜ ਸੁਣਵਾਈ ਹੋਈ। ਹਾਈਕੋਰਟ ਵਲੋਂ ਸਰਕਾਰ ਨੂੰ 4 ਦਿਨਾਂ ਅੰਦਰ ਸਥਿਤੀ ਰਿਪੋਰਟ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਅਦਾਲਤ ਵਿਚ....
ਸੰਸਦ ਦੁਪਹਿਰ 2 ਵਜੇ ਤੱਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 21 ਮਾਰਚ- ਸੰਸਦ ’ਚ ਭਾਰੀ ਹੰਗਾਮੇ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਸੰਸਦ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ.....
ਸੁਰੱਖ਼ਿਆ ਦੇ ਮੱਦੇਨਜ਼ਰ ਅਜਨਾਲਾ ‘ਚ ਪੈਰਾ ਮਿਲਟਰੀ ਫ਼ੋਰਸ ਤਾਇਨਾਤ
. . .  about 1 hour ago
ਅਜਨਾਲਾ, 21 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਵਿਖੇ ਪਿਛਲੇ ਦਿਨੀਂ ਵਾਪਰੀ ਘਟਨਾਂ ਤੋਂ ਬਾਅਦ ਚਾਰ ਦਿਨਾਂ ਤੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਚੱਲ ਰਹੀਆਂ ਕਾਰਵਾਈਆਂ......
ਪੰਜਾਬ ਨੂੰ ਸ਼ਾਂਤੀ, ਭਾਈਚਾਰਕ ਸਾਂਝ ਅਤੇ ਵਿਕਾਸ ਦੀ ਲੋੜ-ਬਲਜੀਤ ਸਿੰਘ ਦਾਦੂਵਾਲ
. . .  about 2 hours ago
ਕਰਨਾਲ, 21 ਮਾਰਚ-ਬਰਤਾਨੀਆ ਵਿਚ ਖ਼ਾਲਿਸਤਾਨ ਪੱਖੀ ਸਮੂਹਾਂ ਦੁਆਰਾ ਹਾਲ ਹੀ ਵਿਚ ਕੀਤੀ ਹਿੰਸਾ 'ਤੇ ਬੋਲਦਿਆਂ ਹਰਿਆਣਾ ਹਰਿਆਣਾ ਐਸ.ਜੀ.ਪੀ.ਸੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ...
ਰਾਹੁਲ ਗਾਂਧੀ ਨਹੀਂ ਮੰਗਣਗੇ ਮਾਫੀ-ਖੜਗੇ
. . .  about 2 hours ago
ਨਵੀਂ ਦਿੱਲੀ, 21 ਮਾਰਚ-ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਰਾਹੁਲ ਗਾਂਧੀ ਮਾਫੀ ਨਹੀਂ ਮੰਗਣਗੇ। ਸਾਡੇ ਦੂਤਾਵਾਸਾਂ 'ਤੇ ਹਮਲੇ ਹੋ ਰਹੇ ਹਨ, ਪਰ ਉਹ ਇਨ੍ਹਾਂ ਹਮਲਿਆਂ ਦੀ ਨਿੰਦਾ ਕਰਨ ਲਈ ਕੁਝ ਨਹੀਂ ਕਹਿ ਰਹੇ...
ਰੈੱਡ ਕਾਰਨਰ ਨੋਟਿਸ ਰੱਦ ਕਰਨ ਨਾਲ ਮੇਹੁਲ ਚੋਕਸੀ ਦੇ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ-ਸਰਕਾਰੀ ਸੂਤਰ
. . .  about 2 hours ago
ਨਵੀਂ ਦਿੱਲੀ, 21 ਮਾਰਚ-ਸਰਕਾਰੀ ਸੂਤਰਾਂ ਅਨੁਸਾਰ ਮੇਹੁਲ ਚੋਕਸੀ ਵਿਰੁੱਧਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਨੂੰ ਰੱਦ ਕਰਨ ਨਾਲ ਉਸ ਕੇਸ 'ਤੇ ਕੋਈ ਅਸਰ ਨਹੀਂ ਪਵੇਗਾ ਜੋ ਪਹਿਲਾਂ ਹੀ ਐਡਵਾਂਸ ਪੜਾਅ 'ਤੇ ਹੈ। ਜਿਸ ਸਮੇਂ ਚੋਕਸੀ ਨੂੰ ਗ੍ਰਿਫ਼ਤਾਰ ਕੀਤਾ...
ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ
. . .  about 3 hours ago
ਕਪੂਰਥਲਾ, 21 ਮਾਰਚ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ ਚ ਬੰਦ ਕੈਦੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਪੁੱਤਰ ਗੋਪੀ ਰਾਮ ਵਾਸੀ ਜੱਗੂਸ਼ਾਹ ਡੇਰਾ ਜੋ ਕਿ ਕੇਂਦਰੀ ਜੇਲ੍ਹ ਚ ਐਨ.ਡੀ.ਪੀ.ਐਸ. ਦੇ ਮਾਮਲੇ...
4 ਜ਼ਿਲ੍ਹਿਆਂ ਅਤੇ 2 ਜ਼ਿਲ੍ਹਿਆਂ ਦੇ ਕੁੱਝ ਹਿੱਸਿਆਂ 'ਚ ਅਜੇ ਬੰਦ ਰਹੇਗਾ ਇੰਟਰਨੈੱਟ
. . .  about 1 hour ago
ਚੰਡੀਗੜ੍ਹ, 21 ਮਾਰਚ(ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਵਲੋਂ ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਸੰਗਰੂਰ, ਅੰਮ੍ਰਿਤਸਰ ਦੀ ਸਬ ਡਿਵੀਜ਼ਨ ਅਜਨਾਲਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵਾਈ.ਪੀ.ਐਸ. ਚੌਂਕ ਅਤੇ ਹਵਾਈ ਅੱਡਾ ਮਾਰਗ 'ਤੇ ਇੰਟਰਨੈੱਟ ਸੇਵਾਵਾਂ...
ਹਰਜੀਤ ਸਿੰਘ ਨੂੰ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਪੁਲਿਸ
. . .  about 3 hours ago
ਡਿਬਰੂਗੜ੍ਹ, 21 ਮਾਰਚ-‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਪੁਲਿਸ ਆਸਾਮ ਦੇ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਲੈ ਕੇ ਪਹੁੰਚੀ ਹੈ। 19 ਮਾਰਚ ਦੀ ਰਾਤ ਨੂੰ ਉਨ੍ਹਾਂ ਵਲੋਂ ਆਤਮ ਸਮਰਪਣ ਕੀਤਾ ਗਿਆ ਸੀ। ਇਸ ਤੋਂ ਪਹਿਲਾ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਕਈ...
ਫੁਮੀਓ ਕਿਸ਼ਿਦਾ ਅਚਾਨਕ ਦੌਰੇ ਲਈ ਜਾ ਰਹੇ ਨੇ ਯੂਕਰੇਨ
. . .  about 4 hours ago
ਨਵੀਂ ਦਿੱਲੀ, 21 ਮਾਰਚ-ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ ਫੁਮੀਓ ਕਿਸ਼ਿਦਾ ਭਾਰਤ ਦੌਰੇ ਤੋਂ ਬਾਅਦ ਅਚਾਨਕ ਦੌਰੇ ਲਈ ਯੂਕਰੇਨ ਜਾ...
ਛੱਤੀਸਗੜ੍ਹ:ਮੁੱਠਭੇੜ 'ਚ ਮਹਿਲਾ ਨਕਸਲੀ ਢੇਰ
. . .  about 4 hours ago
ਰਾਏਪੁਰ, 21 ਮਾਰਚ-ਗੰਗਲੂਰ ਥਾਣੇ ਦੇ ਅਧੀਨ ਕੋਰਚੋਲੀ ਅਤੇ ਟੋਡਕਾ ਦੇ ਵਿਚਕਾਰ ਜੰਗਲਾਂ ਵਿਚ ਪੁਲਿਸ ਅਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ ਵਿਚ ਇਕ ਮਹਿਲਾ ਨਕਸਲੀ ਮਾਰੀ ਗਈ। ਬੀਜਾਪੁਰ ਦੇ ਐਸ.ਪੀ. ਅੰਜਨੇਯਾ ਵਰਸ਼ਨੇ ਨੇ ਕਿਹਾ...
ਅਮਰੀਕਾ:ਹਾਈ ਸਕੂਲ ਕੈਂਪਸ 'ਚ ਹੋਈ ਗੋਲੀਬਾਰੀ ਦੌਰਾਨ ਇਕ ਵਿਦਿਆਰਥੀ ਦੀ ਮੌਤ, ਇਕ ਜ਼ਖ਼ਮੀ
. . .  about 4 hours ago
ਟੈਕਸਾਸ, 21 ਮਾਰਚ-ਅਮਰੀਕਾ ਦੇ ਅਰਲਿੰਗਟਨ, ਟੈਕਸਾਸ ਦੇ ਉਪਨਗਰ ਵਿਚ ਇਕ ਹਾਈ ਸਕੂਲ ਕੈਂਪਸ ਵਿਚ ਹੋਈ ਗੋਲੀਬਾਰੀ ਵਿਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਇਕ ਹੋਰ ਜ਼ਖ਼ਮੀ ਹੋ ਗਿਆ। ਐਸੋਸੀਏਟਿਡ...
ਭਾਰਤੀ ਵਣਜ ਦੂਤਘਰ ਵਿਚ ਭੰਨਤੋੜ “ਬਿਲਕੁਲ ਅਸਵੀਕਾਰਨਯੋਗ”-ਵ੍ਹਾਈਟ ਹਾਊਸ
. . .  about 5 hours ago
ਵਾਸ਼ਿੰਗਟਨ, 21 ਮਾਰਚ -ਵ੍ਹਾਈਟ ਹਾਊਸ ਦੀ ਰਾਸ਼ਟਰੀ ਸੁਰੱਖਿਆ ਪਰਿਸ਼ਦ ਦੇ ਬੁਲਾਰੇ ਜੌਨ ਕਿਰਬੀ ਨੇ ਕਿਹਾ ਹੈ ਕਿ ਸੈਨ ਫਰਾਂਸਿਸਕੋ ਵਿਚ ਭਾਰਤੀ ਦੂਤਘਰ ਵਿਚਚ ਭੰਨਤੋੜ ਕਰਨਾ "ਬਿਲਕੁਲ ਅਸਵੀਕਾਰਨਯੋਗ" ਹੈ ਅਤੇ ਅਮਰੀਕਾ ਇਸ ਦੀ ਨਿੰਦਾ ਕਰਦਾ ਹੈ। ਕਿਰਬੀ...
⭐ਮਾਣਕ-ਮੋਤੀ⭐
. . .  about 6 hours ago
⭐ਮਾਣਕ-ਮੋਤੀ⭐
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਆਰਜ਼ੀ ਤੌਰ 'ਤੇ ਇੰਜਾਜ਼ ਇੰਟਰਨੈਸ਼ਨਲ ਦੀ 20.16 ਕਰੋੜ ਰੁਪਏ ਦੀ ਅਚੱਲ ਜਾਇਦਾਦ ਕੀਤੀ ਕੁਰਕ
. . .  1 day ago
ਸਿੱਖ ਭਾਈਚਾਰੇ ਨੂੰ ਬਦਨਾਮ ਕਰਨ ਦੀਆਂ ਖ਼ਤਰਨਾਕ ਸਾਜ਼ਿਸ਼ਾਂ ਨਿੰਦਣਯੋਗ-ਸੁਖਬੀਰ ਸਿੰਘ ਬਾਦਲ
. . .  1 day ago
ਸ੍ਰੀ ਮੁਕਤਸਰ ਸਾਹਿਬ ,20 ਮਾਰਚ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਅਣ-ਐਲਾਨੀ ਐਮਰਜੈਂਸੀ ...
ਹੁਣ ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਟਵਿੱਟਰ ਖਾਤਾ ਵੀ ਭਾਰਤ 'ਚ ਹੋਇਆ ਬੰਦ
. . .  1 day ago
ਮਹਿਲ ਕਲਾਂ, 20 ਮਾਰਚ (ਗੁਰਪ੍ਰੀਤ ਸਿੰਘ ਅਣਖੀ) -'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ 'ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਪੰਜਾਬ 'ਚ ਇੰਟਰਨੈੱਟ 'ਤੇ ਪਾਬੰਦੀ ...
ਪਿੰਡ ਭਬਿਆਣਾ ਵਿਖੇ ਇਕ ਵਿਅਕਤੀ ਨੂੰ ਕਹੀ ਦਾ ਦਸਤਾ ਮਾਰ ਕੇ ਮੌਤ ਦੇ ਘਾਟ ਉਤਾਰਿਆ
. . .  1 day ago
ਫਗਵਾੜਾ, 20 ਮਾਰਚ (ਹਰਜੋਤ ਸਿੰਘ ਚਾਨਾ)- ਇਥੋਂ ਦੇ ਪਿੰਡ ਭਬਿਆਣਾ ਵਿਖੇ ਇਕ ਘਰ ’ਚ ਵਿਅਕਤੀ ਦਾ ’ਚ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਮ੍ਰਿਤਕ ਵਿਅਕਤੀ ਦੀ ਪਛਾਣ ਗੁਰਦੇਵ ਸਿੰਘ (45) ਪੁੱਤਰ ਸ਼ਾਮ ਸਿੰਘ ...
‘ਕੋਟਫੱਤਾ ਬਲੀ ਕਾਂਡ’ ਦੇ ਸਾਰੇ ਜਣੇ ਦੋਸ਼ੀ ਕਰਾਰ, ਭਲਕੇ ਸੁਣਾਈ ਜਾਵੇਗੀ ਸਜ਼ਾ
. . .  1 day ago
ਬਠਿੰਡਾ, 20 ਮਾਰਚ (ਸੱਤਪਾਲ ਸਿੰਘ ਸਿਵੀਆਂ)-ਪਿੰਡ ਕੋਟਫੱਤਾ ਦੇ ਮਾਸੂਮ ਭੈਣ-ਭਰਾ ਦੀ ਬਲੀ ਦੇਣ ਦੇ ਮਾਮਲੇ ‘ਚ ਅੱਜ ਬਠਿੰਡਾ ਦੇ ਵਧੀਕ ਸ਼ੈਸ਼ਨ ਜੱਜ ਬਲਜਿੰਦਰ ਸਿੰਘ ਸਰਾਂ ਦੀ ਅਦਾਲਤ ਵਲੋਂ ਸਾਰੇ 7 ਵਿਅਕਤੀਆਂ ...
ਆਮ ਆਦਮੀ ਪਾਰਟੀ ਵਾਲੀ ਸੂਬਾ ਸਰਕਾਰ ਦੀ ਸਿਆਸੀ ਬਦਲਾਖ਼ੋਰੀ ਵਿਰੁੱਧ ਸ. ਪ੍ਰਕਾਸ਼ ਸਿੰਘ ਬਾਦਲ ਦੀ ਪੰਜਾਬੀਆਂ ਦੇ ਨਾਂਅ ਖੁੱਲ੍ਹੀ ਚਿੱਠੀ
. . .  1 day ago
ਮੌਸਮ ਵਿਚ ਬਦਲਾਅ ਕਾਰਨ 10 ਉਡਾਣਾਂ ਵਿਚ ਕੀਤਾ ਬਦਲਾਅ
. . .  1 day ago
ਨਵੀਂ ਦਿੱਲੀ, 20 ਮਾਰਚ- ਦਿੱਲੀ ਵਿਚ ਮੌਸਮ ’ਚ ਹੋਏ ਬਦਲਾਅ ਕਾਰਨ ਕੁੱਲ 10 ਉਡਾਣਾਂ ਦੇ ਰਾਹ ਬਦਲੇ ਗਏ, ਜਿਨ੍ਹਾਂ ਵਿਚੋਂ 7 ਜੈਪੁਰ ਅਤੇ 3 ਲਖਨਊ ਵੱਲ ਮੋੜੀਆਂ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਵਿਸਾਖ ਸੰਮਤ 554

ਕਪੂਰਥਲਾ / ਫਗਵਾੜਾ

ਮਜ਼ਦੂਰ ਵਲੋਂ ਠੇਕੇਦਾਰ ਦਾ ਬੇਰਹਿਮੀ ਨਾਲ ਕਤਲ

ਕਪੂਰਥਲਾ, 11 ਮਈ (ਅਮਰਜੀਤ ਸਿੰਘ ਸਡਾਨਾ) - ਬੀਤੀ ਦੇਰ ਰਾਤ ਰੇਲਵੇ ਸਟੇਸ਼ਨ ਦੇ ਸਰਕਾਰੀ ਕਵਾਟਰਾਂ ਵਿਚ ਹੋਏ ਇਕ ਨੌਜਵਾਨ ਦੇ ਕਤਲ ਦੇ ਮਾਮਲੇ ਨੂੰ ਸਿਟੀ ਪੁਲਿਸ ਨੇ ਇਕ ਘੰਟੇ ਅੰਦਰ ਹੱਲ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿਚ ਰਵੀ ਪੁੱਤਰ ਭਾਗ ਚੰਦ ਵਾਸੀ ਨਵੀਂ ਦਿੱਲੀ ਨੇ ਦੱਸਿਆ ਕਿ ਉਹ ਰੇਲਵੇ ਸਟੇਸ਼ਨ 'ਤੇ ਬਿਜਲੀ ਦੀਆਂ ਤਾਰਾਂ ਪਾਉਣ ਦਾ ਕੰਮ ਕਰ ਰਹੇ ਹਨ | ਬੀਤੀ ਸ਼ਾਮ 5 ਵਜੇ ਉਸ ਦੇ ਨਾਲ ਕੰਮ ਕਰਦੇ ਵਿਅਕਤੀ ਅਨਿਲ ਵਾਸੀ ਦਿੱਲੀ ਅਤੇ ਪਾਲ ਸਿੰਘ ਉਸ ਦੇ ਜੀਜੇ ਸੁਖਬੀਰ ਜੋ ਕਿ ਰੇਲਵੇ ਵਿਚ ਬਿਜਲੀ ਦਾ ਕੰਮ ਕਰਨ ਦਾ ਠੇਕੇਦਾਰ ਹੈ, ਦੇ ਘਰ ਗਏ ਸੀ, ਜਿਥੋਂ ਉਨ੍ਹਾਂ ਰਾਤ ਖਾਣਾ ਖਾਧਾ ਤੇ 11 ਵਜੇ ਵਾਪਸ ਆ ਗਏ ਅਤੇ ਉਸ ਦਾ ਜੀਜਾ ਵੀ ਉਨ੍ਹਾਂ ਦੇ ਨਾਲ ਹੀ ਆ ਗਿਆ | ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਹ ਆਪਣੇ ਜੀਜੇ ਨੂੰ ਰੇਲਵੇ ਸਟੇਸ਼ਨ ਕਪੂਰਥਲਾ ਦੇ ਸਰਕਾਰੀ ਕਵਾਟਰਾਂ ਵਿਚ ਛੱਡਣ ਗਏ ਤਾਂ ਅਨਿਲ ਨੇ ਉਨ੍ਹਾਂ ਪਾਸੋਂ ਖ਼ਰਚੇ ਲਈ ਪੈਸੇ ਮੰਗਣੇ ਸ਼ੁਰੂ ਕਰ ਦਿੱਤੇ ਜਿਸ 'ਤੇ ਰਵੀ ਨੇ ਉਸ ਨੂੰ 500 ਰੁਪਏ ਦੇ ਦਿੱਤੇ, ਪਰ ਅਨਿਲ ਨੇ ਹੋਰ ਪੈਸਿਆਂ ਦੀ ਮੰਗ ਕੀਤੀ ਤਾਂ ਸ਼ਿਕਾਇਤਕਰਤਾ ਦੇ ਜੀਜੇ ਸੁਖਵੀਰ ਨੇ ਕਿਹਾ ਕਿ ਬਾਕੀ ਪੈਸੇ ਸਵੇਰੇ ਦਿੱਤੇ ਜਾਣਗੇ ਜਿਸ 'ਤੇ ਅਨਿਲ ਨਹੀਂ ਮੰਨਿਆ ਤੇ ਉਸ ਨਾਲ ਹੱਥੋਪਾਈ ਕਰਨ ਲੱਗ ਪਿਆ | ਝਗੜਾ ਛੁਡਵਾ ਕੇ ਉਹ ਸਾਰੇ ਉੱਥੋਂ ਚਲੇ ਗਏ | ਕੁੱਝ ਸਮੇਂ ਬਾਅਦ ਉਸ ਨੂੰ ਫ਼ੋਨ ਆਇਆ ਕਿ ਉਸ ਦੇ ਜੀਜੇ ਦਾ ਕਤਲ ਕਰ ਦਿੱਤਾ ਗਿਆ ਹੈ ਤੇ ਲਾਸ਼ ਰੇਲਵੇ ਸਟੇਸ਼ਨ ਦੇ ਸਰਕਾਰੀ ਕਵਾਟਰਾਂ ਦੇ ਬਾਹਰ ਪਈ ਹੈ | ਰਵੀ ਨੇ ਮੌਕੇ 'ਤੇ ਜਾ ਕੇ ਆਪਣੇ ਜੀਜੇ ਸੁਖਵੀਰ ਦੀ ਲਾਸ਼ ਖ਼ੂਨ ਨਾਲ ਲੱਥਪੱਥ ਹੋਈ ਦੇਖੀ ਤਾਂ ਜੀ.ਆਰ.ਪੀ. ਨੂੰ ਇਸ ਦੀ ਸੂਚਨਾ ਦਿੱਤੀ, ਜਿਸ 'ਤੇ ਰੇਲਵੇ ਪੁਲਿਸ ਦੇ ਡੀ.ਐਸ.ਪੀ. ਅਸ਼ਵਨੀ ਕੁਮਾਰ, ਇੰਸਪੈਕਟਰ ਬਲਵਿੰਦਰ ਸਿੰਘ ਤੇ ਹੋਰ ਕਰਮਚਾਰੀ ਮੌਕੇ 'ਤੇ ਪਹੁੰਚੇ | ਉਪਰੰਤ ਡੀ.ਐਸ.ਪੀ. ਸੁਰਿੰਦਰ ਸਿੰਘ, ਥਾਣਾ ਸਿਟੀ ਮੁਖੀ ਇੰਸਪੈਕਟਰ ਸੁਰਜੀਤ ਸਿੰਘ ਪੱਤੜ ਵੀ ਪੁਲਿਸ ਪਾਰਟੀ ਦੇ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਕਬਜ਼ੇ ਵਿਚ ਲਈ | ਸ਼ਿਕਾਇਤਕਰਤਾ ਨੇ ਆਪਣੇ ਬਿਆਨ ਵਿਚ ਕਿਹਾ ਕਿ ਉਸ ਦੇ ਜੀਜੇ ਸੁਖਵੀਰ ਦਾ ਕਤਲ ਪੈਸਿਆਂ ਕਾਰਨ ਅਨਿਲ ਪੁੱਤਰ ਮਿਸ਼ਰੀ ਲਾਲ ਵਾਸੀ ਦਿੱਲੀ ਨੇ ਕੀਤਾ ਹੈ | ਸਿਟੀ ਪੁਲਿਸ ਨੇ ਰਵੀ ਦੇ ਬਿਆਨਾਂ ਤਹਿਤ ਅਨਿਲ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਉਸ ਪਾਸੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ |

ਮਹੇੜੂ 'ਚ ਤਿੰਨ ਖੇਤਾਂ ਤੋਂ ਵੱਧ ਪੰਚਾਇਤੀ ਜ਼ਮੀਨ ਦਾ ਨਾਜਾਇਜ਼ ਕਬਜ਼ਾ ਛੁਡਵਾਇਆ

ਫਗਵਾੜਾ, 11 ਮਈ (ਹਰੀਪਾਲ ਸਿੰਘ) - ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਸ਼ਾਮਲਾਟ ਜ਼ਮੀਨਾਂ ਉੱਪਰ ਹੋਏ ਨਾਜਾਇਜ਼ ਕਬਜਿਆਂ ਨੂੰ ਆਪਣੇ ਆਪ ਛੱਡਣ ਲਈ 31 ਮਈ ਤੱਕ ਦੇ ਦਿੱਤੇ ਅਲਟੀਮੇਟਮ ਨੂੰ ਮੁੱਖ ਰੱਖਦੇ ਹੋਏ ਪਿੰਡ ਮਹੇੜੂ ਵਿਖੇ ਅੱਜ ਤਿੰਨ ਏਕੜ ਤੋਂ ਵੱਧ ਜ਼ਮੀਨ ਨੂੰ ...

ਪੂਰੀ ਖ਼ਬਰ »

ਪ੍ਰੀਖਿਆ ਮੁਕਾਬਲੇ ਦੀਆਂ ਤਿਆਰੀਆਂ ਲਈ ਯੋਗ ਉਮੀਦਵਾਰਾਂ ਨੂੰ ਮਿਲੇਗੀ ਵਿੱਤੀ ਸਹਾਇਤਾ-ਡੀ.ਸੀ.

ਕਪੂਰਥਲਾ, 11 ਮਈ (ਸਡਾਨਾ) - ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਮੰਤਰਾਲੇ ਵਲੋਂ ਅਨੂਸੁਚਿਤ ਜਾਤੀਆਂ ਅਤੇ ਪੱਛੜੀਆਂ ਸ਼ੇ੍ਰਣੀਆਂ ਲਈ ਪ੍ਰੀਖਿਆ ਮੁਕਾਬਲੇ ਦੀ ਤਿਆਰੀ ਵਾਸਤੇ ਵਿੱਤੀ ਸਹਾਇਤਾ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ | ਡਿਪਟੀ ਕਮਿਸ਼ਨਰ ਵਿਸ਼ੇਸ਼ ...

ਪੂਰੀ ਖ਼ਬਰ »

ਨੌਜਵਾਨ ਵਲੋਂ ਪੀ.ਜੀ. 'ਚ ਖ਼ੁਦਕੁਸ਼ੀ

ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ) - ਚਹੇੜੂ ਦੇ ਲਾਅ ਗੇਟ ਲਾਗੇ ਇਕ ਪੀ.ਜੀ. 'ਚ ਨੌਜਵਾਨ ਨੇ ਫ਼ਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ | ਮਿ੍ਤਕ ਨੌਜਵਾਨ ਦੀ ਪਛਾਣ ਮਨੀ (28) ਪੁੱਤਰ ਹੰਸਰਾਜ ਵਾਸੀ ਗੰਢਵਾਂ ਕਾਲੋਨੀ ਵਜੋਂ ਹੋਈ ਹੈ | ਐਸ. ਐਚ. ਓ ਸਤਨਾਮਪੁਰਾ ਜਤਿੰਦਰ ਕੁਮਾਰ ...

ਪੂਰੀ ਖ਼ਬਰ »

310 ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਸੁਲਤਾਨਪੁਰ ਲੋਧੀ , 11 ਮਈ (ਥਿੰਦ, ਹੈਪੀ) - ਥਾਣਾ ਕਬੀਰਪੁਰ ਦੇ ਐਸ.ਐਚ.ਓ ਜਸਪਾਲ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਹੇਠ ਐਸ. ਆਈ ਕਮਲਜੀਤ ਸਿੰਘ ਨੇ ਬੂਸੋਵਾਲ ਪੁਲ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 310 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

5 ਰੋਜ਼ਗਾਰ ਮੁਖੀ ਕਿੱਤਿਆਂ ਲਈ ਹਰ ਮਹੀਨੇ ਮਿਲੇਗੀ 180 ਨੌਜਵਾਨਾਂ ਨੂੰ ਮੁਫ਼ਤ ਸਿਖਲਾਈ-ਵਿਸ਼ੇਸ਼ ਸਾਰੰਗਲ

ਕਪੂਰਥਲਾ, 11 ਮਈ (ਸਡਾਨਾ) - ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਵਲੋਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਤੌਰ 'ਤੇ ਕਮਜ਼ੋਰ ਪਰਿਵਾਰਾਂ ਦੇ ਨੌਜਵਾਨਾਂ ਨੂੰ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾਏ ਜਾਂਦੇ ਹਨ ...

ਪੂਰੀ ਖ਼ਬਰ »

ਹੈਰੋਇਨ ਸਣੇ ਦੋ ਨੌਜਵਾਨ ਕਾਬੂ

ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ) - ਸਿਟੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਹੈਰੋਇਨ ਬਰਾਮਦ ਕਰਕੇ ਧਾਰਾ 21-61-85 ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏ.ਐਸ.ਆਈ ...

ਪੂਰੀ ਖ਼ਬਰ »

6 ਸਾਲਾ ਲੜਕੀ ਨੂੰ ਗੱਡੀ ਹੇਠ ਦੇ ਕੇ ਮਾਰਨ ਤੇ ਚਾਲਕ ਵਿਰੁੱਧ ਮਾਮਲਾ ਦਰਜ

ਸੁਲਤਾਨਪੁਰ ਲੋਧੀ, 11 ਮਈ (ਥਿੰਦ, ਹੈਪੀ) - ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਬੀਤੇ ਦਿਨ ਪਿੰਡ ਅਦਾਲਤ ਚੱਕ ਵਿਖੇ ਘਰ ਦੇ ਮੂਹਰੇ ਖੜੀ 6 ਸਾਲਾ ਲੜਕੀ ਨੂੰ ਗੱਡੀ ਹੇਠ ਦੇ ਮਾਰਨ ਤੇ ਚਾਲਕ ਵਿਰੁੱਧ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਵਲੋਂ ਦਫ਼ਤਰੀ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਰਥਨ

ਸੁਲਤਾਨਪੁਰ ਲੋਧੀ, 11 ਮਈ (ਨਰੇਸ਼ ਹੈਪੀ, ਥਿੰਦ) - ਮਾਸਟਰ ਕੇਡਰ ਯੂਨੀਅਨ ਨੇ ਦਫ਼ਤਰੀ ਕਰਮਚਾਰੀ ਯੂਨੀਅਨ, ਪੰਜਾਬ ਦੀਆਂ ਮੰਗਾ ਦਾ ਸਮਰਥਨ ਕਰਦੇ ਹੋਏ ਸੰਘਰਸ਼ ਵਿਚ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ ਜਿਸ ਨੂੰ ਲੈ ਕੇ ਬਨਵਾਰੀ ਲਾਲ ਅਤੇ ਗਗਨਦੀਪ ਸਿੰਘ ਨੇ ਮਾਸਟਰ ...

ਪੂਰੀ ਖ਼ਬਰ »

ਧੁੱਸੀ ਬੰਨ੍ਹ ਨੂੰ ਵੱਢ ਕੇ ਜ਼ਮੀਨ 'ਚ ਮਿਲਾਇਆ

ਫੱਤੂਢੀਂਗਾ, 11 ਮਈ (ਬਲਜੀਤ ਸਿੰਘ) - ਦਰਿਆ ਬਿਆਸ ਦੇ ਕਿਨਾਰੇ ਸੰਨ 1994 ਵਿਚ ਪਿੰਡ ਬਾਜ਼ਾਂ ਤੋਂ ਲੈ ਕੇ ਦਰਿਆ ਬਿਆਸ ਪੁਲ ਤੱਕ ਸ੍ਰੀ ਗੋਇੰਦਵਾਲ ਸਾਹਿਬ ਤੱਕ ਕਰੀਬ 4 ਕਿੱਲੋਮੀਟਰ ਧੁੱਸੀ ਬੰਨ੍ਹ ਇਲਾਕੇ ਦੇ ਕਿਸਾਨਾਂ ਨੇ ਉਸ ਸਮੇਂ ਖ਼ਰਾਬ ਹੋਈ ਝੋਨੇ ਦੀ ਫ਼ਸਲ ਦੇ ...

ਪੂਰੀ ਖ਼ਬਰ »

ਮਹਿੰਦਰਾ ਐਂਡ ਮਹਿੰਦਰਾ ਕੰਪਨੀ ਦੇ ਡੀ.ਜੀ.ਐਮ. ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ, 11 ਮਈ (ਨਰੇਸ਼ ਹੈਪੀ, ਥਿੰਦ) - ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ ਹੋ ਕੇ ਉਹ ਖ਼ੁਦ ਨੂੰ ਵੱਡੇ ਭਾਗਾਂ ਵਾਲਾ ਸਮਝਦੇ ਹਨ ਅਤੇ ਜੋ ਆਨੰਦ ਉਨ੍ਹਾਂ ਨੂੰ ਇੱਥੇ ਮਿਲਿਆ ...

ਪੂਰੀ ਖ਼ਬਰ »

ਪਿੰਡ ਸੀਕਰੀ ਵਿਖੇ ਤੂੜੀ ਨੂੰ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਮਾਨ ਨੇ ਲਿਆ ਜਾਇਜ਼ਾ

ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ, ਹਰੀਪਾਲ ਸਿੰਘ) - ਆਮ ਆਦਮੀ ਪਾਰਟੀ ਆਗੂ ਜੋਗਿੰਦਰ ਸਿੰਘ ਮਾਨ ਨੇ ਪਿੰਡ ਸੀਕਰੀ ਦਾ ਦੌਰਾ ਕਰਕੇ ਮੱਖਣ ਸਿੰਘ ਪੁੱਤਰ ਚੰਨਣ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਜਿਨ੍ਹਾਂ ਦੇ ਤੂੜੀ ਦੇ ਕੁੱਪਾਂ ਨੂੰ ਪਿਛਲੇ ਦਿਨੀਂ ਅੱਗ ਲੱਗ ਗਈ ...

ਪੂਰੀ ਖ਼ਬਰ »

ਰਾਮਗੜ੍ਹੀਆ ਕਾਲਜ ਵਿਖੇ ਬੀ.ਐੱਡ. ਦਾਖ਼ਲਾ ਪ੍ਰਕਿਰਿਆ ਲਈ ਹੈਲਪ ਡੈਸਕ ਸਥਾਪਿਤ

ਫਗਵਾੜਾ, 11 ਮਈ (ਤਰਨਜੀਤ ਸਿੰਘ ਕਿੰਨੜਾ) - ਬੀ.ਐੱਡ. ਕਰਨ ਦੇ ਚਾਹਵਾਨ ਵਿਦਿਆਰਥੀ ਦਾਖਲਾ ਪ੍ਰਕਿਰਿਆ ਦੀ ਸ਼ੁਰੂਆਤ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ | ਇਸ ਸਾਲ ਪੰਜਾਬ ਸਰਕਾਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ...

ਪੂਰੀ ਖ਼ਬਰ »

ਪਲਾਹੀ ਵਿਖੇ ਦਿਨ ਦਿਹਾੜੇ ਘਰ 'ਚੋਂ ਸਾਮਾਨ ਚੋਰੀ

ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ) - ਨਜ਼ਦੀਕੀ ਪਿੰਡ ਪਲਾਹੀ 'ਚ ਚੋਰਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਘਰੋਂ 'ਚ ਨਕਦੀ ਤੇ ਗਹਿਣੇ ਚੋਰੀ ਕਰਕੇ ਲੈ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆ ਘਰ ਦੇ ਮਾਲਕ ਰਾਮ ਲੁਭਾਇਆ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਨੂੰ ਹ ਸਕੂਲ ਤੋਂ ...

ਪੂਰੀ ਖ਼ਬਰ »

ਸੰਤ ਜਵਾਲਾ ਸਿੰਘ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾ ਗੁਰਮਤਿ ਸਮਾਗਮ

ਫਗਵਾੜਾ, 11 ਮਈ (ਅਸ਼ੋਕ ਕੁਮਾਰ ਵਾਲੀਆ) - ਸੰਤ ਦਲੀਪ ਸਿੰਘ, ਸੰਤ ਜਵਾਲਾ ਸਿੰਘ, ਸੰਤ ਮਸਤ ਸਿੰਘ, ਸੰਤ ਹਰਬੰਸ ਸਿੰਘ ਅਤੇ ਸੰਤ ਸਰਵਣ ਸਿੰਘ ਦੇ ਤਪ ਅਸਥਾਨ ਨਿਰਮਲ ਕੁਟੀਆ ਡੁਮੇਲੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਦਾ ਜਨਮ ਦਿਹਾੜਾ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ...

ਪੂਰੀ ਖ਼ਬਰ »

ਵਧ ਰਿਹਾ ਪ੍ਰਦੂਸ਼ਣ, ਨਸ਼ੇ ਤੇ ਬੇਰੁਜ਼ਗਾਰੀ ਚਿੰਤਾ ਦਾ ਵਿਸ਼ਾ-ਨਾਨਕਪੁਰ

ਸੁਲਤਾਨਪੁਰ ਲੋਧੀ, 11 ਮਈ (ਨਰੇਸ਼ ਹੈਪੀ, ਥਿੰਦ) - ਆਪਣੇ ਅਮਰੀਕਾ ਦੇ ਵਿਦੇਸ਼ ਦੌਰੇ ਤੋਂ ਵਾਪਸ ਪਰਤੇ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਜਥੇਦਾਰ ਸੁਖਦੇਵ ਸਿੰਘ ਨਾਨਕਪੁਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ 'ਚ ਵੱਧ ਰਿਹਾ ਪ੍ਰਦੂਸ਼ਣ, ਨਸ਼ੇ ਤੇ ...

ਪੂਰੀ ਖ਼ਬਰ »

ਗੋਲਡਨ ਐਵੇਨਿਊ ਦੇ ਵਸਨੀਕਾਂ ਵਲੋਂ ਟੁੱਟੀ ਗਲੀ ਬਣਵਾਉਣ ਦੀ ਮੰਗ

ਕਪੂਰਥਲਾ, 11 ਮਈ (ਸਡਾਨਾ) - ਵਾਰਡ ਨੰਬਰ 14 ਅਧੀਨ ਆਉਂਦੇ ਇਲਾਕਾ ਗੋਲਡਨ ਐਵਿਨਿਊ ਦੀ ਗਲੀ ਨੰਬਰ 1 ਦੇ ਵਸਨੀਕਾਂ ਨੇ ਏ.ਡੀ.ਸੀ. ਸ਼ਹਿਰੀ ਵਿਕਾਸ ਕਮ ਕਮਿਸ਼ਨਰ ਨਗਰ ਨਿਗਮ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਦੇ ਕੇ ਉਨ੍ਹਾਂ ਦੀ ਗਲੀ ਬਣਵਾਉਣ ਦੀ ਮੰਗ ਕੀਤੀ ਹੈ | ਆਪਣੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਐਲਾਨੀਆਂ ਜ਼ਿਆਦਾ ਛੁੱਟੀਆਂ ਤੋਂ ਪ੍ਰੇਸ਼ਾਨ ਮਾਪੇ

ਸਿੱਧਵਾਂ ਦੋਨਾ, 11 ਮਈ (ਅਵਿਨਾਸ਼ ਸ਼ਰਮਾ) - ਪੰਜਾਬ 'ਚ ਸਿੱਖਿਆ ਦੇ ਇਤਿਹਾਸ ਵਿਚ ਪਹਿਲੀ ਵਾਰੀ ਗਰਮੀਆਂ ਦੀਆਂ ਛੁੱਟੀਆਂ 45 ਦਿਨਾਂ ਦੀਆਂ ਐਲਾਨੀਆਂ ਗਈਆਂ ਹਨ | ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਪਿਛਲੇ ਦੋ ਸਾਲ ...

ਪੂਰੀ ਖ਼ਬਰ »

ਸੜਕ ਪਾਰ ਕਰ ਰਹੇ ਵਿਅਕਤੀ ਨੂੰ ਕਾਰ ਨੇ ਮਾਰੀ ਫ਼ੇਟ

ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ) - ਅੱਜ ਇੱਥੇ ਸ਼ੂਗਰ ਮਿੱਲ ਵਿਖੇ ਟਰੱਕ 'ਚੋਂ ਉਤਰ ਕੇ ਸੜਕ ਪਾਰ ਕਰ ਰਹੇ ਇੱਕ ਵਿਅਕਤੀ ਨੂੰ ਕਾਰ ਵਲੋਂ ਫ਼ੇਟ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ ਹੋ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਜ਼ਖਮੀ ਵਿਅਕਤੀ ਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਨੌਜਵਾਨਾਂ ਨੂੰ ਰੋਜ਼ਗਾਰ ਸੰਬੰਧੀ ਕੀਤਾ ਜਾਗਰੂਕ

ਕਪੂਰਥਲਾ, 11 ਮਈ (ਸਡਾਨਾ) - ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਸਹਿਯੋਗ ਨਾਲ ਕਾਲਜ ਦੇ ਪਿ੍ੰਸੀਪਲ ਡਾ: ਤੀਰਥ ਰਾਮ ਬਸਰਾ ਦੀ ਅਗਵਾਈ ਵਿਚ ਰੁਜ਼ਗਾਰ ਸਬੰਧੀ ਜਾਗਰੂਕਤਾ ਲੈਕਚਰ ਕਰਵਾਇਆ ਗਿਆ | ਇਸ ਮੌਕੇ ਮੰਚ ...

ਪੂਰੀ ਖ਼ਬਰ »

ਇਬਰਾਹੀਮਵਾਲ ਤੇ ਨੇੜਲੇ ਪਿੰਡਾਂ 'ਚ ਬਿਜਲੀ ਬੰਦ ਰਹੇਗੀ

ਨਡਾਲਾ, 11 ਮਈ (ਮਾਨ) - ਪਾਵਰ ਕਾਮ ਸਬ ਡਵੀਜ਼ਨ ਨਡਾਲਾ ਅਧੀਨ ਕੁਝ ਪਿੰਡਾਂ ਵਿਚ ਜ਼ਰੂਰੀ ਮੁਰੰਮਤਾਂ ਦੇ ਕਾਰਨ ਅੱਜ 12 ਮਈ ਨੂੰ ਬਿਜਲੀ ਸਪਲਾਈ ਬੰਦ ਰਹੇਗੀ | ਇਸ ਸਬੰਧੀ ਐਸਡੀਓ ਨਡਾਲਾ ਜੋਗਿੰਦਰ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਨਡਾਲਾ ਅਧੀਨ ਚੱਲਦੇ ਫੀਡਰ ਪਸੀਏਵਾਲ ਦੀ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲਜ ਵਿਖੇ ਸੈਮੀਨਾਰ ਕਰਵਾਇਆ

ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ) - ਕਮਲਾ ਨਹਿਰੂ ਕਾਲਜ ਫ਼ਾਰ ਵੁਮੈਨ ਵਿਖੇ ਫ਼ੈਸ਼ਨ ਡਿਜ਼ਾਇਨਿੰਗ ਤੇ ਹੋਮ ਸਾਇੰਸ ਵਿਭਾਗ ਵਲੋਂ ਪਿ੍ੰਸੀਪਲ ਡਾ. ਸਵਿੰਦਰਪਾਲ ਦੀ ਅਗਵਾਈ 'ਚ 'ਤਰਲ ਕਢਾਈ ਤੇ ਕੱਟ ਵਰਕ' ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ 'ਚ ਮੁੱਖ ...

ਪੂਰੀ ਖ਼ਬਰ »

ਸੰਤ ਖੜਗ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਮਾਗਮ ਅੱਜ

ਤਲਵੰਡੀ ਚੌਧਰੀਆਂ, 11 ਮਈ (ਪਰਸਨ ਲਾਲ ਭੋਲਾ) - ਸੰਤ ਖੜਗ ਸਿੰਘ ਦਾ ਸ਼ਹੀਦੀ (ਮੋਛੇ ਦੇ ਰੂਪ ਵਿਚ) ਦਿਹਾੜਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਬੜੀ ਸ਼ਰਧਾ ਨਾਲ ਬਾਬਾ ਹਰਜੀਤ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਨਡਾਲਾ-ਸੁਭਾਨਪੁਰ ਸੜਕ ਦੀ ਮਾੜੀ ਹਾਲਤ ਤੋਂ ਲੋਕ ਡਾਹਢੇ ਦੁਖੀ

ਨਡਾਲਾ, 11 ਮਈ (ਮਾਨ) - ਇਸ ਵੇਲੇ ਨਡਾਲਾ ਸੁਭਾਨਪੁਰ ਸੜਕ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਵੇਲੇ ਇਹ ਸੜਕ ਪੂਰੀ ਤਰ੍ਹਾਂ ਸਖ਼ਤ ਤਿੱਖੇ ਕੱਟਾਂ ਤੇ ਟੋਇਆਂ ਵਿਚ ਤਬਦੀਲ ਹੁੰਦੀ ਜਾ ...

ਪੂਰੀ ਖ਼ਬਰ »

ਮੌਲੀ ਵਿਖੇ ਬੈਂਕ ਆਫ਼ ਬੜੌਦਾ ਦੇ ਕਰਮਚਾਰੀਆਂ ਦੇ ਮਾੜੇ ਵਤੀਰੇ ਕਾਰਨ ਪਿੰਡ ਵਾਸੀਆਂ ਦਿੱਤਾ ਧਰਨਾ

ਫਗਵਾੜਾ, 11 ਮਈ (ਹਰਜੋਤ ਸਿੰਘ ਚਾਨਾ) - ਪਿੰਡ ਮੌਲੀ ਦੇ ਵਾਸੀਆਂ ਨੇ ਕਿਸਾਨ ਆਗੂ ਗੁਰਪਾਲ ਸਿੰਘ ਪਾਲਾ ਮੌਲੀ ਦੀ ਅਗਵਾਈ 'ਚ ਪਿੰਡ ਦੀ ਸਰਕਾਰੀ ਬੈਂਕ (ਬੈਂਕ ਆਫ਼ ਬੜੌਦਾ) ਦੇ ਸਟਾਫ਼ ਦੀ ਮਾੜੀ ਕਾਰਗੁਜ਼ਾਰੀ ਤੇ ਵਤੀਰੇ ਖ਼ਿਲਾਫ਼ ਦੋ ਘੰਟੇ ਬੈਂਕ ਦੇ ਬਾਹਰ ਧਰਨਾ ਦਿੱਤਾ | ਇਸ ...

ਪੂਰੀ ਖ਼ਬਰ »

ਸ਼ਹਿਰ ਅੰਦਰ ਘੁੰਮ ਰਹੇ ਸ਼ੱਕੀ ਤੇ ਅਜਨਬੀ ਵਿਅਕਤੀਆਂ ਦੀ ਜਾਂਚ ਲਈ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 11 ਮਈ (ਸਡਾਨਾ) - ਧਾਰਮਿਕ, ਸਮਾਜਿਕ ਤੇ ਵਪਾਰਕ ਜਥੇਬੰਦੀਆਂ ਦਾ ਇਕ ਵਫ਼ਦ ਭਗਵਾਨ ਵਾਲਮੀਕ ਕ੍ਰਾਂਤੀ ਸੈਨਾ ਦੇ ਸੂਬਾ ਪ੍ਰਧਾਨ ਸਰਵਣ ਗਿੱਲ, ਵਪਾਰ ਮੰਡਲ ਦੇ ਉਪ ਪ੍ਰਧਾਨ ਵਿਕਰਮ ਅਰੋੜਾ ਦੀ ਅਗਵਾਈ ਹੇਠ ਏ.ਡੀ.ਸੀ. ਅਜੈ ਅਰੋੜਾ ਨੂੰ ਮਿਲਿਆ | ਇਸ ਮੌਕੇ ਉਕਤ ...

ਪੂਰੀ ਖ਼ਬਰ »

10 ਜੂਨ ਤੋਂ ਬਾਅਦ ਲੱਗਾ ਝੋਨਾ ਸਰਕਾਰ ਨੂੰ ਵਾਹੁਣ ਨਹੀਂ ਦਿਆਂਗੇ-ਸ਼ੇਰ ਸਿੰਘ

ਸੁਲਤਾਨਪੁਰ ਲੋਧੀ, 11 ਮਈ (ਨਰੇਸ਼ ਹੈਪੀ, ਥਿੰਦ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸੁਲਤਾਨਪੁਰ ਲੋਧੀ ਜ਼ੋਨ ਦੇ ਸੀਨੀਅਰ ਮੀਤ ਪ੍ਰਧਾਨ ਸ਼ੇਰ ਸਿੰਘ ਮਹੀਵਾਲ ਤੇ ਪ੍ਰੈੱਸ ਸਕੱਤਰ ਪੁਸ਼ਪਿੰਦਰ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਪਿੰਡ ਧਾਲੀਵਾਲ ਬੇਟ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ

ਢਿਲਵਾਂ, 11 ਮਈ (ਪ੍ਰਵੀਨ ਕੁਮਾਰ, ਸੁਖੀਜਾ) - ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ: ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ: ਤੇਜਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਬਲਾਕ ਢਿਲਵਾਂ ਦੇ ਪਿੰਡ ਧਾਲੀਵਾਲ ...

ਪੂਰੀ ਖ਼ਬਰ »

ਸ਼ਤਾਬਗੜ੍ਹ 'ਚ ਸਤਾਈਏ ਨੂੰ ਸਮਰਪਿਤ ਦੀਵਾਨ ਸਜਾਏ ਗਏ

ਲੋਹੀਆਂ ਖਾਸ, 11 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ਼ਤਾਬਗੜ੍ਹ ਵਿਖੇ ਕਰਵਾਏ ਗਏ ਸ਼ਹੀਦੀ ਜੋੜ ਮੇਲੇ 'ਸਤਾਈਏ' ਨੂੰ ਸਮਰਪਿਤ ਰਖਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX