ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਜ਼ਿਲ੍ਹਾ ਵਾਤਾਵਰਨ ਪਲਾਨ ਨੂੰ ਲਾਗੂ ਕਰਨ ਲਈ ਗਠਿਤ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਰਿਟਾ:) ਜਸਬੀਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਵਾਤਾਵਰਨ ਦੀ ਸੰਭਾਲ ਲਈ ਅਹਿਮ ਕਦਮ ਚੁੱਕਣ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ | ਉਹ ਅੱਜ ਨਿਗਰਾਨ ਕਮੇਟੀ ਵਲੋਂ ਜ਼ਿਲ੍ਹੇ ਦੇ ਵਾਤਾਵਰਨ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ | ਇਸ ਮੌਕੇ ਕਮੇਟੀ ਦੇ ਸੀਨੀਅਰ ਮੈਂਬਰ ਐਸ.ਸੀ. ਅਗਰਵਾਲ ਸਾਬਕਾ ਮੁੱਖ ਸਕੱਤਰ ਪੰਜਾਬ, ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਟੈਕਨੀਕਲ ਐਕਸਪਰਟ ਬਾਬੂ ਰਾਮ ਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਵੀ ਮੌਜੂਦ ਸਨ | ਮੀਟਿੰਗ ਦੌਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਰਿਟਾ:) ਜਸਬੀਰ ਸਿੰਘ ਨੇ ਸਬੰਧਿਤ ਵਿਭਾਗਾਂ ਦੇ ਮੁਖੀਆਂ ਨੂੰ ਇੱਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਅਜੋਕੇ ਦੌਰ 'ਚ ਪਾਣੀ, ਹਵਾ ਤੇ ਧਰਤੀ ਨੂੰ ਸੰਭਾਲਣ ਦੀ ਲੋੜ ਹੈ, ਇਸ ਲਈ ਪੂਰੀ ਗੰਭੀਰਤਾ ਨਾਲ ਵਾਤਾਵਰਨ ਪਲਾਨ ਅਨੁਸਾਰ ਤੈਅ ਟੀਚਿਆਂ ਨੂੰ ਸਮਾਂ ਹੱਦ ਅੰਦਰ ਪੂਰਾ ਕੀਤਾ ਜਾਵੇ | ਕਮੇਟੀ ਦੇ ਚੇਅਰਮੈਨ ਜਸਟਿਸ (ਰਿਟਾ:) ਜਸਬੀਰ ਸਿੰਘ ਨੇ ਕਿਹਾ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ | ਉਨ੍ਹਾਂ ਨਗਰ ਕੌਂਸਲਾਂ ਨੂੰ ਕਿਹਾ ਕਿ ਨਿਰਧਾਰਿਤ ਸਮੇਂ ਦੌਰਾਨ ਯਕੀਨੀ ਬਣਾਇਆ ਜਾਵੇ ਕਿ ਸੁੱਕੇ ਤੇ ਗਿੱਲੇ ਕੂੜੇ ਦਾ ਵਰਗੀਕਰਨ ਕਰਕੇ ਸਹੀ ਤਰੀਕੇ ਨਾਲ ਇਸ ਦਾ ਨਿਪਟਾਰਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਦਰਿਆ ਜਾਂ ਨਾਲਿਆਂ ਨੇੜੇ ਬਣੇ ਡੰਪਾਂ ਦੀ ਚਾਰਦੀਵਾਰੀ ਯਕੀਨੀ ਬਣਾਈ ਜਾਵੇ, ਤਾਂ ਜੋ ਕੂੜਾ ਪਾਣੀ 'ਚ ਨਾ ਜਾ ਸਕੇ | ਕਮੇਟੀ ਦੇ ਸੀਨੀਅਰ ਮੈਂਬਰ ਐਸ.ਸੀ. ਅਗਰਵਾਲ ਸਾਬਕਾ ਮੁੱਖ ਸਕੱਤਰ ਪੰਜਾਬ ਨੇ ਕਿਹਾ ਕਿ ਵਿਭਾਗਾਂ ਦੇ ਅਧਿਕਾਰੀ ਵਾਤਾਵਰਨ ਦੀ ਸੰਭਾਲ ਲਈ ਜੀਅ ਤੋੜ ਯਤਨ ਕਰਨ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਵਾਤਾਵਰਨ ਮਿਲ ਸਕੇ | ਉਨ੍ਹਾਂ ਅਧਿਕਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ | ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਜੇਕਰ ਵਾਤਾਵਰਨ ਦੀ ਸੰਭਾਲ ਲਈ ਅੱਜ ਕੰਮ ਨਾ ਕੀਤਾ ਤਾਂ ਇਸ ਦਾ ਖ਼ਮਿਆਜ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਭੁਗਤਣਾ ਪਵੇਗਾ | ਡਿਪਟੀ ਕਮਿਸ਼ਨਰ ਨੇ ਭਰੋਸਾ ਦਿੰਦਿਆਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਲਈ ਜ਼ਿਲ੍ਹੇ ਵਿਚ ਵਾਤਾਵਰਨ ਪਲਾਨ ਅਨੁਸਾਰ ਸਾਰੇ ਟੀਚੇ ਇਕ ਯੋਜਨਾਬੱਧ ਤਰੀਕੇ ਨਾਲ ਪੂਰੇ ਕੀਤੇ ਜਾਣਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਜੇ ਕੁਮਾਰ ਆਦਿ ਹਾਜ਼ਰ ਸਨ |
ਹਾਜੀਪੁਰ, 13 ਮਈ (ਜੋਗਿੰਦਰ ਸਿੰਘ)-ਹਾਜੀਪੁਰ ਤੋਂ ਢਾਡੇਕਟਵਾਲ ਅਜਮੇਰ ਸੜਕ 'ਤੇ ਹਾਜੀਪੁਰ ਡਿਸਟੀਬਿਊਟਰੀ 'ਤੇ ਬਣੀ ਪੁਲੀ ਦੀ ਦੀਵਾਰ ਟੱੁਟੀ ਹੋਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਹੋਇਆ ਹੈ | ਦੇਖਣ 'ਚ ਆਇਆ ਹੈ ਕਿ ਨਹਿਰ ਦੀ ਪੁਲੀ ਦੀ ਦੀਵਾਰ ਪਿਛਲੇ ਲੰਬੇ ਸਮੇਂ ਤੋਂ ...
ਟਾਂਡਾ ਉੜਮੁੜ, 13 ਅਪ੍ਰੈਲ (ਦੀਪਕ ਬਹਿਲ)-ਟਾਂਡਾ ਦੇ ਅਹੀਆਪੁਰ ਦੀ ਢਾਈ ਸਾਲ ਦੀ ਹੋਣਹਾਰ ਬੇਟੀ ਉਨਾਇਸਾ ਨੇ ਛੋਟੀ ਉਮਰ ਵਿਚ ਹੀ ਵੱਡਾ ਮੁਕਾਮ ਹਾਸਲ ਕਰਕੇ ਟਾਂਡਾ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਨਾਇਸਾ ਨੇ 10 ਸਕਿੰਟ ਦੇ ਸਭ ਤੋਂ ਘੱਟ ਸਮੇਂ 'ਚ ਦੇਸ਼ ਵਿਚ ਸਭ ਤੋਂ ...
ਐਮਾਂ ਮਾਂਗਟ, 13 ਮਈ (ਗੁਰਾਇਆ)-ਅੱਜ ਬਾਅਦ ਦੁਪਹਿਰ ਸਮੇਂ ਗੁਰਦੁਆਰਾ ਸਿੰਘ ਸਭਾ ਪਿੰਡ ਸ਼ੇਰਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੁਖਆਸਨ ਵਾਲੇ ਸਥਾਨ 'ਤੇ ਬਿਜਲੀ ਦਾ ਸ਼ਾਰਟ ਸਰਕਟ ਹੋ ਕੇ ਅੱਗ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਅਮਰਜੋਤ ਭੱਟੀ ਦੇ ਹੁਕਮਾਂ 'ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਮੀਟਿੰਗ ਦੌਰਾਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗੇਤੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਸਿੰਘ ਜੋਸਨ ਦੀ ਅਦਾਲਤ ਨੇ ਬਹੁਚਰਚਿੱਤ 10 ਕਿੱਲੋਗ੍ਰਾਮ ਅਫ਼ੀਮ ਦੀ ਬਰਾਮਦਗੀ ਵਾਲੇ ਮਾਮਲੇ ਦੀ ਸੁਣਵਾਈ ਦੌਰਾਨ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਇਸ ਮਾਮਲੇ 'ਚ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜਨਵਾਦੀ ਇਸਤਰੀ ਸਭਾ ਤਹਿਸੀਲ ਹੁਸ਼ਿਆਰਪੁਰ ਦਾ ਇਜਲਾਸ ਬੀਬੀ ਸੁਰਿੰਦਰ ਕੌਰ, ਬੀਬੀ ਰੇਸ਼ਮ ਕੌਰ ਤੇ ਸ਼ਵਿੰਦਰ ਕੁਮਾਰੀ ਦੀ ਪ੍ਰਧਾਨਗੀ ਹੇਠ ਪਿੰਡ ਭੀਲੋਵਾਲ ਵਿਖੇ ਹੋਇਆ | ਝੰਡਾ ਲਹਿਰਾਉਣ ਦੀ ਰਸਮ ਬੀਬੀ ...
ਭੰਗਾਲਾ, 13 ਮਈ (ਬਲਵਿੰਦਰਜੀਤ ਸਿੰਘ ਸੈਣੀ)-ਉਪ ਮੰਡਲ ਮੁਕੇਰੀਆਂ ਅਧੀਨ ਆਉਂਦੇ ਪਿੰਡ ਆਕਾਮ ਵਾਸੀਆਂ ਦਵਿੰਦਰ ਸਿੰਘ ਆਕਾਮ, ਬਿਮਲਾ ਦੇਵੀ ਪੰਚ, ਹਰਜੀਤ ਸਿੰਘ, ਅਮਰਜੀਤ ਸਿੰਘ ਕੋਟਲੀ, ਰਵਿੰਦਰ ਸਿੰਘ, ਗੁਰਸਰਨਜੀਤ, ਬਿੱਲਾ ਗੁਜਰ, ਵਰੁਨ ਕੁਮਾਰ, ਨੇ ਦੱਸਿਆ ਕਿ ਕੁੱਝ ...
ਮੁਕੇਰੀਆਂ, 13 ਮਈ (ਰਾਮਗੜ੍ਹੀਆ)-ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਪੈਨਸ਼ਨਰਾਂ ਦੀ ਵਿਸ਼ੇਸ਼ ਮੀਟਿੰਗ ਸੁਰਿੰਦਰ ਕੁਮਾਰ ਰਾਣਾ ਤਹਿਸੀਲ ਪ੍ਰਧਾਨ ਤੇ ਰਜਿੰਦਰ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਹੋਈ ਜਿਸ 'ਚ 30 ਜੂਨ 2022 ...
ਮਾਹਿਲਪੁਰ, 13 ਮਈ (ਰਜਿੰਦਰ ਸਿੰਘ)-ਬਲਾਕ ਮਾਹਿਲਪੁਰ ਤੇ ਥਾਣਾ ਚੱਬੇਵਾਲ 'ਚ ਪੈਂਦੇ ਪਿੰਡ ਬਿਲਾਸਪੁਰ ਵਿਖੇ ਕਬਜ਼ਾ ਛਡਾਉਣ ਗਏ ਪੁਲਿਸ ਕਰਮਚਾਰੀਆਂ 'ਤੇ ਕਬਜ਼ਾ ਧਾਰਕਾਂ ਵਲੋਂ ਗਾਲੀ ਗਲੋਚ ਤੇ ਪੁਲਿਸ ਮੁਲਾਜ਼ਮਾਂ 'ਤੇ ਥੱਪੜ ਮਾਰਨ ਨੂੰ ਲੈ ਥਾਣਾ ਚੱਬੇਵਾਲ ਦੀ ਪੁਲਿਸ ...
ਭੰਗਾਲਾ, 13 ਮਈ (ਬਲਵਿੰਦਰਜੀਤ ਸਿੰਘ ਸੈਣੀ)-ਸੂਬਾ ਸਰਕਾਰ ਦੇ ਰਾਜ 'ਚ ਦਿਨ ਦਿਹਾੜੇ ਕਤਲ, ਲੁੱਟਖੋਹਾਂ, ਚੋਰੀ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਜੋ ਸਾਬਤ ਕਰਦਾ ਹੈ ਕਿ ਪੰਜਾਬ ਅੰਦਰ ਕਾਨੂੰਨ ਦਾ ਰਾਜ ਨਾ ਹੋ ਕੇ ਜੰਗਲ ਦਾ ਰਾਜ ਚੱਲ ਰਿਹਾ ਹੈ, ਜਿਸ ਵਿਚ ...
ਹੁਸ਼ਿਆਰਪੁਰ, 13 ਮਈ (ਨਰਿੰਦਰ ਸਿੰਘ ਬੱਡਲਾ)-ਪਿੰਡ ਪੱਟੀ ਵਿਖੇ ਬੰਗੜ ਗੋਤ ਦੇ ਜਠੇਰਿਆਂ ਦਾ ਮੇਲਾ 15 ਮਈ ਨੂੰ ਕਰਵਾਇਆ ਜਾਵੇਗਾ | ਮੇਲੇ ਸਬੰਧੀ ਜਾਣਕਾਰੀ ਦਿੰਦਿਆਂ ਸ਼ਾਇਰ ਗੁਰਬਚਨ ਬੰਗੜ ਨੇ ਦੱਸਿਆ ਕਿ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਇਆ ਜਾਵੇਗਾ | ਇਸ ਸਮਾਗਮ 'ਚ ...
ਮਿਆਣੀ, 13 ਮਈ (ਹਰਜਿੰਦਰ ਸਿੰਘ ਮੁਲਤਾਨੀ)- ਮਿਆਣੀ ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ 72ਵੀਂ ਸਾਲਾਨਾ ਬਰਸੀ 2 ਤੇ 3 ਜੂਨ ਨੂੰ ਬੜੀ ਸ਼ਰਧਾ ਨਾਲ ਮਨਾਈ ਜਾਵੇਗੀ | ਪ੍ਰਬੰਧਕ ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ 1 ਕਿੱਲੋਗ੍ਰਾਮ ਅਫ਼ੀਮ ਤੇ 200 ਗ੍ਰਾਮ ...
ਟਾਂਡਾ ਉੜਮੁੜ, 13 ਮਈ (ਕੁਲਬੀਰ ਸਿੰਘ ਗੁਰਾਇਆ)- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਪੰਜਾਬ ਦੇ ਵਿਕਾਸ ਨੂੰ ਪਟੜੀ 'ਤੇ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਰ ਮਹਿਕਮੇ ਨੂੰ ਚੁਸਤ ਦਰੁਸਤ ਕੀਤਾ ਜਾ ਰਿਹਾ ਹੈ | ਇਸ ਸੰਬੰਧ 'ਚ ਹੀ ...
ਮੁਕੇਰੀਆਂ, 13 ਮਈ (ਰਾਮਗੜ੍ਹੀਆ)-ਪੁਲਿਸ ਸਟੇਸ਼ਨ ਮੁਕੇਰੀਆਂ ਵਿਖੇ ਦਿੱਤੀ ਲਿਖਤੀ ਸ਼ਿਕਾਇਤ ਵਿਚ ਜੋਗਿੰਦਰਪਾਲ ਪੁੱਤਰ ਸ੍ਰੀ ਕਿ੍ਸ਼ਨ ਚੰਦ ਵਾਸੀ ਕਿਲ੍ਹਾ ਰੋਡ ਮੁਕੇਰੀਆਂ ਨੇ ਦੱਸਿਆ ਕਿ ਪਿੰਦਰ ਸਿੰਘ ਵਾਸੀ ਦੇਵੀਦਾਸ ਨੇ ਅੱਜ ਦੁਪਹਿਰ ਪਹਿਲਾਂ ਆਪਣੇ ਪਲਾਟ ਵਿਚ ...
ਮਿਆਣੀ, 13 ਮਈ (ਹਰਜਿੰਦਰ ਸਿੰਘ ਮੁਲਤਾਨੀ)-ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਸਥਿਤ ਰੜਾ ਮੋੜ ਵਿਖੇ ਕੁਲਦੀਪ ਸਿੰਘ ਖ਼ਾਲਸਾ ਫਰਾਂਸ, ਪਰਮਿੰਦਰ ਸਿੰਘ ਖ਼ਾਲਸਾ ਫਰਾਂਸ, ਗੁਰਮੇਲ ਸਿੰਘ ਖ਼ਾਲਸਾ ਫਰਾਂਸ ਵਲੋਂ ਸੁੱਚਾ ਸਿੰਘ ਐਂਡ ਸੰਨਜ਼ ਦੇ ਸਹਿਯੋਗ ਨਾਲ ਤੇਰਾਂ-ਤੇਰਾਂ ...
ਟਾਂਡਾ ਉੜਮੁੜ, 13 ਮਈ (ਭਗਵਾਨ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਹਲਕਾ ਉੜਮੁੜ ਟਾਂਡਾ ਦੇ ਇੰਚਾਰਜ ਮਨਜੀਤ ਸਿੰਘ ਦਸੂਹਾ ਨੇ ਹਲਕੇ ਦੀਆਂ ਸਮੱਸਿਆਵਾਂ ਸਬੰਧੀ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕਿਹਾ ਕਿ ਨਵੀਂ ਸਰਕਾਰ ...
ਸ਼ਾਮਚੁਰਾਸੀ, 13 ਮਈ (ਗੁਰਮੀਤ ਸਿੰਘ ਖ਼ਾਨਪੁਰੀ)-ਬਾਬਾ ਜਵਾਹਰ ਦਾਸ ਸੂਸਾਂ ਦੇ ਸਾਲਾਨਾ ਜੋੜ ਮੇਲੇ 'ਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜਰੀ ਭਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ ਤੇ ਸੰਗਤਾਂ ਨੇ ਮਾਨਵਤਾ ...
ਮਾਹਿਲਪੁਰ, 13 ਮਈ (ਰਜਿੰਦਰ ਸਿੰਘ)-ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਲੈ ਕੇ ਖੇਤੀਬਾੜੀ ਵਿਭਾਗ ਮਾਹਿਲਪੁਰ ਵਲੋਂ ਕਿਸਾਨ ਜਾਗਰੂਕਤਾ ਕੈਂਪ ਡਾ. ਹਰਪ੍ਰੀਤ ਸਿੰਘ ਦੀ ਦੇਖ ਰੇਖ 'ਚ ਲਗਾਇਆ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ...
ਐਮਾਂ ਮਾਂਗਟ, 13 ਮਈ (ਗੁਰਾਇਆ)-ਭਾਵੇਂ ਜ਼ਿੰਦਗੀ ਦੇਣਾ ਜਾਂ ਜ਼ਿੰਦਗੀ ਲੈਣਾ (ਮੌਤ) ਪ੍ਰਮਾਤਮਾ ਦੇ ਹੱਥ ਵੱਸ ਹੈ, ਪਰ ਕਿਸੇ ਬਿਮਾਰੀ ਨਾਲ ਗ੍ਰਸਤ ਜਾਂ ਹਾਦਸੇ ਕਾਰਨ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਕਿਸੇ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿਚ ਇਕ ਯੋਗ ਡਾਕਟਰ ਦੀ ਅਹਿਮ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡੀ.ਏ.ਵੀ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ ਤੇ ਸਕੱਤਰ ਡੀ.ਐੱਲ. ਆਨੰਦ ਦੀ ਅਗਵਾਈ 'ਚ ਚੱਲ ਰਹੇ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਹੁਸ਼ਿਆਰਪੁਰ 'ਚ ਰੈੱਡ ਰਿਬਨ ਕਲੱਬ ਵਲੋਂ ਥੈਲੇਸੀਮੀਆ ਜਾਗਰੂਕਤਾ ...
ਮੁਕੇਰੀਆਂ, 13 ਮਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਐੱਸ.ਸੀ. ਦੇ ਤੀਜੇ ਸਮੈਸਟਰ ਵਿਚ ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੇ 4 ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਸ਼ਾਨਦਾਰ ਨਤੀਜੇ ਦਿਖਾਏ ਹਨ | ਕਾਲਜ ਪਿ੍ੰਸੀਪਲ ਡਾ. ਸਮੀਰ ਸ਼ਰਮਾ ...
ਹਰਿਆਣਾ, 13 ਮਈ (ਹਰਮੇਲ ਸਿੰਘ ਖੱਖ)-ਸਵਾਸ ਸੰਸਥਾ ਦੇ ਤਹਿਤ ਚਲਾਈ ਜਾ ਰਹੇ ਮਿਸ਼ਨ ਕੇ 3 (ਕੁਦਰਤ ਕਾ ਕਾਰਵਾਂ) ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ 'ਚ ਬੂਟੇ ਲਗਾਏ ਜਾ ਰਹੇ ਹਨ ਤੇ ਲੋਕਾਂ ਨੂੰ ਵੀ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਡਾ. ...
ਦਸੂਹਾ, 13 ਮਈ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਐੱਸ.ਸੀ. ਮੈਡੀਕਲ 5ਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਗਰ ਨਿਗਮ ਹੁਸ਼ਿਆਰਪੁਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਮੰਗਾਂ ਸਬੰਧੀ ਕੀਤੀ ਜਾ ਰਹੀ ਹੜਤਾਲ 18ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਇਕੱਠ ਦੀ ਪ੍ਰਧਾਨਗੀ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕਰਨਜੋਤ ...
ਸੈਲਾ ਖ਼ੁਰਦ, 13 ਮਈ (ਹਰਵਿੰਦਰ ਸਿੰਘ ਬੰਗਾ)-ਬਾਬਾ ਅੋਗੜ ਨਾਥ ਦੀ ਯਾਦ 'ਚ ਛਿਮਾਹੀ ਭੰਡਾਰਾ ਸਮਾਗਮ 15 ਮਈ ਦਿਨ ਐਤਵਾਰ ਨੂੰ ਬਾਬਾ ਅੋਗੜ ਨਾਥ ਮੰਦਰ ਸੈਲਾ ਖ਼ੁਰਦ ਵਿਖੇ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਰਮਾਇਣ ਜੀ ਦੇ ਭੋਗ ਉਪਰੰਤ ਭਜਨ ਮੰਡਲੀਆਂ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਕਮਿਸ਼ਨ ਸਫ਼ਾਈ ਸੇਵਕਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਹੈ | ਉਹ ਅੱਜ ਹੁਸ਼ਿਆਰਪੁਰ ਦੌਰੇ ਦੌਰਾਨ ਨਗਰ ਕੌਂਸਲ ...
ਮੁਕੇਰੀਆਂ, 13 ਮਈ (ਰਾਮਗੜ੍ਹੀਆ)-ਲੋਕਾਂ ਦੇ ਮਸਲੇ ਹੱਲ ਕਰਵਾਉਣ ਲਈ ਭਾਜਪਾ ਹਮੇਸ਼ਾ ਤਤਪਰ ਹੈ ਕੇਂਦਰ ਦੀ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਹਰ ਵਰਕਰ ਆਉਣ ਵਾਲੇ ਦਿਨਾਂ ਵਿਚ ਭਾਜਪਾ ਲਈ 8-8 ਘੰਟੇ ਕੰਮ ਕਰੇਗਾ | ਇਹ ਸ਼ਬਦ ਭਾਜਪਾ ਦੇ ਸੂਬਾ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਮਨਰੇਗਾ ਵਰਕਰਜ਼ ਯੂਨੀਅਨ ਦੀ ਜ਼ਿਲ੍ਹਾ ਇਕਾਈ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਸੁਰਜੀਤ ਕੌਰ ਅੱਤੋਵਾਲ, ਮੁੱਖ ਸਲਾਹਕਾਰ ਪਿ੍ੰ: ਪਿਆਰਾ ਸਿੰਘ, ਧਰਮਿੰਦਰ ਸਿੰਘ ਤੇ ਦੀਪਕ ਠਾਕੁਰ ਦੀ ਅਗਵਾਈ 'ਚ ਵਧੀਕ ਡਿਪਟੀ ਕਮਿਸ਼ਨਰ ...
ਟਾਂਡਾ ਉੜਮੁੜ, 13 ਮਈ (ਭਗਵਾਨ ਸਿੰਘ ਸੈਣੀ)-ਵੱਖ-ਵੱਖ ਅਧਿਆਪਕ ਤੇ ਸਮਾਜਿਕ ਜਥੇਬੰਦੀਆਂ ਨਾਲ ਜੁੜੇ ਹੋਏ ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੇ ਸੂਬਾ ਸਕੱਤਰ, ਲੋਕ ਇੰਨਕਲਾਬ ਮੰਚ ਦੇ ਜਨਰਲ ਸਕੱਤਰ ਲੋਕਾਂ ਦੇ ਹੱਕਾਂ ਲਈ ਡਟ ਕੇ ਪਹਿਰਾ ਦੇਣ ਤੇ ਟਰੇਡ ...
ਕੋਟਫ਼ਤੂਹੀ, 13 ਮਈ (ਅਟਵਾਲ)-ਸੰਤ ਹਰੀ ਸਿੰਘ ਮੈਮੋਰੀਅਲ ਕਾਲਜ ਫ਼ਾਰ ਵੋਮੈਨ ਚੇਲਾ-ਮਖਸੂਸਪੁਰ ਦਾ ਬੀ.ਸੀ.ਏ ਸਮੈਸਟਰ ਪਹਿਲੇ, ਤੀਸਰੇ ਤੇ ਪੰਜਵੇਂ ਦਾ ਨਤੀਜਾ ਸੌ ਫ਼ੀਸਦੀ ਰਿਹਾ, ਬੀ.ਸੀ.ਏ. ਸਮੈਸਟਰ ਪਹਿਲੇ 'ਚ ਕਾਲਜ ਦੀ ਵਿਦਿਆਰਥਣ ਅਮਨਵੀਰ ਕÏਰ ਨੇ 74 ਫੀਸਦੀ ਅੰਕ ਹਾਸਲ ਕਰ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਸ.ਸੀ. 5ਵੇਂ ਸਮੈਸਟਰ ਦੇ ਨਤੀਜੇ 'ਚ ਡੀ.ਏ.ਵੀ.ਕਾਲਜ ਹੁਸ਼ਿਆਰਪੁਰ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਪਿ੍ੰਸੀਪਲ ਡਾ: ਵਿਨੈ ਕੁਮਾਰ ਨੇ ਦੱਸਿਆ ਕਿ ਦਸੰਬਰ 2021 ਨੂੰ ਲਈਆਂ ...
ਹਾਜੀਪੁਰ, 13 ਮਈ (ਜੋਗਿੰਦਰ ਸਿੰਘ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਪ੍ਰਧਾਨਗੀ ਹੇਠ ਵਿਦਿਆਰਥੀਆਂ ਦੀ ਵਿਅਕਤੀਗਤ ਤੇ ਸਮੂਹਿਕ ਪ੍ਰਤਿਭਾ ਨੂੰ ਉਜਾਗਰ ਕਰਨ ਲਈ ''ਐਡ ਮੈਡ'' ਗਤੀਵਿਧੀ ਕਰਵਾਈ ਗਈ | ਇਸ ਗਤੀਵਿਧੀ 'ਚ ਸਕੂਲ ਦੇ ...
ਮੁਕੇਰੀਆਂ, 13 ਮਈ (ਰਾਮਗੜ੍ਹੀਆ)-ਪਗੜੀ ਸੰਭਾਲ ਲਹਿਰ, ਕਿਸਾਨ ਮਜ਼ਦੂਰ ਹਿਤਕਾਰੀ ਸਭਾ ਪੰਜਾਬ ਤੇ ਹਲਕਾ ਮੁਕੇਰੀਆਂ ਦੀਆਂ ਸਮੂਹਾਂ ਕਿਸਾਨ ਜਥੇਬੰਦੀਆਂ ਵਲੋਂ ਮੰਗਾਂ ਨੂੰ ਲੈ ਕੇ ਐੱਸ. ਡੀ. ਐਮ. ਮੁਕੇਰੀਆਂ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਬਿਜਲੀ, ...
ਕੋਟਫ਼ਤੂਹੀ, 13 ਮਈ (ਅਟਵਾਲ)-ਪਿੰਡ ਠੀਂਡਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਵਲੋਂ ਸਮੂਹ ਨਗਰ ਵਾਸੀਆਂ ਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸੰਤ ਬਾਬਾ ਹਰੀ ਸਿੰਘ ਨੈਕੀ ਵਾਲਿਆਂ ਦੀ ਯਾਦ 'ਚ ਦੂਸਰਾ ਕ੍ਰਿਕਟ ਟੂਰਨਾਮੈਂਟ ਸ਼ੁਰੂ ਕਰਵਾਇਆ ਜਿਸ ਦਾ ...
ਦਸੂਹਾ, 13 ਮਈ (ਭੁੱਲਰ)-ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਲਾਲੇਵਾਲ ਵਿਖੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੇ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਟੀ.ਐੱਫ.) ਦੀ ਸਾਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਅਨੁਸਾਰ ਅਧਿਆਪਕਾਂ 'ਚੋਂ ਸਭ ਤੋਂ ਵਧੇਰੇ ਆਰਥਿਕ ਤੇ ਸਮਾਜਿਕ ਤੌਰ 'ਤੇ ਪੀੜਤ ਹਿੱਸਿਆਂ ਦੀਆਂ 3 ਅਹਿਮ ਮੰਗਾਂ, ਪੁਰਾਣੀਆਂ ਭਰਤੀਆਂ ...
ਹੁਸ਼ਿਆਰਪੁਰ, 13 ਮਈ (ਨਰਿੰਦਰ ਸਿੰਘ ਬੱਡਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਯੋਗਾ ਉਲੰਪੀਅਡ ਸ਼ੈਸ਼ਨ 2022-23 ਦੀ ਜ਼ੋਨ ਬੱਡੋਂ ਦਾ ਮੁਕਾਬਲਾ ਖਲਸਾ ਕੋ-ਐਜੂਕੇਸ਼ਨ ਸਕੂਲ ਬੱਡੋਂ ਵਲੋਂ ਕਰਵਾਇਆ ਗਿਆ | ਜਾਣਕਾਰੀ ਦਿੰਦਿਆ ਪਿੰ੍ਰ. ਸੁਖਇੰਦਰ ਸਿੰਘ ਮਿਨਹਾਸ ਨੇ ਦੱਸਿਆ ...
ਗੜ੍ਹਸ਼ੰਕਰ, 13 ਮਈ (ਧਾਲੀਵਾਲ)-ਪੀ.ਡੀ.ਬੇਦੀ ਸੀਨੀਅਰ ਸੈਕੰਡਰੀ ਆਰੀਆ ਸਕੂਲ ਗੜ੍ਹਸ਼ੰਕਰ ਵਿਖੇ ਅਧਿਆਪਕ ਮਨਦੀਪ ਸਿੰਘ ਦੀ ਨਿਗਰਾਨੀ ਹੇਠ ਜੈਵਿਕ ਵਿਭਿੰਨਤਾ ਬਚਾਓ ਪ੍ਰਤੀਯੋਗਤਾ ਕਰਵਾਈ ਗਈ | ਇਸ ਮੌਕੇ ਪੰਜਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ...
ਅੱਡਾ ਸਰਾਂ, 13 ਮਈ (ਹਰਜਿੰਦਰ ਸਿੰਘ ਮਸੀਤੀ)-ਡੈਮੋਕਰੈਟਿਕ ਮੁਲਾਜ਼ਮ ਫੈਡਰੇਸ਼ਨ (ਡੀ.ਐੱਮ.ਐੱਫ.) ਦੇ ਸੂਬਾ ਪ੍ਰੈੱਸ-ਸਕੱਤਰ ਤੇ ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਦੇ ਸੂਬਾਈ ਆਗੂ ਅਜੀਬ ਦਿਵੇਦੀ ਦੀ ਵੀਰਵਾਰ ਤੜਕੇ ਮੌਤ ਹੋ ਗਈ | ਦਿਵੇਦੀ ਦਾ ਅੰਤਿਮ ਸਸਕਾਰ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)- ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 16 ਜਥੇਬੰਦੀਆਂ ਨਾਲ ਸਬੰਧਿਤ ਕਿਸਾਨ ਆਗੂਆਂ ਵਲੋਂ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਰਵਜੋਤ ਸਿੰਘ ਨਾਲ ...
ਗੜ੍ਹਸ਼ੰਕਰ, 13 ਮਈ (ਧਾਲੀਵਾਲ)-ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ 12ਵੀਂ ਜਮਾਤ ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਨਤੀਜੇ 'ਚ ਪਿ੍ਆ ਸਿੰਘ ਪੁੱਤਰੀ ਸੁਰਜੀਤ ਸਿੰਘ ਨੇ 88 ਫ਼ੀਸਦੀ ਅੰਕ ਲੈ ਕੇ ਕਲਾਸ 'ਚੋਂ ਪਹਿਲਾ, ਲਵਪ੍ਰੀਤ ਕੌਰ ...
ਦਸੂਹਾ, 13 ਮਈ (ਭੁੱਲਰ)-ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਯੋਗ ਉਲੰਪੀਅਡ 'ਚ ਜ਼ੋਨ ਪੱਧਰੀ ਖੇਡ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਪ੍ਰਾਪਤ ਕੀਤੇ ਤੇ ਸਕੂਲ ਦਾ ...
ਮੁਕੇਰੀਆਂ, 13 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਦੇ ਆਈ ਟੀ ਕੰਪਿਊਟਰ ਵਿਭਾਗ ਵਲੋਂ ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਨੈਸ਼ਨਲ ਟੈਕਨਾਲੋਜੀ ਦਿਵਸ ਦੇ ਮੌਕੇ 'ਤੇ ਵਿਦਿਆਰਥਣਾਂ ਨੂੰ ਜਾਗਰੂਕ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਨਰਸਿੰਗ ਕਾਲਜ ਹੁਸ਼ਿਆਰਪੁਰ 'ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਨਰਸਿੰਗ ਦੀ ਜਨਮਦਾਤਾ ਫਲੋਰੈਂਸ ਨਾਈਟਿੰਗੇਲ ਨੂੰ ਯਾਦ ਕੀਤਾ ਗਿਆ | ਇਸ ਮੌਕੇ ਨਰਸਿੰਗ ਕਾਲਜ ਦੀਆਂ ...
ਦਸੂਹਾ, 13 ਮਈ (ਕੌਸ਼ਲ)-ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ 'ਚ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਬੀ.ਏ. ਪੰਜਵੇਂ ਸਮੈਸਟਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਇਮਤਿਹਾਨਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ...
ਮਾਹਿਲਪੁਰ, 13 ਮਈ (ਰਜਿੰਦਰ ਸਿੰਘ)-ਸਿੱਖ ਵਿੱਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਮੈਨੇਜਰ ਇੰਦਰਜੀਤ ਸਿੰਘ ਭਾਰਟਾ ਤੇ ਸਕੱਤਰ ਗੁਰਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ...
ਹੁਸ਼ਿਆਰਪੁਰ, 13 ਮਈ (ਬਲਜਿੰਦਰਪਾਲ ਸਿੰਘ)-ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਣ ਮੰਡਲ ਹੁਸ਼ਿਆਰਪੁਰ ਦੀ ਮੀਟਿੰਗ ਪੁਰਾਣੀ ਬਸੀ ਪਾਰਕ ਵਿਖੇ ਪਵਨ ਕੁਮਾਰ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਮੂਹ ਸਾਥੀਆਂ ਨੇ ਹਿੱਸਾ ਲਿਆ | ਇਸ ਮੌਕੇ ਪਵਨ ਕੁਮਾਰ ਨੇ ...
ਹਰਿਆਣਾ, 13 ਮਈ (ਹਰਮੇਲ ਸਿੰਘ ਖੱਖ)-ਸੂਬੇ ਅੰਦਰ ਲੋਕਾਂ ਨੂੰ ਬਿਜਲੀ ਦੀ ਚੰਗੀ ਸਹੂਲਤ ਦੇਣ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਦੇ ਅਧਿਕਾਰੀ/ਕਰਮਚਾਰੀ ਆਪਣਾ ਅਹਿਮ ਯੋਗਦਾਨ ਪਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੰਜ਼: ਸਤਨਾਮ ਸਿੰਘ ਨੇ ਐਸ.ਡੀ.ਓ. ਸਬ ...
ਹੁਸ਼ਿਆਰਪੁਰ, 13 ਮਈ (ਨਰਿੰਦਰ ਸਿੰਘ ਬੱਡਲਾ)-ਸਿੱਖ ਧਰਮ 'ਚ ਮਨਮਤ ਨੂੰ ਕੋਹੀ ਜਗ੍ਹਾ ਨਹੀਂ ਹੈ, ਸਿਰਫ਼ ਸੰਗਤਾਂ ਨੂੰ ਗੁਰਦੁਆਰਾ ਸਾਹਿਬ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣਾ ਚਾਹੀਦਾ ਹੈ | ਆਪਣੇ ਨਾਲ ਜੋੜਨ ਵਾਲੇ ਤੇ ਮਨਮਤ ਬਿਰਤੀ ਰੱਖਣ ਵਾਲੇ ਅਖੌਤੀ ...
ਭੰਗਾਲਾ, 13 ਮਈ (ਬਲਵਿੰਦਰਜੀਤ ਸਿੰਘ ਸੈਣੀ)-ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਐਸ. ਐਮ. ਓ. ਬੁਢਾਬਾੜ ਡਾ. ਹਰਜੀਤ ਸਿੰਘ ਦੀ ਅਗਵਾਈ ਹੇਠ 2 ਟੀਮਾਂ ਬਣਾ ਕੇ ਪੂਰੇ ਬਲਾਕ ਦੀ ਅਚਨਚੇਤ ਚੈਕਿੰਗ ਕੀਤੀ ਗਈ | ਇਸ ਮੌਕੇ ਟੀਮ 1 ਦੀ ਅਗਵਾਈ 'ਚ ਐਸ. ਐਮ. ਓ. ਡਾ. ...
ਦਸੂਹਾ, 13 ਮਈ (ਭੁੱਲਰ)- ਕੇ.ਐਮ.ਐੱਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਾਲੋਨੀ ਦਸੂਹਾ ਦੇ ਸ੍ਰੀਮਤੀ ਮੰਜੁਲਾ ਸੈਣੀ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਿਖੇ ਸਤੀਸ਼ ਕਾਲੀਆ ਵਲੋਂ ਆਰ.ਓ. ਵਾਟਰ ਕੂਲਰ ਭੇਟ ਕੀਤਾ ਗਿਆ | ਇਸ ਮੌਕੇ 'ਤੇ ਚੇਅਰਮੈਨ ਚੌਧਰੀ ...
ਗੜ੍ਹਸ਼ੰਕਰ, 13 ਮਈ (ਧਾਲੀਵਾਲ)-ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਉੱਨਤ ਭਾਰਤ ਅਭਿਆਨ ਅਧੀਨ ਗੋਦ ਲਏ ਪਿੰਡ ਧਮਾਈ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਵੱਖ-ਵੱਖ ਕੋਰਸਾਂ ...
ਪੱਸੀ ਕੰਢੀ, 13 ਮਈ (ਰਜਪਾਲਮਾ)-ਸਿਵਲ ਸਰਜਨ ਹੁਸ਼ਿਆਰਪੁਰ ਡਾ. ਲਖਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਾ. ਐੱਸ.ਪੀ.ਸਿੰਘ ਐੱਸ.ਐੱਮ.ਓ.ਪੀ.ਐੱਚ.ਸੀ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਸਿਹਤ ਕਰਮਚਾਰੀ ਰਾਜੀਵ ਰੋਮੀ ਦੁਆਰਾ ਪਿੰਡ ਜੋਗੀਆਣਾ ਵਿਖੇ ਪਿੰਡ ਵਾਸੀਆਂ ...
ਘੋਗਰਾ, 13 ਮਈ (ਆਰ.ਐਸ.ਸਲਾਰੀਆ)-ਸਰਕਾਰੀ ਐਲੀਮੈਂਟਰੀ ਸਕੂਲ ਤੋਏ ਦੇ ਵਿਦਿਆਰਥੀਆਂ ਨੂੰ ਐਨ.ਆਰ. ਆਈ. ਕਰਨਜੀਤ ਸਿੰਘ ਦੇ ਪਰਿਵਾਰ ਵਲੋਂ ਵਿਦਿਆਰਥੀਆਂ ਨੂੰ ਬੂਟ ਭੇਟ ਕੀਤੇ ਗਏ | ਇਸ ਮੌਕੇ 'ਤੇ ਅਧਿਆਪਕ ਸੰਦੀਪ ਕੁਮਾਰ ਨੇ ਐਨ.ਆਰ.ਆਈ. ਦੇ ਪਰਿਵਾਰ ਦਾ ਧੰਨਵਾਦ ਕੀਤਾ ਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX