ਤਾਜਾ ਖ਼ਬਰਾਂ


ਸਰਕਾਰ ਨੇ 31 ਤੱਕ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆੜ੍ਹਤੀਏ ਕਰਨਗੇ ਸੰਘਰਸ਼
. . .  1 day ago
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਕਰਮਜੀਤ ਸਿੰਘ ਸਾਹਨੀ ਮਿਲੇ ਅਰਵਿੰਦ ਕੇਜਰੀਵਾਲ ਨੂੰ
. . .  1 day ago
ਉੱਤਰਾਖੰਡ : ਚੰਪਾਵਤ ਉਪ ਚੋਣ ਦੇ ਮੱਦੇਨਜ਼ਰ ਭਾਰਤ-ਨੇਪਾਲ ਸਰਹੱਦ ਸੀਲ, 31 ਮਈ ਨੂੰ ਵੋਟਿੰਗ
. . .  1 day ago
ਬਿਹਾਰ ਵਿਚ ਨਕਸਲੀਆਂ ਖ਼ਿਲਾਫ਼ ਮੁਹਿੰਮ ਦੌਰਾਨ 10 ਵਾਕੀ ਟਾਕੀਜ਼ ਤੇ ਡੈਟੋਨੇਟਰ ਬਰਾਮਦ
. . .  1 day ago
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
ਯੋਗੀ ਸਰਕਾਰ ਦਾ ਵੱਡਾ ਹੁਕਮ, ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਕੰਮ ਨਹੀਂ ਕਰਨਗੀਆਂ
. . .  1 day ago
ਡੇਢ ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਿਲੇ ਸੋਨੂੰ ਸੂਦ
. . .  1 day ago
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
ਜੈਕਲੀਨ ਫਰਨਾਂਡਿਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ
. . .  1 day ago
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
ਪਤੀ-ਪਤਨੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . .  1 day ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . .  1 day ago
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . .  1 day ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . .  1 day ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . .  1 day ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
ਨਿਹੰਗ ਸਿੰਘ ਦੇ ਬਾਣੇ 'ਚ ਸ਼ੱਕੀ ਕਾਬੂ
. . .  1 day ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
'ਆਪ' ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
. . .  1 day ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ
. . .  1 day ago
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਸੰਤ ਸੀਚੇਵਾਲ ਜਾਣਗੇ ਰਾਜ ਸਭਾ 'ਚ ! ਫ਼ੈਸਲਾ ਤਕਰੀਬਨ ਤੈਅ
. . .  1 day ago
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਲੁਟੇਰੇ ਆਏ ਕਾਬੂ, 32 ਬੋਰ ਦਾ ਪਿਸਤੌਲ, 2 ਜਿੰਦਾ ਰੌਂਦ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ
. . .  1 day ago
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
ਈ - ਗਵਰਨੈਂਸ ਵੱਲ ਵੱਧਦਾ ਪੰਜਾਬ
. . .  1 day ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਅੰਮ੍ਰਿਤਸਰ

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ ਦਾ ਦÏਰਾ

ਮਾਨਾਂਵਾਲਾ, 13 ਮਈ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਅੰਮਿ੍ਤਸਰ ਫੇਰੀ ਦੌਰਾਨ ਉਚੇਚੇ ਤੌਰ 'ਤੇ ਪਿੰਗਲਵਾੜਾ ਸੰਸਥਾ ਦੇ ਮਾਨਾਂਵਾਲਾ ਕੈਂਪਸ ਦਾ ਦੌਰਾ ਕੀਤਾ ਗਿਆ ਅਤੇ ਇਥੇ ਪਹੁੰਚਣ 'ਤੇ ਸੰਸਥਾ ਦੀ ਤਰਫੋਂ ਡਾ: ਇੰਦਰਜੀਤ ਕੌਰ ਨੇ ਨਿੱਘਾ ਸਵਾਗਤ ਕੀਤਾ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭਗਤ ਪੂਰਨ ਸਿੰਘ ਮਿਊਜਮ ਤੇ ਫੋਟੋ ਗੈਲਰੀ ਦਿਖਾਈ ਅਤੇ ਭਗਤ ਪੂਰਨ ਸਿੰਘ ਦੇ ਜੀਵਨ ਤੇ ਪਿੰਗਲਵਾੜਾ ਸੰਸਥਾ ਵਲੋਂ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕੀਤਾ | ਇਸ ਤੋਂ ਬਾਅਦ ਸਪੀਕਰ ਸੰਧਵਾਂ ਨੇ ਭਗਤ ਪੂਰਨ ਸਿੰਘ ਆਦਰਸ਼ ਸਕੂਲ, ਭਗਤ ਪੂਰਨ ਸਿੰਘ ਮਸਨੂਈ ਅੰਗ ਕੇਂਦਰ, ਬੱਚਾ ਵਾਰਡ, ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਜਿਥੇ ਭਗਤ ਪੂਰਨ ਸਿੰਘ ਆਰਦਸ਼ ਸਕੂਲ ਦੇ ਸਮਾਰਟ ਕਲਾਸ ਰੂਮ 'ਚ ਵਿਦਿਆਰਥਣਾਂ ਦਰਮਿਆਨ ਬੈਠ ਕੇ ਗੱਲਬਾਤ ਕੀਤੀ ਉਥੇ ਸਪੈਸ਼ਲ ਸਕੂਲ 'ਚ ਪਹੁੰਚਣ 'ਤੇ ਸ: ਸੰਧਵਾਂ ਦਾ ਸਪੈਸ਼ਲ ਬੱਚਿਆਂ ਨੇ ਹੱਥੀਂ ਬਣਾਏ ਗੁਲਦਸਤੇ ਭੇਟ ਕੀਤੇ ਅਤੇ ਪੰਜਾਬੀ ਸੰਗੀਤ 'ਤੇ ਭੰਗੜਾ ਪਾਉਂਦਿਆਂ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੂੰ ਵੀ ਨੱਚਣ ਨੂੰ ਮਜਬੂਰ ਕਰ ਦਿੱਤਾ | ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਐਸ. ਪੀ. ਜਗਜੀਤ ਸਿੰਘ ਵਾਲੀਆ, ਜੰਡਿਆਲਾ ਗੁਰੂ ਦੇ ਡੀ. ਐਸ. ਪੀ. ਸੁਖਵਿੰਦਰਪਾਲ ਸਿੰਘ ਨੇ ਵੀ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਬੱਚਿਆਂ ਨਾਲ ਭੰਗੜਾ ਪਾਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਸੰਧਵਾਂ ਨੇ ਆਖਿਆ ਕਿ ਪਿੰਗਲਵਾੜਾ ਸੰਸਥਾ ਵਲੋਂ ਕੀਤੀ ਜਾ ਰਹੀ ਸੇਵਾ ਦੀ ਮਿਸਾਲ ਦੁਨੀਆ ਭਰ ਵਿਚ ਕਿਧਰੇ ਨਜ਼ਰ ਨਹੀਂ ਆਉਂਦੀ ¢ ਉਨ੍ਹਾਂ ਕਿਹਾ ਕਿ ਪਿੰਗਲਵਾੜਾ ਸੰਸਥਾ, ਜਿਸ ਨੂੰ ਭਗਤ ਪੂਰਨ ਸਿੰਘ ਨੇ ਸ਼ੁਰੂ ਕੀਤਾ ਅਤੇ ਹੁਣ ਡਾ: ਇੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਸੰਸਥਾ ਵਲੋਂ ਜਿਥੇ ਦੁੱਖੀਆਂ ਤੇ ਲੋੜਵੰਦਾਂ ਦੀ ਸੇਵਾ ਕੀਤੀ ਜਾ ਰਹੀ ਹੈ ਉਥੇ ਵਾਤਾਵਰਨ ਨੂੰ ਬਚਾਉਣ, ਕੁਦਰਤੀ ਖੇਤੀ ਆਦਿ ਸਿੱਖਿਆ ਦੇ ਖੇਤਰ ਵਿਚ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ, ਜਿਸ ਤੋਂ ਬਹੁਤ ਕੁੱਝ ਸਿੱਖਿਆ ਜਾ ਸਕਦਾ ਹੈ | ਪਿੰਗਲਵਾੜਾ ਮੱੁਖੀ ਡਾ: ਇੰਦਰਜੀਤ ਕÏਰ ਵਲੋਂ ਉੱਘੇ ਵਾਤਾਵਰਨ ਪ੍ਰੇਮੀ, ਯੁੱਗਪੁਰਸ਼ ਅਤੇ ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਦਾ 4 ਜੂਨ ਨੂੰ ਆਉਣ ਵਾਲਾ ਜਨਮ ਦਿਨ ਨੂੰ ਰਾਜ ਪੱਧਰ 'ਤੇ ਮਨਾਉਣ ਦੀ ਕੀਤੀ ਮੰਗ ਬਾਰੇ ਸਪੀਕਰ ਸੰਧਵਾ ਨੇ ਭਰੋਸਾ ਦੁਆਇਆ ਕਿ ਉਹ ਪੰਜਾਬ ਸਰਕਾਰ ਪਾਸ ਪਿੰਗਲਵਾੜਾ ਸੰਸਥਾ ਦੀ ਮੰਗ ਨੂੰ ਜਰੂਰ ਰੱਖਣਗੇ ਅਤੇ ਸਰਕਾਰ ਦੀ ਹਰ ਸੰਭਵ ਕੋਸ਼ਿਸ਼ ਹੋਵੇਗੀ ਕਿ ਭਗਤ ਪੂਰਨ ਸਿੰਘ ਦਾ ਸ਼ੰਦੇਸ਼ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਜਾਵੇ | ਉਨ੍ਹਾਂ ਕਿਹਾ ਕਿ ਸਮਾਜ ਵਿਚ ਅੱਜ ਹਰ ਪਾਸੇ ਹੱਸਦਿਆਂ ਨੂੰ ਰਵਾਉਣ ਦਾ ਰੁਝਾਨ ਹੈ ਪਰ ਪਿੰਗਲਵਾੜਾ ਸੰਸਥਾ ਇਕ ਅਜਿਹੀ ਸੰਸਥਾ ਹੈ ਜਿਥੇ ਰੋਂਦਿਆਂ ਨੂੰ ਹਸਾਇਆ ਜਾ ਰਿਹਾ ਹੈ ਅਤੇ ਮਾਨਵਤਾ ਦੀ ਅਥਾਹ ਸੇਵਾ ਕੀਤੀ ਜਾ ਰਹੀ ਹੈ | ਉਨ੍ਹਾਂ ਪਿੰਗਲਵਾੜਾ ਸੰਸਥਾ ਨੂੰ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ ¢ ਡਾ: ਇੰਦਰਜੀਤ ਕੌਰ ਨੇ ਇਸ ਤੋਂ ਪਹਿਲਾਂ ਕਿਹਾ ਕਿ ਹਵਾ, ਪਾਣੀ ਤੇ ਧਰਤੀ ਬੁਰੀ ਤਰ੍ਹਾਂ ਪ੍ਰਦੂਸ਼ਿਤ ਹੋ ਚੱੁਕੇ ਹਨ ਅਤੇ ਮਨੁੱਖ ਨੂੰ ਜਿਉਂਦੇ ਰਹਿਣ ਲਈ ਇਨ੍ਹਾਂ ਤਿੰਨਾਂ ਚੀਜਾਂ ਨੂੰ ਬਚਾਉਣ ਦੀ ਲੋੜ ਹੈ, ਜਿਸ ਵਾਸਤੇ ਹਰੇਕ ਨੂੰ ਜਾਗਰੂਕ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ 4 ਜੂਨ ਨੂੰ ਭਗਤ ਪੂਰਨ ਸਿੰਘ ਦਾ ਜਨਮ ਦਿਨ ਹੈ ਅਤੇ 5 ਜੂਨ ਵਿਸ਼ਵ ਵਾਤਾਵਰਨ ਦਿਵਸ ਹੈ, ਸੋ ਪੰਜਾਬ ਸਰਕਾਰ ਇਨ੍ਹਾਂ ਦੋਵ੍ਹਾਂ ਦਿਨਾਂ ਨੂੰ ਸੂਬਾਈ ਪੱਧਰ 'ਤੇ ਮਨਾਵੇ ਤਾਂ ਜੋ ਵਾਤਾਵਰਨ ਨੂੰ ਬਚਾਉਣ ਲਈ ਇਕ ਨਿਵੇਕਲੀ ਸ਼ੁਰੂਆਤ ਕੀਤੀ ਜਾ ਸਕੇ | ਡਾ: ਇੰਦਰਜੀਤ ਕੌਰ ਟਰੱਸਟੀ ਮਾਸਟਰ ਰਾਜਬੀਰ ਸਿੰਘ ਤੇ ਪ੍ਰਸ਼ਾਸਕ ਕਰਨਲ ਦਰਸ਼ਨ ਸਿੰਘ ਬਾਵਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਐਸ. ਪੀ. ਜਗਜੀਤ ਸਿੰਘ ਵਾਲੀਆ, ਜੰਡਿਆਲਾ ਗੁਰੂ ਦੇ ਡੀ. ਐਸ. ਪੀ. ਸੁਖਵਿੰਦਰਪਾਲ ਸਿੰਘ ਨੂੰ ਸਨਮਾਨਿਤ ਕੀਤਾ ¢ ਇਸ ਮੌਕੇ ਵਿਧਾਇਕ ਦਲਬੀਰ ਸਿੰਘ ਟੌਂਗ, ਸਤਵਿੰਦਰ ਸਿੰਘ ਜÏਹਲ, ਜਸਪ੍ਰੀਤ ਸਿੰਘ, ਜਤਿੰਦਰ ਸਿੰਘ, ਨਵਜੋਤ ਸਿੰਘ ਖ਼ਾਲਸਾ, ਹਿੰਮਤ ਸਿੰਘ ਸ਼ੇਰਗਿੱਲ, ਨਰਿੰਦਰ ਸਿੰਘ ਸੋਹਲ, ਯੋਗੇਸ਼ ਸੂਰੀ, ਰਾਜਿੰਦਰਪਾਲ ਸਿੰਘ ਪੱਪੂ, ਐਸ. ਐਚ. ਓ ਮਨਮੀਤਪਾਲ ਸਿੰਘ, ਏ. ਐਸ. ਆਈ. ਸੰਦੀਪ ਸਿੰਘ ਆਦਿ ਹਾਜ਼ਰ ਸਨ |

ਨੌਜਵਾਨ ਕਾਂਗਰਸੀ ਆਗੂ ਸੰਦੀਪ ਸੁੰਦਰ ਚਿੰਟੂ ਦੀ ਸੜਕ ਹਾਦਸੇ 'ਚ ਮੌਤ

ਚਵਿੰਡਾ ਦੇਵੀ, 13 ਮਈ (ਸਤਪਾਲ ਸਿੰਘ ਢੱਡੇ)-ਵਿਧਾਨ ਸਭਾ ਹਲਕਾ ਮਜੀਠਾ ਦੇ ਪ੍ਰਸਿੱਧ ਧਾਰਮਿਕ ਪਿੰਡ ਚਵਿੰਡਾ ਦੇਵੀ ਨਿਵਾਸੀ ਨੌਜਵਾਨ ਕਾਂਗਰਸੀ ਆਗੂ ਸੰਦੀਪ ਸੁੰਦਰ ਚਿੰਟੂ ਅੱਜ ਦੁਪਹਿਰੇ ਇਕ ਭਿਆਨਕ ਸੜਕ ਹਾਦਸੇ 'ਚ ਦਮ ਤੋੜ ਗਿਆ | ਕਾਰ ਸਵਾਰ ਸੰਦੀਪ ਸੁੰਦਰ ਚਿੰਟੂ ...

ਪੂਰੀ ਖ਼ਬਰ »

ਅੰਮਿ੍ਤਸਰ ਸ਼ਹਿਰ 'ਚ ਲੁਟੇਰਿਆਂ ਦੀ ਦਹਿਸ਼ਤ ਬਰਕਰਾਰ

ਖਾਣਾ ਖਾ ਕੇ ਪਰਤ ਰਹੇ ਕਾਰੋਬਾਰੀ ਜੋੜੇ ਪਾਸੋਂ ਹਥਿਆਰਬੰਦ ਲੁਟੇਰਿਆਂ ਨੇ ਲੱਖਾਂ ਦੇ ਗਹਿਣੇ ਲੁੱਟੇ

ਅੰਮਿ੍ਤਸਰ, 13 ਮਈ (ਰੇਸ਼ਮ ਸਿੰਘ)-ਪੁਲਿਸ ਭਾਂਵੇ ਲੱਖ ਲੁਟੇਰਿਆਂ ਨੂੰ ਨੱਥ ਪਾਉਣ ਦਾ ਦਾਅਵਾ ਕਰੇ ਪਰ ਅਸਲੀਅਤ ਇਹ ਹੈ ਕਿ ਇਥੇ ਸ਼ਹਿਰ 'ਚ ਕੋਈ ਵੀ ਸੁਰੱਖਿਅਤ ਨਹੀਂ ਅਤੇ ਲੁਟੇਰਿਆਂ ਦੀ ਦਹਿਸ਼ਤ ਪੂਰੀ ਤਰ੍ਹਾਂ ਬਰਕਰਾਰ ਹੈ | ਅਜਿਹੀ ਹੀ ਇਕ ਘਟਨਾ ਸ਼ਹਿਰ ਦੇ ਪਾਸ਼ ਖੇਤਰ ...

ਪੂਰੀ ਖ਼ਬਰ »

ਪੈਦਲ ਸੜਕ ਪਾਰ ਕਰਦੇ ਵਿਅਕਤੀ ਨੂੰ ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਦਰੜਿਆ, ਮੌਕੇ 'ਤੇ ਹੋਈ ਮੌਤ

ਛੇਹਰਟਾ, 13 ਮਈ (ਸੁਰਿੰਦਰ ਸਿੰਘ ਵਿਰਦੀ)-ਬੀਤੀ ਦੇਰ ਰਾਤ ਜੀ. ਟੀ. ਰੋਡ ਛੇਹਰਟਾ ਸਥਿਤ ਨਰਾਇਣਗੜ੍ਹ ਚੌਂਕ ਵਿਖੇ ਸੜਕ ਪਾਰ ਕਰ ਰਹੇ ਨੌਜਵਾਨ ਨੂੰ ਤੇਜ਼ ਰਫ਼ਤਾਰ ਬਲੈਰੋ ਗੱਡੀ ਵਲੋਂ ਬੁਰੀ ਤਰ੍ਹਾਂ ਕੁਚਲ ਦਿੱਤਾ ਗਿਆ | ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

ਫਲਾਈਓਵਰ 'ਤੇ ਨੌਜਵਾਨ ਦਾ ਗਲਾ ਕੱਟੇ ਜਾਣ 'ਤੇ ਭੇਦਭਰੇ ਹਾਲਾਤ 'ਚ ਮੌਤ

ਅੰਮਿ੍ਤਸਰ, 13 ਮਈ (ਰੇਸ਼ਮ ਸਿੰਘ)-ਇੱਥੇ ਤਰਨ ਤਾਰਨ ਰੋਡ ਸਥਿਤ ਚਾਟੀਵਿੰਡ ਨਹਿਰ ਕੋਟ ਮਿੱਤ ਸਿੰਘ 'ਤੇ ਬਣੇ ਫਲਾਈਓਵਰ 'ਤੇ ਅੱਜ ਸਵੇਰੇ ਸਕੂਟਰ 'ਤੇ ਸਵਾਰ ਹੋ ਕੇ ਜਾ ਰਹੇ ਇਕ ਨੌਜਵਾਨ ਦਾ ਗਲੇ ਕੱਟੇ ਜਾਣ ਕਾਰਨ ਭੇਦ ਭਰੇ ਹਾਲਾਤ 'ਚ ਮੌਤ ਹੋ ਗਈ, ਜਦੋਂ ਕਿ ਪਰਿਵਾਰ ਦੇ ...

ਪੂਰੀ ਖ਼ਬਰ »

ਸਵਾ ਦੋ ਸਾਲ ਬਾਅਦ ਖੁੱਲਿ੍ਹਆ ਰੇਲਵੇ ਸਟੇਸ਼ਨ ਦੇ ਪਾਰਕਿੰਗ ਸਟੈਂਡ ਦਾ ਦਰਵਾਜ਼ਾ

ਅੰਮਿ੍ਤਸਰ, 13 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਪਾਰਕਿੰਗ ਸਟੈਂਡ ਦਾ ਦਰਵਾਜ਼ਾ ਤਕਰੀਬਨ ਸਵਾ 2 ਸਾਲ ਬਾਅਦ ਮੁੜ ਖੁੱਲ ਗਿਆ | ਲੇਕਿਨ ਹਾਲੇ 3 ਦਿਨ ਹੋਰ ਇੰਤਜ਼ਾਰ ਕਰਨਾ ਪਵੇਗਾ | 16 ਮਈ ਤੋਂ ਪਾਰਕਿੰਗ ਸਟੈਂਡ ਮੁਕੰਮਲ ਤੌਰ 'ਤੇ ਚਾਲੂ ਹੋ ਜਾਵੇਗਾ, ਜਿਸ ...

ਪੂਰੀ ਖ਼ਬਰ »

ਮਾਮਲਾ ਰੇਲਵੇ ਸਟੇਸ਼ਨ ਸਾਹਮਣੇ ਡਿੱਗੀ ਇਮਾਰਤ ਦਾ

ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਰਨਗੇ ਮਾਮਲੇ ਦੀ ਪੜਤਾਲ, ਨਗਰ ਨਿਗਮ ਤੋਂ ਮੰਗਿਆ ਗਿਆ ਰਿਕਾਰਡ

ਅੰਮਿ੍ਤਸਰ, 13 ਮਈ (ਹਰਮਿੰਦਰ ਸਿੰਘ)-ਬੀਤੇ ਦਿਨ ਸਥਾਨਕ ਰੇਲਵੇ ਸਟੇਸ਼ਨ ਨੇੜੇ ਡਿੱਗੀ ਇਕ ਬਹੁਮੰਜਿਲਾ ਬਿਲਡਿੰਗ ਮਾਮਲੇ ਦੀ ਜ਼ਿਲ੍ਹਾ ਡਿਪਟੀ ਕਮਿਸ਼ਨਰ ਵਲੋਂ ਵਧੀਕ ਕਮਿਸ਼ਨਰ ਸ਼ਹਿਰੀ ਵਿਕਾਸ ਨੂੰ ਪੜਤਾਲ ਸੌਂਪ ਦਿੱਤੀ ਹੈ ਅਤੇ ਵਧੀਕ ਕਮਿਸ਼ਨਰ ਵਲੋਂ ਨਗਰ ਨਿਗਮ ...

ਪੂਰੀ ਖ਼ਬਰ »

ਭੁੱਖ ਹੜਤਾਲ 'ਤੇ ਬੈਠਣ ਜਾ ਰਹੇ ਸ਼ਿਵ ਸੈਨਾ ਭਾਰਤੀ ਦੇ ਆਗੂਆਂ ਨੂੰ ਪੁਲਿਸ ਨੇ ਰੋਕਿਆ

ਅੰਮਿ੍ਤਸਰ, 13 ਮਈ (ਰਾਜੇਸ਼ ਕੁਮਾਰ ਸ਼ਰਮਾ)-ਪਟਿਆਲਾ 'ਚ ਮਾਂ ਦੁਰਗਾ ਨੂੰ ਅਪਸ਼ਬਦ ਕਹਿਣ ਦੇ ਕਥਿਤ ਮਾਮਲੇ 'ਚ ਇਕ ਨਿਹੰਗ ਸਿੰਘ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਭੁੱਖ ਹੜ੍ਹਤਾਲ 'ਤੇ ਬੈਠਣ ਜਾ ਰਹੇ ਸ਼ਿਵ ਸੈਨਾ ਭਾਰਤੀ ਦੇ ਆਗੂਆਂ ਨੂੰ ਪੁਲਿਸ ਪ੍ਰਸ਼ਾਸਨ ਨੇ ...

ਪੂਰੀ ਖ਼ਬਰ »

ਖਾਲੀ ਅਸਾਮੀਆਂ ਭਰ ਕੇ ਅਤੇ ਕੱਚੇ ਅਧਿਆਪਕ ਪੱਕੇ ਕਰਕੇ ਹੀ ਸਿੱਖਿਆ 'ਚ ਸੁਧਾਰ ਸੰਭਵ-ਡੀ.ਟੀ.ਐਫ.

ਅੰਮਿ੍ਤਸਰ, 12 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਟੀ. ਐੱਫ. ਪੰਜਾਬ ਦੀ ਦੂਜੀ ਸਲਾਨਾ ਜਨਰਲ ਕੌਂਸਲ 'ਚ ਸਰਬਸੰਮਤੀ ਨਾਲ ਕੀਤੇ ਗਏ ਫੈਸਲੇ ਅਨੁਸਾਰ ਡੀ.ਟੀ.ਐੱਫ. ਦੀ ਜ਼ਿਲ੍ਹਾ ਅੰਮਿ੍ਤਸਰ ਇਕਾਈ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ...

ਪੂਰੀ ਖ਼ਬਰ »

ਮੋਬਾਈਲ ਵਿੰਗ ਵਲੋਂ ਜ਼ਿਲ੍ਹੇ ਦੇ ਬਾਹਰੀ ਭੱਠਿਆਂ ਤੋਂ ਸਸਤੇ ਭਾਅ ਆ ਰਹੀਆਂ ਇੱਟਾਂ ਦੇ ਮਾਮਲੇ 'ਚ ਕੀਤੀ ਕਾਰਵਾਈ

ਅੰਮਿ੍ਤਸਰ, 13 ਮਈ (ਰਾਜੇਸ਼ ਕੁਮਾਰ ਸ਼ਰਮਾ)-ਐਕਸਾਈਜ਼ ਐਂਡ ਟੈਕਸੇਸ਼ਨ ਵਿਭਾਗ ਦੇ ਮੋਬਾਈਲ ਵਿੰਗ ਨੇ ਜ਼ਿਲ੍ਹੇ ਤੋਂ ਬਾਹਰੋਂ ਸਸਤੇ ਭਾਅ ਇੱਟਾਂ ਵੇਚਣ ਆਉਣ ਵਾਲਿਆਂ 'ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ, ਜਿਸਦੇ ਤਹਿਤ ਮੋਬਾਇਲ ਵਿੰਗ ਨੇ ਟ੍ਰੈਕਟਰ-ਟਰਾਲੀਆਂ ਤੇ ਟਰੱਕ ...

ਪੂਰੀ ਖ਼ਬਰ »

ਐੱਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਹੋਵੇਗਾ ਨਿਪਟਾਰਾ-ਵਾਈਸ ਚੇਅਰਮੈਨ

ਅੰਮਿ੍ਤਸਰ, 13 ਮਈ (ਰੇਸ਼ਮ ਸਿੰਘ)-ਐੱਸ.ਸੀ. ਭਾਈਚਾਰੇ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ ਅਤੇ ਜਿਹੜੇ ਪੁਲਿਸ ਕਰਮਚਾਰੀ ਵਲੋਂ ਇਨ੍ਹਾਂ ਕੇਸਾਂ ਵਿਚ ਲਾਪਰਵਾਹੀ ਵਰਤੀ ਜਾਵੇਗੀ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਹ ਪ੍ਰਗਟਾਵਾ ਸ੍ਰੀ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ ਦੇ ਹੋਣਹਾਰ ਵਿਦਿਆਰਥੀ ਟੈੱਕ ਫੈਸਟ ਵਿਚ ਚਮਕੇ

ਅੰਮਿ੍ਤਸਰ, 13 ਮਈ (ਰਾਜੇਸ਼ ਕੁਮਾਰ ਸ਼ਰਮਾ)-ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਲੋਂ ਟੈੱਕ ਫੈਸਟ ਕਰਵਾਇਆ ਗਿਆ | ਇਸ ਫੈਸਟ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ | ਡੀ. ਏ. ਵੀ. ਕਾਲਜ ਅੰਮਿ੍ਤਸਰ ਦੇ ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ 'ਪੰਖੀ' 'ਤੇ ਵਿਚਾਰ-ਗੋਸ਼ਟੀ

ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਦੇ ਖੋਜ ਮੰਚ ਵਲੋਂ ਸਾਹਿਤ ਅਕਾਦਮੀ ਐਵਾਰਡ (ਯੁਵਾ) ਜੇਤੂ ਪੰਜਾਬੀ ਕਵੀ ਪਰਮਵੀਰ ਸਿੰਘ ਦੇਵ ਪ੍ਰਕਾਸ਼ਿਤ ਕਾਵਿ-ਸੰਗ੍ਰਹਿ 'ਪੰਖੀ' ਬਾਰੇ ਵਿਚਾਰ-ਗੋਸ਼ਟੀ ਉਪ ...

ਪੂਰੀ ਖ਼ਬਰ »

352 ਲੀਟਰ ਤੇਲ ਹੋਣ ਦੀ ਪੜਤਾਲ ਦੀ ਜ਼ਿੰਮੇਵਾਰੀ ਸੈਕਟਰੀ ਸੁਸ਼ਾਂਤ ਭਾਟੀਆ ਕਰਨਗੇ-ਸੰਯੁਕਤ ਕਮਿਸ਼ਨਰ

ਅੰਮਿ੍ਤਸਰ, 13 ਮਈ (ਹਰਮਿੰਦਰ ਸਿੰਘ)-ਬੀਤੇ ਦਿਨ ਨਗਰ ਨਿਗਮ ਦੀ ਆਟੋ ਵਰਕਸ਼ਾਪ 'ਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਲੋਂ ਕੀਤੀ ਚੈਕਿੰਗ ਦੌਰਾਨ ਉਥੇ ਮੌਜੂਦ ਤੇਲ ਪੰਪ 'ਚ 352 ਲੀਟਰ ਤੇਲ ਘੱਟ ਪਾਏ ਜਾਣ ਦੀ ਮਾਮਲੇ ਦੀ ਪੜਤਾਲ ਲਈ ਇੰਚਾਰਜ਼ ਆਟੋ ਵਰਕਸ਼ਾਪ ਸੈਕਟਰੀ ...

ਪੂਰੀ ਖ਼ਬਰ »

ਵਰਟੀਕਲ ਗਾਰਡਨ ਸ਼ਹਿਰ ਦੀ ਖ਼ੂਬਸੂਰਤੀ 'ਚ ਕਰ ਰਹੇ ਚੋਖਾ ਵਾਧਾ

ਅੰਮਿ੍ਤਸਰ, 13 ਮਈ (ਸੁਰਿੰਦਰ ਕੋਛੜ)-ਹਰਿਆਲੀ ਨੂੰ ਉਤਸ਼ਾਹਿਤ ਕਰਨ ਅਤੇ ਸ਼ਹਿਰ ਦੀ ਸੁੰਦਰਤਾ ਵਿਚ ਵਾਧਾ ਕਰਨ ਦੇ ਨਾਲ-ਨਾਲ ਪ੍ਰਦੂਸ਼ਣ ਤੋਂ ਛੁਟਕਾਰਾ ਪਾਉਣ ਲਈ ਅੰਮਿ੍ਤਸਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ, ਸਰਕਾਰੀ ਤੇ ਗੈਰ-ਸਰਕਾਰੀ ਦਫ਼ਤਰਾਂ, ਧਾਰਮਿਕ ਅਸਥਾਨਾਂ ...

ਪੂਰੀ ਖ਼ਬਰ »

ਪੰਜਾਬ ਬਟਾਲੀਅਨ ਐੱਨ.ਸੀ.ਸੀ. ਵਲੋਂ ਕੈਡਿਟ ਭਰਤੀ ਮੁਹਿੰਮ ਦੌਰਾਨ ਐੱਨ.ਸੀ.ਸੀ. ਕੈਡਿਟਾਂ ਨੇ ਮਨਾਇਆ ਧਰਤੀ ਦਿਵਸ

ਅਜਨਾਲਾ, 13 ਮਈ (ਗੁਰਪ੍ਰੀਤ ਸਿੰਘ ਢਿੱਲੋਂ)-11 ਪੰਜਾਬ ਬਟਾਲੀਅਨ ਐੱਨ.ਸੀ.ਸੀ. ਅੰਮਿ੍ਤਸਰ ਦੇ ਕਮਾਂਡਿੰਗ ਅਫਸਰ ਕਰਨਲ ਕਰਨੈਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਲੜਕੇ ਦੇ ਪਿ੍ੰਸੀਪਲ ਸ੍ਰੀਮਤੀ ਮੋਨਿਕਾ ਮਹਾਜਨ ਦੀ ...

ਪੂਰੀ ਖ਼ਬਰ »

ਮਨੋਹਰ ਵਾਟਿਕਾ ਸਕੂਲ ਜੰਡਿਆਲਾ ਗੁਰੂ ਦਾ ਪੰਜਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਜੰਡਿਆਲਾ ਗੁਰੂ, 13 ਮਈ (ਰਣਜੀਤ ਸਿੰਘ ਜੋਸਨ)-ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਦਾ ਪੰਜਵੀਂ ਕਲਾਸ ਦਾ ਨਤੀਜਾ ਇਸ ਸਾਲ ਵੀ 100% ਰਿਹਾ | ਇਸ ਵਾਰ ਪੰਜਵੀਂ ਕਲਾਸ ਦੀ ਵਿਦਿਆਰਥਣ ਸਰਗਮ ਨੇ 98.6% ਅੰਕ ਪ੍ਰਾਪਤ ਕਰਕੇ ਜੰਡਿਆਲਾ ਗੁਰੂ ਬਲਾਕ ਵਿਚੋਂ ...

ਪੂਰੀ ਖ਼ਬਰ »

ਖ਼ਾਲਸਾ ਅਕੈਡਮੀ ਮਹਿਤਾ ਦੀ ਹਾਕੀ ਖਿਡਾਰਨ ਨੇ ਨੈਸ਼ਨਲ ਲੈੱਵਲ 'ਤੇ ਮੱਲਾਂ ਮਾਰੀਆਂ

ਚੌਕ ਮਹਿਤਾ, 13 ਮਈ (ਜਗਦੀਸ਼ ਸਿੰਘ ਬਮਰਾਹ)-ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਜੀਵਾ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਵਿੱਦਿਅਕ ਸੰਸਥਾ 'ਸੰਤ ਗਿਆਨੀ ਗੁਰਬਚਨ ਸਿੰਘ ਖ਼ਾਲਸਾ ...

ਪੂਰੀ ਖ਼ਬਰ »

ਮਿੰਨੀ ਬੱਸ ਆਪੇ੍ਰਟਰਾਂ ਨੇ ਏ. ਡੀ. ਸੀ. (ਜਨਰਲ) ਨੂੰ ਸੌਂਪਿਆ ਮੰਗ ਪੱਤਰ

ਅੰਮਿ੍ਤਸਰ, 13 ਮਈ (ਗਗਨਦੀਪ ਸ਼ਰਮਾ)-ਮਿੰਨੀ ਬੱਸ ਆਪ੍ਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਏ. ਡੀ. ਸੀ. (ਜਨਰਲ) ਸੁਰਿੰਦਰ ਸਿੰਘ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਨਾਂਅ 'ਤੇ ਮੰਗ ਪੱਤਰ ਸੌਂਪਿਆ ਗਿਆ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੱਬੂ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਸ਼ਵ ਥੈਲਾਸੀਮੀਆ ਹਫ਼ਤੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਹੋਈ

ਅੰਮਿ੍ਤਸਰ, 13 ਮਈ (ਰੇਸ਼ਮ ਸਿੰਘ)-ਸਿਵਲ ਸਰਜਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਤਹਿਤ ਇਥੇ ਸਿਵਲ ਹਸਪਤਾਲ ਵਿਖੇ ਵਿਸ਼ਵ ਥੈਲਾਸੀਮੀਆਂ ਹਫਤੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ ਕਰਵਾਈ ਗਈ | ਇਸ ਵਰਕਸ਼ਾਪ ਵਿਚ ਜ਼ਿਲ੍ਹੇ ਭਰ ਦੇ ਸਮੂਹ ਨੋਡਲ ਅਫਸਰਾਂ, ਮੈਡੀਕਲ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਜ਼ੋਨਲ ਕਨਵੈਨਸ਼ਨ

ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਰਾਜਸਥਾਨ ਅਤੇ ਛਤੀਸਗੜ੍ਹ ਸਰਕਾਰ ਦੀ ਤਰਜ 'ਤੇ ਭਗਵੰਤ ਮਾਨ ਸਰਕਾਰ ਪੰਜਾਬ 'ਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ | ਇਹ ਜ਼ੋਰਦਾਰ ਮੰਗ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵਲੋਂ ਅੰਮਿ੍ਤਸਰ ਵਿਖੇ ਸੂਬਾਈ ...

ਪੂਰੀ ਖ਼ਬਰ »

ਰੇਲਗੱਡੀ ਹੇਠਾਂ ਆਉਣ ਨਾਲ ਮੌਤ

ਅੰਮਿ੍ਤਸਰ, 13 ਮਈ (ਗਗਨਦੀਪ ਸ਼ਰਮਾ)-ਅੰਮਿ੍ਤਸਰ ਦੇ ਸ਼ਿਵਾਲਾ ਭਾਈਆਂ ਰੇਲਵੇ ਫਾਟਕ ਨੇੜੇ ਚੰਡੀਗੜ੍ਹ-ਅੰਮਿ੍ਤਸਰ ਇੰਟਰਸਿਟੀ ਰੇਲਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਅਨਮੋਲ ਕੁਮਾਰ (30) ਵਾਸੀ ਬੋਹੜ ਵਾਲਾ ਸ਼ਿਵਾਲਾ, ਵਿਜੇ ਨਗਰ ...

ਪੂਰੀ ਖ਼ਬਰ »

ਇਨਸਾਨ ਇਮਨਾਦਾਰੀ ਨਾਲ ਮਿਹਨਤ ਕਰਦਾ ਰਹੇ ਤਾਂ ਉਸ ਦੇ ਟੀਚੇ ਜ਼ਰੂਰ ਪੂਰੇ ਹੁੰਦੇ ਹਨ-ਸਪੀਕਰ ਸੰਧਵਾਂ

ਅੰਮਿ੍ਤਸਰ, 13 ਮਈ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਨਾਮਵਰ ਵਿੱਦਿਅਕ ਸੰਸਥਾ, ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਵਿੱਦਿਅਕ ਸੰਸਥਾਵਾਂ ਦੇ 130ਵੇਂ ਸਥਾਪਨਾ ਦਿਵਸ ਸੰਬੰਧੀ ਅੱਜ ਫੋਰ ਐੱਸ ਮਾਡਰਨ ਸਕੂਲ ਮਾਤਾ ਕੌਲਾਂ ਮਾਰਗ ਵਿਖੇ ਸੰਸਥਾ ਦੇ ਡਾਇਰੈਕਟਰ ਪਿ੍ੰ: ਜਗਦੀਸ਼ ...

ਪੂਰੀ ਖ਼ਬਰ »

ਖੇਤਰੀ ਸਹਾਇਕ ਫਾਇਰ ਅਫਸਰ ਲਵਪ੍ਰੀਤ ਸਿੰਘ ਹਫ਼ਤੇ 'ਚ ਦੋ ਦਿਨ ਚੰਡੀਗੜ੍ਹ 'ਚ ਡਿਊਟੀ ਦੇਣਗੇ

ਅੰਮਿ੍ਤਸਰ, 13 ਮਈ (ਹਰਮਿੰਦਰ ਸਿੰਘ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਮੁੱਖ ਸਕੱਤਰ ਵਲੋਂ ਇਕ ਆਦੇਸ਼ ਜਾਰੀ ਕਰਦੇ ਹੋਏ ਫਾਇਰ ਬਿ੍ਗੇਡ ਵਿਭਾਗ ਦੇ ਖੇਤਰੀ ਸਹਾਇਕ ਫਾਇਰ ਅਫਸਰ ਲਵਪ੍ਰੀਤ ਸਿੰਘ ਨੂੰ ਹਫਤੇ ਦੇ ਦੋ ਦਿਨ ਵੀਰਵਾਰ ਅਤੇ ਸ਼ੁਕਰਵਾਰ ਅੱਗ ਸਬੰਧੀ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦੀ ਖਸਤਾ ਹਾਲਤ ਵਿਰੁੱਧ ਕਿਸਾਨਾਂ ਮਜ਼ਦੂਰਾਂ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ

ਅਜਨਾਲਾ, 13 ਮਈ (ਐੱਸ. ਪ੍ਰਸ਼ੋਤਮ)- ਜਮਹੂਰੀ ਕਿਸਾਨ ਸਭਾ ਪੰਜਾਬ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਸਭਾ ਦੇ ਸੂਬਾ ਪ੍ਰਧਾਨ ਤੇ ਖੇਤੀ ਮਾਹਿਰ ਡਾ: ਸਤਨਾਮ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕਿਸਾਨ-ਮਜ਼ਦੂਰ ਮੀਟਿੰਗ ਹੋਈ | ਮੀਟਿੰਗ 'ਚ ਸਾਉਣੀ ਦੀਆਂ ਫਸਲਾਂ ਤੇ ...

ਪੂਰੀ ਖ਼ਬਰ »

ਖ਼ਾਲਸਾ ਗਲੋਬਲ ਰੀਚ ਫ਼ਾਊਾਡੇਸ਼ਨ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਲਈ ਚੈੱਕ ਭੇਟ

ਅੰਮਿ੍ਤਸਰ, 13 ਮਈ (ਜੱਸ)-ਅਮਰੀਕਾ ਅਧਾਰਤ ਸੰਸਥਾ ਖ਼ਾਲਸਾ ਗਲੋਬਲ ਰੀਚ ਫਾਊਾਡੇਸ਼ਨ ਵਲੋਂ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਲੋੜਵੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ 1.25 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ...

ਪੂਰੀ ਖ਼ਬਰ »

ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਗਰਿਮਾ ਅਗਰਵਾਲ ਨੂੰ ਮਿਲਿਆ ਪੁਰਸਕਾਰ

ਅੰਮਿ੍ਤਸਰ, 13 ਮਈ (ਗਗਨਦੀਪ ਸ਼ਰਮਾ)-ਰਾਯਨ ਇੰਟਰਨੈਸ਼ਨਲ ਸਕੂਲ ਦੀ ਅੱਠਵੀਂ-ਸੀ ਜਮਾਤ ਦੀ ਵਿਦਿਆਰਥਣ ਗਰਿਮਾ ਅਗਰਵਾਲ ਨੇ ਚੇਅਰਮੈਨ ਏ. ਐਫ. ਪਿੰਟੋ ਅਤੇ ਐੱਮ. ਡੀ. ਮੈਡਮ ਡਾ. ਗ੍ਰੇਸ ਪਿੰਟੋ ਦੀ ਅਗਵਾਈ ਹੇਠ ਰੰਗਰੇਜ਼ ਸੀਜ਼ਨ-7 ਪ੍ਰਤੀਯੋਗਤਾ ਵਿਚ ਆਪਣੀ ਕਲਾ ਦਾ ਸ਼ਾਨਦਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਐਲਾਨੀਆਂ ਜ਼ਿਆਦਾ ਛੁੱਟੀਆਂ ਤੋਂ ਪ੍ਰੇਸ਼ਾਨ ਮਾਪੇ-ਧੂਰੀ

ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਵਿਚ ਸਿੱਖਿਆ ਦੇ ਇਤਿਹਾਸ ਵਿਚ ਪਹਿਲੀ ਵਾਰੀ ਗਰਮੀਆਂ ਦੀਆਂ ਛੁੱਟੀਆਂ 45 ਦਿਨਾਂ ਦੀਆਂ ਐਲਾਨੀਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਵਲੋਂ ਆਪਣੇ ਵਿੱਦਿਅਕ ਅਦਾਰਿਆਂ ਵਿਚ ਨਵੀਨਤਮ ਸਿੱਖਿਆ ਸਿਸਟਮ ਲਾਗੂ ਕਰਨ ਸੰਬੰਧੀ ਵਿਚਾਰ ਚਰਚਾ

ਅੰਮਿ੍ਤਸਰ, 13 ਮਈ (ਜਸਵੰਤ ਸਿੰਘ ਜੱਸ)-ਦੱਖਣੀ ਅਫਰੀਕਾ ਦੇ ਘਾਨਾ ਦੇਸ਼ ਤੋਂ ਆਏ ਉੱਘੇ ਸਿੱਖ ਕਾਰੋਬਾਰੀ ਤੇ ਇਸ ਦੇਸ਼ ਦੀ ਨੰਬਰ 1 ਆਈ.ਟੀ. ਕੰਪਨੀ ਆਈ.ਪੀ.ਐਮ.ਸੀ. ਸਮੇਤ 17 ਕੰਪਨੀਆਂ ਦੇ ਮਾਲਕ ਅਮਰ ਹਰੀ ਸਿੰਘ ਦਾ ਚੀਫ਼ ਖ਼ਾਲਸਾ ਦੀਵਾਨ ਦੇ ਦਫ਼ਤਰ ਪੁੱਜਣ 'ਤੇ ਪ੍ਰਧਾਨ ਡਾ. ...

ਪੂਰੀ ਖ਼ਬਰ »

ਕਵੀਸ਼ਰੀ ਦੇ ਉਜਵਲ ਭਵਿੱਖ ਅਤੇ ਟਕਸਾਲੀ ਰੂਪ ਨੂੰ ਬਚਾਉਣ ਲਈ ਸੁਹਿਰਦ ਉਪਰਾਲਿਆਂ ਦੀ ਲੋੜ-ਗਿਆਨੀ ਸੁਲੱਖਣ ਸਿੰਘ ਰਿਆੜ

ਅੰਮਿ੍ਤਸਰ, 13 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਭਾਵੇਂਕਿ ਅੱਜ ਕਵੀਸ਼ਰੀ ਕਲਾ ਦੁਨੀਆ ਦੇ ਕੋਨੇ-ਕੋਨੇ 'ਚ ਪਹੁੰਚ ਚੁੱਕੀ ਹੈ ਪਰ ਨੌਜਵਾਨ ਪੀੜ੍ਹੀ 'ਚ ਕਵੀਸ਼ਰੀ ਕਲਾ ਦੀ ਘੱਟ ਰਹੀ ਰੁਚੀ ਅਤੇ ਕਵੀਸ਼ਰੀ ਦੇ ਟਕਸਾਲੀ ਰੂਪ ਨੂੰ ਬਚਾਉਣ ਲਈ ਜਿਥੇ ਸੁਹਿਰਦ ਉਪਰਾਲਿਆਂ ਦੀ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ, (ਰਾਜਸਥਾਨ) ਲਈ ਦੋ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਭੇਟ

ਅੰਮਿ੍ਤਸਰ, 13 ਮਈ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਗਰੀਆ, ਜ਼ਿਲ੍ਹਾ ਹਨੂੰਮਾਨਗੜ੍ਹ (ਰਾਜਿਸਥਾਨ) ਨੂੰ ਦੋ ਲੱਖ ਰੁਪਏ ਦੀ ਸਹਾਇਤਾ ਦਾ ਚੈੱਕ ਭੇਟ ਕੀਤਾ ਗਿਆ | ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ...

ਪੂਰੀ ਖ਼ਬਰ »

ਰਾਯਨ ਇੰਟਰਨੈਸ਼ਨਲ ਸਕੂਲ ਦੇ ਅੱਠ ਬੱਚਿਆਂ ਨੇ ਸੋਨੇ ਦੇ ਤਗਮੇ ਜਿੱਤੇ

ਅੰਮਿ੍ਤਸਰ, 13 ਮਈ (ਗਗਨਦੀਪ ਸ਼ਰਮਾ)-ਨੈਸ਼ਨਲ ਓਲੰਪੀਆਡ ਫਾੳਾੂਡੇਸ਼ਨ ਵਲੋਂ ਕਰਵਾਈ ਗਈ ਪ੍ਰਤੀਯੋਗਤਾ ਵਿਚ ਰਾਯਨ ਇੰਟਰਨੈਸ਼ਨਲ ਸਕੂਲ ਦੇ ਅੱਠ ਬੱਚਿਆਂ ਨੇ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਤੋਂ ਇਲਾਵਾ ਸਕੂਲ ਦੇ ਪਿ੍ੰਸੀਪਲ ਮੈਡਮ ਕੰਚਨ ...

ਪੂਰੀ ਖ਼ਬਰ »

ਕੇਂਦਰੀ ਕਾਨੂੰਨ ਮੰਤਰੀ ਰਿਜਿਜੂ ਨਾਲ ਭਾਜਪਾ ਆਗੂ ਡਾ: ਰਾਜੂ ਵਲੋਂ ਮੁਲਾਕਾਤ

ਅੰਮਿ੍ਤਸਰ, 13 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਡਾ: ਜਗਮੋਹਨ ਸਿੰਘ ਰਾਜੂ ਨੇ ਦਿੱਲੀ ਵਿਖੇ ਕੇਂਦਰੀ ਕਾਨੂੰਨ ਮੰਤਰੀ ਸ੍ਰੀ ਕਿਰਨ ਰਿਜਿਜੂ ਨਾਲ ਮੁਲਾਕਾਤ ਕੀਤੀ | ਡਾ: ਰਾਜੂ ਨੇ ਕਾਨੂੰਨ ਮੰਤਰੀ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਦਿੱਲੀ ...

ਪੂਰੀ ਖ਼ਬਰ »

ਅਮਨਦੀਪ ਹਸਪਤਾਲ ਸਮੂਹ ਵਲੋਂ ਕੀਤੀ ਜਾਵੇਗੀ ਮੇਜ਼ਬਾਨੀ-ਡਾ: ਰਾਜੀਵ ਵੋਹਰਾ

ਅੰਮਿ੍ਤਸਰ, 13 ਮਈ (ਜਸਵੰਤ ਸਿੰਘ ਜੱਸ)-ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਵਲੋਂ ਆਉਂਦੀ 5 ਜੂਨ ਨੂੰ ਇੰਡੀਅਨ ਆਰਥੋਪੈਡਿਕ ਐਸੋਸੀਏਸ਼ਨ ਅਤੇ ਇੰਡੀਅਨ ਫੁੱਟ ਐਂਡ ਐਂਕਲ ਸੋਸਾਇਟੀ ਦੁਆਰਾ ਸਾਂਝੇ ਤੌਰ 'ਤੇ 'ਕਰੰਟ ਕੌਨਸੈਪਟਸ ਇਨ ਫੁੱਟ ਐਂਡ ਐਂਕਲ ਟਰਾਮਾ' ਵਿਸ਼ੇ 'ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਕੱਲ੍ਹ ਗੁਰੂ ਕੀ ਵਡਾਲੀ ਵਿਖੇ ਹੋਵੇਗੀ-ਪਿ੍ਤਪਾਲ ਸਿੰਘ ਵੜੈਚ, ਨਿਸ਼ਾਨ ਸਿੰਘ ਡੇਅਰੀ ਵਾਲੇ

ਛੇਹਰਟਾ, 13 ਮਈ (ਵਡਾਲੀ)-ਕਿਸਾਨ ਮਜਦੂਰ ਸੰਘਰਸ਼ ਕਮੇਟੀ ਗੁਰੂ ਕੀ ਵਡਾਲੀ ਵਲੋਂ ਅੱਜ ਪ੍ਰਧਾਨ ਪਿ੍ਤਪਾਲ ਸਿੰਘ ਵੜੈਚ, ਨਿਸ਼ਾਨ ਸਿੰਘ ਡੇਅਰੀ ਵਾਲੇ, ਮੇਜਰ ਸਿੰਘ ਮਾਨ, ਭਿੰਦਾ ਮਾਨ, ਗੁਰਸੇਵਕ ਸਿੰਘ ਮਾਨ, ਸਤਬੀਰ ਸਿੰਘ ਰੰਧਾਵਾ, ਦਿਲਬਾਗ ਸਿੰਘ ਰੰਧਾਵਾ, ਹਰਵਿੰਦਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX