ਤਾਜਾ ਖ਼ਬਰਾਂ


ਸਰਕਾਰ ਨੇ 31 ਤੱਕ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆੜ੍ਹਤੀਏ ਕਰਨਗੇ ਸੰਘਰਸ਼
. . .  1 day ago
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਕਰਮਜੀਤ ਸਿੰਘ ਸਾਹਨੀ ਮਿਲੇ ਅਰਵਿੰਦ ਕੇਜਰੀਵਾਲ ਨੂੰ
. . .  1 day ago
ਉੱਤਰਾਖੰਡ : ਚੰਪਾਵਤ ਉਪ ਚੋਣ ਦੇ ਮੱਦੇਨਜ਼ਰ ਭਾਰਤ-ਨੇਪਾਲ ਸਰਹੱਦ ਸੀਲ, 31 ਮਈ ਨੂੰ ਵੋਟਿੰਗ
. . .  1 day ago
ਬਿਹਾਰ ਵਿਚ ਨਕਸਲੀਆਂ ਖ਼ਿਲਾਫ਼ ਮੁਹਿੰਮ ਦੌਰਾਨ 10 ਵਾਕੀ ਟਾਕੀਜ਼ ਤੇ ਡੈਟੋਨੇਟਰ ਬਰਾਮਦ
. . .  1 day ago
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
ਯੋਗੀ ਸਰਕਾਰ ਦਾ ਵੱਡਾ ਹੁਕਮ, ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਕੰਮ ਨਹੀਂ ਕਰਨਗੀਆਂ
. . .  1 day ago
ਡੇਢ ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਿਲੇ ਸੋਨੂੰ ਸੂਦ
. . .  1 day ago
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
ਜੈਕਲੀਨ ਫਰਨਾਂਡਿਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ
. . .  1 day ago
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
ਪਤੀ-ਪਤਨੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . .  1 day ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . .  1 day ago
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . .  1 day ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . .  1 day ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . .  1 day ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
ਨਿਹੰਗ ਸਿੰਘ ਦੇ ਬਾਣੇ 'ਚ ਸ਼ੱਕੀ ਕਾਬੂ
. . .  1 day ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
'ਆਪ' ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
. . .  1 day ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ
. . .  1 day ago
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਸੰਤ ਸੀਚੇਵਾਲ ਜਾਣਗੇ ਰਾਜ ਸਭਾ 'ਚ ! ਫ਼ੈਸਲਾ ਤਕਰੀਬਨ ਤੈਅ
. . .  1 day ago
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਲੁਟੇਰੇ ਆਏ ਕਾਬੂ, 32 ਬੋਰ ਦਾ ਪਿਸਤੌਲ, 2 ਜਿੰਦਾ ਰੌਂਦ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ
. . .  1 day ago
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
ਈ - ਗਵਰਨੈਂਸ ਵੱਲ ਵੱਧਦਾ ਪੰਜਾਬ
. . .  1 day ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਪਟਿਆਲਾ

ਕਿਸਾਨ ਜਥੇਬੰਦੀਆਂ ਨੇ ਕਾਸ਼ਤਕਾਰਾਂ ਤੋਂ ਕਬਜ਼ਾ ਛੁਡਾਉਣ ਵਿਰੁੱਧ ਰੋਸ ਮਾਰਚ ਕਰ ਕੇ ਏ. ਡੀ. ਸੀ (ਡੀ) ਨੂੰ ਦਿੱਤਾ ਮੰਗ ਪੱਤਰ

ਪਾਤੜਾਂ, 13 ਮਈ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨ ਕਾਸ਼ਤਕਾਰ ਕਿਸਾਨ ਤੋਂ ਛਡਾਉਣ ਦੀ ਮੁਹਿੰਮ ਖ਼ਿਲਾਫ਼ ਕਿਸਾਨਾਂ ਨਾਲ ਆ ਖੜ੍ਹੀ ਹੋਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ 'ਚ ਕਿਸਾਨਾਂ ਪਿੰਡ ਅਰਨੋਂ ਤੋਂ ਸ਼ੁਰੂ ਕੀਤਾ ਵਿਸ਼ਾਲ ਰੋਸ ਮਾਰਚ ਟਰੈਕਟਰਾਂ-ਟਰਾਲੀਆਂ ਤੇ ਮੋਟਰਸਾਈਕਲਾਂ ਰਾਹੀਂ ਵੱਖ-ਵੱਖ ਪਿੰਡਾਂ 'ਚੋਂ ਦੀ ਹੁੰਦਾ ਹੋਇਆ ਐੱਸ.ਡੀ.ਐੱਮ. ਪਾਤੜਾਂ ਦੇ ਦਫ਼ਤਰ ਪੁੱਜਾ | ਇਕੱਠੇ ਹੋਏ ਕਿਸਾਨਾਂ ਨੇ ਸਰਕਾਰ, ਪੰਚਾਇਤ ਵਿਭਾਗ ਤੇ ਹਲਕਾ ਵਿਧਾਇਕ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸੇ ਦੌਰਾਨ ਕਾਸ਼ਤਕਾਰਾਂ ਤੇ ਕਿਸਾਨ ਜਥੇਬੰਦੀਆਂ ਦੇ 9 ਮੈਂਬਰੀ ਵਫ਼ਦ ਨੇ ਏ.ਡੀ.ਸੀ. ਵਿਕਾਸ ਈਸ਼ਾ ਸਿੰਗਲ ਨੂੰ ਮੰਗ ਪੱਤਰ ਸੌਂਪਿਆ ਅਤੇ ਉਨ੍ਹਾਂ ਨਾਲ ਮਸਲੇ ਦੇ ਹੱਲ ਲਈ ਮੀਟਿੰਗ ਕੀਤੀ ਜੋ ਬੇਸਿੱਟਾ ਰਹਿਣ 'ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤੇ ਜਾਣ ਦਾ ਐਲਾਨ ਕੀਤਾ | ਜ਼ਮੀਨ 'ਤੇ ਕਾਬਜ਼ ਸੁਖਵਿੰਦਰ ਸਿੰਘ, ਹਰਨੇਕ ਸਿੰਘ, ਮਹਿੰਦਰ ਸਿੰਘ ਸਰਪੰਚ ਰਾਜ ਕੌਰ, ਸਰਪੰਚ ਹਰਦੀਪ ਕੌਰ, ਸਾਬਕਾ ਸਰਪੰਚ ਬਘੇਲ ਸਿੰਘ, ਜਸਬੀਰ ਸਿੰਘ, ਅਮਰਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਉਕਤ ਜ਼ਮੀਨ ਨੂੰ ਉਨ੍ਹਾਂ ਦੇ ਪੁਰਖਿਆਂ ਨੇ ਸਰਕਾਰ ਦੀ ਜੰਗਲ ਤੋੜੋ ਮੁਹਿੰਮ ਤਹਿਤ ਜੰਗਲ ਪੁੱਟ ਕੇ ਆਬਾਦ ਕੀਤਾ ਸੀ | ਜ਼ਮੀਨ ਦੀ ਮਾਲਕੀ ਨੂੰ ਲੈ ਕੇ ਚੱਲਦੇ ਕੇਸਾਂ ਵਿਚ ਉਨ੍ਹਾਂ ਵਲੋਂ ਮੁਰੱਬੇਬੰਦੀ ਦਾ ਰਿਕਾਰਡਪੇਸ਼ ਕੀਤਾ ਜਾ ਚੁੱਕਿਆ ਹੈ | ਉਨ੍ਹਾਂ ਦੱਸਿਆ ਕਿ 199 ਏਕੜ ਉੱਤੇ ਕਾਸ਼ਤ ਕਰਦੇ ਕਿਸਾਨਾਂ ਨੂੰ ਡੀ ਡੀ ਪੀ ਓ ਵਲੋਂ 1997 ਵਿਚ ਤੇ ਡਾਇਰੈਕਟਰ ਪੰਚਾਇਤ ਵਿਭਾਗ ਪੰਜਾਬ ਵਲੋਂ 2013 'ਚ ਮਾਲਕੀ ਹੱਕ ਦਿੱਤੇ ਜਾਣ ਉਪਰੰਤ ਗ੍ਰਾਮ ਪੰਚਾਇਤ ਵਲੋਂ ਹਾਈਕੋਰਟ ਵਿਚ ਪਹੁੰਚ ਕੀਤੀ ਗਈ | ਇਸ 'ਤੇ ਅਦਾਲਤ ਨੇ ਕੇਸ ਡਿਪਟੀ ਡਾਇਰੈਕਟਰ ਕੋਲ ਰਿਮਾਂਡ ਕਰ ਦਿੱਤਾ ਸੀ ਜੋ ਵਿਚਾਰ ਅਧੀਨ ਹੈ | ਉਨ੍ਹਾਂ ਕਿਹਾ ਹੈ ਕਿ ਵਿਭਾਗ ਨੇ 8-8 ਮਰਲੇ ਉੱਤੇ ਕਾਬਜ਼ ਕਿਸਾਨਾਂ ਨੂੰ ਨੋਟਿਸ ਜਾਰੀ ਕੀਤੇ ਹਨ | ਜੀਤ ਰਾਮ ਨੇ ਦੱਸਿਆ ਕਿ ਉਕਤ ਜ਼ਮੀਨ 'ਚੋਂ 50 ਏਕੜ ਜ਼ਮੀਨ ਉੱਤੇ 80 ਐੱਸ.ਸੀ. ਪਰਿਵਾਰਾਂ ਦਾ ਕਬਜ਼ਾ ਹੈ ਤੇ ਉਨ੍ਹਾਂ ਵਲੋਂ ਕੋਰਟ ਵਿਚ ਚੱਲ ਰਿਹਾ ਕੇਸ ਵੀ ਵਿਚਾਰ ਅਧੀਨ ਹੈ | ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਕਮੇਟੀ ਮੈਂਬਰ ਸਤਵੰਤ ਸਿੰਘ ਵਜੀਦਪੁਰ, ਹਰਭਜਨ ਸਿੰਘ ਧੂਹੜ, ਚਰਨਜੀਤ ਕੌਰ ਧੂਹੜ੍ਹੀਆਂ, ਦਲਜੀਤ ਸਿੰਘ ਸ਼ਾਬਾਜ਼ਪੁਰ, ਸਾਹਿਬ ਸਿੰਘ ਦੁਤਾਲ, ਸੁਖਦੇਵ ਸਿੰਘ ਹਰਿਆਊ ਨੇ ਕਿਹਾ ਕਿ ਪੰਚਾਇਤ ਵਿਭਾਗ ਵਲੋਂ ਉਕਤ ਜ਼ਮੀਨ ਪੰਚਾਇਤ ਦੀ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਅਰਨੋਂ ਦੀਆਂ 7 ਪੰਚਾਇਤਾਂ 'ਚੋਂ 6 ਪੰਚਾਇਤਾਂ ਨੇ ਕਾਸ਼ਤਕਾਰਾਂ ਦੇ ਹੱਕ 'ਚ ਲਿਖ ਕੇ ਦਿੱਤਾ ਹੈ ਕਿ ਜ਼ਮੀਨ ਕਾਸ਼ਤਕਾਰਾਂ ਦੇ ਨਾਮ ਕੀਤੇ ਜਾਣ 'ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ | ਉਨ੍ਹਾਂ ਕਿਹਾ ਹੈ ਕਿ ਭਗਵੰਤ ਮਾਨ ਸਰਕਾਰ ਜੇਕਰ ਜੰਗਲ ਪੁੱਟ ਕੇ ਜ਼ਮੀਨ ਆਬਾਦ ਕਰਨ ਵਾਲੇ ਕਿਸਾਨਾਂ ਨੂੰ ਮਾਲਕੀ ਹੱਕ ਨਹੀਂ ਦੇ ਸਕਦੀ ਤਾਂ ਉਸ ਨੂੰ ਉਨ੍ਹਾਂ ਨੂੰ ਉਜਾੜਨ ਦਾ ਵੀ ਕੋਈ ਹੱਕ ਨਹੀਂ | ਜ਼ਮੀਨ ਨੂੰ ਬਚਾਉਣ ਲਈ ਕਿਸਾਨ ਜਥੇਬੰਦੀਆਂ ਕਾਸ਼ਤਕਾਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਆਂ ਹਨ ਤੇ ਉਕਤ ਜ਼ਮੀਨ ਉੱਤੇ ਕਿਸੇ ਵੀ ਕੀਮਤ 'ਤੇ ਪੰਚਾਇਤ ਵਿਭਾਗ ਨੂੰ ਕਾਬਜ਼ ਨਹੀਂ ਹੋਣ ਦੇਣਗੀਆਂ | ਇਸ ਮੌਕੇ ਏਡੀਸੀ ਵਿਕਾਸ ਪਟਿਆਲਾ ਈਸ਼ਾ ਸਿੰਗਲਾ ਨੇ ਕਿਹਾ ਹੈ ਕਿ ਪੰਚਾਇਤ ਵਿਭਾਗ ਦੇ ਰਿਕਾਰਡ ਮੁਤਾਬਿਕ ਉਕਤ ਜ਼ਮੀਨ ਪੰਚਾਇਤ ਦੀ ਹੈ ਪਰ ਮੀਟਿੰਗ ਦੌਰਾਨ ਵਫ਼ਦ ਨੇ ਚਲਦੇ ਕੇਸਾਂ ਦਾ ਜ਼ਿਕਰ ਕਰਕੇ ਜ਼ਮੀਨ ਨੂੰ ਪੰਚਾਇਤੀ ਮੰਨਣ ਤੋਂ ਇਨਕਾਰੀ ਹੁੰਦਿਆਂ ਕਾਸ਼ਤਕਾਰਾਂ ਦੀ ਸਮੱਸਿਆ ਪੰਜਾਬ ਸਰਕਾਰ ਤਕ ਪਹੁੰਚਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਹੈ ਕਿ ਮਾਮਲੇ ਨੂੰ ਸਰਕਾਰ ਦੇ ਧਿਆਨ 'ਚ ਲਿਆਉਣ ਦੇ ਨਾਲ-ਨਾਲ ਰਿਕਾਰਡ ਦੀ ਘੋਖ ਕਰ ਕੇ ਫ਼ੈਸਲਾ ਲਿਆ ਜਾਵੇਗਾ |

ਨਾਭਾ ਦੇ ਮੁੱਖ ਚੌਕ ਬੋੜਾ ਗੇਟ ਦੇ ਚਾਰੇ ਪਾਸੇ ਲੱਗਣ ਵਾਲੇ ਜਾਮ ਹਾਦਸਿਆਂ ਨੂੰ ਦਿੰਦੇ ਹਨ ਸੱਦਾ

ਨਾਭਾ, 13 ਮਈ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਮੁੱਖ ਚੌਕ ਬੋੜਾ ਗੇਟ ਦੇ ਚਾਰੋ ਪਾਸੇ ਰਸਤਿਆਂ ਵਿਚ ਤਪਦੀ ਗਰਮੀ ਵਿਚ ਲੱਗਦੇ ਵੱਡੇ ਜਾਮ ਬੱਤੀਆਂ ਨਾ ਹੋਣ ਕਾਰਨ ਹਾਦਸਿਆਂ ਅਤੇ ਵੱਡੀ ਘਟਨਾ ਨੂੰ ਆਵਾਜ਼ਾਂ ਮਾਰਦੇ ਹਨ | ਚੌਕ ਤੋਂ ਇਕ ਰਸਤਾ ਭਵਾਨੀਗੜ੍ਹ ਕਚਹਿਰੀਆਂ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਸਮੇਂ ਜਾਰੀ ਟੈਂਡਰਾਂ ਦੀ ਜਾਂਚ ਲਈ 'ਆਪ' ਆਗੂਆਂ ਨੇ ਵਿਜੀਲੈਂਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਟਿਆਲਾ, 13 ਮਈ (ਮਨਦੀਪ ਸਿੰਘ ਖਰੌੜ)-ਸ਼ਹਿਰ ਦੇ ਅਲੱਗ-ਅਲੱਗ ਖੇਤਰਾਂ 'ਚ ਵਿਕਾਸ ਕਾਰਜਾਂ ਨੂੰ ਲੈ ਕੇ ਪਿਛਲੀ ਕਾਂਗਰਸ ਸਰਕਾਰ ਵਲੋਂ ਜੋ ਟੈਂਡਰ ਲਾਏ ਗਏ ਸਨ, ਉਨ੍ਹਾਂ ਦੀ ਉੱਚ ਪੱਧਰੀ ਜਾਂਚ ਕਰਾਉਣ ਅਤੇ ਮੌਜੂਦਾ ਸਮੇਂ ਵਿਚ ਨਗਰ ਨਿਗਮ ਵਲੋਂ ਜਾਰੀ ਕੀਤੇ ਜਾਣ ਵਾਲੇ ...

ਪੂਰੀ ਖ਼ਬਰ »

ਜੇਲ੍ਹ ਅੰਦਰੋਂ ਤੰਬਾਕੂ ਤੇ ਮੋਬਾਈਲ ਬਰਾਮਦ

ਪਟਿਆਲਾ, 13 ਮਈ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਗਸ਼ਤ ਦੌਰਾਨ ਜੇਲ੍ਹ ਪ੍ਰਸ਼ਾਸਨ ਨੂੰ ਟਾਵਰ 9 ਅਤੇ 10 ਵਿਚਕਾਰ ਦੋ ਲਿਫ਼ਾਫ਼ੇ ਬਰਾਮਦ ਹੋਏ, ਇਨ੍ਹਾਂ ਪੈਕਟਾਂ 'ਚੋਂ 2 ਮੋਬਾਈਲ, 4 ਸਿਮ, 26 ਤੰਬਾਕੂ ਦੀਆਂ ਪੁੜੀਆਂ ਅਤੇ ਡਾਟਾ ਕੇਬਲ ਬਰਾਮਦ ਹੋਈ ਹੈ | ਇਸ ...

ਪੂਰੀ ਖ਼ਬਰ »

50 ਗਰਾਮ ਹੈਰੋਇਨ ਸਣੇ ਇਕ ਅਫਰੀਕਨ ਔਰਤ ਕਾਬੂ

ਰਾਜਪੁਰਾ, 13 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਇਕ ਅਫਰੀਕਨ ਲੜਕੀ ਨੂੰ 50 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਤੋਂ ਕਬਜ਼ਾ ਛੁਡਵਾਇਆ

ਦੇਵੀਗੜ੍ਹ, 13 ਮਈ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛਡਵਾਉਣ ਦੀ ਚਲਾਈ ਗਈ ਮੁਹਿੰਮ ਤਹਿਤ ਅੱਜ ਪਿੰਡ ਮਾਜਰਾ ਕਲਾਂ ਉਰਫ਼ ਮਾਲੀ ਮਾਜਰਾ ਨੇੜੇ ਦੇਵੀਗੜ੍ਹ ਵਿਖੇ ਸ਼ਾਮਲਾਤ ਜ਼ਮੀਨ 'ਤੇ ...

ਪੂਰੀ ਖ਼ਬਰ »

ਖੇੜਾ ਗੱਜੂ ਵਿਖੇ ਪ੍ਰਾਈਵੇਟ ਕਾਲੋਨੀ 'ਚ ਪੰਚਾਇਤ ਵਲੋਂ ਬਣਾਈ ਗਲੀ ਵਿਵਾਦਾਂ 'ਚ ਘਿਰੀ

ਬਨੂੜ, 13 ਮਈ (ਭੁਪਿੰਦਰ ਸਿੰਘ)-ਖੇੜਾ ਗੱਜੂ ਵਿਖੇ ਪੰਚਾਇਤ ਵਲੋਂ ਕੁੱਝ ਸਮਾਂ ਪਹਿਲਾਂ ਬਣਾਈ ਗਈ ਇਕ ਇੰਟਰਲਾਕ ਗਲੀ ਵਿਵਾਦਾਂ 'ਚ ਘਿਰ ਗਈ ਹੈ | ਪਿੰਡ ਦੇ ਅੱਧੀ ਦਰਜਨ ਦੇ ਕਰੀਬ ਵਸਨੀਕਾਂ ਨੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ | ਉਨ੍ਹਾਂ ...

ਪੂਰੀ ਖ਼ਬਰ »

'ਭਵਿੱਖ ਦੇ ਕਾਰੋਬਾਰੀ: ਸਟਾਰਟ-ਅੱਪਚੈਲੇਂਜ' ਪ੍ਰਾਜੈਕਟ 'ਚ ਸ਼ਮੂਲੀਅਤ ਕਰਨ ਲਈ ਰੁਜ਼ਗਾਰ ਬਿਊਰੋ ਵਲੋਂ ਲਿੰਕ ਜਾਰੀ

ਪਟਿਆਲਾ, 13 ਮਈ (ਅ.ਸ. ਆਹਲੂਵਾਲੀਆ)- ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 'ਭਵਿੱਖ ਦੇ ਕਾਰੋਬਾਰੀ: ਸਟਾਰਟ-ਅੱਪ ਚੈਲੇਂਜ' ਪ੍ਰਾਜੈਕਟ, 'ਚ ਨੌਜਵਾਨ, ਮਹਿਲਾਵਾਂ, ਦਿਵਿਆਂਗਜਨ, ਆਮ ਲੋਕ ਤੇ ਕਾਰੋਬਾਰੀ ਆਪਣੀ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ...

ਪੂਰੀ ਖ਼ਬਰ »

ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬੀ ਯੂਨੀਵਰਸਿਟੀ ਵਲੋਂ 'ਸਲੇਟ' ਮੋਬਾਈਲ ਐਪ ਲਾਂਚ

ਪਟਿਆਲਾ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਰਾਸ਼ਟਰੀ ਤਕਨਾਲੋਜੀ ਦਿਵਸ ਦੇ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਤਕਨਾਲੋਜੀ ਦੀ ਵਰਤੋਂ ਰਾਹੀਂ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਲਈ ''ਸਲੇਟ'' ਨਾਮ ਦੀ ਇਕ ਮੋਬਾਈਲ ਐਪ ਲਾਂਚ ਕੀਤੀ | ...

ਪੂਰੀ ਖ਼ਬਰ »

ਲੜਕੀ ਦੇ ਲਾਪਤਾ ਹੋਣ ਦਾ ਮਾਮਲਾ ਦਰਜ

ਪਟਿਆਲਾ, 13 ਮਈ (ਮਨਦੀਪ ਸਿੰਘ ਖਰੌੜ)-ਇੱਥੋਂ ਦੀ ਰਹਿਣ ਵਾਲੀ 18 ਸਾਲਾ ਇਕ ਲੜਕੀ ਘਰੋਂ ਬੈਂਕ ਦੀ ਕਾਪੀ ਤੇ ਆਧਾਰ ਕਾਰਡ ਲੈ ਕੈ ਘਰੋਂ ਗਈ ਸੀ ਪਰ ਹੁਣ ਲੜਕੀ ਦੇ ਘਰ ਨਾ ਪਰਤਣ 'ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਲਾਪਤਾ ਦੀ ਮਾਤਾ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਸਮੈਕ ਸਮੇਤ ਪਤੀ-ਪਤਨੀ ਕਾਬੂ

ਪਟਿਆਲਾ, 13 ਮਈ (ਮਨਦੀਪ ਸਿੰਘ ਖਰੌੜ)-ਉਪ ਕਪਤਾਨ ਪੁਲਿਸ ਐੱਸ.ਟੀ.ਐਫ. ਸਰਬਜੀਤ ਸਿੰਘ ਨੇ ਦੱਸਿਆ ਕਿ ਨਸ਼ਿਆਂ ਦਾ ਕੰਮ ਕਰਨ ਵਾਲੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਵਿੱਢੀ ਮੁਹਿੰਮ ਤਹਿਤ ਐੱਸ.ਟੀ.ਐਫ. ਪਟਿਆਲਾ ਰੇਂਜ ਵਲੋਂ ਪਤੀ-ਪਤਨੀ ਨੂੰ 101 ਗ੍ਰਾਮ ਸਮੈਕ ਸਮੇਤ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹੇਠੋਂ ਛਡਾਈ ਗਈ ਹੁਲਕਾ ਦੀ 14 ਏਕੜ ਪੰਚਾਇਤੀ ਜ਼ਮੀਨ ਦੀ ਹੋਈ ਬੋਲੀ

ਬਨੂੜ, 13 ਮਈ (ਭੁਪਿੰਦਰ ਸਿੰਘ)-ਪੰਚਾਇਤ ਵਿਭਾਗ ਵਲੋਂ ਕੁੱਝ ਦਿਨ ਪਹਿਲਾਂ ਨਾਜਾਇਜ਼ ਕਬਜ਼ੇ ਹੇਠੋਂ ਛਡਾਈ ਗਈ ਪਿੰਡ ਹੁਲਕਾ ਦੀ 14 ਏਕੜ ਜ਼ਮੀਨ ਨੂੰ ਇਕ ਸਾਲ ਲਈ ਚਕੋਤੇ ਉੱਤੇ ਦੇਣ ਲਈ ਅੱਜ ਖੁੱਲ੍ਹੀ ਬੋਲੀ ਕੀਤੀ ਗਈ | ਇਸ ਮੌਕੇ ਪੁਲਿਸ ਪਾਰਟੀ ਵੀ ਮੌਜੂਦ ਸੀ | ਬੀ.ਡੀ.ਪੀ.ਓ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਪ੍ਰੋਗਰਾਮਾਂ ਵਿਚ ਜ਼ਿਲ੍ਹਾ ਨੁਮਾਇੰਦਿਆਂ ਨੂੰ ਵਿਸ਼ੇਸ਼ ਮਾਣ-ਸਨਮਾਨ ਦਿੱਤਾ ਜਾਵੇਗਾ-ਘਣਸ਼ਾਮ ਕਾਂਸਲ

ਰਾਜਪੁਰਾ, 13 ਮਈ (ਜੀ.ਪੀ. ਸਿੰਘ)-ਅੱਜ ਰੋਟਰੀ ਇੰਟਰਨੈਸ਼ਨਲ ਡਿਸਟਿ੍ਕਟ 3090 ਦੀ ਦੇ ਸਾਬਕਾ ਨੁਮਾਇੰਦਿਆਂ ਦੀ ਇਕ ਮਿਲਣੀ ਰਾਜੇਸ਼ ਗੋਇਲ ਲੱਕੀ ਚੇਅਰਮੈਨ ਪੀ.ਡੀ.ਆਰ. ਕੌਂਸਲ ਦੀ ਪ੍ਰਧਾਨਗੀ 'ਚ ਨੇੜਲੇ ਇਕ ਹੋਟਲ ਵਿਚ ਹੋਈ | ਬੈਠਕ ਵਿਚ ਚੁਣੇ ਗਏ ਡਿਸਟਿ੍ਕਟ ਗਵਰਨਰ ਵਕੀਲ ...

ਪੂਰੀ ਖ਼ਬਰ »

ਇਕੋ ਰਾਤ 'ਚ 25 ਤੋਂ ਵਧੇਰੇ ਮੋਟਰਾਂ ਦੀਆਂ ਕੇਬਲਾਂ ਚੋਰੀ

ਦੇਵੀਗੜ੍ਹ, 13 ਮਈ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੇ ਪਿੰਡ ਦੇਵੀਨਗਰ ਵਿਖੇ ਇਕੋ ਰਾਤ ਵਿਚ ਤਕਰੀਬਨ 25 ਦੇ ਕਰੀਬ ਮੋਟਰਾਂ ਦੀਆਂ ਕੇਬਲਾਂ ਚੋਰੀ ਹੋਣ ਦੀਆਂ ਵਾਰਦਾਤਾਂ ਕਾਰਨ ਕਿਸਾਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕਿਸਾਨਾਂ ਵਲੋਂ ਚੋਰੀ ਦੀਆਂ ਵਾਰਦਾਤਾਂ ...

ਪੂਰੀ ਖ਼ਬਰ »

ਪਟਵਾਰੀਆਂ ਨੇ ਵਾਧੂ ਹਲਕਿਆਂ ਦਾ ਚਾਰਜ ਕੀਤਾ ਕਾਨੂੰਨਗੋਆਂ ਦੇ ਹਵਾਲੇ

ਰਾਜਪੁਰਾ, 13 ਮਈ (ਰਣਜੀਤ ਸਿੰਘ)-ਅੱਜ ਇੱਥੇ ਸਮੂਹ ਪਟਵਾਰੀਆਂ ਨੇ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਸੱਦੇ 'ਤੇ ਤਾਲਮੇਲ ਕਮੇਟੀ ਦੀ ਮੀਟਿੰਗ ਕੀਤੀ ਅਤੇ ਵਾਧੂ ਹਲਕਿਆਂ ਦਾ ਚਾਰਜ ਹਲਕਾ ਕਾਨੂੰਨਗੋਆਂ ਦੇ ਹਵਾਲੇ ਕਰ ਦਿਤਾ ਹੈ | ...

ਪੂਰੀ ਖ਼ਬਰ »

ਜਾਇੰਟਸ ਗਰੁੱਪ ਨੇ ਪ੍ਰਾਇਮਰੀ ਸਕੂਲ ਨੂੰ ਦਿੱਤਾ ਇਨਵਰਟਰ ਤੇ ਲੋੜੀਂਦਾ ਸਾਮਾਨ

ਰਾਜਪੁਰਾ, 13 ਮਈ (ਜੀ.ਪੀ. ਸਿੰਘ)-ਅੱਜ ਸਥਾਨਕ ਐਲੀਮੈਂਟਰੀ ਸਕੂਲ ਮਹਿੰਦਰਗੰਜ ਦੇ ਬੱਚਿਆਂ ਲਈ ਜਾਇੰਟਸ ਗਰੁੱਪ ਦੇ ਪ੍ਰਧਾਨ ਸੰਦੀਪ ਕਮਲ ਅਤੇ ਪ੍ਰੋਜੈਕਟ ਚੇਅਰਮੈਨ ਨੀਨਾ ਅਨੇਜਾ ਦੀ ਸਾਂਝੀ ਅਗਵਾਈ ਹੇਠ ਅਤੇ ਸੱਤਿਆ ਸਾਈਾ ਸੰਸਥਾ ਦੇ ਸਹਿਯੋਗ ਨਾਲ ਇਨਵਰਟਰ ਅਤੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਨੇ ਕੁੱਤਿਆਂ ਨੂੰ ਖਾਣਾ ਪਾਉਣ ਲਈ ਥਾਵਾਂ ਨਿਸ਼ਚਿਤ ਕੀਤੀਆਂ

ਪਟਿਆਲਾ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ ਕੁੱਤਿਆਂ ਨੂੰ ਤਿੰਨ ਤਹਿ ਥਾਵਾਂ ਉੱਤੇ ਹੀ ਖਾਣ ਨੂੰ ਦਿੱਤਾ ਜਾ ਸਕਦਾ ਹੈ | ਇਨ੍ਹਾਂ ਥਾਵਾਂ ਤੋਂ ਬਿਨਾਂ ਜੇ ਕੋਈ ਆਵਾਰਾ ਕੁੱਤਿਆਂ ਨੂੰ ਖਾਣ ਲਈ ਪਾਵੇਗਾ ਤਾਂ ਉਸ ਨੰੂ 2000/-ਰੁਪਏ ਜੁਰਮਾਨਾ ਕੀਤਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਪਟਿਆਲਾ, 13 ਮਈ (ਧਰਮਿੰਦਰ ਸਿੰਘ ਸਿੱਧੂ)-ਪੁਲਿਸ ਡੀ.ਏ.ਵੀ ਪਬਲਿਕ ਸਕੂਲ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਸ਼ਹਿਰ ਵਾਸੀਆਂ ਲਈ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਸਬੰਧੀ ਸਰਕਾਰ ਦੇ ਉਪਰਾਲੇ ਅਤੇ ਕਿਸਾਨਾਂ ਨੂੰ 1500/- ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦੇਣ ...

ਪੂਰੀ ਖ਼ਬਰ »

ਖ਼ੁਸ਼ਕ ਦਿਵਸ ਮੌਕੇ 16,364 ਘਰਾਂ 'ਚ ਪਾਣੀ ਦੇ ਖੜ੍ਹੇ ਸਰੋਤਾਂ ਦੀ ਚੈਕਿੰਗ

ਪਟਿਆਲਾ, 13 ਮਈ (ਮਨਦੀਪ ਸਿੰਘ ਖਰੌੜ)-ਡੇਂਗੂ ਬਿਮਾਰੀ ਦੀ ਰੋਕਥਾਮ ਲਈ ਮਨਾਏ ਜਾ ਰਹੇ ਹਰੇਕ ਸ਼ੁੱਕਰਵਾਰ ਡਰਾਈ-ਡੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਗਲੀ/ਮੁਹੱਲਿਆਂ ਵਿਚ ਘਰ-ਘਰ ਜਾ ਕੇ ਪਾਣੀ ਦੇ ਖੜ੍ਹੇ ਸਰੋਤਾ ਦੀ ਚੈਕਿੰਗ ਕੀਤੀ ਗਈ | ਪਟਿਆਲਾ ਸ਼ਹਿਰ ਦੇ ਗੰਗਾ ...

ਪੂਰੀ ਖ਼ਬਰ »

2 ਕੁਇੰਟਲ ਭੁੱਕੀ ਤੇ 250 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਸਮਾਣਾ, 13 ਮਈ (ਗੁਰਦੀਪ ਸ਼ਰਮਾ)-ਸੀ.ਆਈ.ਏ. ਪੁਲਿਸ ਸਮਾਣਾ ਨੇ 2 ਕੁਇੰਟਲ ਭੁੱਕੀ ਅਤੇ 250 ਗ੍ਰਾਮ ਅਫ਼ੀਮ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਮੁਤਾਬਿਕ ਸੀ.ਆਈ.ਏ. ਸਟਾਫ਼ 'ਚ ਤੈਨਾਤ ਸਹਾਇਕ ਥਾਣੇਦਾਰ ਬੇਅੰਤ ਸਿੰਘ ਸਮੇਤ ਪੁਲਿਸ ਪਾਰਟੀ ਦੌਰਾਨੇ ...

ਪੂਰੀ ਖ਼ਬਰ »

ਸਾਦੀਪੁਰ ਤੋਂ 150 ਲੀਟਰ ਲਾਹਣ ਬਰਾਮਦ

ਭੁੱਨਰਹੇੜੀ, 13 ਮਈ (ਧਨਵੰਤ ਸਿੰਘ)-ਪੁਲਿਸ ਚੌਕੀ ਭੁੱਨਰਹੇੜੀ ਦੇ ਇੰਚਾਰਜ ਹਰਦੀਪ ਸਿੰਘ ਨੇ ਸਥਾਨਕ ਖੇਤਰ ਦੀ ਇਕ ਔਰਤ ਤੋਂ ਸ਼ਰਾਬ ਬਰਾਮਦ ਕੀਤੀ | ਜਿਸ ਸੰਬੰਧੀ ਪੁਲਿਸ ਥਾਣਾ ਸਦਰ ਪਟਿਆਲਾ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ | ਸੂਤਰਾਂ ਮੁਤਾਬਿਕ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਏ ਕਲਾਸ ਅਫ਼ਸਰਾਂ ਦਾ ਵਫ਼ਦ ਵਿਧਾਇਕ ਡਾ. ਬਲਬੀਰ ਸਿੰਘ ਨੂੰ ਮਿਲਿਆ

ਪਟਿਆਲਾ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਏ ਕਲਾਸ ਅਫਸਰ ਐਸੋਸੀਏਸ਼ਨ ਵਲੋਂ ਵਿਧਾਇਕ ਦਿਹਾਤੀ ਪਟਿਆਲਾ ਡਾ. ਬਲਬੀਰ ਸਿੰਘ ਨੂੰ ਮਿਲਕੇ ਪੰਜਾਬੀ ਯੂਨੀਵਰਸਿਟੀ ਵਿਖੇ ਏ ਕਲਾਸ ਅਫ਼ਸਰਾਂ ਦੀਆ ਯੂਨੀਵਰਸਿਟੀ ਨਿਯਮਾਂ ਦੇ ਉਲਟ ਜਾ ...

ਪੂਰੀ ਖ਼ਬਰ »

ਸਮਰ ਵਰਕਸ਼ਾਪ ਲਈ ਚੋਣ ਇੰਟਰਵਿਊ ਮੁਕੰਮਲ

ਪਟਿਆਲਾ, 13 ਮਈ (ਅ.ਸ. ਆਹਲੂਵਾਲੀਆ)-ਨੈਸ਼ਨਲ ਥੀਏਟਰ ਆਰਟਸ ਸੋਸਾਇਟੀ (ਨਟਾਸ) ਪਟਿਆਲਾ ਵਲੋਂ ਮਹੀਨਾ ਭਰ ਚੱਲਣ ਵਾਲੀ 37ਵੀਂ ਸਾਲਾਨਾ ਮੁਫ਼ਤ ਥੀਏਟਰ ਵਰਕਸ਼ਾਪ 21 ਮਈ ਤੋਂ 21 ਜੂਨ ਲਈ ਪਿ੍ਥਵੀ ਰਾਜ ਕਪੂਰ ਪ੍ਰਤਿਭਾ ਥੀਏਟਰ ਫ਼ੈਸਟੀਵਲ-2022 ਲਈ ਚੋਣ ਇੰਟਰਵਿਊ ਭਾਸ਼ਾ ਭਵਨ ਵਿਖੇ ...

ਪੂਰੀ ਖ਼ਬਰ »

ਔਰਤ ਦੀ ਮੌਤ ਹੋਣ 'ਤੇ ਇਕ ਵਿਅਕਤੀ ਖਿਲਾਫ਼ ਮਾਮਲਾ ਦਰਜ

ਪਟਿਆਲਾ, 13 ਮਈ (ਮਨਦੀਪ ਸਿੰਘ ਖਰੌੜ)-ਘਰੇਲੂ ਜਾਇਦਾਦ ਦੇ ਬਟਵਾਰੇ ਸਬੰਧੀ ਝਗੜੇ ਤੋਂ ਪਰੇਸ਼ਾਨ ਰਹਿਣ ਕਰਕੇ ਇਕ ਔਰਤ ਨੇ ਪੈਟਰੋਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ ਸੀ, ਜਿਸ ਦੀ ਚੰਡੀਗੜ੍ਹ ਵਿਖੇ ਪੀ.ਜੀ.ਆਈ 'ਚ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਵਿਧਾਇਕ ਲੋਕਾਂ ਨੂੰ ਸਥਾਨਕ ਪੱਧਰ 'ਤੇ ਸਹੂਲਤਾਂ ਉਪਲਬਧ ਕਰਵਾਉਣ ਲਈ ਹੋਏ ਤਤਪਰ

ਭੱੁਨਰਹੇੜੀ, 13 ਮਈ (ਧਨਵੰਤ ਸਿੰਘ ਹੁਸੈਨਪੁਰ)-ਹਲਕਾ ਸਨੌਰ ਅੰਦਰ ਲੋਕਾਂ ਨੂੰ ਦਫ਼ਤਰ ਦੇ ਕੰਮ ਸਬੰਧੀ ਦਰਪੇਸ਼ ਆ ਰਹੀਆਂ ਸਮੱਸਿਆਵਾਂ ਹੁਣ ਦੂਰ ਹੋਣ ਦੀ ਸੰਭਾਵਨਾ ਹੈ | ਇਲਾਕੇ ਦੇ ਲੋਕ ਤੀਹ, ਚਾਲੀ ਵਰਿ੍ਹਆਂ ਦੀ ਮੰਗ ਕਰਦੇ ਆ ਰਹੇ ਸਨ, ਕਿ ਸਥਾਨਕ ਖੇਤਰ ਨਾਲ ਸਬੰਧਿਤ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਬੈਠਕ

ਨਾਭਾ, 13 ਮਈ (ਕਰਮਜੀਤ ਸਿੰਘ)-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਨਾਭਾ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ ਜਿਸ 'ਚ ਜਥੇਬੰਦੀ ਦੇ ਅਹੁਦੇਦਾਰਾਂ ਤੋਂ ਇਲਾਵਾ ਆਮ ਕਿਸਾਨਾਂ ਨੇ ਵੀ ਹਿੱਸਾ ਲਿਆ | 17 ਮਈ ਨੂੰ ਪਟਿਆਲੇ ਜ਼ਿਲੇ੍ਹ ਦੀ ਕਾਨਫ਼ਰੰਸ ਜੋ ਕਿ ਜਥੇਬੰਦੀ ...

ਪੂਰੀ ਖ਼ਬਰ »

ਚੌਂਕੀ ਇੰਚਾਰਜ ਨੇ ਪ੍ਰੋਫੈਸਰ ਦਾ ਗੁਆਚਾ ਬੈਗ ਲੱਭ ਕੇ ਹਵਾਲੇ ਕੀਤਾ

ਰਾਜਪੁਰਾ, 13 ਮਈ (ਜੀ.ਪੀ. ਸਿੰਘ)-ਅੱਜ ਥਾਣਾ ਸ਼ਹਿਰੀ ਅਧੀਨ ਪੈਂਦੀ ਪੁਲਿਸ ਚੌਂਕੀ ਬੱਸ ਅੱਡਾ ਦੇ ਇੰਚਾਰਜ ਥਾਣੇਦਾਰ ਵਿਜੈ ਭਾਟੀਆ ਨੇ ਚਿਤਕਾਰਾ ਯੂਨੀਵਰਸਿਟੀ ਦੇ ਇਕ ਪ੍ਰੋਫੈਸਰ ਦਾ ਗੁੰਮ ਹੋਇਆ ਬੈਗ ਜਿਸ ਵਿਚ ਕੀਮਤੀ ਸਮਾਨ, ਕਪੜੇ ਅਤੇ ਜ਼ਰੂਰੀ ਕਾਗ਼ਜ਼ਾਤ ਸਨ, ਲੱਭ ...

ਪੂਰੀ ਖ਼ਬਰ »

ਗੈਸ ਏਜੰਸੀਆਂ 'ਚ ਕੰਮ ਕਰਦੇ ਕਿਰਤੀਆਂ ਵਲੋਂ ਵਿਧਾਇਕ ਨੂੰ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ

ਨਾਭਾ, 13 ਮਈ (ਕਰਮਜੀਤ ਸਿੰਘ)-ਪ੍ਰਧਾਨ ਕਸ਼ਮੀਰ ਸਿੰਘ ਬਿੱਲਾ ਤੇ ਸਕੱਤਰ ਸੁਰਜੀਤ ਸਿੰਘ ਸੁਨਿਆਰਹੇੜੀ ਦੀ ਅਗਵਾਈ 'ਚ ਗੁਰਦੇਵ ਸਿੰਘ ਮਾਨ ਵਿਧਾਇਕ ਨਾਭਾ ਨੂੰ ਗੈਸ ਏਜੰਸੀ ਵਰਕਰਜ਼ ਯੂਨੀਅਨ ਇਫਟੂ ਵਲੋਂ ਕਿਰਤੀਆਂ ਦੀ ਮੰਗਾਂ ਸੰਬੰਧੀ ਮੰਗ ਪੱਤਰ ਦਿੱਤਾ ਗਿਆ | ਇਸ ਮੰਗ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਜੁਆਇੰਟ ਫਾਰਮ ਆਫ਼ ਇਲੈਕਟਡ ਯੂਨੀਅਨਜ਼ ਦਾ ਧਰਨਾ

ਪਟਿਆਲਾ, 13 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਵਲੋਂ ਪੰਜਾਬੀ ਯੂਨੀਵਰਸਿਟੀ ਵਾਸਤੇ ਗਰਾਂਟ ਜਾਰੀ ਨਾ ਕਰਨ ਕਾਰਨ ਯੂਨੀਵਰਸਿਟੀ ਦੀ ਕਮਜ਼ੋਰ ਵਿੱਤੀ ਹਾਲਤ ਕਾਰਨ ਯੂਨੀਵਰਸਿਟੀ ਮੁਲਾਜ਼ਮਾਂ, ਅਧਿਆਪਕਾਂ ਅਤੇ ਵਿਦਿਆਰਥੀਆਂ 'ਚ ਰੋਸ ਵਧਦਾ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਸਰਕਾਰੀ ਮਹਿੰਦਰਾ ਕਾਲਜ ਵਿਖੇ ਅੰਗੇਰੇਜ਼ੀ ਵਿਭਾਗ ਵਲੋਂ ਵਿਸ਼ੇਸ਼ ਭਾਸ਼ਨ ਕਰਵਾਇਆ

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਸਰਕਾਰੀ ਮਹਿੰਦਰਾ ਕਾਲਜ ਵਿਖੇ ਪਿ੍ੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਅੰਗਰੇਜ਼ੀ ਵਿਭਾਗ ਵਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ, ਜਿਸ ਵਿਚ ਮੁੱਖ ਬੁਲਾਰੇ ਵਜੋਂ ਪ੍ਰੋ. ਡਾ. ਸਵਰਾਜ ਰਾਜ ਰਿਟਾ. ਮੁਖੀ, ਅੰਗਰੇਜ਼ੀ ਵਿਭਾਗ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਸਮਾਣਾ, 13 ਮਈ (ਗੁਰਦੀਪ ਸ਼ਰਮਾ)-ਸ਼ਹਿਰੀ ਥਾਣਾ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਮੁਖ਼ਤਿਆਰ ਸਿੰਘ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਵਿਚ ਵਿਦੇਸ਼ ਪੜ੍ਹਨ ਜਾਣ ਵਾਲਿਆਂ ਨੂੰ ਜਾਗਰੂਕ ਕਰਨ ਲਈ ਕੈਂਪ ਲਾਇਆ

ਪਾਤੜਾਂ, 13 ਮਈ (ਜਗਦੀਸ਼ ਸਿੰਘ ਕੰਬੋਜ)-ਵਿਦੇਸ਼ ਪੜ੍ਹਨ ਜਾਣ ਵਾਲਿਆਂ ਨੂੰ ਜਾਅਲੀ ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਣ ਤੋਂ ਬਚਾਉਣ ਅਤੇ ਸਹੀ ਤਰੀਕੇ ਨਾਲ ਮਾਨਤਾ ਪ੍ਰਾਪਤ ਏਜੰਟਾਂ ਰਾਹੀਂ ਵਿਦੇਸ਼ ਜਾਣ ਸੰਬੰਧੀ ਜਾਗਰੂਕ ਕਰਨ ਲਈ ਪੁਲਿਸ ਸਾਂਝ ਕੇਂਦਰ ਪਾਤੜਾਂ ਵਿਚ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ, ਵਿਖੇ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ

ਪਟਿਆਲਾ, 13 ਮਈ (ਗੁਰਵਿੰਦਰ ਸਿੰਘ ਔਲਖ)-ਭਾਈ ਗੁਰਦਾਸ ਨਰਸਿੰਗ ਕਾਲਜ, ਪਟਿਆਲਾ ਵਿਖੇ ਕਾਲਜ ਦੇ ਕਾਲਜ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੀ ਅਗਵਾਈ ਵਿਚ ਕੌਮਾਂਤਰੀ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਵਿਕਾਸ ਗੋਇਲ ਸਹਾਇਕ ਸਿਵਲ ਸਰਜਨ, ਡਾ. ਸੁਮਿਤ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲਾ ਅਗਾਂਹਵਧੂ ਕਿਸਾਨ ਕਰਨਵੀਰ ਸਿੰਘ ਹੋਰਨਾਂ ਲਈ ਬਣਿਆ ਰਾਹ ਦਸੇਰਾ

ਪਟਿਆਲਾ, 13 ਮਈ (ਅ.ਸ.ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੇ ਬਲਾਕ ਨਾਭਾ ਦੇ ਪਿੰਡ ਬੌੜਾਂ ਕਲਾਂ ਦਾ ਪੜਿਆ ਲਿਖਿਆ ਅਗਾਂਹਵਧੂ ਕਿਸਾਨ ਕਰਨਵੀਰ ਸਿੰਘ ਜੋ ਕਿ ਕੱਦੂ ਕਰ ਕੇ ਝੋਨਾ ਲਗਾਉਣ ਵਾਲੀ ਰਵਾਇਤ ਨੂੰ ਤੋੜ ਕੇ ਲੰਮੇ ਸਮੇਂ ਤੋਂ ਆਪਣੇ ਖੇਤਾਂ 'ਚ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX