ਤਾਜਾ ਖ਼ਬਰਾਂ


ਸਰਕਾਰ ਨੇ 31 ਤੱਕ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਨਾ ਲਿਆ ਤਾਂ ਆੜ੍ਹਤੀਏ ਕਰਨਗੇ ਸੰਘਰਸ਼
. . .  1 day ago
ਬੁਢਲਾਡਾ ,28 ਮਈ (ਸਵਰਨ ਸਿੰਘ ਰਾਹੀ)-ਬੀਤੇ ਦਿਨੀਂ ਮੂੰਗੀ ਦੀ ਫ਼ਸਲ ਤੋਂ ਆੜ੍ਹਤ ਖ਼ਤਮ ਕਰਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਖ਼ਫ਼ਾ ਸੂਬੇ ਦੇ ਆੜ੍ਹਤੀਆਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ...
ਰਾਜ ਸਭਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਿਕਰਮਜੀਤ ਸਿੰਘ ਸਾਹਨੀ ਮਿਲੇ ਅਰਵਿੰਦ ਕੇਜਰੀਵਾਲ ਨੂੰ
. . .  1 day ago
ਉੱਤਰਾਖੰਡ : ਚੰਪਾਵਤ ਉਪ ਚੋਣ ਦੇ ਮੱਦੇਨਜ਼ਰ ਭਾਰਤ-ਨੇਪਾਲ ਸਰਹੱਦ ਸੀਲ, 31 ਮਈ ਨੂੰ ਵੋਟਿੰਗ
. . .  1 day ago
ਬਿਹਾਰ ਵਿਚ ਨਕਸਲੀਆਂ ਖ਼ਿਲਾਫ਼ ਮੁਹਿੰਮ ਦੌਰਾਨ 10 ਵਾਕੀ ਟਾਕੀਜ਼ ਤੇ ਡੈਟੋਨੇਟਰ ਬਰਾਮਦ
. . .  1 day ago
ਪਟਨਾ, 28 ਮਈ - ਬਿਹਾਰ ਦੇ ਮੁੰਗੇਰ ਜ਼ਿਲ੍ਹੇ 'ਚ ਨਕਸਲੀਆਂ ਖ਼ਿਲਾਫ਼ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ 10 ਵਾਕੀ ਟਾਕੀਜ਼, ਡੈਟੋਨੇਟਰ, ਤਾਰਾਂ ਅਤੇ ਨਕਸਲੀ ਸਾਹਿਤ ਸਮੇਤ ਕਈ ਅਪਰਾਧਕ ਵਸਤੂਆਂ ਬਰਾਮਦ ...
ਯੋਗੀ ਸਰਕਾਰ ਦਾ ਵੱਡਾ ਹੁਕਮ, ਸ਼ਾਮ 7 ਵਜੇ ਤੋਂ ਸਵੇਰੇ 6 ਵਜੇ ਤੱਕ ਔਰਤਾਂ ਕੰਮ ਨਹੀਂ ਕਰਨਗੀਆਂ
. . .  1 day ago
ਡੇਢ ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਰਾਜਪੁਰਾ 28 ਮਈ (ਰਣਜੀਤ ਸਿੰਘ) - ਸੀ.ਆਈ.ਏ ਸਟਾਫ਼ ਰਾਜਪੁਰਾ ਦੇ ਇੰਚਾਰਜ ਕਰਨੈਲ ਸਿੰਘ ਨੇ ਸਮੇਤ ਪੁਲਸ ਪਾਰਟੀ ਇਕ ਵਿਅਕਤੀ ਦੀ ਫੀਡ ਦੀ ਫ਼ੈਕਟਰੀ ਵਿਚੋਂ ਇਕ ਕਿੱਲੋ 700 ਗ੍ਰਾਮ ਅਫ਼ੀਮ...
ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਮਿਲੇ ਸੋਨੂੰ ਸੂਦ
. . .  1 day ago
ਭੁਵਨੇਸ਼ਵਰ, 28 ਮਈ - ਫ਼ਿਲਮੀ ਅਦਾਕਾਰ ਸੋਨੂੰ ਸੂਦ ਨੇ ਉੜੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨਾਲ ਉਨ੍ਹਾਂ ਦੀ ਰਿਹਾਇਸ਼...
ਜੈਕਲੀਨ ਫਰਨਾਂਡਿਜ਼ ਨੂੰ ਵਿਦੇਸ਼ ਜਾਣ ਦੀ ਇਜਾਜ਼ਤ
. . .  1 day ago
ਨਵੀਂ ਦਿੱਲੀ, 28 ਮਈ - ਮਨੀ ਲਾਂਡਰਿੰਗ ਮਾਮਲੇ 'ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਦਿੱਲੀ ਦੀ ਅਦਾਲਤ ਵਲੋਂ ਆਈਫਾ ਐਵਾਰਡ 2022 ਵਿਚ ਸ਼ਾਮਿਲ ਹੋਣ ਲਈ ਆਬੂਧਾਬੀ ਜਾਣ ਦੀ ਇਜਾਜ਼ਤ ਮਿਲ...
ਪਤੀ-ਪਤਨੀ ਵਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਮੰਡੀ ਗੋਬਿੰਦਗੜ੍ਹ 28 ਮਈ (ਮੁਕੇਸ਼ ਘਈ) - ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅੰਬੇ ਮਾਜਰਾ ਇਲਾਕੇ ਵਿਚ ਇਕ ਪਤੀ ਪਤਨੀ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
. . .  1 day ago
ਲੌਂਗੋਵਾਲ, 28 ਮਈ (ਸ.ਸ.ਖੰਨਾ,ਵਿਨੋਦ) - ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕ ਸਭਾ ਹਲਕਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦਿਆਂ...
ਹਾਕੀ ਏਸ਼ੀਆ ਕੱਪ 2022 'ਚ ਭਾਰਤ ਨੇ ਹਰਾਇਆ ਜਪਾਨ
. . .  1 day ago
ਜਕਾਰਤਾ, 28 - ਇੰਡੋਨੇਸ਼ੀਆ ਦੇ ਜਕਾਰਤਾ ਵਖੇ ਚੱਲ ਰਹੇ ਹਾਕੀ ਏਸ਼ੀਆ ਕੱਪ 2022 ਦੇ ਸੁਪਰ-4 ਪੂਲ ਮੈਚ ਵਿਚ ਭਾਰਤ ਦੀ ਟੀਮ ਨੇ ਜਪਾਨ ਦੀ...
ਤੇਜ਼ ਮੀਂਹ ਨਾਲ ਤਾਪਮਾਨ ’ਚ ਗਿਰਾਵਟ ਦਰਜ
. . .  1 day ago
ਸੂਲਰ ਘਰਾਟ (ਸੰਗਰੂਰ),ਸਮਾਣਾ (ਪਟਿਆਲਾ), 28 ਮਈ (ਜਸਵੀਰ ਸਿੰਘ ਔਜਲਾ, ਸਾਹਿਬ ਸਿੰਘ) - ਸ਼ਨੀਵਾਰ ਦੀ ਸ਼ਾਮ ਚੱਲੀ ਤੇਜ਼ ਹਨੇਰੀ ਦੇ ਨਾਲ ਪਏ ਤੇਜ਼ ਮੀਂਹ ਨਾਲ ਹਲਕਾ ਦਿੜ੍ਹਬਾ ਦੇ ਕਸਬਾ ਸੂਲਰ ਘਰਾਟ ਦੇ ਤਾਪਮਾਨ...
ਮੁੱਠਭੇੜ 'ਚ 2 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 28 ਮਈ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ 'ਚ 2 ਅੱਤਵਾਦੀ ਢੇਰ ਹੋ ਗਏ। ਕਸ਼ਮੀਰ ਜ਼ੋਨ ਪੁਲਿਸ ਮੁਤਾਬਿਕ ਮਾਰੇ ਗਏ ਅੱਤਵਾਦੀਆਂ ਤੋਂ ਹਥਿਆਰ, ਗੋਲਾ ਬਾਰੂਦ ਸਮੇਤ ਹੋਰ...
ਸਿਹਤ ਵਿਭਾਗ ਵਲੋਂ ਬੱਚਿਆਂ ਦੀ ਸਿਹਤ ਨੂੰ ਲੈ ਕੇ ਚਲਾਈ ਜਾਵੇਗੀ ਜਾਗਰੂਕਤਾ ਮੁਹਿੰਮ
. . .  1 day ago
ਸੰਗਰੂਰ, 28 ਮਈ (ਧੀਰਜ ਪਸ਼ੋਰੀਆ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਟੀਕਾਕਰਨ ਨੂੰ ਲੈ ਕੇ ਸਿਹਤ ਵਿਭਾਗ...
ਤੇਜ਼ ਮੀਂਹ ਨੇ ਮੌਸਮ ਕੀਤਾ ਸੁਹਾਵਣਾ
. . .  1 day ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸ਼ਾਮ ਸਮੇਂ ਤੇਜ਼ ਹਨੇਰੀ ਝੱਖੜ ਤੋਂ ਬਾਅਦ ਆਏ ਭਰਵੇਂ ਮੀਂਹ ਨੇ ਸਰਹੱਦੀ ਖੇਤਰ ਵਿਚ ਮੌਸਮ ਨੂੰ ਸੁਹਾਵਣਾ ਕਰ ਦਿੱਤਾ ਹੈ। ਇਸ ਮੀਂਹ ਨਾਲ ਜਿੱਥੇ ਆਮ...
ਕਿਸਾਨ ਜਥੇਬੰਦੀਆਂ ਦੀ ਮੀਟਿੰਗ 'ਚ ਪਹੁੰਚੇ ਟਿਕੈਤ ਤੇ ਹੋਰ ਰਾਸ਼ਟਰੀ ਆਗੂ
. . .  1 day ago
ਮੁੱਲਾਂਪੁਰ-ਦਾਖਾ, 28 ਮਈ (ਨਿਰਮਲ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ (ਭਾਰਤ) ਦਾ ਹਿੱਸਾ ਪੰਜਾਬ ਦੀਆਂ 16 ਕਿਸਾਨ ਜਥੇਬੰਦੀਆਂ ਵਲੋਂ ਮੁੱਲਾਂਪੁਰ ਗੁਰਸ਼ਰਨ ਕਲਾ ਭਵਨ ਵਿਖੇ ਖੇਤੀ ਕਾਨੂੰਨਾਂ ਨੂੰ ਲੈ ਕੇ ਵਿਚਾਰ...
ਜੰਗਲ ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਬੀਣੇਵਾਲ, 28 ਮਈ (ਬੈਜ ਚੌਧਰੀ) - ਪਿੰਡ ਬੀਣੇਵਾਲ ਦੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜੰਗਲ ਵਿਚ ਪਿੰਡ ਸਿੰਗਾ (ਹਿਮਾਚਲ ਪ੍ਰਦੇਸ਼) ਨੂੰ ਜਾਂਦੀ ਸੜਕ ਨੇੜਓ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ...
ਹੁਣ ਸੰਸਦ ਤੱਕ ਪਹੁੰਚੇਗੀ ਵਾਤਾਵਰਨ ਸਮੇਤ ਪੰਜਾਬ ਦੇ ਹੋਰਨਾਂ ਮਸਲਿਆਂ ਦੀ ਆਵਾਜ਼ - ਸੰਤ ਬਲਬੀਰ ਸਿੰਘ ਸੀਚੇਵਾਲ
. . .  1 day ago
ਸੁਲਤਾਨਪੁਰ ਲੋਧੀ, 28 ਮਈ - ਆਮ ਆਦਮੀ ਪਾਰਟੀ ਵਲੋਂ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਰਾਜ ਸਭਾ ਦੇ ਮੈਂਬਰ ਵਜੋਂ ਨਾਮਜ਼ਦ ਕਰਨ ਉਪਰੰਤ ਸੰਤ ਬਲਬੀਰ ਸਿੰਘ ਸੀਚੇਵਾਲ...
ਨਿਹੰਗ ਸਿੰਘ ਦੇ ਬਾਣੇ 'ਚ ਸ਼ੱਕੀ ਕਾਬੂ
. . .  1 day ago
ਪਠਾਨਕੋਟ, 28 ਮਈ (ਸੰਧੂ) - ਪਠਾਨਕੋਟ ਦੇ ਗੁਰਦੁਆਰਾ ਰੇਲਵੇ ਰੋਡ ਤੋਂ ਨਿਹੰਗ ਸਿੰਘ ਦੇ ਬਾਣੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਗੁਰਦੁਆਰਾ ਸਾਹਿਬ ਦੇ ਹੈੱਡਗ੍ਰੰਥੀ ਭਾਈ ਸੰਤੋਖ ਸਿੰਘ ਨੇ ਜਦੋਂ ਨਿਹੰਗ ਸਿੰਘ ਦੇ ਬਾਣੇ ਵਿਚ...
'ਆਪ' ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ
. . .  1 day ago
ਚੰਡੀਗੜ੍ਹ, 28 ਮਈ - ਆਮ ਆਦਮੀ ਪਾਰਟੀ ਵਲੋਂ ਪਦਮਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪਦਮਸ੍ਰੀ ਵਿਕਰਮਜੀਤ ਸਾਹਨੀ ਰਾਜ ਸਭਾ ਲਈ ਉਮੀਦਵਾਰ ਨਾਮਜ਼ਦ ਕੀਤੇ ਗਏ...
ਸੜਕ ਹਾਦਸੇ 'ਚ ਪਿਤਾ ਦੀ ਮੌਤ, ਪੁੱਤਰ ਜ਼ਖਮੀ
. . .  1 day ago
ਰਾਜਪੁਰਾ, 28 ਮਈ (ਰਣਜੀਤ ਸਿੰਘ) ਰਾਜਪੁਰਾ-ਪਟਿਆਲਾ ਜੀ.ਟੀ ਰੋਡ 'ਤੇ ਪਿੰਡ ਖਡੌਲੀ ਮੋੜ ਨੇੜੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਪਿਤਾ ਦੀ ਮੌਤ ਹੋ ਗਈ ਜਦਕਿ ਪੁੱਤਰ ਗੰਭੀਰ ਰੂਪ 'ਚ ਜ਼ਖਮੀ...
ਸੰਤ ਸੀਚੇਵਾਲ ਜਾਣਗੇ ਰਾਜ ਸਭਾ 'ਚ ! ਫ਼ੈਸਲਾ ਤਕਰੀਬਨ ਤੈਅ
. . .  1 day ago
ਲੋਹੀਆਂ ਖਾਸ, 28 ਮਈ ( ਗੁਰਪਾਲ ਸਿੰਘ ਸ਼ਤਾਬਗੜ੍ਹ) - ਜ਼ਿਲ੍ਹਾ ਜਲੰਧਰ ਦੇ ਲੋਹੀਆਂ ਬਲਾਕ ਦੇ ਪਿੰਡ ਸੀਚੇਵਾਲ ਦੇ ਜੰਮਪਲ ਅਤੇ ਵਿਸ਼ਵ-ਪ੍ਰਸਿੱਧ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ,...
ਨਸ਼ੇ ਦਾ ਟੀਕਾ ਲਗਾਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ,ਆਰਿਫ਼ ਕੇ - 28 ਮਈ (ਬਲਬੀਰ ਸਿੰਘ ਜੋਸਨ) - ਸੂਬੇ ਵਿਚ ਨਸ਼ਿਆਂ ਦਾ ਵਗ ਰਿਹਾ ਦਰਿਆ ਥੰਮ੍ਹਣ ਦਾ ਨਾਂਅ ਨਹੀਂ ਲੈ ਰਿਹਾ। ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ...
ਲੁਟੇਰੇ ਆਏ ਕਾਬੂ, 32 ਬੋਰ ਦਾ ਪਿਸਤੌਲ, 2 ਜਿੰਦਾ ਰੌਂਦ ਅਤੇ ਚੋਰੀ ਦਾ ਮੋਟਰਸਾਈਕਲ ਬਰਾਮਦ
. . .  1 day ago
ਜੰਡਿਆਲਾ ਗੁਰੂ, 28 ਮਈ (ਰਣਜੀਤ ਸਿੰਘ ਜੋਸਨ,ਪਰਮਿੰਦਰ ਸਿੰਘ ਜੋਸਨ) - ਬੀਤੇ ਦਿਨ ਜੰਡਿਆਲਾ ਗੁਰੂ ਦੇ ਜੀ.ਟੀ ਰੋਡ 'ਤੇ ਸਥਿਤ ਗਿੱਲ ਐਂਡ ਕੰਪਨੀ ਦੇ ਪੈਟਰੋਲ ਪੰਪ 'ਤੇ ਤਿੰਨ ਮੋਟਰਸਾਈਕਲ ਸਵਾਰਾਂ ਨੇ ...
ਈ - ਗਵਰਨੈਂਸ ਵੱਲ ਵੱਧਦਾ ਪੰਜਾਬ
. . .  1 day ago
ਚੰਡੀਗੜ੍ਹ, 28 ਮਈ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ ਕਿ ਅੱਜ ਸ਼ਾਸਨ ਸੁਧਾਰ ਦੇ ਅਫ਼ਸਰਾਂ ਨਾਲ ਮੀਟਿੰਗ ਦੌਰਾਨ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 1ਜੇਠ ਸੰਮਤ 554
ਵਿਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਬਠਿੰਡਾ / ਮਾਨਸਾ

ਭਗਵੰਤ ਮਾਨ ਤੋਂ ਭਾਖੜਾ ਨਹਿਰ ਦੀ ਬੰਦੀ ਨਾ ਕਰਕੇ ਪਾਣੀ ਸਾਰਾ ਮਹੀਨਾ ਚੱਲਦਾ ਰੱਖਣ ਦੀ ਮੰਗ-ਟੇਲਾਂ ਨਜ਼ਦੀਕ ਰਹਿਣ ਵਾਲੇ ਲੋਕ ਪ੍ਰੇਸ਼ਾਨ

ਸੀਂਗੋ ਮੰਡੀ, 13 ਮਈ (ਲੱਕਵਿੰਦਰ ਸ਼ਰਮਾ)-ਸਥਾਨਕ ਕਸਬੇ ਦੇ ਟੇਲਾਂ 'ਤੇ ਪੈਂਦੇ ਪਿੰਡਾਂ ਦੇ ਲੋਕਾਂ ਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਵੱਡੀ ਸਮੱਸਿਆ ਜੀਅ ਦਾ ਜੰਜਾਲ ਬਣੀ ਹੋਈ ਹੈ ਤੇ ਕਿਸੇ ਵੀ ਸਰਕਾਰ ਨੇ ਲੋਕਾਂ ਦੀ ਇਸ ਸਮੱਸਿਆ ਨੂੰ ਹੱਲ ਨਹੀਂ ਕੀਤਾ | ਅਤਿ ਦੀ ਗਰਮੀ 'ਚ ਖੇਤਰ ਦੀ ਕਈ ਪਿੰਡ ਫ਼ਸਲਾਂ ਅਤੇ ਪੀਣ ਲਈ ਨਹਿਰੀ ਪਾਣੀ ਦੀ ਘਾਟ ਨਾਲ ਜੂਝਦੇ ਨਜ਼ਰ ਆਉਂਦੇ ਹਨ, ਜਦਕਿ ਬਰਸਾਤਾਂ ਦੇ ਦਿਨਾਂ ਵਿਚ ਰਸਤੇ ਦੇ ਸਾਰੇ ਲੋਕ ਮੋਘੇ ਬੰਦ ਕਰ ਦਿੰਦੇ ਹਨ ਤੇ ਟੇਲਾਂ 'ਤੇ ਪੈਂਦੇ ਪਿੰਡਾਂ 'ਚ ਪਾਣੀ ਦੀ ਬਹੁਤਾਤ ਕਾਰਨ ਫ਼ਸਲਾਂ ਮਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ ਜਿਸ ਦਾ ਹੱਲ ਕਰਨ ਲਈ ਪਿੰਡਾਂ ਦੇ ਲੋਕਾਂ ਨੂੰ ਧਰਨਿਆਂ ਦਾ ਸਹਾਰਾ ਲੈਣਾ ਪੈਂਦਾ ਹੈ | ਇਨ੍ਹਾਂ ਪਿੰਡਾਂ 'ਚ ਲਹਿਰੀ, ਬਹਿਮਣ ਕੌਰ ਸਿੰਘ, ਬਹਿਮਣ ਜੱਸਾ ਸਿੰਘ, ਮੈਨੂੰਆਣਾ, ਮਲਕਾਣਾ, ਗਿਆਨਾ, ਗਾਟਵਾਲੀ, ਤੁੰਗਰਾਲੀ, ਜੋਗੇਵਾਲਾ ਸਮੇਤ ਕਈ ਪਿੰਡ ਸ਼ਾਮਿਲ ਹਨ | ਇਸ ਸਬੰਧੀ ਗਾਟਵਾਲੀ ਦੇ ਸਮਾਜਸੇਵੀ ਆਗੂ ਹਰਪਾਲ ਗਾਟਵਾਲੀ, ਸਰਪੰਚ ਦੇ ਪਤੀ ਮਨਦੀਪ ਮੰਕੂ ਨੇ ਦੱਸਿਆ ਕਿ ਕਈ ਪਿੰਡਾਂ 'ਚ ਤਾਂ ਧਰਤੀ ਹੇਠਲਾ ਪਾਣੀ ਕਿਸੇ ਵੀ ਕੰਮ ਦਾ ਨਹੀਂ ਤੇ ਉਨ੍ਹਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਵਰਤਣ ਲਈ ਪਾਣੀ ਲਈ ਆਪਣੇ ਘਰਾਂ ਵਿਚ ਹੀ ਪੱਕੀਆਂ ਡੱਗੀਆਂ ਬਣਾਈਆਂ ਹੋਈਆਂ ਹਨ ਤੇ ਤੀਜੇ ਚੌਥੇ ਦਿਨ ਡਿੱਗੀ 'ਚ ਕਿਰਾਏ 'ਤੇ ਟੈਂਕੀ ਲੈ ਕੇ ਪਾਣੀ ਪਵਾਉਣਾ ਪੈਂਦਾ ਹੈ, ਜਿਸ ਦਾ ਕਿਰਾਇਆ 300-400 ਰੁਪਏ ਤੱਕ ਬਣ ਜਾਂਦਾ ਹੈ ਜਿਸ ਲਈ ਗ਼ਰੀਬਾਂ ਲਈ ਅਜਿਹਾ ਕਰਨਾ ਹੋਰ ਵੀ ਮੁਸ਼ਕਿਲ ਹੋ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਅਗਰ ਉਕਤ ਪਿੰਡਾਂ ਦੇ ਵਾਟਰ-ਵਰਕਸਾਂ ਨੂੰ ਪੀਣ ਲਈ ਪਾਈਪ ਲਾਈਨ ਭਾਖੜਾ ਨਹਿਰ 'ਚੋਂ ਦਿੱਤੀ ਜਾਵੇ ਤੇ ਭਾਖੜਾ ਨਹਿਰ ਦੀ ਬੰਦੀ ਘਟਾਈ ਜਾਵੇ ਤਾਂ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਸਕਦੀ ਹੈ | ਉਧਰ ਭਾਖੜਾ ਨਹਿਰ ਵਿਚ ਬੰਦੀ ਜ਼ਿਆਦਾ ਆਉਣ ਕਰਕੇ ਪੀਣ ਵਾਲੇ ਪਾਣੀ ਦੀ ਸਮੱਸਿਆ ਨਥੇਹਾ, ਰਾਈਆ ਸਮੇਤ ਭਾਖੜਾ ਨਹਿਰ ਦੇ ਲਾਗਲੇ ਪਿੰਡਾਂ ਨੂੰ ਵੀ ਆ ਜਾਂਦੀ ਹੈ ਇਨ੍ਹਾਂ ਪਿੰਡਾਂ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਭਾਖੜਾ ਨਹਿਰ ਦੀ ਬੰਦੀ ਨਾ ਕਰਕੇ ਪਾਣੀ ਸਾਰਾ ਮਹੀਨਾ ਚੱਲਦਾ ਰੱਖਿਆ ਜਾਵੇ ਤਾਂ ਜੋ ਲੋਕ ਨੂੰ ਪੀਣ ਲਈ ਪਾਣੀ ਦੀ ਸਪਲਾਈ ਨਿਰਵਿਘਨ ਮਿਲ ਸਕੇ | ਇਸ ਦੇ ਨਾਲ ਉਨ੍ਹਾਂ ਪਿੰਡਾਂ ਦੇ ਵਾਟਰ-ਵਰਕਸਾਂ 'ਚ ਸਟੋਰ ਟੈਂਕਾਂ ਨੂੰ ਵੀ ਵੱਡਾ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਭਾਖੜਾ ਦੀ ਬੰਦੀ 'ਚ ਪੀਣ ਲਈ ਪਾਣੀ 10-15 ਦਿਨ ਚੱਲ ਸਕੇ | ਉਧਰ ਬਹਿਮਣ ਦੇ ਸਰਪੰਚ ਰਮਨਦੀਪ ਸਿੰਘ, ਨੰਬਰਦਾਰ ਜਗਤਾਰ ਬਹਿਮਣ ਜੱਸਾ ਸਮੇਤ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਬਹਿਮਣ ਕੌਰ ਸਿੰਘ, ਲਹਿਰੀ, ਮੈਨੂੰਆਣਾ, ਬਹਿਮਣ ਜੱਸਾ ਸਿੰਘ ਦੇ ਕਿਸਾਨਾਂ ਨੇ ਨਹਿਰੀ ਵਿਭਾਗ ਤੋਂ ਰਜਵਾਹਿਆਂ ਦੀ ਸਫ਼ਾਈ ਕਰਨ ਦੀ ਵੀ ਮੰਗ ਰੱਖੀ ਹੈ ਤਾਂ ਜੋ ਕਿਸਾਨਾਂ ਨੂੰ ਫ਼ਸਲਾਂ ਤੇ ਪੀਣ ਵਾਲਾ ਪਾਣੀ ਜ਼ਿਆਦਾ ਤੇ ਸਾਫ਼ ਮਿਲ ਸਕੇ | ਹੁਣ ਦੇਖਣਾ ਹੋਵੇਗਾ ਕਿ ਸਰਕਾਰ ਇਨ੍ਹਾਂ ਮੰਗਾਂ ਲਈ ਕੀ ਕਦਮ ਚੁੱਕ ਕੇ ਲੋਕਾਂ ਨੂੰ ਕੀ ਇਨਸਾਫ਼ ਦਿਵਾਉਂਦੀ ਹੈ |

-ਮਾਮਲਾ ਕਾਰ ਦੀ ਫੇਟ ਵੱਜਣ ਕਾਰਨ ਹੋਈ ਨੌਜਵਾਨ ਦੀ ਮੌਤ ਦਾ-

ਇਨਸਾਫ਼ ਲੈਣ ਲਈ ਪੀੜਤ ਪਰਿਵਾਰ ਨੇ ਥਾਣੇ ਅੱਗੇ ਲਗਾਇਆ ਧਰਨਾ

ਰਾਮਪੁਰਾ ਫੂਲ, 13 ਮਈ (ਗੁਰਮੇਲ ਸਿੰਘ ਵਿਰਦੀ)-ਕਾਰ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਹੋਈ ਮੌਤ ਤੋਂ ਬਾਅਦ ਗ਼ੁੱਸੇ ਵਿਚ ਆਏ ਪੀੜਤ ਪਰਿਵਾਰ ਨੇ ਇਨਸਾਫ਼ ਲੈਣ ਲਈ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਥਾਣਾ ਸਿਟੀ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ...

ਪੂਰੀ ਖ਼ਬਰ »

ਬਾਲ ਮਜ਼ਦੂਰੀ ਕਰਵਾਉਣ ਦੇ ਦੋਸ਼ਾਂ ਤਹਿਤ ਜੂਸ ਬਾਰ ਵਾਲੇ 'ਤੇ ਮੁਕੱਦਮਾ ਦਰਜ

ਬਠਿੰਡਾ, 13 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਦੇ ਕਿਰਤ ਵਿਭਾਗ ਵਲੋਂ ਦੋ ਨਾਬਾਲਗ ਬੱਚਿਆਂ ਤੋਂ 'ਬਾਲ ਮਜ਼ਦੂਰੀ' ਕਰਵਾਉਣ ਵਾਲੇ ਜੂਸ ਬਾਰ ਸੰਚਾਲਕ 'ਤੇ ਮੁਕੱਦਮਾ ਦਰਜ ਕਰਵਾਇਆ ਗਿਆ ਹੈ | ਵਿਭਾਗ ਵਲੋਂ ਇਹ ਕਾਰਵਾਈ ਇਕ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

'ਅਜੀਤ ਰੋਡ ਕਤਲ ਕਾਂਡ'

ਸੀ. ਆਈ. ਏ. ਸਟਾਫ਼ ਵਲੋਂ ਇਕ ਹੋਰ ਕਥਿਤ ਦੋਸ਼ੀ ਅਸਲੇ ਸਮੇਤ ਗਿ੍ਫ਼ਤਾਰ

ਬਠਿੰਡਾ, 13 ਮਈ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਅਜੀਤ ਰੋਡ 'ਤੇ ਪਿਛਲੇ ਸਾਲ ਵਾਪਰੇ ਕਤਲ ਕਾਂਡ ਦੇ ਇਕ ਹੋਰ ਕਥਿਤ ਦੋਸ਼ੀ ਨੂੰ ਸੀ.ਆਈ.ਏ. ਸਟਾਫ਼-1 ਵਲੋਂ ਅਸਲੇ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ ਤੇ ਉਸ ਦੀ ਬਿਨਾਹ 'ਤੇ ਘਟਨਾ ਸਮੇਂ ਵਰਤੇ ਗਏ ਹਥਿਆਰ ਤੇ ਗੱਡੀ ਵੀ ਬਰਾਮਦ ...

ਪੂਰੀ ਖ਼ਬਰ »

ਔਰਤ ਵਲੋਂ ਬੱਚਿਆਂ ਸਮੇਤ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ

ਬਠਿੰਡਾ, 13 ਮਈ (ਸੱਤਪਾਲ ਸਿੰਘ ਸਿਵੀਆਂ)-ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਦੇ ਦਫ਼ਤਰ ਸਾਹਮਣੇ ਅੱਜ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਇਕ ਔਰਤ ਆਪਣੇ ਦੋ ਬੱਚਿਆਂ ਸਮੇਤ ਉਨ੍ਹਾਂ ਦੇ ਦਫ਼ਤਰ ਸਾਹਮਣੇ ਧਰਤੀ 'ਤੇ ਲੇਟ ਕੇ ਰੋਸ ਮੁਜ਼ਾਹਰਾ ਕਰਨ ਲੱਗ ਪਈ | ਘਟਨਾ ਦਾ ...

ਪੂਰੀ ਖ਼ਬਰ »

ਹਾਦਸੇ 'ਚ ਜ਼ਖ਼ਮੀ ਹੋਈ ਵਿਦਿਆਰਥਣ ਦੀ ਜ਼ੇਰੇ ਇਲਾਜ ਮੌਤ

ਨਥਾਣਾ, 13 ਮਈ (ਗੁਰਦਰਸ਼ਨ ਲੁੱਧੜ)-ਪਿਛਲੇ ਦਿਨੀਂ ਨਥਾਣਾ ਤੋਂ ਨਾਥਪੁਰਾ ਦੇ ਰਸਤੇ 'ਚ ਐਕਟਿਵਾ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਵਾਪਰੇ ਹਾਦਸੇ ਵਿਚ ਸਖ਼ਤ ਜ਼ਖ਼ਮੀ ਹੋਈ ਵਿਦਿਆਰਥਣ ਮਹਿਕਪ੍ਰੀਤ ਕੌਰ (18) ਦੀ ਮੌਤ ਹੋ ਗਈ ਹੈ, ਜ਼ਿਕਰਯੋਗ ਹੈ ਕਿ ਮਹਿਕਪ੍ਰੀਤ ਕੌਰ ਆਪਣੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਬਠਿੰਡਾ, 13 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਦੇ ਸੀ.ਆਈ.ਏ. ਸਟਾਫ-2 ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ਵਿਖੇ ...

ਪੂਰੀ ਖ਼ਬਰ »

ਬਠਿੰਡਾ ਪੁਲਿਸ ਵਲੋਂ ਹਰਿਆਣਾ ਨਾਲ ਸੰਬੰਧਿਤ ਵਿਅਕਤੀ ਪਿਸਤੌਲ ਸਮੇਤ ਗਿ੍ਫ਼ਤਾਰ

ਬਠਿੰਡਾ, 13 ਮਈ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਪੁਲਿਸ ਵਲੋਂ ਸਮਾਜ ਵਿਰੋਧੀ ਸ਼ੱਕੀ ਅਨਸਰਾਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀ.ਆਈ.ਏ ਸਟਾਫ-2 ਵਲੋਂ ਹਰਿਆਣਾ ਨਾਲ ਸੰਬੰਧਿਤ ਇਕ ਵਿਅਕਤੀ ਨੂੰ ਪਿਸਤੌਲ ਸਮੇਤ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਬਠਿੰਡਾ 'ਚ 20 ਨਵੇਂ ਓਟ ਸੈਂਟਰ ਕੀਤੇ ਜਾਣਗੇ ਸਥਾਪਤ-ਡੀ. ਸੀ.

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਗਈ ਨਸ਼ਾ ਮੁਕਤ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਰੀਹੈਬਲੀਟੇਸ਼ਨ, ...

ਪੂਰੀ ਖ਼ਬਰ »

ਪੱਤਰਕਾਰ ਨਰਪਿੰਦਰ ਸਿੰਘ ਧਾਲੀਵਾਲ ਨੂੰ ਸਦਮਾ, ਸਹੁਰੇ ਦਾ ਦਿਹਾਂਤ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰੋਜ਼ਾਨਾ 'ਅਜੀਤ' ਦੇ ਰਾਮਪੁਰਾ ਫੂਲ ਤੋਂ ਪੱਤਰਕਾਰ ਨਰਪਿੰਦਰ ਸਿੰਘ ਧਾਲੀਵਾਲ ਨੂੰ ਗਹਿਰਾ ਸਦਮਾ ਲੱਗਿਆ ਹੈ, ਜਦੋਂ ਉਨ੍ਹਾਂ ਦੇ ਸਹੁਰਾ ਸੇਵਾਮੁਕਤ ਮਾ. ਸੋਹਨ ਸਿੰਘ ਕੋਟੜਾ ਕੌੜਾ ਦਾ ਦਿਲ ਦਾ ਦੌਰਾ ਪੈ ਜਾਣ ਕਾਰਨ ਅਚਾਨਕ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੇ ਨਕੱਈ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਚਾਉਕੇ, 13 ਮਈ (ਮਨਜੀਤ ਸਿੰਘ ਘੜੈਲੀ)-ਇਫ਼ਕੋ ਦੇ ਡਾਇਰੈਕਟਰ ਅਤੇ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੇ ਮਾਤਾ ਸਰਦਾਰਨੀ ਸਵ: ਵਸਿੰਦਰ ਕੌਰ ਨਕੱਈ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸ਼੍ਰੋ.ਅ.ਦਲ ਦੇ ਪ੍ਰਧਾਨ ਸੁਖਬੀਰ ...

ਪੂਰੀ ਖ਼ਬਰ »

ਸ਼ਹਿਰ ਦੀਆਂ ਗਲੀਆਂ 'ਚ ਘੁੰਮਦੇ ਅਵਾਰਾ ਪਸ਼ੂ ਲੋਕਾਂ ਲਈ ਬਣਨ ਲੱਗੇ ਪ੍ਰੇਸ਼ਾਨੀ ਦਾ ਸਬੱਬ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵੱਖ-ਵੱਖ ਵਾਰਡਾਂ ਦੀਆਂ ਗਲੀਆਂ 'ਚ ਅੱਜ-ਕੱਲ੍ਹ ਵੱਡੀ ਗਿਣਤੀ 'ਚ ਘੁੰਮ ਰਹੇ ਅਵਾਰਾ ਪਸ਼ੂ ਆਮ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ ਪਰ ਲੋਕਾਂ ਨੂੰ ਇਹ ਸਮਝ ਨਹੀਂ ਲੱਗ ਰਹੀ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਮੁਕਾਬਲਿਆਂ 'ਚ ਗੰਗਾ ਅਬਲੂ ਦੇ ਵਿਦਿਆਰਥੀਆਂ ਵਲੋਂ ਪੁਜ਼ੀਸ਼ਨਾਂ ਹਾਸਲ

ਮਹਿਮਾ ਸਰਜਾ, 13 ਮਈ (ਰਾਮਜੀਤ ਸ਼ਰਮਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਬਲਾਕ ਗੋਨਿਆਣਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ-ਡਾ. ਅਨੁਪਮਾ

ਬਠਿੰਡਾ, 13 ਮਈ (ਅਵਤਾਰ ਸਿੰਘ)-ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਰਹਿਨੁਮਾਈ ਵਿਚ ਜ਼ਿਲ੍ਹਾ ਸਿਹਤ ਵਿਭਾਗ ਬਠਿੰਡਾ ਵਲੋਂ ਸ਼ਹਿਰ ਅੰਦਰ ਆਮ ਲੋਕਾਂ ਨੂੰ ਲੂਅ ਤੋਂ ਬਚਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਮੇਂ ਡਾ: ...

ਪੂਰੀ ਖ਼ਬਰ »

ਟ੍ਰਾਈਡੈਂਟ ਗਰੁੱਪ ਇੰਡੀਆ 'ਚ 9 ਲੱਖ ਸਾਲਾਨਾ ਦੇ ਇਕ ਪੈਕੇਜ 'ਤੇ 5 ਵਿਦਿਆਰਥੀ ਰੱਖੇ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਕ ਵਿਸ਼ੇਸ਼ ਪਲੇਸਮੈਂਟ ਡਰਾਈਵ ਦੇ ਤਹਿਤ, ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਬੀ.ਟੈਕ, ਕੰਪਿਊਟਰ ਸਾਇੰਸ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਨੇ ਡੀ.ਸੀ. ਨੂੰ ਸੌਂਪਿਆ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਬਠਿੰਡਾ, 13 ਮਈ (ਸੱਤਪਾਲ ਸਿੰਘ ਸਿਵੀਆਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਸਾਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਅਧਿਆਪਕਾਂ ਦੀਆਂ ਤਿੰਨ ਮੁੱਖ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਡੀ.ਸੀ. ਬਠਿੰਡਾ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾਵੇਗਾ-ਹਰਜੋਤ ਮਾਨ

ਰਾਮਾਂ ਮੰਡੀ, 13 ਮਈ (ਤਰਸੇਮ ਸਿੰਗਲਾ)-ਰੋਜ਼ਾਨਾ ਨਸ਼ਿਆਂ ਦੀ ਓਵਰਡੋਜ਼ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੁਲਿਸ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇਕ ਮੀਟਿੰਗ ਕਰਕੇ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਨੇ 'ਟੈਕਨੋਵੇਸ਼ਨ' ਨਾਂਅ ਹੇਠ ਸਾਇੰਸ ਪ੍ਰਦਰਸ਼ਨੀ ਲਗਾਈ

ਕੋਟਫੱਤਾ, 13 ਮਈ (ਰਣਜੀਤ ਸਿੰਘ ਬੁੱਟਰ)-ਦ ਮਿਲੇਨੀਅਮ ਸਕੂਲ ਕੋਟਸ਼ਮੀਰ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ 'ਟੈਕਨੋਵੇਸਨ' ਨਾਂਅ ਹੇਠ ਇਕ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਇਸ 'ਚ ਪੱਥਰ ਯੁੱਗ ਤੋਂ ਲੈ ਕੇ ਮਸ਼ੀਨਰੀ ਯੁੱਗ ਨੂੰ ਤਰਤੀਬ ਵਾਰ ਬੜੇ ਹੀ ਸੁਚੱਜੇ ਢੰਗ ...

ਪੂਰੀ ਖ਼ਬਰ »

ਬਠਿੰਡਾ ਲਗਾਤਾਰ ਬਣਿਆ ਰਹਿੰਦਾ ਧਰਨੇ ਮੁਜ਼ਾਹਰਿਆਂ ਦੀ ਹੱਬ

-ਵੀਰਪਾਲ ਸਿੰਘ- ਬਠਿੰਡਾ, 13 ਮਈ-ਪੰਜਾਬ ਦੇ ਮਹਾਂਨਗਰਾਂ 'ਚ ਸ਼ਾਮਿਲ ਹੋਇਆ ਬਠਿੰਡਾ ਸ਼ਹਿਰ ਅਤੇ ਬਠਿੰਡਾ ਨਾਲ ਰੋਜ਼ਮਰ੍ਹਾ ਜ਼ਿੰਦਗੀ ਨਾਲ ਜੁੜੇ 100 ਦੇ ਕਰੀਬ ਪੇਂਡੂ ਖੇਤਰਾਂ ਦੇ ਵੱਡੀ ਗਿਣਤੀ ਲੋਕਾਂ ਲਈ ਸ਼ਹਿਰ ਅੰਦਰ ਲੱਗਣ ਵਾਲੇ ਧਰਨੇ, ਰੋਸ ਰੈਲੀਆਂ, ਮੁਜ਼ਾਹਰਿਆਂ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਤੇ ਆਂਗਣਵਾੜੀ ਸੈਂਟਰਾਂ 'ਤੇ ਮਨਾਇਆ ਮਮਤਾ ਦਿਵਸ

ਬਠਿੰਡਾ, 13 ਮਈ (ਅਵਤਾਰ ਸਿੰਘ)-ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਰਕਾਰੀ ਹਸਪਤਾਲ ਦੇ ਸਿਵਲ ਸਰਜਨ ਡਾ: ਬਲਵੰਤ ਸਿੰਘ ਅਤੇ ਡਾ: ਮਿਨਾਕਸ਼ੀ ਸਿੰਗਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ ਦੀ ਅਗਵਾਈ 'ਚ ਬੱਚਿਆਂ ਦੇ ਨਿਯਮਿਤ ਟੀਕਾਕਰਨ ਅਤੇ ਕੋਰੋਨਾ ਟੀਕਾਕਰਨ ਮੁਹਿੰਮ ਸੁਚਾਰੂ ਢੰਗ ...

ਪੂਰੀ ਖ਼ਬਰ »

ਹਰਸਿਮਰਤ ਕੌਰ ਬਾਦਲ ਨੇ ਕੀਤਾ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਪਰਿਵਾਰਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਛੋੜੇ 'ਤੇ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਦੁੱਖ ਪ੍ਰਗਟ ਕੀਤਾ ਹੈ | ...

ਪੂਰੀ ਖ਼ਬਰ »

ਵਿਦਿਆਰਥੀ ਆਗੂਆਂ ਦੀ ਗਿ੍ਫ਼ਤਾਰੀ ਖਿਲਾਫ਼ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪ੍ਰਦਰਸ਼ਨ

ਬਠਿੰਡਾ, 13 ਮਈ (ਅਵਤਾਰ ਸਿੰਘ)-ਸਥਾਨਕ ਸ਼ਹਿਰ ਦੇ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਵਿਦਿਆਰਥੀਆਂ ਵਲੋਂ ਰੋਪੜ ਦੇ ਵਿਦਿਆਰਥੀ ਆਗੂਆਂ ਨੂੰ ਗਿ੍ਫ਼ਤਾਰ ਕਰਨ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ | ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਰਜਾ ਚਾਰ ਕਰਮਚਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦੇਵੇ

ਬਠਿੰਡਾ, 13 ਮਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਿੱਖਿਆ ਬੋਰਡ ਦੇ ਦਰਜਾ ਚਾਰ ਕਰਮਚਾਰੀਆਂ ਦੀ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਵੱਖ-ਵੱਖ ਵਿਭਾਗਾਂ ਵਿਚ ਦਰਜਾ ਚਾਰ ਕਰਮਚਾਰੀਆਂ ਦੀ ਭਰਤੀ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇ | ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਸੁਣੀਆਂ ਲੋਕ ਸਮੱਸਿਆਵਾਂ

ਰਾਮਪੁਰਾ ਫੂਲ, 13 ਮਈ (ਗੁਰਮੇਲ ਸਿੰਘ ਵਿਰਦੀ)- ਹਲਕਾ ਰਾਮਪੁਰਾ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਰੋਜ਼ਾਨਾ ਰਾਮਪੁਰਾ ਫੂਲ ਦੀ ਅਨਾਜ ਮੰਡੀ ਵਿਚ ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਲੋਕ ਦਰਬਾਰ ਲਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਦੇ ਹਨ | ਵਿਧਾਇਕ ਬਲਕਾਰ ...

ਪੂਰੀ ਖ਼ਬਰ »

ਕੋਟਫੱਤਾ, ਬੀਹਲਾ, ਕਲਿਆਣ ਤੇ ਬਰਾੜ ਨੇ ਕੀਤਾ ਨਕੱਈ ਪਰਿਵਾਰ ਨਾਲ ਦੁੱਖ ਪ੍ਰਗਟ

ਚਾਉਕੇ, 13 ਮਈ (ਮਨਜੀਤ ਸਿੰਘ ਘੜੈਲੀ)-ਇਫ਼ਕੋ ਦੇ ਡਾਇਰੈਕਟਰ ਅਤੇ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੇ ਮਾਤਾ ਵਸਿੰਦਰ ਕੌਰ ਨਕੱਈ ਦੇ ਦਿਹਾਂਤ 'ਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਚੰਡੀਗੜ੍ਹ 'ਚ ਪੱਕਾ ਮੋਰਚਾ ਲਾਉਣ ਲਈ ਖਿੱਚੀਆਂ ਤਿਆਰੀਆਂ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦਿੱਲੀ ਦੀ ਤਰਜ਼ 'ਤੇ ਕਿਸਾਨ ਜਥੇਬੰਦੀਆਂ ਵਲੋਂ ਚਿੱਪ ਵਾਲੇ ਮੀਟਰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ, ਡੈਮ ਸੇਫ਼ਟੀ ਐਕਟ, ਕਣਕ ਉੱਪਰ 500 ਰੁਪਏ ਬੋਨਸ ਦੇਣ ਆਦਿ ਮੰਗਾਂ ਨੂੰ ਲੈ ਕੇ 17 ਮਈ ...

ਪੂਰੀ ਖ਼ਬਰ »

ਪਰਮ ਪ੍ਰੀਤ ਦੀ ਲਿਖਣੀ 'ਮੇਰੀ ਕਲਮ ਮੇਰੇ ਅਲਫ਼ਾਜ਼' ਪੁਸਤਕ ਲੋਕ ਅਰਪਣ

ਬਠਿੰਡਾ, 13 ਮਈ (ਪ੍ਰੀਤਪਾਲ ਸਿੰਘ ਰੋਮਾਣਾ)- 'ਪੰਜਾਬੀ ਅਦਬ ਕਲਾ ਕੇਂਦਰ' ਮਾਲੇਰਕੋਟਲਾ ਅਤੇ 'ਅਦਬੀ ਕਿਰਨਾਂ ਸਾਹਿਤਕ ਮੰਚ' ਵਲੋਂ ਟੀਚਰਜ਼ ਹੋਮ ਵਿਖੇ ਕਵੀ ਦਰਬਾਰ ਲਗਾਇਆ ਗਿਆ | ਮਾਂ ਬੋਲੀ ਪੰਜਾਬੀ ਦੀ ਸੇਵਾ ਭਾਵਨਾ ਨੂੰ ਲੈ ਕੇ ਪਰਮ ਪ੍ਰੀਤ ਦੀ ਪਲੇਠੀ ਪੁਸਤਕ 'ਮੇਰੀ ...

ਪੂਰੀ ਖ਼ਬਰ »

ਆਦੇਸ਼ ਇੰਸਟੀਚਿਊਟ ਨੇ 'ਅੰਤਰਰਾਸ਼ਟਰੀ ਨਰਸ ਦਿਵਸ 2022' ਮਨਾਇਆ

ਬਠਿੰਡਾ, 13 ਮਈ (ਅ.ਬ.)-ਆਦੇਸ਼ ਇੰਸਟੀਚਿਊਟ ਨੇ ਸਮਾਜ ਵਿਚ ਨਰਸਾਂ ਦੀ ਅਹਿਮ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮਵਿਸ਼ਵਾਸ ਨੂੰ ਵਧਾਉਣ ਅਤੇ ਕੋਰੋਨਾ ਮਹਾਂਮਾਰੀ ਦੌਰਾਨ ਮਰੀਜ਼ਾਂ ਦੀ ਦੇਖ ਭਾਲ ਵਿਚ ਪਾਏ ਯੋਗਦਾਨ ਲਈ ਉਨ੍ਹਾਂ ਦੀ ਭਰਪੂਰ ...

ਪੂਰੀ ਖ਼ਬਰ »

ਬਾਬਾ ਛੋਟਾ ਸਿੰਘ ਦੀ ਪਹਿਲੀ ਬਰਸੀ ਕੱਲ੍ਹ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਦੀ ਪ੍ਰਸਿੱਧ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ (ਧਾਰਮਿਕ ਮਹਾਂਵਿਦਿਆਲਾ) ਅਤੇ ਸੰਪਰਦਾਇ ਮਸਤੂਆਣਾ ਦੇ ਮੁਖੀ ਰਹੇ ਸੱਚਖੰਡ ਵਾਸੀ ਸੰਤ ਬਾਬਾ ਛੋਟਾ ਸਿੰਘ ਦੀ ਪਹਿਲੀ ਬਰਸੀ 15 ਮਈ ਨੂੰ ਗੁਰਦੁਆਰਾ ਬੁੰਗਾ ...

ਪੂਰੀ ਖ਼ਬਰ »

ਜ਼ੋਨ ਪੱਧਰੀ ਯੋਗਾ ਉਲੰਪਿਅਡ ਤਲਵੰਡੀ ਸਾਬੋ ਵਿਖੇ ਕਰਵਾਇਆ

ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਸਿੱਖਿਆ ਵਿਭਾਗ ਦੇ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਬਠਿੰਡਾ ਦੀ ਯੋਗ ਅਗਵਾਈ ਵਿਚ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਯੋਗ ਉਲੰਪਿਅਡ ਮੁਕਾਬਲੇ ਕਰਵਾਏ ਗਏ, ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਧਾਰਮਿਕ ਦੀਵਾਨ ਸਜਾਏ

ਬਠਿੰਡਾ, 13 ਮਈ (ਅਵਤਾਰ ਸਿੰਘ)-ਸ਼ਹਿਰ ਦੀਆਂ ਨਿਰੋਲ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਤਿੰਨੇ ਸਿੱਖ/ਗੁਰਮਤਿ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਸੇਵਾ ਲਹਿਰ ਵਲੋਂ ਸਾਂਝੇ ਤੌਰ 'ਤੇ ਅਰੰਭੇ ਹਫ਼ਤਾਵਾਰੀ ਪ੍ਰਚਾਰ ਸਮਾਗਮਾਂ ਦੀ ਲੜੀ ਤਹਿਤ ਸ਼ਹੀਦ ਭਾਈ ਮਤੀ ਦਾਸ ਨਗਰ ...

ਪੂਰੀ ਖ਼ਬਰ »

ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਨੇ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਬਠਿੰਡਾ, 13 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਦੁਆਰਾ ਮੰਗਾ ਨੂੰ ਲੈ ਕੇ ਬਠਿੰਡਾ ਦੇ ਗੁਰਦੁਆਰਾ ਸ਼੍ਰੀ ਹਾਜੀ ਰਤਨ ਸਾਹਿਬ ਵਿਖੇ ਮੀਟਿੰਗ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ...

ਪੂਰੀ ਖ਼ਬਰ »

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਪ੍ਰਤਿਭਾ ਖੋਜ ਮੁਕਾਬਲੇ

ਸੀਂਗੋ ਮੰਡੀ, 13 ਮਈ (ਪਿ੍ੰਸ ਗਰਗ)-ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਵਿਖੇ ਪਿ੍ੰਸੀਪਲ ਮੈਡਮ ਮਧੂ ਬਾਂਸਲ ਦੀ ਅਗਵਾਈ ਹੇਠ ਪ੍ਰਤੀਵਾ ਖੋਜ ਮੁਕਾਬਲੇ ਕਰਵਾਏ ਗਏ | ਇਸ ਪ੍ਰੋਗਰਾਮ ਦੌਰਾਨ ਸਕੂਲ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ ਜਿਸ ਵਿਚ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਚੰਡੀਗੜ੍ਹ ਵਿਖੇ ਪੱਕੇ ਮੋਰਚੇ ਦੀ ਤਿਆਰੀ ਸੰਬੰਧੀ ਕੀਤੀ ਮੀਟਿੰਗ

ਰਾਮਪੁਰਾ ਫੂਲ, 13 ਮਈ (ਗੁਰਮੇਲ ਸਿੰਘ ਵਿਰਦੀ)-ਬੀ.ਕੇ.ਯੂ. ਕ੍ਰਾਂਤੀਕਾਰੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੀਆ 23 ਜਥੇਬੰਦੀਆਂ ਦੇ ਚੰਡੀਗੜ੍ਹ ਵਿਖੇ ਪੱਕੇ ਮੋਰਚੇ ਦੇ ਦਿੱਤੇ ਸੱਦੇ ਦੀ ਤਿਆਰੀ ਵਜੋਂ ਫੂਲ ਵਿਖੇ ਪ੍ਰਸ਼ੋਤਮ ਮਹਿਰਾਜ ਜ਼ਿਲ੍ਹਾ ...

ਪੂਰੀ ਖ਼ਬਰ »

5ਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ

ਰਾਮਾਂ ਮੰਡੀ, 13 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਦੇ ਐਮ. ਐਸ. ਡੀ. ਸਕੂਲ ਦਾ ਪੰਜਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਪਿ੍ੰਸੀਪਲ ਹਰਕਿਰਨ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਪੰਜਵੀਂ ਜਮਾਤ ਦੇ ਨਤੀਜਿਆਂ ਵਿਚੋਂ ਸਕੂਲ ਦੇ 20 ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਕੈਬਨਿਟ ਦੀ ਚੋਣ

ਚਾਉਕੇ, 13 ਮਈ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਸਕੂਲ ਦੀ ਕੈਬਨਿਟ ਚੁਣੀ ਗਈ | ਕੈਬਨਿਟ 'ਚ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਕਰਮੀਆਂ ਦੀਆਂ ਤਨਖਾਹਾਂ 'ਚ ਵਾਧਾ ਕਰਨ ਦੀ ਮੰਗ

ਭਾਗੀਵਾਂਦਰ, 13 ਮਈ (ਮਹਿੰਦਰ ਸਿੰਘ ਰੂਪ)-ਲੋਕਾਂ ਨੂੰ ਵੱਖ-ਵੱਖ 379 ਸਹੂਲਤਾਂ ਦੀ ਸਰਵਿਸ ਦੇਣ ਵਾਲੇ ਇੱਕੋ ਛੱਤ ਥੱਲੇ ਕੰਮ ਕਰ ਰਹੇ ਪੰਜਾਬ ਦੇ ਸੇਵਾ ਕੇਂਦਰਾਂ 'ਚ ਨਿਗੂਣੀਆਂ ਜਿਹੀਆਂ ਤਨਖਾਹਾਂ ਤੇ ਹਰ ਰੋਜ਼ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ (ਸਮੇਤ ਐਤਵਾਰ) ਕੰਮ ਕਰਨ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਡੋਪ ਟੈੱਸਟ ਕਿੱਟਾਂ ਦਾ ਸਟੋਕ ਖ਼ਤਮ, ਲੋਕਾਂ ਨੂੰ ਹੋਣਾ ਪੈ ਰਿਹਾ ਖੱਜਲ ਖ਼ੁਆਰ

ਬਠਿੰਡਾ, 13 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਸਿਵਲ ਹਸਪਤਾਲ 'ਚ ਅਸਲਾ ਧਾਰਕਾਂ ਨੂੰ ਹੁਣ ਡੋਪ ਟੈੱਸਟ ਕਰਵਾਉਣ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਡੋਪ ਟੈੱਸਟ ਕਿੱਟਾਂ ਦਾ ਸਟੋਕ ਖ਼ਤਮ ਹੋ ਚੁੱਕਿਆ ਹੈ | ਹਸਪਤਾਲ ਦੇ ਲੈਬੋਰਟਰੀ ਮੁਲਾਜ਼ਮ ...

ਪੂਰੀ ਖ਼ਬਰ »

ਪੀ. ਆਰ. ਟੀ. ਸੀ. ਦੇ ਬਠਿੰਡਾ ਡਿੱਪੂ ਨੂੰ ਮਿਲਿਆ 'ਬੈਸਟ ਡਿੱਪੂ' ਪੁਰਸਕਾਰ

ਬਠਿੰਡਾ, 13 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਪੈਟਰੋਲੀਅਮ ਕੰਜ਼ਰਵੇਸ਼ਨ ਰਿਸਰਚ ਐਸੋਸੀਏਸ਼ਨ ਵਲੋਂ ਬਠਿੰਡਾ ਪੀ.ਆਰ.ਟੀ.ਸੀ. ਡਿਪੂ ਨੂੰ ਸਾਲ 2020-21 'ਚ ਬੱਸਾਂ ਲਈ ਵਧੀਆ ਐਵਰੇਜ਼ ਪ੍ਰਾਪਤ ਕਰਕੇ ਡੀਜ਼ਲ ਦੀ ਬੱਚਤ ਕਰਨ ਲਈ ਚੰਡੀਗੜ੍ਹ 'ਚ ਹੋਏ ਸਨਮਾਨ ਸਮਾਰੋਹ ਦੌਰਾਨ ਬਠਿੰਡਾ ...

ਪੂਰੀ ਖ਼ਬਰ »

ਨਗਰ ਨਿਗਮ ਦੇ 125 ਸਫ਼ਾਈ ਸੇਵਕਾਂ ਨੂੰ ਨਿਯੁਕਤੀ-ਪੱਤਰ ਸੌਂਪੇ

ਬਠਿੰਡਾ, 13 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਨਗਰ ਨਿਗਮ ਬਠਿੰਡਾ ਦੇ ਦਫ਼ਤਰ ਵਿਖੇ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਫ਼ਾਈ ਸੇਵਕਾ ਨੂੰ ਪੰਜਾਬ ਸਰਕਾਰ ਵਲੋਂ ਨਿਯੁਕਤੀ ਪੱਤਰ ਦੇ ਕੇ ਪੱਕਾ ਕੀਤਾ ਗਿਆ ਹੈ | ਇਸ ਦੌਰਾਨ ਨਗਰ ਨਿਗਮ ਮੇਅਰ ਰਮਨ ਗੋਇਲ ਵਲੋਂ 125 ਦੇ ਕਰੀਬ ...

ਪੂਰੀ ਖ਼ਬਰ »

ਡਾ. ਅਮਰਜੀਤ ਸਿੰਘ ਸਿੱਧੂ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਰਾਮਪੁਰਾ ਫੂਲ, 13 ਮਈ (ਗੁਰਮੇਲ ਸਿੰਘ ਵਿਰਦੀ)-ਫ਼ਤਹਿ ਗਰੁੱਪ ਆਫ਼ ਇੰਸਟੀਚਿਊਸਨਜ ਵਿਖੇ ਡਾ. ਅਮਰਜੀਤ ਸਿੰਘ ਸਿੱਧੂ ਨੇ ਬਤੌਰ ਪਿ੍ੰਸੀਪਲ ਆਪਣਾ ਅਹੁਦਾ ਸੰਭਾਲਿਆ | ਕਾਲਜ ਦੀ ਪ੍ਰਬੰਧਕੀ ਕਮੇਟੀ ਵਲੋਂ ਡਾ. ਸਿੱਧੂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ 'ਡੂੰਘਾ ਲਾ ਲੈ ਹਲ ਵੇ' ਕਿਤਾਬ ਰਿਲੀਜ਼

ਮਹਿਮਾ ਸਰਜਾ, 13 ਮਈ (ਰਾਮਜੀਤ ਸ਼ਰਮਾ)-ਜੀ. ਓ. ਜੀ. ਬਲਵੀਰ ਸਿੰਘ ਵਲੋਂ 'ਡੂੰਘਾ ਲਾ ਲੈ ਹਲ ਵੇ' ਕਿਤਾਬ ਸਰਕਾਰੀ ਹਾਈ ਸਮਾਰਟ ਸਕੂਲ ਅਬਲੂ ਵਿਖੇ ਰਿਲੀਜ਼ ਕੀਤੀ ਗਈ | ਇਸ ਮੌਕੇ ਬਲਵੀਰ ਸਿੰਘ ਨੇ ਦੱਸਿਆ ਕਿ ਇਹ ਕਿਤਾਬ ਮਾਸਟਰ ਜੋਗਿੰਦਰ ਸਿੰਘ ਵਲੋਂ ਲਿਖੀ ਗਈ ਹੈ ਅਤੇ ਯੂਰਪੀ ...

ਪੂਰੀ ਖ਼ਬਰ »

ਸ਼ਹੀਦ ਭਾਈ ਮਤੀ ਦਾਸ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦਾ ਗਠਨ

ਬਠਿੰਡਾ, 13 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੋ ਸਾਲਾਂ ਲਈ ਨਵੀ ਕਾਰਜਕਾਰੀ ਦੀ ਕਮੇਟੀ ਦੀ ਚੋਣ 'ਚ ਸਰਬਸੰਮਤੀ ਨਾਲ ਸੂਬੇਦਾਰ ਜਗਰਾਜ ਸਿੰਘ ਨੂੰ ਚੁਣਿਆ ਗਿਆ | ਅੱਜ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਤੁਹਾਡੇ ਸਹਿਯੋਗ ਦੀ ਲੋੜ-ਵਿਧਾਇਕ ਬਲਕਾਰ ਸਿੱਧੂ

ਭਾਈਰੂਪਾ, 13 ਮਈ (ਵਰਿੰਦਰ ਲੱਕੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਬੁਰਜ ਗਿੱਲ ਵਿਖੇ ਆਮ ਆਦਮੀ ਪਾਰਟੀ ਵਲੋਂ ਵੋਟਰਾਂ ਦਾ ਧੰਨਵਾਦ ਕਰਨ ਲਈ ਸਮਾਗਮ ਕਰਵਾਇਆ ਗਿਆ ਜਿਸ 'ਚ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਆਪਣੀ ਸਮੁੱਚੀ ਟੀਮ ਸਮੇਤ ਸ਼ਮੂਲੀਅਤ ਕੀਤੀ | ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੀ ਨਵੇਦਾ ਮਿੱਤਲ ਨੇ ਜਿੱਤਿਆ ਸਰਬੋਤਮ ਕੈਡਿਟ ਦਾ ਖਿਤਾਬ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਆਰ.ਬੀ.ਡੀ.ਏ.ਵੀ. ਪਬਲਿਕ ਸਕੂਲ, ਬਠਿੰਡਾ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਡਾ. ਅਨੁਰਾਧਾ ਭਾਟੀਆ ਦੀ ਰਹਿਨੁਮਾਈ ਵਿਚ ਚੱਲ ਰਹੇ ਐਨ.ਸੀ.ਸੀ. ਵਿੰਗ ਦੀ ਕੈਡਿਟ ਨਵੇਦਾ ਮਿੱਤਲ ਨੇ ਸਰਵੋਤਮ ਕੈਡਿਟ ਦਾ ਖਿਤਾਬ ਜਿੱਤ ਕੇ ਸਕੂਲ ...

ਪੂਰੀ ਖ਼ਬਰ »

ਅਮਰਜੀਤ ਵਿਰਦੀ ਪਾਰਟੀ ਦਾ ਵਫ਼ਾਦਾਰ ਸਿਪਾਹੀ-ਬਰਾੜ/ਭੱਟੀ

ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ):-ਸ਼੍ਰੋਮਣੀ ਅਕਾਲੀ ਦਲ ਟਰੇਡ ਵਿੰਗ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਅਮਰਜੀਤ ਸਿੰਘ ਵਿਰਦੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਲਕਾਰ ਸਿੰਘ ਬਰਾੜ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਸੰਗਤ ਮੰਡੀ, 13 ਮਈ (ਅੰਮਿ੍ਤਪਾਲ ਸ਼ਰਮਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ: ਪਾਖ਼ਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਹਰਬੰਸ ਸਿੰਘ ਜ਼ਿਲ੍ਹਾ ਸਿਖ਼ਲਾਈ ਅਫ਼ਸਰ ਦੀ ਰਹਿਨੁਮਾਈ ਅਤੇ ਡਾ: ਧਰਮਪਾਲ ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਅਲਟਰਾਸਾਊਾਡ ਲਿਵਰ ਇਲਾਸਟੋਗ੍ਰਾਫੀ ਦਾ ਮੁਫ਼ਤ ਕੈਂਪ ਲਗਾਇਆ

ਬਠਿੰਡਾ, 13 ਮਈ (ਅਵਤਾਰ ਸਿੰਘ)- ਸਥਾਨਕ ਏਮਜ਼ ਹਸਪਤਾਲ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਬਠਿੰਡਾ ਦੇ ਰੇਡਿਓਲੋਜੀ ਵਿਭਾਗ ਵਲੋਂ ਅਲਟਰਾਸਾਊਾਡ ਲਿਵਰ ਇਲਾਸਟੋਗ੍ਰਾਫੀ ਦਾ ਮੁਫ਼ਤ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾਇਰੈਕਟਰ ਏਮਜ਼ ਬਠਿੰਡਾ ...

ਪੂਰੀ ਖ਼ਬਰ »

ਨਥੇਹਾ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਵਾ ਨਮੂਨੇਦਾਰ ਪਿੰਡ ਬਣਾਇਆ ਜਾਵੇਗਾ-ਹਰਿੰਦਰ ਚਾਹਲ

ਸੀਂਗੋ ਮੰਡੀ, 13 ਮਈ (ਲੱਕਵਿੰਦਰ ਸ਼ਰਮਾ)-ਨਥੇਹਾ ਜੰਮਪਲ ਸਾਬਕਾ ਡੀ.ਆਈ.ਜੀ. ਹਰਿੰਦਰ ਚਾਹਲ ਨੇ ਆਪਣੇ ਬਜ਼ੁਰਗਾਂ ਦੀ ਯਾਦ 'ਚ ਲਾਇਬਰੇਰੀ ਨੂੰ ਨਵੀਂ ਦਿੱਖ ਦੇਣ ਦਾ ਉਦਘਾਟਨ ਕਰਨ ਤੋਂ ਬਾਅਦ ਦੱਸਿਆ ਕਿ ਆਪਣੇ ਸਤਿਕਾਰਯੋਗ ਬਜ਼ੁਰਗਾਂ ਦੀ ਯਾਦ 'ਚ ਉਨ੍ਹਾਂ ਦੇ ਪਿਤਾ ਜਸਵੰਤ ...

ਪੂਰੀ ਖ਼ਬਰ »

ਬੀ. ਕੇ. ਯੂ (ਸਿੱਧੂਪੁਰ) ਵਲੋਂ ਚੰਡੀਗੜ੍ਹ ਧਰਨੇ ਲਈ ਲਾਮਬੰਦੀ

ਨਥਾਣਾ, 13 ਮਈ (ਗੁਰਦਰਸ਼ਨ ਲੁੱਧੜ)- ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਬਲਾਕ ਖੇਤੀਬਾੜੀ ਦਫ਼ਤਰ ਨਥਾਣਾ ਵਿਖੇ ਚੱਲ ਰਹੇ ਧਰਨੇ ਵਿਚ ਕਿਸਾਨ ਆਗੂਆਂ ਨੇ 17 ਮਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ਲਈ ਲਾਮਬੰਦੀ ਕੀਤੀ | ਕਿਸਾਨ ਆਗੂਆਂ ਨੇ ਇਸ ਮੌਕੇ ...

ਪੂਰੀ ਖ਼ਬਰ »

ਕਲਾਵੰਤੀ ਸਕੂਲ ਆਫ਼ ਨਰਸਿੰਗ ਦੀਆਂ ਵਿਦਿਆਰਥਣਾਂ ਨੇ ਮਨਾਇਆ ਨਰਸਿੰਗ ਵੀਕ

ਗੋਨਿਆਣਾ, 13 ਮਈ (ਲਛਮਣ ਦਾਸ ਗਰਗ)- ਨਜ਼ਦੀਕੀ ਪਿੰਡ ਗੋਨਿਆਣਾ ਖ਼ੁਰਦ ਦੇ ਕਲਾਵੰਤੀ ਸਕੂਲ ਆਫ਼ ਨਰਸਿੰਗ ਵਿਖੇ ਅੱਜ ਨਰਸਿੰਗ ਵੀਕ ਬੜੇ ਉਤਸ਼ਾਹ ਦੇ ਨਾਲ ਮਨਾਇਆ ਗਿਆ ਜਿਸ ਦਾ ਥੀਮ ਏ ਵੋ ਇਸ ਟੁ ਲੀਡ-ਹੈਲਥ ਇਜ਼ ਹਿਊਮਨ ਰਾਈਟ ਰੱਖਿਆ ਗਿਆ | ਇਸ ਹਫ਼ਤਾਵਾਰੀ ਪ੍ਰੋਗਰਾਮ ਵਿਚ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX