ਮਾਨਸਾ, 13 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਭਲਾਈ ਸਕੀਮਾਂ ਲਈ ਪ੍ਰਾਪਤ ਹੋਣ ਵਾਲੀਆਂ ਗਰਾਂਟਾਂ ਗਰੀਬ ਅਤੇ ਲੋੜਵੰਦ ਲੋਕਾਂ ਨੰੂ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ | ਹਰ ਪਿੰਡ ਅਤੇ ਸ਼ਹਿਰ ਪੱਧਰ 'ਤੇ ਐਮ.ਸੀ. ਅਤੇ ਸਰਪੰਚਾਂ ਨਾਲ ਵੀ ਤਾਲਮੇਲ ਕਰ ਕੇ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਦਿੱਤਾ ਜਾ ਸਕਦਾ ਹੈ | ਇਹ ਪ੍ਰਗਟਾਵਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ | ਕਮੇਟੀ ਦੇ ਚੇਅਰਪਰਸਨ ਹਰਸਿਮਰਤ ਕੌਰ ਬਾਦਲ ਨੇ ਵੱਖ-ਵੱਖ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੰੂ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਲੋੜਵੰਦਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਕੋਲੋਂ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੀ ਰਾਸ਼ੀ ਅਤੇ ਭਲਾਈ ਯੋਜਨਾਵਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪ੍ਰਾਪਤ ਹੋਣ ਵਾਲੇ ਫ਼ੰਡਾਂ ਨੂੰ ਵਾਪਸ ਨਾ ਭੇਜ ਕੇ ਯੋਗ ਲਾਭਪਾਤਰੀਆਂ ਨੂੰ ਸਮਾਂਬੱਧ ਢੰਗ ਨਾਲ ਹਰੇਕ ਯੋਜਨਾ ਦਾ ਲਾਭ ਦਿੱਤਾ ਜਾਵੇ | ਉਨ੍ਹਾਂ ਵੱਖ-ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਤੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਦਿਹਾਤੀ ਪੀਣ ਯੋਗ ਪਾਣੀ ਪ੍ਰੋਗਰਾਮ, ਐਮ. ਪੀ. ਲੈਡ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਸਮੱਗਰਾ ਸ਼ਿਕਸ਼ਾ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਖੇਤੀ ਸਿੰਚਾਈ ਯੋਜਨਾ, ਰਾਸ਼ਟਰੀ ਖੇਤੀ ਵਿਕਾਸ ਯੋਜਨਾ ਅਤੇ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਜ਼ਿਲ੍ਹਾ ਮਾਨਸਾ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਲੋਕ ਹਿਤਾਂ ਲਈ ਉਲੀਕੇ ਜਾਣ ਵਾਲੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਨੂੰ ਜ਼ਿਲ੍ਹੇ ਅੰਦਰ ਇੰਨ-ਬਿੰਨ ਲਾਗੂ ਕਰਨ ਲਈ ਹੋਰ ਵਧੀਆ ਯਤਨ ਕੀਤੇ ਜਾਣਗੇ ਤਾਂ ਜੋ ਕੋਈ ਵੀ ਯੋਗ ਅਤੇ ਲੋੜਵੰਦ ਵਿਅਕਤੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਤੋਂ ਵਾਂਝਾ ਨਾ ਰਹੇ | ਇਸ ਮੌਕੇ ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ, ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਟੀ. ਬੈਨਿਥ, ਐਸ.ਐਸ.ਪੀ. ਗੌਰਵ ਤੂਰਾ, ਐਸ.ਡੀ.ਐਮ. ਮਾਨਸਾ ਨਵਦੀਪ ਕੁਮਾਰ, ਡਾ. ਨਿਸ਼ਾਨ ਸਿੰਘ, ਪ੍ਰੇਮ ਕੁਮਾਰ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ, ਉਪ ਅਰਥ ਤੇ ਅੰਕੜਾ ਸਲਾਹਕਾਰ ਅਫ਼ਸਰ ਪਰਮਜੀਤ ਸਿੰਘ ਤੋਂ ਇਲਾਵਾ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ |
ਬੋਹਾ, 13 ਮਈ (ਰਮੇਸ਼ ਤਾਂਗੜੀ)-ਇੰਪਲਾਈਜ਼ ਫੈਡਰੇਸ਼ਨ ਸਬ ਯੂਨਿਟ ਬਿਜਲੀ ਬੋਰਡ ਬੋਹਾ ਦੇ ਕਾਮਿਆਂ ਦੀ ਮੀਟਿੰਗ ਮਹਾਂ ਸਿੰਘ ਰਾਏਪੁਰੀ ਦੀ ਪ੍ਰਧਾਨਗੀ ਹੇਠ ਸਥਾਨਕ ਬਿਜਲੀ ਦਫ਼ਤਰ ਨੇੜੇ ਹੋਈ | ਡਵੀਜ਼ਨ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਬਰਾੜ ਅਤੇ ਡਵੀਜ਼ਨ ...
ਭੀਖੀ, 13 ਮਈ (ਬਲਦੇਵ ਸਿੰਘ ਸਿੱਧੂ)-ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਵੱਖ ਵੱਖ ਕਲਾਸਾਂ ਦੇ ਬੱਚਿਆਂ ਦੇ ਮਾਤਾ-ਪਿਤਾ ਦੀ ਮੀਟਿੰਗ ਹੋਈ, ਜਿਸ ਵਿਚ ਬਹੁਤ ਸਾਰੇ ਮਾਪਿਆਂ ਵਲੋਂ ਲਿਖਤੀ ਰੂਪ ਵਿਚ ਇਹ ਮੰਗ ਰੱਖੀ ਗਈ ਕਿ ਬੱਚਿਆਂ ਨੂੰ ਘੱਟੋ-ਘੱਟ ਮਈ ਮਹੀਨੇ ...
ਭੀਖੀ, 13 ਮਈ (ਬਲਦੇਵ ਸਿੰਘ ਸਿੱਧੂ)-ਇਕ ਪ੍ਰਾਈਵੇਟ ਕੰਪਨੀ ਦੇ ਮੁਲਾਜ਼ਮ ਕੋਲੋਂ ਅਣਪਛਾਤੇ ਵਿਅਕਤੀਆਂ ਵਲੋਂ 77 ਹਜ਼ਾਰ ਰੁਪਏ ਖੋਹੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਭਾਰਤ ਫਾਈਨਾਂਸ ਕੰਪਨੀ ਵਿਚ ਕੰਮ ਕਰਦਾ ਹਰਜੀਤ ਸਿੰਘ ਵਾਸੀ ਛੀਨਾ (ਫ਼ਰੀਦਕੋਟ) ...
ਮਾਨਸਾ, 13 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅਫ਼ੀਮ, ਲਾਹਣ ਤੇ ਸ਼ਰਾਬ ਬਰਾਮਦ ਕਰ ਕੇ 3 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ | ਗੌਰਵ ਤੂਰਾ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਮਾਨਸਾ ਦੇ ...
ਬੁਢਲਾਡਾ, 13 ਮਈ (ਸਵਰਨ ਸਿੰਘ ਰਾਹੀ)-ਸਰਕਾਰੀ ਪ੍ਰਾਇਮਰੀ ਸਕੂਲ ਜੀਤਸਰ (ਬੱਛੋਆਣਾ) ਵਿਖੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਸਾਰੇ ਗਏ ਨਵੇਂ ਕਮਰੇ ਦਾ ਉਦਘਾਟਨ ਹਲਕਾ ਵਿਧਾਇਕ ਬੁੱਧ ਰਾਮ ਨੇ ਕੀਤਾ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸਰਕਾਰ ...
ਮਾਨਸਾ, 13 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਵਿਜੇ ਸਿੰਗਲਾ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ | ਸਿਹਤ ਮੰਤਰੀ ਨੇ ਹਸਪਤਾਲ ਦੀ ਐਮਰਜੈਂਸੀ ਸਮੇਤ ...
ਮਾਨਸਾ, 13 ਮਈ (ਗੁਰਚੇਤ ਸਿੰਘ ਫੱਤੇਵਾਲੀਆ, ਬਲਵਿੰਦਰ ਸਿੰਘ ਧਾਲੀਵਾਲ)-ਅਕਾਲੀ ਦਲ ਤੇ ਕਾਂਗਰਸ ਪਾਰਟੀ ਨੇ ਰਾਜ ਭਾਗ ਦੇ ਹੁੰਦਿਆਂ ਮਾਨਸਾ ਜ਼ਿਲੇ੍ਹ ਦੇ ਲੋਕਾਂ ਨਾਲ ਹਰ ਪੱਖ ਤੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ | ਇਹ ਦੋਸ਼ ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ...
ਬੋਹਾ, 13 ਮਈ (ਰਮੇਸ਼ ਤਾਂਗੜੀ)-ਸਿੱਖਿਆ ਵਿਭਾਗ ਮਨਿਸਟਰੀਅਲ ਸਟਾਫ਼ (ਸਬ ਆਫ਼ਿਸ) ਐਸੋਸੀਏਸ਼ਨ ਬੋਹਾ ਦੀ ਮੀਟਿੰਗ ਇੱਥੇ ਹੋਈ | ਇਸ ਮੌਕੇ ਇਕ ਸਕੂਲ ਇਕ ਕਲਰਕ ਨੂੰ 2-2, 3-3 ਸਕੂਲਾਂ ਦਾ ਚਾਰਜ ਦੇਣ ਦੀ ਨਿਖੇਧੀ ਕੀਤੀ ਗਈ | ਕਲਰਕ ਅਜੀਤਪਾਲ ਸਿੰਘ, ਹਰਜੀਤ ਸਿੰਘ ਤੇ ਮਨਦੀਪ ਸਿੰਘ ...
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਰੋਜ਼ਾਨਾ 'ਅਜੀਤ' ਦੇ ਰਾਮਪੁਰਾ ਫੂਲ ਤੋਂ ਪੱਤਰਕਾਰ ਨਰਪਿੰਦਰ ਸਿੰਘ ਧਾਲੀਵਾਲ ਨੂੰ ਗਹਿਰਾ ਸਦਮਾ ਲੱਗਿਆ ਹੈ, ਜਦੋਂ ਉਨ੍ਹਾਂ ਦੇ ਸਹੁਰਾ ਸੇਵਾਮੁਕਤ ਮਾ. ਸੋਹਨ ਸਿੰਘ ਕੋਟੜਾ ਕੌੜਾ ਦਾ ਦਿਲ ਦਾ ਦੌਰਾ ਪੈ ਜਾਣ ਕਾਰਨ ਅਚਾਨਕ ...
ਬਰੇਟਾ, 13 ਮਈ (ਜੀਵਨ ਸ਼ਰਮਾ)-ਨੇੜਲੇ ਪਿੰਡ ਕਾਹਨਗੜ੍ਹ ਵਿਖੇ ਇਕ ਵਿਅਕਤੀ ਵਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਹੈ | ਥਾਣਾ ਮੁਖੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਦੇਵ ਸਿੰਘ (45) ਪੁੱਤਰ ਛੱਜੂ ਸਿੰਘ ਦਾ ਕੁਝ ਵਿਅਕਤੀਆਂ ਨਾਲ ਤਕਰਾਰ ਸੀ, ਜਿਸ ...
ਮਾਨਸਾ, 13 ਮਈ (ਵਿ. ਪ੍ਰਤੀ.)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦਾ ਵਫ਼ਦ ਇੱਥੇ ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੂੰ ਮਿਲਿਆ | ਉਨ੍ਹਾਂ ਕੈਬਨਿਟ ਮੰਤਰੀ ਤੋਂ ਜਥੇਬੰਦੀ ਦੇ ਸੂਬਾਈ ਕਮੇਟੀ ਨਾਲ ਮੀਟਿੰਗ ਕਰਨ ਅਤੇ ਹੱਕੀ ਮੰਗਾਂ ਮੰਨਣ ਦੀ ਬੇਨਤੀ ਕੀਤੀ | ...
ਚਾਉਕੇ, 13 ਮਈ (ਮਨਜੀਤ ਸਿੰਘ ਘੜੈਲੀ)-ਇਫ਼ਕੋ ਦੇ ਡਾਇਰੈਕਟਰ ਅਤੇ ਪੰਜਾਬ ਦੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੇ ਮਾਤਾ ਸਰਦਾਰਨੀ ਸਵ: ਵਸਿੰਦਰ ਕੌਰ ਨਕੱਈ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸ਼੍ਰੋ.ਅ.ਦਲ ਦੇ ਪ੍ਰਧਾਨ ਸੁਖਬੀਰ ...
ਤਲਵੰਡੀ ਸਾਬੋ, 13 ਮਈ (ਰਣਜੀਤ ਸਿੰਘ ਰਾਜੂ)-ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵੱਖ-ਵੱਖ ਵਾਰਡਾਂ ਦੀਆਂ ਗਲੀਆਂ 'ਚ ਅੱਜ-ਕੱਲ੍ਹ ਵੱਡੀ ਗਿਣਤੀ 'ਚ ਘੁੰਮ ਰਹੇ ਅਵਾਰਾ ਪਸ਼ੂ ਆਮ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣ ਰਹੇ ਹਨ ਪਰ ਲੋਕਾਂ ਨੂੰ ਇਹ ਸਮਝ ਨਹੀਂ ਲੱਗ ਰਹੀ ਕਿ ...
ਬਠਿੰਡਾ, 13 ਮਈ (ਅਵਤਾਰ ਸਿੰਘ)-ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਸਿਵਲ ਸਰਜਨ ਡਾ: ਬਲਵੰਤ ਸਿੰਘ ਦੀ ਰਹਿਨੁਮਾਈ ਵਿਚ ਜ਼ਿਲ੍ਹਾ ਸਿਹਤ ਵਿਭਾਗ ਬਠਿੰਡਾ ਵਲੋਂ ਸ਼ਹਿਰ ਅੰਦਰ ਆਮ ਲੋਕਾਂ ਨੂੰ ਲੂਅ ਤੋਂ ਬਚਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਮੇਂ ਡਾ: ...
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਕ ਵਿਸ਼ੇਸ਼ ਪਲੇਸਮੈਂਟ ਡਰਾਈਵ ਦੇ ਤਹਿਤ, ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਬੀ.ਟੈਕ, ਕੰਪਿਊਟਰ ਸਾਇੰਸ ...
ਬਠਿੰਡਾ, 13 ਮਈ (ਸੱਤਪਾਲ ਸਿੰਘ ਸਿਵੀਆਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੀ ਸਾਲਾਨਾ ਜਨਰਲ ਕੌਂਸਲ ਦੇ ਫ਼ੈਸਲੇ ਅਨੁਸਾਰ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਅਧਿਆਪਕਾਂ ਦੀਆਂ ਤਿੰਨ ਮੁੱਖ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂਅ ਡੀ.ਸੀ. ਬਠਿੰਡਾ ...
ਰਾਮਾਂ ਮੰਡੀ, 13 ਮਈ (ਤਰਸੇਮ ਸਿੰਗਲਾ)-ਰੋਜ਼ਾਨਾ ਨਸ਼ਿਆਂ ਦੀ ਓਵਰਡੋਜ਼ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੁਲਿਸ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨਾਲ ਇਕ ਮੀਟਿੰਗ ਕਰਕੇ ...
ਕੋਟਫੱਤਾ, 13 ਮਈ (ਰਣਜੀਤ ਸਿੰਘ ਬੁੱਟਰ)-ਦ ਮਿਲੇਨੀਅਮ ਸਕੂਲ ਕੋਟਸ਼ਮੀਰ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ 'ਟੈਕਨੋਵੇਸਨ' ਨਾਂਅ ਹੇਠ ਇਕ ਸਾਇੰਸ ਪ੍ਰਦਰਸ਼ਨੀ ਲਗਾਈ ਗਈ | ਇਸ 'ਚ ਪੱਥਰ ਯੁੱਗ ਤੋਂ ਲੈ ਕੇ ਮਸ਼ੀਨਰੀ ਯੁੱਗ ਨੂੰ ਤਰਤੀਬ ਵਾਰ ਬੜੇ ਹੀ ਸੁਚੱਜੇ ਢੰਗ ...
ਬਠਿੰਡਾ, 13 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਪਰਿਵਾਰਾਂ ਦੇ ਪਰਿਵਾਰਕ ਮੈਂਬਰਾਂ ਦੇ ਵਿਛੋੜੇ 'ਤੇ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਦੁੱਖ ਪ੍ਰਗਟ ਕੀਤਾ ਹੈ | ...
ਮਨਜੀਤ ਸਿੰਘ ਘੜੈਲੀ ਜੋਗਾ, 13 ਮਈ-ਜੋਗਾ ਇਲਾਕੇ ਦੇ ਕਈ ਪਿੰਡਾਂ 'ਚ ਨਾਜਾਇਜ਼ ਕਬਜ਼ਿਆਂ ਨੇ ਪਿੰਡਾਂ ਦਾ ਸੁਹੱਪਣ ਨੂੰ ਗ੍ਰਹਿਣ ਲਗਾ ਰੱਖਿਆ ਹੈ | ਇਸ ਖੇਤਰ ਦੇ ਕੁਝ ਪਿੰਡਾਂ ਦੇ ਛੱਪੜਾਂ ਦੀ ਜਗ੍ਹਾ ਨਾਜਾਇਜ਼ ਕਬਜ਼ਿਆਂ ਦੀ ਭੇਟ ਚੜ੍ਹ ਰਹੀ ਹੈ, ਜਿਸ ਕਰ ਕੇ ਮੀਂਹ ਅਤੇ ...
ਮਾਨਸਾ, 13 ਮਈ (ਵਿ. ਪ੍ਰਤੀ.)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਦਾ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨਿਆ ਬਾਰ੍ਹਵੀਂ ਜਮਾਤ ਦਾ ਫ਼ਸਟ ਟਰਮ ਦਾ ਨਤੀਜਾ ਸ਼ਾਨਦਾਰ ਰਿਹਾ | ਵਿਦਿਆਰਥਣ ਮਨਦੀਪ ਕੌਰ 98.8, ਪਰਨੀਤ ਕੌਰ 96 ਅਤੇ ਹਰਮਨਦੀਪ ਕੌਰ ਸਿੱਧੂ ਨੇ 94.7 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX