ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਇਲਾਕੇ ਦੇ ਪਿੰਡਾਂ 'ਚ ਲੋਕਾਂ ਲਈ ਵੱਡੀ ਸਿਰਦਰਦੀ ਬਣੀ ਗੰਦੇ ਪਾਣੀ ਦੀ ਨਿਕਾਸੀ

-ਜਰਨੈਲ ਸਿੰਘ ਨਿੱਘ੍ਹਾ
ਸਾਹਲੋਂ- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਗੰਦੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਡੀ ਪੱਧਰ 'ਤੇ ਉਪਰਾਲੇ ਕੀਤੇ ਗਏ ਪਰ ਅਜੇ ਵੀ ਇਲਾਕੇ 'ਚ ਬਹੁਤ ਸਾਰੇ ਅਜਿਹੇ ਪਿੰਡ ਹਨ ਜਿੱਥੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪ੍ਰਬੰਧ ਸਹੀ ਨਾ ਹੋਣ ਕਾਰਨ ਸਥਾਨਕ ਲੋਕਾਂ ਨੂੰ ਵੱਡੀ ਸਿਰਦਰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿਛਲੇ ਸਮੇਂ ਦੌਰਾਨ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਕਰੋੜਾਂ ਰੁਪਏ ਦੀ ਰਾਸ਼ੀ ਖ਼ਰਚੀ ਗਈ | ਮੌਜੂਦਾ ਸਮੇਂ ਵਿਚ ਵੀ ਬਹੁਤ ਸਾਰੇ ਪਿੰਡਾਂ ਵਿਚ ਗੰਦੇ ਪਾਣੀ ਨੂੰ ਬਾਹਰ ਲਿਜਾਣ ਲਈ ਜ਼ਮੀਨਦੋਜ਼ ਪਾਈਪ ਲਾਈਨਾਂ ਵਿਛਾਈਆਂ ਜਾ ਰਹੀਆਂ ਹਨ | ਪਰ ਕਈ ਪਿੰਡ ਅਜਿਹੇ ਹਨ ਜਿੱਥੇ ਗਰਾਮ ਪੰਚਾਇਤਾਂ ਇਸ ਗੰਦੇ ਪਾਣੀ ਨੂੰ ਪਿੰਡ ਵਾਸੀਆਂ ਵਲੋਂ ਸੁੱਟੀ ਗਈ ਰੂੜੀ ਦੇ ਢੇਰਾਂ ਵਿਚ ਹੀ ਪਾ ਕੇ ਡੰਗ ਟਪਾਈ ਕੀਤੀ ਜਾ ਰਹੀ ਹੈ | ਰੂੜੀਆਂ ਵਿਚ ਇਕੱਤਰ ਹੋਇਆ ਗੰਦਾ ਪਾਣੀ ਪਿੰਡ ਵਾਸੀਆਂ ਲਈ ਵੱਡੀ ਮੁਸੀਬਤ ਬਣ ਜਾਂਦਾ ਹੈ | ਜਿੱਥੇ ਇਸ ਇਕੱਤਰ ਹੋਏ ਗੰਦੇ ਪਾਣੀ ਦੀ ਬਦਬੂ ਲੋਕਾਂ ਦਾ ਜਿਊਣਾ ਦੁੱਭਰ ਕਰਦੀ ਹੈ | ਉੱਥੇ ਗੰਦੇ ਪਾਣੀ ਵਿਚ ਪੈਦਾ ਹੋਇਆ ਮੱਛਰ ਮਲੇਰੀਆਂ, ਡੇਗੂ ਬੁਖ਼ਾਰ ਅਤੇ ਮਨੁੱਖੀ ਜ਼ਿੰਦਗੀ ਲਈ ਘਾਤਕ ਬਿਮਾਰੀਆਂ ਨੂੰ ਜਨਮ ਦਿੰਦਾ ਹੈ | ਕਈ ਵਾਰ ਪੰਚਾਇਤਾਂ ਪਿੰਡ ਦੇ ਗੰਦੇ ਪਾਣੀ ਨੂੰ ਮਜਬੂਰੀ ਵੱਸ ਜਾਂ ਜਾਣ-ਬੁੱਝ ਕੇ ਪਿੰਡ ਦੇ ਦਲਿਤ ਵਸੋਂ ਵਾਲੇ ਖੇਤਰਾਂ ਵਿਚ ਪਾਉਂਦੀਆਂ ਹਨ ਤਾਂ ਇਸ ਨਾਲ ਪਿੰਡ ਵਿਚ ਆਪਸੀ ਝਗੜੇ ਵੀ ਵਾਪਰ ਜਾਂਦੇ ਹਨ | ਜਿਸ ਨਾਲ ਪਿੰਡ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਤਰੇੜਾਂ ਵੀ ਆ ਜਾਂਦੀਆਂ ਹਨ | ਕਈ ਪਿੰਡਾਂ ਵਿਚ ਸੰਘਣੀ ਆਬਾਦੀ ਵਿਚ ਆ ਗਏ ਗੰਦੇ ਪਾਣੀ ਵਾਲੇ ਛੱਪੜਾਂ ਦੀ ਸਮੇਂ ਸਿਰ ਕੋਈ ਸਫ਼ਾਈ ਨਾ ਹੋਣ ਕਾਰਨ ਉਹ ਛੱਪੜ ਨੱਕੋ-ਨੱਕ ਭਰ ਹੋਏ ਹਨ ਜੋ ਪਿੰਡ ਵਾਸੀਆਂ ਲਈ ਅਨੇਕਾਂ ਪ੍ਰਕਾਰ ਦੀਆਂ ਸਮੱਸਿਆਵਾਂ ਖੜ੍ਹੀਆਂ ਕਰਦੇ ਹਨ | ਇਸ ਲਈ ਸਮੇਂ ਦੀਆਂ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਦਾ ਇਨ੍ਹਾਂ ਸੰਘਣੀ ਆਬਾਦੀ ਵਾਲੇ ਛੱਪੜਾਂ ਨੂੰ ਪਹਿਲ ਦੇ ਆਧਾਰ 'ਤੇ ਪਿੰਡਾਂ ਤੋਂ ਬਾਹਰ ਕੱਢਣੇ ਚਾਹੀਦੇ ਹਨ ਅਤੇ ਹਰ ਪਿੰਡ ਵਿਚ ਸੀਵਰੇਜ ਦੇ ਉਚੇਚੇ ਪ੍ਰਬੰਧ ਕੀਤੇ ਜਾਣ | ਜਿਨ੍ਹਾਂ ਪਿੰਡਾਂ ਕੋਲ ਗੰਦੇ ਪਾਣੀ ਲਈ ਜ਼ਮੀਨ ਨਹੀਂ ਹੈ ਉਨ੍ਹਾਂ ਪਿੰਡਾਂ ਨੂੰ ਲੋੜ ਅਨੁਸਾਰ ਜ਼ਮੀਨ ਮੁਹੱਈਆ ਕਰਵਾਈ ਜਾਵੇ | ਇਸ ਦੇ ਨਾਲ ਹੀ ਗੰਦੇ ਪਾਣੀ ਨੂੰ ਸਾਫ਼ ਕਰਨ ਲਈ ਵਾਟਰ ਟਰੀਟਮੈਂਟ ਪਲਾਂਟ ਲਗਾਉਣੇ ਚਾਹੀਦੇ ਹਨ ਤਾਂ ਜੋ ਇਹ ਗੰਦਾ ਪਾਣੀ ਸਾਫ਼ ਕਰਕੇ ਖੇਤੀਬਾੜੀ ਸਿੰਚਾਈ ਲਈ ਵਰਤਿਆ ਜਾ ਸਕੇ ਅਤੇ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ |
ਕੀ ਕਹਿੰਦੇ ਨੇ ਹਲਕਾ ਬੰਗਾ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ-
ਹਲਕਾ ਇੰਚਾਰਜ ਕੁਲਜੀਤ ਸਿੰਘ ਸਰਹਾਲ ਨੇ ਕਿਹਾ ਕਿ ਸਰਕਾਰ ਵਲੋਂ 15ਵੇਂ ਵਿੱਤ ਕਮਿਸ਼ਨ ਦੌਰਾਨ ਭੇਜੀ ਗਈ ਪਿੰਡਾਂ ਲਈ ਗਰਾਂਟ ਨਾਲ ਗੰਦੇ ਪਾਣੀ ਨਾਲ ਨੱਕੋਂ-ਨੱਕੋਂ ਭਰੇ ਛੱਪੜਾਂ ਦੀ ਸਫ਼ਾਈ ਕਰਵਾ ਕੇ ਗੰਦੇ ਪਾਣੀ ਦੇ ਲੈਵਲ ਨੂੰ ਹੇਠ ਕੀਤਾ ਜਾਵੇ | ਜਿਨ੍ਹਾਂ ਪਿੰਡਾਂ ਵਿਚ ਗੰਦੇ ਪਾਣੀ ਲਈ ਛੱਪੜ ਨਹੀਂ ਹਨ ਉਨ੍ਹਾਂ ਦਾ ਜਲਦ ਹੀ ਸਾਡੀ ਸਰਕਾਰ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ |

ਕੌਮੀ ਲੋਕ ਅਦਾਲਤ ਦੌਰਾਨ 2605 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਨਵਾਂਸ਼ਹਿਰ, 14 ਮਈ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ, ਨਵਾਂਸ਼ਹਿਰ ਅਤੇ ਸਬ ਡਵੀਜ਼ਨ ਕੋਰਟ ਬਲਾਚੌਰ ਵਿਖੇ ਲਗਾਈ ਗਈ ਨੈਸ਼ਨਲ ਲੋਕ ਅਦਾਲਤ ਦੌਰਾਨ 10 ਬੈਂਚਾਂ ਵਲੋਂ ਵੱਖ-ਵੱਖ ਤਰ੍ਹਾਂ ਦੇ 3068 ਕੇਸਾਂ ਵਿਚੋਂ 2605 ਕੇਸਾਂ ਦਾ ਦੋਵਾਂ ...

ਪੂਰੀ ਖ਼ਬਰ »

ਮੁਕੰਦਪੁਰ ਹਸਪਤਾਲ ਵਿਖੇ ਥੈਲੇਸੀਮੀਆ ਬਾਰੇ ਹਫ਼ਤਾਵਾਰ ਜਾਗਰੂਕਤਾ ਅਭਿਆਨ ਚਲਾਇਆ

ਮੁਕੰਦਪੁਰ, 14 ਮਈ (ਅਮਰੀਕ ਸਿੰਘ ਢੀਂਡਸਾ) - ਆਜ਼ਾਦੀ ਦੇ ਅੰਮਿ੍ਤ ਮਹਾਂ ਉਤਸਵ ਦੇ ਤਹਿਤ ਸਿਵਲ ਹਸਪਤਾਲ ਮੁਕੰਦਪੁਰ ਵਿਖੇ ਥੈਲੇਸੀਮਿਆ ਬਾਰੇ ਹਫ਼ਤਾਵਾਰ ਜਾਗਰੂਕਤਾ ਅਭਿਆਨ ਚਲਾਇਆ ਗਿਆ | ਜਿਸ ਦੌਰਾਨ ਦੱਸਿਆ ਗਿਆ ਕਿ ਥੈਲੇਸੀਮਿਆ ਇਕ ਗੰਭੀਰ ਜੈਨੇਟਿਕ ਰੋਗ ਹੈ ਜਿਸ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਵਰਚੁਅਲ ਇਨਵੈਸਚਰ ਸਮਾਗਮ ਕਰਵਾਇਆ

ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਵਰਚੁਅਲ ਇਨਵੈਸਚਰ ਸੈਰੇਮਨੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਪਿ੍ੰਸੀਪਲ ਮੈਡਮ ਨੀਨਾ ਭਾਰਦਵਾਜ ਨੇ ਜੋਤ ਜਗਾਈ | ਛੇਂਵੀ ਜਮਾਤ ਦੇ ਵਿਦਿਆਰਥੀਆਂ ਦੁਆਰਾ 'ਵੈਲਕਮ' ਗੀਤ ...

ਪੂਰੀ ਖ਼ਬਰ »

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਇਕ ਦਿਨਾ ਫਾਇਰ ਸੇਫ਼ਟੀ ਟ੍ਰੇਨਿੰਗ ਕੈਂਪ ਲਾਇਆ

ਨਵਾਂਸ਼ਹਿਰ, 14 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਕੰਵਲਜੀਤ ਸਿੰਘ ਬਾਜਵਾ, ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ ਤਹਿਤ ਫਾਇਰ ਬਿ੍ਗੇਡ ਨਵਾਂਸ਼ਹਿਰ ਵਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਬਹਿਰਾਮ, 14 ਮਈ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਟੋਲ ਪਲਾਜਾ ਬਹਿਰਾਮ ਵਿਖੇ ਕਾਰ ਤੇ ਮੋਟਰਸਾਇਕਲ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪੁਲਿਸ ਥਾਣਾ ਬਹਿਰਾਮ ਦੇ ਏ. ਐਸ. ਆਈ ਅਮਰਜੀਤ ਕੁਮਾਰ ਨੇ ਦੱਸਿਆ ਕਿ ਫਗਵਾੜਾ ਸਾਇਡ ਤੋਂ ਇਕ ਵਿਅਕਤੀ ...

ਪੂਰੀ ਖ਼ਬਰ »

ਸੂੰਢ ਜਠੇਰਿਆਂ ਦਾ ਮੇਲਾ ਅੱਜ

ਜਲੰਧਰ, 14 ਮਈ (ਸ. ਰ.)-ਜਠੇਰੇ ਸੂੰਢ ਸਰਕਾਰ ਪਿੰਡ ਗੁਣਾਚੌਰ ਨੇੜੇ ਬੰਗਾ ਵਿਖੇ 37ਵਾਂ ਸਾਲਾਨਾ ਜੋੜ ਮੇਲਾ 15 ਮਈ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਲੇਖਕ ਤੇ ਪੱਤਰਕਾਰ ਡੀ. ਆਰ. ਬੰਦਨਾ ਨੇ ਦੱਸਿਆ ਕਿ ਮੇਲੇ 'ਚ ਪੂਰੇ ਪੰਜਾਬ ...

ਪੂਰੀ ਖ਼ਬਰ »

-ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ- ਮਕਾਨ ਮਾਲਕ, ਉਸ ਦੀ ਪਤਨੀ ਤੇ ਪੁੱਤਰ ਖ਼ਿਲਾਫ਼ ਮਾਮਲਾ ਦਰਜ

ਬਲਾਚੌਰ, 14 ਮਈ (ਦੀਦਾਰ ਸਿੰਘ ਬਲਾਚੌਰੀਆ)- ਕਰੰਟ ਲੱਗਣ ਕਾਰਨ ਬਲਾਚੌਰ ਦੇ ਇਕ ਨੌਜਵਾਨ ਦੀ ਹੋਈ ਦਰਦਨਾਕ ਮੌਤ ਦੇ ਸੰਬੰਧ ਵਿਚ ਬਲਾਚੌਰ ਸਿਟੀ ਪੁਲਿਸ ਵਲੋਂ ਮਹਿੰਦੀਪੁਰ ਵਾਸੀ ਇਕ ਵਿਅਕਤੀ, ਉਸ ਦੇ ਪੁੱਤਰ ਤੇ ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਮੁਖੀ ਐੱਸ.ਆਈ. ...

ਪੂਰੀ ਖ਼ਬਰ »

ਫਾਸ਼ੀਵਾਦੀ ਹੱਲਿਆਂ ਦਾ ਸੇਕ ਹੰਢਾ ਰਹੀਆਂ ਸਾਰੀਆਂ ਤਾਕਤਾਂ ਨੂੰ ਇਕਮੱੁਠ ਹੋਣ ਦੀ ਲੋੜ-ਆਗੂ

ਨਵਾਂਸ਼ਹਿਰ, 14 ਮਈ (ਗੁਰਬਖਸ਼ ਸਿੰਘ ਮਹੇ)- ਫਾਸ਼ਵਾਦੀ ਹਮਲਿਆਂ ਵਿਰੋਧੀ ਫ਼ਰੰਟ ਵਲੋਂ ਕੇ.ਸੀ. ਪੈਲੇਸ, ਰਾਹੋਂ ਰੋਡ ਨਵਾਂਸ਼ਹਿਰ ਵਿਖੇ 20 ਮਈ ਨੂੰ ਦੋਆਬੇ ਦੀ ਖੇਤਰੀ ਪੱਧਰੀ ਕਨਵੈੱਨਸ਼ਨ ਕੀਤੀ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਸੀ.ਪੀ.ਆਈ. (ਐਮ.ਐਲ.) ਨਿਊ ਡੈਮੋਕਰੇਸੀ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਿਖੇ ਮਨਾਇਆ ਸੰਗਰਾਂਦ ਦਾ ਦਿਹਾੜਾ

ਨਵਾਂਸ਼ਹਿਰ, 14 ਮਈ (ਹਰਵਿੰਦਰ ਸਿੰਘ)- ਅੱਜ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਜਸਪ੍ਰੀਤ ਸਿੰਘ ਬੇਦੀ ਮੁੱਖ ਸੇਵਾਦਾਰ ਸੁਖਮਨੀ ਸਾਹਿਬ ਸੁਸਾਇਟੀ ਨਵਾਂਸ਼ਹਿਰ ਨੇ ਬਾਰਾਂ ਮਾਹ ਦਾ ਜਾਪ ...

ਪੂਰੀ ਖ਼ਬਰ »

ਮੇਹਲੀਆਣਾ 'ਚ ਸਰਹਿੰਦ ਫ਼ਤਹਿ ਦਿਵਸ ਮਨਾਇਆ

ਘੁੰਮਣਾਂ, 14 ਮਈ (ਮਹਿੰਦਰਪਾਲ ਸਿੰਘ) - ਪਿੰਡ ਮੇਹਲੀਆਣਾ 'ਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਸਰਹਿੰਦ ਫਤਿਹ ਦਿਵਸ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਕਵੀਸ਼ਰੀ ...

ਪੂਰੀ ਖ਼ਬਰ »

ਵਰਿੰਦਰ ਕੁਮਾਰ ਖੇਪੜ ਰਾਸ਼ਟਰੀ ਕਾਨਫ਼ਰੰਸ ਦੌਰਾਨ ਸਰਵੋਤਮ ਖੋਜ ਪੱਤਰ ਪੁਰਸਕਾਰ ਨਾਲ ਸਨਮਾਨਿਤ

ਭੱਦੀ, 14 ਮਈ (ਨਰੇਸ਼ ਧੌਲ)- ਵਰਿੰਦਰ ਕੁਮਾਰ ਖੇਪੜ ਪੁੱਤਰ ਪਵਨ ਕੁਮਾਰ ਖੇਪੜ ਪਿੰਡ ਟਕਾਰਲਾ ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੈਮਿਸਟਰੀ ਦਾ ਵਿਦਿਆਰਥੀ ਹੈ | ਬੀਤੇ ਦਿਨੀਂ ਵਰਿੰਦਰ ਖੇਪੜ ਵਲੋਂ ਡਾ. ਵਾਈ. ਐੱਸ. ਪਰਮਾਰ ਬਾਗ਼ਬਾਨੀ ਅਤੇ ਖੇਤੀ ...

ਪੂਰੀ ਖ਼ਬਰ »

ਵਰਿੰਦਰ ਕੁਮਾਰ ਖੇਪੜ ਰਾਸ਼ਟਰੀ ਕਾਨਫ਼ਰੰਸ ਦੌਰਾਨ ਸਰਵੋਤਮ ਖੋਜ ਪੱਤਰ ਪੁਰਸਕਾਰ ਨਾਲ ਸਨਮਾਨਿਤ

ਭੱਦੀ, 14 ਮਈ (ਨਰੇਸ਼ ਧੌਲ)- ਵਰਿੰਦਰ ਕੁਮਾਰ ਖੇਪੜ ਪੁੱਤਰ ਪਵਨ ਕੁਮਾਰ ਖੇਪੜ ਪਿੰਡ ਟਕਾਰਲਾ ਜੋ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕੈਮਿਸਟਰੀ ਦਾ ਵਿਦਿਆਰਥੀ ਹੈ | ਬੀਤੇ ਦਿਨੀਂ ਵਰਿੰਦਰ ਖੇਪੜ ਵਲੋਂ ਡਾ. ਵਾਈ. ਐੱਸ. ਪਰਮਾਰ ਬਾਗ਼ਬਾਨੀ ਅਤੇ ਖੇਤੀ ...

ਪੂਰੀ ਖ਼ਬਰ »

ਡੀਲਰ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ ਕੀਤੀਆਂ ਕੀੜੇਮਾਰ ਦਵਾਈਆਂ ਤੇ ਬੀਜ ਹੀ ਵੇਚਣ- ਡਾ.ਲੇਖ ਰਾਜ ਬੇਗੋਵਾਲ

ਔੜ, 14 ਮਈ (ਜਰਨੈਲ ਸਿੰਘ ਖੁਰਦ)- ਡਾ. ਲੇਖ ਰਾਜ ਬੇਗੋਵਾਲ ਖੇਤੀਬਾੜੀ ਵਿਕਾਸ ਅਫ਼ਸਰ ਔੜ ਵਲੋਂ ਬਲਾਕ ਦੇ ਪਿੰਡ ਔੜ, ਮਹਿਰਮਪੁਰ, ਚੱਕਦਾਨਾ, ਭਾਰਟਾ ਕਲਾਂ ਸਮੇਤ ਹੋਰ ਪਿੰਡਾਂ ਦੇ ਸਮੂਹ ਡੀਲਰਾਂ ਨਾਲ ਖਾਦ, ਬੀਜ ਅਤੇ ਕੀੜੇਮਾਰ ਦਵਾਈਆਂ ਕਿਸਾਨਾਂ ਨੂੰ ਵੇਚਣ ਸਬੰਧੀ ...

ਪੂਰੀ ਖ਼ਬਰ »

ਡਾ. ਅੰਬੇਡਕਰ ਭਵਨ ਸੂੰਢ 'ਚ ਸਮਾਗਮ ਭਲਕੇ

ਸੰਧਵਾਂ, 14 ਮਈ (ਪ੍ਰੇਮੀ ਸੰਧਵਾਂ) - ਡਾ. ਅੰਬੇਡਕਰ ਬੁਧਿਸਟ ਰਿਸੋਰਸ ਸੈਂਟਰ ਸੂੰਢ ਵਿਖੇ ਬੁੱਧ ਪੂਰਨਿਮਾ ਨੂੰ ਸਮਰਪਿਤ 16 ਮਈ ਦਿਨ ਸੋਮਵਾਰ ਨੂੰ ਡਾ. ਅੰਬੇਡਕਰ ਮੈਮੋਰੀਅਲ ਕਮੇਟੀ ਪੰਜਾਬ ਤੇ ਯੂ. ਕੇ ਕਮੇਟੀ ਦੇ ਸਹਿਯੋਗ ਨਾਲ ਪ੍ਰਧਾਨ ਐਡਵੋਕੇਟ ਕੁਲਦੀਪ ਭੱਟੀ ...

ਪੂਰੀ ਖ਼ਬਰ »

ਸੂਫ਼ੀਆਨਾ ਦਰਗਾਹ ਕਮੇਟੀ ਵਲੋਂ ਬੂਟੇ ਲਾਉਣ ਦਾ ਲਿਆ ਅਹਿਮ ਫੈਸਲਾ

ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਸੂਫੀਆਨਾ ਦਰਗਾਹ ਪ੍ਰਬੰਧਕ ਕਮੇਟੀ ਪੰਜਾਬ ਸਰਕਲ ਬੰਗਾ ਦੀ ਮੀਟਿੰਗ ਲੱਖ ਦਾਤਾ ਪੀਰ ਦਰਬਾਰ ਹੀਉਂ ਵਿਖੇ ਬਾਬਾ ਸੋਢੀ ਸ਼ਾਹ ਦੀ ਪ੍ਰਧਾਨਗੀ ਵਿਚ ਹੋਈ | ਇਸ ਮੌਕੇ 'ਤੇ ਸਾਈਾ ਕੁਲਰਾਜ ਮੁਹੰਮਦ ਜਨਰਲ ਸਕੱਤਰ ਪੰਜਾਬ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਹੇ ਚਰਨ ਕੰਵਲ ਕੌਨਵੈਂਟ ਸਕੂਲ ਦੇ ਬੱਚੇ ਸਨਮਾਨਿਤ

ਬੰਗਾ, 14 ਮਈ (ਕਰਮ ਲਧਾਣਾ) - ਪ੍ਰਸਿੱਧ ਵਿੱਦਿਅਕ ਅਦਾਰੇ ਚਰਨ ਕੰਵਲ ਕੌਂਨਵੈਂਟ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੀ ਸਲਾਨਾ ਧਾਰਮਿਕ ਪ੍ਰੀਖਿਆ 'ਚੋਂ ਪਹਿਲੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ

ਰਾਹੋਂ, 14 ਮਈ (ਬਲਬੀਰ ਸਿੰਘ ਰੂਬੀ)- ਸੰਗਰਾਂਦ ਦੇ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਵਿਖੇ ਸਪੈਸ਼ਲਿਸਟ ਡਾਕਟਰਾਂ ਦੀ ਟੀਮ ਵਲੋਂ ਫ਼ਰੀ ਮੈਡੀਕਲ ਕੈਂਪ ਲਗਾਇਆ ਗਿਆ | ਇਸ ਮੈਡੀਕਲ ਕੈਂਪ ਵਿਚ ਮੈਕਸਕਿਓਰ ਹਸਪਤਾਲ ਸੈਕਟਰ 16 ...

ਪੂਰੀ ਖ਼ਬਰ »

ਪਿੰਡ ਨੰਨੂਵਾਲ ਤੋਂ ਬਾਬਾ ਬਾਲਕ ਨਾਥ ਦਾ ਸਾਲਾਨਾ ਚਾਲਾ 22 ਮਈ ਨੂੰ ਰਵਾਨਾ ਹੋਵੇਗਾ

ਪੋਜੇਵਾਲ ਸਰਾਂ, 14 ਮਈ (ਰਮਨ ਭਾਟੀਆ)- ਪਿੰਡ ਚੰਦਿਆਣੀ ਕਲਾਂ (ਨੰਨੂਵਾਲ) ਵਿਖੇ ਸਥਿਤ ਬਾਬਾ ਬਾਲਕ ਨਾਥ ਦੇ ਪ੍ਰਾਚੀਨ ਮੰਦਰ ਵਿਖੇ ਸਵ. ਭਗਤ ਦਿਲਬਾਗ ਰਾਏ ਦੇ ਆਸ਼ੀਰਵਾਦ ਸਦਕਾ ਬਾਬਾ ਬਾਲਕ ਨਾਥ ਦਿਓਟ ਸਿੱਧ ਦਾ ਸਾਲਾਨਾ ਚਾਲਾ ਭਗਤ ਪਰਮਜੀਤ ਦੀ ਅਗਵਾਈ ਹੇਠ 22 ਮਈ ਨੂੰ ...

ਪੂਰੀ ਖ਼ਬਰ »

ਵਿਧਾਇਕ ਡਾ. ਨਛੱਤਰਪਾਲ ਨੇ ਕੀਤਾ ਉਟਾਲ ਵਾਸੀਆਂ ਦਾ ਧੰਨਵਾਦ

ਜਾਡਲਾ, 14 ਮਈ (ਬੱਲੀ)- ਜਿਸ ਭਾਵਨਾ ਨਾਲ ਤੁਸੀਂ ਮੈਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਿਆ ਹੈ | ਉਸ ਭਾਵਨਾ ਤੇ ਖਰਾ ਉੱਤਰਨ ਲਈ ਮੈਂ ਹਮੇਸ਼ਾ ਤੁਹਾਡੇ ਅੰਗ ਸੰਗ ਰਹਾਂਗਾ | ਇਹ ਵਿਚਾਰ ਵਿਧਾਇਕ ਨਵਾਂਸ਼ਹਿਰ ਡਾ. ਨਛੱਤਰਪਾਲ ਨੇ ਲਾਗਲੇ ਪਿੰਡ ਉਟਾਲ ਵਿਖੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਵਲੋਂ ਡੀ. ਐਸ. ਪੀ. ਬੰਗਾ ਨੂੰ ਮੰਗ ਪੱਤਰ

ਬੰਗਾ, 14 ਮਈ (ਕਰਮ ਲਧਾਣਾ) - ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਕਲਚਰਲ ਸੁਸਾਇਟੀ ਪੰਜਾਬ ਵਲੋਂ ਬੰਗਾ ਦੇ ਫਲਾਈਓਵਰ ਹੇਠ ਬਣੇ ਡਿਵਾਈਡਰਾਂ ਨੂੰ ਬੰਦ ਨਾ ਕਰਨ ਦੀ ਮੰਗ ਨੂੰ ਲੈ ਕੇ ਡੀ. ਐਸ. ਪੀ ਬੰਗਾ ਗੁਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ | ਸੁਸਾਇਟੀ ਦੇ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਵਿਚ ਇੱਕ ਦਿਨ ਦੀ ਭੁੱਖ ਹੜਤਾਲ ਕਰੇਗੀ- ਰਾਮਪਾਲ ਸ਼ਰਮਾ

ਮੁਕੇਰੀਆਂ, 14 ਮਈ (ਰਾਮਗੜ੍ਹੀਆ)-ਸ਼ਿਵ ਸੈਨਾ ਬਾਲਸਾਹਿਬ ਠਾਕਰੇ ਪਾਰਟੀ ਦੀ ਮੀਟਿੰਗ ਮੁਕੇਰੀਆ ਵਿੱਚ ਪਾਰਟੀ ਦੇ ਸੂਬਾ ਸੰਗਠਨ ਮੰਤਰੀ ਰਾਮਪਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡਾ: ਮਨਮੋਹਨ ਸਿੰਘ ਪੰਜਾਬ ਸਕੱਤਰ, ਜ਼ਿਲ੍ਹਾ ਪ੍ਰਧਾਨ ਰਿੰਕਾ, ਸਕੱਤਰ ...

ਪੂਰੀ ਖ਼ਬਰ »

ਅਕਾਲ ਯੂਥ ਵੈੱਲਫੇਅਰ ਸੁਸਾਇਟੀ ਵਲੋਂ ਐੱਸ. ਡੀ. ਐੱਮ. ਰਣਦੀਪ ਸਿੰਘ ਹੀਰ ਦਾ ਸਨਮਾਨ

ਦਸੂਹਾ, 14 ਮਈ (ਕੌਸ਼ਲ)- ਅਕਾਲ ਯੂਥ ਵੈੱਲਫੇਅਰ ਸੁਸਾਇਟੀ ਦਸੂਹਾ ਵਲੋਂ ਐੱਸ.ਡੀ.ਐੱਮ. ਰਣਦੀਪ ਸਿੰਘ ਹੀਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਜੱਸਾ ਕਾਲੜਾ ਅਤੇ ਚੇਅਰਮੈਨ ਦਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਵਲੋਂ ਅਧਿਕਾਰੀਆਂ ਨੂੰ ਮੰਗ ਪੱਤਰ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)-ਸਹਿਕਾਰੀ ਸੇਵਾਵਾਂ ਸੁਸਾਇਟੀਜ਼ ਕਰਮਚਾਰੀ ਯੂਨੀਅਨ ਹੁਸ਼ਿਆਰਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਉਪਰੰਤ ਬੈਂਕ ਦੇ ਜ਼ਿਲ੍ਹਾ ਮੈਨੇਜਰ ਤੇ ਸਹਿਕਾਰੀ ਸੇਵਾਵਾਂ ਦੇ ਡਿਪਟੀ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਕਾਲਜ ਵਿਖੇ ਨਰਸਿੰਗ ਹਫ਼ਤਾ ਮਨਾਇਆ

ਮੁਕੇਰੀਆਂ, 14 ਮਈ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਵਿਖੇ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਦੀ ਯਾਦ ਵਿਚ ਨਰਸਿੰਗ ਹਫ਼ਤਾ ਮਨਾਇਆ ਗਿਆ | ਇਸ ਮੌਕੇ ਸਤੀਸ਼ ਅਗਰਵਾਲ ਪ੍ਰਧਾਨ, ਵਿਨੋਦ ਕੁਮਾਰ, ਵਰਿੰਦਰ ਅਗਰਵਾਲ, ਅਜੀਤ ਕੁਮਾਰ ਨਾਰੰਗ, ਸੰਜੀਵ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਦੇ ਬੀ. ਐੱਸ. ਸੀ. ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਨਿਸ਼ਾ ਅਤੇ ਸੋਨਮ ਨੇ ਯੂਨੀਵਰਸਿਟੀ ਵਿੱਚੋਂ ਮੱਲ੍ਹਾਂ ਮਾਰੀਆਂ

ਮੁਕੇਰੀਆਂ, 14 ਮਈ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖਸ਼ ਮੁਕੇਰੀਆਂ ਦੀਆਂ ਵਿਦਿਆਰਥਣਾਂ ਨੇ ਆਪਣੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਕਾਲਜ ਦਾ ਨਾਮ ਇਲਾਕੇ ਵਿੱਚ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ. ਸ੍ਰੀਮਤੀ ਕਰਮਜੀਤ ਕੌਰ ਬਰਾੜ ਨੇ ਜਾਣਕਾਰੀ ...

ਪੂਰੀ ਖ਼ਬਰ »

12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 14 ਮਈ (ਧਾਲੀਵਾਲ)-ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ 12ਵੀਂ ਜਮਾਤ ਆਰਟਸ ਦਾ ਪਹਿਲੇ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਕਾਲਜ ਪਿ੍ੰਸੀਪਲ ਕੰਵਲਇੰਦਰ ਕੌਰ ਨੇ ਦੱਸਿਆ ਕਿ ਵਿਦਿਆਰਥਣ ਜਸਪ੍ਰੀਤ ਕੌਰ ਪੁੱਤਰ ਮਨਜਿੰਦਰ ...

ਪੂਰੀ ਖ਼ਬਰ »

ਬੇਟ ਏਰੀਏ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਵਿਧਾਇਕ ਘੁੰਮਣ

ਦਸੂਹਾ, 14 ਮਈ (ਭੁੱਲਰ)- ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੇ ਪਿੰਡ ਬਸੋਆ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਟ ਏਰੀਏ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਬੀ.ਐਸ.ਸੀ. ਪਹਿਲੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 14 ਮਈ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐਸ.ਸੀ. (ਖੇਤੀਬਾੜੀ) ਪਹਿਲੇ ਸਮੈਸਟਰ ਦੇ ਨਤੀਜਿਆਂ ਵਿਚ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਪਿ੍ੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਗੁਰਦੁਆਰਾ ਹਰੀਆਂ ਵੇਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਚੱਬੇਵਾਲ, 14 ਮਈ (ਥਿਆੜਾ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਿਖੇ ਪੰਥ ਰਤਨ ਜਿੰਦਾ ਸ਼ਹੀਦ ਜਥੇਦਾਰ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਦੇਖ-ਰੇਖ ਹੇਠ ਸੰਗਰਾਂਦ ਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸ©ੀ ਅਖੰਡ ਪਾਠ ...

ਪੂਰੀ ਖ਼ਬਰ »

ਰੱਤੇਵਾਲ ਕਾਲਜ ਦਾ ਬੀ. ਏ. ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਰੱਤੇਵਾਲ, 14 ਮਈ (ਆਰ.ਕੇ. ਸੂਰਾਪੁਰੀ)-ਸਥਾਨਕ ਐੱਮ.ਬੀ.ਜੀ.ਜੀ.ਜੀ. ਗਰਲਜ਼ ਕਾਲਜ ਰੱਤੇਵਾਲ ਦਾ ਬੀ.ਏ. ਪੰਜਵੇਂ ਸਮੈਸਟਰ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਸਤਵੰਤ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ 'ਚ ਸਾਰੀਆਂ ...

ਪੂਰੀ ਖ਼ਬਰ »

ਐਨ. ਐਮ. ਐਮ. ਐੱਸ. ਐੱਸ/ਪੀ. ਐੱਸ. ਟੀ. ਐੱਸ.ਈ. ਪ੍ਰੀਖਿਆ ਅੱਜ

ਪੋਜੇਵਾਲ ਸਰਾਂ, 14 ਮਈ (ਨਵਾਂਗਰਾਈਾ)- ਰਾਜ ਪੱਧਰ ਦੀ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ/ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਪੀ੍ਰਖਿਆ 15 ਮਈ ਹੋਵੇਗੀ | ਇਹ ਪ੍ਰੀਖਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਮੈਡੀਕਲ ਜਾਂਚ ਕੈਂਪ

ਨਵਾਂਸ਼ਹਿਰ, 14 ਮਈ (ਗੁਰਬਖਸ਼ ਸਿੰਘ ਮਹੇ)- ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਡੀ.ਏ.ਐਨ. ਕਾਲਜ ਆਫ਼ ਵੁਮੈਨ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਡਾ. ਕਸ਼ਮੀਰ ਸਿੰਘ ਢਿੱਲੋਂ, ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ ਸਕੂਲਾਂ ਦੀਆਂ ਛੁੱਟੀਆਂ ਸੰਬੰਧੀ ਫ਼ੈਸਲਾ ਬਿਲਕੁਲ ਸਹੀ-ਸਤਨਾਮ ਜਲਾਲਪੁਰ

ਪੋਜੇਵਾਲ ਸਰਾਂ, 14 ਮਈ (ਰਮਨ ਭਾਟੀਆ)- ਪੰਜਾਬ ਸਰਕਾਰ ਵਲੋਂ ਮਈ ਮਹੀਨੇ ਦੀਆਂ ਛੁੱਟੀਆਂ ਦਾ ਫ਼ੈਸਲਾ ਵਾਪਸ ਲੈਣਾ ਬਿਲਕੁਲ ਸਹੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ 'ਆਪ' ਦੇ ਸੂਬਾਈ ਆਗੂ ਸਤਨਾਮ ਜਲਾਲਪੁਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਧਮਾਈ ਵਿਖੇ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਮਨਾਇਆ

ਸਮੁੰਦੜਾ, 14 ਮਈ (ਤੀਰਥ ਸਿੰਘ ਰੱਕੜ)- ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪਿ੍ੰ. ਪੂਨਮ ਸ਼ਰਮਾ ਦੀ ਅਗਵਾਈ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਮਾਈ ਵਿਖੇ ਆਜ਼ਾਦੀ ...

ਪੂਰੀ ਖ਼ਬਰ »

ਹਰੇਕ ਇਨਸਾਨ ਨੂੰ ਗੁਰੂ ਵਾਲੇ ਬਣਨਾ ਚਾਹੀਦਾ ਹੈ - ਸੰਤ ਕੁਲਵੰਤ ਰਾਮ ਭਰੋਮਜਾਰਾ

ਬਹਿਰਾਮ, 14 ਮਈ (ਨਛੱਤਰ ਸਿੰਘ ਬਹਿਰਾਮ) - ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਦੀ ਸਰਪ੍ਰਸਤੀ ਹੇਠ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਪਿੰਡ ਬੀਸਲਾ 'ਚ ਕਿ੍ਕਟ ਟੂਰਨਾਮੈਂਟ ਦਾ ਸਰਹਾਲ ਵਲੋਂ ਉਦਘਾਟਨ

ਬੰਗਾ, 14 ਮਈ (ਜਸਬੀਰ ਸਿੰਘ ਨੂਰਪੁਰ) - ਫਰੈਂਡਜ਼ ਸਪੋਰਟਸ ਕਲੱਬ ਪਿੰਡ ਬੀਸਲਾ ਵਲੋਂ ਕਰਵਾਏ ਪੰਜਵੇਂ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ ਕੁਲਜੀਤ ਸਿੰਘ ਸਰਹਾਲ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਬੰਗਾ ਵਲੋਂ ਕੀਤਾ ਗਿਆ | ਇਸ ਟੂਰਨਾਮੈਂਟ ਵਿਚ ਜੇਤੂ ਟੀਮ ਨੂੰ ਪਹਿਲਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX