ਲੁਧਿਆਣਾ, 14 ਮਈ (ਕਵਿਤਾ ਖੁੱਲਰ/ਪਰਮਿੰਦਰ ਸਿੰਘ ਆਹੂਜਾ)-ਭਾਜਪਾ ਰੈਲੀ ਦੀ ਥਾਂ ਦੇ ਨੇੜੇ ਪ੍ਰਦਰਸ਼ਨ ਕਰ ਰਹੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਉਸ ਦੇ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ | ਜਾਣਕਾਰੀ ਅਨੁਸਾਰ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਸਮਰਾਲਾ ਚੌਕ ਨੇੜੇ ਸਥਿਤ ਗਲਾਡਾ ਗਰਾਊਾਡ 'ਚ ਰੈਲੀ ਨੂੰ ਸੰਬੋਧਨ ਕਰਨਾ ਸੀ | ਦੁਪਹਿਰ ਬਾਅਦ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਆਪਣੇ ਸਾਥੀਆਂ ਨਾਲ ਸਮਰਾਲਾ ਚੌਕ ਨੇੜੇ ਪਹੁੰਚੇ ਤੇ ਉਨ੍ਹਾਂ ਨੇ ਚੌਕ 'ਚ ਹੀ ਧਰਨਾ ਦੇ ਕੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ | ਬਰਿੰਦਰ ਢਿੱਲੋਂ ਦਾ ਕਹਿਣਾ ਸੀ ਕਿ ਭਾਜਪਾ ਵਲੋਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ | ਦੇਸ਼ 'ਚ ਬੇਰੁਜ਼ਗਾਰੀ ਅਤੇ ਮਹਿੰਗਾਈ ਦਿਨ-ਬ-ਦਿਨ ਵਧ ਰਹੀ ਹੈ, ਜਦ ਕਿ ਭਾਜਪਾ ਵਲੋਂ ਇਸ ਨੂੰ ਰੋਕਣ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ, ਜਿਸ ਕਾਰਨ ਹਰੇਕ ਵਰਗ ਭਾਜਪਾ ਤੋਂ ਦੁਖੀ ਹੈ | ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਇਨ੍ਹਾਂ ਯੂਥ ਆਗੂਆਂ ਨੂੰ ਪੁਲਿਸ ਅਧਿਕਾਰੀਆਂ ਵਲੋਂ ਉਥੋਂ ਚਲੇ ਜਾਣ ਲਈ ਕਿਹਾ, ਪਰ ਕਾਂਗਰਸੀ ਵਰਕਰ ਨਾ ਮੰਨੇ ਤੇ ਭਾਜਪਾ ਰੈਲੀ ਵੱਲ ਅੱਗੇ ਵਧਣ ਲੱਗ ਪਏ | ਸੂਚਨਾ ਮਿਲਦਿਆਂ ਡੀ. ਸੀ. ਪੀ. ਵਰਿੰਦਰ ਸਿੰਘ ਬਰਾੜ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਢਿੱਲੋਂ ਨੂੰ ਧਰਨਾ ਚੁੱਕਣ ਲਈ ਕਿਹਾ, ਪਰ ਜਦੋਂ ਇਹ ਯੂਥ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਪੁਲਿਸ ਦੀ ਇਸ ਗੱਲ ਨੂੰ ਮੰਨਣ ਤੋਂ ਇਨਕਾਰ ਕੀਤਾ ਤਾਂ ਪੁਲਿਸ ਵਲੋਂ ਸਖ਼ਤੀ ਵਰਤਦਿਆਂ ਇਨ੍ਹਾਂ ਸਾਰੇ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ | ਬਰਿੰਦਰ ਢਿੱਲੋਂ ਨੂੰ ਤਾਂ ਪੁਲਿਸ ਵਲੋਂ ਚੁੱਕ ਕੇ ਬੱਸ 'ਚ ਲਿਜਾਇਆ ਗਿਆ | ਇਨ੍ਹਾਂ ਸਾਰਿਆਂ ਆਗੂਆਂ ਤੇ ਵਰਕਰਾਂ ਨੂੰ ਦੇਰ ਸ਼ਾਮ ਤੱਕ ਲਾਡੋਵਾਲ ਪੁਲਿਸ ਥਾਣਾ 'ਚ ਰੱਖਿਆ ਗਿਆ ਸੀ, ਪਰ ਇਨ੍ਹਾਂ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਸੀ | ਇਸ ਮੌਕੇ ਮੁਜਮਲ ਅਲੀ ਖ਼ਾਨ, ਮਨਜੋਧ ਸਿੰਘ, ਯੋਗੇਸ਼ ਹਾਂਡਾ, ਲੱਕੀ ਸੰਧੂ, ਕਮਲ ਸਿੱਕਾ, ਮਨਰਾਜ ਠੁਕਰਾਲ, ਅਭੀ ਮਲਹੋਤਰਾ, ਸੋਨੂੰ ਡੀਕੋ, ਪ੍ਰਕਾਸ਼ ਤਿਵਾਰੀ, ਤਜਿੰਦਰ ਚਹਿਲ, ਅਮਨ ਗੋਗਨਾ, ਸੋਨੂੰ ਕੰਗਨਵਾਲ, ਸਾਹਿਲ ਬੱਸੀ, ਨਿਤਿਨ ਟੰਡਨ, ਤੁਸ਼ਾਰ ਧੀਮਾਨ, ਵਿਪਨ ਕੁਮਾਰ, ਪੰਕਜ ਚੌਧਰੀ, ਗੌਤਮ ਠਾਕੁਰ, ਲੱਕੀ ਮਹਿਰਾ, ਹਿੰਮਤ ਕੁਮਾਰ, ਲਵਪ੍ਰੀਤ ਲਵੀ, ਵਿਕਰਮ ਨਿਝਾਵਨ, ਸਮਰ ਅਰੋੜਾ, ਸਚਿਨ ਵਿੱਜ, ਗਿੰਨੀ ਵਾਲੀਆ, ਚੇਤਨ ਢੱਲ, ਰਚਿਤ ਜੋਸ਼ੀ, ਪੰਕਜ ਭਾਰਤੀ, ਸਿੰਮੂ ਰਾਣਾ, ਅਮਨ ਗੋਗਨਾ, ਤਜਿੰਦਰ ਚਹਿਲ ਆਦਿ ਹਾਜ਼ਰ ਸਨ |
ਲੁਧਿਆਣਾ, 14 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਸ਼ਹੀਦ ਸੁਖਦੇਵ ਥਾਪਰ ਟਰੱਸਟ ਦੇ ਆਗੂ ਅਸ਼ੋਕ ਥਾਪਰ ਤੇ ਸੰਦੀਪ ਗੋਰਾ ਥਾਪਰ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹਨ ਕਿ ਉਹ ਇਕ ਜਿਸਮ ਤੇ ਇਕ ਜਾਨ ਰਹੇ ਸ਼ਹੀਦ ਭਗਤ ਸਿੰਘ, ...
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਖ਼ੁਰਦ-ਬੁਰਦ ਕਰਨ ਵਾਲੇ ਡਰਾਈਵਰ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸੰਬੰਧੀ ਐਸ. ਐਚ. ਓ. ਨਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ...
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਰਤੀ ਕਾਲੋਨੀ 'ਚ ਦੁਕਾਨ 'ਤੇ ਬੈਠੀ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹ ਕੇ ਲੁਟੇਰੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਅੱਜ ਢਾਈ ਵਜੇ ਦੇ ਕਰੀਬ ਉਦੋਂ ਵਾਪਰੀ, ਜਦੋਂ ਭਾਰਤੀ ਕਾਲੋਨੀ 'ਚ ਕਰਿਆਨਾ ਦੀ ਦੁਕਾਨ ਕਰਨ ...
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਜਬਰ ਜਨਾਹ ਦੀ ਸ਼ਿਕਾਰ ਲੜਕੀ ਦੀ ਜਾਣਕਾਰੀ ਚੈਨਲ ਨਾਲ ਸਾਂਝੀ ਕਰਨ ਤੇ ਵੀਡੀਓ ਸੋਸ਼ਲ ਮੀਡੀਆ 'ਤੇ ਅੱਪਲੋਡ ਕਰਨ ਦੇ ਮਾਮਲੇ 'ਚ ਪੁਲਿਸ ਨੇ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਹ ਦੋਵੇਂ ਵਿਅਕਤੀ ਪ੍ਰਵਾਸੀ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਪੈਂਦੇ ਜੈਨ ਦਾ ਠੇਕਾ ਤੋਂ ਸਤਿਗੁਰੂ ਰਵਿਦਾਸ ਚੌਕ, ਗਿੱਲ ਮਾਰਕੀਟ, ਸਟਾਰ ਰੋਡ ਤੋਂ ਨਹਿਰ ਤੱਕ ਪੈਂਦੀ ਸੀਵਰੇਜ ਦੀ ਮੇਨ ਲਾਈਨ ਦੀ ਵੱਡੀ ਸੁਪਰ ਸੈਕਸ਼ਨ ਮਸ਼ੀਨ ਨਾਲ ਸਫ਼ਾਈ ਕਰਨ ਦੇ ਕੰਮ ਦਾ ਡਿਪਟੀ ...
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਲੋਕਾਂ ਦੇ ਕਰੋੜਾਂ ਰੁਪਏ ਲੈ ਕੇ ਫ਼ਰਾਰ ਹੋਈ ਚਿੱਟਫੰਡ ਕੰਪਨੀ ਦੇ 8 ਪ੍ਰਬੰਧਕਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗਿਆਸਪੁਰਾ ਦੇ ਰਹਿਣ ਵਾਲੇ ...
ਲੁਧਿਆਣਾ, 14 ਮਈ (ਸਲੇਮਪੁਰੀ)-ਅੱਜ ਇੱਥੇ ਫੂਡ ਗ੍ਰੇਨ ਏਜੰਸੀ ਦਰਜਾਚਾਰ ਅਤੇ ਠੇਕਾ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਡੈਲੀਗੇਟਸ ਦੀ ਸੂਬਾ ਪੱਧਰੀ ਮੀਟਿੰਗ ਹੋਈ, ਜਿਸ 'ਚ ਸੂਬਾ ਭਰ 'ਚੋਂ ਵੱਖੋ-ਵੱਖ ਫੂਡ ਗ੍ਰੇਨ ਏਜੰਸੀਜ਼ 'ਚੋਂ ਦਰਜਾਚਾਰ ਅਤੇ ਠੇਕਾ ਮੁਲਾਜ਼ਮਾਂ ਦੇ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸ਼ਹੀਦ ਸੁਖਦੇਵ ਦੇ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ 'ਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਮਾਗਮ ਦੀ ਪ੍ਰਧਾਨਗੀ ਕਰਨ ਲਈ ਉਚੇਚੇ ਤੌਰ 'ਤੇ ਪਹੁੰਚਣਗੇ | ਜਾਣਕਾਰੀ ਅਨੁਸਾਰ ਸ਼ਹੀਦ ...
ਲੁਧਿਆਣਾ, 14 ਮਈ (ਪੁਨੀਤ ਬਾਵਾ)-ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐਸ.ਸੀ.) ਵਿਖੇ ਪੰਜਾਬ ਰਾਜ ਸਥਾਨਕ ਡੈਟਾ ਬੁਨਿਆਦੀ ਢਾਂਚਾ ਸਥਾਪਤ ਕੀਤਾ ਗਿਆ ਹੈ, ਜਿਸ ਦੇ ਉਦਘਾਟਨ ਪੀ.ਐਸ. ਅਚਾਰੀਆ ਮੁਖੀ ਐੱਨ.ਜੀ.ਪੀ. ਐੱਨ.ਐੱਸ.ਡੀ.ਆਈ. ਡੀ.ਐਸ.ਟੀ. ਭਾਰਤ ਸਰਕਾਰ ਨੇ ਹਾਈ ਐਂਡ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਬੀਤੀ ਰਾਤ ਮੋਹਾਲੀ 'ਚ ਪੰਜਾਬ ਪੁਲਿਸ ਖੁਫੀਆ ਵਿਭਾਗ ਦੇ ਮੁੱਖ ਦਫ਼ਤਰ 'ਚ ਦੇਸ਼ ਵਿਰੋਧੀਆਂ ਵਲੋਂ ਰਾਕੇਟ ਲਾਂਚਰ ਨਾਲ ਕੀਤੇ ਗਏ ਹਮਲੇ ਨੂੰ ਸ਼ਿਵਸੇਨਾ ਬਾਲਾ ਸਾਹਿਬ ਠਾਕਰੇ ਨੇ ਬੇਹੱਦ ਨਿੰਦਣਯੋਗ ਦੱਸਿਆ ਹੈ | ਮੁੱਖ ਬੁਲਾਰੇ ...
ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਕੋਈ ਵੀ ਸੂਬਾ ਜਾਂ ਦੇਸ਼ ਉਨ੍ਹਾਂ ਚਿਰ ਤਰੱਕੀ ਨਹੀਂ ਕਰ ਸਕਦਾ, ਜਿਨ੍ਹਾਂ ਚਿਰ ਉਥੋਂ ਦੇ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਿੱਖਿਆ ਵਿਭਾਗ ਵਲੋਂ ਪਹਿਲਾਂ 16 ਮਈ ਤੋਂ 30 ਜੂਨ ਤੱਕ ਸਕੂਲਾਂ 'ਚ ਵੱਧਦੀ ਗਰਮੀ ਨੂੰ ਧਿਆਨ 'ਚ ਰੱਖਦੇ ਹੋਏ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ, ਪਰ ਅਧਿਆਪਕਾਂ ਦੀ ਮੰਗ 'ਤੇ ਗ਼ੌਰ ਕਰਦਿਆਂ ਸਿੱਖਿਆ ਮੰਤਰੀ ਗੁਰਮੀਤ ਸਿੰਘ ਹੇਅਰ ਵਲੋਂ ...
ਲੁਧਿਆਣਾ, 14 ਮਈ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦੇ ਕੌਮਾਂਤਰੀ ਪੇਟੈਂਟ ਹੋਲਡਰ ਵਿਗਿਆਨੀ ਡਾ. ਬੀ. ਐਸ. ਔਲਖ ਵਲੋਂ ਲੱਭੀ ਗਈ ਕੋਰੋਨਾ ਬਿਮਾਰੀ ਦੀ ਦਵਾਈ ਨੂੰ ਪੰਜਾਬ ਸਰਕਾਰ ਦੇ ਆਯੁਰਵੈਦਿਕ ਵਿਭਾਗ ਨੇ ਇਲਾਜ 'ਚ ਇਸਤੇਮਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ | ਮੈਕਸ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਿੰਘ ਸਭਾ ਚਿੱਟਾ ਗੁਰਦੁਆਰਾ ਛਾਉਣੀ ਮੁਹੱਲਾ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਦੌਰਾਨ ਸ਼ੇਰ ਸਿੰਘ, ਸ਼ਾਮ ਸਿੰਘ ਤੇ ਪਰਮਜੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਜੇਠ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਗਏ ਦੀਵਾਨ ਵਿਚ ਗੁਰਸ਼ਬਦ ਸੰਗੀਤ ...
ਆਲਮਗੀਰ, 14 ਮਈ (ਜਰਨੈਲ ਸਿੰਘ ਪੱਟੀ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਜੇਠ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਹੈੱਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਵਾਲਿਆਂ ਨੇ ਆਸਾ ਜੀ ਦੀ ਵਾਰ ਗੁਰਬਾਣੀ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ ...
ਲੁਧਿਆਣਾ, 14 ਮਈ (ਆਹੂਜਾ)-ਥਾਣਾ ਦੁੱਗਰੀ ਦੀ ਪੁਲਿਸ ਨੇ ਅੰਗ ਰੱਖਿਅਕ ਲੈਣ ਦੇ ਇੱਛੁਕ ਇਕ ਨਕਲੀ ਆਈ. ਏ. ਐਸ. ਅਧਿਕਾਰੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਮਿਥੁਨ ਕੈਂਥ ਵਾਸੀ ਦੁੱਗਰੀ ਵਜੋਂ ਕੀਤੀ ਗਈ ਹੈ | ਪੁਲਿਸ ...
ਲੁਧਿਆਣਾ, 14 ਮਈ (ਸਲੇਮਪੁਰੀ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਕੁਲਵੀਰ ਸਿੰਘ ਢਿੱਲੋਂ ਦੀ ਅਗਵਾਈ 'ਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਮਿਲਿਆ ਤੇ ਮੰਗਾਂ ਦੀ ਪੂਰਤੀ ਲਈ ਸ. ਸੰਧਵਾਂ ਰਾਹੀਂ ਮੁੱਖ ਮੰਤਰੀ ...
ਲੁਧਿਆਣਾ, 14 ਮਈ (ਆਹੂਜਾ)-ਕਰੋੜਾਂ ਰੁਪਏ ਮੁੱਲ ਦੀ ਜਾਇਦਾਦ 'ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਅਰਵਿੰਦਰ ਸਿੰਘ ਸੋਢੀ ਵਾਸੀ ਈਸ਼ਰ ਸਿੰਘ ਨਗਰ ਦੀ ...
ਲੁਧਿਆਣਾ, 14 ਮਈ (ਆਹੂਜਾ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਲੱਖਾਂ ਦੀ ਠੱਗੀ ਮਾਰਨ ਵਾਲੀ ਔਰਤ ਤੇ ਉਸ ਦੇ 2 ਸਾਥੀਆਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਾਮ ਨਗਰ ਦੇ ...
ਲੁਧਿਆਣਾ, 14 ਮਈ (ਸਲੇਮਪੁਰੀ)-ਦਿਆਨੰਦ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਵਲੋਂ ਇਕ ਵਿਲੱਖਣ ਪਹਿਲ ਕਰਦਿਆਂ ਪਿੰਡ ਪੋਹੀੜ ਵਿਚ ਹੈ, ਪੇਂਡੂ ਤੇ ਅਰਧ ਸ਼ਹਿਰੀ ਭਾਈਚਾਰੇ ਦੀ ਸੇਵਾ ਕਰਨ ਲਈ ਆਊਟ ਰੀਚ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ | ਹਸਪਤਾਲ ਵਲੋਂ ਸ਼ੁਰੂ ...
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਸ਼ਹਿਰ 'ਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਲੱਖਾਂ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਲਕਸ਼ਮੀ ਪਤਨੀ ਰਾਜੂ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਦੇ ਵਾਰਡ ਨੰਬਰ 39 ਦੇ ਮੁਹੱਲੇ ਨਿਊ ਜਨਤਾ ਨਗਰ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਇਲਾਕਾ ਕੌਂਸਲਰ ਦੇ ਪਤੀ ਜਸਵਿੰਦਰ ਸਿੰਘ ਠੁਕਰਾਲ ਵਲੋਂ ਕੀਤਾ ਗਿਆ | ਇਸ ਮੌਕੇ ਸ. ਠੁਕਰਾਲ ਨੇ ਕਿਹਾ ਕਿ ਨਿਊ ਜਨਤਾ ਨਗਰ ਗਲੀ ਨੰ: 15 ...
ਲੁਧਿਆਣਾ, 14 ਮਈ (ਪੁਨੀਤ ਬਾਵਾ)-ਰਾਮਗੜ੍ਹੀਆ ਕੰਨਿਆ ਕਾਲਜ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਕਰਵਾਈਆਂ ਗਈਆਂ ਐਮ. ਐਸ. ਸੀ. (ਆਈ. ਟੀ.) ਪਹਿਲੇ ਸਮੈਸਟਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਨ੍ਹਾਂ ਨੂੰ ਪਿ੍ੰਸੀਪਲ ਡਾ. ...
ਲੁਧਿਆਣਾ, 14 ਮਈ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਦੇ ਹੱਡੀ ਰੋਗਾਂ ਦੇ ਮਾਹਿਰ ਸਰਜਨਾਂ ਦੀ ਇਕ ਮੀਟਿੰਗ ਹੋਈ | ਇਸ ਮੌਕੇ ਹੱਡੀ ਰੋਗਾਂ ਦੇ ਮਾਹਿਰ ਸਰਜਨ ਡਾ. ਧਿਰੇਨ ਬੱਸੀ ਨੂੰ ਲੁਧਿਆਣਾ ਇਕਾਈ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ, ਜਦ ਕਿ ਡਾ. ਬੱਸੀ ਤੋਂ ਇਲਾਵਾ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਸਪਰਿੰਗ ਡੇਲ ਪਬਲਿਕ ਸਕੂਲ ਦੇ ਬੱਚਿਆਂ ਨੇ ਹਾਰਡੀਜ਼ ਵਰਲਡ ਵਾਟਰ ਪਾਰਕ 'ਚ ਖ਼ੂਬ ਆਨੰਦ ਮਾਣਿਆ | ਸਕੂਲ ਪ੍ਰਬੰਧਕੀ ਕਮੇਟੀ ਵਲੋਂ ਬੱਚਿਆਂ ਲਈ ਇਸ ਆਨੰਦਮਈ ਟੂਰ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਕੂਲ ਦੇ ਡਾਇਰੈਕਟਰ ਸ੍ਰੀਮਤੀ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਗੋਲਡਨ ਜੁਬਲੀ ਮਨਾਉਣ ਸੰਬੰਧੀ ਸੁਪਰੀਮ ਕੌਂਸਲ ਦੀ ਵਿਸ਼ੇਸ਼ ਇਕੱਤਰਤਾ ਸਟੱਡੀ ਸਰਕਲ ਦੇ ਕੇਂਦਰੀ ਦਫ਼ਤਰ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਹੋਈ, ਜਿਸ 'ਚ ਡਾ. ਹਰੀ ਸਿੰਘ ਜਾਚਕ ਵਲੋਂ ...
ਲੁਧਿਆਣਾ, 14 ਮਈ (ਕਵਿਤਾ ਖੁੱਲਰ)-ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਕਾਂਗਰਸ (ਇੰਟਕ) ਦੇ ਪ੍ਰਧਾਨ ਸਵਰਨ ਸਿੰਘ ਨੇ ਕਿਹਾ ਹੈ ਕਿ ਭਾਜਪਾ ਦੀ ਮੋਦੀ ਸਰਕਾਰ ਵਲੋਂ ਜੋ ਨੈਸ਼ਨਲ ਚਾਈਲਡ ਲੇਬਰ ਪ੍ਰਾਜੈਕਟ (ਐਨ. ਸੀ. ਐਲ. ਪੀ.) ਦੇ ਅਧੀਨ ਆਉਂਦੇ ਹਜ਼ਾਰਾਂ ਦੀ ਗਿਣਤੀ 'ਚ ਸਕੂਲਾਂ ...
ਭਾਮੀਆਂ ਕਲਾਂ, 14 ਮਈ (ਜਤਿੰਦਰ ਭੰਬੀ)-ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖਾਸੀ ਕਲਾਂ ਵਿਖੇ ਸਕੂਲ ਕੋਆਰਡੀਨੇਟਰ ਸੁਖਜੀਤ ਕੌਰ ਦੀ ਅਗਵਾਈ ਵਿਚ ਸਕੂਲੀ ਬੱਚਿਆਂ 'ਚੋਂ ਸਕੂਲ, ਹੈੱਡ ਗਰਲ ਤੇ ਹੈੱਡ ਬੁਆਏ ਦੀ ਚੋਣ ਹੋਈ | ਵਿਦਿਆਰਥੀਆਂ ਵਲੋਂ ਗੁਰਸਿਮਰਨ ...
ਲੁਧਿਆਣਾ, 14 ਮਈ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਸਿੱਖਿਆ ਹਾਸਲ ਕਰ ਰਹੀਆਂ ਪ੍ਰਵਾਸੀ ਭਾਰਤੀ ਲੜਕੀਆਂ ਦੇ ਹੋਸਟਲ ਵਿਖੇ ਇਕ ਰੰਗਾ ਰੰਗ ਸ਼ਾਮ ਸਮਾਰੋਹ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ...
ਲੁਧਿਆਣਾ, 14 ਮਈ (ਪੁਨੀਤ ਬਾਵਾ)-ਪੰਜਾਬ ਸਟੇਟ ਕਾਊਾਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਸਾਇੰਸ ਤੇ ਟੈਕਨਾਲੋਜੀ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿਖੇ ਕੌਮੀ ਤਕਨਾਲੋਜੀ ਦਿਵਸ ਮਨਾਇਆ ...
ਲੁਧਿਆਣਾ, 14 ਮਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵਪਾਰੀ ਆਗੂ ਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਇਕ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਨੀਵਾਂ ਹੋ ਰਿਹਾ ਪੱਧਰ ਸਾਡੇ ਸਾਰਿਆਂ ਲਈ ਗੰਭੀਰ ਤੇ ਚਿੰਤਾ ਵਾਲਾ ਵਿਸ਼ਾ ਹੈ, ਇਸ ਲਈ ਹੁਣੇ ...
ਲੁਧਿਆਣਾ, 14 ਮਈ (ਜੋਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈਜ਼ ਵਿਭਾਗ ਵਲੋਂ ਘਰੇਲੂ ਗੈੱਸ ਦੀ ਦੁਰਵਰਤੋਂ ਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ 'ਚ ਹੋਰ ਤੇਜ਼ੀ ਲਿਆਉਂਦਿਆਂ ਹੋਇਆਂ ਸਨਿਚਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ...
ਲੁਧਿਆਣਾ, 14 ਮਈ (ਕਵਿਤਾ ਖੱੁਲਰ)-ਰੰਗ ਮੰਚ ਦੀ ਸੱਭਿਆਚਾਰਕ ਸ਼ਖ਼ਸੀਅਤ ਪ੍ਰੋ: ਨਿਰਮਲ ਜੌੜਾ ਵਿਸ਼ੇਸ਼ ਤੌਰ 'ਤੇ ਗੁਰਦੀਪ ਸਿੰਘ ਲੀਲ ਦੇ ਮੁੱਖ ਦਫ਼ਤਰ ਵਿਖੇ ਪਹੁੰਚੇ | ਇਸ ਦੌਰਾਨ ਗੁਰਦੀਪ ਸਿੰਘ ਲੀਲ ਨੇ ਪ੍ਰੋ: ਜੌੜਾ ਨੂੰ ਜੀ ਆਇਆ ਕਿਹਾ ਤੇ ਫੁੱਲਾਂ ਦਾ ਗੁਲਦਸਤਾ ਭੇਟ ...
ਲੁਧਿਆਣਾ, 14 ਮਈ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਕਥਿਤ ਤੌਰ 'ਤੇ ਅਕਸਰ ਹੀ ਨਿਯਮਾਂ ਦੀ ਉਲਘੰਣਾ ਦੇਖੀ ਜਾ ਸਕਦੀ ਹੈ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ | ਸ਼ਹੀਦ ਭਗਤ ਸਿੰਘ ਨਗਰ ਵਿਖੇ ਵੀ ਕੁਝ ਅਜਿਹਾ ਹੁੰਦਾ ਨਜ਼ਰ ਆਇਆ ...
ਲੁਧਿਆਣਾ, 14 ਮਈ (ਪੁਨੀਤ ਬਾਵਾ)-ਸ਼ੋ੍ਰਮਣੀ ਅਕਾਲੀ ਦਲ ਦੇ ਥੰਮ, ਕਈ ਵਾਰ ਜੇਲ੍ਹ ਕੱਟਣ ਵਾਲੇ ਤੇ ਅਕਾਲੀ ਦਲ ਵਲੋਂ ਲਗਾਏ ਵੱਡੇ ਮੋਰਚਿਆਂ ਦੀ ਅਗਵਾਈ ਕਰਨ ਵਾਲੇ ਸਿਰਕੱਢ ਆਗੂ ਜਥੇਦਾਰ ਮਹਿੰਦਰ ਸਿੰਘ ਮੁੱਖੀ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ | ਜਥੇਦਾਰ ਮਹਿੰਦਰ ਸਿੰਘ ...
ਲੁਧਿਆਣਾ, 14 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ 'ਚ ਲੱਗੀ ਕੌਮੀ ਲੋਕ ਅਦਾਲਤ ਵਿਚ 12 ਹਜ਼ਾਰ 653 ਕੇਸਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਸਥਾਨਕ ਅਦਾਲਤੀ ਕੰਪਲੈਕਸ 'ਚ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ ਦੀ ...
ਲੁਧਿਆਣਾ, 14 ਮਈ (ਪੁਨੀਤ ਬਾਵਾ)-ਏਵਨ ਇਸਪਾਤ ਐਂਡ ਪਾਵਰ ਲਿਮਟਿਡ ਦੇ ਚੇਅਰਮੈਨ ਅਤੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫਿਕੋ) ਦੇ ਸਰਪ੍ਰਸਤ ਹਰਚਰਨ ਸਿੰਘ ਪਾਹਵਾ ਦਾ ਬੀਤੇ ਦਿਨ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸੰਸਕਾਰ ਮਾਡਲ ...
ਲੁਧਿਆਣਾ, 14 ਮਈ (ਪੁਨੀਤ ਬਾਵਾ)-ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਵਿਖੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਲੋਂ ਬੀ. ਕਾਮ ਸਮੈਸਟਰ 6 ਤੇ ਐਮ. ਕਾਮ ਸਮੈਸਟਰ 4 ਦੇ ਵਿਦਿਆਰਥੀਆਂ ਲਈ ਆਜ਼ਾਦੀ ਦੇ 75 ਸਾਲਾ ਜਸ਼ਨ-'ਅਜ਼ਾਦੀ ਦਾ ਅੰਮਿ੍ਤ ਮਹੋਤਸਵ' 'ਤੇ ਸੈਮੀਨਾਰ ਕਰਵਾਇਆ, ਜਿਸ ...
ਲੁਧਿਆਣਾ, 14 ਮਈ (ਪੁਨੀਤ ਬਾਵਾ, ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੀ ਲੁਧਿਆਣਾ ਫ਼ੇਰੀ ਦੌਰਾਨ ਸਿੱਖ ਆਗੂਆਂ ਵਲੋਂ ਸ੍ਰੀ ਨੱਢਾ ਨੂੰ ਧੰਨਵਾਦ ਪੱਤਰ ਸੌਂਪਿਆ ਗਿਆ | ਜਿਸ 'ਚ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ...
ਲੁਧਿਆਣਾ, 14 ਮਈ (ਪੁਨੀਤ ਬਾਵਾ/ਪਰਮਿੰਦਰ ਸਿੰਘ ਆਹੂਜਾ)-ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੇ ਆਪਣੀ ਲੁਧਿਆਣਾ ਦੇ ਹੋਟਲ ਪਾਰਕ ਪਲਾਜ਼ਾ ਵਿਖੇ ਪੰਜਾਬ ਦੇ ਸਨਅਤੀ ਆਗੂਆਂ ਤੇ ਸਨਅਤਕਾਰਾਂ ਦੇ ਨਾਲ ਉੱਚ ਪੱਧਰੀ ਮੀਟਿੰਗ ਕੀਤੀ | ਇਸ ਦੌਰਾਨ ਉਨ੍ਹਾਂ ਨੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX