ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਰਕਾਰੀ ਕਾਲਜ ਸੈਕਟਰ-46 ਚੰਡੀਗੜ੍ਹ ਦੀ 35ਵੀਂ ਸਾਲਾਨਾ ਕਨਵੋਕੇਸ਼ਨ

ਚੰਡੀਗੜ੍ਹ, 14 ਮਈ (ਪ੍ਰੋ. ਅਵਤਾਰ ਸਿੰਘ)-ਪੋਸਟ-ਗਰੈਜੂਏਟ ਸਰਕਾਰੀ ਕਾਲਜ, ਸੈਕਟਰ-46, ਚੰਡੀਗੜ੍ਹ ਦੀ 35ਵੀਂ ਸਾਲਾਨਾ ਕਨਵੋਕੇਸ਼ਨ ਵਿੱਚ ਗਰੈਜੂਏਟ ਤੇ ਪੋਸਟ-ਗਰੈਜੂਏਟਸ ਨੂੰ ਡਿਗਰੀਆਂ ਵੰਡੀਆਂ ਗਈਆਂ | ਇਸ ਸਮਾਰੋਹ ਵਿੱਚ ਸ. ਅਮਨਦੀਪ ਸਿੰਘ ਭੱਟੀ, ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ | ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਗਾਜ਼ ਸ਼ਮਾ ਰੌਸ਼ਨ ਕਰਕੇ ਸਰਸਵਤੀ ਵੰਦਨਾ ਨਾਲ ਕੀਤੀ | ਕਾਲਜ ਦੀ ਪਿ੍ੰਸੀਪਲ ਡਾ. ਆਭਾ ਸੁਦਰਸ਼ਨ ਨੇ ਆਏ ਮੁੱਖ-ਮਹਿਮਾਨ, ਪਤਵੰਤੇ ਸੱਜਣਾਂ ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ ਅਤੇ ਕਾਲਜ ਦੀ ਸਾਲਾਨਾ ਰਿਪੋਰਟ ਵੀ ਪੇਸ਼ ਕੀਤੀ | ਇਸ ਸਮਾਰੋਹ ਵਿੱਚ 700 ਦੇ ਕਰੀਬ ਬੀ. ਏ., ਬੀ. ਕਾਮ., ਬੀ. ਸੀ. ਏ., ਬੀ. ਬੀ. ਏ. ਅਤੇ ਐਮ. ਕਾਮ ਦੇ ਵਿਦਿਆਰਥੀਆਂ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਸਾਲਾਨਾ ਪ੍ਰੀਖਿਆ 2021 ਦੀਆਂ ਡਿਗਰੀਆਂ ਭੇਂਟ ਕੀਤੀਆਂ ਗਈਆਂ ਅਤੇ 5 ਰੋਲ ਆਫ ਆਨਰ, 10 ਕਾਲਜ ਕਲਰ ਤੇ 14 ਮੈਰਿਟ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ | ਸ. ਅਮਨਦੀਪ ਸਿੰਘ ਭੱਟੀ ਨੇ ਕਨਵੋਕੇਸ਼ਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਗਰੈਜੂਏਟ ਤੇ ਪੋਸਟ ਗਰੈਜੂਏਟ ਦੀਆਂ ਡਿਗਰੀਆਂ ਪ੍ਰਾਪਤ ਕਰਨੀਆਂ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵਾਸਤੇ ਆਪਣੇ-ਆਪ ਵਿੱਚ ਮਾਣ ਵਾਲੀ ਗੱਲ ਹੈ | ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕਿਹਾ ਕਿ ਵਿਦਿਆਰਥੀਆਂ ਨੂੰ ਹਮੇਸ਼ਾ ਗਿਆਨ ਗ੍ਰਹਿਣ ਕਰਨ ਦੇ ਨਾਲ-ਨਾਲ ਉਸ ਦਾ ਪ੍ਰਸਾਰ ਤੇ ਪ੍ਰਚਾਰ ਕਰਦੇ ਰਹਿਣਾ ਚਾਹੀਦਾ ਹੈ ਤੇ ਰਾਸ਼ਟਰ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਂਦੇ ਰਹਿਣਾ ਚਾਹੀਦਾ ਹੈ | ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੰਵਾਰਿਆ ਜਾ ਸਕੇ ਅਤੇ ਵਿਦਿਆਰਥੀ ਨੂੰ ਸਮਾਜ ਵਿੱਚ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਵੀ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਿ੍ੜ੍ਹ ਇਰਾਦੇ ਨਾਲ, ਪੂਰਨ ਵਿਸ਼ਵਾਸ ਤੇ ਹੌਸਲਾ ਨਾਲ ਅੱਗੇ ਵਧਣ ਦੀ ਪੇ੍ਰਰਨਾ ਦਿੱਤੀ | ਸ. ਭੱਟੀ ਨੇ ਸਾਲਾਨਾ ਕਨਵੋਕੇਸ਼ਨ ਸਮਾਰੋਹ ਦਾ ਸਫਲਤਾਪੂਰਵਕ ਆਯੋਜਨ ਕਰਨ ਲਈ ਕਾਲਜ ਦੀ ਪਿ੍ੰਸੀਪਲ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਕਾਲਜ ਨੂੰ ਬੁਲੰਦੀਆਂ 'ਤੇ ਲਿਜਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਨ | ਇਸ ਦੌਰਾਨ ਐਲੁਮਨੀ ਐਸੋਸੀਏਸ਼ਨ ਵਲੋਂ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਵੀ ਕਰਵਾਈ ਗਈ | ਕਾਲਜ ਦੇ ਡੀਨ ਡਾ. ਰਾਜੇਸ਼ ਕੁਮਾਰ ਨੇ ਮੁੱਖ ਮਹਿਮਾਨ, ਆਏ ਮਹਿਮਾਨਾਂ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ | ਇਸ ਮੌਕੇ 'ਤੇ ਪ੍ਰੋ. ਪੂਜਾ ਗਰਗ, ਪ੍ਰੋ. ਰਮਨਦੀਪ ਕੌਰ, ਪ੍ਰੋ. ਰਾਜਿੰਦਰ ਸਿੰਘ ਮੁਖੀ ਪੰਜਾਬੀ ਵਿਭਾਗ ਆਦਿ ਤੋਂ ਇਲਾਵਾ ਹੋਰ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |

ਫਰਾਂਸ ਦੇ ਰਾਜਦੂਤ ਨੇ ਬਨਵਾਰੀ ਲਾਲ ਪੁਰੋਹਿਤ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਭਾਰਤ ਵਿਚ ਫਰਾਂਸ ਦੇ ਰਾਜਦੂਤ ਸ੍ਰੀ ਇਮੈਨੁਅਲ ਲੇਨੇਨ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ | ਪੰਜਾਬ ਰਾਜ ਭਵਨ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਵਿਖੇ ਨਰਸਿੰਗ ਹਫ਼ਤਾ ਮਨਾਇਆ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਨਰਸਿੰਗ ਦੇ ਸੰਸਥਾਪਕ ਫਲੋਰੈਂਸ ਨਾਈਟਇੰਗੇਲ ਦੇ ਜਨਮ ਦਿਵਸ ਨੂੰ ਮੁੱਖ ਰੱਖਦਿਆਂ ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਮੁਹਾਲੀ ਵਿਖੇ ਨਰਸਿੰਗ ਦੀਆਂ ਵਿਦਿਆਰਥਣਾਂ ਵਲੋਂ 6 ਮਈ ਤੋਂ ਲੈ ਕੇ 12 ਮਈ ਤੱਕ ਨਰਸਿੰਗ ਹਫ਼ਤਾ ਮਨਾਇਆ ...

ਪੂਰੀ ਖ਼ਬਰ »

ਸਿੱਖ ਅਜਾਇਬ ਘਰ ਦੀ ਇਮਾਰਤ ਬਣਾਉਣ ਸੰਬੰਧੀ ਆਗਿਆ ਦੇਣ ਲਈ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਐੱਸ.ਏ.ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸਿੱਖ ਵਿਰਸੇ ਨੂੰ ਬੁੱਤਾਂ ਰਾਹੀਂ ਪ੍ਰਦਰਸ਼ਿਤ ਕਰਨ ਵਾਲੇ ਪ੍ਰਸਿੱਧ ਆਰਟਿਸਟ ਪਰਵਿੰਦਰ ਸਿੰਘ ਪਿਛਲੇ 22 ਸਾਲਾਂ ਤੋਂ ਸਿੱਖ ਵਿਰਸੇ ਅਤੇ ਧਰਮ ਨਾਲ ਸੰਬੰਧਤ ਬੁੱਤ ਤਿਆਰ ਕਰਦੇ ਆ ਰਹੇ ਹਨ ਪ੍ਰੰਤੂ ਇਨ੍ਹਾਂ ਬੁੱਤਾਂ ਦੀ ...

ਪੂਰੀ ਖ਼ਬਰ »

ਡੇਅਰੀ ਫਾਰਮਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ 21 ਤੋਂ ਮੋਰਚਾ ਖੋਲਿ੍ਹਆ ਜਾਵੇਗਾ-

ਚੰਡੀਗੜ੍ਹ, 14 ਮਈ (ਅਜਾਇਬ ਸਿੰਘ ਔਜਲਾ) -ਪੰਜਾਬ ਦੇ ਡੇਅਰੀ ਫਾਰਮਰਾਂ ਅਤੇ ਸਰਕਾਰ ਦਰਮਿਆਨ ਮੰਗਾਂ ਸਬੰਧੀ ਗੱਲਬਾਤ ਸਿਰੇ ਨਾ ਚੜ੍ਹਨ ਕਾਰਨ ਪੰਜਾਬ ਦੇ ਡੇਅਰੀ ਫਾਰਮਰਾਂ ਵਲੋਂ 21 ਮਈ ਤੋਂ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ | 'ਅਜੀਤ' ਨਾਲ ...

ਪੂਰੀ ਖ਼ਬਰ »

ਫਰਾਂਸ ਦੇ ਰਾਜਦੂਤ ਨੇ ਪੰਜਾਬ ਯੂਨੀਵਰਸਿਟੀ ਦਾ ਕੀਤਾ ਦੌਰਾ

ਚੰਡੀਗੜ੍ਹ, 14 ਮਈ (ਪ੍ਰੋ. ਅਵਤਾਰ ਸਿੰਘ)-ਭਾਰਤ 'ਚ ਫਰਾਂਸ ਦੇ ਰਾਜਦੂਤ ਸ੍ਰੀ ਇਮੈਨੁਅਲ ਲੇਨੇਨ ਨੇ ਚੰਡੀਗੜ੍ਹ ਕਾਲਜ ਆਫ ਆਰਕੀਟੈਕਚਰ ਦੀ ਪਿ੍ੰਸੀਪਲ ਸੰਗੀਤਾ ਬੱਗਾ ਦੇ ਨਾਲ ਪੰਜਾਬ ਯੂਨੀਵਰਸਿਟੀ ਲਾਇਬ੍ਰੇਰੀ ਦਾ 'ਹੈਰੀਟੇਜ ਸਟੇਟਸ' ਅਤੇ ਵਿਲੱਖਣ ਆਰਕੀਟੈਕਚਰ ਸ਼ੈਲੀ ...

ਪੂਰੀ ਖ਼ਬਰ »

ਖੇਡੋ ਇੰਡੀਆ ਟੀਮਾਂ ਦੀ ਤਿਆਰੀ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਆਜ਼ਾਦੀ ਅੰਮਿ੍ਤ ਮਹਾਂਉਤਸਵ ਦੇ ਤਹਿਤ ਹਰਿਆਣਾ ਵਿਚ 4 ਤੋਂ 13 ਜੂਨ ਨੂੰ ਪ੍ਰਬੰਧਿਤ ਹੋਣ ਵਾਲੇ ਖੇਡੋ ਇੰਡੀਆ ਯੂਥ ਗੇਮਸ-2021 ਲਈ ਜਿੱਥੇ ਹਰ ਵਰਗ ਦੇ ਲੋਕ ਰੋਮਾਂਚਤ ਹਨ ਉੱਥੇ ਨੌਜੁਆਨਾਂ ਵਿਚ ਖੇਡੋ ਇੰਡੀਆ ਯੂਥ ਗੇਮਜ਼ ਨੂੰ ਲੈ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਗਰਮੀ ਦੇ ਕਹਿਰ ਨੇ ਲੋਕ ਘਰਾਂ 'ਚ ਡੱਕੇ

ਚੰਡੀਗੜ੍ਹ, 14 ਮਈ (ਔਜਲਾ)-ਜਿਉਂ ਜਿਉਂ ਜੂਨ ਮਹੀਨਾ ਨੇੜੇ ਆ ਰਿਹਾ ਹੈ ਉੱਥੇ ਗਰਮੀ ਦਾ ਕਹਿਰ ਵੀ ਲਗਾਤਾਰ ਵਧ ਰਿਹਾ ਹੈ | ਅੱਜ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 43.6 ਸੈਲਸੀਅਸ ਡਿਗਰੀ ਦਰਜ ਕੀਤਾ ਗਿਆ, ਜਿਸ ਕਾਰਨ ਸ਼ਹਿਰ 'ਚ ਲੋਕ ਆਪਣੇ ਘਰਾਂ 'ਚ ਹੀ ਡੱਕੇ ਰਹੇ | ...

ਪੂਰੀ ਖ਼ਬਰ »

ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕੀਤਾ ਅੱਖਾਂ ਦੇ ਹਸਪਤਾਲ ਦਾ ਉਦਘਾਟਨ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਕੌਮੀ ਨੇਤਰਹੀਣ ਸੰਗਠਨ ਹਰਿਆਣਾ ਵਲੋਂ ਨੇਤਰਹੀਣ ਬੱਚਿਆਂ ਨੂੰ ਸਿੱਖਿਆ, ਸਿਖਲਾਈ, ਸਵੈਰੁਜ਼ਗਾਰ, ਮੁੜ ਸਥਾਪਨਾ, ਖੇਡ ਕੂਦ, ਕਿ੍ਕੇਟ ਆਦਿ ਵਿਚ ਮਾਹਿਰ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਕਿੱਲੋ ਗਾਂਜੇ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਮਨੀਮਾਜਰਾ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਇਕ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਵਿਅਕਤੀ ਦੀ ਪਛਾਣ ਪ੍ਰਦੀਪ ਵਜੋਂ ਹੋਈ ਹੈ ਜੋ ਮਨੀਮਾਜਰਾ ਦਾ ਹੀ ਰਹਿਣ ਵਾਲਾ ਹੈ | ਮਿਲੀ ...

ਪੂਰੀ ਖ਼ਬਰ »

ਮਾਨ ਵਲੋਂ ਕਾਂਗਰਸ ਦੇ ਚਿੰਤਨ ਸ਼ਿਵਰ 'ਤੇ ਤਿੱਖੀ ਟਿੱਪਣੀ

ਚੰਡੀਗੜ੍ਹ, 14 ਮਈ (ਐਨ.ਐਸ.ਪਰਵਾਨਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉਦੇਪੁਰ ਵਿਚ ਸ਼ੁਰੂ ਹੋਏ ਕਾਂਗਰਸ ਦੇ ਚਿੰਤਨ ਸ਼ਿਵਰ 'ਤੇ ਤਿੱਖੀ ਟਿੱਪਣੀ ਕੀਤੀ ਹੈ, ਤੇ ਦਾਅਵਾ ਕੀਤਾ ਹੈ ਕਿ ਇਸ ਦੇਸ਼ ਵਿਚ ਘੱਟ ਗਿਣਤੀ ਕੌਮਾਂ ਸਿੱਖਾਂ, ...

ਪੂਰੀ ਖ਼ਬਰ »

ਬੰਦ ਰਸਤਾ ਖੁੱਲ੍ਹਵਾਉਣ ਲਈ ਕੌਂਸਲ ਅਧਿਕਾਰੀਆਂ ਨੇ ਲਿਆ ਜਾਇਜ਼ਾ

ਖਰੜ, 14 ਮਈ (ਗੁਰਮੁੱਖ ਸਿੰਘ ਮਾਨ)-ਪਿੰਡ ਭਾਗੋਮਾਜਰਾ ਤੇ ਖਾਨਪੁਰ ਦਾ 11 ਫੁੱਟ ਰਸਤਾ ਜੋ ਕਿ ਇਕ ਕਲੋਨਾਈਜ਼ਰ ਵਲੋਂ ਬੰਦ ਕਰਕੇ ਦੀਵਾਰ ਕਰ ਦਿੱਤੀ ਗਈ ਸੀ, ਨੂੰ ਖੁੱਲ੍ਹਵਾਉਣ ਲਈ ਪਿੰਡ ਖਾਨਪੁਰ ਦੇ ਵਸਨੀਕਾਂ ਵਲੋਂ ਨਗਰ ਕੌਂਸਲ ਖਰੜ ਨੂੰ ਲਿਖਤੀ ਤੌਰ 'ਤੇ ਦਰਖਾਸਤਾਂ ...

ਪੂਰੀ ਖ਼ਬਰ »

ਸਿਰਸਾ ਵਿਚ ਹੋਇਆ ਖੇਡੋ ਇੰਡੀਆ ਯੂਥ ਗੇਮਸ ਦੀ ਮਸ਼ਾਲ ਦਾ ਸਵਾਗਤ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ) : ਸਿਰਸਾ ਦੇ ਡਿਪਟੀ ਕਮਿਸ਼ਨਰ ਅਜੈ ਸਿੰਘ ਤੋਮਰ ਨੇ ਕਿਹਾ ਕਿ ਨੌਜੁਆਨਾਂ ਨੂੰ ਆਪਣੀ ਉਰਜਾ ਦਾ ਸਕਾਰਾਤਮਕ ਦਿਸ਼ਾ ਵਿਚ ਵਰਤੋਂ ਕਰਦੇ ਹੋਏ ਖੇਡਾਂ ਵਿਚ ਵੱਧ-ਚੜ ਕੇ ਹਿੱਸਾ ਲੈਣਾ ਚਾਹੀਦਾ ਹੈ | ਖੇਡਾਂ ਨਾਲ ਬੱਚਿਆਂ ਵਿਚ ...

ਪੂਰੀ ਖ਼ਬਰ »

ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਵਿਸ਼ੇਸ਼ ਉਪਰਾਲਿਆਂ ਦੀ ਲੋੜ-ਰਾਸ਼ਟਰੀ ਸਿਹਤ ਮਿਸ਼ਨ ਪੰਜਾਬ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਐਮ.ਪੀ.ਸੀ. ਡੀ.ਐਸ.ਆਰ. ਪੋਰਟਲ, ਮਾਵਾਂ ਦੀ ਮੌਤ ਦੀ ਨਿਗਰਾਨੀ ਅਤੇ ਪ੍ਰਤੀਕਿਰਿਆ, ਐਕਸਟੈਂਡਡ ਪ੍ਰਧਾਨ ਮੰਤਰੀ ਸੁਰੱਖਿਆ ਮਾਤਰਤਵ ਅਭਿਆਨ ਅਤੇ ਸੁਰੱਖਿਅਤ ਮਹੱਤਵ ਭਰੋਸੇ ਨੂੰ ਲਾਗੂ ...

ਪੂਰੀ ਖ਼ਬਰ »

ਰਾਜਪਾਲ ਨੇ ਵੰਡੇ ਤਗਮੇ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਨੇ ਕਿਹਾ ਕਿ ਵਿੱਦਿਅਕ ਸੰਸਥਾਨ ਚਰਿੱਤਰ ਨਿਰਮਾਣ 'ਤੇ ਫੋਕਸ ਕਰਦੇ ਹੋਏ ਵਿਦਿਆਰਥੀਆਂ ਵਿਚ ਨੈਤਿਕ ਮੁੱਲ ਵਿਕਸਿਤ ਕਰਨ | ਉਨ੍ਹਾ ਨੇ ਵਿਦਿਆਰਥੀਆਂ ਨੂੰ ਵੀ ਅਪੀਲ ਕੀਤੀ ਕਿ ...

ਪੂਰੀ ਖ਼ਬਰ »

ਸੂਬੇ ਭਰ 'ਚ ਲਗਾਈ ਗਈ ਕੌਮੀ ਲੋਕ ਅਦਾਲਤ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)- ਪੰਜਾਬ ਭਰ 'ਚ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਕੁੱਲ 336 ਬੈਂਚਾਂ ਨੇ 1,45,779 ਕੇਸਾਂ ਦੀ ਸੁਣਵਾਈ ਕੀਤੀ | ਜਾਣਕਾਰੀ ਦਿੰਦਿਆਂ ਸ੍ਰੀ ਅਰੁਣ ਗੁਪਤਾ, ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਮੰਗ ਵਧਣ ਦੇ ਬਾਵਜੂਦ ਪੀ.ਐੱਸ.ਪੀ.ਸੀ.ਐਲ. ਨਿਰਵਿਘਨ ਬਿਜਲੀ ਸਪਲਾਈ ਦੇ ਰਿਹਾ-ਬਿਜਲੀ ਮੰਤਰੀ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਦੱਸਿਆ ਕਿ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੋਣ ਦੇ ਬਾਵਜੂਦ ਪੀ.ਐਸ.ਪੀ.ਸੀ.ਐਲ. ਸੂਬੇ ਵਿੱਚ ਖਪਤਕਾਰਾਂ ਦੇ ਸਾਰੇ ਵਰਗਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰ ਰਿਹਾ ਹੈ | ...

ਪੂਰੀ ਖ਼ਬਰ »

ਕੇ.ਜੀ. ਤੋਂ ਪੀ.ਜੀ. ਤੱਕ ਦੀ ਸਿੱਖਿਆ ਸਾਰੀ ਯੂਨੀਵਰਸਿਟੀਆਂ ਵਿਚ ਸ਼ੁਰੂ ਕੀਤੀ ਜਾਵੇ- ਮਨੋਹਰ ਲਾਲ

ਚੰਡੀਗੜ੍ਹ, 14 ਮਈ (ਐਨ.ਐਸ.ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਤਹਿਤ ਸੂਬੇ ਦੇ ਸਾਰੀ ਯੂਨੀਵਰਸਿਟੀਆਂ ਵਿਚ ਕੇ.ਜੀ ਤੋਂ ਪੀ.ਜੀ ਤਕ ਦੀ ਸਿੱਖਿਆ ਸ਼ੁਰੂ ਕੀਤੀ ਜਾਵੇ ਤਾਂ ਜੋ ਬੱਚਿਆਂ ਨੂੰ ਇਕ ਹੀ ਸਥਾਨ 'ਤੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 18 ਨਵੇਂ ਮਾਮਲੇ

ਚੰਡੀਗੜ੍ਹ, 14 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ 18 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 12 ਮਰੀਜ਼ ਸਿਹਤਯਾਬ ਹੋਏ ਹਨ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 90 ਹੋ ਗਈ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਮੁਹਾਲੀ ਅੰਦਰ ਥਾਣਾ ਮੁਖੀਆਂ ਦੇ ਤਬਾਦਲੇ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਿਵੇਕ ਸ਼ੀਲ ਸੋਨੀ ਵਲੋਂ ਜ਼ਿਲ੍ਹੇ ਦੇ ਸਾਰੇ ਪੁਲਿਸ ਥਾਣਿਆਂ ਦੇ ਮੁਖੀਆਂ ਦੇ ਤਬਾਦਲੇ ਕੀਤੇ ਗਏ ਹਨ | ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਜਾਰੀ ਹੁਕਮਾਂ ਵਿਚ ਕੁਲਵੰਤ ਸਿੰਘ ਨੂੰ ...

ਪੂਰੀ ਖ਼ਬਰ »

ਨਿਗਮ ਦੇ ਸਾਬਕਾ ਕਰਮਚਾਰੀ ਵਲੋਂ ਪਾਏ ਕੇਸ ਦੇ ਮਾਮਲੇ 'ਚ ਜਰਨੈਲ ਸਿੰਘ ਨੂੰ ਅਦਾਲਤ ਵਲੋਂ ਸੰਮਨ ਜਾਰੀ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਦੇ ਸਾਬਕਾ ਜੂਨੀਅਰ ਸਹਾਇਕ ਕੇਸਰ ਸਿੰਘ ਵਲੋਂ ਪਿੰਡ ਮਟੌਰ ਦੇ ਜਰਨੈਲ ਸਿੰਘ ਨਾਂਅ ਦੇ ਵਿਅਕਤੀ ਖ਼ਿਲਾਫ਼ ਅਦਾਲਤ ਵਿਚ ਪਾਏ ਗਏ ਮਾਮਲੇ 'ਚ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਮੁਹਾਲੀ ਵਲੋਂ ਜਰਨੈਲ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਉਤਸ਼ਾਹਿਤ ਕਰਨ ਲਈ ਲਗਾਇਆ ਕੈਂਪ

ਲਾਲੜੂ, 14 ਮਈ (ਰਾਜਬੀਰ ਸਿੰਘ)-ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਨੁਕਤੇ ਦੱਸਣ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਠੱਲ੍ਹ ਪਾਉਣ ਲਈ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜੇਸ਼ ਕੁਮਾਰ ਰਹੇਜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਾ. ਹਰਸੰਗੀਤ ਸਿੰਘ ਦੀ ...

ਪੂਰੀ ਖ਼ਬਰ »

ਕੌਮ ਲੋਕ ਅਦਾਲਤ ਦੌਰਾਨ 4122 ਕੇਸਾਂ ਦਾ ਹੋਇਆ ਨਿਪਟਾਰਾ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਤੇਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਪਿੰਡ ਸੁੰਡਰਾਂ ਵਿਖੇ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 3 ਸਾਲਾ ਬੱਚੀ ਦੀ ਦਰਦਨਾਕ ਮੌਤ

ਡੇਰਾਬੱਸੀ, 14 ਮਈ (ਗੁਰਮੀਤ ਸਿੰਘ)-ਪਿੰਡ ਸੁੰਡਰਾਂ ਨੇੜੇ ਸਥਿਤ ਕਰੀਬ 35 ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਸਾਰੀਆਂ ਝੁੱਗੀਆਂ ਸੜਕ ਕੇ ਸੁਆਹ ਹੋ ਗਈਆਂ | ਇਸ ਹਾਦਸੇ 'ਚ ਇਕ ਝੁੱਗੀ 'ਚ ਸੁੱਤੀ ਪਈ ਕਰੀਬ 3 ਸਾਲਾ ਬੱਚੀ ਦੀ ਅੱਗ 'ਚ ਸੜਨ ਕਰਕੇ ਦਰਦਨਾਕ ਮੌਤ ਹੋ ਗਈ ...

ਪੂਰੀ ਖ਼ਬਰ »

ਬੱਬੀ ਬਾਦਲ ਫਾਊਾਡੇਸ਼ਨ ਵਲੋਂ ਧੀਆਂ ਲਈ ਖੋਲ੍ਹੇ ਜਾ ਰਹੇ ਨੇ ਮੁਫ਼ਤ ਸਿਲਾਈ-ਕਢਾਈ ਸੈਂਟਰ- ਘੜੂੰਆਂ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਲੋੜਵੰਦ ਲੋਕਾਂ ਦੀ ਮਦਦ ਕਰਨ ਨਾਲ ਜਿਥੇ ਮਨ ਨੂੰ ਸੰਤੁਸ਼ਟੀ ਮਿਲਦੀ ਹੈ, ਉਥੇ ਹੀ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ...

ਪੂਰੀ ਖ਼ਬਰ »

ਫੇਜ਼-7 'ਚ ਦੁਰਗਾ ਸਤੁਤੀ ਸੰਮਤੀ ਵਲੋਂ ਦਿੱਤੇ ਵਾਟਰ ਕੂਲਰ ਦਾ ਮੇਅਰ ਜੀਤੀ ਸਿੱਧੂ ਨੇ ਕੀਤਾ ਉਦਘਾਟਨ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵਲੋਂ ਫੇਜ਼-7 'ਚ ਲਾਇਬ੍ਰੇਰੀ ਪਾਰਕ ਦੇ ਬਾਹਰ ਪੀਣ ਵਾਲੇ ਪਾਣੀ ਦੇ ਕੂਲਰ ਦਾ ਉਦਘਾਟਨ ਕੀਤਾ ਗਿਆ | ਇਹ ਵਾਟਰ ਕੂਲਰ ਦੁਰਗਾ ਸਤੁਤੀ ਸੰਮਤੀ ਵਲੋਂ ਇਲਾਕੇ ਦੀ ਕੌਂਸਲਰ ...

ਪੂਰੀ ਖ਼ਬਰ »

ਉਪ-ਕੁਲਪਤੀ ਵਲੋਂ ਦਫ਼ਤਰਾਂ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ, 14 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਵਲੋਂ ਅੱਜ ਇੱਥੇ ਪ੍ਰਬੰਧਕੀ ਬਲਾਕ ਵਿਚਲੇ ਵੱਖ-ਵੱਖ ਦਫ਼ਤਰਾਂ ਜਿਨ੍ਹਾਂ 'ਚ ਜਨਰਲ ਬਰਾਂਚ, ਲੇਖਾ ਸ਼ਾਖਾ, ਕੰਟਰੋਲ ਪ੍ਰੀਖਿਆਵਾਂ ਦਫ਼ਤਰ, ਵਿੱਤ ਵਿਭਾਗ ...

ਪੂਰੀ ਖ਼ਬਰ »

ਕਿਰਨ ਖੇਰ ਨੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਵਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ

ਚੰਡੀਗੜ੍ਹ, 14 ਮਈ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਤੋਂ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਦੁਆਰਾ ਚਲਾਏ ਜਾ ਰਹੇ ਸਾਰੇ ਪ੍ਰੋਜੈਕਟਾਂ ਦੀ ਸਥਿਤੀ ਅਤੇ ਪ੍ਰਗਤੀ ਦੀ ਸਮੀਖਿਆ ਕੀਤੀ | ਚੰਡੀਗੜ੍ਹ ਸਮਾਰਟ ਸਿਟੀ ਐਡਵਾਈਜ਼ਰੀ ਫੋਰਮ ਦੀ ...

ਪੂਰੀ ਖ਼ਬਰ »

ਐਚ.ਐਸ.ਵੀ.ਪੀ. ਦੇ ਦੋਸ਼ੀ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕੀਤਾ ਜਾਵੇ- ਵਿਜ

ਚੰਡੀਗੜ੍ਹ, 14 ਮਈ (ਐਨ.ਐਸ. ਪਰਵਾਨਾ) : ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਸੈਕਟਰਾਂ ਵਿਚ ਪੇਯਜਲ ਪਾਇਪ ਲਾਇਨ ਦੇ ਕੰਮਾਂ ਵਿਚ ਅਨਿਯਮਤਤਾ ਵਰਤੇ ਜਾਣ ਦੀ ਜਾਂਚ ਕਮੇਟੀ ਵਲੋਂ ਪੁਸ਼ਟੀ ਕਰਨ 'ਤੇ ਰਿਪੋਰਟ ਵਿਚ ...

ਪੂਰੀ ਖ਼ਬਰ »

ਯੋਗਾ ਟੀਮ ਨੇ ਸੈਕਟਰ-32 ਏ 'ਚ ਕੀਤੀ ਸਫਾਈ

ਚੰਡੀਗੜ੍ਹ, 14 ਮਈ (ਨਵਿੰਦਰ ਸਿੰਘ ਬੜਿੰਗ) ਚੰਡੀਗੜ੍ਹ ਦੇ ਸੈਕਟਰ-32-ਏ ਦੀ ਯੋਗਾ ਅਧਿਆਪਕ ਸਰਬਜੀਤ ਕੌਰ ਸੈਣੀ ਅਤੇ ਉਨ੍ਹਾਂ ਦੇ ਪਤੀ ਸੁਖਧਾਮ ਸੈਣੀ ਜਿਨ੍ਹਾਂ ਵਲੋਂ ਵਾਤਾਵਰਨ ਦੀ ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਅਮਲਾਲਾ ਵਿਖੇ ਕਿਸਾਨਾਂ ਨੂੰ ਕੀਤਾ ਜਾਗਰੂਕ

ਡੇਰਾਬੱਸੀ, 14 ਮਈ (ਰਣਬੀਰ ਸਿੰਘ ਪੜ੍ਹੀ)-ਖੇਤੀਬਾੜੀ ਵਿਭਾਗ ਵਲੋਂ ਪਿੰਡ ਅਮਲਾਲਾ ਵਿਖੇ ਡਾ. ਹਰਸੰਗੀਤ ਸਿੰਘ ਦੀ ਅਗਵਾਈ ਹੇਠ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਝੋਨੇ ਦੀ ਰਿਵਾਇਤੀ ਬਿਜਾਈ ਦੇ ਨਾਲ-ਨਾਲ ਕੁਝ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਲਈ ...

ਪੂਰੀ ਖ਼ਬਰ »

ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਵਲੋਂ ਡਾਇਰੈਕਟਰ ਖੇਤੀਬਾੜੀ ਪੰਜਾਬ ਖ਼ਿਲਾਫ਼ ਜਾਰੀ ਰੋਸ ਧਰਨਾ ਚੌਥੇ ਦਿਨ 'ਚ ਦਾਖ਼ਲ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ (ਸਾਪਾ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਫੇਜ਼-6 ਸਥਿਤ ਖੇਤੀਬਾੜੀ ਭਵਨ 'ਚਲੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਜਾਰੀ ਰੋਸ ਧਰਨਾ ਅੱਜ ...

ਪੂਰੀ ਖ਼ਬਰ »

ਜੱਸੜ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਤੇ ਦਿਲਪ੍ਰੀਤ ਕੌਰ ਮਹਿਲਾ ਵਿੰਗ ਦੇ ਵਾਈਸ ਪ੍ਰਧਾਨ ਨਿਯੁਕਤ

ਖਰੜ, 14 ਮਈ (ਜੰਡਪੁਰੀ)-ਯੂਨਾਈਟਿਡ ਬਿਊਰੋ ਆਫ਼ ਹਿਊਮਨ ਰਾਈਟਸ ਐਂਡ ਕ੍ਰਾਈਮ ਕੰਟਰੋਲ ਇੰਡੀਆ ਦੇ ਰਾਸ਼ਟਰੀ ਚੇਅਰਮੈਨ ਰਾਜ ਸਿੰਘ ਅਤੇ ਪੰਜਾਬ ਪ੍ਰਧਾਨ ਧਰਮਿੰਦਰ ਕੁਮਾਰ ਨੇ ਐਮ. ਪੀ. ਜੱਸੜ ਨੂੰ ਸੰਸਥਾ ਦਾ ਸੂਬਾਈ ਸੀਨੀਅਰ ਵਾਇਸ ਪ੍ਰਧਾਨ ਅਤੇ ਦਿਲਪ੍ਰੀਤ ਕੌਰ ਨੂੰ ...

ਪੂਰੀ ਖ਼ਬਰ »

ਸਿੱਖਿਆ ਬੋਰਡ ਦੇ ਰਿਹਾਇਸ਼ੀ ਕੰਪਲੈਕਸ 'ਚ ਸੀਵਰੇਜ ਬੰਦ ਹੋਣ ਕਾਰਨ ਕਰਮਚਾਰੀ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਸੈਕਟਰ-68 ਵਿਚਲੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਰਿਹਾਇਸ਼ੀ ਕੰਪਲੈਕਸ ਵਿਖੇ ਸੀਵਰੇਜ ਬੰਦ ਹੋਣ ਇਥੇ ਰਹਿੰਦੇ ਕਰਮਚਾਰੀਆਂ ਨੂੰ ੂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਰੈਗੂਲਰ ਕਰਨ ਦੀ ਬਜਾਏ ਮਾਨ ਸਰਕਾਰ ਜਲ ਸਪਲਾਈ ਵਰਕਰਾਂ ਨੂੰ ਵਿਭਾਗ 'ਚੋਂ ਕੱਢਣ ਦੇ ਰਾਹ ਤੁਰੀ-ਮੋਮੀ

ਐੱਸ.ਏ.ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਪਿਛਲੇ ਲੰਮੇ ਅਰਸੇ ਤੋਂ ਕੰਮ ਕਰਦੇ ਇਨਲਿਸਟਮੈਂਟ ਵਰਕਰਾਂ ਨੂੰ ਰੈਗੂਲਰ ਕਰਨ ਦੀ ਬਜਾਏ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਰਕਰਾਂ ਨੂੰ ਵਿਭਾਗ 'ਚੋਂ ਕੱਢਣ ਦੇ ਰਾਹ ਤੁਰ ...

ਪੂਰੀ ਖ਼ਬਰ »

ਚੰਡੀਗੜ੍ਹ 'ਵਰਸਿਟੀ ਵਿਖੇ ਸਾਲਾਨਾ ਤਕਨੀਕੀ ਮੇਲਾ 'ਟੈੱਕ ਇਨਵੈਂਟ-2022' ਦਾ ਸ਼ਾਨਦਾਰ ਆਗ਼ਾਜ਼

ਐੱਸ.ਏ.ਐੱਸ. ਨਗਰ, 14 ਮਈ (ਕੇ.ਐੱਸ. ਰਾਣਾ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਸਾਲਾਨਾ ਤਕਨੀਕੀ ਮੇਲੇ 'ਟੈੱਕ ਇਨਵੈਂਟ-2022' ਦਾ ਸ਼ਾਨਦਾਰ ਆਗਾਜ਼ ਹੋਇਆ | ਇਸ ਮੇਲੇ ਦਾ ਰਸਮੀ ਉਦਘਾਟਨ ਭਾਰਤ ਸਰਕਾਰ ਦੇ ਆਰਕੀਟੈਕਚਰ ਕੌਂਸਲ ਦੇ ਪ੍ਰਧਾਨ ਹਬੀਬ ਖ਼ਾਨ ਵਲੋਂ ਕੀਤਾ ਗਿਆ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX