ਨੂਰਪੁਰਬੇਦੀ, 14 ਮਈ (ਰਾਜੇਸ਼ ਚੌਧਰੀ ਤਖਤਗੜ੍ਹ)-ਨੂਰਪੁਰਬੇਦੀ ਬੁੰਗਾ ਸਾਹਿਬ ਮਾਰਗ ਤੋਂ ਗੁਜ਼ਰਦੇ ਓਵਰਲੋਡ ਵਾਹਨਾਂ ਅਤੇ ਇਸ ਮਾਰਗ ਦੇ ਨਾਲ ਸਥਾਪਿਤ ਕੀਤੇ ਗਏ ਰਾਖ ਦੇ ਡੰਪ (ਫਲਾਈ ਐਸ਼) ਤੋਂ ਦੁਖੀ ਹੋਏ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਸਰਾਏ ਪੱਤਣ ਲਾਗੇ ਮੁੱਖ ਮਾਰਗ 'ਤੇ ਅੱਜ ਪ੍ਰਸ਼ਾਸਨ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ | ਇਕੱਠੇ ਹੋਏ ਲੋਕਾਂ ਨੇ ਗੁੱਸਾ ਜ਼ਾਹਿਰ ਕਰਦਿਆਂ ਆਖਿਆ ਕਿ ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਉਕਤ ਮਾਰਗ ਤੋਂ ਭਾਰੀ ਵਾਹਨਾਂ ਦੇ ਗੁਜ਼ਰਨ 'ਤੇ ਪਾਬੰਦੀ ਲਗਾਈ ਹੋਈ ਹੈ | ਮਗਰ ਕਿਸੀ ਵੀ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਇਨ੍ਹਾਂ ਆਦੇਸ਼ਾਂ ਦੀ ਪਾਲਨਾ ਨਾ ਕਰਵਾਉਣ ਕਾਰਨ ਪ੍ਰਤੀ ਦਿਨ ਉਕਤ ਮਾਰਗ ਤੋਂ ਓਵਰਲੋਡ ਵਾਹਨ ਗੁਜ਼ਰਨ ਕਾਰਨ ਜਿੱਥੇ ਸੜਕ ਟੁੱਟ ਰਹੀ ਹੈ ਉੱਥੇ ਹੀ ਲੋਕਾਂ ਨੂੰ ਵੀ ਆਵਾਜਾਈ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਹਾਦਸੇ ਵਾਪਰ ਰਹੇ ਹਨ | ਉਨ੍ਹਾਂ ਕਿਹਾ ਕਿ 5 ਟਨ ਭਾਰ ਸਮਰੱਥਾ ਵਾਲੀ ਉਕਤ ਸੜਕ ਤੋਂ ਕਰੀਬ 50-50 ਟਨ ਮਾਲ ਲੱਦੇ ਟਰਾਲੇ ਗੁਜ਼ਰ ਰਹੇ ਹਨ | ਉਨ੍ਹਾਂ ਕਿਹਾ ਕਿ ਰਾਤ ਨੂੰ ਸਮੱਸਿਆ ਉਦੋਂ ਹੋਰ ਵੀ ਗੰਭੀਰ ਹੋ ਜਾਂਦੀ ਹੈ ਦਜੋਂ ਓਵਰਲੋਡ ਵਾਹਨਾਂ ਦੀਆਂ ਲੱਗੀਆਂ ਲੰਬੀਆਂ-ਲੰਬੀਆਂ ਕਤਾਰਾਂ ਛੋਟੇ ਵਾਹਨ ਚਾਲਕਾਂ ਨੂੰ ਸਾਈਡ ਨਾ ਦੇਣ ਕਾਰਨ ਹਾਦਸੇ ਵਾਪਰਨ ਦਾ ਖ਼ਤਰਾ ਵੱਧ ਜਾਂਦਾ ਹੈ | ਲੋਕਾਂ ਨੇ ਕਿਹਾ ਕਿ ਇਸ ਤੋਂ ਇਲਾਵਾ ਉਕਤ ਮਾਰਗ 'ਤੇ ਸਿਆਸੀ ਸਰਪ੍ਰਸਤੀ ਹੇਠ ਇੱਕ ਰਾਖ ਦਾ ਡੰਪ ਵੀ ਸਥਾਪਿਤ ਕੀਤਾ ਹੋਇਆ ਹੈ ਜਿਸ ਕਾਰਨ ਆਸ-ਪਾਸ ਦੇ ਘਰਾਂ ਦੇ ਲੋਕ ਅਤੇ ਰਾਹਗੀਰਾਂ ਤੋਂ ਇਲਾਵਾ ਜ਼ਮੀਨਾਂ ਵੀ ਰਾਖ ਕਾਰਨ ਬਰਬਾਦ ਹੋ ਰਹੀਆਂ ਹਨ | ਮਗਰ ਪ੍ਰਸ਼ਾਸਨਿਕ ਅਧਿਕਾਰੀ ਅੱਖਾਂ ਮੁੰਦੀ ਬੈਠੇ ਹਨ | ਲੋਕਾਂ ਨੇ ਕਿਹਾ ਕਿ ਲਾਗਲੇ ਪਿੰਡ ਬੜਵਾ ਤੋਂ ਚੁਣੇ ਗਏ ਵਿਧਾਇਕ ਦਿਨੇਸ਼ ਚੱਢਾ ਜੋ ਖ਼ੁਦ ਵੀ ਕਈ ਵਾਰ ਉਕਤ ਮਾਰਗ 'ਤੇ ਓਵਰਲੋਡ ਵਾਹਨਾਂ ਦੇ ਖ਼ਿਲਾਫ਼ ਸੰਘਰਸ਼ 'ਚ ਲੋਕਾਂ ਦਾ ਸਾਥ ਦੇ ਚੁੱਕੇ ਹਨ ਨੂੰ ਵੀ ਉਹ ਇਸ ਬਾਬਤ ਮੰਗ ਪੱਤਰ ਦੇ ਚੁੱਕੇ ਹਨ ਤੇ ਆਸ ਕਰਦੇ ਹਨ ਕਿ ਉਹ ਇਸ ਸਮੱਸਿਆ ਨੂੰ ਜ਼ਰੂਰ ਹੱਲ ਕਰਵਾਉਣਗੇ | ਇਕੱਠੇ ਹੋਏ ਪਿੰਡ ਬਸੀ ਤੇ ਸ਼ਾਹਪੁਰ ਬੇਲਾ ਦੇ ਲੋਕਾਂ ਕੁਲਵਿੰਦਰ ਸਿੰਘ ਬਸੀ, ਜਗਵੀਰ ਸਿੰਘ ਸ਼ਾਹਪੁਰ ਬੇਲਾ, ਗੁਰਦੀਪ ਸ਼ਾਹਪੁਰ ਬੇਲਾ, ਜਰਨੈਲ ਸਿੰਘ ਤੇ ਭਜਨ ਸਿੰਘ ਗਰੇਵਾਲ ਆਦਿ ਨੇ ਪ੍ਰਸ਼ਾਸਨ ਨੂੰ 1 ਦਿਨ ਦਾ ਅਲਟੀਮੇਟਮ ਦਿੰਦਿਆਂ ਆਖਿਆ ਕਿ ਅਗਰ ਉਕਤ ਦੋਵੇਂ ਸਮੱਸਿਆਵਾਂ ਤੋਂ ਲੋਕਾਂ ਨੂੰ ਨਿਜਾਤ ਨਾ ਦਿਲਾਈ ਤਾਂ ਉਹ 16 ਮਈ ਤੋਂ ਉਕਤ ਮਾਰਗ 'ਤੇ ਪੱਕੇ ਤੌਰ 'ਤੇ ਚੱਕਾ ਜਾਮ ਕਰਨਗੇ | ਉਕਤ ਸਮੱਸਿਆਵਾਂ ਸੰਬੰਧੀ ਲੋਕਾਂ ਨੇ ਥਾਣੇ ਵਿਖੇ ਪਹੁੰਚ ਕੇ ਐੱਸ.ਐੱਚ.ਓ. ਨੂਰਪੁਰਬੇਦੀ ਨੂੰ ਇੱਕ ਸ਼ਿਕਾਇਤ ਵੀ ਸੌਂਪੀ | ਇਸ ਸਬੰਧੀ ਥਾਣਾ ਮੁਖੀ ਬਿਕਰਮਜੀਤ ਸਿੰਘ ਨੇ ਪੁੱਛਣ 'ਤੇ ਦੱਸਿਆ ਕਿ ਉਹ ਹੁਣ ਹੀ ਪੁਲਸ ਮੁਲਾਜ਼ਮ ਭੇਜ ਕੇ ਇਸ ਸਬੰਧੀ ਲੋੜੀਂਦੀ ਕਾਰਵਾਈ ਅਮਲ 'ਚ ਲਿਆ ਰਹੇ ਹਨ |
ਨੰਗਲ, 14 ਮਈ (ਪ੍ਰੀਤਮ ਸਿੰਘ ਬਰਾਰੀ)-ਭਾਖੜਾ ਡੈਮ ਦੀ ਸਥਾਪਨਾ ਦਿਵਸ ਮੌਕੇ ਬੀ.ਬੀ.ਐਮ.ਬੀ. ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ 15 ਮਈ ਨੂੰ ਮੁਲਾਜ਼ਮ ਮੰਗਾਂ ਨੂੰ ਲੈ ਕੇ ਕੀਤੇ ਜਾਣ ਵਾਲਾ ਬਾਈਕਾਟ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਲੱਖੌਵਾਲ) ਬਲਾਕ ਸ੍ਰੀ ਚਮਕੌਰ ਸਾਹਿਬ ਦੀ ਚੋਣ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ, ਜ਼ਿਲ੍ਹਾ ਵਿੱਤ ਸਕੱਤਰ ਕਰਨੈਲ ਸਿੰਘ ਰਸੀਦਪੁਰ, ਮਹਿੰਦਰ ਸਿੰਘ ਰੌਣੀ ਅਤੇ ਕੇਹਰ ਸਿੰਘ ਅਮਰਾਲੀ ...
ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਰਣਧੀਰ ਕੁਮਾਰ ਆਈ.ਪੀ.ਐਸ. (ਸਿਖਲਾਈ ਅਧੀਨ), ਮੁਫ਼ਤ ਅਫ਼ਸਰ ਥਾਣਾ ਸਿਟੀ ਰੂਪਨਗਰ ਸਮੇਤ ਥਾਣਾ ਸਿਟੀ ਰੂਪਨਗਰ ਦੀ ਟੀਮ ਵਲੋਂ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਮੁਖ਼ਬਰੀ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਇੱਕ ਮੋਟਰ ਸਾਈਕਲ ਨੰਬਰ ...
ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ.ਐਸ.ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਚ ਸ੍ਰੀ ਅਨੰਦਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਵਿਚ ਚੱਲ ਰਹੇ ਸੀਵਰੇਜ ਦੀ ਮੁਰੰਮਤ ਕਾਰਨ ਨਵੀਂ ਆਬਾਦੀ ਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ...
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਬੇਰੁਜ਼ਗਾਰ ਡਰਾਇੰਗ ਮਾਸਟਰਜ਼ ਸੰਘਰਸ਼ ਕਮੇਟੀ ਪੰਜਾਬ ਨੇ ਕੁੱਝ ਕਾਨੂੰਨੀ ਤੇ ਤਕਨੀਕੀ ਅੜਚਣਾਂ ਕਾਰਨ ਹੁਣ ਆਪਣੀਆਂ ਮੰਗਾਂ ਦੇ ਹੱਕ ਵਿਚ 15 ਮਈ ਨੂੰ ਸਿੱਖਿਆ ਮੰਤਰੀ ਪੰਜਾਬ ਦੀ ਬਰਨਾਲਾ ਸਥਿਤ ਕੋਠੀ ਦਾ ਘਿਰਾ ...
ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਅਧਿਆਪਕਾਂ ਦੀ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਬਲਾਕ ਰੂਪਨਗਰ-2 ਦੀ ਇੱਕ ਅਹਿਮ ਇਕੱਤਰਤਾ ਸਥਾਨਿਕ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਹੋਈ | ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਵੇ ਸੀਨੀਅਰ ਸਾਥੀਆਂ ...
ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਢਾਹਾਂ ਵਲੋਂ ਦੂਜਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ | ਇਸ ਦੌਰਾਨ ਵਿਧਾਇਕ ਚੱਢਾ ...
ਢੇਰ, 14 ਮਈ (ਸ਼ਿਵ ਕੁਮਾਰ ਕਾਲੀਆ)-ਜਨਰਲ ਵਰਗ ਸ੍ਰੀ ਅਨੰਦਪੁਰ ਸਾਹਿਬ ਦੇ ਆਮ ਸ਼੍ਰੇਣੀ ਤੇ ਬੀ.ਸੀ. ਵਰਗ ਨਾਲ ਸਬੰਧਿਤ ਅਧਿਆਪਕਾਂ ਦੀ ਜ਼ਰੂਰੀ ਮੀਟਿੰਗ ਬਹਿਲੂ ਵਿਖੇ ਹੋਈ | ਜਿਸ ਵਿਚ ਜਨਰਲ ਵਰਗ ਨਾਲ ਹੋ ਰਹੇ ਧੱਕੇ ਸਬੰਧੀ ਸਖ਼ਤ ਨੋਟਿਸ ਲਿਆ ਗਿਆ | ਅਤੇ ਨਾਲ ਹੀ ਗਿਆਰਾਂ ...
ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਡਾਕਘਰ ਤੋਂ ਲੈ ਕੇ ਅਨਾਜ ਮੰਡੀ ਤੱਕ ਸੀਵਰੇਜ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਸੀ | ਗੰਦਾ ਪਾਣੀ ਸੜਕ 'ਤੇ ਇਕੱਠਾ ਹੋ ਰਿਹਾ ਸੀ | ਇਸ ਸਮੱਸਿਆ ਨੂੰ ਲੈ ਕੇ ਨਗਰ ਕੌਂਸਲ ਦੇ ਪ੍ਰਧਾਨ ਸੰਜੇ ਵਰਮਾ ਬੇਲੇ ...
ਨੂਰਪੁਰ ਬੇਦੀ, 14 ਮਈ (ਵਿੰਦਰ ਪਾਲ ਝਾਂਡੀਆਂ)-ਨੂਰਪੁਰਬੇਦੀ ਇਲਾਕੇ ਦੇ ਪਿੰਡ ਜਟਵਾਹੜ ਵਿਖੇ ਸਥਿਤ ਜੈ ਮਾਤਾ ਸ੍ਰੀ ਨੈਣਾਂ ਦੇਵੀ ਮੰਦਰ ਵਿਚ ਹਰ ਸਾਲ ਦੀ ਤਰ੍ਹਾਂ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੰਦ ਪੁਰ ਕੇਸ਼ੋ ...
ਢੇਰ, 14 ਮਈ (ਸਿਵ ਕੁਮਾਰ ਕਾਲੀਆ)-ਕਾਂਗਰਸੀ ਆਗੂ ਤੇ ਸਮਾਜ ਸੇਵੀ ਬਲਵੰਤ ਸਿੰਘ ਅਟਵਾਲ 68 ਵਾਸੀ ਢੇਰ ਬੀਤੀ ਕੱਲ੍ਹ ਮੋਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦਾ ਅੰਤਿਮ ਦਾਹ ਸੰਸਕਾਰ ਅੱਜ ਪਿੰਡ ਦੇ ਸਮਸਾਨ ਘਾਟ ਵਿਚ ਕਰ ਦਿੱਤਾ ਗਿਆ | ...
ਨੂਰਪੁਰ ਬੇਦੀ, 14 ਮਈ (ਵਿੰਦਰ ਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸ ਸੰਪਰਦਾਇ ਦੇ ਆਸ਼ਰਮ ਜਤੋਲੀ ਵਿਖੇ ਸਮੂਹ ਪਿੰਡ ਵਾਸੀ ਸਰਬ ਸੰਗਤ ਦੇ ਪੂਰਨ ਸਹਿਯੋਗ ਨਾਲ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਮੌਜੂਦਾ ਗੱਦੀ ਨਸ਼ੀਨ ਵੇਦਾਂਤ ...
ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਈ.ਐਸ.ਪੀ. ਵਿਚ ਰਾਖ ਜਮਾਂ ਹੋ ਜਾਣ ਕਾਰਨ ਬੰਦ ਕੀਤੇ ਗਏ 3 ਨੰਬਰ ਯੂਨਿਟ ਨੂੰ ਹਾਲੇ ਤੱਕ ਚਾਲੂ ਨਹੀਂ ਕੀਤਾ ਜਾ ਸਕਿਆ | ਥਰਮਲ ਪ੍ਰਬੰਧਕਾਂ ਅਨੁਸਾਰ ਅੰਬੂਜਾ ਅਤੇ ਏ.ਸੀ.ਸੀ. ਸੀਮਿੰਟ ...
ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਸਿਟੀ ਪੁਲੀਸ ਦੇ ਨਾਕੇ 'ਚ ਕਾਬੂ ਆਇਆ ਇੱਕ ਸ਼ੌਕੀਨ ਹੱਦੋਂ ਵੱਧ ਸ਼ਿੰਗਾਰਿਆ ਸਪਲੈਂਡਰ ਮੋਟਰਸਾਈਕਲ ਥਾਣੇ ਬੰਦ ਕਰਵਾ ਬੈਠਾ ਜਿਸ ਕੋਲ ਨਾ ਤਾਂ ਮੋਟਰਸਾਈਕਲ ਦੇ ਕਾਗ਼ਜ਼ ਸਨ ਅਤੇ ਨਾ ਹੀ ਮੋਟਰਸਾਈਕਲ ਤੇ ਨੰਬਰ ਪਲੇਟਾਂ ਸਨ ਜਦੋਂ ਕਿ ...
ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ.ਐਸ.ਨਿੱਕੂਵਾਲ)-ਇੱਥੋਂ ਨੇੜਲੇ ਪ੍ਰਸਿੱਧ ਸ਼ਕਤੀ ਪੀਠ ਮਾਤਾ ਨੈਣਾਂ ਦੇਵੀ ਵਿਖੇ 33ਵਾਂ ਦੋ ਰੋਜ਼ਾ ਕੁਸ਼ਤੀ ਮੇਲਾ ਕਰਵਾਇਆ ਗਿਆ | ਜਿਸ ਵਿਚ ਦਿੱਲੀ, ਉੱਤਰਾਖੰਡ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਨਾਮੀ ਪਹਿਲਵਾਨਾਂ ਨੇ ਭਾਗ ਲਿਆ | ...
ਮੋਰਿੰਡਾ, 14 ਮਈ (ਕੰਗ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਵਾਟਰ ਵਰਕਸ ਕਜੌਲੀ ਦੇ ਆਊਟਸੋਰਸਿੰਗ ਵਰਕਰਾਂ ਵਲੋਂ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਦਲਬੀਰ ਸਿੰਘ ...
ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਜ ਵੱਖ-ਵੱਖ ਪਿੰਡਾਂ ਦੇ ਧੰਨਵਾਦੀ ਦੌਰੇ ਕੀਤੇ | ਉਨ੍ਹਾਂ ਵਲੋਂ ਪਿੰਡ ਬੁੰਗੜੀ ਅਤੇ ਸਬੋਰ ਦੇ ਨਿਵਾਸੀਆਂ ਦਾ ਵਿਧਾਨ ਸਭਾ ਦੀਆਂ ਚੋਣਾਂ ਵਿਚ ਜਿੱਤ ਉਪਰੰਤ ਪਹਿਲੀ ...
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ ਵਿਖੇ ਨਸ਼ੇ ਦਾ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਇਸ ਮੌਕੇ ਡਾ. ਹਰਮੇਲ ਸਿੰਘ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜੀ ਤੰਬਾਕੂ, ਅਫ਼ੀਮ, ਹੈਰੋਇਨ, ਚਰਸ, ਗਾਂਜਾ, ਡੋਡੇ ...
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਤੇ ਨਿਖਾਰ ਲਈ ਵਿਸ਼ੇਸ਼ ਯਤਨ ਕੀਤੇ ...
ਮੋਰਿੰਡਾ, 14 ਮਈ (ਕੰਗ)-ਲਗਭਗ ਪਿਛਲੇ 6-7 ਮਹੀਨਿਆਂ ਤੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਅਕਾਲੀ ਵਰਕਰਾਂ ਤੇ ਸਰਕਲ ਪ੍ਰਧਾਨਾਂ ਵਿਚ ਹਲਕਾ ਇੰਚਾਰਜ ਨਾ ਹੋਣ ਕਰਕੇ ਕਾਫ਼ੀ ਨਿਰਾਸ਼ਾ ਪਾਈ ਜਾ ਰਹੀ ਸੀ | ਪਰ ਹੁਣ ਹਲਕਾ ਸ੍ਰੀ ਚਮਕੌਰ ਸਾਹਿਬ, ਮੋਰਿੰਡਾ ਅਤੇ ਘੜੂੰਆਂ ਦੇ ...
ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਹਜ਼ੂਰ ਸਾਹਿਬ ਨੰਦੇੜ ਦੇ ਲਈ ਲੋਹਗੜ ਫਿੱਡੇ ਵਾਸੀ ਅਮਰਜੀਤ ਸਿੰਘ ਤੇ ਹੋਰ ਸੰਗਤਾਂ ਦੇ ਵਿਸ਼ੇਸ਼ ਉਪਰਾਲੇ ਸਦਕਾ ਇਲਾਕੇ ਦੇ ਵੱਖ ਵੱਖ ਪਿੰਡਾਂ ਚ ਸੰਗਤਾਂ ਵਲੋਂ ਕਈ ਕੁਇੰਟਲ ਕਣਕ ਲੋਹਗੜ੍ਹ ...
ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਸਥਾਨਕ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਵਿਖੇ ਕਰਵਾਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਵੀਂ ਜਮਾਤ ਦੇ ਨਤੀਜਿਆਂ ਵਿਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਨੂੰ ...
ਪੁਰਖਾਲੀ, 14 ਮਈ (ਬੰਟੀ)-ਆਈ.ਈ.ਟੀ.ਭੱਦਲ ਟੈਕਨੀਕਲ ਕੈਂਪਸ ਦੇ ਹੋਟਲ ਮੈਨੇਜਮੈਂਟ ਅਤੇ ਕੈਟਰਿੰਗ ਟੈਕਨਾਲੋਜੀ ਵਿਭਾਗ ਦੇ ਵਿਦਿਆਰਥੀਆਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ ਗਏ | ਇਸ ਧਾਰਮਿਕ ਟੂਰ ਨੂੰ ਸੰਸਥਾ ਦੇ ...
ਬੇਲਾ, 14 ਮਈ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ, ਬੇਲਾ ਵਿਖੇ ਹੁਨਰ ਵਿਕਾਸ ਅਤੇ ਉਦੱਮਤਾ ਮੰਤਰਾਲਾ ਦੁਆਰਾ ਫੂਡ ਪ੍ਰੋਸੈਸਿੰਗ ਵਿਸ਼ੇ ਵਿਚ ਮੁਫ਼ਤ ਸਿਖਲਾਈ ਦਿੱਤੀ ਜਾ ਰਹੀ ਹੈ | ਇਸ ਦੀ ਜਾਣਕਾਰੀ ਦਿੰਦਿਆਂ ...
ਨੰਗਲ, 14 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਬੀਤੀ ਰਾਤ ਆਰਟ ਆਫ਼ ਲਿਵਿੰਗ ਸੰਸਥਾ ਵਲੋਂ ਸੰਸਾਰ ਪ੍ਰਸਿੱਧ ਧਾਰਮਿਕ ਗੁਰੂ ਸ੍ਰੀ ਸ੍ਰੀ ਰਵੀਸ਼ੰਕਰ ਦਾ ਜਨਮਦਿਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਇਲਾਕੇ ਦੇ ਪ੍ਰਸਿੱਧ ਧਰਮ ਪ੍ਰਚਾਰਕ ਸ਼ਾਮ ਮੁਰਾਰੀ, ...
ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰੀ ਕਾਲਜ ਮੁੰਨੇ ਵਿਖੇ ਕਾਮਰਸ ਵਿਭਾਗ ਵਲੋਂ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਵੇਂ ਕਿ ਪ੍ਰੋਜੈਕਟ ਮੇਕਿੰਗ, ਪੋਸਟਰ ਮੇਕਿੰਗ, ਕੁਇਜ਼ ਮੁਕਾਬਲਾ ਅਤੇ ...
ਸ੍ਰੀ ਅਨੰਦਪੁਰ ਸਾਹਿਬ, 14 ਮਈ (ਕਰਨੈਲ ਸਿੰਘ)-ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਦਿਵਿਆਂਗ ਵਿਅਕਤੀਆਂ ਦੇ ਯੂ. ਡੀ.ਆਈ.ਡੀ. ਕਾਰਡ ਬਣਾਉਣ ਲਈ ਅੱਜ ਵਿਸ਼ੇਸ਼ ਕੈਂਪ ਲਗਾਇਆ ਗਿਆ | ਜਿਸ 'ਚ ਲਗਭਗ 50 ਯੋਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ | ਕੈਂਪ ਲਈ ਜ਼ਿਲ੍ਹਾ ...
ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਸੀਨੀਅਰ ਸਿਟੀਜ਼ਨਜ਼ ਕੌਂਸਲ (ਰਜਿ.) ਰੂਪਨਗਰ ਵਲੋਂ ਬਜ਼ੁਰਗਾਂ ਦੀਆਂ ਜ਼ਰੂਰਤਾਂ ਨਾਲ ਸੰਬੰਧਿਤ ਇੱਕ ਮੰਗ ਪੱਤਰ ਹਲਕਾ ਵਿਧਾਇਕ ਦਿਨੇਸ਼ ਚੱਢਾ ਨੂੰ ਸੀਨੀਅਰ ਸਿਟੀਜ਼ਨਜ਼ ਕੰਪਲੈਕਸ ਰੂਪਨਗਰ ਦੀ ਉਸਾਰੀ ਸੰਬੰਧੀ ਦਿੱਤਾ ਗਿਆ | ...
ਫ਼ਤਹਿਗੜ੍ਹ ਸਾਹਿਬ, 14 ਮਈ (ਮਨਪ੍ਰੀਤ ਸਿੰਘ)-ਅੱਜ ਇੱਥੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਜੀ ਮਹਿਰਾ ਗੁਰਦੁਆਰਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਟਰੱਸਟ ਦੇ ਚੇਅਰਮੈਨ ਨਿਰਮਲ ਸਿੰਘ ਐਸ.ਐਸ. ਅਤੇ ਸੰਗਤਾਂ ...
ਫ਼ਤਹਿਗੜ੍ਹ ਸਾਹਿਬ, 14 ਮਈ (ਰਾਜਿੰਦਰ ਸਿੰਘ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਵੀ ਬਿਹਤਰ ਬਣਾਉਣ ਲਈ ਜ਼ਿਲੇ੍ਹ ਦੇ ਸਾਰੇ ਸਰਕਾਰੀ ਸਕੂਲਾਂ 'ਚ ਮਾਪੇ -ਅਧਿਆਪਕ ਮਿਲਣੀ ਹੋਈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ...
ਅਮਲੋਹ, 14 ਮਈ (ਕੇਵਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨਲ ਜੁਡੀਸ਼ੀਅਲ ਕੰਪਲੈਕਸ ਅਮਲੋਹ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ਇਸ ਨੈਸ਼ਨਲ ਲੋਕ ...
ਅਮਲੋਹ, 14 ਮਈ (ਕੇਵਲ ਸਿੰਘ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨਲ ਜੁਡੀਸ਼ੀਅਲ ਕੰਪਲੈਕਸ ਅਮਲੋਹ ਵਿਖੇ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ | ਇਸ ਨੈਸ਼ਨਲ ਲੋਕ ...
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਸੀ.ਆਈ.ਏ ਸਟਾਫ਼ ਸਰਹਿੰਦ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ ਇਕ ਦੇਸੀ ਪਿਸਟਲ 32 ਬੋਰ ਸਮੇਤ ਤਿੰਨ ਰੌਂਦ ਅਤੇ ਖੋਹ ਕੀਤਾ ਇਕ ਰਿਵਾਲਵਰ 32 ਬੋਰ, 4 ਜਿੰਦਾ ਰੌਂਦਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ...
ਫ਼ਤਹਿਗੜ੍ਹ ਸਾਹਿਬ, 14 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਤਹਿਗੜ੍ਹ ਸਾਹਿਬ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX