ਤਾਜਾ ਖ਼ਬਰਾਂ


ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਐਸ. ਡੀ. ਐਮ. ਦਫ਼ਤਰ ਅੱਗੇ ਰੋਸ ਧਰਨਾ
. . .  1 minute ago
ਖਰੜ, 5 ਜੂਨ (ਗੁਰਮੁੱਖ ਸਿੰਘ ਮਾਨ )- ਦਿੱਲੀ ਵਿਚ ਪਹਿਲਵਾਨਾਂ ਵਲੋਂ ਕੀਤੇ ਜਾ ਰਹੇ ਸ਼ੰਘਰਸ਼ ਦੀ ਹਮਾਇਤ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ....
ਨਹੀਂ ਰਹੇ ਮਹਾਭਾਰਤ ਦੇ ਮਾਮਾ ‘ਸ਼ਕੁਨੀ’
. . .  13 minutes ago
ਮਹਾਰਾਸ਼ਟਰ, 5 ਜੂਨ- ਮਹਾਭਾਰਤ ਵਿਚ ਸ਼ਕੁਨੀ ਦਾ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਗੁਫ਼ੀ ਪੇਂਟਲ ਦਾ ਦਿਹਾਂਤ ਹੋ ਗਿਆ...
ਜਨਤਕ ਜਥੇਬੰਦੀਆਂ ਨੇ ਬ੍ਰਿਜ ਭੂਸ਼ਨ ਦਾ ਸਾੜਿਆ ਪੁਤਲਾ
. . .  22 minutes ago
ਅਜਨਾਲਾ, 5 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਜ਼ਮਹੂਰੀ ਕਿਸਾਨ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਸਮੇਤ ਹੋਰਨਾਂ ਜਨਤਕ ਜਥੇਬੰਦੀਆਂ ਦੇ ਆਗੂਆਂ ਡਾ. ਸਤਨਾਮ ਸਿੰਘ...
ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਮਿਲੀ ਲਾਸ਼
. . .  28 minutes ago
ਸੁਲਤਾਨਵਿੰਡ, 5 ਜੂਨ (ਗੁਰਨਾਮ ਸਿੰਘ ਬੁੱਟਰ)- ਇਤਿਹਾਸਕ ਪਿੰਡ ਸੁਲਤਾਨਵਿੰਡ ਤੋਂ ਦੋਬੁਰਜੀ ਲਿੰਕ ਰੋਡ ਤੋਂ ਇਕ 50,55 ਸਾਲਾ ਅਣਪਛਾਤੇ ਪ੍ਰਵਾਸੀ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ....
ਛੱਤੀਸਗੜ੍ਹ: ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ ਦੇ ਦੋ ਜਵਾਨ ਜ਼ਖ਼ਮੀ
. . .  34 minutes ago
ਰਾਏਪੁਰ, 5 ਜੂਨ- ਛੱਤੀਸਗੜ੍ਹ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਜਾਪੁਰ ਜ਼ਿਲ੍ਹੇ ਵਿਚ ਨਕਸਲੀਆਂ ਵਲੋਂ ਲਗਾਏ ਗਏ ਪ੍ਰੈਸ਼ਰ ਆਈ.ਈ.ਡੀ. ਧਮਾਕੇ ਵਿਚ ਸੀ.ਆਰ.ਪੀ.ਐਫ਼ 85 ਬੀ.ਐਨ. ਦੇ ਦੋ ਜਵਾਨ....
ਬਾਲਾਸੋਰ ਰੇਲ ਹਾਦਸਾ: ਕਾਂਗਰਸ ਪ੍ਰਧਾਨ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
. . .  44 minutes ago
ਨਵੀਂ ਦਿੱਲੀ, 5 ਜੂਨ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਾਲਾਸੋਰ ਰੇਲ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਓਡੀਸ਼ਾ ਰੇਲ ਹਾਦਸੇ ਨੂੰ ਭਾਰਤੀ ਰੇਲ ਦੇ.....
ਅਰਵਿੰਦ ਕੇਜਰੀਵਾਲ ਛੋਟਾ ਮੋਦੀ- ਸੁਖਪਾਲ ਸਿੰਘ ਖਹਿਰਾ
. . .  about 1 hour ago
ਚੰਡੀਗੜ੍ਹ, 5 ਜੂਨ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਟਵੀਟ ਰਾਹੀਂ ਅਰਵਿੰਦ ਕੇਜਰੀਵਾਲ ਨੂੰ ਛੋਟਾ ਮੋਦੀ ਕਹਿ ਕੇ ਸੰਬੋਧਨ ਕੀਤਾ ਗਿਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਕੇਜਰੀਵਾਲ 29.....
ਸ਼ਿਵ ਸੈਨਾ (ਸ਼ਿੰਦੇ) ਅਤੇ ਭਾਜਪਾ ਹਰ ਆਉਣ ਵਾਲੀ ਚੋਣ ਇਕੱਠੇ ਲੜਨਗੇ: ਏਕਨਾਥ ਸ਼ਿੰਦੇ
. . .  about 1 hour ago
ਨਵੀਂ ਦਿੱਲੀ, 5 ਜੂਨ- ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਬੀਤੇ ਦਿਨ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ.....
ਮਾਮਲਾ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ: ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਹੋਈ ਸ਼ੁਰੂ
. . .  about 1 hour ago
ਚੰਡੀਗੜ੍ਹ, 5 ਜੂਨ (ਪ੍ਰੋ. ਅਵਤਾਰ ਸਿੰਘ) - ਪੰਜਾਬ ਯੂਨੀਵਰਸਿਟੀ ਦੇ ਮਸਲੇ ਨੂੰ ਲੈ ਕੇ ਰਾਜਪਾਲ ਨਾਲ ਦੋਹਾਂ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਕੀਤੀ....
ਸਾਡੀ ਵਿਚਾਰਧਾਰਾ ਮਹਾਤਮਾ ਗਾਂਧੀ ਦੀ- ਰਾਹੁਲ ਗਾਂਧੀ
. . .  about 1 hour ago
ਨਿਊਯਾਰਕ, 5 ਜੂਨ- ਇੱਥੇ ਭਾਰਤੀ ਮੂਲ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਘਰ (ਭਾਰਤ) ਵਿਚ ਦੋ ਵਿਚਾਰਧਾਰਾਵਾਂ ਵਿਚ ਲੜਾਈ ਚੱਲ ਰਹੀ ਹੈ। ਇਕ ਜਿਸ ਦੀ....
ਬਿਹਾਰ: ਮੁੜ ਡਿੱਗਿਆ ਉਸਾਰੀ ਅਧੀਨ ਪੁੱਲ, ਦੋ ਗਾਰਡ ਲਾਪਤਾ
. . .  about 2 hours ago
ਪਟਨਾ, 5 ਜੂਨ- ਬੀਤੇ ਦਿਨ ਵਾਪਰੀ ਇਕ ਘਟਨਾ ਦੌਰਾਨ ਬਿਹਾਰ ਦੇ ਭਾਗਲਪੁਰ ਵਿਚ ਸੁਲਤਾਨਗੰਜ-ਅਗੁਵਾਨੀ ਗੰਗਾ ਨਦੀ ’ਤੇ ਨਿਰਮਾਣ ਅਧੀਨ ਚਾਰ ਮਾਰਗੀ ਪੁਲ ਇਕ ਵਾਰ ਫ਼ਿਰ ਜ਼ਮੀਨਦੋਜ਼ ਹੋ ਗਿਆ....
ਪਹਿਲਵਾਨਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 5 ਜੂਨ- ਰੈਸਲਿੰਗ ਫ਼ੈਡਰੇਸ਼ਨ ਆਫ਼ ਇੰਡੀਆ (ਡਬਲਿਊ.ਐਫ਼.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਉਲੰਪੀਅਨ ਪਹਿਲਵਾਨਾਂ ਬਜਰੰਗ ਪੁਨੀਆ....
ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਸੁੱਟਿਆ ਡਰੋਨ, ਨਸ਼ੀਲੇ ਪਦਾਰਥ ਬਰਾਮਦ
. . .  about 3 hours ago
ਅੰਮ੍ਰਿਤਸਰ, 5 ਜੂਨ- ਅਧਿਕਾਰੀਆਂ ਨੇ ਅੱਜ ਦੱਸਿਆ ਕਿ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅਟਾਰੀ-ਵਾਹਗਾ ਸਰਹੱਦ ਦੇ ਪਾਰ ਨਸ਼ੀਲੇ ਪਦਾਰਥ ਲੈ ਕੇ ਜਾ ਰਹੇ ਪਾਕਿਸਤਾਨੀ ਡਰੋਨ ਨੂੰ ਸੁੱਟ ਦਿੱਤਾ। ਅਧਿਕਾਰੀਆਂ....
ਬਾਲੇਸ਼ਵਰ: ਰੇਲ ਟ੍ਰੈਕ ਦੀ ਮੁਰੰਮਤ ਤੋਂ ਬਾਅਦ ਅੱਜ ਰੇਲਗੱਡੀਆਂ ਦੀ ਆਵਾਜਾਈ ਹੋਈ ਸ਼ੁਰੂ
. . .  about 3 hours ago
ਭੁਵਨੇਸ਼ਵਰ, 5 ਜੂਨ- ਬਾਲੇਸ਼ਵਰ ’ਚ ਰੇਲ ਹਾਦਸੇ ਦੇ 3 ਦਿਨਾਂ ਬਾਅਦ ਹੁਣ ਸਾਰੇ ਟ੍ਰੈਕ ਠੀਕ ਕਰ ਦਿੱਤੇ ਗਏ ਹਨ। ਹਾਦਸੇ ਕਾਰਨ ਨੁਕਸਾਨੇ ਗਏ ਅੱਪ ਅਤੇ ਡਾਊਨ ਸਾਈਡ ਟ੍ਰੈਕ ਦੀ ਮੁਰੰਮਤ ਹੋਣ ਤੋਂ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ ਛੇਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ
. . .  about 3 hours ago
ਅੰਮ੍ਰਿਤਸਰ, 5 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ। ਇਸ ਮੌਕੇ....
ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੇ ਹੱਕ ’ਚ ਮੀਟਿੰਗ
. . .  about 4 hours ago
ਵੈਨਿਸ, (ਇਟਲੀ), 5 ਜੂਨ (ਹਰਦੀਪ ਸਿੰਘ ਕੰਗ)- ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀਆਂ ਵਿੰਗ ਇਟਲੀ ਵਲੋਂ ਵੈਰੋਨਾ ਨੇੜਲੇ ਸ਼ਹਿਰ ਸਨਜੁਆਨੀ ਵਿਖੇ ਇਕ ਵਿਸ਼ੇਸ਼ ਮੀਟਿੰਗ ਸੱਦੀ ਗਈ, ਜਿਸ ਦੌਰਾਨ...
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
. . .  about 4 hours ago
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ’ਤੇ ਅਦਾਰਾ ਅਜੀਤ ਵਲੋਂ ਲੱਖ-ਲੱਖ ਵਧਾਈ
⭐ਮਾਣਕ-ਮੋਤੀ⭐
. . .  about 4 hours ago
⭐ਮਾਣਕ-ਮੋਤੀ⭐
ਮਹਾਰਾਸ਼ਟਰ : ਚੰਦਰਪੁਰ ਜ਼ਿਲ੍ਹੇ ਦੇ ਕਾਨਪਾ ਪਿੰਡ ਨੇੜੇ ਇਕ ਨਿੱਜੀ ਬੱਸ ਨਾਲ ਕਾਰ ਦੀ ਟੱਕਰ ਵਿਚ ਪੰਜ ਲੋਕਾਂ ਦੀ ਮੌਤ
. . .  1 day ago
ਮਸ਼ਹੂਰ ਅਦਾਕਾਰਾ ਸੁਲੋਚਨਾ ਲਾਟਕਰ ਦਾ 94 ਸਾਲ ਦੀ ਉਮਰ ਵਿਚ ਦਿਹਾਂਤ
. . .  1 day ago
ਮੁੰਬਈ, 4 ਜੂਨ - 'ਸ਼੍ਰੀ 420', 'ਨਾਗਿਨ' ਅਤੇ 'ਅਬ ਦਿਲੀ ਦੂਰ ਨਹੀਂ' ਵਰਗੀਆਂ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਸੁਲੋਚਨਾ ਲਟਕਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਲਗਭਗ 300 ਬਾਲੀਵੁੱਡ ਅਤੇ ਮਰਾਠੀ ਫਿਲਮਾਂ ਵਿਚ ਕੰਮ ਕੀਤਾ ...
ਮਹਾਰਾਸ਼ਟਰ : ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ ਨੇ ਲਗਭਗ 6.2 ਕਰੋੜ ਰੁਪਏ ਦੀ ਕੀਮਤ ਦਾ 10 ਕਿਲੋ ਤੋਂ ਵੱਧ ਸੋਨਾ ਕੀਤਾ ਜ਼ਬਤ
. . .  1 day ago
ਚੀਨ ਦੇ ਸਿਚੁਆਨ ਸੂਬੇ 'ਚ ਜ਼ਮੀਨ ਖਿਸਕਣ ਕਾਰਨ 14 ਲੋਕਾਂ ਦੀ ਮੌਤ, 5 ਲਾਪਤਾ
. . .  1 day ago
ਬੀਜਿੰਗ, 4 ਜੂਨ - ਚੀਨ ਦੇ ਦੱਖਣੀ-ਪੱਛਮੀ ਸਿਚੁਆਨ ਸੂਬੇ 'ਚ ਐਤਵਾਰ ਨੂੰ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਲਾਪਤਾ ਹੋ ਗਏ । 180 ਤੋਂ ਵੱਧ ਬਚਾਅ ਕਰਮਚਾਰੀਆਂ ਨੂੰ ...
ਅਮਰੀਕੀ ਰੱਖਿਆ ਸਕੱਤਰ ਲੋਇਡ ਜੇ.ਆਸਟਿਨ III ਰੱਖਿਆ ਭਾਈਵਾਲੀ 'ਤੇ ਮੀਟਿੰਗ ਲਈ ਦਿੱਲੀ ਪਹੁੰਚੇ
. . .  1 day ago
ਗ਼ਲਤੀ ਨਾਲ ਪਾਕਿਸਤਾਨ ਦਾਖਲ ਹੋਇਆ ਕਲਾਨੌਰ ਦਾ ਨੌਜਵਾਨ 3 ਸਾਲ ਬਾਅਦ ਘਰ ਪਰਤਿਆ
. . .  1 day ago
ਕਲਾਨੌਰ, 4 ਜੂਨ (ਪੁਰੇਵਾਲ)-ਕਰੀਬ 3 ਸਾਲ ਪਹਿਲਾਂ ਘਰੋਂ ਮੱਛੀਆਂ ਫੜਨ ਲਈ ਗਿਆ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਬਲਾਕ ਕਲਾਨੌਰ ਦੇ ਪਿੰਡ ਕਾਮਲਪੁਰ ਵਾਸੀ ਨੌਜਵਾਨ ਗ਼ਲਤੀ ਨਾਲ ਪਾਕਿਸਤਾਨ ਦੀ ਸਰਹੱਦ ਪਾਰ ਗਿਆ ਸੀ ...
"ਮਾਲ ਦੀ ਰੇਲਗੱਡੀ ਪਟੜੀ ਤੋਂ ਨਹੀਂ ਉਤਰੀ, ਸਿਰਫ ਕੋਰੋਮੰਡਲ ਐਕਸਪ੍ਰੈਸ ਦੀ ਹੀ ਹੋਈ ਦੁਰਘਟਨਾ": ਰੇਲਵੇ ਬੋਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਸੰਗਰੂਰ

ਘਰਾਚੋਂ ਵਿਖੇ 4 ਦਹਾਕਿਆਂ ਤੋਂ ਨਾਜਾਇਜ਼ ਕਬਜ਼ੇ ਅਧੀਨ ਪੰਚਾਇਤੀ ਜ਼ਮੀਨ ਨੂੰ ਕਰਾਇਆ ਕਬਜ਼ੇ ਤੋਂ ਮੁਕਤ

ਭਵਾਨੀਗੜ੍ਹ, 14 ਮਈ (ਰਣਧੀਰ ਸਿੰਘ ਫੱਗੂਵਾਲਾ)- ਮੁੱਖ ਮੰਤਰੀ ਪੰਜਾਬ ਵਲੋਂ ਸਰਕਾਰੀ ਅਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੱਡਣ ਦੀ ਚਲਾਈ ਦੌਰਾਨ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਨਾਲ ਪਿੰਡ ਘਰਾਚੋਂ ਵਿਖੇ 39 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ | ਅੱਜ ਸਵੇਰੇ ਹੀ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਸਮੇਤ ਪਿੰਡ ਘਰਾਚੋਂ ਦੇ ਖੇਤਾਂ ਵਿਚ ਪਹੁੰਚੇ ਪ੍ਰਸ਼ਾਸਨਿਕ ਅਧਿਕਾਰੀਆਂ ਜਿਨ੍ਹਾਂ ਵਿਚ ਬੀ.ਡੀ.ਪੀ.ਓ ਮਨਜੀਤ ਸਿੰਘ ਢੀਂਡਸਾ ਅਤੇ ਪੰਚਾਇਤ ਅਫ਼ਸਰ ਕਰਮਜੀਤ ਸਿੰਘ ਨੇ ਦੱਸਿਆ ਕਿ ਪਿੰਡ ਘਰਾਚੋਂ ਤੋਂ ਬਲਵਾੜ ਨੂੰ ਜਾਂਦੀ ਸੜਕ 'ਤੇ ਇਕ ਡਰੇਨ ਨੇੜੇ ਪਿੰਡ ਘਰਾਚੋਂ ਦੀ 39 ਏਕੜ ਪੰਚਾਇਤ ਜ਼ਮੀਨ 'ਚੋਂ 30 ਏਕੜ ਦੇ ਕਰੀਬ ਵਾਹੀਯੋਗ ਜ਼ਮੀਨ 'ਦੇ ਕਰੀਬ 4 ਦਹਾਕਿਆਂ ਤੋਂ ਨਾਜਾਇਜ਼ ਕਬਜਾ ਕੀਤਾ ਹੋਇਆ ਸੀ, ਜਿਸ ਨੂੰ ਖਾਲੀ ਕਰਵਾਉਣ ਲਈ ਡਿਜੀਟਲ ਸੈਟੇਲਾਈਟ ਤਕਨੀਕ ਰਾਹੀ ਨਿਸ਼ਾਨਦੇਹੀ ਕਰਕੇ ਖਾਲੀ ਕਰਵਾਉਂਦਿਆਂ ਬੁਰਜੀਆਂ ਲਗਾ ਕੇ ਪੰਚਾਇਤ ਨੂੰ ਜ਼ਮੀਨ ਦਾ ਕਬਜ਼ਾ ਦੇ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਰਹਿੰਦੀ 9 ਏਕੜ ਜ਼ਮੀਨ ਡਰੇਨ ਵਿਚ ਆ ਗਈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੇ ਦੁਬਾਰਾ ਇਸ ਜ਼ਮੀਨ 'ਤੇ ਨਾਜਾਇਜ਼ ਕਬਜਾ ਕੀਤਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਚਾਇਤੀ ਜ਼ਮੀਨ ਉੱਪਰ ਨਜਾਇਜ਼ ਕਬਜ਼ੇ ਤੁਰੰਤ ਖਾਲੀ ਕਰਕੇ ਪਿੰਡ ਦੀ ਪੰਚਾਇਤਾਂ ਨੂੰ ਦੇ ਦੇਣ | ਇਸ ਮੌਕੇ ਪਿੰਡ ਦੇ ਸਰਪੰਚ ਗੁਰਮੇਲ ਸਿੰਘ, ਹਰਦੀਪ ਸਿੰਘ ਨੰਬਰਦਾਰ, ਸੁਖਜੀਤ ਸਿੰਘ ਪੰਚਾਇਤ ਸਕੱਤਰ, ਜਗਜੀਤ ਸਿੰਘ ਕਾਨੂੰਨਗੋ, ਅਮਰਿੰਦਰ ਸਿੰਘ, ਮੁਨੀਸ਼ ਕੁਮਾਰ ਅਤੇ ਹਰਮੇਲ ਸਿੰਘ ਸਾਰੇ ਪਟਵਾਰੀ ਵੀ ਮੌਜੂਦ ਸਨ |

-ਮਾਮਲਾ ਗੋਲਕ ਚੋਰੀ ਦਾ-

ਗੁ: ਪ੍ਰਬੰਧਕ ਕਮੇਟੀ ਅਤੇ ਪੰਚਾਇਤ ਨੇ ਸਾਹਮਣੇ ਆ ਕੇ ਰੱਖਿਆ ਪੱਖ

ਅਮਰਗੜ੍ਹ, 14 ਮਈ (ਸੁਖਜਿੰਦਰ ਸਿੰਘ ਝੱਲ) - ਗੁ: ਗੁਰੂ ਨਾਨਕਸਰ ਸਾਹਿਬ ਪਿੰਡ ਬੁਰਜ ਬਘੇਲ ਸਿੰਘ ਵਾਲਾ ਵਿਖੇ ਪਿਛਲੇ ਦਿਨੀਂ ਹੋਈ ਗੋਲਕ ਚੋਰੀ ਦੀ ਘਟਨਾ ਨੂੰ ਲੈ ਕੇ ਗੁ: ਪ੍ਰਬੰਧਕ ਕਮੇਟੀ ਅਤੇ ਗਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦਾ ਇਕੱਠ ਕਰਦਿਆਂ ਆਪਣਾ ਪੱਖ ਰੱਖਣ ਲਈ ...

ਪੂਰੀ ਖ਼ਬਰ »

ਟਰਾਲੀ 'ਚ ਕਰੰਟ ਆਉਣ ਕਾਰਨ ਨੌਜਵਾਨ ਦੀ ਮੌਤ

ਲੌਂਗੋਵਾਲ, 14 ਮਈ (ਵਿਨੋਦ, ਖੰਨਾ)- ਨੇੜਲੇ ਪਿੰਡ ਕੋਠੇ ਦੇਸੂਪੁਰਾ ਦੇ ਇਕ ਗ਼ਰੀਬ ਕਿਸਾਨ ਪਰਿਵਾਰ ਦੇ ਨੌਜਵਾਨ ਦੀ ਟਰਾਲੀ ਵਿਚ ਕਰੰਟ ਆ ਜਾਣ ਕਾਰਨ ਮੌਤ ਹੋ ਗਈ ਹੈ | ਪਿੰਡ ਮੰਡੇਰ ਕਲਾਂ ਦੇ ਸਾ. ਸਰਪੰਚ ਹਰਵਿੰਦਰ ਸਿੰਘ ਮੱਖਣ ਨੇ ਦੱਸਿਆ ਕਿ ਇਹ ਘਟਨਾ ਨੇੜਲੇ ਪਿੰਡ ...

ਪੂਰੀ ਖ਼ਬਰ »

ਮਲਟੀਪਰਪਜ਼ ਵਰਕਰ ਯੂਨੀਅਨ ਵਲੋਂ ਆਗੂਆਂ ਨੂੰ ਜਨਮ-ਮੌਤ ਦੀ ਡਿਊਟੀ ਤੋਂ ਗੁਰੇਜ਼ ਕਰਨ ਦੀ ਸਲਾਹ

ਮਲੇਰਕੋਟਲਾ, 14 ਮਈ (ਪਰਮਜੀਤ ਸਿੰਘ ਕੁਠਾਲਾ)- ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਕੁਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਸ਼ਾਮਿਲ ਆਗੂਆਂ ਨੇ ਜਿੱਥੇ ਮਲਟੀਪਰਪਜ਼ ਹੈਲਥ ਵਰਕਰਾਂ ਦੀਆਂ ਮੰਗਾਂ ਬਾਰੇ ਸਿਹਤ ...

ਪੂਰੀ ਖ਼ਬਰ »

-ਮਾਮਲਾ ਆਯੁਸ਼ਮਾਨ ਸਿਹਤ ਯੋਜਨਾ ਬੰਦ ਹੋਣ ਦਾ-

ਭਾਰਤੀਯ ਅੰਬੇਡਕਰ ਮਿਸ਼ਨ ਨੇ ਸਕੀਮ ਚਾਲੂ ਕਰਨ ਦੀ ਕੀਤੀ ਮੰਗ

ਸੰਗਰੂਰ, 14 ਮਈ (ਚੌਧਰੀ ਨੰਦ ਲਾਲ ਗਾਂਧੀ)- ਪੰਜਾਬ ਸਰਕਾਰ ਵਲੋ ਗ਼ਰੀਬਾਂ ਦਾ ਸਾਲਾਨਾ ਪੰਜ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਉਣ ਲਈ ਸ਼ੁਰੂ ਕੀਤੀ ਆਯੂਸ਼ਮਾਨ ਸਿਹਤ ਬੀਮਾ ਸਕੀਮ ਜੋ ਪੰਜਾਬ ਸਰਕਾਰ ਵਲਾੋ ਨਿੱਜੀ ਹਸਪਤਾਲਾਂ ਦਾ ਭੁਗਤਾਨ ਨਾ ਹੋਣ ਕਾਰਨ ਬੰਦ ਕਰ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਚੋਰੀ

ਜਖੇਪਲ, 14 ਮਈ (ਮੇਜਰ ਸਿੰਘ ਸਿੱਧੂ) - ਪਿੰਡ ਮੈਦੇਵਾਸ ਵਿਖੇ ਕਿਸਾਨ ਸੁਖਵੀਰ ਸਿੰਘ ਪੁੱਤਰ ਨਾਜ਼ਰ ਸਿੰਘ ਦੇ ਖੇਤ 'ਚੋਂ ਚੋਰ ਰਾਤ ਨੂੰ ਟਰਾਂਸਫ਼ਾਰਮਰ ਵਿਚੋਂ ਤਾਂਬਾ ਅਤੇ ਤੇਲ ਚੋਰੀ ਕਰਕੇ ਲੈ ਗਏ,ਉਕਤ ਚੋਰੀ ਦਾ ਸਵੇਰੇ ਖੇਤ ਜਾਣ ਤੇ ਪਤਾ ਚੱਲਿਆ | ਭਾਰਤੀ ਕਿਸਾਨ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚੋਂ ਬਰੀ

ਬਰਨਾਲਾ, 14 ਮਈ (ਨਰਿੰਦਰ ਅਰੋੜਾ)-ਜ਼ਿਲ੍ਹਾ ਸੈਸ਼ਨ ਜੱਜ ਸ੍ਰੀ ਕਮਲਜੀਤ ਲਾਬਾਂ ਦੀ ਅਦਾਲਤ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨਾਬਾਲਗ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ...

ਪੂਰੀ ਖ਼ਬਰ »

ਪਹਿਲੀਆਂ ਨੈਸ਼ਨਲ ਪੈਨ ਇੰਡੀਆ ਮਾਸਟਰ ਗੇਮਜ਼ 'ਚ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਸੁਨਾਮ ਦੇ ਖਿਡਾਰੀ ਛਾਏ

ਸੁਨਾਮ ਊਧਮ ਸਿੰਘ ਵਾਲਾ, 14 ਮਈ (ਧਾਲੀਵਾਲ, ਭੁੱਲਰ) - ਕਰਨਾਟਕ ਦੇ ਸ਼ਹਿਰ ਬੰਗਲੌਰ ਦੇ ਜੈ ਪ੍ਰਕਾਸ਼ ਨਾਰਾਇਣ ਸਪੋਰਟਸ ਕੰਪਲੈਕਸ ਵਿਖੇ ਹੋ ਰਹੀ ਪਹਿਲੀਆਂ ਕੌਮੀ ਪੈਨ ਇੰਡੀਆ ਮਾਸਟਰ ਖੇਡਾਂ 'ਚ ਸੁਨਾਮ ਸ਼ਹਿਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ...

ਪੂਰੀ ਖ਼ਬਰ »

ਬੇਸਹਾਰਾ ਤੂੰਬਾ ਵਾਦਕ ਨਿਰਮਲ ਸਿੰਘ ਤੁਰੀਆ ਨੂੰ ਮਿਲਿਆ ਸਹਾਰਾ, ਭਰਾ ਨੇ ਚੁੱਕੀ ਸੇਵਾ ਸੰਭਾਲ ਦੀ ਜ਼ਿੰਮੇਵਾਰੀ

ਭਵਾਨੀਗੜ੍ਹ, 14 ਮਈ (ਰਣਧੀਰ ਸਿੰਘ ਫੱਗੂਵਾਲਾ)- ਇਕ ਤਾਰਾ ਵੱਜਦਾ ਵੇ ਰਾਂਝਣਾ ਨੂਰ ਮਹਿਲ ਦੀ ਮੋਰੀ, ਨਾ ਜਾਈਾ ਮਸਤਾਂ ਦੇ ਵਿਹੜੇ ਮਸਤ ਬਣਾ ਦੇਣਗੇ ਬੀਬਾ, ਤੂੰਬਾ ਨਾ ਵੱਜਦਾ ਤਾਰ ਬਿਨਾਂ, ਜਿਹੇ ਗੀਤਾਂ ਵਿਚ ਤੂੰਬਾ ਵਜਾਉਣ ਵਾਲੇ ਨਿਰਮਲ ਸਿੰਘ ਤੁਰੀਆ ਜੋ ਬੇਸਹਾਰਾ ਹੋਣ ...

ਪੂਰੀ ਖ਼ਬਰ »

ਉੱਤਰੀ ਭਾਰਤ ਦੀ ਪ੍ਰਸਿੱਧ ਮੈਡੀਕਲ ਸੰਸਥਾ ਡੀ.ਐਮ.ਸੀ. ਲੁਧਿਆਣਾ ਵਲੋਂ ਪੋਹੀੜ ਵਿਖੇ ਓ.ਪੀ.ਡੀ. ਸ਼ੁਰੂ

ਅਹਿਮਦਗੜ੍ਹ, 14 ਮਈ (ਪੁਰੀ)- ਉੱਤਰੀ ਭਾਰਤ ਦੀ ਸਭ ਤੋਂ ਪ੍ਰਸਿੱਧ ਮੈਡੀਕਲ ਸੰਸਥਾ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਲੋਂ ਅਹਿਮਦਗੜ੍ਹ ਇਲਾਕੇ ਲਈ ਅੱਜ ਵੱਡੀ ਸੌਗਾਤ ਪ੍ਰਦਾਨ ਕਰਵਾਈ ਗਈ | ਸੰਸਥਾ ਦੇ ਸਕੱਤਰ ਸ਼੍ਰੀ ਪ੍ਰੇਮ ਗੁਪਤਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਮਗਨਰੇਗਾ ਫਰੰਟ ਨੇ ਕਾਨਫ਼ਰੰਸ ਦੌਰਾਨ ਵੱਖ-ਵੱਖ ਮਸਲਿਆਂ ਉੱਤੇ ਕੀਤਾ ਵਿਚਾਰ ਵਟਾਂਦਰਾ

ਸੰਗਰੂਰ, 14 ਅਪੈ੍ਰਲ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਡੈਮੋਕਰੇਟਿਕ ਮਗਨੇਰਗਾ ਫਰੰਟ ਵਲੋਂ ਗੁਰਦੁਆਰਾ ਨਾਨਕਿਆਣਾ ਸਾਹਿਬ ਦੇ ਕਾਨਫਰੰਸ ਹਾਲ ਅੰਦਰ ਇਕੱਤਰਤਾ ਨੰੂ ਸੰਬੋਧਨ ਕਰਦਿਆਂ ਪੱਤਰਕਾਰ ਹਮੀਰ ਸਿੰਘ, ਕਰਨੈਲ ਸਿੰਘ ਜਖੇਪਲ, ਰਾਜ ਕੁਮਾਰ ਸਿੰਘ, ਸੁਨੀਤਾ ...

ਪੂਰੀ ਖ਼ਬਰ »

ਅਧਿਆਪਕਾਂ ਨੇ ਤਨਖ਼ਾਹਾਂ ਨਾ ਮਿਲਣ ਕਾਰਨ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਲਹਿਰਾਗਾਗਾ, 14 ਮਈ (ਅਸ਼ੋਕ ਗਰਗ, ਪ੍ਰਵੀਨ ਖੋਖਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਲਹਿਰਾਗਾਗਾ, ਲਦਾਲ, ਗਾਗਾ ਅਤੇ ਅੜਕਵਾਸ ਦੇ ਅਧਿਆਪਕਾਂ ਨੇ ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੀ ਅਗਵਾਈ ਹੇਠ ਪਿਛਲੇ ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਸਬੰਧ ਵਿਚ ...

ਪੂਰੀ ਖ਼ਬਰ »

ਡੀ.ਐਸ.ਪੀ. ਧੂਰੀ ਦੇ ਭਰੋਸੇ ਮਗਰੋਂ ਕਾਤਰੋਂ ਚੌਕ ਸ਼ੇਰਪੁਰ 'ਚ ਲੱਗਿਆ ਧਰਨਾ ਸਮਾਪਤ

ਸ਼ੇਰਪੁਰ, 14 ਮਈ (ਦਰਸ਼ਨ ਸਿੰਘ ਖੇੜੀ)- ਸ਼ੇਰਪੁਰ ਦੇ ਨੇੜਲੇ ਪਿੰਡ ਹੇੜੀਕੇ ਦੀ ਐਸ.ਸੀ ਕੋਟੇ ਵਾਲੀ ਜ਼ਮੀਨ ਨੂੰ ਲੈਕੇ ਬੀਤੇ ਕੱਲ੍ਹ ਕਾਤਰੋਂ ਚੌਕ ਸ਼ੇਰਪੁਰ ਵਿਖੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨਾਲ ਹੋਈ ਲੜਾਈ ਮਗਰੋਂ ਹੇੜੀਕੇ ਦੇ ਮੌਜੂਦਾ ...

ਪੂਰੀ ਖ਼ਬਰ »

ਅਧਿਆਪਕ ਜਥੇਬੰਦੀ ਨੇ ਜ਼ੋਨ ਮੀਟਿੰਗ ਦੌਰਾਨ ਵਿਚਾਰੇ ਮਸਲੇ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬ ਰਾਜ ਦੇ ਅਧਿਆਪਕਾਂ ਦੀ ਜਥੇਬੰਦੀ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੇ ਕੇਡਰ ਨੂੰ ਲਾਮਬੰਦ ਕਰਨ ਅਤੇ ਉਸ ਦੀ ਹੋਰ ਮਜਬੂਤੀ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਜ਼ਿਲ੍ਹੇ ਸੰਗਰੂਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਣਕ ਦੀ ਬਰਾਮਦ 'ਤੇ ਮੁਕੰਮਲ ਪਾਬੰਦੀ

ਮੂਣਕ, 14 ਮਈ (ਕੇਵਲ ਸਿੰਗਲਾ)- ਕੇਂਦਰੀ ਪੂਲ ਲਈ ਕਣਕ ਦੀ ਖ਼ਰੀਦ ਦਾ ਟੀਚਾ 55 ਫੀਸਦੀ ਘੱਟ ਰਹਿਣ, ਕੌਮਾਂਤਰੀ ਮੰਡੀ ਵਿਚ ਕਣਕ ਦੀਆਂ ਕੀਮਤਾਂ 40 ਫ਼ੀਸਦੀ ਵਧਣ ਕਾਰਨ ਅਤੇ ਦੇਸ਼ ਵਿਚ ਆਟਾ ਅਤੇ ਮੈਦਾ ਦੀਆਂ 13 ਫ਼ੀਸਦੀ ਕੀਮਤਾਂ ਵਧਣ ਕਾਰਨ ਕੇਂਦਰ ਸਰਕਾਰ ਨੇ ਅਚਾਨਕ ਕਣਕ ਦੀ ...

ਪੂਰੀ ਖ਼ਬਰ »

ਸਾਬਕਾ ਮੰਤਰੀ ਬੱਗੇ ਖਾਂ ਨੂੰ ਸਦਮਾ, ਪਤਨੀ ਦਾ ਦਿਹਾਂਤ

ਮਲੇਰਕੋਟਲਾ, 14 ਮਈ (ਮੁਹੰਮਦ ਹਨੀਫ ਥਿੰਦ)- ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਸ਼ੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਨੁਸਰਤ ਅਲੀ (ਬੱਗੇ ਖਾਂ) ਦੀ ਪਤਨੀ ਬੀਬੀ ਖਾਬਰ ਨੁਸਰਤ ਦਾ ਇੰਤਕਾਲ ਹੋ ਗਿਆ | ਜਿਨ੍ਹਾਂ ਨੂੰ ਲੁਧਿਆਣਾ ਰੋਡ ...

ਪੂਰੀ ਖ਼ਬਰ »

ਧਾਰਮਿਕ ਸਮਾਗਮ

ਚੀਮਾ ਮੰਡੀ, 14 ਮਈ (ਦਲਜੀਤ ਸਿੰਘ ਮੱਕੜ) - ਸਥਾਨਕ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਅੱਜ ਸਰਹੰਦ ਫਤਹਿ ਦਿਵਸ 'ਤੇ ਸੰਤ ਬਾਬਾ ਅਤਰ ਸਿੰਘ ਜੀ ਦੇ ਅਨਿਨ ਸੇਵਕ ਪਿੰ੍ਰਸੀਪਲ ਬਾਬਾ ਤੇਜਾ ਸਿੰਘ ਦੇ ਜਨਮ ਦਿਹਾੜੇ 'ਤੇ ਧਾਰਮਿਕ ਸਮਾਗਮ ਹੋਇਆ | ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ...

ਪੂਰੀ ਖ਼ਬਰ »

ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਤਿੰਨ ਮਹੀਨਿਆਂ ਤੋਂ ਨਹੀਂ ਮਿਲ ਰਹੀਆਂ ਤਨਖ਼ਾਹਾਂ

ਸੰਗਰੂਰ, 14 ਮਈ (ਧੀਰਜ ਪਸ਼ੋਰੀਆ)- ਡੈਮੋਕਰੈਟਿਕ ਟੀਚਰਜ਼ ਫ਼ਰੰਟ ਸੰਗਰੂਰ ਨੇ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਤਨਖ਼ਾਹਾਂ ਨਾ ਮਿਲਣ ਦੇ ਮਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਨੇ ਕਿਹਾ ਕੇ ...

ਪੂਰੀ ਖ਼ਬਰ »

ਝੋਨੇ ਦੀ ਲਵਾਈ ਨੂੰ ਲੈ ਕੇ ਮਜ਼ਦੂਰਾਂ ਨੂੰ ਫ਼ਰਮਾਨ ਜਾਰੀ ਕਰਨ ਵਾਲੇ ਵਿਅਕਤੀ ਖਿਲਾਫ਼ ਮਜ਼ਦੂਰ ਆਗੂਆਂ ਕੀਤੀ ਪੁਲਿਸ ਨੂੰ ਸ਼ਿਕਾਇਤ

ਭਵਾਨੀਗੜ੍ਹ, 14 ਮਈ (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਸ਼ਹਿਰ ਵਿਖੇ ਸੋਸ਼ਲ ਮੀਡੀਆ 'ਤੇ ਝੋਨੇ ਦੀ ਲਵਾਈ ਨੂੰ ਲੈ ਕੇ ਇਕ ਕਿਸਾਨ ਵਲੋਂ ਵਾਇਰਲ ਕੀਤੀ ਵੀਡੀਓ ਦੇ ਸਬੰਧ ਵਿਚ ਵੱਡੀ ਗਿਣਤੀ ਵਿਚ ਖੇਤ ਮਜ਼ਦੂਰਾਂ ਨੇ ਮੀਟਿੰਗ ਕਰਦਿਆਂ ਇਸ ਵੀਡੀਓ ਨੂੰ ਕਿਸਾਨਾਂ ਅਤੇ ...

ਪੂਰੀ ਖ਼ਬਰ »

ਸ਼ਤਰੰਜ ਅਤੇ ਗਾਇਨ ਮੁਕਾਬਲੇ ਕਰਵਾਏ

ਸੰਦੌੜ, 14 ਮਈ (ਜਸਵੀਰ ਸਿੰਘ ਜੱਸੀ) - ਮਾਡਰਨ ਸੈਕੂਲਰ ਪਬਲਿਕ ਸਕੂਲ, ਸ਼ੇਰਗੜ੍ਹ ਚੀਮਾ ਵਿਖੇ ਅੰਤਰ ਸਕੂਲ, ਸ਼ਤਰੰਜ ਅਤੇ ਗਾਯਨ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਵਿਚ ਜ਼ਿਲ੍ਹਾ ਸੰਗਰੂਰ/ਮਲੇਰਕੋਟਲਾ ਦੇ ਸਕੂਲ ਜਿਵੇਂ ਡੀ.ਪੀ.ਐਸ. ਸੰਗਰੂਰ, ਡੀ.ਏ.ਵੀ, ਸੁਨਾਮ, ਤਾਰਾ ...

ਪੂਰੀ ਖ਼ਬਰ »

ਬਿਜਲੀ ਚੋਰੀ ਫੜਨ ਆਏ ਪਾਵਰਕਾਮ ਦੇ ਅਧਿਕਾਰੀਆਂ ਦਾ ਪਿੰਡ ਰਾਮ ਨਗਰ ਛੰਨਾਂ 'ਚ ਕੀਤਾ ਘਿਰਾਓ

ਸ਼ੇਰਪੁਰ, 14 ਮਈ (ਦਰਸ਼ਨ ਸਿੰਘ ਖੇੜੀ) - ਅੱਜ ਤੜਕਸਾਰ ਸ਼ੇਰਪੁਰ ਦੇ ਨੇੜਲੇ ਪਿੰਡ ਰਾਮਨਗਰ ਛੰਨਾ ਵਿਖੇ ਬਿਜਲੀ ਚੋਰੀ ਫੜਨ ਅਤੇ ਲੋਡ ਦੀ ਜਾਂਚ ਕਰਨ ਆਈ ਪਾਵਰਕਾਮ ਦੀ ਟੀਮ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੇ ਬੀ.ਕੇ.ਯੂ. ਡਕੌਂਦਾ ਵਲੋਂ ਘਿਰਾਓ ਕੀਤਾ ਗਿਆ | ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵਲੋਂ 22 ਮਈ ਨੂੰ ਹੋਣ ਵਾਲੀ ਸਾਈਕਲ ਰੈਲੀ ਦੀ ਰਜਿਸਟ੍ਰੇਸ਼ਨ ਲਈ 'ਐਪ' ਜਾਰੀ

ਸੰਗਰੂਰ, 14 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- 22 ਮਈ ਨੂੰ ਸੰਗਰੂਰ ਵਿਖੇ 'ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਅਤੇ ਪੜ੍ਹਾਂਗੇ' ਨਾਅਰੇ ਹੇਠ ਆਯੋਜਿਤ ਕੀਤੀ ਜਾ ਰਹੀ ਮੈਗਾ ਸਾਈਕਲ ਰੈਲੀ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਜ਼ਮਾਨਤ ਮਿਲਣਾ ਵਿਸ਼ੇਸ਼ ਜਾਂਚ ਟੀਮ ਦੀ ਨਾਲਾਇਕੀ- ਅਕਾਲੀ ਦਲ ਅੰਮਿ੍ਤਸਰ

ਲੌਂਗੋਵਾਲ, 14 ਮਈ (ਵਿਨੋਦ, ਖੰਨਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਹਲਕਾ ਸੁਨਾਮ ਤੋਂ ਇੰਚਾਰਜ਼ ਸ੍ਰ. ਅੰਮਿ੍ਤਪਾਲ ਸਿੰਘ ਸਿੱਧੂ ਲੌਂਗੋਵਾਲ ਅਤੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਪਾਵਨ ...

ਪੂਰੀ ਖ਼ਬਰ »

ਫ਼ੈਕਟਰੀ 'ਚ ਲੱਗੀ ਅੱਗ ਨਾਲ ਭਾਰੀ ਨੁਕਸਾਨ

ਮਾਲੇਰਕੋਟਲਾ, 14 ਮਈ (ਮੁਹੰਮਦ ਹਨੀਫ਼ ਥਿੰਦ)- ਮਾਲੇਰਕੋਟਲਾ ਸ਼ਹਿਰ ਦੀ ਨਾਮਵਰ ਸਨਅਤੀ ਇਕਾਈ ਗ੍ਰਾਫਟੈਕਸ ਸਪੋਰਟਸ ਨੂੰ ਬੀਤੀ ਰਾਤ ਜ਼ਬਰਦਸਤ ਅੱਗ ਲੱਗ ਗਈ | ਉਕਤ ਇਕਾਈ ਜਿੱਥੇ ਸਪੋਰਟਸ ਸੂਜ਼ ਅਤੇ ਰੈਕਟ ਬਣਾਏ ਜਾਂਦੇ ਹਨ, ਵਿਖੇ ਲੱਗੀ ਅੱਗ ਨਾਲ ਬੇਸ਼ੱਕ ਕੋਈ ਜਾਨੀ ...

ਪੂਰੀ ਖ਼ਬਰ »

'ਮਿੰਨੀ ਕਹਾਣੀ ਕਿਵੇਂ ਲਿਖੀਏ' ਵਿਸ਼ੇ 'ਤੇ ਸਕੂਲੀ ਵਿਦਿਆਰਥੀਆਂ ਲਈ ਵਰਕਸ਼ਾਪ ਲਗਾਈ

ਲਹਿਰਾਗਾਗਾ, 14 ਮਈ (ਅਸ਼ੋਕ ਗਰਗ)- ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਮਿੰਨੀ ਕਹਾਣੀ ਲੇਖਕ ਮੰਚ ਪੰਜਾਬ ਵਲੋਂ ਵਿਦਿਆਰਥੀਆਂ ਦੀ ਸਾਹਿਤ ਰਚਨਾ ਸਬੰਧੀ ਵਰਕਸ਼ਾਪ ਲਗਾਈ ਗਈ | ਨਾਮਵਰ ਲੇਖਕਾਂ ਨੇ ਅਜੋਕੇ ਸਮੇਂ ਵਿਚ ਸਾਹਿਤ ਦੀ ਮਹੱਤਤਾ ਅਤੇ ਮਿੰਨੀ ...

ਪੂਰੀ ਖ਼ਬਰ »

ਸਲਾਈਟ ਯੂਨੀਵਰਸਿਟੀ ਵਿਖੇ ਵੈਦਿਕ ਗਣਿਤ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ

ਲੌਂਗੋਵਾਲ, 14 ਮਈ (ਵਿਨੋਦ, ਖੰਨਾ)- ਆਧੁਨਿਕ ਦੌਰ ਵਿਚ ਸਭ ਤੋਂ ਵੱਧ ਕਾਰਗਾਰ ਸਿੱਧ ਹੋਈ ਅਤੇ ਤੇਜ਼ੀ ਨਾਲ ਵਰਤੇ ਜਾਣ ਵਾਲੀ ਭਾਰਤ ਦੀ ਪ੍ਰਾਚੀਨ ਗਣਿਤ ਪ੍ਰਣਾਲੀ ਵੈਦਿਕ ਗਣਿਤ 'ਤੇ ਸਲਾਈਟ ਡੀਂਮਡ ਟੂ ਬੀ ਯੂਨੀਵਰਸਿਟੀ ਲੌਂਗੋਵਾਲ ਵਿਖੇ ਮੁੱਖ ਪ੍ਰਬੰਧਕ ਪ੍ਰੋ. ਆਰ.ਕੇ. ...

ਪੂਰੀ ਖ਼ਬਰ »

ਪਿੰਡ ਕੋਠੇ ਸਰਾਂ ਵਿਖੇ ਚਾਰ ਘਰੇਲੂ ਮੀਟਰ ਚੋਰੀ

ਹੰਡਿਆਇਆ, 14 ਮਈ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਦੇ ਨੇੜਲੇ ਪਿੰਡ ਕੋਠੇ ਸਰਾਂ ਵਿਖੇ 4 ਘਰਾਂ ਦੇ ਘਰੇਲੂ ਬਿਜਲੀ ਮੀਟਰ ਚੋਰਾਂ ਨੇ ਚੋਰੀ ਕਰ ਲਏ | ਕੋਠੇ ਸਰਾਂ ਦੇ ਵਾਸੀ ਜੋਗਿੰਦਰ ਸਿੰਘ, ਬਲਵੀਰ ਸਿੰਘ ਤੇ ਮੱਘਰ ਸਿੰਘ ਪੱੁਤਰਾਨ ਬਚਨ ਸਿੰਘ, ਹਰਦੀਪ ਸਿੰਘ ਪੱੁਤਰ ...

ਪੂਰੀ ਖ਼ਬਰ »

50 ਹਜ਼ਾਰ ਏਕੜ ਤੋਂ ਉੱਪਰ ਰਕਬਾ ਨਾਜਾਇਜ਼ ਕਬਜ਼ਾਕਾਰਾਂ ਦੇ ਚੁੰਗਲ ਵਿਚੋਂ ਕੱਢ ਕੇ ਪੰਜਾਬ ਸਰਕਾਰ ਦੇ ਰਕਬੇ ਵਿਚ ਸ਼ਾਮਿਲ ਕੀਤਾ ਜਾਵੇਗਾ-ਬਾਠ

ਧਨੌਲਾ, 14 ਮਈ (ਜਤਿੰਦਰ ਸਿੰਘ ਧਨੌਲਾ)-ਸੂਬੇ ਦੀ ਆਰਥਿਕਤਾ 'ਚ ਕ੍ਰਾਂਤੀਕਾਰੀ ਸੁਧਾਰ ਕਰਨ ਅਤੇ ਇੱਥੋਂ ਦੇ ਸਮੁੱਚੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਮਨਸ਼ੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ, ਸੂਬੇ ਅੰਦਰ ਵੱਖ-ਵੱਖ ਰਾਜਨੀਤਕ ਅਤੇ ਧਾਰਮਿਕ ਬਾ ਰਸੂਖ ...

ਪੂਰੀ ਖ਼ਬਰ »

ਸੇਵਾ ਕੇਂਦਰ ਕਰਮਚਾਰੀਆਂ ਵਲੋਂ ਕੱਲ੍ਹ ਕਲਮਛੋੜ ਹੜਤਾਲ ਦਾ ਐਲਾਨ

ਸੰਗਰੂਰ, 14 ਮਈ (ਦਮਨਜੀਤ ਸਿੰਘ) - ਪਿਛਲੇ 6 ਸਾਲਾਂ ਤੋਂ ਸੇਵਾ ਕੇਂਦਰ ਵਿਚ ਕੰਮ ਕਰਦੇ ਆ ਰਹੇ ਸੇਵਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਨਿਗੂਣੀਆਂ ਤਨਖ਼ਾਹਾਂ ਨੂੰ ਵਧਾਉਣ ਸਬੰਧੀ ਅੱਜ ਇੱਕ ਮੰਗ ਪੱਤਰ ਸੰਗਰੂਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਮਠਾੜੂ ਨੂੰ ਦਿੱਤਾ | ...

ਪੂਰੀ ਖ਼ਬਰ »

ਬੱਚਿਆਂ ਨੇ ਸ਼ਤਰੰਜ ਮੁਕਾਬਲੇ 'ਚ ਪੁਜ਼ੀਸ਼ਨਾਂ ਕੀਤੀਆਂ ਪ੍ਰਾਪਤ

ਮਲੇਰਕੋਟਲਾ, 14 ਮਈ (ਮੁਹੰਮਦ ਹਨੀਫ਼ ਥਿੰਦ) - ਬੀਤੇ ਦਿਨ ਸਹੋਦਿਆ ਸਕੂਲਜ਼ ਸੰਗਰੂਰ ਫੈਡਰੇਸ਼ਨ ਵਲੋਂ ਮਾਡਰਨ ਸੈਕੂਲਰ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਸਹੋਦਿਆ ਗੇਮਜ਼ ਮੁਕਾਬਲੇ ਵਿਚ ਵੱਖ-ਵੱਖ ਕੈਟਾਗਰੀਆਂ ਵਿਚ ਕਈ ਸਕੂਲਾਂ ਨੇ ਭਾਗ ਲਿਆ | ਜਿਸ ਵਿਚੋਂ ਤਾਰਾ ਕਾਨਵੈਂਟ ...

ਪੂਰੀ ਖ਼ਬਰ »

ਡੇਂਗੂ ਚਿਕਨਗੁਨੀਆ ਅਤੇ ਮਲੇਰੀਏ ਤੋਂ ਬਚਾਓ ਲਈ ਪਿੰਡ-ਪਿੰਡ ਲਗਾਏ ਜਾਗਰੂਕਤਾ ਕੈਂਪ

ਮੂਲੋਵਾਲ, 14 ਮਈ (ਰਤਨ ਸਿੰਘ ਭੰਡਾਰੀ)- ਮੀਂਹ ਦੇ ਮੌਸਮ ਤੋਂ ਪਹਿਲਾਂ ਹੀ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਸੰਭਾਵੀ ਬਿਮਾਰੀਆਂ ਤੋਂ ਬਚਾਓ ਲਈ ਹੋਇਆ ਚੌਕਸ | ਪਿੰਡ ਬਾਲੀਆਂ, ਕੁੰਬੜਵਾਲ, ਬੇਨੜਾ, ਪੁੰਨਾਵਾਲ ਵਿਚ ਕੈਂਪ ਲਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ...

ਪੂਰੀ ਖ਼ਬਰ »

ਸਰਸਵਤੀ ਵਿੱਦਿਆ ਮੰਦਿਰ 'ਚ ਮੁਕਾਬਲੇ ਕਰਵਾਏ ਗਏ

ਚੀਮਾ ਮੰਡੀ, 14 ਮਈ (ਮਾਨ, ਮੱਕੜ) - ਸਰਸਵਤੀ ਵਿੱਦਿਆ ਮੰਦਿਰ 'ਚ ਹਾਊਸ ਬੋਰਡ ਡੈਕੋਰੇਸ਼ਨ ਮੁਕਾਬਲੇ ਕਰਵਾਏ ਗਏ | ਇਸ ਮੌਕੇ ਇੰਦਰਾ ਗਾਂਧੀ ਹਾਊਸ, ਮਦਰ ਟਰੇਸਾ ਹਾਊਸ, ਕਿਰਨ ਬੇਦੀ ਅਤੇ ਕਲਪਨਾ ਚਾਵਲਾ ਹਾਊਸ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਇੰਦਰਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਅਤੇ ਨਰਮੇ ਦੀ ਗੁਲਾਬੀ ਸੁੰਡੀ ਤੋਂ ਬਚਾਅ ਲਈ ਕੀਤਾ ਜਾਗਰੂਕ

ਖਨੌਰੀ, 14 ਮਈ (ਬਲਵਿੰਦਰ ਸਿੰਘ ਥਿੰਦ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਅਨਦਾਣਾ ਵਲੋਂ ਮੁੱਖ ਖੇਤੀਬਾੜੀ ਅਫਸਰ ਦੇ ਨਿਰਦੇਸ਼ਾਂ ਅਨੁਸਾਰ ਨਜ਼ਦੀਕੀ ਪਿੰਡ ਗੁਲਾੜੀ ਵਿਖੇ ਖੇਤੀਬਾੜੀ ਉਪ ਨਿਰੀਖਕ ਸ. ਗੁਰਮੀਤ ਸਿੰਘ ਵਲੋਂ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ...

ਪੂਰੀ ਖ਼ਬਰ »

ਰੋਟਰੀ ਕਲੱਬ ਮਾਲੇਰਕੋਟਲਾ ਵਲੋਂ ਰੋਟਰੀ ਭਵਨ ਦਾ ਨਿਰਮਾਣ ਸ਼ੁਰੂ

ਮਾਲੇਰਕੋਟਲਾ, 14 ਮਈ (ਪਾਰਸ ਜੈਨ)- ਰੋਟਰੀ ਕਲੱਬ ਮਾਲੇਰਕੋਟਲਾ ਦੇ ਪ੍ਰਧਾਨ ਰਾਸ਼ਿਦ ਸੇਖ ਨੇ ਸੀਨੀਅਰ ਰੋਟੇਰੀਅਨ ਸ਼੍ਰੀ ਮੁਹੰਮਦ ਰਫੀਕ, ਡਾ.ਮੁਹੰਮਦ ਸ਼ੱਬੀਰ ਅਤੇ ਕਲੱਬ ਐਡਵਾਈਜ਼ਰ ਸ਼੍ਰੀ ਉਸਮਾਨ ਸਿੱਦੀਕੀ ਦੀ ਸਰਪ੍ਰਸਤੀ ਹੇਠ ਰੋਟਰੀ ਭਵਨ ਦਾ ਨੀਂਹ ਪੱਥਰ ਰੱਖਿਆ | ...

ਪੂਰੀ ਖ਼ਬਰ »

ਜਪਹਰ ਵੈੱਲਫੇਅਰ ਸੁਸਾਇਟੀ ਗੰਭੀਰ ਬਿਮਾਰੀ ਤੋਂ ਪੀੜਤ ਔਰਤ ਲਈ ਬਣੀ ਮਸੀਹਾ

ਸੰਗਰੂਰ, 14 ਮਈ (ਦਮਨਜੀਤ ਸਿੰਘ)- ਜ਼ਿਲ੍ਹਾ ਸੰਗਰੂਰ ਦੀ ਸਮਾਜ ਸੇਵੀ ਸੰਸਥਾ ਜਪਹਰ ਵੈੱਲਫੇਅਰ ਸੁਸਾਇਟੀ ਨੇ ਅੱਜ ਨੇੜਲੇ ਪਿੰਡ ਨਿਦਾਮਪੁਰ (ਸੰਗਰੂਰ) ਵਿਖੇ ਗੰਭੀਰ ਚਮੜੀ ਦੇ ਰੋਗਾਂ ਤੋਂ ਪੀੜਤ ਇੱਕ ਔਰਤ ਦੀ ਮਾਲੀ ਮਦਦ ਕਰ ਕੇ ਉਸ ਦੇ ਇਲਾਜ ਵਿਚ ਸਹਿਯੋਗ ਕੀਤਾ ਹੈ | ...

ਪੂਰੀ ਖ਼ਬਰ »

ਨਸ਼ੇ ਦੀ ਵੱਧ ਮਾਤਰਾ ਨਾਲ ਮਾਰੇ ਗਏ ਨੌਜਵਾਨ ਦੇ ਮਾਮਲੇ 'ਚ ਪੰਜ ਹੋਰ ਵਿਅਕਤੀਆਂ ਖਿਲਾਫ਼ ਮੁਕੱਦਮਾ ਦਰਜ

ਧੂਰੀ, 14 ਮਈ (ਸੰਜੇ ਲਹਿਰੀ)- ਬੀਤੀ ਕੱਲ੍ਹ ਧੂਰੀ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਇਕ ਵਿਅਕਤੀ ਦੀ ਹੋਈ ਮੌਤ ਦੇ ਚੱਲਦਿਆਂ ਥਾਣਾ ਸਿਟੀ ਧੂਰੀ ਦੀ ਪੁਲਿਸ ਵਲੋਂ ਮਿ੍ਤਕ ਨਿਰਮਲ ਸਿੰਘ ਦਾ ਇਕ ਸਾਥੀ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਪੁਲਿਸ ਕਪਤਾਨ ਸੰਗਰੂਰ ਸ: ਮਨਦੀਪ ...

ਪੂਰੀ ਖ਼ਬਰ »

1 ਕਿੱਲੋ ਅਫ਼ੀਮ ਸਮੇਤ ਦੋ ਵਿਅਕਤੀ ਕਾਬੂ

ਮਲੇਰਕੋਟਲਾ, 14 ਮਈ (ਮੁਹੰਮਦ ਹਨੀਫ਼ ਥਿੰਦ, ਪਾਰਸ ਜੈਨ)- ਜ਼ਿਲ੍ਹਾ ਮਲੇਰਕੋਟਲਾ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਦਾ ਧੰਦਾ ਕਰਨ ਵਾਲੇ ਲੋਕਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ 2 ਵਿਅਕਤੀਆਂ ਨੂੰ ਇਕ ਕਿਲੋ ਅਫ਼ੀਮ ਸਮੇਤ ਪੜ੍ਹਨ ਦਾ ਮਲੇਰਕੋਟਲਾ ...

ਪੂਰੀ ਖ਼ਬਰ »

ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਬਾਰੇ ਸਿਖਲਾਈ ਕੈਂਪ ਕੱਲ੍ਹ ਤੋਂ- ਜਤਿੰਦਰ ਜ਼ੋਰਵਾਲ

ਸੰਗਰੂਰ, 14 ਮਈ (ਦਮਨਜੀਤ ਸਿੰਘ) - ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਸੂਬੇ ਵਿਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੇ ਦਿੱਤੇ ਦਿਸਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਵਿਚ ਜਨ ਚੇਤਨਾ ਪੈਦਾ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ...

ਪੂਰੀ ਖ਼ਬਰ »

ਟਾਇਲਾਂ ਦੀ ਫ਼ੈਕਟਰੀ ਵਿਚ ਲੱਗੀ ਭਿਆਨਕ ਅੱਗ

ਮੂਲੋਵਾਲ, 14 ਮਈ (ਰਤਨ ਸਿੰਘ ਭੰਡਾਰੀ)- ਗੁਰਦੁਆਰਾ ਮੰਜੀ ਸਾਹਿਬ ਮੂਲੋਵਾਲ ਤੋਂ ਸਰਕਾਰੀ ਸਕੂਲ ਦਰਮਿਆਨ ਦੇਰ ਰਾਤ ਅਮਰੀਕ ਸਿੰਘ ਪੁੱਤਰ ਸੁਖਦੇਵ ਸਿੰਘ ਅਲਾਲ ਦੀ ਟਾਈਲਾਂ ਦੀ ਫ਼ੈਕਟਰੀ ਅੱਗ ਦੀ ਲਪੇਟ ਵਿਚ ਆ ਗਈ | ਰਾਤੀ ਇਕ ਵਜੇ ਦੇ ਕਰੀਬ ਫਾਇਰ ਬਿ੍ਗੇਡ ਨੂੰ ਸੂਚਿਤ ...

ਪੂਰੀ ਖ਼ਬਰ »

ਨੌਸਰਬਾਜ਼ਾਂ ਨੇ ਏ.ਟੀ.ਐਮ ਕਾਰਡ ਬਦਲ ਕੇ 81 ਹਜਾਰ ਰੂਪਏ ਦੀ ਮਾਰੀ ਠੱਗੀ

ਸੁਨਾਮ ਊਧਮ ਸਿੰਘ ਵਾਲਾ, 14 ਮਈ (ਭੁੱਲਰ, ਧਾਲੀਵਾਲ)- ਦੋ ਨੌਸਰਬਾਜ਼ਾਂ ਵਲੋਂ ਚਲਾਕੀ ਨਾਲ ਏ.ਟੀ.ਐਮ ਕਾਰਡ ਬਦਲ ਕੇ ਇੱਕ ਵਿਅਕਤੀ ਦੇ ਬੈਂਕ ਖਾਤੇ ਵਿਚੋਂ 81 ਹਜਾਰ ਦੇ ਕਰੀਬ ਰਕਮ ਕਢਵਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਸੁਨਾਮ ਪੁਲਿਸ ਵਲੋਂ ਇਸ ਸਬੰਧੀ ਦੋ ਅਣਪਛਾਤੇ ...

ਪੂਰੀ ਖ਼ਬਰ »

ਤਨਖ਼ਾਹਾਂ ਅਤੇ ਪੈਨਸ਼ਨਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਪੈਨਸ਼ਨਰਾਂ ਦਾ ਵਧਿਆ ਰੋਸ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਰੋਡਵੇਜ਼ ਪਨ ਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਸਿੰਘ, ਜੁਆਇੰਟ ਸਕੱਤਰ ਜਗਤਾਰ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਪੰਨੂ, ਸੂਬਾਈ ਕੈਸ਼ੀਅਰ ਰਮਨਦੀਪ ...

ਪੂਰੀ ਖ਼ਬਰ »

ਸ੍ਰੀ ਛਿਨਮਸਤਿਕਾ ਧਾਮ ਵਿਖੇ 15ਵਾਂ ਵਿਸਾਲ ਭਗਵਤੀ ਜਾਗਰਨ 16 ਨੂੰ

ਬਰਨਾਲਾ, 14 ਮਈ (ਨਰਿੰਦਰ ਅਰੋੜਾ)-ਸਥਾਨਕ ਰਾਮਗੜ੍ਹੀਆ ਰੋਡ 'ਤੇ ਸਥਿਤ ਸ੍ਰੀ ਛਿਨਮਸਤਿਕਾ ਧਾਮ ਮਾਤਾ ਚਿੰਤਪੁਰਨੀ ਮੰਦਰ ਵਿਖੇ ਛਿਨਮਸਤਿਕਾ ਜੈਅੰਤੀ ਦੀ ਖ਼ੁਸ਼ੀ ਵਿਚ 15ਵਾਂ ਵਿਸਾਲ ਭਗਵਤੀ ਜਾਗਰਨ ਮਾਤਾ ਸੁਸ਼ਮਾ ਦੇਵਾ ਜੀ ਦੀ ਦੇਖ ਰੇਖ ਵਿਚ 16 ਮਈ ਦਿਨ ਸੋਮਵਾਰ ਨੂੰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX