ਤਾਜਾ ਖ਼ਬਰਾਂ


ਕੋਹਾਲੀ (ਅੰਮ੍ਰਿਤਸਰ) ਨੇੜਿਓਂ ਆਲਟੋ ਕਾਰ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
. . .  34 minutes ago
ਰਾਮ ਤੀਰਥ, 8 ਜੂਨ ( ਧਰਵਿੰਦਰ ਸਿੰਘ ਔਲਖ ) ਰਾਮ ਤੀਰਥ-ਚੋਗਾਵਾਂ ਰੋਡ 'ਤੇ ਸਥਿਤ ਲਾਹੌਰ ਨਹਿਰ ਕੋਹਾਲੀ ਦੀ ਪਟੜੀ 'ਤੇ ਅਵਾਰਾ ਖੜੀ ਲਾਵਾਰਿਸ ਆਲਟੋ ਕਾਰ ਨੰਬਰ ਪੀ.ਬੀ.02 ਈ.ਸੀ.0541 'ਚੋਂ ਇਕ...
ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ
. . .  50 minutes ago
ਘੁਮਾਣ, 8 ਜੂਨ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਦੇ ਨਜ਼ਦੀਕ ਪਿੰਡ ਚੋਣੇ ਵਿਖੇ ਰਾਤ 12 ਵਜੇ ਦੇ ਕਰੀਬ ਕੁਝ ਲੋਕਾਂ ਵਲੋਂ ਘਰ 'ਚ ਸੁੱਤੇ ਪਏ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ ਸਿਰਜਣਾ ਦਿਵਸ
. . .  about 1 hour ago
ਅੰਮ੍ਰਿਤਸਰ, 8 ਜੂਨ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਿਰਜਣਾ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ...
ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਨੂੰ ਕੀਤਾ ਬਰਾਮਦ
. . .  about 1 hour ago
ਅੰਮ੍ਰਿਤਸਰ, 8 ਜੂਨ- ਅੰਮ੍ਰਿਤਸਰ 'ਚ 7 ਜੂਨ ਨੂੰ ਇਕ ਸੰਯੁਕਤ ਤਲਾਸ਼ੀ ਮੁਹਿੰਮ 'ਚ ਬੀ.ਐੱਸ.ਐੱਫ. ਦੇ ਜਵਾਨਾਂ ਅਤੇ ਪੰਜਾਬ ਪੁਲਿਸ ਨੇ ਇਕ ਪਾਕਿਸਤਾਨੀ ਡਰੋਨ ਬਰਾਮਦ ਕੀਤਾ ਹੈ...
⭐ਮਾਣਕ-ਮੋਤੀ⭐
. . .  about 2 hours ago
⭐ਮਾਣਕ-ਮੋਤੀ⭐
ਮਨੀਪੁਰ 'ਚ ਹੁਣ ਤੱਕ 868 ਹਥਿਆਰ, 11,518 ਗੋਲਾ ਬਾਰੂਦ ਬਰਾਮਦ, 24 ਘੰਟਿਆਂ 'ਚ 57 ਹਥਿਆਰ ਬਰਾਮਦ- ਸੁਰੱਖਿਆ ਸਲਾਹਕਾਰ ਕੁਲਦੀਪ ਸਿੰਘ
. . .  1 day ago
ਵੱਖ-ਵੱਖ ਪਾਰਟੀਆਂ ਦੇ ਇਕੱਠੇ ਹੋਏ ਲੋਕਾਂ ਨੇ ਮੋਦੀ ਹਕੂਮਤ ਅਤੇ ਬ੍ਰਿਜ ਭੂਸ਼ਣ ਦਾ ਫੂਕਿਆ ਪੁਤਲਾ
. . .  1 day ago
ਕਾਹਨੂੰਵਾਨ ,7 ਜੂਨ (ਕੁਲਦੀਪ ਸਿੰਘ ਜਾਫਲਪੁਰ)- ਪਿਛਲੇ ਲੰਮੇ ਸਮੇਂ ਤੋਂ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਮਹਿਲਾ ਪਹਿਲਵਾਨ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ...
ਪਟਨਾ ਸਾਹਿਬ ਵਿਖੇ ਮਾਲ ਅੰਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣਾ ਸਿੱਖ ਸਿਧਾਂਤਾਂ ਦੇ ਵਿਰੁੱਧ - ਐਡਵੋਕੇਟ ਧਾਮੀ
. . .  1 day ago
ਅੰਮ੍ਰਿਤਸਰ, 7 ਜੂਨ (ਜਸਵੰਤ ਸਿੰਘ ਜੱਸ )- ਪਟਨਾ ਸਾਹਿਬ ਵਿਖੇ ਅੰਬੂਜਾ ਮਾਲ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਗਾਉਣ ਦੀ ਕਾਰਵਾਈ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ । ਸਿੱਖੀ ਅੰਦਰ ਬੁੱਤ ਪ੍ਰਸਤੀ ..
1.25 ਕਰੋੜ ਰੁਪਏ ਦੀ ਭੰਗ ਬਰਾਮਦ
. . .  1 day ago
ਛੱਤੀਸਗੜ੍ਹ ,7 ਜੂਨ - ਮਹਾਸਮੁੰਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਕਥਿਤ ਤੌਰ 'ਤੇ ਭੰਗ ਦੀ ਸਮੱਗਲਿੰਗ ਵਿਚ ਸ਼ਾਮਿਲ ਸਨ , ਲਗਭਗ 500 ਕਿਲੋਗ੍ਰਾਮ ਵਜ਼ਨ ਦਾ ਨਸ਼ੀਲਾ ਪਦਾਰਥ ਬਰਾਮਦ ...
ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਇਕ ਲੜਕੀ ਨੂੰ ਅਗਵਾ ਕਰਕੇ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਲਿਆ ਨੋਟਿਸ
. . .  1 day ago
ਜੈਪੁਰ ,7 ਜੂਨ ਰਾਜਸਥਾਨ ਰਾਜ ਮਹਿਲਾ ਕਮਿਸ਼ਨ ਨੇ ਜੈਸਲਮੇਰ ਜ਼ਿਲ੍ਹੇ ਵਿਚ ਇਕ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਜ਼ਬਰਦਸਤੀ ਵਿਆਹ ਕਰਨ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ...
ਤੋਸ਼ਾਖਾਨਾ ਮਾਮਲਾ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,7 ਜੂਨ - ਤੋਸ਼ਾਖਾਨਾ ਮਾਮਲੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ, ਪਤਨੀ ਬੁਸ਼ਰਾ 'ਤੇ ਇਕ ਹੋਰ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ ।
ਰਾਸ਼ਟਰਪਤੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ
. . .  1 day ago
ਨਵੀਂ ਦਿੱਲੀ ,7 ਜੂਨ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ 4 ਦਿਨਾਂ ਦੇ ਦੌਰੇ 'ਤੇ ਸਰਬੀਆ ਪਹੁੰਚੇ ਹਨ ।
30 ਜੂਨ ਤੱਕ ਹੋਵੇਗੀ ਡਬਲਯੂ.ਐਫ਼.ਆਈ. ਦੀ ਚੋਣ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਪਹਿਲਵਾਨਾਂ ਨਾਲ 6 ਘੰਟੇ ਲੰਬੀ ਚਰਚਾ ਕੀਤੀ ਹੈ। ਉਨ੍ਹਾਂ ਕਿਹਾ...
ਜੇਕਰ 15 ਜੂਨ ਤੱਕ ਕਾਰਵਾਈ ਨਾ ਹੋਈ ਤਾਂ ਅਸੀਂ ਆਪਣਾ ਧਰਨਾ ਜਾਰੀ ਰੱਖਾਂਗੇਂ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨਾਲ ਮੁਲਾਕਾਤ ਤੋਂ ਬਾਅਦ ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ 15 ਜੂਨ ਤੋਂ ਪਹਿਲਾਂ ਪੁਲਿਸ ਜਾਂਚ ਪੂਰੀ...
ਦਸਮੇਸ਼ ਗਰਲਜ਼ ਕਾਲਜ ਬਾਦਲ ਦੀ ਵਿਦਿਆਰਥਣ ਨੇ ਸ਼ੂਟਿੰਗ ਵਿਸ਼ਵ ਕੱਪ ਵਿਚ ਸੋਨ ਤਗਮਾ ਕੀਤਾ ਪ੍ਰਾਪਤ
. . .  1 day ago
ਮਲੋਟ, 7 ਜੂਨ (ਅਜਮੇਰ ਸਿੰਘ ਬਰਾੜ)- ਦਸ਼ਮੇਸ਼ ਗਰਲਜ਼ ਕਾਲਜ ਬਾਦਲ ਦੀ ਲੜਕੀ ਨੇ ਜਰਮਨੀ ਵਿਚ ਚੱਲ ਰਹੇ ਵਿਸ਼ਵ ਕੱਪ ਮੁਕਾਬਲਿਆਂ ਵਿਚੋਂ 25 ਮੀਟਰ ਰੈਪਿਡ ਪਿਸਟਲ ਸ਼ੂਟਿੰਗ ਵਿਚੋਂ ਸੋਨੇ ਦਾ ਤਗਮਾ ਪ੍ਰਾਪਤ ਕਰਦਿਆਂ....
ਉੱਤਰ ਪ੍ਰਦੇਸ਼: ਗੈਂਗਸਟਰ ਸੰਜੀਵ ਜੀਵਾ ’ਤੇ ਹਮਲਾ
. . .  1 day ago
ਲਖਨਊ, 7 ਜੂਨ- ਗੈਂਗਸਟਰ ਸੰਜੀਵ ਜੀਵਾ ਨੂੰ ਅੱਜ ਇਥੋਂ ਦੀ ਸਿਵਲ ਅਦਾਲਤ ਦੇ ਬਾਹਰ ਗੋਲੀ ਮਾਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰ ਵਕੀਲ ਦੇ ਭੇਸ ਵਿਚ ਅਦਾਲਤ ਵਿਚ ਦਾਖ਼ਲ....
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
. . .  1 day ago
ਕੇਂਦਰ ਸਰਕਾਰ ਨੇ ਖ਼ੁਸ਼ ਕੀਤੇ ਕਿਸਾਨ, ਪੜ੍ਹੋ ਇਸ ਫ਼ਸਲ ’ਤੇ ਇੰਨੀ ਮਿਲੇਗੀ ਐਮ.ਐਸ.ਪੀ.
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਖੇਡ ਰਹੀ ਹੈ ਭਾਰਤੀ ਕ੍ਰਿਕਟ ਟੀਮ
. . .  1 day ago
ਲੰਡਨ, 7 ਜੂਨ-ਓਡੀਸ਼ਾ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਸੋਗ ਲਈ ਆਈ.ਸੀ.ਸੀ. ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਭਾਰਤੀ ਕ੍ਰਿਕਟ ਟੀਮ ਬਾਂਹ ਉੱਤੇ ਕਾਲੀਆਂ ਪੱਟੀਆਂ ਬੰਨ੍ਹ ਕੇ...
ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਰਵਾਇਆ ਜਾ ਰਿਹੈ ਕਬਜ਼ਾ- ਪਰਮਬੰਸ ਸਿੰਘ ਬੰਟੀ ਰੋਮਾਣਾ
. . .  1 day ago
ਚੰਡੀਗੜ੍ਹ, 7 ਜੂਨ (ਦਵਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ’ਤੇ ਆਰ. ਐਸ. ਐਸ. ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਖ਼ਿਲਾਫ਼ ਇਕੱਠੇ ਹੋ ਕੇ ਇਹ ਲੜਾਈ ਲੜਨ ਦੀ ਲੋੜ....
ਸਾਬਕਾ ਮੰਤਰੀ ਸਿੰਗਲਾ ਦੀ ਕੋਠੀ ’ਤੇ ਵੀ ਪਹੁੰਚੀ ਵਿਜੀਲੈਂਸ
. . .  1 day ago
ਸੰਗਰੂਰ, 7 ਜੂਨ (ਦਮਨਜੀਤ ਸਿੰਘ)- ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਕੋਠੀ ’ਤੇ ਵੀ ਅੱਜ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਜਾਣਕਾਰੀ ਅਨੁਸਾਰ 2 ਘੰਟਿਆਂ ਤੱਕ ਸਿੰਗਲਾ ਦੀ....
ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਕਰਨਾਲ
. . .  1 day ago
ਕਰਨਾਲ, 7 ਜੂਨ (ਗੁਰਮੀਤ ਸਿੰਘ ਸੱਗੂ)- ਸ਼ਾਹਬਾਦ ਮਾਰਕੰਡਾ ਵਿਖੇ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਦੇ ਸੀਨੀਅਰ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਾਲ ਪਹੁੰਚੇ। ਉਨ੍ਹਾਂ....
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ:ਟਾਸ ਜਿੱਤ ਕੇ ਭਾਰਤ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲੰਡਨ, 7 ਜੂਨ- ਭਾਰਤ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਆਸਟ੍ਰੇਲੀਆ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਸਮਰਥਨ ਮੁੱਲ ਨੂੰ ਦਿੱਤੀ ਮਨਜ਼ੂਰੀ- ਪੀਯੂਸ਼ ਗੋਇਲ
. . .  1 day ago
ਨਵੀਂ ਦਿੱਲੀ, 7 ਜੂਨ- ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਡੀਕਰਨ ਸੀਜ਼ਨ 2023-24 ਲਈ ਸਾਉਣੀ ਦੀਆਂ ਫ਼ਸਲਾਂ ਲਈ ਵਧੇ ਹੋਏ ਘੱਟੋ-ਘੱਟ ਸਮਰਥਨ.....
ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਇਆ ਦੋਸ਼ੀ ਹਥਕੜੀ ਸਮੇਤ ਫ਼ਰਾਰ
. . .  1 day ago
ਕਪੂਰਥਲਾ, 7 ਜੂਨ (ਅਮਨਜੋਤ ਸਿੰਘ ਵਾਲੀਆ)- ਸਿਵਲ ਹਸਪਤਾਲ ਵਿਚ ਅੱਜ ਮੈਡੀਕਲ ਕਰਵਾਉਣ ਆਇਆ ਚੋਰੀ ਦੇ ਮਾਮਲੇ ਵਿਚ ਇਕ ਕਥਿਤ ਦੋਸ਼ੀ ਦੇ ਹਥਕੜੀ ਸਮੇਤ ਫ਼ਰਾਰ ਹੋਣ ਦੀ ਖ਼ਬਰ ਹੈ.....
ਹੁਸ਼ਿਆਰਪੁਰ: ਖ਼ੇਤ ’ਚੋਂ ਬੰਬ ਮਿਲਣ ਕਾਰਨ ਪਿੰਡ ਵਿਚ ਦਹਿਸ਼ਤ ਦਾ ਮਾਹੌਲ
. . .  1 day ago
ਮੁਕੇਰੀਆਂ, 7 ਜੂਨ- ਇੱਥੋਂ ਦੇ ਇਕ ਪਿੰਡ ਧਰਮਪੁਰ ’ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਫ਼ਿਲਹਾਲ ਪੁਲਿਸ ਵਲੋਂ ਜਾਂਚ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਬਠਿੰਡਾ

ਗਰਮੀ ਦਾ ਕਹਿਰ ਜਾਰੀ, ਪਾਰਾ 46 ਡਿਗਰੀ ਤੋਂ ਪਾਰ-ਸ਼ਹਿਰ 'ਚ ਛਾਇਆ ਸੰਨਾਟਾ

ਬਠਿੰਡਾ, 14 ਮਈ (ਵੀਰਪਾਲ ਸਿੰਘ)-ਗਰਮੀ ਤੇ ਵੱਧ ਰਹੇ ਕਹਿਰ ਕਾਰਨ ਤਾਪਮਾਨ ਵਿਚ ਲਗਾਤਾਰ ਹੋ ਰਹੇ ਵਾਧੇ ਨਾਲ ਅੱਜ ਪਾਰਾ 46 ਡਿਗਰੀ ਪਾਰ ਕਰ ਗਿਆ, ਜਿਸ ਨਾਲ ਜਿੱਥੇ ਆਮ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ, ਲੋਕ ਗਰਮੀ ਤੋਂ ਬਚਣ ਲਈ ਆਪਣੇ ਘਰਾਂ ਵਿਚੋਂ ਬਾਹਰ ਨਿਕਲਣ ਤੋਂ ਕੰਨੀ ਕਤਰਾ ਰਹੇ ਹਨ | ਸ਼ਹਿਰ ਦੀਆਂ ਮਾਰਕੀਟ ਵਿਚ ਸੰਨਾਟਾ ਜਿਹਾ ਛਾ ਗਿਆ ਹੈ | ਦੁਕਾਨਦਾਰ ਗ੍ਰਾਹਕ ਦੀ ਉਡੀਕ ਵਿਚ ਮਾਯੂਸ ਜਿਹੇ ਨਜ਼ਰ ਆ ਰਹੇ ਹਨ, ਦੂਸਰੇ ਪਾਸੇ ਬਠਿੰਡਾ ਖੇਤਰ ਜੋ ਨਰਮਾ ਪੱਟੀ ਦੀ ਬੈਲਟ ਵਜੋਂ ਜਾਣਿਆ ਜਾਂਦਾ ਹੈ | ਬਠਿੰਡਾ ਦੇ ਨਾਲ ਲੱਗਦੇ ਪਿੰਡਾਂ ਵਿਚ ਕਿਸਾਨਾਂ ਵਲੋਂ ਤੇਜ਼ੀ ਨਾਲ ਕੀਤੀ ਜਾ ਰਹੀ ਨਰਮੇ ਦੀ ਬਿਜਾਈ ਜੋ ਅਪ੍ਰੈਲ ਦੇ ਅਖ਼ੀਰਲੇ ਹਫ਼ਤੇ ਤੋਂ ਸ਼ੁਰੂ ਹੈ, ਗਰਮੀ ਦੇ ਕਹਿਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੋਰ ਵਧਾ ਦਿੱਤਾ ਹੈ | ਦਿਨ-ਬ-ਦਿਨ ਵੱਧ ਰਹੇ ਗਰਮੀ ਦੇ ਕਹਿਰ ਅਤੇ ਤੇਜ਼ ਵਗਣ ਵਾਲੀਆਂ ਗਰਮ ਹਵਾਵਾਂ ਨਾਲ ਪੁੰਗਰਣ ਵਾਲੇ ਨਰਮੇ ਦੇ ਪੌਦੇ ਸੜ ਰਹੇ ਹਨ | ਜਿਸਨੇ ਨਰਮਾ ਪੱਟੀ ਨਾਲ ਜੁੜੇ ਕਿਸਾਨਾਂ ਨੂੰ ਚਿੰਤਾ ਵਿਚ ਪਾ ਕੇ ਰੱਖ ਦਿੱਤਾ ਹੈ | ਇਸ ਸਬੰਧੀ ਜਦ ਕਿਸਾਨਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ 'ਖੇਤੀ ਕਰਮਾਂ ਸੇਤੀ' ਦੀ ਕਹਾਵਤ ਦਾ ਕਿਸਾਨ ਦੀ ਜ਼ਿੰਦਗੀ ਨਾਲ ਸਿੱਧਾ ਸਬੰਧ ਹਹੈ | ਕਿਸਾਨ 'ਤੇ ਕਦੋਂ ਕੁਦਰਤ ਦੀ ਮਾਰ ਪੈਣੀ ਪਤਾ ਹੀ ਨਹੀਂ ਲੱਗਦਾ | ਉਨ੍ਹਾਂ ਕਿਹਾ ਕਿ ਨਰਮੇ ਦੇ ਮਹਿੰਗੇ ਭਾਅ ਦੇ ਬੀਜ ਖਰੀਦ ਕੇ ਨਰਮੇ ਦੀ ਬਿਜਾਈ ਕੀਤੀ ਗਈ, ਉਹ ਅੱਤ ਦੀ ਪੈ ਰਹੀ ਗਰਮੀ ਦੇ ਕਹਿਰ ਕਾਰਨ ਤਾਪਮਾਨ 46 ਡਿਗਰੀ ਤੋਂ ਪਾਰ ਹੋ ਜਣ ਕਾਰਣ ਪੁੰਗਰ ਰਹੇ ਨਰਮੇ ਲਈ ਕਾਫ਼ੀ ਘਾਤਕ ਸਾਬਿਤ ਹੋ ਰਿਹਾ ਹੈ, ਜੋ ਕਿਸਾਨਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਖੇਤਾਂ ਵਿਚ ਦੁਬਾਰਾ ਨਰਮੇ ਦੀ ਬਿਜਾਈ ਕਰਨੀ ਨਾਮੁਮਕਿਨ ਹੋ ਜਾਂਦੀ ਹੈ | ਇਸ ਲਈ ਕਿਸਾਨਾਂ ਨੂੰ ਖੇਤੀ ਵਿਚ ਹੋਰ ਬਦਲਵੇਂ ਨਾਮਾਤਰ ਪ੍ਰਬੰਧ ਕਰਨੇ ਪੈ ਸਕਦੇ ਹਨ | ਇਸ ਵਾਰ ਸਮੇਂ ਤੋਂ ਪਹਿਲਾਂ ਤਾਪਮਾਨ ਵਿਚ ਹੋਣ ਵਾਲਾ ਲਗਾਤਾਰ ਵਾਧਾ ਨਰਮਾ ਉਤਪਾਦਕਾਂ ਨੂੰ ਵਧੇਰੇ ਪ੍ਰਭਾਵਿਤ ਕਰੇਗਾ, ਕਿਸਾਨਾਂ ਨੂੰ ਦੋਹਰੀ ਮਾਰ ਪਵੇਗੀ | ਇਸ ਦੇ ਨਾਲ ਹੀ ਗਰਮੀ ਦੇ ਕਹਿਰ ਨੇ ਪਸ਼ੂ, ਪੰਛੀਆਂ ਨੂੰ ਵੀ ਆਪਣੀ ਲਪੇਟ ਵਿਚ ਲਿਆ ਹੈ | ਅਵਾਰਾ ਪਸ਼ੂ ਗਰਮੀ ਅਤੇ ਧੁੱਪ ਵਿਚ ਸੜਕੇ ਭੁੱਖੇ ਪਿਆਸੇ ਰੁਲ ਰਹੇ ਹਨ | ਕਿਉਂਕਿ ਗਰਮੀ ਕਾਰਨ ਹਰੇ ਚਾਰੇ ਦੀ ਘਾਟ ਪੈਣ ਕਾਰਨ ਗਰਮੀ ਪਸ਼ੂਆਂ ਲਈ ਘਾਤਕ ਸਾਬਿਤ ਹੋ ਰਹੀ ਹੈ | ਪੰਛੀ ਵੀ ਗਰਮੀ ਦੀ ਇਸ ਮਾਰ ਤੋਂ ਬਚ ਨਹੀਂ ਰਹੇ | ਜ਼ਿਕਰਯੋਗ ਹੈ ਕਿ ਨਰਮਾ ਪੱਟੀ ਦੇ ਬਠਿੰਡਾ ਇਲਾਕੇ ਦੇ ਕਿਸਾਨ ਪਹਿਲਾਂ ਦੋ ਫ਼ਸਲਾਂ ਦੀ ਮਾਰ ਝੱਲ ਚੁੱਕੇ ਹਨ, ਪਹਿਲਾਂ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਨੂੰ ਖ਼ਰਾਬ ਕੀਤਾ ਅਤੇ ਹੁਣ ਹਾੜ੍ਹੀ ਦੀ ਫ਼ਸਲ ਕਣਕ ਦੇ ਘੱਟ ਰਹੇ ਝਾੜ ਨੇ ਕਿਸਾਨਾਂ ਨੂੰ ਆਰਥਿਕ ਪੱਖੋਂ ਵੱਡੀ ਮਾਰ ਪਈ, ਹੁਣ ਗਰਮੀ ਕਾਰਨ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਦੀ ਦੁਬਾਰਾ ਬਿਜਾਈ ਕਰਨ ਲਈ ਮਜ਼ਬੂਰ ਹੋਣਾ ਪੈ ਸਕਦਾ ਹੈ |

ਪਾਵਰਕਾਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਨੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਬੰਦ ਹੋਏ ਯੂਨਿਟ ਦਾ ਲਿਆ ਜਾਇਜ਼ਾ

ਬਠਿੰਡਾ/ਲਹਿਰਾ ਮੁਹੱਬਤ, 14 ਮਈ (ਅੰਮਿ੍ਤਪਾਲ ਸਿੰਘ ਵਲਾਣ, ਭੀਮ ਸੈਨ ਹਦਵਾਰੀਆ)- ਪਾਵਰਕਾਮ ਦੇ ਚੇਅਰਮੈਨ ਬਲਦੇਵ ਸਿੰਘ ਸਰਾਂ ਵਲੋਂ ਅੱਜ ਲਹਿਰਾ ਮੁਹੱਬਤ ਥਰਮਲ ਪਲਾਂਟ ਦਾ ਦੌਰਾ ਕਰਕੇ ਬੀਤੀ ਰਾਤ ਬੰਦ ਹੋਈ ਯੂਨਿਟ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਦੇ ਜੁਲਾਈ 2018 ਤੋਂ ਬੰਦ ਪਏ ਸੇਵਾ ਕੇਂਦਰ ਦੇ ਚਾਲੂ ਹੋਣ ਦੀਆਂ 'ਆਪ ਸਰਕਾਰ' ਤੋਂ ਲੋਕਾਂ ਨੂੰ ਵੱਡੀਆਂ ਉਮੀਦਾਂ

ਭੀਮ ਸੈਨ ਹਦਵਾਰੀਆ ਲਹਿਰਾ ਮੁਹੱਬਤ-ਵੱਡੀ ਆਬਾਦੀ ਅਤੇ ਲੱਗ-ਭੱਗ ਚਾਰ ਕਿੱਲੋਮੀਟਰ ਖੇਤਰ ਵਿਚ ਫੈਲੇ ਥਰਮਲ ਮਾਰਕੀਟ ਵਾਲੇ ਲਹਿਰੇ ਵਜੋਂ ਜਾਣੇ ਜਾਂਦੇ ਪਿੰਡ ਲਹਿਰਾ ਮੁਹੱਬਤ ਦੇ ਵਾਸੀ ਕਰੀਬ ਪੌਣੇ ਚਾਰ ਸਾਲਾਂ ਤੋਂ ਸੇਵਾ ਕੇਂਦਰ ਦੇ ਬੰਦ ਹੋਣ ਕਾਰਨ ਖੱਜਲ ਖੁਆਰੀ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਬਠਿੰਡਾ, 14 ਮਈ (ਅਵਤਾਰ ਸਿੰਘ)-ਸਥਾਨਕ ਜੀ ਟੀ ਰੋਡ 'ਤੇ ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਿਹਾ ਨੌਜਵਾਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਦੁਰਘਟਨਾ ਦੀ ਸੂਚਨਾ ਮਿਲਣ 'ਤੇ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਸਾਹਿਬ ਸਿੰਘ ਅਤੇ ਦੀਪ ਅਰੋੜਾ ਵਲੋਂ ਐਂਬੂਲੈਂਸ ...

ਪੂਰੀ ਖ਼ਬਰ »

ਪਿੰਡਾਂ 'ਚ ਪੰਚਾਇਤੀ ਕੰਮਾਂ ਨੂੰ ਲੱਗੀਆਂ ਬਰੇਕਾਂ, ਸਰਕਾਰ ਨੇ ਪੰਚਾਇਤੀ ਫੰਡ ਲਏ ਵਾਪਸ

ਮਹਿਮਾ ਸਰਜਾ, 14 ਮਈ (ਰਾਮਜੀਤ ਸ਼ਰਮਾ)-ਪਿੰਡਾਂ 'ਚ ਪੰਚਾਇਤਾਂ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਗੱਡੀ ਇਕ ਵਾਰ ਥੱਲੇ ਲਹਿ ਗਈ ਹੈ | ਕਾਂਗਰਸ ਸਰਕਾਰ ਸਮੇਂ ਦਿੱਤੀਆਂ ਗ੍ਰਾਟਾਂ ਨਾਲ ਪੰਚਾਇਤਾਂ ਵਲੋਂ ਪਿੰਡਾਂ ਦੀਆਂ ਗਲੀਆਂ ਨਾਲੀਆਂ, ਛੱਪੜਾਂ ਦੀ ਸਫ਼ਾਈ ਆਦਿ ...

ਪੂਰੀ ਖ਼ਬਰ »

ਚਿੱਟੇ ਦੀ ਭੇਟ ਚੜਿ੍ਹਆ ਮਾਪਿਆਂ ਦਾ ਇਕਲੌਤਾ ਪੁੱਤ

ਸੰਗਤ ਮੰਡੀ, 14 ਮਈ (ਅੰਮਿ੍ਤਪਾਲ ਸ਼ਰਮਾ)- ਪੰਜਾਬ 'ਚ ਨਸ਼ਿਆਂ ਦਾ ਛੇਵਾਂ ਦਰਿਆ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਨਾਲ ਰੋਜ਼ਾਨਾ ਮਾਵਾਂ ਦੇ ਪੱੁਤ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ | ਸੰਗਤ ਮੰਡੀ ਦੇ ਵਾਰਡ ਨੰਬਰ 7 ਵਾਸੀ ਸੋਮਾ ਸਿੰਘ ਨੇ ਦੱਸਿਆ ਕਿ ਉਸ ਦੇ ਭਤੀਜੇ ਸੋਨੂੰ ...

ਪੂਰੀ ਖ਼ਬਰ »

ਮਾਨ ਸਰਕਾਰ ਨੇ ਦੋ ਮਹੀਨਿਆਂ 'ਚ 8 ਹਜ਼ਾਰ ਕਰੋੜ ਦਾ ਲਿਆ ਕਰਜ਼ਾ, 5 ਸਾਲਾਂ 'ਚ ਪੰਜਾਬ ਨੂੰ ਡੋਬਣਗੇ-ਹਰਸਿਮਰਤ ਕੌਰ ਬਾਦਲ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਕਰਜ਼ਾ ਮੁਕਤ ਬਣਾਉਣ ਦੇ ਦਾਅਵੇ ਕਰਦੇ ਸਨ ਪਰ ਹੁਣ ਮਾਨ ਸਰਕਾਰ ਨੇ ...

ਪੂਰੀ ਖ਼ਬਰ »

ਬੀ. ਕੇ. ਯੂ. (ਸਿੱਧੂਪੁਰ) ਦੇ ਕਾਫਲੇ ਵਲੋਂ ਪਿੰਡਾਂ 'ਚ ਝੰਡਾ ਮਾਰਚ

ਨਥਾਣਾ, 14 ਮਈ (ਗੁਰਦਰਸ਼ਨ ਲੁੱਧੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ 17 ਮਈ ਨੂੰ ਚੰਡੀਗੜ੍ਹ ਧਰਨੇ ਦੀ ਬਾਬਤ ਬਲਾਕ ਨਥਾਣਾ ਦੇ ਪਿੰਡਾਂ ਜੋਗਾਨੰਦ, ਬੀਬੀਵਾਲਾ, ਗੋਬਿੰਦਪੁਰਾ, ਢੇਲਵਾਂ, ਗਿੱਦੜ ਅਤੇ ਨਾਥਪੁਰਾ ਵਿਖੇ ਝੰਡਾ ਮਾਰਚ ਕੀਤਾ ਗਿਆ | ਯੂਨੀਅਨ ਦੇ ...

ਪੂਰੀ ਖ਼ਬਰ »

ਦਿਨ ਦਿਹਾੜੇ ਔਰਤ ਦੀ ਵਾਲੀ ਝਪਟੀ

ਬੱਲੂਆਣਾ, 14 ਮਈ (ਪੱਤਰ ਪ੍ਰੇਰਕ)-ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਬੀੜ ਬਹਿਮਣ 'ਚ ਦਿਨ ਦਿਹਾੜੇ ਇਕ ਔਰਤ ਦੇ ਕੰਨਾਂ ਦੀਆਂ ਵਾਲੀਆਂ ਝਪਟਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਤਿਆਰ ਕੌਰ ਪਤਨੀ ਬਲਦੇਵ ਸਿੰਘ ਆਪਣੇ ਘਰ ਮੰਜੇ ...

ਪੂਰੀ ਖ਼ਬਰ »

ਓਲੰਪੀਅਨ ਰੁਪਿੰਦਰਪਾਲ ਨੂੰ ਭਾਰਤੀ ਹਾਕੀ ਟੀਮ ਦਾ ਕਪਤਾਨ ਬਣਨ 'ਤੇ ਖੁਸ਼ੀ ਦੀ ਲਹਿਰ

ਭਗਤਾ ਭਾਈਕਾ, 14 ਮਈ (ਸੁਖਪਾਲ ਸਿੰਘ ਸੋਨੀ)-ਕਰਨਲ ਮਹਿੰਦਰ ਸਿੰਘ ਐਜੂਕੇਸ਼ਨ ਟਰੱਸਟ ਐਂਡ ਵੈੱਲਫੇਅਰ ਸੁਸਾਇਟੀ ਭਗਤਾ ਭਾਈਕਾ ਦੇ ਐਗਜ਼ੀਕਿਊਟਿਵ ਮੈਂਬਰ ਰੁਪਿੰਦਰ ਪਾਲ ਸਿੰਘ (ਓਲੰਪੀਅਨ ਬਰਾਊਨ ਮੈਡਲਿਸਟ) ਨੂੰ 23 ਮਈ ਤੋਂ 1 ਜੂਨ ਤੱਕ ਹੋ ਰਹੇ ਹਾਕੀ ਏਸ਼ੀਆ ਕੱਪ ਲਈ ...

ਪੂਰੀ ਖ਼ਬਰ »

ਏਮਜ਼ ਬਠਿੰਡਾ ਵਿਖੇ ਐਡਵਾਂਸਡ ਇਮਿਊਨੋ-ਹੇਮਾਟੋਲੋਜੀ ਲੈਬ ਦਾ ਉਦਘਾਟਨ

ਬਠਿੰਡਾ, 14 ਮਈ (ਪ.ਪ.)-ਟਰਾਂਸਫਿਊਜ਼ਨ ਮੈਡੀਸਨ ਵਿਭਾਗ ਵਲੋਂ ਏਮਜ਼ ਬਠਿੰਡਾ ਵਿਖੇ ਅੰਤਰ ਰਾਸ਼ਟਰੀ ਥੈਲੇਸੀਮੀਆ ਦਿਵਸ ਅਤੇ ਮਾਂ ਦਿਵਸ ਮਨਾਇਆ ਗਿਆ | ਇਸ ਮੌਕੇ ਏਮਜ਼ ਦੇ ਡਾਇਰੈਕਟਰ ਪ੍ਰੋਫੈਸਰ ਡਾ. ਡੀ.ਕੇ. ਸਿੰਘ ਵਲੋਂ ਡੀਨ ਅਕਾਦਮਿਕ ਡਾ. ਸਤੀਸ਼ ਗੁਪਤਾ ਦੀ ਹਾਜ਼ਰੀ ...

ਪੂਰੀ ਖ਼ਬਰ »

ਬਿ੍ਗੇਡੀਅਰ ਬੰਤ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਬਾਲਿਆਂਵਾਲੀ, 14 ਮਈ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਬਿ੍ਗੇਡੀਅਰ ਬੰਤ ਸਿੰਘ ਬਾਲਿਆਂਵਾਲੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰ ਸਕੂਲ ਅਤੇ ਅੰਤਰ ਕਾਲਜ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਅਤੇ ਨਾਟਕਾਂ ਦੀ ਰਾਤ ਸਮਾਰੋਹ ਤਹਿਤ ਕੀਰਤੀ ...

ਪੂਰੀ ਖ਼ਬਰ »

ਬਿ੍ਗੇਡੀਅਰ ਬੰਤ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮ ਕਰਵਾਇਆ

ਬਾਲਿਆਂਵਾਲੀ, 14 ਮਈ (ਕੁਲਦੀਪ ਮਤਵਾਲਾ)-ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਵਲੋਂ ਬਿ੍ਗੇਡੀਅਰ ਬੰਤ ਸਿੰਘ ਬਾਲਿਆਂਵਾਲੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰ ਸਕੂਲ ਅਤੇ ਅੰਤਰ ਕਾਲਜ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ ਅਤੇ ਨਾਟਕਾਂ ਦੀ ਰਾਤ ਸਮਾਰੋਹ ਤਹਿਤ ਕੀਰਤੀ ...

ਪੂਰੀ ਖ਼ਬਰ »

ਡੈਫ ਉਲੰਪਿਕ 'ਚ ਸੋਨ ਤਗਮਾ ਜਿੱਤ ਕੇ ਬਠਿੰਡਾ ਪਰਤੀ ਬੈਡਮਿੰਟਨ ਖਿਡਾਰਨ ਸ਼੍ਰੇਆ ਦਾ ਭਰਵਾਂ ਸਵਾਗਤ

ਬਠਿੰਡਾ, 14 ਮਈ (ਸਟਾਫ਼ ਰਿਪੋਰਟਰ)-ਬ੍ਰਾਜ਼ੀਲ 'ਚ ਸਮਾਪਤ ਹੋਈਆਂ ਡੈਫ ਉਲੰਪਿਕ ਖੇਡਾਂ 'ਚ ਭਾਰਤ ਦੀ ਤਰਫ਼ੋਂ ਸੋਨ ਤਗਮਾ ਜਿੱਤਣ ਵਾਲੀ ਬਠਿੰਡਾ ਦੀ ਬੈਡਮਿੰਟਨ ਖਿਡਾਰਨ ਸ਼੍ਰੇਆ ਦਾ ਅੱਜ ਆਪਣੇ ਜੱਦੀ ਸ਼ਹਿਰ ਪੁੱਜਣ 'ਤੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ...

ਪੂਰੀ ਖ਼ਬਰ »

'ਆਪ' ਆਗੂ ਮਨਦੀਪ ਗਿੱਲ ਵਲੋਂ ਜੈਨੇਰਿਕ ਦਵਾਈਆਂ ਖ਼ਰੀਦਣ ਦੀ ਸਲਾਹ

ਬਠਿੰਡਾ, 14 ਮਈ (ਵੀਰਪਾਲ ਸਿੰਘ)- ਆਮ ਲੋਕਾਂ ਨੂੰ ਜੈਨੇਰਿਕ ਦਵਾਈਆਂ ਦੀ ਵਰਤੋਂ ਕਰਕੇ ਪੈਸੇ ਦੀ ਵੱਡੀ ਬੱਚਤ ਕਰਕੇ ਆਪਣੀ ਜੇਬ ਨੂੰ ਮਹਿੰਗੀਆਂ ਦਵਾਈਆਂ ਖ਼ਰੀਦਣ ਤੋਂ ਬਚਿਆ ਜਾ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੈਨੇਰਿਕ ਦਵਾਈ ਬਾਰੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

'ਆਪ' ਆਗੂ ਮਨਦੀਪ ਗਿੱਲ ਵਲੋਂ ਜੈਨੇਰਿਕ ਦਵਾਈਆਂ ਖ਼ਰੀਦਣ ਦੀ ਸਲਾਹ

ਬਠਿੰਡਾ, 14 ਮਈ (ਵੀਰਪਾਲ ਸਿੰਘ)- ਆਮ ਲੋਕਾਂ ਨੂੰ ਜੈਨੇਰਿਕ ਦਵਾਈਆਂ ਦੀ ਵਰਤੋਂ ਕਰਕੇ ਪੈਸੇ ਦੀ ਵੱਡੀ ਬੱਚਤ ਕਰਕੇ ਆਪਣੀ ਜੇਬ ਨੂੰ ਮਹਿੰਗੀਆਂ ਦਵਾਈਆਂ ਖ਼ਰੀਦਣ ਤੋਂ ਬਚਿਆ ਜਾ ਸਕਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੈਨੇਰਿਕ ਦਵਾਈ ਬਾਰੇ ਜਾਣਕਾਰੀ ਸਾਂਝੀ ...

ਪੂਰੀ ਖ਼ਬਰ »

ਰਾਸ਼ਟਰੀ ਤਕਨੀਕੀ ਦਿਵਸ ਮੌਕੇ ਕੁਇਜ਼ ਮੁਕਾਬਲੇ ਕਰਵਾਏ

ਤਲਵੰਡੀ ਸਾਬੋ, 14 ਮਈ (ਰਣਜੀਤ ਸਿੰਘ ਰਾਜੂ)-ਕੰਪਿਊਟਰ ਸਾਇੰਸ ਵਿਭਾਗ ਵਲੋਂ 'ਰਾਸ਼ਟਰੀ ਤਕਨੀਕੀ ਦਿਵਸ' ਨੂੰ ਸਮਰਪਿਤ ਇਕ ਵਿਸ਼ੇਸ਼ ਕੁਇਜ਼ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਵਿਭਾਗ ਦੇ ਪੋਸਟ ਗ੍ਰੈਜੂਏਟ ਅਤੇ ਗ੍ਰੈਜੂਏਟ ਕਲਾਸਾਂ ਦੇ 25 ਵਿਦਿਆਰਥੀਆਂ ਨੇ ਵੱਖ-ਵੱਖ ਪੰਜ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਬਠਿੰਡਾ ਦੇ ਇਕ ਟਰੈਵਲ ਏਜੰਟ ਨੇ ਕੇਰਲਾ ਦੇ ਵਿਅਕਤੀ ਤੋਂ ਲੱਖਾਂ ਰੁਪਏ ਠੱਗੇ

ਬਠਿੰਡਾ, 14 ਮਈ (ਸੱਤਪਾਲ ਸਿੰਘ ਸਿਵੀਆਂ)-ਕੇਰਲਾ ਨਾਲ ਸੰਬੰਧਿਤ ਇਕ ਵਿਅਕਤੀ ਦੇ ਭਰਾ ਨੂੰ ਵਿਦੇਸ਼ ਭੇਜਣ ਦੇ ਨਾਮ ਹੇਠ ਬਠਿੰਡਾ ਦੇ ਇਕ ਟਰੈਵਲ ਏਜੰਟ ਵਲੋਂ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕੇਰਲਾ ਤੋਂ ਬਠਿੰਡਾ ਪੁੱਜੇ ਪੀੜਤ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਬਠਿੰਡਾ ਦੇ ਇਕ ਟਰੈਵਲ ਏਜੰਟ ਨੇ ਕੇਰਲਾ ਦੇ ਵਿਅਕਤੀ ਤੋਂ ਲੱਖਾਂ ਰੁਪਏ ਠੱਗੇ

ਬਠਿੰਡਾ, 14 ਮਈ (ਸੱਤਪਾਲ ਸਿੰਘ ਸਿਵੀਆਂ)-ਕੇਰਲਾ ਨਾਲ ਸੰਬੰਧਿਤ ਇਕ ਵਿਅਕਤੀ ਦੇ ਭਰਾ ਨੂੰ ਵਿਦੇਸ਼ ਭੇਜਣ ਦੇ ਨਾਮ ਹੇਠ ਬਠਿੰਡਾ ਦੇ ਇਕ ਟਰੈਵਲ ਏਜੰਟ ਵਲੋਂ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕੇਰਲਾ ਤੋਂ ਬਠਿੰਡਾ ਪੁੱਜੇ ਪੀੜਤ ...

ਪੂਰੀ ਖ਼ਬਰ »

ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦਾ ਐਲਾਨ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਾਵਰ ਲਿਫ਼ਟਿੰਗ ਇੰਡੀਆ ਵਲੋਂ ਏਸ਼ੀਆ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ | ਟੀਮ ਲਈ 5 ਲੜਕੀਆਂ ਸਮੇਤ ਕੁਲ 9 ਖਿਡਾਰੀਆਂ ਦੀ ਚੋਣ ਕੀਤੀ ਗਈ ਹੈ | ਜਿਸ ਵਿਚ ਪੰਜਾਬ ਦੇ ਬਠਿੰਡਾ ...

ਪੂਰੀ ਖ਼ਬਰ »

ਡੇਂਗੂ ਦੇ ਖ਼ਾਤਮੇ ਲਈ ਨਿਗਮ ਨੇ ਘਰ-ਘਰ ਫੋਗਿੰਗ ਕਰਨ ਦੀ ਮੁਹਿੰਮ ਨੂੰ ਕੀਤਾ ਤੇਜ਼

ਬਠਿੰਡਾ, 14 ਮਈ (ਰੋਮਾਣਾ)-ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਾਅਦ ਹੁਣ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਨਗਰ ਨਿਗਮ ਦੁਆਰਾ ਬਠਿੰਡਾ ਸ਼ਹਿਰ ਦੇ ਘਰ ਘਰ ਵਿਚ ਫੋਗਿੰਗ ਕਰਵਾਉਣ ਦੀ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ | ਭਲੇ ਹੀ ਬਠਿੰਡਾ 'ਚ ਡੇਂਗੂ ਦੇ ਮਰੀਜ਼ ਦਾ ਕੋਈ ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ ਕਰਨ ਵਾਲੀ ਔਰਤ ਦਾ ਪਤੀ ਆਇਆ ਸਾਹਮਣੇ, ਦੋਸ਼ਾਂ ਦਾ ਕੀਤਾ ਖੰਡਨ

ਬਠਿੰਡਾ, 14 ਮਈ (ਪੱਤਰ ਪ੍ਰੇਰਕ)- ਬੀਤੇ ਦਿਨ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਸਾਹਮਣੇ ਆਪਣੇ ਬੱਚਿਆਂ ਸਮੇਤ ਰੋਸ ਮੁਜ਼ਾਹਰਾ ਕਰਨ ਵਾਲੀ ਔਰਤ ਦਾ ਪਤੀ ਵੀ ਹੁਣ ਨਿੱਤਰ ਕੇ ਸਾਹਮਣੇ ਆਇਆ ਹੈ, ਜਿਸ ਨੇ ਆਪਣੇ 'ਤੇ ਲਗਾਏ ਗਏ ਦੋਸ਼ਾਂ ਦਾ ਖੰਡਨ ਕਰਦੇ ਹੋਏ ਆਪਣੀ ਪਤਨੀ ਉੱਪਰ ...

ਪੂਰੀ ਖ਼ਬਰ »

ਆਰਟ ਆਫ਼ ਲਿਵਿੰਗ ਵਲੋਂ ਸ੍ਰੀ ਸ੍ਰੀ ਰਵੀ ਸ਼ੰਕਰ ਦਾ 66ਵਾਂ ਜਨਮ ਦਿਨ ਮਨਾਇਆ

ਬਠਿੰਡਾ, 14 ਮਈ (ਅਵਤਾਰ ਸਿੰਘ)- ਭਾਰਤ ਦੀ ਸੰਸਕ੍ਰਿਤੀ ਅਤੇ ਅਧਿਆਤਮਿਕ ਸੰਗੀਤ ਦੇ ਪਰਮ ਪੂਜਨੀਕ ਸ਼੍ਰੀ ਸ਼੍ਰੀ ਰਵੀ ਸ਼ੰਕਰ ਜੀ ਦੇ ਟੀਚਰ ਵਿਸ਼ਵ ਪ੍ਰਸਿੱਧ ਭਗਤੀ ਸੰਗੀਤ ਦੇ ਗੁਰਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਜੀ ਦੇ 66ਵੇਂ ਜਨਮ ਦਿਨ ਮੌਕੇ ਬਠਿੰਡਾ ਵਿਖੇ ਵਿਸ਼ਾਲ ਭਜਨ ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ. 'ਚ ਇੰਟਰ ਹਾਊਸ ਡਾਂਸ ਮੁਕਾਬਲੇ ਕਰਵਾਏ

ਰਾਮਾਂ ਮੰਡੀ, 14 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫ਼ਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ. ਐਮ. ਈ. ਐਲ. ਟਾਊਨਸ਼ਿਪ ਵਿਖੇ ਸਕੂਲ ਪਿ੍ੰਸੀਪਲ ਡਾ: ਸੁਨੀਲ ਕੁਮਾਰ ਦੀ ਸਰਪ੍ਰਸਤੀ ਹੇਠ ਇੰਟਰ ਹਾਊਸ ਡਾਂਸ ਮੁਕਾਬਲੇ ਕੋਆਰਡੀਨੇਟਰ ਤਰੁਣ ਕੁਮਾਰ ਅਤੇ ਸੁਰਭੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਬਿਊਟੀ ਐਂਡ ਵੈੱਲਨੈੱਸ ਕਿੱਟਾਂ ਵੰਡੀਆਂ

ਸੰਗਤ ਮੰਡੀ, 14 ਮਈ (ਅੰਮਿ੍ਤਪਾਲ ਸ਼ਰਮਾ)-ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਚੱਕ ਰੁਲਦੂ ਸਿੰਘ ਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀਆਂ ਵਿਦਿਆਰਥਣਾਂ ਨੂੰ ਬਿਊਟੀ ਐਂਡ ਵੈੱਲਨੈੱਸ ਦੀਆਂ ਕਿੱਟਾਂ ਵੰਡੀਆਂ ਗਈਆਂ | ਸਕੂਲ ਦੀ ...

ਪੂਰੀ ਖ਼ਬਰ »

ਸੰਸਦ ਮੈਂਬਰ ਵਲੋਂ ਐਮ.ਪੀ. ਲੈਂਡ ਸਕੀਮ ਤਹਿਤ ਦਿੱਤੀਆਂ ਗਰਾਂਟਾਂ ਦੀ ਸਮੀਖਿਆ

ਬਠਿੰਡਾ, 14 ਮਈ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪੱਧਰੀ ਵਿਕਾਸ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਚੇਅਰਪਰਸਨ, ਸੰਸਦ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਭਰ 'ਚ ਚੱਲ ...

ਪੂਰੀ ਖ਼ਬਰ »

ਸੰਸਦ ਮੈਂਬਰ ਵਲੋਂ ਐਮ.ਪੀ. ਲੈਂਡ ਸਕੀਮ ਤਹਿਤ ਦਿੱਤੀਆਂ ਗਰਾਂਟਾਂ ਦੀ ਸਮੀਖਿਆ

ਬਠਿੰਡਾ, 14 ਮਈ (ਸਟਾਫ਼ ਰਿਪੋਰਟਰ)-ਜ਼ਿਲ੍ਹਾ ਪੱਧਰੀ ਵਿਕਾਸ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਚੇਅਰਪਰਸਨ, ਸੰਸਦ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ, ਜਿਸ ਵਿਚ ਜ਼ਿਲ੍ਹੇ ਭਰ 'ਚ ਚੱਲ ...

ਪੂਰੀ ਖ਼ਬਰ »

'ਸਿੱਧੂਪੁਰ' ਵਲੋਂ ਚੰਡੀਗੜ੍ਹ ਪੱਕੇ ਮੋਰਚੇ ਦੀ ਤਿਆਰੀ ਸਬੰਧੀ ਪਿੰਡਾਂ 'ਚ ਝੰਡਾ ਮਾਰਚ

ਲਹਿਰਾ ਮੁਹੱਬਤ, 14 ਮਈ (ਭੀਮ ਸੈਨ ਹਦਵਾਰੀਆ)-ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ 'ਤੇ 17 ਮਈ ਤੋਂ ਚੰਡੀਗੜ੍ਹ ਵਿਖੇ ਲੱਗ ਰਹੇ ਪੱਕੇ ਮੋਰਚੇ ਦੀ ਤਿਆਰੀ ਲਈ ਬਲਾਕ ਨਥਾਣਾ ਦੇ ਪਿੰਡਾਂ ਵਿਚ ਝੰਡਾ ਮਾਰਚ ਕੀਤਾ ਗਿਆ | ਲਹਿਰਾ ਮੁਹੱਬਤ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਮੈਨੇਜਮੈਂਟ ਵਿਭਾਗ ਵਲੋਂ 'ਰੁਜ਼ਗਾਰ ਯੋਗਤਾ ਵਧਾਉਣ' ਬਾਰੇ ਪ੍ਰੋਗਰਾਮ

ਬਠਿੰਡਾ, 14 ਮਈ (ਸਟਾਫ਼ ਰਿਪੋਰਟਰ)-ਬਾਬਾ ਫ਼ਰੀਦ ਕਾਲਜ, ਫੈਕਲਟੀ ਆਫ਼ ਬਿਜ਼ਨਸ ਸਟੱਡੀਜ਼ ਦੇ ਮੈਨੇਜਮੈਂਟ ਵਿਭਾਗ ਵਲੋਂ ਸੰਸਥਾ ਦੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ 'ਰੁਜ਼ਗਾਰ ਯੋਗਤਾ ਵਧਾਉਣ' ਬਾਰੇ ਪ੍ਰੋਗਰਾਮ ਕਰਵਾਇਆ ਗਿਆ | ਬੀ.ਐਫ.ਜੀ.ਆਈ ਦੇ ਟਰੇਨਿੰਗ ਐਂਡ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ 'ਚ 15 ਰੋਜ਼ਾ ਯੋਗ ਕੈਂਪ ਸ਼ੁਰੂ

ਮਾਨਸਾ, 14 ਮਈ (ਵਿ. ਪ੍ਰਤੀ.)-ਕੈਦੀਆਂ ਅਤੇ ਹਵਾਲਾਤੀਆਂ ਦੀ ਸਿਹਤਯਾਬੀ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ ਨਵਜੋਤ ਕੌਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਜੇਲ੍ਹ ਮਾਨਸਾ ਵਿੱਚ 15 ਰੋਜ਼ਾ ਯੋਗਾ ਕੈਂਪ ਸ਼ੁਰੂ ਕੀਤਾ ਗਿਆ ਹੈ | ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ...

ਪੂਰੀ ਖ਼ਬਰ »

ਕੋਟ ਫੱਤਾ ਪਿੰਡ ਦੇ ਸੰਦੀਪ ਢਿੱਲੋਂ ਤੇ ਮੀਨੂੰ ਢਿੱਲੋਂ ਨੇ ਵਿਦੇਸ਼ਾਂ 'ਚ ਚਮਕਾਇਆ ਪੰਜਾਬੀਆਂ ਦਾ ਨਾਂਅ

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿੰਡ ਕੋਟ ਫੱਤਾ (ਬਠਿੰਡਾ) ਦੇ ਜੰਮਪਲ ਸੰਦੀਪ ਸਿੰਘ ਢਿੱਲੋਂ ਅਤੇ ਮੀਨੂੰ ਢਿੱਲੋਂ ਨੇ ਸਰਕਾਰੀ ਨੌਕਰੀਆਂ ਪ੍ਰਾਪਤ ਕਰਕੇ ਵਿਦੇਸ਼ਾਂ ਵਿਚ ਪੰਜਾਬੀਆਂ ਦਾ ਨਾਮ ਚਮਕਾਇਆ ਹੈ | ਸੰਦੀਪ ਸਿੰਘ ਉਰਫ਼ ਟੈਣੀ ਪੁੱਤਰ ਰਾਜਵੀਰ ...

ਪੂਰੀ ਖ਼ਬਰ »

ਬਿਜਲੀ ਮੁੱਦੇ 'ਤੇ 'ਆਪ' ਆਗੂ ਵਲੋਂ ਕੀਤੀ ਬਿਆਨਬਾਜ਼ੀ 'ਤੇ ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਚੁੱਕੇ ਸਵਾਲ

ਭਗਤਾ ਭਾਈਕਾ, 14 ਮਈ (ਸੁਖਪਾਲ ਸਿੰਘ ਸੋਨੀ)-ਸੂਬੇ ਦੀ ਆਪ ਸਰਕਾਰ ਦੇ ਆਗੂਆਂ ਵਲੋਂ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾਉਣ ਲਈ ਪਿਛਲੀਆਂ ਸਰਕਾਰਾਂ ਨੂੰ ਦੋਸ਼ੀ ਠਹਿਰਾਉਣਾ ਆਮ ਵਰਤਾਰਾ ਬਣ ਗਿਆ ਹੈ | ਇਹ ਦੋਸ਼ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਨੇ ਆਪ ਦੇ ਬੁਲਾਰੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸੰਘਰਸ਼ ਦਾ ਐਲਾਨ

ਮਾਨਸਾ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਸੂਬਾ ਜਥੇਬੰਦਕ ਕਮੇਟੀ ਦੀ ਮੀਟਿੰਗ ਸਥਾਨਕ ਬਾਲ ਭਵਨ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਹਫ਼ਤਾਵਾਰੀ ਮੁਹਿੰਮ ਚਲਾ ਕੇ ਵਿਦਿਆਰਥੀ ਮੰਗਾਂ ਨੂੰ ਲੈ ਕੇ ਕਾਲਜਾਂ 'ਚ ਰੈਲੀਆਂ ...

ਪੂਰੀ ਖ਼ਬਰ »

ਸੈਕਰਡ ਸੋਲਜ਼ ਸਕੂਲ ਕੌੜੀਵਾੜਾ 'ਚ ਸਮਾਗਮ

ਸਰਦੂਲਗੜ੍ਹ, 14 ਮਈ (ਪ. ਪ.)-ਵਿਦਿਆਰਥੀਆਂ ਅੰਦਰ ਲੀਡਰਸ਼ਿਪ ਦੇ ਗੁਣ ਤੇ ਅਗਵਾਈ ਕਰਨ ਦੀ ਕਾਬਲੀਅਤ ਪੈਦਾ ਕਰਨ ਲਈ ਸੈਕਰਡ ਸੋਲਜ਼ ਸਕੂਲ ਕੌੜੀਵਾੜਾ ਵਿਖੇ ਇਨਵੈਸਟੀਚਰ ਸੈਰੇਮਨੀ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲ ਦੇ ਹੈੱਡ ਬੁਆਏ ਤੇ ਹੈੱਡ ਗਰਲ ਦੀ ਚੋਣ ...

ਪੂਰੀ ਖ਼ਬਰ »

ਡਾਈਟ ਅਹਿਮਦਪੁਰ ਵਿਖੇ ਯੋਗ ਮਹਾਂਉਤਸਵ ਮਨਾਇਆ

ਬੁਢਲਾਡਾ, 14 ਮਈ (ਰਾਹੀ)-ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਜ਼ਿਲ੍ਹਾ ਸਿਖਿਆ ਅਤੇ ਸਿਖਲਾਈ ਸੰਸਥਾ ਅਹਿਮਦਪੁਰ ਬੁਢਲਾਡਾ ਵਿਖੇ ਯੋਗ ਮਹਾਂਉਤਸਵ ਮਨਾਇਆ ਗਿਆ | ਡੀ.ਪੀ. ਸਤਨਾਮ ਸਿੰਘ ਅਤੇ ਸਰੋਜ ਰਾਣੀ ਨੇ ਦੱਸਿਆ ਕਿ ਇਹ ਯੋਗਾ ਕਲਾਸ ਅੰਤਰ-ਰਾਸ਼ਟਰੀ ਯੋਗ ਦਿਵਸ ਤੱਕ ...

ਪੂਰੀ ਖ਼ਬਰ »

ਪੁੱਤਰ ਦੇ ਵਿਆਹ ਦੀ ਖ਼ੁਸ਼ੀ 'ਚ ਅਨਾਥ ਆਸ਼ਰਮ ਲਈ 5 ਲੱਖ ਦੀ ਰਾਸ਼ੀ ਕੀਤੀ ਦਾਨ

ਸਰਦੂਲਗੜ੍ਹ, 14 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸ਼ਹਿਰ ਦੇ ਇਕ ਵਿਅਕਤੀ ਨੇ ਫ਼ਜ਼ੂਲ ਖ਼ਰਚੀ ਨਾ ਕਰਦੇ ਹੋਏ ਪੁੱਤਰ ਦੇ ਵਿਆਹ ਦੀ ਖ਼ੁਸ਼ੀ'ਚ ਦਾਨ ਦੇਣ ਦੀ ਨਿਵੇਕਲੀ ਪਿਰਤ ਪਾਈ ਹੈ | ਮਾਰਕੀਟ ਕਮੇਟੀ ਸਰਦੂਲਗੜ੍ਹ ਦੇ ਸਕੱਤਰ ਜਗਤਾਰ ਸਿੰਘ ਫੱਗੂ ਨੇ ਉਨ੍ਹਾਂ ਦੇ ...

ਪੂਰੀ ਖ਼ਬਰ »

ਨੈਸ਼ਨਲ ਕਾਲੋਨੀ ਵਿਖੇ ਨਸ਼ਾ ਦੇਣ ਆਏ ਨੌਜਵਾਨ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ

ਬਠਿੰਡਾ, 14 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਨੈਸ਼ਨਲ ਕਾਲੋਨੀ ਵਿਖੇ ਇਕ ਘਰ ਵਿਚ ਨਸ਼ਾ ਦੇਣ ਆਏ ਨੌਜਵਾਨ ਨੂੰ ਪਰਿਵਾਰ ਵਲੋਂ ਫੜ੍ਹ ਕੇ ਥਾਣਾ ਥਰਮਲ ਪੁਲਿਸ ਹਵਾਲੇ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਉਕਤ ਮਾਮਲੇ 'ਚ ਫੜੇ ਗਏ ਨੌਜਵਾਨ ਨੂੰ ...

ਪੂਰੀ ਖ਼ਬਰ »

ਗਿਆਨੀ ਗੋਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਹਰਸਿਮਰਤ ਕੌਰ ਬਾਦਲ

ਬੁਢਲਾਡਾ, 14 ਮਈ (ਸਵਰਨ ਸਿੰਘ ਰਾਹੀ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਅੰਤਿ੍ੰਗ ਕਮੇਟੀ ਮੈਂਬਰ ਸਵ: ਗਿਆਨੀ ਗੋਪਾਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਦੀ ਨੂੰ ਹ ਦੇ ਅਚਾਨਕ ਅਕਾਲ ਚਲਾਣੇ 'ਤੇ ਗਿਆਨੀ ਜੀ ਦੇ ਪੁੱਤਰ ...

ਪੂਰੀ ਖ਼ਬਰ »

ਕੌਮੀ ਲੋਕ ਅਦਾਲਤ 'ਚ 838 ਕੇਸਾਂ ਦਾ ਨਿਪਟਾਰਾ

ਬਠਿੰਡਾ, 14 ਮਈ (ਸ.ਰਿ.)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐਸ.ਏ.ਐਸ. ਨਗਰ, (ਮੋਹਾਲੀ) ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਯੋਗਾ ਦੇ ਮਹੱਤਵ ਬਾਰੇ ਦਿੱਤੀ ਜਾਣਕਾਰੀ

ਚਾਉਕੇ, 14 ਮਈ (ਮਨਜੀਤ ਸਿੰਘ ਘੜੈਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸਕੂਲ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਸ੍ਰੀਮਤੀ ਬਬਲੀ ਖੀਪਲ ਦੀ ਅਗਵਾਈ ਹੇਠ ਪੜ੍ਹਾਈ ਦੇ ਨਾਲ ਸਮੇਂ-ਸਮੇਂ 'ਤੇ ...

ਪੂਰੀ ਖ਼ਬਰ »

ਪਰਾਲੀ ਦੀ ਸਾਂਭ ਸੰਭਾਲ ਵਾਲੀ ਫ਼ੈਕਟਰੀ ਨੂੰ ਲੈ ਕੇ ਹੱਕ ਤੇ ਵਿਰੋਧ 'ਚ ਡਟੀਆਂ ਦੋ ਧਿਰਾਂ

ਚਾਉਕੇ, 14 ਮਈ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲੋ ਅਤੇ ਰੂੜੇਕੇ ਖ਼ੁਰਦ ਦੀ ਹੱਦ 'ਤੇ ਤਰਨਜੋਤ ਐਨੇਰਜੀ ਸਲਿਊਸ਼ਨ ਪ੍ਰਾਈਵੇਟ ਲਿਮਟਿਡ ਦੇ ਬਾਹਰ ਪਿਛਲੇ ਲੰਬੇ ਸਮੇਂ ਤੋਂ ਧਰਨੇ 'ਤੇ ਬੈਠੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਅੱਜ ਪੰਜਾਬ ਪੱਧਰੀ ਰੈਲੀ ਕੀਤੀ ਜਦਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX