ਤਾਜਾ ਖ਼ਬਰਾਂ


ਰਾਸ਼ਟਰਪਤੀ ਦਰੋਪਦੀ ਮੁਰਮੂ ਸੂਰੀਨਾਮ ਅਤੇ ਸਰਬੀਆ ਦੀ ਆਪਣੀ ਪਹਿਲੀ ਰਾਜ ਯਾਤਰਾ ਦੀ ਸਮਾਪਤੀ ਤੋਂ ਬਾਅਦ ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪਹੁੰਚੇ
. . .  1 day ago
ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  1 day ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  1 day ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  1 day ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  1 day ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  1 day ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  1 day ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  1 day ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  1 day ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  1 day ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  1 day ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  1 day ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  1 day ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  1 day ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  1 day ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  1 day ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  1 day ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  1 day ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  1 day ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  1 day ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  1 day ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 2 ਜੇਠ ਸੰਮਤ 554

ਕਪੂਰਥਲਾ / ਫਗਵਾੜਾ

ਸਰਕਾਰ ਵਲੋਂ ਜ਼ਿਲ੍ਹੇ ਵਿਚਲੇ ਹਸਪਤਾਲਾਂ ਨੂੰ ਅੱਪਗਰੇਡ ਕਰਨ ਦੀ ਤਿਆਰੀ-ਨੀਲਮਾ

ਕਪੂਰਥਲਾ, 14 ਮਈ (ਅਮਰਜੀਤ ਕੋਮਲ)- ਪੰਜਾਬ ਸਰਕਾਰ ਲੋਕਾਂ ਨੂੰ ਪਹਿਲੇ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਵਿਚਲੇ ਹਸਪਤਾਲਾਂ ਨੂੰ ਅਪਗਰੇਡ ਕਰਨ ਲਈ ਕੰਮ ਕਰ ਰਹੀ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਜਲਦੀ ਹੱਲ ਕੀਤਾ ਜਾਵੇਗਾ | ਇਹ ਗੱਲ ਨੀਲਮਾ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਅੱਜ ਸਿਵਲ ਹਸਪਤਾਲ ਕਪੂਰਥਲਾ ਦੇ ਦੌਰੇ ਉਪਰੰਤ ਕਹੀ | ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚਲੇ ਹਸਪਤਾਲਾਂ ਨੂੰ ਅਤਿ ਆਧੁਨਿਕ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਜ਼ਿਲਿ੍ਹਆਂ ਦਾ ਦੌਰਾ ਕਰ ਰਹੇ ਹਨ | ਉਨ੍ਹਾਂ ਸਿਵਲ ਸਰਜਨ ਕਪੂਰਥਲਾ ਡਾ: ਗੁਰਿੰਦਰਬੀਰ ਕੌਰ, ਸਹਾਇਕ ਸਿਵਲ ਸਰਜਨ ਡਾ: ਅਨੂ ਸ਼ਰਮਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ: ਅਸ਼ੋਕ ਕੁਮਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਸੰਦੀਪ ਧਵਨ ਸਮੇਤ ਵਿਭਾਗ ਦੇ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਿਹਤ ਸੇਵਾਵਾਂ ਬਾਰੇ ਵਿਚਾਰ ਚਰਚਾ ਕੀਤੀ | ਉਨ੍ਹਾਂ ਜ਼ਿਲ੍ਹਾ ਹਸਪਤਾਲ ਵਿਚ ਜੱਚਾ ਬੱਚਾ ਸੁਵਿਧਾ, ਐਮਰਜੈਂਸੀ ਸੇਵਾਵਾਂ, ਓਟ ਸੈਂਟਰ, ਆਈ.ਸੀ.ਯੂ. ਵਾਰਡ, ਬਲੱਡ ਬੈਂਕ, ਕੋਵਿਡ ਆਈਸੋਲੇਸ਼ਨ ਵਾਰਡ ਤੇ ਮੁੜ ਵਸੇਬਾ ਕੇਂਦਰ ਵਿਚ ਸਥਾਪਿਤ ਕੀਤੇ ਆਕਸੀਜਨ ਪਲਾਂਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ | ਹਸਪਤਾਲ ਦੇ ਜੱਚਾ ਬੱਚਾ ਵਾਰਡ ਵਿਚ ਉਨ੍ਹਾਂ ਗਰਭਵਤੀ ਔਰਤਾਂ ਤੇ ਨਵਜੰਮੇ ਬੱਚਿਆਂ ਦੀਆਂ ਮਾਵਾਂ ਸਮੇਤ ਹੋਰ ਮਰੀਜ਼ਾਂ ਦਾ ਹਾਲ ਚਾਲ ਵੀ ਪੁੱਛਿਆ ਤੇ ਉਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਮੈਨੇਜਿੰਗ ਡਾਇਰੈਕਟਰ ਨੇ ਜ਼ਿਲ੍ਹਾ ਹਸਪਤਾਲ ਵਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ 'ਤੇ ਤਸੱਲੀ ਪ੍ਰਗਟ ਕੀਤੀ | ਉਨ੍ਹਾਂ ਓ.ਪੀ.ਡੀ., ਆਈ.ਪੀ.ਡੀ., ਲੈਬਾਰਟਰੀ ਟੈੱਸਟ ਤੋਂ ਇਲਾਵਾ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਲਈ ਜ਼ਿਲ੍ਹਾ ਹਸਪਤਾਲ ਦੀ ਸ਼ਲਾਘਾ ਕੀਤੀ | ਮੈਨੇਜਿੰਗ ਡਾਇਰੈਕਟਰ ਨੇ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਸਿਹਤ ਅਧਿਕਾਰੀਆਂ ਤੋਂ ਸੁਝਾਅ ਵੀ ਮੰਗੇ | ਇਸੇ ਦੌਰਾਨ ਡਾ: ਗੁਰਿੰਦਰਬੀਰ ਕੌਰ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੀ ਮੈਨੇਜਿੰਗ ਡਾਇਰੈਕਟਰ ਨੂੰ ਸਿਵਲ ਹਸਪਤਾਲ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ | ਇਸ ਮੌਕੇ ਡੀ.ਡੀ.ਐਚ.ਓ. ਕਪਿਲ ਡੋਗਰਾ, ਜ਼ਿਲ੍ਹਾ ਹੈਲਥ ਅਫ਼ਸਰ ਡਾ: ਕੁਲਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |

ਕੌਮੀ ਲੋਕ ਅਦਾਲਤ 'ਚ ਜੁਡੀਸ਼ੀਅਲ ਬੈਂਚਾਂ ਵਲੋਂ 1131 ਕੇਸਾਂ ਦਾ ਮੌਕੇ 'ਤੇ ਨਿਪਟਾਰਾ

ਕਪੂਰਥਲਾ, 14 ਮਈ (ਅਮਰਜੀਤ ਕੋਮਲ)- ਜ਼ਿਲ੍ਹਾ ਕਾਨੂੰਨ ਸੇਵਾਵਾਂ ਅਥਾਰਿਟੀ ਵਲੋਂ ਅੱਜ ਜ਼ਿਲ੍ਹੇ ਵਿਚ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਅਮਰਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਭਾਰਤੀ ਉਪ ਮਹਾਂਦੀਪ ਗਰਮੀਆਂ ਤੇ ਸਰਦੀਆਂ 'ਚ ਪ੍ਰਵਾਸੀ ਪੰਛੀਆਂ ਦੀ ਮੇਜ਼ਬਾਨੀ ਕਰਦਾ ਹੈ- ਡਾ: ਬਿਤਾਪੀ ਸਿਨਹਾ

ਕਪੂਰਥਲਾ, 14 ਮਈ (ਅਮਰਜੀਤ ਕੋਮਲ)-ਵਿਸ਼ਵ ਪੰਛੀ ਪਰਵਾਸ ਦਿਵਸ ਪ੍ਰਵਾਸੀ ਪੰਛੀਆਂ ਨੂੰ ਦਰਪੇਸ਼ ਖ਼ਤਰਿਆਂ, ਉਨ੍ਹਾਂ ਦੀ ਸਾਡੇ ਵਾਤਾਵਰਣ ਵਿਚ ਮਹੱਤਤਾ, ਦੇਖਭਾਲ ਤੇ ਕੌਮਾਂਤਰੀ ਸਹਿਯੋਗ ਦੀ ਲੋੜ ਪ੍ਰਤੀ ਜਾਗਰੂਕ ਕਰਨ ਵਿਚ ਵਡਮੁੱਲੀ ਭੂਮਿਕਾ ਅਦਾ ਕਰਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਪਤਨੀ ਨਾਲ ਤਕਰਾਰ ਪਿਛੋਂ ਪਤੀ ਨੇ ਫ਼ਾਹਾ ਲੈ ਕੇ ਕੀਤੀ ਖੁਦਕੁਸ਼ੀ

ਫਗਵਾੜਾ, 14 ਮਈ (ਹਰਜੋਤ ਸਿੰਘ ਚਾਨਾ)- ਇਥੋਂ ਦੇ ਅਣਖੀ ਨਗਰ ਵਿਖੇ ਅੱਜ ਇੱਕ ਲੜਕੀ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਥਾਣਾ ਸਿਟੀ ਮੁਖੀ ਅਮਨਦੀਪ ਨਾਹਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿ੍ਤਕ ਲੜਕੀ ਦੀ ਪਛਾਣ ਮੀਨੀਤੀ (16) ਵਜੋਂ ਹੋਈ ਹੈ | ਉਨ੍ਹਾਂ ...

ਪੂਰੀ ਖ਼ਬਰ »

ਅਣਪਛਾਤੇ ਲੁਟੇਰੇ ਔਰਤ ਪਾਸੋਂ ਗਹਿਣਿਆਂ ਵਾਲਾ ਪਰਸ ਖੋਹ ਕੇ ਹੋਏ ਫ਼ਰਾਰ

ਕਪੂਰਥਲਾ, 14 ਮਈ (ਸਡਾਨਾ)- ਇਕ ਸਕੂਟਰ ਸਵਾਰ ਔਰਤ ਪਾਸੋਂ ਗਹਿਣੇ ਖੋਹਣ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ | ਆਪਣੀ ਸ਼ਿਕਾਇਤ ਵਿਚ ਸੰਦੀਪ ਕੌਰ ਵਾਸੀ ਦੇਸਰਪੁਰ ਜ਼ਿਲ੍ਹਾ ਜਲੰਧਰ ਨੇ ਦੱਸਿਆ ਕਿ ਉਹ ਆਪਣੀ ਸਕੂਟਰੀ 'ਤੇ ...

ਪੂਰੀ ਖ਼ਬਰ »

ਪੇਸ਼ੀ ਭੁਗਤ ਕੇ ਜੇਲ੍ਹ ਵਾਪਸ ਆਏ ਹਵਾਲਾਤੀ ਪਾਸੋਂ 11 ਸਿੰਮ ਬਰਾਮਦ

ਕਪੂਰਥਲਾ, 14 ਮਈ (ਸਡਾਨਾ)-ਪੇਸ਼ੀ ਭੁਗਤ ਕੇ ਜੇਲ੍ਹ ਵਿਚ ਵਾਪਸ ਆਏ ਹਵਾਲਾਤੀ ਪਾਸੋਂ ਮੋਬਾਈਲ ਸਿੰਮ ਕਾਰਡ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਰੇਲਵੇ ਸੇਵਾ ਮੁਕਤ ਕਰਮਚਾਰੀ ਇਕਾਈ ਆਰ.ਸੀ.ਐਫ. ਦੀ ਮਹੀਨਾਵਾਰ ਮੀਟਿੰਗ

ਹੁਸੈਨਪੁਰ, 14 ਮਈ (ਸੋਢੀ)- ਆਲ ਇੰਡੀਆ ਸੇਵਾ ਮੁਕਤ ਕਰਮਚਾਰੀ ਮੈਨਜ਼ ਫੈਡਰੇਸ਼ਨ ਦੀ ਇਕਾਈ ਆਰ. ਸੀ. ਐਫ. ਦੀ ਮਹੀਨਾਵਾਰ ਮੀਟਿੰਗ ਇਕਾਈ ਦੇ ਮੁੱਖ ਦਫ਼ਤਰ ਆਰ. ਸੀ. ਐਫ. ਵਿਖੇ ਪ੍ਰਧਾਨ ਚਮਨ ਲਾਲ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਪ੍ਰਧਾਨ ਚਮਨ ਲਾਲ, ਜਨਰਲ ਸਕੱਤਰ ਨਰਿੰਦਰ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਸਰਕਾਰੀ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦੇਣ- ਤੇਜਪਾਲ ਸਿੰਘ

ਕਪੂਰਥਲਾ, 14 ਮਈ (ਵਿ.ਪ੍ਰ.)-ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੰਯੁਕਤ ਸਕੱਤਰ ਤੇਜਪਾਲ ਸਿੰਘ, ਸ਼ੇਖਰ ਕੁਮਾਰ ਤੇ ਹਰਮਿੰਦਰ ਸਿੰਘ ਹੈਰੀ ਨੇ ਅੱਜ ਸਰਕਾਰੀ ਹਾਈ ਸਕੂਲ ਮਨਸੂਰਵਾਲ ਦਾ ਦੌਰਾ ਕੀਤਾ ਤੇ ਸਕੂਲ ਦੇ ਅਧਿਆਪਕਾਂ ਨਾਲ ਸਕੂਲ ਦੀਆਂ ਸਮੱਸਿਆਵਾਂ ਤੇ ਲੋੜਾਂ ...

ਪੂਰੀ ਖ਼ਬਰ »

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਔਰਤਾਂ ਨੂੰ ਵੰਡੇ ਸੈਨੇਟਰੀ ਪੈਡ

ਫਗਵਾੜਾ,14 ਮਈ (ਹਰੀਪਾਲ ਸਿੰਘ)- ਸਥਾਨਕ ਅਰਬਨ ਅਸਟੇਟ ਵਿਖੇ ਕੇਂਦਰੀ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਤੇ ਅਨੀਤਾ ਸੋਮ ਪ੍ਰਕਾਸ਼ ਦੇ ਯਤਨਾਂ ਸਦਕਾ ਫਿਆਮ ਫਾਊਾਡੇਸ਼ਨ ਵੱਲੋਂ ਚਲਾਏ ਜਾ ਰਹੇ ਮਹਿਲਾ ਸਨਮਾਨ ਅਭਿਆਨ ਪੋ੍ਰਜੈਕਟ ਅਧੀਨ ਸੈਨੇਟਰੀ ਪੈਡ ਪੋ੍ਰਜੈਕਟ ਦਾ ...

ਪੂਰੀ ਖ਼ਬਰ »

ਆਪ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਦੀ ਮੁਹਿੰਮ ਸ਼ਲਾਘਾਯੋਗ-ਰਣਜੀਤ ਸਿੰਘ ਰਾਣਾ

ਭੁਲੱਥ, 14 ਮਈ (ਮਨਜੀਤ ਸਿੰਘ ਰਤਨ)-ਆਪ ਸਰਕਾਰ ਵਲੋਂ ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛਡਾਉਣ ਦੀ ਮੁਹਿੰਮ ਸ਼ਲਾਘਾ ਯੋਗ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਇਕ ਬਿਆਨ ਰਾਹੀਂ ਕੀਤਾ | ਉਹਨਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਨਵੀਂ ਬਣੀ ਜੂਨੀਅਰ ਕੰਪਿਊਟਰ ਲੈਬ ਦਾ ਉਦਘਾਟਨ

ਕਪੂਰਥਲਾ, 14 ਮਈ (ਅਮਰਜੀਤ ਕੋਮਲ)- ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੀਂ ਬਣੀ ਜੂਨੀਅਰ ਕੰਪਿਊਟਰ ਲੈਬ ਦਾ ਉਦਘਾਟਨ ਅੱਜ ਵਰਿੰਦਰ ਕੁਮਾਰੀ ਅਨੰਦ ਚੇਅਰਪਰਸਨ ਅਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਕੀਤਾ | ਉਨ੍ਹਾਂ ਕਿਹਾ ਕਿ ਇਹ ਕੰਪਿਊਟਰ ਲੈਬ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਐਵਾਰਡੀ ਖਿਡਾਰੀ ਨੂੰ ਆਰਥਿਕ ਸਹਾਇਤਾ ਕੀਤੀ ਭੇਟ

ਨਡਾਲਾ, 14 ਮਈ (ਮਾਨ)- ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦਿਆਂ ਸਥਾਨਕ ਗੁਰਾਇਆ ਜਿੰਮ ਦੇ ਸਰਪ੍ਰਸਤ ਤੇ ਪੰਜਾਬ ਪਾਵਰਲਿਫਟਿੰਗ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਤੇ ਸਰਪੰਚ ਮੋਹਨ ਸਿੰਘ ਡਾਲਾ ਵਲੋਂ ਖਿਡਾਰੀ ਨੂੰ 21 ਹਜ਼ਾਰ ਦੀ ਰਾਸ਼ੀ ...

ਪੂਰੀ ਖ਼ਬਰ »

ਆਜ਼ਾਦ ਲੋਕ ਦਲ ਨੇ ਅਜੀਤ ਨਗਰ 'ਚੋਂ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਕਪੂਰਥਲਾ, 14 ਮਈ (ਵਿ.ਪ੍ਰ.)-ਆਜ਼ਾਦ ਲੋਕ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਤੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਦੀ ਅਗਵਾਈ ਵਿਚ ਪ੍ਰਮੁੱਖ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਇਕ ਮੰਗ ਪੱਤਰ ਦੇ ਕੇ ਅਜੀਤ ਨਗਰ ਵਿਚੋਂ ਸ਼ਰਾਬ ਦਾ ਠੇਕਾ ਬੰਦ ...

ਪੂਰੀ ਖ਼ਬਰ »

ਪਟਵਾਰੀਆਂ ਦੀ ਹੜਤਾਲ ਖ਼ਤਮ ਕਰਵਾ ਕੇ ਸਰਕਾਰ ਨੇ ਕੀਤਾ ਵਧੀਆ ਉਪਰਾਲਾ-ਬਲਦੇਵ ਸਿੰਘ, ਜਤਿੰਦਰਜੀਤ ਸਿੰਘ

ਸੁਲਤਾਨਪੁਰ ਲੋਧੀ, 14 ਮਈ (ਨਰੇਸ਼ ਹੈਪੀ, ਥਿੰਦ)- ਪੰਜਾਬ 'ਚ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਰੈਵੀਨਿਊ ਕਾਨੰੂਗੋ ਐਸੋਸੀਏਸ਼ਨ ਪੰਜਾਬ ਦੀ ਸੂਬੇ ਭਰ 'ਚ ਕੀਤੀ ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤੇ ਪੰਜਾਬ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਪਟਕੇ ਦੀ ਕੁਸ਼ਤੀ 'ਚ ਰੋਹਿਤ ਖੰਨਾ ਨੇ ਦਿਨੇਸ਼ ਆਰ.ਪੀ.ਡੀ. ਕਲੱਬ ਨੂੰ ਹਰਾਇਆ

ਫਗਵਾੜਾ, 14 ਮਈ (ਹਰਜੋਤ ਸਿੰਘ ਚਾਨਾ)- ਪਾਵਰਲਿਫਟਿੰਗ ਗੋਲਡ ਮੈਡਲਿਸਟ ਯੂ.ਐਸ.ਏ ਹਰਜਿੰਦਰ ਕੁਮਾਰ ਤੇ ਹਰਜੀਤ ਕੁਮਾਰ ਫ਼ਰਾਲਾ ਵੱਲੋਂ ਆਪਣੇ ਪਿਤਾ ਦਰਸ਼ਨ ਰਾਮ ਦੀ ਯਾਦ 'ਚ ਪਹਿਲਾ ਰੈਸਲਿੰਗ ਟੂਰਨਾਮੈਂਟ ਸੌਂਧੀ ਰੈਸਲਿੰਗ ਅਕੈਡਮੀ ਪਰਮ ਨਗਰ ਖੋਥੜਾ ਰੋਡ ਫਗਵਾੜਾ ਵਿਖੇ ...

ਪੂਰੀ ਖ਼ਬਰ »

ਸੰਤ ਬਾਬਾ ਨਰਿੰਦਰ ਸਿੰਘ ਵਲੋਂ ਭਾਈ ਜਸਪਾਲ ਸਿੰਘ ਨੀਲਾ ਤੇ ਲਾਡੀ ਡਡਵਿੰਡੀ ਸਨਮਾਨਿਤ

ਡਡਵਿੰਡੀ, 14 ਮਈ (ਦਿਲਬਾਗ ਸਿੰਘ ਝੰਡ)- ਸੰਤ ਬਾਬਾ ਨਿਧਾਨ ਸਿੰਘ ਦੇ ਅਸਥਾਨ ਗੁਰਦੁਆਰਾ ਸ੍ਰੀ ਲੰਗਰ ਸਾਹਿਬ ਸ੍ਰੀ ਹਜ਼ੂਰ ਸਾਹਿਬ (ਨੰਦੇੜ) ਦੇ ਮੁਖੀ ਸੰਤ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਪਾਸੋਂ ਸਚਖੰਡ ਵਾਸੀ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਠੱਟੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਖਲਵਾੜਾ/ਪਾਂਛਟਾ, 14 ਮਈ (ਮਨਦੀਪ ਸਿੰਘ ਸੰਧੂ/ਸਤਵੰਤ ਸਿੰਘ) ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਹਰਬੰਸਪੁਰ (ਜਗਜੀਤਪੁਰ) ਵਲੋਂ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਮਹਾਨ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸਮੂਹ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਝੋਨਾ ਬਿਜਾਈ ਲਈ ਲਾਗੂ ਕੀਤੀ ਗਈ ਸਮਾਂ ਸਾਰਨੀ ਬਿਲਕੁਲ ਗ਼ਲਤ-ਲਿੱਟਾਂ

ਭੁਲੱਥ, 14 ਮਈ (ਮਨਜੀਤ ਸਿੰਘ ਰਤਨ)- ਪੰਜਾਬ ਸਰਕਾਰ ਵਲੋਂ ਝੋਨਾ ਬਿਜਾਈ ਲਈ ਜੋ ਸਮਾਂ ਸਾਰਨੀ ਲਾਗੂ ਕੀਤੀ ਗਈ ਹੈ ਉਹ ਭੂਗੋਲਿਕ ਤੇ ਵਾਤਾਵਰਣ ਸਥਿਤੀਆਂ ਅਨੁਸਾਰ ਬਿਲਕੁਲ ਗਲਤ ਹੈ | ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਆਪ' ਸਰਕਾਰ 1152 ਮਾਲ ਪਟਵਾਰੀਆਂ, ਜ਼ਿਲ੍ਹੇਦਾਰ ਤੇ ਨਹਿਰੀ ਪਟਵਾਰੀਆਂ ਨੂੰ ਜਲਦ ਦੇਵੇ ਨਿਯੁਕਤੀ ਪੱਤਰ- ਚੇਅਰਮੈਨ ਜਸਪਾਲ ਧੰਜੂ

ਸੁਲਤਾਨਪੁਰ ਲੋਧੀ, 14 ਮਈ (ਥਿੰਦ, ਹੈਪੀ)- ਆਪ ਸਰਕਾਰ ਦੇ ਕਰੀਬ ਦੋ ਮਹੀਨੇ ਪੂਰੇ ਹੋ ਚੁੱਕੇ ਹਨ ਪਰ ਹੁਣ ਤੱਕ ਮੌਜੂਦਾ 'ਆਪ' ਸਰਕਾਰ ਨੇ 1152 ਮਾਲ ਪਟਵਾਰੀਆਂ, ਜ਼ਿਲ੍ਹੇਦਾਰ ਤੇ ਨਹਿਰੀ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੰਬੋਜ ...

ਪੂਰੀ ਖ਼ਬਰ »

ਬਾਬਾ ਮੰਡ ਪੀਰ ਦਾ ਸਾਲਾਨਾ ਮੇਲਾ 18 ਤੋਂ

ਹੁਸੈਨਪੁਰ, 14 ਮਈ (ਸੋਢੀ)- ਧੰਨ-ਧੰਨ ਬਾਬਾ ਮੰਡ ਪੀਰ ਦੀ ਦਰਗਾਹ 'ਤੇ ਪਿੰਡ ਪਾਜੀਆਂ ਵਿਖੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰਦੀਆਂ ਸਮੂਹ ਸੰਗਤ ਦੇ ਸਹਿਯੋਗ ਨਾਲ ਦਰਬਾਰ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਡਡਵਿੰਡੀ ਵਾਲਿਆਂ ਦੀ ਅਗਵਾਈ ਹੇਠ ਸਾਲਾਨਾ ...

ਪੂਰੀ ਖ਼ਬਰ »

ਬਾਬਾ ਸੰਗਤ ਸਿੰਘ ਖ਼ਾਲਸਾ ਦਲ ਦੇ ਪ੍ਰਧਾਨ ਮਹਿੰਦਰ ਸਿੰਘ ਮਾਹਲ ਦਾ ਦਿਹਾਂਤ

ਖਲਵਾੜਾ, 14 ਮਈ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਦਾ ਪ੍ਰਬੰਧ ਚਲਾ ਰਹੀ ਜਥੇਬੰਦੀ ਬਾਬਾ ਸੰਗਤ ਸਿੰਘ ਖ਼ਾਲਸਾ ਦਲ ਪੰਜਾਬ ਦੇ 22 ਸਾਲ ਤੋਂ ਲਗਾਤਾਰ ਪ੍ਰਧਾਨ ਚੱਲਦੇ ਆ ਰਹੇ ਜਥੇਦਾਰ ਮਹਿੰਦਰ ਸਿੰਘ ਮਾਹਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਫਗਵਾੜਾ ਵਲੋਂ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ

ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ)- ਲਵਲੀ ਯੂਨੀਵਰਸਿਟੀ ਫਗਵਾੜਾ ਦੇ ਸਹਿਯੋਗ ਨਾਲ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਪਿੰਡ ਜਗਪਾਲਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਤੇਜਪਾਲ ਸਿੰਘ ਜ਼ਿਲ੍ਹਾ ...

ਪੂਰੀ ਖ਼ਬਰ »

ਸੀਵਰਮੈਨ ਇੰਪਲਾਈਜ਼ ਯੂਨੀਅਨ ਨੇ ਕੀਤਾ ਨਿਗਮ ਕਮਿਸ਼ਨਰ ਅਨੂਪਮ ਕਲੇਰ ਦਾ ਸਵਾਗਤ

ਕਪੂਰਥਲਾ, 14 ਮਈ (ਸਡਾਨਾ)- ਸੀਵਰਮੈਨ ਇੰਪਲਾਈਜ਼ ਯੂਨੀਅਨ ਵਲੋਂ ਪ੍ਰਧਾਨ ਤਰਸੇਮ ਲਾਲ ਗਿੱਲ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਵਿਖੇ ਨਵ-ਨਿਯੁਕਤ ਨਗਰ ਕਮਿਸ਼ਨਰ ਅਨੂਪਮ ਕਲੇਰ ਦਾ ਅਹੁਦਾ ਸੰਭਾਲਣ ਉਪਰੰਤ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ...

ਪੂਰੀ ਖ਼ਬਰ »

ਨਿਰਮਲ ਕੁਟੀਆ ਪੰਡਵਾ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਫਗਵਾੜਾ, 14 ਮਈ (ਅਸ਼ੋਕ ਕੁਮਾਰ ਵਾਲੀਆ)-ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਪੰਡਵਾ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮੁੱਖ ਸੇਵਾਦਾਰ ਸੰਤ ਗੁਰਚਰਨ ਸਿੰਘ ਪੰਡਵਾ ਵਾਲਿਆਂ ਦੀ ਦੇਖ ਰੇਖ ਹੇਠ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਪਿਛਲੇ ਤਿੰਨ ਰੋਜ਼ਾ ...

ਪੂਰੀ ਖ਼ਬਰ »

ਆਪ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ: ਸੰਘਾ

ਕਾਲਾ ਸੰਘਿਆਂ, 14 ਮਈ (ਸੰਘਾ)- ਆਮ ਆਦਮੀ ਪਾਰਟੀ ਵਲੋਂ ਸਰਕਲ ਇੰਚਾਰਜ ਬਲਕਾਰ ਸਿੰਘ ਲਾਲਕਾ ਦੀ ਅਗਵਾਈ ਹੇਠ ਪਿੰਡ ਸੁਖਾਣੀ ਵਿਖੇ ਆਮ ਆਦਮੀ ਪਾਰਟੀ ਦੀ ਟੀਮ ਦਾ ਗਠਨ ਕੀਤਾ ਗਿਆ | ਇਸ ਟੀਮ ਵਿਚ ਗੁਰਦੀਪ ਸਿੰਘ, ਰਜਿੰਦਰ ਕੁਮਾਰ, ਗੁਰਮੇਲ ਸਿੰਘ, ਜੀਤ ਰਾਮ, ਰੋਵਣ ਅਤੇ ਸਾਧੂ ...

ਪੂਰੀ ਖ਼ਬਰ »

ਆਪ ਦੀ ਸਰਕਾਰ ਪੰਜਾਬ 'ਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰੇਗੀ- ਗੁਰਸ਼ਰਨ ਸਿੰਘ ਕਪੂਰ

ਕਪੂਰਥਲਾ, 14 ਮਈ (ਵਿਸ਼ੇਸ਼ ਪ੍ਰਤੀਨਿਧ)- ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚੋਂ ਨਸ਼ੇ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦੇਵੇਗੀ ਤੇ ਆਉਣ ਵਾਲੇ ਸਮੇਂ ਵਿਚ ਨਸ਼ਿਆਂ ਦੇ ਤਸਕਰ ਸਲਾਖ਼ਾਂ ਪਿੱਛੇ ਹੋਣਗੇ | ਇਹ ਗੱਲ ਗੁਰਸ਼ਰਨ ਸਿੰਘ ਕਪੂਰ ਸੂਬਾਈ ਸੰਯੁਕਤ ਸਕੱਤਰ ਆਮ ...

ਪੂਰੀ ਖ਼ਬਰ »

ਬਾਬਾ ਮਹਿੰਦਰ ਸਿੰਘ ਦੀ ਦੇਖ-ਰੇਖ 'ਚ ਗੁਰੂ ਘਰਾਂ ਦੀ ਚੱਲ ਰਹੀ ਕਾਰ ਸੇਵਾ ਸ਼ਲਾਘਾਯੋਗ-ਭਾਈ ਗੁਰਾ ਸਿੰਘ ਮਾਨ

ਸੁਲਤਾਨਪੁਰ ਲੋਧੀ, 14 ਮਈ (ਨਰੇਸ਼ ਹੈਪੀ, ਥਿੰਦ)- ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਦੇ ਮੈਨੇਜਰ ਭਾਈ ਗੁਰਾ ਸਿੰਘ ਮਾਨ ਵੱਲੋਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਬਾਬਾ ਮਹਿੰਦਰ ਸਿੰਘ (ਖ਼ਜ਼ਾਨਚੀ ਕਾਰ ਸੇਵਾ ਸੰਤ ਬਾਬਾ ...

ਪੂਰੀ ਖ਼ਬਰ »

ਸਿੱਖਿਆ ਤੇ ਸਿਹਤ ਸਹੂਲਤਾਂ ਆਮ ਲੋਕਾਂ ਦੀ ਪਹੁੰਚ 'ਚ ਹੋਣਗੀਆਂ: ਸੱਜਣ ਸਿੰਘ ਚੀਮਾ

ਡਡਵਿੰਡੀ, 14 ਮਈ (ਦਿਲਬਾਗ ਸਿੰਘ ਝੰਡ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਮੁੱਢਲੀਆਂ ਸਹੂਲਤਾਂ ਆਮ ਲੋਕਾਂ ਤੱਕ ਪਹੰੁਚ ਸਕਣ | ਇਹ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਵਿਖੇ ਏਡਜ਼ ਤੇ ਥੈਲੇਸੀਮੀਆ ਸਬੰਧੀ ਸੈਮੀਨਾਰ

ਫਗਵਾੜਾ, 14 ਮਈ (ਹਰਜੋਤ ਸਿੰਘ ਚਾਨਾ)- ਮੋਹਨ ਲਾਲ ਉੱਪਲ ਡੀ.ਏ.ਵੀ ਕਾਲਜ ਵਿਖੇ ਪਿ੍ੰਸੀਪਲ ਡਾ. ਕਿਰਨਜੀਤ ਰੰਧਾਵਾ ਦੀ ਅਗਵਾਈ 'ਚ ਐਚ.ਆਈ.ਵੀ ਏਡਜ਼ ਤੇ ਥੈਲੇਸੀਮੀਆ ਦੀ ਸਾਵਧਾਨੀ ਹੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਟੈਂਪੂ 'ਚ ਮੋਟਰਸਾਈਕਲ ਵੱਜਣ ਕਾਰਨ ਇੱਕ ਨੌਜਵਾਨ ਦੀ ਮੌਤ, ਇੱਕ ਜ਼ਖਮੀ

ਫਗਵਾੜਾ, 14 ਮਈ (ਹਰਜੋਤ ਸਿੰਘ ਚਾਨਾ)- ਅੱਜ ਦੇਰ ਰਾਤ ਫਗਵਾੜਾ ਸ਼ੂਗਰ ਮਿੱਲ ਚੌਕ ਵਿਖੇ ਇੱਕ ਮੋਟਰਸਾਈਕਲ ਦੇ ਟੈਂਪੂ 'ਚ ਵੱਜਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇੱਕ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਜਾਣਕਾਰੀ ...

ਪੂਰੀ ਖ਼ਬਰ »

ਥਾਣਾ ਮੁਖੀ ਢਿਲਵਾਂ ਨੇ ਪਲੇਠੀ ਮੀਟਿੰਗ ਦੌਰਾਨ ਇਲਾਕੇ 'ਚੋਂ ਮੁਕੰਮਲ ਨਸ਼ਾ ਮੁਕਤੀ ਲਈ ਅਹਿਦ ਦੁਹਰਾਇਆ

ਢਿਲਵਾਂ, 14 ਮਈ (ਗੋਬਿੰਦ ਸੁਖੀਜਾ,ਪ੍ਰਵੀਨ)- ਥਾਣਾ ਮੁਖੀ ਢਿਲਵਾਂ ਇੰਸ: ਸੁਖਦੇਵ ਸਿੰਘ ਵੱਲੋਂ ਅੱਜ ਇਲਾਕੇ ਦੇ ਪੱਤਰਕਾਰਾਂ ਨਾਲ ਮੀਟਿੰਗ ਕੀਤੀ ਗਈ | ਆਪਣੀ ਪਲੇਠੀ ਪੈੱ੍ਰਸ ਵਾਰਤਾ ਦੌਰਾਨ ਇੰਸ: ਸੁਖਦੇਵ ਸਿੰਘ ਨੇ ਜਿੱਥੇ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਖ਼ਿਲਾਫ਼ ...

ਪੂਰੀ ਖ਼ਬਰ »

ਸੰਤ ਬਾਬਾ ਪੇ੍ਰਮ ਸਿੰਘ ਮੁਰਾਲੇ ਵਾਲਿਆਂ ਦੀ ਬਰਸੀ ਸੰਬੰਧੀ 29 ਆਖੰਡ ਪਾਠ ਦੇ ਭੋਗ ਪਾਏ

ਬੇਗੋਵਾਲ, 14 ਮਈ (ਸੁਖਜਿੰਦਰ ਸਿੰਘ)-ਬ੍ਰਹਮ ਗਿਆਨੀ, ਵਿੱਦਿਆ ਦੇ ਦਾਨੀ ਤੇ ਮਹਾਨ ਤਪੱਸਵੀ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਜੋ 1, 2 ਤੇ 3 ਜੂਨ ਨੂੰ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਮਨਾਏ ਜਾਂਦੇ ਸਮਾਗਮ ਤਹਿਤ ...

ਪੂਰੀ ਖ਼ਬਰ »

'ਚਿੱਟੀ ਵੇਂਈ' ਨੂੰ 'ਕਾਲੀ' ਕਰਨ ਵਾਲੇ ਹੁਣ ਸੁਧਰ ਜਾਣ ਨਹੀਂ ਤਾਂ ਲੱਗੇਗਾ ਪੱਕਾ ਮੋਰਚਾ

ਗੁਰਪਾਲ ਸਿੰਘ ਸ਼ਤਾਬਗੜ੍ਹ ਲੋਹੀਆਂ ਖਾਸ, 14 ਮਈ-ਕਹਿਣ ਨੂੰ ਤਾਂ ਭਾਵੇਂ ਜਲੰਧਰ ਜ਼ਿਲ੍ਹੇ ਦੇ ਬਲਾਕ ਲੋਹੀਆਂ ਤੋਂ ਲੈ ਕੇ ਜਲੰਧਰ-ਹੁਸ਼ਿਆਰਪੁਰ ਤੱਕ ਲੰਘਦੀ ਇੱਕ ਵੇਂਈ 'ਚਿੱਟੀ ਵੇਂਈ' ਕਹਾਉਂਦੀ ਹੈ ਪਰ ਇਸ 'ਚਿੱਟੀ ਵੇਂਈ' ਵਿਚ ਵੱਖ-ਵੱਖ ਸ਼ਹਿਰਾਂ ਦੀਆਂ ਫੈਕਟਰੀਆਂ, ...

ਪੂਰੀ ਖ਼ਬਰ »

ਦੇਸ਼ ਦੀ ਆਰਥਿਕਤਾ 'ਚ ਉੱਦਮੀ ਹਮੇਸ਼ਾ ਵਾਧਾ ਕਰਦੇ ਹਨ-ਡਾ. ਜਗਤ ਸ਼ਾਹ

ਜਲੰਧਰ, 14 ਮਈ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਟਾਰਟ-ਅੱਪ, ਇਨੋਵੇਸ਼ਨ ਅਤੇ ਉਦਮਤਾ ਦੇ ਡਿਵੀਜ਼ਨ ਨੇ 'ਮੈਂਟਰ ਆਨ ਰੋਡ ਡਰਾਈਵ' ਗਤੀਵਿਧੀ ਕਰਵਾਈ ਗਈ, ਜਿਸ 'ਚ ਮੁੱਖ ਬੁਲਾਰੇ ਵਜੋਂ ਡਾ: ਜਗਤ ਸ਼ਾਹ ਅਮਰੀਕਾ-ਭਾਰਤ ਇਮਪੋਰਟਜ਼ ਕਾਉਂਸਲ ਦੇ ...

ਪੂਰੀ ਖ਼ਬਰ »

ਟਿਊਬਵੈੱਲਾਂ ਦੀਆਂ ਚੋਰੀ ਹੋਣ ਨਾਲ ਪ੍ਰਭਾਵਿਤ ਹੋਣ ਲੱਗੀ ਪਾਣੀ ਸਪਲਾਈ

8 ਗੁਰੂ ਅਮਰਦਾਸ ਨਗਰ ਵਿਚ ਹੋਈ ਸੀ ਪਾਣੀ ਸਪਲਾਈ ਬੰਦ 8 ਗਰਮੀ 'ਚ ਪਾਣੀ ਕਰਕੇ ਕਈ ਜਗ੍ਹਾ ਹਾਹਾਕਾਰ ਜਲੰਧਰ, 14 ਮਈ (ਸ਼ਿਵ)-ਕਹਿਰ ਦੀ ਗਰਮੀ 'ਚ ਨਾ ਸਿਰਫ਼ ਬਿਜਲੀ ਦੀ ਮੰਗ ਲਗਾਤਾਰ ਵਧ ਰਹੀ ਹੈ ਸਗੋਂ ਪਾਣੀ ਦੀ ਮੰਗ ਵੀ ਕਈ ਗੁਣਾਂ ਵਧਣ ਕਰਕੇ ਨਿਗਮ ਦੇ ਵਾਟਰ ਸਪਲਾਈ ਵਿਭਾਗ ...

ਪੂਰੀ ਖ਼ਬਰ »

ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਵਿੱਤਰ ਵੇਈਾ ਦੇ ਕੀਤੇ ਦਰਸ਼ਨ

ਸੁਲਤਾਨਪੁਰ ਲੋਧੀ, 14 ਮਈ (ਥਿੰਦ, ਹੈਪੀ) ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਸਭ ਤੋਂ ਛੋਟੀ ਉਮਰ ਦੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਵੱਲੋ ਅੱਜ ਇੱਥੇ ਸੁਲਤਾਨਪੁਰ ਲੋਧੀ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਾ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਮੋਟਰ ਤੇ ਲੱਗੇ 12 ਸੋਲਰ ਪੈਨਲ ਚੋਰੀ

ਢਿਲਵਾਂ, 14 ਮਈ (ਪੱਤਰ ਪ੍ਰੇਰਕ)-ਪਿੰਡ ਹੋਠੀਆਂ ਦੇ ਕਿਸਾਨ ਜਸਪਾਲ ਦੀ ਮੋਟਰ ਤੋਂ ਬੀਤੇ ਦਿਨੀ ਅਣਪਛਾਤੇ ਚੋਰਾਂ ਵਲੋਂ ਸੋਲਰ ਸਿਸਟਮ ਵਾਲੇ ਪੈਨਲ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਪਿੰਡ ਹੋਠੀਆਂ ਦੇ ਜਸਪਾਲ ਸਿੰਘ ਨੇ ਦੱਸਿਆ ਕੇ ਉਸ ਨੇ ...

ਪੂਰੀ ਖ਼ਬਰ »

ਆਰ.ਸੀ.ਐਫ. ਵਿਖੇ 12ਵਾਂ ਖ਼ੂਨਦਾਨ ਕੈਂਪ ਅੱਜ

ਹੁਸੈਨਪੁਰ, 14 ਮਈ (ਸੋਢੀ)-ਕੋਸ਼ਿਸ਼ ਖ਼ੂਨਦਾਨ ਸੰਸਥਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਲੋਂ ਸਿਵਲ ਹਸਪਤਾਲ ਕਪੂਰਥਲਾ ਦੇ ਸਹਿਯੋਗ ਨਾਲ ਅੱਜ ਸ਼ਹੀਦ ਭਗਤ ਸਿੰਘ ਕਲੱਬ (ਸੁਪਰਵਾਈਜ਼ਰ ਕਲੱਬ) ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਅੱਜ 15 ਮਈ ਦਿਨ ਐਤਵਾਰ ਨੂੰ 12ਵਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX