ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਵਲੋਂ ਪਿੰਡ ਕਲੇਰ ਘੁਮਾਣ ਵਿਖੇ ਚੱਲ ਰਹੇ ਗੁਰਮਤਿ ਕੈਂਪ ਦੀ ਸਮਾਪਤੀ ਹੋਈ, ਜਿਸ ਦੇ ਸੰਬੰਧ ਵਿਚ ਪਿੰਡ ਕਲੇਰ ਘੁਮਾਣ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਗਏ | ਇਸ ਮੌਕੇ ਕੈਂਪ ਵਿਚ ਸ਼ਾਮਿਲ 100 ਤੋਂ ਵੱਧ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਭਾ ਦੇ ਪ੍ਰਧਾਨ ਭਾਈ ਹਰਪ੍ਰੀਤ ਸਿੰਘ ਐਮ. ਏ. ਵਲੋਂ ਦੱਸਿਆ ਗਿਆ ਕਿ ਅੱਜ ਧਾਰਮਿਕ ਕੈਂਪ ਦੇ ਅਖੀਰਲੇ ਦਿਨ ਬੱਚਿਆਂ ਦੇ ਪੰਜਾਬੀ ਲਿਖਾਈ, ਗੁਰਬਾਣੀ ਕੰਠ ਅਤੇ ਗਤਕੇ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚੋਂ ਪਹਿਲੇ, ਦੂਜੇ, ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ, ਸਕੂਲ ਬੈਗ, ਟਿਫਨ ਬਾਕਸ ਅਤੇ ਪਾਣੀ ਵਾਲੀਆਂ ਬੋਤਲਾਂ ਵੰਡੀਆਂ ਗਈਆਂ ਅਤੇ ਕੈਂਪ ਵਿਚ ਭਾਗ ਲੈ ਰਹੇ ਸਾਰੇ ਹੀ ਬੱਚਿਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਪਹਿਲਾ ਇਨਾਮ 1100/- ਰੁ: ਹਰਜਿੰਦਰ ਕੌਰ, 500/ ਰੁ: ਸਿਮਰਨਜੀਤ ਕੌਰ, 500/- ਰੁ: ਹਰਮਨਦੀਪ ਕੌਰ ਆਦਿਕ ਬੱਚਿਆਂ ਨੇ ਪ੍ਰਾਪਤ ਕੀਤੇ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਅਮਰੀਕ ਸਿੰਘ ਵਲੋਂ ਸਿੱਖ ਜੀਵਨ ਜਾਚ ਸੰਸਥਾ ਦਾ ਧੰਨਵਾਦ ਕੀਤਾ ਗਿਆ ਤੇ ਬੱਚਿਆਂ ਲਈ ਲੰਗਰ ਲਗਾਏ ਗਏ | ਇਸ ਮੌਕੇ ਭਾਈ ਹਰਿੰਦਰਜੀਤ ਸਿੰਘ ਜਸਪਾਲ ਵਲੋਂ ਬੱਚਿਆਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਮਨਪ੍ਰੀਤ ਸਿੰਘ ਭੁੱਲਰ ਬਾਬਾ ਬਕਾਲਾ ਸਾਹਿਬ, ਨਿਸ਼ਾਨ ਸਾਹਿਬ, ਚਮਕੌਰ ਸਿੰਘ, ਅਵਤਾਰ ਸਿੰਘ, ਜਸਬੀਰ ਸਿੰਘ, ਸਿਮਰਨਜੀਤ ਕੌਰ, ਮਹਿਕਦੀਪ ਕੌਰ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਦਿਦਾਰ ਸਿੰਘ ਆਦਿ ਨੇ ਵੱਡੀ ਗਿਣਤੀ ਵਿਚ ਹਾਜ਼ਰੀਆਂ ਭਰੀਆਂ |
ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਧਾਨਗੀ 'ਚ ਬੀਤੇ ਕੱਲ ਸੂਬਾ ਪੱਧਰੀ ਹੋਈ ਲੁਧਿਆਣਾ ਵਿਖੇ ਰੈਲੀ 'ਚ ਸ਼ਮੂਲੀਅਤ ਕਰਨ ਉਪਰੰਤ ਬੇਹੱਦ ਉਤਸ਼ਾਹ ਨਾਲ ਵਾਪਸ ਪਰਤੇ ਭਾਜਪਾ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ-ਮਜੀਠਾ ਦੇ ਪ੍ਰਧਾਨ ...
ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਤੋਂ 'ਅਜੀਤ' ਤੇ ਹੋਰਨਾਂ ਅਖਬਾਰਾਂ ਦੇ ਵਿਕਰੇਤਾ ਕਵਲਜੀਤ ਸਿੰਘ ਦੇ ਪਿਤਾ ਬਲਵੰਤ ਸਿੰਘ 70 ਸਾਲ ਦਾ ਬੀਤੀ ਸ਼ਾਮ ਦਿਹਾਂਤ ਹੋ ਗਿਆ, ਉਨ੍ਹਾਂ ਦੀ ਸਿਹਤ ਕੁਝ ਦਿਨਾਂ ਤੋਂ ਢਿੱਲੀ ਚੱਲ ਰਹੀ ਸੀ ਅਜਿਹੀ ਦੁੱਖ ...
ਲੋਪੋਕੇ, 15 ਮਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਮੌਹਲੇਕੇ ਵਿਖੇ ਰੰਜਿਸ਼ ਨੂੰ ਲੈ ਕੇ ਹੋਈ ਤਕਰਾਰ 'ਚ ਘਰ 'ਤੇ ਗੋਲੀਆਂ ਨਾਲ ਹਮਲਾ ਕਰਨ ਦੀ ਖਬਰ ਹੈ | ਇਸ ਸੰਬੰਧੀ ਤਰਲੋਚਨ ਸਿੰਘ ਪਿੰਡ ਮੌਹਲੇਕੇ ਨੇ ਦੋਸ਼ ਲਗਾਉਂਦਿਆਂ ...
ਓਠੀਆਂ, 15 ਮਈ (ਗੁਰਵਿੰਦਰ ਸਿੰਘ ਛੀਨਾ)-ਪੰਜਾਬ 'ਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਲਈ ਸ਼ਲਾਘਾਯੋਗ ਕੰਮ ਕੀਤੇ ਜਾ ਰਹੇ ਹਨ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੋਨੇ ਦੇ ਸੀਜ਼ਨ ਤੇ ਪਾਣੀ ਦੀ ...
ਅਜਨਾਲਾ, 15 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਰਾਜਮਾਂਹ ਦੀ ਖੇਤੀ ਪਹਿਲਾਂ ਜੰਮੂ ਕਸ਼ਮੀਰ ਵਿਚ ਵਧੇਰੇ ਹੁੰਦੀ ਸੀ ਪਰ ਹੁਣ ਇਹ ਖੇਤੀ ਪੰਜਾਬ ਸੂਬੇ ਜਿਹੇ ਗਰਮ ਤਾਪਮਾਨ ਵਿਚਾਲੇ ਵੀ ਸੰਭਵ ਹੋ ਗਈ ਹੈ, ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਸ਼ੇਖਭੱਟੀ ਦੇ ਅਗਾਂਹਵਧੂ ਕਿਸਾਨ ...
ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਸਬਾ ਰਮਦਾਸ ਦੇ ਗੁਰਦੁਆਰਾ ਭੰਡਾਰ ਸਾਹਿਬ ਵਿਖੇ ਖੁਲ੍ਹੇ ਦਰਬਾਰ ਦੌਰਾਨ ਸਰਹੱਦੀ ਖੇਤਰ ਦੇ ਵਸਨੀਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ...
ਤਰਸਿੱਕਾ, 15 ਮਈ (ਅਤਰ ਸਿੰਘ ਤਰਸਿੱਕਾ)-ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਤਰਸਿੱਕਾ ਵਲੋਂ ਪਿੰਡ ਮਾਲੋਵਾਲ 'ਚ ਡਾ: ਮਨਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ | ਜਿਸ ਵਿਚ ਸ੍ਰੀਮਤੀ ਸੁਰਿੰਦਰ ਕੌਰ ਸੁਪਤਨੀ ਸ: ਹਰਭਜਨ ...
ਗੱਗੋਮਾਹਲ, 15 ਮਈ (ਬਲਵਿੰਦਰ ਸਿੰਘ ਸੰਧੂ)-ਨਸ਼ਿਆਂ ਦੀ ਤਸਕਰੀ ਵਿਚ ਲੱਗੇ ਲੋਕਾਂ ਨੂੰ ਇਸ ਤੋਂ ਰੋਕਣ ਤੇ ਨਸ਼ਿਆਂ ਦੀ ਗਿ੍ਫਤ ਵਿਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲ ਦਲ ਵਿਚੋਂ ਬਾਹਰ ਕੱਢਣ ਦੇ ਆਸ਼ੇ ਨਾਲ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਲੋਂ ਵਿੱਢੀ ਮੁਹਿੰਮ ...
ਮਜੀਠਾ, 15 ਮਈ (ਮਨਿੰਦਰ ਸਿੰਘ ਸੋਖੀ)-ਸਥਾਨਕ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਲੋਕਲ ਗੁਰਦੁਆਰਾ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਮਾਰਤ ਦੀ ਨਵ ਉਸਾਰੀ ਕਰਾਈ ਜਾ ਰਹੀ ਹੈ | ਜਿਸ ਵਾਸਤੇ ਸੰਗਤਾਂ ਭਾਰੀ ਉਤਸ਼ਾਹ ਨਾਲ ਵੱਧ ਚੜ੍ਹ ਕੇ ਸੇਵਾ ਵਿਚ ਯੋਗਦਾਨ ਪਾ ...
ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਸਰਕਾਰੀ ਪੈਨਸ਼ਨਰਾਂ ਦੇ ਹੱਕਾਂ ਤੇ ਹਿੱਤਾਂ ਨੂੰ ਸੁੁਰੱਖਿਅਤ ਰੱਖਣ ਲਈ ਜੂਝ ਰਹੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਰਮਿਆਨ ਵੰਡੀਆਂ ਪਾਉਣ ਲਈ ਮੁਲਾਜ਼ਮਾਂ ਨੂੰ 2.59 ...
ਅਜਨਾਲਾ, 15 ਮਈ (ਐਸ. ਪ੍ਰਸ਼ੋਤਮ)-ਫਾਸ਼ੀ ਹਮਲਿਆਂ ਵਿਰੋਧੀ ਫਰੰਟ 'ਚ ਸ਼ਾਮਿਲ ਖੱਬੇ ਪੱਖੀ ਪਾਰਟੀਆਂ ਵਲੋਂ ਕੇਂਦਰੀ ਮੋਦੀ ਸਰਕਾਰ ਦੀਆਂ ਘੱਟ ਗਿਣਤੀਆਂ, ਅਗਾਂਹਵਧੂ ਮਾਰਕਸਵਾਦੀ ਵਿਚਾਰਾਂ ਦੇ ਲੋਕ ਪੱਖੀ ਧਾਰਨੀਆਂ, ਲੇਖਕਾਂ, ਪੱਤਰਕਾਰਾਂ, ਬੁੱਧੀਜੀਵੀਆਂ ਤੇ ਸਮਾਜਿਕ ...
ਨਵਾਂ ਪਿੰਡ, 15 ਮਈ (ਜਸਪਾਲ ਸਿੰਘ)-ਵੱਧ ਰਹੇ ਨਸ਼ੇ ਤੇ ਨਸ਼ਾ ਕਾਰੋਬਾਰੀਆਂ 'ਤੇ ਸ਼ਖ਼ਤ ਕਾਰਵਈ ਕੀਤੇ ਜਾਣ ਲਈ ਸਥਾਨਕ ਪੁਲਿਸ ਚੌਂਕੀ ਇੰਚਾਰਜ ਐਸ. ਆਈ. ਹਰਜਿੰਦਰ ਸਿੰਘ ਨਾਲ ਸੀਨੀਅਰ 'ਆਪ' ਆਗੂ ਬਿਕਰਮਜੀਤ ਸਿੰਘ ਫ਼ਤਿਹਪੁਰ ਰਾਜਪੂਤਾਂ ਦੀ ਅਗਵਾਈ 'ਚ ਦਰਜਨਾਂ ਪਿੰਡਾਂ ਦੇ ...
ਲੋਪੋਕੇ, 15 ਮਈ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਲੋਪੋਕੇ ਦੇ ਚੜ੍ਹਦੇ ਪਾਸੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਮਈ ਨੂੰ ਕਸਬਾ ਲੋਪੋਕੇ ਦੇ ਆਸ-ਪਾਸ ਦੇ ਪਿੰਡਾਂ 'ਚ ਸਮੂਹ ...
ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਬਾਬਾ ਬਕਾਲਾ ਸਹਿਬ ਵਿਖੇ ਡਾ: ਮਲਕੀਤ ਸਿੰਘ ਰੰਧਾਵਾ ਰਈਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੈਡੀਕਲ ਪ੍ਰੈਕਟੀਸ਼ਨਰ ਦੇ ਜ਼ਿਲ੍ਹਾ ...
ਹਰਸ਼ਾ ਛੀਨਾ, 15 ਮਈ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਅੱਡਾ ਕੁੱਕੜਾਂਵਾਲਾ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੁੱਖ ਦਫ਼ਤਰ ਸ਼ਹੀਦ ਸਰਬਜੀਤ ਸਿੰਘ ਭਿੱਟੇਵੱਡ ਹਾਲ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਪ੍ਰਧਾਨ ਧਨਵੰਤ ...
ਰਈਆ, 15 ਮਈ (ਸ਼ਰਨਬੀਰ ਸਿੰਘ ਕੰਗ)-ਅੱਜ ਰਈਆ ਰੈਸਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਕੰਮਾਂ ਤੋਂ ਖੁਸ਼ ਹੋ ਕੇ, ਯੂਥ ਜੁਆਇੰਟ ਸਕੱਤਰ ਪੰਜਾਬ ਤੇ ਕਸਬਾ ਰਈਆ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਕੰਗ, ਨਰਿੰਦਰ ਸਿੰਘ ਜੇ.ਈ. ਦੀ ...
ਬਾਬਾ ਬਕਾਲਾ ਸਾਹਿਬ, 15 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੀ ਅਗਵਾਈ ਹੇਠ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਨਿਯੁਕਤ ਕੀਤੀ ਗਈ 13 ਮੈਂਬਰੀ ਕਮੇਟੀ ਵਲੋਂ ਇਕ ਅਹਿਮ ...
ਚੋਗਾਵਾਂ, 15 ਮਈ (ਗੁਰਬਿੰਦਰ ਸਿੰਘ ਬਾਗੀ)-ਸਮੂੰਹ ਗਾ੍ਰਮ ਪੰਚਾਇਤ ਚੋਗਾਵਾਂ ਸਰਪੰਚ ਨਿਰਵੈਲ ਸਿੰਘ, ਕੋ: ਸੁਸਾਇਟੀ ਦੇ ਪ੍ਰਧਾਨ ਬਲਬੀਰ ਸਿੰਘ, ਆਪ ਦੇ ਸੀਨੀ: ਆਗੂ ਭਗਵਾਨ ਸਿੰਘ, ਪ੍ਰੀਤ ਚੋਗਾਵਾਂ, ਨੰਬਰਦਾਰ ਰਿੰਕੂ, ਨੰਬਰਦਾਰ ਕਸਮੀਰ ਸਿੰਘ, ਖਾਦ ਦਵਾਈ ਵਿਕਰੇਤਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX