ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਤਰਨਤਾਰਨ

ਆਜ਼ਾਦੀ ਦੇ 75 ਸਾਲ ਬਾਅਦ ਵੀ ਕਸਬਾ ਹਰੀਕੇ ਪੱਤਣ ਬੱਸ ਅੱਡੇ ਤੋਂ ਵਾਂਝਾ

ਸੰਜੀਵ ਕੁੰਦਰਾ
ਹਰੀਕੇ ਪੱਤਣ, 16 ਮਈ - ਸਰਕਾਰਾਂ ਵਿਕਾਸ ਦੇ ਵੱਡੇ ਵੱਡੇ ਦਾਅਵੇ ਅਤੇ ਲੋਕਾਂ ਨੂੰ ਸਹੂਲਤਾਂ ਦੇਣ ਦੇ ਐਲਾਨ ਕਰਦੀਆਂ ਨਹੀਂ ਥੱਕਦੀਆਂ ਪਰੰਤੂ ਹਕੀਕਤ ਵਿਚ ਇਹ ਸਭ ਦਾਅਵੇ ਅਤੇ ਐਲਾਨ ਹਵਾ ਹਵਾਈ ਹੋ ਕੇ ਰਹਿ ਜਾਂਦੇ ਹਨ ਤੇ ਆਮ ਲੋਕਾਂ ਕੋਲੋਂ ਸਰਕਾਰਾਂ ਨੂੰ ਕੋਸਣ ਤੋਂ ਬਿਨਾਂ ਕੋਈ ਚਾਰਾ ਨਹੀਂ ਰਹਿ ਜਾਂਦਾ | ਇਸੇ ਤਰ੍ਹਾਂ ਦੀ ਉਦਾਹਰਣ ਹੈ ਵਿਸ਼ਵ ਦੇ ਨਕਸ਼ੇ ਤੇ ਅਹਿਮ ਸਥਾਨ ਰੱਖਦੇ ਕਸਬਾ ਹਰੀਕੇ ਪੱਤਣ ਦੀ ਜਿਥੇ ਅਜ਼ਾਦੀ ਦੇ 75 ਸਾਲ ਬਾਅਦ ਵੀ ਲੋਕਾਂ ਨੂੰ ਬੱਸ ਅੱਡਾ ਹੀ ਨਸੀਬ ਨਹੀਂ ਹੋਇਆ | ਜਿਕਰਯੋਗ ਹੈ ਕਿ ਮਾਝੇ ਦੇ ਪ੍ਰਵੇਸ਼ ਦੁਆਰ ਵਜੋਂ ਜਾਣਿਆ ਜਾਂਦਾ ਕਸਬਾ ਹਰੀਕੇ ਪੱਤਣ, ਹਰੀਕੇ ਝੀਲ ਦੇ ਕਾਰਨ ਵਿਸ਼ਵ ਪ੍ਰਸਿੱਧ ਹੈ ਤੇ ਰਾਸ਼ਟਰੀ ਮਾਰਗ 54 'ਤੇ ਸਥਿਤ ਹੋਣ ਕਾਰਨ ਇੱਥੇ ਦੇਸ਼ ਦੇ ਹਰ ਕੋਨੇ ਨੂੰ ਬੱਸ ਸੇਵਾ ਚੱਲਦੀ ਹੈ | ਕਸਬਾ ਹਰੀਕੇ ਪੱਤਣ ਵਿਚ ਦਿਨ ਰਾਤ ਬੱਸ ਸੇਵਾ ਚੱਲਦੀ ਹੈ ਤੇ ਹਰ ਰੋਜ਼ ਹਜ਼ਾਰਾਂ ਮੁਸਾਫਰ ਆਪਣੀ ਮੰਜਿਲ 'ਤੇ ਪਹੁੰਚਣ ਲਈ ਬੱਸ ਸੇਵਾ ਲੈਂਦੇ ਹਨ | ਪਰੰਤੂ ਕੋਈ ਵੀ ਸਥਾਈ ਬੱਸ ਅੱਡਾ ਨਾ ਹੋਣ ਕਾਰਨ ਬੱਸ ਲੈਣ ਲਈ ਸਵਾਰੀਆਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ | ਕਿਉਂਕਿ ਜਿੱਥੇ ਬੱਸ ਰੁਕ ਗਈ ਉਥੇ ਹੀ ਬੱਸ ਸਟਾਪ ਸਭ ਤੋਂ ਵੱਡੀ ਮੁਸ਼ਕਿਲ ਇਹ ਹੈ ਕਿ ਸਵਾਰੀਆਂ ਦੇ ਬੈਠਣ ਲਈ ਕੋਈ ਵੀ ਬਿਲਡਿੰਗ ਨਹੀਂ ਹੈ ਜਿਹੜਾ ਮੁਸਾਫਰਖਾਨਾਂ ਸਵਾਰੀਆਂ ਦੇ ਬੈਠਣ ਵਾਸਤੇ ਬਣਿਆ ਸੀ ਉਸ ਦੀ ਵੀ ਛੱਤ ਡਿੱਗ ਚੁੱਕੀ ਹੈ ਤੇ ਮੁਸਾਫਰ ਅੱਤ ਦੀ ਗਰਮੀ ਅਤੇ ਬਾਰਸ਼ ਤੇ ਸਰਦੀ ਵਿਚ ਵੀ ਖੁੱਲੇ ਅਸਮਾਨ ਹੇਠ ਬੱਸਾਂ ਦਾ ਇੰਤਜ਼ਾਰ ਕਰਨ ਲਈ ਮਜਬੂਰ ਹਨ | ਸਰਕਾਰਾਂ ਜਿੰਨੇ ਮਰਜ਼ੀ ਦਾਅਵੇ ਕਰੀ ਜਾਣ ਪਰ ਅਸਲ ਸਥਿਤੀ ਹੈ ਕਿ ਸਰਕਾਰੀ ਸਹੂਲਤਾਂ ਲੋਕਾਂ ਤੋਂ ਕੋਹਾਂ ਦੂਰ ਹਨ | ਕਸਬਾ ਹਰੀਕੇ ਪੱਤਣ ਵਿਖੇ ਰੋਜ਼ਾਨਾ ਸੈਂਕੜੇ ਬੱਸਾਂ ਦਾ ਸਟਾਪਜ ਹੋਣ ਦੇ ਬਾਵਜੂਦ ਬੱਸ ਅੱਡੇ ਦਾ ਨਾ ਹੋਣਾ ਸਰਕਾਰੀ ਦਾਅਵਿਆਂ ਦੀ ਫੂਕ ਕੱਢਦਾ ਹੈ |

ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਜਨਵਰੀ 2022 'ਚ ਰੱਖਿਆ ਸੀ ਬੱਸ ਅੱਡੇ ਦਾ ਨੀਂਹ ਪੱਥਰ-
ਹਰੀਕੇ ਨਿਵਾਸੀਆਂ ਅਤੇ ਇਲਾਕੇ ਦੇ ਲੋਕਾਂ ਦੀ ਮੰਗ ਅਤੇ ਮੁਸਾਫਰਾਂ ਦੀ ਹੁੰਦੀ ਖੱਜਲ ਖੁਆਰੀ ਨੂੰ ਦੇਖਦਿਆਂ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਹਰੀਕੇ ਪੱਤਣ ਵਿਖੇ 6 ਕਰੋੜ 85 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਏਕੜ ਵਿਚ 260 ਫੁੱਟ ਚੌੜਾ ਅਤੇ 507 ਫੁੱਟ ਲੰਬੇ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ ਅਤੇ ਬੱਸ ਸਟੈਂਡ ਦਾ ਆਲੀਸ਼ਾਨ ਮਾਡਲ ਵੀ ਲੋਕਾਂ ਸਾਹਮਣੇ ਪੇਸ਼ ਕੀਤਾ ਪਰੰਤੂ ਨੀਂਹ ਪੱਥਰ ਵਾਲੇ ਦਿਨ ਹੀ ਚੋਣ ਜ਼ਾਬਤਾ ਲੱਗਣ ਕਾਰਨ ਇਹ ਕੰਮ ਉਥੇ ਹੀ ਠੱਪ ਹੋ ਕੇ ਰਹਿ ਗਿਆ ਅਤੇ ਲੋਕਾਂ ਨੂੰ ਦਿਸੀ ਆਸ ਦੀ ਕਿਰਨ ਫਿਰ ਧੁੰਦਲੀ ਪੈ ਗਈ |
ਜਲਦ ਹੀ ਸ਼ੁਰੂ ਹੋਵੇਗਾ ਬੱਸ ਅੱਡੇ ਦਾ ਨਿਰਮਾਣ - ਟਰਾਂਸਪੋਰਟ ਮੰਤਰੀ ਭੁੱਲਰ
ਇਸ ਸੰਬੰਧੀ ਜਦ ਹਲਕਾ ਪੱਟੀ ਦੇ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੀ ਸਿਰਫ ਨੀਂਹ ਪੱਥਰ ਰੱਖਣ ਦੀ ਹੀ ਨੀਤੀ ਸੀ | ਪਰੰਤੂ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸੁੱਖ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਹਲਕਾ ਪੱਟੀ ਦੇ ਅਹਿਮ ਕਸਬਾ ਹਰੀਕੇ ਪੱਤਣ ਵਿਖੇ ਬੱਸ ਅੱਡਾ ਨਾ ਹੋਣ ਕਾਰਨ ਲੋਕਾਂ ਨੂੰ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਜਲਦ ਹੀ ਬੱਸ ਅੱਡੇ ਦਾ ਨਿਰਮਾਣ ਸ਼ੁਰੂ ਕੀਤਾ ਜਾਵੇਗਾ |

ਆਸ਼ਾ ਵਰਕਰ ਯੂਨੀਅਨ ਵਲੋਂ ਅਹੁਦੇਦਾਰੀਆਂ ਦੀ ਕੀਤੀ ਵੰਡ

ਪੱਟੀ, 16 ਮਈ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ) - ਆਸ਼ਾ ਵਰਕਰ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਅਹਿੰਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜਿੰਦਰ ਕੌਰ ਦੀ ਪ੍ਰਧਾਨਗੀ ਹੇਠ ਮੋੜ ਚੂਸਲੇਵੜ੍ਹ ਬਾਬਾ ਚਰਨ ਦਾਸ ਦੇ ਗੁਰਦੁਆਰਾ ...

ਪੂਰੀ ਖ਼ਬਰ »

ਮਹਾਤਮਾ ਬੁੱਧ ਦੀਆਂ ਸਿੱਖਿਆਵਾਂ ਸਮਾਜਵਾਦੀ ਸਨ-ਮਾੜੀਮੇਘਾ, ਅਜਮੇਰ ਕੱਲਾ

ਤਰਨ ਤਾਰਨ, 16 ਮਈ (ਵਿਕਾਸ ਮਰਵਾਹਾ) - ਮਹਾਤਮਾ ਬੁੱਧ ਦੀ ਜੈਅੰਤੀ ਤੇ ਏਟਕ ਨਾਲ ਸਬੰਧਤ ਮੁਲਾਜ਼ਮ ਜਥੇਬੰਦੀਆਂ ਵਲੋਂ ਨਛੱਤਰ ਭਵਨ ਬੱਸ ਸਟੈਂਡ ਤਰਨਤਾਰਨ ਵਿਖੇ ਉਸਰੇ ਭਵਨ ਰੋਡਵੇਜ ਦੇ ਸੇਵਾਮੁਕਤ ਮੁਲਾਜਮਾਂ ਦੀ ਜਥੇਬੰਦੀ ਏਟਕ ਦੇ ਆਗੂ ਸਵਰਨ ਸਿੰਘ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਕਿਸਾਨ ਆਗੂ 'ਤੇ ਹਮਲਾ ਕਰਨ ਵਾਲਿਆਂ 'ਤੇ ਕਾਰਵਾਈ ਨਾ ਕੀਤੀ ਤਾਂ 22 ਨੂੰ ਧਰਨਾ ਦਿੱਤਾ ਜਾਵੇਗਾ-ਕਿਸਾਨ ਆਗੂ

ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਕਮੇਟੀ ਦੀ ਐਕਸ਼ਨ ਕਮੇਟੀ ਵਲੋਂ ਬੀਤੇ ਦਿਨ ਐਸ.ਪੀ.ਡੀ. ਨੂੰ ਜ਼ਿਲ੍ਹਾ ਪ੍ਰਧਾਨ ਨਿਰਪਾਲ ਸਿੰਘ ਜਾਓਣੇਕੇ ਦੀ ਅਗਵਾਈ ਹੇਠ ਮਿਲੇ | ਇਸ ਵਫ਼ਦ ਨੇ ਜਾਣਕਾਰੀ ...

ਪੂਰੀ ਖ਼ਬਰ »

ਅੰਮਿ੍ਤਸਰ ਵਿਖੇ ਪਾਸਪੋਰਟ ਲਈ ਅਪਲਾਈ ਕਰਨ ਵਾਲਿਆਂ ਲਈ ਖੁਸ਼ਖ਼ਬਰੀ

ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ | ਹੁਣ ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ ਤਸਦੀਕ ਲਈ ਉਡੀਕ ਦਾ ਸਮਾਂ ਘੱਟ ਗਿਆ ਹੈ | ਖੇਤਰੀ ਪਾਸਪੋਰਟ ਦਫ਼ਤਰ, ਅੰਮਿ੍ਤਸਰ ਵਲੋਂ ਬਿਨੈਕਾਰਾਂ ਦੇ ਬਕਾਇਆ ਕੰਮਾਂ ਦਾ ...

ਪੂਰੀ ਖ਼ਬਰ »

ਸਫੈਦੇ ਦਾ ਰੁੱਖ ਪੰਜਾਬ ਲਈ ਜੀਅ ਦਾ ਜੰਜਾਲ ਹੈ-ਧੁੰਨਾ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਅੱਜ ਤੋਂ ਬਹੁਤ ਸਾਲ ਪਹਿਲਾਂ ਪੰਜਾਬ ਵਿਚ ਕੁਝ ਸੇਮ ਦਾ ਏਰੀਆ ਹੋਣ ਕਰਕੇ ਸਫੈਦੇ ਦਾ ਰੁੱਖ ਪ੍ਰਚੱਲਤ ਕੀਤਾ ਗਿਆ ਸੀ | ਪੰਜਾਬ ਦੇ ਲੋਕਾਂ ਨੇ ਇਹ ਰੁੱਖ ਜਲਦੀ ਜਲਦੀ ਅਤੇ ਉੱਚਾ ਰੁੱਖ ਹੋਣ ਕਰਕੇ ਸਾਰੇ ਪੰਜਾਬ ਵਿਚ ਹੀ ਲਾ ਲਿਆ | ਇਨ੍ਹਾਂ ...

ਪੂਰੀ ਖ਼ਬਰ »

ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਵਾਲਾ ਇਕ ਕਾਬੂ, 2 ਫ਼ਰਾਰ

ਤਰਨ ਤਾਰਨ, 16 ਮਈ (ਪਰਮਜੀਤ ਜੋਸ਼ੀ) - ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਹਰੀਕੇ ਦੀ ਪੁਲਿਸ ਨੇ ਮੋਟਰਾਂ ਤੋਂ ਕੇਬਲਾਂ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਹਰੀਕੇ ਵਿਖੇ ਜਗਤਾਰ ...

ਪੂਰੀ ਖ਼ਬਰ »

ਸਟੇਟ ਬੈਂਕ ਆਫ ਇੰਡੀਆ ਦੇ ਜਨਰੇਟਰ ਨੂੰ ਲੱਗੀ ਅੱਗ

ਝਬਾਲ, 16 ਮਈ (ਸੁਖਦੇਵ ਸਿੰਘ) - ਝਬਾਲ-ਅੰਮਿ੍ਤਸਰ ਰੋਡ ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਬਾਹਰ ਲੱਗੇ ਜਨਰੇਟਰ ਨੂੰ ਦੁਪਹਿਰ ਵੇਲੇ ਅਚਾਨਕ ਅੱਗ ਲੱਗ ਗਈ | ਅੱਗ ਨੇ ਵੇਖਦਿਆਂ ਵੇਖਦਿਆਂ ਹੀ ਭਾਂਬੜ ਦਾ ਰੂਪ ਧਾਰ ਲਿਆ | ਮੌਕੇ 'ਤੇ ਪੁੱਜੇ ਥਾਣਾ ਮੁਖੀ ਇੰਸਪੈਕਟਰ ...

ਪੂਰੀ ਖ਼ਬਰ »

ਕਿਸਾਨੀ ਮਸਲਿਆਂ ਨੂੰ ਲੈ ਕੇ ਚੰਡੀਗੜ੍ਹ ਨੂੰ ਜਥੇ ਰਵਾਨਾ-ਕੋਟ ਬੁੱਢਾ

ਪੱਟੀ, 16 ਮਈ (ਖਹਿਰਾ, ਕਾਲੇਕੇ) - ਕਣਕ ਦੇ ਘੱਟ ਝਾੜ 'ਤੇੇ 500 ਰੁਪਏ ਬੋਨਸ ਦੇਣ, ਚਿੱਪ ਵਾਲੇ ਮੀਟਰ ਲਗਾਉਣ ਤੋਂ ਇਨਕਾਰੀ ਮੱਕੀ, ਮੂੰਗੀ ਨੂੰ ਐੱਮ.ਐੱਸ.ਪੀ. 'ਤੇ ਖਰੀਦਣ ਸਮੇਤ ਅਹਿਮ ਕਿਸਾਨੀਆਂ ਮੁੱਦਿਆਂ ਨੂੰ ਲੈ ਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁੱਢਾ ਦੀ ਮੀਟਿੰਗ ...

ਪੂਰੀ ਖ਼ਬਰ »

ਘਰ 'ਚੋਂ 30 ਹਜ਼ਾਰ ਰੁਪਏ ਨਕਦੀ ਚੋਰੀ

ਸੁਰਸਿੰਘ, 16 ਮਈ (ਧਰਮਜੀਤ ਸਿੰਘ) - ਬੀਤੀ ਰਾਤ ਚੋਰਾਂ ਨੇ ਸਥਾਨਿਕ ਪੱਤੀ ਮਾਣਾ ਕੀ ਨਿਵਾਸੀ ਗੁਰਮੇਜ ਸਿੰਘ ਦੇ ਘਰੋਂ ਅਲਮਾਰੀ ਭੰਨ ਕੇ 30 ਹਜ਼ਾਰ ਰੁਪਏ ਚੋਰੀ ਕਰ ਲਏ ਹਨ | ਪੀੜਤ ਗੁਰਮੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ ...

ਪੂਰੀ ਖ਼ਬਰ »

ਐਸ.ਡੀ.ਓ. ਦਵਿੰਦਰ ਪਾਲ ਸਿੰਘ ਨੇ ਸਬ-ਡਵੀਜ਼ਨ ਸਰਾਏ ਅਮਾਨਤ ਖਾਂ ਦਾ ਚਾਰਜ ਸੰਭਾਲਿਆ

ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਸਰਹੱਦੀ ਸਬ ਡਵੀਜ਼ਨ ਸਰਾਏ ਅਮਾਨਤ ਖਾਂ ਦਾ ਐਸ.ਡੀ.ਓ. ਦਵਿੰਦਰ ਪਾਲ ਸਿੰਘ ਨੇ ਚਾਰਜ ਸੰਭਾਲਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਡੀ.ਓ. ਦਵਿੰਦਰ ਪਾਲ ਸਿੰਘ ਨੇ ਕਿਹਾ ਕਿ ਸਬ ਡਵੀਜ਼ਨ ਦੇ ਦਫ਼ਤਰ ਆਉਣ ਵਾਲੇ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀ ਗਿ੍ਫ਼ਤਾਰ, ਇਕ ਫ਼ਰਾਰ-ਐਸ.ਐਸ.ਪੀ.

ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 11 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸਠਿਆਲਾ ਦੀਆਂ ਸੰਪਰਕ ਸੜਕਾਂ ਕਿਨਾਰੇ ਬੂਟੇ ਲਗਾਏ

ਸਠਿਆਲਾ, 16 ਮਈ (ਸਫਰੀ)-ਕਸਬਾ ਸਠਿਆਲਾ ਦੀਆਂ ਸੰਪਰਕ ਸੜਕਾਂ ਦੇ ਕਿਨਾਰੇ ਬੂਟੇ ਲਗਾਏ ਗਏ | ਇਸ ਬਾਰੇ ਸਮਾਜ ਸੇਵਕ ਜਸਵਿੰਦਰ ਸਿੰਘ ਡਾਂਗਾ ਨੇ ਪਿੰਡ ਦੀਆਂ ਸੰਪਰਕ ਸੜਕਾਂ ਦੇ ਦੋਵਾਂ ਪਾਸੇ ਦੇ ਕਿਨਾਰਿਆਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਹੈ ...

ਪੂਰੀ ਖ਼ਬਰ »

ਪਿੰਡ ਬਰਾੜ ਦੀ ਸਾਢੇ 12 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਇਆ

ਚੋਗਾਵਾਂ, 16 ਮਈ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਬਰਾੜ ਦੀ 99 ਕਨਾਲਾਂ 7 ਮਰਲੇ ਜ਼ਮੀਨ ਜੋ ਕਿ ਪਿਛਲੇ ਕਈ ਸਾਲਾਂ ਤੋਂ ਕਬਜ਼ੇ ਅਧੀਨ ਸੀ ਪੰਜਾਬ ਦੀ 'ਆਪ' ਸਰਕਾਰ, ਪੰਚਾਇਤੀ ਰਾਜ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਆਦੇਸ਼ਾਂ ਉਪਰ ਉਸਦਾ ...

ਪੂਰੀ ਖ਼ਬਰ »

ਮੈਡਮ ਗੁਰਨਾਮ ਕੌਰ ਚੀਮਾ (ਬਾਬਾ ਬਕਾਲਾ ਸਾਹਿਬ) ਸੰਯੁਕਤ ਸਮਾਜ ਮੋਰਚਾ ਪੰਜਾਬ (ਮਹਿਲਾ ਵਿੰਗ) ਦੇ ਪ੍ਰਧਾਨ ਬਣੇ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਸਨੀਕ ਮੈਡਮ ਗੁਰਨਾਮ ਕੌਰ ਚੀਮਾ (ਸਟੇਟ ਐਵਾਰਡੀ), ਜਿਨ੍ਹਾਂ ਨੇ ਕਿ ਹਾਲ ਈ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵਿਧਾਨ ਸਭਾ ਚੋਣਾਂ ਵਿਚ ਸੰਯੁਕਤ ਸਮਾਜ ਮੋਰਚੇ ਦੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ, ਦੋਸ਼ੀ ਵਿਰੁੱਧ ਪਰਚਾ ਦਰਜ

ਰਾਮ ਤੀਰਥ, 16 ਮਈ (ਧਰਵਿੰਦਰ ਸਿੰਘ ਔਲਖ)-ਪੁਲਿਸ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਇੱਕ ਪਿੰਡ ਵਿਚ ਰਾਤ ਸਮੇਂ ਇੱਕ 17 ਸਾਲ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਲੜਕੀ ਨੇ ਦੱਸਿਆ ਕਿ ਉਸਦੇ ਪਿਤਾ ਕਿਸੇ ਰਿਸ਼ਤੇਦਾਰੀ ਵਿਚ ਗਏ ਹੋਏ ਸਨ, ...

ਪੂਰੀ ਖ਼ਬਰ »

'ਘਰ ਘਰ ਅੰਦਰੁ ਧਰਮਸਾਲ ਲਹਿਰ' ਤਹਿਤ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਅੰਮਿ੍ਤ ਸੰਚਾਰ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਚਲਾਈ ਗਈ 'ਘਰ ਘਰ ਅੰਦਰੁ ਧਰਮਾਸਾਲ ਲਹਿਰ' ਦੌਰਾਨ ਪੂਰਨਮਾਸ਼ੀ ਦੇ ਦਿਹਾੜੇ ...

ਪੂਰੀ ਖ਼ਬਰ »

ਕਿਸਾਨ ਆਗੂ ਹਰਜਿੰਦਰ ਸਿੰਘ ਟਾਂਡਾ ਨੂੰ ਸਦਮਾ, ਮਾਤਾ ਚਰਨ ਕੌਰ ਦਾ ਦਿਹਾਂਤ

ਫਤਿਆਬਾਦ, 16 ਮਈ (ਹਰਵਿੰਦਰ ਸਿੰਘ ਧੂੰਦਾ) - ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਕੌਮੀ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੂੰ ਉਸ ਵਕਤ ਗਹਿਰਾ ਸਦਮਾ ਪਹੁੰਚਿਆ ਜਦੋ ਉਨ੍ਹਾਂ ਦੇ ਮਾਤਾ ਸ੍ਰੀਮਤੀ ਚਰਨ ਕੌਰ ਪਤਨੀ ਸਵ.ਬਾਪੂ ਨਿਰੰਜਨ ...

ਪੂਰੀ ਖ਼ਬਰ »

ਸੀ.ਐਚ.ਸੀ. ਕਸੇਲ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ

ਸਰਾਏ ਅਮਾਨਤ ਖਾਂ, 16 ਮਈ (ਨਰਿੰਦਰ ਸਿੰਘ ਦੋਦੇ) - ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਸੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ.ਐਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਤੇ ਡਾ. ਸੰਦੀਪ ਸਿੰਘ ਵਲੋਂ ਸੀ.ਐਚ.ਸੀ. ਕਸੇਲ ਅਧੀਨ ਆਉਂਦੇ ...

ਪੂਰੀ ਖ਼ਬਰ »

ਬਲਾਕ ਖਡੂਰ ਸਾਹਿਬ ਦੇ ਪਿੰਡਾਂ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਨਵੀਆਂ ਇਕਾਈਆਂ ਦਾ ਗਠਨ

ਮੀਆਂਵਿੰਡ, 16 ਮਈ (ਸਾਜਨ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਖਡੂਰ ਸਾਹਿਬ ਵਲੋਂ ਪਿੰਡ ਪੱਧਰ ਤੇ ਜ਼ਿਲ੍ਹਾ ਆਗੂਆਂ ਦੀ ਦੇਖ-ਰੇਖ ਹੇਠ ਪਹਿਲੀਆਂ ਇਕਾਈਆਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ ਜਿਸ 'ਚ ਉੱਪਲ, ਗਿੱਲ ਕਲੇਰ, ...

ਪੂਰੀ ਖ਼ਬਰ »

ਸਿਹਤ ਇੰਸਪੈਕਟਰ ਜ਼ਿਲ੍ਹਾ ਤਰਨ ਤਾਰਨ ਦੀ ਚੋਣ ਹੋਈ

ਤਰਨ ਤਾਰਨ, 16 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨਤਾਰਨ ਦੇ ਸਮੂੰਹ ਹੈਲਥ ਇੰਸਪੈਕਟਰਜ਼ ਦੀ ਚੋਣ ਸੰਬੰਧੀ ਮੀਟਿੰਗ ਪੈਰਾ ਮੈਡੀਕਲ ਯੂਨੀਅਨ ਦੇ ਪ੍ਰਧਾਨ ਵਿਰਸਾ ਸਿੰਘ ਪੰਨੂੰ ਅਤੇ ਜਨਰਲ ਸਕੱਤਰ ਰਜਵੰਤ ਸਿੰਘ ਬਾਗੜੀਆ ਦੀ ਦੇਖ ਰੇਖ ਵਿਚ ਹੋਈ | ਮੀਟਿੰਗ ਦੌਰਾਨ ਪਿਛਲੇ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਬਣ ਰਹੀਆਂ ਝੂਠੀਆਂ ਛੱਬੀਆਂ, ਮਾਨ ਸਰਕਾਰ ਕੋਲੋਂ ਨਹੀਂ ਹੋ ਰਿਹਾ ਸਧਾਰ- ਮੱਲ੍ਹਾ, ਪੰਡੋਰੀ

ਤਰਨ ਤਾਰਨ, 16 ਮਈ (ਵਿਕਾਸ ਮਰਵਾਹਾ) - ਸਰਕਾਰੀ ਹਸਪਤਾਲਾਂ 'ਚ ਝੂੁਠੀਆ ਬਣ ਰਹੀਆਂ ਛੱਬੀਆ ਪੰਜਾਬ ਦੀ ਮਾਨ ਸਰਕਾਰ ਕੋਲੋ ਨਹੀਂ ਹੋ ਰਿਹਾ ਸਧਾਰ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਮੁਖਤਾਰ ਸਿੰਘ ਮੱਲ੍ਹਾ, ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਦਾ ਬਰਸੀ ਸਮਾਗਮ 19 ਨੂੰ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਅਜਨਾਲਾ ਚੋਗਾਵਾਂ ਰੋਡ 'ਤੇ ਅੱਡਾ ਮੁਹਾਰ 'ਤੇ ਬਾਬਾ ਲੱਖਾ ਸਿੰਘ ਜੀ ਟਾਹਲੀ ਸਾਹਿਬ ਵਾਲਿਆਂ ਵਲੋਂ ਉਸਾਰੇ ਗਏ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਿਰਮਲੇ ਸੰਤ ਬਾਬਾ ਕਰਤਾਰ ਸਿੰਘ ਜੀ ਈਸਾਪੁਰ ਵਾਲਿਆਂ ਦੀ ਬਰਸੀ 19 ਮਈ 6 ਜੇਠ ਦਿਨ ...

ਪੂਰੀ ਖ਼ਬਰ »

ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦਾ ਵਫ਼ਦ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੂੰ ਮਿਲਿਆ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵੈਟਰਨਰੀ ਅਫਸਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦਾ ਇਕ ਵਫ਼ਦ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਐੱਨ.ਆਰ.ਆਈ ਮਾਮਲਿਆਂ ਦੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਨੌਜਵਾਨ ਕਾਬੂ

ਰਈਆ, 16 ਮਈ (ਸ਼ਰਨਬੀਰ ਸਿੰਘ ਕੰਗ)-ਰਈਆ ਪੁਲਿਸ ਵਲੋਂ ਇੱਕ ਨਾਕੇ ਦੌਰਾਨ ਇੱਕ ਨੌਜਵਾਨ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਦਰਜ ਕੀਤੀ ਗਈ ਐਫ.ਆਈ.ਆਰ. ਮੁਤਾਬਕ ਰਈਆ ਨੂੰ ਕਿਸੇ ਮੁਖਬਰ ਨੇ ਇਤਲਾਹ ਦਿਤੀ ਸੀ ਕਿ ...

ਪੂਰੀ ਖ਼ਬਰ »

ਗ੍ਰਾਮ ਸਭਾ ਤੇ ਗ੍ਰਾਮ ਪੰਚਾਇਤ ਵਿਚ ਤਾਲਮੇਲ ਬਣਾ ਕੇ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾਣਗੇ-ਕੈਬਨਿਟ ਮੰਤਰੀ

ਗੱਗੋਮਾਹਲ, 16 ਮਈ (ਬਲਵਿੰਦਰ ਸਿੰਘ ਸੰਧੂ)-ਵਿਧਾਨ ਸਭਾ ਹਲਕਾ ਅਜਨਾਲਾ ਤੋਂ ਚੋਣ ਜਿੱਤ ਕੇ ਪੰਜਾਬ ਦੇ ਕੈਬਨਿਟ ਮੰਤਰੀ ਬਣੇ ਕੁਲਦੀਪ ਸਿੰਘ ਧਾਲੀਵਾਲ ਸਰਹੱਦੀ ਪਿੰਡ ਘੋਨੇਵਾਹਲਾ, ਮਾਛੀਵਾਹਲਾ, ਸਹਿਜਾਦਾ, ਜੱਟਾ, ਕੋਟਗੁਰਬਖਸ਼ ਆਦਿ ਪਿੰਡਾਂ ਦੇ ਵੋਟਰਾਂ, ਸਪੋਟਰਾਂ ਤੇ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ ਸਿੱਖਿਆ ਦੇ ਖੇਤਰ 'ਚ ਵਿਲੱਖਣ ਸਥਾਨ ਹਾਸਲ ਕਰ ਰਿਹਾ : ਚੇਅਰਮੈਨ ਆਨੰਦ

ਜੇਠੂਵਾਲ, 16 ਮਈ (ਮਿੱਤਰਪਾਲ ਸਿੰਘ ਰੰਧਾਵਾ)-ਅੰਮਿ੍ਤਸਰ-ਬਟਾਲਾ ਰੋਡ 'ਤੇ ਸਥਿਤ ਆਨੰਦ ਕਾਲਜ, ਜੇਠੂਵਾਲ (ਅੰਮਿ੍ਤਸਰ) ਦੀ ਸਥਾਪਨਾ 1987 'ਚ ਚੇਅਰਮੈਨ ਡਾ. ਐੱਮ. ਐੱਮ. ਆਨੰਦ ਮੈਨੇਜਿੰਗ ਡਾਇਰੈਕਟਰ ਸੂਰਯਾ ਪ੍ਰਕਾਸ਼ ਆਨੰਦ ਵਲੋਂ ਨਰਸਿੰਗ ਕਾਲਜ ਦੀ ਸ਼ੁਰੂਆਤ ਤੋਂ ਕੀਤਾ ਗਿਆ ...

ਪੂਰੀ ਖ਼ਬਰ »

ਕੀਤੇ ਵਾਅਦਿਆਂ ਨੂੰ ਪੂਰਿਆਂ ਕਰੇਗੀ 'ਆਪ' ਸਰਕਾਰ-ਰਮਦਾਸ

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਸੂਬੇ ਦੀ ਜਨਤਾ ਨਾਲ ਕੀਤੇ ਗਏ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਪੂਰਿਆਂ ਕਰੇਗੀ | ਇਹ ਪ੍ਰਗਟਾਵਾ ਹਲਕਾ ਅਟਾਰੀ ਤੋਂ 'ਆਪ' ਦੇ ਵਿਧਾਇਕ ਜਸਵਿੰਦਰ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਵਿਸ਼ਵ ਡੇਂਗੂ ਦਿਵਸ ਮਨਾਇਆ

ਤਰਸਿੱਕਾ, 16 ਮਈ (ਅਤਰ ਸਿੰਘ ਤਰਸਿੱਕਾ)-ਡਾ. ਚਰਨਜੀਤ ਸਿੰਘ ਸਿਵਲ ਸਰਜਨ ਅੰਮਿ੍ਤਸਰ ਤੇ ਡਾ ਮਦਨ ਮੋਹਨ ਜ਼ਿਲ੍ਹਾ ਮਲੇਰੀਆ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਮੂਹਿਕ ਸਿਹਤ ਕੇਂਦਰ ਤਰਸਿੱਕਾ 'ਚ ਡਾ. ਨਵੀਨ ਖੁੰਗਰ ਐੱਸ. ਐੱਮ. ਓ. ਤਰਸਿੱਕਾ ਦੀ ਅਗਵਾਈ ਹੇਠ ਵਿਸ਼ਵ ...

ਪੂਰੀ ਖ਼ਬਰ »

ਝੋਨੇ ਦੀ ਸੀਜ਼ਨ ਵਿਚ ਨਿਰਵਿਘਨ ਬਿਜਲੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ : ਇੰਜੀ: ਸੁਖਜਿੰਦਰ ਸਿੰਘ

ਮਜੀਠਾ, 16 ਮਈ (ਮਨਿੰਦਰ ਸਿੰਘ ਸੋਖੀ)-ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਵਾਸਤੇ ਬਿਜਲੀ ਦੀ ਸਪਲਾਈ ਨੂੰ ਨਿਰਵਿਘਨ ਦੇਣਾ ਯਕੀਨੀ ਬਣਾਇਆ ਜਾਵੇਗਾ | ਇਸ ਵਾਸਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਵਿਸ਼ੇਸ਼ ਟੀਮਾਂ ਬਣਾ ਕੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ ਜਿਹੜੀਆਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ

ਚਵਿੰਡਾ ਦੇਵੀ, 16 ਮਈ (ਸਤਪਾਲ ਸਿੰਘ ਢੱਡੇ)-ਗੁਰੂ ਨਾਨਕ ਦੇਵ ਯੁਨੀਵਰਸਿਟੀ ਵਲੋਂ ਐਲਾਨੇ ਡੀ. ਸੀ. ਏ. ਦੇ ਸਮੈਸਟਰ ਪਹਿਲੇ ਸੈਸ਼ਨ 2021-22 ਦੇ ਨਤੀਜਿਆਂ 'ਚ ਕਾਲਜ ਦੇ ਵਿਦਿਆਰਥੀਆਂ ਦੀ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ | ਕਾਲਜ 'ਚ ਚੱਲ ਰਹੇ ਡੀ. ਸੀ. ਏ. ਦੇ ਕੋਰਸ ਸਮੈਸਟਰ ...

ਪੂਰੀ ਖ਼ਬਰ »

ਪ੍ਰਧਾਨ ਮੱਲ੍ਹੀ ਦੇ ਉੱਦਮ ਨਾਲ ਮੰਡੀ ਭੋਏਵਾਲ 'ਚ ਕਣਕ ਦੀ ਲਿਫਟਿੰਗ ਹੋਈ ਸ਼ੁਰੂ

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)-ਮਾਰਕੀਟ ਕਮੇਟੀ ਮਹਿਤਾ ਅਧੀਨ ਪੈਂਦੀ ਮੰਡੀ ਭੋਏਵਾਲ (ਫੋਕਲ ਪੁਆਇੰਟ) 'ਚੋਂ ਕਣਕ ਦੀ ਲਿਫਟਿੰਗ ਨਾ ਹੋਣ ਤੇ ਮੰਡੀ ਦੇ ਆੜਤੀਏ ਜਿੱਥੇ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ, ਉਥੇ ਲੇਬਰ ਵੀ ਇਸ ਦੀ ਮਾਰ ਝੱਲ ਰਹੀ ਹੈ | ...

ਪੂਰੀ ਖ਼ਬਰ »

ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਨੇ ਮੰਡੀ ਮਹਿਤਾ ਦੇ ਪ੍ਰਧਾਨ ਮੱਲ੍ਹੀ ਨੂੰ ਕੀਤਾ ਸਨਮਾਨਿਤ­

ਚੌਕ ਮਹਿਤਾ, 16 ਮਈ (ਧਰਮਿੰਦਰ ਸਿੰਘ ਭੰਮਰਾ)-ਦਾਣਾ ਮੰਡੀ ਮਹਿਤਾ ਵਿਖੇ ਬਹੁਮਤ ਨਾਲ ਨਵੇਂ ਚੁਣੇ ਗਏ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮੱਲੀ (ਡੀ. ਐੱਸ. ਮੱਲੀ) ਆਪਣੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਜਿਨ੍ਹਾਂ 'ਚ ਸਰਪ੍ਰਸਤ ਸ੍ਰੀ ਕੇਵਲ ਕਿ੍ਸ਼ਨ ਮੋਦਗਿੱਲ, ...

ਪੂਰੀ ਖ਼ਬਰ »

ਰਸੂਲਪੁਰ ਕਲਾਂ ਵਿਖੇ 'ਆਪ' ਦੀਆਂ 11 ਮੈਂਬਰੀ ਕਮੇਟੀਆਂ ਦਾ ਗਠਨ

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਪਿੰਡ ਰਸੂਲਪੁਰ ਕਲਾਂ ਵਿਖੇ ਸਰਕਲ ਪ੍ਰਧਾਨ ਮੇਜਰ ਸਿੰਘ ਚਾਹਲ, ਰਾਜਪਾਲ ਸਿੰਘ ਬੂਥ ਬਲਾਕ ਪ੍ਰਧਾਨ ਤਰਸਿੱਕਾ ਤੇ ਡਾ: ਸਤਿੰਦਰ ਸਿੰਘ ਬਲਾਕ ਪ੍ਰਧਾਨ ਦੀ ਸਾਂਝੀ ਅਗਵਾਈ ਹੇਠ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਧਰਮਕੋਟ 'ਚ ਭਾਰਤੀ ਕਿਸਾਨ ਯੁਨੀਅਨ ਏਕਤਾ (ਉਗਰਾਹਾਂ) ਬਲਾਕ ਦੀ ਚੋਣ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਪਿੰਡ ਧਰਮਕੋਟ ਵਿਖੇ ਭਾਰਤੀ ਕਿਸਾਨ ਯੂੁਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਜਿਸ ਵਿਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਤੇ ਭਾਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX