ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਲੁਧਿਆਣਾ

ਸਿਵਲ ਸਰਜਨ ਨੇ ਕੌਮੀ ਡੇਂਗੂ ਰੋਕੂ ਦਿਵਸ ਮੌਕੇ ਰੈਲੀ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, 16 ਮਈ (ਸਲੇਮਪੁਰੀ)-ਸਿਵਲ ਸਰਜਨ ਡਾ. ਐਸ. ਪੀ. ਸਿੰਘ ਵਲੋਂ ਕੌਮੀ ਡੇਂਗੂ ਰੋਕੂ ਦਿਵਸ ਮੌਕੇ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦੇ ਸਮੇਂ ਡਾ. ਸਿੰਘ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਹਰ ਸਾਲ 16 ਮਈ ਨੂੰ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਇਹ ਦਿਵਸ ਮਨਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕੇ ਡੇਂਗੂ ਇਕ ਵਾਇਰਲ ਬੁਖਾਰ ਹੈ, ਕਈ ਵਾਰ ਇਹ ਜਾਨਲੇਵਾ ਹੋ ਨਿਬੜਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਦਾ ਥੀਮ 'ਡੇਂਗੂ ਰੋਕਥਾਮ ਯੋਗ ਹੈ, ਆਉ ਹੱਥ ਮਿਲਾਈਏ' | ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਪ੍ਰਭਲੀਨ ਕੌਰ ਨੇ ਦੱਸਿਆ ਕਿ ਬਰਸਾਤਾਂ ਦਾ ਸੀਜਨ ਆਉਣ ਵਾਲਾ ਹੈ, ਜਿਸ ਕਾਰਨ ਡੇਂਗੂ, ਚਿਕਨਗੁਣੀਆ ਬੁਖਾਰ ਤੇ ਪੇਟ ਦੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਮਾਦਾ ਐਡੀਜ ਅਜੈਪਟੀ ਨਾਂਅ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਇਸ ਮੱਛਰ ਨੂੰ ਟਾਇਗਰ ਮੱਛਰ ਵੀ ਕਹਿੰਦੇ ਹਨ | ਇਸ ਮੱਛਰ ਦੇ ਸਰੀਰ 'ਤੇ ਟਾਇਗਰ ਵਰਗੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ | ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿਛੇ ਲੱਗੀਆ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ 'ਤੇ ਪਏ ਕਬਾੜ, ਟਾਇਰ ਆਦਿ 'ਚ ਖੜ੍ਹੇ ਸਾਫ ਪਾਣੀ 'ਚ ਪੈਦਾ ਹੁੰਦਾ ਹੈ | ਇਕ ਹਫ਼ਤੇ ਦੇ ਅੰਦਰ-ਅੰਦਰ ਅੰਡੇ ਤੋਂ ਪੂਰਾ ਬਾਲਗ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ | ਇਹ ਮੱਛਰ ਇਕ ਚਮਚ ਪਾਣੀ 'ਚ ਵੀ ਪੈਦਾ ਹੋ ਜਾਂਦਾ ਹੈ | ਇਹ ਮੱਛਰ ਜ਼ਿਆਦਾਤਰ ਸਵੇਰ ਵੇਲੇ ਸੂਰਜ ਚੜ੍ਹਨ ਤੋਂ ਬਾਅਦ ਤੇ ਸ਼ਾਮ ਨੂੰ ਸੂਰਜ ਡੱੁਬਣ ਵੇਲੇ ਕੱਟਦਾ ਹੈ | ਇਹ ਮੱਛਰ ਜ਼ਿਆਦਾਤਰ ਸਰੀਰ ਦੇ ਹੇਠਲੇ ਹਿੱਸਿਆਂ 'ਤੇ ਕੱਟਦਾ ਹੈ ਇਸ ਦੀ ਪੈਦਾਵਾਰ 20 ਡਿਗਰੀ ਤੋਂ 34 ਡਿਗਰੀ ਤਾਪਮਾਨ 'ਚ ਜ਼ਿਆਦਾ ਹੁੰਦੀ ਹੈ | ਤੇਜ਼ ਬੁਖਾਰ, ਸਿਰ ਦਰਦ, ਮਾਸਪੇਸ਼ੀਆ 'ਚ ਦਰਦ, ਚਮੜੀ 'ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਮਸੂੜਿ੍ਹਆਂ ਤੇ ਨੱਕ 'ਚ ਖੂਨ ਵਗਣਾ ਆਦਿ ਡੇਂਗੂ ਬੁਖਾਰ ਦੇ ਲੱਛਣ ਹਨ | ਉਨ੍ਹਾਂ ਕਿਹਾ ਕਿ ਬੁਖਾਰ ਹੋਣ 'ਤੇ ਐਸਪ੍ਰੀਨ ਤੇ ਬਰੂਫਨ ਦੀ ਥਾਂ ਪੈਰਾਸੀਟਾਮੋਲ ਦੀ ਵਰਤੋਂ ਕੀਤੀ ਜਾ ਸਕਦੀ | ਉਨ੍ਹਾਂ ਕਿਹਾ ਡੇਂਗੂ ਬੁਖਾਰ ਤੋਂ ਬਚਾ ਲਈ ਵੱਧ ਤੋਂ ਵੱਧ ਪਾਣੀ ਜਾਂ ਤਰਲ ਪਦਾਰਥਾਂ ਦਾ ਸੇਵਨ ਕਰਨਾ ਚਾਹੀਦਾ ਤੇ ਇਸ ਦੇ ਨਾਲ ਹੀ ਆਰਾਮ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਲੁਧਿਆਣਾ, ਖੰਨਾ ਤੇ ਜਗਰਾਉਂ 'ਚ ਜਿਥੇ ਸ਼ੱਕੀ ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੀ ਮੁਫ਼ਤ ਲੈਬ ਜਾਂਚ ਕੀਤੀ ਜਾਂਦੀ ਹੈ, ਉਥੇ ਪਾਜ਼ੀਟਿਵ ਪਾਏ ਮਰੀਜ਼ਾਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ |

ਸਰਕਾਰੀ ਕਾਲਜ ਲੜਕੀਆਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਦੀ ਐਂਟੀ ਡਰੱਗ ਸੁਸਾਇਟੀ ਤੇ ਐਨ. ਐਸ. ਐਸ. ਯੂਨਿਟ ਵਲੋਂ ਪਿ੍ੰਸੀਪਲ ਸੁਮਨ ਲਤਾ ਤੇ ਗੁਰਜਿੰਦਰ ਕੌਰ, ਇੰਚਾਰਜ ਐਂਟੀ ਡਰੱਗ ਸੁਸਾਇਟੀ ਦੀ ਰਹਿਨੁਮਾਈ ਹੇਠ ਆਨਲਾਈਨ ਵੈਬੀਨਾਰ ਕਰਵਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਸਾਥੀ ਮੁਲਾਜ਼ਮ ਲੜਕੀ ਨਾਲ ਛੇੜਖ਼ਾਨੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 16 ਮਈ (ਆਹੂਜਾ)-ਪੁਲਿਸ ਨੇ ਸਾਥੀ ਮੁਲਾਜ਼ਮ ਲੜਕੀ ਨਾਲ ਛੇੜਖ਼ਾਨੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਲੜਕੀ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਮਾਮਲੇ 'ਚ ਪੁਲਿਸ ਵਲੋਂ ਰਾਇਲ ਹੋਮਿਓ ...

ਪੂਰੀ ਖ਼ਬਰ »

ਵਿਧਾਇਕਾ ਬੀਬੀ ਛੀਨਾ ਵਲੋਂ ਪਟਵਾਰਖ਼ਾਨੇ ਦੀ ਚੈਕਿੰਗ

ਲੁਧਿਆਂਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਿਧਾਇਕਾ ਬੀਬੀ ਰਜਿੰਦਰਪਾਲ ਕੌਰ ਛੀਨਾ ਵਲੋਂ ਲੁਹਾਰਾ ਦੇ ਪਟਵਾਰਖ਼ਾਨੇ ਜਾ ਕੇ ਚੈਕਿੰਗ ਕੀਤੀ ਗਈ | ਇਸ ਮੌਕੇ ਬੀਬੀ ਛੀਨਾ ਨੇ ਪਟਵਾਰਖ਼ਾਨੇ ਵਿਚ ਆਪੋ ਆਪਣੇ ਕੰਮ ਕਰਵਾਉਣ ਆਏ ਲੋਕਾਂ ਦੀਆਂ ...

ਪੂਰੀ ਖ਼ਬਰ »

ਮੰਗਾਂ ਸੰਬੰਧੀ ਪੈਨਸ਼ਨਰਜ਼ ਕਮੇਟੀ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਲੁਧਿਆਣਾ, 16 ਮਈ (ਸਲੇਮਪੁਰੀ)-ਪੈਨਸ਼ਨਰਜ਼ ਇਨਫਾਰਮੇਸ਼ਨ ਸੈਂਟਰ ਮੈਨੇਜਮੈਂਟ ਕਮੇਟੀ ਪੈਨਸ਼ਨ ਭਵਨ ਲੁਧਿਆਣਾ ਦਾ ਇਕ ਵਫ਼ਦ ਕਮੇਟੀ ਦੇ ਚੇਅਰਮੈਨ ਸੁਸ਼ੀਲ ਕੁਮਾਰ ਦੀ ਅਗਵਾਈ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੂੰ ਮਿਲਿਆ ਗਿਆ ਤੇ ਮੁੱਖ ਮੰਤਰੀ ਦੇ ਨਾਂਅ ਹੇਠ ...

ਪੂਰੀ ਖ਼ਬਰ »

ਵਪਾਰੀ ਵਲੋਂ ਸਰਵਿਸ ਲੇਨ 'ਤੇ ਹੀ ਸਾਮਾਨ ਰੱਖ ਕੇ ਕੀਤਾ ਜਾ ਰਿਹੈ ਵਪਾਰ

ਢੰਡਾਰੀ ਕਲਾਂ, 16 ਮਈ (ਪਰਮਜੀਤ ਸਿੰਘ ਮਠਾੜੂ)-ਵਾਰਡ ਨੰਬਰ 30 ਢੰਡਾਰੀ ਕਲਾਂ ਇਲਾਕੇ 'ਚ ਸਰਵਿਸ ਲੇਨ 'ਤੇ ਇੱਟਾਂ, ਬਜਰੀ, ਰੇਤ ਤੇ ਮਿੱਟੀ ਦਾ ਵਪਾਰ ਧੜੱਲੇ ਨਾਲ ਕੀਤਾ ਜਾ ਰਿਹਾ ਹੈ | ਇਨ੍ਹਾਂ ਵਪਾਰੀਆਂ ਕੋਲ ਨਾ ਤਾਂ ਕੋਈ ਜੀ. ਐਸ. ਟੀ. ਜਾਂ ਐਸ. ਜੀ. ਐਸ. ਟੀ. ਨੰਬਰ ਹੁੰਦਾ ਹੈ ਤੇ ...

ਪੂਰੀ ਖ਼ਬਰ »

ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਪ੍ਰਵਾਸੀ ਪੰਜਾਬੀਆਂ ਵਲੋਂ ਯਤਨ ਜਾਰੀ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਤੇ ਹੋਰ ਧਿਰਾਂ ਵਲੋਂ ਸਿਰਤੋੜ ਯਤਨ ਕੀਤੇ ਜਾ ਰਹੇ ਹਨ, ਪਰ ਪ੍ਰਵਾਸੀ ਪੰਜਾਬੀਆਂ ਵਲੋਂ ਪੰਜਾਬ 'ਚ ਝੋਨੇ ਦੀ ਸਿੱਧੀ ਬਿਜਾਈ ਦੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ...

ਪੂਰੀ ਖ਼ਬਰ »

ਨਗਰ ਨਿਗਮ ਲੁਧਿਆਣਾ ਵਲੋਂ ਕੂੜੇ ਦੀ ਸੰਭਾਲ ਦੇ ਕੀਤੇ ਜਾ ਰਹੇ ਦਾਅਵੇ ਝੂਠੇ

ਲੁਧਿਆਣਾ, 16 ਮਈ (ਭੁਪਿੰਦਰ ਸਿੰਘ ਬੈਂਸ)-ਕੇਂਦਰ ਸਰਕਾਰ ਵਲੋਂ ਲੁਧਿਆਣਾ ਨੂੰ ਸਮਾਰਟ ਸਿਟੀ ਸ਼ਹਿਰ ਦੀ ਸੂਚੀ 'ਚ ਪਾਇਆ ਗਿਆ ਹੈ, ਪਰ ਲੁਧਿਆਣਾ ਸ਼ਹਿਰ ਵਿਚ ਨਗਰ ਨਿਗਮ ਲੁਧਿਆਣਾ ਵਲੋਂ ਕੂੜੇ ਦੀ ਸੰਭਾਲ ਦੇ ਦਾਅਵੇ ਕੀਤੇ ਜਾ ਰਹੇ ਹਨ, ਉਹ ਸਾਰੇ ਦਾਅਵੇ ਝੂਠੇ ਹਨ | ਨਗਰ ...

ਪੂਰੀ ਖ਼ਬਰ »

ਜੂਆ ਖੇਡਦੇ 6 ਨੌਜਵਾਨ 74 ਹਜ਼ਾਰ ਦੀ ਨਕਦੀ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਮਈ (ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਸਰਦਾਰ ਨਗਰ 'ਚ ਛਾਪਾਮਾਰੀ ਕਰਕੇ 6 ਨੌਜਵਾਨਾਂ ਨੂੰ ਜੂਆ ਖੇਡਦਿਆਂ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 74 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਚਮਨ ...

ਪੂਰੀ ਖ਼ਬਰ »

ਚੋਰ ਗਰੋਹ ਦੇ ਦੋ ਮੈਂਬਰ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਖ਼ਤਰਨਾਕ ਚੋਰ ਗਰੋਹ ਦੇ 2 ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਦਿੰਦਿਆਂ ਏ. ਸੀ. ਪੀ. ਹਰੀਸ਼ ਬਹਿਲ ਨੇ ...

ਪੂਰੀ ਖ਼ਬਰ »

ਦੇਸ਼ ਭਗਤ ਵਿਰਾਸਤ ਨੂੰ ਸਹੀ ਪ੍ਰਸੰਗ 'ਚ ਸਮਝਣ ਲਈ ਇਤਿਹਾਸ ਸੰਬੰਧੀ ਕਿਤਾਬਾਂ ਨਾਲ ਜੁੜੋ-ਗੁਰਭਜਨ ਗਿੱਲ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਬੀਤੀ ਸ਼ਾਮ ਸ਼ਹੀਦ ਸੁਖਦੇਵ ਦੇ 115ਵੇਂ ਜਨਮ ਦਿਹਾੜੇ ਨੂੰ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਆਲ ਇੰਡੀਆ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਸਹਿਯੋਗ ਨਾਲ ਸ਼ਹੀਦ ਦੇ ਜਨਮ ਸਥਾਨ ਲੁਧਿਆਣਾ ਸਥਿਤ ਨੌ ਘਰਾ ਵਿਖੇ ...

ਪੂਰੀ ਖ਼ਬਰ »

ਲੁਧਿਆਣਾ ਦਾ ਮੁਸਲਮਾਨ ਵਰਗ ਕਰੇਗਾ ਹਬੀਬ ਗਰਲਜ਼ ਕਾਲਜ ਦੀ ਸਥਾਪਨਾ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਸ਼ਹਿਰ ਦੀ ਇਤਿਹਾਸਿਕ ਜਾਮਾ ਮਸਜਿਦ 'ਚ ਬੀਤੀ ਰਾਤ ਬੁਲਾਈ ਵੱਖ-ਵੱਖ ਮਸਜਿਦਾਂ ਦੇ ਪ੍ਰਧਾਨਾਂ ਤੇ ਇਮਾਮਾਂ ਤੇ ਸਾਮਾਜਿਕ ਸੰਗਠਨਾਂ ਦੇ ਜਿੰਮੇਦਾਰਾਂ ਦੀ ਮੀਟਿੰਗ 'ਚ ਇਕ ਇਤਿਹਾਸਿਕ ਫੈਸਲਾ ਲੈਂਦੇ ਹੋਏ ਸ਼ਾਹੀ ਇਮਾਮ ਪੰਜਾਬ ਮੌਲਾਨਾ ...

ਪੂਰੀ ਖ਼ਬਰ »

ਪਤੀ ਦੇ ਘਰ 'ਤੇ ਹਮਲਾ ਕਰਨ ਵਾਲੀ ਔਰਤ ਤੇ ਉਸ ਦੇ ਸਾਥੀ ਸਮੇਤ 6 ਖ਼ਿਲਾਫ਼ ਕੇਸ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਪਤੀ ਦੇ ਘਰ 'ਤੇ ਹਮਲਾ ਕਰਨ ਵਾਲੀ ਔਰਤ ਤੇ ਉਸ ਦੇ ਸਾਥੀ ਸਮੇਤ 6 ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਰਵਨ ਕੁਮਾਰ ਵਾਸੀ ਆਜ਼ਾਦ ਨਗਰ ਦੀ ਸ਼ਿਕਾਇਤ 'ਤੇ ਅਮਲ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬੈਂਸ ਨਾਲ 'ਆਪ' ਆਗੂ ਜਥੇਦਾਰ ਪ੍ਰੀਤਮ ਸਿੰਘ ਭਰੋਵਾਲ ਨੇ ਕੀਤੀ ਮੁਲਾਕਾਤ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਪੰਜਾਬ ਦੀ 'ਆਪ' ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਵੱਧ ਹੈ | ਇਹ ਪ੍ਰਗਟਾਵਾ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਪ੍ਰੀਤਮ ਸਿੰਘ ਭਰੋਵਾਲ ਨੇ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ...

ਪੂਰੀ ਖ਼ਬਰ »

ਸੀ. ਐਮ. ਸੀ. ਕਨਵੋਕੇਸ਼ਨ ਦੌਰਾਨ 17 ਸੀਨੀਅਰ ਫੈਕਲਟੀ ਨੂੰ ਕੌਮਾਂਤਰੀ ਫੈਲੋਸ਼ਿਪ ਪ੍ਰਦਾਨ

ਲੁਧਿਆਣਾ, 16 ਮਈ (ਸਲੇਮਪੁਰੀ)-ਸੀ. ਐਮ. ਸੀ./ਹਸਪਤਾਲ 'ਚ ਦੱਖਣ-ਪੂਰਬੀ ਏਸ਼ੀਆ ਦੇ ਦੇਸ਼ਾਂ ਨਾਲ ਸੰਬੰਧਿਤ ਫਾਉਂਡੇਸ਼ਨ ਫ਼ਾਰ ਦ ਐਡਵਾਂਸਮੈਂਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਐਫ. ਏ. ਆਈ. ਐਮ. ਈ. ਆਰ.) ਵਲੋਂ ਖੇਤਰੀ ਇੰਸਟੀਚਿਊਟ ਸਥਾਪਿਤ ਕੀਤਾ ਗਿਆ ਹੈ, ਜਿਥੇ ਹਰ ਸਾਲ ...

ਪੂਰੀ ਖ਼ਬਰ »

ਆਯੂਸ਼ ਵਿਭਾਗ ਭਾਰਤ ਸਰਕਾਰ ਵਲੋਂ ਰੋਜ਼ਗਾਰਡਨ ਵਿਖੇ ਯੋਗਾ ਮਹਾਂਉਤਸਵ ਕਰਵਾਇਆ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਆਯੂਸ਼ ਵਿਭਾਗ ਭਾਰਤ ਸਰਕਾਰ ਵਲੋਂ ਨਹਿਰੂ ਰੋਜ਼ ਗਾਰਡਨ ਵਿਖੇ ਯੋਗਾ ਮਹਾਂਉਤਸਵ ਦਾ 63ਵਾਂ ਸਮਾਗਮ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ 100 ਸੰਸਥਾਵਾਂ ਰਾਹੀਂ 100 ਸ਼ਹਿਰਾਂ 'ਚ 100 ਦਿਨਾਂ ਲਈ ਯੋਗਾ ਮਹਾਂਉਤਸਵ ਮਨਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਅਰਬਨ ਅਸਟੇਟ ਫੇਸ 2 ਦੁੱਗਰੀ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਵਿਸ਼ੇਸ਼ ਦੀਵਾਨ ਸਜਾਏ ਗਏ | ਸਮਾਗਮ ਦੌਰਾਨ ਤਿੰਨ ਦਿਨਾਂ ਤੋਂ ...

ਪੂਰੀ ਖ਼ਬਰ »

ਸੂਬੇ 'ਚ ਮਨਜ਼ੂਰਸ਼ੁਦਾ ਪਟਵਾਰੀਆਂ ਦੀਆਂ 4716 ਅਸਾਮੀਆਂ ਵਲੋਂ 2987 ਖ਼ਾਲੀ

ਲੁਧਿਆਣਾ, 16 ਮਈ (ਸਲੇਮਪੁਰੀ)-ਸੂਬੇ ਦੀਆਂ ਪਿਛਲੀਆਂ ਸਰਕਾਰਾਂ ਵਲੋਂ ਸੂਬੇ 'ਚ ਮੁਲਾਜ਼ਮਾਂ ਦੀ ਭਰਤੀ ਕਰਨ ਲਈ ਸਿਰਫ਼ ਐਲਾਨ ਹੀ ਕੀਤੇ ਜਾਂਦੇ ਰਹੇ ਹਨ, ਜਿਸ ਕਰਕੇ ਪੰਜਾਬ ਸਰਕਾਰ ਦਾ ਕੋਈ ਵੀ ਅਜਿਹਾ ਵਿਭਾਗ ਨਹੀਂ ਹੈ, ਜਿਥੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਦੀ ਘਾਟ ਨਾ ...

ਪੂਰੀ ਖ਼ਬਰ »

ਬੁੱਧ ਪੂਰਨਿਮਾ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਲਾਡੋਵਾਲ, 16 ਮਈ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਨਾਲ ਲੱਗਦੇ ਤਕਸ਼ਿਲਾ ਮਹਾਂ ਬੁੱਧ ਵਿਹਾਰ ਕਾਦੀਆਂ ਵਿਖੇ ਪੰਜਾਬ ਬੁੱਧਿਸਟ ਸੁਸਾਇਟੀ ਪੰਜਾਬ ਤੇ ਸਹਿਯੋਗੀ ਸੰਸਥਾਵਾਂ ਵਲੋਂ ਬੁੱਧ ਪੂਰਨਿਮਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਭਿਕਸ਼ੂ ...

ਪੂਰੀ ਖ਼ਬਰ »

ਐਸ. ਸੀ. ਡੀ. ਕਾਲਜ ਵਿਖੇ ਸਾਹਿਤ ਸੰਵਾਦ ਤੇ ਕਾਵਿ ਗੋਸ਼ਟੀ ਕਰਵਾਈ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਹਿੰਦੀ ਵਿਭਾਗ ਵਲੋਂ ਸਾਹਿਤ ਸੰਵਾਦ ਤੇ ਕਾਵਿ ਗੋਸ਼ਟੀ ਕਰਵਾਈ ਗਈ, ਜਿਸ ਦਾ ਵਿਸ਼ਾ 'ਪੰਜਾਬ ਦੀ ਸਮਕਾਲੀ ਹਿੰਦੀ ਕਵਿਤਾ' ਸੀ | ਪ੍ਰੋਗਰਾਮ ਹਿੰਦੀ ਰਾਈਟਰਜ਼ ...

ਪੂਰੀ ਖ਼ਬਰ »

ਭਾਰਤ 'ਚ ਜਲਦ ਹੀ ਐਕਯੂਪੰਕਚਰ ਕੌਂਸਲ ਦਾ ਗਠਨ ਕੀਤਾ ਜਾਵੇਗਾ-ਨੱਢਾ

ਲੁਧਿਆਣਾ, 16 ਮਈ (ਸਲੇਮਪੁਰੀ)-ਡਾ. ਡੀ.ਐਨ.ਕੋਟਨਿਸ ਐਕਯੂਪੰਕਚਰ ਹਸਪਤਾਲ ਦੇ ਪ੍ਰਬੰਧਕਾਂ ਦਾ ਵਫ਼ਦ, ਜਿਸ ਦੀ ਅਗਵਾਈ ਹਸਪਤਾਲ ਦੇ ਪ੍ਰਬੰਧ ਨਿਰਦੇਸ਼ਕ ਡਾ. ਇੰਦਰਜੀਤ ਸਿੰਘ ਢੀਂਗਰਾ ਕਰ ਰਹੇ ਸਨ, ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੂੰ ਮਿਲਿਆ ਅਤੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਢੰਡਾਰੀ ਕਲਾਂ, 16 ਮਈ (ਪਰਮਜੀਤ ਸਿੰਘ ਮਠਾੜੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਮਾਲਪੁਰ 'ਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਕਮੇਟੀ ਦੇ ਮੈਂਬਰਾਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਮਨਾਇਆ ਗਿਆ | ਮੁੱਖ ਸੇਵਾਦਾਰ ਕੁਲਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

ਇਯਾਲੀ/ਥਰੀਕੇ, 16 ਮਈ (ਮਨਜੀਤ ਸਿੰਘ ਦੁੱਗਰੀ)-ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਜੇਠ ਮਹੀਨੇ ਦੀ ਪੂਰਨਮਾਸ਼ੀ ਦਾ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਤ ਰਾਮਪਾਲ ਸਿੰਘ ਨੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ਬਦ ਦੀ ਵਿਆਖਿਆ ਕਰਦਿਆਂ ਆਈ ...

ਪੂਰੀ ਖ਼ਬਰ »

ਛੋਟਾ ਘੱਲੂਘਾਰਾ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਾਇਆ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਸਾਹਿਬ ਵਿਖੇ ਛੋਟਾ ਘੱਲੂਘਾਰਾ ਕਾਹਨੂੰਵਾਨ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਦੀ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਵਲੋਂ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਗੁਰਮਤਿ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਭਾਈ ...

ਪੂਰੀ ਖ਼ਬਰ »

6 ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ 6 ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਪਵਨ ਵਾਸੀ ਡਾਬਾ ਰੋਡ ਵਜੋਂ ਕੀਤੀ ਗਈ ਹੈ | ...

ਪੂਰੀ ਖ਼ਬਰ »

ਜੀਪ ਖੋਹ ਕੇ ਭੱਜੇ ਨੌਜਵਾਨਾਂ 'ਚੋਂ ਇਕ ਕਾਬੂ

ਲੁਧਿਆਣਾ, 16 ਮਈ (ਆਹੂਜਾ)-ਪੁਲਿਸ ਨੇ ਜੀਪ ਚੋਰੀ ਕਰਕੇ ਭੱਜੇ ਦੋ ਨੌਜਵਾਨਾਂ 'ਚੋਂ ਇਕ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਭਜੋਤ ਬੰਸੀ ਵਾਸੀ ਸੂਰਜ ਨਗਰ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਉਂਦੀ ਹੈ ਅਤੇ ਕਾਬੂ ਕੀਤੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਅਫ਼ੀਮ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਮਈ (ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰ ਕੇ ਉਸਦੇ ਕਬਜ਼ੇ 'ਚੋਂ 600 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਕਥਿਤ ਦੋਸ਼ੀ ਦੀ ਸ਼ਨਾਖ਼ਤ ਰੋਹਿਤ ਕੁਮਾਰ ਵਾਸੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਮਈ (ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਨੇ ਬੱਸ ਅੱਡੇ ਨੇੜਿਓਾ ਤਰੁਨ ਵਾਸੀ ਜਵਾਹਰ ...

ਪੂਰੀ ਖ਼ਬਰ »

ਜੇਲ੍ਹ 'ਚੋਂ 15 ਮੋਬਾਈਲ ਬਰਾਮਦ

ਲੁਧਿਆਣਾ, 16 ਮਈ (ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਅਧਿਕਾਰੀਆਂ ਵਲੋਂ ਕੀਤੀ ਚੈਕਿੰਗ ਦੌਰਾਨ 15 ਮੋਬਾਈਲ ਬਰਾਮਦ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਬੀਤੀ ਰਾਤ ਜੇਲ੍ਹ ਅਧਿਕਾਰੀਆਂ ਵਲੋਂ ਬੈਰਕਾਂ ਦੀ ਚੈਕਿੰਗ ਕੀਤੀ ਗਈ ਤੇ ਚੈਕਿੰਗ ਦੌਰਾਨ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਖ਼ਾਲਸਾ ਕਾਲਜ ਲੜਕੀਆਂ ਵਿਖੇ ਯੋਗਾ ਸੈਸ਼ਨ ਕਰਵਾਇਆ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਖ਼ਾਲਸਾ ਕਾਲਜ ਲੜਕੀਆਂ ਸਿਵਲ ਲਾਈਨਜ਼ ਲੁਧਿਆਣਾ ਦੇ ਸਰੀਰਕ ਸਿੱਖਿਆ ਵਿਭਾਗ ਅਧੀਨ ਐੱਨ. ਐੱਸ. ਐੱਸ. ਯੂਨਿਟ ਤੇ ਯੋਗਾ ਕਲੱਬ ਵਲੋਂ ਯੋਗਾ ਪ੍ਰਦਰਸ਼ਨ ਕਰਵਾਇਆ ਗਿਆ | ਪ੍ਰੋਗਰਾਮ ਅੰਤਰਰਾਸ਼ਟਰੀ ਯੋਗ ਦਿਵਸ ਦੇ ਸੰਬੰਧ 'ਚ ਕਰਵਾਇਆ ਗਿਆ | ...

ਪੂਰੀ ਖ਼ਬਰ »

ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਨੂੰ ਵਾਟਰ ਕੂਲਰ ਭੇਟ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਲਾਇਨਜ਼ ਐਂਡ ਅਲਾਇੰਸ ਕਲੱਬ ਵਲੋਂ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਲੁਧਿਆਣਾ ਵਿਖੇ ਸਕੂਲ ਨੂੰ ਵਾਟਰ ਕੂਲਰ ਦਾਨ ਕੀਤਾ ਗਿਆ | ਇਸ 'ਚ ਸਭ ਤੋਂ ਪਹਿਲਾਂ ਸਕੂਲ ਪ੍ਰਬੰਧਕੀ ਮੈਂਬਰ ਜਗਜੀਤ ਸਿੰਘ ਨੇ ਅਰਦਾਸ ਕੀਤੀ | ਅਰਦਾਸ ਕਰਨ ਉਪਰੰਤ ...

ਪੂਰੀ ਖ਼ਬਰ »

ਸਟੇਟ ਜੀ. ਐਸ. ਟੀ. ਵਿਭਾਗ ਵਲੋਂ ਕਰ ਚੋਰੀ ਕਰਨ ਵਾਲੇ ਸੀ. ਸੀ. ਟੀ. ਵੀ. ਕੈਮਰੇ ਵੇਚਣ ਵਾਲੀ ਦੁਕਾਨ 'ਤੇ ਛਾਪਾ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਸਟੇਟ ਜੀ. ਐਸ. ਟੀ. ਵਿਭਾਗ ਵਲੋਂ ਅੱਜ ਸਥਾਨਕ ਕੋਚਰ ਮਾਰਕੀਟ ਵਿਖੇ ਸੀ. ਸੀ. ਟੀ. ਵੀ. ਕੈਮਰੇ ਵੇਚਣ ਵਾਲੇ ਇਕ ਦੁਕਾਨਦਾਰ ਦੀ ਦੁਕਾਨ 'ਤੇ ਅਚਨਚੇਤ ਛਾਪੇਮਾਰੀ ਕੀਤੀ ਗਈ, ਜਿਸ ਦੀ ਵਿਭਾਗ ਨੂੰ ਕਰ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ | ...

ਪੂਰੀ ਖ਼ਬਰ »

ਮੰਦਰ ਵਿਚੋਂ ਸਾਮਾਨ ਚੋਰੀ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 16 ਮਈ (ਆਹੂਜਾ)-ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਮੰਦਰ 'ਚੋਂ ਸਾਮਾਨ ਚੋਰੀ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਮੰਦਰ ਦੇ ਪ੍ਰਬੰਧਕ ਬਲਾਸੀ ਧਰਨ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਉਂਦੀ ਹੈ | ਇਸ ਸੰਬੰਧੀ ਸੰਨੀ ...

ਪੂਰੀ ਖ਼ਬਰ »

ਔਰਤ ਨਾਲ ਛੇੜਖ਼ਾਨੀ ਕਰਨ ਵਾਲੇ ਦੋ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਮਈ (ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਔਰਤ ਨਾਲ ਛੇੜਖ਼ਾਨੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੀੜਤ ਔਰਤ ਦੀ ਸ਼ਿਕਾਇਤ 'ਤੇ ਅਮਲ 'ਚ ਲਿਆਂਦੀ ਅਤੇ ਇਸ ਸੰਬੰਧੀ ਪੁਲਿਸ ਨੇ ਹਰਪ੍ਰੀਤ ...

ਪੂਰੀ ਖ਼ਬਰ »

ਦੁਕਾਨਦਾਰ 'ਤੇ ਕਾਤਲਾਨਾ ਹਮਲਾ ਕਰਨ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 16 ਮਈ (ਆਹੂਜਾ)-ਪੁਲਿਸ ਨੇ ਪਿੰਡ ਗੋਬਿੰਦਗੜ੍ਹ 'ਚ ਦੁਕਾਨਦਾਰ 'ਤੇ ਕਾਤਲਾਨਾ ਹਮਲਾ ਕਰਨ ਵਾਲੇ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪੰਕਜ ਕੁਮਾਰ ਵਾਸੀ ਗੋਬਿੰਦਗੜ੍ਹ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਤੇ ਇਸ ...

ਪੂਰੀ ਖ਼ਬਰ »

ਕਾਮੇਡੀਅਨ ਭਾਰਤੀ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਪੁਲਿਸ ਕਮਿਸ਼ਨਰ ਨੂੰ ਕੀਤੀ ਸ਼ਿਕਾਇਤ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ/ਪੁਨੀਤ ਬਾਵਾ)-ਕਾਮੇਡੀਅਨ ਭਾਰਤੀ ਸਿੰਘ ਵਲੋਂ ਸਿੱਖੀ ਸਰੂਪ ਖ਼ਿਲਾਫ਼ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਭਾਰਤੀ ਸਿੰਘ ...

ਪੂਰੀ ਖ਼ਬਰ »

ਪੀ. ਏ. ਯੂ. ਤੋਂ ਸਿਖਲਾਈ ਲੈਣ ਵਾਲੇ ਉੱਦਮੀਆਂ ਦੀਆਂ ਮਾਹਿਰਾਂ ਨੇ ਸੁਣੀਆਂ ਸਮੱਸਿਆਵਾਂ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿਖਲਾਈ ਲੈਣ ਵਾਲੇ ਉਦਮੀਆਂ ਤੇ ਖੇਤੀ ਕਾਰੋਬਾਰ ਕਰਨ ਵਾਲੇ ਸਿੱਖਿਆਰਥੀਆਂ ਦੀਆਂ ਮਾਹਿਰਾਂ ਨੇ ਸਮੱਸਿਆਵਾਂ ਸੁਣੀਆਂ | ਮਾਹਿਰਾਂ ਦੀ ਇਸ ਟੀਮ 'ਚ ਮਾਰਕਫੈੱਡ ਦੇ ਸਾਬਕਾ ਅਧਿਕਾਰੀ ਬਾਲ ਮੁਕੰਦ ...

ਪੂਰੀ ਖ਼ਬਰ »

ਗੁਰੂੁ ਨਾਨਕ ਕੰਨਿਆ ਕਾਲਜ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਵਿਦਾਇਗੀ ਪਾਰਟੀ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਗੁਰੂੁ ਨਾਨਕ ਕੰਨਿਆ ਕਾਲਜ ਮਾਡਲ ਟਾਊਨ ਲੁਧਿਆਣਾ ਵਿਖੇ ਕਾਲਜ ਹੋਸਟਲ ਦੇ ਜੂਨੀਅਰ ਵਿਦਿਆਰਥੀਆਂ ਵਲੋਂ ਇਕ ਵਿਦਾਇਗੀ ਪਾਰਟੀ ਕੀਤੀ ਗਈ | ਸਮਾਗਮ ਦੌਰਾਨ ਡਾਇਰੈਕਟਰ ਡਾ. ਚਰਨਜੀਤ ਮਾਹਲ ਮੁੱਖ ਮਹਿਮਾਨ ਸਨ | ਇਸ ਮੌਕੇ ਵਿਦਿਆਰਥਣਾਂ ...

ਪੂਰੀ ਖ਼ਬਰ »

ਜੀ. ਜੀ. ਐਨ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਵਿਖੇ ਵਰਕਸ਼ਾਪ ਕਰਵਾਈ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਜੀ. ਜੀ. ਐਨ. ਖ਼ਾਲਸਾ ਕਾਲਜ ਆਫ਼ ਫਾਰਮੇਸੀ ਨੇ ਆਈ. ਏ. ਪੀ.-ਸੀ. ਪੀ. ਆਰ. ਸੈਂਟਰ ਡੀ. ਐਮ. ਸੀ. ਐਂਡ ਐਚ. ਲੁਧਿਆਣਾ ਦੇ ਸਹਿਯੋਗ ਬੇਸਿਕ ਲਾਈਫ਼ ਸਪੋਰਟ 'ਤੇ ਵਰਕਸ਼ਾਪ ਕਰਵਾਈ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵੱਖ-ਵੱਖ ...

ਪੂਰੀ ਖ਼ਬਰ »

ਡੇਅਰੀ ਕਿਸਾਨਾਂ ਲਈ ਵੈਟਰਨਰੀ ਯੂਨੀਵਰਸਿਟੀ ਵਿਖੇ ਮਹੀਨਾਵਾਰ ਸੈਮੀਨਾਰ

ਲੁਧਿਆਣਾ, 16 ਮਈ (ਪੁਨੀਤ ਬਾਵਾ)-ਡੇਅਰੀ ਕਿਸਾਨਾਂ ਲਈ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਲੋਂ ਮਹੀਨਾਵਾਰ ਸੈਮੀਨਾਰ ਕਿਸਾਨ ਸੂਚਨਾ ਕੇਂਦਰ ਵਿਖੇ ਕਰਵਾਇਆ ਗਿਆ | ਇਸ 'ਚ ਪ੍ਰੋਗ੍ਰੈਸਿਵ ਲਾਈਵ ਸਟਾਕ ਫਾਰਮਰਜ਼ ਐਸੋਸੀਏਸ਼ਨ ਨਾਲ ...

ਪੂਰੀ ਖ਼ਬਰ »

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ 78.43 ਲੱਖ ਦੀ ਲਾਗਤ ਨਾਲ ਨਵੀਂ ਸੜਕ ਬਣਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਲੁਧਿਆਣਾ, 16 ਮਈ (ਕਵਿਤਾ ਖੁੱਲਰ)-ਹਲਕਾ ਕੇਂਦਰੀ ਤੋਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਵਾਰਡ 59 ਤੇ 85 ਦੇ ਏਰੀਏ 'ਚ ਪੈਂਦੀ ਟੂਟੀਆਂ ਵਾਲੇ ਮੰਦਰ ਤੋਂ ਬੁੱਢੇ ਨਾਲੇ ਤੱਕ ਮੇਨ ਸ਼ਿਵਪੁਰੀ ਰੋਡ ਦਾ 78.43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਬਣਾਉਣ ਦੇ ਕੰਮ ਦਾ ...

ਪੂਰੀ ਖ਼ਬਰ »

ਲਹਿੰਦੇ ਤੇ ਚੜ੍ਹਦੇ ਪੰਜਾਬ ਦੋਨਾਂ 'ਚ ਕਾਨੂੰਨ ਦੀ ਸਥਿਤੀ ਖ਼ਰਾਬ-ਸਿੰਘਲ, ਗੋਸ਼ਾ

ਲੁਧਿਆਣਾ, 16 ਮਈ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਭਾਜਪਾ ਵਲੋਂ ਪਾਕਿਸਤਾਨ ਵਿਚ ਹੋਏ ਸਿੱਖਾਂ ਦੇ ਕਤਲਾਂ ਨੂੰ ਲੈ ਕੇ ਮੋਮਬੱਤੀ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਪ੍ਰਧਾਨ ਪੁਸ਼ਪਿੰਦਰ ਸਿੰਘ ਨੇ ਕੀਤੀ | ਮੋਮਬੱਤੀ ਮਾਰਚ 'ਚ ਭਾਜਪਾ ਦੇ ਬੁਲਾਰੇ ਗੁਰਦੀਪ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX