ਤਾਜਾ ਖ਼ਬਰਾਂ


ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਚੱਲੀਆਂ ਗੋਲੀਆਂ, ਇਲਾਕੇ ’ਚ ਦਹਿਸ਼ਤ ਦਾ ਮਾਹੌਲ
. . .  1 day ago
ਸੁਲਤਾਨਵਿੰਡ ,5 ਜੁਲਾਈ (ਗੁਰਨਾਮ ਸਿੰਘ ਬੁੱਟਰ)- ਥਾਣਾ ਬੀ. ਡਵੀਜ਼ਨ ਦੇ ਇਲਾਕੇ ਕੋਟ ਆਤਮਾ ਰਾਮ ਸੁਲਤਾਨਵਿੰਡ ਰੋਡ ਵਿਖੇ ਗੋਲੀਆਂ ਚੱਲਣ ਨਾਲ ਦਹਿਸ਼ਤ ਦਾ ਮਾਹੌਲ ਹੈ । ਮੌਕੇ ’ਤੇ ਪਹੁੰਚੇ ਥਾਣਾ ਬੀ. ਡਵੀਜ਼ਨ ...
ਜੱਜ ਬਣਨਾ ਚਾਹੁੰਦੀ ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ ਦੂਜੇ ਸਥਾਨ 'ਤੇ ਰਹੀ ਪ੍ਰਭਜੋਤ ਕੌਰ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਜ਼ਿਲ੍ਹੇ ਵਿਚੋਂ 10ਵੀਂ ਦੀ ਪ੍ਰੀਖਿਆ ਵਿਚ 96.92 ਪ੍ਰਤੀਸ਼ਤ ਅੰਕ ਲੈ ਕੇ ਦੂਜੇ ਸਥਾਨ 'ਤੇ ਰਹੀ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਸੂਚੀ ਵਿਚ 237ਵੇਂ ਸਥਾਨ 'ਤੇ ਆਪਣਾ ...
ਆਈ.ਟੀ. ਸੈਕਟਰ ਵਿਚ ਜਾਣ ਦਾ ਚਾਹਵਾਨ ਹੈ ਜ਼ਿਲ੍ਹੇ ਵਿਚੋਂ ਪਹਿਲੇ ਸਥਾਨ 'ਤੇ ਰਿਹਾ ਮੁਹੰਮਦ ਆਰਿਫ਼ ਸੋਨੀ
. . .  1 day ago
ਕਪੂਰਥਲਾ/ਢਿਲਵਾਂ, 5 ਜੁਲਾਈ (ਅਮਰਜੀਤ ਕੋਮਲ, ਗੋਬਿੰਦ ਸੁਖੀਜਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿਚ ਜ਼ਿਲ੍ਹਾ ਕਪੂਰਥਲਾ ਵਿਚੋਂ 97.85 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਹਿਲੇ ਸਥਾਨ ਤੇ ...
ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  1 day ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  1 day ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  1 day ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  1 day ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  1 day ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  1 day ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  1 day ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  1 day ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  1 day ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  1 day ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  1 day ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  1 day ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  1 day ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 day ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  1 day ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  1 day ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  1 day ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  1 day ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 4 ਜੇਠ ਸੰਮਤ 554
ਵਿਚਾਰ ਪ੍ਰਵਾਹ: ਮਨੁੱਖ ਦਾ ਮਨੁੱਖ ਵਿਰੁੱਧ ਕੀਤਾ ਜ਼ੁਲਮ, ਹਜ਼ਾਰਾਂ ਲੋਕਾਂ ਨੂੰ ਰੁਆ ਦਿੰਦਾ ਹੈ। -ਹੋਰੇਸ ਵਾਲਪੋਲ

ਸੰਗਰੂਰ

ਜ਼ਿਲ੍ਹਾ ਸੰਗਰੂਰ ਤੇ ਮਲੇਰਕੋਟਲਾ ਦੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ

ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਅੱਜ ਸੰਗਰੂਰ ਜ਼ਿਲੇ੍ਹ ਦੇ ਸਮੁੱਚੇ ਸੇਵਾ ਕੇਂਦਰ ਕਰਮਚਾਰੀਆਂ ਨੇ ਆਪਣੀਆਂ ਤਨਖ਼ਾਹਾਂ ਵਧਾਉਣ ਅਤੇ ਹੋਰ ਮੰਗਾਂ ਮੰਗਵਾਉਣ ਲਈ ਸੇਵਾ ਕੇਂਦਰ ਵਿਚ ਇਕ ਰੋਜ਼ਾ ਕਲਮਛੋੜ ਹੜਤਾਲ ਕੀਤੀ | ਇਸ ਮੌਕੇ ਸੇਵਾ ਕੇਂਦਰ ਯੂਨੀਅਨ ਸੰਗਰੂਰ ਦੇ ਪ੍ਰਧਾਨ ਕਰਨੈਲ ਸਿੰਘ ਕੰਨੂ ਨੇ ਕਿਹਾ ਕਿ ਸੇਵਾ ਕੇਂਦਰ ਕਰਮਚਾਰੀਆਂ ਸਾਲ 2016 ਤੋਂ ਲਗਾਤਾਰ ਸੇਵਾ ਕੇਂਦਰ ਰਾਹੀਂ ਪੰਜਾਬ ਸਰਕਾਰ ਦੇ ਲਗਪਗ 28 ਵਿਭਾਗਾਂ ਲਈ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਮਾਂਬੱਧ ਅਤੇ ਆਨਲਾਈਨ ਸੇਵਾਵਾਂ ਦੇਣ ਵਿਚ ਇਕ ਚੰਗਾਂ ਮੁਕਾਮ ਹਾਸਲ ਕੀਤਾ ਹੈ | ਇਸ ਸਭ ਦੇ ਬਾਵਜੂਦ ਸੇਵਾ ਕੇਂਦਰ ਮੁਲਾਜ਼ਮ 2016 ਤੋਂ ਅੱਜ ਤੱਕ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ ਅਤੇ ਸੇਵਾ ਕੇਂਦਰਾਂ ਦਾ ਸੰਚਾਲਨ ਕਰ ਰਹੀਆਂ ਕੰਪਨੀਆਂ ਆਰਥਿਕ ਪੱਖ ਤੋਂ ਆਪਣੇ ਮੁਲਾਜ਼ਮਾਂ ਦਾ ਵੱਡਾ ਸ਼ੋਸ਼ਣ ਕਰ ਰਹੀਆਂ ਹਨ | ਉਨ੍ਹਾਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਘੱਟੋ-ਘੱਟ ਤਨਖ਼ਾਹ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਤੋਂ ਉਨ੍ਹਾਂ ਨੂੰ ਬਹੁਤ ਆਸਾਂ ਅਤੇ ਉਮੀਦਾਂ ਹਨ | ਉਨ੍ਹਾਂ ਕਿਹਾ ਕਿ ਹੁਣ ਤੱਕ ਸੇਵਾ ਕੇਂਦਰ ਪੰਜਾਬ ਪ੍ਰੋਜੈਕਟ ਵਿਚ ਲਗਪਗ 2620 ਕਰਮਚਾਰੀ/ਅਧਿਕਾਰੀ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੋਰਨਾਂ ਅਦਾਰਿਆਂ ਦੇ ਮੁਲਾਜ਼ਮਾਂ ਵਾਂਗ ਸੇਵਾ ਕੇਂਦਰ ਸਮੂਹ 'ਚ ਕੰਮ ਕਰਦੇ ਮੁਲਾਜ਼ਮਾਂ ਨੂੰ ਵੀ ਗਜ਼ਟਿਡ ਛੁੱਟੀਆਂ ਜਾਰੀ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਸੇਵਾ ਕੇਂਦਰ ਪ੍ਰੋਜੈਕਟ ਨੂੰ ਸਿੱਧਾ ਆਪਣੇ ਹੱਥਾਂ 'ਚ ਲੈਂਦੀ ਹੈ ਤਾਂ ਮਹੀਨੇ 'ਚ ਕਰੋੜਾਂ ਜਦੋਂ ਕਿ ਸਾਲ 'ਚ ਅਰਬਾਂ ਰੁਪਏ ਦੀ ਬੱਚਤ ਸਿੱਧੀ ਪੰਜਾਬ ਸਰਕਾਰ ਦੇ ਖ਼ਜ਼ਾਨੇ ਨੂੰ ਹੋ ਸਕਦੀ ਹੈ | ਉਨ੍ਹਾਂ ਕਿਹਾ ਕਿ ਸੂਬੇ 'ਚ 2016 'ਚ ਸ਼੍ਰੋਮਣੀ ਅਕਾਲੀ ਦਲ (ਬ) ਸਰਕਾਰ ਨੇ 2147 ਸੇਵਾ ਕੇਂਦਰ ਖੋਲ੍ਹੇ ਸਨ, ਜਿਨ੍ਹਾਂ ਚੋਂ ਕਾਂਗਰਸ ਸਰਕਾਰ ਨੇ 1621 ਸੇਵਾ ਕੇਂਦਰਾਂ ਨੂੰ ਬੰਦ ਕਰ ਦਿੱਤਾ ਸੀ, ਜਦੋਂ ਕਿ ਹੁਣ ਸੂਬੇ 'ਚ ਮਹਿਜ਼ 526 ਸੇਵਾ ਕੇਂਦਰ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਇਸ ਦੇ ਨਾਲ ਹੀ ਉਨ੍ਹਾਂ ਸਾਡੀ ਮੰਗ ਕੀਤੀ ਕਿ ਬੰਦ ਪਏ ਸੇਵਾ ਕੇਂਦਰਾਂ ਨੂੰ ਖੋਲਿ੍ਹਆ ਜਾਵੇ |
ਲਹਿਰਾਗਾਗਾ, (ਪ੍ਰਵੀਨ ਖੋਖਰ)- ਸੇਵਾ ਕੇਂਦਰ ਦੇ ਮੁਲਾਜ਼ਮਾਂ ਨੇ ਇਕ ਦਿਨ ਲਈ ਕਲਮ ਛੋੜ ਹੜਤਾਲ ਕੀਤੀ | ਇਸ ਮੌਕੇ ਮੁਲਾਜ਼ਮ ਆਗੂ ਭਾਰਤ ਭੂਸਣ ਬਾਂਸਲ, ਲਖਵੀਰ ਸਿੰਘ, ਮਨਪ੍ਰੀਤ ਸਿੰਘ, ਜਸਪਾਲ ਕੌਰ, ਗੁਰਕਰਨ ਸਿੰਘ, ਗੁਰਪਿਆਰ ਸਿੰਘ, ਜੱਗੀ ਸਿੰਘ ਨੇ ਦੱਸਿਆ ਕਿ ਸਮੂਹ ਮੁਲਾਜ਼ਮ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰਨ ਲਈ ਮਜਬੂਰ ਹਨ, ਜਦੋਂ ਕਿ ਸੇਵਾ ਕੇਂਦਰਾਂ ਦਾ ਸੰਚਾਲਨ ਕਰ ਰਹੀਆਂ ਕੰਪਨੀਆਂ ਆਰਥਿਕ ਪੱਖ ਤੋਂ ਆਪਣੇ ਮੁਲਾਜ਼ਮਾਂ ਦਾ ਵੱਡਾ ਸ਼ੋਸ਼ਣ ਕਰ ਰਹੀਆਂ ਹਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ)- ਸਥਾਨਕ ਸੇਵਾ ਕੇਂਦਰ ਦੇ ਮੁਲਾਜ਼ਮਾਂ ਵਲੋਂ ਕਾਲੇ ਬਿੱਲੇ ਲਾ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਸੇਵਾ ਕੇਂਦਰ ਯੂਨੀਅਨ ਦੇ ਸੱਦੇ 'ਤੇ ਅੱਜ ਕਲਮ ਛੋੜ ਹੜਤਾਲ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਜਸਪ੍ਰੀਤ ਸਿੰਘ, ਜਤਿੰਦਰਪਾਲ ਸਿੰਘ, ਅੰਮਿ੍ਤਪਾਲ ਸਿੰਘ, ਅਕਾਸ, ਗੁਰਸੇਵਕ ਸਿੰਘ, ਕਰਮਜੀਤ ਸਿੰਘ, ਵਰੁਨ ਕੌਸ਼ਲ ਅਤੇ ਜਸਪ੍ਰੀਤ ਸਿੰਘ ਆਦਿ ਮੌਜੂਦ ਸਨ |
ਭਵਾਨੀਗੜ੍ਹ, (ਰਣਧੀਰ ਸਿੰਘ ਫੱਗੂਵਾਲਾ)- ਸਥਾਨਕ ਸ਼ਹਿਰ ਵਿਖੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਨੇ ਇਕ ਦਿਨਾਂ ਹੜਤਾਲ ਕਰਦਿਆਂ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ | ਇਸ ਸਬੰਧੀ ਸੇਵਾ ਕੇਂਦਰ ਯੂਨੀਅਨ ਦੇ ਤਹਿਸੀਲ ਪ੍ਰਧਾਨ ਬਲਜਿੰਦਰ ਸਿੰਘ, ਗੌਰਵ ਦੀਪ ਸਿੰਘ, ਰਮਨਪ੍ਰੀਤ ਕੌਰ ਆਦਿ ਨੇ ਕਿਹਾ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਥੋੜ੍ਹੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ। ਅਵਤਾਰ ਸਿੰਘ, ਗੁਰਦੀਪ ਕੌਸ਼ਲ, ਜਸਪਿੰਦਰ ਸਿੰਘ, ਮਨਪ੍ਰੀਤ ਸਿੰਘ, ਜਗਦੀਪ ਸਿੰਘ, ਗੀਤਾ ਰਾਣੀ, ਗੁਰਦਰਸ਼ਨ ਸਿੰਘ, ਤੇਜਿੰਦਰ ਸਿੰਘ, ਨੇਤਰ ਸਿੰਘ ਆਦਿ ਹਾਜ਼ਰ ਸਨ।
ਚੀਮਾਮੰਡੀ, (ਦਲਜੀਤ ਸਿੰਘ ਮੱਕੜ)- ਸਥਾਨਕ ਕਸਬੇ ਵਿਚ ਵੀ ਕਰਮਚਾਰੀਆਂ ਨੇ ਹੜਤਾਲ ਕਰ ਕੇ ਸਾਰਾ ਕੰਮਕਾਜ ਠੱਪ ਕੀਤਾ, ਜਿਸ ਕਾਰਨ ਕੰਮਕਾਰ ਲਈ ਆਏ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਕਸਬੇ ਦੇ ਸੇਵਾ ਕੇਂਦਰ ਦੇ ਇੰਚਾਰਜ ਜੁਝਾਰ ਸਿੰਘ, ਹਰਦੀਪ ਸਿੰਘ (ਸਕਿਉਰਿਟੀ ਗਾਰਡ), ਪ੍ਰਦੀਪ ਸਿੰਘ, ਪਰਮਜੀਤ ਸਿੰਘ, ਗੁਰਜੀਤ ਸਿੰਘ, ਤਰਸੇਮ ਸਿੰਘ, ਗੋਪਾਲ ਕ੍ਰਿਸ਼ਨ ਨੇ ਦੱਸਿਆ ਕਿ ਮੰਗਾਂ ਸਬੰਧੀ ਦੱਸਿਆ ਕਿ ਤਨਖ਼ਾਹ ਵਿੱਚ ਵਾਧਾ, ਕਰਮਚਾਰੀ ਲਈ ਬੀਮਾ, ਲਾਕਡਾਊਨ ਦੀ ਬਾਕੀ ਤਨਖ਼ਾਹ, ਸਮਾਂ ਸਵੇਰੇ 9 ਤੋਂ 5 ਸ਼ਾਮ, ਐਤਵਾਰ ਦੀ ਛੁੱਟੀ ਤੇ ਗਜ਼ਟਿਡ ਛੁੱਟੀਆਂ ਦਾ ਮੁੱਦਾ, ਪ੍ਰਮੁੱਖ ਮੰਗਾਂ ਹਨ। ਇਸ ਲਈ ਕੰਪਨੀ ਨੂੰ ਜਾਣੂ ਕਰਵਾ ਦਿੱਤਾ ਹੈ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੂਬਾ ਪੱਧਰੀ ਸੰਘਰਸ ਵਿੱਢਿਆ ਜਾਵੇਗਾ। ਇਸ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।
ਦਿੜ੍ਹਬਾ ਮੰਡੀ, (ਹਰਬੰਸ ਸਿੰਘ ਛਾਜਲੀ) - ਸੇਵਾ ਕੇਂਦਰ ਦੇ ਕਰਮਚਾਰੀਆਂ ਨੇ ਪੜਤਾਲ ਕੀਤੀ ਜਿਸ ਕਾਰਨ ਸੇਵਾ ਕੇਂਦਰਾਂ ਵਿਚ ਕੰਮਕਾਰ ਠੱਪ ਰਿਹਾ। ਸੇਵਾ ਕੇਂਦਰ ਦਿੜ੍ਹਬਾ ਦੇ ਮੁਲਾਜਮ ਜਗਤਾਰ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਰਾਜਵੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਕਰਨਵੀਰ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰ ਮੁਲਾਜ਼ਮਾਂ ਨੇ ਰੋਹ ਵਿਚ ਆ ਕੇ ਆਪਣੀਆਂ ਮੰਗਾ ਮੰਨਵਾਉਣ ਲਈ ਸੰਕੇਤਕ ਇਕ ਦਿਨ ਦੀ ਹੜਤਾਲ ਕੀਤੀ ਹੈ, ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਸੂਬਾ ਪੱਧਰੀ ਵਿੱਢਿਆ ਜਾਵੇਗਾ।
ਮਲੇਰਕੋਟਲਾ, (ਮੁਹੰਮਦ ਹਨੀਫ਼ ਥਿੰਦ)- ਮਲੇਰਕੋਟਲਾ ਦੇ ਸੇਵਾ ਕੇਂਦਰਾਂ ਵਿਚ ਮੌਜੂਦ ਮੁਲਾਜ਼ਮਾਂ ਨੇ ਬਾਹਾਂ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਆਪਣੀ ਕੰਪਨੀ ਤੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਕਿਹਾ ਕਿ 2016 ਤੋਂ ਲੈ ਕੇ ਅੱਜ ਤੱਕ ਜੋ ਸੇਵਾਵਾਂ ਲੋਕਾਂ ਨੂੰ ਦੇ ਰਹੇ ਨੇ ਉਨ੍ਹਾਂ ਵਿਚ ਲਗਾਤਾਰ ਵਾਧਾ ਹੋਇਆ ਅਤੇ ਉਨ੍ਹਾਂ ਦੀਆਂ ਫ਼ੀਸਾਂ ਵਿਚ ਵੀ ਲਗਾਤਾਰ ਵਾਧਾ ਹੀ ਹੁੰਦਾ ਗਿਆ ਅਤੇ ਹੁਣ 379 ਸੇਵਾਵਾਂ ਹਨ, ਜੋ ਉਹ ਲੋਕਾਂ ਨੂੰ ਪ੍ਰਦਾਨ ਕਰਦੇ ਆ ਰਹੇ ਨੇ, ਪਰ ਉਨ੍ਹਾਂ ਦੀ ਤਨਖ਼ਾਹ ਵਿਚ ਬਿਲਕੁਲ ਵਾਧਾ ਨਹੀਂ ਕੀਤਾ ਗਿਆ ਮਹਿਜ਼ ਅੱਠ ਹਜ਼ਾਰ ਤੋਂ ਲੈ ਕੇ ਪਚਾਸੀ ਸੌ ਰੁਪਏ ਤੱਕ ਉਹ ਕੰਮ ਕਰਦੇ ਆ ਰਹੇ ਹਨ। ਪਰ ਉਨ੍ਹਾਂ ਦੀ ਹੁਣ ਡਿਊਟੀ ਦੇ ਸਮੇਂ ਵਿਚ ਜਿੱਥੇ ਵਾਧਾ ਕੀਤਾ ਗਿਆ ਹੈ, ਉੱਥੇ ਐਤਵਾਰ ਨੂੰ ਵੀ ਉਨ੍ਹਾਂ ਨੂੰ ਵੀ ਦਫ਼ਤਰ ਆਉਣਾ ਲਾਜ਼ਮੀ ਕਰ ਦਿੱਤਾ ਜਿਸ ਨੂੰ ਕਿ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਉਮੀਦ ਜਤਾਈ ਹੈ ਕਿ ਉਹ ਜਲਦ ਤੋਂ ਜਲਦ ਉਨ੍ਹਾਂ ਦੀ ਸੁਣਵਾਈ ਕਰਨਗੇ ਅਤੇ ਉਨ੍ਹਾਂ ਦਾ ਬਣਦਾ ਮਾਣ ਭੱਤਾ ਤੇ ਤਨਖ਼ਾਹ ਦੇ ਵਿਚ ਵਾਧਾ ਕਰਨਗੇ ਅਤੇ ਐਤਵਾਰ ਨੂੰ ਵੀ ਉਨ੍ਹਾਂ ਨੂੰ ਛੁੱਟੀ ਬੰਦ ਕਰ ਦਿੱਤੀ ਹੈ, ਉਸ ਨੂੰ ਵੀ ਜਲਦ ਸ਼ੁਰੂ ਕਰਨਗੇ। ਇਸ ਮੌਕੇ ਮੋਹਣੀ ਮੈਡਮ, ਅਮਰਿੰਦਰ ਸਿੰਘ ਮਨਦੀਪ ਸਿੰਘ, ਮਨਪ੍ਰੀਤ ਕੌਰ, ਹਰਭਿੰਡਰ ਸਿੰਘ, ਹਰਪ੍ਰੀਤ ਸਿੰਘ ਚੌਂਕੀਦਾਰ ਮੌਜੂਦ ਸਨ।
ਧੂਰੀ, (ਸੰਜੇ ਲਹਿਰੀ, ਦੀਪਕ, ਭੁੱਲਰ)- ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦੇ ਚੱਲਦਿਆਂ ਇੱਥੋਂ ਸੇਵਾਵਾਂ ਹਾਸਲ ਕਰਨ ਵਾਲੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਏ.ਪੀ. ਕਲੋਨੀ ਵਿਖੇ ਸਥਿਤ ਸੇਵਾ ਕੇਂਦਰ ਦੇ ਮੁਲਾਜ਼ਮ ਬਲੌਰ ਸਿੰਘ ਨੇ ਮੰਗ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਦੀ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ, ਐਤਵਾਰ ਨੂੰ ਕੰਮ ਮੁਕੰਮਲ ਬੰਦ ਅਤੇ ਗਜ਼ਟਿਡ ਛੁੱਟੀਆਂ ਦਿੱਤੀਆਂ ਜਾਣ, ਇੰਨਸ਼ੋਰੈਂਸ ਪਾਲਿਸੀ ਬਣਾਈ ਜਾਵੇ, ਕੰਮ ਦਾ ਸਮਾਂ ਸਵੇਰੇ 9 ਵਜੇ ਤੋਂ 5 ਵਜੇ ਤੱਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਦਿਲਪ੍ਰੀਤ ਸਿੰਘ, ਸੁਰਿੰਦਰ ਕੌਰ, ਜਸਪ੍ਰੀਤ ਕੌਰ, ਕੌਸ਼ਲ ਰਾਮ ਅਤੇ ਬੂਟਾ ਸਿੰਘ ਵੀ ਹਾਜ਼ਰ ਸੀ।

ਥਾਣਾ ਛਾਜਲੀ ਦੇ ਗੇਟ ਅੱਗੇ ਔਰਤ ਤੇ ਉਸ ਦੇ ਪਤੀ ਨੇ ਤਪਦੀ ਸੜਕ 'ਤੇ ਬੈਠ ਦਿੱਤਾ ਧਰਨਾ

ਛਾਜਲੀ, 16 ਮਈ (ਰਾਜਵਿੰਦਰ ਸਿੰਘ)- ਭਾਰਤ ਸਰਕਾਰ ਵਲੋਂ ਪੰਜਾਬ ਦੇ ਸਭ ਤੋਂ ਵਧੀਆ ਕੰਮ ਕਰਨ ਲਈ ਸਨਮਾਨਿਤ ਕੀਤੇ ਥਾਣਾ ਛਾਜਲੀ ਅੱਗੇ ਅੱਜ ਤਪਦੀ ਗਰਮੀ ਦੇ ਕਹਿਰ ਵਿਚ ਇਕ ਗੁਰਸਿੱਖ ਔਰਤ ਅਤੇ ਉਸ ਦੇ ਪਤੀ ਨੇ ਧਰਨਾ ਦਿੱਤਾ ਦੇ ਕੇ ਪੁਲਿਸ ਦੀ ਕਾਰਜ ਪ੍ਰਣਾਲੀ 'ਤੇ ਕਈ ਸਵਾਲ ...

ਪੂਰੀ ਖ਼ਬਰ »

ਬਣਨ ਵਾਲੇ ਮੈਡੀਕਲ ਕਾਲਜ 'ਚ ਹੋਮਿਓਪੈਥੀ ਕਾਲਜ ਨੂੰ ਸ਼ਾਮਿਲ ਕਰਨ ਦੀ ਉੱਠੀ ਮੰਗ

ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਸੰਤ ਬਾਬਾ ਅਤਰ ਸਿੰਘ ਵਲੋਂ ਵਰਸੋਏ ਮਸਤੂਆਣਾ ਸਾਹਿਬ ਵਿਖੇ ਸੰਤ ਬਾਬਾ ਅਤਰ ਸਿੰਘ ਦੇ ਨਾਂਅ 'ਤੇ ਬਣਨ ਜਾ ਰਹੇ ਮੈਡੀਕਲ ਕਾਲਜ ਸੰਬੰਧੀ ਭਗਵੰਤ ਮਾਨ ਸਰਕਾਰ ਦੀ ਸ਼ਲਾਘਾ ਕਰਦਿਆਂ ਐਸੋਸੀਏਸ਼ਨ ਫਾਰ ਸਾਇੰਟੇਫਿਕ ਰਿਸਰਚ ਇਨ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪ੍ਰੋ. ਅਮਰਿੰਦਰ ਸਿੰਘ ਭੁਟਾਲ ਦੀ ਮੌਤ

ਮਸਤੂਆਣਾ ਸਾਹਿਬ, 16 ਮਈ (ਦਮਦਮੀ)- ਅਕਾਲ ਡਿਗਰੀ ਕਾਲਜ ਮਸਤੂਆਣਾ ਸਾਹਿਬ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਕਾਲਜ ਦੇ ਕੰਪਿਊਟਰ ਵਿਭਾਗ ਦੇ ਪ੍ਰੋ. ਅਮਰਿੰਦਰ ਸਿੰਘ ਭੁਟਾਲ ਦੀ ਬੀਤੀ ਰਾਤ ਅਚਾਨਕ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਵਿਧਾਇਕ ਪੰਡੋਰੀ ਨੇ ਧੰਨਵਾਦੀ ਦੌਰੇ ਦੌਰਾਨ ਗਾਰੰਟੀਆਂ ਪੂਰੀਆਂ ਕਰਨ ਦਾ ਕੀਤਾ ਦਾਅਵਾ

ਸ਼ੇਰਪੁਰ, 16 ਮਈ (ਦਰਸ਼ਨ ਸਿੰਘ ਖੇੜੀ)- ਚੋਣਾਂ ਸਮੇਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਗਰੰਟੀਆਂ ਅਤੇ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਇਕ-ਇਕ ਕਰ ਕੇ ਪੂਰਾ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਪਿੰਡ ਠੇਕੇ 'ਤੇ ਜ਼ਮੀਨ ਦੇਣ ਵਾਲੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਸਰਗਰਮ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਦੇ ਠੇਕੇ 'ਤੇ ਜ਼ਮੀਨ ਦੇਣ ਵਾਲੇ ਕਿਸਾਨ ਵੀ ਝੋਨੇ ਦੀ ਸਿੱਧੀ ਬਿਜਾਈ ਕਰਵਾਉਣ ਲਈ ਸਰਗਰਮ ਨਜ਼ਰ ਆ ਰਹੇ ਹਨ, ਜਿਨ੍ਹਾਂ ਨੇ ਠੇਕੇ 'ਤੇ ਜ਼ਮੀਨ ਲੈਣ ਵਾਲੇ ਕਿਸਾਨ ਪਾਸੋਂ ਪ੍ਰਤੀ ਏਕੜ ਪੈਸੇ ...

ਪੂਰੀ ਖ਼ਬਰ »

ਪਰਮਿੰਦਰ ਸ਼ਰਮਾ ਮਲੇਰਕੋਟਲਾ ਕਾਂਗਰਸ ਦੇ ਜ਼ਿਲ੍ਹਾ ਕੋਆਰਡੀਨੇਟਰ ਨਿਯੁਕਤ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਹਾਈਕਮਾਨ ਵਲੋਂ ਪਰਮਿੰਦਰ ਸ਼ਰਮਾ ਨੰੂ ਜ਼ਿਲ੍ਹਾ ਮਲੇਰਕੋਟਲਾ ਦਾ ਕੋਆਰਡੀਨੇਟਰ ਜ਼ਿਲ੍ਹਾ ਕੀਤਾ ਗਿਆ ਹੈ | ਸੰਗਰੂਰ ...

ਪੂਰੀ ਖ਼ਬਰ »

ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਬੀਤੀ ਰਾਤ ਵੱਖ-ਵੱਖ ਸੜਕ ਹਾਦਸਿਆਂ 'ਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੁਲਿਸ ਚੌਕੀ ਮਹਿਲਾਂ ਚੌਂਕ ਦੇ ਇੰਚਾਰਜ ਸਬ ਇੰਸਪੈਕਟਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਰਣਜੀਤ ਸਿੰਘ ...

ਪੂਰੀ ਖ਼ਬਰ »

ਕਬੂਤਰ ਤੇ ਨਕਦੀ ਚੋਰੀ ਕਰਨ ਵਾਲੇ 6 'ਤੇ ਮਾਮਲਾ ਦਰਜ

ਭਵਾਨੀਗੜ੍ਹ, 16 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਘਰਾਚੋਂ ਦੇ ਇਕ ਘਰ ਵਿਚ ਰੱਖੇ 45 ਚੀਨੇ ਕਬੂਤਰ ਤੇ 11 ਹਜ਼ਾਰ ਰੁਪਏ ਚੋਰੀ ਕਰਨ 'ਤੇ ਪੁਲਿਸ ਵਲੋਂ 6 ਜਣਿਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਤਪਾਲ ਸਿੰਘ ਪੁੱਤਰ ਜੀਤ ਸਿੰਘ ਪਿੰਡ ਗੋਬਿੰਦਗੜ੍ਹ ...

ਪੂਰੀ ਖ਼ਬਰ »

ਕੰਪੀਟੀਸ਼ਨ ਅਕੈਡਮੀ ਜ਼ਿਲ੍ਹਾ ਮਲੇਰਕੋਟਲਾ ਦੀ ਆਈ.ਡੀ.ਪੀ. ਤੋਂ ਤਿੰਨ ਸਟਾਰ ਪ੍ਰਾਪਤ ਕਰਨ ਵਾਲੀ ਪਹਿਲੀ ਸੰਸਥਾ ਬਣੀ

ਮਾਲੇਰਕੋਟਲਾ, 16 ਮਈ (ਹਨੀਫ਼ ਥਿੰਦ)- ਕੰਪੀਟੀਸ਼ਨ ਅਕੈਡਮੀ ਪਿਛਲੇ ਕਈ ਸਾਲਾਂ ਤੋਂ ਆਈਲਟਸ ਅਤੇ ਇੰਮੀਗ੍ਰੇਸਨ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਰਹੀ ਹੈ, ਹੁਣ ਤਕ ਸੈਂਕੜੇ ਵਿਦਿਆਰਥੀ ਇਨ੍ਹਾਂ ਦੀਆਂ ਸੇਵਾਵਾਂ ਦਾ ਲਾਭ ਲੈ ਚੁੱਕੇ ਹਨ | ਇੱਥੋਂ ਦੇ ਵਿਦਿਆਰਥੀ ਆਈਲਟਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੀਤੀ ਨਾਅਰੇਬਾਜ਼ੀ

ਲਹਿਰਾਗਾਗਾ, 16 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਸਫ਼ਾਈ ਸੇਵਕ ਯੂਨੀਅਨ ਲਹਿਰਾਗਾਗਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਫ਼ਾਈ ਸੇਵਕ ਲਗਾਤਾਰ ਧਰਨੇ ਉੱਪਰ ਹੋਣ ਕਰਕੇ ਸ਼ਹਿਰ ਅੰਦਰ ਥਾਂ-ਥਾਂ ਗੰਦਗੀ ਫੈਲ ਗਈ ਹੈ | ਸਫ਼ਾਈ ਸੇਵਕਾਂ ਵਲੋਂ ਅੱਜ ...

ਪੂਰੀ ਖ਼ਬਰ »

ਕੋਰੋਨਾ ਵਲੰਟੀਅਰਾਂ ਦਾ ਸੰਘਰਸ਼ ਰਿਹਾ ਨਿਰੰਤਰ ਜਾਰੀ

ਸੰਗਰੂਰ, 16 ਮਈ (ਅਮਨਦੀਪ ਸਿੱਘ ਬਿੱਟਾ, ਦਮਨਜੀਤ ਸਿੰਘ)- ਮੁੱਖ ਮੰਤਰੀ ਭਗਵੰਤ ਮਾਨ ਦੇ ਨਿਵਾਸ ਬਾਹਰ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਕੋਰੋਨਾ ਵਲੰਟੀਅਰਾਂ ਵਲੋਂ ਅੱਜ ਵੀ ਭੁੱਖ ਹੜਤਾਲ ਕਰਦਿਆਂ ਜਿੱਥੇ ਮੁੱਖ ਮੰਤਰੀ ਨਿਵਾਸ ਬਾਹਰ ਧਰਨਾ ਦਿੱਤਾ, ਉੱਥੇ ...

ਪੂਰੀ ਖ਼ਬਰ »

ਬਸਪਾ ਦਾ ਵਫ਼ਦ ਡਿਪਟੀ ਕਮਿਸ਼ਨਰ ਨੰੂ ਮਿਲਿਆ

ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਆ ਰਹੇ ਝੋਨੇ ਦੀ ਲਵਾਈ ਦੇ ਸੀਜ਼ਨ ਨੰੂ ਦੇਖਦਿਆਂ ਕਈ ਪਿੰਡਾਂ ਵਿਚ ਦਿਹਾੜੀ ਨੰੂ ਲੈ ਕੇ ਰੇੜਕਾ ਸ਼ੁਰੂ ਹੋ ਗਿਆ ਹੈ | ਇਸ ਵਿਵਾਦ ਨੰੂ ਲੈ ਕੇ ਬਸਪਾ ਦਾ ਇਕ ਵਫਦ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਦੇ ਚਾਹਵਾਨ ਵਿਦਿਆਰਥੀਆਂ ਦੇ ਮਾਪੇ ਅਕੈਡਮੀ ਦੇ ਸੰਪਰਕ 'ਚ ਰਹਿਣ-ਸੁਖਵਿੰਦਰ ਸਿੰਘ

ਸੰਗਰੂਰ, 16 ਮਈ (ਅਮਨਦੀਪ ਸਿੰਘ ਬਿੱਟਾ)- ਤਹਿਦਿਲ ਅਕੈਡਮੀ ਦੇ ਡਾਇਰੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਇਮਤਿਹਾਨ ਦੇਣ ਉਪਰੰਤ ਨੌਜਵਾਨ ਜੋ ਵਿਦੇਸ਼ ਜਾਣ ਦੇ ਚਾਹਵਾਨ ਹਨ, ਆਪਣਾ ਸਮਾਂ ਖਰਾਬ ਕਰਨ ਦੀ ਬਜਾਏ ਆਇਲਟਸ ਜਾਂ ਪੀ.ਟੀ.ਈ. ਦੀ ਤਿਆਰੀ ...

ਪੂਰੀ ਖ਼ਬਰ »

ਕੁਲਵੰਤ ਪੰਡੋਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ 'ਆਪ' 'ਚ ਸ਼ਾਮਿਲ

ਸ਼ੇਰਪੁਰ, 16 ਮਈ (ਦਰਸਨ ਸਿੰਘ ਖੇੜੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਭਗਵਾਨਪੁਰਾ ਵਿਖੇ ਪਾਰਟੀ ਦੀ ਮਜ਼ਬੂਤੀ ਲਈ ਇਕ ਵਿਸ਼ੇਸ਼ ਮੀਟਿੰਗ ਵਿਚ ਸ਼ਾਮਿਲ ਹੋ ਕੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ...

ਪੂਰੀ ਖ਼ਬਰ »

ਰੇਲ ਗੱਡੀ 'ਚੋਂ ਡਿਗਣ ਕਾਰਨ ਵਿਅਕਤੀ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਬੀਤੀ ਰਾਤ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ 'ਚੋਂ ਡਿਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ | ਜੀ.ਆਰ.ਪੀ.ਪੁਲਿਸ ਚੌਂਕੀ ਸੁਨਾਮ ਊਧਮ ਸਿੰਘ ਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆੜ੍ਹਤੀਏ ਨੇ ਕਿਸਾਨ ਆਗੂਆਂ ਨੂੰ ਬੰਦੀ ਬਣਾਉਣ ਨੂੰ ਲੈ ਕੇ ਪੁਲਿਸ ਨੂੰ ਕੀਤੀ ਸ਼ਿਕਾਇਤ

ਭਵਾਨੀਗੜ੍ਹ, 16 ਮਈ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਕਾਲਾਝਾੜ ਵਿਖੇ ਬੀਤੇ ਦਿਨ ਇਕ ਆੜ੍ਹਤੀਏ ਵਲੋਂ ਇਕ ਕਿਸਾਨ ਤੋਂ ਪੈਸਿਆਂ ਦੇ ਲੈਣ-ਦੇਣ ਦੇ ਮਾਮਲੇ ਨੂੰ ਲੈ ਕੇ ਕਿਸਾਨ ਦੇ ਹੱਕ ਵਿਚ ਖੜ੍ਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਕਿਸਾਨ ਨਾਲ ...

ਪੂਰੀ ਖ਼ਬਰ »

ਖ਼ਫ਼ਾ ਹੋਏ ਸਿੱਖਿਆ ਪੋ੍ਰਵਾਈਡਰ ਅਧਿਆਪਕ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਬਜ਼ਿੱਦ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਭੁੱਲਰ, ਧਾਲੀਵਾਲ)- 3807 ਟਰੇਂਡ ਸਿੱਖਿਆ ਪੋ੍ਰਵਾਈਡਰ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਜੁਗਰਾਜ ਸਿੰਘ ਨੇ ਇਕ ਪੈੱ੍ਰਸ ਬਿਆਨ ਜਰੀਏ ਕਿਹਾ ਕਿ ਜਥੇਬੰਦੀ ਦੇ ਆਗੂਆਂ ਵਲੋਂ ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ...

ਪੂਰੀ ਖ਼ਬਰ »

ਤਗਮੇ ਜਿੱਤਣ 'ਤੇ ਸੰਸਥਾ ਪੁੱਜੇ ਵਿਦਿਆਰਥੀਆਂ ਦਾ ਸਨਮਾਨ

ਚੀਮਾ ਮੰਡੀ, 16 ਮਈ (ਦਲਜੀਤ ਸਿੰਘ ਮੱਕੜ)- ਸੁਨਾਮ ਵਿਖੇ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿਚ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਚੀਮਾ ਦੇ ਵਿਦਿਆਰਥੀਆਂ ਨੇ ਕੋਚ ਪਿ੍ਥੀਪਾਲ ਸਿੰਘ ਮਲ੍ਹੀ ਦੀ ਅਗਵਾਈ ਵਿਚ 39, 40, 42 ...

ਪੂਰੀ ਖ਼ਬਰ »

ਭਰਾਜ ਨੇ ਅਕੋਈ ਸਾਹਿਬ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਸੰਗਰੂਰ, 16 ਮਈ (ਧੀਰਜ ਪਸ਼ੌਰੀਆ)- ਆਪਣੇ ਧੰਨਵਾਦੀ ਦੌਰੇ ਦੌਰਾਨ ਪਿੰਡ ਅਕੋਈ ਸਾਹਿਬ ਪੁੱਜੀ ਵਿਧਾਇਕਾ ਬੀਬੀ ਨਰਿੰਦਰ ਕੌਰ ਭਰਾਜ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਾਹਿਤ ਸਭਾ ਸੁਨਾਮ ਵਲੋਂ ਸਾਹਿਤਕ ਇਕੱਤਰਤਾ

ਸੁਨਾਮ ਊਧਮ ਸਿੰਘ ਵਾਲਾ, 16 ਮਈ (ਧਾਲੀਵਾਲ, ਭੁੱਲਰ)- ਸਾਹਿਤ ਸਭਾ ਸੁਨਾਮ ਦੀ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕੱਤਰਤਾ ਰਜਿੰਦਰ ਸਿੰਘ ਰਾਜਨ, ਮਿਲਖਾ ਸਿੰਘ ਸਨੇਹੀ ਅਤੇ ਜਸਵੰਤ ਸਿੰਘ ਅਸਮਾਨੀ ਦੇ ਪ੍ਧਾਨਗੀ ਮੰਡਲ ਹੇਠ ਸਥਾਨਕ ਗੁਰਦੁਆਰਾ ...

ਪੂਰੀ ਖ਼ਬਰ »

ਸ਼ਹਿਰ 'ਚ ਸਮਾਜ ਵਿਰੋਧੀ ਅਨਸਰਾਂ ਨੂੰ ਨਹੀਂ ਚੁੱਕਣ ਦਿਆਂਗੇ ਸਿਰ-ਥਾਣਾ ਮੁਖੀ

ਮਾਲੇਰਕੋਟਲਾ, 16 ਮਈ (ਪਾਰਸ ਜੈਨ)-ਮਾਲੇਰਕੋਟਲਾ 'ਚ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਮਨੁੱਖਤਾ ਜਾਂ ਕਾਨੂੰਨ ਨਾਲ ਖਿਲਵਾੜ ਕਰਨ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਕਤ ਪ੍ਰਗਟਾਵਾ ਸਥਾਨਕ ਥਾਣਾ ਸਿਟੀ-2 ਵਿਖੇ ਇੰਸਪੈਕਟਰ ਨਵਦੀਪ ਸਿੰਘ ਨੇ ਮੁੱਖ ਅਫ਼ਸਰ ...

ਪੂਰੀ ਖ਼ਬਰ »

ਐਸ.ਐਸ.ਪੀ. ਸਿੱਧੂ ਵਲੋਂ ਨਸ਼ਿਆਂ ਖ਼ਿਲਾਫ਼ ਲਏ ਸੰਕਲਪ ਦਾ ਸਵਾਗਤ

ਸੰਗਰੂਰ, 16 ਮਈ (ਦਮਨਜੀਤ ਸਿੰਘ)- ਐਸ.ਐਸ.ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਪ੍ਰਗਟਾਵਾ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਨੰੂ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤੇ ਨਾਲ ਹੀ ਨਸ਼ਾ ਵੇਚਣ ਵਾਲਿਆਂ ਨੰੂ ਸਖ਼ਤ ਤਾੜਨਾ ਕਰਦਿਆਂ ਕਿਹਾ ਹੈ ਕਿ ਉਹ ਨਸ਼ਾ ...

ਪੂਰੀ ਖ਼ਬਰ »

ਕਸਬਾ ਸ਼ੇਰਪੁਰ ਨੂੰ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ-ਪੰਡੋਰੀ

ਸ਼ੇਰਪੁਰ, 16 ਮਈ (ਦਰਸਨ ਸਿੰਘ ਖੇੜੀ)- ਕਸਬਾ ਸ਼ੇਰਪੁਰ ਹਲਕਾ ਮਹਿਲ ਕਲਾਂ ਦੇ ਦਿਲ ਦੇ ਸਮਾਨ ਹੈ | ਇਸ ਦਾ ਸਰਵਪੱਖੀ ਵਿਕਾਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ੇਰਪੁਰ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਫ਼ਜ਼ੂਲ ਸਾਮਾਨ ਤੋਂ ਕੀਤੇ ਮਾਡਲ ਤਿਆਰ

ਲਹਿਰਾਗਾਗਾ, 16 ਮਈ (ਅਸ਼ੋਕ ਗਰਗ)- ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਵਿਖੇ ਪਿ੍ੰਸੀਪਲ ਰੀਤੂ ਗੋਇਲ ਦੀ ਅਗਵਾਈ ਹੇਠ ਕਾਮਰਸ ਵਿਭਾਗ ਅਤੇ ਕੰਪਿਊਟਰ ਵਿਭਾਗ ਵਲੋਂ ਬਲੂ ਅਰਥ ਸਲੂਸ਼ਨ ਲਿਮੀਟੇਡ ਦੇ ਨਾਂਅ 'ਤੇ ਇਕ ਕੰਪਨੀ ਬਣਾ ਕੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਭੁੱਕੀ ਸਮੇਤ ਦੋ ਕਾਬੂ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਅਤੇ ਉਪ ਪੁਲਿਸ ਕਪਤਾਨ ਦਿੜ੍ਹਬਾ ਪਿ੍ਥਵੀ ਸਿੰਘ ਚਹਿਲ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਮੁਖੀ ਧਰਮਗੜ੍ਹ ਸਬ ਇੰਸ. ਕਰਮਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਰਾਜੀਵ ਜੈਨ ਏ.ਆਈ.ਓ.ਸੀ.ਡੀ. ਦੀ ਕਾਰਜਕਾਰਨੀ ਦੇ ਮੈਂਬਰ ਬਣੇ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਸੰਗਰੂਰ ਦੇ ਕੈਮਿਸਟ ਰਾਜੀਵ ਜੈਨ ਨੂੰ ਆਲ ਇੰਡੀਆ ਆਰਗੈਨਾਈਜੇਸ਼ਨ ਆਫ਼ ਕੈਮਿਸਟ ਅਤੇ ਡਰੱਗਿਸਟ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ | ਇਹ ਫ਼ੈਸਲਾ ਸੰਸਥਾ ਦੀ ਜੈਪੁਰ ਵਿਖੇ ਹੋਈ ਬੈਠਕ ਵਿਚ ਲਿਆ ਗਿਆ ਹੈ | ਇਸ ...

ਪੂਰੀ ਖ਼ਬਰ »

ਗੀਤਕਾਰ ਮਿੱਤਲ ਮੰਡੀ ਵਾਲਾ ਦਾ 'ਦੇਵ ਥਰੀਕੇ ਵਾਲਾ' ਪੁਰਸਕਾਰ ਨਾਲ ਸਨਮਾਨ

ਅਹਿਮਦਗੜ੍ਹ, 16 ਮਈ (ਰਣਧੀਰ ਸਿੰਘ ਮਹੋਲੀ)- ਸਾਹਿਤ ਕਲਾ ਮੰਚ ਅਹਿਮਦਗੜ੍ਹ ਵਲੋਂ ਪੰਜਾਬੀ ਮਾਂ-ਬੋਲੀ ਦੀ ਸੇਵਾ ਕਰ ਰਹੇ ਗੀਤਕਾਰ ਅਤੇ ਸਾਹਿਤਕਾਰਾਂ ਦੇ ਸਨਮਾਨ ਲਈ ਸਮਾਰੋਹ ਕਰਵਾਇਆ ਗਿਆ | ਪ੍ਰਧਾਨ ਅਮਨਦੀਪ ਦਰਦੀ ਅਤੇ ਚੇਅਰਮੈਨ ਨਿਰਭੈ ਸਿੰਘ ਅਮਰਪੁਰੀ ਦੀ ਅਗਵਾਈ ...

ਪੂਰੀ ਖ਼ਬਰ »

ਭਾਜਪਾ ਦੇ ਕੌਮੀ ਜਨਰਲ ਸਕੱਤਰ ਦਲੀਪ ਸੇਕੀਆਂ ਦਾ ਸੰਗਰੂਰ ਦੌਰਾ ਅੱਜ ਤੋਂ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਭਾਜਪਾ ਵਲੋਂ ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਤਿਆਰੀ ਜੋਰਾਂ 'ਤੇ ਹਨ ਅਤੇ ਭਾਜਪਾ ਦੀ ਲੀਡਰਸ਼ਿਪ ਲਗਾਤਾਰ ਸੰਗਰੂਰ ਲੋਕ ਸਭਾ ਦੇ ਦੌਰੇ ਕਰ ਰਹੀ ਹੈ, ਇਸੇ ਤਹਿਤ ਭਾਜਪਾ ਦੇ ਕੌਮੀ ਜਨਰਲ ਸਕੱਤਰ 17 ਮਈ ਤੋਂ ਦੋ ਦਿਨਾਂ ਦੌਰੇ 'ਤੇ ਸੰਗਰੂਰ ...

ਪੂਰੀ ਖ਼ਬਰ »

ਇੰਡਸਟਰੀ ਚੈਂਬਰਜ਼ ਨਵਨਿਯੁਕਤ ਪ੍ਰਧਾਨ ਜ਼ਖ਼ਮੀ ਨੂੰ ਉਦਯੋਗਪਤੀਆਂ ਨੇ ਦਿੱਤਾ ਸਮਰਥਨ

ਸੰਗਰੂਰ, 16 ਮਈ (ਦਮਨਜੀਤ ਸਿੰਘ)- ਸੰਗਰੂਰ ਡਿਸਟਿਕ ਇੰਡਸਟਰੀਅਲ ਚੈਂਬਰ ਦੇ ਬਲਾਕ ਅਤੇ ਜ਼ਿਲ੍ਹਾ ਸੰਗਰੂਰ ਦੇ ਮੀਤ ਪ੍ਰਧਾਨ ਬਣਨ 'ਤੇ ਅਮਨ ਜ਼ਖ਼ਮੀ ਵਲੋਂ ਸਥਾਨਕ ਕਲਾਸਿਕ ਹੋਟਲ ਵਿਖੇ ਬਲਾਕ ਸੰਗਰੂਰ ਦੇ ਮੈਂਬਰਾਂ ਦੀ ਇਕੱਤਰਤਾ ਕੀਤੀ ਗਈ | ਮੈਂਬਰਾਂ ਵਲੋਂ ਅਮਨ ...

ਪੂਰੀ ਖ਼ਬਰ »

ਰੁਕੀਆਂ ਤਨਖ਼ਾਹਾਂ ਨੂੰ ਲੈ ਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੂੰ ਲਿਖਿਆ ਪੱਤਰ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- ਅਫ਼ਸਰਸ਼ਾਹੀ ਵਲੋਂ ਕੀਤੀਆਂ ਮਨਮਾਨੀਆਂ ਅਤੇ ਗਲਤ ਫ਼ੈਸਲਿਆਂ ਦਾ ਖ਼ਮਿਆਜ਼ਾ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਸੈਂਕੜੇ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ ਪਿਛਲੇ ਦੋ ਮਹੀਨਿਆਂ ...

ਪੂਰੀ ਖ਼ਬਰ »

ਈਟਰਨਲ 'ਵਰਸਿਟੀ ਬੜੂ ਸਾਹਿਬ ਦੇ ਸੰਗੀਤਿਕ ਕਲੱਬ ਵਲੋਂ ਅੰਤਰ ਕਾਲਜ ਗੀਤ ਮੁਕਾਬਲੇ

ਧਰਮਗੜ੍ਹ, 16 ਮਈ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਈਟਰਨਲ 'ਵਰਸਿਟੀ ਬੜੂ ਸਾਹਿਬ ਦੇ ਸੰਗੀਤਿਕ ਕਲੱਬ ਵਲੋਂ ਕਰਵਾਏ ਅੰਤਰ ਕਾਲਜ ਗੀਤ ਮੁਕਾਬਲੇ 'ਚ ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੰਗੀਤਿਕ ਫਾਈਨਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸੰਗਰੂਰ, 16 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ)- ਸਥਾਨਕ ਗੁਰਦੁਆਰਾ ਸਾਹਿਬ ਸੰਤਪੁਰਾ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਕਾਸ਼ ਪੁਰਬ ਮਾਤਾ ਭਾਨੀ ਜੀ ਸੇਵਾ ਭਲਾਈ ਕੇਂਦਰ ਵਲੋਂ ਪ੍ਬੰਧਕ ਕਮੇਟੀ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਅਰਵਿੰਦਰ ਸਿੰਘ ਪਿੰਕੀ, ਬਲਜਿੰਦਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਕੀਤਾ ਵਧੀਆ ਪ੍ਰਦਰਸ਼ਨ

ਸੰਗਰੂਰ, 16 ਮਈ (ਧੀਰਜ ਪਸ਼ੋਰੀਆ)- 27ਵੀਂ ਜੂਨੀਅਰ ਸਟੇਟ ਸੋਫਟ ਬਾਲ ਚੈਂਪੀਅਨਸ਼ਿਪ ਜੋ ਕਿ ਲੁਧਿਆਣਾ ਗੁਰੂ ਨਾਨਕ ਸਟੇਡੀਅਮ ਵਿਚ ਕਰਾਈਆਂ ਗਈਆਂ ਵਿਚ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਨੇ ਭਾਗ ਲਿਆ | ਸੰਗਰੂਰ ਜ਼ਿਲ੍ਹੇ ਦੇ ਫਾਰਚੂਨ ਸਕੂਲ ਦੇ ਨੌਂ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX