ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਅੱਜ ਇੱਥੇ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਜਲ ਸਪਲਾਈ ਦੇ ਕਾਮਿਆਂ ਵਲੋਂ ਪੰਜਾਬ ਸਰਕਾਰ ਅਤੇ ਵਿਭਾਗੀ ਮੁਖੀ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੂਬਾ ਆਗੂ ਰੁਪਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ, ਪ੍ਰੈੱਸ ਸਕੱਤਰ ਰਣਜੀਤ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗੀ ਮੁਖੀ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵਲੋਂ ਬੀਤੇ ਦਿਨੀਂ ਵੀਡੀਓ ਕਾਨਫ਼ਰੰਸ ਰਾਹੀਂ ਕਾਰਜਕਾਰੀ ਇੰਜੀਨੀਅਰਾਂ ਨਾਲ ਮੀਟਿੰਗ ਕਰਕੇ ਇਨਲਿਸਟਮੈਂਟ, ਆਊਟਸੋਰਸ, ਠੇਕੇਦਾਰਾਂ, ਕੰਪਨੀ ਆਦਿ ਰਾਹੀਂ ਕੰਮ ਕਰਦੇ ਕਾਮਿਆਂ ਨੂੰ ਪਹਿਲਾਂ ਤੋਂ ਮਿਲਦੀਆਂ ਤੈਅ ਸ਼ੁਦਾ ਤਨਖ਼ਾਹਾਂ ਨੂੰ ਰੋਕਣ ਦੇ ਆਦੇਸ਼ ਜ਼ੁਬਾਨੀ ਦੇ ਦਿੱਤੇ ਗਏ ਹਨ, ਜਿਸ ਦੇ ਕਾਰਨ ਕਾਮਿਆਂ ਨੂੰ ਤਨਖ਼ਾਹਾਂ ਨਾ ਮਿਲਣ ਕਾਰਨ ਘਰਾਂ ਦੇ ਖ਼ਰਚੇ ਚੱਲਣੇ ਔਖੇ ਹੋ ਗਏ ਹਨ | ਇਸ ਦੇ ਨਾਲ ਹੀ ਵਿਭਾਗੀ ਮੁਖੀ ਵਲੋਂ ਹੇਠਲੇ ਅਧਿਕਾਰੀਆਂ ਨੂੰ ਇਕ ਹੋਰ ਪੱਤਰ ਜਾਰੀ ਕੀਤਾ ਹੈ ਕਿ ਇਸ ਵੇਲੇ ਕੰਮ ਕਰ ਰਹੇ ਜਾਂ ਰਿਟਾਇਰ ਹੋ ਚੁੱਕੇ ਕੁਝ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਆਪਣੇ ਨਜ਼ਦੀਕੀਆਂ ਵਿਚੋਂ ਤਕਰੀਬਨ 4000 ਦੇ ਲਗਪਗ ਠੇਕੇਦਾਰ ਬਣਾ ਕੇ ਉਨ੍ਹਾਂ ਨੂੰ ਹਰ ਮਹੀਨੇ 25-30 ਹਜ਼ਾਰ ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ ਇਹ ਪੱਤਰ ਬਿਲਕੁਲ ਝੂਠਾ ਹੈ, ਕਿਉਂਕਿ ਇਨ੍ਹਾਂ ਵਰਕਰਾਂ ਵਿਚ ਨਾ ਤਾਂ ਕੋਈ ਰਿਸ਼ਤੇਦਾਰ ਹੈ ਅਤੇ ਨਾ ਹੀ 25-30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਹੂਲਤਾਂ ਪਹੁੰਚਾਉਣ ਲਈ ਪੰਜਾਬ ਸਰਕਾਰ ਦੇ ਅਧਿਕਾਰੀਆਂ ਵਲੋਂ ਸਾਨੂੰ ਪਹਿਲਾਂ ਠੇਕੇਦਾਰਾਂ ਅਧੀਨ ਬਤੌਰ ਆਊਟਸੋਰਸ ਮੁਲਾਜ਼ਮ ਨਿਗੂਣੀਆਂ ਤਨਖ਼ਾਹਾਂ 'ਤੇ ਭਰਤੀ ਕੀਤਾ ਗਿਆ ਸੀ | ਯੂਨੀਅਨ ਵਲੋਂ ਇਨ੍ਹਾਂ ਕਾਮਿਆਂ ਨੂੰ ਤਜਰਬੇ ਦੇ ਆਧਾਰ 'ਤੇ ਰੈਗੂਲਰ ਹੋਣ ਦੀ ਮੰਗ ਕਰਨੀ ਸ਼ੁਰੂ ਕੀਤੀ, ਜੋ ਕਿ ਸਾਡਾ ਹੱਕ ਹੈ, ਪਰ ਵਿਭਾਗ ਵਲੋਂ ਸਾਡੀ ਨਿੱਜੀ ਮੰਗ ਦਾ ਹੱਲ ਕਰਨ ਦੀ ਬਜਾਏ ਸਾਨੂੰ ਧੱਕੇ ਨਾਲ ਇਨਲਿਸਟਮੈਂਟ 'ਚ ਤਬਦੀਲ ਦਿੱਤਾ ਗਿਆ | ਜਦਕਿ ਸਾਡੀ ਜਥੇਬੰਦੀ ਪੰਜਾਬ ਸਰਕਾਰ ਅਤੇ ਵਿਭਾਗ ਤੋਂ ਮੰਗ ਕਰ ਰਹੀ ਹੈ ਕਿ ਇਨਲਿਸਟਮੈਂਟ ਦੇ ਘੇਰੇ ਤੋਂ ਬਾਹਰ ਰੱਖ ਕੇ ਸਾਡੇ ਨਾਲ ਬਤੌਰ ਕਾਮਿਆਂ ਵਾਲਾ ਵਿਹਾਰ ਕੀਤਾ ਜਾਵੇ | ਜਥੇਬੰਦੀ ਵਲੋਂ ਪੰਜਾਬ ਸਰਕਾਰ ਤੇ ਮਹਿਕਮੇ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਇਨ੍ਹਾਂ ਝੂਠੀਆਂ ਸ਼ਿਕਾਇਤਾਂ ਉਪਰ ਅਮਲ ਕਰਨ ਦੀ ਥਾਂ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਵਿਚ ਕੰਮ ਕਰਦੇ ਇਨਲਿਸਟਮੈਂਟ ਕਾਮਿਆਂ ਨੂੰ ਤਜਰਬੇ ਦੇ ਆਧਾਰ 'ਤੇ ਵਿਭਾਗ ਵਿਚ ਮਰਜ਼ ਕਰਕੇ ਤੁਰੰਤ ਰੈਗੂਲਰ ਕੀਤਾ ਜਾਵੇ, ਵਰਕਰਾਂ ਨੂੰ ਪਹਿਲਾਂ ਤੋਂ ਤੈਅ ਸ਼ੁਦਾ ਤਨਖ਼ਾਹਾਂ ਹਰੇਕ ਮਹੀਨੇ ਦੀ 7 ਤਾਰੀਕ ਤੱਕ ਦੇਣਾ ਯਕੀਨੀ ਕੀਤਾ ਜਾਵੇ ਨਹੀਂ ਤਾਂ ਇਸ ਮੰਗ ਦੀ ਪੂਰਤੀ ਲਈ ਸਾਡਾ ਪਹਿਲਾਂ ਤੋਂ ਹੀ ਸੰਘਰਸ਼ ਜਾਰੀ ਹੈ, ਜੋ ਲਗਾਤਾਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਹਰਜਿੰਦਰ ਸਿੰਘ ਮੋਮੀ ਜਨਰਲ ਸਕੱਤਰ ਫ਼ਿਰੋਜ਼ਪੁਰ, ਸੁਰਜੀਤ ਸਿੰਘ ਬਲਾਕ ਪ੍ਰਧਾਨ, ਸੁਖਦੇਵ ਸਿੰਘ ਬਲਾਕ ਮਮਦੋਟ, ਨਿਸ਼ਾਨ ਸਿੰਘ, ਸੰਤੋਖ ਸਿੰਘ, ਬਲਜਿੰਦਰ ਸਿੰਘ, ਬਲਜੀਤ ਸਿੰਘ ਸਰਕਲ ਪ੍ਰਧਾਨ, ਵਿਜੇ ਕੁਮਾਰ, ਕਿਸਾਨ ਆਗੂ ਸਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਅੰਦਰ ਅੱਜ ਚੰਡੀਗੜ੍ਹ ਦੇ ਚੀਫ਼ ਇੰਜੀਨੀਅਰ ਦਫ਼ਤਰ ਤੋਂ ਆਈ ਟੀਮ ਵਲੋਂ ਕਾਂਗਰਸ ਸਰਕਾਰ ਦੌਰਾਨ ਸ਼ਹਿਰ ਦੇ ਹੋਏ ਵਿਕਾਸ ਦੇ ਕੰਮਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਟੀਮ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ...
ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਪਾਕਿਸਤਾਨ ਦੇ ਪੇਸ਼ਾਵਰ ਵਿਖੇ ਦੋ ਸਿੱਖਾਂ ਦੇ ਕਤਲ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਦੁੱਖ ਦਾ ਪ੍ਰਗਟਾਵਾ ਕੀਤਾ | ਪਾਰਟੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਸ ਕਤਲੇਆਮ ਦੀ ਸਖ਼ਤ ਨਿੰਦਾ ਕੀਤੀ ਅਤੇ ਪਾਕਿਸਤਾਨ ਦੀ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਆਏ ਦਿਨ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ | ਦਿਨ-ਦਿਹਾੜੇ ਚੋਰਾਂ ਵਲੋਂ ਬਿਨਾਂ ਕਿਸੇ ਡਰ ਦੇ ਮੋਟਰਸਾਈਕਲ ਚੋਰੀ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਸ਼ਹਿਰ ਵਾਸੀ ...
ਕੁੱਲਗੜ੍ਹੀ, 16 ਮਈ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ 'ਚ ਕੰਮਾਂ ਨੂੰ ਵੇਖਦੇ ਹੋਏ ਆਊਟ ਸੋਰਸਿਜ ਰਾਹੀਂ ਲੋੜੀਂਦੀ ਭਰਤੀ ਕੀਤੀ ਗਈ ਸੀ | ਇਨ੍ਹਾਂ ਮੁਲਾਜਮਾਂ ਦੇ ਸੇਵਾਕਾਲ ਵਿਚ ਹਰ ਸਾਲ ਵਾਧਾ ਕੀਤਾ ਜਾਂਦਾ ਰਿਹਾ ਹੈ | ...
ਜ਼ੀਰਾ, 16 ਮਈ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਵਾਸੀਆਂ ਦੇ ਪਿਆਰ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਕਾਰਨ ਪਾਰਟੀ ਨੂੰ ਸੂਬੇ ਅੰਦਰ ਰਿਕਾਰਡ ਜਿੱਤ ਮਿਲੀ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਹਰ ਵਰਕਰ ਇਸੇ ਤਰ੍ਹਾਂ ਹੀ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਖੇਤਾਂ ਵਿਚੋਂ ਕੇਬਲਾਂ, ਮੋਟਰਾਂ ਤੇ ਟਰਾਂਸਫ਼ਾਰਮਰਾਂ ਦਾ ਕੀਮਤੀ ਸਾਮਾਨ ਚੋਰੀ ਹੋਣ ਸੰਬੰਧੀ ਗੁਰੂਹਰਸਹਾਏ ਪੁਲਿਸ ਨੇ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਰੂਹਰਸਹਾਏ ਦੇ ਡੀ.ਐੱਸ.ਪੀ ਪ੍ਰਸ਼ੋਤਮ ਬੱਲ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਾਜਾਇਜ਼ ...
ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਇਕ ਕਲਿੱਪ ਵਿਚ ਹਾਸਰਸ ਕਲਾਕਾਰ ਭਾਰਤੀ ਸਿੰਘ ਵਲੋਂ ਰਿਆਲਟੀ ਸ਼ੋਅ ਵਿਚ ਦਾੜ੍ਹੀ ਅਤੇ ਮੁੱਛਾਂ 'ਤੇ ਕੀਤੀ ਭੱਦੀ ਟਿੱਪਣੀ ਦੇ ਵਿਰੋਧ ਵਿਚ ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ...
ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ)- ਸੂਬਾ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਵਾਅਦੇ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਦਹੀਆ ਨੇ ਨਗਰ ਪੰਚਾਇਤ ਮਮਦੋਟ ਦੇ ਅਧੀਨ ਕੰਮ ਕਰ ਰਹੇ ਸਫ਼ਾਈ ...
ਫ਼ਿਰੋਜ਼ਪੁਰ, 16 ਮਈ (ਗੁਰਿੰਦਰ ਸਿੰਘ)- ਸਥਾਨਕ ਕੇਂਦਰੀ ਜੇਲ੍ਹ ਅੰਦਰ ਬੰਦ ਕੈਦੀਆਂ ਲਈ ਮੋਬਾਈਲ ਫ਼ੋਨ ਤੇ ਨਸ਼ੀਲੇ ਪਦਾਰਥਾਂ ਦੇ ਬਾਹਰੋਂ ਪੈਕਟ ਸੁੱਟਣ ਵਾਲਿਆਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ ਸੀ.ਆਈ.ਏ ਸਟਾਫ਼ ਫ਼ਿਰੋਜ਼ਪੁਰ ਨੇ ਬੀਤੀ ਰਾਤ ਜੇਲ੍ਹ ਅੰਦਰ ਨਸ਼ੀਲੇ ...
ਅੰਮਿ੍ਤਸਰ, 16 ਮਈ (ਰਾਜੇਸ਼ ਕੁਮਾਰ ਸ਼ਰਮਾ)-ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ ਹੈ | ਹੁਣ ਪਾਸਪੋਰਟ ਲਈ ਅਪਲਾਈ ਕਰਨ ਤੋਂ ਬਾਅਦ ਤਸਦੀਕ ਲਈ ਉਡੀਕ ਦਾ ਸਮਾਂ ਘੱਟ ਗਿਆ ਹੈ | ਖੇਤਰੀ ਪਾਸਪੋਰਟ ਦਫ਼ਤਰ, ਅੰਮਿ੍ਤਸਰ ਵਲੋਂ ਬਿਨੈਕਾਰਾਂ ਦੇ ਬਕਾਇਆ ਕੰਮਾਂ ਦਾ ...
ਆਰਿਫ਼ ਕੇ, 16 ਮਈ (ਬਲਬੀਰ ਸਿੰਘ ਜੋਸਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਪੰਚਾਇਤੀ ਤੇ ਸ਼ਾਮਲਾਟ ਜ਼ਮੀਨਾਂ ਦੇ ਕਬਜ਼ੇ ਪੰਚਾਇਤੀ ਰਾਜ ਵਲੋਂ ਵੱਡੀ ਪੱਧਰ 'ਤੇ ਛੁਡਾਏ ਜਾ ਰਹੇ ਹਨ, ਜਿਸ ਤਹਿਤ ਅੱਜ ਕਸਬਾ ਆਰਿਫ਼ ਕੇ ਦੇ ਨਜ਼ਦੀਕੀ ਪਿੰਡ ਬੱਗੇ ਵਾਲਾ 'ਚ ਸ਼ਾਮਲਾਟ ਜ਼ਮੀਨ ਦਾ ...
ਮਮਦੋਟ, 16 ਮਈ (ਸੁਖਦੇਵ ਸਿੰਘ ਸੰਗਮ)- ਮਮਦੋਟ ਦੇ ਪਿੰਡ ਸੁੰਦਰ ਵਾਲੇ ਝੁੱਗੇ ਵਿਖੇ ਪੰਜ ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਾਉਣ ਲਈ ਪ੍ਰਸ਼ਾਸਨ ਵਲੋਂ ਬੀ.ਡੀ.ਪੀ.ਓ ਮਮਦੋਟ ਵਿਪਨ ਕੁਮਾਰ, ਡੀ.ਐੱਸ.ਪੀ ਫ਼ਿਰੋਜ਼ਪੁਰ ਅਤੇ ਐੱਸ.ਐੱਚ.ਓ ਮਮਦੋਟ ਮੋਹਿਤ ਧਵਨ ਦੀ ਅਗਵਾਈ ਵਿਚ ...
ਮੁੱਦਕੀ, 16 ਮਈ (ਭੁਪਿੰਦਰ ਸਿੰਘ)- ਕਾਂਗਰਸ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਦੋਂ ਹਲਕਾ ਵਿਧਾਇਕਾ ਬੀਬਾ ਸਤਿਕਾਰ ਕੌਰ ਗਹਿਰੀ ਦੀ ਮੌਜੂਦਗੀ ਵਿਚ ਕਸਬਾ ਮੁੱਦਕੀ ਵਿਚ 3.70 ਲੱਖ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਬੱਸ ਅੱਡੇ ਦਾ 27 ਦਸੰਬਰ ...
ਕੁੱਲਗੜ੍ਹੀ, 16 ਮਈ (ਸੁਖਜਿੰਦਰ ਸਿੰਘ ਸੰਧੂ)- ਸਿਵਲ ਸਰਜਨ ਫ਼ਿਰੋਜ਼ਪੁਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਫ਼ਿਰੋਜ਼ਸ਼ਾਹ ਡਾ: ਵਨੀਤਾ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਸੈਂਟਰ ਸ਼ੇਰਖਾਂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਡੇਂਗੂ ਦਿਵਸ ...
ਜ਼ੀਰਾ, 16 ਮਈ (ਜੋਗਿੰਦਰ ਸਿੰਘ ਕੰਡਿਆਲ)- ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ.ਐੱਸ ਨਗਰ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਿਸ ਏਕਤਾ ਉੱਪਲ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ...
ਫ਼ਿਰੋਜ਼ਪੁਰ, 16 ਮਈ (ਕੁਲਬੀਰ ਸਿੰਘ ਸੋਢੀ)- ਕਿਸਾਨੀ ਮੱੁਦਿਆਂ ਨੂੰ ਹੱਲ ਕਰਵਾਉਣ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਅਹਿਮ ਬੈਠਕ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿਚ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਵੱਡੀ ਸੰਖਿਆ ਵਿਚ ...
ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)-ਝੋਨੇ ਦੀ ਸਿੱਧੀ ਬਿਜਾਈ ਨਾਲ ਹੋਣ ਵਾਲੇ ਲਾਭਾਂ ਅਤੇ ਘੱਟ ਖ਼ਰਚ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਜ਼ੀਰਾ ਵਲੋਂ ਡਾ: ਲਖਵਿੰਦਰ ਸਿੰਘ ਸਿੱਧੂ ਖੇਤੀਬਾੜੀ ਅਫ਼ਸਰ ਜ਼ੀਰਾ ਦੀ ਅਗਵਾਈ ਵਿਚ ਪਿੰਡ ...
ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਸਬ-ਡਵੀਜਨ ਗੁਰੂਹਰਸਹਾਏ ਦੇ ਪ੍ਰਧਾਨ ਸਾਥੀ ਰਵਿੰਦਰ ਸਿੰਘ ਤੇ ਸਕੱਤਰ ਸਾਥੀ ਬਲਵੀਰ ਕੁਮਾਰ ਨੇ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਉਪ ਮੰਡਲ ਅਫ਼ਸਰ ...
ਗੁਰੂਹਰਸਹਾਏ, 16 ਮਈ (ਹਰਚਰਨ ਸਿੰਘ ਸੰਧੂ)- ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਡੇਂਗੂ ਦਿਵਸ ਪਿੰਡ ਕੋਹਰ ਸਿੰਘ ਵਾਲਾ ਦੇ ਬਾਬਾ ਕਾਲਾ ਮਾਹਿਰ ਡੇਰੇ 'ਤੇ ਮਨਾਇਆ ਗਿਆ | ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰੀਤਮ ਸਿੰਘ (ਸਿਹਤ ਸੁਪਰਵਾਈਜ਼ਰ) ਨੇ ...
ਗੋਲੂ ਕਾ ਮੋੜ, 16 ਮਈ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੇ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਬਲਾਕ ਗੁਰੂਹਰਸਹਾਏ ਦੇ ਵੱਖ-ਵੱਖ ਸਕੂਲਾਂ ਵਿਚ ਡੇਂਗੂ ਅਤੇ ਚਿਕਨਗੁਨੀਆ ਜਾਗਰੂਕਤਾ ਕੈਂਪ ਲਗਾਏ ਗਏ | ਇਸ ਲੜੀ ਤਹਿਤ ...
ਫ਼ਿਰੋਜ਼ਸ਼ਾਹ, 16 ਮਈ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਸੂਬਾ ਸਰਕਾਰ ਵਲੋਂ ਕਣਕ-ਝੋਨੇ ਦੇ ਨਾੜ ਨੂੰ ਅੱਗ ਲਗਾਉਣ 'ਤੇ ਪਾਬੰਦੀ ਲਗਾਈ ਗਈ ਹੈ, ਪਰ ਵੋਟ ਰਾਜਨੀਤੀ ਤਹਿਤ ਕਣਕ-ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ 'ਤੇ ਕੋਈ ਸਖ਼ਤ ਕਾਰਵਾਈ ਨਾ ਕੀਤੇ ਜਾਣ 'ਤੇ ਆਏ ...
ਆਰਿਫ਼ ਕੇ, 16 ਮਈ (ਬਲਬੀਰ ਸਿੰਘ ਜੋਸਨ)- ਕਸਬਾ ਆਰਿਫ਼ ਕੇ ਦੇ ਨਜ਼ਦੀਕ ਪੈਂਦੇ ਪਿੰਡ ਬੱਗੇਵਾਲਾ ਵਿਖੇ ਕਿਸਾਨਾਂ ਦੀ ਜ਼ਮੀਨ ਨੂੰ ਬਚਾਉਣ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਖਿਲਾਰਾ ਸਿੰਘ ਪੰਨੂ ਅਤੇ ਸਤਨਾਮ ਸਿੰਘ ਵਾਹਕਾ ਦੀ ਅਗਵਾਈ ਹੇਠ ਧਰਨਾ ...
ਗੁਰੂਹਰਸਹਾਏ, 16 ਮਈ (ਕਪਿਲ ਕੰਧਾਰੀ)- ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਇਹ ਦਾਅਵੇ ਅਕਸਰ ਹੀ ਖੋਖਲੇ ਸਾਬਤ ਹੁੰਦੇ ਹਨ, ਜਿਸ ਦੀ ਤਾਜ਼ਾ ਮਿਸਾਲ ਗੁਰੂਹਰਸਹਾਏ ਦੇ ਤਹਿਸੀਲ ਕੰਪਲੈਕਸ ਵਿਚ ਦੇਖਣ ਨੂੰ ਮਿਲ ਸਕਦੀ ਹੈ, ...
ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਪੰਜਾਬ ਰੋਡਵੇਜ਼/ਪਨਬੱਸ ਦੀ ਸਾਂਝੀ ਐਕਸ਼ਨ ਕਮੇਟੀ ਦੀ ਮੀਟਿੰਗ ਗੁਰਜੀਤ ਸਿੰਘ ਬਰਾੜ ਕਨਵੀਨਰ ਦੀ ਪ੍ਰਧਾਨਗੀ ਹੇਠ ਡਾਇਰੈਕਟਰ ਸਟੇਟ ਟਰਾਂਸਪੋਰਟ ਨਾਲ ਬੜੇ ਸ਼ਾਂਤ ਮਾਹੌਲ ਵਿਚ ਹੋਈ | ਮੀਟਿੰਗ ਵਿਚ ਵਰਕਰਾਂ ਦੀਆਂ ਮੰਗਾਂ ...
ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)-ਅੰਨਦਾਤੇ ਨੇ ਨਾ ਸਿਰਫ ਪੰਜਾਬ, ਸਗੋਂ ਦੇਸ਼ ਦੇ ਅੰਨ ਭੰਡਾਰ ਵਿਚ ਵੱਡਾ ਯੋਗਦਾਨ ਪਾਇਆ ਪਰ ਅੱਜ ਕੁਝ ਲੋਕਾਂ ਦੀਆਂ ਗਲਤੀਆਂ ਕਾਰਨ ਅਸੀਂ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਕਰ ਰਹੇ ਹਾਂ, ਉੱਥੇ ਅਸੀਂ ਕਈ ਮਨੁੱਖਾਂ ਅਤੇ ਪੰਛੀਆਂ ਦੀਆਂ ...
ਗੋਲੂ ਕਾ ਮੋੜ, 16 ਮਈ (ਸੁਰਿੰਦਰ ਸਿੰਘ ਪੁਪਨੇਜਾ)- ਰਾਏ ਸਿੱਖ ਸਮਾਜ ਦੇ ਆਗੂਆਂ ਦੀ ਮੀਟਿੰਗ ਬਰਾਦਰੀ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੰਬੰਧੀ ਪਿੰਡ ਵਾਸਲ ਮੋਹਨ ਕੇ (ਗੋਲੂ ਕਾ ਮੋੜ) ਵਿਖੇ ਕੀਤੀ ਗਈ, ਜਿਸ ਦੀ ਅਗਵਾਈ ਹੰਸਾਂ ਸਿੰਘ ਕਾਮਰੇਡ ਪੰਜਾਬ ਪ੍ਰਧਾਨ ਆਲ ਇੰਡੀਆ ...
ਤਲਵੰਡੀ ਭਾਈ, 16 ਮਈ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸੁਹਿਰਦ ਪ੍ਰਬੰਧਾਂ ਅਤੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ...
ਫ਼ਿਰੋਜ਼ਸ਼ਾਹ, 16 ਮਈ (ਸਰਬਜੀਤ ਸਿੰਘ ਧਾਲੀਵਾਲ)- ਸੂਬਾ ਸਰਕਾਰ ਵਲੋਂ ਸਥਾਪਿਤ ਮੈਰੀਟੋਰੀਅਸ ਸਕੂਲਾਂ ਵਿਚ ਗਿਆਰ੍ਹਵੀਂ ਵਿਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ 29 ਮਈ ਨੂੰ ਹੋਵੇਗੀ | ਮੈਡੀਕਲ ਨਾਨ ਮੈਡੀਕਲ ਅਤੇ ਕਾਮਰਸ ਵਿਚ ਦਾਖ਼ਲੇ ਦੇ ਚਾਹਵਾਨ ਵਿਦਿਆਰਥੀ ਉਕਤ ...
ਖੋਸਾ ਦਲ ਸਿੰਘ, 16 ਮਈ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਵੱਖ-ਵੱਖ ਪਿੰਡਾਂ ਦੀਆਂ ਕੀਤੀਆਂ ਜਾ ਰਹੀਆਂ ਇਕਾਈਆਂ ਦੇ ਗਠਨ ਤਹਿਤ ਅੱਜ ਯੂਨੀਅਨ ਆਗੂਆਂ ਦੀ ਇਕ ਅਹਿਮ ਮੀਟਿੰਗ ਪਿੰਡ ਹਾਮਦਵਾਲਾ ਉਤਾੜ ਵਿਖੇ ...
ਫ਼ਿਰੋਜ਼ਪੁਰ, 16 ਮਈ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਪੀ.ਜੀ ਕੋਰਸ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸਭ ਤੋਂ ਵਧੀਆ ਰਿਹਾ | ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਅਤੇ ਕਾਰਜਕਾਰੀ ਪਿ੍ੰਸੀਪਲ ਡਾ: ਸੰਗੀਤਾ ਦੀ ਰਹਿਨੁਮਾਈ ਹੇਠ ...
ਜ਼ੀਰਾ, 16 ਮਈ (ਮਨਜੀਤ ਸਿੰਘ ਢਿੱਲੋਂ)-ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜ਼ੀਰਾ ਨੇੜਲੇ ਪਿੰਡ ਮੇਹਰ ਸਿੰਘ ਵਾਲਾ ਦੇ ਗੁਰਦੁਆਰਾ ਸ਼ੀਹਣੀ ਸਾਹਿਬ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਕਿਯੂ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਗੁਲਜ਼ਾਰ ਸਿੰਘ ਅਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX