ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)-ਰਾਸ਼ਟਰੀ ਡੇਂਗੂ ਦਿਵਸ 'ਤੇ ਕਾਰਜਕਾਰੀ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ 'ਚ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਡੇਂਗੂ ਜਾਗਰੂਕਤਾ ਸਮਾਗਮ ਕਰਵਾਏ ਗਏ | ਐੱਸ. ਐੱਮ. ਓ. ਡਾ. ਹਰਚੰਦ ਸਿੰਘ ਖਿਆਲਾ ਕਲਾਂ ਨੇ ਦੱਸਿਆ ਕਿ ਪੀ. ਐੱਚ. ਸੀ. ਨੰਗਲ ਕਲਾਂ, ਜੋਗਾ, ਉੱਭਾ, ਭੈਣੀਬਾਘਾ, ਢੈਪਈ ਤੇ ਫਫੜੇ ਭਾਈਕੇ ਵਿਖੇ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਦੀਆਂ ਸਾਂਝੀਆਂ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾਏ ਗਏ | ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ ਅਤੇ ਖੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਡੇਂਗੂ ਫੈਲਾਉਣ ਵਾਲਾ ਮਾਦਾ ਮੱਛਰ ਦਿਨ ਵੇਲੇ ਕੱਟਦਾ ਹੈ | ਤੇਜ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਾਸਪੇਸ਼ੀਆਂ 'ਚ ਦਰਦ, ਮਸੂੜਿ੍ਹਆਂ ਤੇ ਨੱਕ ਵਿਚੋਂ ਖ਼ੂਨ ਵਗਣਾ, ਜੋੜਾਂ 'ਚ ਦਰਦ ਆਦਿ ਇਸ ਦੇ ਮੁੱਖ ਲੱਛਣ ਹਨ | ਲੱਛਣ ਨਜ਼ਰ ਆਉਣ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਕੂਲਰ ਅਤੇ ਫ਼ਰਿਜ ਪਿੱਛੇ ਟਰੇ 'ਚ ਜਮਾਂ ਪਾਣੀ ਨੂੰ , ਆਪਣੇ ਘਰ, ਸਕੂਲ, ਕੰਮਕਾਜ ਵਾਲੀ ਥਾਂ ਅਤੇ ਆਲੇ ਦੁਆਲੇ ਸਾਫ਼ ਸਫ਼ਾਈ ਦੇ ਨਾਲ ਖੜੇ੍ਹ ਪਾਣੀ ਨੂੰ ਸਾਫ਼ ਕਰ ਦਈਏ ਤਾਂ ਡੇਂਗੂ ਤੋਂ ਬਚਾਅ ਕਰ ਸਕਦੇ ਹਾਂ | ਸਿਹਤ ਕਰਮੀ ਚਾਨਣਦੀਪ ਸਿੰਘ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਦੀ ਲੋੜ ਹੈ | ਇਸ ਮੌਕੇ ਡਾ ਨਿਸ਼ਾਂਤ ਸੋਹਲ, ਕੇਵਲ ਸਿੰਘ ਬੀ.ਈ.ਈ., ਸਰਬਜੀਤ ਸਿੰਘ, ਭੋਲਾ ਸਿੰਘ, ਲੀਲਾ ਰਾਮ, ਗੁਰਜੰਟ ਸਿੰਘ, ਸੁਖਪਾਲ ਸਿੰਘ, ਗੁਰਦੀਪ ਸਿੰਘ, ਇਕਬਾਲ ਸਿੰਘ, ਪਰਦੀਪ ਸਿੰਘ, ਹਰਦੀਪ ਸਿੰਘ, ਮਨਦੀਪ ਸਿੰਘ, ਰਵਿੰਦਰ ਕੁਮਾਰ ਤੇ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਬੁਢਲਾਡਾ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ
ਬੁਢਲਾਡਾ, (ਸਵਰਨ ਸਿੰਘ)- ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼ ਦੀ ਅਗਵਾਈ ਹੇਠ ਸਿਹਤ ਕਰਮੀਆਂ ਵਲੋਂ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਬੁਖ਼ਾਰ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ | ਸਿਹਤ ਸੁਪਰਵਾਈਜ਼ਰ ਸੰਜੀਵ ਕੁਮਾਰ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਦੇ ਲੱਛਣਾਂ, ਬਚਾਅ ਤੇ ਇਲਾਜ ਬਾਰੇ ਦੱਸਿਆ | ਇਸ ਮੌਕੇ ਮੰਗਲ ਸਿੰਘ, ਸੁਨਿਧੀ ਜੈਨ, ਰਵਿੰਦਰ ਕੌਰ, ਕਮਲਪ੍ਰੀਤ ਕੌਰ ਤੇ ਆਸ਼ਾ ਵਰਕਰ ਹਾਜ਼ਰ ਸਨ |
ਵਿਸ਼ਵ ਡੇਂਗੂ ਦਿਵਸ ਮਨਾਇਆ
ਸਰਦੂਲਗੜ੍ਹ, (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਸਿਵਲ ਹਸਪਤਾਲ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ | ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਡੇਂਗੂ ਫੈਲਣ ਦੇ ਕਾਰਨ, ਲੱਛਣ ਤੇ ਬਚਾਅ ਦੇ ਮੁੱਢਲੇ ਉਪਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸਿਹਤ ਇੰਸਪੈਕਟਰ ਹੰਸਰਾਜ, ਰਵਿੰਦਰ ਸਿੰਘ, ਵਿਨੋਦ ਜੈਨ ਤੇ ਪ੍ਰਲਾਦ ਸਿੰਘ ਆਦਿ ਹਾਜ਼ਰ ਸਨ |
ਬਰੇਟਾ ਹਸਪਤਾਲ 'ਚ ਲੱਗੀ ਚੇਤਨਤਾ ਵਰਕਸ਼ਾਪ
ਬਰੇਟਾ, (ਪਾਲ ਸਿੰਘ ਮੰਡੇਰ)-ਸਰਕਾਰੀ ਹਸਪਤਾਲ ਬਰੇਟਾ ਵਿਖੇ ਕੌਮੀ ਡੇਂਗੂ ਦਿਵਸ ਮੌਕੇ ਚੇਤਨਤਾ ਵਰਕਸ਼ਾਪ ਲਗਾਈ ਗਈ | ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਫ਼-ਸਫ਼ਾਈ ਤੇ ਸਾਵਧਾਨੀ ਰੱਖਣੀ ਜ਼ਰੂਰੀ ਹੈ | ਬਰਸਾਤ ਦੇ ਦਿਨਾਂ ਵਿਚ ਇਹ ਮੌਸਮੀ ਬਿਮਾਰੀਆਂ ਜ਼ਿਆਦਾ ਵਧ ਜਾਂਦੀਆਂ ਹੈ, ਜਿਨ੍ਹਾਂ ਪ੍ਰਤੀ ਆਮ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ | ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਸੰਦੀਪ ਸਿੰਘ ਮਾਨਸਾ, ਸਮਸ਼ੇਰ ਸਿੰਘ, ਪਿ੍ੰਸ ਪਾਲ, ਜਗਦੀਸ਼ ਕੁੱਲਰੀਆਂ, ਹਰਪ੍ਰੀਤ ਸਿੰਘ, ਸੋਮੀ ਰਾਮ, ਪਰਵੀਨ ਕੁਮਾਰ, ਲਖਵੀਰ ਸਿੰਘ, ਰਿੰਕੂ ਬਾਲਾ, ਕਰਮਜੀਤ ਕੌਰ, ਨੀਤੂ ਸ਼ਰਮਾ ਤੇ ਜਸਪ੍ਰੀਤ ਕੌਰ ਨੇ ਵੀ ਵਿਚਾਰ ਰੱਖੇ |
ਬਰੇਟਾ, 16 ਮਈ (ਪਾਲ ਸਿੰਘ ਮੰਡੇਰ)-ਗੁਰਦੁਆਰਾ ਜੰਡਸਰ ਸਾਹਿਬ ਬਹਾਦਰਪੁਰ ਵਿਖੇ ਬਿੱਗ ਹੋਪ ਫਾੳਾੂਡੇਸ਼ਨ ਬਰੇਟਾ ਵਲੋਂ ਵਿਸ਼ਵ ਪ੍ਰਸਿੱਧ ਸੰਸਥਾ ਨਰਾਇਣ ਸੇਵਾ ਸੰਸਥਾਨ ਉਦੇਪੁਰ ਦੇ ਸਹਿਯੋਗ ਨਾਲ ਦੋ ਦਿਨਾਂ ਆਧੁਨਿਕ ਬਣਾਉਟੀ ਅੰਗ ਵੰਡ ਕੈਂਪ ਲਗਾਇਆ ਗਿਆ | ਨਰਾਇਣ ...
ਸਰਦੂਲਗੜ੍ਹ, 16 ਮਈ (ਅਰੋੜਾ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਤਹਿਸੀਲ ਕਮੇਟੀ ਸਰਦੂਲਗੜ੍ਹ ਵਲੋਂ ਮੀਟਿੰਗ ਪਿੰਡ ਖੈਰਾ ਕਲਾਂ ਵਿਖੇ ਸੁਖਚੈਨ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ | ਤਹਿਸੀਲ ਕਮੇਟੀ ਦੇ ਮੀਤ ਪ੍ਰਧਾਨ ਰਾਮ ਕਿ੍ਸ਼ਨ ਭਾਰਤੀ ਨੇ ਸੰਬੋਧਨ ਕਰਦਿਆਂ ਭਗਤ ਸਿੰਘ ...
ਭੀਖੀ, 16 ਮਈ (ਨਿ. ਪ. ਪ.)-ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਸੁਪਰ 100 ਦੀ ਪ੍ਰੀਖਿਆ ਕਰਵਾਈ ਗਈ, ਜਿਸ 'ਚ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ | ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ | ਚੰਗੇ ...
ਮਾਨਸਾ, 16 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ (ਫੀਮੇਲ) ਵਲੋਂ ਵਰਕਰਾਂ ਦੀਆਂ ਮੰਗਾਂ ਸਬੰਧੀ ਜਥੇਬੰਦੀ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਮੰਤਰੀ ਪੰਜਾਬ ਡਾ. ਵਿਜੇ ਸਿੰਗਲਾ ਨੂੰ ਮੰਗ ਪੱਤਰ ਦਿੱਤਾ ਗਿਆ | ...
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)-ਸੜਕ ਹਾਦਸਿਆਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਢੁਕਵੇਂ ਕਦਮ ਚੁੱਕਣ 'ਤੇ ਜ਼ੋਰ ਦਿੰਦਿਆਂ ਜਸਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਮਾਨਸਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫ਼ਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ | ...
ਮਾਨਸਾ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਡਿਪਟੀ ਕਮਿਸ਼ਨਰ ਮਾਨਸਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ 'ਮੇਰਾ ਪਿਡ ਮੇਰੀ ਜ਼ਿੰਮੇਵਾਰੀ' ਮੁਹਿੰਮ ਲਾਂਚ ਕੀਤੀ ਗਈ, ਜਿਸ ਤਹਿਤ ਪਿੰਡਾਂ ਦੀ ਸਫ਼ਾਈ ...
ਮਾਨਸਾ, 16 ਮਈ (ਗੁਰਚੇਤ ਸਿੰਘ ਫੱਤੇਵਾਲੀਆ)-ਪਿਛਲੇ 3 ਮਹੀਨੇ ਦੀਆਂ ਤਨਖ਼ਾਹਾਂ ਜਾਰੀ ਕਰਵਾਉਣ ਤੇ ਈ.ਟੀ.ਟੀ. ਤੋਂ ਹੈੱਡ ਟੀਚਰ ਤਰੱਕੀਆਂ ਕਰਵਾਉਣ ਨੂੰ ਲੈ ਕੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਸਥਾਨਕ ਡੀ. ਈ. ਓ. ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਸੰਬੋਧਨ ਕਰਦਿਆਂ ...
ਬਰੇਟਾ, 16 ਮਈ (ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ)-ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ 1 ਲੱਖ 90 ਹਜ਼ਾਰ ਰੁਪਏ ਲੁੱਟ ਲਏ ਜਾਣੀ ਖ਼ਬਰ ਹੈ | ਜਾਣਕਾਰੀ ਅਨੁਸਾਰ ਨਛੱਤਰ ਸਿੰਘ ਵਾਸੀ ਖੱਤਰੀਵਾਲਾ ਦੁਪਹਿਰ ਸਮੇਂ ਐੱਸ. ਬੀ. ਆਈ. ਬੈਂਕ ਬਰੇਟਾ ਤੋਂ 1 ਲੱਖ 96 ...
ਬੋਹਾ, 16 ਮਈ (ਰਮੇਸ਼ ਤਾਂਗੜੀ)-ਸਰਕਾਰੀ ਹਾਈ ਸਕੂਲ ਮੱਲ ਸਿੰਘ ਵਾਲਾ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਨੇ ਯੁਵਕ ਸੇਵਾਵਾਂ ਵਿਭਾਗ ਦੇ ਸਹਿਯੋਗ ਨਾਲ ਆਜ਼ਾਦੀ ਘੁਲਾਟੀਏ ਬਿਹਾਰਾ ਸਿੰਘ ਦਾ 94ਵਾਂ ਜਨਮ ਦਿਨ ਮਨਾਇਆ ਗਿਆ | ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਬੁਢਲਾਡਾ ...
ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪਿਛਲੇ ਦਹਾਕਿਆਂ ਤੋਂ ਆਰਥਿਕ, ਸਮਾਜਿਕ ਤੇ ਰਾਜਨੀਤਿਕ ਲੁੱਟ ਦਾ ਸ਼ਿਕਾਰ ਹੋ ਰਹੀ ਮਜ਼ਦੂਰ ਜਮਾਤ ਨੂੰ ਜਥੇਬੰਦ ਹੋ ਕੇ ਸੰਘਰਸ਼ ਦੇ ਪਿੜ 'ਚ ਕੁੱਦਣਾ ਸਮੇਂ ਦੀ ਲੋੜ ਹੈ | ਇਹ ਪ੍ਰਗਟਾਵਾ ਪੰਜਾਬ ਖੇਤ ਮਜ਼ਦੂਰ ਸਭਾ ਦੇ ਸੂਬਾ ...
ਬੁਢਲਾਡਾ, 16 ਮਈ (ਸਵਰਨ ਸਿੰਘ ਰਾਹੀ)-ਦੀ ਬੁਢਲਾਡਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਡਾਇਰੈਕਟਰਾਂ ਦੀ ਚੋਣ 'ਚ 9 ਜ਼ੋਨਾਂ 'ਚੋਂ 7 ਜ਼ੋਨਾਂ ਦੀ ਸਰਬਸੰਮਤੀ ਨਾਲ ਹੋਈ ਚੋਣ 'ਚ ਸਾਰੇ ਡਾਇਰੈਕਟਰ ਆਮ ਆਦਮੀ ਪਾਰਟੀ ਨਾਲ ਸਬੰਧਿਤ ਚੁਣੇ ਗਏ ਹਨ | ਪਾਰਟੀ ਆਗੂ ...
ਬਰੇਟਾ, 16 ਮਈ (ਵਿਸ਼ੇਸ਼ ਪ੍ਰਤੀਨਿਧ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ 'ਚ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੂੰ ਬਰੇਟਾ ਦੇ ਹਸਪਤਾਲ ਵਿਚ ਮੰਗ ਪੱਤਰ ਦਿੰਦਿਆਂ ਜ਼ਿਲ੍ਹੇ ...
ਬਠਿੰਡਾ, 16 ਮਈ (ਵੀਰਪਾਲ ਸਿੰਘ)-ਕੇਂਦਰੀ ਜੇਲ੍ਹ 'ਚ ਬੰਦ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ | ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸੁਪਰਡੈਂਟ ਬਠਿੰਡਾ ਸ਼ਿਵ ਕੁਮਾਰ ਵਲੋਂ ਜੇਲ੍ਹ ਅੰਦਰ ਚੈਕਿੰਗ ਕੀਤੇ ਜਾਣ ਦੀਆਂ ਹਦਾਇਤਾਂ 'ਤੇ ...
ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ)-ਸਥਾਨਕ 'ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ' ਇਲਾਕੇ ਦੀ ਇਕ ਅਜਿਹੀ ਵਿੱਦਿਅਕ ਸੰਸਥਾ ਹੈ, ਜੋ ਆਪਣੇ ਵਿਦਿਆਰਥੀਆਂ ਨੂੰ ਹਰ ਪੱਖ ਤੋਂ ਤਰਾਸ਼ਣ ਲਈ ਯਤਨਸ਼ੀਲ ਰਹਿੰਦੀ ਹੈ | ਇਸੇ ਤਹਿਤ ਸਕੂਲ ਵਿਚ ਦਸਵੀਂ ਤੋਂ ਬਾਰ੍ਹਵੀਂ ਜਮਾਤ ...
ਰਾਮਾਂ ਮੰਡੀ, 16 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਸ਼ਹਿਰ ਵਿਖੇ ਸਿਹਤ ਵਿਭਾਗ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਅਲਕਾ ਗਰਗ ਤੇ ਡਾ. ਦਰਸ਼ਨ ਕੌਰ ਦੀ ਯੋਗ ਅਗਵਾਈ ਹੇਠ ਨੈਸ਼ਨਲ ਡੇਂਗੂ ਡੇ ਮੌਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਵਿਸਥਾਰ ਪੂਰਵਕ ...
ਮਹਿਮਾ ਸਰਜਾ, 16 ਮਈ (ਰਾਮਜੀਤ ਸ਼ਰਮਾ)-ਇਲਾਕੇ 'ਚ ਇਸ ਵਾਰ ਲਗਪਗ ਹਰੇਕ ਕਿਸਾਨ ਨੇ ਮੱਕੀ ਦੀ ਫ਼ਸਲ ਵੱਲ ਵੱਧ ਧਿਆਨ ਦਿੱਤਾ ਹੈ | ਹਰੇਕ ਪਿੰਡ 'ਚ ਛੋਟੇ ਕਿਸਾਨ ਤੋਂ ਲੈ ਕੇ ਵੱਡੇ ਕਿਸਾਨ ਤੱਕ ਕਿਸਾਨਾਂ ਵਲੋਂ ਇਕ ਏਕੜ ਜਾਂ ਫ਼ਿਰ ਇਸ ਤੋਂ ਵੱਧ ਮੱਕੀ ਦੀ ਕਾਸ਼ਤ ਵੱਲ ਤਰਜੀਹ ...
ਲਹਿਰਾ ਮੁਹੱਬਤ, 16 ਮਈ (ਭੀਮ ਸੈਨ ਹਦਵਾਰੀਆ)-ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਸ਼ਾਨਦਾਰ ਨਤੀਜਿਆਂ ਦੀ ਬਦੌਲਤ ਪੂਰੇ ਮਾਲਵੇ ਵਿਚ ਵਿੱਦਿਆ ਦੇ ਖੇਤਰ ਵਿਚ ਵਿਸ਼ੇਸ਼ ਥਾਂ ਰੱਖਦਾ ਹੈ | ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ...
ਭਾਈਰੂਪਾ, 16 ਮਈ (ਵਰਿੰਦਰ ਲੱਕੀ)-ਸਤਨਾਮ ਸਰਬ ਕਲਿਆਣ ਟਰੱਸਟ ਚੰਡੀਗੜ੍ਹ ਵਲੋਂ ਹਰਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਸਕੂਲ ਦੇ ਬੱਚਿਆਂ ਤੋਂ ਜਪੁਜੀ ਸਾਹਿਬ ਤੇ ਰਹਿਰਾਸ ਸਾਹਿਬ ਦਾ ਪਾਠ ਜ਼ੁਬਾਨੀ ਸੁਣਿਆ ਗਿਆ ਤੇ ਸ਼ੁੱਧ ਪਾਠ ਸੁਣਾਉਣ ਵਾਲੇ ਸਕੂਲ ਦੇ ਬੱਚਿਆਂ ਨੂੰ ...
ਝੁਨੀਰ, 16 ਮਈ (ਸੰਧੂ)-ਬਲਾਕ ਝੁਨੀਰ 'ਚ ਪੈਂਦੇ ਪਿੰਡ ਤਲਵੰਡੀ ਅਕਲੀਆ ਵਿਖੇ ਇਕ ਨੌਜਵਾਨ ਨੇ ਪੰਚਾਇਤੀ ਜ਼ਮੀਨ ਜੋ ਕਾਫ਼ੀ ਸਮੇਂ ਤੋਂ ਵਾਹ ਰਿਹਾ ਸੀ, ਨੂੰ ਪੰਚਾਇਤ ਦੇ ਹਵਾਲੇ ਕੀਤਾ | ਗਗਨਦੀਪ ਸਿੰਘ ਪੁੱਤਰ ਤਾਰਾ ਸਿੰਘ, ਕੋਲ ਪੰਚਾਇਤੀ ਜ਼ਮੀਨ ਲਗਪਗ ਢਾਈ ਕਨਾਲ ਦੇ ਕਰੀਬ ...
ਬਲਦੇਵ ਸਿੰਘ ਸਿੱਧੂ ਭੀਖੀ, 16 ਮਈ-ਪਿੰਡ ਸਮਾਉਂ ਦੇ ਵਾਸੀ ਪੀਣ ਲਈ ਸ਼ੁੱਧ ਪਾਣੀ ਨਾ ਮਿਲਣ ਕਰ ਕੇ ਧਰਤੀ ਹੇਠਲਾ ਮਾੜਾ ਪਾਣੀ ਪੀਣ ਲਈ ਮਜਬੂਰ ਹਨ | ਇਹ ਪਾਣੀ ਪੀਣ ਕਰ ਕੇ ਪਿੰਡ ਦੇ ਲੋਕ ਅਨੇਕਾਂ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ | ਪਿਛਲੇ ਸਾਲਾਂ ਦੌਰਾਨ ਪਿੰਡ ਵਿਚ ...
ਬੁਢਲਾਡਾ, 16 ਮਈ (ਸੁਨੀਲ ਮਨਚੰਦਾ)-ਸਥਾਨਕ ਰੇਲਵੇ ਗੋਦਾਮਾਂ ਨਜ਼ਦੀਕ ਉਸਾਰੀ ਮਜ਼ਦੂਰਾਂ ਦੀ ਮੀਟਿੰਗ ਸੀ. ਪੀ. ਆਈ. ਦੇ ਆਗੂ ਕਾ. ਕਿ੍ਸ਼ਨ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮਜ਼ਦੂਰ ਜਮਾਤ ਦੇ ਹੱਕ 'ਚ ਬਣੇ ਕਾਨੂੰਨਾਂ ਨੂੰ ਸਮੇਂ ਦੀ ...
ਬੁਢਲਾਡਾ, 16 ਮਈ (ਸਵਰਨ ਸਿੰਘ ਰਾਹੀ)-ਇੱਥੇ ਵਿਧਾਇਕ ਬੁੱਧ ਰਾਮ ਵਲੋਂ ਹਲਕੇ ਦੇ ਪਿੰਡਾਂ, ਸ਼ਹਿਰਾਂ 'ਚ ਸ਼ੁੱਧ ਪੀਣ ਵਾਲਾ ਪਾਣੀ ਪਹੁੰਚਾਉਣ ਲਈ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਮਹਿਕਮੇ ਦੇ ਅਧਿਕਾਰੀਆਂ ਤੇ ਕਰਮਚਾਰੀਆਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX