ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਵੱਖ-ਵੱਖ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਸ਼ੁਰੂ ਕੀਤੇ ਜਾਣ ਵਾਲੇ ਪੱਕੇ ਧਰਨੇ 'ਚ ਸ਼ਮੂਲੀਅਤ ਕਰਨ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਤੋਂ ਟਰੈਕਟਰ-ਟਰਾਲੀਆਂ ਸਮੇਤ ਕਿਸਾਨਾਂ ਦਾ ਵੱਡਾ ਕਾਫ਼ਲਾ ਚੰਡੀਗੜ੍ਹ ਨੂੰ ਰਵਾਨਾ ਹੋਇਆ | ਇਸ ਮੌਕੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ ਸਾਹਮਣੇ ਇਕੱਠੇ ਹੋਏ ਕਿਸਾਨਾਂ ਦੀ ਅਗਵਾਈ ਕਰ ਰਹੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ 'ਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕੀਤੇ ਜਾਣ ਦੇ ਮਸਲੇ 'ਤੇ ਕਿਸਾਨ ਜਥੇਬੰਦੀਆਂ ਨੇ 25 ਮਾਰਚ ਨੂੰ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਸੀ, ਪਰ ਪੰਜਾਬ ਸਰਕਾਰ ਨੇ ਇਸ ਮਸਲੇ 'ਤੇ ਚੁੱਪੀ ਨਹੀਂ ਤੋੜੀ | ਇਸ ਲਈ ਸਰਕਾਰ ਤੋਂ ਦੁਖੀ ਜਥੇਬੰਦੀਆਂ ਅੱਜ ਪੱਕੇ ਤੌਰ 'ਤੇ ਚੰਡੀਗੜ੍ਹ ਵਿਚ ਧਰਨਾ ਲਗਾਉਣ ਜਾ ਰਹੀਆਂ ਹਨ | ਇਸ ਤੋਂ ਇਲਾਵਾ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਸਬੰਧਿਤ ਹੋਰ ਵੀ ਕਈ ਮਸਲੇ ਹਨ ਜਿਨ੍ਹਾਂ ਦਾ ਹੱਲ ਕਰਵਾਉਣ ਲਈ ਹੀ ਕਿਸਾਨ ਜਥੇਬੰਦੀਆਂ ਨੂੰ ਸਖ਼ਤ ਫ਼ੈਸਲਾ ਲੈਣਾ ਪਿਆ ਹੈ | ਇਸ ਮੌਕੇ 'ਤੇ ਰਣਜੀਤ ਸਿੰਘ ਚਨਾਰਥਲ, ਮਲਕੀਤ ਸਿੰਘ, ਬਲਵਿੰਦਰ ਸਿੰਘ ਚਨਾਰਥਲ, ਜੋਗਿੰਦਰ ਸਿੰਘ, ਹਰਿੰਦਰ ਸਿੰਘ ਚਨਾਰਥਲ, ਨਿਰਮਲ ਸਿੰਘ ਰੁੜਕੀ, ਜਸਬੀਰ ਸਿੰਘ ਚਨਾਰਥਲ, ਹਰਮੇਲ ਸਿੰਘ, ਪਰਮਵੀਰ ਸਿੰਘ ਬਧੌਛੀ, ਰਾਜਿੰਦਰ ਸਿੰਘ ਸੁਹਾਗਹੇੜੀ, ਹਰਿੰਦਰ ਸਿੰਘ ਚਨਾਰਥਲ ਆਦਿ ਹਾਜ਼ਰ ਸਨ |
ਜਟਾਣਾ ਨੀਵਾਂ ਤੋਂ ਕਿਸਾਨਾਂ ਦਾ ਜਥਾ ਚੰਡੀਗੜ੍ਹ ਲਈ ਹੋਇਆ ਰਵਾਨਾ
ਖਮਾਣੋਂ, (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਖਮਾਣੋਂ ਦੇ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਨੇ ਇਲਾਕੇ ਭਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨੀ ਮੰਗਾਂ ਦੀ ਪੂਰਤੀ ਲਈ ਅੰਦੋਲਨ ਦੇ ਆਗਾਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਅਨੁਸਾਰ 17 ਮਈ ਨੂੰ ਕਿਸਾਨ ਵੱਡੀ ਗਿਣਤੀ ਵਿਚ ਟਰੈਕਟਰ-ਟਰਾਲੀਆਂ ਭਰ ਕੇ ਚੰਡੀਗੜ੍ਹ ਲਈ ਰਵਾਨਾ ਹੋਏ | ਇਸ ਸਬੰਧੀ ਕਿਸਾਨਾਂ ਦਾ ਜਥਾ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਪ੍ਰਧਾਨਗੀ ਹੇਠ ਪਿੰਡ ਜਟਾਣਾ ਨੀਵਾਂ ਤੋਂ ਚੰਡੀਗੜ੍ਹ ਲਈ ਰਵਾਨਾ ਹੋਇਆ | ਉਨ੍ਹਾਂ ਦੱਸਿਆ ਕਿ ਕਣਕ ਦੇ ਘੱਟ ਝਾੜ ਕਾਰਨ ਪੰਜਾਬ ਸਰਕਾਰ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ, ਚਿੱਪ ਵਾਲੇ ਮੀਟਰ ਲਾਉਣ ਵਾਲਾ ਫ਼ੈਸਲਾ ਰੱਦ ਕਰੇ, ਕਿਸਾਨਾਂ ਨਾਲ ਮੀਟਿੰਗ ਵਿਚ ਕੀਤੇ ਵਾਅਦੇ ਅਨੁਸਾਰ ਮੱਕੀ ਤੇ ਮੂੰਗੀ ਨੂੰ ਐਮ. ਐਸ. ਪੀ. 'ਤੇ ਖ਼ਰੀਦਣ ਦਾ ਨੋਟੀਫ਼ਿਕੇਸ਼ਨ ਜਾਰੀ ਕਰੇ ਅਤੇ ਪੰਚਾਇਤੀ ਜ਼ਮੀਨਾਂ ਦੇ ਨਾਂਅ 'ਤੇ ਆਬਾਦਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹਣੀਆਂ ਬੰਦ ਕਰਨ ਸਮੇਤ ਕਿਸਾਨ ਦੀਆਂ ਹੋਰ ਮੰਗਾਂ ਹਨ | ਇਸ ਮੌਕੇ ਕਿਰਪਾਲ ਸਿੰਘ ਬਦੇਸ਼ਾਂ, ਜੋਧਾ ਸਿੰਘ ਕਕਰਾਲਾ, ਕੁਲਵਿੰਦਰ ਸਿੰਘ ਘੁਮਾਣ, ਮਨਜੀਤ ਸਿੰਘ ਗਰਚਾ, ਲਖਵੀਰ ਸਿੰਘ ਗਰਚਾ, ਜ਼ੋਰਾ ਸਿੰਘ ਭਾਮੀਆਂ, ਗੁਰਚਰਨ ਸਿੰਘ ਨੰਬਰਦਾਰ, ਗੁਰਦੀਪ ਸਿੰਘ ਬੁਰਜ, ਦਲਵੀਰ ਸਿੰਘ ਬੁਰਜ, ਪਰਮਜੀਤ ਸਿੰਘ ਬਦੇਸ਼ਾ, ਅਰਵਿੰਦਰ ਸਿੰਘ ਘੁਮਾਣ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਹਰਿੰਦਰ ਸਿੰਘ ਭਾਂਬਰੀ ਨੂੰ ਕੁਲ ਹਿੰਦ ਕਾਂਗਰਸ ਕਮੇਟੀ ਹਾਈਕਮਾਨ ਵਲੋਂ ਜ਼ਿਲ੍ਹੇ ਦਾ ਕੋਆਰਡੀਨੇਟਰ ਨਿਯੁਕਤ ਕੀਤੇ ਜਾਣ 'ਤੇ ਅੱਜ ਨਗਰ ਕੌਂਸਲ ਗੋਬਿੰਦਗੜ੍ਹ ...
ਬਸੀ ਪਠਾਣਾਂ, 17 ਮਈ (ਰਵਿੰਦਰ ਮੌਦਗਿਲ)-ਗਰਾਮ ਪੰਚਾਇਤ ਗੰਢੂਆਂ ਕਲਾਂ ਵਲੋਂ ਸਰਪੰਚ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ | ਜਿਸ ਵਿਚ ਵਿਧਾਇਕ ਰੁਪਿੰਦਰ ਸਿੰਘ ਹੈਪੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ | ਉਨ੍ਹਾਂ 6 ਲੱਖ ਰੁਪਏ ਦੀ ਲਾਗਤ ਨਾਲ ਪਿੰਡ ...
ਅਮਲੋਹ, 17 ਮਈ (ਕੇਵਲ ਸਿੰਘ)-ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਵਾਅਦੇ ਦੇ ਰੂਪ ਵਿਚ ਦਿੱਤੀਆਂ ਗਾਰੰਟੀਆਂ ਤੋਂ ਭੱਜਦੀ ਨਜ਼ਰ ਆ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਸਰਕਾਰ ਵਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇ ਵਾਅਦੇ ਤੋਂ ਮੁੱਕਰਨ ਦੀ ਹੈ | ...
ਫ਼ਤਹਿਗੜ੍ਹ ਸਾਹਿਬ, 17 ਮਈ (ਮਨਪ੍ਰੀਤ ਸਿੰਘ)-ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵਲੋਂ ਨਜ਼ਦੀਕੀ ਪਿੰਡ ਭੱਟਮਾਜਰਾ ਦਾ ਧੰਨਵਾਦੀ ਦੌਰਾ ਕੀਤਾ ਗਿਆ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਇਸ ਮੌਕੇ ਵਿਧਾਇਕ ਰਾਏ ਨੇ ਕਿਹਾ ਕਿ ਪਿੰਡਾਂ ਦੇ ਰਹਿੰਦੇ ...
ਖਮਾਣੋਂ, 17 ਮਈ (ਮਨਮੋਹਣ ਸਿੰਘ ਕਲੇਰ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਬੁਲਟ ਮੋਟਰਸਾਈਕਲ ਸਵਾਰ ਖ਼ਿਲਾਫ਼ ਅਣਗਹਿਲੀ ਅਤੇ ਤੇਜ਼ ਰਫ਼ਤਾਰ ਨਾਲ ਮੋਟਰਸਾਈਕਲ ਚਲਾਉਂਦੇ ਹੋਏ ਇਕ ਵਿਅਕਤੀ ਨੂੰ ਟੱਕਰ ਮਾਰਨ ਅਤੇ ਵਿਅਕਤੀ ਮੌਤ ਹੋਣ 'ਤੇ ਮੋਟਰਸਾਈਕਲ ਚਾਲਕ ਨੂੰ ਮੁਕੱਦਮੇ 'ਚ ...
ਜਖਵਾਲੀ, 17 ਮਈ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜੇ ਤੋਂ ਮੁਕਤ ਕਰਵਾਉਣ ਲਈ ਛੇੜੀ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਛਲੇੜੀ ਕਲਾਂ ਵਿਖੇ 12 ਮਈ ਨੂੰ 417 ਏਕੜ ਜ਼ਮੀਨ ਪਿੰਡ ਵਾਸੀਆਂ ਵਲੋਂ ਖ਼ੁਦ ਸਰਕਾਰ ...
ਮੰਡੀ ਗੋਬਿੰਦਗੜ੍ਹ, 17 ਮਈ (ਮੁਕੇਸ਼ ਘਈ)-ਮੰਡੀ ਗੋਬਿੰਦਗੜ੍ਹ ਦੀ ਪੁਲਿਸ ਨੇ ਬੀਤੇ ਦਿਨ ਤਿੰਨ ਵਿਅਕਤੀਆਂ ਨੂੰ ਇਕ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਮਿਲੀ ਜਾਣਕਾਰੀ ਦੇ ਮੁਤਾਬਿਕ ਪੁਲਿਸ ਗਸ਼ਤ ਦੌਰਾਨ ਬੱਤੀਆਂ ਵਾਲਾ ਚੌਂਕ ਮੰਡੀ ...
ਬਸੀ ਪਠਾਣਾਂ, 17 ਮਈ (ਰਵਿੰਦਰ ਮੌਦਗਿਲ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਯੂਥ ਇਕਾਈ ਦੇ ਪ੍ਰਧਾਨ ਜਰਨੈਲ ਸਿੰਘ ਭਟੇੜੀ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਬਸੀ ਪਠਾਣਾਂ ਪਹੰੁਚੇ ਵਫ਼ਦ ਵਲੋਂ ਐਸ.ਡੀ.ਐਮ. ਗੁਰਵਿੰਦਰ ਜੌਹਲ ਨਾਲ ਮੁਲਾਕਾਤ ਕੀਤੀ, ਜਿਸ ...
ਫ਼ਤਹਿਗੜ੍ਹ ਸਾਹਿਬ, 17 ਮਈ (ਮਨਪ੍ਰੀਤ ਸਿੰਘ)-ਅੱਜ ਦੁਨੀਆਂ ਦੀ 30 ਫ਼ੀਸਦੀ ਆਬਾਦੀ ਬਲੱਡ ਪ੍ਰੈਸ਼ਰ ਦੀ ਬਿਮਾਰੀ ਨਾਲ ਜੂਝ ਰਹੀ ਹੈ ਜੋ ਇਕ ਗੰਭੀਰ ਸਮੱਸਿਆ ਹੈ, ਕਿਉਂਕਿ ਜਿਸ ਮਨੁੱਖ ਨੂੰ ਇਹ ਬਿਮਾਰੀ ਹੋ ਜਾਵੇ ਤਾਂ ਉਸ ਨੂੰ ਹੋਰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ...
ਅਮਲੋਹ, 17 ਮਈ (ਕੇਵਲ ਸਿੰਘ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿਚ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਖੇਡਾਂ ਦੀ ਲਗਾਤਾਰਤਾ ਨੂੰ ਜਾਰੀ ਰੱਖਦਿਆਂ ਜ਼ਿਲ੍ਹੇ ਦੇ ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦੇ ਜ਼ਿਲ੍ਹਾ ਪੱਧਰੀ ਯੋਗ ...
ਖਮਾਣੋਂ, 17 ਮਈ (ਜੋਗਿੰਦਰ ਪਾਲ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ | ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਦਰਸ਼ਨ ਲਾਲ ਨੇ ਜਾਣਕਾਰੀ ...
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਅਗਰਵਾਲ ਸਭਾ ਸਰਹਿੰਦ ਦੀ ਇਕ ਮੀਟਿੰਗ ਪ੍ਰਧਾਨ ਸੁਖ ਲਾਲ ਦੀ ਰਹਿਨੁਮਾਈ ਹੇਠ ਸਥਾਨਕ ਇਕ ਨਿੱਜੀ ਰਿਜ਼ੋਰਟ 'ਚ ਹੋਈ | ਜਿਸ ਦੌਰਾਨ ਸਭਾ ਵਲੋਂ ਸਰਬਸੰਮਤੀ ਨਾਲ ਸ਼ਸ਼ੀ ਭੂਸ਼ਨ ਗੁਪਤਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ | ...
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਸਬੰਧ ਵਿਚ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਫ਼ਤਹਿਗੜ੍ਹ ਸਾਹਿਬ ਵਲੋਂ ਟੈੱਕ ਮਹਿੰਦਰਾ ਫਾਊਾਡੇਸ਼ਨ ਦੇ ਸਹਿਯੋਗ ਨਾਲ ...
ਅਮਲੋਹ, 17 ਮਈ (ਕੇਵਲ ਸਿੰਘ)-ਕਰਨਾਟਕ ਸ਼ਹਿਰ ਬੰਗਲੌਰ ਦੇ ਜੈ ਪ੍ਰਕਾਸ਼ ਨਰਾਇਣ ਸਪੋਰਟਸ ਕੰਪਲੈਕਸ ਵਿਖੇ ਨੈਸ਼ਨਲ ਪੈਨ ਇੰਡੀਆ ਮਾਸਟਰ ਗੇਮਜ਼ ਖੇਡਾਂ ਹੋਈਆਂ ਜਿਸ ਵਿਚ ਪੰਜਾਬ ਭਰ ਦੇ ਵੱਖ-ਵੱਖ ਖੇਡਾਂ ਨਾਲ ਸਬੰਧਿਤ ਖਿਡਾਰੀਆਂ ਨੇ ਭਾਗ ਲਿਆ ਉੱਥੇ ਹੀ ਬਲਾਕ ਅਮਲੋਹ ਦੇ ...
ਅਮਲੋਹ, 17 ਮਈ (ਕੇਵਲ ਸਿੰਘ)-ਹੈਲਥ ਐਂਡ ਵੈਲਨੈਸ ਸੈਂਟਰ ਦਨਗੇੜੀ ਅਧੀਨ ਆਉਂਦੇ ਪਿੰਡ ਭੱਟੋਂ ਵਿਖੇ ਰਾਸ਼ਟਰੀ ਡੇਂਗੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਇਕੱਤਰ ਪਿੰਡ ਦੇ ਲੋਕਾਂ ਨੂੰ ਡੇਂਗੂ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਹਤ ਕਰਮਚਾਰੀ ਤੇਜਾ ਸਿੰਘ, ...
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਅਤੇ ਸਿਵਲ ਸਰਜਨ ਡਾ. ਹਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਨੀਤਾ ਦਰਸ਼ੀ ਦੇ ਹੁਕਮਾਂ ਅਨੁਸਾਰ ਖ਼ੁਰਾਕ ਪਦਾਰਥਾਂ ਦੀ ਚੈਕਿੰਗ ਲਈ ...
ਭੜੀ, 17 ਮਈ (ਭਰਪੂਰ ਸਿੰਘ ਹਵਾਰਾ)-ਆਮ ਆਦਮੀ ਪਾਰਟੀ ਵਲੋਂ ਵਿਕਾਸ ਕਾਰਜਾਂ ਦੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਕੀਤ ਸਿੰਘ ਭੜੀ ਸਾਬਕਾ ਸਰਪੰਚ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸਥਾਨਕ ਪਿੰਡ ਵਿਖੇ ...
ਫ਼ਤਹਿਗੜ੍ਹ ਸਾਹਿਬ, 17 ਮਈ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦੇ ਹੋਏ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ | ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX