ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਪੱਧਰੀ ਡੇਂਗੂ ਦਿਵਸ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ ਦੀ ਪ੍ਰਧਾਨਗੀ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਮਨਾਇਆ ਗਿਆ | ਇਸ ਮੌਕੇ 'ਤੇ ਡਾ. ਸੀਮਾ ਨੇ ਦੱਸਿਆ ਕਿ ਹਰ ਸਾਲ 16 ਮਈ ਨੂੰ ਕੌਮੀ ਡੇਂਗੂ ਦਿਵਸ ਮਨਾਇਆ ਜਾਂਦਾ ਹੈ ਤਾਂ ਕਿ ਲੋਕਾਂ ਵਿਚ ਡੇਂਗੂ ਪ੍ਰਤੀ ਜਾਗਰੂਕਤਾ ਲਿਆਂਦੀ ਜਾ ਸਕੇ | ਉਨ੍ਹਾਂ ਕਿਹਾ ਕਿ ਡੇਂਗੂ ਦਾ ਇਲਾਜ ਸਮੇਂ ਸਿਰ ਕਰਨਾ ਬਹੁਤ ਜ਼ਰੂਰੀ ਹੁੰਦਾ ਹੈ, ਜਾਣਕਾਰੀ ਦੀ ਘਾਟ ਕਾਰਨ ਹਰ ਸਾਲ ਹਜ਼ਾਰਾਂ ਲੋਕ ਡੇਂਗੂ ਬੁਖਾਰ ਦੀ ਲਪੇਟ ਵਿਚ ਆ ਜਾਂਦੇ ਹਨ | ਡੇਂਗੂ ਤੋਂ ਪੀੜਤ ਮਰੀਜ਼ਾਂ ਵਿਚੋਂ ਇਕ ਤੋਂ ਲੈ ਕੇ ਪੰਜ ਫੀਸਦੀ ਦੀ ਇਲਾਜ ਨਾ ਹੋਣ ਕਰਕੇ ਮੌਤ ਹੋ ਜਾਂਦੀ ਹੈ | ਡੇਂਗੂ 110 ਤੋਂ ਜ਼ਿਆਦਾ ਦੇਸ਼ਾਂ ਵਿਚ ਜ਼ਿਆਦਾ ਹੁੰਦਾ ਹੈ | ਹਰ ਸਾਲ ਸੰਸਾਰ ਦੇ 50 ਤੋਂ 100 ਮਿਲੀਅਨ ਲੋਕ ਇਸ ਤੋਂ ਪ੍ਰਭਾਵਿਤ ਹੋ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਡੇਂਗੂ ਇਕ ਵਾਇਰਲ ਬੁਖਾਰ ਹੈ ਡੇਂਗੂ ਬੁਖਾਰ ਫਲੈਵੀਵਾਇਰਸ ਨਾਂਅ ਦੇ ਚਾਰ ਅਲੱਗ-ਅਲੱਗ ਡੇਂਗੂ ਵਾਇਰਸਾਂ ਦੇ ਕਾਰਨ ਹੁੰਦਾ ਹੈ | ਡੇਂਗੂ ਏਡੀਜ਼ ਏਜੀਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਏਡੀਜ਼ ਏਜੀਪਟੀ ਮੱਛਰ ਦਿਨ ਦੇ ਸਮੇਂ ਹੀ ਕੱਟਦਾ ਹੈ | ਪਹਿਲਾਂ ਮੱਛਰ ਦੁਆਰਾ ਡੇਂਗੂ ਸੰਕ੍ਰਮਿਤ ਵਿਅਕਤੀ ਨੂੰ ਕੱਟ ਲਿਆ ਜਾਂਦਾ ਹੈ | ਜਦੋਂ ਸੰਕ੍ਰਮਿਤ ਮੱਛਰ ਕਿਸੇ ਦੂਸਰੇ ਤੰਦਰੁਸਤ ਵਿਅਕਤੀ ਨੂੰ ਕੱਟਦਾ ਹੈ ਤਾਂ ਡੇਂਗੂ ਵਾਇਰਸ ਮੱਛਰ ਦੀ ਲਾਰ ਨਾਲ ਉਸ ਵਿਅਕਤੀ ਦੇ ਸਰੀਰ ਵਿਚ ਦਾਖਲ ਹੋ ਜਾਂਦਾ ਹੈ | ਇਹ ਵਾਇਰਸ ਵਿਅਕਤੀ ਦੇ ਵਾਈਟ ਬਲੱਡ ਸੈੱਲਜ ਨਾਲ ਜੁੜ ਕੇ ਅੰਦਰ ਚਲਾ ਜਾਂਦਾ ਹੈ | ਜਦੋਂ ਬਲੱਡ ਸੈੱਲਜ ਸਰੀਰ 'ਚ ਇਧਰ-ਉਧਰ ਜਾਂਦੇ ਹਨ ਤਾਂ ਵਾਇਰਸ ਆਪਣੇ 'ਅੰਸ਼' ਪੈਦਾ ਕਰਦਾ ਹੈ, ਜਿਸ ਕਾਰਨ ਡੇਂਗੂ ਰੋਗ ਹੋ ਜਾਂਦਾ ਹੈ ਅਤੇ ਵਿਅਕਤੀ ਬੁਖਾਰ, ਫਲੂ ਵਰਗੇ ਲੱਛਣਾਂ ਅਤੇ ਗੰਭੀਰ ਦਰਦ ਤੋਂ ਪੀੜਤ ਹੋ ਜਾਂਦਾ ਹੈ | ਜੇ ਕਿਸੇ ਵਿਅਕਤੀ ਨੂੰ ਗੰਭੀਰ ਇਨਫੈਕਸ਼ਨ ਹੈ ਤਾਂ ਵਾਇਰਸ ਉਸ ਦੇ ਸਰੀਰ ਅੰਦਰ ਹੋਰ ਜ਼ਿਾਦਾ ਤੇਜੀ ਨਾਲ ਵੱਧਦਾ ਹੈ, ਕਿਉਂਕਿ ਵਾਇਰਸ ਦੀ ਗਿਣਤੀ ਬਹੁਤ ਜ਼ਿਆਦਾ ਹੁੰਦੀ ਹੈ, ਇਸ ਲਈ ਇਹ ਕਈ ਅੰਗਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ | ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਬੱਚਿਆਂ 'ਚ ਜ਼ਿਆਦਾ ਹੁੰਦਾ ਹੈ | ਖਾਸ ਕਰਕੇ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿਚ ਇਹ ਜ਼ਿਆਦਾ ਪਾਇਆ ਜਾਂਦਾ ਹੈ | ਇਸ ਬੁਖਾਰ 'ਚ ਹੱਡੀਆਂ ਦੇ ਟੁੱਟਣ ਜਿਹੀ ਪੀੜ ਹੁੰਦੀ ਹੈ | ਇਸ ਲਈ ਇਸ ਨੂੰ ਹੱਡੀ ਤੋੜ ਬੁਖਾਰ ਵੀ ਕਿਹਾ ਜਾਂਦਾ ਹੈ | ਜ਼ਿਲ੍ਹਾ ਮਲੇਰੀਆ ਅਫ਼ਸਰ ਡਾ. ਨੇਹਾ ਨੇ ਡੇਂਗੂ ਦੇ ਲੱਛਣ ਬੁਖਾਰ, ਸਿਰਦਰਦ, ਚਮੜੀ 'ਤੇ ਚੇਚਕ ਵਰਗੇ ਲਾਲ ਧੱਬੇ, ਮਾਸਪੇਸ਼ੀਆਂ ਅਤੇ ਜੋੜਾਂ ਵਿੱਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ ਆਦਿ ਹਨ | ਮਰੀਜ਼ ਦੇ ਮੂੰਹ, ਗਲੇ ਜਾਂ ਛਾਤੀ ਉੱਤੇ ਲਾਲ ਰੰਗ ਦੇ ਦਾਣੇ ਦਿਖਾਈ ਦਿੰਦੇ ਹਨ | ਇਕ-ਦੋ ਦਿਨ ਬਾਅਦ ਦਾਣੇ ਮਿਟ ਜਾਂਦੇ ਹਨ | ਤੀਜੇ ਜਾਂ ਚੌਥੇ ਦਿਨ ਜਦੋਂ ਬੁਖਾਰ ਦੁਬਾਰਾ ਚੜ੍ਹਦਾ ਹੈ ਤਾਂ ਇਹ ਦਾਣੇ ਉਪਰੋਕਤ ਅੰਗਾਂ ਦੇ ਨਾਲ-ਨਾਲ ਹੱਥਾਂ ਅਤੇ ਪੈਰਾਂ ਦੀਆਂ ਤਲੀਆਂ 'ਤੇ ਵੀ ਨਿਕਲ ਆਉਂਦੇ ਹਨ | ਕੁਝ ਲੋਕਾਂ ਨੂੰ ਡੇਂਗੂ ਬੁਖਾਰ ਇਕ ਜਾਂ ਦੋ ਅਜਿਹੇ ਰੂਪਾਂ ਵਿੱਚ ਹੋ ਸਕਦਾ ਹੈ, ਜੋ ਜਾਨ ਲਈ ਖਤਰਾ ਹੋ ਸਕਦੇ ਹਨ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਦੇਸ ਰਾਜ, ਵਿਰਸਾ ਸਿੰਘ, ਗੁਰਬਖ਼ਸ ਸਿੰਘ, ਕੰਵਲ ਬਲਰਾਜ ਸਿੰਘ, ਗੁਰਦੇਵ ਸਿੰਘ, ਰਜਵੰਤ ਸਿੰਘ ਬਾਗੜ੍ਹੀਆਂ ਅਤੇ ਜ਼ਿਲ੍ਹੇ ਦੇ ਸਾਰੇ ਸੁਪਰਵਾਈਜ਼ਰ ਮੌਜੂਦ ਸਨ |
ਭਿੱਖੀਵਿੰਡ, 17 ਮਈ (ਬੌਬੀ) - ਨਿੱਜੀ ਕੰਪਨੀ ਤੋਂ ਲਏ ਕਰਜ਼ੇ ਦੀਆਂ ਕਿਸ਼ਤਾਂ ਇਕੱਠੀਆਂ ਕਰਕੇ ਜਮ੍ਹਾਂ ਕਰਾਉਣ ਚੱਲੇ ਪਤੀ ਪਤਨੀ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰ ਕੇ ਲੁਟੇਰਿਆਂ ਨੇ ਉਨ੍ਹਾਂ ਕੋਲੋਂ 52 ਹਜ਼ਾਰ ਰੁਪਏ ਲੁੱਟ ਲਏ | ਇਸ ਸੰਬੰਧੀ ਲੁੱਟ ਦਾ ਸ਼ਿਕਾਰ ਹੋਈ ...
ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ 'ਚੋਂ ਖਰੀਦ ਕੀਤੀ ਗਈ ਕਣਕ ਦੀ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1192 ਕਰੋੜ ਰੁਪਏ ਤੋਂ ਵੱਧ ਅਦਾਇਗੀ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ...
ਫਤਿਆਬਾਦ, 17 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਦੀ ਮਸ਼ਹੂਰ ਸ਼ਰਾਬ ਵਾਲੀ ਗਲੀ ਦੇ ਵਸਨੀਕ ਠੇਕੇਦਾਰ ਬਲਕਾਰ ਸਿੰਘ, ਸਰਬਜੀਤ ਸਿੰਘ ਜੋਸ਼ੀ, ਜਗਰੂਪ ਸਿੰਘ ਗੋਲਡੀ, ਨਿੰਦਰ ਸਿੰਘ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ, ਰੋਹਿਤ, ਸੁਖਵਿੰਦਰ ਕੌਰ, ਬਲਜੀਤ ਕੌਰ ਅਤੇ ...
ਫਤਿਆਬਾਦ, 17 ਮਈ (ਹਰਵਿੰਦਰ ਸਿੰਘ ਧੂੰਦਾ) - ਕਸਬਾ ਫਤਿਆਬਾਦ ਵਿਖੇ ਮੀਟਿੰਗ ਕਰਨ ਤੋਂ ਬਾਅਦ ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਕੱਦਗਿੱਲ ਦੀ ਅਤੇ ਬਲਾਕ ਚੋਹਲਾ ਸਾਹਿਬ ਦੇ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਫਤਿਆਬਾਦ ਦੀ ਅਗਵਾਈ ਹੇਠ ...
ਗੋਇੰਦਵਾਲ ਸਾਹਿਬ, 17 ਮਈ (ਸਕੱਤਰ ਸਿੰਘ ਅਟਵਾਲ) - ਇਤਿਹਾਸਕ ਕਸਬਾ ਗੋਇੰਦਵਾਲ ਸਾਹਿਬ ਵਿਖੇ ਪੁਲਿਸ ਪ੍ਰਸ਼ਾਸਨ ਤੋਂ ਬੇਖੌਫ਼ ਝਪਟਮਾਰਾਂ ਵਲੋਂ ਪੁੰਨਿਆ ਦੀ ਚਾਨਣੀ ਰਾਤ ਨੂੰ ਕੱਪੜਾ ਕਾਰੋਬਾਰੀ ਨੂੰ ਝਪਟਮਾਰਾਂ ਵਲੋਂ ਲੁੱਟ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ | ਲੁੱਟ ...
ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਦਿਹਾਤੀ ਮਜ਼ਦੂਰ ਸਭਾ ਪੰਜਾਬ ਵਲੋਂ ਖੇਤ ਮਜ਼ਦੂਰਾਂ ਦੇ ਭੱਖਦੇ ਮਸਲਿਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਗੈਰ ਹਾਜ਼ਰੀ 'ਚ ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ ਰਾਹੀ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ 'ਤੇ ਪੰਜਾਬ ਸਰਕਾਰ ...
ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਥਾਣਾ ਹਰੀਕੇ ਪੱਤਣ ਵਿਚ ਬਜਾਜ ਫਾਇਨਾਂਸ ਕੰਪਨੀ ਦੇ ਕੰਪਨੀ ਦੇ ਇਕ ਮੁਲਾਜ਼ਮ ਕੋਲੋਂ ਦਾਤਰ ਦਿਖਾ ਕੇ ਇਕ ਲੈਪਟਾਪ ਅਤੇ ਦੋ ਮੋਬਾਈਲ ਖੋਹਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਕੁਲਵੰਤ ਸਿੰਘ ...
ਪੱਟੀ, 17 ਮਈ (ਕੁਲਵਿੰਦਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ) - ਥਾਣਾ ਸਿਟੀ ਪੱਟੀ ਅਧੀਨ ਸਰਹਾਲੀ ਚੂੰਗੀ ਨੇੜੇ ਚੋਰਾਂ ਵਲੋਂ ਇਕ ਸ਼ਰਾਬ ਦੇ ਠੇਕੇ ਦਾ ਤਾਲ੍ਹਾ ਤੋੜ ਕੇ ਭਾਰੀ ਮਾਤਰਾ ਵਿਚ ਸ਼ਰਾਬ ਦੀਆਂ ਬੋਤਲਾਂ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਇਸ ਸੰਬੰਧੀ ...
ਤਰਨ ਤਾਰਨ, 17 ਮਈ (ਪਰਮਜੀਤ ਜੋਸ਼ੀ) - ਥਾਣਾ ਵੈਰੋਵਾਲ ਦੇ ਸਰਕਾਰੀ ਕੰਨਿਆ ਸਕੂਲ ਜਲਾਲਾਬਾਦ ਵਿਖੇ ਦੋ ਪੱਖੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਹਰੀ ਸਿੰਘ ਨੇ ਦੱਸਿਆ ਕਿ ਸਰਕਾਰੀ ਕੰਨਿਆ ਸਕੂਲ ਜਲਾਲਾਬਾਦ ਦੀ ਮੁੱਖ ...
ਫਤਿਆਬਾਦ, 17 ਮਈ (ਹਰਵਿੰਦਰ ਸਿੰਘ ਧੂੰਦਾ) - ਇੰਡੀਅਨ ਫਾਰਮਰ ਐਸੋਸੀਏਸ਼ਨ ਦੇ ਸੂਬਾ ਮੀਤ ਪ੍ਰਧਾਨ ਹਰਦੀਪ ਸਿੰਘ ਕੱਦਗਿੱਲ ਅਤੇ ਬਲਾਕ ਪ੍ਰਧਾਨ ਕੁਲਦੀਪ ਸਿੰਘ ਕੰਬੋਜ ਦੀ ਸਾਂਝੀ ਅਗਵਾਈ ਹੇਠ ਗੁਰਦੁਆਰਾ ਗੁਰੂ ਨਾਨਕ ਪੜਾਓ ਸਾਹਿਬ ਫਤਿਆਬਾਦ ਵਿਖੇ ਵੱਖ-ਵੱਖ ਪਿੰਡਾਂ ...
ਤਰਨ ਤਾਰਨ, 17 ਅਪੈ੍ਰਲ (ਹਰਿੰਦਰ ਸਿੰਘ) - ਨਾਮਵਰ ਸਟੱਡੀ ਵੀਜਾ ਮਾਹਿਰ ਗੈਵੀ ਕਲੇਰ ਆਪਣੇ 2 ਹਫ਼ਤਿਆਂ ਦੇ ਯੂ.ਕੇ ਦੌਰੇ ਤੋਂ ਪਰਤ ਆਏ ਹਨ | ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਯੂ.ਕੇ. ਦੌਰੇ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕਾਲਜਾਂ ...
ਗੋਇੰਦਵਾਲ ਸਾਹਿਬ, 17 ਮਈ (ਸਕੱਤਰ ਸਿੰਘ ਅਟਵਾਲ) - ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕਰਨ ਲਈ ਆਪਣੀ ਸਰਕਾਰ ਦੇ ਪਹਿਲੇ ਨਿਵੇਕਲੇ ਪ੍ਰੋਗਰਾਮ ਲੋਕ ਮਿਲਣੀ ਦਾ ...
ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਮੁੱਖ ਮੰਤਰੀ ਵਲੋਂ ਨਿਵੇਕਲੇ ਪ੍ਰੋਗਰਾਮ ਲੋਕ ਮਿਲਣੀ ਦਾ ਸਵਾਗਤ ਕਰਦਿਆਂ ਅੰਗਹੀਣ ਅਤੇ ਬਲਾਈਾਡ ਯੂਨੀਅਨ ਪੰਜਾਬ ਪ੍ਰਧਾਨ ਲਖਵੀਰ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਰ੍ਹਾਂ ਦਾ ਪ੍ਰੋਗਰਾਮ ਵਿਸ਼ੇਸ਼ ਦਰਜਾ ...
ਕਪੂਰਥਲਾ, 17 ਮਈ (ਵਿ.ਪ੍ਰ.) - ਡੇਅਰੀ ਵਿਭਾਗ ਪੰਜਾਬ ਵਲੋਂ ਡੇਅਰੀ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ 30 ਮਈ ਤੋਂ 10 ਜੂਨ ਤੱਕ ਡੇਅਰੀ ਸਿਖਲਾਈ ਕੇਂਦਰ ਫਗਵਾੜਾ ਤੇ ਡੇਅਰੀ ਸਿਖਲਾਈ ਕੇਂਦਰ ਤਰਨਤਾਰਨ ਵਿਚ ਪੇਂਡੂ ਖੇਤਰਾਂ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ...
ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਥਾਣਾ ਪੱਟੀ ਦੇ 8 ਨੰਬਰ ਵਾਰਡ ਦੀ ਗਲੀ 'ਚ ਸੈਰ ਕਰ ਰਹੀ ਇਕ ਔਰਤ ਪਾਸੋਂ ਸੋਨੇ ਦੀਆਂ ਵਾਲੀਆਂ ਲਾਹੁਣ ਵਾਲੇ ਦੋ ਵਿਅਕਤੀ ਗਿ੍ਫ਼ਤਾਰ ਕੀਤੇ ਗਏ ਹਨ ਅਤੇ ਉਨ੍ਹਾਂ ਪਾਸੋਂ ਇਕ ਵਾਲੀ ਵੀ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ...
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ ਦੋਦੇ) - ਪੁਲਿਸ ਪਾਰਟੀ ਨੇ ਅਦਾਲਤ ਵਲੋਂ ਭਗੋੜਾ ਐਲਾਨਿਆ ਵਿਅਕਤੀ ਨੰੂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ-ਇੰਸ. ਜਗਦੀਪ ਸਿੰਘ ਨੇ ਦੱਸਿਆ ਕਿ ਨੌਸ਼ਹਿਰਾ ਢਾਲਾ ਬੱਸ ਅੱਡਾ ...
ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿਚ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਸ਼ਰਾਬ ਅਤੇ ਹੈਰੋਇਨ ਬਰਾਮਦ ਕੀਤੀ ਗਈ | ਇਸ ਸਬੰਧੀ ਫੜੀ ਗਈ ਸ਼ਰਾਬ ਸਮੇਤ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ...
ਤਰਨ ਤਾਰਨ, 17 ਮਈ (ਹਰਿੰਦਰ ਸਿੰਘ) - ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਠਪੁਤਲੀ ਭਗਵਾਨ ਮਾਨ ਦੀ ਅਗਵਾਈ ਹੇਠ ਚੱਲ ਰਹੀ ਪੰਜਾਬ ਸਰਕਾਰ ਦੇ ਕਾਰਜਕਾਲ ਦੇ 2 ਮਹੀਨੇ ਬੀਤ ਚੱਲੇ ਹਨ, ਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ...
ਮੀਆਂਵਿੰਡ/ਖਡੂਰ ਸਾਹਿਬ, 17 ਮਈ (ਸਾਜਨ, ਕੁਲਾਰ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਸ੍ਰੀ ਗੁਰੂ ਅੰਗਦ ਦੇਵ ਜੀ ਵਲੋਂ ਪਿੰਡ ਪੱਧਰ 'ਤੇ ਜ਼ਿਲ੍ਹਾ ਆਗੂਆਂ ਦੀ ਦੇਖ-ਰੇਖ ਹੇਠ ਪਹਿਲੀਆਂ ਇਕਾਈਆਂ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਨਵੀਆਂ ਇਕਾਈਆਂ ਦੀ ਚੋਣ ...
ਸਰਾਏ ਅਮਾਨਤ ਖਾਂ, 17 ਮਈ (ਨਰਿੰਦਰ ਸਿੰਘ ਦੋਦੇ) - ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਨੌਸ਼ਹਿਰਾ ਹਵੇਲੀਆਂ ਤੇ ਚੀਮਾ ਕਲਾਂ ਵਿਚ ਮਨਰੇਗਾ ਸਕੀਮ ਤਹਿਤ ਕਰਾਏ ਵਿਕਾਸ ਕਾਰਜਾਂ ਦਾ ਡਿਪਟੀ ਕਮਿਸ਼ਨਰ ਮੁਨੀਸ਼ ਕੁਮਾਰ ਤੇ ਡੀ.ਡੀ.ਪੀ.ਓ. ਸਤੀਸ਼ ਕੁਮਾਰ ਦੀ ਅਗਵਾਈ ਹੇਠ ...
ਜੀਓਬਾਲਾ, 17 ਮਈ (ਰਜਿੰਦਰ ਸਿੰਘ ਰਾਜੂ) - ਪਿੰਡ ਝਾਮਕਾ ਖੁਰਦ ਵਿਖੇ ਸਥਿਤ 66 ਕੇ.ਵੀ. ਬਿਜਲੀ ਘਰ ਵਿਖੇ ਸਮੂਹ ਸਟਾਫ਼ ਵਲੋਂ ਝੋਨੇ ਦੀ ਬਿਜਾਈ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ | ਭੋਗ ਉਪਰੰਤ ਗ੍ਰੰਥੀ ਸਿੰਘ ਬਾਬਾ ਮੁਖਤਾਰ ਸਿੰਘ ਨੇ ਸਟਾਫ਼ ਦੀ ...
ਹਰੀਕੇ ਪੱਤਣ, 17 ਮਈ (ਸੰਜੀਵ ਕੁੰਦਰਾ) - ਕਸਬਾ ਹਰੀਕੇ ਪੱਤਣ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਵਿਖੇ ਬਾਬਾ ਬੀਰ ਸਿੰਘ ਨੌਰੰਗਾਬਾਦੀ ਦੀ ਯਾਦ ਵਿਚ ਜੋੜ ਮੇਲਾ ਬਹੁਤ ਹੀ ਸ਼ਰਧਾਪੂਰਵਕ ਮਨਾਇਆ ਗਿਆ | ਇਹ ਜੋੜ ਮੇਲਾ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਦੀ ...
ਝਬਾਲ, 17 ਮਈ (ਸੁਖਦੇਵ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬਾ ਵਾਸੀਆਂ ਦੀਆਂ ਸਮੱਸਿਆਂਵਾਂ ਦਾ ਤੁਰੰਤ ਨਿਬੇੜਾ ਕਰਨ ਲਈ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵਲੋਂ ਪਿੰਡ ਪੱਧਰੀ ਗਠਨ ਕੀਤੀਆਂ ਜਾ ਰਹੀਆਂ ...
ਖਡੂਰ ਸਾਹਿਬ, 17 ਮਈ (ਰਸ਼ਪਾਲ ਸਿੰਘ ਕੁਲਾਰ) - ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਕਾਰ ਸੇਵਾ ਖਡੂਰ ਸਾਹਿਬ ਅਧੀਨ ਚੱਲ ਰਹੀਆਂ ਸਮੁੱਚੀਆਂ ...
ਭਿੱਖੀਵਿੰਡ, 17 ਮਈ (ਸੁਰਜੀਤ ਬੌਬੀ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਅਤੇ ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਹੋਇਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX