ਫ਼ਰੀਦਕੋਟ, 17 ਮਈ (ਸਰਬਜੀਤ ਸਿੰਘ)-ਸਥਾਨਕ ਕੋਟਕਪੂਰਾ ਰੋਡ 'ਤੇ ਮਾਈ ਗੋਦੜੀ ਸਾਹਿਬ ਕਾਲੋਨੀ ਦੇ ਰਿਹਾਇਸ਼ੀ ਇਲਾਕੇ 'ਚ ਸਥਿਤ ਭਾਜਪਾ ਆਗੂ ਦੀ ਆਚਾਰ, ਸ਼ਰਬਤ ਤੇ ਫ਼ੀਡ ਫ਼ੈਕਟਰੀ ਕਾਰਨ ਆਸ-ਪਾਸ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਸ-ਪਾਸ ਲੱਗਦੀਆਂ ਕਾਲੋਨੀਆਂ ਦੇ ਵਸਨੀਕਾਂ ਨੇ ਦੋਸ਼ ਲਗਾਇਆ ਹੈ ਕਿ ਫ਼ੈਕਟਰੀ ਨੂੰ ਨਿਯਮਾਂ ਮੁਤਾਬਿਕ ਨਹੀਂ ਚਲਾਇਆ ਜਾ ਰਿਹਾ ਅਤੇ ਫ਼ੈਕਟਰੀ ਕਾਲੋਨੀ 'ਚ ਪ੍ਰਦੂਸ਼ਣ ਫ਼ੈਲਾ ਰਹੀ ਹੈ, ਜਿਸ ਕਰ ਕੇ ਉਨ੍ਹਾਂ ਦਾ ਰਹਿਣਾ ਦੁੱਬਰ ਹੁੰਦਾ ਜਾ ਰਿਹਾ ਹੈ | ਕਾਲੋਨੀ ਦੇ ਸਰਪੰਚ ਗੁਰਕੰਵਲ ਸਿੰਘ ਸੰਧੂ ਅਤੇ ਡਾ. ਰਛਪਾਲ ਸਿੰਘ ਨੇ ਕਿਹਾ ਕਿ ਫ਼ੈਕਟਰੀ ਦਾ ਗੰਦਾ ਪਾਣੀ ਕਾਲੋਨੀ ਦੀਆਂ ਗਲੀਆਂ ਅਤੇ ਨਾਲੀਆਂ 'ਚ ਛੱਡਿਆ ਜਾਂਦਾ ਹੈ ਤੇ ਇਸ ਪਾਣੀ ਦੀ ਕੋਈ ਸੁਰੱਖਿਅਤ ਨਿਕਾਸੀ ਨਹੀਂ ਹੈ | ਇਸ ਤੋਂ ਇਲਾਵਾ ਫ਼ੀਡ ਫ਼ੈਕਟਰੀ ਵਿਚ ਦੇਰ ਰਾਤ ਤੱਕ ਮਸ਼ੀਨਾਂ ਚੱਲਦੀਆਂ ਹਨ ਅਤੇ ਗਰਦ ਉੱਡਦੀ ਹੈ, ਜਿਸ ਕਰ ਕੇ ਆਸ-ਪਾਸ ਦੇ ਲੋਕਾਂ ਨੂੰ ਸਾਹ ਅਤੇ ਐਲਰਜ਼ੀ ਦੇ ਰੋਗ ਵੱਡੀ ਪੱਧਰ 'ਤੇ ਲੱਗ ਰਹੇ ਹਨ | ਸਰਪੰਚ ਨੇ ਕਿਹਾ ਕਿ ਕਾਲੋਨੀ ਵਿਚ ਚੱਲ ਰਹੀਆਂ ਦੋ ਫ਼ੈਕਟਰੀਆਂ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀਆਂ ਹਨ ਅਤੇ ਇਨ੍ਹਾਂ ਫ਼ੈਕਟਰੀਆਂ ਦੇ ਟਰਾਂਸਫਾਰਮਰ ਵੀ ਗਲੀਆਂ ਵਿਚ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਫ਼ੈਕਟਰੀ ਦੇ ਪ੍ਰਦੂਸ਼ਣ ਅਤੇ ਸ਼ੋਰ ਕਾਰਨ ਇਕ ਦਰਜਨ ਦੇ ਕਰੀਬ ਲੋਕ ਇੱਥੋਂ ਆਪਣੇ ਘਰ ਵੇਚ ਕੇ ਜਾ ਚੁੱਕੇ ਹਨ | ਉਨ੍ਹਾਂ ਕਿਹਾ ਕਿ ਪੰਚਾਇਤ ਅਤੇ ਕਾਲੋਨੀ ਦੇ ਵਸਨੀਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਹੈ ਕਿ ਜੇਕਰ ਇਕ ਹਫ਼ਤੇ ਵਿਚ ਇਸ ਫ਼ੈਕਟਰੀ ਨੂੰ ਬੰਦ ਨਾ ਕੀਤਾ ਗਿਆ ਤਾਂ ਪੰਚਾਇਤ ਇਸ ਫ਼ੈਕਟਰੀ ਨੂੰ ਆਪਣੇ ਪੱਧਰ 'ਤੇ ਤਾਲਾ ਲਗਾ ਦੇਵੇਗੀ | ਗਰਾਮ ਪੰਚਾਇਤ ਤੇ ਮੁਹੱਲਾ ਵਾਸੀਆਂ ਨੇ ਇਸ ਸੰਬੰਧੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਲਿਖਤੀ ਸ਼ਿਕਾਇਤ ਵੀ ਕੀਤੀ ਹੈ | ਦੂਜੇ ਪਾਸੇ ਫ਼ੈਕਟਰੀ ਦੇ ਇੰਚਾਰਜ ਰਮੇਸ਼ ਕੁਮਾਰ ਗੇਰਾ ਨੇ ਕਿਹਾ ਕਿ ਉਨ੍ਹਾਂ ਦੀ ਫ਼ੈਕਟਰੀ ਨਿਯਮਾਂ ਅਨੁਸਾਰ ਹੀ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਫ਼ੈਕਟਰੀ 'ਚੋਂ ਨਿਕਲਣ ਵਾਲਾ ਵੇਸਟ ਸਹੀ ਤਰੀਕੇ ਨਾਲ ਸਮੇਟਿਆ ਜਾਂਦਾ ਹੈ ਤਾਂ ਕਿ ਪ੍ਰਦੂਸ਼ਣ ਨਾ ਫ਼ੈਲ ਸਕੇ | ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਕਰ ਕੇ ਉਨ੍ਹਾਂ ਦੀ ਫ਼ੈਕਟਰੀ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਇਸ ਮਾਮਲੇ ਵਿਚ ਪੰਚਾਇਤ ਵਲੋਂ ਲਿਖਤੀ ਸ਼ਿਕਾਇਤ ਮਿਲੀ ਹੈ | ਉਨ੍ਹਾਂ ਕਿਹਾ ਕਿ ਐੱਸ. ਡੀ. ਐੱਮ. ਫ਼ਰੀਦਕੋਟ ਇਸ ਮਾਮਲੇ ਦੀ ਪੜਤਾਲ ਕਰ ਰਹੇ ਹਨ |
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਪਿਛਲੇ ਲੰਬੇ ਸਮੇਂ ਤੋਂ ਪਲੀਤ ਹੋ ਰਹੇ ਪਾਣੀਆਂ ਅਤੇ ਵਾਤਾਵਰਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾਉਣ ਵਾਲੀ ਸੰਸਥਾ ਵਾਤਾਵਰਨ ਚੇਤਨਾ ਲਹਿਰ ਪੰਜਾਬ ਦੀ ਫ਼ਿਕਰਮੰਦੀ 'ਤੇ ਉਦੋਂ ਮੋਹਰ ਲੱਗ ਗਈ, ਜਦੋਂ 16 ਮਈ ਨੂੰ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੀ ਜੰਮਪਲ ਸਿਫ਼ਤ ਕੌਰ ਸਮਰਾ ਨੇ ਜੂਨੀਅਰ ਵਿਸ਼ਵ ਸ਼ੂਟਿੰਗ ਚੈਂਪੀਅਨਸ਼ਿਪ 'ਚ ਨਵਾਂ ਇਤਿਹਾਸ ਰਚਿਆ | ਸਿਫ਼ਤ ਕੌਰ ਸਮਰਾ ਭਾਰਤ ਦੀ ਪਹਿਲੀ ਜੂਨੀਅਰ ਮਹਿਲਾ ਹੈ, ਜਿਸ ਨੇ ਭਾਰਤ ਵਲੋਂ ਖੇਡਦੇ ਹੋਏ ਜੂਨੀਅਰ ਵਿਸ਼ਵ ...
ਫ਼ਰੀਦਕੋਟ, 17 ਮਈ (ਸਰਬਜੀਤ ਸਿੰਘ)-ਸਥਾਨਕ ਕੇਂਦਰੀ ਮਾਡਰਨ ਜੇਲ੍ਹ ਦੀ ਬੈਰਕ ਦੀ ਕੀਤੀ ਗਈ ਜੇਲ੍ਹ ਅਧਿਕਾਰੀਆਂ ਵਲੋਂ ਅਚਾਨਕ ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ ਅਤੇ ਤਿੰਨ ਸਿੰਮ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਸਿਟੀ ਫ਼ਰੀਦਕੋਟ ਪੁਲਿਸ ਵਲੋਂ ਜੇਲ੍ਹ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਅਤੇ ਸੀ. ਆਈ. ਡੀ. ਵਲੋਂ ਸਾਂਝੇ ਆਪ੍ਰੇਸ਼ਨ ਤਹਿਤ ਸਥਾਨਕ ਸਾਦਿਕ ਰੋਡ 'ਤੇ ਨਾਕੇ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਪਾਬੰਦੀਸ਼ੁਦਾ ਨਸ਼ੀਲੀਆਂ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਪੀ. ਆਰ. ਟੀ. ਸੀ. ਵਿਚ ਕੰਮ ਕਰਦੀਆਂ 6 ਜਥੇਬੰਦੀਆਂ ਵਲੋਂ ਡੀਪੂ ਫ਼ਰੀਦਕੋਟ ਦੇ ਗੇਟ 'ਤੇ ਤਨਖਾਹਾਂ ਅਤੇ ਪੈਨਸ਼ਨਰਾਂ ਨਾ ਮਿਲਣ 'ਤੇ ਰੋਸ ਰੈਲੀ ਕੀਤੀ ਗਈ | ਮੀਟਿੰਗ 'ਚ ਅੱਜ ਤੱਕ ਵੀ ਤਨਖਾਹਾਂ ਅਤੇ ਪੈਨਸ਼ਨਾਂ ਨਾ ਮਿਲਣ ਕਰ ਕੇ ਰੋਸ ...
ਫ਼ਰੀਦਕੋਟ, 17 ਮਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਲੀਤ ਹੋ ਰਹੇ ਪੰਜਾਬ ਦੇ ਪਾਣੀ ਅਤੇ ਦਰਿਆਈ ਪਾਣੀਆਂ ਦੀ ਹੋ ਰਹੀ ਲੁੱਟ ਦੇ ਵਿਸ਼ੇ 'ਤੇ ਅੱਜ ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਸੈਮੀਨਾਰ ਕਰਵਾਇਆ ਗਿਆ, ਜਿਸ ਨੂੰ ਕਿਰਤੀ ਕਿਸਾਨ ...
ਫ਼ਰੀਦਕੋਟ, 17 ਮਈ (ਚਰਨਜੀਤ ਸਿੰਘ ਗੋਂਦਾਰਾ)-ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਵਲੋਂ ਸਥਾਨਕ ਕਿਲਾ ਮੁਬਾਰਕ ਚੌਂਕ 'ਚ ਚਲਾਏ ਜਾ ਰਹੇ ਮੁਫ਼ਤ ਮੱਲਮ ਪੱਟੀ ਸੇਵਾ ਕੇਂਦਰ 'ਚ ਸਵ. ਮਾਤਾ ਸਵਿਤਰੀ ਦੇਵੀ ਮਿੱਤਲ ਦੀ ਯਾਦ ਨੂੰ ਸਮਰਪਿਤ ਮੁਫ਼ਤ ਸ਼ੂਗਰ ਜਾਂਚ ਕੈਂਪ ਕਲੱਬ ...
ਜੈਤੋ, 17 ਮਈ (ਭੋਲਾ ਸ਼ਰਮਾ)-ਬੀਤੇ ਦਿਨੀਂ ਦੇਸ਼ ਦੀ ਸਭ ਤੋਂ ਵੱਡੀ ਬੈਂਕ ਸਟੇਟ ਬੈਂਕ ਆਫ਼ ਇੰਡੀਆ ਦੀ ਸਭ ਤੋਂ ਵੱਡੀ ਮੁਲਾਜ਼ਮ ਜਥੇਬੰਦੀ ਦੇ ਜਰਨਲ ਸਕੱਤਰ ਵਲੋਂ ਆਪਣੀ ਚੰਡੀਗੜ੍ਹ ਸਰਕਲ ਦੀ ਟੀਮ ਦਾ ਵਿਸਥਾਰ ਕਰਦਿਆਂ ਕੁਝ ਨਵੇਂ ਸਾਥੀਆਂ ਨੂੰ ਜਥੇਬੰਦੀ ਵਿਚ ਅਹੁਦੇ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ਵਲੋਂ ਪਿ੍ੰਸੀਪਲ ਡਾ. ਹਰਦੀਪ ਕੌਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਸਾਦਿਕ ਤੇ ਮਚਾਕੀ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ | ਕਮਿਊਨਿਟੀ ਹੈਲਥ ਸੈਂਟਰ ਸਾਦਿਕ ਵਿਖੇ ...
ਜੈਤੋ, 17 ਮਈ (ਭੋਲਾ ਸ਼ਰਮਾ)-ਬੀਤੇ ਦਿਨੀਂ ਵਿਧਾਨ ਸਭਾ ਹਲਕਾ ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮੋਲਕ ਸਿੰਘ ਅਤੇ ਉਨ੍ਹਾਂ ਕਰੀਬੀ ਸਾਥੀ ਤੇ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਖ਼ਜ਼ਾਨਚੀ ਡਾ. ਲਛਮਣ ਸ਼ਰਮਾ ਭਗਤੂਆਣਾ ਵਲੋਂ ਪਿੰਡ ਰਾਮਗੜ੍ਹ (ਭਗਤੂਆਣਾ) ...
ਫ਼ਰੀਦਕੋਟ, 17 ਮਈ (ਸਤੀਸ਼ ਬਾਗ਼ੀ)-ਖੇਤੀਬਾੜੀ ਵਿਭਾਗ ਵਲੋਂ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਦੀ ਅਗਵਾਈ ਹੇਠ ਧਰਤੀ ਹੇਠਲੇ ਪਾਣੀ ਦੀ ਬੱਚਤ ਲਈ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਸਥਾਨਕ ਖੇਤੀਬਾੜੀ ਵਿਭਾਗ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਨਵ ਸਿੱਖਿਆ ਚੇਤਨਾ ਮੰਚ ਦੇ ਪ੍ਰਧਾਨ ਡਾ. ਮੁਕੇਸ਼ ਭੰਡਾਰੀ ਨੇ ਪ੍ਰੈੱਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਸਰਕਾਰ ਨੂੰ ਸੁਝਾਅ ਦਿੱਤਾ ਹੈ ਕਿ ਇਹ ਸਪੱਸ਼ਟ ਕਰ ਲਿਆ ਜਾਵੇ ਕਿ ਪਾਠ ਪੁਸਤਕਾਂ ਲਿਖਣ ਦਾ ਅਧਿਕਾਰ ਐੱਨ. ਸੀ. ਈ. ਆਰ. ਟੀ. ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ ਅਤੇ ਹੈਲਥ ਐਂਡ ਵੈਲਨੈੱਸ ਸੈਂਟਰਾਂ ਵਿਖੇ ਵਿਸ਼ਵ ਹਾਈਪਰਟੈਨਸ਼ਨ (ਹਾਈ ਬਲੱਡ ਪ੍ਰੈਸ਼ਰ) ਦਿਵਸ ...
ਫ਼ਰੀਦਕੋਟ, 17 ਮਈ (ਸਤੀਸ਼ ਬਾਗ਼ੀ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਫ਼ਰੀਦਕੋਟ ਦੀ ਮੀਟਿੰਗ ਡਾ. ਅੰਮਿ੍ਤਪਾਲ ਸਿੰਘ ਟਹਿਣਾ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ, ਜਿਸ 'ਚ ਬਲਾਕ ਦੇ ਸਾਰੇ ਹੀ ਡਾਕਟਰਾਂ ਨੇ ਭਾਗ ਲਿਆ | ਮੀਟਿੰਗ 'ਚ ਜ਼ਿਲ੍ਹਾ ...
ਫ਼ਰੀਦਕੋਟ, 17 ਮਈ (ਸਤੀਸ਼ ਬਾਗ਼ੀ)-ਪਿੰਡ ਘੁਗਿਆਣਾ ਦੇ ਨਿਵਾਸੀ ਕੁਲਵੰਤ ਸਿੰਘ ਨੂੰ ਜਦ ਕਰੀਬ 25,000 ਰੁਪਏ ਦੀ ਕੀਮਤ ਦਾ ਮੋਬਾਈਲ ਲੱਭਿਆ ਤਾਂ ਉਸ ਨੇ ਇਮਾਨਦਾਰੀ ਦੀ ਮਿਸਾਲ ਕਾਇਮ ਕਰਦਿਆਂ ਇਸ ਦੇ ਅਸਲ ਮਾਲਕ ਦਾ ਫ਼ੋਨ ਰਾਹੀਂ ਪਤਾ ਲਗਾ ਕੇ ਮੋਬਾਈਲ ਉਸ ਨੂੰ ਸੌਂਪ ਦਿੱਤਾ | ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਭਰ ਦੇ ਪਟਵਾਰੀਆਂ ਵਲੋਂ ਇਕ ਪਟਵਾਰੀ ਦੇ ਹੱਕ 'ਚ ਅਣਮਿੱਥੇ ਸਮੇਂ ਲਈ ਕੀਤੀ ਗਈ ਹੜਤਾਲ ਕਾਰਨ ਕਿਸਾਨਾਂ ਸਮੇਤ ਹਰ ਵਰਗ ਦੇ ਲੋਕ ਡਾਹਢੀ ਪ੍ਰੇਸ਼ਾਨੀ ਝੱਲ ਰਹੇ ਹਨ | ਸੂਬਾ ਸਰਕਾਰ ਇਨ੍ਹਾਂ ਹੜਤਾਲ 'ਤੇ ਬੈਠੇ ਪਟਵਾਰੀਆਂ ...
ਬਰਗਾੜੀ, 17 ਮਈ (ਸੁਖਰਾਜ ਸਿੰਘ ਗੋਂਦਾਰਾ)-ਕੌਮੀ ਸ਼ਾਹ ਮਾਰਗ ਨੰਬਰ-54 ਦੇ ਚਾਰ-ਛੇ ਮਾਰਗੀ ਬਣਨ ਕਾਰਨ ਕਸਬਾ ਬਰਗਾੜੀ ਦੇ ਬੱਸ ਅੱਡੇ ਉੱਪਰ ਪਹਿਲਾਂ ਕੀਤੇ ਪੀਣ ਵਾਲੇ ਪਾਣੀ ਦੇ ਸਾਰੇ ਸਾਧਨ ਖ਼ਤਮ ਹੋ ਗਏ ਸਨ | ਉਸ ਬਾਅਦ ਨਾ ਹੀ ਸੰਬੰਧਿਤ ਵਿਭਾਗ ਨੇ ਨਾ ਕਿਸੇ ਸਮਾਜ ਸੇਵੀ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਿ੍ਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਕਾਲਜ ਦੇ ਐੱਨ. ਐੱਸ. ਐੱਸ. ਵਿਭਾਗ, ਰੈੱਡ ਰਿਬਨ ਕਲੱਬਾਂ ਅਤੇ ਬਾਬਾ ਫ਼ਰੀਦ ਜੀ ਬਲੱਡ ਸੇਵਾ ਸੁਸਾਇਟੀ ਦੇ ਸਾਂਝੇ ਉੱਦਮ ਨਾਲ ਕਾਲਜ ਦੇ ਮੇਨ ਹਾਲ ਵਿਚ ਖ਼ੂਨਦਾਨ ਕੈਂਪ ਲਗਾਇਆ ਗਿਆ | ...
ਬਰਗਾੜੀ, 17 ਮਈ (ਲਖਵਿੰਦਰ ਸ਼ਰਮਾ)-ਸਿਵਲ ਹਸਪਤਾਲ ਬਰਗਾੜੀ ਦੇ ਸਟਾਫ਼ ਵਲੋਂ ਦਸਮੇਸ਼ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਸਕੂਲ ਦੀ ਪਿ੍ੰਸੀਪਲ ਪ੍ਰਤੀਬਾਲਾ ਸ਼ਰਮਾ ਨੇ ਕੀਤਾ | ਕੈਂਪ ...
ਫ਼ਰੀਦਕੋਟ, 17 ਮਈ (ਸਤੀਸ਼ ਬਾਗ਼ੀ)-ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ, ਯੂਥ ਵਿੰਗ ਦੇ ਰਾਸ਼ਟਰੀ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਕੁਲਦੀਪ ਸਿੰਘ ਅਟਵਾਲ ਨੇ ਆਪਣੇ ਬਿਆਨ 'ਚ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ ਦੇ ਯੂਥ ਵਿੰਗ ਨੇ ਜੋ ਰਾਸ਼ਟਰੀ ਪੱਧਰ ...
ਫ਼ਰੀਦਕੋਟ, 17 ਮਈ (ਸਤੀਸ਼ ਬਾਗ਼ੀ)-ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ, ਯੂਥ ਵਿੰਗ ਦੇ ਰਾਸ਼ਟਰੀ ਸਕੱਤਰ ਨਿਯੁਕਤ ਕੀਤੇ ਜਾਣ 'ਤੇ ਕੁਲਦੀਪ ਸਿੰਘ ਅਟਵਾਲ ਨੇ ਆਪਣੇ ਬਿਆਨ 'ਚ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਲੋਕ ਜਨ ਸ਼ਕਤੀ ਪਾਰਟੀ ਦੇ ਯੂਥ ਵਿੰਗ ਨੇ ਜੋ ਰਾਸ਼ਟਰੀ ਪੱਧਰ ...
ਪੰਜਗਰਾਈਾ ਕਲਾਂ, 17 ਮਈ (ਕੁਲਦੀਪ ਸਿੰਘ ਗੋਂਦਾਰਾ)-ਹਰਿੰਦਰ ਸਿੰਘ ਬਰਾੜ ਨੇ ਆਪਣੇ ਪਿਤਾ ਮਾ. ਹਿੰਮਤ ਸਿੰਘ ਦੀ ਯਾਦ 'ਚ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਮਿਡਲ ਸਕੂਲ ਘਣੀਏ ਵਾਲਾ ਨੂੰ ਇਕ ਇਕ ਇੰਨਵਰਟਰ ਭੇਟ ਕੀਤਾ | ਪ੍ਰਾਇਮਰੀ ਸਕੂਲ ਦੇ ਮੁਖੀ ਗੁਰਪ੍ਰੀਤ ਸਿੰਘ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿਖੇ ਡੇਂਗੂ ਮਲੇਰੀਆ ਵਰਗੀਆਂ ਮੱਛਰਾਂ ਨਾਲ ਫ਼ੈਲਣ ਵਾਲੀਆਂ ਬਿਮਾਰੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਐਡੀਸ਼ਨਲ ...
ਪੰਜਗਰਾਈਾ ਕਲਾਂ, 17 ਮਈ (ਕੁਲਦੀਪ ਸਿੰਘ ਗੋਂਦਾਰਾ)-ਦਿਨੋ ਦਿਨ ਵਿਗੜ ਰਹੇ ਹਾਲਾਤ, ਚੋਰੀ ਦੀਆਂ ਵਾਰਦਾਤਾਂ ਅਤੇ ਨਸ਼ਿਆਂ ਜਿਹੀਆਂ ਬੁਰੀਆਂ ਅਲਾਮਤਾਂ ਨੂੰ ਦੇਖਦੇ ਹੋਏ ਦਸਮੇਸ਼ ਵੈੱਲਫੇਅਰ ਸੁਸਇਟੀ ਜਿਉਣ ਵਾਲਾ ਵਲੋਂ ਪਿੰਡ ਦੀ ਬਾਹਰਲੀ ਫ਼ਿਰਨੀ ਉੱਪਰ ਪਿੰਡੋਂ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਨੇ ਪਹਿਲਕਦਮੀ ਕਰਦਿਆਂ ਅੱਜ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ, ਜਿਸ 'ਚ ਕੁਝ ਪਿੰਡਾਂ ਦੇ ਵਸਨੀਕਾਂ, ਪੰਚਾਂ, ਸਰਪੰਚਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਨੇ ਪਹਿਲਕਦਮੀ ਕਰਦਿਆਂ ਅੱਜ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ, ਜਿਸ 'ਚ ਕੁਝ ਪਿੰਡਾਂ ਦੇ ਵਸਨੀਕਾਂ, ਪੰਚਾਂ, ਸਰਪੰਚਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ 'ਚ ਮੂਲ ਅਨਾਜਾਂ (ਮਿਲਟ) ਦੇ ਖੇਤੀ ਨੂੰ ਉਤਸ਼ਾਹਤ ਕਰਨ ਅਤੇ ਇਨ੍ਹਾਂ ਨੂੰ ਆਪਣੀ ਖੁਰਾਕ ਦਾ ਹਿੱਸਾ ਬਣਾਉਣ ਪ੍ਰਤੀ ਲੋਕਾਂ ਨੂੰ ਉਤਸ਼ਾਹਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਅਤੇ ਖੇਤੀ ਵਿਰਾਸਤ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਐੱਸ. ਐੱਸ. ਪੀ. ਫ਼ਰੀਦਕੋਟ ਅਵਨੀਤ ਕੌਰ ਸਿੱਧੂ ਦੀ ਅਗਵਾਈ 'ਚ ਫ਼ਰੀਦਕੋਟ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਤਹਿਤ ਭਾਰੀ ਪੁਲਿਸ ਫ਼ੋਰਸ ਨਾਲ ਬੱਸ ਅੱਡੇ, ਢਾਬਿਆਂ ਅਤੇ ਹੋਟਲਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ...
ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਐੱਸ. ਐੱਸ. ਪੀ. ਫ਼ਰੀਦਕੋਟ ਅਵਨੀਤ ਕੌਰ ਸਿੱਧੂ ਦੀ ਅਗਵਾਈ 'ਚ ਫ਼ਰੀਦਕੋਟ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਤਹਿਤ ਭਾਰੀ ਪੁਲਿਸ ਫ਼ੋਰਸ ਨਾਲ ਬੱਸ ਅੱਡੇ, ਢਾਬਿਆਂ ਅਤੇ ਹੋਟਲਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX