ਮਾਛੀਵਾੜਾ ਸਾਹਿਬ, 17 ਮਈ (ਮਨੋਜ ਕੁਮਾਰ)-ਪਿੰਡ ਭਮਾਂ ਕਲਾਂ ਵਿਖੇ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ਾ ਛੁਡਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਕੀਤੀ ਜਾਣ ਵਾਲੀ ਸਰਕਾਰ ਦੀ ਕਾਰਵਾਈ ਤੋਂ ਭੜਕੇ ਕਿਸਾਨਾਂ ਨੇ ਸਿੱਧੇ ਤੌਰ 'ਤੇ ਸੂਬੇ ਦੀ ਮਾਨ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਮਰ ਜਾਣਗੇ ਪਰ ਉਨ੍ਹਾਂ ਦੇ ਪੁਰਖਿਆਂ ਵਲੋਂ ਸਖ਼ਤ ਮਿਹਨਤ ਨਾਲ ਆਬਾਦ ਕੀਤੀ ਜ਼ਮੀਨ ਦਾ ਕਬਜ਼ਾ ਨਹੀਂ ਛੱਡਣਗੇ | ਭਮਾਂ ਕਲਾਂ ਵਿਖੇ ਭਾਰੀ ਗਿਣਤੀ 'ਚ ਇਕੱਤਰ ਹੋਏ ਕਿਸਾਨ ਨਾਮਧਾਰੀ ਬੱਗਾ ਸਿੰਘ, ਸਾਬਕਾ ਸਰਪੰਚ ਮਲਕੀਤ ਸਿੰਘ, ਬਿੱਟੂ ਸਿੰਘ, ਜਗਰੂਪ ਸਿੰਘ ਖ਼ਾਲਸਾ ਤੇ ਕਾਲਾ ਸਿੰਘ ਨੇ ਦੱਸਿਆ ਕਿ ਭਮਾਂ ਕਲਾਂ ਦੀ ਸ਼ਾਮਲਾਤ ਜ਼ਮੀਨ 'ਚ ਉਨ੍ਹਾਂ ਦੇ ਪੁਰਖਿਆਂ ਨੇ ਆ ਕੇ ਬੜੀ ਮਿਹਨਤ ਨਾਲ ਬੰਜਰ ਪਈ ਜ਼ਮੀਨ ਨੂੰ ਆਬਾਦ ਕੀਤਾ ਤੇ ਪਿਛਲੇ 60 ਸਾਲਾਂ ਤੋਂ ਅਸੀਂ ਗਰੀਬ ਕਿਸਾਨ ਖੇਤੀ ਕਰ ਆਪਣੇ ਪਰਿਵਾਰ ਦਾ ਪਾਲਣ-ਪੋਸਣ ਕਰ ਰਹੇ ਹਾਂ | ਉਨ੍ਹਾਂ ਦੱਸਿਆ ਕਿ ਸਰਕਾਰਾਂ ਵਲੋਂ ਹਮੇਸ਼ਾ ਵਾਅਦਾ ਕੀਤਾ ਗਿਆ ਕਿ ਬਹੁਤ ਹੀ ਘੱਟ ਮੁੱਲ 'ਤੇ ਉਨ੍ਹਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ ਪਰ ਬੇਸ਼ੱਕ ਇਹ ਵਾਅਦਾ ਪੂਰਾ ਨਹੀਂ ਹੋਇਆ ਪਰ ਉਨ੍ਹਾਂ ਨੂੰ ਕਦੇ ਕਿਸੇ ਵੀ ਸਰਕਾਰ ਨੇ ਇਨ੍ਹਾਂ ਜ਼ਮੀਨਾਂ ਤੋਂ ਉਜਾੜਨ ਦੀ ਕੋਸ਼ਿਸ਼ ਨਹੀਂ ਕੀਤੀ | ਇਕੱਤਰ ਹੋਏ ਕਿਸਾਨਾਂ ਨੇ ਸਖ਼ਤ ਲਹਿਜ਼ੇ 'ਚ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰੀ ਅਧਿਕਾਰੀਆਂ ਨੇ ਇਸ ਜ਼ਮੀਨ ਦਾ ਕਬਜ਼ਾ ਲੈ ਕੇ ਉਨ੍ਹਾਂ ਨੂੰ ਉਜਾੜਨ ਦੀ ਕੋਸ਼ਿਸ਼ ਕੀਤੀ ਤਾਂ ਉਹ ਇਨ੍ਹਾਂ ਖੇਤਾਂ 'ਚ ਹੀ ਖੜ੍ਹ ਕੇ ਖ਼ੁਦਕੁਸ਼ੀ ਕਰ ਕੇ ਮਰ ਜਾਣਗੇ ਤੇ ਉਸ ਦੀ ਸਿੱਧੇ ਤੌਰ 'ਤੇ ਜ਼ਿੰਮੇਵਾਰੀ ਮੁੱਖ ਮੰਤਰੀ ਪੰਜਾਬ ਤੇ ਹਲਕਾ ਸਾਹਨੇਵਾਲ ਦੇ ਵਿਧਾਇਕ ਦੀ ਹੋਵੇਗੀ |
ਕੁਹਾੜਾ, 17 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੀ ਪੁਲਿਸ ਕਟਾਣੀ ਕਲਾਂ ਵਲੋਂ ਵਿਅਕਤੀ ਨੂੰ ਇਕ ਕਿੱਲੋ ਗਾਂਜੇ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਦੀ ਪਹਿਚਾਣ ਦਿਲ ਬਹਾਦਰ ਪੁੱਤਰ ਨੰਦ ਲਾਲ ਵਾਸੀ ਪੰਜਾਬ ਕਾਲੋਨੀ ਮਾਛੀਵਾੜਾ ...
ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)-ਖੰਨਾ ਪੁਲਿਸ ਨੇ ਸਹਾਰਨਪੁਰ ਦੇ ਇਕ ਕੱਪੜਾ ਵਪਾਰੀ ਨੂੰ 27 ਲੱਖ 15 ਹਜਾਰ 500 ਰੁਪਏ ਸਮੇਤ ਗਿ੍ਫ਼ਤਾਰ ਕੀਤਾ ਹੈ | ਇਹ ਵਪਾਰੀ ਇਕ ਕੈਂਟਰ ਗੱਡੀ 'ਚ ਲਿਫ਼ਟ ਲੈ ਕੇ ਬੈਗ ਵਿਚ ਰੁਪਏ ਲੁਕੋ ਕੇ ਲਿਜਾ ਰਿਹਾ ਸੀ | ਪੁਲਿਸ ਨੇ ਨਾਕੇ 'ਤੇ ਇਸ ਵਪਾਰੀ ...
ਹਠੂਰ, 17 ਮਈ (ਜਸਵਿੰਦਰ ਸਿੰਘ ਛਿੰਦਾ)-ਭਾਰਤੀ ਜਨਤਾ ਪਾਰਟੀ ਪੰਜਾਬ ਸੈਨਿਕ ਵਿੰਗ ਦੇ ਮੈਂਬਰ ਕੈਪਟਨ ਬਲੌਰ ਸਿੰਘ ਭੰਮੀਪੁਰਾ ਨੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕਿਹਾ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਣ ਵਾਲੇ ਕਾਂਗਰਸ ਪਾਰਟੀ ਪੰਜਾਬ ਦੇ ਸਾਬਕਾ ...
ਖੰਨਾ, 17 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸਿਟੀ ਖੰਨਾ ਪੁਲਿਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਕਥਿਤ ਦੋਸ਼ੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ | ਮਾਮਲੇ ਦੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ. ਐੱਸ. ਆਈ. ਸੁਖਦੇਵ ਸਿੰਘ ਨੇ ਕਿਹਾ ਕਿ ਉਹ ਗਸ਼ਤ ਦੌਰਾਨ ...
ਕੁਹਾੜਾ, 17 ਮਈ (ਸੰਦੀਪ ਸਿੰਘ ਕੁਹਾੜਾ)-ਥਾਣਾ ਜਮਾਲਪੁਰ ਅਧੀਨ ਪੈਂਦੀ ਪੁਲਿਸ ਚੌਕੀ ਰਾਮਗੜ੍ਹ ਵਲੋਂ ਸੁਰਿੰਦਰ ਪੁਦਾਰ ਪੁੱਤਰ ਨਾਗੇਸ਼ਵਰ ਗੁਪਤਾ ਵਾਸੀ ਨੀਚੀ ਮੰਗਲੀ ਨੂੰ 8 ਬੋਤਲਾਂ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ਥਾਣੇਦਾਰ ਸੰਤੋਖ ...
ਖੰਨਾ, 17 ਮਈ (ਮਨਜੀਤ ਸਿੰਘ ਧੀਮਾਨ)-ਸਥਾਨਕ ਸਮਰਾਲਾ ਰੋਡ ਰੇਲਵੇ ਓਵਰ ਬਰਿੱਜ ਕੋਲ ਰੇਲਵੇ ਲਾਈਨਾਂ ਪਾਰ ਕਰਦੇ ਸਮੇਂ ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਹਾਦਸੇ ਬਾਰੇ ਪਤਾ ਲੱਗਣ 'ਤੇ ਰੇਲਵੇ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ...
ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਨਗਰ ਕੌਂਸਲ ਦੀ ਤਹਿ ਬਾਜ਼ਾਰੀ ਟੀਮ ਵਲੋਂ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਜੇ. ਸੀ. ਬੀ. ਦਾ ਪੀਲਾ ਪੰਜਾ ਚਲਾਇਆ ਗਿਆ | ਇਸ ਮੌਕੇ ਜੀ. ਟੀ. ਰੋਡ ਦੇ ਦੋਵਾਂ ਪਾਸੇ ਭੀੜ ਭਾੜ ਵਾਲੇ ...
ਬੀਜਾ, 17 ਮਈ (ਅਵਤਾਰ ਸਿੰਘ ਜੰਟੀ ਮਾਨ)-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਨੇੜੇ ਜੀ. ਟੀ. ਰੋਡ 'ਤੇ ਮਹਿੰਦਰਾ ਪਿਕਅੱਪ ਤੇ ਕੈਂਟਰ ਦੀ ਹੋਈ ਟੱਕਰ 2 ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਮਹਿੰਦਰਾ ਪਿਕਅੱਪ ਗੱਡੀ ਨੰ ਪੀ. ਬੀ-11.ਸੀ.ਐਲ-7294 ਖੰਨਾ ...
ਖੰਨਾ, 17 ਮਈ (ਮਨਜੀਤ ਸਿੰਘ ਧੀਮਾਨ)-ਥਾਣਾ ਸਦਰ ਖੰਨਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਨਾਮਜ਼ਦ 2 ਵਿਅਕਤੀ ਜੋ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ ਸੀ, ਨੂੰ ਪੁਲਿਸ ਨੇ ਕਾਬੂ ਕਰ ਕੇ ਅਦਾਲਤ 'ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ...
ਪਾਇਲ,17 ਮਈ (ਰਾਜਿੰਦਰ ਸਿੰਘ/ਨਿਜ਼ਾਮਪੁਰ)-ਆਕਸਫੋਰਡ ਸੀਨੀਅਰ ਸਕੂਲ ਪਾਇਲ ਵਿਖੇ ਸਕੂਲ ਦੇ ਪ੍ਧਾਨ ਕਿਰਨਪ੍ਰੀਤ ਸਿੰਘ ਧਾਲੀਵਾਲ ਦੀ ਦੇਖ-ਰੇਖ ਹੇਠ ਸਾਇੰਸ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ 'ਚ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਤਿੰਨ ਸ਼੍ਰੇਣੀਆਂ 'ਚ ਵੰਡ ਕੇ ...
ਬੀਜਾ, 17 ਮਈ (ਅਵਤਾਰ ਸਿੰਘ ਜੰਟੀ ਮਾਨ)-ਸਬ ਸੈਂਟਰ ਜਸਪਾਲੋਂ ਦੇ ਸਿੱਖ ਗਰਲਜ਼ ਹਾਈ ਸਕੂਲ ਜਸਪਾਲੋਂ ਵਿਖੇ ਐਸ. ਐਮ. ਓ. ਡਾ. ਹਰਪ੍ਰੀਤ ਸਿੰਘ ਸੇਖੋਂ ਸੀ. ਐੱਚ. ਸੀ. ਪਾਇਲ ਦੀ ਅਗਵਾਈ ਹੇਠ ਦਲਜਿੰਦਰ ਸਿੰਘ ਨੇ ਬੱਚਿਆਂ ਨੂੰ ਡੇਂਗੂ ਬੁਖ਼ਾਰ ਬਾਰੇ ਦੱਸਿਆ | ਬਲਜੀਤ ਸਿੰਘ ਨੇ ...
ਡੇਹਲੋਂ, 17 ਮਈ (ਅੰਮਿ੍ਤਪਾਲ ਸਿੰਘ ਕੈਲੇ)-ਬਲਾਕ ਡੇਹਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਡੇਹਲੋਂ ਦੇ ਪਿੰਡਾਂ ਅੰਦਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ...
ਮਲੌਦ, 17 ਮਈ (ਸਹਾਰਨ ਮਾਜਰਾ)-ਨਵੇਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਹੀ ਬੱਚਿਆਂ ਨੂੰ ਤਰੋ ਤਾਜ਼ਾ ਰੱਖਣ ਦੀ ਮਨਸ਼ਾ ਨਾਲ ਐਮ. ਡੀ. ਗੁਰਪ੍ਰੀਤ ਸਿੰਘ ਚਹਿਲ ਦੀ ਅਗਵਾਈ ਹੇਠ ਬਿ੍ਟਿਸ਼ ਵਰਲਡ ਸਕੂਲ (ਆਈ. ਸੀ. ਐੱਸ. ਸੀ. ਬੋਰਡ ਨਵੀਂ ਦਿੱਲੀ) ਕੁੱਪ ਕਲਾਂ ਮਲੌਦ ਰੋਡ ਨੇੜੇ ...
ਈਸੜੂ, 17 ਮਈ (ਬਲਵਿੰਦਰ ਸਿੰਘ)-ਵਾਤਾਵਰਨ ਨੂੰ ਬਚਾਉਣ ਲਈ ਰੁੱਖ ਤੇ ਮਨੁੱਖ ਭਲਾਈ ਸੰਸਥਾ ਖੰਨਾ ਵਲੋਂ ਪਿੰਡ ਨਸਰਾਲੀ ਵਿਖੇ ਫਲਦਾਰ ਤੇ ਛਾਂਦਾਰ ਬੂਟੇ ਨਿੰਬੂ, ਬਿਲਿਆਮ, ਅਨਾਰ, ਇਮਲੀ,ਨਿੰਮ, ਅਮਰੂਦ, ਅੰਬ ਆਦਿ ਦੇ ਬੂਟੇ ਲਗਾਏ ਗਏ ¢ ਇਸ ਮੌਕੇ ਐੱਸ. ਐੱਚ. ਓ. ਪਾਇਲ ਅਮਰੀਕ ...
ਪਾਇਲ, 17 ਮਈ (ਨਿਜ਼ਾਮਪੁਰ/ਰਜਿੰਦਰ ਸਿੰਘ)-ਸੀਨੀਅਰ ਮੈਡੀਕਲ ਅਫ਼ਸਰ ਡਾ ਹਰਪ੍ਰੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਸੀ. ਐੱਚ. ਸੀ. ਪਾਇਲ ਵਿਖੇ ਵਿਸ਼ਵ ਹਾਈਪਰ ਟੈਨਸ਼ਨ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਸੇਖੋਂ ਨੇ ਕਿਹਾ ਕਿ ਹਾਈਪਰ ਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ...
ਖੰਨਾ, 17 ਮਈ (ਹਰਜਿੰਦਰ ਸਿੰਘ ਲਾਲ)-ਭਗਵਾਨ ਵਾਲਮੀਕਿ ਭਵਨ ਡਾ. ਅੰਬੇਡਕਰ ਯੂਥ ਵੈੱਲਫੇਅਰ ਸੁਸਾਇਟੀ ਨੇ ਸਿਵ ਸੈਨਾ ਆਗੂ ਅਵਤਾਰ ਮੌਰਿਆ ਵਲੋਂ ਭਗਵਾਨ ਵਾਲਮੀਕਿ ਤੇ ਰਵਿਦਾਸੀਆ ਸਮਾਜ ਖ਼ਿਲਾਫ਼ ਅਪਸ਼ਬਦ ਬੋਲਣ ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ...
ਕੁਹਾੜਾ, 17 ਮਈ (ਸੰਦੀਪ ਸਿੰਘ ਕੁਹਾੜਾ)-ਪੱਤਰਕਾਰ ਜਗਮੀਤ ਸਿੰਘ ਭਾਮੀਆਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ (ਸਾਲਾ) ਪਰਮਿੰਦਰ ਸਿੰਘ ਉਰਫ਼ ਕਾਲਾ ਸੜਕ ਹਾਦਸੇ 'ਚ ਸਵਰਗਵਾਸ ਹੋ ਗਿਆ | ਇਸ ਮੌਕੇ ਪੱਤਰਕਾਰ ਜਗਮੀਤ ਸਿੰਘ ...
ਜੋਧਾਂ, 17 ਮਈ (ਗੁਰਵਿੰਦਰ ਸਿੰਘ ਹੈਪੀ)-ਨਾਈਟਿੰਗੇਲ ਨਰਸਿੰਗ ਕਾਲਜ ਨਾਰੰਗਵਾਲ ਦੇ ਵਿਦਿਆਰਥੀਆਂ ਨੇ ਦੀਪਕ ਹਾਰਟ ਸੈਂਟਰ ਦੇ ਸਹਿਯੋਗ ਨਾਲ ਸੰਸਥਾ ਦੇ ਡਾਇਰੈਕਟਰ ਡਾ. ਸਰਬਜੀਤ ਸਿੰਘ ਦੇ ਅਗਵਾਈ 'ਚ 'ਵਰਲਡ ਹਾਈਪਰ ਟੈਨਸ਼ਨ ਡੇ' ਮਨਾਇਆ | ਇਸ ਦੌਰਾਨ ਲੁਧਿਆਣੇ ਦੇ ਰੋਜ਼ ...
ਸਮਰਾਲਾ, 17 ਮਈ (ਕੁਲਵਿੰਦਰ ਸਿੰਘ/ਗੋਪਾਲ ਸੋਫਤ)-ਸਥਾਨਕ ਡੀ. ਐੱਸ. ਪੀ ਹਰਵਿੰਦਰ ਸਿੰਘ ਖਹਿਰਾ ਦੀ ਅਗਵਾਈ 'ਚ ਮੁੱਖ ਥਾਣਾ ਅਫ਼ਸਰ ਇੰਸਪੈਕਟਰ ਸੁਰਜੀਤ ਸਿੰਘ ਨੇ ਬੀਤੇ ਦਿਨ ਵਾਪਰੀ ਕਤਲ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ 26 ਸਾਲਾਂ ਦੇ ਨੌਜਵਾਨ ਨੂੰ ਕੁੱਟ-ਕੁੱਟ ਕੇ ਮੌਤ ...
ਦੋਰਾਹਾ, 17 ਮਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਸ਼ਹਿਰੀ ਦੋਰਾਹਾ ਦੇ ਸਕੱਤਰ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਨਿਗਰਾਨ ਡਵੀਜ਼ਨ ਕਮੇਟੀ ਆਗੂ ਕੁਲਦੀਪ ਸਿੰਘ, ਬਲਵੀਰ ਸਿੰਘ, ਬੁੱਧ ਸਿੰਘ, ਜਸਵਿੰਦਰ ...
ਅਹਿਮਦਗੜ੍ਹ, 17 ਮਈ (ਪੁਰੀ)-ਹਿੰਦ ਹਸਪਤਾਲ ਅਹਿਮਦਗੜ੍ਹ ਵਿਖੇ ਵਿਸ਼ਵ ਹਾਈਪਰਟੈਂਸ਼ਨ ਦਿਵਸ ਡਾ. ਸੁਨੀਤ ਕੁਮਾਰ ਹਿੰਦ ਦੀ ਅਗਵਾਈ 'ਚ ਆਯੋਜਿਤ ਕੀਤਾ ਗਿਆ | ਡਾ. ਸੁਨੀਤ ਕੁਮਾਰ ਹਿੰਦ ਨੇ ਬਿਮਾਰੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ | ਡਾ. ਸੰਦੀਪ ਚੋਪੜਾ ਨੇ ਵੀ ਹਾਈ ...
ਅਹਿਮਦਗੜ੍ਹ, 17 ਮਈ (ਪੁਰੀ)-ਸ਼ਹਿਰ ਦੀਆਂ ਵੱਖ ਵੱਖ ਸਮਾਜ ਸੇਵੀ ਤੇ ਮੈਡੀਕਲ ਸੰਗਠਨਾਂ ਵਲੋਂ ਵਿਸ਼ਵ ਹਾਈਪਰਟੈਂਸ਼ਨ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ, ਵਰਕਸ਼ਾਪਾਂ ਤੇ ਸੈਮੀਨਾਰ ਲਗਾਏ ਗਏ | 2022 ਦੇ ਥੀਮ ਨੂੰ ਲਾਗੂ ਕਰਵਾਉਣ ਦੇ ਮੰਤਵ ਨਾਲ ਡਾਕਟਰਾਂ ਤੇ ...
ਮਲੌਦ, 17 ਮਈ (ਦਿਲਬਾਗ ਸਿੰਘ ਚਾਪੜਾ)-ਪੰਜਾਬ ਇਲੈਕਟਿ੍ਕ ਐਂਡ ਟਿਊਬਵੈੱਲ ਸਟੋਰ ਮਲੌਦ ਦੇ ਮਾਲਕ ਕੇਵਲ ਸਿੰਘ ਢਿੱਲੋਂ (ਮਦੇਵੀ ਵਾਲੇ) ਅਚਾਨਕ ਸਦੀਵੀ ਵਿਛੋੜਾ ਦੇ ਗਏ, ਜਿਨ੍ਹਾਂ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਮਦੇਵੀ ਵਿਖੇ ਕੀਤਾ ਗਿਆ ...
ਮਲੌਦ, 17 ਮਈ (ਸਹਾਰਨ ਮਾਜਰਾ)-ਬਾਬਾ ਖ਼ਾਨਗਾਹ ਵਾਲੇ ਸੱਭਿਆਚਾਰਕ ਖੇਤਰੀ ਕਲੱਬ (ਰਜਿ:) ਬੁਰਕੜਾ ਵਲੋਂ ਗਿਆਰ੍ਹਵੀਂ ਵਾਲੀ ਸਰਕਾਰ ਹਜ਼ਰਤ ਗੌਂਸ਼ਪਾਕ ਦੀ ਯਾਦ ਸਮਰਪਿਤ ਦਰਵੇਸ਼-ਏ-ਆਲਮ ਬਾਬਾ ਖ਼ਾਨਗਾਹ ਵਾਲਿਆਂ ਦੇ 18 ਮਈ ਤੇ 19 ਮਈ ਨੂੰ ਦੋ ਦਿਨ ਕਰਵਾਏ ਜਾ ਰਹੇ 28ਵੇਂ ...
ਬੀਜਾ, 17 ਮਈ (ਕਸ਼ਮੀਰਾ ਸਿੰਘ ਬਗ਼ਲੀ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੁੰਗਰਾਲੀ ਰਾਜਪੂਤਾਂ ਵਿਖੇ ਲਾਇਬ੍ਰੇਰੀ ਨਗਰ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਤਿਆਰ ਕੀਤੀ ਗਈ, ਜਿਸ ਦਾ ਉਦੇਸ਼ ਬੱਚਿਆਂ ਨੂੰ ਕਿਤਾਬਾਂ ਨਾਲ ਜੋੜਨਾ ਤੇ ਉਨ੍ਹਾਂ 'ਚ ਪੜ੍ਹਨ ਦੀ ਆਦਤ ਦਾ ...
ਡੇਹਲੋਂ, 17 ਮਈ (ਅੰਮਿ੍ਤਪਾਲ ਸਿੰਘ ਕੈਲੇ)-ਪੈਰਾਗੌਨ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਲਈ ਅੱਖਰ ਜੋੜ ਕੇ ਲਿਖਣ ਮੁਕਾਬਲਾ ਕਰਵਾਇਆ ਗਿਆ | ਇਸ ਸਮੇਂ ਸਕੂਲ ਪਿ੍ੰਸੀਪਲ ਮਨਜੀਤ ਕੌਰ ਸਿੱਧੂ ਨੇ ਕਿਹਾ ਕਿ ਅਜਿਹੇ ਮੁਕਾਬਲੇ ...
ਮਲੌਦ, 17 ਮਈ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਵਲੋਂ ਸੰਗਤਾਂ ਦੇ ਵੱਡੇ ਸਹਿਯੋਗ ਸਦਕਾ ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ (ਉੱਤਰਾਖੰਡ) ਵਿਖੇ ਸੰਗਤਾਂ ਲਈ ਲੰਗਰਾਂ ਦੀ ਸੇਵਾ ਕਰਨ ਵਾਸਤੇ ਰਾਸ਼ਨ ਭਰੀਆਂ ਗੱਡੀਆਂ ਭੇਜੀਆਂ ਗਈਆਂ | ਇਸ ਮੌਕੇ ਸੰਤ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX