ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ 'ਚ ਖੇਤ ਮਜ਼ਦੂਰ ਮਰਦ/ਔਰਤਾਂ ਨੇ ਪਿੰਡਾਂ ਵਿਚ ਮਨਰੇਗਾ ਦਾ ਕੰਮ ਚਲਾਉਣ, ਗੁਲਾਬੀ ਸੁੰਡੀ ਨਾਲ ਖ਼ਰਾਬ ਹੋਏ ਨਰਮੇ ਦਾ ਮਜ਼ਦੂਰਾਂ ਨੂੰ ਚੁਗਾਈ ਦਾ ਮੁਆਵਜ਼ਾ ਦੇਣ, ਆਟਾ-ਦਾਲ ਸਕੀਮ ਵਾਲੇ ਰਾਸ਼ਨ ਦੀ ਵੰਡ ਕਰਨ, ਮਜ਼ਦੂਰ ਘਰਾਂ 'ਚ ਪੁੱਟੇ ਬਿਜਲੀ ਮੀਟਰ ਵਾਪਸ ਲਵਾਉਣ, ਮਜ਼ਦੂਰਾਂ ਲਈ ਰਾਖਵੀਂਆਂ ਪੰਚਾਇਤੀ ਜ਼ਮੀਨਾਂ ਸਸਤੇ ਭਾਅ 'ਤੇ ਦੇਣ, ਮਕਾਨ ਬਣਾਉਣ ਲਈ ਗਰਾਂਟਾਂ ਲੈਣ ਆਦਿ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਗੁਰਜੰਟ ਸਿੰਘ ਸਾਉਂਕੇ, ਖ਼ਜ਼ਾਨਚੀ ਬਾਜ ਸਿੰਘ ਭੁੱਟੀਵਾਲਾ, ਕਾਲਾ ਸਿੰਘ ਖੂੰਨਣ ਖੁਰਦ, ਕਾਕਾ ਸਿੰਘ ਖੁੰਡੇ ਹਲਾਲ, ਰਾਜਾ ਖੂੰਨਣ ਖੁਰਦ, ਜਸਵਿੰਦਰ ਸਿੰਘ ਸੰਗੂਧੌਣ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ 5 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੀਟਿੰਗ 'ਚ ਕਿਸਾਨਾਂ ਨੂੰ 50 ਕਰੋੜ ਅਤੇ ਮਜ਼ਦੂਰਾਂ
ਨੂੰ ਨਰਮਾ ਚੁਗਾਈ ਦਾ ਮੁਆਵਜ਼ਾ 5 ਕਰੋੜ ਦੇਣ ਦੀ ਮੰਗ ਮੰਨੀ ਸੀ, ਜਿਸ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ | ਖੇਤ ਮਜ਼ਦੂਰ ਆਗੂਆਂ ਨੇ ਆਖਿਆ ਕਿ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਥਾਂ ਜੇਕਰ ਬਾਸਮਤੀ ਦੀ ਲਾਹੇਵੰਦ ਭਾਅ 'ਤੇ ਸਰਕਾਰੀ ਖ਼ਰੀਦ ਦੀ ਗਾਰੰਟੀ ਕੀਤੀ ਜਾਵੇ ਤਾਂ ਬਾਸਮਤੀ ਦੀ ਲਵਾਈ, ਹੱਥੀਂ ਕਟਾਈ ਤੇ ਝੜਾਈ ਦੇ ਸਿੱਟੇ ਵਜੋਂ ਪਾਣੀ ਬਚਾਉਣ ਦੇ ਨਾਲ-ਨਾਲ ਖੇਤ ਮਜ਼ਦੂਰਾਂ ਦੇ ਰੁਜ਼ਗਾਰ 'ਚ ਵੀ ਵਾਧਾ ਹੋ ਸਕਦਾ ਹੈ ਅਤੇ ਬਾਸਮਤੀ ਦੀ ਪਰਾਲੀ ਪਸ਼ੂਆਂ ਦੇ ਚਾਰੇ ਲਈ ਤੂੜੀ ਦੀ ਘਾਟ ਪੂਰਤੀ ਦਾ ਸਾਧਨ ਵੀ ਬਣ ਸਕਦੀ ਹੈ | ਉਨ੍ਹਾਂ ਕਿਹਾ ਕਿ ਅਸਲ ਵਿਚ ਤਾਂ ਪਾਣੀ ਬਚਾਉਣ ਦੇ ਲਈ ਨਰਮੇ ਸਮੇਤ ਮੱਕੀ ਤੇ ਦਾਲਾਂ ਆਦਿ ਫ਼ਸਲਾਂ ਦੀ ਲਾਹੇਵੰਦ ਭਾਅ 'ਤੇ ਸਰਕਾਰੀ ਖ਼ਰੀਦ ਦੀ ਗਾਰੰਟੀ ਕਰਨ ਵਰਗੇ ਕਈ ਹੋਰ ਵੱਡੇ ਕਦਮ ਸਰਕਾਰ ਵਲੋਂ ਚੁੱਕੇ ਜਾਣ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਨਰਮੇ-ਕਪਾਹ ਦੀ ਲਾਹੇਵੰਦ ਭਾਅ 'ਤੇ ਸਰਕਾਰੀ ਖ਼ਰੀਦ ਦੀ ਸੰਵਿਧਾਨਕ ਗਾਰੰਟੀ ਨਾਲ ਨਾ ਸਿਰਫ਼ ਪਾਣੀ ਦੀ ਡਿੱਗ ਰਹੀ ਸਤਾ ਅਤੇ ਪਰਾਲੀ ਪ੍ਰਦੂਸ਼ਣ ਤੋਂ ਬਚਿਆ ਜਾ ਸਕਦਾ ਹੈ, ਸਗੋਂ ਖੇਤ ਮਜ਼ਦੂਰਾਂ ਲਈ ਰੁਜ਼ਗਾਰ ਵੀ ਵੱਡੇ ਪੱਧਰ 'ਤੇ ਪੈਦਾ ਕੀਤਾ ਜਾ ਸਕਦਾ ਹੈ ਅਤੇ ਬਾਲਣ ਦੀ ਸਮੱਸਿਆ ਵੀ ਹੱਲ ਕੀਤੀ ਜਾ ਸਕਦੀ ਹੈ | ਉਨ੍ਹਾਂ ਝੋਨਾ ਲਵਾਈ ਦੇ ਭਾਅ ਨੂੰ ਲੈ ਕੇ ਪੇਂਡੂ ਧਨਾਢ ਚੌਧਰੀਆਂ ਤੇ ਜਾਤਪਾਤੀ ਹੰਕਾਰ 'ਚ ਗਰਸੇ ਅਨਸਰਾਂ ਵਲੋਂ ਮਜ਼ਦੂਰਾਂ ਦੇ ਬਾਈਕਾਟ ਕਰਨ ਲਈ ਪਾਸ ਕੀਤੇ ਜਾ ਰਹੇ ਮਤਿਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਮਤੇ ਗ਼ੈਰ-ਕਾਨੰੂਨੀ ਤੇ ਗੈਰ ਸਮਾਜਿਕ ਹਨ, ਇਸ ਲਈ ਸਰਕਾਰ ਵਲੋਂ ਇਨ੍ਹਾਂ ਨੂੰ ਰੋਕਣ ਲਈ ਤੁਰੰਤ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ | ਮਜ਼ਦੂਰ ਆਗੂਆਂ ਨੇ ਕਿਹਾ ਜੇਕਰ ਕਿਸਾਨਾਂ ਨੂੰ ਫ਼ਸਲਾਂ ਦੀ ਐੱਮ. ਐੱਸ. ਪੀ. ਮੰਗਣ ਅਤੇ ਹੋਰਨਾਂ ਵਰਗਾਂ ਨੂੰ ਆਪਣੀਆਂ ਉਜ਼ਰਤਾਂ 'ਚ ਵਾਧੇ ਦੀ ਮੰਗ ਕਰਨ ਦਾ ਹੱਕ ਹੈ ਤਾਂ ਖੇਤ ਮਜ਼ਦੂਰਾਂ ਨੂੰ ਵੀ ਆਪਣੀ ਦਿਹਾੜੀ-ਮਜ਼ਦੂਰੀ ਦੇ ਭਾਅ 'ਚ ਵਾਧਾ ਕਰਨ ਦੀ ਮੰਗ ਕਰਨ ਦਾ ਪੂਰਾ ਹੱਕ ਹੈ | ਉਨ੍ਹਾਂ ਕਿਹਾ ਕਿ ਜ਼ਮੀਨ ਮਾਲਕਾਂ ਵਲੋਂ ਝੋਨਾ ਲਵਾਈ ਤੇ ਦਿਹਾੜੀ ਦੇ ਮਨਮਰਜ਼ੀ ਦੇ ਭਾਅ ਤੈਅ ਕਰਨ ਦੇ ਮਤਿਆਂ ਤੋਂ ਇਲਾਵਾ ਮਜ਼ਦੂਰਾਂ ਦੇ ਇਕ ਹਿੱਸੇ ਵਲੋਂ ਵੀ ਝੋਨਾ ਲਵਾਈ ਦੇ ਭਾਅ ਤੈਅ ਕਰ ਕੇ ਘੱਟ ਭਾਅ 'ਤੇ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਜੁਰਮਾਨੇ ਲਾਉਣ ਅਤੇ ਬਾਹਰੀ ਲੇਬਰ ਨੂੰ ਪਿੰਡ 'ਚ ਆਉਣ ਤੋਂ ਰੋਕਣ ਵਰਗੇ ਮਤੇ ਪਾਉਣਾ ਜਾਂ ਪ੍ਰਚਾਰ ਕਰਨਾ ਵੀ ਵਾਜਿਬ ਨਹੀਂ, ਸਗੋਂ ਅਜਿਹਾ ਰਵੱਈਆ ਮਜ਼ਦੂਰਾਂ ਦੇ ਹਿੱਤ ਪੂਰਨ ਦੀ ਥਾਂ ਨੁਕਸਾਨਦਾਇਕ ਹੈ | ਆਗੂਆਂ ਨੇ ਕਿਹਾ ਕਿ ਤੂੜੀ ਦੇ ਭਾਅ ਵਧਣ ਅਤੇ ਖੇਤ ਮਜ਼ਦੂਰਾਂ ਦੇ ਰੁਜ਼ਗਾਰ ਉਜਾੜੇ ਦਾ ਮੁੱਖ ਕਾਰਨ ਤਾਂ ਕਾਰਪੋਰੇਟ ਘਰਾਣਿਆਂ ਅਤੇ ਜਗੀਰਦਾਰਾਂ ਪੱਖੀ ਮੌਜੂਦਾ ਖੇਤੀ ਮਾਡਲ ਹੈ, ਜਿਸ 'ਚੋਂ ਨਿਕਲਣ ਅਤੇ ਮਜ਼ਦੂਰ-ਕਿਸਾਨ ਪੱਖੀ ਖੇਤੀ ਮਾਡਲ ਲਿਆਉਣ ਲਈ ਮਜ਼ਦੂਰ-ਕਿਸਾਨ ਏਕਤਾ ਅਣਸਰਦੀ ਲੋੜ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜਥੇਬੰਦਕ ਅਤੇ ਆਰਥਿਕ ਤੇ ਸਮਾਜਿਕ ਪੱਖ ਤੋਂ ਮਾਲਕ ਕਿਸਾਨੀ ਤੇ ਕਿਸਾਨ ਜਥੇਬੰਦੀਆਂ ਖੇਤ ਮਜ਼ਦੂਰਾਂ ਨਾਲੋਂ ਬਿਹਤਰ ਹਾਲਤ 'ਚ ਹੋਣ ਕਰ ਕੇ ਉਨ੍ਹਾਂ ਨੂੰ ਖੇਤ ਮਜ਼ਦੂਰਾਂ ਦੇ ਹਿੱਤਾਂ ਦਾ ਧਿਆਨ ਰੱਖਦਿਆਂ ਪਹਿਲਕਦਮੀ ਕਰਨੀ ਚਾਹੀਦੀ ਹੈ | ਕਿਸਾਨਾਂ-ਮਜ਼ਦੂਰਾਂ ਦੀ ਸਾਂਝ ਦਾ ਸਬੂਤ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸੀਨੀਅਰ ਸਕੱਤਰ ਹਰਚਰਨ ਸਿੰਘ ਲੱਖੇਵਾਲੀ ਦੀ ਅਗਵਾਈ 'ਚ ਕਿਸਾਨਾਂ ਵਲੋਂ ਚਾਹ ਦਾ ਲੰਗਰ ਲਗਾਇਆ ਗਿਆ | ਯੂਨੀਅਨ ਆਗੂਆਂ ਨੇ ਜ਼ਿਲ੍ਹਾ ਪੱਧਰੀਆਂ ਮੰਗਾਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮਜ਼ਦੂਰਾਂ ਦੀਆਂ ਮੰਗਾਂ ਦਾ ਮੰਗ ਪੱਤਰ ਵੀ ਦਿੱਤਾ ਗਿਆ | ਇਸ ਸਮੇਂ ਜਸਵਿੰਦਰ ਕੌਰ, ਹਰਭਜਨ ਸਿੰਘ ਦਬੜਾ, ਰਾਮਪਾਲ ਗੱਗੜ, ਅਮਰੀਕ ਸਿੰਘ ਭਾਗਸਰ, ਹੈਪੀ ਗੰਧੜ ਆਦਿ ਨੇ ਵੀ ਸੰਬੋਧਨ ਕੀਤਾ |
<br/>
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਗਜ਼ਟਿਡ ਪੁਲਿਸ ਅਫ਼ਸਰਾਂ, ਮੁੱਖ ਅਫ਼ਸਰਾਨ ਥਾਣਾ, ਇੰਚਾਰਜ ਚੌਕੀਆਂ ਅਤੇ ਬਾਲ ਮਿੱਤਰ ਮਿਸ਼ਨ ਤਹਿਤ ਤਾਇਨਾਤ ਕੀਤੇ ਗਏ ਪੁਲਿਸ ਕਰਮਚਾਰੀਆਂ ਲਈ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਖੇ ਕੋਟਕਪੂਰਾ ਰੋਡ 'ਤੇ ਸਥਿਤ ਸਰਕਾਰੀ ਕਾਲਜ ਵਿਖੇ ਬਾਹਰੋਂ ਆਏ ਹਥਿਆਰਬੰਦ ਵਿਅਕਤੀਆਂ ਨੇ ਕਾਲਜ ਦੀ ਕੰਟੀਨ 'ਚ ਦਾਖਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਇਕ ਵਿਦਿਆਰਥੀ ਦੀ ਕੁੱਟਮਾਰ ਕੀਤੀ, ਜਿਸ ...
ਮੰਡੀ ਬਰੀਵਾਲਾ, 17 ਮਈ (ਨਿਰਭੋਲ ਸਿੰਘ)-ਰਾਮਕ੍ਰਿਸ਼ਨ, ਹਰਭਗਵਾਨ, ਰਾਮ ਨਰਾਇਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੇਲਵੇ ਲਾਈਨ ਦੇ ਨਾਲ ਲੱਗਦਾ ਰਸਤਾ ਬਿਲਕੁਲ ਕੱਚਾ ਹੈ ਅਤੇ ਲੋਕਾਂ ਦਾ ਕੱਚੇ ਰਸਤੇ 'ਤੇ ਲੰਘਣਾ ਬਿਲਕੁਲ ਮੁਸ਼ਕਿਲ ਹੈ | ਉੁੁਨ੍ਹਾਂ ਦੱਸਿਆ ਕਿ ਰਸਤਾ ...
ਮਲੋਟ, 17 ਮਈ (ਪਾਟਿਲ)-ਹੈਲਥ ਐਂਡ ਵੈਲਨੈੱਸ ਸੈਂਟਰਾਂ ਤੇ ਗੈਰ-ਸੰਚਾਰੀ ਰੋਗਾਂ ਸੰਬੰਧੀ ਕੈਂਪ ਲਾਏ ਗਏ | ਇਸ ਤਰ੍ਹਾਂ ਸੀ. ਐੱਚ. ਸੀ. ਆਲਮਵਾਲਾ ਵਿਖੇ ਵਿਸ਼ਵ ਬਲੱਡ ਪ੍ਰੈਸ਼ਰ ਦਿਵਸ ਮਨਾਇਆ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਨੇ ਕਿਹਾ ਕਿ ਬਲੱਡ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 25 ਜੂਨ 2015 ਨੂੰ ਅਮਿ੍ਤ ਮਿਸ਼ਨ ਸਕੀਮ ਲਾਂਚ ਕੀਤੀ ਸੀ | ਮਿਸ਼ਨ ਦਾ ਉਦੇਸ਼ ਸ਼ਹਿਰਾਂ ਨੂੰ ਘਰ-ਘਰ ਪਾਣੀ ਦੀ ਪੂਰਤੀ ਅਤੇ ਸੀਵਰੇਜ ਕੁਨੈਕਸ਼ਨ ਪ੍ਰਦਾਨ ਕਰਨਾ ਹੈ | ਅਮਿ੍ਤ ਸਕੀਮ ਅਧੀਨ ...
ਮਲੋਟ, 17 ਮਈ (ਪਾਟਿਲ)-ਮਲੋਟ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੌਜੀ (ਮਿਮਿਟ) ਮਲੋਟ ਦੇ ਈ. ਸੀ. ਈ. ਵਿਭਾਗ ਵਲੋਂ ਸਾਈਬਰ ਸਕਿਊਰਿਟੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਮੁਖੀ ਡਾ. ਭਰਤ ਨਰੇਸ਼ ਬਾਂਸਲ ਨੇ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਉਣ ਲਈ ਪਿੰਡ ਬਧਾਈ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਸ਼ਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਕਿਸਾਨਾਂ ਨੂੰ ...
ਮਲੋਟ, 17 ਮਈ (ਪਾਟਿਲ)-ਓਵਰਏਜ ਬੇਰੁਜ਼ਗਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਨੇ ਦੱਸਿਆ ਕਿ ਮਾਸਟਰ ਕੇਡਰ 4161 ਅਸਾਮੀਆਂ ਵਿਚ ਅਪਲਾਈ ਕਰਨ ਲਈ ਉਮਰ ਹੱਦ 37 ਹੈ, ਜਿਸ ਨੂੰ 42 ਕਰਵਾਉਣ ਲਈ ਵਾਰ-ਵਾਰ ਚੰਡੀਗੜ੍ਹ ਸੀ. ਐੱਮ. ਹਾਊਸ ਅਤੇ ਸਿੱਖਿਆ ਮੰਤਰੀ ਨਾਲ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਧੀਰ ਸਿੰਘ ਸਾਗੂ)-ਇੱਥੋਂ ਦੇ ਦੇਸ਼ ਭਗਤ ਡੈਂਟਲ ਕਾਲਜ ਵਿਖੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਲੋਂ ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਇਕ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੇਸ਼ ਭਗਤ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਆਪਣੀ ਲੇਖਣ ਕਲਾ ਨਾਲ ਸਾਹਿਤ ਸੱਭਿਆਚਾਰ ਦੀ ਸੇਵਾ 'ਚ ਜੁੱਟੇ ਸਥਾਨਕ ਲੋਕ ਸਾਹਿਤ ਸਭਾ ਦੇ ਪ੍ਰਧਾਨ ਕਲਮਕਾਰ ਰਾਮ ਸਵਰਨ ਲੱਖੇਵਾਲੀ 18 ਮਈ ਨੂੰ ਬਾਅਦ ਦੁਪਹਿਰ 3 ਵਜੇ ਦੂਰਦਰਸ਼ਨ ਜਲੰਧਰ ਦੇ ਚਰਚਿਤ ਸਾਹਿਤਕ ...
ਮੰਡੀ ਬਰੀਵਾਲਾ, 17 ਮਈ (ਨਿਰਭੋਲ ਸਿੰਘ)-ਕੱਚਾ ਆੜ੍ਹਤੀਆਂ ਐਸੋਸੀਏਸ਼ਨ ਬਰੀਵਾਲਾ ਦੇ ਪ੍ਰਧਾਨ ਅਜੇ ਗਰਗ ਵਲੋਂ ਅਮਨਦੀਪ ਸਿੰਘ ਲਾਡੀ, ਰਵਿੰਦਰ ਕੁਮਾਰ ਪੱਪੂ, ਸੰਜੀਵ ਕੁਮਾਰ ਰਿੰਪੀ, ਕਿ੍ਸ਼ਨ ਕੁਮਾਰ ਕ੍ਰਾਂਤੀ, ਬਲਜਿੰਦਰ ਸਿੰਘ ਰੰਗਪੁਰੀ, ਸ਼ਮਸ਼ੇਰ ਸਿੰਘ ਵੜਿੰਗ, ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜਸਪਾਲ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਗੁਰਦੁਆਰਾ ਸਾਹਿਬ ਪਿੰਡ ਚੜ੍ਹੇਵਣ, ਲਾਲ ਸਿੰਘ ਸਿੱਧੂ, ਕੁਲਵਿੰਦਰ ਸਿੰਘ ਸਿੱਧੂ ਅਤੇ ਹਰਜਿੰਦਰ ਕੌਰ ਦੇ ਪਿਤਾ ਸ: ਸੋਹਣ ਸਿੰਘ ਖ਼ਾਲਸਾ (78) ਵਾਸੀ ਪਿੰਡ ਮੁਕੰਦ ਸਿੰਘ ...
ਗਿੱਦੜਬਾਹਾ, 17 ਮਈ (ਪਰਮਜੀਤ ਸਿੰਘ ਥੇੜ੍ਹੀ)-ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਮਹਿਮਾ ਸਿੰਘ ਧਨੌਲਾ ਅਤੇ ਸੂਬਾ ਜਨਰਲ ਸਕੱਤਰ ਪਵਨ ਮੋਂਗਾ ਦੀ ਅਗਵਾਈ ਹੇਠ ਪ੍ਰਮੁੱਖ ਸਕੱਤਰ ਪੰਜਾਬ ਸਰਕਾਰ ਜਲ ਸਪਲਾਈ ਤੇ ਸੈਨੀਟੇਸ਼ਨ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ 'ਤੇ ਟੈ੍ਰਫ਼ਿਕ ਦੀ ਸਮੱਸਿਆ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ | ਜਦੋਂ ਰੇਲਵੇ ਫਾਟਕ ਲੱਗ ਜਾਵੇ ਤਾਂ ਦੂਰ-ਦੂਰ ਤੱਕ ਮੋਟਰਸਾਈਕਲ ਅਤੇ ਗੱਡੀਆਂ ਦੀਆਂ ਕਤਾਰਾਂ ਲੱਗ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀਆਂ ਹਦਾਇਤਾਂ ਅਤੇ ਡਾ. ਸੀਮਾ ਗੋਇਲ ਐਪੀਡਮੈਲੋਜਿਸਟ ਦੀ ਅਗਵਾਈ 'ਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਡੇਂਗੂ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਸਿਵਲ ਸਰਜਨ ਡਾ. ਰੰਜੂ ਸਿੰਗਲਾ ਦੀ ਦੇਖ-ਰੇਖ ਵਿਚ ਜ਼ਿਲੇ੍ਹ ਦੀਆਂ ਸਾਰੀਆਂ ਸੰਸਥਾਵਾਂ 'ਚ 'ਆਪਣੇ ਖ਼ੂਨ ਦੇ ਦਬਾਅ ...
ਮਲੋਟ, 17 ਮਈ (ਅਜਮੇਰ ਸਿੰਘ ਬਰਾੜ, ਪਾਟਿਲ)-ਥਾਣਾ ਸਿਟੀ ਮਲੋਟ ਦੀ ਪੁਲਿਸ ਨੇ 30 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਥਾਣਾ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਚੰਦਰ ਸ਼ੇਖਰ ਵਲੋਂ ਜਾਰੀ ਪ੍ਰੈੱਸ ਨੋਟ ਵਿਚ ਦੱਸਿਆ ਗਿਆ ਹੈ ਕਿ ਥਾਣਾ ਸਿਟੀ ਦੀ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪਿੰਡ ਰਾਮਗੜ੍ਹ ਚੂੰਘਾਂ 'ਚ ਰਜਬਾਹੇ ਦਾ ਪਾਣੀ ਨਾ ਜਾਣ ਅਤੇ ਵਾਟਰ ਵਰਕਸ ਦਾ ਪਾਣੀ ਲਗਾਤਾਰ ਇਕ ਸਾਲ ਤੋਂ ਨਾ ਮਿਲਣ ਕਾਰਨ ਅੱਜ ਪਿੰਡ ਵਾਸੀਆਂ ਵਲੋਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਦਿਨ ਲੰਘਦੇ ਗਏ, ਤਰੀਕਾਂ ਬਦਲਦੀਆਂ ਰਹੀਆਂ, ਮਹੀਨੇ ਗੁਜ਼ਰਦੇ ਰਹੇ, ਸਾਲ ਬੀਤਦੇ ਰਹੇ, ਸਰਕਾਰਾਂ ਆਉਂਦੀਆਂ ਰਹੀਆਂ, ਸਰਕਾਰਾਂ ਜਾਂਦੀਆਂ ਰਹੀਆਂ, ਵਾਅਦੇ ਹੁੰਦੇ ਰਹੇ, ਦਾਅਵੇ ਹੁੰਦੇ ਰਹੇ, ਭਾਸ਼ਣ ਹੁੰਦੇ ਰਹੇ, ਬਿਆਨਬਾਜ਼ੀਆਂ ...
ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਲਗਾਤਾਰ ਆਪਣੇ ਗ੍ਰਹਿ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਉਨ੍ਹਾਂ ਦਾ ਪਹਿਲ ਦੇ ਆਧਾਰ 'ਤੇ ...
ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਇਕ ਛੋਟੇ ਬੱਚੇ ਨੂੰ ਨੰਗਾ ਕਰ ਕੇ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਵਾਇਰਲ ਹੋਣ 'ਤੇ ਥਾਣਾ ਸਿਟੀ ਪੁਲਿਸ ਵਲੋਂ ਕਾਰਵਾਈ ਕੀਤੀ ਗਈ ਹੈ | ਇਸ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਉਨ੍ਹਾਂ ਨੇ ਪੜਤਾਲ ਕੀਤੀ ਅਤੇ ਪਤਾ ਲੱਗਿਆ ...
ਦੋਦਾ, 17 ਮਈ (ਰਵੀਪਾਲ)-ਪਿੰਡ ਭਲਾਈਆਣਾ ਵਿਖੇ ਕਿਸਾਨਾਂ ਦੇ 6 ਟਰਾਂਸਫਾਰਮਰਾਂ 'ਚੋਂ ਚੋਰਾਂ ਨੇ ਕੀਮਤੀ ਸਾਮਾਨ ਚੋਰੀ ਕਰ ਲਿਆ | ਕਿਸਾਨਾਂ ਨੇ ਦੱਸਿਆ ਕਿ ਖੇਤਾਂ ਵਿਚੋਂ ਚੋਰਾਂ ਵਲੋਂ ਟਰਾਂਸਫ਼ਾਰਮਰਾਂ ਚੋਰੀ ਕਰਨ ਦਾ ਸਿਲਸਿਲਾ ਜਾਰੀ ਹੈ | ਉਨ੍ਹਾਂ ਦੱਸਿਆ ਕਿ ਪਿੰਡ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX