ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  53 minutes ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 2 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 2 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 5 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਪਹਿਲਾ ਸਫ਼ਾ

ਸਰਕਾਰ ਤੇ ਕਿਸਾਨਾਂ 'ਚ ਬਣੀ ਸਹਿਮਤੀ

ਢਾਈ ਘੰਟੇ ਚੱਲੀ ਮੀਟਿੰਗ 'ਚ ਕਿਸਾਨਾਂ ਦੀਆਂ 13 'ਚੋਂ 12 ਮੰਗਾਂ ਮੰਨੀਆਂ
ਗੁਰਪ੍ਰੀਤ ਸਿੰਘ ਜਾਗੋਵਾਲ
ਚੰਡੀਗੜ੍ਹ, 18 ਮਈ-ਚੰਡੀਗੜ੍ਹ-ਮੁਹਾਲੀ ਬਾਰਡਰ 'ਤੇ ਮੋਰਚਾ ਲਗਾਉਣ ਵਾਲੀਆਂ ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਸਫ਼ਲ ਰਹੀ ਤੇ ਕਿਸਾਨਾਂ ਦੀਆਂ 13 ਮੰਗਾਂ 'ਚੋਂ 12 ਮੰਗਾਂ 'ਤੇ ਸਰਕਾਰ ਨਾਲ ਸਹਿਮਤੀ ਬਣ ਗਈ | ਮੀਟਿੰਗ ਲਈ 23 ਜਥੇਬੰਦੀਆਂ ਦੇ 32 ਆਗੂ ਮੋਹਾਲੀ ਤੋਂ ਬੱਸ ਰਾਹੀਂ ਸੈਕਟਰ-3 ਪੰਜਾਬ ਭਵਨ ਪਹੁੰਚੇ, ਜਿਥੇ ਮੁੱਖ ਮੰਤਰੀ ਭਗਵੰਤ ਮਾਨ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਰਕਾਰ ਦੇ ਅਧਿਕਾਰੀਆਂ ਨਾਲ ਉਨ੍ਹਾਂ ਨੇ ਸਿੱਧੀ ਗੱਲਬਾਤ ਕੀਤੀ | ਮੀਟਿੰਗ ਦੁਪਹਿਰ 12.30 ਦੇ ਕਰੀਬ ਸ਼ੁਰੂ ਹੋਈ ਅਤੇ 3.00 ਵਜੇ ਤੋਂ ਬਾਅਦ ਤੱਕ ਜਾਰੀ ਰਹੀ | ਕਿਸਾਨਾਂ ਵਲੋਂ ਮੀਟਿੰਗ ਦੌਰਾਨ ਆਪਣੀਆਂ ਮੰਗਾਂ ਮੁੱਖ ਮੰਤਰੀ ਦੇ ਸਾਹਮਣੇ ਰੱਖੀਆ ਗਈਆਂ, ਜਿਸ ਤੋਂ ਬਾਅਦ ਚਰਚਾ ਦੌਰਾਨ ਜ਼ਿਆਦਾਤਰ ਮੰਗਾਂ 'ਤੇ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚ ਸਹਿਮਤੀ ਬਣ ਗਈ | ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਆਗੂਆਂ ਨਾਲ ਗਲੇ ਮਿਲਦੇ ਵੀ ਨਜ਼ਰ ਆਏ | ਸਰਕਾਰ ਵਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਮੀਟਿੰਗ ਸਫ਼ਲ ਰਹੀ ਹੈ ਅਤੇ ਮੋਹਾਲੀ 'ਚ ਕਿਸਾਨਾਂ ਦਾ ਮੋਰਚਾ ਖ਼ਤਮ ਹੋਵੇਗਾ | ਮੀਟਿੰਗ ਖ਼ਤਮ ਹੋਣ ਤੋਂ ਬਾਅਦ ਪਹਿਲਾ ਮੁੱਖ ਮੰਤਰੀ ਆਪਣੇ ਕਾਫਲੇ ਸਮੇਤ ਪੰਜਾਬ ਭਵਨ ਤੋਂ ਨਿਕਲੇ ਅਤੇ ਫਿਰ ਕਿਸਾਨ ਆਗੂ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਾਈ.ਪੀ.ਐਸ. ਚੌਕ ਪਹੁੰਚੇ, ਜਿਥੇ ਉਨ੍ਹਾਂ ਨੇ ਮੀਡੀਆ ਅਤੇ ਮੋਰਚੇ 'ਤੇ ਬੈਠੇ ਕਿਸਾਨਾਂ ਨੂੰ ਮੀਟਿੰਗ ਵਿਚ ਹੋਈ ਚਰਚਾ ਦੇ ਬਾਰੇ ਜਾਣਕਾਰੀ ਦਿੱਤੀ | ਪੰਜਾਬ ਭਵਨ ਤੋਂ ਨਿਕਲਣ ਸਮੇਂ ਕਿਸਾਨ ਆਗੂ ਜਿੱਤ ਦੇ ਨਿਸ਼ਾਨ ਦਿਖਾਉਂਦੇ ਨਜ਼ਰ ਆਏ | ਮੀਟਿੰਗ ਸੰਬੰਧੀ ਆਮ ਆਦਮੀ ਪਾਰਟੀ ਵਲੋਂ ਵੀ ਕਿਹਾ ਗਿਆ ਕਿ 'ਆਪ' ਸਰਕਾਰ ਕਿਸਾਨਾਂ ਦੀ ਸਰਕਾਰ ਹੈ ਤੇ ਅੰਨਦਾਤੇ ਨੂੰ ਬਣਦਾ ਹੱਕ ਦੇਣ ਲਈ ਅਸੀਂ ਪੂਰਨ ਤੌਰ 'ਤੇ ਵਚਨਬੱਧ ਹਾਂ | ਮੀਟਿੰਗ ਵਿਚ ਪਹੁੰਚੇ ਕਿਸਾਨ ਆਗੂਆਂ 'ਚ ਹਰਿੰਦਰ ਸਿੰਘ ਲੱਖੋਵਾਲ, ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਸੁਰਜੀਤ ਸਿੰਘ ਫੂਲ, ਸੁਖਜਿੰਦਰ ਸਿੰਘ ਖੋਸਾ ਅਤੇ ਹੋਰ ਵੱਡੇ ਆਗੂ ਵੀ ਸ਼ਾਮਿਲ ਰਹੇ |

ਕੈਬਨਿਟ ਮੰਤਰੀ ਧਾਲੀਵਾਲ ਨੇ ਮੋਰਚਾ ਚੁਕਵਾਇਆ

ਤਰਵਿੰਦਰ ਸਿੰਘ ਬੈਨੀਪਾਲ
ਐੱਸ. ਏ. ਐੱਸ. ਨਗਰ, 18 ਮਈ -ਸੰਯੁਕਤ ਕਿਸਾਨ ਮੋਰਚੇ 'ਚ ਸ਼ਾਮਿਲ 23 ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਦੀ ਹੱਦ ਲਾਗੇ ਵਾਈ. ਪੀ. ਐਸ. ਚੌਕ ਨੇੜੇ ਲਗਾਇਆ ਗਿਆ ਪੱਕਾ ਮੋਰਚਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਧਰਨੇ ਵਿਚ ਪਹੁੰਚ ਕੇ ਕਿਸਾਨੀ ਮੰਗਾਂ ਮੰਨੇ ਜਾਣ ਸੰਬੰਧੀ ਕੀਤੇ ਐਲਾਨ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ | ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਧਰਨਾ ਸਥਾਨ 'ਤੇ ਹਾਜ਼ਰ ਕਿਸਾਨਾਂ ਨੂੰ ਜਾਣੂ ਕਰਵਾਇਆ ਕਿ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਮੰਗਾਂ 'ਤੇ ਸਹਿਮਤੀ ਬਣ ਗਈ ਹੈ, ਜਿਸ ਉਪਰੰਤ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਤੋਂ ਸਹਿਮਤੀ ਲੈਂਦਿਆਂ ਇਸ ਮੋਰਚੇ ਨੂੰ ਮੁਲਤਵੀ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਕਿਸਾਨ ਮੁੜ ਪੱਕਾ ਮੋਰਚਾ ਲਗਾਉਣਗੇ | ਇਸ ਤੋਂ ਪਹਿਲਾਂ ਬੀਤੇ ਕੱਲ੍ਹ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਕਈ ਕਿਸਾਨਾਂ ਨੇ ਰਾਤ ਸੜਕਾਂ ਤੇ ਪਾਰਕਾਂ ਵਿਚ ਬਿਤਾਈ, ਜਦਕਿ ਕਈ ਕਿਸਾਨਾਂ ਨੇ ਟਰਾਲੀਆਂ ਵਿਚ ਹੀ ਬਿਜਲੀ ਸਪਲਾਈ ਆਦਿ ਚਾਲੂ ਕਰਕੇ ਟਰਾਲੀਆਂ ਨੂੰ ਪੱਕੀਆਂ ਰਿਹਾਇਸ਼ਾਂ ਵਿਚ ਬਦਲਣਾ ਸ਼ੁਰੂ ਕਰ ਦਿੱਤਾ ਸੀ | ਮੋਰਚੇ ਵਿਚ ਬੈਠੇ ਕਿਸਾਨ ਸਵੇਰ ਤੋਂ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਕਿਸਾਨ ਆਗੂਆਂ ਨਾਲ ਹੋ ਰਹੀ ਮੀਟਿੰਗ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਸਨ ਅਤੇ ਜਿਉਂ ਹੀ ਬਾਅਦ ਦੁਪਹਿਰ 3.30 ਦੇ ਕਰੀਬ ਕਿਸਾਨ ਆਗੂਆਂ ਤੇ ਪੰਜਾਬ ਸਰਕਾਰ ਵਿਚ ਮੰਗਾਂ ਦੀ ਸਹਿਮਤੀ ਬਣਨ ਦੀ ਖ਼ਬਰ ਮੋਰਚੇ 'ਤੇ ਬੈਠੇ ਕਿਸਾਨਾਂ ਨੂੰ ਮਿਲੀ ਤਾਂ ਕਿਸਾਨਾਂ ਨੇ ਖੁਸ਼ੀ 'ਚ ਕਿਸਾਨ-ਮਜ਼ਦੂਰ ਏਕਤਾ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ | ਇਸ ਮੌਕੇ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ, ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨ ਪਾਲ, ਬਲਦੇਵ ਸਿੰਘ ਸਿਰਸਾ, ਸੁਰਜੀਤ ਸਿੰਘ ਫੂਲ, ਸੁਖਜਿੰਦਰ ਸਿੰਘ ਖੋਸਾ, ਮੇਹਰ ਸਿੰਘ ਥੇੜੀ ਤੇ ਰਾਜਵਿੰਦਰ ਕੌਰ ਰਾਜੂ ਸਮੇਤ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਝੋਨੇ ਦੀ ਲੁਆਈ ਲਈ ਨਵੀਆਂ ਤਰੀਕਾਂ ਦਾ ਐਲਾਨ

ਸੂਬੇ ਦੇ ਕਿਸਾਨਾਂ ਦੀ ਮੰਗ ਨਾਲ ਸਹਿਮਤੀ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਪੜਾਅਵਾਰ ਲੁਆਈ ਲਈ 14 ਜੂਨ ਤੇ 17 ਜੂਨ ਦੀਆਂ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਅਤੇ ਇਸ ਦੇ ਨਾਲ ਹੀ ਜ਼ੋਨਾਂ ਦੀ ਗਿਣਤੀ ਘਟਾ ਕੇ ਦੋ ਕਰ ਦਿੱਤੀ ਹੈ, ਜਦਕਿ ਇਸ ਤੋਂ ਪਹਿਲਾਂ ਚਾਰ ਜ਼ੋਨ ਬਣਾਏ ਗਏ ਸਨ | ਹਾਲਾਂਕਿ, ਕੰਡਿਆਲੀ ਤਾਰ ਤੋਂ ਪਾਰ ਵਾਲੇ ਸਰਹੱਦੀ ਇਲਾਕੇ ਵਾਲੀ ਜ਼ਮੀਨਾਂ ਨੂੰ ਜ਼ੋਨਾਂ ਦੀਆਂ ਬੰਦਿਸ਼ਾਂ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਇਸ ਖੇਤਰ ਦੇ ਕਿਸਾਨਾਂ ਨੂੰ 10 ਜੂਨ ਤੋਂ ਝੋਨਾ ਲਾਉਣ ਦੀ ਇਜਾਜ਼ਤ ਹੋਵੇਗੀ | ਇਸ ਤੋਂ ਪਹਿਲਾਂ ਝੋਨੇ ਦੀ ਲੁਆਈ ਪੜਾਅਵਾਰ ਢੰਗ ਨਾਲ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਸੀ, ਜਿਨ੍ਹਾਂ ਵਿਚ ਜ਼ੋਨ-1 ਵਿਚ ਝੋਨੇ ਦੀ ਲੁਆਈ ਦੀ ਤਰੀਕ 18 ਜੂਨ ਸੀ, ਜ਼ੋਨ-2 ਦੀ 22 ਜੂਨ, ਜ਼ੋਨ-3 ਦੀ 24 ਜੂਨ ਅਤੇ ਜ਼ੋਨ-4 ਦੀ 26 ਤਰੀਕ ਤੈਅ ਕੀਤੀ ਗਈ ਸੀ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਨੂੰ ਰੋਕਿਆ ਜਾ ਸਕੇ |
ਪੰਜਾਬ ਭਵਨ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਜਾ ਕੇ ਤੁਰੰਤ ਪਨੀਰੀ ਲਾਉਣੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਤਾਂ ਕਿ ਨਿਰਧਾਰਤ ਸਮੇਂ ਦੇ ਅੰਦਰ ਝੋਨੇ ਦੀ ਲੁਆਈ ਨੂੰ ਯਕੀਨੀ ਬਣਾਇਆ ਜਾ ਸਕੇ | ਮੂੰਗੀ ਦੀ ਫਸਲ 'ਤੇ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦਿ੍ੜ੍ਹ ਵਚਨਬੱਧਤਾ ਨੂੰ ਪੂਰਾ ਕਰਦਿਆਂ ਭਗਵੰਤ ਮਾਨ ਨੇ ਕਿਸਾਨ ਆਗੂਆਂ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ 'ਤੇ ਸਮੁੱਚੀ ਫ਼ਸਲ ਦੀ ਖਰੀਦ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕਰ ਦਿੱਤਾ ਹੈ | ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਫਸਲੀ ਵਿਭਿੰਨਤਾ ਦੇ ਆਪਣੇ ਪ੍ਰਮੁੱਖ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਮੱਕੀ ਦੀ ਖਰੀਦ ਲਈ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਜਾ ਰਹੀ ਹੈ | ਬਾਸਮਤੀ ਲਈ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਹ ਭਲਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਸਮਤੀ 'ਤੇ ਤੁਰੰਤ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕਰਨ ਲਈ ਭਾਰਤ ਸਰਕਾਰ 'ਤੇ ਜ਼ੋਰ ਪਾਉਣਗੇ ਤਾਂ ਜੋ ਸਾਡੇ ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਵਾਲੀ ਝੋਨੇ ਦੀ ਫ਼ਸਲ ਤੋਂ ਮੱਕੀ ਦੀ ਖੇਤੀ ਲਈ ਉਤਸ਼ਾਹਿਤ ਕੀਤਾ ਜਾ ਸਕੇ, ਜਿਸ ਨਾਲ ਪਾਣੀ ਦੀ ਬੱਚਤ ਹੋਵੇਗੀ, ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦਾ ਇੱਕੋ-ਇੱਕ ਬਹੁਮੁੱਲਾ ਕੁਦਰਤੀ ਸਰੋਤ ਹੈ | ਉਨ੍ਹਾਂ ਨੇ ਕਿਸਾਨ ਮੋਰਚੇ ਦੇ ਮੈਂਬਰਾਂ ਨੂੰ ਇਹ ਵੀ ਕਿਹਾ ਕਿ ਉਹ ਸਾਰੇ ਭਾਈਵਾਲਾਂ ਦੀ ਸੰਤੁਸ਼ਟੀ ਲਈ ਜਲਦੀ ਹੱਲ ਕਰਨ ਵਾਸਤੇ ਅਮਿਤ ਸ਼ਾਹ ਕੋਲ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਵਿਵਾਦਪੂਰਨ ਮੁੱਦੇ ਨੂੰ ਵੀ ਉਠਾਉਣਗੇ | ਸਿੱਧੀ ਤਕਨੀਕ ਜ਼ਰੀਏ ਝੋਨੇ ਦੀ ਬਿਜਾਈ ਲਈ ਕਿਸਾਨਾਂ ਦੇ ਹੁੰਗਾਰੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀ ਅਤੇ ਘੱਟ ਖਰਚੇ ਵਾਲੀ ਤਕਨੀਕ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਪਹਿਲਾਂ ਹੀ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ | ਇਸ ਮੰਤਵ ਲਈ ਉਤਸ਼ਾਹ ਰਾਸ਼ੀ ਵਜੋਂ 450 ਕਰੋੜ ਰੁਪਏ ਰੱਖੇ ਗਏ ਹਨ | ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਮੈਂਬਰਾਂ ਨੇ ਸਿੱਧੀ ਬਿਜਾਈ ਰਾਹੀਂ ਝੋਨੇ ਦੀ ਕਾਸ਼ਤ ਨੂੰ ਉਤਸ਼ਾਹਤ ਕਰਨ ਦੇ ਸੂਬਾ ਸਰਕਾਰ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਤੇ ਮੁੱਖ ਮੰਤਰੀ ਦਾ ਕਿਸਾਨੀ ਦੀ ਭਲਾਈ ਲਈ ਲੀਹ ਤੋਂ ਹਟਵਾਂ ਰਾਹ ਤਲਾਸ਼ਣ ਲਈ ਧੰਨਵਾਦ ਕੀਤਾ | ਭਗਵੰਤ ਮਾਨ ਨੇ ਕਿਸਾਨ ਆਗੂਆਂ ਤੋਂ ਖੇਤੀਬਾੜੀ ਖੇਤਰ ਵਿਚ ਕਿਸਾਨ ਪੱਖੀ ਸੁਧਾਰ ਲਿਆਉਣ ਲਈ ਘੱਟੋ-ਘੱਟ ਇਕ ਸਾਲ ਦਾ ਸਮਾਂ ਮੰਗਿਆ | ਉਨ੍ਹਾਂ ਕਿਹਾ ਕਿ ਕਿਰਪਾ ਕਰਕੇ ਸਬਰ ਰੱਖੋ, ਮੈਂ ਵਿਸ਼ਵਾਸ ਦਿਵਾਉਂਦਾ ਹਾਂ ਕਿ ਤੁਹਾਡੀਆਂ ਜਥੇਬੰਦੀਆਂ ਨੂੰ ਮੈਂ ਧਰਨਾ ਮੁਕਤ ਕਰ ਦੇਵਾਂਗਾ | ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਨਾਲ ਸੰਬੰਧਤ ਕੋਈ ਵੀ ਮਸਲਾ ਹੱਲ ਕਰਨ ਲਈ ਉਨ੍ਹਾਂ ਦੇ ਦਫ਼ਤਰ ਦੇ ਨਾਲ-ਨਾਲ ਘਰ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਅਤੇ ਉਹ ਲਗਾਤਾਰ ਗੱਲਬਾਤ ਰਾਹੀਂ ਸਾਰੇ ਭਾਈਵਾਲਾਂ ਦੀ ਮੁਕੰਮਲ ਸੰਤੁਸ਼ਟੀ ਲਈ ਖੁੱਲ੍ਹੇ ਮਨ ਨਾਲ ਗੱਲਬਾਤ ਕਰਨ ਲਈ ਤਿਆਰ ਹਨ | ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਚੁੱਕੇ ਇਕ ਹੋਰ ਮਸਲੇ ਦਾ ਜਵਾਬ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਪੰਚਾਇਤੀ ਜ਼ਮੀਨ 'ਤੇ ਲੰਮੇ ਸਮੇਂ ਤੋਂ ਕਾਬਜ਼ਕਾਰਾਂ, ਜਿਨ੍ਹਾਂ ਬੰਜਰ ਜ਼ਮੀਨਾਂ ਨੂੰ ਵਾਹੀਯੋਗ ਬਣਾਇਆ, ਨੂੰ ਮਾਲਕੀ ਹੱਕ ਦੇਣ ਲਈ ਵਿਆਪਕ ਰਣਨੀਤੀ ਲਿਆਏਗੀ | ਮੁੱਖ ਮੰਤਰੀ ਨੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਤੇ ਇਸ ਮਸਲੇ ਦਾ ਛੇਤੀ ਹੱਲ ਕਰਨ ਲਈ ਆਖਿਆ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਾਉਣ ਲਈ ਵਿੱਢੀ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਜ਼ਮੀਨ ਦੀ ਆਖਰੀ ਇੰਚ ਤੱਕ ਵੀ ਕਬਜ਼ਿਆਂ ਤੋਂ ਮੁਕਤ ਨਹੀਂ ਕਰਵਾ ਲਈ ਜਾਂਦੀ | ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀ ਨਾਜਾਇਜ਼ ਕਬਜ਼ੇ ਛੁਡਾਉਣ ਦੀ ਮੁਹਿੰਮ ਵਿਚ ਕਿਸਾਨ ਜਥੇਬੰਦੀਆਂ ਨੂੰ ਵੀ ਸਹਿਯੋਗ ਦੇਣ ਲਈ ਕਿਹਾ | ਮੁੱਖ ਮੰਤਰੀ ਨੇ ਕਿਸਾਨਾਂ ਤੇ ਖੇਤ ਕਾਮਿਆਂ ਵਿਚਾਲੇ ਵਧੀਆ ਰਿਸ਼ਤੇ ਬਰਕਰਾਰ ਰੱਖਣ ਦੀ ਅਪੀਲ ਕੀਤੀ ਤਾਂ ਜੋ ਦੋਵਾਂ ਧਿਰਾਂ ਦੇ ਹਿੱਤਾਂ ਦੀ ਰਾਖੀ ਲਈ ਕਿਸਾਨੀ ਕਿੱਤੇ ਨੂੰ ਵਿੱਤੀ ਤੌਰ 'ਤੇ ਟਿਕਾਊ ਬਣਾਇਆ ਜਾਵੇ | ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਸਾਡੇ ਚੇਤਿਆਂ ਤੋਂ ਵੀ ਪਹਿਲਾਂ ਤੋਂ ਚਲਦੇ ਆ ਰਹੇ ਦੋਵਾਂ ਧਿਰਾਂ ਦੇ ਲਾਮਿਸਾਲ ਰਿਸ਼ਤੇ ਹੋਰਨਾਂ ਲਈ ਮਿਸਾਲ ਬਣਨਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਊਰਜਾ ਤੇਜਵੀਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ |

ਅੰਮਿ੍ਤਸਰ 'ਚੋਂ ਪਾਕਿਸਤਾਨ ਲਈ ਜਾਸੂਸੀ ਕਰ ਰਹੇ 2 ਗਿ੍ਫ਼ਤਾਰ

ਅੰਮਿ੍ਤਸਰ, 18 ਮਈ (ਰੇਸ਼ਮ ਸਿੰਘ)-ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਅਹਿਮ ਜਾਣਕਾਰੀਆਂ ਪਾਕਿਸਤਾਨ ਨੂੰ ਦੇਣ ਵਾਲੇ ਦੋ ਜਾਸੂਸਾਂ ਨੂੰ ਪੁਲਿਸ ਨੇ ਅੰਮਿ੍ਤਸਰ ਤੋਂ ਗਿ੍ਫ਼ਤਾਰ ਕੀਤਾ ਹੈ | ਇਨ੍ਹਾਂ 'ਚੋਂ ਇਕ ਕੋਲਕਾਤਾ ਦਾ ਰਹਿਣ ਵਾਲਾ ਹੈ, ਜੋ ਪਾਕਿਸਤਾਨ 'ਚ ਵਿਆਹਿਆ ਹੋਇਆ ਸੀ ਤੇ ਆਈ.ਐਸ.ਆਈ. ਲਈ ਕੰਮ ਕਰਦਾ ਸੀ ਤੇ ਉਸ ਦਾ ਸਾਥੀ ਇਥੇ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਬਾਹਰ ਪਿਛਲੇ 20 ਸਾਲਾਂ ਤੋਂ ਨਿੰਬੂ ਪਾਣੀ ਦੀ ਰੇਹੜੀ ਲਾਉਂਦਾ ਸੀ | ਦੋਵਾਂ ਦੀ ਸ਼ਨਾਖਤ ਜ਼ਫਰ ਰਿਆਸ ਵਾਸੀ ਬੇਨਿਆਪੁਕੁਰ ਕੋਲਕਾਤਾ ਤੇ ਮੁਹੰਮਦ ਸ਼ਮਸ਼ਾਦ ਵਾਸੀ ਪਿੰਡ ਭੇਜਾ ਜ਼ਿਲ੍ਹਾ ਮਧੇਪੁਰ ਬਿਹਾਰ ਵਜੋਂ ਹੋਈ ਹੈ | ਉਹ ਇਥੇ ਮੀਰਾਂਕੋਟ ਚੌਕ 'ਚ ਕਿਰਾਏ ਦੇ ਮਕਾਨ 'ਚ ਰਹਿ ਰਿਹਾ ਸੀ |

ਝੋਨੇ ਦੀ ਸਿੱਧੀ ਬਿਜਾਈ ਲਈ 450 ਕਰੋੜ ਨੂੰ ਪ੍ਰਵਾਨਗੀ

ਮੰਤਰੀ ਮੰਡਲ ਵਲੋਂ ਸੂਬੇ ਦੀਆਂ ਸਾਰੀਆਂ 153 ਮਾਰਕੀਟ ਕਮੇਟੀਆਂ ਭੰਗ
ਹਰਕਵਲਜੀਤ ਸਿੰਘ
ਚੰਡੀਗੜ੍ਹ, 18 ਮਈ-ਪੰਜਾਬ ਮੰਤਰੀ ਮੰਡਲ ਦੀ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਲੋਂ ਸੂਬੇ 'ਚ ਮਾਰਕੀਟ ਕਮੇਟੀਆਂ ਭੰਗ ਕਰਨ, ਪਟਵਾਰੀਆਂ ਦੀਆਂ 1766 ਖ਼ਾਲੀ ਅਸਾਮੀਆਂ 'ਤੇ ਇਕ ਸਾਲ ਲਈ ਠੇਕਾ ਭਰਤੀ ਕਰਨ, ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਐਲਾਨੀ ਰਾਸ਼ੀ ਦੇਣ ਹਿੱਤ 450 ਕਰੋੜ ਨੂੰ ਪ੍ਰਵਾਨਗੀ ਦੇਣ, 79 ਸਿਵਲ ਜੱਜਾਂ ਦੀ ਭਰਤੀ ਹਾਈਕੋਰਟ ਰਾਹੀਂ ਕਰਵਾਉਣ ਸਮੇਤ ਕਈ ਅਹਿਮ ਫ਼ੈਸਲੇ ਲਏ ਗਏ | ਸੂਬੇ 'ਚ ਮਗਰਲੀ ਕਾਂਗਰਸ ਸਰਕਾਰ ਵਲੋਂ ਨਾਮਜ਼ਦ ਸਾਰੀਆਂ 153 ਮਾਰਕੀਟ ਕਮੇਟੀਆਂ ਨੂੰ ਭੰਗ ਕਰਨ ਦਾ ਫ਼ੈਸਲਾ ਲੈਂਦਿਆਂ ਮੰਤਰੀ ਮੰਡਲ ਵਲੋਂ ਇਨ੍ਹਾਂ ਕਮੇਟੀਆਂ ਲਈ ਨਵੇਂ ਚੇਅਰਮੈਨ, ਉੱਪ ਚੇਅਰਮੈਨ ਤੇ ਮੈਂਬਰ ਨਾਮਜ਼ਦ ਕਰਨ ਦੀ ਪ੍ਰਕਿਰਿਆ ਇਕ ਸਾਲ ਵਿਚ ਪੂਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਅਤੇ ਨਵੀਆਂ ਕਮੇਟੀਆਂ ਨਾਮਜ਼ਦ ਹੋਣ ਤੱਕ ਇਨ੍ਹਾਂ ਕਮੇਟੀਆਂ ਦਾ ਕੰਮ ਸਰਕਾਰ ਵਲੋਂ ਨਿਯੁਕਤ ਹੋਣ ਵਾਲੇ ਪ੍ਰਸ਼ਾਸਕ ਚਲਾਉਣਗੇ | ਇਨ੍ਹਾਂ ਕਮੇਟੀਆਂ ਦੀ ਨਿਯੁਕਤੀ ਪੰਜਾਬ ਖੇਤੀਬਾੜੀ ਉਪਜ ਐਕਟ 1961 ਦੀ ਧਾਰਾ 12 ਅਨੁਸਾਰ ਹੁੰਦੀ ਹੈ ਅਤੇ ਇਹ ਕਮੇਟੀਆਂ ਮੰਡੀਆਂ ਤੇ ਖ਼ਰੀਦ ਕੇਂਦਰਾਂ ਆਦਿ ਦਾ ਕੰਮਕਾਜ ਦੇਖਦੀਆਂ ਹਨ |
ਪਟਵਾਰੀਆਂ ਦੀ ਭਰਤੀ
ਸੂਬੇ ਵਿਚ ਪਟਵਾਰੀਆਂ ਦੀਆਂ 1766 ਖ਼ਾਲੀ ਅਸਾਮੀਆਂ ਅਤੇ ਮੌਜੂਦਾ ਪਟਵਾਰੀਆਂ 'ਤੇ ਕਈ ਹੋਰ ਸਰਕਲਾਂ ਦਾ ਵਾਧੂ ਭਾਰ ਹੋਣ ਕਾਰਨ ਪਟਵਾਰੀ ਅੰਦੋਲਨ ਕਰ ਰਹੇ ਹਨ ਅਤੇ ਮਾਲ ਵਿਭਾਗ ਦਾ ਕੰਮ ਵੀ ਪ੍ਰਭਾਵਿਤ ਹੋ ਰਿਹਾ ਹੈ | ਮੰਤਰੀ ਮੰਡਲ ਵਲੋਂ ਪੈਦਾ ਹੋਈ ਇਸ ਸਥਿਤੀ ਨਾਲ ਨਿਪਟਣ ਲਈ ਮਾਲ ਵਿਭਾਗ 'ਚ ਪਟਵਾਰੀਆਂ ਦੀਆਂ ਖ਼ਾਲੀ 1766 ਅਸਾਮੀਆਂ 'ਤੇ ਇਕ ਸਾਲ ਲਈ ਸੇਵਾ ਮੁਕਤ ਪਟਵਾਰੀ ਤੇ ਕਾਨੂੰਨਗੋ ਠੇਕੇ 'ਤੇ ਭਰਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਇਸ ਸਮੇਂ ਦੌਰਾਨ ਨਵੇਂ ਪਟਵਾਰੀਆਂ ਦੀ ਭਰਤੀ ਪ੍ਰਕਿਰਿਆ ਪੂਰੀ ਕੀਤੀ ਜਾ ਸਕੇ ਅਤੇ ਕੰਮਕਾਜ ਵੀ ਪ੍ਰਭਾਵਿਤ ਨਾ ਹੋਵੇ | ਇਸ ਫ਼ੈਸਲੇ ਨਾਲ ਮੌਜੂਦਾ ਸਰਵਿਸ ਵਿਚਲੇ ਪਟਵਾਰੀਆਂ ਨੂੰ ਦੂਜੇ ਸਰਕਲਾਂ ਦੇ ਵਾਧੂ ਕੰਮਕਾਜ ਤੋਂ ਮੁਕਤ ਕੀਤਾ ਜਾ ਸਕੇਗਾ |
ਝੋਨੇ ਦੀ ਸਿੱਧੀ ਬਿਜਾਈ
ਮੰਤਰੀ ਮੰਡਲ ਨੇ ਮੁੱਖ ਮੰਤਰੀ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਤੀ ਏਕੜ 1500 ਰੁਪਏ ਦੇਣ ਦੀ ਸਕੀਮ ਲਈ 450 ਕਰੋੜ ਦੀ ਰਾਸ਼ੀ ਨੂੰ ਪ੍ਰਵਾਨਗੀ ਦੇ ਦਿੱਤੀ | ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਧਰਤੀ ਹੇਠਲਾ 15 ਤੋਂ 20 ਪ੍ਰਤੀਸ਼ਤ ਪਾਣੀ ਬਚਾਇਆ ਜਾ ਸਕੇਗਾ ਜੋ ਹਰ ਸਾਲ 86 ਸੈਂਟੀਮੀਟਰ ਥੱਲ੍ਹੇ ਜਾ ਰਿਹਾ ਹੈ | ਬੁਲਾਰੇ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਮਜ਼ਦੂਰੀ ਦਾ ਖਰਚਾ ਵੀ ਬਚੇਗਾ ਅਤੇ ਧਰਤੀ ਦੀ ਸਮਰੱਥਾ ਵਿਚ ਵੀ ਸੁਧਾਰ ਹੋਵੇਗਾ ਅਤੇ ਝੋਨੇ ਦਾ ਝਾੜ ਵੀ ਵਧੇਗਾ | ਬੁਲਾਰੇ ਦੱਸਿਆ ਕਿ ਮਗਰਲੇ ਸਾਲ ਕੋਈ 15 ਲੱਖ ਏਕੜ ਵਿਚ ਸਿੱਧਾ ਝੋਨਾ ਬੀਜਿਆ ਗਿਆ ਸੀ ਅਤੇ ਇਸ ਸਾਲ ਕੋਈ 30 ਲੱਖ ਏਕੜ ਵਿਚ ਸਿੱਧੀ ਬਿਜਾਈ ਹੋਣ ਦੀ ਸੰਭਾਵਨਾ ਹੈ | ਸਿੱਧੇ ਝੋਨੇ ਦੀ ਬਿਜਾਈ ਦੀ ਤਸਦੀਕ ਕਰਨ ਲਈ ਖੇਤੀ ਵਿਭਾਗ ਦੇ 4000 ਅਧਿਕਾਰੀ ਕੰਮ ਕਰਨਗੇ |
ਸਿਵਲ ਜੱਜਾਂ ਦੀ ਭਰਤੀ
ਮੰਤਰੀ ਮੰਡਲ ਵਲੋਂ ਸੂਬੇ 'ਚ ਸਿਵਲ ਜੱਜਾਂ (ਜੂਨੀਅਰ ਡਵੀਜ਼ਨ) ਤੇ ਜੁਡੀਸ਼ਲ ਮੈਜਿਸਟਰੇਟਾਂ ਦੀਆਂ ਖ਼ਾਲੀ 79 ਅਸਾਮੀਆਂ 'ਤੇ ਭਰਤੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਲਈ ਇਹ ਭਰਤੀ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਅਧਿਕਾਰ ਖੇਤਰ 'ਚੋਂ ਕੱਢ ਕੇ ਇਹ ਭਰਤੀ ਪੰਜਾਬ ਤੇ ਹਰਿਆਣਾ ਹਾਈਕੋਰਟ ਰਾਹੀਂ ਕਰਵਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ | ਸੂਬੇ ਦੀਆ ਹੇਠਲੀਆਂ ਅਦਾਲਤਾਂ 'ਚ ਬਹੁਤ ਅਸਾਮੀਆਂ ਖ਼ਾਲੀ ਹੋਣ ਕਾਰਨ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ |
ਫ਼ੌਜੀ ਸੇਵਾਵਾਂ ਤੇ ਪੁਰਸਕਾਰਾਂ ਦੀ ਰਾਸ਼ੀ ਵਧੀ
ਮੰਤਰੀ ਮੰਡਲ ਨੇ ਫ਼ੌਜ 'ਚ ਸ਼ਾਨਦਾਰ ਸੇਵਾਵਾਂ ਲਈ ਮਿਲਣ ਵਾਲੇ ਪੁਰਸਕਾਰਾਂ ਆਦਿ ਦੀ ਰਾਸ਼ੀ ਵਿਚ 40 ਪ੍ਰਤੀਸ਼ਤ ਦਾ ਵਾਧਾ ਕਰਨ ਦਾ ਫ਼ੈਸਲਾ ਲਿਆ | ਇਨ੍ਹਾਂ ਪੁਰਸਕਾਰਾਂ ਦੀ ਰਾਸ਼ੀ ਵਿਚ 2011 ਤੋਂ ਬਾਅਦ ਵਾਧਾ ਨਹੀਂ ਹੋਇਆ ਸੀ | ਫ਼ੌਜ ਵਲੋਂ ਸੈਨਿਕਾਂ ਨੂੰ ਦਿੱਤੇ ਜਾਂਦੇ ਸਰਬੋਤਮ ਯੁੱਧ ਸੇਵਾ ਮੈਡਲ, ਉੱਤਮ ਸੇਵਾ ਮੈਡਲ, ਯੁੱਧ ਸੇਵਾ ਮੈਡਲ, ਸੈਨਾ/ਨੌ ਸੈਨਾ/ਹਵਾਈ ਸੈਨਾ ਮੈਡਲਾਂ, ਪਰਮ ਵਸ਼ਿਸ਼ਟ ਸੇਵਾ ਮੈਡਲਾਂ, ਅਤੀ ਵਸ਼ਿਸ਼ਟ ਸੇਵਾ ਮੈਡਲਾਂ ਤੇ ਵਿਸ਼ਿਸ਼ਟ ਸੈਨਾ ਮੈਡਲਾਂ ਲਈ ਜ਼ਮੀਨ ਬਦਲੇ ਨਕਦੀ ਦੀ ਰਾਸ਼ੀ ਅਤੇ ਕੈਸ਼ ਐਵਾਰਡਾਂ ਵਿਚਲੀ ਮੌਜੂਦਾ ਰਾਸ਼ੀ ਵਿਚ ਇਸ ਫ਼ੈਸਲੇ ਨਾਲ 40 ਪ੍ਰਤੀਸ਼ਤ ਦਾ ਵਾਧਾ ਹੋ ਜਾਵੇਗਾ | ਇਸੇ ਤਰ੍ਹਾਂ ਮੁੱਖ ਮੰਤਰੀ ਵਲੋਂ ਕੀਤੇ ਐਲਾਨ ਜਿਸ ਅਨੁਸਾਰ ਸ਼ਹੀਦ ਹੋਣ ਵਾਲੇ ਫ਼ੌਜੀਆਂ ਦੀ ਐਕਸ ਗਰੇਸ਼ੀਆ ਗਰਾਂਟ ਰਾਸ਼ੀ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ |
ਵਿੱਤ ਕਮਿਸ਼ਨਰ ਸੇਵਾ ਨਿਯਮਾਂ 'ਚ ਤਰਮੀਮ
ਮੰਤਰੀ ਮੰਡਲ ਵਲੋਂ ਵਿੱਤ ਕਮਿਸ਼ਨਰ ਦੇ ਗਰੁੱਪ-ਏ ਅਤੇ ਬੀ ਦੇ ਸੇਵਾ ਨਿਯਮਾਂ ਵਿਚ ਤਰਮੀਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਤਾਂ ਜੋ ਸਜ਼ਾ ਤੇ ਅਪੀਲ ਮਾਮਲਿਆਂ ਵਿਚ ਸਜ਼ਾ ਦੇਣ ਵਾਲੇ ਅਧਿਕਾਰੀ ਤੇ ਅਪੀਲ ਅਧਿਕਾਰੀ ਸੰਬੰਧੀ ਸਥਿਤੀ ਸਪਸ਼ਟ ਕੀਤੀ ਜਾ ਸਕੇ |

ਪੰਜਾਬ ਦੇ 138 'ਚੋਂ 109 ਬਲਾਕਾਂ 'ਚ ਧਰਤੀ ਹੇਠਲਾ ਪਾਣੀ ਚਿੰਤਾਜਨਕ ਪੱਧਰ ਤੱਕ ਘਟਿਆ

ਮਨਦੀਪ ਸਿੰਘ ਖਰੋੜ
ਪਟਿਆਲਾ, 18 ਮਈ-ਪੰਜਾਬ ਦੀ ਧਰਤੀ 'ਚੋਂ ਨਿਰੰਤਰ ਪਾਣੀ ਕੱਢੇ ਜਾਣ ਕਾਰਨ ਪਿਛਲੇ ਚਾਰ ਦਹਾਕਿਆਂ ਤੋਂ ਸੂਬੇ ਦੀ ਧਰਤੀ ਹੇਠਲਾ ਪਾਣੀ ਦਾ ਪੱਧਰ ਚਿੰਤਾਜਨਕ ਘਟ ਗਿਆ ਹੈ | ਸਰਕਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 138 ਬਲਾਕਾਂ 'ਚੋਂ 109 ਬਲਾਕਾਂ ਨੂੰ ਧਰਤੀ ਹੇਠਲਾ ਪਾਣੀ ਬਹੁਤਾਤ 'ਚ ਕੱਢੇ ਜਾਣ ਕਾਰਨ ਜ਼ਿਆਦਾ ਵਰਤੋਂ ਕਰਨ ਵਾਲੇ ਬਲਾਕ ਐਲਾਨ ਦਿੱਤਾ ਗਿਆ ਹੈ | ਜਦਕਿ ਸੂਬੇ ਦੇ ਬਚਦੇ 2 ਬਲਾਕ ਨਾਜ਼ੁਕ, 5 ਬਲਾਕ ਅਰਧ ਨਾਜ਼ੁਕ ਅਤੇ 22 ਬਲਾਕਾਂ 'ਚ ਧਰਤੀ ਹੇਠਲੇ ਪਾਣੀ ਦਾ ਪੱਧਰ ਸੁਰੱਖਿਅਤ ਪਾਇਆ ਗਿਆ ਹੈ | ਹੁਣ ਤਾਂ ਇਹ ਅੰਕੜਾ ਹੋਰ ਵੀ ਚਿੰਤਾਜਨਕ ਸਥਿਤੀ ਵੱਲ ਵਧ ਰਿਹਾ ਹੈ | ਸਾਲ 1984 'ਚ ਸੂਬੇ ਦੇ 118 ਬਲਾਕਾਂ 'ਚੋਂ 53 ਬਲਾਕਾਂ ਨੂੰ 'ਡਾਰਕ ਜ਼ੋਨ' ਐਲਾਨ ਦਿੱਤਾ ਗਿਆ ਸੀ | ਅੰਕੜਿਆਂ ਅਨੁਸਾਰ ਸਾਲ 1980 'ਚ ਪੰਜਾਬ 'ਚ 6 ਲੱਖ ਤੋਂ ਵੱਧ ਟਿਊਬਵੈੱਲ ਸਨ | ਇਹ ਅੰਕੜਾ ਸਾਲ 2017-18 ਦੌਰਾਨ 14 ਲੱਖ 76 ਹਜ਼ਾਰ ਪਹੁੰਚ ਗਿਆ ਸੀ | ਧਰਤੀ ਹੇਠਲਾ ਪਾਣੀ ਡੂੰਘਾਂ ਹੋਣ ਪਿੱਛੇ ਮਾਹਿਰ ਕਈ ਕਾਰਨ ਮੰਨਦੇ ਹਨ | ਪਹਿਲਾ ਸੂਬੇ 'ਚ ਝੋਨੇ ਦੀ ਕਾਸ਼ਤ ਹੇਠਲਾ ਰਕਬਾ ਵਧਣਾ ਅਤੇ ਪੰਜਾਬ ਪਿਛਲੇ 38 ਸਾਲਾਂ ਦੇ ਅਰਸੇ ਦੌਰਾਨ ਟਿਊਬਵੈੱਲਾਂ ਦੀ ਗਿਣਤੀ ਦੁੱਗਣੀ ਤੋਂ ਵੀ ਜ਼ਿਆਦਾ ਹੋ ਜਾਣਾ | ਦੂਜਾ, ਸੂਬਾ ਸਰਕਾਰ ਵਲੋਂ ਫ਼ਸਲੀ ਭਿੰਨਤਾਵਾਂ ਦਾ ਫ਼ਾਰਮੂਲਾ ਜ਼ਿਆਦਾਤਰ ਕਿਸਾਨਾਂ ਵਲੋਂ ਅਪਣਾਇਆ ਜਾਣ ਕਾਰਨ ਕਿਸਾਨ ਝੋਨੇ ਦੀ ਫ਼ਸਲ ਦੀ ਹੀ ਕਾਸ਼ਤ ਕਰਦੇ ਹਨ | ਤੀਜਾ, ਪੰਜਾਬ ਦੇ ਵਿਰਲੇ ਇਲਾਕਿਆਂ 'ਚ ਜ਼ਮੀਨ ਦੀ ਸਿੰਜਾਈ ਲਈ ਨਹਿਰੀ ਅਤੇ ਦਰਿਆਵਾਂ ਦੇ ਪਾਣੀ ਦੀ ਪਹੁੰਚ ਹੈ | ਜਿਸ ਕਰਕੇ ਸੂਬੇ ਦੀ ਜ਼ਿਆਦਾਤਰ ਭੂਮੀ ਦੀ ਸਿੰਜਾਈ ਟਿਊਬਵੈਲਾਂ 'ਤੇ ਹੀ ਨਿਰਭਰ ਹੈ | ਚੌਥਾ, ਭਾਰਤ ਅਤੇ ਪੰਜਾਬ 'ਚ ਵੱਖ-ਵੱਖ ਸਮੇਂ ਦੀਆਂ ਸਰਕਾਰ ਵਲੋਂ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਨੂੰ ਛੱਡ ਕੇ ਹੋਰ ਫ਼ਸਲਾਂ ਵੱਲ ਆਕਰਸ਼ਿਤ ਕਰਨ ਵਾਲੀਆਂ ਨੀਤੀਆਂ ਬਣਾਉਣ 'ਚ ਅਸਫਲ ਰਹੀਆਂ ਹਨ | ਪੰਜਵਾਂ, ਸੂਬੇ 'ਚ ਧਰਤੀ ਹੇਠਲੇ ਪਾਣੀ ਨੂੰ ਦੁਬਾਰਾ ਭਰਨ ਲਈ ਰੀਚਾਰਜ ਖੂਹਾਂ ਦੀ ਘਾਟ ਹੋਣਾ ਵੀ ਹੈ | ਦੂਜੇ ਪਾਸੇ ਪੰਜਾਬ ਦੇ ਕਿਸਾਨ ਭਗਵੰਤ ਸਿੰਘ ਜ਼ਿਲ੍ਹਾ ਪਟਿਆਲਾ, ਅਨਵਰ ਖਾਂ ਜ਼ਿਲ੍ਹਾ ਮਲੇਰਕੋਟਲਾ, ਸਰਬਜੀਤ ਸਿੰਘ ਜ਼ਿਲ੍ਹਾ ਸੰਗਰੂਰ, ਰਜਿੰਦਰ ਸਿੰਘ ਟਿਵਾਣਾ ਜ਼ਿਲ੍ਹਾ ਲੁਧਿਆਣਾ ਨੇ ਇਸ ਸੰਬੰਧੀ ਰਾਬਤਾ ਕਰਨ 'ਤੇ ਦੱਸਿਆ ਕਿ ਸੂਬੇ ਦੀ ਧਰਤੀ ਹੇਠਲਾ ਪਾਣੀ ਦਾ ਪੱਧਰ ਘਟਣ ਪਿੱਛੇ ਕੇਵਲ ਕਿਸਾਨ ਹੀ ਜ਼ਿੰਮੇਵਾਰ ਨਹੀਂ ਹਨ, ਉਹ ਤਾਂ ਕੇਵਲ ਸਾਲ 'ਚ ਤਿੰਨ ਮਹੀਨੇ ਹੀ ਝੋਨੇ ਦੀ ਫ਼ਸਲ ਪਾਲਣ ਲਈ ਜ਼ਿਆਦਾ ਪਾਣੀ ਦੀ ਵਰਤੋਂ ਕਰਦੇ ਹਨ | ਜਦਕਿ ਸਨਅਤਕਾਰ ਅਤੇ ਫ਼ੈਕਟਰੀਆਂ ਸਾਰਾ ਸਾਲ ਪਾਣੀ ਦੀ ਵੱਡੀ ਮਾਤਰਾ 'ਚ ਵਰਤੋਂ ਕਰਦੀਆਂ ਹਨ | ਜ਼ਿੰਮੀਦਾਰਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਹੋਰ ਫ਼ਸਲਾਂ ਦਾ ਮੰਡੀਕਰਨ ਕਰੇ ਜਿਸ ਤੋਂ ਉਨ੍ਹਾਂ ਨੂੰ ਝੋਨੇ ਦੀ ਫ਼ਸਲ ਜਿੰਨੀ ਆਮਦਨ ਹੋਵੇ ਤਾਂ ਉਹ ਝੋਨਾ ਕਿਉਂ ਲਗਾਉਣ? ਉਹ ਝੋਨਾ ਛੱਡਣ ਨੂੰ ਤਿਆਰ ਹਨ ਜੇਕਰ ਸਰਕਾਰ ਉਨ੍ਹਾਂ ਨੂੰ ਹੋਰ ਫ਼ਸਲਾਂ ਰਾਹੀਂ ਉਨ੍ਹਾਂ ਦੀ ਆਮਦਨ ਯਕੀਨੀ ਬਣਾਵੇ |
ਬਹੁਤੇ ਕਿਸਾਨ ਝੋਨਾ ਰਵਾਇਤੀ ਢੰਗ ਨਾਲ ਲਗਾਉਣ ਦੇ ਚੱਕਰ 'ਚ ਫਸੇ
ਪੰਜਾਬ ਸਰਕਾਰ ਵਲੋਂ ਸਿੱਧੀ ਝੋਨੇ ਦੀ ਬਿਜਾਈ (ਡੀ.ਐਸ.ਆਰ.) ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਦੇਣ ਦੇ ਐਲਾਨ ਦੇ ਬਾਵਜੂਦ ਸੂਬੇ ਦੇ ਬਹੁਤੇ ਕਿਸਾਨ ਕੱਦੂ ਕਰਕੇ ਝੋਨਾ ਲਗਾਉਣ ਨੂੰ ਤਰਜੀਹ ਦਿੰਦੇ ਨਜ਼ਰ ਆ ਰਹੇ ਹਨ | 'ਅਜੀਤ' ਦੀ ਟੀਮ ਵਲੋਂ ਸੂਬੇ ਕਿਸਾਨ ਇੰਦਰ ਸਿੰਘ ਜ਼ਿਲ੍ਹਾ ਪਟਿਆਲਾ, ਹਾਕਮ ਸਿੰਘ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਨਿਰਮਲ ਸਿੰਘ ਜ਼ਿਲ੍ਹਾ ਸੰਗਰੂਰ, ਹਰਵਿੰਦਰ ਸਿੰਘ ਜ਼ਿਲ੍ਹਾ ਬਰਨਾਲਾ, ਵਰਿਆਮ ਸਿੰਘ ਜ਼ਿਲ੍ਹਾ ਗੁਰਦਾਸਪੁਰ, ਨਿਰਭੈ ਸਿੰਘ ਜ਼ਿਲ੍ਹਾ ਪਠਾਨਕੋਟ ਨਾਲ ਰਾਬਤਾ ਕਰਨ 'ਤੇ ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਵਾਲੇ ਝੋਨੇ ਦੀ ਫ਼ਸਲ ਦਾ ਝਾੜ ਕੱਦੂ ਵਾਲੇ ਝੋਨੇ ਦੇ ਮੁਕਾਬਲੇ ਘੱਟ ਹੈ | ਜਿਸ ਕਾਰਨ ਉਹ ਰਵਾਇਤੀ ਢੰਗ ਨਾਲ ਹੀ ਝੋਨਾ ਲਗਾਉਣਗੇ | ਦੂਜੇ ਬੰਨੇ ਕਈ ਕਿਸਾਨਾਂ ਨੇ ਪੰਜਾਬ ਸਰਕਾਰ ਵਲੋਂ ਡੀ.ਐਸ.ਆਰ. ਲਈ ਦਿੱਤੀ ਜਾ ਰਹੀ ਮਾਲੀ ਸਹਾਇਤਾ ਦੀ ਸ਼ਲਾਘਾ ਕਰਦਿਆਂ ਕਿਹਾ ਉਹ ਇਸ ਵਾਰ ਝੋਨਾ ਸਿੱਧਾ ਬੀਜ ਕੇ ਧਰਤੀ ਹੇਠਲਾ ਪਾਣੀ ਬਚਾਉਣ ਨੂੰ ਪਹਿਲ ਦੇਣਗੇ |

ਨਿਗਮ ਦੀਆਂ 100 'ਚੋਂ 20 ਡਵੀਜ਼ਨਾਂ 'ਚ ਹੋਈ 1000 ਕਰੋੜ ਦੀ ਬਿਜਲੀ ਚੋਰੀ

ਧਰਮਿੰਦਰ ਸਿੰਘ ਸਿੱਧੂ
ਪਟਿਆਲਾ, 18 ਮਈ-ਬਿਜਲੀ ਨਿਗਮ ਸੂਬੇ ਦੀ ਬਿਜਲੀ ਮੰਗ ਨੂੰ ਪੂਰਾ ਕਰਨ ਲਈ ਬੇਸ਼ੱਕ ਪੁਰਜ਼ੋਰ ਯਤਨ ਕਰ ਰਿਹਾ ਹੈ ਪਰ ਇਸ ਵਾਰੀ ਮੌਸਮ ਦਾ ਗਰਮ ਮਿਜ਼ਾਜ ਅਤੇ ਆਏ ਦਿਨ ਕਿਸੇ ਥਰਮਲ ਪਲਾਂਟ ਦੇ ਕਿਸੇ ਯੂਨਿਟ 'ਚ ਖ਼ਰਾਬੀ ਦਾ ਆਉਣਾ, ਕੋਲੇ ਦੇ ਰੈਕਾਂ ਦਾ ਘੱਟ ਮਿਲਣਾ, ਵਰਗੀਆਂ ਔਕੜਾਂ ਬਿਜਲੀ ਨਿਗਮ ਲਈ ਬਿਜਲੀ ਸੰਕਟ 'ਚ ਵਾਧਾ ਕਰ ਰਹੀਆਂ ਹਨ | ਇਕ ਪਾਸੇ ਬਿਜਲੀ ਨਿਗਮ 18 ਹਜ਼ਾਰ ਕਰੋੜ ਦੇ ਕਰਜ਼ੇ 'ਚ ਡੁੱਬਿਆ ਪਿਆ ਹੈ ਅਤੇ ਦੂਜੇ ਪਾਸੇ ਸਰਕਾਰ ਵਲੋਂ ਸਬਸਿਡੀ ਦੀ ਰਾਸ਼ੀ ਜਾਰੀ ਕਰਨ 'ਚ ਦੇਰੀ ਨਾਲ ਜਿੱਥੇ ਬਿਜਲੀ ਖਪਤਕਾਰ ਨੂੰ ਪ੍ਰਤੀ ਯੂਨਿਟ ਮਹਿੰਗੀ ਮਿਲ ਰਹੀ ਹੈ ਉੱਥੇ ਹੀ ਦੂਜੇ ਪਾਸੇ ਬਿਜਲੀ ਚੋਰਾਂ ਵਲੋਂ ਬਿਜਲੀ ਦੀ ਚੋਰੀ ਕਰਕੇ ਬਿਜਲੀ ਨਿਗਮ ਨੂੰ ਹੋਰ ਘਾਟੇ ਵੱਲ ਲਿਜਾਇਆ ਜਾ ਰਿਹਾ ਹੈ | ਇਸੇ ਘਾਟੇ ਨੂੰ ਰੋਕਣ ਲਈ ਬਿਜਲੀ ਨਿਗਮ ਵਲੋਂ ਸੂਬੇ ਦੇ ਬਿਜਲੀ ਚੋਰਾਂ ਨੂੰ ਫੜਨ ਲਈ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮੌਕੇ 'ਤੇ ਹੀ ਕਾਰਵਾਈ ਕਰਦਿਆਂ ਜੁਰਮਾਨੇ ਕੀਤੇ ਜਾ ਰਹੇ ਹਨ | ਹੁਣ ਦੇਖਣਾ ਇਹ ਹੋਵੇਗਾ ਕਿ ਸੂਬੇ ਦੇ ਬਿਜਲੀ ਖਪਤਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਉਠਾਉਂਦਿਆਂ ਬਿਜਲੀ ਚੋਰੀ ਨੂੰ ਠੱਲ੍ਹ ਪਾਉਂਦਿਆਂ ਸਰਕਾਰ ਦਾ ਸਾਥ ਦੇਣਗੇ ਜਾਂ ਨਹੀਂ ਕਿਉਂਕਿ ਜੇਕਰ ਬਿਜਲੀ ਖਪਤਕਾਰਾਂ ਵਲੋਂ ਬਿਜਲੀ ਚੋਰੀ ਕੀਤੀ ਜਾਂਦੀ ਰਹੀ ਤਾਂ ਇਸ ਦਾ ਸਿੱਧੇ ਅਤੇ ਅਸਿੱਧੇ ਤੌਰ 'ਤੇ ਸੂਬੇ ਦੇ ਖਪਤਕਾਰਾਂ 'ਤੇ ਹੀ ਪ੍ਰਤੀ ਮਹਿੰਗੀ ਬਿਜਲੀ ਮਿਲਣ ਦਾ ਬੋਝ ਪਵੇਗਾ | ਬਿਜਲੀ ਨਿਗਮ ਤੋਂ ਪ੍ਰਾਪਤ ਅੰਕੜਿਆਂ ਵੱਲ ਦੇਖੀਏ ਤਾਂ ਬਿਜਲੀ ਨਿਗਮ ਦੀਆਂ ਸੂਬੇ ਵਿਚਲੀਆਂ 100 'ਚੋਂ 20 ਡਵੀਜ਼ਨਾਂ ਅਜਿਹੀਆਂ ਹਨ, ਜਿਨ੍ਹਾਂ ਦੇ ਬਿਜਲੀ ਖਪਤਕਾਰਾਂ ਵਲੋਂ 2020-21 ਦੌਰਾਨ ਅੰਦਾਜ਼ਨ 1000 ਕਰੋੜ ਦੀ ਬਿਜਲੀ ਚੋਰੀ ਕੀਤੀ ਗਈ | ਦੱਸਣਯੋਗ ਹੈ ਕਿ 2020-21 ਦੌਰਾਨ (ਕੈਟਾਗਰੀ-5, ਯੂ.ਪੀ.ਐਸ. ਫੀਡਰ) ਪੇਂਡੂ ਖੇਤਰਾਂ ਨੂੰ ਮਿਲਣ ਵਾਲੀ ਬਿਜਲੀ ਵਰਤਣ ਵਾਲਿਆਂ ਦੁਆਰਾ 460 ਕਰੋੜ ਅਤੇ (ਕੈਟਾਗਰੀ-1) ਸ਼ਹਿਰੀ ਤੇ ਘਰੇਲੂ ਖੇਤਰਾਂ, ਦੁਕਾਨਾਂ, ਛੋਟੇ ਵਪਾਰ ਤੇ ਵਰਕਸ਼ਾਪਾਂ ਦੇ ਬਿਜਲੀ ਖਪਤਕਾਰਾਂ ਵਲੋਂ 631 ਕਰੋੜ ਦੀ ਬਿਜਲੀ ਚੋਰੀ ਕੀਤੀ ਗਈ | ਮਿਲੀ ਜਾਣਕਾਰੀ ਅਨੁਸਾਰ ਬਾਰਡਰ ਤੇ ਪੱਛਮੀ ਡਵੀਜ਼ਨਾਂ ਦੇ ਖਪਤਕਾਰਾਂ ਤੋਂ ਇਲਾਵਾ ਦੱਖਣੀ ਡਵੀਜ਼ਨਾਂ ਦੇ ਖੇਤਰ ਅਧੀਨ ਆਉਂਦੇ ਬਿਜਲੀ ਖਪਤਕਾਰ ਬਿਜਲੀ ਚੋਰੀ ਕਰਨ 'ਚ ਮੋਹਰੀ ਹਨ | ਜੇਕਰ ਪੇਂਡੂ ਖੇਤਰਾਂ ਦੀ ਗੱਲ ਕਰੀਏ ਤਾਂ ਸਰਹੱਦੀ ਖੇਤਰ 'ਚ ਭਿੱਖੀਵਿੰਡ, ਪੱਟੀ, ਤਰਨ ਤਾਰਨ ਡਵੀਜ਼ਨਾਂ ਦੇ ਖੇਤਰਾਂ 'ਚ ਸਭ ਤੋਂ ਵੱਧ ਬਿਜਲੀ ਚੋਰੀ ਹੁੰਦੀ ਹੈ | ਜਦੋਂਕਿ ਸ਼ਹਿਰੀ ਤੇ ਘਰੇਲੂ ਖੇਤਰਾਂ ਦੇ ਪੱਛਮੀ ਡਵੀਜ਼ਨਾਂ 'ਚੋਂ ਜ਼ੀਰਾ, ਜਲਾਲਾਬਾਦ ਤੋਂ ਇਲਾਵਾ ਬਾਰਡਰ ਡਵੀਜ਼ਨ ਦਾ ਪੱਛਮੀ ਅੰਮਿ੍ਤਸਰ ਅਤੇ ਬਾਘਾਪੁਰਾਣਾ ਖੇਤਰ ਬਿਜਲੀ ਚੋਰੀ ਦੇ ਮੁੱਖ ਕੇਂਦਰ ਮੰਨੇ ਜਾਂਦੇ ਹਨ | ਬਿਜਲੀ ਮਾਹਿਰਾਂ ਦੇ ਦੱਸਣ ਮੁਤਾਬਿਕ ਜੇਕਰ ਬਿਜਲੀ ਨਿਗਮ 100 ਫ਼ੀਸਦੀ ਬਿਜਲੀ ਪੈਦਾ ਕਰਦਾ ਹੈ ਤਾਂ ਖਪਤਕਾਰਾਂ ਤੱਕ ਬਿਜਲੀ ਪਹੁੰਚਾਉਣ ਤੱਕ ਅੰਦਾਜ਼ਨ ਬਿਜਲੀ ਨਿਗਮ ਦਾ ਬਿਜਲੀ ਘਾਟਾ (ਐਵਰੇਜ ਲੌਸ) 100 'ਚੋਂ 12.99 ਫ਼ੀਸਦੀ ਪ੍ਰਤੀ ਯੂਨਿਟ ਮੰਨਿਆ ਜਾਂਦਾ ਹੈ ਪਰ ਹਾਲ-ਏ-ਆਲਮ ਇਹ ਹੈ ਕਿ 12.99 ਫ਼ੀਸਦੀ ਪ੍ਰਤੀ ਯੂਨਿਟ ਦਾ ਬਿਜਲੀ ਘਾਟਾ ਕੱਢ ਕੇ ਵੀ ਬਿਜਲੀ ਨਿਗਮ ਦੀਆਂ 20 ਡਵੀਜ਼ਨਾਂ ਦੇ ਅਜਿਹੇ ਖੇਤਰ ਹਨ, ਜਿਨ੍ਹਾਂ 'ਚ 14 ਤੋਂ 83 ਫ਼ੀਸਦੀ ਤੱਕ ਦੀ ਬਿਜਲੀ ਚੋਰੀ ਕਰਕੇ ਬਿਜਲੀ ਖਪਤਕਾਰਾਂ ਵਲੋਂ ਬਿਜਲੀ ਨਿਗਮ ਨੂੰ ਸਾਲਾਨਾ 1000 ਕਰੋੜ ਦਾ ਚੂਨਾ ਲਗਾਇਆ ਗਿਆ |
ਪੇਂਡੂ ਖੇਤਰ 'ਚ ਭਿੱਖੀਵਿੰਡ ਵਿਚ 100, ਪੱਟੀ ਵਿਚ 71, ਤਰਨ ਤਾਰਨ 'ਚ 53, ਰਾਮਪੁਰਾ ਅਤੇ ਸਬ ਤਰਨਤਾਰਨ 'ਚ 25, ਭਗਤਾ ਭਾਈਕਾ ਅਤੇ ਬਾਘਾਪੁਰਾਣਾ 'ਚ 24, ਲਹਿਰਾਗਾਗਾ, ਸਬ ਅੰਮਿ੍ਤਸਰ ਤੇ ਪਾਤੜਾਂ 'ਚ 19-17, ਸਿਟੀ ਬਰਨਾਲਾ, ਸੁਨਾਮ ਅਤੇ ਜ਼ੀਰਾ 'ਚ 12, ਮਲੋਟ 'ਚ 11, ਬਾਦਲ, ਪੱਛਮੀ ਅੰਮਿ੍ਤਸਰ, ਸਬ ਅਰਬਨ ਫ਼ਿਰੋਜ਼ਪੁਰ 'ਚ 7, ਅਜਨਾਲਾ ਅਤੇ ਪੂਰਬੀ ਪਟਿਆਲਾ 'ਚ 3 ਕਰੋੜ ਅਤੇ ਜਲਾਲਾਬਾਦ 'ਚ 45 ਲੱਖ ਦੇ ਕਰੀਬ ਦੀ ਬਿਜਲੀ ਚੋਰੀ ਕੀਤੀ ਗਈ | ਇਸ ਤੋਂ ਇਲਾਵਾ ਸ਼ਹਿਰੀ ਤੇ ਘਰੇਲੂ ਖੇਤਰਾਂ 'ਚ ਜ਼ੀਰਾ 'ਚ 78, ਜਲਾਲਾਬਾਦ 'ਚ 58, ਪੱਛਮੀ ਅੰਮਿ੍ਤਸਰ 'ਚ 56, ਬਾਘਾ ਪੁਰਾਣਾ 'ਚ 54, ਅਜਨਾਲਾ 'ਚ 48, ਸਬ ਅੰਮਿ੍ਤਸਰ 'ਚ 46, ਪਾਤੜਾਂ 'ਚ 40, ਪੱਟੀ 'ਚ 38, ਮਲੋਟ 'ਚ 33, ਲਹਿਰਾਗਾਗਾ 'ਚ 27, ਸਿਟੀ ਬਰਨਾਲਾ 'ਚ 24, ਭਗਤਾ ਭਾਈਕਾ 'ਚ 23, ਪੂਰਬੀ ਪਟਿਆਲਾ 'ਚ 20, ਸਬ ਅਰਬਨ ਫ਼ਿਰੋਜ਼ਪੁਰ, ਰਾਮਪੁਰਾ 'ਚ 17, ਭਿੱਖੀਵਿੰਡ 'ਚ 14, ਬਾਦਲ ਤੇ ਸੁਨਾਮ 'ਚ 13, ਸਬ ਤਰਨ ਤਾਰਨ 'ਚ 1.77 ਕਰੋੜ ਅਤੇ ਸਿਟੀ ਤਰਨ ਤਾਰਨ 'ਚ 62 ਲੱਖ ਦੀ ਚੋਰੀ ਖਪਤਕਾਰਾਂ ਵਲੋਂ ਕੀਤੀ ਗਈ |

ਹਾਰਦਿਕ ਪਟੇਲ ਨੇ ਕਾਂਗਰਸ ਛੱਡੀ

ਸੋਨੀਆ ਗਾਂਧੀ ਨੂੰ ਪਾਰਟੀ ਦੀ ਸਥਿਤੀ 'ਤੇ ਲਿਖਿਆ ਤਿੱਖਾ ਪੱਤਰ ਅਹਿਮਦਾਬਾਦ, 18 ਮਈ (ਏਜੰਸੀ)-ਪਾਟੀਦਾਰ ਕੋਟਾ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ (28) ਨੇ ਬੁੱਧਵਾਰ ਨੂੰ ਗੁਜਰਾਤ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ...

ਪੂਰੀ ਖ਼ਬਰ »

ਭਾਰਤੀ ਜਲ ਸੈਨਾ ਵਲੋਂ ਜੰਗੀ ਬੇੜਾ ਤਬਾਹ ਕਰਨ ਵਾਲੀ ਮਿਜ਼ਾਈਲ ਦਾ ਸਫਲ ਪ੍ਰੀਖਣ

ਬਾਲਾਸੋਰ (ਓਡੀਸ਼ਾ), 18 ਮਈ (ਏਜੰਸੀਆਂ)-ਭਾਰਤੀ ਜਲ ਸੈਨਾ ਨੇ ਡੀ. ਆਰ. ਡੀ. ਓ. ਦੇ ਸਹਿਯੋਗ ਨਾਲ ਆਈ. ਟੀ. ਆਰ. ਬਾਲਾਸੋਰ, ਓਡੀਸ਼ਾ 'ਚ ਸੀਕਿੰਗ 42 ਬੀ. ਹੈਲੀਕਾਪਟਰ ਤੋਂ ਪਹਿਲੀ ਸਵਦੇਸ਼ੀ ਰੂਪ 'ਚ ਵਿਕਸਿਤ ਜਲ ਸੈਨਾ ਐਟੀਂ-ਸ਼ਿਪ ਮਿਜ਼ਾਈਲ ਦੀ ਪਹਿਲੀ ਫਾਇਰਿੰਗ ਸਫਲਤਾਪੂਰਵਕ ...

ਪੂਰੀ ਖ਼ਬਰ »

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਵਲੋਂ ਅਸਤੀਫ਼ਾ

ਨਵੀਂ ਦਿੱਲੀ, 18 ਮਈ (ਜਗਤਾਰ)-ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਅਨਿਲ ਬੈਜਲ ਨੂੰ ਸਾਲ 2016 'ਚ ਨਜੀਬ ਜੰਗ ਦੀ ਥਾਂ ਦਿੱਲੀ ਦਾ ਉਪ ਰਾਜਪਾਲ ਬਣਾਇਆ ਗਿਆ ਸੀ ਤੇ ਉਨ੍ਹਾਂ ਨੇ ਹੁਣ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜ ...

ਪੂਰੀ ਖ਼ਬਰ »

31 ਸਾਲਾਂ ਬਾਅਦ ਰਿਹਾਅ ਹੋਇਆ ਰਾਜੀਵ ਗਾਂਧੀ ਹੱਤਿਆਕਾਂਡ ਦਾ ਦੋਸ਼ੀ

ਨਵੀਂ ਦਿੱਲੀ, 18 ਮਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਦੇ ਮਾਮਲੇ 'ਚ 31 ਸਾਲ ਤੋਂ ਸਜ਼ਾ ਕੱਟ ਰਹੇ ਏ. ਜੀ. ਪੇਰਾਰੀਵਲਨ ਨੂੰ ਰਿਹਾਅ ਕਰਨ ਦਾ ਆਦੇਸ਼ ਦਿੱਤਾ ਹੈ | ਸੁਪਰੀਮ ਕੋਰਟ ਨੇ ਪੇਰਾਰੀਵਲਨ ਨੂੰ ਰਿਹਾਅ ਕਰਨ ਲਈ ...

ਪੂਰੀ ਖ਼ਬਰ »

ਸ਼ੀਨਾ ਬੋਰਾ ਹੱਤਿਆਕਾਂਡ

ਇੰਦਰਾਨੀ ਮੁਖਰਜੀ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 18 ਮਈ (ਉਪਮਾ ਡਾਗਾ ਪਾਰਥ)-ਸ਼ੀਨਾ ਬੋਰਾ ਹੱਤਿਆਕਾਂਡ ਮਾਮਲੇ 'ਚ ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਨੂੰ ਜ਼ਮਾਨਤ ਦੇ ਦਿੱਤੀ ਹੈ | ਪਿਛਲੇ ਸਾਢੇ 6 ਸਾਲ ਤੋਂ ਮੁੰਬਈ ਦੀ ਬਾਈਕੂਲਾ ਜੇਲ੍ਹ 'ਚ ਬੰਦ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਦੀ ਅਰਜ਼ੀ ਪਹਿਲਾਂ ਬੰਬੇ ...

ਪੂਰੀ ਖ਼ਬਰ »

ਰੂਸ ਵਲੋਂ ਮਾਰੀਓਪੋਲ ਸਟੀਲ ਪਲਾਂਟ 'ਚ ਯੂਕਰੇਨੀ ਸੈਨਿਕਾਂ ਦੇ ਆਤਮ-ਸਮਰਪਣ ਕਰਨ ਦਾ ਦਾਅਵਾ

ਕੀਵ, 18 ਮਈ (ਏ.ਪੀ.)-ਰੂਸ ਨੇ ਬੁੱਧਵਾਰ ਨੂੰ ਮਾਰੀਓਪੋਲ 'ਚ ਵਿਸ਼ਾਲ ਸਟੀਲ ਪਲਾਂਟ 'ਤੇ 1,000 ਦੇ ਕਰੀਬ ਯੂਕਰੇਨੀ ਸੈਨਿਕਾਂ ਵਲੋਂ ਆਤਮ-ਸਮਰਪਣ ਕਰਨ ਦਾ ਦਾਅਵਾ ਕੀਤਾ ਹੈ | ਉਧਰ ਯੂਕਰੇਨ ਨੇ ਸੈਨਿਕਾਂ ਨੂੰ ਆਪਣੀਆਂ ਜਾਨਾਂ ਬਚਾਉਣ ਦਾ ਹੁਕਮ ਦਿੰਦਿਆਂ ਕਿਹਾ ਕਿ ਰੂਸੀ ਫ਼ੌਜਾਂ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ ਕਾਰਤੀ ਚਿਦੰਬਰਮ ਦਾ ਨੇੜਲਾ ਸਾਥੀ ਗਿ੍ਫ਼ਤਾਰ

ਨਵੀਂ ਦਿੱਲੀ, 18 ਮਈ (ਏਜੰਸੀਆਂ)-ਸੀ.ਬੀ.ਆਈ. ਨੇ ਲੋਕ ਸਭਾ ਮੈਂਬਰ ਕਾਰਤੀ ਚਿਦੰਬਰਮ ਦੇ ਨੇੜਲੇ ਸਾਥੀ ਐੱਸ. ਭਾਸਕਰ ਰਮਨ ਨੂੰ ਅੱਜ ਤੜਕੇ ਗਿ੍ਫਤਾਰ ਕਰ ਲਿਆ | ਅਧਿਕਾਰੀਆਂ ਨੇ ਦੱਸਿਆ ਕਿ ਸੀ.ਬੀ.ਆਈ. ਨੇ ਬੀਤੀ ਦੇਰ ਰਾਤ ਭਾਸਕਰ ਰਮਨ ਤੋਂ ਪੁੱਛ ਪੜਤਾਲ ਸ਼ੁਰੂ ਕੀਤੀ ਸੀ ਅਤੇ ...

ਪੂਰੀ ਖ਼ਬਰ »

ਪੁਣਛ 'ਚ ਕੰਟਰੋਲ ਰੇਖਾ ਨੇੜੇ ਜੰਗਲਾਂ 'ਚ ਲੱਗੀ ਅੱਗ, ਕਈ ਬਾਰੂਦੀ ਸੁਰੰਗ ਧਮਾਕੇ

ਜੰਮੂ, 18 ਮਈ (ਏਜੰਸੀ)-ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਨਾਲ ਜੰਗਲ 'ਚ ਲੱਗੀ ਅੱਗ ਕਾਰਨ ਕਈ ਬਾਰੂਦੀ ਸੁਰੰਗ ਧਮਾਕੇ ਹੋਏ ਹਨ | ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਸੋਮਵਾਰ ਨੂੰ ਕੰਟਰੋਲ ਰੇਖਾ ਦੇ ਉਸ ਪਾਰ ਜੰਗਲੀ ਇਲਾਕੇ 'ਚ ਲੱਗੀ ਅੱਗ ਮੇਂਢਰ ...

ਪੂਰੀ ਖ਼ਬਰ »

ਐਸ-400 ਮਿਜ਼ਾਈਲ ਤਾਇਨਾਤ ਕਰਨ ਦੀ ਤਿਆਰੀ 'ਚ ਭਾਰਤ

ਵਾਸ਼ਿੰਗਟਨ, 18 ਮਈ (ਏਜੰਸੀ)-ਅਮਰੀਕਾ ਦੇ ਇਕ ਉੱਚ-ਖੁਫੀਆ ਅਧਿਕਾਰੀ ਨੇ ਕਿਹਾ ਹੈ ਕਿ ਪਾਕਿਸਤਾਨ ਤੇ ਚੀਨੀ ਚੁਣੌਤੀਆਂ ਤੋਂ ਆਪਣੇ-ਆਪ ਨੂੰ ਸੁਰੱਖਿਅਤ ਕਰਨ ਲਈ ਭਾਰਤ ਵਲੋਂ ਅਗਲੇ ਮਹੀਨੇ ਰੂਸ ਦੀ ਬਣੀ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਤਾਇਨਾਤ ਕੀਤੇ ਜਾਣ ਦੀ ਸੰਭਾਵਨਾ ...

ਪੂਰੀ ਖ਼ਬਰ »

ਚੀਨ ਪੈਂਗੋਂਗ ਝੀਲ ਨੇੜੇ ਬਣਾ ਰਿਹੈ ਨਵਾਂ ਪੁਲ

ਨਵੀਂ ਦਿੱਲੀ, 18 ਮਈ (ਪੀ. ਟੀ. ਆਈ.)-ਸੈਟੇਲਾਈਟ ਤਸਵੀਰਾਂ ਤੋਂ ਖੁਲਾਸਾ ਹੋਇਆ ਹੈ ਕਿ ਚੀਨ ਪੂਰਬੀ ਲੱਦਾਖ 'ਚ ਰਣਨੀਤਕ ਤੌਰ 'ਤੇ ਮਹੱਤਵਪੂਰਨ ਪੈਂਗੋਂਗ ਤਸੋ ਝੀਲ ਦੇ ਆਲੇ-ਦੁਆਲੇ ਆਪਣੇ ਕਬਜ਼ੇ ਵਾਲੇ ਖੇਤਰ 'ਚ ਇਕ ਦੂਜਾ ਪੁਲ ਬਣਾ ਰਿਹਾ ਹੈ, ਜੋ ਚੀਨੀ ਫ਼ੌਜ ਨੂੰ ਇਸ ਖੇਤਰ 'ਚ ...

ਪੂਰੀ ਖ਼ਬਰ »

ਵਕੀਲਾਂ ਦੀ ਹੜਤਾਲ ਕਾਰਨ ਨਹੀਂ ਹੋਈ ਗਿਆਨਵਾਪੀ ਕੇਸ ਦੀ ਸੁਣਵਾਈ

ਵਾਰਾਨਸੀ, 18 ਮਈ (ਏਜੰਸੀ)-ਇਕ ਸਰਕਾਰੀ ਅਧਿਕਾਰੀ ਦੀ ਟਿੱਪਣੀ ਦੇ ਵਿਰੋਧ 'ਚ ਜ਼ਿਲ੍ਹੇ 'ਚ ਵਕੀਲਾਂ ਦੀ ਚੱਲ ਰਹੀ ਹੜਤਾਲ ਕਾਰਨ ਗਿਆਨਵਾਪੀ ਮਸਜਿਦ ਮਾਮਲੇ ਦੀ ਸੁਣਵਾਈ ਇੱਥੋਂ ਦੀ ਅਦਾਲਤ 'ਚ ਨਹੀਂ ਹੋ ਸਕੀ | ਕੇਸ 'ਚ ਮੁਸਲਿਮ ਪੱਖ ਦੀ ਨੁਮਾਇੰਦਗੀ ਕਰ ਰਹੇ ਵਕੀਲ ਅਭੈ ਯਾਦਵ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਨਹੀਂ ਕਰ ਸਕਿਆ ਜਾਗਰੂਕ

ਪੰਜਾਬ ਦੇ ਕਿਸਾਨਾਂ ਬੇਅੰਤ ਸਿੰਘ ਵਾਸੀ ਜ਼ਿਲ੍ਹਾ ਸੰਗਰੂਰ, ਜਤਿੰਦਰ ਸਿੰਘ ਜ਼ਿਲ੍ਹਾ ਪਟਿਆਲਾ, ਹਰਦੀਪ ਸਿੰਘ ਜ਼ਿਲ੍ਹਾ ਫਤਹਿਗੜ੍ਹ ਸਾਹਿਬ, ਗੁਰਚੇਤ ਸਿੰਘ ਜ਼ਿਲ੍ਹਾ ਲੁਧਿਆਣਾ, ਸਰਤਾਜ ਸਿੰਘ ਜ਼ਿਲ੍ਹਾ ਬਠਿੰਡਾ, ਮੇਘ ਸਿੰਘ ਜ਼ਿਲ੍ਹਾ ਗੁਰਦਾਸਪੁਰ ਤੇ ਬਲਕਾਰ ...

ਪੂਰੀ ਖ਼ਬਰ »

ਗੁਜਰਾਤ 'ਚ ਫੈਕਟਰੀ ਦੀ ਕੰਧ ਡਿੱਗੀ-12 ਮਜ਼ਦੂਰਾਂ ਦੀ ਮੌਤ

ਮੋਰਬੀ (ਗੁਜਰਾਤ), 18 ਮਈ (ਏਜੰਸੀਆਂ)-ਗੁਜਰਾਤ ਦੇ ਮੋਰਬੀ ਜ਼ਿਲ੍ਹੇ ਦੇ ਹਲਵਦ 'ਚ ਇਕ ਲੂਣ ਦੀ ਫੈਕਟਰੀ ਦੀ ਕੰਧ ਡਿਗਣ ਕਾਰਨ 5 ਔਰਤਾਂ, 3 ਸਾਲਾ ਬੱਚੇ ਸਮੇਤ 12 ਮਜ਼ਦੂਰਾਂ ਦੀ ਮੌਤ ਹੋ ਗਈ ਹੈ | ਕੰਧ ਦੇ ਮਲਬੇ ਹੇਠਾਂ ਲਗਭਗ 30 ਮਜ਼ਦੂਰ ਦਬ ਗਏ ਹਨ | ਜ਼ਖ਼ਮੀਆਂ ਨੂੰ ਸ਼ਹਿਰ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX