ਤਾਜਾ ਖ਼ਬਰਾਂ


ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  4 minutes ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  13 minutes ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  38 minutes ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  45 minutes ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  50 minutes ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  58 minutes ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 1 hour ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 1 hour ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 2 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 2 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 1 hour ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  1 minute ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 1 hour ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 3 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 3 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 4 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 4 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 4 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 4 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਅੱਪਰਾ ਦੀ ਭੂਮਿਕਾ ਨੇ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚੋਂ ਹਾਸਲ ਕੀਤਾ ਪਹਿਲਾ ਸਥਾਨ
. . .  about 5 hours ago
ਅੱਪਰਾ, 5 ਜੁਲਾਈ (ਦਲਵਿੰਦਰ ਸਿੰਘ ਅੱਪਰਾ)- ਕਸਬਾ ਅੱਪਰਾ ਦੀ ਭੂਮਿਕਾ ਪੁੱਤਰੀ ਵਿਨੈ ਕੁਮਾਰ ਨੇ ਦਸਵੀਂ ਜਮਾਤ ਦੇ ਨਤੀਜਿਆਂ 'ਚ 642 ਅੰਕ ਹਾਸਲ ਕਰਕੇ ਜ਼ਿਲ੍ਹਾ ਜਲੰਧਰ 'ਚ ਪਹਿਲਾ ਸਥਾਨ ਹਾਸਲ ਕੀਤਾ।
ਸਰਕਾਰੀ ਕੰਨਿਆ ਸਕੂਲ ਅਮਲੋਹ ਦੀਆਂ ਵਿਦਿਆਰਥਣਾਂ ਮਹਿਕ ਅਤੇ ਹਰਸ਼ਪ੍ਰੀਤ ਨੇ ਮੈਰਿਟ ਸੂਚੀ 'ਚ ਨਾਂਅ ਕਰਵਾਇਆ ਦਰਜ
. . .  about 5 hours ago
ਅਮਲੋਹ, 5 ਜੁਲਾਈ (ਕੇਵਲ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਅਮਲੋਹ ਦੀਆਂ ਦੋ ਵਿਦਿਆਰਥਣਾਂ ਨੇ ਚੰਗੇ ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ...
ਲੰਬੀ: ਭੁੱਲਰਵਾਲਾ ਨੇੜੇ ਪੈਟਰੋਲ ਪੰਪ ਤੋਂ ਹਜ਼ਾਰਾਂ ਦੀ ਲੁੱਟ
. . .  about 5 hours ago
ਮੰਡੀ ਕਿੱਲਿਆਂਵਾਲੀ, 5 ਜੁਲਾਈ (ਇਕਬਾਲ ਸਿੰਘ ਸ਼ਾਂਤ)-ਖ਼ੇਤਰ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਗੜ੍ਹ ਬਣੇ ਡੱਬਵਾਲੀ-ਅਬੋਹਰ ਰੋਡ ਖ਼ੇਤਰ 'ਤੇ ਲੁਟੇਰਾ ਗਰੋਹ ਨੇ ਅੱਜ ਦਿਨ-ਦਿਹਾੜੇ ਭੁੱਲਰਵਾਲਾ ਨੇੜੇ ਇੰਡੀਅਨ ਆਇਲ ਪੈਟਰੋਲ ਪੰਪ ਅਤੇ ਮਿੱਡੂਖੇੜਾ 'ਚ ਸ਼ਰਾਬ ਦੇ ਠੇਕੇ 'ਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਲੁਧਿਆਣਾ

ਬਿਜਲੀ ਦੇ ਅਣਐਲਾਨੇ ਕੱਟਾਂ ਤੇ ਅਤਿ ਦੀ ਪੈ ਰਹੀ ਗਰਮੀ ਕਰਕੇ ਸ਼ਹਿਰ ਵਾਸੀਆਂ ਦਾ ਜੀਣਾ ਹੋਇਆ ਮੁਹਾਲ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਬਿਜਲੀ ਦੇ ਐਲਾਨੇ ਤੇ ਅਣਐਲਾਨੇ ਕੱਟਾਂ ਅਤੇ ਅਤਿ ਦੀ ਪੈ ਰਹੀ ਗਰਮੀ ਕਰਕੇ ਸ਼ਹਿਰ ਵਾਸੀਆਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ | ਅੱਜ ਮਾਡਲ ਟਾਊਨ ਡਵੀਜ਼ਨ ਦੇ ਅਧੀਨ ਪੈਂਦੇ ਦੁੱਗਰੀ ਫੇਸ-1 ਦੀ ਬਿਜਲੀ ਸਵੇਰ ਤੋਂ ਸ਼ਾਮ ਤੱਕ ਬੰਦ ਰਹਿਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ | ਦੁੱਗਰੀ ਫੇਸ-1 ਦੀ ਬਿਜਲੀ ਸਪਲਾਈ ਸਵੇਰ ਤੋਂ ਸ਼ਾਮ ਤੱਕ ਬੰਦ ਰਹਿਣ ਕਰਕੇ ਬਜ਼ੁਰਗਾਂ ਤੇ ਬੱਚਿਆਂ ਨੂੰ ਸਭ ਤੋਂ ਵੱਧ ਪ੍ਰੇਸ਼ਾਨੀ ਆਈ, ਜਿਨ੍ਹਾਂ ਘਰਾਂ ਵਿਚ ਜਨਰੇਟਰ ਜਾਂ ਇਨਵਰਟਰ ਹਨ, ਉਨ੍ਹਾਂ ਘਰਾਂ ਦੇ ਵਸਨੀਕਾਂ ਨੂੰ ਤਾਂ ਕੁੱਝ ਰਾਹਤ ਰਹੀ, ਪਰ ਜਿਨ੍ਹਾਂ ਘਰਾਂ ਦੇ ਵਿਚ ਜਨਰੇਟਰ ਜਾਂ ਇਨਵਰਟਰ ਨਹੀਂ ਹੈ, ਉਨ੍ਹਾਂ ਘਰਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਅੱਜ ਦਾ ਦਿਨ ਮੁਸੀਬਤਾਂ ਭਰਿਆ ਰਿਹਾ | ਗਰਮੀ ਤੋਂ ਬਚਣ ਲਈ ਲੋਕਾਂ ਨੇ ਨਿੰਬੂ ਪਾਣੀ, ਸ਼ਕਵੈਸ਼ ਤੇ ਠੰਢੀਆਂ ਵਸਤਾਂ ਦਾ ਸੇਵਨ ਕਰਨ ਤੋਂ ਇਲਾਵਾ ਵਾਰ-ਵਾਰ ਨਹਾਉਣਾ ਪਿਆ | ਬਿਜਲੀ ਨਾ ਹੋਣ ਕਰਕੇ ਕਈ ਘਰਾਂ ਵਿਚ ਪਾਣੀ ਦੀ ਕਿੱਲਤ ਵੀ ਰਹੀ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਵੀ ਇਲਾਕੇ ਵਿਚ ਬਿਜਲੀ ਦੀ ਸਪਲਾਈ ਠੱਪ ਕਰਨੀ ਹੈ, ਤਾਂ ਉਸ ਦੀ ਪਹਿਲਾਂ ਅਗਾੳਾੂ ਸੂਚਨਾ ਦੇਣੀ ਚਾਹੀਦੀ ਹੈ ਅਤੇ ਜੇਕਰ ਬਿਜਲੀ ਸਪਲਾਈ ਵਿਚ ਕੋਈ ਨੁਕਸ ਪੈ ਗਿਆ ਹੈ, ਤਾਂ ਉਸ ਨੂੰ ਸਹੀ ਕਰਨ ਲਈ ਵੀ ਤੇਜ਼ੀ ਨਾਲ ਕੰਮ ਕਰਨਾ ਚਾਹੀਦਾ ਹੈ | ਲੋਕਾਂ ਦਾ ਕਹਿਣਾ ਹੈ ਕਿ ਨੁਕਸ ਪੈਣ ਤੋਂ ਬਾਅਦ ਬਿਜਲੀ ਨਿਗਮ ਦੇ ਮੁਲਾਜ਼ਮ ਜਾਣ ਬੁੱਝ ਕੇ ਦੇਰੀ ਨਾਲ ਬਿਜਲੀ ਸਪਲਾਈ ਚਾਲੂ ਕਰਦੇ ਹਨ, ਤਾਂ ਜੋ ਬਿਜਲੀ ਦੀ ਕਿੱਲਤ ਤੋਂ ਕੁੱਝ ਰਾਹਤ ਮਿਲ ਸਕੇ | ਦੁੱਗਰੀ ਫੇਸ 1 ਵਿਚ ਬਿਜਲੀ ਸਪਲਾਈ ਬੰਦ ਰਹਿਣ ਬਾਰੇ ਜਦੋਂ ਮਾਡਲ ਟਾਊਨ ਡਵੀਜ਼ਨ ਦੇ ਐਕਸੀਅਨ ਐਮ.ਪੀ. ਸਿੰਘ ਨਾਲ ਸੰਪਰਕ ਕੀਤਾ ਗਿਆ, ਤਾਂ ਪਹਿਲਾਂ ਉਨ੍ਹਾਂ ਨੇ ਫ਼ੋਨ ਚੁੱਕਣ ਦੀ ਥਾਂ 'ਤੇ ਐਸ.ਐਮ.ਐਸ. ਕਰਨ ਲਈ ਆਖਿਆ, ਜਦੋਂ ਐਸ.ਐਮ.ਐਸ. ਰਾਹੀਂ ਬਿਜਲੀ ਬੰਦ ਹੋਣ ਬਾਰੇ ਪੁੱਛਿਆ ਗਿਆ, ਤਾਂ ਉਨ੍ਹਾਂ ਨੇ ਐਸ.ਐਮ.ਐਸ. ਦਾ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਿਆ | ਕੁੱਝ ਘੱਟੇ ਬਾਅਦ ਜਦੋਂ ਮੁੜ ਐਕਸੀਅਨ ਐਮ.ਪੀ. ਸਿੰਘ ਨੂੰ ਉਨ੍ਹਾਂ ਦੇ ਮੋਬਾਈਲ ਫ਼ੋਨ 'ਤੇ ਫ਼ੋਨ ਕੀਤਾ ਗਿਆ, ਤਾਂ ਉਨ੍ਹਾਂ ਨੇ ਫ਼ੋਨ ਚੁੱਕਣ ਤੋਂ ਬਾਅਦ ਦੁੱਗਰੀ ਫੇਸ-1 ਦੀ ਬਿਜਲੀ ਸਪਲਾਈ ਠੱਪ ਹੋਣ ਬਾਰੇ ਅਣਜਾਣ ਹੋਣ ਦੀ ਗੱਲ ਆਖ ਕੇ ਐਸ.ਡੀ.ਓ. ਨੂੰ ਕਾਨਫ਼ਰੰਸ ਕਾਲ ਵਿਚ ਲਿਆ, ਐਸ.ਡੀ.ਓ. ਨੇ ਕਾਨਫ਼ਰੰਸ ਕਾਲ ਵਿਚ ਦੱਸਿਆ ਕਿ ਗਰਮੀ ਪੈਣ ਕਰਕੇ ਸਪਲਾਈ ਵਿਚ ਤਕਨੀਕੀ ਨੁਕਸ ਪੈਣ ਕਰਕੇ ਅਚਾਨਕ ਬਿਜਲੀ ਬੰਦ ਕਰਨੀ ਪਈ ਹੈ | ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਠੀਕ ਕਰ ਦਿੱਤੀ ਗਈ ਹੈ ਅਤੇ ਕੁੱਝ ਸਮੇਂ ਵਿਚ ਬਿਜਲੀ ਚਾਲੂ ਹੋ ਜਾਵੇਗੀ | ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਵਲੋਂ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ | ਪਰ ਇਲਾਕੇ ਦੇ ਐਕਸੀਅਨ ਨੂੰ ਜੇਕਰ ਇਹ ਹੀ ਨਹੀਂ ਪਤਾ ਕਿ ਉਸ ਦੇ ਇਲਾਕੇ ਦੀ ਕਿਹੜੀ ਸਬ ਡਵੀਜ਼ਨ ਵਿਚ ਬਿਜਲੀ ਸਪਲਾਈ ਠੱਪ ਹੈ ਅਤੇ ਬਿਜਲੀ ਸਪਲਾਈ ਠੱਪ ਰਹਿਣ ਦਾ ਕੀ ਕਾਰਨ ਹੈ | ਤਾਂ ਉਪਭੋਗਤਾਵਾਂ ਨੂੰ ਬਿਜਲੀ ਸਪਲਾਈ ਕਿਹੋ ਜਿਹੀ ਮਿਲਦੀ ਹੋਵੇਗੀ ਅਤੇ ਇਹ ਅਧਿਕਾਰੀ ਲੋਕਾਂ ਦੀ ਸੇਵਾ ਕਿਵੇਂ ਕਰਦਾ ਹੋਵੇਗਾ | ਮਹਾਂਨਗਰ ਵਿਚ ਅਤਿ ਦੀ ਪੈ ਰਹੀ ਗਰਮੀ ਤੋਂ ਬਚਣ ਲਈ ਦੋ ਪਹੀਆ ਵਾਹਨ ਚਾਲਕਾਂ ਵਲੋਂ ਆਪਣੇ ਸਾਰੇ ਸਰੀਰ ਨੂੰ ਸੂਤੀ ਕੱਪੜੇ ਨਾਲ ਢੱਕ ਕੇ ਇਕ ਥਾਂ ਤੋਂ ਦੂਸਰੇ ਥਾਂ 'ਤੇ ਜਾਇਆ ਜਾ ਰਿਹਾ ਹੈ | ਗਰਮੀ ਤੋਂ ਬਚਣ ਲਈ ਔਰਤਾਂ ਆਪਣੇ ਮੰੂਹ ਨੂੰ ਚੁੰਨੀ ਨਾਲ ਢੱਕ ਕੇ ਅਤੇ ਬਾਂਹਾਂ 'ਤੇ ਦਸਤਾਨੇ ਪਾ ਕੇ ਦੋ ਪਹੀਆ ਵਾਹਨਾਂ 'ਤੇ ਨਿਕਲ ਰਹੀਆਂ ਹਨ |

ਆਟੋ ਸਪੇਅਰ ਪਾਰਟਸ ਦੀ ਦੁਕਾਨ ਵਿਚ ਅੱਗ ਲੱਗਣ ਨਾਲ ਲੱਖਾਂ ਦਾ ਸਾਮਾਨ ਸੜਿਆ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੁਭਾਨੀ ਬਿਲਡਿੰਗ ਚੌਕ ਨੇੜੇ ਸਥਿਤ ਆਟੋ ਸਪੇਅਰ ਪਾਰਟਸ ਦੀ ਦੁਕਾਨ ਵਿਚ ਅੱਜ ਸਵੇਰੇ ਅੱਗ ਲੱਗਣ ਕਾਰਨ ਲੱਖਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਸਵੇਰੇ ਉਸ ਵਕਤ ਵਾਪਰੀ, ...

ਪੂਰੀ ਖ਼ਬਰ »

ਰੇਲਵੇ ਲਾਈਨਾਂ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਕਤਲ ਦੀ ਆਸ਼ੰਕਾ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਨੇੜੇੇ ਜਾਂਦੀ ਰੇਲਵੇ ਲਾਈਨ 'ਤੇ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ | ਨੌਜਵਾਨ ਦੇ ਕਤਲ ਦੀ ਸ਼ੰਕਾ ਪ੍ਰਗਟ ਕੀਤੀ ਜਾ ਰਹੀ ਹੈ | ਜਾਣਕਾਰੀ ਅਨੁਸਾਰ ਮਿ੍ਤਕ ਨੌਜਵਾਨ ਦੀ ਸ਼ਨਾਖ਼ਤ ਹੈਪੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨਸ਼ਿਆਂ ਦੀਆਂ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਪਿੰਡ ਝੱਮਟ ਤੋਂ ਦਿਲਬਾਗ ਸਿੰਘ ਵਾਸੀ ਪਿੰਡ ਝੱਮਟ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਹੈਬੋਵਾਲ ਵਿਚ ਅਣ-ਅਧਿਕਾਰਿਤ ਢੰਗ ਨਾਲ ਚਲਾਇਆ ਜਾ ਰਿਹਾ ਸਕੈਨਿੰਗ ਸੈਂਟਰ ਫੜਿਆ

ਲੁਧਿਆਣਾ, 18 ਮਈ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਜਿਸ ਦੀ ਅਗਵਾਈ ਸਿਵਲ ਸਰਜਨ ਡਾ. ਐਸ. ਪੀ. ਸਿੰਘ ਕਰ ਰਹੇ ਸਨ ਦੇ ਵਲੋਂ ਅੱਜ ਸਵੇਰੇ ਹੈਬੋਵਾਲ ਵਿਚ ਇਕ ਘਰ ਵਿਚ ਅਚਾਨਕ ਛਾਪੇਮਾਰੀ ਕਰਕੇ ਅਣ-ਅਧਿਕਾਰਿਤ ਢੰਗ ਨਾਲ ਚਲਾਇਆ ਜਾ ਰਿਹਾ ਸਕੈਨਿੰਗ ਸੈਂਟਰ ਫੜਿਆ | ਇਸ ...

ਪੂਰੀ ਖ਼ਬਰ »

ਪੀ.ਐੱਸ.ਪੀ.ਸੀ.ਐੱਲ. ਨੇ 5228 ਥਾਵਾਂ 'ਤੇ ਛਾਪੇਮਾਰੀ ਕਰ ਕੇ 694 ਲੱਖ ਰੁਪਏ ਦਾ ਜੁਰਮਾਨਾ ਲਗਾਇਆ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਬਿਜਲੀ ਚੋਰੀ ਦੇ ਖ਼ਿਲਾਫ਼ ਲਗਾਤਾਰ ਮੁਹਿੰਮ ਚਲਾਉਂਦੇ ਹੋਏ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਵੰਡ ਵਿੰਗ ਦੇ ਵੱਖ-ਵੱਖ ਜ਼ੋਨਾਂ ਦੀਆਂ ਟੀਮਾਂ ਵਲੋਂ ਬੀਤੇ 43 ਦਿਨਾਂ ਦੌਰਾਨ ਵੱਖ-ਵੱਖ ਇਲਾਕਿਆਂ ਵਿਚ ਚਲਾਈਆਂ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਨੇ ਕੀਤਾ ਲੋਕਾਂ ਦਾ ਬੁਰਾ ਹਾਲ-ਸਹਿਜ਼ਾਦਾ

ਲੁਧਿਆਣਾ, 18 ਮਈ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਪ੍ਰਧਾਨ ਤੇ ਵਪਾਰੀ ਆਗੂ ਜਸਪਾਲ ਸਿੰਘ ਸ਼ਹਿਜ਼ਾਦਾ ਨੇ ਕਿਹਾ ਕਿ ਦਿਨ ਬ ਦਿਨ ਵੱਧ ਰਹੀ ਮਹਿੰਗਾਈ ਨੇ ਲੋਕਾਂ ਦਾ ਬੁਰਾ ਹਾਲ ਕਰ ਦਿੱਤਾ ਹੈ ਤੇ ਲੋਕਾਂ ਦਾ ਕਚੂੰਮਰ ਵੀ ਨਿਕਲ ਰਿਹਾ ...

ਪੂਰੀ ਖ਼ਬਰ »

ਬੱਸ ਅੱਡੇ ਦੇ ਆਸ-ਪਾਸ ਅਤੇ ਜਵਾਹਰ ਨਗਰ ਵਿਚ ਨਾਜਾਇਜ਼ ਕਬਜ਼ਿਆਂ ਦੀ ਭਰਮਾਰ

ਲੁਧਿਆਣਾ, 18 ਮਈ (ਜੁਗਿੰਦਰ ਸਿੰਘ ਅਰੋੜਾ)-ਨਗਰ ਨਿਗਮ ਜੋਨ ਡੀ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ਵਿਚ ਨਾਜਾਇਜ਼ ਕਬਜਿਆਂ ਦੀ ਭਰਮਾਰ ਹੈ | ਸ਼ਾਇਦ ਹੀ ਕੋਈ ਅਜਿਹਾ ਇਲਾਕਾ ਹੋਵੇਗਾ ਜਿੱਥੇ ਕੋਈ ਕੋਈ ਨਾਜਾਇਜ਼ ਕਬਜਾ ਨਾ ਕੀਤਾ ਗਿਆ ਹੋਵੇ | ਜੋਨ-ਡੀ ਵਿਚ ਆਉਂਦੇ ਇਲਾਕੇ ਬੱਸ ...

ਪੂਰੀ ਖ਼ਬਰ »

ਸਾਨੂੰ ਘਰਾਂ ਦੀਆਂ ਛੱਤਾਂ 'ਤੇ ਪਾਣੀ ਰੱਖਣਾ ਚਾਹੀਦਾ-ਹੁੰਦਲ ਹਵਾਸ

ਭਾਮੀਆਂ ਕਲਾਂ, 18 ਮਈ (ਜਤਿੰਦਰ ਭੰਬੀ)-ਦਿਨ ਪ੍ਰਤੀ ਦਿਨ ਵੱਧ ਰਹੀ ਗਰਮੀ ਕਾਰਨ ਹਰ ਕੋਈ ਤਰਾਹ-ਤਰਾਹ ਕਰ ਰਿਹਾ ਹੈ | ਭਾਂਵੇ ਇਨਸਾਨ ਹੋਣ ਜਾਂ ਫਿਰ ਪਸ਼ੂ-ਪੰਛੀ, ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਲੈਡ ਮਾਰਟਗੇਜ ਬੈਂਕ ਦੇ ਚੇਅਰਮੈਨ ਸੁਰਿੰਦਰਪਾਲ ਸਿੰਘ ਹੁੰਦਲ ਹਵਾਸ ਨੇ ...

ਪੂਰੀ ਖ਼ਬਰ »

ਲਾਵਾਰਿਸ ਨਵਜਾਤ ਬੱਚੀ ਨੂੰ ਸੀ.ਐਮ.ਸੀ./ਹਸਪਤਾਲ ਦਾਖਲ ਕਰਵਾਇਆ

ਲੁਧਿਆਣਾ, 18 ਮਈ (ਸਲੇਮਪੁਰੀ)-ਸਿਵਲ ਹਸਪਤਾਲ ਵਿਚ ਲਾਵਾਰਿਸ ਪਈ ਇਕ ਨਵਜਾਤ ਬੱਚੀ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ, ਨੂੰ ਇਲਾਜ ਲਈ ਸੀ. ਐਮ. ਸੀ. ਅਤੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ | ਡਾ. ਅਮਰਜੀਤ ਕੌਰ ਐਸ. ਐਮ. ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 13 ਮਈ ਨੂੰ ...

ਪੂਰੀ ਖ਼ਬਰ »

ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ 20 ਸਾਲ ਕੈਦ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਮਾਸੂਮ ਬਾਲੜੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅਦਾਲਤ ਨੇ 20 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ 27 ਮਾਰਚ 2019 ਨੂੰ ਪੀੜਿਤ ਲੜਕੀ ਦੇ ਪਿਤਾ ਦੇ ਬਿਆਨਾਂ 'ਤੇ ਆਨੰਦ ਸ਼ਰਮਾ ...

ਪੂਰੀ ਖ਼ਬਰ »

ਇਕਨੋਵਰਸ 2022 ਵਿਚ ਐਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਇਕਨੋਵਰਸ 2022 (ਰਾਸ਼ਟਰੀ ਪੱਧਰ 'ਤੇ ਇੰਟਰ ਕਾਲਜ ਮੁਕਾਬਲਾ) ਮੇਹਰ ਚੰਦ ਮਹਾਜਨ ਡੀ. ਏ. ਵੀ. ਲੜਕੀਆਂ ਕਾਲਜ ਚੰਡੀਗੜ੍ਹ ਵਿਚ ਕਰਵਾਇਆ ਗਿਆ | ਜਿਸ ਵਿਚ ਐਸ. ਸੀ. ਡੀ. ਸਰਕਾਰੀ ਕਾਲਜ ਲੁਧਿਆਣਾ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ | ਮੁਕਾਬਲੇ ਦੌਰਾਨ ...

ਪੂਰੀ ਖ਼ਬਰ »

ਮੇਅਰ ਅਤੇ ਨਿਗਮ ਕਮਿਸ਼ਨਰ ਨੇ ਬੁੱਢੇ ਨਾਲੇ ਦਾ ਕੀਤਾ ਦੌਰਾ

ਲੁਧਿਆਣਾ, 18 ਮਈ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਮੇਅਰ ਬਲਕਾਰ ਸਿੰਘ ਸੰਧੂ ਅਤੇ ਕਮਿਸ਼ਨਰ ਸ਼ੇਨਾ ਅਗਰਵਾਲ ਅਤੇ ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ ਵਲੋਂ ਆਗਾਮੀ ਬਰਸਾਤੀ ਦਿਨਾਂ ਨੂੰ ਲੈ ਕੇ ਬੁੱਢੇ ਨਾਲੇ ਦੀ ਸਫਾਈ ਕਰਾਉਣ ਲਈ ਬੁੱਢੇ ਨਾਲੇ ਦਾ ਦੌਰਾ ...

ਪੂਰੀ ਖ਼ਬਰ »

ਸਿਮਰਜੀਤ ਬੈਂਸ ਦੀ ਛਵੀ ਖ਼ਰਾਬ ਕਰਨਾ ਸਮਾਜ ਲਈ ਘਾਤਕ-ਬਲਵਿੰਦਰ ਰੰਧਾਵਾ

ਡਾਬਾ/ਲੁਹਾਰਾ, 18 ਮਈ (ਕੁਲਵੰਤ ਸਿੰਘ ਸੱਪਲ)-ਲੋਕ ਇਨਸਾਫ਼ ਪਾਰਟੀ ਦੇ ਵਾਰਡ ਨੰਬਰ 35 ਤੋਂ ਆਗੂ ਬਲਵਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਸਿਮਰਜੀਤ ਬੈਂਸ ਸਮਾਜ ਦੇ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਬਣ ਕੇ ਪਿਛਲੇ ਵੀਹ ਸਾਲਾਂ ਤੋਂ ਵਿਚਰ ਰਹੇ ਹਨ | ਉਨ੍ਹਾਂ ਕਿਹਾ ਇਹੋ ...

ਪੂਰੀ ਖ਼ਬਰ »

ਮਾਨ ਸਰਕਾਰ ਵਪਾਰੀਆਂ ਲਈ ਰਾਹਤ ਦੀ ਥਾਂ ਆਫ਼ਤ ਬਣੀ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਪੰਜਾਬ ਵਪਾਰ ਮੰਡਲ ਦੇ ਆਗੂ ਪਵਨ ਲਹਿਰ ਅਤੇ ਸੁਨੀਲ ਮਹਿਰਾ ਨੇ ਕਿਹਾ ਹੈ ਕਿ ਮਾਨ ਸਰਕਾਰ ਵਪਾਰੀਆਂ ਲਈ ਰਾਹਤ ਦੀ ਥਾਂ 'ਤੇ ਆਫ਼ਤ ਬਣ ਰਹੀ ਹੈ, ਜਿਸ ਕਾਰਨ ਵਪਾਰੀਆਂ ਨੂੰ ਸੰਘਰਸ਼ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ | ਅੱਜ ਇੱਥੇ ਪੱਤਰਕਾਰਾਂ ...

ਪੂਰੀ ਖ਼ਬਰ »

ਪੱਤਰਕਾਰ ਮਾਨ ਨੂੰ ਸਦਮਾ, ਚਾਚੇ ਦਾ ਦਿਹਾਂਤ

ਹੰਬੜਾਂ, 18 ਮਈ (ਹਰਵਿੰਦਰ ਸਿੰਘ ਮੱਕੜ)-ਪੱਤਰਕਾਰ ਕੁਲਦੀਪ ਸਿੰਘ ਮਾਨ ਦੇ ਚਾਚਾ, ਪ੍ਰਵਾਸੀ ਭਾਰਤੀ ਮਨਦੀਪ ਸਿੰਘ ਮਾਨ ਦੇ ਸਤਿਕਾਰਯੋਗ ਪਿਤਾ ਅਤੇ ਸਾਬਕਾ ਏ.ਡੀ.ਸੀ. ਜਸਪਾਲ ਸਿੰਘ ਗਿੱਲ ਦੇ ਸਹੁਰਾ ਜੀ ਗੁਰਚਰਨ ਸਿੰਘ ਮਾਨ (76) ਦਾ ਦਿਹਾਂਤ ਹੋ ਗਿਆ | ਉਨ੍ਹਾਂ ਨਮਿਤ ਰਖਾਏ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦੇ ਤਿੰਨ ਮੈਂਬਰ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਅਤੇ ਸਾਮਾਨ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਖ਼ਤਰਨਾਕ ਲੁਟੇਰਾ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੇ ਵਾਹਨ ਅਤੇ ਹੋਰ ਸਾਮਾਨ ਬਰਾਮਦ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...

ਪੂਰੀ ਖ਼ਬਰ »

ਨੌਜਵਾਨ ਇਕ ਕਿੱਲੋ ਅਫ਼ੀਮ ਸਮੇਤ ਗਿ੍ਫ਼ਤਾਰ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 1 ਕਿੱਲੋ 20 ਗ੍ਰਾਮ ਅਫ਼ੀਮ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ਮੈਡਮ ਅਸ਼ਵਨੀ ਗੋਟਿਆਲ ਨੇ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਵਲੋਂ ਕਮਿਸ਼ਨਰੇਟ ਅੰਦਰ ਸਮੂਹ ਦੁਕਾਨਦਾਰਾਂ ਨੂੰ ਮੋਬਾਈਲ ਵੇਚਣ ਅਤੇ ਖ਼ਰੀਦਣ ਵਾਲੇ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕਰਨ ਦੇ ਹੁਕਮ ਜਾਰੀ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਕਮਿਸ਼ਨਰ ਲੁਧਿਆਣਾ ਡਾ. ਕੌਸ਼ਤੁਭ ਸ਼ਰਮਾ ਨੇ ਪੁਲਿਸ ਕਮਿਸ਼ਨਰੇਟ ਅੰਦਰ ਸਮੂਹ ਦੁਕਾਨਦਾਰਾਂ ਨੂੰ ਮੋਬਾਈਲ ਵੇਚਣ ਅਤੇ ਖ਼ਰੀਦਣ ਸਮੇਂ ਵੇਚਕਾਰ ਅਤੇ ਖ਼ਰੀਦਦਾਰ ਦਾ ਪੂਰਾ ਸ਼ਨਾਖ਼ਤੀ ਰਿਕਾਰਡ ਹਾਸਲ ਕੀਤਾ ਜਾਵੇ | ...

ਪੂਰੀ ਖ਼ਬਰ »

ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਵਲੋਂ ਬੁੱਢੇ ਨਾਲੇ 'ਤੇ 'ਰਾਈਜ਼ਿੰਗ ਮੇਨ ਲਾਈਨ' ਦੇ ਨਿਰਮਾਣ ਦਾ ਉਦਘਾਟਨ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਬੁੱਢੇ ਨਾਲੇ 'ਤੇ 'ਰਾਈਜ਼ਿੰਗ ਮੇਨ ਲਾਈਨ' ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ | ਇਹ 3.5 ਕਰੋੜ ਰੁਪਏ ਦਾ ਪ੍ਰੋਜੈਕਟ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਚੇਅਰਮੈਨ ਬਵੇਜਾ ਨੇ ਸਬਜ਼ੀ ਮੰਡੀ ਪਾਰਕਿੰਗ ਦਾ ਠੇਕਾ 2.16 ਕਰੋੜ ਰੁਪਏ ਦੇਣ ਖ਼ਿਲਾਫ਼ ਮੋਰਚਾ ਖੋਲਿ੍ਹਆ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਮਾਰਕੀਟ ਕਮੇਟੀ ਲੁਧਿਆਣਾ ਦੇ ਚੇਅਰਮੈਨ ਦਰਸ਼ਨ ਲਾਲ ਬਵੇਜਾ ਨੇ ਕਮੇਟੀ ਦੇ ਦਫਤਰ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਬਜੀ ਮੰਡੀ ਪਾਰਕਿੰਗ ਦਾ ਠੇਕਾ 2.16 ਕਰੋੜ ਰੁਪਏ ਵਿਚ ਦੇਣ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਸ਼੍ਰੀ ਬਵੇਜਾ ...

ਪੂਰੀ ਖ਼ਬਰ »

ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਤਗ਼ਮੇ ਪ੍ਰਾਪਤ ਕੀਤੇ

ਡਾਬਾ/ਲੁਹਾਰਾ, 18 ਮਈ (ਕੁਲਵੰਤ ਸਿੰਘ ਸੱਪਲ)-ਡਿਸਟਿ੍ਕ ਲੁਧਿਆਣਾ ਕਰਾਟੇ-ਡੂ ਫ਼ੈਡਰੇਸ਼ਨ ਵਲੋਂ ਡਿਸਟਿ੍ਕ ਕਰਾਟੇ ਚੈਂਪੀਅਨਸ਼ਿੱਪ 2022 ਕਰਵਾਈ ਗਈ, ਜਿਸ ਵਿਚ ਸ੍ਰੀ ਵਾਹਿਗੁਰੂ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵਲੋਂ ਵੀ ਹਿੱਸਾ ਲਿਆ ਗਿਆ | ਗੁਰਮਨਦੀਪ ਸਿੰਘ ਨੇ ...

ਪੂਰੀ ਖ਼ਬਰ »

ਔਰਤਾਂ ਨਾਲ ਛੇੜਖ਼ਾਨੀ ਕਰਨ ਤੋਂ ਰੋਕਣ 'ਤੇ ਨੌਜਵਾਨਾਂ ਵਲੋਂ ਕੀਤੇ ਹਮਲੇ ਵਿਚ ਇਕ ਜ਼ਖ਼ਮੀ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਐਮ.ਬੀ.ਡੀ. ਮਾਲ ਵਿਚ ਦੇਰ ਰਾਤ ਔਰਤਾਂ ਨਾਲ ਛੇੜਖ਼ਾਨੀ ਤੋਂ ਰੋਕਣ 'ਤੇ ਤਿੰਨ ਨੌਜਵਾਨਾਂ ਵਲੋਂ ਇਕ ਨੌਜਵਾਨ 'ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ | ਜਾਣਕਾਰੀ ਅਨੁਸਾਰ ਘਟਨਾ ਦੇਰ ਰਾਤ ਪੌਣੇ ਬਾਰਾਂ ਵਜੇ ਦੇ ਕਰੀਬ ...

ਪੂਰੀ ਖ਼ਬਰ »

ਪੰਜਾਬ ਦੇ ਜੰਗਲਾਂ ਨੂੰ ਬਚਾਉਣ ਲਈ ਫਿਕੋ ਵਲੋਂ ਪਲਾਸਟਿਕ ਕੈਰੀ ਬੈਗ ਦੀ ਵਰਤੋਂ ਦੀ ਖੁੱਲ੍ਹ ਦੇਣ ਦੀ ਮੰਗ

ਲੁਧਿਆਣਾ, 18 ਮਈ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡਸਟ੍ਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ (ਫਿਕੋ) ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਸੂਬੇ ਅੰਦਰ ਪਲਾਸਟਿਕ ਕੈਰੀ ਬੈਗਾਂ ਦੀ ਵਰਤੋਂ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਪੰਜਾਬ ਅੰਦਰ ...

ਪੂਰੀ ਖ਼ਬਰ »

ਵਾਰਡ ਵਿਚ ਲਾਈਟਾਂ ਦੀ ਕਮੀਂ ਨੂੰ ਲੈਕੇ ਅਗਰਵਾਲ ਨੇ ਮੇਅਰ ਨੂੰ ਦਿੱਤਾ ਮੰਗ-ਪੱਤਰ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਵਾਰਡ ਨੰਬਰ 57 ਦੀ ਕੌਂਸਲਰ ਮੰਜੂ ਅਗਰਵਾਲ ਦੇ ਪਤੀ ਇੰਦਰ ਅਗਰਵਾਲ ਵਲੋਂ ਵਾਰਡ ਵਿਚ ਸਟਰੀਟ ਲਾਈਟਾਂ ਦੀ ਕਮੀ ਨੂੰ ਲੈਕੇ ਇਕ ਮੰਗ ਪੱਤਰ ਮੇਅਰ ਬਲਕਾਰ ਸਿੰਘ ਸੰਧੂ ਨੂੰ ਦਿੱਤਾ ਗਿਆ | ਇਸ ਮੌਕੇ ਇੰਦਰ ਅਗਰਵਾਲ ਨੇ ਦੱਸਿਆ ਕਿ ਉਕਤ ਮੰਗ ...

ਪੂਰੀ ਖ਼ਬਰ »

ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਦੇ ਦੋਸ਼ ਤਹਿਤ ਪਤੀ ਪਤਨੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਜਾਇਦਾਦ ਦੇ ਮਾਮਲੇ ਵਿਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਸਮੇਤ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਨਦੀਪ ਸਿੰਘ ਵਾਸੀ ਨਿਊ ਅਸ਼ੋਕ ਨਗਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵਲੋਂ ਅੱਖਾਂ ਦਾ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ | ਇਸ ਵਿਚ ਮਾਹਿਰ ਡਾਕਟਰਾਂ ਵਲੋਂ 150 ਮਰੀਜ਼ਾਂ ਦਾ ਚੈਕਅੱਪ ਕੀਤਾ ਗਿਆ ਅਤੇ 32 ਮਰੀਜ਼ਾਂ ਦੇ ਆਪਰੇਸ਼ਨ ਸ਼ੰਕਰਾ ਹਸਪਤਾਲ ਵਿਚ ਮੁਫ਼ਤ ਕੀਤੇ ...

ਪੂਰੀ ਖ਼ਬਰ »

ਅਣਅਧਿਕਾਰਤ ਕਾਲੋਨੀ ਬਣਾਉਣ ਦੇ ਦੋਸ਼ ਤਹਿਤ ਕਾਲੋਨਾਈਜ਼ਰ ਖਿਲਾਫ਼ ਕੇਸ ਦਰਜ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਣਅਧਿਕਾਰਤ ਕਲੋਨੀ ਬਣਾਉਣ ਦੇ ਮਾਮਲੇ ਵਿਚ ਕਾਲੋਨਾਈਜ਼ਰ ਖਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਗਲਾਡਾ ਦੇ ਅਧਿਕਾਰੀ ਅੰਕੁਸ਼ ਨੰਦਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 18 ਮਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਬਲਦੀਪ ਕੁਮਾਰ ਵਾਸੀ ਨਿਊ ਸ਼ਿਮਲਾਪੁਰੀ ਵਜੋਂ ਕੀਤੀ ਗਈ ...

ਪੂਰੀ ਖ਼ਬਰ »

ਬੁੱਧ ਧੰਮ ਚੇਤਨਾ ਸਮਾਗਮ ਕਰਵਾਇਆ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਬੁੱਧ ਪੂਰਨਿਮਾ ਦੇ ਮੌਕੇ 'ਤੇ ਜਗੀਰਪੁਰ ਵਿਖੇ ਅੰਬੇਡਕਰ ਨਵਯੁਵਕ ਦਲ ਵਲੋਂ ਰਾਕੇਸ਼ ਬੋਧ ਦੀ ਅਗਵਾਈ ਹੇਠ ਬੁੱਧ ਧੰਮ ਬੜੀ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚੇ ਸਰਪ੍ਰਸਤ ਰਾਜੀਵ ਕੁਮਾਰ ਲਵਲੀ ਨੇ ਕਿਹਾ ...

ਪੂਰੀ ਖ਼ਬਰ »

ਨਰਸਿੰਗ ਇੰਸਟੀਚਿਊਟ ਆਫ਼ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਸਮਾਗਮ

ਲੁਧਿਆਣਾ, 18 ਮਈ (ਸਲੇਮਪੁਰੀ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਆਫ਼ ਗੁਰੂ ਤੇਗ ਬਹਾਦੁਰ ਸਾਹਿਬ ਚੈਰੀਟੇਬਲ ਹਸਪਤਾਲ ਲੁਧਿਆਣਾ ਵਲੋਂ ਕੌਮਾਂਤਰੀ ਨਰਸਿਜ ਦਿਵਸ ਦੇ ਸੰਦਰਭ ਵਿਚ ਚੱਲ ਰਹੀ 7 ਰੋਜ਼ਾ ਸਮਾਗਮਾਂ ਦੀ ਲੜੀ ਦੇ ਅਖੀਰਲੇ ਦਿਨ ਜੇਤੂ ਟੀਮਾਂ ਨੂੰ ਇਨਾਮ ...

ਪੂਰੀ ਖ਼ਬਰ »

ਪਾਵਰਕਾਮ ਦਾ ਕਮਾਲ ਲਗਭਗ 6 ਮਹੀਨੇ ਪਹਿਲਾ 3 ਕਰੋੜ ਅਤੇ ਹੁਣ ਫਿਰ 2 ਲੱਖ ਰਕਮ ਦਾ ਬਿਜਲੀ ਦਾ ਬਿੱਲ ਭੇਜਿਆਂ ਸਨਅਤਕਾਰ ਗੁਰਦੇਵ ਸਿੰਘ ਨੂੰ ਪਾਵਰਕਾਮ ਵਲੋਂ ਬਾਰ ਬਾਰ ਭੇਜਿਆ ਜਾਂਦਾ ਹੈ ਜਿਆਦਾ ਰਕਮ ਦਾ ਬਿੱਲ

ਡਾਬਾ/ਲੁਹਾਰਾ, 18 ਮਈ (ਕੁਲਵੰਤ ਸਿੰਘ ਸੱਪਲ)-ਬਿਜਲੀ ਦੇ ਬਿੱਲ ਖਪਤ ਤੋਂ ਵੱਧ ਭੇਜਣ ਵਾਲੇ ਕਰਮਚਾਰੀ/ਅਧਿਕਾਰੀ ਬਿੱਲ ਵਿਚ ਹੋਈ ਕਿਸੇ ਪ੍ਰਕਾਰ ਦੀ ਖ਼ਾਮੀ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੋਣਗੇ | ਇਹ ਆਦੇਸ਼ ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਸਨ, ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸ਼ਖ਼ਸੀਅਤ ਉਸਾਰੀ ਦੇ ਗੁਰ ਦੱਸਣ ਲਈ ਕਰਵਾਈ ਵਰਕਸ਼ਾਪ

ਲੁਧਿਆਣਾ, 18 ਮਈ(ਪੁਨੀਤ ਬਾਵਾ)- ਆਤਮ ਪਰਗਾਸ ਸੋਸ਼ਲ ਵੈੱਲਫੇਅਰ ਕੌਂਸਲ ਦੇ ਪੀ.ਏ.ਯੂ. ਯੂਨਿਟ ਦੇ ਸਹਿਯੋਗ ਨਾਲ ਪੀ.ਏ.ਯੂ. ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਵਲੋਂ ਅੱਜ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਇੱਕ ਵਿਸ਼ੇਸ਼ ਵਰਕਸ਼ਾਪ ਡਾ. ਮਨਮੋਹਨ ਸਿੰਘ ਆਡੀਟੋਰੀਅਮ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਕਲਾ ਮੰਚ ਵਲੋਂ ਐਵਾਰਡ ਵੰਡ ਸਮਾਗਮ

ਲੁਧਿਆਣਾ, 18 ਮਈ (ਕਵਿਤਾ ਖੁੱਲਰ)-ਪੰਜਾਬ ਸਾਹਿਤ ਕਲਾ ਮੰਚ ਵਲੋਂ ਪੰਜਾਬੀ ਭਵਨ ਵਿਖੇ ਐਵਾਰਡ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੰਚ ਦੇ ਪ੍ਰਧਾਨ ਡਾ. ਫਕੀਰ ਚੰਦ ਸ਼ੁਕਲਾ ਦੀ ਅਗਵਾਈ ਹੇਠ ਆਪਣੇ ਆਪਣੇ ਖੇਤਰ ਵਿਚ ਵੱਡਮੁੱਲੇ ਯੋਗਦਾਨ ਲਈ ਏ.ਐਸ. ਕਾਲਜ ਖੰਨਾ ਦੇ ਡਾ. ...

ਪੂਰੀ ਖ਼ਬਰ »

ਲੁਧਿਆਣਾ ਜ਼ਿਲ੍ਹੇ ਪਿੰਡ ਰੋੜੀਆਂ ਦੇ ਪਤੀ-ਪਤਨੀ ਨੇ ਨੈਸ਼ਨਲ ਗੇਮਾਂ ਵਿੱਚੋਂ ਜਿੱਤੇ ਕਰੀਬ 150 ਤੋਂ ਵੱਧ ਤਗਮੇ

ਮਲੌਦ, 18 ਮਈ (ਸਹਾਰਨ ਮਾਜਰਾ)-ਜਦੋਂ ਇਨਸਾਨ ਕੁੱਝ ਕਰਨ ਲਈ ਮਿਥ ਲਵੇ ਅਤੇ ਹੌਸਲਾ ਬਣਾ ਲਵੇ ਤਾਂ ਦੁਨੀਆਂ ਦੀ ਸ਼ਾਇਦ ਹੀ ਕੋਈ ਮੰਜ਼ਿਲ ਹੋਵੇਗੀ, ਜਿਹੜੀ ਉਹ ਤੈਅ ਨਹੀਂ ਕਰ ਸਕਦਾ | ਮਲੌਦ ਦੀ ਬੁੱਕਲ ਵਿਚ ਵਸੇ ਨਗਰ ਰੋੜੀਆਂ ਦੀ ਪਤੀ-ਪਤਨੀ ਦੀ ਜੋੜੀ ਨੇ ਇਹ ਸਾਬਤ ਕਰ ਵਿਖਾਇਆ ...

ਪੂਰੀ ਖ਼ਬਰ »

ਚੋਰਾਂ ਨੇ ਸੜਕ ਕਿਨਾਰੇ ਖੜ੍ਹੀ ਗੱਡੀ 'ਚੋਂ ਕਰੀਬ ਸਾਢੇ ਚਾਰ ਲੱਖ ਦਾ ਸਾਮਾਨ ਕੀਤਾ ਚੋਰੀ

ਹੰਬੜਾਂ, 18 ਮਈ (ਹਰਵਿੰਦਰ ਸਿੰਘ ਮੱਕੜ)-ਹੰਬੜਾਂ-ਲਾਡੋਵਾਲ ਮੇਨ ਸੜਕ ਉੱਪਰ ਪਿੰਡ ਰਸੂਲਪੁਰ ਪੱਤੀ ਵਿਖੇ ਮੇਨ ਰੋਡ ਉੱਪਰ ਲੋਡ ਹੋਈ ਗੱਡੀ ਵਿਚੋਂ ਰਾਤ ਸਮੇਂ ਚੋਰਾਂ ਵਲੋਂ ਕਰੀਬ ਸਾਢੇ 4 ਲੱਖ ਰੁਪਏ ਦਾ ਸਾਮਾਨ ਚੋਰੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX