ਤਾਜਾ ਖ਼ਬਰਾਂ


ਬਿਹਾਰ :ਈ.ਡੀ. ਦੀ ਪਟਨਾ ਵਿਚ 9 ਤੋਂ 9 ਮਾਲ ’ਚ ਵੀਵੋ ਦੇ ਦਫ਼ਤਰ ਦੀ ਤਲਾਸ਼ੀ ਜਾਰੀ , 44 ਥਾਵਾਂ 'ਤੇ ਛਾਪੇਮਾਰੀ
. . .  about 1 hour ago
ਚੰਡੀਗੜ੍ਹ : 3 ਆਈ.ਏ.ਐਸ. ਅਫਸਰਾਂ ਦੇ ਹੋਏ ਤਬਾਦਲੇ
. . .  about 1 hour ago
ਅਤੁਲ ਸੋਨੀ ਹੋਣਗੇ ਜਲਾਲਾਬਾਦ ਦੇ ਡੀ.ਐੱਸ.ਪੀ.
. . .  about 1 hour ago
ਮੰਡੀ ਘੁਬਾਇਆ,5 ਜੁਲਾਈ (ਅਮਨ ਬਵੇਜਾ ) - ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਸੂਚੀ ਤਹਿਤ ਸਬ ਡਵੀਜ਼ਨ ਜਲਾਲਾਬਾਦ ਦੇ ਨਵੇਂ ਡੀ.ਐੱਸ.ਪੀ. ਅਤੁਲ ਸੋਨੀ ਹੋਣਗੇ । ਇਸ ਤੋਂ ਪਹਿਲਾ ਡੀ.ਐੱਸ.ਪੀ. ਸੁਬੇਗ਼ ਸਿੰਘ ਐਡੀਸ਼ਨਲ ...
ਵੱਡੀ ਖ਼ਬਰ: ਪੰਜਾਬ ਦੇ ਮੁੱਖ ਸਕੱਤਰ ਦਾ ਤਬਾਦਲਾ, ਵਿਜੇ ਕੁਮਾਰ ਜੰਜੂਆ ਹੋਣਗੇ ਮੁੱਖ ਸਕੱਤਰ
. . .  about 1 hour ago
10ਵੀਂ ਦੇ ਨਤੀਜੇ 'ਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਸਰਦੂਲਗੜ੍ਹ, 5 ਜੁਲਾਈ (ਜੀ.ਐਮ.ਅਰੋੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਤਿੰਨ ਸਕੂਲਾ ਦੇ ਚਾਰ ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾ ਕੇ ਸਕੂਲ ਅਤੇ ਮਾਪਿਆ ਦਾ ਨਾਂਅ ਰੌਸ਼ਨ ਕੀਤਾ ਹੈ। ਬੋਰਡ...
ਨਵਨੀਤ ਕੌਰ ਗਿੱਲ ਹੋਣਗੇ ਸਬ ਡਿਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ.
. . .  about 2 hours ago
ਤਪਾ ਮੰਡੀ 5 ਜੁਲਾਈ (ਵਿਜੇ ਸ਼ਰਮਾ) - ਪੰਜਾਬ ਸਰਕਾਰ ਦੇ ਤਾਜ਼ਾ ਹੁਕਮਾਂ ਦੇ ਤਹਿਤ ਸਬ ਡਵੀਜ਼ਨ ਤਪਾ ਦੇ ਨਵੇਂ ਡੀ.ਐੱਸ.ਪੀ. ਨਵਨੀਤ ਕੌਰ ਗਿੱਲ ਹੋਣਗੇ। ਇਸ ਤੋਂ ਪਹਿਲਾਂ ਡੀ.ਐੱਸ.ਪੀ ਗੁਰਵਿੰਦਰ ਸਿੰਘ ਦੀ ਬਦਲੀ ਲੁਧਿਆਣਾ ਦੀ ਹੋ ਗਈ...
ਨੇਵੀ ਅਫ਼ਸਰ ਬਣ ਸਮਾਜ ਦੀ ਸੇਵਾ ਕਰਨੀ ਚਾਹੁੰਦੀ ਹੈ - ਤਮੰਨਾ ਸਿੰਗਲਾ
. . .  about 2 hours ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ ਥਿੰਦ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨਿਆ ਗਿਆ ਹੈ, ਜਿਸ ਵਿਚ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 99.19% ਰਿਹਾ ਅਤੇ ਜ਼ਿਲ੍ਹਿਆਂ ਅਨੁਸਾਰ ਮਲੇਰਕੋਟਲਾ ਜ਼ਿਲ੍ਹੇ ਦਾ ਨਤੀਜਾ 10ਵੇਂ ਸਥਾਨ 'ਤੇ ਰਿਹਾ। ਇਸ ਸੰਬੰਧੀ...
ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਪੰਜਾਬ ਸਰਕਾਰ ਵਲੋਂ 25 ਉਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਵਿਦਿਆਰਥੀ ਨੇ ਜ਼ਿਲ੍ਹੇ 'ਚੋ ਪ੍ਰਾਪਤ ਕੀਤਾ ਪਹਿਲਾ ਸਥਾਨ
. . .  about 2 hours ago
ਮਹਿਲ ਕਲਾਂ,5 ਜੁਲਾਈ (ਅਵਤਾਰ ਸਿੰਘ ਅਣਖੀ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛਾਪਾ (ਬਰਨਾਲਾ) ਦੇ ਹੋਣਹਾਰ ਵਿਦਿਆਰਥੀ ਗੁਰਸੇਵਕ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਮਿੱਠੇਵਾਲ...
ਦਵਿੰਦਰ ਅੱਤਰੀ ਨਾਭਾ ਦੇ ਨਵੇਂ ਡੀ.ਐੱਸ.ਪੀ. ਨਿਯੁਕਤ
. . .  about 2 hours ago
ਨਾਭਾ, 5 ਜੁਲਾਈ (ਕਰਮਜੀਤ ਸਿੰਘ) - ਪੰਜਾਬ ਸਰਕਾਰ ਨੇ ਦਵਿੰਦਰ ਅਤਰੀ ਨੂੰ ਨਾਭਾ ਦਾ ਨਵਾਂ ਡੀ.ਐੱਸ.ਪੀ. ਨਿਯੁਕਤ ਕੀਤਾ ਹੈ। ਇੱਥੇ ਇਹ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਉਹ ਕੋਤਵਾਲੀ ਨਾਭਾ ਦੇ ਮੁਖੀ ਅਤੇ ਡੀ.ਐੱਸ.ਪੀ. ਨਾਭਾ...
ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ 'ਚ - ਅਸ਼ਵਨੀ ਵੈਸ਼ਨਵ
. . .  about 3 hours ago
ਨਵੀਂ ਦਿੱਲੀ, 5 ਜੁਲਾਈ - ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਦਾ ਕਹਿਣਾ ਹੈ ਕਿ ਭਾਰਤ ਸੋਸ਼ਲ ਮੀਡੀਆ ਨੂੰ ਜਵਾਬਦੇਹ ਬਣਾਉਣ ਦੀ ਪ੍ਰਕਿਰਿਆ...
ਸਰਕਾਰੀ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਜ਼ਿਲ੍ਹਾ ਹੁਸ਼ਿਆਰਪੁਰ 'ਚੋਂ ਅੱਵਲ
. . .  about 3 hours ago
ਬੁੱਲ੍ਹੋਵਾਲ, 5 ਜੁਲਾਈ (ਲੁਗਾਣਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਫ਼ਤਿਹ ਸਿੰਘ ਦੀ ਵਿਦਿਆਰਥਣ ਸਰਗੁਣਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਹੁਸੈਨਪੁਰ ਗੁਰੂ ਕਾ ਨੇ ਪੂਰੇ ਹੁਸ਼ਿਆਰਪੁਰ ਜ਼ਿਲ੍ਹੇ 'ਚੋਂ ਪਹਿਲਾ...
ਜੌੜਕੀਆਂ ਦੀ ਵਿਦਿਆਰਥਣ ਨੇ 10ਵੀਂ ਦੇ ਨਤੀਜੇ 'ਚ ਚਮਕਾਇਆ ਮਾਨਸਾ ਦਾ ਨਾਂਅ
. . .  about 3 hours ago
ਸਰਦੂਲਗੜ੍ਹ, 5 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ) - ਸਰਦੂਲਗੜ੍ਹ ਦੇ ਪਿੰਡ ਜੌੜਕੀਆਂ ਦੇ ਨਿੱਜੀ ਸਕੂਲ ਦੀ ਵਿਦਿਆਰਥਣ ਮਹਿਕ ਰਾਣੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 'ਚ 630/650 ਅੰਕ ਹਾਸਲ ਕਰਕੇ ਮੈਰਿਟ...
ਮਲੇਰਕੋਟਲਾ ਦੇ ਯਾਸਿਰ ਸਈਦ ਨੇ ਦਸਵੀਂ ਸ਼੍ਰੇਣੀ ਦੀ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 1 hour ago
ਮਲੇਰਕੋਟਲਾ, 5 ਜੁਲਾਈ (ਮੁਹੰਮਦ ਹਨੀਫ਼ ਥਿੰਦ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 10ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਮਲੇਰਕੋਟਲਾ ਦੇ ਸਥਾਨਕ ਸਕੂਲ...
ਨਾਭਾ ਦੀਆਂ ਤਿੰਨ ਵਿਦਿਆਰਥਣਾਂ ਨੇ ਮੈਰਿਟ ਸੂਚੀ 'ਚ ਕਰਵਾਇਆ ਨਾਂਅ ਦਰਜ
. . .  about 4 hours ago
ਨਾਭਾ, 5 ਜੁਲਾਈ -(ਕਰਮਜੀਤ ਸਿੰਘ) - ਨਾਭਾ ਦੇ ਸਥਾਨਕ ਸਕੂਲ ਦੀਆਂ ਤਿੰਨ ਵਿਦਿਆਰਥਣਾਂ ਕੋਸ਼ਿਕਾ, ਕੋਮਾਕਸ਼ੀ ਬਾਂਸਲ ਅਤੇ ਖੁਸ਼ੀ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ...
ਪੰਜਵੇਂ ਟੈਸਟ 'ਚ ਇੰਗਲੈਂਡ ਨੇ 7 ਵਿਕਟਾਂ ਨਾਲ ਹਰਾਇਆ ਭਾਰਤ
. . .  about 2 hours ago
ਬਰਮਿੰਘਮ, 5 ਜੁਲਾਈ - ਭਾਰਤ ਅਤੇ ਇੰਗਲੈਂਡ ਵਿਚਕਾਰ 5ਵੇਂ ਟੈਸਟ ਮੈਚ ਦੇ 5ਵੇਂ ਦਿਨ ਇੰਗਲੈਂਡ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 378 ਦੌੜਾਂ ਦੇ ਟੀਚੇ ਨੂੰ ਇੰਗਲੈਂਡ ਨੇ 3 ਵਿਕਟਾਂ ਦੇ ਨੁਕਸਾਨ 'ਤੇ ਹਾਸਿਲ...
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 334 ਡੀ.ਐਸ.ਪੀਜ਼. ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 5 ਜੁਲਾਈ (ਅਜੀਤ ਬਿਊਰੋ) - ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅੱਜ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ...
ਨਸਰਾਲਾ ਦੇ 2 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿਚ ਕਰਵਾਇਆ ਨਾਂਅ ਦਰਜ
. . .  about 2 hours ago
ਨਸਰਾਲਾ, 5 ਜੁਲਾਈ (ਸਤਵੰਤ ਸਿੰਘ ਥਿਆੜਾ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏੇ 10ਵੀਂ ਦੇ ਨਤੀਜ਼ਿਆਂ ਵਿੱਚ ਟਰੂ ਲਾਇਟ ਪਬਲਿਕ ਸਕੂਲ ਨਸਰਾਲਾ ਦੇ ਦੋ ਦਿਆਰਥੀਆਂ ਨੇ ਚੰਗੇ ਅੰਕ ਲੈ ਕੇ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ ਹੈ। ਇਸ ਮੌਕੇ ਸਕੂਲ...
ਪਾਸਲਾ 'ਚ ਮੇਲੇ ਦੌਰਾਨ ਗੋਲੀਬਾਰੀ, ਪਿੱਛੇ ਨੂੰ ਭਜਾਈ ਕਾਰ ਵਲੋਂ ਦਰੜੇ ਜਾਣ 'ਤੇ 2 ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 5 ਜੁਲਾਈ (ਸੁਰਜੀਤ ਸਿੰਘ ਜੰਡਿਆਲਾ)- ਥਾਣਾ ਨੂਰਮਹਿਲ ਅਧੀਨ ਆਉਂਦੇ ਪਿੰਡ ਪਾਸਲਾ ਵਿਚ ਦੇਰ ਰਾਤ ਇਕ ਮੇਲੇ ਦੌਰਾਨ ਦੋ ਧੜਿਆਂ ਵਿਚਕਾਰ ਗੋਲੀਬਾਰੀ ਦੌਰਾਨ ਭਜਾਈ ਕਾਰ ਵਲੋਂ ਦੋ ਪ੍ਰਵਾਸੀ ਮਜ਼ਦੂਰਾਂ ਨੂੰ ਦਰੜੇ ਜਾਣ...
ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ
. . .  about 5 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)- ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਜ਼ੇਰੇ ਇਲਾਜ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਨੂੰ ਸਿਹਤ ਵਿਭਾਗ ਵਲੋਂ ਦਿਲ ਦੇ ਬਾਈਪਾਸ ਆਪ੍ਰੇਸ਼ਨ...
ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਬਣਨਾ ਚਾਹੁੰਦੀ ਹੈ ਡਾਕਟਰ
. . .  about 5 hours ago
ਲਹਿਰਾਗਾਗਾ, 5 ਜੁਲਾਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਪਿੰਡ ਘੋੜੇਨਬ ਦੀ ਕੋਮਲਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 642 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਤੀਜਾ ਸਥਾਨ ਹਾਸਿਲ...
ਸੰਤ ਬਾਬਾ ਲੌਂਗਪੁਰੀ ਸਕੂਲ ਪੱਖੋਂ ਕਲਾਂ ਦੀਆਂ ਚਾਰ ਵਿਦਿਆਰਥਣਾਂ ਆਈਆਂ ਮੈਰਿਟ 'ਚ
. . .  about 6 hours ago
ਬਰਨਾਲਾ/ਰੂੜੇਕੇ ਕਲਾਂ, 5 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਬਰਨਾਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋਂ ਕਲਾਂ ਦੀਆਂ ਤਿੰਨ ਵਿਦਿਆਰਥਣਾਂ ਨੇ ਦਸਵੀਂ ਜਮਾਤ ਦੀ ਮੈਰਿਟ ਲਿਸਟ 'ਚ ਆਪਣਾ ਨਾਂਅ ਦਰਜ ਕਰਵਾ ਕੇ ਸੰਸਥਾ...
10ਵੀਂ 'ਚੋਂ ਰਾਮਗੜ੍ਹ ਸਕੂਲ ਦੀ ਗੁਰਜੋਤ ਕੌਰ ਨੇ 98% ਅੰਕ ਹਾਸਲ ਕਰਕੇ ਮੈਰਿਟ 'ਚ ਸਥਾਨ ਕੀਤਾ ਹਾਸਲ
. . .  about 6 hours ago
ਕੁਹਾੜਾ, 5 ਜੁਲਾਈ (ਸੰਦੀਪ ਸਿੰਘ ਕੁਹਾੜਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਸਰਕਾਰੀ ਕੰਨਿਆ ਹਾਈ ਸਕੂਲ ਰਾਮਗੜ੍ਹ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਗੁਰਜੋਤ ਕੌਰ ਪੁੱਤਰੀ ਅਮਰਜੀਤ ਸਿੰਘ ਨੇ 650 'ਚੋਂ 637 (98%) ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਸਥਾਨ ਹਾਸਲ ਕੀਤਾ ਗਿਆ।
ਭਗਵੰਤ ਮਾਨ ਸਰਕਾਰ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ
. . .  about 6 hours ago
ਚੰਡੀਗੜ੍ਹ, 5 ਜੁਲਾਈ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 6635 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਦੇ ਹੋਏ ਅੱਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਸ਼ੁਰੂ ਕਰਨ ਦਿੱਤੀ ਹੈ। ਇਸ ਪ੍ਰਕਿਰਿਆ ਦੇ ਹੇਠ ਸਿੱਖਿਆ...
ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
. . .  about 6 hours ago
ਅੰਮ੍ਰਿਤਸਰ, 5 ਜੁਲਾਈ (ਜਸਵੰਤ ਸਿੰਘ ਜੱਸ)-ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 'ਚ ਭੇਜਿਆ ਜਾਵੇਗਾ। ਇਸ ਸੰਬੰਧ 'ਚ ਸ਼੍ਰੋਮਣੀ ਕਮੇਟੀ ਵਲੋਂ ਵੀਜ਼ਾ ਪ੍ਰਕਿਰਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਜੇਠ ਸੰਮਤ 554
ਵਿਚਾਰ ਪ੍ਰਵਾਹ: ਸਾਡੀ ਬੇਲਾਗਤਾ ਕਾਰਨ ਭ੍ਰਿਸ਼ਟਾਚਾਰ ਦਾ ਰੁਝਾਨ ਜਾਰੀ ਰਹਿੰਦਾ ਹੈ। -ਬੈਸ ਮੇਅਰਸਨ

ਫਰੀਦਕੋਟ

ਮਿਲਟਸ ਦੀ ਖੇਤੀ, ਖੁਰਾਕ ਵਜੋਂ ਵਰਤੋਂ ਤੇ ਮਾਰਕੀਟਿੰਗ ਲਈ ਮਿਸ਼ਨ ਨੀਵ ਦੀ ਸ਼ੁਰੂਆਤ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ 'ਚ ਮੂਲ ਅਨਾਜਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ, ਮੂਲ ਅਨਾਜਾਂ ਨੂੰ ਖੇਤ ਤੋਂ ਰਸੋਈ ਤੱਕ ਲਿਜਾਣ, ਰੋਜ਼ਾਨਾ ਦੀ ਖ਼ੁਰਾਕ ਦਾ ਹਿੱਸਾ ਬਣਾਉਣ ਅਤੇ ਮਿਲਟਸ ਦੇ ਉਤਪਾਦਨ ਉਪਰੰਤ ਇਨ੍ਹਾਂ ਦੀ ਮਾਰਕੀਟਿੰਗ ਆਦਿ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਸਾਂਝੇ ਤੌਰ 'ਤੇ ਮਿਸ਼ਨ ਨੀਵ ਦੀ ਸ਼ੁਰੂਆਤ ਕੀਤੀ ਗਈ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਮਿਸ਼ਨ ਸੰਬੰਧੀ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਤੀ | ਉਨ੍ਹਾਂ ਕਿਹਾ ਕਿ ਸਾਲ 2023 ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਿਲਟਸ ਈਅਰ ਵਜੋਂ ਮਨਾਇਆ ਜਾ ਰਿਹਾ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਫ਼ਰੀਦਕੋਟ ਜ਼ਿਲ੍ਹੇ ਨੂੰ ਮੂਲ ਅਨਾਜਾਂ ਦੀ ਖੇਤੀ ਵਜੋਂ ਪ੍ਰਫ਼ੁੱਲਿਤ ਕਰਨ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਕੰਮ ਲਈ ਅਗਾਂਹਵਧੂ ਕਿਸਾਨਾਂ, ਸੈਲਫ ਹੈੱਲਪ ਗਰੁੱਪਾਂ, ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਅਤੇ ਸਵੈ-ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ | ਉਨ੍ਹਾਂ ਜ਼ਿਲ੍ਹੇ ਦੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੀ ਰੂ-ਬਰੂ ਕਰਵਾਇਆ | ਉਨ੍ਹਾਂ ਇਸ ਮਿਸ਼ਨ ਦੀ ਸਫ਼ਲਤਾ ਲਈ ਕਿਸਾਨਾਂ, ਸਵੈ ਸੇਵੀ ਸੰਸਥਾਵਾਂ, ਵੱਖ-ਵੱਖ ਵਿਭਾਗਾਂ ਸਮੇਤ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉੱਪ ਕੁਲਪਤੀ ਡਾ. ਰਾਜ ਬਹਾਦਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀ ਵਿਰਾਸਤ ਮਿਸ਼ਨ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਨੀਵ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਮੂਲ ਅਨਾਜ ਜਿੱਥੇ ਸਾਡੇ ਸਰੀਰ ਲਈ ਬਹੁਤ ਹੀ ਫ਼ਾਇਦੇਮੰਦ ਹਨ ਉਥੇ ਹੀ ਇਨ੍ਹਾਂ ਦੇ ਖਾਣ ਨਾਲ ਮਨੁੱਖੀ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਸਮਰੱਥਾ ਵੀ ਵੱਧਦੀ ਹੈ | ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਇਸ ਮਿਸ਼ਨ ਦੀ ਪ੍ਰਫ਼ੁੱਲਤਾ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ | ਸਮਾਗਮ ਨੂੰ ਸੰਬੋਧਨ ਕਰਦਿਆਂ ਖੇਤੀ ਵਿਰਾਸਤ ਮਿਸ਼ਨ ਜੈਤੋ ਦੇ ਸੰਸਥਾਪਕ ਉਮੇਦਰ ਦੱਤ ਨੇ ਇਸ ਮਿਸ਼ਨ ਦੀ ਸ਼ੁਰੂਆਤ ਲਈ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਤੇ ਸਮੂਹ ਵਿਭਾਗਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਤੀ ਵਿਰਾਸਤ ਮਿਸ਼ਨ ਜਿੱਥੇ ਮੂਲ ਅਨਾਜਾਂ ਦੀ ਖੇਤੀ ਕਰਨ ਲਈ ਕੰਮ ਕਰ ਰਿਹਾ ਉੱਥੇ ਹੀ ਮੂਲ ਅਨਾਜਾਂ ਜਿਵੇਂ ਕਿ ਕੰਗਨੀ, ਰਾਗੀ, ਕੁੱਟਕੀ, ਬਾਜਰਾ, ਜਵਾਰ, ਸਵਾਂਕ ਆਦਿ ਦੇ ਖਾਣ ਪ੍ਰਤੀ ਲੋਕਾਂ ਵਿਚ ਰੁਚੀ ਪੈਦਾ ਕਰਨ ਲਈ ਇਸ 'ਤੋਂ ਵੱਖ ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਨ ਦੀ ਟ੍ਰੇਨਿੰਗ ਵੀ ਆਨ-ਲਾਈਨ ਅਤੇ ਆਫ਼ ਲਾਈਨ ਦੇ ਰਹੇ ਹਨ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਿਸ਼ਨ ਦੀ ਸਫ਼ਲਤਾ ਲਈ ਸਹਿਯੋਗ ਦੇਣ | ਇਸ ਮੌਕੇ ਡਾ. ਸੀਮਾ ਨੇ ਮੂਲ ਅਨਾਜਾਂ ਦੇ ਮਨੁੱਖੀ ਸਿਹਤ ਲਈ ਲਾਭ, ਗਰਭਵਤੀ ਮਾਵਾਂ ਅਤੇ ਬੱਚਿਆਂ ਦੀ ਸਿਹਤ ਲਈ ਫ਼ਾਇਦਿਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਮੂਲ ਅਨਾਜਾਂ ਦੀ ਰੈਗੂਲਰ ਵਰਤੋਂ ਨਾਲ ਸਾਨੂੰ ਹਰ ਤਰ੍ਹਾਂ ਦੀ ਬਿਮਾਰੀ ਤੋਂ ਮੁਕਤੀ ਮਿਲਦੀ ਹੈ ਅਤੇ ਸਾਡਾ ਸਰੀਰ ਰਿਸ਼ਟ ਪੁਸ਼ਟ ਰਹਿੰਦਾ ਹੈ | ਸਮਾਗਮ ਦੇ ਅੰਤ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਅਤੇ ਐੱਸ. ਡੀ. ਐੱਮ. ਜੈਤੋ ਡਾ. ਨਿਰਮਲ ਓਸੇਪਚਨ ਨੇ ਸਮਾਗਮ ਦੀ ਸਫ਼ਲਤਾ ਲਈ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ | ਇਸ ਉਪਰੰਤ ਮੂਲ ਅਨਾਜਾਂ ਤੋਂ ਤਿਆਰ ਵੱਖ ਵੱਖ ਤਰ੍ਹਾਂ ਦੇ ਪਕਵਾਨ ਸ਼ੇਕ, ਖੀਰ ਆਦਿ ਵੀ ਸਾਰਿਆਂ ਨੂੰ ਵਰਤਾਈ ਗਈ | ਇਸ ਸਮਾਗਮ ਵਿਚ ਪਿ੍ੰ. ਡਾ. ਰਾਜੀਵ ਜੋਸ਼ੀ, ਮੈਡੀਕਲ ਸੁਪਰਡੈਂਟ ਡਾ. ਸ਼ਿਲੇਖ ਮਿੱਤਲ, ਡਾ. ਰਵਿੰਦਰ ਗਰਗ, ਡਾ. ਐੱਸ. ਪੀ. ਸਿੰਘ, ਡਾ. ਵਿਮਲ ਗਰਗ, ਡਾ. ਸੰਜੇ ਕਪੂਰ, ਡਾ. ਕੁਲਦੀਪ ਧੀਰ, ਰਿਟਾਇਰਡ ਪਿ੍ੰਸੀਪਲ ਸੁਰੇਸ਼ ਅਰੋੜਾ, ਸੁਖਪ੍ਰੀਤ ਸਿੰਘ ਮੁਮਾਰਾ, ਸਮਾਜ ਸੇਵੀ ਪ੍ਰਵੀਨ ਕਾਲਾ, ਸੰਦੀਪ ਅਰੋੜਾ, ਦਵਿੰਦਰ ਸਿੰਘ ਪੰਜਾਬ ਮੋਟਰਜ਼, ਗੁਰਪ੍ਰੀਤ ਸਿੰਘ ਸੁਖਣਵਾਲਾ, ਭੁਪਿੰਦਰ ਸਿੰਘ ਬਰਗਾੜੀ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ, ਕਿਸਾਨ ਹਾਜ਼ਰ ਸਨ |

ਡੀ. ਸੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਦੀ ਮੀਟਿੰਗ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਭਾਰਤੀ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖ਼ਾ ਫ਼ਰੀਦਕੋਟ ਅਤੇ ਸਹਿਯੋਗੀ ਸੰਸਥਾਵਾਂ ਦੀ ਕਾਰਜਕਾਰਨੀ ਮੀਟਿੰਗ ਡਿਪਟੀ ਕਮਿਸ਼ਨਰ ਪ੍ਰਧਾਨ ਭਾਰਤੀ ਰੈੱਡ ਕਰਾਸ ਸੁਸਾਇਟੀ ਜ਼ਿਲ੍ਹਾ ਸ਼ਾਖਾ ਫ਼ਰੀਦਕੋਟ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਵਿਧਾਇਕ ਨੇ 'ਆਪ' ਟਰੈਕਟਰ ਚਲਾ ਕੇ ਝੋਨੇ ਦੀ ਸਿੱਧੀ ਬਿਜਾਈ ਦੀ ਕੀਤੀ ਸ਼ੁਰੂਆਤ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਦੇ ਮਿਸ਼ਨ ਤਹਿਤ ਬਲਾਕ ਫ਼ਰੀਦਕੋਟ ਦੇ ਪਿੰਡ ਅਰਾਈਆਂਵਾਲਾ ਕਲਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਅੱਗ ਲਗਾਉਣ ਵਾਲੇ ਕਿਸਾਨਾਂ ਦੀ ਪੜਤਾਲ ਕਰਨ ਆਈ ਟੀਮ ਦਾ ਕਿਸਾਨਾਂ ਵਲੋਂ ਵਿਰੋਧ

ਬਰਗਾੜੀ, 18 ਮਈ (ਲਖਵਿੰਦਰ ਸ਼ਰਮਾ)-ਕਸਬਾ ਬਰਗਾੜੀ ਵਿਖੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਖੇਤਾਂ ਦੀ ਪੜਤਾਲ ਕਰਨ ਆਈ ਟੀਮ ਨੋਡਲ ਅਫ਼ਸਰ ਪਟਵਾਰੀ ਸਤਵੀਰ ਕੌਰ ਅਤੇ ਪੰਚਾਇਤ ਸੈਕਟਰੀ ਬੇਅੰਤ ਸਿੰਘ ਦਾ ਕਿਸਾਨਾਂ ਵਲੋਂ ਭਾਰੀ ਵਿਰੋਧ ਕੀਤਾ ਗਿਆ | ਟੀਮ ...

ਪੂਰੀ ਖ਼ਬਰ »

ਜੇਲ੍ਹ 'ਚੋਂ 2 ਮੋਬਾਈਲ ਫ਼ੋਨ ਤੇ ਹੋਰ ਸਾਮਾਨ ਬਰਾਮਦ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੀ ਅਚਾਨਕ ਕੀਤੀ ਗਈ ਜੇਲ੍ਹ ਅਧਿਕਾਰੀਆਂ ਵਲੋਂ ਤਲਾਸ਼ੀ ਦੌਰਾਨ 2 ਮੋਬਾਈਲ, ਸਿੰਮ, ਚਾਰਜਰ, ਮੈਮਰੀ ਕਾਰਡ ਆਦਿ ਬਰਾਮਦ ਕੀਤਾ ਗਿਆ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਚਾਈਲਡ ਲਾਈਨ ਨੇ ਸਕੂਲੀ ਬੱਚਿਆਂ ਨੂੰ ਕੀਤਾ ਜਾਗਰੂਕ

ਫ਼ਰੀਦਕੋਟ, 18 ਮਈ (ਸਤੀਸ਼ ਬਾਗ਼ੀ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਸੰਚਾਲਿਤ ਨੈਚੂਰਲ ਕੇਅਰ ਚਾਈਲਡ ਲਾਈਨ ਦੀ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਪੀ. ਐੱਸ. ਯੂ. ਸ਼ਹੀਦ ਰੰਧਾਵਾ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਵਸ ਮਨਾਉਣ ਦਾ ਫ਼ੈਸਲਾ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੀ ਕਾਲਜ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ 'ਚ ਪੀ. ਐੱਸ. ਯੂ. ਸ਼ਹੀਦ ਰੰਧਾਵਾ ਦੇ ਆਗੂ ਗਗਨਦੀਪ ਨੇ ਦੱਸਿਆ ਕਿ 24 ਮਈ ਨੂੰ ਸ਼ਹੀਦ ਕਰਤਾਰ ਸਿੰਘ ...

ਪੂਰੀ ਖ਼ਬਰ »

ਤਾਜ ਪਬਲਿਕ ਸਕੂਲ ਜੰਡ ਸਾਹਿਬ 'ਚ ਮਨਾਇਆ ਸਮਰ ਡੇਅ

ਸਾਦਿਕ, 18 ਮਈ (ਗੁਰਭੇਜ ਸਿੰਘ ਚੌਹਾਨ)-ਤਾਜ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਵਿਖੇ ਬੱਚਿਆਂ ਨੇ ਸਮਰ ਡੇਅ ਮਨਾਇਆ | ਸਕੂਲ ਦੇ ਨੰਨ੍ਹੇ ਮੁੰਨੇ ਬੱਚਿਆਂ ਲਈ ਸਵਿਮਿੰਗ ਪੂਲ, ਫ਼ੁਹਾਰੇ, ਖੇਡਾਂ ਲਈ ਝੂਲੇ ਅਤੇ ਮਨੋਰੰਜਨ ਲਈ ਗੀਤ ਸੰਗੀਤ ਲਈ ਡੀ. ਜੇ. ਸਿਸਟਮ ...

ਪੂਰੀ ਖ਼ਬਰ »

ਦੀਪਕ ਜੈਤੋਈ ਮੰਚ ਜੈਤੋ ਦੀ ਮਹੀਨਾਵਾਰ ਬੈਠਕ 'ਚ ਸਜਾਈ ਕਾਵਿ-ਮਹਿਫ਼ਲ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਸਾਹਿਤਕ ਸੰਸਥਾ ਦੀਪਕ ਜੈਤੋਈ ਮੰਚ ਜੈਤੋ ਦੀ ਮਹੀਨਾਵਾਰ ਬੈਠਕ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਪ੍ਰੋ. ਤਰਸੇਮ ਨਰੂਲਾ, ਦਰਸ਼ਨ ਸਿੰਘ ਬਰਾੜ, ਮਾ. ਸਾਧੂ ਰਾਮ ਸ਼ਰਮਾ ਅਤੇ ਮੰਚ ਦੇ ਮੀਤ ਪ੍ਰਧਾਨ ਨੈਣਪਾਲ ਸਿੰਘ ਮਾਨ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਪੀ. ਐੱਸ. ਯੂ. ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 18 ਮਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀਆਂ ਵਲੋਂ ਅੱਜ ਸਥਾਨਕ ਬਿ੍ਜਿੰਦਰਾ ਕਾਲਜ ਸਾਹਮਣੇ ਕਰਨਾਟਕ ਵਿਚ ਦਸਵੀਂ ਦੇ ਸਿਲੇਬਸ 'ਚੋਂ ਸ਼ਹੀਦ ਭਗਤ ਸਿੰਘ ਦਾ ਚੈਪਟਰ ਹਟਾਉਣ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਪ੍ਰੋ. ਪਰਮਿੰਦਰ ਸਿੰਘ ਦੇ ਪਿ੍ੰਸੀਪਲ ਬਣਨ ਨਾਲ ਬਿ੍ਜਿੰਦਰਾ ਕਾਲਜ ਤਰੱਕੀ ਦੀ ਰਾਹ 'ਤੇ-ਮਹੀਪ ਇੰਦਰ ਸਿੰਘ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦਾ ਮਸ਼ਹੂਰ ਅਤੇ ਬਹੁਤ ਹੀ ਪੁਰਾਣਾ ਸਰਕਾਰੀ ਬਿ੍ਜਿੰਦਰਾ ਕਾਲਜ ਜਿਸ 'ਚ ਪ੍ਰੋ. ਪਰਮਿੰਦਰ ਸਿੰਘ ਕੁਝ ਸਮਾਂ ਪਹਿਲਾਂ ਕਾਲਜ ਦੇ ਪਿ੍ੰਸੀਪਲ ਨਿਯੁਕਤ ਹੋਏ ਹਨ ਅਤੇ ਉਨ੍ਹਾਂ ਦੀ ਯੋਗ ਅਗਵਾਈ 'ਚ ਇਸ ਕਾਲਜ ਵਿਚ ...

ਪੂਰੀ ਖ਼ਬਰ »

ਪਿਤਾ ਦੀ ਯਾਦ 'ਚ ਡਿਸਪੈਂਸਰੀ ਨੂੰ ਫ਼ਰਿੱਜ ਭੇਟ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਪਿੰਡ ਢੁੱਡੀ ਦੀ ਸਰਕਾਰੀ ਡਿਸਪੈਂਸਰੀ ਵਿਖੇ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ 'ਚ ਬਿਰਖ ਸੇਵਾ ਟੀਮ ਅਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਹਿੱਸਾ ਲਿਆ | ਇਸ ਦੌਰਾਨ ਸਿਹਤ ਕਰਮਚਾਰੀਆਂ ਨੇ ਆਪਣੀ ਸਮੱਸਿਆ ਤੋਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਪਰਿਵਾਰ ਦਿਵਸ ਮਨਾਇਆ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਏ ਵਿਸ਼ਵਵਿਦਿਆਲੇ ਤੱਪਸਿਆ ਧਾਮ ਵਿਖੇ ਪਰਮ ਪਿਤਾ ਪ੍ਰਮਾਤਮਾ ਦੀ ਛਤਰ ਛਾਇਆ ਹੇੇਠ ਬ੍ਰਹਮਾਕੁਮਾਰੀ ਸੰਗੀਤਾ ਦੀਦੀ ਸੈਂਟਰ ਇੰਚਾਰਜ ਕੋਟਕਪੂਰਾ ਦੀ ਯੋਗ ਅਗਵਾਈ ਹੇਠ ਇਲਾਕੇ ਦੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠਾਂ ਆਉਣ ਕਾਰਨ ਮੌਤ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਲੰਘੀ ਰਾਤ ਨੂੰ ਇਕ ਵਿਅਕਤੀ ਦੀ ਬਠਿੰਡਾ ਤੋਂ ਫ਼ਾਜ਼ਿਲਕਾ ਜਾਣ ਵਾਲੀ ਰੇਲ ਗੱਡੀ ਹੇਠਾਂ ਆ ਜਾਣ ਕਾਰਨ ਹੋ ਗਈ | ਪੁਲਿਸ ਚੌਂਕੀ ਜੈਤੋ ਦੇ ਇੰਚਾਰਜ ਗੁਰਮੀਤ ਸਿੰਘ ਅਤੇ ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਨੂੰ ਕਰੀਬ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਜੈਤੋ ਨੇ ਸਹੁੰ ਚੁੱਕ ਸਮਾਗਮ ਕਰਵਾਇਆ

ਜੈਤੋ, 18 ਮਈ (ਭੋਲਾ ਸ਼ਰਮਾ)-ਭਾਰਤ ਵਿਕਾਸ ਪ੍ਰੀਸ਼ਦ ਜੈਤੋ ਵਲੋਂ ਸਾਲ 2022-23 ਦੀ ਕਾਰਜਕਾਰਨੀ ਕਮੇਟੀ ਨੂੰ ਸਹੁੰ ਚੁਕਾਈ ਗਈ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਭਾਰਤ ਵਿਕਾਸ ਪ੍ਰੀਸ਼ਦ ਪੰਜਾਬ (ਦੱਖਣੀ) ਦੇ ਪ੍ਰਧਾਨ ਵਿਜੇ ਕਾਂਸਲ, ਸੂਬਾਈ ਸਲਾਹਕਾਰ ਸੁਭਾਸ਼ ਗੋਇਲ, ...

ਪੂਰੀ ਖ਼ਬਰ »

ਡੀ. ਸੀ. ਨੇ ਜੱਚਾ-ਬੱਚਾ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਸਿਹਤ ਵਿਭਾਗ ਵਲੋਂ ਗਰਭਵਤੀ ਔਰਤਾਂ, ਨਵ ਜਨਮੇ ਬੱਚਿਆਂ ਅਤੇ ਲਿੰਗ ਨਿਰਧਾਰਨ ਐਕਟ ਅਧੀਨ ਬੇਟੀ-ਬਚਾਓ ਬੇਟੀ ਪੜ੍ਹਾਓ ਸੰਬੰਧੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬ੍ਰਹਮਸ਼ੰਕਰ ਜਿੰਪਾ ਵਲੋਂ 1090 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਦਾ ਵਾਅਦਾ

ਪੰਜਗਰਾੲੀਂ ਕਲਾਂ, 18 ਮਈ (ਸੁਖਮੰਦਰ ਸਿੰਘ ਬਰਾੜ)-ਪਟਵਾਰ ਟੈੱਸਟ ਪਾਸ ਉਮੀਦਵਾਰਾਂ ਦਾ ਇਕ ਵਫ਼ਦ ਮਾਲ ਮੰਤਰੀ ਬ੍ਰਹਮਸ਼ੰਕਰ ਜਿੰਪਾ ਨੂੰ ਚੰਡੀਗੜ੍ਹ ਵਿਖੇ ਮਿਲਿਆ | ਇਸ ਵਫ਼ਦ ਵਲੋਂ ਮਾਲ ਮੰਤਰੀ ਨੂੰ 1090 ਪਟਵਾਰ ਟੈੱਸਟ ਪਾਸ ਉਮੀਦਵਾਰਾਂ ਦੀ ਜਲਦੀ ਭਰਤੀ ਕਰਨ ਦੀ ਮੰਗ ...

ਪੂਰੀ ਖ਼ਬਰ »

ਖੇਤ 'ਚ ਲੱਗੇ ਟਰਾਂਸਫ਼ਾਰਮਰ 'ਚੋਂ ਤਾਂਬਾ ਚੋਰੀ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਰਾਤ ਸਮੇਂ ਖੇਤਾਂ 'ਚ ਲੱਗੇ ਟਰਾਂਸਫ਼ਾਰਮਰ ਅਤੇ ਉਨ੍ਹਾਂ ਦਾ ਤਾਂਬਾ, ਤਾਰਾਂ ਚੋਰੀ ਹੋ ਜਾਣ ਦੀਆਂ ਘਟਨਾਵਾਂ ਨੇ ਕਿਸਾਨਾਂ ਦੀ ਪ੍ਰੇਸ਼ਾਨੀ ਵਧਾ ਦਿੱਤੀ ਹੈ | ਸਥਾਨਕ ਸ਼ਹਿਰ 'ਚੋਂ ਲੰਘਦੀ ਕੌਮੀ ਮੁੱਖ ਮਾਰਗ ਨੇੜੇ ਸਿੱਖਾਂ ਵਾਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਥਾ-ਕੀਰਤਨ ਸਮਾਗਮ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਸਥਾਨਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਸੁਸਾਇਟੀ ਵਲੋਂ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ...

ਪੂਰੀ ਖ਼ਬਰ »

ਸਪੀਕਰ ਸੰਧਵਾਂ ਆਪਣੇ ਸਵ. ਅਧਿਆਪਕ ਸਿੰਗਲਾ ਦੇ ਪਰਿਵਾਰ ਨੂੰ ਮਿਲੇ

ਕੋਟਕਪੂਰਾ, 18 ਮਈ (ਮੋਹਰ ਸਿੰਘ ਗਿੱਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਬਣਨ ਤੋਂ ਬਾਅਦ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ 'ਤੇ ਸਵ. ਮਾਸਟਰ ਜਗਦੀਸ਼ ਰਾਜ ਸਿੰਗਲਾ ਦੇ ਘਰ ਸ਼ਿਰਕਤ ਕੀਤੀ ਅਤੇ ਉਨ੍ਹਾਂ ਦੀ ਪਤਨੀ ਪ੍ਰੇਮ ਰਾਣੀ ਤੋਂ ਅਸ਼ੀਰਵਾਦ ਲਿਆ | ਉਨ੍ਹਾਂ ਸਵ. ...

ਪੂਰੀ ਖ਼ਬਰ »

ਨੈਸ਼ਨਲ ਹਾਈਵੇ ਦੀ ਸਰਵਿਸ ਰੋਡ ਦੇ ਨਾਲ ਨਿਕਾਸੀ ਨਾਲਿਆਂ ਦੀ ਪੰਚਾਇਤ ਨੇ ਸਫ਼ਾਈ ਕਰਵਾਈ

ਬਾਜਾਖਾਨਾ, 18 ਮਈ (ਜਗਦੀਪ ਸਿੰਘ ਗਿੱਲ)-ਸਥਾਨਕ ਬਾਜਾਖਾਨਾ ਦੇ ਕੌਮੀਂ ਸ਼ਾਹ ਮਾਰਗ ਨੰਬਰ-54 'ਤੇ ਬਣੇ ਓਵਰਬਿ੍ਜ ਅਤੇ ਸਰਵਿਸ ਸੜਕਾਂ ਨੇ ਗੰਦੇ ਪਾਣੀ ਦੇ ਅਧੂਰੇ ਬਣੇ ਨਿਕਾਸੀ ਨਾਲਿਆਂ ਦੀ ਅੱਗੇ ਕਿਸੇ ਪਾਸੇ ਵੀ ਨਿਕਾਸੀ ਨਾ ਹੋਣ ਕਰ ਕੇ ਅਤੇ ਪਿਛਲੇ ਕਈ ਮਹੀਨਿਆਂ ਤੋਂ ...

ਪੂਰੀ ਖ਼ਬਰ »

ਜ਼ਹਿਰੀਲੇ ਪਾਣੀ ਰਾਹੀਂ ਲੱਖਾਂ ਲੋਕਾਂ ਨੂੰ ਪਰੋਸੀਆਂ ਜਾ ਰਹੀਆਂ ਨੇ ਬਿਮਾਰੀਆਂ-ਚੰਦਬਾਜਾ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਵਾਤਾਵਰਨ ਪ੍ਰਤੀ ਲੋਕਾਂ 'ਚ ਜਾਗਰੂਕਤਾ ਲਈ ਮੁਹਿੰਮ ਛੇੜਨ ਵਾਲੇ ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਚੰਦਬਾਜਾ ਪ੍ਰਧਾਨ ਭਾਈ ਘਨ੍ਹੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਤੇ ਕਨਵੀਨਰ ਨਰੋਆ ਪੰਜਾਬ ਮੰਚ, ਨਾਮਵਰ ...

ਪੂਰੀ ਖ਼ਬਰ »

ਖਿਡਾਰੀ ਗੁਰਲੀਨ ਸਿੰਘ ਨੂੰ ਇੰਡੀਆ ਸ਼ੂਟਿੰਗ ਟੀਮ 'ਚ ਚੁਣੇ ਜਾਣ 'ਤੇ ਕੀਤਾ ਸਨਮਾਨਿਤ

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਪਬਲਿਕ ਸਕੂਲ ਦੇ ਸ਼ੂਟਿੰਗ ਦੇ ਖਿਡਾਰੀ ਦੀ ਇੰਡੀਆ ਸ਼ੂਟਿੰਗ ਟੀਮ ਵਿਚ ਚੋਣ ਹੋਈ ਹੈ | ਸੰਸਥਾ ਦੇ ਪਿ੍ੰਸੀਪਲ ਕੁਲਦੀਪ ਕੌਰ ਨੇ ਦੱਸਿਆ ਕਿ 17 ਅਪ੍ਰੈਲ ਤੋਂ 25 ਅਪ੍ਰੈਲ ਤੱਕ ਦਿੱਲੀ ਦੇ ਡਾ. ਕਰਨੀ ਸਿੰਘ ਸ਼ੂਟਿੰਗ ...

ਪੂਰੀ ਖ਼ਬਰ »

ਮੈਨਰੋਲ ਸਕਿੱਲਜ਼ ਅਕੈਡਮੀ ਨੇ ਨੌਕਰੀ ਪੇਸ਼ਕਸ਼ ਸਮਾਰੋਹ ਕਰਵਾਇਆ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ, ਭੋਲਾ ਸ਼ਰਮਾ)-ਮੈਨਰੋਲ ਸਕਿੱਲਜ਼ ਅਕੈਡਮੀ ਜੈਤੋ ਵਿਖੇ ਇਕ ਨੌਕਰੀ ਦੀ ਪੇਸ਼ਕਸ਼ ਦਾ ਸਮਾਰੋਹ ਕਰਵਾਇਆ ਗਿਆ, ਜਿਸ 'ਚ 105 ਵਿਦਿਆਰਥਣਾਂ ਨੂੰ ਪੇਸ਼ਕਸ਼ ਪੱਤਰ ਦਿੱਤੇ ਗਏ | ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਜੈਤੋ ਦੇ ਐੱਮ. ਐੱਲ. ਏ. ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ

ਬਰਗਾੜੀ, 18 ਮਈ (ਸੁਖਰਾਜ ਸਿੰਘ ਗੋਂਦਾਰਾ)-ਜੂਨ 2015 'ਚ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਰੂਪ ਦੇ ਪਚਸ਼ਾਤਾਪ ਵਜੋਂ ਸਾਲਾਨਾ ਦਿਵਸ ਮਨਾਉਣ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸੁਰਜੀਤ ਸਿੰਘ ਅਰੋੜਾ ਰੋੜੀਕਪੂਰਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ

ਜੈਤੋ, 18 ਮਈ (ਭੋਲਾ ਸ਼ਰਮਾ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਸਿੰਘ ਸਹੋਤਾ ਵਲੋਂ ਪਿੰਡ ਰੋੜੀਕਪੂਰਾ ਦੇ ਸੀਨੀਅਰ ਕਾਂਗਰਸੀ ਆਗੂ ਸੁਰਜੀਤ ਸਿੰਘ ਅਰੋੜਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਰਿਸ਼ੀ ਸੀ. ਸੈਕੰ. ਸਕੂਲ ਦਾ 12ਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ, 18 ਮਈ (ਮੇਘਰਾਜ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਆਰਟਸ ਅਤੇ ਸਾਇੰਸ ਗਰੁੱਪ ਦੇ ਪਹਿਲੀ ਟਰਮ ਨਤੀਜਿਆਂ 'ਚ ਰਿਸ਼ੀ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਸਾਰੇ ਵਿਦਿਆਰਥੀਆਂ ਨੇ ਪਹਿਲੀ ਟਰਮ 'ਚ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਵਿਖੇ ਸਿਖਲਾਈ ਪ੍ਰੋਗਰਾਮ ਕਰਵਾਇਆ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਜੈਤੋ ਨੇ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਅਧਿਆਪਕਾਂ ਨੂੰ ਸਿੱਖਿਆ ਸ਼ਾਸਤਰ ਦੀਆਂ ਨਵੀਨਤਮ ਤਕਨੀਕਾਂ ਤੋਂ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਇਕ ਰੋਜ਼ਾ ਸਮਰੱਥਾ ਨਿਰਮਾਣ ਸਿਖਲਾਈ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ 'ਚ ਅੰਤਰਰਾਸ਼ਟਰੀ ਚਾਈਲਡ ਹੈਲਪ ਲਾਈਨ ਦਿਵਸ ਮਨਾਇਆ

ਜੈਤੋ, 18 ਮਈ (ਗੁਰਚਰਨ ਸਿੰਘ ਗਾਬੜੀਆ)-ਚਾਈਲਡ ਲਾਈਨ ਇੰਡੀਆ ਫ਼ਾਊਾਡੇਸ਼ਨ ਦੇ ਸਹਿਯੋਗ ਨਾਲ ਚਲਾਈ ਗਈ ਨੈਚੁੁਰਲ ਕੇਅਰ ਚਾਈਲਡ ਲਾਈਨ ਫ਼ਰੀਦਕੋਟ ਦੀ ਟੀਮ ਵਲੋਂ ਪ੍ਰਾਇਮਰੀ ਸਕੂਲ ਜੈਤੋ ਦੇ ਮੁੱਖ ਅਧਿਆਪਕ ਜਸਵਿੰਦਰ ਸਿੰਘ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨਾਲ ਕੇਕ ...

ਪੂਰੀ ਖ਼ਬਰ »

ਜੁਵੇਨਾਇਲ ਜਸਟਿਸ ਐਕਟ-2015 ਅਧੀਨ ਰਜਿਸਟ੍ਰੇਸ਼ਨ ਲਾਜ਼ਮੀ-ਡੀ. ਸੀ.

ਫ਼ਰੀਦਕੋਟ, 18 ਮਈ (ਜਸਵੰਤ ਸਿੰਘ ਪੁਰਬਾ)-ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX